ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧ ਵਿਚ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦਾ ਭੋਗ ਪਾਇਆ ਗਿਆ | ਇਸ ਮੌਕੇ ਭਾਈ ਮਹਿੰਦਰ ਸਿੰਘ ਬੀ.ਏ. ਦੇ ਰਾਗੀ ਜਥੇ ਵਲੋਂ ਮਨੋਹਰ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ | ਇਸ ਉਪਰੰਤ ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ ਭਾਈ ਜਸਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ | ਜਥੇ: ਜਸਵੀਰ ਸਿੰਘ ਧਰਮ ਪ੍ਰਚਾਰ ਕਮੇਟੀ ਅੰਮਿ੍ਤਸਰ ਸਾਹਿਬ ਦੇ ਢਾਡੀ ਜਥੇ ਨੇ ਵਾਰਾਂ ਪੇਸ਼ ਕੀਤੀਆਂ | ਇਸ ਉਪਰੰਤ ਭਾਈ ਸੁਖਵਿੰਦਰ ਸਿੰਘ ਦੇ ਕਵੀਸ਼ਰੀ ਜਥੇ ਨੇ ਕਵੀਸ਼ਰੀ ਪੇਸ਼ ਕੀਤੀ ਅਤੇ ਗੁਰਮੇਲ ਸਿੰਘ ਭੁੱਟੀਵਾਲਾ ਦੇ ਢਾਡੀ ਜਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਪ੍ਰਸੰਗ ਪੇਸ਼ ਕੀਤੇ | ਇਸ ਮੌਕੇ ਇਲਾਕੇ ਭਰ ਦੀ ਸੰਗਤ ਨੇ ਧਾਰਮਿਕ ਦੀਵਾਨਾਂ ਵਿਚ ਹਾਜ਼ਰੀ ਭਰੀ ਅਤੇ ਮੁਕਤ ਸਰੋਵਰ ਵਿਚ ਇਸ਼ਨਾਨ ਕੀਤਾ | ਸਵੇਰ ਤੋਂ ਲੈ ਕੇ ਸ਼ਾਮ ਤੱਕ ਸੰਗਤ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਦੇਰ ਸ਼ਾਮ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿਚ ਦੀਵੇ ਅਤੇ ਮੋਮਬੱਤੀਆਂ ਜਗਾ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ | ਗੁਰਪੁਰਬ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਨੂੰ ਸੁੰਦਰ ਰੰਗ-ਬਿਰੰਗੀਆਂ ਬਿਜਲਈ ਲੜੀਆਂ ਨਾਲ ਸਜਾਇਆ ਗਿਆ, ਜੋ ਵੱਖਰਾ ਮਨਮੋਹਕ ਦਿ੍ਸ਼ ਪੇਸ਼ ਕਰ ਰਹੀਆਂ ਸਨ | ਸ਼ਾਮ ਮੌਕੇ ਕੀਰਤਨ ਦੀਵਾਨ ਵਿਚ ਵੱਖ-ਵੱਖ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਕੀਰਤਨ ਕੀਤਾ ਅਤੇ ਵੱਡੀ ਗਿਣਤੀ ਵਿਚ ਸੰਗਤ ਨੇ ਗੁਰੂ ਜਸ ਸਰਵਨ ਕੀਤਾ | ਸਰਬੱਤ ਦਾ ਭਲਾ ਟਰੱਸਟ ਵਲੋਂ ਗੁਰਪੁਰਬ ਮੌਕੇ 300 ਬੂਟਿਆਂ ਦੀ ਵੰਡ ਕੀਤੀ ਗਈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਕਸ਼ਮੀਰ ਸਿੰਘ ਪ੍ਰਧਾਨ, ਟਰੱਸਟ ਦੇ ਪ੍ਰਧਾਨ ਗੁਰਬਿੰਦਰ ਸਿੰਘ ਬਰਾੜ, ਹੋਰ ਅਹੁਦੇਦਾਰ, ਮੈਂਬਰਾਂ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਮੇਰ ਸਿੰਘ ਬਾਦੀਆਂ ਵੀ ਹਾਜ਼ਰ ਸਨ | ਮੈਨੇਜਰ ਸੁਮੇਰ ਸਿੰਘ ਨੇ ਸਮੂਹ ਸੰਗਤ ਨੂੰ ਗੁਰਪੁਰਬ ਮੌਕੇ ਵਧਾਈ ਦਿੱਤੀ ਅਤੇ ਨਗਰ ਕੀਰਤਨ ਦੌਰਾਨ ਵੱਖ-ਵੱਖ ਵਰਗਾਂ ਦੇ ਲੋਕਾਂ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ | ਹੈੱਡ ਗ੍ਰੰਥੀ ਬਲਵਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਚਾਨਣਾ ਪਾਇਆ ਅਤੇ ਸੰਗਤ ਨੂੰ ਸ਼ੁੱਭ ਦਿਹਾੜੇ ਮੌਕੇ ਵਧਾਈ ਦਿੱਤੀ | ਇਸ ਦੌਰਾਨ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਤੰਬੂ ਸਾਹਿਬ ਵਿਖੇ 5 ਪਿਆਰਿਆਂ ਵਲੋਂ 60 ਪ੍ਰਾਣੀਆਂ ਨੂੰ ਅੰਮਿ੍ਤ ਸੰਚਾਰ ਕਰਵਾਇਆ ਗਿਆ | ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਦੀ ਖਬਰ ਹੈ | ਇਸ ਮੌਕੇ ਵੱਖ-ਵੱਖ ਗੁਰਦੁਆਰਿਆਂ ਵਿਚ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |
ਗੁਰਦੁਆਰਾ ਨਾਨਕ ਨਿਵਾਸ ਪਿੰਡ ਕੋਟਲੀ ਦੇਵਨ ਵਿਖੇ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ | ਇਸ ਸਮੇਂ ਭਾਈ ਗੁਰਪ੍ਰੀਤ ਸਿੰਘ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਇਲਾਕੇ ਦੀ ਸੰਗਤ ਨੇ ਪਹੁੰਚ ਕੇ ਹਾਜ਼ਰੀ ਲਵਾਈ | ਮੁੱਖ ਸੇਵਾਦਾਰ ਬਾਬਾ ਗੁਰਮੀਤ ਸਿੰਘ ਨੇ ਬੋਲਦਿਆਂ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
¸ (ਸਫ਼ਾ 5 ਦੀ ਬਾਕੀ) ¸
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਦੇ ਖ਼ਾਲਸਾ ਸਕੂਲ ਰੋਡ 'ਤੇ ਸਥਿਤ ਮਾਨ ਚੌਾਕ ਵਿਖੇ ਸਮੂਹ ਮੁਹੱਲਾ ਵਾਸੀਆਂ ਅਤੇ ਦੁਕਾਨਦਾਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਲੰਗਰ ਲਗਾਇਆ ਗਿਆ | ਇਸ ਮੌਕੇ ਰੋਸ਼ਨ ਲਾਲ ਕਪੂਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸਮੂਹ ਮੁਹੱਲਾ ਵਾਸੀਆਂ ਅਤੇ ਦੁਕਾਨਦਾਰਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਖੀਰ, ਚਾਹ, ਬਿਸਕੁੱਟ, ਬ੍ਰੈੱਡ ਪਕੌੜੇ ਅਤੇ ਫ਼ਲ ਆਦਿ ਦਾ ਸੰਗਤਾਂ ਲਈ ਲੰਗਰ ਲਗਾਇਆ ਗਿਆ | ਇਸ ਮੌਕੇ ਸਤਪਾਲ ਸਿੰਘ ਮਾਨ, ਜਸਪਾਲ ਸਿੰਘ ਮਾਨ, ਅਮੀ ਚੰਦ ਗੋਲੂ, ਮਾਸਟਰ ਕਰਮ ਸਿੰਘ, ਮੰਗਤ ਸਿੰਘ, ਗੋਪੀ, ਵਿਜੈ ਕੁਮਾਰ, ਸਾਹਿਲ ਰਹੇਜਾ, ਬਲਜੀਤ ਸਿੰਘ ਬਰਾੜ, ਦੀਪਾ ਹਲਵਾਈ, ਮੋਹਿਤ ਕੁਮਾਰ, ਜਰਨੈਲ ਸਿੰਘ, ਰਾਜੇਸ਼ ਕੁਮਾਰ, ਰੋਹਿਤ ਕੁਮਾਰ, ਰਾਜ ਸ਼ਰਮਾ ਰਾਜਸਥਾਨੀ ਅਤੇ ਰਣਜੀਤ ਸਿੰਘ ਮਿੱਠੂ ਆਦਿ ਨੇ ਸੇਵਾ ਨਿਭਾਈ |
ਮਲੋਟ, (ਪਾਟਿਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸਰਬਸਾਂਝਾ ਨਿੱਤ-ਨੇਮੀ ਜਥਾ, ਇਸਤਰੀ ਸਤਿਸੰਗ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਜੋੜਾ ਘਰ ਸੁਸਾਇਟੀ, ਨੌਜਵਾਨ ਪ੍ਰਭਾਤ ਫੇਰੀ ਸੇਵਾ ਸੁਸਾਇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰਬੰਧਕ ਕਮੇਟੀ ਦੇ ਸ: ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਅੰਮਿ੍ਤ ਵੇਲੇ ਤੋਂ ਸੰਗਤਾਂ ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ 'ਚ ਸ੍ਰੀ ਗੁਰ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਣ ਲੱਗੀਆਂ ਅਤੇ ਸਵੇਰੇ 8:30 ਵਜੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਆਸਾ ਜੀ ਦੀ ਵਾਰ ਦਾ ਕੀਰਤਨ ਕੀਤਾ ਗਿਆ | ਭਾਈ ਅਜੀਤਪਾਲ ਸਿੰਘ ਅਬੋਹਰ ਵਾਲੇ ਅਤੇ ਭਾਈ ਰਵਿੰਦਰ ਸਿੰਘ ਪਠਾਨਕੋਟ ਵਾਲੇ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸਰਬ ਸਾਂਝਾ ਨਿੱਤਨੇਮੀ ਜਥੇ ਦੀਆਂ ਬੀਬੀਆਂ ਦੁਆਰਾ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ | ਇਸ ਦੌਰਾਨ ਭਾਈ ਗੁਰਬਚਨ ਸਿੰਘ, ਗੁਰਮਿੰਦਰ ਪਾਲ ਸਿੰਘ ਕਮੇਟੀ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਤੇ ਸੰਗਤ ਨੇ ਸੇਵਾ ਨਿਭਾਈ | ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਤੋਂ ਇਲਾਵਾ ਰਾਤ ਦੇ ਦੀਵਾਨਾਂ ਵਿਚ ਰਾਤ 7:15 ਤੋਂ 8:45 ਵਜੇ ਰਾਗੀ ਜਥੇ ਗੁਰਬਾਣੀ ਕੀਰਤਨ ਕਰਨਗੇ |
ਮਲੋਟ, (ਅਜਮੇਰ ਸਿੰਘ ਬਰਾੜ)-ਗੁਰਦੁਆਰਾ ਭਿਆਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਕਥਾ ਵਾਚਕ ਹਰਨੇਕ ਸਿੰਘ ਤੇ ਰਾਗੀ ਜਥਾ ਭਾਈ ਮੋਹਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ ਅਤੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਆ | ਉਪਰੰਤ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਭਾਈ ਕੁਲਵੰਤ ਸਿੰਘ, ਭਾਈ ਇਕਬਾਲ ਸਿੰਘ ਭੀਟੀਵਾਲਾ ਅਤੇ ਜਸਵੀਰ ਸਿੰਘ ਸੀਰਾ ਨੇ ਆਈ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸਮਾਗਮ 'ਚ ਪਹੁੰਚਣ 'ਤੇ ਧੰਨਵਾਦ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ: ਹਰਪੀ੍ਰਤ ਸਿੰਘ ਸਾਬਕਾ ਵਿਧਾਇਕ ਮਲੋਟ, ਪ੍ਰਧਾਨ ਕੇਵਲ ਸਿੰਘ ਬਰਾੜ, ਪ੍ਰਧਾਨ ਪਿ੍ਤਪਾਲ ਸਿੰਘ ਮਾਨ, ਪ੍ਰਧਾਨ ਜਗਤਾਰ ਸਿੰਘ ਬਰਾੜ, ਸ: ਬਲਵਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨ ਹਰਨਾਥ ਸਿੰਘ ਢਿੱਲੋਂ ਜੰਡਵਾਲਾ, ਜਨਰਲ ਸਕੱਤਰ ਜਸਵਿੰਦਰ ਸਿੰਘ ਢਿੱਲੋਂ ਜੰਡਵਾਲਾ, ਜੀ.ਓ.ਜੀ ਇੰਚਾਰਜ ਸ: ਹਰਪ੍ਰੀਤ ਸਿੰਘ ਹੈਪੀ, ਇਕਬਾਲ ਸਿੰਘ ਢਿੱਲੋਂ, ਗੁਰਪਾਲ ਸਿੰਘ, ਰਜਿੰਦਰ ਸਿੰਘ ਬਰਾੜ, ਅਮਨਦੀਪ ਸਿੰਘ, ਕਸ਼ਮੀਰ ਸਿੰਘ ਤੋਂ ਇਲਾਵਾ ਪ੍ਰਧਾਨ ਸੁਖਵਿੰਦਰ ਕੌਰ ਬਰਾੜ ਅਤੇ ਗੁਰਪ੍ਰੀਤ ਬਰਾੜ ਸਮੇਤ ਵੱਡੀ ਗਿਣਤੀ 'ਚ ਇਲਾਕੇ ਦੀ ਸੰਗਤ ਹਾਜ਼ਰ ਸੀ | ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਿਆ |
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਥਾਨਕ ਬਾਵਰੀਆ ਸਿੱਖ ਧਰਮਸ਼ਾਲਾ ਕੱਚਾ ਥਾਂਦੇਵਾਲਾ ਰੋਡ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ ਉਪਰੰਤ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਵਲੋਂ ਕਥਾ-ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ | ਕਮੇਟੀ ਵਲੋਂ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਪ੍ਰਧਾਨ ਨਛੱਤਰ ਸਿੰਘ, ਸਰਬਜੀਤ ਸਿੰਘ ਚੌਹਾਨ, ਹਰਬੰਸ ਸਿੰਘ ਰਣੀਆ, ਗਰੀਬ ਦਾਸ, ਬਾਗ ਸਿੰਘ, ਜੰਗੀਰ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ, ਰਾਮ ਦਾਸ, ਜੱਗਪ੍ਰੀਤ ਸਿੰਘ, ਗੁਰਸੇਵਕ ਸਿੰਘ ਅਤੇ ਬਾਬਾ ਲਾਲ ਸਿੰਘ ਆਦਿ ਹਾਜ਼ਰ ਸਨ |
ਗਿੱਦੜਬਾਹਾ, (ਥੇੜ੍ਹੀ)-ਸਥਾਨਕ ਗੁਰਦੁਆਰਾ ਸ੍ਰੀ ਗੁਰੂ ਅਮਰ ਦਾਸ ਜੀ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਗੁਰੂ ਘਰ ਦੇ ਹਜ਼ੂਰੀ ਜਥੇ ਜਸਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਸ਼ੇਸ਼ ਤੌਰ ਤੇ ਪੁੱਜੇ ਭਾਈ ਗਗਨਦੀਪ ਸਿੰਘ ਦੇ ਰਾਗੀ ਜਥੇ ਵਲੋਂ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਇਸ ਤੋਂ ਬਾਅਦ ਸੰਗਤਾਂ ਵਿਚ ਅਤੁੱਟ ਲੰਗਰ ਵਰਤਾਇਆ ਗਿਆ | ਅੱਜ ਸਵੇਰੇ ਤੋਂ ਹੀ ਸੰਗਤਾਂ ਨੇ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਵਿਖੇ ਪਹੁੰਚ ਕੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸੀਸ ਝੁਕਾਇਆ | ਅੱਜ ਸ਼ਹਿਰ ਅੰਦਰ ਵੀ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼ਹਿਰ ਵਾਸੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਹਜ਼ੂਰੀ ਰਾਗੀ ਭਾਈ ਜਸਵਿੰਦਰ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੰਦਰ ਸਿੰਘ ਬਰਾੜ, ਡਾ: ਭੁਪਿੰਦਰ ਸਿੰਘ, ਡਾ: ਭੁਪਿੰਦਰ ਪਾਲ ਸਿੰਘ, ਬਲਵੀਰ ਸਿੰਘ, ਕਾਲਾ ਸਿੰਘ, ਵਿਜੇ ਮਹਿਰਾ ਅਤੇ ਅਨਮੋਲ ਜੁਨੇਜਾ ਬਬਲੂ ਆਦਿ ਵੀ ਮੌਜੂਦ ਸਨ |
ਗਿੱਦੜਬਾਹਾ, (ਪਰਮਜੀਤ ਸਿੰਘ ਥੇੜ੍ਹੀ)-ਸਥਾਨਕ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮੇਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਹਾਜ਼ਰੀ ਭਰੀ | ਇਸ ਮੌਕੇ ਪ੍ਰਕਾਸ਼ ਕਰਵਾਏ ਪਾਠਾਂ ਦੇ ਭੋਗ ਪਾਏ ਗਏ ਤੇ ਅਰਦਾਸ ਕੀਤੀ ਗਈ, ਭਾਈ ਜਸਕਰਨ ਸਿੰਘ ਹੁਸਨਰ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਰਸਭਿੰਨੇ ਕੀਰਤਨ ਨਾਲ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਹੈੱਡ ਗ੍ਰੰਥੀ ਬਾਬਾ ਨਿਧਾਨ ਸਿੰਘ ਨੇ ਗੁਰੂ ਘਰ ਸੇਵਾ ਕਰਨ ਵਾਲੀਆਂ ਸੰਗਤਾਂ ਤੇ ਹੋਰ ਸ਼ਖ਼ਸੀਅਤਾਂ ਨੂੰ ਸਿਰਪਾਓ ਭੇਂਟ ਕੀਤੇ | ਗ੍ਰੰਥੀ ਸਿੰਘ ਬਾਬਾ ਸੁਖਪ੍ਰੀਤ ਸਿੰਘ ਨੇ ਸੰਗਤਾਂ ਨੂੰ ਧਾਰਮਿਕ ਸਮਾਗਮਾਂ ਵਿਚ ਵੱਧ ਤੋਂ ਵੱਧ ਗਿਣਤੀ 'ਚ ਸ਼ਮੂਲੀਅਤ ਕਰਨ ਤੇ ਗੁਰਬਾਣੀ ਨਾਲ ਜੁੜਨ ਦੀ ਅਪੀਲ ਕਰਦਿਆਂ ਸੰਗਤਾਂ ਦਾ ਧੰਨਵਾਦ ਕੀਤਾ ਉਪਰੰਤ ਸੰਗਤਾਂ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਕੀ, ਮੈਂਬਰਾਨ ਰਾਜ ਸਿੰਘ, ਦਰਸ਼ਨ ਸਿੰਘ ਮਾਨ, ਲਖਵੀਰ ਸਿੰਘ ਲੱਖਾ ਸੀ ਆਈ ਡੀ, ਸ਼ਿਵਰਾਜ ਸਿੰਘ, ਲਖਵਿੰਦਰ ਸਿੰਘ, ਜਸਵੰਤ ਸਿੰਘ ਪ੍ਰਧਾਨ ਨਗਰ ਕੌਾਸਲ ਗਿੱਦੜਬਾਹਾ, ਜਗਸੀਰ ਸਿੰਘ ਧਾਲੀਵਾਲ ਕਾਰਜ ਸਾਧਕ ਅਫ਼ਸਰ, ਕੌਰ ਸਿੰਘ ਮਾਨ, ਜਸਵੀਰ ਸਿੰਘ ਪ੍ਰਧਾਨ, ਵਕੀਲ ਸਿੰਘ ਮਾਨ, ਮਾਸਟਰ ਬਲਰਾਜ ਸਿੰਘ ਰਾਜਾ ਮਾਨ, ਨਿਸ਼ਾਨ ਸਿੰਘ ਦੰਦੀਵਾਲ, ਜਗਜੀਤ ਸਿੰਘ ਮਾਨ ਆਦਿ ਵੀ ਹਾਜ਼ਰ ਸਨ |
ਮਲੋਟ, (ਅਜਮੇਰ ਸਿੰਘ ਬਰਾੜ)-ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਘੁਮਿਆਰਾ ਰੋਡ ਦਾਨੇਵਾਲਾ ਮਲੋਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਸਮਾਗਮ ਅੱਜ ਸੰਪੰਨ ਹੋ ਗਿਆ | ਇਸ ਮੌਕੇ ਪਹਿਲਾਂ ਸਵੇਰੇ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਟੁੱਟੀ ਗੰਢੀ ਸਾਹਿਬ ਦੇ ਜਥੇ ਨੇ ਕੀਰਤਨ ਕਰਦਿਆਂ ਨੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਉਨ੍ਹਾਂ ਦੇ ਉਪਦੇਸ਼ਾਂ ਤੋਂ ਜਾਣੂ ਕਰਵਾਇਆ | ਇਸ ਤੋਂ ਪਹਿਲਾਂ ਕਥਾ ਬਾਬਾ ਸੇਵਾ ਸਿੰਘ ਨੇ ਕਥਾ ਰਾਹੀਂ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਆ | ਉਸ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਜੀਤ ਸਿੰਘ ਨੇ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਮਨੁੱਖ ਦੇ ਜੀਵਨ ਨੂੰ ਸਵਾਰਨ ਵਾਲੀ ਹੈ ਅਤੇ ਸਾਡਾ ਫ਼ਰਜ਼ ਹੈ ਕਿ ਅਸੀਂ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰੀਏ | ਇਸ ਮੌਕੇ ਕਥਾ ਜੀ.ਓ.ਜੀ ਇੰਚਾਰਜ ਭਾਈ ਹਰਪ੍ਰੀਤ ਸਿੰਘ ਹੈਪੀ, ਜੱਜ ਸ਼ਰਮਾ, ਪ੍ਰਧਾਨ ਜਗਤਾਰ ਸਿੰਘ ਬਮਰਾਹ, ਥਾਣੇਦਾਰ ਬਲਜਿੰਦਰ ਸਿੰਘ, ਥਾਣੇਦਾਰ ਗੁਰਮੇਲ ਸਿੰਘ, ਸੰਦੀਪ ਗਾਂਧੀ, ਨੀਲੂ ਗਾਂਧੀ ਸੀ.ਡੀ.ਪੀ.ਓ, ਸੁਰਿੰਦਰ ਸਿੰਘ ਬੱਗਾ, ਕਾਕਾ ਜਗਮੀਤ ਸਿੰਘ, ਜੱਜਬੀਰ ਸਿੰਘ, ਡਾ. ਸ਼ਮਿੰਦਰ ਸਿੰਘ ਬਰਾੜ, ਪੱਪੂ ਭੀਟੀਵਾਲਾ, ਨਿਰਮਲ ਸਿੰਘ ਸੰਧੂ ਅਤੇ ਸੁਖਵਿੰਦਰ ਕੌਰ ਬਰਾੜ ਸਮੇਤ ਹੋਰ ਸੰਗਤ ਨੇ ਹਾਜ਼ਰੀ ਭਰਦਿਆਂ ਸੇਵਾ ਨਿਭਾਈ |
ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਰਣਜੀਤ ਸਿੰਘ ਢਿੱਲੋਂ)-ਟਾਂਕ ਕਸ਼ੱਤਰੀ ਸਭਾ ਵਲੋਂ ਪੂਰਨਮਾਸ਼ੀ ਮੌਕੇ ਕਰਵਾਏ ਜਾਂਦੇ ਧਾਰਮਿਕ ਸਮਾਗਮਾਂ ਤਹਿਤ ਇਸ ਵਾਰ ਗੁਰਪੁਰਬ ਮੌਕੇ ਪਾਠ ਦੇ ਭੋਗ ਪਾਏ ਗਏ ਅਤੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸਭਾ ਦੇ ਪ੍ਰਧਾਨ ਰਾਜਵਿੰਦਰ ਸਿੰਘ ...
ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਰਣਜੀਤ ਸਿੰਘ ਢਿੱਲੋਂ)-ਬਜ਼ੁਰਗਾਂ ਦੀਆਂ ਸਮੱਸਿਆਵਾਂ ਅਤੇ ਮਸਲਿਆਂ ਦੇ ਹੱਲ ਲਈ ਡਾ: ਅੰਬੇਦਕਰ ਬੁਢਾਪਾ ਪੈਨਸ਼ਨ ਯੂਨੀਅਨ ਦਾ ਗਠਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਪੂਰਨ ਚੰਦ ਸਾਗਰ ਨੇ ਪੰਜਾਬ ...
ਮਲੋਟ, 30 ਨਵੰਬਰ (ਪਾਟਿਲ)-ਡਾ: ਅਭਿਕ ਜੈਨ ਦੀ ਸਿਵਲ ਹਸਪਤਾਲ ਮਲੋਟ ਵਿਚ ਮੈਡੀਕਲ ਅਫ਼ਸਰ ਵਜੋਂ ਨਿਯੁਕਤੀ ਬੀਤੇ ਦਿਨ ਸਿਹਤ ਵਿਭਾਗ ਵਲੋਂ ਕੀਤੀ ਗਈ | ਡਾ: ਅਭਿਕ ਜੈਨ ਸਮਾਜ ਸੇਵੀ ਸਤੀਸ਼ ਜੈਨ ਦੇ ਸਪੁੱਤਰ ਹਨ | ਵਰਨਣਯੋਗ ਹੈ ਕਿ ਸਿਵਲ ਹਸਪਤਾਲ ਮਲੋਟ ਵਿਖੇ 7 ਮੈਡੀਕਲ ...
ਮਲੋਟ, 30 ਨਵੰਬਰ (ਪਾਟਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਬ ਇੰਸਪੈਕਟਰ ਹਰਵਿੰਦਰਪਾਲ ਸਿੰਘ ਰਵੀ ਮੋਹਲਾਂ ਵਲੋਂ ਗੁਰੂ ਨਾਨਕ ਦੇਵ ਚੌਕ ਮਲੋਟ ਵਿਚ ਬੂਟੇ ਲਗਵਾਏ ਗਏ | ਹਰਵਿੰਦਰਪਾਲ ਸਿੰਘ ਨੇ ਕਿਹਾ ਕਿ ਪਾਣੀ ਅਤੇ ਧਰਤੀ ਨੂੰ ਸਾਫ ਸੁਥਰਾ ਰੱਖਣ ...
ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਰਣਜੀਤ ਸਿੰਘ ਢਿੱਲੋਂ)-ਇਸਤਰੀ ਅਕਾਲੀ ਦਲ ਦਾ ਮਾਣ ਬੀਬੀ ਜਗੀਰ ਕੌਰ ਦੇ ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੀਜੀ ਵਾਰ ਪ੍ਰਧਾਨ ਬਣਨ 'ਤੇ ਗੁਰੂ ਨਾਨਕ ਕਾਲਜ ਦੇ ਪਿ੍ੰਸੀਪਲ ਕਮ ਡਾਇਰੈਕਟਰ, ...
ਗਿੱਦੜਬਾਹਾ, 30 ਨਵੰਬਰ (ਥੇੜ੍ਹੀ)-ਸ਼ਹਿਰ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਬੈਂਟਾਬਾਦ ਮੁਹੱਲੇ ਦਾ ਨਾਂਅ ਬਦਲ ਕੇ ਨਾਨਕਸਰ ਨਗਰ ਅਤੇ ਚੌਾਕ ਦਾ ਨਾਂਅ ਨਾਨਕਸਰ ਚੌਾਕ ਰੱਖਿਆ ਹੈ | ਗੁਰਦੁਆਰਾ ਨਾਨਕਸਰ ਸਾਹਿਬ ਦੇ ਗ੍ਰੰਥੀ ਸਿੰਘ ...
ਬਾਜਾਖਾਨਾ, 30 ਨਵੰਬਰ (ਜੀਵਨ ਗਰਗ, ਜਗਦੀਪ ਸਿੰਘ ਗਿੱਲ, ਭੋਲਾ ਸ਼ਰਮਾ)-ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਦੀ ਚਰਨ ਛੋਹ ਪ੍ਰਾਪਤ ਬਲਾਕ ਜੈਤੋ ਦੇ ਇਤਿਹਾਸਕ ਨਗਰ ਲੰਭਵਾਲੀ 'ਚ 80 ਲੱਖ ਰੁਪਏ ਖ਼ਰਚ ਕੇ ਕਰਵਾਏ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ...
ਸਾਦਿਕ, 30 ਨਵੰਬਰ (ਗੁਰਭੇਜ ਸਿੰਘ ਚੌਹਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨਾਲ ਸਬੰਧਿਤ ਕਿਸਾਨ ਜਥੇਬੰਦੀ ਦੀਆਂ ਅੱਜ ਦੋ ਟਰੈਕਟਰ ਟਰਾਲੀਆਂ ਸਾਦਿਕ ਤੋਂ ਦਿੱਲੀ ਨੂੰ ਹੋਰ ਰਵਾਨਾ ਹੋਈਆਂ, ਜਿਨ੍ਹਾਂ ਨੂੰ ਜ਼ਿਲ੍ਹਾ ਕਿਸਾਨ ਆਗੂਆਂ ਬਖਤੌਰ ਸਿੰਘ ਢਿੱਲੋਂ ...
ਕੋਟਕਪੂਰਾ, 30 ਨਵੰਬਰ (ਮੇਘਰਾਜ)-ਬੀਤੇ ਕਈ ਸਾਲਾਂ ਤੋਂ ਔਡੈਕਸ ਇੰਡੀਆ ਰੈਨੇਡੋਅਰਜ਼ ਅਤੇ ਔਡੈਕਸ ਕਲੱਬ ਪੈਰਸਿਅਨ ਰੈਨੇਡੋਅਰ ਵਲੋਂ ਐਸ.ਆਰ. ਸੀਰੀਜ਼ ਲਈ ਸਾਈਕਲ ਸਫ਼ਰ ਦਾ ਪ੍ਰਬੰਧ ਕੀਤਾ ਜਾਂਦਾ ਹੈ | ਜਿਸ 'ਚ ਹਰ ਸਾਈਕਲ ਚਾਲਕ ਨੂੰ 200, 300, 400 ਅਤੇ 600 ਕਿਲੋਮੀਟਰ ਦਾ ਸਫ਼ਰ ...
ਮਲੋਟ, 30 ਨਵੰਬਰ (ਪਾਟਿਲ)-ਭਾਰਤੀ ਰੇਲਵੇ ਨੇ ਕਰੀਬ 8 ਮਹੀਨਿਆਂ ਦੇ ਸਮੇਂ ਤੋਂ ਬਾਅਦ ਸ੍ਰੀ ਗੰਗਾਨਗਰ ਤੋਂ ਹਰਿਦੁਆਰ ਅਤੇ ਦਿੱਲੀ ਨੂੰ ਜਾਣ ਵਾਲੀਆਂ ਰੇਲਾਂ ਮੁੜ ਤੋਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਦੇ ਤਹਿਤ 1 ਦਸੰਬਰ 2020 ਦਿਨ ਮੰਗਲਵਾਰ ਨੂੰ ਸ੍ਰੀ ਗੰਗਾਨਗਰ ...
ਮਲੋਟ, 30 ਨਵੰਬਰ (ਅਜਮੇਰ ਸਿੰਘ ਬਰਾੜ)-ਭਾਰਤ ਵਿਕਾਸ ਪ੍ਰੀਸ਼ਦ ਅਤੇ ਅਿਖ਼ਲ ਭਾਰਤੀ ਗ੍ਰਾਹਕ ਪੰਚਾਇਤ ਵਲੋਂ ਸਾਂਝੇ ਤੌਰ 'ਤੇ ਅੱਜ ਇਕ ਵਿਸ਼ੇਸ਼ ਸਮਾਗਮ ਦੌਰਾਨ ਵੱਖ-ਵੱਖ ਤਰ੍ਹਾਂ ਦੇ 100 ਦੇ ਕਰੀਬ ਬੂਟੇ ਲਗਾਏ ਗਏ ਅਤੇ ਤਿੰਨ ਅਪਾਹਜ ਵਿਅਕਤੀਆਂ ਨੂੰ ਟਰਾਈ ਸਾਈਕਲ ...
ਮਲੋਟ, 30 ਨਵੰਬਰ (ਅਜਮੇਰ ਸਿੰਘ ਬਰਾੜ)-ਭਾਰਤ ਵਿਕਾਸ ਪ੍ਰੀਸ਼ਦ ਅਤੇ ਅਿਖ਼ਲ ਭਾਰਤੀ ਗ੍ਰਾਹਕ ਪੰਚਾਇਤ ਵਲੋਂ ਸਾਂਝੇ ਤੌਰ 'ਤੇ ਅੱਜ ਇਕ ਵਿਸ਼ੇਸ਼ ਸਮਾਗਮ ਦੌਰਾਨ ਵੱਖ-ਵੱਖ ਤਰ੍ਹਾਂ ਦੇ 100 ਦੇ ਕਰੀਬ ਬੂਟੇ ਲਗਾਏ ਗਏ ਅਤੇ ਤਿੰਨ ਅਪਾਹਜ ਵਿਅਕਤੀਆਂ ਨੂੰ ਟਰਾਈ ਸਾਈਕਲ ...
ਮਲੋਟ, 30 ਨਵੰਬਰ (ਪਾਟਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਟਾਇਰ ਮਾਰਕੀਟ ਜੀ.ਟੀ. ਰੋਡ ਮਲੋਟ ਵਿਖੇ ਸੰਗਤਾਂ ਲਈ ਦੁੱਧ ਦਾ ਲੰਗਰ ਲਾਇਆ ਗਿਆ | ਇਸ ਮੌਕੇ ਬੱਬੂ ਸੇਠੀ ਨੇ ਦੱਸਿਆ ਟਾਇਰ ਮਾਰਕੀਟ ਦੇ ਸਹਿਯੋਗ ਨਾਲ ਲਾਏ ਗਏ ਦੁੱਧ ਦੇ ਲੰਗਰ ਮੌਕੇ ...
ਮੰਡੀ ਬਰੀਵਾਲਾ, 30 ਨਵੰਬਰ (ਨਿਰਭੋਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ 'ਤੇ ਸਰਕਲ ਬਰੀਵਾਲਾ ਦੇ ਪਿੰਡਾਂ ਖੋਖਰ, ਮਰਾੜ੍ਹ ਕਲਾਂ, ਹਰਾਜ ਸਰਾਏਨਾਗਾ, ਵੜਿੰਗ, ਬਾਜਾ ਮਰਾੜ੍ਹ , ਚੱਕ ਬਾਜਾ, ਤਖਤ ਮਲਾਣਾ, ਝਬੇਲਵਾਲੀ, ਕੋਟਲੀ ...
ਮਲੋਟ, 30 ਨਵੰਬਰ (ਪਾਟਿਲ)- ਸ਼ਹਿਰ ਦੀ ਗੁਰੂ ਨਾਨਕ ਨਗਰੀ ਵਾਸੀ 36 ਸਾਲਾ ਵਿਆਹੁਤਾ ਵਲੋਂ ਸਬੰਧਾਂ ਦੌਰਾਨ ਵਿਸ਼ਵਾਸਘਾਤ ਤੋਂ ਤੰਗ ਆ ਕੇ ਕੋਈ ਜ਼ਹਿਰੀਲੀ ਵਸਤੂ ਖਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਟੀ ਮਲੋਟ ਵਿਖੇ ਦਰਜ ਕੀਤੇ ਮੁਕੱਦਮੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX