ਫ਼ਿਰੋਜ਼ਪੁਰ, 30 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਜ਼ਿਲ੍ਹੇ ਭਰ ਅੰਦਰ ਨਾਨਕ ਨਾਮ ਲੇਵਾ ਸੰਗਤ ਵਲੋਂ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਤੇ ਰਾਤ ਨੂੰ ਦੀਪਮਾਲਾ ਕੀਤੀ | ਅੱਜ ਸਵੇਰ ਤੋਂ ਹੀ ਲੋਕ ਗੁਰਦੁਆਰਾ ਸਾਹਿਬ ਪਹੰੁਚ ਕੇ ਨਤਮਸਤਕ ਹੋਏ ਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਗੁਰਦੁਆਰਾ ਜ਼ਾਮਨੀ ਸਾਹਿਬ ਬਾਜੀਦਪੁਰ, ਗੋਬਿੰਦ ਨਗਰੀ, ਗੁਰਦੁਆਰਾ ਬਾਬਾ ਰਾਮ ਲਾਲ, ਕੰਬੋਜ ਨਗਰ, ਗਾਂਧੀ ਨਗਰ, ਖ਼ਾਲਸਾ ਗੁਰਦੁਆਰਾ ਫ਼ਿਰੋਜ਼ਪੁਰ ਛਾਉਣੀ, ਪਿੰਡ ਝੋਕ ਹਰੀ ਹਰ, ਖਾਈ ਫੇਮੇ ਕੀ, ਧੀਰਾ ਪੱਤਰਾ, ਨੂਰਪੁਰ ਸੇਠਾਂ, ਤੂਤ, ਸ਼ੇਰਖਾਂ, ਆਰਿਫ਼ ਕੇ, ਅਟਾਰੀ, ਮਹਿਮਾ, ਝੋਕ ਟਹਿਲ ਸਿੰਘ, ਸਤੀਏ ਵਾਲਾ ਆਦਿ ਪਿੰਡ-ਪਿੰਡ ਗੁਰਦੁਆਰਾ ਸਾਹਿਬ ਅੰਦਰ ਸਮਾਗਮ ਕਰਵਾ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਤੇ ਸਮਾਪਤੀ 'ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਤਿ੍ਮ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਪ੍ਰੀਤਮ ਸਿੰਘ ਮਲਸੀਆਂ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਬਰਾੜ ਮੋਠਾਂਵਾਲਾ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਬਲਵਿੰਦਰ ਸਿੰਘ ਭੰਬਾ ਲੰਡਾ ਆਦਿ ਨੇ ਦਰਬਾਰ ਸਾਹਿਬ ਨਤਮਸਤਕ ਹੋਣ ਉਪਰੰਤ ਸਮੂਹ ਨਾਨਕ ਨਾਮ ਲੇਵਾ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਸਭਨਾਂ ਨੂੰ ਗੁਰੂ ਸਾਹਿਬ ਵਲੋਂ ਦਿਖਾਏ ਗਏ ਸੱਚ ਦੇ ਰਸਤੇ 'ਤੇ ਚੱਲ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਜੀਵਨ ਜਿਊਣ ਲਈ ਪੇ੍ਰਰਿਆ |
ਖ਼ਾਲਸਾ ਗੁਰਦੁਆਰਾ ਫ਼ਿਰੋਜ਼ਪੁਰ ਛਾਉਣੀ ਵਿਖੇ ਸ਼ਰਧਾ ਪੂਰਵਕ ਮਨਾਇਆ ਪ੍ਰਕਾਸ਼ ਪੁਰਬ
ਖ਼ਾਲਸਾ ਗੁਰਦੁਆਰਾ ਸਾਹਿਬ ਫ਼ਿਰੋਜ਼ਪੁਰ ਛਾਉਣੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਸਤਿੰਦਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਸਮੂਹ ਸੰਗਤ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸ਼ਰਧਾ ਭਾਵਨਾ ਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਜਾਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਭਾਈ ਦਵਿੰਦਰ ਸਿੰਘ ਪ੍ਰੀਤ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਨੇ ਹਾਜ਼ਰੀਆਂ ਭਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਤੋਂ ਇਲਾਵਾ ਹੈੱਡ ਗ੍ਰੰਥੀ ਭਾਈ ਰਛਪਾਲ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀ, ਭਾਈ ਨਿਰਵੈਰ ਸਿੰਘ ਹਜ਼ੂਰੀ ਰਾਗੀ ਜਥਾ ਖ਼ਾਲਸਾ ਗੁਰਦੁਆਰਾ, ਖ਼ਾਲਸਾ ਗਰਲਜ਼ ਸਕੂਲ ਦੀਆਂ ਲੜਕੀਆਂ ਦੇ ਜਥੇ, ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ, ਗੋਬਿੰਦ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ, ਬੇਬੇ ਨਾਨਕੀ ਇਸਤਰੀ ਸਤਸੰਗ ਸਭਾ ਦੇ ਜਥੇ, ਖ਼ਾਲਸਾ ਇਸਤਰੀ ਸਤਿਸੰਗ ਸਭਾ ਫ਼ਿਰੋਜ਼ਪੁਰ ਛਾਉਣੀ ਆਦਿ ਜਥਿਆਂ ਨੇ ਹਾਜ਼ਰੀਆਂ ਭਰਦਿਆਂ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਸਮਾਪਤੀ 'ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਥਾਈਾ ਧਾਰਮਿਕ ਸਮਾਗਮ
ਜ਼ੀਰਾ, 30 ਨਵੰਬਰ (ਜੋਗਿੰਦਰ ਸਿੰਘ ਕੰਡਿਆਲ, ਮਨਜੀਤ ਸਿੰਘ ਢਿੱਲੋਂ)- ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਜ਼ੀਰਾ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਚ ਪ੍ਰਬੰਧਕ ਕਮੇਟੀਆਂ ਅਤੇ ਇਲਾਵਾ ਨਿਵਾਸੀ ਸੰਗਤਾਂ ਵਲੋਂ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ | ਇਸ ਸਬੰਧੀ ਗੁਰਦੁਆਰਾ ਸਿੰਘ ਸਭਾ ਜ਼ੀਰਾ, ਗੁਰਦੁਆਰਾ ਡੇਰਾ ਹਰਨਾਮਸਰ ਨਾਨਕਸਰ ਜ਼ੀਰਾ, ਗੁਰਦੁਆਰਾ ਕਲਗ਼ੀਧਰ ਨਗਰ, ਗੁਰਦੁਆਰਾ ਨਾਨਕ ਨਗਰੀ ਜ਼ੀਰਾ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ, ਜਿਸ ਦੌਰਾਨ ਵੱਖ-ਵੱਖ ਰਾਗੀ, ਢਾਡੀ, ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਭਾਗ ਲੈਂਦਿਆਂ ਸਮਾਗਮਾਂ ਦੀ ਰੌਣਕ ਨੂੰ ਵਧਾਇਆ | ਇਸ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਕਥਾ ਵਾਚਕਾਂ ਨੇ ਸੱਚ ਦੇ ਮਾਰਗ 'ਤੇ ਚੱਲਦਿਆਂ ਗੁਰੂ ਸਿੱਖੀ ਜੀਵਨ ਜਿਊਣ ਅਤੇ ਹਮੇਸ਼ਾ ਕਿਰਤ ਕਰੋ, ਵੰਡ ਛਕੋ ਦਾ ਮਾਰਗ ਅਪਣਾਉਂਦਿਆਂ ਲੋੜਵੰਦਾਂ ਦੀ ਮਦਦ ਕਰਨ ਦਾ ਸੁਨੇਹਾ ਦਿੱਤਾ | ਇਸ ਮੌਕੇ ਗ੍ਰੰਥੀ ਸਿੰਘ ਬਾਬਾ ਜਗਸੀਰ ਸਿੰਘ, ਰਾਗੀ ਜਥਾ ਭਾਈ ਗੁਰਿੰਦਰ ਸਿੰਘ, ਭਾਈ ਬਾਜ਼ ਸਿੰਘ ਬੱਢਾ ਸਰਪ੍ਰਸਤ ਗੁਰਦੁਆਰਾ ਕਮੇਟੀ, ਭਾਈ ਗੁਰਨਾਮ ਸਿੰਘ ਮੁੱਖ ਸੇਵਾਦਾਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨਾਨਕ ਨਗਰੀ, ਪ੍ਰੀਤਮ ਸਿੰਘ ਫ਼ੌਜੀ, ਸੁਖਦੇਵ ਸਿੰਘ ਬੇਦੀ, ਭਾਈ ਗੁਰਇੰਦਰ ਸਿੰਘ, ਭਾਈ ਗੁਰਮੀਤ ਸਿੰਘ, ਸੁਖਦੇਵ ਸ਼ਰਮਾ, ਆਤਮਾ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ, ਬੂਟਾ ਸਿੰਘ ਨੰਬਰਦਾਰ, ਬਿੱਕਰ ਸਿੰਘ ਮੱਲ੍ਹੀ, ਸੇਵਕ ਸਿੰਘ ਫ਼ਰਨੀਚਰ ਵਾਲੇ, ਬਿੰਦਰ ਸਿੰਘ ਮੱਲ੍ਹੀ ਆਦਿ ਹਾਜ਼ਰ ਸਨ | ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |
ਗੁਰਦੁਆਰਾ ਜ਼ਾਮਨੀ ਸਾਹਿਬ ਵਿਖੇ ਸ਼ਰਧਾ ਪੂਰਵਕ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
ਫ਼ਿਰੋਜ਼ਪੁਰ, 30 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਧਰਤ ਬਾਜੀਦਪੁਰ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਜ਼ਾਮਨੀ ਸਾਹਿਬ ਅੰਦਰ ਇਲਾਕੇ ਦੀ ਸੰਗਤ ਵਲੋਂ ਪ੍ਰਬੰਧਕ ਕਮੇਟੀ ਮੈਨੇਜਰ ਸਾਰਜ ਸਿੰਘ ਦੀ ਦੇਖ-ਰੇਖ ਹੇਠ ਪੂਰੀ ਸ਼ਰਧਾ ਭਾਵਨਾ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਦਿਵਸ ਮਨਾਇਆ ਗਿਆ | ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਪਹੰੁਚ ਜਿਥੇ ਸਰੋਵਰ 'ਚ ਇਸ਼ਨਾਨ ਕੀਤਾ, ਉਥੇ ਹੱਥੀਂ ਦੀਪ ਜਗਾਏ ਅਤੇ ਦਰਬਾਰ ਸਾਹਿਬ ਨਤਮਸਤਕ ਹੋ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ, ਜਿਸ ਦੌਰਾਨ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਕਥਾ ਵਿਚਾਰ, ਸ਼ਬਦ ਕੀਰਤਨ ਅਤੇ ਕਵੀਸ਼ਰੀ ਸੁਣਾ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮਾਂ ਦੀ ਸਫਲਤਾ ਲਈ ਮੈਨੇਜਰ ਸਾਰਜ ਸਿੰਘ, ਤੇਜਬੀਰ ਸਿੰਘ ਅਕਾਊਾਟੈਂਟ, ਸਰੂਪ ਸਿੰਘ ਖ਼ਜ਼ਾਨਚੀ, ਗੁਰਵੰਤ ਸਿੰਘ ਚੋਟੀਆਂ ਰਿਕਾਰਡ ਕੀਪਰ, ਅਮਰਜੀਤ ਸਿੰਘ ਸ਼ੇਰਖਾਂ, ਗੁਰਦੇਵ ਸਿੰਘ ਸੱਭਰਵਾਲ ਇੰਸਪੈਕਟਰ, ਗੁਰਭੇਜ ਸਿੰਘ ਸਟੋਰ ਕੀਪਰ, ਸੁੱਖਾ ਸਿੰਘ ਇੰਚਾਰਜ ਸ੍ਰੀ ਅਖੰਡ ਪਾਠ ਸਾਹਿਬ ਆਦਿ ਨੇ ਵੱਧ-ਚੜ੍ਹ ਕੇ ਯੋਗਦਾਨ ਪਾਇਆ |
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਗੁਰਦੁਆਰਾ ਸਾਹਿਬ 'ਚ ਸਮਾਗਮ
ਮਖੂ, 30 ਨਵੰਬਰ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਖੂ ਦੇ ਗੁਰਦੁਆਰਾ ਸਿੰਘ ਸਭਾ ਗੁਰਦੁਆਰਾ ਪਿੰਡ ਰੁਕਨੇ ਵਾਲਾ, ਗੁਰਦੁਆਰਾ ਬਾਬਾ ਬਾਠਾਂ ਅਤੇ ਹੋਰਨਾਂ ਪਿੰਡਾਂ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਹੈੱਡ ਗ੍ਰੰਥੀ ਬਾਬਾ ਬਲਜੀਤ ਸਿੰਘ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ |
ਗੁਰੂ ਜੀ ਦੀ ਜੀਵਨੀ ਬਾਰੇ ਸਾਖੀਆਂ ਸੁਣਾਈਆਂ ਗਈਆਂ | ਮਖੂ ਮੇਨ ਬਾਜ਼ਾਰ ਵਿਚ ਪ੍ਰਦੀਪ ਡੇਅਰੀ ਤੇ ਸੌਰਵ ਚੋਪੜਾ, ਗੌਰਵ ਚੋਪੜਾ, ਮਨਪ੍ਰੀਤ ਸਿੰਘ, ਜਰਨੈਲ ਸਿੰਘ, ਸੁਨੀਲ ਠੁਕਰਾਲ, ਨਵਜੋਤ ਸਿੰਘ ਸੁਨਿਆਰਾ, ਗੁਰਪ੍ਰੀਤ ਸਿੰਘ ਪੁਰਬਾ, ਧਰਮਜੀਤ ਸਿੰਘ ਲਾਡੀ ਮੁਨਿਆਰੀ ਵਾਲਾ ਆਦਿ ਨੌਜਵਾਨਾਂ ਵਲੋਂ ਬਾਜ਼ਾਰ ਵਿਚ ਅੱਜ ਦਾ ਪ੍ਰਕਾਸ਼ ਦਿਵਸ ਮਨਾਇਆ ਗਿਆ |
ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
ਮਮਦੋਟ, 30 ਨਵੰਬਰ (ਸੁਖਦੇਵ ਸਿੰਘ ਸੰਗਮ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਮਦੋਟ ਇਲਾਕੇ 'ਚ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ, ਜਿਸ ਦੌਰਾਨ ਵੱਡੀ ਸੰਖਿਆ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਘਰ ਆਪਣੀ ਹਾਜ਼ਰੀ ਲਵਾਈ ਤੇ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਕਸਬੇ ਦੇ ਗੁਰਦੁਆਰਾ ਸਾਹਿਬ ਅਤੇ ਆਸ-ਪਾਸ ਦੇ ਪਿੰਡਾਂ 'ਚ ਸਨਿਚਰਵਾਰ ਨੂੰ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਸਵੇਰੇ ਭੋਗ ਪਾਏ ਗਏ, ਜਿਸ ਉਪਰੰਤ ਧਾਰਮਿਕ ਦੀਵਾਨ ਦੌਰਾਨ ਰਾਗੀ ਢਾਡੀ ਅਤੇ ਕੀਰਤਨੀ ਜਥਿਆਂ ਨੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਇਲਾਵਾ ਉਨ੍ਹਾਂ ਦੇ ਅਧਿਆਤਮਿਕ ਉਪਦੇਸ਼ਾਂ 'ਤੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ | ਇਸ ਦੌਰਾਨ ਸੰਗਤਾਂ ਵਲੋਂ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਵੀ ਅਰਦਾਸ ਕੀਤੀ ਗਈ |
ਗੁ. ਵਿਸ਼ਵਕਰਮਾ ਵਿਖੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ
ਗੁਰੂਹਰਸਹਾਏ, 30 ਨਵੰਬਰ (ਹਰਚਰਨ ਸਿੰਘ ਸੰਧੂ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂਹਰਸਹਾਏ ਦੇ ਗੁਰਦੁਆਰਾ ਵਿਸ਼ਵਕਰਮਾ ਦੀ ਪ੍ਰਬੰਧਕ ਕਮੇਟੀ ਵਲੋਂ ਵੀ ਸ਼ਹਿਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਰੀਕ ਸਿੰਘ ਦੇ ਕੀਰਤਨੀਏ ਜਥੇ ਵਲੋਂ ਰਸ-ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਉਨ੍ਹਾਂ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ 'ਤੇ ਚੱਲਣ ਲਈ ਆਈਆਂ ਹੋਈਆਂ ਸੰਗਤਾਂ ਨੂੰ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ ਉਨ੍ਹਾਂ ਵੀਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ, ਜਿਨ੍ਹਾਂ ਨੇ ਗੁਰੂ ਨਾਨਕ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀਆਂ ਚੱਲ ਰਹੀਆਂ ਲੜੀਆਂ 'ਚ ਆਪਣਾ ਵਿਸ਼ੇਸ਼ ਯੋਗਦਾਨ ਪਾਇਆ ਤੇ ਸੇਵਾ ਨੂੰ ਸੁਚੱਜੇ ਢੰਗ ਨਾਲ ਨਿਭਾਇਆ | ਸਨਮਾਨਿਤ ਕੀਤੇ ਗਏ ਪਤਵੰਤਿਆਂ ਨੇ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ | ਗੁਰੂ ਘਰ ਆਈਆਂ ਹੋਈਆਂ ਸੰਗਤਾਂ ਵਿਚ ਗੁਰੂ ਕਾ ਅਤੁੱਟ ਲੰਗਰ ਵੀ ਬੜੇ ਸੁਚੱਜੇ ਢੰਗ ਨਾਲ ਵਰਤਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੋਲਾ ਸਿੰਘ ਤੇ ਕਮੇਟੀ ਅਹੁਦੇਦਾਰਾਂ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਹੈ, ਸਭ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ |
ਪਿੰਡ ਜੱਗੇ ਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਮਖੂ, 30 ਨਵੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਮਖੂ ਦੇ ਨਜ਼ਦੀਕ ਪਿੰਡ ਜੱਗੇ ਵਾਲਾ ਵਿਖੇ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਅੱਜ ਇਸ ਸਮੇਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਅਤੇ ਇਲਾਹੀ ਬਾਣੀ ਦਾ ਕੀਰਤਨ ਕਰਦੇ ਹੋਏ ਗੁਰਦੁਆਰਾ ਸਾਹਿਬ ਦੇ ਮੁੱਖ ਪਾਠੀ ਜਗਸੀਰ ਸਿੰਘ ਨੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਸਮੇਂ ਪਿੰਡ ਦੀਆਂ ਸੰਗਤਾਂ ਅਤੇ ਗੁਰਦੁਆਰਾ ਕਮੇਟੀ ਜਿਨ੍ਹਾਂ ਵਿਚ ਪ੍ਰਧਾਨ ਇਕਬਾਲ ਸਿੰਘ, ਕੈਸ਼ੀਅਰ ਹੀਰਾ ਸਿੰਘ, ਬੂਟਾ ਸਿੰਘ, ਚਰਨਜੀਤ ਸਿੰਘ, ਗੁਰਜੀਤ ਸਿੰਘ, ਇੰਦਰਜੀਤ ਸਿੰਘ, ਗੁਰ ਮੇਵਾ ਸਿੰਘ, ਅਨੀਕੇਤ ਸਿੰਘ, ਬਲਜੀਤ ਸਿੰਘ, ਹਰਬੰਸ ਸਿੰਘ, ਅਰਸ਼ਦੀਪ ਸਿੰਘ ਅਤੇ ਦਿਲਬਾਗ ਸਿੰਘ ਸੇਵਾਦਾਰਾਂ ਨੇ ਆਈ ਹੋਈ ਸੰਗਤ ਨੂੰ ਜਲ ਪਾਣੀ ਅਤੇ ਲੰਗਰ ਦੀ ਸੇਵਾ ਕੀਤੀ |
ਗੁਰਦੁਆਰਾ ਅਕਾਲਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਫ਼ਿਰੋਜ਼ਪੁਰ, 30 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਫ਼ਿਰੋਜ਼ਪੁਰ ਸ਼ਹਿਰ ਵਿਖੇ ਸਥਿਤ ਪੁਰਾਤਨ ਗੁਰਦੁਆਰਾ ਸਿੰਘ ਸਭਾ ਅਕਾਲਗੜ੍ਹ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਾਇਕ ਸਕੱਤਰ ਕੁਲਦੀਪ ਸਿੰਘ ਨੰਢਾ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਸੰਗਤਾਂ ਨੂੰ ਗੁਰੂ ਇਤਿਹਾਸ ਤੇ ਗੁਰੂ ਜੱਸ ਨਾਲ ਜੋੜਨ ਲਈ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਜਥਾ ਦਵਿੰਦਰ ਸਿੰਘ ਪ੍ਰੀਤ ਅਤੇ ਢਾਡੀ ਸਵਰਨ ਸਿੰਘ ਮਾਨ ਨੇ ਸ਼ਬਦ ਕੀਰਤਨ ਰਾਹੀਂ ਸ੍ਰੀ ਗੁਰੂ ਨਾਨਕ ਸਾਹਿਬ ਜੀਵਨ ਬਾਬਤ ਸੰਗਤਾਂ ਨੂੰ ਵਡਮੁੱਲੀ ਜਾਣਕਾਰੀ ਦਿੱਤੀ | ਇਸ ਉਪਰੰਤ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ | ਸਮੁੱਚੇ ਸਮਾਗਮ ਨੂੰ ਸਫਲ ਬਣਾਉਣ ਲਈ ਕਸ਼ਮੀਰ ਸਿੰਘ, ਗੁਰਬਖ਼ਸ਼ ਸਿੰਘ ਭੋਲਾ, ਬਲਦੇਵ ਸਿੰਘ, ਜਰਨੈਲ ਸਿੰਘ, ਤੇਜਾ ਸਿੰਘ ਨੰਢਾ, ਜਸਵਿੰਦਰ ਸਿੰਘ, ਜਸਵੰਤ ਸਿੰਘ ਆਦਿਕ ਸਮੂਹ ਕਮੇਟੀ ਮੈਂਬਰਾਂ ਨੇ ਵਿਸ਼ੇਸ਼ ਸਹਿਯੋਗ ਦਿੱਤਾ |
ਲੱਖੋ ਕੇ ਬਹਿਰਾਮ, 30 ਨਵੰਬਰ (ਰਾਜਿੰਦਰ ਸਿੰਘ ਹਾਂਡਾ)- ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਹਲਕੇ ਦੇ ਸਮੁੱਚੇ ਵਿਕਾਸ ਲਈ ਚਲਾਏ ਜਾ ਰਹੇ ਅਭਿਆਨ ਤਹਿਤ ਅੱਜ ਉਨ੍ਹਾਂ ਦੇ ਸਿਆਸੀ ਸਕੱਤਰ ਗੁਰਦੀਪ ਸਿੰਘ ਢਿੱਲੋਂ ਵਲੋਂ ਅੱਜ ਪਿੰਡ ...
ਫ਼ਿਰੋਜ਼ਪੁਰ/ਕੁੱਲਗੜ੍ਹੀ, 30 ਨਵੰਬਰ (ਤਪਿੰਦਰ ਸਿੰਘ, ਸੁਖਜਿੰਦਰ ਸਿੰਘ ਸੰਧੂ)- ਬੀਤੇ ਕੱਲ੍ਹ ਫ਼ਿਰੋਜ਼ਪੁਰ-ਮੋਗਾ ਮਾਰਗ 'ਤੇ ਸਥਿਤ ਹਰਿਆਲੀ ਪੈਟਰੋਲ ਪੰਪ 'ਤੇ ਕੰਮ ਕਰਦੇ 4 ਮੁਲਾਜ਼ਮਾਂ ਨੂੰ ਕਰੰਟ ਲੱਗ ਗਿਆ ਸੀ | ਇਸ ਘਟਨਾ 'ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜਗਮੀਤ ...
ਫ਼ਿਰੋਜ਼ਪੁਰ, 30 ਨਵੰਬਰ (ਤਪਿੰਦਰ ਸਿੰਘ)- 16ਵੇਂ ਮੋਹਨ ਲਾਲ ਭਾਸਕਰ ਆਰਟ ਐਾਡ ਥੀਏਟਰ ਫ਼ੈਸਟੀਵਲ ਵਲੋਂ ਮੋਹਨ ਲਾਲ ਭਾਸਕਰ ਦੀ ਯਾਦ ਵਿਚ ਆਲ ਇੰਡੀਆ ਮੁਸ਼ਾਇਰਾ ਕਰਵਾਇਆ ਗਿਆ | ਇਸ ਮੌਕੇ ਪ੍ਰਭਾ ਭਾਸਕਰ ਪੈਟਰਨ ਈਨ ਚੀਫ਼ ਐਮ.ਐਲ.ਬੀ. ਫਾਊਾਡੇਸ਼ਨ, ਜਨਾਬ ਫੈਯਾਜ ਫਾਰੂਕੀ ...
ਗੁਰੂਹਰਸਹਾਏ, 30 ਨਵੰਬਰ (ਹਰਚਰਨ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸਥਾਨਕ ਇਲਾਕੇ ਅਤੇ ਆਸ-ਪਾਸ ਪਿੰਡਾਂ ਦੇ ਗੁਰਦੁਆਰਿਆਂ ਅੰਦਰ ਸ਼ਰਧਾ ਭਾਵਨਾ ਨਾਲ ਮਨਾਇਆ | ਪਿੰਡਾਂ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਗੁਰੂਹਰਸਹਾਏ ...
ਗੁਰੂਹਰਸਹਾਏ, 30 ਨਵੰਬਰ (ਹਰਚਰਨ ਸਿੰਘ ਸੰਧੂ)- ਕੇਂਦਰ ਸਰਕਾਰ ਦੀ ਸ਼ਹਿ ਉੱਤੇ ਹਰਿਆਣੇ ਦੀ ਖੱਟਰ ਸਰਕਾਰ ਵਲੋਂ ਦਿੱਲੀ ਨੂੰ ਜਾਂਦੇ ਪੰਜਾਬ ਦੇ ਕਿਸਾਨਾਂ ਉੱਪਰ ਰਸਤੇ 'ਚ ਕੀਤੇ ਅੰਨੇ੍ਹ ਤਸ਼ੱਦਦ ਦੀ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਨੇ ਸਖ਼ਤ ਨਿਖੇਧੀ ਕਰਦਿਆਂ ...
ਫ਼ਿਰੋਜ਼ਪੁਰ, 30 ਨਵੰਬਰ (ਰਾਕੇਸ਼ ਚਾਵਲਾ)- ਨਾਬਾਲਗ ਲੜਕੀ ਨਾਲ ਸਮੂਹਿਕ ਜਬਰ-ਜਨਾਹ ਦੇ ਮਾਮਲੇ ਵਿਚ ਜੇਲ੍ਹ ਅੰਦਰ ਬੰਦ ਇਕ ਵਿਅਕਤੀ ਦੀ ਰੈਗੂਲਰ ਜਮਾਨਤ ਫ਼ਿਰੋਜ਼ਪੁਰ ਦੀ ਫ਼ਸਟ ਟਰੈਕ ਕੋਰਟ ਨੇ ਖਾਰਿਜ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮਖੂ ਪੁਲਿਸ ਵਲੋਂ 23 ਮਾਰਚ 2019 ...
ਮਮਦੋਟ, 30 ਨਵੰਬਰ (ਸੁਖਦੇਵ ਸਿੰਘ ਸੰਗਮ)- ਕੁਝ ਦਿਨ ਪਹਿਲਾਂ 5 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਾਰਵਾਈ ਕਰਦਿਆਂ ਨਾਰਕੋਟਿਕਸ ਸੈੱਲ ਫ਼ਿਰੋਜ਼ਪੁਰ ਵਲੋਂ ਵੱਡੀ ਮਾਤਰਾ ਵਿਚ ਹੈਰੋਇਨ ਦੀ ਬਰਾਮਦਗੀ ਕੀਤੀ ਗਈ ਹੈ | ...
ਲੱਖੋ ਕੇ ਬਹਿਰਾਮ, 30 ਨਵੰਬਰ (ਰਾਜਿੰਦਰ ਸਿੰਘ ਹਾਂਡਾ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਪਿੰਡ ਚੱਕ ਮੇਘਾ ਵਿਰਾਨ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਜ਼ਖ਼ਮੀ ਹੋ ਗਿਆ | ਪ੍ਰਾਪਤ ਜਾਣਕਾਰੀ ਮੁਤਾਬਿਕ ਬਲਜੀਤ ਸਿੰਘ ਪੁੱਤਰ ...
ਅਬੋਹਰ,30 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)- ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਨਾਲ ਜੋੜਨ ਦੇ ਉਪਰਾਲੇ ਤਹਿਤ ਸੁਰਿੰਦਰ ਜਾਖੜ ਇਫ਼ਕੋ ਟਰੱਸਟ ਵਲੋਂ ਇੱਥੇ ਨਹਿਰੂ ਸਟੇਡੀਅਮ ਵਿਚ ਕਰਵਾਏ ਜਾ ਰਹੇ ਸੁਰਿੰਦਰ ਜਾਖੜ ਯਾਦਗਾਰੀ ਵਾਰਡ ਪੱਧਰੀ ਕਿ੍ਕਟ ...
ਮੱਲਾਂਵਾਲਾ, 30 ਨਵੰਬਰ (ਸੁਰਜਨ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਤਪ ਸਥਾਨ ਬਾਬਾ ਹਜ਼ਾਰਾ ਸਿੰਘ ਬੀਬੀਆਂ ਵਾਲਾ ਗੁਰਦੁਆਰਾ ਸਾਹਿਬ ਮੱਲਾਂਵਾਲਾ ਵਿਖੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਮਨਾਇਆ ਜਾਂਦਾ ਹੈ | ...
ਜਲਾਲਾਬਾਦ, 30 ਨਵੰਬਰ (ਕਰਨ ਚੁਚਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਕਾਸ਼ ਪੁਰਬ ਧੂਮ-ਧਾਮ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਤੇ ਗਲੀ ਮੁਹੱਲਿਆਂ 'ਚ ਧਾਰਮਿਕ ...
ਤਲਵੰਡੀ ਭਾਈ, 30 ਦਸੰਬਰ (ਕੁਲਜਿੰਦਰ ਸਿੰਘ ਗਿੱਲ)- ਚੀਫ਼ ਆਫ਼ ਡਿਫੈਂਸ ਸਟਾਫ਼ ਬਿਪਨ ਰਾਵਤ ਵਲੋਂ ਸੇਵਾ ਮੁਕਤ ਹੋਣ ਵਾਲੇ ਸੈਨਿਕਾਂ ਦੀ ਪੈਨਸ਼ਨ ਕਟੌਤੀ ਅਤੇ ਹੋਰ ਸਹੂਲਤਾਂ 'ਤੇ ਲਗਾਏ ਕੱਟ ਨੂੰ ਲੈ ਕੇ ਸਾਬਕਾ ਫ਼ੌਜੀਆਂ ਦੀ ਜਥੇਬੰਦੀ ਆਲ ਇੰਡੀਆ ਵੈਟਰਨ ...
ਮਖੂ, 30 ਨਵੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹਮੇਸ਼ਾ ਹੀ ਪੰਜਾਬ, ਪੰਜਾਬੀਅਤ ਅਤੇ ਕਿਸਾਨੀ ਲਈ ਇਤਿਹਾਸਕ ਫੈਸਲੇ ਲਏ ਹਨ, ਚਾਹੇ ਉਹ ਪਿਛਲੇ ਸਮੇਂ ਲਏ ਪਾਣੀਆਂ ਦੇ ਫੈਸਲੇ ਜਾਂ ਫਿਰ ਖੇਤੀ ਬਿੱਲਾਂ ਦਾ ...
ਫ਼ਿਰੋਜ਼ਪੁਰ, 30 ਨਵੰਬਰ (ਜਸਵਿੰਦਰ ਸਿੰਘ ਸੰਧੂ)- ਖ਼ਾਲਸਾ ਗੁਰਦੁਆਰਾ ਫ਼ਿਰੋਜ਼ਪੁਰ ਛਾਉਣੀ ਵਿਖੇ ਦਰਬਾਰ ਸਾਹਿਬ ਅੰਦਰ ਸੋਨਾ ਰੰਗ ਭਾਅ ਮਾਰਦੀ ਪਾਲਕੀ ਸਾਹਿਬ ਦੀ ਸੇਵਾ ਪ੍ਰਬੰਧਕ ਕਮੇਟੀ ਵਲੋਂ ਕਰਵਾਈ ਗਈ, ਜਿਸ ਵਿਚ ਸਾਈਾਆਵਾਲਾ ਪਰਿਵਾਰ ਵਲੋਂ ਵੱਡੇ ਯੋਗਦਾਨ ਪਾਏ ...
ਤਲਵੰਡੀ ਭਾਈ, 30 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਇਕੱਤਰਤਾ ਪਿੰਡ ਰਟੌਲ ਰੋਹੀ ਵਿਖੇ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਵਿਚਾਰ ਸਾਂਝੇ ਕਰਦਿਆਂ ਭਾਗ ਸਿੰਘ ਮਰਖਾਈ ਨੇ ਸਮੂਹ ਪਿੰਡ ...
ਫ਼ਿਰੋਜ਼ਪੁਰ, 30 ਨਵੰਬਰ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਤਹਿਤ ਪੈਂਦੇ ਕਸਬਾ ਗੁਰੂਹਰਸਹਾਏ-ਮੁਕਤਸਰ ਮਾਰਗ 'ਤੇ ਸਥਿਤ ਟਾਪ ਬਰਾਂਡ ਨਾਮ ਦੀ ਰੈਡੀਮੇਡ ਕੱਪੜਿਆਂ ਦੀ ਦੁਕਾਨ ਅੰਦਰ ਬੀਤੀ ਰਾਤ ਚੋਰਾਂ ਵਲੋਂ ਦੁਕਾਨ ਦੇ ਉੱਪਰ ਲੱਗੇ ਸ਼ਟਰ ਨੂੰ ਤੋੜ ਕੇ ਲੱਖਾਂ ਰੁਪਏ ਦਾ ...
ਅਬੋਹਰ, 30 ਨਵੰਬਰ (ਕੁਲਦੀਪ ਸਿੰਘ ਸੰਧੂ)- ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਲਈ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਵਲੋਂ 'ਆਪਣਾ ਅਬੋਹਰ, ਆਪਣੀ ਆਭਾ' ਮੁਹਿੰਮ ਤਹਿਤ ਚਲਾਏ ਜਾ ਰਹੇ ਸਫ਼ਾਈ ਅਭਿਆਨ ਦੌਰਾਨ ਅੱਜ ਨਗਰ ਨਿਗਮ ਦੇ ਕਰਮਚਾਰੀਆਂ ਨੇ ਗੰਗਾਨਗਰ ਰੋਡ ਸਥਿਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX