ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਥਾਨਕ ਸ਼ਹਿਰ ਤੇ ਆਸ ਪਾਸ ਦੇ ਇਲਾਕਿਆਂ ਵਿਚ ਅੱਜ ਜਗਤ ਗੁਰੂ ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ਼ਹਿਰ ਦੇ ਸਮੁੱਚੇ ਗੁਰਦੁਆਰਿਆਂ ਵਿਖੇ ਸਵੇਰੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ, ਢਾਡੀ ਤੇ ਕਵੀਸ਼ਰੀ ਜਥਿਆਂ ਤੇ ਸਿੱਖ ਵਿਦਵਾਨਾਂ ਨੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ 'ਤੇ ਵਿਸਥਾਰ ਸਹਿਤ ਚਾਨਣਾ ਪਾਇਆ | ਸਥਾਨਕ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਅੱਜ ਸਵੇਰੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਉਪਰੰਤ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਪਰਮਜੀਤ ਸਿੰਘ ਤੇ ਭਾਈ ਰਵਿੰਦਰ ਸਿੰਘ ਫ਼ਰੀਦਕੋਟ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆਂ ਅਤੇ ਹੈੱਡ ਗ੍ਰੰਥੀ ਭਾਈ ਚਰਨ ਸਿੰਘ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਲਸਫ਼ੇ 'ਤੇ ਸਿੱਖਿਆਵਾਂ ਬਾਰੇ ਆਪਣੇ ਵਿਚਾਰਾਂ ਰਾਹੀ ਸੰਗਤਾਂ ਨਾਲ ਸਾਂਝ ਪਾਈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਰਜਿੰਦਰ ਸਿੰਘ ਮੱਖਣ ਬਰਾੜ, ਮੈਨੇਜਰ ਦਿਆਲ ਸਿੰਘ, ਬਲਜੀਤ ਸਿੰਘ ਵਿੱਕੀ, ਜਗਰਾਜ ਸਿੰਘ ਸਿਵੀਆ, ਉਪਿੰਦਰ ਸਿੰਘ ਗਿੱਲ, ਖੁਸ਼ਵਿੰਦਰਪਾਲ ਸਿੰਘ ਗਿੱਲ, ਪਰਮਜੀਤ ਸਿੰਘ ਪੰਮੀ, ਮਹਿੰਦਰਪਾਲ ਸਿੰਘ, ਅਮਰਜੀਤ ਸਿੰਘ ਜੀਤੀ, ਅਮਰੀਕ ਸਿੰਘ, ਸਤਨਾਮ ਸਿੰਘ ਬੀ.ਏ., ਸਿਮਰਨਪਾਲ ਸਿੰਘ, ਭੋਲਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਇਸੇ ਤਰਾਂ ਗੁਰਦੁਆਰਾ ਦਸਮੇਸ਼ ਨਗਰ ਅੰਮਿ੍ਤਸਰ ਰੋਡ ਮੋਗਾ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਗੁਰਚਰਨ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ | ਕੁਲਦੀਪ ਸਿੰਘ ਮੁੱਖ ਸੇਵਾਦਾਰ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਵਧਾਈ ਦਿੱਤੀ | ਹੋਰਨਾਂ ਤੋਂ ਇਲਾਵਾ ਇਸ ਮੌਕੇ ਬਸੰਤ ਸਿੰਘ ਬੈਂਕ ਵਾਲੇ, ਜਸਵੰਤ ਸਿੰਘ ਸੇਖੋਂ, ਲਾਲ ਚੰਦ ਐਡੀਟਰ, ਤਜਿੰਦਰਪਾਲ ਸਿੰਘ, ਮੰਗਲ ਸਿੰਘ ਰੋਡਵੇਜ਼ ਵਾਲੇ, ਰੂਪ ਸਿੰਘ, ਕਾਕਾ ਖੂਹ ਵਾਲਾ, ਜਗਤਾਰ ਸਿੰਘ ਮੁੱਖ ਸੇਵਾਦਾਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਮਹਿੰਦਰ ਸਿੰਘ ਜਲਾਲਾਬਾਦੀ, ਸਰਦੂਲ ਸਿੰਘ ਸੂਬੇਦਾਰ, ਸੁਰਿੰਦਰ ਸਿੰਘ ਖ਼ਜ਼ਾਨਚੀ, ਗੁਰਚਰਨ ਸਿੰਘ ਹੈੱਡ ਗ੍ਰੰਥੀ, ਜੰਗੀਰ ਸਿੰਘ ਖੋਖਰ, ਕੁਲਬੀਰ ਸਿੰਘ, ਬਲਕਰਨ ਸਿੰਘ, ਨਿਰੰਜਨ ਸਿੰਘ ਡੀ.ਐਸ.ਪੀ., ਦਲਜੀਤ ਸਿੰਘ ਭੁੱਲਰ, ਕੈਪਟਨ ਬਖਸੀਸ ਸਿੰਘ, ਜਤਿੰਦਰ ਸਿੰਘ ਅਰੋੜਾ, ਸੁਖਵਿੰਦਰ ਸਿੰਘ ਜੰਡੂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਅਨੰਦ ਈਸ਼ਵਰ ਦਰਬਾਰ ਠਾਠ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਬੱਧਨੀ ਕਲਾਂ, (ਸੰਜੀਵ ਕੋਛੜ)-ਇੱਥੇ ਅਨੰਦ ਈਸ਼ਵਰ ਦਰਬਾਰ ਠਾਠ ਵਿਖੇ ਠਾਠ ਦੇ ਮੁਖੀ ਬਾਬਾ ਜ਼ੋਰਾ ਸਿੰਘ ਦੀ ਰਹਿਨੁਮਾਈ ਹੇਠ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551-ਵਾਂ ਆਗਮਨ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਇਸ ਸਬੰਧ 'ਚ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਨੇ ਸੰਗਤਾਂ ਨੂੰ ਪ੍ਰਵਚਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਤੋਂ ਸੇਧ ਲੈ ਕੇ ਉਨ੍ਹਾਂ ਵਲੋਂ ਦਰਸਾਏ
¸ (ਸਫ਼ਾ 5 ਦੀ ਬਾਕੀ) ¸
ਗਏ ਮਾਰਗਾਂ 'ਤੇ ਚੱਲਣ ਲਈ ਪ੍ਰੇਰਿਤ ਕਰਦਿਆਂ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿਣ, ਨਾਮ ਜਪਣ ਅਤੇ ਆਪਣੇ ਸਮੇਂ ਚੋਂ ਕੁਝ ਸਮਾਂ ਕੱਢ ਕੇ ਗੁਰੂ ਘਰਾਂ 'ਚ ਸੇਵਾ ਕਰਨ ਲਈ ਆਖਿਆ | ਬਾਬਾ ਗੁਰਬਖ਼ਸ਼ ਸਿੰਘ ਨੇ ਕਥਾ ਕੀਰਤਨ ਕਰਦਿਆਂ ਗੁਰੂ ਜੀ ਵਲੋਂ ਦਰਸਾਏ ਮਾਰਗਾਂ ਤੇ ਚੱਲਣ ਦੀ ਅਪੀਲ ਕੀਤੀ | ਭਾਈ ਸੁਰਜੀਤ ਸਿੰਘ ਵਲੋਂ ਆਰਤੀ ਅਤੇ ਠਾਠ ਦੇ ਹਜ਼ੂਰੀ ਜਥੇ ਵਲੋਂ ਸ਼ਬਦ ਗਾਇਨ ਕੀਤੇ ਗਏ | ਇਸ ਮੌਕੇ ਬਾਬਾ ਜਗਤਾਰ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਜਰਨੈਲ ਸਿੰਘ, ਗੁਰਸੇਵਕ ਸਿੰਘ ਉੱਭੀ, ਜਗਜੀਤ ਸਿੰਘ ਜੱਜੀ ਮੁੱਖ ਸੇਵਾਦਾਰ ਦਿੱਲੀ ਠਾਠ, ਜਰਨੈਲ ਸਿੰਘ ਜੱਜ ਫ਼ਿਰੋਜਪੁਰ, ਕਰਮਜੀਤ ਸਿੰਘ ਕਾਕਾ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਈਆਂ | ਇਸ ਤੋਂ ਇਲਾਵਾ ਮੁੱਖ ਬਾਜ਼ਾਰ 'ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਵੀ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਪ੍ਰਕਾਸ਼ ਪੁਰਬ ਮਨਾਇਆ ਗਿਆ | ਪਾਠ ਦੇ ਭੋਗ ਪਾਉਣ ਉਪਰੰਤ ਹੈੱਡ ਗ੍ਰੰਥੀ ਨਿਰਮਲ ਸਿੰਘ ਵਲੋਂ ਅਰਦਾਸ ਕੀਤੀ ਗਈ ਅਤੇ ਕਸਬੇ ਦੀਆਂ ਔਰਤਾਂ ਅਤੇ ਹੋਰ ਸਿੱਖ ਸੰਗਤਾਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ | ਪ੍ਰਬੰਧਕੀ ਕਮੇਟੀ ਵਲੋਂ ਇਸ ਖ਼ੁਸ਼ੀ 'ਚ ਚਾਹ ਪਕੌੜਿਆਂ ਦਾ ਲੰਗਰ ਵੀ ਲਗਾਇਆ ਗਿਆ | ਇਸ ਮੌਕੇ ਗੁਰਦੇਵ ਸਿੰਘ ਨੰਬਰਦਾਰ, ਸਵਰਨ ਸਿੰਘ ਸਾਬਕਾ ਸਰਪੰਚ, ਗੁਰਮੀਤ ਸਿੰਘ ਸਾਬਕਾ ਐਮ. ਸੀ., ਸੁਖਪਾਲ ਸਿੰਘ, ਗੁਰਪ੍ਰੀਤ ਸਿੰਘ, ਦਰਸ਼ਨ ਸਿੰਘ ਗੋਲੂ ਨੰਬਰਦਾਰ, ਜਸਪਾਲ ਸਿੰਘ, ਮਿੰਟੂ ਮਕੈਨਿਕ, ਗੁਰਦੀਪ ਸਿੰਘ, ਹਰਦੀਪ ਸਿੰਘ, ਸੁਖਜਿੰਦਰ ਸਿੰਘ, ਬੀਬੀ ਰਜਿੰਦਰ ਕੌਰ , ਬੀਬੀ ਪਰਮਜੀਤ ਕੌਰ ਆਦਿ ਤੋਂ ਇਲਾਵਾ ਹੋਰਨਾਂ ਸੰਗਤਾਂ ਨੇ ਵੀ ਹਾਜ਼ਰੀ ਭਰੀ |
ਕੇਸਾਧਾਰੀ ਅਤੇ ਅੰਮਿ੍ਤਧਾਰੀ ਬੱਚਿਆਂ ਦਾ ਕੀਤਾ ਵਿਸ਼ੇਸ਼ ਸਨਮਾਨ
ਨਿਹਾਲ ਸਿੰਘ ਵਾਲਾ, (ਸੁਖਦੇਵ ਸਿੰਘ ਖ਼ਾਲਸਾ)-ਸਥਾਨਕ ਗੁਰਦੁਆਰਾ ਸੇਵਾਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਰਾਗੀ ਸੁਖਮੰਦਰ ਸਿੰਘ ਮਾਣੂੰਕੇ ਦੇ ਜਥੇ ਵਲੋਂ ਭਾਈ ਗੁਰਦਾਸ ਦੀਆਂ ਵਾਰਾਂ ਦਾ ਕੀਰਤਨ ਕੀਤਾ ਗਿਆ ਅਤੇ ਗੁਰਬਾਣੀ ਦੇ ਸ਼ਬਦਾਂ ਦੀ ਵਿਆਖਿਆ ਕਰਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਨੂੰ ਆਪਣੇ ਜੀਵਨ 'ਚ ਢਾਲਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਗੁਰਦੁਆਰਾ ਕਮੇਟੀ ਵਲੋਂ ਕੇਸਾਧਾਰੀ ਅਤੇ ਅੰਮਿ੍ਤਧਾਰੀ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਮੈਨੇਜਰ ਤੇਜਿੰਦਰ ਸਿੰਘ ਨੇ ਕਿਹਾ ਕਿ ਬੱਚਿਆਂ ਨੂੰ ਗੁਰਸਿੱਖੀ ਵੱਲ ਪ੍ਰੇਰਿਤ ਕਰਨ ਲਈ ਗੁਰਦੁਆਰਾ ਸੇਵਾਸਰ ਕਮੇਟੀ ਮੈਂਬਰਾਂ ਵਲੋਂ ਹਰ ਸਾਲ ਅਜਿਹੇ ਉਪਰਾਲੇ ਕੀਤੇ ਜਾਂਦੇ ਹਨ | ਇਸ ਮੌਕੇ ਗੁਰਮੇਲ ਸਿੰਘ ਤਖ਼ਤੂਪੁਰਾ, ਹਰਜਿੰਦਰ ਸਿੰਘ ਅੰਮਿ੍ਤਸਰੀਏ, ਹਰਨੇਕ ਸਿੰਘ ਲਾਲੋ, ਗੁਰਬਖ਼ਸ਼ ਸਿੰਘ, ਜਗਨਨਾਥ ਕੁਕੂ, ਮੈਨੇਜਰ ਤੇਜਿੰਦਰ ਸਿੰਘ, ਮੈਨੇਜਰ ਇਕਬਾਲ ਸਿੰਘ ਕਲੇਰ, ਪਿ੍ੰਸੀਪਲ ਸੁਖਚੈਨ ਸਿੰਘ ਢਿੱਲੋਂ, ਬਲਵਿੰਦਰ ਸਿੰਘ, ਮਨਜਿੰਦਰ ਸਿੰਘ, ਸੰਦੀਪ ਸਿੰਘ ਟਿੰਕਾ, ਹੈੱਡ ਗ੍ਰੰਥੀ ਸੁਖਮੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ | ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ |
ਕੋਟ ਈਸੇ ਖਾਂ, (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ, ਮਸੀਤਾਂ ਰੋਡ ਵਿਖੇ ਸਮਾਗਮਾਂ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਹੈੱਡ ਗ੍ਰੰਥੀ ਗਿਆਨੀ ਬਾਜ਼ ਸਿੰਘ ਦੇ ਰਾਗੀ ਜਥੇ ਨੇ ਕਥਾ-ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਇਸ ਦੌਰਾਨ ਸੰਗਤਾਂ ਵਲੋਂ ਗੁਰੂ ਕੇ ਲੰਗਰ ਤੇ ਹੋਰਨਾਂ ਸੇਵਾਵਾਂ ਵਿਚ ਵੱਧ ਚੜ੍ਹ ਕੇ ਸੇਵਾ ਕੀਤੀ ਗਈ | ਇਸ ਮੌਕੇ ਅਮਰਜੀਤ ਸਿੰਘ ਸਿੱਧੂ, ਭਾਊ ਅਮਰੀਕ ਸਿੰਘ, ਬਲਦੇਵ ਸਿੰਘ ਜੇ.ਈ., ਬਾਬਾ ਸਾਧਾ ਸਿੰਘ, ਸੋਨੂੰ ਬਾਵਾ, ਗੁਰਪ੍ਰੀਤ ਸੋਨੂੰ ਸਿੱਧੂ, ਸਤਵੰਤ ਜੱਸਾ ਸਿੱਧੂ, ਗੁਰਬਾਜ਼ ਸਿੰਘ, ਗੁਰਬਖ਼ਸ਼ ਸਿੰਘ, ਅਰਮਾਨ ਸਿੰਘ, ਦਵਿੰਦਰ ਸਿੰਘ, ਪੰਮਾ ਢਿੱਲੋਂ, ਜਸਬੀਰ ਸਿੰਘ ਟੀਟੂ, ਅਜੇ ਬਾਵਾ, ਬਾਬਾ ਗੁਰਚਰਨ ਸਿੰਘ, ਸਵਰਨ ਸਿੰਘ ਆਦਿ ਸੇਵਾਦਾਰ ਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ | ਇਸੇ ਤਰ੍ਹਾਂ ਸਥਾਨਕ ਚੀਮਾ ਰੋਡ 'ਤੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਪਾਠਾਂ ਦੇ ਭੋਗ ਉਪਰੰਤ ਪ੍ਰਸਿੱਧ ਰਾਗੀ ਭਾਈ ਹਰਚੰਦ ਸਿੰਘ ਦੇ ਰਾਗੀ ਜਥੇ ਨੇ ਕਥਾ-ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਉਪਰੰਤ ਬਾਬਾ ਜਸਵੰਤ ਸਿੰਘ ਨੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ ਕਿਰਤ ਕਰੋ, ਨਾਮ ਜਪੋ ਤੇ ਵੰਡ ਕੇ ਛਕੋ 'ਤੇ ਚੱਲਣ ਦੀ ਸੇਧ ਦਿੱਤੀ | ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਸੇਵਾਦਾਰ ਸਵਰਨ ਸਿੰਘ ਬੱਬੂ, ਪਰਮਜੀਤ ਸਿੰਘ ਔਲਖ, ਬਲਜੀਤ ਸਿੰਘ ਸੋਹੀ, ਰਾਣਾ ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ ਮਨੇਸ, ਗੁਰਚਰਨ ਸਿੰਘ ਚੰਨ, ਗੁਰਦਿਆਲ ਸਿੰਘ, ਸੰਪੂਰਨ ਸਿੰਘ, ਰੇਸ਼ਮ ਸਿੰਘ, ਗੁਰਵਿੰਦਰ ਸਿੰਘ, ਮਾਸਟਰ ਸ਼ਮਸ਼ੇਰ ਸਿੰਘ, ਮਹਿੰਦਰ ਸਿੰਘ ਰਾਜਪੂਤ, ਰਿੰਪਲ ਨਾਰੰਗ, ਲਵ ਪਿਆਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਕਿਸ਼ਨਪੁਰਾ ਕਲਾਂ, (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸਥਾਨਕ ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਵਿਖੇ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਮੀਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ ਤੇ ਕਥਾ ਵਾਚਕ ਭਾਈ ਅਰਜਿੰਦਰ ਸਿੰਘ ਕਾਲਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਚਾਨਣਾ ਪਾਉਂਦਿਆਂ ਖੰਡੇ-ਬਾਟੇ ਦਾ ਅੰਮਿ੍ਤ ਛਕ ਕੇ ਗੁਰੂ ਲੜ ਲੱਗਣ ਦੀ ਪ੍ਰੇਰਨਾ ਕੀਤੀ | ਇਸ ਮੌਕੇ ਬੱਚੀ ਪ੍ਰਭਕੀਰਤ ਕੌਰ ਵਲੋਂ ਕਵਿਤਾ ਸੁਣਾਈ ਗਈ | ਅੰਤ 'ਚ ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ | ਇਸ ਸਮਾਗਮ 'ਚ ਪ੍ਰਧਾਨ ਵਜ਼ੀਰ ਸਿੰਘ ਮਾਨ, ਮੀਤ ਗ੍ਰੰਥੀ ਅੰਗਰੇਜ਼ ਸਿੰਘ, ਖ਼ਜ਼ਾਨਚੀ ਰਣਜੀਤ ਸਿੰਘ, ਸਰਪੰਚ ਹਰਿੰਦਰ ਕੌਰ ਸਾਹ, ਮਾਸਟਰ ਸੁਦਰਸ਼ਨ ਸਿੰਘ, ਬੀਬੀ ਬਲਵਿੰਦਰ ਕੌਰ ਸ਼ਾਹ ਅਮਰੀਕਾ, ਸੰਜਮ ਸ਼ਾਹ, ਦਰਸ਼ਨ ਸਿੰਘ, ਜਗਤਾਰ ਸਿੰਘ ਬੈਟਰੀਆਂ ਵਾਲਾ, ਹਰਭਜਨ ਸਿੰਘ ਬਾਬਾ, ਨੈਬ ਸਿੰਘ ਪੰਚ, ਕਾਲਾ ਸਿੰਘ, ਕੰਤਾ ਭਿੰਡਰ, ਡਾਕਟਰ ਰਘਬੀਰ ਸਿੰਘ ਰਾਜੂ, ਬਾਬਾ ਰਾਮ ਰਤਨ ਸਿੰਘ, ਨਿਰਮਲ ਸਿੰਘ ਆਦਿ ਸੰਗਤਾਂ ਹਾਜ਼ਰ ਸਨ |
ਬਾਘਾ ਪੁਰਾਣਾ, (ਬਲਰਾਜ ਸਿੰਗਲਾ)-ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਥਾਨਕ ਗੁਰਦੁਆਰਾ ਸਾਹਿਬ ਪੁਰਾਣਾ ਪੱਤੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਸ਼੍ਰੀ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਭਾਈ ਗੁਰਵਿੰਦਰ ਸਿੰਘ ਬਿੰਜ਼ਲ ਲੁਧਿਆਣਾ ਦੇ ਰਾਗੀ ਜਥੇ ਵਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ | ਇਸ ਸਮਾਗਮ ਵਿਚ ਉਚੇਚੇ ਤੌਰ 'ਤੇ ਪਹੁੰਚੀ ਬੀਬੀ ਅਮਰਜੀਤ ਕੌਰ ਬਰਾੜ ਖੋਟੇ ਧਰਮ-ਪਤਨੀ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਸੱਭ ਤੋਂ ਪਹਿਲਾਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਾਨੂੰ ਗੁਰੂਆਂ ਦੇ ਦਿਹਾੜੇ ਇੱਕਜੁੱਟ ਹੋ ਕੇ ਵੱਡੇ ਪੱਧਰ ਤੇ ਸ਼ਰਧਾ ਪੂਰਵਕ ਮਨਾਉਣੇ ਚਾਹੀਦੇ ਹਨ ਤਾਂ ਜੋ ਸਾਡੀ ਨੌਜਵਾਨ ਪੀੜੀ ਨੂੰ ਸਿੱਖੀ ਤੋਂ ਜਾਣੂੰ ਕਰਵਾਇਆ ਜਾ ਸਕੇ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਬੀਬੀ ਅਮਰਜੀਤ ਕੌਰ ਬਰਾੜ ਅਤੇ ਹੋਰਨਾਂ ਸਹਿਯੋਗੀ ਸ਼ਖ਼ਸੀਅਤਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਸੰਗਤਾਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਸਟੇਜ ਦਾ ਸੰਚਾਲਨ ਭੁਪਿੰਦਰ ਸਿੰਘ ਵਲੋਂ ਕੀਤਾ ਗਿਆ | ਇਸ ਸਮਾਗਮ ਵਿਚ ਪ੍ਰਧਾਨ ਨਰਿੰਦਰ ਸਿੰਘ, ਕੌਾਸਲਰ ਬਲਵੀਰ ਕੌਰ, ਕੌਾਸਲਰ ਪਰਮਜੀਤ ਸਿੰਘ, ਮੇਜਰ ਸਿੰਘ, ਬੀਬੀ ਸੁਰਜੀਤ ਕੌਰ, ਯਾਦਵਿੰਦਰ ਸਿੰਘ, ਸਤਿੰਦਰ ਸਿੰਘ ਮਾਹਲਾ, ਪ੍ਰਕਾਸ਼ ਸਿੰਘ, ਜੰਗੀਰ ਸਿੰਘ, ਜਸਵੰਤ ਸਿੰਘ, ਚਮਕੌਰ ਬਰਾੜ, ਕੌਾਸਲਰ ਜਗਸੀਰ ਸਿੰਘ ਤੋਂ ਇਲਾਵਾ ਸੰਗਤਾਂ ਨੇ ਵੱਡੇ ਪੱਧਰ 'ਤੇ ਸ਼ਮੂਲੀਅਤ ਕੀਤੀ |
ਨਿਹਾਲ ਸਿੰਘ ਵਾਲਾ, (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551-ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਦੀ ਰਹਿਨੁਮਾਈ ਹੇਠ ਕਰਵਾਏ ਗਏ ਇੱਕ ਸਮਾਗਮ ਦੌਰਾਨ ਸਕੂਲ ਦੇ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੀ ਮਨੁੱਖਤਾ ਦੇ ਸੱਚੇ ਰਹਿਬਰ ਸਨ | ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸੰਦੇਸ਼ ਸਮੁੱਚੀ ਮਨੁੱਖਤਾ ਨੂੰ ਆਪਣੇ ਕਲਾਵੇ 'ਚ ਲੈਂਦੇ ਹਨ ਅਤੇ ਉਨ੍ਹਾਂ 'ਤੇ ਅਮਲ ਕਰਕੇ ਵਿਸ਼ਵ 'ਚ ਅਮਨ, ਸ਼ਾਂਤੀ ਤੇ ਭਾਈਚਾਰਾ ਸਥਾਪਿਤ ਹੋ ਸਕਦਾ ਹੈ | ਇਸ ਮੌਕੇ ਵਾਈਸ ਪਿ੍ੰਸੀਪਲ ਮੀਨਾ ਜੈਨ, ਪੋ੍ਰਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾ, ਨਰਿੰਦਰ ਕੌਰ ਧਾਲੀਵਾਲ, ਪੁਸ਼ਪਾ ਦੇਵੀ, ਮਨਪ੍ਰੀਤ ਸਿੰਘ ਧਾਲੀਵਾਲ, ਜੋਗਿੰਦਰ ਸਿੰਘ ਢਿੱਲੋਂ ਆਦਿ ਬੁਲਾਰਿਆਂ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਤਰਸੇਮਪਾਲ ਕੌਰ, ਸੁਨਿਧੀ ਮਿੱਤਲ, ਅਨੀਤਾ ਸ਼ਰਮਾ, ਨਵਦੀਪ ਕੌਰ, ਜਸਵੀਰ ਕੌਰ, ਵਿਕਾਸ ਸਿੰਗਲਾ, ਸੁਰਜੀਤ ਸਿੰਘ, ਗੁਰਤੇਜ ਸਿੰਘ, ਮਹਿੰਦਰ ਸਿੰਘ ਆਦਿ ਹਾਜ਼ਰ ਸਨ |
ਸਮਾਲਸਰ, (ਬੰਬੀਹਾ)-ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਪਿੰਡ ਵਾਂਦਰ (ਮੋਗਾ) ਦੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਗਿਆਨੀ ਪ੍ਰਭੂ ਸਿੰਘ ਖ਼ਾਲਸਾ ਅਤੇ ਗਿਆਨੀ ਪ੍ਰਦੀਪ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਲਸਫ਼ੇ 'ਤੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕ੍ਰਾਂਤੀਕਾਰੀ ਫ਼ਲਸਫ਼ੇ ਨੂੰ ਅਪਣਾ ਕੇ ਹੀ ਸਾਡਾ ਜੀਵਨ ਸਫਲਾ ਹੋ ਸਕਦਾ ਹੈ | ਇਸ ਮੌਕੇ ਸ਼ਹੀਦ ਊਧਮ ਕਲੱਬ ਵਾਂਦਰ ਅਤੇ ਸਮੂਹ ਗਰਾਮ ਪੰਚਾਇਤ ਵਾਂਦਰ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਵਿਚ ਫਾਇਰ ਬਿ੍ਗੇਡ ਲਿਆਂਦੀ ਗਈ | ਇਸ ਸਬੰਧੀ ਪਿੰਡ ਦੇ ਸਰਪੰਚ ਜਸਪਾਲ ਸਿੰਘ ਨੇ ਦੱਸਿਆ ਕਿ ਇਸ ਫਾਇਰ ਬਿ੍ਗੇਡ ਉੱਪਰ ਕਰੀਬ ਸੱਤ ਲੱਖ ਰੁਪਏ ਖ਼ਰਚ ਆਏ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਚਰਨਜੀਤ ਸਿੰਘ ਸਮੂਹ ਕਮੇਟੀ, ਜਸਪਾਲ ਸਿੰਘ ਸਰਪੰਚ, ਸਮੂਹ ਪੰਚਾਇਤ ਅਤੇ ਪਿੰਡ ਦੇ ਮੁਹਤਬਰ ਵਿਅਕਤੀ ਹਾਜ਼ਰ ਸਨ |
ਮੋਗਾ, 30 ਨਵੰਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਬਾਸਕਟਬਾਲ ਅਕੈਡਮੀ ਮੋਗਾ ਵਲੋਂ ਗੁਰੂ ਨਾਨਕ ਕਾਲਜ ਖੇਡ ਮੈਦਾਨ ਮੋਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੀ ਬਾਸਕਟਬਾਲ ਚੈਂਪੀਅਨਸ਼ਿਪ ਵਿਚ ਗੁਰੂ ਨਾਨਕ ਬਾਸਕਟਬਾਲ ਅਕੈਡਮੀ ...
ਕੋਟ ਈਸੇ ਖਾਂ, 30 ਨਵੰਬਰ (ਨਿਰਮਲ ਸਿੰਘ ਕਾਲੜਾ)-ਸੇਵਾ ਰਤਨ ਸੰਤ ਗਿਆਨੀ ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਦੀ ਰਹਿਨੁਮਾਈ ਹੇਠ ਦਿੱਲੀ ਵਿਚ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਲਈ ਬਾਬਾ ਹਰਚੰਦ ਸਿੰਘ ਵਲੋਂ ਦੂਸਰੇ ਜਥੇ 'ਚ ਰਾਸ਼ਨ ਸਮੱਗਰੀ ਅਤੇ ਕਿਸਾਨਾਂ ...
ਕੋਟ ਈਸੇ ਖਾਂ, 30 ਨਵੰਬਰ (ਨਿਰਮਲ ਸਿੰਘ ਕਾਲੜਾ)-ਕੇਂਦਰ ਦੀ ਮੋਦੀ ਸਰਕਾਰ ਦੇ ਖੇਤੀ ਸਬੰਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਪਿਛਲੇ ਦਿਨਾਂ ਤੋਂ ਕਿਸਾਨਾਂ ਵਲੋਂ ਦਿੱਲੀ 'ਚ ਧਰਨਾ ਲਗਾਇਆ ਗਿਆ ਹੈ, ਜਿਸ ਦੇ ਸਬੰਧ 'ਚ ਸਥਾਨਕ ਹਰਬੰਸ ਨਰਸਿੰਗ ਹੋਮ ਦੇ ਡਾ. ਅਨਿਲਜੀਤ ...
ਮੋਗਾ, 30 ਨਵੰਬਰ (ਅਜੀਤ ਬਿਊਰੋ)-ਅੱਜ ਪੰਜਾਬੀ ਦੇ ਉੱਘੇ ਨਾਵਲਕਾਰ ਬਲਦੇਵ ਸਿੰਘ ਸੜਕ ਨਾਮਾ 'ਅਜੀਤ' ਦੇ ਦਫ਼ਤਰ ਮੋਗਾ ਵਿਖੇ ਆਏ , ਨੂੰ ਡਾ. ਬਰਜਿੰਦਰ ਸਿੰਘ ਹਮਦਰਦ ਦੀ ਬਾਰ੍ਹਵੀਂ ਪੁਸਤਕ ਮਾਂ ਬੋਲੀ ਪੰਜਾਬੀ ਭੇਟ ਕੀਤੀ ਗਈ | ਇਸ ਮੌਕੇ ਬਲਦੇਵ ਸਿੰਘ ਨੇ ਕਿਹਾ ਕਿ ਡਾ. ...
ਮੋਗਾ, 30 ਨਵੰਬਰ (ਗੁਰਤੇਜ ਸਿੰਘ)-ਅੱਜ ਸਿਹਤ ਵਿਭਾਗ ਮੋਗਾ ਨੂੰ ਪ੍ਰਾਪਤ ਹੋਈਆਂ ਕੋਰੋਨਾ ਰਿਪੋਰਟਾਂ ਵਿਚ ਦੋ ਹੋਰ ਵਿਅਕਤੀਆਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ਹੋਈ ਹੈ ਤੇ ਹੁਣ ਜ਼ਿਲ੍ਹੇ ਵਿਚ 2619 ਮਰੀਜ਼ਾਂ ਵਿਚੋਂ 65 ਐਕਟਿਵ ਕੇਸ ਹਨ ਜਦੋਂ ਕਿ 2466 ਵਿਅਕਤੀ ਕੋਰੋਨਾ ...
ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਧਾਰਾ 144 ਅਧੀਨ ਲੋਕ ਹਿਤ ਨੂੰ ਧਿਆਨ ਵਿਚ ਰੱਖ ਕੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਹੜੇ ਕਿ 1 ਦਸੰਬਰ 2020 ਤੋਂ 31 ਜਨਵਰੀ 2021 ਤੱਕ ਲਾਗੂ ...
ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਇੱਥੇ ਦਰਸ਼ਨ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਹਰਿਆਣਾ ਸਰਕਾਰ ਵਲੋਂ ਕਿਸਾਨਾਂ 'ਤੇ ਕੀਤੇ ਗਏ ਤਸ਼ੱਦਦ ਦੀ ...
ਬਾਘਾ ਪੁਰਾਣਾ, 30 ਨਵੰਬਰ (ਬਲਰਾਜ ਸਿੰਗਲਾ)-ਸ਼ਹਿਰ ਦੇ ਮੁੱਖ ਬੱਸ ਸਟੈਂਡ ਵਿਚੋਂ ਇਕ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਹੈ | ਘਟਨਾ ਸਬੰਧੀ ਰਜੇਸ਼ ਕੁਮਾਰ ਪੁੱਤਰ ਸਤਪਾਲ ਮਿੱਤਲ ਵਾਸੀ ਮੁਗਲੂ ਕੀ ਪੱਤੀ ਬਾਘਾ ਪੁਰਾਣਾ ਨੇ ਪੁਲਿਸ ਥਾਣੇ ਦਿੱਤੀ ਦਰਖਾਸਤ ਰਾਹੀਂ ...
ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੀ ਨਾਮਵਰ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ. ਗਰੁੱਪ ਆਫ਼ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਚੱਲ ਰਹੀਆਂ ਹਨ, ਦਾ ਹਿੱਸਾ ਬਲੂਮਿੰਗ ਬਡਜ਼ ...
ਮੋਗਾ, 30 ਨਵੰਬਰ (ਗੁਰਤੇਜ ਸਿੰਘ)-ਸ਼ਹਿਰ ਦੀ ਆਈਲਟਸ ਸੰਸਥਾ ਐਬਸਲੂਟ ਇੰਗਲਿਸ਼ ਅਕੈਡਮੀ ਜੋ ਕਿ ਸਥਾਨਕ ਸ਼ਹਿਰ ਦੇ ਸ਼ਹੀਦ ਨਛੱਤਰ ਸਿੰਘ ਭਵਨ ਦੇ ਨੇੜੇ ਚੱਕੀ ਵਾਲੀ ਗਲੀ ਬੱਸ ਸਟੈਂਡ ਮੋਗਾ ਕੋਲ ਸਥਿਤ ਹੈ, ਜੋ ਪਿਛਲੇ ਤਿੰਨ ਸਾਲ ਤੋਂ ਵਿਦਿਆਰਥੀਆਂ ਨੂੰ ਆਈਲਟਸ ਦੀ ...
ਮੋਗਾ, 30 ਨਵੰਬਰ (ਅਸ਼ੋਕ ਬਾਂਸਲ)-ਭਾਰਤੀਆ ਜਨਤਾ ਪਾਰਟੀ ਵਲੋਂ ਮੋਗਾ ਦੇ ਮੁੱਖ ਚੌਾਕ ਵਿਖੇ ਗੁਰਪੁਰਬ ਮੌਕੇ ਭੰਡਾਰਾ ਲਗਾ ਕੇ ਰਾਹਗੀਰਾਂ ਨੂੰ ਭੋਜਨ ਕਰਾਇਆ | ਭੰਡਾਰਾ ਲਗਾਉਣ 'ਤੋਂ ਪਹਿਲਾਂ ਭਾਜਪਾ ਦੇ ਸਮੂਹ ਮੈਂਬਰਾਂ ਦੇ ਭਲੇ ਲਈ ਅਰਦਾਸ ਕੀਤੀ | ਇਸ ਮੌਕੇ ਡਾ. ...
ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲੋਕ ਵਿਰੋਧੀ ਕਿਸਾਨ ਵਿਰੋਧੀ ਲਿਆਂਦੇ ਗਏ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਭਾਰਤੀ ਜਨਤਾ ਪਾਰਟੀ ਦੇ ...
ਸਮਾਲਸਰ, 30 ਨਵੰਬਰ (ਬੰਬੀਹਾ)-ਡੇਰਾ ਭੋਰੇ ਵਾਲਾ ਦੇ ਮੌਜੂਦਾ ਗੱਦੀਨਸ਼ੀਨ ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਪਬਲਿਕ ਹਾਈ ਸਕੂਲ ਸੁਖਾਨੰਦ (ਮੋਗਾ) ਵਿਖੇ ਕੋਵਿਡ-19 ਦੀਆਂ ਸਾਰੀਆਂ ਹਦਾਇਤਾਂ ਨੂੰ ਧਿਆਨ ਵਿਚ ...
ਫ਼ਤਿਹਗੜ੍ਹ ਪੰਜਤੂਰ, 30 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਕੇਂਦਰ ਸਰਕਾਰ ਵਲੋਂ ਕਿਸਾਨ ਮਾਰੂ ਕਾਨੂੰਨਾਂ ਖ਼ਿਲਾਫ਼ ਚਲਾਏ ਜਾ ਰਹੇ ਅੰਦੋਲਨ ਦੌਰਾਨ ਦਿੱਲੀ ਘੇਰਨ ਦੇ ਸੱਦੇ 'ਤੇ ਪੰਜਾਬ ਦੇ ਹਰ ਪਿੰਡ ਤੋਂ ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਵੱਲ ਨੂੰ ਰਵਾਨਾ ਹੋਏ ਹਨ ਅਤੇ ...
ਬੱਧਨੀ ਕਲਾਂ, 30 ਨਵੰਬਰ (ਸੰਜੀਵ ਕੋਛੜ)-ਕਾਮਰੇਡ ਡਾ. ਕੁਲਦੀਪ ਸਿੰਘ ਦੀ ਯਾਦ ਨੂੰ ਸਮਰਪਿਤ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਰਿਵਾਰ ਵਲੋਂ ਸਿਕਸ ਏ ਸਾਈਡ ਹਾਕੀ ਟੂਰਨਾਮੈਂਟ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੀ ਗਰਾਊਾਡ 'ਚ ਕਰਵਾਇਆ ਗਿਆ, ਜਿਸ ਵਿਚ ...
ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤੀ ਜਾਗਿ੍ਤੀ ਮੰਚ ਮੋਗਾ ਵਲੋਂ ਚਲਾਏ ਜਾ ਰਹੇ ਸਿਲਾਈ ਸੈਂਟਰ ਜਾਗਿ੍ਤੀ ਭਵਨ ਸਥਿਤ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਨੇ ਸ਼ਬਦ ਗਾਇਣ ਨਾਲ ...
ਨਿਹਾਲ ਸਿੰਘ ਵਾਲਾ, 30 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਪਿਛਲੇ 25 ਦਿਨਾਂ ਤੋਂ ਇੱਥੇ ਲਗਾਤਾਰ ਚੱਲ ਰਹੇ ਪੱਕੇ ਮੋਰਚੇ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦੋਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੋਗਾ ਦੇ ਮੀਤ ਪ੍ਰਧਾਨ ਪਵਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX