ਫ਼ਤਹਿਗੜ੍ਹ ਸਾਹਿਬ, 1 ਦਸੰਬਰ (ਬਲਜਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਨਾਲ ਸਬੰਧਿਤ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ, ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਅਤੇ ਕਾਂਗਰਸੀ ਵਰਕਰਾਂ ਵਲੋਂ ਸਾਂਝੇ ਤੌਰ 'ਤੇ ਅੱਜ ਪ੍ਰਬੰਧਕੀ ਕੰਪਲੈਕਸ ਦੇ ਮੂਹਰੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੋਦੀ ਸਰਕਾਰ ਦਾ ਪੁਤਲਾ ਫ਼ੂਕ ਕੇ ਇਨ੍ਹਾਂ ਕਾਲੇ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਦੀ ਖੁੱਲ੍ਹ ਕੇ ਹਮਾਇਤ ਕਰਨ ਦਾ ਅਹਿਦ ਲਿਆ ਗਿਆ | ਪ੍ਰਦਰਸ਼ਨਕਾਰੀਆਂ ਵਿਚ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਉਨ੍ਹਾਂ ਦੀ ਧਰਮ ਪਤਨੀ ਮਨਦੀਪ ਕੌਰ ਨਾਗਰਾ ਨੇ ਵੀ ਸ਼ਮੂਲੀਅਤ ਕੀਤੀ | ਇਸ ਮੌਕੇ ਬੋਲਦਿਆਂ ਸ. ਨਾਗਰਾ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਮੋਦੀ ਸਰਕਾਰ ਨੇ ਖੇਤੀ ਕਾਨੂੰਨ ਲਿਆ ਕਿ ਦੇਸ਼ ਦੀ ਰੀੜ੍ਹ ਦੀ ਹੱਡੀ ਨੂੰ ਨੁਕਸਾਨ ਪਹੁੰਚਾਉਣ ਦਾ ਯਤਨ ਕੀਤਾ ਹੈ ਜਿਸ ਕਾਰਨ ਦੇਸ਼ ਆਰਥਿਕ ਪੱਖੋਂ ਹੋਰ ਕਮਜ਼ੋਰ ਹੋਵੇਗਾ | ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਸ਼ਾਂਤੀਪੂਰਵਕ ਢੰਗ ਨਾਲ ਆਪਣੀ ਗੱਲ ਦਿੱਲੀ ਦਰਬਾਰ ਤੱਕ ਪਹੁੰਚਾਉਣ ਲਈ ਉਲੀਕੇ ਪੋ੍ਰਗਰਾਮ ਦੌਰਾਨ ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਦੀ ਖੱਟਰ ਸਰਕਾਰ ਵਲੋਂ ਪਾਣੀ ਦੀਆਂ ਬੁਛਾੜਾਂ ਮਾਰਨਾ ਅਤਿ ਨਿੰਦਣਯੋਗ ਕਾਰਵਾਈ ਸੀ ਪਰ ਇਸ ਦੇ ਬਾਵਜੂਦ ਵੀ ਕਿਸਾਨਾਂ ਨੇ ਆਪਣਾ ਸੰਘਰਸ਼ ਸ਼ਾਂਤੀ ਪੂਰਵਕ ਢੰਗ ਨਾਲ ਹੀ ਜਾਰੀ ਰੱਖਿਆ ਹੋਇਆ ਹੈ | ਸ. ਨਾਗਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣਾ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਦੀ ਮੰਗ ਅਨੁਸਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਕੇ ਦੇਸ਼ ਦੀ ਕਿਸਾਨੀ ਨੂੰ ਬਚਾਉਣ ਦਾ ਯਤਨ ਕਰੇ | ਇਸ ਮੌਕੇ ਪ੍ਰਦਰਸ਼ਨਕਾਰੀ ਸਰਪੰਚਾਂ, ਪੰਚਾਂ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੇ ਅਹਿਦ ਲਿਆ ਕਿ ਜਦੋਂ ਤੱਕ ਮੋਦੀ ਸਰਕਾਰ ਵਲੋਂ ਇਹ ਕਾਲੇ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਹ ਕਿਸਾਨਾਂ ਦੇ ਅੰਦੋਲਨ ਵਿਚ ਮੋਢੇ ਨਾਲ ਮੋਢਾ ਜੋੜ ਕੇ ਆਮ ਲੋਕਾਂ ਨੂੰ ਲਾਮਬੰਦ ਕਰਨ ਆਪਣੀ ਜ਼ਿੰਮੇਵਾਰੀ ਨਿਭਾਉਣਗੇ | ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਮੋਦੀ ਸਰਕਾਰ ਖ਼ਿਲਾਫ਼ ਜਮਕੇ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ | ਇਸ ਧਰਨੇ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਭਾਸ਼ ਸੂਦ ਤੋਂ ਇਲਾਵਾ ਇਲਾਕੇ ਦੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਮੈਂਬਰ, ਸਰਪੰਚ, ਪੰਚ, ਸਾਬਕਾ ਕੌਾਸਲਰ ਅਤੇ ਕਾਂਗਰਸੀ ਵਰਕਰ ਵੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ |
ਫ਼ਤਹਿਗੜ੍ਹ ਸਾਹਿਬ, 1 ਦਸੰਬਰ (ਮਨਪ੍ਰੀਤ ਸਿੰਘ)-ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ 3 ਦਸੰਬਰ ਤੱਕ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਕੇਂਦਰ ਦੀ ਭਾਜਪਾ ਸਰਕਾਰ ਦੀ ਹੋਵੇਗੀ | ...
ਫ਼ਤਹਿਗੜ੍ਹ ਸਾਹਿਬ, 1 ਦਸੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵੇਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ¢ ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...
ਬਸੀ ਪਠਾਣਾਂ, 1 ਦਸੰਬਰ (ਐੱਚ.ਐੱਸ. ਗੌਤਮ)-ਬਸੀ ਪਠਾਣਾਂ ਦੇ ਲਾਗਲੇ ਪਿੰਡ ਫ਼ਤਹਿਪੁਰ ਅਰਾਈਆਂ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ...
ਜਖਵਾਲੀ, 1 ਦਸੰਬਰ (ਨਿਰਭੈ ਸਿੰਘ)-ਖੇਤੀ ਕਾਨੂੰਨ ਨੂੰ ਰੱਦ ਕਰਵਾਏ ਬਿਨਾਂ ਕਿਸਾਨ ਪਿੱਛੇ ਨਹੀਂ ਮੁੜਨਗੇ ਅਤੇ ਕਿਸਾਨ ਅੰਦੋਲਨ 'ਚ ਹਰ ਵਰਗ ਦੇ ਲੋਕਾਂ ਦੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਹੋ ਰਹੀ ਹੈ | ਇਹ ਪ੍ਰਗਟਾਵਾ ਬਲਾਕ ਸੰਮਤੀ ਸਰਹਿੰਦ ਦੇ ਸਾਬਕਾ ਚੇਅਰਮੈਨ ਦਵਿੰਦਰ ...
ਫ਼ਤਹਿਗੜ੍ਹ ਸਾਹਿਬ, 1 ਦਸੰਬਰ (ਮਨਪ੍ਰੀਤ ਸਿੰਘ)-ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕੇਂਦਰ ਸਰਕਾਰ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਹੈਾਕੜਬਾਜ਼ੀ ਛੱਡ ਇਨ੍ਹਾਂ ਨੂੰ ਤੁਰੰਤ ਰੱਦ ਕਰਨ ਤਾਂ ਜੋ ਆਪਣੇ ਹੱਕਾਂ ਲਈ ਸੜਕਾਂ 'ਤੇ ਰੁਲ ਰਹੇ ਅੰਨਦਾਤੇ ਨੂੰ ਰਾਹਤ ਮਿਲ ...
ਸੰਘੋਲ, 1 ਦਸੰਬਰ (ਗੁਰਨਾਮ ਸਿੰਘ ਚੀਨਾ)-ਕਿਸਾਨ ਜਥੇਬੰਦੀਆਂ ਦੁਆਰਾ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਹੱਦਾਂ 'ਤੇ ਲਗਾਏ ਗਏ ਧਰਨਿਆਂ ਦੌਰਾਨ ਕਿਸਾਨਾਂ ਵਲੋਂ ਪਿੰਡਾਂ 'ਚੋਂ ਜਥਿਆਂ ਦੇ ਰੂਪ 'ਚ ਜਾਣਾ ...
ਫ਼ਤਹਿਗੜ੍ਹ ਸਾਹਿਬ, 1 ਦਸੰਬਰ (ਮਨਪ੍ਰੀਤ ਸਿੰਘ)-ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਅਦਾਲਤ ਵਲੋਂ ਭਗੌੜੇ ਕਰਾਰ ਦਿੱਤੇ ਗਏ, ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਥਾਣਾ ਫ਼ਤਹਿਗੜ੍ਹ ਸਾਹਿਬ ਦੇ ਥਾਣੇਦਾਰ ਕੇਵਲ ਸਿੰਘ ਨੇ ਪੈੱ੍ਰਸ ਨੂੰ ...
ਫ਼ਤਹਿਗੜ੍ਹ ਸਾਹਿਬ, 1 ਦਸੰਬਰ (ਬਲਜਿੰਦਰ ਸਿੰਘ)-ਆਰ.ਕੇ. ਐਾਡ ਐਸੋਸੀਏਟ ਮੁਹਾਲੀ ਵਲੋਂ ਸਰਹਿੰਦ ਬਸੀ ਰੋਡ ਸਥਿਤ ਨਕਲੀ ਆਰ.ਓ. ਦੀ ਵਿੱਕਰੀ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੀ ਇਕ ਕੰਪਨੀ ਦੀ ਦੁਕਾਨ ਅਤੇ ਗੋਦਾਮ ਵਿਚ ਛਾਪੇਮਾਰੀ ਕਰਕੇ ਉੱਥੋਂ ਕੈਂਟ ਕੰਪਨੀ ...
ਫ਼ਤਹਿਗੜ੍ਹ ਸਾਹਿਬ, 1 ਦਸੰਬਰ (ਬਲਜਿੰਦਰ ਸਿੰਘ)-ਸ਼ਹੀਦੀ ਸਭਾ ਦੌਰਾਨ ਹਰ ਸਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਈ ਜਾਣ ਵਾਲੀ ਵਿਕਾਸ ਪ੍ਰਦਰਸ਼ਨੀ ਇਸ ਸਾਲ ਨਹੀਂ ਲਗਾਈ ਜਾਵੇਗੀ ¢ ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ ਨੇ ਦੱਸਿਆ ...
ਸੰਘੋਲ, 1 ਦਸੰਬਰ (ਗੁਰਨਾਮ ਸਿੰਘ ਚੀਨਾ)-ਸੰਘੋਲ ਵਿਖੇ ਰਾਣਵਾਂ ਮਾਰਗ 'ਤੇ ਸਥਿਤ ਇਕ ਕਬਾੜ ਦੇ ਗੁਦਾਮ ਨੂੰ ਰਾਤ 9 ਵਜੇ ਦੇ ਕਰੀਬ ਅਚਾਨਕ ਲੱਗ ਗਈ | ਇਸ ਮੌਕੇ ਪਿੰਡ ਵਾਸੀਆਂ ਦੁਆਰਾ ਅੱਗ ਬੁਝਾਊ ਗੱਡੀ ਆਉਣ ਤੋਂ ਪਹਿਲਾਂ ਹੀ ਅੱਗ 'ਤੇ ਕਾਬੂ ਪਾ ਲਿਆ ਗਿਆ, ਜਿਸ ਦੌਰਾਨ ਭਾਵੇਂ ...
ਫ਼ਤਹਿਗੜ੍ਹ ਸਾਹਿਬ, 1 ਦਸੰਬਰ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਦੇ ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲੇ੍ਹ ਦੇ ਵੱਖ-ਵੱਖ ਇਲਾਕਿਆਂ ਵਿਚ ਅੱਜ 4 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਪੀੜਤਾਂ ਦੀ ਗਿਣਤੀ 2237 ਹੋ ਗਈ ਹੈ | ਜਦੋਂਕਿ ਜ਼ਿਲ੍ਹੇ ...
ਫ਼ਤਹਿਗੜ੍ਹ ਸਾਹਿਬ, 1 ਦਸੰਬਰ (ਬਲਜਿੰਦਰ ਸਿੰਘ)-ਅਜੋਕੇ ਦੌਰ 'ਚ ਲੜਕੀਆਂ ਨੇ ਹਰ ਖੇਤਰ ਵਿਚ ਆਪਣੀ ਪ੍ਰਤਿਭਾ ਸਦਕਾ ਕਈ ਮੱਲਾਂ ਮਾਰੀਆਂ ਹਨ ਅਤੇ ਹੁਣ ਵੀ ਜਿਹੜੇ ਲੋਕ ਲੜਕੀਆਂ ਨੂੰ ਲੜਕਿਆਂ ਨਾਲੋਂ ਘੱਟ ਸਮਝਦੇ ਹਨ, ਉਹ ਇਕ ਸੌੜੀ ਸੋਚ ਸਦਕਾ ਹੀ ਹੈ ਕਿਉਂਕਿ ਹੁਣ ਲੜਕੀਆਂ ...
ਖਮਾਣੋਂ, 1 ਦਸੰਬਰ (ਮਨਮੋਹਣ ਸਿੰਘ ਕਲੇਰ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਬਸੀ ਪਠਾਣਾਂ ਵਲੋਂ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ ਦਾ 3 ਦਸੰਬਰ ਦਾ ਸਨਮਾਨ ਸਮਾਗਮ ਰੱਦ ਕਰ ਦਿੱਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਡਾ. ਜਗਦੀਪ ਸਿੰਘ ਰਾਣਾ ਸਟੇਟ ਡੈਲੀਗੇਟ ...
ਮੰਡੀ ਗੋਬਿੰਦਗੜ੍ਹ, 1 ਦਸੰਬਰ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਵਿਚ ਸਵੱਛ ਸਰਵੇਖਣ 2020-21 ਦੀ ਪਾਲਣਾ ਵਿਚ ਕਰਵਾਏ ਸਵੱਛ ਸਕੂਲ ਸ਼ੇ੍ਰਣੀ ਮੁਕਾਬਲੇ ਵਿਚ ਸੈਨੀਟੇਸ਼ਨ ਅਤੇ ਵੇਸਟ ਮੈਨੇਜਮੈਂਟ ਦੇ ਵੱਖ-ਵੱਖ ਮਾਪਦੰਡਾਂ 'ਤੇ ਕਰਵਾਏ ਸਵੱਛਤਾ ਰੈਂਕਿੰਗ ਮੁਕਾਬਲੇ ਵਿਚ ਓਮ ...
ਫ਼ਤਹਿਗੜ੍ਹ ਸਾਹਿਬ, 1 ਦਸੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਅੰਦਰੂਨੀ ਗੁਣਵੱਤਾ ਸੈੱਲ ਅਤੇ ਸਮਾਜਿਕ ਵਿਗਿਆਨ ਵਿਭਾਗ ਵਲੋਂ ਕਰਵਾਏ ਜਾ ਰਹੇ 7 ਰੋਜ਼ਾ ਰਾਸ਼ਟਰੀ ਯੁਵਕ ਸਸ਼ਕਤੀਕਰਨ ਵਰਕਸ਼ਾਪ ਦੇ 5ਵੇਂ ਦਿਨ 'ਸਫਲ ਇੰਟਰਵਿਊ ਲਈ ਹੁਨਰ' ...
ਬਸੀ ਪਠਾਣਾਂ, 1 ਦਸੰਬਰ (ਗੁਰਬਚਨ ਸਿੰਘ ਰੁਪਾਲ)-'ਜਦੋਂ ਵੀ ਝਗੜੇ ਵਾਲੀਆਂ ਦੋ ਧਿਰਾਂ ਵਿਚਕਾਰ ਕਿਸੇ ਸੰਜੀਦਾ ਮਸਲੇ ਉਤੇ ਆਪਸੀ ਗੱਲਬਾਤ ਦਾ ਮਾਹੌਲ ਬਣਾਉਣ ਲਈ ਕੋਈ ਉੱਦਮ ਕੀਤਾ ਜਾਂਦਾ ਹੈ, ਤਾਂ ਗੱਲਬਾਤ ਵਿਚ ਕਿਸ ਮੁੱਦੇ ਉੱਤੇ ਗੱਲ ਹੋਵੇਗੀ ਅਤੇ ਇਸ ਆਪਸੀ ਗੱਲਬਾਤ ...
ਨੰਦਪੁਰ ਕਲੌੜ, 1 ਦਸੰਬਰ (ਜਰਨੈਲ ਸਿੰਘ ਧੁੰਦਾ)-ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਨੰਦਪੁਰ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਮਲਜੀਤ ਸਿੰਘ ਪ੍ਰਧਾਨ ਦੀ ਅਗਵਾਈ ਵਿਚ ਸ੍ਰੀ ...
ਜਖਵਾਲੀ, 1 ਦਸੰਬਰ (ਨਿਰਭੈ ਸਿੰਘ)-ਕੇਂਦਰ ਸਰਕਾਰ ਆਪਣੇ ਚਹੇਤੇ ਕਾਰਪੋਰੇਟ ਘਰਾਣਿਆਂ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਰਾਹੀਂ ਲਾਭ ਪਹੁੰਚਾਉਣ 'ਚ ਲੱਗੀ ਹੋਈ ਹੈ | ਇਹ ਪ੍ਰਗਟਾਵਾ ਮਾਰਕੀਟ ਕਮੇਟੀ ਚਨਾਰਥਲ ਦੇ ਸਾਬਕਾ ਚੇਅਰਮੈਨ ਹਰਭਜਨ ਸਿੰਘ ਚਨਾਰਥਲ ਨੇ ਪੱਤਰਕਾਰਾਂ ...
ਜਖਵਾਲੀ, 1 ਦਸੰਬਰ (ਨਿਰਭੈ ਸਿੰਘ)-ਗੁਰਦੁਆਰਾ ਸਾਹਿਬ ਪਿੰਡ ਭੱਲਮਾਜਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਦੇ ਪਾਠ ਦੇ ਭੋਗ ਪਾਉਣ ਉਪਰੰਤ ਸੰਤ ਬਾਬਾ ਦਰਬਾਰਾ ਸਿੰਘ ਰੋਹੀਸਰ ਮਾਲੋਵਾਲ ਵਾਲੇ ਅਤੇ ਹੈੱਡ ...
ਖਮਾਣੋਂ, 1 ਦਸੰਬਰ (ਮਨਮੋਹਣ ਸਿੰਘ ਕਲੇਰ)-ਸਮਾਰਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਕਲਾਂ ਵਿਖੇ ਪਿ੍ੰਸੀਪਲ ਕਵਿਤਾ ਮਿੱਤਲ ਤੇ ਵਾਈਸ ਪਿ੍ੰਸੀਪਲ ਸਤਿੰਦਰ ਪਾਲ ਦੀ ਅਗਵਾਈ ਹੇਠ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਲੈਕ. ਕੁਲਦੀਪ ਸਿੰਘ ਅਤੇ ਮਾਸਟਰ ...
ਫ਼ਤਹਿਗੜ੍ਹ ਸਾਹਿਬ, 1 ਦਸੰਬਰ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਵਲੋਂ ਕਿਸਾਨਾਂ ਦੇ ਸੰਘਰਸ਼ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਨਾਲ ਪੂਰਨ ਸਹਿਯੋਗ ਦੇਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਕਿਸਾਨਾਂ ਨੂੰ ...
ਫ਼ਤਹਿਗੜ੍ਹ ਸਾਹਿਬ, 1 ਦਸੰਬਰ (ਬਲਜਿੰਦਰ ਸਿੰਘ)-ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਪੈੱ੍ਰਸ ਦੇ ਨਾਂਅ ਜਾਰੀ ਬਿਆਨ ਵਿਚ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ...
ਫ਼ਤਹਿਗੜ੍ਹ ਸਾਹਿਬ, 1 ਦਸੰਬਰ (ਮਨਪ੍ਰੀਤ ਸਿੰਘ)-ਕਾਂਗਰਸ ਪਾਰਟੀ ਵਲੋਂ ਪਿੰਡਾਂ ਦੇ ਲੋਕਾਂ ਨੂੰ ਬਣਦੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਦੇ ਚੱਲਦਿਆਂ ਪਿੰਡ ਭਮਾਰਸੀ ਜ਼ੇਰ ਦੀ ਪੰਚਾਇਤ ਵਲੋਂ ਡੇਰਿਆਂ ਨੂੰ ਜਾਣ ਵਾਲੇ ਰਸਤਿਆਂ ਨੂੰ ...
ਫ਼ਤਹਿਗੜ੍ਹ ਸਾਹਿਬ, 1 ਦਸੰਬਰ (ਬਲਜਿੰਦਰ ਸਿੰਘ)-ਪਹਿਲਾਂ ਕੋਰੋਨਾ ਕਾਰਨ ਲੱਗੇ ਲਾਕਡਾਊਨ ਤੇ ਬਾਅਦ 'ਚ ਕਿਸਾਨ ਸੰਘਰਸ਼ ਦੇ ਮੱਦੇਨਜ਼ਰ ਰੇਲ ਗੱਡੀਆਂ ਬੰਦ ਰਹਿਣ ਕਾਰਨ ਮਾੜੇ ਵਿੱਤੀ ਹਾਲਾਤ ਦਾ ਸਾਹਮਣਾ ਕਰ ਰਹੇ ਟਰਾਂਸਪੋਰਟ ਖੇਤਰ ਨਾਲ ਸਬੰਧਿਤ ਲੋਕਾਂ ਦੇ ਚਿਹਰੇ ...
ਨੰਦਪੁਰ ਕਲੌੜ, 1 ਦਸੰਬਰ (ਜਰਨੈਲ ਸਿੰਘ ਧੁੰਦਾ)-ਹਲਕਾ ਬਸੀ ਪਠਾਣਾਂ ਦੇ ਪਿੰਡ ਭਾਗਨਪੁਰ ਵਿਖੇ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਸਪਾ ਦੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੈਂਬਰ ਨੇਤਰ ਸਿੰਘ ਭਾਗਨਪੁਰ ਦੀ ...
ਖਮਾਣੋਂ, 1 ਦਸੰਬਰ (ਜੋਗਿੰਦਰ ਪਾਲ)-ਕਿਸਾਨਾਂ ਦੇ ਜਿੱਤ ਵੱਲ ਵਧਦੇ ਸੰਘਰਸ਼ ਨੇ ਪੰਜਾਬੀਆਂ ਦੇ ਹੌਾਸਲੇ ਬੁਲੰਦ ਕਰ ਦਿੱਤੇ ਹਨ ਅਤੇ ਨੌਜਵਾਨ ਵੱਡੀ ਗਿਣਤੀ 'ਚ ਦਿੱਲੀ ਵੱਲ ਵਹੀਰਾਂ ਘੱਤ ਰਹੇ ਹਨ | ਅੱਜ ਖਮਾਣੋਂ ਕਲਾਂ ਦੀ ਪੱਤੀ ਬਾਬਾ ਰਾਮ ਸਿੰਘ ਦੇ ਨੌਜਵਾਨ ਅਤੇ ਹੋਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX