ਖੰਨਾ, 30 ਨਵੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਿੰਘ ਸਭਾ, ਗੁਰਦੁਆਰਾ ਕਲਗ਼ੀਧਰ ਸਾਹਿਬ, ਗੁਰਦੁਆਰਾ ਸੁੱਖ ਸਾਗਰ ਸਾਹਿਬ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਗੁਰਦੁਆਰਾ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਅਤੇ ਗੁਰਦੁਆਰਾ ਬਾਬਾ ਨਿਰਗੁਣ ਦਾਸ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਤੇ ਭੋਗ ਪਾਏ ਗਏ¢ ਗੁਰਦੁਆਰਾ ਸਿੰਘ ਸਭਾ ਵਿਖੇ ਕੀਰਤਨੀ ਜਥਾ ਭਾਈ ਤੇਜਿੰਦਰਪਾਲ ਸਿੰਘ ਖੰਨੇ ਵਾਲਿਆਂ ਨੇ ਸੰਗਤਾਂ ਨੂੰ ਕੀਰਤਨ ਸੁਣਾ ਕੇ ਨਿਹਾਲ ਕੀਤਾ ¢ ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਵਿਖੇ ਬੀਬੀਆਂ ਦੇ ਜਥੇ ਹਰਜੀਤ ਕੌਰ ਵਲੋਂ ਕੀਰਤਨ ਸੁਣਾ ਕੇ ਸੰਗਤਾਂ ਨੂੰ ਗੁਰੂ ਨਾਲ ਜੁੜਨ ਦਾ ਉਪਦੇਸ਼ ਦਿੱਤਾ ਗਿਆ ¢ ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਰੁਪਿੰਦਰ ਸਿੰਘ ਰਾਜਾ ਗਿੱਲ, ਸੈਕਟਰੀ ਅਵਤਾ ਸਿੰਘ, ਕੈਸ਼ੀਅਰ ਦਰਸ਼ਨ ਸਿੰਘ ਗਿੱਲ, ਰਘਵੀਰ ਸਿੰਘ ਬੋਪਾਰਾਏ, ਹਰਵੀਰ ਸਿੰਘ ਸੋਨੂੰ, ਅਰਵਿੰਦਰ ਸਿੰਘ ਬਬਲੂ, ਨਰਿੰਦਰ ਸਿੰਘ, ਭਾਈ ਗੁਰਚਰਨ ਸਿੰਘ ਹਜ਼ੂਰੀ ਰਾਗੀ ਜਥਾ ਆਦਿ ਸੰਗਤਾਂ ਨੇ ਹਾਜ਼ਰੀ ਲਗਵਾਈ¢ ਇਸ ਮੌਕੇ ਮੈਨੇਜਰ ਅਵਤਾਰ ਸਿੰਘ ਹੈਡ ਗ੍ਰੰਥੀ ਅਵਤਾਰ ਸਿੰਘ, ਸਤਨਾਮ ਸਿੰਘ ਰਹੌਣ, ਪਰਮਵੀਰ ਸਿੰਘ ਆਦਿ ਹਾਜ਼ਰ ਸਨ ¢ ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ¢ ਗੁ. ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਵਿਚ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ | ਜਿਸ 'ਚ ਹਜੂਰੀ ਰਾਗੀ ਭਾਈ ਹਰਭਜਨ ਸਿੰਘ ਦੇ ਜੱਥੇ ਨੇ ਗੁਰਬਾਣੀ ਦੇ ਮਨੋਹਰ ਕੀਰਤਨ, ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਜੀ ਨੇ ਗੁਰਬਾਣੀ ਕਥਾ, ਗੁਰਮਤਿ ਵਿਚਾਰਾਂ ਅਤੇ ਉੱਘੇ ਢਾਡੀ ਭਾਈ ਸੁਖਮਿੰਦਰ ਸਿੰਘ ਸਗਨੇਵਾਲ ਦੇ ਜਥੇ ਨੇ ਢਾਡੀ ਵਾਰਾਂ ਨਾਲ ਗੁਰ ਇਤਿਹਾਸ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ, ਜਿਨ੍ਹਾਂ ਨੂੰ ਪ੍ਰਧਾਨ ਸੁਖਵਿੰਦਰ ਸਿੰਘ ਮਾਂਗਟ ਤੇ ਦਰਸ਼ਨ ਸਿੰਘ ਗਿੱਲ ਨੇ ਸਿਰੋਪੇ ਭੇਂਟ ਕੀਤੇ ¢ ਪ੍ਰਧਾਨ ਮਾਂਗਟ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਸਮਾਗਮ ਵਿਚ ਹਾਜ਼ਰੀਆਂ ਭਰਨ ਲਈ ਧੰਨਵਾਦ ਕੀਤਾ ¢ ਇਸ ਮੌਕੇ, ਮਾਸਟਰ ਮਨਮੋਹਨ ਸਿੰਘ, ਕਰਮ ਸਿੰਘ ਗਿੱਲ, ਇੰਦਰਜੀਤ ਸਿੰਘ ਅਕਾਲ, ਮੇਜਰ ਸਿੰਘ, ਗੁਰਜੀਤ ਸਿੰਘ ਰੁਪਾਲ, ਮੈਨੇਜਰ ਜੋਗਿੰਦਰ ਸਿੰਘ, ਸੰਪੂਰਨ ਸਿੰਘ, ਹਰਵਿੰਦਰਪਾਲ ਸਿੰਘ ਕੋਹਲੀ, ਸੁਖਵੀਰ ਸਿੰਘ ਕਲਾ, ਨਵਜੋਤ ਸਿੰਘ, ਨਰਿੰਦਰ ਸਿੰਘ ਪੱਪੂ, ਕਰਮ ਸਿੰਘ ਗਿੱਲ, ਨਿੱਕਾ ਸਿੰਘ ਢਿੱਲੋਂ, ਸੋਹਣ ਸਿੰਘ ਆਦਿ ਹਾਜ਼ਰ ਸਨ |
ਗੁਰੂ ਨਾਨਕ ਪ੍ਰਕਾਸ਼ ਉਤਸਵ ਗੁਰਦੁਆਰਾ ਨਾਨਕ ਦਰਬਾਰ ਸਾਹਿਬ ਰਹੌਣ ਵਿਖੇ ਮਨਾਇਆ
ਖੰਨਾ, (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਪਾਤਸ਼ਾਹੀ ਪਹਿਲੀ ਦਾ ਗੁਰਪੁਰਬ ਬੜੀ ਸ਼ਰਧਾ ਤੇ ਧੂਮਧਾਮ ਨਾਲ ਗੁਰਦੁਆਰਾ ਨਾਨਕ ਦਰਬਾਰ ਸਾਹਿਬ ਵਾਰਡ ਨੰਬਰ 1 ਰਹੋਣ ਖੰਨਾ ਵਿਖੇ ਸਮੂਹ ਸੰਗਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ ¢ ਇਸ ਮੌਕੇ ਜਤਿੰਦਰ ਸਿੰਘ ਖ਼ਾਲਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ¢ ਉਪਰੰਤ ਭਾਈ ਕੁਲਵਿੰਦਰ ਸਿੰਘ ਦੇ ਜਥੇ ਵਲੋਂ ਗੁਰੂ ਸਾਹਿਬ ਜੀ ਵਲੋਂ ਉਚਾਰੀ ਗਈ ਬਾਣੀ ਦੇ ਕੀਰਤਨ ਕੀਤੇ ਗਏ¢ ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ¢ ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ ਗਰੇਵਾਲ, ਰਜਿੰਦਰ ਸਿੰਘ ਇੰਸਪੈਕਟਰ, ਗੁਰਿੰਦਰ ਸਿੰਘ ਗਰੇਵਾਲ, ਬਲਜਿੰਦਰ ਸਿੰਘ, ਸਿਮਰਨਜੀਤ ਸਿੰਘ, ਦਲਵੀਰ ਸਿੰਘ, ਯੁਵਰਾਜ ਸਿੰਘ, ਦਿਲਪ੍ਰੀਤ ਸਿੰਘ, ਮਨਦੀਪ ਸਿੰਘ, ਗੁਰਮੰਗਤ ਸਿੰਘ, ਅਰਸ਼ਦੀਪ ਸਿੰਘ, ਜਰਨੈਲ ਸਿੰਘ, ਸਵਰਨ ਸਿੰਘ ਆਦਿ ਹਾਜ਼ਰ ਸਨ¢
ਗੁ: ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ
ਬੀਜਾ, (ਅਵਤਾਰ ਸਿੰਘ ਜੰਟੀ ਮਾਨ )-ਅੱਜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਧੂਮਧਾਮ ਤੇ ਸਤਿਕਾਰ ਨਾਲ ਮਨਾਇਆ ਗਿਆ ¢ ਗੁਰਦੁਆਰਾ ਸਾਹਿਬ ਦੇ ਮੈਨੇਜਰ ਸੁਖਦੇਵ ਸਿੰਘ ਅਤੇ ਮੀਤ ਮੈਨੇਜਰ ਗੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਦਿਹਾੜੇ 'ਤੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਗੁਰੂ ਘਰ ਦੀਆਂ ਹਾਜ਼ਰੀਆਂ ਭਰੀਆਂ ¢ ਢਾਡੀ ਜਥੇ ਅਤੇ ਕਵੀਸ਼ਰੀ ਜਥਿਆਂ ਭਾਈ ਸੱਜਣ ਸਿੰਘ ਪੱਲਾ, ਹਰਜਿੰਦਰ ਸਿੰਘ ਗੌਸਪੁਰ ਅਤੇ ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਰੁਪਾਲੋਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਗੁਰਬਾਣੀ ਨਾਲ ਨਿਹਾਲ ਕੀਤਾ ¢ ਇਸ ਸਮੇਂ ਸਮਾਗਮ ਦੀ ਸਟੇਜ ਸਕੱਤਰ ਦੀ ਸੇਵਾ ਭਾਈ ਹਰਪ੍ਰੀਤ ਸਿੰਘ ਪ੍ਰਚਾਰਕ, ਭਾਈ ਪਰਮਜੀਤ ਸਿੰਘ ਪ੍ਰਚਾਰਕ ਵਲੋਂ ਨਿਭਾਈ ਗਈ ¢ ਇਸ ਸਮਾਗਮ ਵਿਚ ਮੁੱਖ ਤੌਰ 'ਤੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਗਏ ਸੰਦੇਸ਼ਾਂ 'ਤੇ ਚੱਲਣ ਦੀ ਲੋੜ ਹੈ ¢ ਇਸ ਮੌਕੇ ਕਾਰ ਸੇਵਾ ਵਾਲੇ ਬਾਬਾ ਗੁਰਮੇਲ ਸਿੰਘ, ਅਕਾਲੀ ਦਲ ਡੈਮੋਕ੍ਰੇਟਿਕ ਦੇ ਹਲਕਾ ਖੰਨਾ ਦੇ ਮੁਖੀ ਸੁਖਵੰਤ ਸਿੰਘ ਟਿੱਲੂ, ਬੀਬੀ ਇੰਦਰਜੀਤ ਕੌਰ ਪੰਧੇਰ, ਭਾਈ ਗੁਰਪ੍ਰੀਤ ਸਿੰਘ ਕਥਾਵਾਚਕ, ਰਾਗੀ ਭਾਈ ਰਜਿੰਦਰ ਸਿੰਘ ਕਰਤਾਰਪੁਰ, ਭਾਈ ਓਾਕਾਰ ਸਿੰਘ ਰੁਪਾਲੋਂ, ਰਣਜੀਤ ਸਿੰਘ ਖ਼ਜ਼ਾਨਚੀ, ਦਰਸ਼ਨ ਸਿੰਘ ਚੀਮਾ, ਜਗਮੇਲ ਸਿੰਘ, ਜਥੇਦਾਰ ਮਨਜੀਤ ਸਿੰਘ ਦਹੇੜੂ, ਮਨਮੋਹਨ ਸਿੰਘ, ਬਲਜੀਤ ਸਿੰਘ, ਤਰਸੇਮ ਸਿੰਘ, ਬਲਜੀਤ ਸਿੰਘ ਰਾਏ ਮੰਜਾਲੀ ਕਲਾਂ, ਅੰਮਿ੍ਤਪਾਲ ਸਿੰਘ ਮਠਾੜੂ, ਕੁਲਵਿੰਦਰ ਸਿੰਘ ਕਾਲਾ ਪ੍ਰਧਾਨ, ਜਸਵੀਰ ਸਿੰਘ ਘੁੰਗਰਾਲੀ ਰਾਜਪੂਤਾਂ, ਪ੍ਰੇਮ ਸਿੰਘ ਚਹਿਲ, ਗੁਰਦੀਪ ਸਿੰਘ ਈਸੜੂ, ਰਾਜਵਿੰਦਰ ਸਿੰਘ ਅਤੇ ਹਾਜ਼ਰ ਦੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਸ਼ਾਮਲ ਸਨ¢
ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਵਿਖੇ ਪ੍ਰਕਾਸ਼ ਦਿਹਾੜਾ ਮਨਾਇਆ
ਸਾਹਨੇਵਾਲ, (ਹਰਜੀਤ ਸਿੰਘ ਢਿੱਲੋਂ)- ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਸਾਹਨੇਵਾਲ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਪ੍ਰਬੰਧਕਾਂ ਅਨੁਸਾਰ ਅੰਮਿ੍ਤ ਵੇਲੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਕੀਰਤਨ ਦਰਬਾਰ ਕਰਵਾਇਆ ਗਿਆ | ਜਿਸ ਵਿਚ ਭਾਈ ਸਤਵਿੰਦਰ ਸਿੰਘ, ਭਾਈ ਹੀਰਾ ਸਿੰਘ ਮਾਛੀਵਾੜਾ ਸਾਹਿਬ, ਭਾਈ ਹਰਭੇਜ ਸਿੰਘ ਸਠਿਆਲਾ ਤੇ ਭਾਈ ਬੇਅੰਤ ਸਿੰਘ ਦੇ ਜਥਿਆਂ ਨੇ ਗੁਰਬਾਣੀ ਦਾ ਮਧੁਰ ਕੀਰਤਨ ਕੀਤਾ | ਭਾਈ ਗਿਆਨ ਸਿੰਘ ਰਾਹੀ ਤੇ ਬੀਬੀ ਗੁਰਮੀਤ ਕੌਰ ਖ਼ਾਲਸਾ ਦੇ ਢਾਡੀ ਜਥਿਆਂ ਨੇ ਇਤਿਹਾਸਕ ਵਾਰਾਂ ਰਾਹੀਂ ਗੁਰੂ ਜਸ ਗਾਇਨ ਕੀਤਾ ਅਤੇ ਗਿਆਨੀ ਕਿ੍ਪਾਲ ਸਿੰਘ ਤੇ ਭਾਈ ਮਨਦੀਪ ਸਿੰਘ ਭੂਰਾ ਨੇ ਕਥਾ ਵਿਖਿਆਨ ਰਾਹੀਂ ਸੰਗਤ ਨੂੰ ਗੁਰੂ ਘਰ ਨਾਲ ਜੋੜਿਆ¢ਭਾਈ ਜਗਤਾਰ ਸਿੰਘ ਮੁੱਖ ਗ੍ਰੰਥੀ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਜਥੇਦਾਰ ਬਾਬਾ ਮੇਜਰ ਸਿੰਘ ਕਾਰ ਸੇਵਾ ਵਾਲੇ, ਕਾਰਜਕਾਰੀ ਪ੍ਰਧਾਨ ਮਲਕੀਤ ਸਿੰਘ, ਕਮੇਟੀ ਮੈਂਬਰ ਪਰਮਿੰਦਰ ਸਿੰਘ ਹਰਾ, ਜਸਵੀਰ ਸਿੰਘ, ਚਰਨਜੀਤ ਸਿੰਘ, ਸੁਰਿੰਦਰ ਸਿੰਘ, ਜਸਵਿੰਦਰ ਸਿੰਘ ਗੁਰਮ, ਕੁਲਜੀਤ ਸਿੰਘ, ਮਨਪ੍ਰੀਤ ਸਿੰਘ, ਹਰਜਿੰਦਰ ਸਿੰਘ ਮੈਨੇਜਰ ਆਦਿ ਦਾ ਵਿਸ਼ੇਸ਼ ਯੋਗਦਾਨ ਰਿਹਾ |
ਪ੍ਰਕਾਸ਼ ਦਿਹਾੜਾ ਮਨਾਇਆ
ਅਹਿਮਦਗੜ੍ਹ, (ਸੋਢੀ)- ਸਥਾਨਕ ਪੋਹੀੜ ਰੋਡ ਸਥਿਤ ਮਾਇਆ ਦੇਵੀ ਗੋਇਲ ਪਬਲਿਕ ਸਕੂਲ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆਂ ਗਿਆ¢ ਇਸ ਮੌਕੇ ਸਕੂਲ ਵੱਲੋਂ ਖ਼ਾਸ ਤੌਰ ਤੇ ਆਨਲਾਈਨ ਕਲਾਸਾਂ ਆਯੋਜਿਤ ਕਰਕੇ ਬੱਚਿਆਂ ਨੂੰ ਗੁਰੂ ਸਾਹਿਬ ਦੇ ਜੀਵਨ ਦੇ ਮੁੱਖ ਉਦੇਸ਼ ਅਤੇ ਉਨ੍ਹਾਂ ਵੱਲੋਂ ਦਿੱਤੇ ਉਪਦੇਸ਼ ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ¢ ਸਕੂਲ ਵਿਦਿਆਰਥੀਆਂ ਵਲੋਂ ਗੁਰੂ ਸਾਹਿਬ ਦੇ ਜੀਵਨ ਸਬੰਧੀ ਕਲਾਂ ਕਿਰਤੀਆਂ ਅਤੇ ਪੇਂਟਿੰਗ ਤਿਆਰ ਕੀਤੀਆਂ ਗਈਆ¢ ਸਕੂਲ ਦੀ ਪਿੰ੍ਰਸੀਪਲ ਮੈਡਮ ਕਿਰਨਜੀਤ ਕੌਰ ਨੇ ਵਿਦਿਆਰਥੀਆਂ ਵਲੋਂ ਤਿਆਰ ਕੀਤੀਆਂ ਪੇਂਟਿੰਗ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਸੱਚ ਬੋਲਣ, ਕਿਰਤ ਕਰਨ ਅਤੇ ਵੰਡ ਛਕਣ ਦੇ ਰਸਤੇ ਤੇ ਚੱਲਣ ਲਈ ਅਪੀਲ ਕੀਤੀ¢ ਇਸ ਮੌਕੇ ਸਕੂਲ ਦੇ ਪ੍ਰਬੰਧਕੀ ਮੈਨੇਜਰ ਅਰੁਣ ਗੋਇਲ, ਰਜਿੰਦਰ ਗੋਇਲ, ਬੀ. ਐਲ ਸ਼ਰਮਾ, ਐੱਸ. ਪੀ ਸ਼ਰਮਾ ਆਦਿ ਨੇ ਸਕੂਲ ਵਿਦਿਆਰਥੀਆ ਗੁਰੁ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ 'ਤੇ ਚੱਲਣ ਅਪੀਲ ਕੀਤੀ¢
ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਵਿਖੇ ਕੀਤੀ ਗਈ ਸੁੰਦਰ ਸਜਾਵਟ
ਸਾਹਨੇਵਾਲ, (ਹਰਜੀਤ ਸਿੰਘ ਢਿੱਲੋਂ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਨੰਦਪੁਰ-ਸਾਹਨੇਵਾਲ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਵਿਖੇ ਸੁੰਦਰ ਲੜੀਆਂ ਤੇ ਫੱੁਲਾਂ ਨਾਲ ਕੀਤੀ ਗਈ ਸਜਾਵਟ ਬਹੁਤ ਹੀ ਮਨਮੋਹਕ ਦਿ੍ਸ਼ ਪੇਸ਼ ਕਰਦੀ ਹੈ¢ਅੱਜ ਪ੍ਰਕਾਸ਼ ਪੁਰਬ ਤੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸਾਹਿਬ ਨਤਮਸਤਕ ਹੋਈਆਂ¢
ਨਾਮਦੇਵ ਭਵਨ ਖੰਨਾ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਖੰਨਾ, (ਹਰਜਿੰਦਰ ਸਿੰਘ ਲਾਲ)-ਅੱਜ ਨਾਮਦੇਵ ਭਵਨ ਖੰਨਾ ਵਿਖੇ ਸੰਤ ਨਾਮਦੇਵ ਸਭਾ ਰਜਿ ਖੰਨਾ ਵਲੋਂ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ¢ ਜਿਸ ਵਿਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ¢ ਅੱਜ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ¢ ਹਜੂਰੀ ਰਾਗੀ ਭਾਈ ਅਮਰੀਕ ਸਿੰਘ ਮਾਦਪੁਰੀ ਦੇ ਜੱਥੇ ਨੇ ਗੁਰਬਾਣੀ ਦੇ ਮਨੋਹਰ ਕਥਾ ਅਤੇ ਕੀਰਤਨ ਰਹੀ ਸੰਗਤਾਂ ਨੂੰ ਨਿਹਾਲ ਕੀਤਾ ¢ ਇਸ ਉਪਰੰਤ ਭਾਈ ਤਜਿੰਦਰ ਸਿੰਘ ਜੀ ਦੇ ਜੱਥੇ ਨੇ ਬਾਬਾ ਨਾਨਕ ਜੀ ਦੇ ਜੀਵਨ ਦੀ ਵਿਆਖਿਆ ਅਤੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ¢ ਸਭਾ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ ਨੇ ਗੁਰੂ ਘਰ ਹਾਜ਼ਰੀ ਭਰ ਰਹੀਆਂ ਸੰਗਤਾਂ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਬਾਰੇ ਵਿਚਾਰ ਸਾਂਝੇ ਕੀਤੇ ¢ ਇਸ ਮੌਕੇ 21 ਮੈਂਬਰੀ ਇਸਤਰੀ ਸਤਸੰਗਤਿ ਸਭਾ ਦਾ ਗਠਨ ਕੀਤਾ ਗਿਆ ¢ ਜਿਸ ਵਿਚ ਬੀਬੀ ਗਿਆਨ ਕੌਰ ਨੂੰ ਸਰਪ੍ਰਸਤ ਅਤੇ ਬੀਬੀ ਹਰਦੀਪ ਕੌਰ ਨੂੰ ਪ੍ਰਧਾਨ ਥਾਪਿਆ ਗਿਆ ¢ ਅਰਦਾਸ ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ ¢ ਇਸ ਮੌਕੇ ਇਲਾਵਾ ਸਭਾ ਦੇ ਸਰਪ੍ਰਸਤ ਦਰਸ਼ਨ ਸਿੰਘ ਕੈਂਥ, ਪ੍ਰਧਾਨ ਕਰਮਜੀਤ ਸਿੰਘ ਸਕੱਤਰ, ਦਵਿੰਦਰ ਸਿੰਘ ਤੱਗੜ ਖ਼ਜ਼ਾਨਚੀ, ਖ਼ੁਸ਼ਕਰਨ ਸਿੰਘ, ਦਵਿੰਦਰ ਸਿੰਘ ਮੋਹਲ, ਅਮਰਜੀਤ ਸਿੰਘ ਔਲਖ, ਬਲਬੀਰ ਸਿੰਘ, ਗੁਰਦਰਸ਼ਨ ਸਿੰਘ, ਮੰਗਤ ਸਿੰਘ, ਗੁਰਮੀਤ ਸਿੰਘ, ਮਨਦੀਪ ਸਿੰਘ, ਰਣਜੀਤ ਸਿੰਘ ਤੱਗੜ, ਜ਼ੋਰਾ ਸਿੰਘ, ਮਨੀ ਸਿੰਘ ਆਦਿ ਹਾਜ਼ਰ ਸਨ |
ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਸਮਰਾਲਾ, (ਕੁਲਵਿੰਦਰ ਸਿੰਘ)- ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਪੂਰਵਕ ਨਾਲ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਮੇਨ ਚੌਾਕ ਸਮਰਾਲਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ 'ਚ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਇਸ ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਦੀਦਾਰ ਸਿੰਘ ਸੋਨੂੰ, ਹਜ਼ੂਰ ਸਿੰਘ ਰਿੰਕੂ ਅਤੇ ਕਮੇਟੀ ਮੈਂਬਰਾਂ ਵੱਲੋਂ ਕੇਕ ਵੀ ਕੱਟ ਕੇ ਸ੍ਰੀ ਗੁਰੂ ਨਾਨਕ ਜੀ ਮਹਾਰਾਜ ਦੇ 551ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਸ਼ਾਮ ਵੇਲੇ ਬਾਲ ਕਵਿ ਦਰਬਾਰ ਦਰਬਾਰ ਵੀ ਲਗਾਇਆ ਗਿਆ | ਇਲਾਕੇ ਦੀ ਸੰਗਤ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਖ਼ਾਲਸਾ ਨੇ ਗੁਰਦੁਆਰਾ ਸਾਹਿਬ 'ਚ ਪਹੁੰਚੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਬਲਦੇਵ ਸਿੰਘ, ਮਨਪ੍ਰੀਤ ਸਿੰਘ ਲਾਬਾਂ, ਸੁਖਵਿੰਦਰ ਸਿੰਘ ਢਿੱਲੋਂ, ਹਰਭਜਨ ਸਿੰਘ ਉਟਾਲ, ਰਜਿੰਦਰ ਸਿੰਘ, ਜਤਿੰਦਰ ਸਿੰਘ, ਰਾਜੂ ਜੱਗੀ, ਸ਼ਾਲੂ ਜੱਗੀ, ਪਿ੍ਤਪਾਲ ਸਿੰਘ ਰਾਜੂ, ਓਰਮ, ਓਨਿਕ, ਗੁਰਨੂਰ ਕੋਰ ਤੋਂ ਇਲਾਵਾ ਹੋਰ ਵੀ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜ ਮਨਾਇਆ
ਖੰਨਾ, (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਪਾਠ ਕੀਤੇ ਗਏ¢ ਹਜ਼ੂਰੀ ਰਾਗੀ ਭਾਈ ਬੇਅੰਤ ਸਿੰਘ ਤੇ ਗੁਰਪ੍ਰੀਤ ਸਿੰਘ ਦੇ ਜੱਥੇ ਵਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ¢ ਬਾਅਦ 'ਚ ਭਾਈ ਬੇਅੰਤ ਸਿੰਘ ਪੰਜਰੁੱਖਾ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ¢ ਇਸ ਮੌਕੇ ਪ੍ਰਧਾਨ ਮਲਕੀਤ ਸਿੰਘ, ਹਰਮੇਲ ਸਿੰਘ, ਸੋਹਣ ਸਿੰਘ, ਜਸਪਾਲ ਸਿੰਘ ਕੰਗ, ਦਲੀਪ ਸਿੰਘ, ਹਰਨੇਕ ਸਿੰਘ, ਇੰਜ. ਰਾਮ ਸਿੰਘ, ਜਗਤਾਰ ਸਿੰਘ ਸੇਖੋਂ, ਭੁਪਿੰਦਰ ਸਿੰਘ ਭਿੰਦਰ, ਸਵਰਨਜੀਤ ਸਿੰਘ, ਰਾਜਿੰਦਰ ਸਿੰਘ, ਕੁਲਦੀਪ ਸਿੰਘ, ਗੁਰਮਿੰਦਰ ਸਿੰਘ ਗਿੱਲ ਹਾਜ਼ਰ ਸਨ |
ਰਾੜਾ ਸਾਹਿਬ, 30 ਨਵੰਬਰ (ਸਰਬਜੀਤ ਸਿੰਘ ਬੋਪਾਰਾਏ)- ਇਤਿਹਾਸਕ ਪਿੰਡ ਘੁਡਾਣੀ ਕਲਾਂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਸ੍ਰੀ ਚੋਲ੍ਹਾ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰਕਾਸ਼ ਦਿਹਾੜੇ ...
ਪਾਇਲ, 30 ਨਵੰਬਰ (ਰਜਿੰਦਰ ਸਿੰਘ/ਨਿਜ਼ਾਮਪੁਰ)- ਪਹਿਲੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੀ ਖ਼ੁਸ਼ੀ ਦੇ ਸਬੰਧੀ 'ਚ ਗੁਰਦੁਆਰਾ ਸੰਗਤਸਰ ਸਾਹਿਬ ਮਹੱਲਾ ਚੁਹੱਟਾ ਤੋਂ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀ ਸੰਗਤਾਂ ਤੇ ਸਹਿਯੋਗ ਨਾਲ ...
ਡੇਹਲੋਂ, 30 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)- ਡੇਹਲੋਂ ਵਿਖੇ ਲੋਕਲ ਕਮੇਟੀ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੰੂ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ, ਜਦਕਿ ਅੱਜ ਸਵੇਰੇ ਸ਼੍ਰੀ ਅਖੰਡ ਪਾਠ ...
ਸਮਰਾਲਾ, 30 ਨਵੰਬਰ (ਗੋਪਾਲ ਸੋਫਤ) - ਗੁਰੂ ਸਹਿਬਾਨ ਲੰਗਰ ਕਮੇਟੀ ਨੇੜੇ ਆਰਿਆ ਸਮਾਜ ਮੰਦਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਲੱਡੂਆਂ ਦਾ ਅਤੁੱਟ ਲੰਗਰ ਵਰਤਾਇਆ ਗਿਆ ਜਿਸ ਵਿਚ ਰੋਡ ਦੇ ਸਮੂਹ ਦੁਕਾਨਦਾਰਾਂ ਨੇ ਯੋਗਦਾਨ ਦਿੱਤਾ | ...
ਖੰਨਾ, 30 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਲਿਪ ਨੇਤਾ ਤੇ ਵਰਕਰਾਂ ਨੇ ਕੁੰਡਲੀ ਬਾਰਡਰ 'ਤੇ ਕਿਸਾਨ ਜਥੇਬੰਦੀਆਂ ਨਾਲ ਨਾਲ ਕਿਸਾਨ ਅੰਦੋਲਨ ਵਿਚ ਹਿੱਸਾ ਲਿਆ¢ ਇਸ ਮੌਕੇ ਲਿਪ ਦੇ ਖੰਨਾ ਇੰਚਾਰਜ ਸਰਬਜੀਤ ਸਿੰਘ ਕੰਗ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ...
ਬੀਜਾ, 30 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)-ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਵਲੋਂ ਕਿਸਾਨੀ ਮੁੱਦੇ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ ਗਈ | ਪ੍ਰੈਸ ਕਾਨਫਰੰਸ ...
ਮਲੌਦ, 30 ਨਵੰਬਰ (ਨਿਜ਼ਾਮਪੁਰ/ਚਾਪੜਾ)- ਕਿਸਾਨ ਸੈੱਲ ਹਲਕਾ ਪਾਇਲ ਦੇ ਚੇਅਰਮੈਨ ਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰ ਕਲਾਂ ਨੇ ਕਿਹਾ ਕਿ ਹਰਿਆਣਾ ਦੀ ਖੱਟੜ ਸਰਕਾਰ ਨੇ ਮੋਦੀ ਸਰਕਾਰ ਦੇ ਇਸ਼ਾਰੇ ਤੇ ਖੇਤੀ ਕਾਨੂੰਨਾਂ ਦੇ ਵਿਰੋਧ ਲਈ ਦਿੱਲੀ ਜਾ ਰਹੇ ...
ਖੰਨਾ, 30 ਨਵੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਈਕੋ ਹਿਊਮੈਨਿਟੀ ਵੈੱਲਫੇਅਰ ਕਲੱਬ (ਰਜਿ:) ਖੰਨਾ ਵਲੋਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਿੰਡ ਲਲਹੇੜੀ ਵਿਖੇ 101 ਬੂਟੇ ਲਗਾ ਕੇ ਮਨਾਇਆ ਗਿਆ ¢ ਖੰਨਾ ਸ਼ਹਿਰ ਦੀ ਉੱਭਰਦੀ ਹੋਈ ਇਹ ਸੰਸਥਾ ...
ਦੋਰਾਹਾ, 30 ਨਵੰਬਰ (ਜਸਵੀਰ ਝੱਜ)- ਮੁੱਖ ਅਫ਼ਸਰ ਥਾਣਾ ਦੋਰਾਹਾ ਨਛੱਤਰ ਸਿੰਘ ਅਨੁਸਾਰ ਐੱਸ.ਆਈ. ਬਰਜਿੰਦਰ ਸਿੰਘ ਤੇ ਏ.ਐੱਸ.ਆਈ. ਸੁਖਵੀਰ ਸਿੰਘ ਨੇ ਰਾਜਵੰਤ ਹਸਪਤਾਲ ਸਾਹਮਣੇ ਦੋਰਾਹਾ ਨਾਕੇ 'ਤੇ ਇੱਕ ਸ਼ੱਕੀ ਕਾਰ ਆਈ-20 ਨੰਬਰ ਪੀ.ਬੀ. 10-ਜੀ.ਬੀ.-1874 ਦੀ ਤਲਾਸ਼ੀ ਲਈ ਜਿਸ ਵਿਚ ...
ਦੋਰਾਹਾ, 30 ਨਵੰਬਰ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ)- ਕਿਸਾਨ, ਮਜ਼ਦੂਰ ਤੇ ਲੋਕ ਵਿਰੋਧੀ ਖੇਤੀ ਕਾਨੰੂਨਾਂ ਖ਼ਿਲਾਫ਼ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਵਿੱਢੇ ਹੱਕੀ ਸੰਘਰਸ਼ ਲਈ ਕੇਂਦਰ ਸਰਕਾਰ ਨਾਲ ਆਰ-ਪਾਰ ਦੀ ਲੜਾਈ ਵਿਚ ਆਪਣਾ ਯੋਗਦਾਨ ਪਾਉਣ ਲਈ ਦੋਰਾਹਾ ...
ਕੁਹਾੜਾ, 30 ਨਵੰਬਰ (ਸੰਦੀਪ ਸਿੰਘ ਕੁਹਾੜਾ)- ਥਾਣਾ ਕੰੂਮ ਕਲਾਂ ਦੀ ਪੁਲਿਸ ਵਲੋਂ ਵਿਅਕਤੀ ਨੂੰ ਤੇਜ ਰਫ਼ਤਾਰ ਕਾਰ ਨਾਲ ਟੱਕਰ ਮਾਰ ਕੇ ਜ਼ਖਮੀ ਕਰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ¢ਸਹਾਇਕ ਥਾਣੇਦਾਰ ਦਿਲਬਾਗ ਰਾਏ ਅਨੁਸਾਰ ਸ਼ਿਕਾਇਤ ਕਰਤਾ ਨੇ ਪੁਲਿਸ ਨੰੂ ਦਿੱਤੀ ...
ਮਲੌਦ, 30 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪੰਜਾਬ ਵਿਚ ਭਾਵੇਂ ਵਿਧਾਨ ਸਭਾ ਦੀਆਂ ਚੋਣਾਂ ਹੋਣ ਭਾਵੇਂ ਲੋਕ ਸਭਾ ਦੀਆਂ ਹੋਣ ਉਸ ਵਕਤ ਕਿਸਾਨ ਹਿਤੈਸ਼ੀ ਅਖਵਾਉਣ ਵਾਲੇ ਸਿਆਸੀ ਲੋਕ ਟਰੈਕਟਰਾਂ ਦੇ ਵੱਡੇ-ਵੱਡੇ ਕਾਫ਼ਲਿਆਂ ਨਾਲ ਆਪਣਾ ਸ਼ਕਤੀ ਪ੍ਰਦਰਸ਼ਨ ਕਰਦੇ ...
ਖੰਨਾ, 30 ਨਵੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਜੀ. ਟੀ .ਰੋਡ 'ਤੇ ਗੁਰਦੁਆਰਾ ਕਲਗ਼ੀਧਰ ਸਾਹਿਬ ਨੇੜੇ ਪੰਜਾਬ ਐਾਡ ਸਿੰਧ ਬੈਂਕ ਦੀ ਮੇਨ ਬਰਾਂਚ ਵਿਖੇ ਅੱਗ ਲੱਗ ਗਈ ¢ ਘਟਨਾ ਦੀ ਸੂਚਨਾ ਫਾਇਰ ਬਿ੍ਗੇਡ ਨੂੰ ਦਿੱਤੀ ਗਈ | ਜਿਸ 'ਤੇ ਫਾਇਰ ਅਫ਼ਸਰ ਯਸ਼ਪਾਲ ...
ਖੰਨਾ, 30 ਨਵੰਬਰ (ਹਰਜਿੰਦਰ ਸਿੰਘ ਲਾਲ)-ਦਿੱਲੀ ਤੋਂ ਬੇਟੇ ਦਾ ਵਿਆਹ ਕਰਕੇ ਅੰਮਿ੍ਤਸਰ ਪਰਤ ਰਹੇ ਪਰਿਵਾਰ ਦੀਆਂ ਖ਼ੁਸ਼ੀਆਂ ਉਸ ਸਮੇਂ ਗਮ ਵਿਚ ਬਦਲ ਗਈਆਂ ਜਦੋਂ ਬਰਾਤੀਆਂ ਨਾਲ ਭਰੀ ਟੈਂਪੂ ਟਰੈਵਲ ਖੰਨਾ ਵਿਚ ਲਿਬੜਾ ਨੇੜੇ ਸੜਕ 'ਤੇ ਖੜ੍ਹੇ ਇਕ ਟਰਾਲੇ ਵਿਚ ਜਾ ਵੱਜੀ ¢ ...
ਖੰਨਾ 30 ਨਵੰਬਰ (ਹਰਜਿੰਦਰ ਸਿੰਘ ਲਾਲ)-ਜੀ. ਟੀ. ਰੋਡ 'ਤੇ ਮੰਜਾ ਮਾਰਕੀਟ ਨੇੜੇ ਲਗਾਤਾਰ ਦੂਜੇ ਦਿਨ ਲੋਕਾਂ ਨੂੰ ਕੋਰੋਨਾ ਬਿਮਾਰੀ ਬਾਰੇ ਦੱਸਦੇ ਹੋਏ 100 ਤੋਂ ਵੱਧ ਲੋਕਾਂ ਦੇ ਕੋਰੋਨਾ ਟੈਸਟ ਕਰਵਾਏ ਅਤੇ ਮਾਸਕ ਵੀ ਵੰਡੇ ਗਏ ¢ ਇਸ ਮੌਕੇ ਤੇ ਸੋਨੂੰ ਜੌਹਰ ਦੇ ਨਾਲ ਕੁਲਵੰਤ ...
ਖੰਨਾ, 30 ਨਵੰਬਰ (ਹਰਜਿੰਦਰ ਸਿੰਘ ਲਾਲ)-ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਰਸੂਲੜਾ ਤੇ ਸਾਥੀਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਮੰਗਾ ਮੰਨਣ ਦਾ ਇੱਕਤਰਫ਼ਾ ਐਲਾਨ ਕਰ ਕੇ ਦੇਸ਼ ਦੇ ...
ਖੰਨਾ, 30 ਨਵੰਬਰ (ਮਨਜੀਤ ਸਿੰਘ ਧੀਮਾਨ)-ਸੜਕ ਹਾਦਸੇ ਦੌਰਾਨ ਭੱਟੀਆਂ ਵਿਖੇ ਨਾ ਮਾਲੂਮ ਵਹੀਕਲ ਦੀ ਫੇਟ ਵੱਜਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ¢ ਮਿ੍ਤਕ ਵਿਅਕਤੀ ਦੀ ਪਹਿਚਾਣ ਨਹੀਂ ਹੋ ਸਕੀ ¢ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਿਟੀ 2 ਖੰਨਾ ਦੇ ਏ. ਐਸ. ਆਈ. ਸੁਖਦੇਵ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX