ਫ਼ਿਰੋਜ਼ਪੁਰ, 1 ਦਸੰਬਰ (ਜਸਵਿੰਦਰ ਸਿੰਘ ਸੰਧੂ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਮ ਕਮੇਟੀ ਦੇ ਨਵੇਂ ਬਣੇ ਮੈਂਬਰ ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ ਦੀ ਨਿਯੁਕਤੀ ਦਾ ਜਿੱਥੇ ਚੁਫੇਰਿਓਾ ਸਵਾਗਤ ਹੋ ਰਿਹਾ ਹੈ, ਉਥੇ ਸ਼ੇਰਖਾਂ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ | ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਕੌਰ ਕਮੇਟੀ ਮੈਂਬਰ ਜਨਮੇਜਾ ਸਿੰਘ ਸੇਖੋਂ ਸਾਬਕਾ ਮੰਤਰੀ ਅਤੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਵਰਦੇਵ ਸਿੰਘ ਨੋਨੀ ਮਾਨ ਆਦਿ ਜਥੇਬੰਦਕ ਆਗੂਆਂ ਵਲੋਂ ਸ਼ੋ੍ਰਮਣੀ ਕਮੇਟੀ ਅੰਤਿ੍ਮ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ ਨੂੰ ਵਧਾਈਆਂ ਦਿੰਦੇ ਹੋਏ ਜਿੱਥੇ ਲੱਡੂ ਖੁਆ ਕੇ ਮੂੰਹ ਮਿੱਠਾ ਕਰਵਾਇਆ, ਉਥੇ ਪੰਥ ਦੇ ਪਸਾਰ ਅਤੇ ਵਿਸਥਾਰ ਲਈ ਸਮਰਪਿਤ ਭਾਵਨਾ ਨਾਲ ਸੇਵਾਵਾਂ ਨਿਭਾਉਣ ਲਈ ਪ੍ਰੇਰਿਆ | ਜਥੇਦਾਰ ਸ਼ੇਰਖਾਂ ਨੇ ਧੰਨਵਾਦ ਕਰਦੇ ਹੋਏ ਵਿਸ਼ਵਾਸ ਦਵਾਇਆ ਕਿ ਉਹ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੌਾਪੀਆਂ ਗਈਆਂ ਜ਼ਿੰਮੇਵਾਰੀਆਂ 'ਤੇ ਖਰਾ ਉੱਤਰਨ ਲਈ ਦਿਨ-ਰਾਤ ਪੰਥ ਦੀ ਸੇਵਾ ਨੂੰ ਸਮਰਪਿਤ ਰਹਿ ਧਰਮ ਦਾ ਪ੍ਰਚਾਰ ਕਰਨਗੇ | ਹੋਰਨਾਂ ਤੋਂ ਇਲਾਵਾ ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ, ਸਤਪਾਲ ਸਿੰਘ ਤਲਵੰਡੀ ਮੈਂਬਰ ਸ਼ੋ੍ਰਮਣੀ ਕਮੇਟੀ, ਮਾਸਟਰ ਗੁਰਨਾਮ ਸਿੰਘ ਪੀ.ਏ ਟੂ ਜਨਮੇਜਾ ਸਿੰਘ ਸੇਖੋਂ, ਜਸਵਿੰਦਰ ਸਿੰਘ ਸੰਧੂ ਬੂਟੇਵਾਲਾ, ਸੰਜੂ ਪ੍ਰਧਾਨ ਸਰਕਲ ਅਕਾਲੀ ਦਲ, ਹਰਪ੍ਰੀਤ ਸਿੰਘ ਸ਼ੇਰਖਾਂ, ਚਮਕੌਰ ਸਿੰਘ ਟਿੱਬੀ ਪ੍ਰਧਾਨ ਸਰਕਲ ਅਕਾਲੀ ਦਲ, ਜੋਗਾ ਸਿੰਘ ਮੁਰਕਵਾਲਾ ਸਾਬਕਾ ਚੇਅਰਮੈਨ, ਜਸਵੀਰ ਸਿੰਘ ਜੱਸਾ ਉਸਮਾਨ ਵਾਲਾ ਪ੍ਰਧਾਨ ਸਰਕਲ ਅਕਾਲੀ ਦਲ, ਲਖਬੀਰ ਸਿੰਘ ਉੱਪਲ ਵਕੀਲਾਂ ਵਾਲੀ, ਬਲਵਿੰਦਰ ਸਿੰਘ ਵਸਤੀ ਰਾਮ ਲਾਲ, ਭਗਵੰਤ ਸਿੰਘ ਨਵਾਂ ਜਮਸ਼ੇਰ, ਭਗਵਾਨ ਸਿੰਘ ਉੱਪਲ ਸਾਬਕਾ ਸਰਪੰਚ, ਗੁਰਮੁਖ ਸਿੰਘ, ਰਸ਼ਪਾਲ ਸਿੰਘ ਹਾਜੀਵਾਲਾ, ਹਰਮੀਤ ਸਿੰਘ ਸੰਧੂ ਖਾਈ, ਦਰਸ਼ਨ ਸਿੰਘ, ਸੁਖਮਿੰਦਰ ਸਿੰਘ ਲਾਡੂ, ਅਮਨਜੀਤ ਸਿੰਘ ਏ.ਸੀ. ਵਾਲੇ, ਗੁਰਨਿਸ਼ਾਨ ਸਿੰਘ, ਗੁਰਵਿੰਦਰ ਸਿੰਘ ਸੋਢੇਵਾਲਾ ਆਦਿ ਨੇ ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ ਨੂੰ ਵਧਾਈਆਂ ਦਿੰਦੇ ਹੋਏ ਉੱਚ ਲੀਡਰਸ਼ਿਪ ਦਾ ਧੰਨਵਾਦ ਕੀਤਾ |
ਫ਼ਿਰੋਜ਼ਪੁਰ, 1 ਦਸੰਬਰ (ਜਸਵਿੰਦਰ ਸਿੰਘ ਸੰਧੂ)- ਸਰਹੱਦੀ ਤੇ ਦਰਿਆਈ ਮਾਰਾਂ ਸਮੇਂ-ਸਮੇਂ ਪੈਣ ਕਾਰਨ ਪਛੜੇਪਣ ਦਾ ਸ਼ਿਕਾਰ ਹੋਏ ਫ਼ਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਅੰਦਰ ਬਹੁਪੱਖੀ ਵਿਕਾਸ ਕਰਵਾਉਣ ਲਈ ਸਰਕਾਰ ਕੋਲੋਂ ਵੱਡੇ-ਵੱਡੇ ਵਿਕਾਸ ਪ੍ਰੋਜੈਕਟ ਮਨਜ਼ੂਰ ...
ਫ਼ਿਰੋਜ਼ਪੁਰ, 1 ਦਸੰਬਰ (ਤਪਿੰਦਰ ਸਿੰਘ)- ਸਰਹੱਦੀ ਪਿੰਡ ਬਾਰੇ ਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਏਡਜ਼ ਦਿਵਸ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਪਿ੍ੰਸੀਪਲ ਵਿਨੀਤ ਬਾਲਾ ਦੇ ਭਾਸ਼ਣ ਨਾਲ ਹੋਈ | ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿਚ ਹਰ ਬਿਮਾਰੀ ਦਾ ...
ਮੁੱਦਕੀ, 1 ਦਸੰਬਰ (ਭੁਪਿੰਦਰ ਸਿੰਘ)- ਅੱਜ ਕਿਸਾਨ ਆਗੂਆਂ ਦਾ ਇਕ ਜਥਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਦੇ ਪ੍ਰਧਾਨ ਸਤਨਾਮ ਸਿੰਘ ਬਾਸੀ ਤੇ ਸੰਤ ਅਮਰਜੀਤ ਸਿੰਘ ਸਪੋਰਟਸ ਕਲੱਬ ਦੇ ਪ੍ਰਧਾਨ ਜੋਗਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਦਿੱਲੀ ਲਈ ਰਵਾਨਾ ਹੋਇਆ | ...
ਗੋਲੂ ਕਾ ਮੋੜ, 1 ਦਸੰਬਰ (ਸੁਰਿੰਦਰ ਸਿੰਘ ਪੁਪਨੇਜਾ)- ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਲੈ ਕੇ ਜਿੱਥੇ ਵੱਡੀ ਗਿਣਤੀ ਵਿਚ ਕਿਸਾਨ ਜਥੇਬੰਦੀਆਂ ਵਲੋਂ ਵਿੱਢੇ ਅੰਦੋਲਨ ਵਿਚ ਜਿੱਥੇ ਸੈਂਕੜੇ ਜਥੇਬੰਦੀਆਂ ਕਿਸਾਨਾਂ ਦੀ ਮਦਦ ਕਰਨ ...
ਫ਼ਿਰੋਜ਼ਪੁਰ, 1 ਦਸੰਬਰ (ਰਾਕੇਸ਼ ਚਾਵਲਾ)- ਜ਼ਿਲ੍ਹਾ ਕਚਹਿਰੀ ਦੇ ਸੀਨੀਅਰ ਵਕੀਲ ਬਲਵੰਤ ਸਿੰਘ ਸੇਖੋਂ ਨੇ ਦਿੱਲੀ ਦੀ ਦਹਿਲੀਜ਼ 'ਤੇ ਬੈਠੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਸਮਰਥਨ ਦਿੱਤਾ ਹੈ | ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਤਨੋ-ਮਨੋ ...
ਫ਼ਿਰੋਜ਼ਪੁਰ, 1 ਦਸੰਬਰ (ਗੁਰਿੰਦਰ ਸਿੰਘ)- ਕਿਸਾਨ ਵਿਰੋਧੀ ਬਿੱਲਾਂ ਤੇ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਦੇਸ਼ ਭਰ ਦੇ ਕਿਸਾਨਾਂ ਵਲੋਂ ਦਿੱਲੀ ਵਿਖੇ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਵਿਚ ਸਥਾਨਕ ਤਹਿਸੀਲ ਕੰਪਲੈਕਸ ਦੇ ਸਮੂਹ ਵਸੀਕਾ ਨਵੀਸ, ਵਕੀਲ, ਫੋਟੋ ...
ਗੁਰੂਹਰਸਹਾਏ, 1 ਦਸੰਬਰ (ਹਰਚਰਨ ਸਿੰਘ ਸੰਧੂ)- ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਪੂਰੇ ਉਤਸ਼ਾਹ ਤੇ ਹੌਸਲੇ ਹੁਣ ਦਿੱਲੀ ਦੇ ਕਿਸਾਨ ਮੋਰਚੇ 'ਚ ਸ਼ਾਮਿਲ ਹੋਣ ਲਈ ਗੁਰੂਹਰਸਹਾਏ ਦੇ ਪਿੰਡਾਂ ਤੋਂ ਕਿਸਾਨ ਜਾਣੇ ਸ਼ੁਰੂ ਹੋ ਗਏ | ਭਾਵੇਂ ਪਹਿਲਾਂ ਵੀ ਕਈ ਕਿਸਾਨ ...
ਜ਼ੀਰਾ, 1 ਦਸੰਬਰ (ਜੋਗਿੰਦਰ ਸਿੰਘ ਕੰਡਿਆਲ)- ਜੀਵਨ ਮੱਲ ਸਕੂਲ ਜ਼ੀਰਾ ਵਿਖੇ ਸਾਹਿਤ ਸਭਾ ਦੀ ਇਕੱਤਰਤਾ ਪ੍ਰਧਾਨ ਸਾਹਿਤਕਾਰ ਗੁਰਚਰਨ ਸਿੰਘ ਨੂਰਪੁਰ ਦੀ ਪ੍ਰਧਾਨਗੀ ਹੇਠ ਹੋਈ | ਸਭ ਤੋਂ ਪਹਿਲਾਂ ਸਾਹਿਤ ਸਭਾ ਜ਼ੀਰਾ ਦੇ ਮੈਂਬਰ ਅਤੇ ਪ੍ਰਸਿੱਧ ਗੀਤਕਾਰ ਮੁਖਤਿਆਰ ਸਿੰਘ ...
ਫ਼ਿਰੋਜ਼ਪੁਰ, 1 ਦਸੰਬਰ (ਗੁਰਿੰਦਰ ਸਿੰਘ)- ਕਰੀਬ 26 ਸਾਲ ਯੁਵਕ ਸੇਵਾਵਾਂ ਵਿਭਾਗ ਵਿਚ ਬਤੌਰ ਸਹਾਇਕ ਡਾਇਰੈਕਟਰ ਸੇਵਾਵਾਂ ਨਿਭਾਉਣ ਵਾਲੇ ਜਗਜੀਤ ਸਿੰਘ ਚਾਹਲ ਦੀ ਸੇਵਾ ਮੁਕਤੀ 'ਤੇ ਫ਼ਿਰੋਜ਼ਪੁਰ ਦੇ ਸਕੂਲਾਂ/ਕਾਲਜਾਂ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਯੁਵਕ ...
ਜ਼ੀਰਾ, 1 ਦਸੰਬਰ (ਮਨਜੀਤ ਸਿੰਘ ਢਿੱਲੋਂ)- ਦੀ ਬਹੁਮੰਤਵੀ ਸਹਿਕਾਰੀ ਸਭਾ ਬਹਿਕ ਗੁੱਜ਼ਰਾਂ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਇਜਲਾਸ ਬਹਾਦਰ ਸਿੰਘ ਸੈਕਟਰੀ ਦੀ ਦੇਖ-ਰੇਖ ਹੇਠ ਹੋਇਆ, ਜਿਸ ਦੌਰਾਨ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਮੌਕੇ ...
ਤਲਵੰਡੀ ਭਾਈ, 1 ਦਸੰਬਰ (ਕੁਲਜਿੰਦਰ ਸਿੰਘ ਗਿੱਲ)- ਕਿਸਾਨ ਅੰਦੋਲਨ ਤਹਿਤ ਤਲਵੰਡੀ ਭਾਈ ਨੇੜੇ ਪਿੰਡ ਕੋਟ ਕਰੋੜ ਕਲਾਂ ਦੇ ਟੋਲ ਪਲਾਜ਼ਾ 'ਤੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਵਲੋਂ ਲਗਾਇਆ ਗਿਆ ਮੋਰਚਾ ਅੱਜ 62ਵਾ ਦਿਨ ਵੀ ਜਾਰੀ ਹੈ, ਜਿਸ ਤਹਿਤ ਅੱਜ ਇਕੱਤਰ ਹੋਏ ...
ਗੁਰੂਹਰਸਹਾਏ, 1 ਦਸੰਬਰ (ਹਰਚਰਨ ਸਿੰਘ ਸੰਧੂ)- ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਖੇ ਲਾਏ ਪੱਕੇ ਮੋਰਚੇ 'ਚ ਸ਼ਾਮਿਲ ਹੋਣ ਲਈ ਜਿੱਥੇ ਪਹਿਲਾਂ ਹੀ ਗੁਰੂਹਰਸਹਾਏ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ...
ਫ਼ਿਰੋਜ਼ਪੁਰ, 1 ਦਸੰਬਰ (ਤਪਿੰਦਰ ਸਿੰਘ)- ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਯੋਗ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਪ੍ਰੇਰਨਾਦਾਇਕ ਅਗਵਾਈ ਸਦਕਾ ਸਰਕਾਰੀ ਹਾਈ ਸਕੂਲ ਪੀਰ ਇਸਮਾਈਲ ਖਾਂ ਅੱਜ ਸਮਾਰਟ ਸਕੂਲਾਂ ਦੀ ਸ਼੍ਰੇਣੀ ਵਿਚ ਦਾਖਲ ਹੋ ...
ਕੁੱਲਗੜ੍ਹੀ, 1 ਦਸੰਬਰ (ਸੁਖਜਿੰਦਰ ਸਿੰਘ ਸੰਧੂ)- ਯੂਥ ਅਕਾਲੀ ਆਗੂ ਗੁਰਪ੍ਰੀਤ ਸਿੰਘ ਸਿੱਧੂ ਕਰਮੂਵਾਲਾ ਦੇ ਪਿਤਾ ਅਤੇ ਬਚਿੱਤਰ ਸਿੰਘ ਮੋਰ ਰੁਕਣਾ ਬੇਗੂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਦੇ ਭਰਾ ਨਛੱਤਰ ਸਿੰਘ ਸਿੱਧੂ ਦੀ ਅੰਤਿਮ ਅਰਦਾਸ ...
ਫ਼ਿਰੋਜ਼ਪੁਰ, 1 ਦਸੰਬਰ (ਰਾਕੇਸ਼ ਚਾਵਲਾ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਐੱਸ. ਮੁਰਲੀਧਰਨ ਅਤੇ ਮੈਂਬਰ ਸਕੱਤਰ ਅਰੁਣ ਗੁਪਤਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਨਿਰਦੇਸ਼ਾਂ ਅਧੀਨ ਲੋਕਾਂ ਨੂੰ ਏਡਜ਼ ਵਰਗੀ ...
ਫ਼ਿਰੋਜ਼ਪੁਰ, 1 ਦਸੰਬਰ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਦੀ ਲਪੇਟ 'ਚ 3 ਹੋਰ ਜਣਿਆਂ ਦੇ ਆ ਜਾਣ ਦੀ ਪੁਸ਼ਟੀ ਹੋਈ ਹੈ | ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕੋਰੋਨਾ ਦੇ ਖ਼ਾਤਮੇ ਲਈ ਸ਼ੱਕੀ ਵਿਅਕਤੀਆਂ ਦੇ ਕੀਤੇ ਜਾ ਰਹੇ ਟੈੱਸਟਾਂ ਦੌਰਾਨ ਅੱਜ 124 ਸੈਂਪਲ ...
ਮੱਲਾਂਵਾਲਾ, 1 ਦਸੰਬਰ (ਗੁਰਦੇਵ ਸਿੰਘ)- ਕੈਪੀਟਲ ਸਮਾਲ ਫਾਈਨਾਂਸ ਬੈਂਕ ਦੀ ਮੱਲਾਂਵਾਲਾ ਖ਼ਾਸ ਵਿਖੇ ਬਰਾਂਚ ਦਾ ਉਦਘਾਟਨ ਰਿਜਨਲ ਬਿਜ਼ਨਸ ਹੈੱਡ ਕਮਲ ਟੰਡਨ ਵਲੋਂ ਕੀਤਾ ਗਿਆ | ਉਦਘਾਟਨ ਮੌਕੇ ਕਲੱਸਟਰ ਹੈੱਡ ਸ਼ਾਹਬਾਜ਼ ਸਿੰਘ ਸਮਰਾ ਅਤੇ ਕਲੱਸਟਰ ਹੈੱਡ ਵਿਕਰਮ ਕੋਚਰ ...
ਫ਼ਿਰੋਜ਼ਪੁਰ, 1 ਦਸੰਬਰ (ਰਾਕੇਸ਼ ਚਾਵਲਾ)- ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਚਿਨ ਸ਼ਰਮਾ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਪੰਜਾਬ ਪੀੜਤ ਮੁਆਵਜ਼ਾ 2017 ਤਹਿਤ ਇਕ 56 ਵਰਿ੍ਹਆਂ ਦੀ ਬਿਰਧ ਵਿਧਵਾ ਗੁਰਵੰਤ ਕੌਰ ਨੂੰ 2 ਲੱਖ ...
ਕੁੱਲਗੜ੍ਹੀ, 1 ਦਸੰਬਰ (ਸੁਖਜਿੰਦਰ ਸਿੰਘ ਸੰਧੂ)- ਪਿੰਡ ਕੁੱਲਗੜ੍ਹੀ ਦੇ ਗੁਰਦੁਆਰਾ ਸਾਹਿਬ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਮੇਂ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ...
ਲੱਖੋ ਕੇ ਬਹਿਰਾਮ, 1 ਦਸੰਬਰ (ਰਾਜਿੰਦਰ ਸਿੰਘ ਹਾਂਡਾ)- ਕਿਸਾਨ ਵਿਰੋਧੀ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਵਿਖੇ ਧਰਨਾ ਦੇ ਰਹੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਗੁਰਬਚਨ ਸਿੰਘ ਕਿਲੀ ਨੂੰ ਜ਼ਿਲ੍ਹਾ ...
ਮਮਦੋਟ, 1 ਦਸੰਬਰ (ਸੁਖਦੇਵ ਸਿੰਘ ਸੰਗਮ)- ਮਮਦੋਟ ਬਲਾਕ ਦੇ ਪਿੰਡ ਜਤਾਲਾ ਵਿਚ ਖੇਡ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕ ਗੁਰੂਹਰਸਹਾਏ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਹੇਠ ਚਹੁਮੁਖੀ ਵਿਕਾਸ ਨਿਰਵਿਘਨ ਹੋ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ...
ਜ਼ੀਰਾ, 1 ਦਸੰਬਰ (ਜੋਗਿੰਦਰ ਸਿੰਘ ਕੰਡਿਆਲ)- ਸਰਦੀ ਦੇ ਮੌਸਮ ਦੌਰਾਨ ਆਉਣ ਵਾਲੇ ਸਮੇਂ ਦੌਰਾਨ ਧੁੰਦ ਪੈਣ ਕਾਰਨ ਵਾਪਰਦੀਆਂ ਅਣਸੁਖਾਵੀਆਂ ਘਟਨਾਵਾਂ ਤੋਂ ਲੋਕਾਂ ਨੂੰ ੂ ਬਚਾਉਣ ਲਈ ਇੰਟਰਨੈਸ਼ਨਲ ਰੋਟਰੀ ਕਲੱਬ ਜ਼ੀਰਾ ਵਲੋਂ ਟਰੈਫ਼ਿਕ ਪੁਲਿਸ ਜ਼ੀਰਾ ਦੇ ਸਹਿਯੋਗ ...
ਜ਼ੀਰਾ, 1 ਦਸੰਬਰ (ਮਨਜੀਤ ਸਿੰਘ ਢਿੱਲੋਂ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਵਸ ਗੁਰਦੁਆਰਾ ਪਾਤਸ਼ਾਹੀ ਛੇਵੀਂ ਪਿੰਡ ਠੱਠਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਵਾ ਨਿਵਾਸੀਆਂ ਵਲੋਂ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ...
ਕੁੱਲਗੜ੍ਹੀ, 1 ਦਸੰਬਰ (ਸੁਖਜਿੰਦਰ ਸਿੰਘ ਸੰਧੂ)- ਦੇਸ਼ ਭਰ 'ਚ ਚੱਲ ਰਹੇ ਕਿਸਾਨ ਅੰਦੋਲਨ ਤਹਿਤ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਵਲੂਰ ਪੰਪ ਦਾ ਚੱਲ ਰਿਹਾ ਘਿਰਾਓ ਅੱਜ 62ਵੇਂ ਦਿਨ ਵਿਚ ਸ਼ਾਮਿਲ ਹੋ ਗਿਆ | ਇਹ ਰੋਸ ਧਰਨਾ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ...
ਫ਼ਿਰੋਜ਼ਪੁਰ/ਕੁੱਲਗੜ੍ਹੀ, 1 ਦਸੰਬਰ (ਤਪਿੰਦਰ ਸਿੰਘ, ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਤੋਂ ਕਮੱਗਰ ਨੂੰ ਜਾਂਦੀ ਿਲੰਕ ਸੜਕ 'ਤੇ ਇਕ ਟਾਟਾ ਇੰਡੀਗੋ ਕਾਰ ਜਿਸ ਦਾ ਨੰਬਰ ਪੀ.ਬੀ. 05 ਐੱਸ. 3366 ਸੜਕ 'ਤੇ ਆ ਰਹੀ ਪੋਪ ਲਾਈਨ ਨਾਲ ਟਕਰਾ ਗਈ | ਇਸ ਹਾਦਸੇ ...
ਫ਼ਿਰੋਜ਼ਪੁਰ, 1 ਦਸੰਬਰ (ਜਸਵਿੰਦਰ ਸਿੰਘ ਸੰਧੂ)- ਸਿੱਖ ਧਰਮ ਦੇ ਬਾਨੀ ਪਹਿਲੇ ਪਾਤਿਸ਼ਾਹ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਗੁਰਦੁਆਰਾ ਸ੍ਰੀ ਅਨੰਦ ਸਾਹਿਬ ਕਸੂਰੀ ਗੇਟ ਫ਼ਿਰੋਜ਼ਪੁਰ ਸ਼ਹਿਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX