ਤਲਵੰਡੀ ਸਾਬੋ, 30 ਨਵੰਬਰ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)-ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ੁਰੂ ਕੀਤੇ ਗਏ ਧਾਰਮਿਕ ਸਮਾਗਮ ਅੱਜ ਸਮਾਪਤ ਹੋ ਗਏ ¢ ਸਮਾਪਤੀ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਸੈਂਕੜਿਆਂ ਦੀ ਤਦਾਦ 'ਚ ਸੰਗਤਾਂ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਈਆਂ ¢ ਸਮਾਪਤੀ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਅਰਦਾਸ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਵਲੋਂ ਕੀਤੀ ਗਈ ¢ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਮੁੱਖ ਸਿੰਘ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ ਅਤੇ ਕਥਾਵਾਚਕ ਭਾਈ ਜਰਨੈਲ ਸਿੰਘ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੰੂ ਕਰਵਾਇਆ ਗਿਆ ¢ ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਸਿੱਖ ਜਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਸੰਗਤਾਂ ਨੂੰ ਗੁਰੂ ਸਾਹਿਬ ਦੇ ਫਲਸਫੇ ਨੂੰ ਆਪਣੀ ਜ਼ਿੰਦਗੀ 'ਚ ਅਪਣਾਉਣ ਲਈ ਪ੍ਰੇਰਿਤ ਕੀਤਾ ¢ ਅਖ਼ੀਰ 'ਚ ਜਥੇਦਾਰ ਸਾਹਿਬ ਨੇ ਪ੍ਰਕਾਸ਼ ਪੁਰਬ ਮੌਕੇ ਪਹੁੰਚੀਆਂ ਸਮੂਹ ਸੰਗਤਾਂ ਦਾ ਧੰਨਵਾਦ ਵੀ ਕੀਤਾ ¢ ਇਸ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੇਵਕ ਜਥਾ (ਸਰੋਵਰ ਸੇਵਾਦਾਰ) ਵਲੋਂ ਤਖ਼ਤ ਸਾਹਿਬ ਦੇ ਨਜ਼ਦੀਕ ਬਰੈੱਡ, ਪਕੌੜਿਆਂ ਤੇ ਚਾਹ ਦਾ ਲੰਗਰ ਵੀ ਲਗਾਇਆ ਗਿਆ¢ ਇਸ ਮੌਕੇ ਗੁਰਤੇਜ ਸਿੰਘ ਢੱਡੇ ਸ਼੍ਰੋਮਣੀ ਕਮੇਟੀ ਮੈਂਬਰ, ਪਰਮਜੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ, ਭਾਈ ਮੇਜਰ ਸਿੰਘ ਮੀਤ ਮੈਨੇਜਰ, ਗੁਰਤਿੰਦਰ ਸਿੰਘ ਰਿੰਪੀ ਮਾਨ ਪ੍ਰਧਾਨ ਨਗਰ ਪੰਚਾਇਤ ਤਲਵੰਡੀ ਸਾਬੋ, ਅਜ਼ੀਜ਼ ਖਾਨ ਉੱਪ ਪ੍ਰਧਾਨ ਨਗਰ ਪੰਚਾਇਤ, ਕੌਾਸਲਰ ਹਰਬੰਸ ਸਿੰਘ, ਕੁਲਵਿੰਦਰ ਸਿੰਘ ਬੰਦੀ ਰਿਕਾਰਡਕੀਪਰ, ਜਗਰੂਪ ਸਿੰਘ ਢੱਡੇ, ਸੁਰਜੀਤ ਸਿੰਘ ਬੰਗੀ, ਜਗਦੀਪ ਸਿੰਘ ਬੰਗੀ, ਬਲਕਾਰ ਸਿੰਘ ਖਜ਼ਾਨਚੀ, ਮਨਦੀਪ ਸਿੰਘ ਮਾਖਾ ਸਟੋਰਕੀਪਰ, ਵਰਿੰਦਰ ਸਿੰਘ ਇੰਚਾਰਜ ਪਾਠ ਤੇ ਗੁਰਚਰਨ ਸਿੰਘ ਤੋਂ ਇਲਾਵਾ ਇਲਾਕੇ ਦੀ ਸੰਗਤ ਮੌਜੂਦ ਸੀ¢
ਬਠਿੰਡਾ, (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਹਿਰ ਵਾਸੀਆਂ ਨੂੰ ਮਿਲ ਕੇ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੱਤੀਆਂ ¢ ਇਸ ਮੌਕੇ ਵਿੱਤ ਮੰਤਰੀ ਨੇ ਸ਼ਹਿਰ ਦੇ ਵੱਖ-ਵੱਖ ਗੁਰੂ ਘਰਾਂ ਗੁਰਦੁਆਰਾ ਹਾਜੀਰਤਨ ਸਾਹਿਬ, ਗੁਰਦੁਆਰਾ ਸਾਹਿਬ ਮਾਡਲ ਟਾਊਨ ਫੇਸ-1, ਗੁਰਦੁਆਰਾ ਸਾਹਿਬ ਅਜੀਤ ਰੋਡ, ਗੁਰਦੁਆਰਾ ਸਾਹਿਬ ਗਣੇਸ਼ਾ ਬਸਤੀ, ਗੁਰਦੁਆਰਾ ਸਾਹਿਬ ਗੁਰੂ ਗੋਬਿੰਦ ਨਗਰ, ਗੁਰਦੁਆਰਾ ਸਾਹਿਬ ਹਜ਼ੂਰਾ ਕਪੂਰਾ ਬਸਤੀ, ਗੁਰਦੁਆਰਾ ਸਾਹਿਬ ਮੁਲਤਾਨੀਆ ਰੋਡ, ਗੁਰਦੁਆਰਾ ਕਿਲ੍ਹਾ ਮੁਬਾਰਕ ਸਾਹਿਬ, ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ¢ ਉਨ੍ਹਾਂ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ ਵੰਡ ਛਕੋ ਦਾ ਸੰਦੇਸ਼ ਦਿੱਤਾ, ਜਿਸ 'ਤੇ ਸਾਨੂੰ ਸਾਰਿਆਂ ਨੂੰ ਚੱਲ ਕੇ ਆਪਣਾ ਜੀਵਨ ਸਫ਼ਲ ਕਰਨਾ ਚਾਹੀਦਾ ਹੈ ¢ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪ ਹੱਥੀਂ ਕਿਰਤ ਕੀਤੀ ਅਤੇ ਭੁੱਖੇ ਸਾਧੂਆਂ ਨੂੰ ਭੋਜਨ ਛਕਾ ਕੇ ਲੰਗਰ ਦੀ ਪ੍ਰਥਾ ਚਾਲੂ ਕੀਤੀ ¢ ਉਨ੍ਹਾਂ ਕਿਹਾ ਕਿ ਅੱਜ ਸਮਾਜ ਵਿਚ ਫੈਲੀਆਂ ਕੁਰੀਤੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਦੂਰ ਕੀਤਾ ਜਾ ਸਕਦਾ ਹੈ ¢ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਭੇ ਸਾਂਝੀਵਾਲ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ ਹੈ ¢ ਇਸ ਮੌਕੇ ਜੈਜੀਤ ਸਿੰਘ ਜੌਹਲ, ਚੇਅਰਮੈਨ ਜਗਰੂਪ ਸਿੰਘ ਗਿੱਲ, ਅਸ਼ੋਕ ਪ੍ਰਧਾਨ, ਪਵਨ ਮਾਨੀ, ਰਾਜਨ ਗਰਗ, ਬਲਜਿੰਦਰ ਠੇਕੇਦਾਰ, ਮਾਸਟਰ ਹਰਮੰਦਰ ਸਿੰਘ, ਹਰਵਿੰਦਰ ਲੱਡੂ, ਸੁਖਦੇਵ ਸੁੱਖਾ, ਸੰਤੌਸ਼ ਮਹੰਤ ਸਾਬਕਾ ਕੌਾਸਲਰ, ਅਸ਼ਵਨੀ ਬੰਟੀ, ਜਸਵੀਰ ਜੱਸਾ, ਰਜਿੰਦਰ ਸਿੱਧੂ, ਸ਼ਾਮ ਲਾਲ ਜੈਨ ਸਮੇਤ ਵੱਡੀ ਗਿਣਤੀ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ ¢
ਬਠਿੰਡਾ, (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵਾਂ ਪ੍ਰਕਾਸ਼ ਪੁਰਬ ਬਠਿੰਡਾ ਜ਼ਿਲ੍ਹੇ ਭਰ 'ਚ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ | ਪੇਂਡੂ-ਸ਼ਹਿਰੀ ਖੇਤਰਾਂ ਦੇ ਸਮੂਹ ਗੁਰ ੂਘਰਾਂ 'ਚ ਸਵੇਰੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਧਾਰਮਿਕ ਦੀਵਾਨ ਸਜਾਏ ਗਏ, ਜਿਸ 'ਚ ਪੁੱਜੇ ਰਾਗੀਆਂ, ਢਾਡੀਆਂ ਤੇ ਗੁਰਮਤਿ ਪ੍ਰਚਾਰਕਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਇਲਾਹੀ ਬਾਣੀ ਦਾ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਅੰਮਿ੍ਤ ਵੇਲੇ ਤੋਂ ਹੀ ਸੰਗਤਾਂ ਨੇ ਗੁਰੂ ਘਰਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਨਤਮਸਤਕ ਹੋਣਾ ਸ਼ੁਰੂ ਕਰ ਦਿੱਤਾ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਗੁਰਦੁਆਰਾ ਕਿਲਾ ਮੁਬਾਰਕ ਵਿਖੇ ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਉਣ ਉਪਰੰਤ ਧਾਰਮਿਕ ਸਮਾਗਮ ਕਰਵਾਏ ਗਏ, ਜਿਸ 'ਚ ਹਜ਼ੂਰੀ ਰਾਗੀ ਭਾਈ ਗੁਰਮੁੱਖ ਸਿੰਘ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਨੇ ਸੰਗਤਾਂ ਨੂੰ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਪਹਿਲੀ ਪਾਤਸ਼ਾਹੀ ਦੇ ਜੀਵਨ ਬਾਰੇ ਚਾਨਣਾ ਪਾਇਆ | ਗੁਰਦੁਆਰਾ ਕਿਲਾ ਮੁਬਾਰਕ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋਈਆਂ | ਇਸ ਮੌਕੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਜੈਜੀਤ ਸਿੰਘ ਜੌਹਲ ਵੀ ਗੁਰਦੁਆਰਾ ਸਾਹਿਬ ਪੁੱਜੇ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਖਾਲਸਾ ਦੀਵਾਨ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਮਾਗਮ ਹੋਏ ਜਿੱਥੇ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ | ਕਥਾਵਾਚਕ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਿੱਤੇ ਹੋਕੇ ਦੀ ਵਿਸਥਾਰ ਨਾਲ ਵਿਆਖਿਆ ਕੀਤੀ | ਇਸੇ ਤਰ੍ਹਾਂ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਸੰਗਤਾਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤੇ | ਇਸ ਤੋਂ ਇਲਾਵਾ ਗੁਰਦੁਆਰਾ ਸ਼ਹੀਦ ਭਾਈ ਮਤੀ ਦਾਸ ਜੀ ਵਿਖੇ ਵੀ ਇਸ ਸ਼ੁੱਭ ਦਿਹਾੜੇ 'ਤੇ ਦੀਵਾਨ ਸਜਾਏ ਗਏ, ਜਿਸ 'ਚ ਕਥਾਵਾਚਕ ਕੁਲਦੀਪ ਸਿੰਘ ਫੱਗੂ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੀ ਜੀਵਨੀ ਅਤੇ ਸਿੱਖ ਇਤਿਹਾਸ ਬਾਰੇ ਚਾਨਣਾ ਪਾਇਆ | ਹਜ਼ੂਰੀ ਰਾਗੀ ਭਾਈ ਪਵਿੱਤਰ ਸਿੰਘ ਨੇ ਬਾਬਾ ਨਾਨਕ ਜੀ ਦੇ ਜੀਵਨ ਸਬੰਧੀ ਰਚਿਤ ਬਾਣੀ ਦੇ ਸ਼ਬਦ ਗਾਇਣ ਕੀਤੇ | ਗੁਰਦੁਆਰਾ ਕਮੇਟੀ ਪ੍ਰਧਾਨ ਕੈਪਟਨ ਮੱਲ ਸਿੰਘ ਵਲੋਂ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ | ਇਸ ਪਵਿੱਤਰ ਦਿਹਾੜੇ ਦੇ ਸਬੰਧ 'ਚ ਰਾਜਸੀ, ਸਮਾਜਿਕ ਅਤੇ ਧਾਰਮਿਕ ਪਤਵੰਤੇ ਸੱਜਣਾਂ ਵਲੋਂ ਸਮੂਹ ਨਾਨਕ ਨਾਮ ਲੇਵਾ ਨੂੰ ਵਧਾਈਆਂ ਦਿੱਤੀਆ | ਇਸ ਤੋਂ ਇਲਾਵਾ ਗੁਰਦੁਆਰਾ ਸੰਗਤ ਸਿਵਲ ਸਟੇਸ਼ਨ, ਗੁਰਦੁਆਰਾ ਜੀਵਨ ਪ੍ਰਕਾਸ਼ ਮਾਡਲ ਟਾਊਨ, ਗੁਰੂ ਨਾਨਕਪੁਰਾ ਮੁਹੱਲਾ, ਗੁਰਦੁਆਰਾ ਭਾਈ ਜਗਤਾ ਜੀ, ਦੁੱਖ ਨਿਵਾਰਨ ਗੁਰਦੁਆਰਾ ਜਨਤਾ ਨਗਰ, ਪਰਸਰਾਮ ਨਗਰ,ਪ੍ਰਤਾਪ ਨਗਰ, ਸ੍ਰੀ ਗੁਰੂ ਅਰਜਨ ਦੇਵ ਜੀ ਗੁਰਦੁਆਰਾ ਸਾਹਿਬ, ਸ੍ਰੀ ਕਲਗੀਧਰ ਸਾਹਿਬ ਗੁਰਦੁਆਰਾ ਹਜ਼ੂਰਾ ਕਪੂਰਾ ਕਾਲੋਨੀ ਬਠਿੰਡਾ ਆਦਿ ਵਿਚ ਵੀ ਪ੍ਰਕਾਸ਼ ਪੁਰਬ ਮਨਾਇਆ ਗਿਆ | ਗੁਰੂ ਘਰਾਂ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
ਮਹਿਰਾਜ, (ਸੁਖਪਾਲ ਮਹਿਰਾਜ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਗੁਰੂ ਘਰ ਦੇ ਪ੍ਰਬੰਧਕ ਸਾਧ ਬਾਬਾ ਪ੍ਰੀਤਮ ਸਿੰਘ ਤੇ ਸੇਵਾਦਾਰ ਭਾਈ ਭੋਲਾ ਸਿੰਘ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸਾਹਿਬ ਬਾਬਾ ਰਾਮਸਰਾ ਮੋੜੀਗੱਡ ਮਹਿਰਾਜ ਵਿਖੇ ਪਹਿਲਾਂ ਤੋਂ ਰੱਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਕਿਸਾਨ ਸੰਘਰਸ਼ ਦੀ ਚੜ੍ਹਦੀਕਲਾ ਤੇ ਸਰਬਤ ਦੇ ਭਲੇ ਲਈ ਗੁਰੂ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ ਗਈ | ਸੰਗਤਾਂ ਨੇ ਭਾਰੀ ਉਤਸ਼ਾਹ ਨਾਲ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ | ਗੁਰੂ ਘਰ ਦੇ ਮੁੱਖ ਸੇਵਾਦਾਰ ਤੇ ਕਥਾਵਾਚਕ ਭਾਈ ਭੋਲਾ ਸਿੰਘ ਨੇ ਸਮੂਹ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਜੀ ਦੀ ਜੀਵਨੀ ਅਤੇ ਜ਼ਿੰਦਗੀ 'ਚ ਕੀਤੇ ਮਹਾਨ ਕਾਰਜਾਂ ਬਾਰੇ ਰੌਸ਼ਨੀ ਪਾਈ | ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਅੱਜ ਦੇ ਔਖੇ ਸਮੇਂ ਵਿਚ ਵੀ ਸਾਡਾ ਮਾਰਗ ਦਰਸ਼ਨ ਕਰ ਰਹੀਆਂ ਹਨ | ਭਾਈ ਭੋਲਾ ਸਿੰਘ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮਹਾਨ ਰਹਿਬਰ ਦੇ ਆਗਮਨ ਪੁਰਬ 'ਤੇ ਸਮੁੱਚੀ ਲੋਕਾਈ ਨੂੰ ਉਨ੍ਹਾਂ ਦੇ ਦਰਸਾਏ ਮਾਰਗਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਕਥਾਵਾਚਕ ਨੌਜਵਾਨ ਸੁਖਪ੍ਰੀਤ ਸਿੰਘ ਮਹਿਰਾਜ ਨੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਗੁਰੂ ਨਾਲ ਜੁੜਨ ਲਈ ਸੱਦਾ ਦਿੱਤਾ | ਗੁਰੂ ਘਰ ਦੇ ਪ੍ਰਬੰਧਕਾਂ ਵਲੋਂ ਪੰਜ ਪਿਆਰੇ ਸਾਹਿਬਾਨਾਂ, ਸੇਵਾਦਾਰਾਂ ਤੇ ਪੈੱ੍ਰਸ ਦੇ ਨੁਮਾਇੰਦਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਧਾਰਮਿਕ, ਰਾਜਨੀਤਕ, ਸਮਾਜਸੇਵੀ ਤੇ ਸਮੂਹ ਸੰਗਤਾਂ ਹਾਜ਼ਰ ਸਨ | ਇਸ ਮੌਕੇ ਗੁਰੂ ਘਰ ਦੇ ਸੇਵਾਦਾਰਾਂ ਨੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ |
ਰਾਮਾਂ ਮੰਡੀ, (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਗੁਰੂਦੁਆਰਾ ਸਿੰਘ ਸਭਾ ਵਿਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹਪੂਰਵਕ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਹਜ਼ੂਰੀ ਰਾਗੀ ਭਾਈ ਗਰੀਬ ਸਿੰਘ ਦੇ ਜੱਥੇ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਭੋਗ ਉਪਰੰਤ ਗੁਰੂ ਜੀ ਦਾ ਲੰਗਰ ਅਤੁੱਟ ਵਰਤਾਇਆ ਗਿਆ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੇਵਾਦਾਰਾਂ ਨੂੰ ਵਿਸ਼ੇਸ਼ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਦੀਦਾਰ ਸਿੰਘ ਮੱਕੜ, ਸੈਕਟਰੀ ਅਮਰੀਕ ਸਿੰਘ ਘੁਲਿਆਣੀ, ਸਤਵੀਰ ਸਿੰਘ ਅਸੀਜਾ, ਅਜੈਬ ਸਿੰਘ ਲਹਿਰੀ, ਹਰਨੇਕ ਸਿੰਘ ਮੱਕੜ, ਹਨੀ ਮੱਕੜ, ਮਨਜੀਤ ਸਿੰਘ ਘੁਲਿਆਣੀ, ਹੈਪੀ ਖ਼ਾਲਸਾ, ਹਰਨਰੈਣ ਸਿੰਘ ਪੁਨਿਹਾਨੀ, ਕਰਮਜੀਤ ਸਿੰਘ ਮੁੱਖ ਗ੍ਰੰਥੀ, ਤੇਲੂ ਰਾਮ ਲਹਿਰੀ ਸਾਬਕਾ ਕੌਾਸਲਰ, ਅਮਰਜੀਤ ਸਿੰਘ ਸਰਾਫ਼, ਇੰਦਰ ਸਿੰਘ ਡੰਗ, ਕਾਕਾ ਸਿੰਘ ਮਿਸਤਰੀ, ਬਲਜੀਤ ਸਿੰਘ ਬਰਾੜ, ਮਿੰਕੂ ਅਸੀਜਾ, ਧਰਮ ਸਿੰਘ ਪੁਨਿਹਾਨੀ, ਲਵਲੀ ਖ਼ਾਲਸਾ ਆਦਿ ਸ਼ਰਧਾਲੂ ਭਾਰੀ ਗਿਣਤੀ ਵਿਚ ਵਿਸ਼ੇਸ਼ ਰੂਪ 'ਚ ਮੌਜੂਦ ਸਨ |
ਕੋਟਫੱਤਾ, (ਰਣਜੀਤ ਸਿੰਘ ਬੁੱਟਰ)-ਨਗਰ ਕੋਟਸ਼ਮੀਰ ਦੇ ਵੱਖ-ਵੱਖ ਗੁਰੂ ਘਰਾਂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ¢ ਗੁਰਦੁਆਰਾ ਗੁਰੂਸਰ ਵਿਖੇ ਗੁਰੂ ਘਰ ਨੂੰ ਆਉਂਦੀ ਸੜਕ ਦੇ ਪਾਸੀਂ ਟਾਇਲ ਲੱਗਣ ਦਾ ਕੰਮ ਨੇਪਰੇ ਚੜ੍ਹਾਉਣ ਬਦਲੇ ਕਾਂਗਰਸੀ ਕੌਾਸਲਰ ਚਾਨਣ ਸਿੰਘ ਸਿੱਧੂ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਪ੍ਰਧਾਨ ਜਸਪਾਲ ਸਿੰਘ ਕਾਕਨ, ਮੈਨੇਜਰ ਰਾਜਾ ਸਿੰਘ, ਗੁਰਦਿੱਤ ਸਿੰਘ ਖਾਲਸਾ ਤੇ ਹੋਰਨਾਂ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ¢ ਪਿੰਡ ਫੂਸਮੰਡੀ ਵਿਖੇ ਵੀ ਸਰਪੰਚ ਗੁਰਵਿੰਦਰ ਕੌਰ ਦੇ ਪਤੀ ਗੁਰਤੇਜ ਸਿੰਘ ਔਲਖ ਗ੍ਰਾਮ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ-ਰੇਖ 'ਚ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ 'ਤੇ ਹਰ ਸਾਲ ਦੀ ਤਰ੍ਹਾਂ ਸੁਖਮਨੀ ਸਾਹਿਬ ਦੇ ਪਾਠ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਤਾਂ ਜੋ ਬੱਚਿਆਂ ਨੂੰ ਗੁਰਬਾਣੀ ਵਿਚਾਰ ਨਾਲ ਜੋੜਿਆ ਜਾ ਸਕੇ¢ ਇਸ ਮੌਕੇ ਹਰਪ੍ਰੀਤ ਸਿੰਘ ਮੈਂਬਰ, ਬੂਟਾ ਸਿੰਘ ਮੈਂਬਰ, ਭੋਲਾ ਸਿੰਘ ਮੈਂਬਰ ਚਿੜੀਆ ਸਿੰਘ, ਗੁਰਦੀਪ ਸਿੰਘ ਮੈਂਬਰ, ਛਿਆਟਾ ਸਿੰਘ, ਜੀਤਾ ਸਿੰਘ ਗੁਰਪ੍ਰੀਤ ਸਿੰਘ ਪ੍ਰਧਾਨ, ਜਗਸੀਰ ਸਿੰਘ ਪ੍ਰਧਾਨ, ਬੂਟਾ ਸਿੰਘ ਖਜ਼ਾਨਚੀ ਨੈਬ ਸਿੰਘ, ਗੁਰਮੀਤ ਸਿੰਘ ਔਲਖ ਪਿ੍ੰਸੀਪਲ ਸਮੂਹ ਅਕਾਲੀ ਆਗੂ ਅਤੇ ਨਗਰ ਨਿਵਾਸੀ ਫੂਸ ਮੰਡੀ, ਪ੍ਰਗਟ ਸਿੰਘ, ਕੁਲਦੀਪ ਸਿੰਘ ਭੱਲਾ ਗੱਗੀ, ਭਿੰਦਾ, ਡਾ. ਗਗਨਦੀਪ ਨਿਰਮਲ ਸਿੰਘ ਆਦਿ ਹਾਜ਼ਰ ਸਨ¢
ਰਾਮਪੁਰਾ ਫੂਲ, (ਗੁਰਮੇਲ ਸਿੰਘ ਵਿਰਦੀ)- ਸਥਾਨਕ ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਿਰ ਦੇ ਵਿਦਿਆਰਥੀਆਂ ਵਲੋਂ ਆਪਣੇ ਘਰਾਂ 'ਚ ਰਹਿ ਕੇ ਸਵਦੇਸ਼ੀ ਇੰਚਾਰਜ ਦੀਦੀ ਗੀਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਚੌਥੀ ਤੋਂ ਅੱਠਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਦੀ ਗੁਰੂ ਜੀ ਦੇ ਜੀਵਨ ਨਾਲ ਸਬੰਧਿਤ ਚਾਰਟ, ਕਵਿਤਾਵਾਂ ਅਤੇ ਲੇਖ ਪ੍ਰਤੀਯੋਗਤਾ ਕਰਵਾਈ ਗਈ | ਵਿਦਿਆਰਥੀਆਂ ਵਲੋਂ ਬਹੁਤ ਹੀ ਸੁੰਦਰ ਤਸਵੀਰਾਂ ਤੇ ਵੀਡੀਓ ਬਣਾ ਕੇ ਆਪਣੇ ਕਲਾਸ ਇੰਚਾਰਜ ਨੂੰ ਭੇਜੀਆਂ ਗਈਆਂ | ਸਕੂਲ ਪ੍ਰਬੰਧਕ ਕਮੇਟੀ ਅਤੇ ਪਿ੍ੰਸੀਪਲ ਸ੍ਰੀ. ਐੱਸ. ਕੇ. ਮਲਿਕ ਨੇ ਕਿਹਾ ਕਿ ਵਾਹਿਗੁਰੂ ਮਨੁੱਖ ਦੇ ਹਿਰਦੇ 'ਚ ਵਸਦਾ ਹੈ | ਸਭ ਨੂੰ ਦਸਾਂ ਨਹੁੰਆਂ ਦੀ ਕਿਰਤ ਕਮਾਈ ਕਰਨੀ ਚਾਹੀਦੀ ਹੈ ਅਤੇ ਵੰਡ ਕੇ ਛਕਣਾ ਚਾਹੀਦਾ ਹੈ | ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਧਾਰਨ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦੀ ਲੋੜ ਹੈ ਤਾਂ ਜੋ ਆਪਸੀ ਭਾਈਚਾਰਕ ਸਾਂਝ ਕਾਇਮ ਹੋ ਸਕੇ | ਇਸ ਮੌਕੇ ਵਲੋਂ ਵਿਦਿਆਰਥੀਆਂ, ਮਾਪਿਆਂ, ਸਟਾਫ਼ ਮੈਂਬਰਾਂ ਅਤੇ ਸ਼ਹਿਰ ਵਾਸੀਆਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ | ਸਕੂਲ ਦੇ ਵਿਹੜੇ 'ਚ ਦੀਵਿਆਂ ਨਾਲ ਸਜਾਵਟ ਵੀ ਕੀਤੀ ਗਈ |
ਸੀਂਗੋ ਮੰਡੀ, (ਲੱਕਵਿੰਦਰ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਇਲਾਕੇ 'ਚ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਆਸ-ਪਾਸ ਦੇ ਸਾਰੇ ਪਿੰਡਾਂ 'ਚ ਸ੍ਰੀ ਆਖੰਡ ਪਾਠਾਂ ਦੇ ਭੋਗ ਪਾ ਕੇ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ | ਪਿੰਡ ਕੌਰਆਣਾ 'ਚ ਮਹੰਤ ਗੁਰਬਿੰਦਰ ਸਿੰਘ ਖ਼ਾਲਸਾ ਨੇ ਭੋਗ ਪਾਉਣ ਉਪਰੰਤ ਕਥਾ ਕੀਰਤਨ ਕੀਤਾ ਗਿਆ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨ 'ਤੇ ਚਾਨਣਾ ਪਾਇਆ | ਇਸ ਮੌਕੇ ਸਰਪੰਚ ਤਾਰਾ ਸਿੰਘ, ਯੂਥ ਅਕਾਲੀ ਆਗੂ ਜਾਦਵਿੰਦਰ ਸਿੰਘ, ਸਾਬਕਾ ਸਰਪੰਚ ਜੰਗ ਸਿੰਘ, ਗੁਰਜੰਟ ਜੰਟੀ, ਕਰਮ ਸਿੰਘ, ਬੈਂਕ ਡਾਇਰੈਕਟਰ ਜਗਸੀਰ ਸਿੰਘ ਜੱਗੂ ਸਮੇਤ ਪਿੰਡ ਵਾਸੀਆਂ ਨੇ ਹਾਜ਼ਰੀ ਭਰੀ | ਪਿੰਡ ਨਥੇਹਾ 'ਚ ਮਹੰਤ ਜੀਵਨ ਸਿੰਘ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਸਾਖੀ 'ਚ ਕਥਾ ਕੀਰਤਨ ਕੀਤਾ ਤੇ ਸੰਗਤਾਂ ਨੂੰ ਗੁਰੂ ਸਾਹਿਬ ਵਲੋਂ ਦਿੱਤੀਆਂ ਸਿੱਖਿਆਵਾਂ 'ਤੇ ਚੱਲਣ ਦੀ ਪ੍ਰੇਰਨਾ ਦੇਣ ਦੇ ਨਾਲ ਪਿੰਡ ਲਹਿਰੀ ਦੀ ਪ੍ਰਬੰਧਕ ਕਮੇਟੀ ਪ੍ਰਧਾਨ ਗਿਆਨੀ ਨਛੱਤਰ ਸਿੰਘ, ਸਰਪੰਚ ਗੁਰਮੀਤ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਟਹਿਲ ਸਿੰਘ ਤੇ ਪਿੰਡ ਦੇ ਨੌਜਵਾਨਾਂ ਵਲੋਂ ਗੁਰੂ ਪੂਰਵ ਮੌਕੇ ਬੂਟੇ ਵੰਡ ਕੇ ਸੰਗਤਾਂ ਨੂੰ ਬੂਟੇ ਲਾ ਕੇ ਦਰੁੱਖ਼ਤ ਬਣਾਉਣ ਦੀ ਅਪੀਲ ਕੀਤੀ | ਇਸ ਮੌਕੇ ਸਰਪੰਚ ਜਗਸੀਰ ਸਿੰਘ, ਸਤਪਾਲ ਪੰਚ, ਖ਼ਜ਼ਾਨਚੀ ਮੈਂਬਰ ਸੁਖਦੇਵ ਸਿੰਘ, ਪ੍ਰਧਾਨ ਸੁਰਜੀਤ ਸਿੰਘ, ਸਾਬਕਾ ਸਰਪੰਚ ਕੁਲਵੰਤ ਸਿੰਘ ਸਮੇਤ ਨਗਰ ਵਾਸੀਆਂ ਨੇ ਸਮਾਗਮਾਂ 'ਚ ਸ਼ਮੂਲੀਅਤ ਕੀਤੀ | ਉੱਧਰ ਪਿੰਡ ਲਹਿਰੀ 'ਚ ਮਹੰਤ ਸੁਖਪਾਲ ਸਿੰਘ ਨੇ ਕਥਾ ਕੀਰਤਨ ਕੀਤਾ ਤੇ ਸੰਗਤਾਂ ਨੂੰ ਗੁਰੂ ਜੀ ਵਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਆ | ਉੱਧਰ ਸਥਾਨਕ ਮੰਡੀ 'ਚ ਮਹੰਤ ਗੁਰਭੇਜ ਸਿੰਘ ਦੀ ਅਗਵਾਈ 'ਚ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਕਥਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਜੀ ਦੇ ਪਵਿੱਤਰ ਪ੍ਰਵਚਨਾਂ 'ਤੇ ਚੱਲਣ ਲਈ ਪ੍ਰੇਰਿਆ | ਇਸ ਮੌਕੇ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚਰਨਜੀਤ ਸਿੰਘ, ਲਖਵਿੰਦਰ ਸਿੰਘ ਖ਼ਜ਼ਾਨਚੀ, ਕੌਰ ਸਿੰਘ, ਸਰਪੰਚ ਬੂਟਾ ਸਿੰਘ, ਗੁਰਨੈਬ ਸਿੰਘ, ਰਾਜ ਸਿੰਘ, ਸਾਬਕਾ ਸਰਪੰਚ ਮੱਖਣ ਸਿੰਘ ਸਮੇਤ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ |
ਬੱਲੂਆਣਾ, (ਗੁਰਨੈਬ ਸਾਜਨ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੱਲੂਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਸਮੁੱਚੇ ਨਗਰ ਦੀਆਂ ਸੰਗਤਾਂ ਵਲੋਂ ਧੂਮਧਾਮ ਨਾਲ ਮਨਾਇਆ ਗਿਆ¢ ਦੋ ਦਿਨ ਪਹਿਲਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਪਰਭਜੋਤ ਸਿੰਘ ਅਤੇ ਨਗਰ ਦੇ ਸਹਿਯੋਗ ਨਾਲ ਪ੍ਰਭਾਤ ਫੇਰੀਆਂ ਵੀ ਕੱਢੀਆਂ ਗਈਆਂ ¢ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਵਿਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੀ ਜਿੱਤ ਲਈ ਵੀ ਗੁਰੂ ਘਰਾਂ ਵਿਚ ਅਰਦਾਸ ਬੇਨਤੀਆਂ ਕਰਨ ਲਈ ਬੇਨਤੀ ਕੀਤੀ ਸੀ, ਅੱਜ ਗੁਰੂ ਘਰਾਂ ਵਿਚ ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੀ ਵੱਡੀ ਜਿੱਤ ਲਈ ਵੀ ਅਰਦਾਸ ਕੀਤੀ ਗਈ ¢ ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਾਧੂ ਸਿੰਘ, ਪਿੰਡ ਦੇ ਸਰਪੰਚ ਟਹਿਲ ਸਿੰਘ ਸਰਾਂ ਅਤੇ ਮੁੱਖ ਸੇਵਾਦਾਰ ਪ੍ਰਭਜੋਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਸਮੁੱਚੇ ਨਗਰ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ¢ ਉਨ੍ਹਾਂ ਕਿਹਾ ਕਿ ਬੱਲੂਆਣਾ ਦੇ ਗੁਰਦੁਆਰਾ ਸਾਹਿਬ 'ਚ ਪਿੰਡ ਦੇ ਸਮੂਹ ਭਾਈਚਾਰੇ ਵਲੋਂ ਸਾਂਝੇ ਤੌਰ 'ਤੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਹਨ ¢ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾ ਰਿਹਾ ਹੈ ¢ ਉਨ੍ਹਾਂ ਕਿਹਾ ਕਿ ਪਿੰਡ ਵਿਚ ਇਕ ਹੀ ਗੁਰੂ ਘਰ ਹੋਣ ਕਰਕੇ ਪਿੰਡ ਦੀ ਨਾਨਕ ਨਾਮ ਲੇਵਾ ਸਿੱਖ ਸੰਗਤ ਅੱਜ ਇਸ ਪਵਿੱਤਰ ਦਿਹਾੜੇ ਮੌਕੇ ਹਾਜ਼ਰੀ ਭਰ ਰਹੀ ਹੈ ਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰ ਰਹੀ ਹੈ ¢ ਉਨ੍ਹਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਵੰਡ ਛਕੋ ਅਤੇ ਨਾਮ ਜਪੋ ਦਾ ਸੁਨੇਹਾ ਦਿੱਤਾ ਸੀ, ਸਾਨੂੰ ਨਾਨਕ ਪਾਤਸ਼ਾਹਿ ਜੀ ਦਾ ਉਪਦੇਸ਼ ਘਰ-ਘਰ ਪਹੁੰਚਾਉਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਉਪਦੇਸ਼ਾਂ ਉੱਪਰ ਚੱਲਣਾ ਚਾਹੀਦਾ ਹੈ¢
ਭਾਗੀਵਾਂਦਰ, (ਮਹਿੰਦਰ ਸਿੰਘ ਰੂਪ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਜੰਡਸਰ ਸਾਹਿਬ ਪਾਤਸ਼ਾਹੀ ਦਸਵੀਂ ਭਾਗੀਵਾਂਦਰ ਵਿਖੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾ ਕੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ¢ ਇਸ ਮੌਕੇ ਗੁਰਦੁਆਰਾ ਸਾਹਿਬ 'ਤੇ ਰੌਸ਼ਨੀਆਂ ਨਾਲ ਜਗਮਗਾਉਂਦੀ ਦੀਪਮਾਲਾ ਕੀਤੀ ਗਈ¢ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਜਸਵਿੰਦਰ ਸਿੰਘ ਵਲੋਂ ਗੁਰੂ ਜੀ ਵਲੋਂ ਦਿੱਤੀਆਂ ਸਿੱਖਿਆਵਾਂ 'ਤੇ ਚੱਲਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ ਗਿਆ¢ ਸੰਗਤਾਂ ਲਈ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਭਾਈ ਜੋਗਿੰਦਰ ਸਿੰਘ, ਭਾਈ ਮਿਲਵਰਤਨ ਸਿੰਘ, ਸਾਬਕਾ ਸਰਪੰਚ ਮੇਜਰ ਸਿੰਘ, ਹਰਫੂਲ ਸਿੰਘ ਨੰਬਰਦਾਰ, ਸਾਬਕਾ ਸਰਪੰਚ ਚਰਨਜੀਤ ਕੌਰ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ¢
ਲਹਿਰਾ ਮੁਹੱਬਤ, (ਭੀਮ ਸੈਨ ਹਦਵਾਰੀਆ)- ਲਹਿਰਾ ਮੁਹੱਬਤ ਨਗਰਵਾਸੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਖ਼ੁਸ਼ੀ 'ਚ ਸਥਾਨਕ ਡੇਰਾ ਬਾਬਾ ਬਹਾਲੀ ਰਾਮ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਤੇ ਜਪੁਜੀ ਸਾਹਿਬ ਦੇ ਅੱਜ ਭੋਗ ਪਾਏ ਗਏ | ਬਾਬਾ ਤੇਜ ਰਾਮ ਜੀ ਨੇ ਸਰਬੱਤ ਦੇ ਭਲੇ ਲਈ ਅਰਦਾਸ ਉਪਰੰਤ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਸਮਾਪਤੀ 'ਤੇ ਖੀਰ, ਪ੍ਰਸ਼ਾਦੇ ਆਦਿ ਦਾ ਅਤੁੱਟ ਲੰਗਰ ਵਰਤਾਇਆ ਗਿਆ |
ਸੀਂਗੋ ਮੰਡੀ, 30 ਨਵੰਬਰ (ਪਿ੍ੰਸ ਗਰਗ)- ਸਿੱਖ ਪੰਥ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਦੇਸ਼ ਭਰ ਹੀ ਨਹੀਂ ਬਲਕਿ ਦੁਨੀਆ ਭਰ 'ਚ ਹੀ ਮਨਾਉਣ ਦੇ ਸਮਾਚਾਰ ਮਿਲ ਰਹੇ ਹਨ | ਸਥਾਨਕ ਮੰਡੀ ਸਮੇਤ ਆਸ-ਪਾਸ ਦੇ ਪਿੰਡਾਂ ਦੇ ਗੁਰੂ ਘਰਾਂ 'ਚ ਪ੍ਰਕਾਸ਼ ਪੁਰਬ ...
ਭਾਈਰੂਪਾ, 30 ਨਵੰਬਰ (ਵਰਿੰਦਰ ਲੱਕੀ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਗਏ ਲੱਖਾਂ ਦੀ ਤਾਦਾਦ 'ਚ ਕਿਸਾਨਾਂ ਦੀ ਕੇਂਦਰ ਸਰਕਾਰ 'ਤੇ ਜਿੱਤ ਲਈ ਪਿੰਡ ਸਲਾਬਤਪੁਰਾ ਦੀ ਸਮੁੱਚੀ ਸ਼੍ਰੋਮਣੀ ਅਕਾਲੀ ਦਲ (ਬ) ਜਥੇਬੰਦੀ ਵਲੋਂ ਮਾਰਕੀਟ ਕਮੇਟੀ ਭਗਤਾ ਦੇ ਸਾਬਕਾ ਚੇਅਰਮੈਨ ...
ਰਾਮਾਂ ਮੰਡੀ, 30 ਨਵੰਬਰ (ਤਰਸੇਮ ਸਿੰਗਲਾ)-66 ਕੇ. ਵੀ. ਗਰਿੱਡ ਰਾਮਾਂ ਤੋਂ ਚੱਲਦੇ ਸਾਰੇ ਫੀਡਰਾਂ ਦੀ ਜ਼ਰੂਰੀ ਮੁਰੰਮਤ ਕਾਰਨ 1 ਦਸੰਬਰ ਨੂੰ ਸਵੇਰ 10 ਵਜੇ ਤੋਂ ਸ਼ਾਮ 4 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ, ਜਿਸ ਕਾਰਨ ਸਮੂਹ ਸ਼ਹਿਰ ਦੇ ਘਰਾਂ ਵਾਲੀ ਅਤੇ ਮੋਟਰਾਂ ਵਾਲੀ ...
ਬਠਿੰਡਾ, 30 ਨਵੰਬਰ (ਸ. ਰਿ.)- ਪੰਜਾਬ ਨਰਸਿੰਗ ਰਜਿਸਟ੍ਰੇਸ਼ਨ ਕੌਾਸਲ ਵਲੋਂ ਐਲਾਨੇ ਗਏ ਜੀ. ਐੱਨ. ਐੱਮ. ਭਾਗ ਦੂਜੇ ਦੇ ਨਤੀਜੇ 'ਚ ਡਾ. ਨਾਗਪਾਲ ਪੰਜਾਬ ਕਾਲਜ ਆਫ਼ ਨਰਸਿੰਗ ਕਟਾਰ ਸਿੰਘ ਵਾਲਾ ਮਾਨਸਾ ਰੋਡ ਬਠਿੰਡਾ ਦੀਆਂ ਵਿਦਿਆਰਥਣਾਂ ਨੇ ਪਹਿਲੀਆਂ ਚਾਰ ਪੁਜ਼ੀਸ਼ਨਾਂ 'ਤੇ ...
ਬਠਿੰਡਾ, 30 ਨਵੰਬਰ (ਸ. ਰਿ.)- ਨਰਮੇ ਦੇ ਮੁੱਲ 'ਚ ਕਟੌਤੀ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਇਸ ਦੀ ਜ਼ੋਰਦਾਰ ਸ਼ਬਦਾਂ 'ਚ ਨਿੰਦਾ ਕਰਦਿਆਂ ਇਸ ਨੂੰ ਕਿਸਾਨੀ ਬਦਲੇਖ਼ੋਰੀ ਨਾਲ ਉਠਾਇਆ ਕਦਮ ਕਰਾਰ ਦਿੱਤਾ ਹੈ | ...
ਬਠਿੰਡਾ, 30 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕਰਦਿਆਂ ਕਾਂਗਰਸ ਪਾਰਟੀ ਦੇ ਸਾਬਕਾ ਵਜ਼ੀਰ ਸਵ. ਸੁਰਿੰਦਰ ਕਪੂਰ ਦੇ ਨਾਂਅ 'ਤੇ ਬਣੇ ਸੁਰਿੰਦਰ ਕਪੂਰ ਮਾਰਗ ਦਾ ਉਦਘਾਟਨ ...
ਤਲਵੰਡੀ ਸਾਬੋ, 30 ਨਵੰਬਰ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਦੇ ਕਾਂਗਰਸੀ ਹਲਕਾ ਇੰਚਾਰਜ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਣਾ ਵਲੋਂ ਅੱਜ ਤਲਵੰਡੀ ਸਾਬੋ ਸ਼ਹਿਰ ਅੰਦਰ ਡੇਢ ਕਰੋੜ ਦੀ ਲਾਗਤ ਨਾਲ ਹੋਣ ...
ਬਠਿੰਡਾ, 30 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਦਾ ਅੰਨਦਾਤਾ ਕਿਸਾਨ ਦਿੱਲੀ ਦੀਆਂ ਸੜਕਾਂ 'ਤੇ ਜਾਮ ਕਰਕੇ ਸੰਘਰਸ਼ ਪਿੜ 'ਚ ਡੱਟਿਆ ਹੋਇਆ ਹੈ | ਕਿਸਾਨਾਂ ਦੀ ਹਮਾਇਤ 'ਚ ਧਾਰਮਿਕ, ਸਮਾਜਿਕ ਅਤੇ ...
ਮਨਦੀਪ ਸਿੰਘ ਮੱਕੜ 88725-32000, ਗੋਨਿਆਣਾ- ਗੋਨਿਆਣਾ ਮੰਡੀ ਦੇ ਨਾਲ ਵਸਿਆ ਪਿੰਡ ਨੇਹੀਆ ਵਾਲਾ ਦਾ ਨਾਂਅ ਦੁੱਧ ਰਿੜਕਣ ਵਾਲੀਆਂ ਨੇਹੀਆ ਤੋਂ ਪਿਆ ਹੈ | ਬਾਬਾ ਭਾਈ ਭਗਤੂ ਜੀ ਅਤੇ ਉਨ੍ਹਾਂ ਦੇ ਸੇਵਾਦਾਰਾਂ ਨੇ ਲੱਖੀ ਜੰਗਲ ਤੋਂ ਆਉਂਦਿਆਂ ਇਸ ਸਥਾਨ 'ਤੇ ਰਾਤ ਕੱਟਣ ਲਈ | ...
ਬਠਿੰਡਾ, 30 ਨਵੰਬਰ (ਅਵਤਾਰ ਸਿੰਘ)- ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਦੇ ਨਵੇਂ 36 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ, ਜਿਨ੍ਹਾਂ 'ਚ ਬਠਿੰਡਾ ਛਾਉਣੀ ਦੇ 4, ਆਦੇਸ਼ ਹਸਪਤਾਲ ਦੇ 3, ਏਅਰ ਫੋਰਸ ਸਟੇਸ਼ਨ ਬਠਿੰਡਾ ਦੇ 2, ਭਗਤਾ ਭਾਈ ਕਾ, ਪੀ. ਆਰ. ਟੀ. ਸੀ. ਡੀਪੂ ...
ਨਥਾਣਾ- ਮਾਲਵੇ ਦੇ ਇਤਿਹਾਸਕ ਪਿੰਡ ਭਾਈਰੂਪਾ ਵਿਖੇ ਤਕਰੀਬਨ 92 ਵਰ੍ਹੇ ਪਹਿਲਾਂ ਸ. ਪ੍ਰੇਮ ਸਿੰਘ ਦੇ ਘਰ ਜਨਮੀ ਪ੍ਰਸਿੰਨ ਕੌਰ ਦਾ ਵਿਆਹ ਬਾਹੀਏ ਦੇ ਪਿੰਡ ਗਿੱਦੜ ਵਿਖੇ ਜੰਗ ਸਿੰਘ ਗਿੱਲ ਨਾਲ ਹੋਇਆ | ਸਹੁਰੇ ਘਰ ਆ ਕੇ ਖੇਤੀਬਾੜੀ ਦੇ ਕੰਮ 'ਚ ਆਪਣੇ ਪਤੀ ਦੇ ਮੋਢੇ ਨਾਲ ...
ਲਹਿਰਾ ਮੁਹੱਬਤ, 30 ਨਵੰਬਰ (ਭੀਮ ਸੈਨ ਹਦਵਾਰੀਆ)-ਇੰਪਲਾਈਜ਼ ਫੈੱਡਰੇਸ਼ਨ (ਪ) ਥਰਮਲ ਪਲਾਂਟ ਲਹਿਰਾ ਮੁਹੱਬਤ ਦੀ ਮੀਟਿੰਗ ਦੌਰਾਨ ਕਿਸਾਨ ਅੰਦੋਲਨ ਦਾ ਸਮਰਥਨ ਤੇ ਹਰਿਆਣਾ ਸਰਕਾਰ ਦੀ ਨਿਖੇਧੀ ਕਰਦਿਆਂ ਫੈੱਡਰੇਸ਼ਨ ਦੇ ਪ੍ਰਧਾਨ ਬਲਜੀਤ ਸਿੰਘ ਬਰਾੜ ਬੋਦੀ ਵਾਲਾ (ਸੂਬਾ ...
ਬਠਿੰਡਾ, 30 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਬੀ. ਐੱਫ. ਜੀ. ਆਈ. ਦੇ ਬਾਬਾ ਫ਼ਰੀਦ ਕਾਲਜ, ਬਠਿੰਡਾ ਦੇ ਗਣਿਤ ਅਤੇ ਕੰਪਿਊਟਰ ਸਾਇੰਸ ਵਿਭਾਗ ਵਲੋਂ 'ਕੰਪਿਊਟੇਸ਼ਨਲ ਤਕਨੀਕਾਂ ਅਤੇ ਇੰਟੈਲੀਜੈਂਟ ਮਸ਼ੀਨਾਂ' ਬਾਰੇ ਕਰਵਾਈ ਜਾ ਰਹੀ ਤਿੰਨ ਦਿਨਾ ਕੌਮਾਂਤਰੀ ਕਾਨਫ਼ਰੰਸ ...
ਰਾਮਾਂ ਮੰਡੀ, 30 ਨਵੰਬਰ (ਤਰਸੇਮ ਸਿੰਗਲਾ)-ਪਹਿਲੀ ਪਾਤਸ਼ਾਹੀ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਰਾਮਾਂ ਵਿਖੇ ਬੀਤੇ ਦਿਨੀਂ ਪ੍ਰਕਾਸ਼ ਕੀਤੇ ਗਏ ਸ਼੍ਰੀ ਅਖੰਡ ਪਾਠਾਂ ਦੇ ਅੱਜ ਭੋਗ ਪਾਏ ਗਏ ਅਤੇ ...
ਬਠਿੰਡਾ, 30 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਅੱਜ ਸਥਾਨਕ ਬੀਬੀ ਵਾਲਾ ਰੋਡ ਸਥਿਤ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ 18ਵਾਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ ¢ ਕੈਂਪ 'ਚ ਡਾ. ਰਮਨਜੀਤ ...
ਲਹਿਰਾ ਮੁਹੱਬਤ, 30 ਨਵੰਬਰ (ਸੁਖਪਾਲ ਸਿੰਘ ਸੁੱਖੀ)-ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਦੇ ਕਿਸਾਨਾਂ ਵਲੋਂ ਦਿੱਲੀ ਮੋਰਚੇ ਲਈ ਇੰਪਲਾਈਜ਼ ਫੈੱਡਰੇਸ਼ਨ ਪਹਿਲਵਾਨ ਵਲੋਂ ਡੱਟਵੀਂ ਹਮਾਇਤ ਕਰਦਿਆਂ ਹਰ ਸੰਭਵ ਸਹਾਇਤਾ ਦਾ ਐਲਾਨ ਕੀਤਾ ਗਿਆ | ਇਸ ਸਬੰਧੀ ...
ਰਾਮਾਂ ਮੰਡੀ, 30 ਨਵੰਬਰ (ਅਮਰਜੀਤ ਸਿੰਘ ਲਹਿਰੀ)-ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ ਅਤੇ ਖੇਤੀ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਹਲਕਾ ਪ੍ਰਧਾਨ ਭਾਗ ਸਿੰਘ ਕਾਕਾ, ਲਵੇਲ ...
ਮਾਨਸਾ, 30 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਚਾਲੂ ਭੱਠੀ, ਲਾਹਣ, ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 7 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਸੁਰੇਂਦਰ ਲਾਂਬਾ ਐੱਸ. ਐੱਸ. ਪੀ. ਮਾਨਸਾ ਨੇ ...
ਮਾਨਸਾ, 30 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਚਾਲੂ ਭੱਠੀ, ਲਾਹਣ, ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 7 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਸੁਰੇਂਦਰ ਲਾਂਬਾ ਐੱਸ. ਐੱਸ. ਪੀ. ਮਾਨਸਾ ਨੇ ...
ਸਰਦੂਲਗੜ੍ਹ, 30 ਨਵੰਬਰ (ਪ. ਪ.)- ਰੋਟਰੀ ਕਲੱਬ ਸਰਦੂਲਗੜ੍ਹ ਰੋਇਲ ਦੇ ਚਾਰਟਰ ਅਤੇ ਤਾਜਪੋਸ਼ੀ ਸਮਾਰੋਹ ਕਰਵਾਇਆ ਗਿਆ | ਰੋਟਰੀ ਜ਼ਿਲ੍ਹਾ 3090 ਦੇ ਗਵਰਨਰ ਵਿਜੇ ਅਰੋੜਾ ਨੇ ਮੁੱਖ ਮਹਿਮਾਨ ਅਤੇ ਪ੍ਰਵੀਨ ਜਿੰਦਲ ਗਵਰਨਰ 2021-22 ਨੇ ਸਨਮਾਨਿਤ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕੀਤੀ | ...
ਮੌੜ ਮੰਡੀ, 30 ਨਵੰਬਰ (ਗੁਰਜੀਤ ਸਿੰਘ ਕਮਾਲੂ)- ਪੰਜਾਬ ਸਰਕਾਰ ਦੁਆਰਾ ਬੀਤੇ ਦਿਨੀਂ ਨਗਰ ਕੌਾਸਲ ਦੀਆਂ ਚੋਣਾਂ ਦੇ ਨੋਟੀਫ਼ਿਕੇਸ਼ਨ ਹੰੁਦਿਆਂ ਹੀ ਪਿਛਲੇ ਲੰਬੇ ਸਮੇਂ ਤੋਂ ਇਨ੍ਹਾਂ ਚੋਣਾਂ 'ਚ ਆਪਣੀ ਕਿਸਮਤ ਅਜ਼ਮਾਉਣ ਦੇ ਚਾਹਵਾਨਾਂ ਵਲੋਂ ਤਿਆਰੀਆਂ ਕਰਨੀਆਂ ਸ਼ੁਰੂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX