ਸੁਲਤਾਨਪੁਰ ਲੋਧੀ, 1 ਦਸੰਬਰ (ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਸਾਲਾਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਵਿਖੇ 28 ਨਵੰਬਰ ਦੀ ਰਾਤ ਨੂੰ ਆਰੰਭ ਕਰਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਬੀਤੀ ਦੇਰ ਰਾਤ ਪਾਏ ਗਏ | ਇਸ ਸਮੇਂ ਭੋਗ ਦੇ ਸਲੋਕ ਭਾਈ ਅਵਤਾਰ ਸਿੰਘ ਗ੍ਰੰਥੀ, ਭਾਈ ਸਤਨਾਮ ਸਿੰਘ ਗ੍ਰੰਥੀ ਤੇ ਭਾਈ ਗੁਰਸੇਵਕ ਸਿੰਘ ਗ੍ਰੰਥੀ ਨੇ ਸਰਵਣ ਕਰਵਾਏ | ਉਪਰੰਤ ਗਿਆਨੀ ਗੁਰਪ੍ਰੀਤ ਸਿੰਘ ਹੈੱਡ ਗ੍ਰੰਥੀ ਬੇਰ ਸਾਹਿਬ ਨੇ ਅਰਦਾਸ ਕੀਤੀ | ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਗਟ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਉੱਪਰ ਫੁੱਲਾਂ ਦੀ ਵਰਖਾ ਕੀਤੀ ਗਈ ਤੇ ਭਾਈ ਕੰਵਲਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬੇਰ ਸਾਹਿਬ ਦੇ ਜਥੇ ਵਲੋਂ 'ਸਤਿਗੁਰ ਨਾਨਕੁ ਪ੍ਰਗਟਿਆ' ਸ਼ਬਦ ਗਾਇਨ ਕੀਤਾ ਗਿਆ | ਸੰਗਤਾਂ ਵਲੋਂ ਸ਼ਰਧਾ ਨਾਲ 'ਜੋ ਬੋਲੇ ਸੋ ਨਿਹਾਲ', ਸਤਿ ਸ਼੍ਰੀ ਅਕਾਲ' ਦੇ ਜੈਕਾਰੇ ਵੀ ਗੂਜਾਏ ਗਏ | ਉਪਰੰਤ ਬਾਬਾ ਜਗਜੀਤ ਸਿੰਘ ਹਰਖੌਵਾਲ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਤੇ ਚੱਲ ਕੇ ਜੀਵਨ ਸਫਲ ਕਰਨ , ਕੁਰੀਤੀਆਂ ਤਿਆਗ ਕੇ ਖੰਡੇ ਬਾਟੇ ਦਾ ਅੰਮਿ੍ਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਨਾ ਕੀਤੀ | ਇਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਮਹਿੰਦਰ ਸਿੰਘ ਆਹਲੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਤੇ ਜਥੇਦਾਰ ਸਰਵਣ ਸਿੰਘ ਕੁਲਾਰ , ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਨੇ ਦੇਰ ਰਾਤ ਦੇ ਸਮਾਗਮ 'ਚ ਸ਼ਾਮਲ ਹੋਏ ਮਹਾਂਪੁਰਸ਼ਾਂ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਬਾਬਾ ਜਗਜੀਤ ਸਿੰਘ ਹਰਖੋਵਾਲ, ਬਾਬਾ ਹਰਦੇਵ ਸਿੰਘ, ਗਿਆਨੀ ਨਿਰਮਲ ਸਿੰਘ, ਗਿਆਨੀ ਮਹਿਤਾਬ ਸਿੰਘ ਤੋਂ ਇਲਾਵਾ ਵੱਖ-ਵੱਖ ਪ੍ਰਕਾਰ ਦੀ ਸੇਵਾ ਕਰਨ ਵਾਲੇ ਵਿਅਕਤੀਆਂ ਡੀ.ਐੱਸ.ਪੀ. ਗੁਰਮੀਤ ਸਿੰਘ ਸਿੱਧੂ, ਮਨਦੀਪ ਸਿੰਘ ਖਿੰਡਾ, ਸਤਨਾਮ ਸਿੰਘ ਗਿੱਲ , ਰਾਜਾ ਗੁਰਪ੍ਰੀਤ ਸਿੰਘ, ਦਿਲਬਾਗ ਸਿੰਘ ਸਮੁੰਦਰ ਸਿੰਘ ਢਿੱਲੋਂ, ਡਾ. ਸੁਖਵਿੰਦਰ ਸਿੰਘ, ਕੰਵਲਨੈਨ ਸਿੰਘ ਕੇਨੀ, ਭਾਈ ਜੋਗਾ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਬੇਬੇ ਨਾਨਕੀ ਜੀ , ਬਹਾਦਰ ਸਿੰਘ, ਇਕਬਾਲ ਸਿੰਘ, ਜਗਤਾਰ ਸਿੰਘ , ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ, ਜਥੇਦਾਰ ਸ਼ਮਸ਼ੇਰ ਸਿੰਘ ਭਰੋਆਣਾ, ਸੁਖਜਿੰਦਰ ਸਿੰਘ, ਜਗੀਰ ਸਿੰਘ ਢਿੱਲੋਂ ਆਦਿ ਦਾ ਸਨਮਾਨ ਕੀਤਾ | ਸਮਾਗਮ ਵਿਚ ਸਰਬਜੀਤ ਸਿੰਘ ਧੂੰਦਾ, ਕਰਨੈਲ ਸਿੰਘ ਮਿਰਜ਼ਾਪੁਰ, ਜਸਵੰਤ ਸਿੰਘ ਸੱਦੂਵਾਲ, ਭਾਈ ਚਰਨਜੀਤ ਸਿੰਘ, ਡਾ: ਅਮਨਪ੍ਰੀਤ ਸਿੰਘ, ਭਾਈ ਰਘਬੀਰ ਸਿੰਘ, ਬਾਬਾ ਬਲਵਿੰਦਰ ਸਿੰਘ ਰੱਬ ਜੀ, ਗੁਰਪ੍ਰੀਤ ਸਿੰਘ ਫੱਤੂਢੀਂਗਾ, ਹਰਭਜਨ ਸਿੰਘ ਢਿੱਲੋਂ, ਰਜਿੰਦਰ ਸਿੰਘ ਸਾਬਕਾ ਕੌਾਸਲਰ, ਭਾਈ ਚੈਂਚਲ ਸਿੰਘ, ਭੁਪਿੰਦਰ ਸਿੰਘ ਆਰ. ਕੇ., ਰਣਜੀਤ ਸਿੰਘ ਠੱਟਾ ਆਰ.ਕੇ., ਜਰਨੈਲ ਸਿੰਘ, ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ ਖ਼ਜ਼ਾਨਚੀ ਆਦਿ ਨੇ ਸ਼ਿਰਕਤ ਕੀਤੀ | ਇਸ ਸਮੇਂ ਭਾਈ ਬਾਲਾ ਜੀ ਨਿਸ਼ਕਾਮ ਸੇਵਾ ਸੁਸਾਇਟੀ ਦੇ ਸੇਵਾਦਾਰਾਂ ਵਲੋਂ ਸੰਗਤਾਂ ਨੂੰ ਸੰਭਾਲਣ ਦੀ ਸੇਵਾ ਨਿਭਾਈ | ਇਸ ਤੋਂ ਪਹਿਲਾਂ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਦੇਰ ਰਾਤ ਤੱਕ ਕੀਰਤਨ ਦਰਬਾਰ ਹੋਇਆ ਜਿਸ ਵਿਚ ਭਾਈ ਰਣਧੀਰ ਸਿੰਘ, ਭਾਈ ਜਬਰਤੋੜ ਸਿੰਘ, ਭਾਈ ਸੁਖਜਿੰਦਰ ਸਿੰਘ ਤੇ ਭਾਈ ਕੰਵਲਜੀਤ ਸਿੰਘ ਦੇ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਸਮਾਗਮ ਦੌਰਾਨ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਬੋਧਨ ਕਰਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਤੋਂ ਸੇਧ ਲੈ ਕੇ ਗੁਰੂ ਚਰਨਾ ਨਾਲ ਜੁੜਣ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਸ਼ਿਰਕਤ ਕੀਤੀ ਤੇ ਸੰਗਤਾਂ ਨੂੰ ਸੰਬੋਧਨ ਕੀਤਾ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਤੀਰਥ ਸਿੰਘ ਢਿੱਲੋਂ ਨੇ ਨਿਭਾਈ | ਇਸ ਮੌਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਸਮੇਤ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ |
ਪਾਂਸ਼ਟਾ, 1 ਦਸੰਬਰ (ਸਤਵੰਤ ਸਿੰਘ)ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੀਸਰੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਖ਼ੁਸ਼ੀ ਦਾ ...
ਸੁਲਤਾਨਪੁਰ ਲੋਧੀ, 1 ਦਸੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਸਾਲਾਂ ਪ੍ਰਕਾਸ਼ ਪੁਰਬ ਦੀ ਰਾਤ ਸ਼੍ਰੋਮਣੀ ਕਮੇਟੀ ਵਲੋਂ ਭਾਈ ਮਰਦਾਨਾ ਜੀ ਦੀਵਾਨ ਹਾਲ 'ਚ ਵਿਸ਼ਾਲ ਰਾਗ ਦਰਬਾਰ ਆਯੋਜਿਤ ਕੀਤਾ ਗਿਆ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ...
ਫਗਵਾੜਾ, 1 ਦਸੰਬਰ (ਹਰੀਪਾਲ ਸਿੰਘ, ਅਸ਼ੋਕ ਕੁਮਾਰ ਵਾਲੀਆ)-ਕੇਂਦਰ ਸਰਕਾਰ ਵਲੋਂ ਅੰਗਹੀਣਾਂ ਲਈ ਭੇਜੇ ਟ੍ਰਾਈਸਾਈਕਲ ਵੰਡਣ ਦੌਰਾਨ ਉਸ ਵੇਲੇ ਮਾਹੌਲ ਗਰਮਾ ਗਿਆ ਜਦੋਂ ਭਾਜਪਾ ਆਗੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਤਾਰੀਫ਼ਾਂ ਕਰਨ ਲੱਗੇ, ਜਿਸਦਾ ਫਗਵਾੜਾ ਦੇ ...
ਨਡਾਲਾ, 1 ਦਸੰਬਰ (ਮਾਨ)-ਨੰਬਰਦਾਰ ਯੂਨੀਅਨ ਕਪੂਰਥਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਰਾਮ ਸਿੰਘ ਮਾਨ ਦੀ ਪ੍ਰਧਾਨਗੀ ਹੇਠ 3 ਦਸੰਬਰ ਨੂੰ ਤਹਿਸੀਲ ਕੰਪਲੈਕਸ ਭੁਲੱਥ ਵਿਚ ਸਵੇਰੇ 11 ਵਜੇ ਹੋਵੇਗੀ | ਇਸ ਮੌਕੇ ਨੰਬਰਦਾਰ ਨੂੰ ਦਰਪੇਸ਼ ਮਸਲਿਆਂ ਤੇ ਵਿਚਾਰ ਹੋਵੇਗੀ | ਇਸ ...
ਨਡਾਲਾ, 1 ਦਸੰਬਰ (ਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਪਿੰਡ ਤਲਵਾੜਾ ਖ਼ਾਨਗਾਹ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਬਦ ਗਾਇਨ ਕਰਦਿਆਂ ਸ਼ਾਮਿਲ ਹੋਈਆਂ | ਇਸ ਮੌਕੇ ਗੁਰਦੁਆਰਾ ...
ਕਪੂਰਥਲਾ, 1 ਦਸੰਬਰ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਸਬੰਧੀ 18 ਮਰੀਜ਼ ਸਾਹਮਣੇ ਆਏ ਹਨ, ਜਦਕਿ 992 ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ | ਪਾਜ਼ੀਟਿਵ ਆਉਣ ਵਾਲੇ ਮਰੀਜ਼ਾਂ ਵਿਚ ਭੁਲੱਥ, ਮਾਡਲ ਟਾਊਨ ਫਗਵਾੜਾ, ਪਿੰਡ ਗਾਜੀ ਗੁਡਾਣਾ, ਪ੍ਰੀਤ ਨਗਰ ਕਪੂਰਥਲਾ, ਸਰਕੁਲਰ ...
ਫਗਵਾੜਾ, 1 ਦਸੰਬਰ (ਹਰੀਪਾਲ ਸਿੰਘ)-ਇੰਸ਼ੋਰੈਂਸ ਕੰਪਨੀ ਤੋਂ ਕਾਰ ਦਾ ਕਲੇਮ ਲੈਣ ਦੀ ਖਾਤਿਰ ਕਾਰ ਚੋਰੀ ਦਾ ਝੂਠਾ ਕੇਸ ਦਰਜ਼ ਕਰਵਾਉਣਾ ਕਾਰ ਮਾਲਕ ਅਤੇ ਉਸਦੇ ਦੋਸਤ ਨੂੰ ਉਸ ਵੇਲੇ ਮਹਿੰਗਾ ਪੈ ਗਿਆ ਜਦੋਂ ਫਗਵਾੜਾ ਪੁਲਿਸ ਨੇ ਝੂਠੇ ਕਾਰ ਚੋਰੀ ਦੇ ਮਾਮਲੇ ਦਾ ਪਰਦਾਫਾਸ਼ ...
ਕਪੂਰਥਲਾ, 1 ਦਸੰਬਰ (ਵਿ. ਪ੍ਰ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਦੀਪਤੀ ਉੱਪਲ ਨੇ ਅੱਜ ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਜ਼ਿਲ੍ਹੇ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਗ਼ੈਰ ਜ਼ਰੂਰੀ ਗਤੀਵਿਧੀਆਂ ਤੇ ਆਵਾਜਾਈ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ...
ਢਿਲਵਾਂ, 1 ਦਸੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਇਨ੍ਹਾਂ ਦਿਨਾਂ 'ਚ ਪੈ ਰਹੀ ਧੰੁਦ ਨੂੰ ਦੇਖਦਿਆਂ ਥਾਣਾ ਢਿਲਵਾਂ ਦੇ ਮੁਖੀ ਪਰਮਿੰਦਰ ਸਿੰਘ ਥਿੰਦ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਆਪਣਾ ਕਮਾਦ ਮਿੱਲਾਂ ਨੂੰ ਲੈ ਕੇ ਜਾਣਾ ...
ਨਡਾਲਾ, 1 ਦਸੰਬਰ (ਮਾਨ)-ਨੰਬਰਦਾਰ ਯੂਨੀਅਨ ਕਪੂਰਥਲਾ ਵਲੋਂ ਬੀਬੀ ਜਗੀਰ ਕੌਰ ਦੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ 'ਤੇ ਖੁਸ਼ੀ ਪ੍ਰਗਟ ਕੀਤੀ ਹੈ | ਇਸ ਸਬੰਧੀ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਜਰਨੈਲ ਸਿੰਘ ਬਾਜਵਾ, ਨੰਬਰਦਾਰ ਬਲਵੰਤ ਸਿੰਘ ...
ਸੁਭਾਨਪੁਰ, 1 ਦਸੰਬਰ (ਗੋਬਿੰਦ ਸੁਖੀਜਾ, ਜੱਜ)'ਥਾਣਾ ਸੁਭਾਨਪੁਰ ਖੇਤਰ ਵਿਚ ਗੈਰ-ਕਾਨੂੰਨੀ ਕੰਮ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ, ਬਾਈਕ 'ਤੇ ਪਟਾਕੇ ਚਲਾਉਣ ਵਾਲਿਆਂ ਉੱਪਰ ਵੀ ਪੁਲਿਸ ਦੀ ਪੈਨੀ ਨਜ਼ਰ ਰਹੇਗੀ | ਇਹ ਪ੍ਰਗਟਾਵਾ ਅੱਜ ਸੁਭਾਨਪੁਰ ਦੇ ...
ਕਾਲਾ ਸੰਘਿਆਂ, 1 ਦਸੰਬਰ (ਸੰਘਾ)-ਸੁਰੀਲੀ ਗਾਇਕਾ ਰਾਖੀ ਹੁੰਦਲ ਦਾ ਨਵਾਂ ਸਿੰਗਲ ਟਰੈਕ ਪੀ. ਟੀ. ਸੀ. ਰਿਕਾਰਡਜ਼ ਵਲੋਂ 'ਬਾਣੀ ਨਾਨਕ ਦੀ' ਟਾਈਟਲ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ 'ਤੇ ਰਿਲੀਜ਼ ਕੀਤਾ ਗਿਆ ਹੈ, ਸਰੋਤਿਆਂ ਵਲੋਂ ਖੂਬ ਪਸੰਦ ਕੀਤਾ ਜਾ ...
ਨਡਾਲਾ, 1 ਦਸੰਬਰ (ਮਾਨ)-ਏਕ ਨੂਰ ਅਵੇਰਨੈੱਸ ਐਾਡ ਵੈੱਲਫੇਅਰ ਸੁਸਾਇਟੀ ਨਡਾਲਾ ਵੀ ਕਿਸਾਨੀ ਹਮਾਇਤ 'ਤੇ ਉੱਤਰ ਆਈ ਹੈ | ਖੇਤੀ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਨੂੰ ਘੇਰਾ ਪਾ ਕੇ ਬੈਠੇ ਸਮੁੱਚੇ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦੀ ਹਮਾਇਤ ਵਿਚ ਅੱਜ ...
ਫਗਵਾੜਾ, 1 ਦਸੰਬਰ (ਅਸ਼ੋਕ ਕੁਮਾਰ ਵਾਲੀਆ)- ਬਰਨ ਬਹੁ ਮੰਤਵੀ ਖੇਤੀਬਾੜੀ ਸਭਾ ਬਰਨਾ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ 11 ਡਾਇਰੈਕਟਰ ਚੁਣੇ ਗਏ | ਡਾਇਰੈਕਟਰਾਂ ਵਲੋਂ ਅਹੁਦੇਦਾਰਾਂ ਦੀ ਵੰਡ ਕਰਦਿਆਂ ਸਰਬਸੰਮਤੀ ਨਾਲ ਤਰਸੇਮ ਸਿੰਘ ਨੂੰ ਪ੍ਰਧਾਨ ਚੁਣ ਲਿਆ ਗਿਆ, ਜਦਕਿ ...
ਫਗਵਾੜਾ, 1 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਆਜ਼ਾਦ ਰੰਗ ਮੰਚ ਕਲਾ ਭਵਨ ਫਗਵਾੜਾ ਵਲੋਂ ਪ੍ਰਸਿੱਧ ਕਵੀ ਸੁਖਦੇਵ ਸਿੰਘ ਗੰਢਵਾਂ ਦਾ ਰੂਬ-ਰੂ ਅਤੇ ਕਵੀ ਦਰਬਾਰ ਕਰਵਾਇਆ ਗਿਆ | ਪ੍ਰੋਗਰਾਮ ਦੀ ਪ੍ਰਧਾਨਗੀ ਉੱਘੀ ਕਵਿੱਤਰੀ ਬੀਬੀ ਕੁਲਵੰਤ ਨੇ ਕੀਤੀ ਅਤੇ ਮੁੱਖ ਮਹਿਮਾਨ ...
ਕਪੂਰਥਲਾ, 1 ਦਸੰਬਰ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਚ ਵਿੱਦਿਅਕ ਸੈਸ਼ਨ 2020-21 ਦੌਰਾਨ ਬੱਚਿਆਂ ਦੀ ਵਧੀਆ ਕਾਰਗੁਜ਼ਾਰੀ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਣ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਰਾਗੀ ਸਿੰਘਾਂ ਨੇ ਸ਼ਬਦ ...
ਫਗਵਾੜਾ, 1 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਗੁਰਦੁਆਰਾ ਸਿੰਘ ਸਭਾ ਪ੍ਰੀਤ ਨਗਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਾਧ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ...
ਭੁਲੱਥ, 1 ਦੰਸਬਰ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਕਸਬਾ ਭੁਲੱਥ ਦੇ ਵੱਖ ਵੱਖ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਗੁਰਦੁਆਰਾ ਸਿੰਘ ਸਭਾ ਮੇਨ ਬਾਜ਼ਾਰ 'ਚ ਪਹਿਲਾਂ ਪਾਠ ਦੇ ...
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)-ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੜ ਪ੍ਰਧਾਨ ਬਣਾਇਆ ਜਾਣਾ ਕਪੂਰਥਲਾ ਜ਼ਿਲੇ੍ਹ ਦੇ ਨਾਲ ਪੂਰੇ ਦੁਆਬੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ | ਇਹ ਪ੍ਰਗਟਾਵਾ ਜਥੇਦਾਰ ਸਰੂਪ ਸਿੰਘ ਖਲਵਾੜਾ ...
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)-ਗੁਰਦੁਆਰਾ ਨਾਨਕਸਰ ਸਾਹਿਬ ਪਿੰਡ ਹਰਬੰਸਪੁਰ/ਜਗਜੀਤਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦਾ ਸਰਪੰਚ ਨਛੱਤਰ ਸਿੰਘ ਦੀ ਅਗਵਾਈ ਹੇਠ ਸਮੂਹ ...
ਫਗਵਾੜਾ, 1 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਵਾਹਿਦ ਸੰਧਰ ਸ਼ੂਗਰ ਮਿੱਲ ਫਗਵਾੜਾ ਦਾ 87ਵਾਂ ਪਿੜਾਈ ਸੀਜ਼ਨ 2020-21 ਸ੍ਰੀ ਸੁਖਮਣੀ ਸਾਹਿਬ ਜੀ ਦੇ ਪਾਠ ਦੇ ਭੋਗ ਦੇ ਭੋਗ ਪਾ ਕੇ ਸ਼ੁਰੂ ਕੀਤਾ ਗਿਆ | ਇਸ ਮੌਕੇ ਸੁਖਬੀਰ ਸਿੰਘ ਸੰਧਰ ਚੇਅਰਮੈਨ, ਜਸਵਿੰਦਰ ਸਿੰਘ ਬੈਂਸ ਵਾਈਸ ...
ਕਪੂਰਥਲਾ, 1 ਦਸੰਬਰ (ਸਡਾਨਾ)-ਬਾਬਾ ਸਿੱਧ ਸਪੋਰਟਸ ਕਲੱਬ ਦਿਆਲਪੁਰ ਵਲੋਂ ਸਾਲਾਨਾ ਵਾਲੀਬਾਲ ਦਾ ਟੂਰਨਾਮੈਂਟ ਪਿੰਡ ਦਿਆਲਪੁਰ ਦੀ ਗਰਾਊਾਡ ਵਿਖੇ ਕਰਵਾਇਆ ਗਿਆ | ਤਿੰਨ ਦਿਨ ਚੱਲੇ ਇਸ ਟੂਰਨਾਮੈਂਟ ਦੌਰਾਨ ਆਲੇ ਦੁਆਲੇ ਤੋਂ ਵਾਲੀਬਾਲ ਦੀਆਂ 42 ਟੀਮਾਂ ਨੇ ਹਿੱਸਾ ਲਿਆ ਤੇ ...
ਕਪੂਰਥਲਾ, 1 ਦਸੰਬਰ (ਅਮਰਜੀਤ ਕੋਮਲ)-ਕਪੂਰਥਲਾ ਦੇ ਪ੍ਰਮੁੱਖ ਅਕਾਲੀ ਆਗੂਆਂ ਨੇ ਬੀਬੀ ਜਗੀਰ ਕੌਰ ਦੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤੀਜੀ ਵਾਰ ਪ੍ਰਧਾਨ ਬਣਨ 'ਤੇ ਉਨ੍ਹਾਂ ਨੂੰ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਬੇਗੋਵਾਲ ਵਿਖੇ ਜਾ ਕੇ ਮੁਬਾਰਕਬਾਦ ...
ਬੇਗੋਵਾਲ, 1 ਦਸੰਬਰ (ਸੁਖਜਿੰਦਰ ਸਿੰਘ)-ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਦਿਹਾੜੇ ਸਬੰਧੀ ਨਗਰ ਨਿਵਾਸੀਆਂ ਵਲੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਨੌਜਵਾਨ ਸਭਾ ਤਲਵੰਡੀ ਵਲੋਂ ਇਕ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ...
ਨਡਾਲਾ, 1 ਦਸੰਬਰ (ਮਾਨ)-ਆਪਣੇ ਸਮਾਜ ਸੇਵੀ ਕੰਮਾਂ ਕਰਕੇ ਹਮੇਸ਼ਾ ਚਰਚਾ ਚ ਰਹਿੰਦੇ ਪਿੰਡ ਡਾਲਾ ਦੇ ਸਰਪੰਚ ਮੋਹਨ ਸਿੰਘ ਡਾਲਾ ਨੇ ਪਿੰਡ ਦੇ ਵਿਕਾਸ ਕੰਮਾਂ ਚ ਜੁਟੇ ਮਨਰੇਗਾ ਵਰਕਰਾਂ ਨੂੰ ਸਿਆਲੀ ਰੁੱਤ ਨੂੰ ਧਿਆਨ 'ਚ ਰੱਖਦਿਆਂ ਗਰਮ ਸੂਟ ਵੰਡੇ | ਇਸ ਮੌਕੇ ਕਾਂਗਰਸ ਦੇ ...
ਭੰਡਾਲ ਬੇਟ, 1 ਦਸੰਬਰ (ਜੋਗਿੰਦਰ ਸਿੰਘ ਜਾਤੀਕੇ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨ ਵਿਰੋਧੀ ਲਿਆਂਦੇ ਗਏ ਕਾਲੇ ਕਾਨੂੰਨਾਂ ਵਿਰੁੱਧ ਲੜਾਈ ਲੜ ਰਹੇ ਦਿੱਲੀ ਵਿਖੇ ਗਏ ਕਿਸਾਨਾਂ ਦਾ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਸਾਥ ਦੇਣਾ ਚਾਹੀਦਾ ਤਾਂ ਜੋ ਕੇਂਦਰ ਸਰਕਾਰ ...
ਸੁਲਤਾਨਪੁਰ ਲੋਧੀ, 1 ਦਸੰਬਰ (ਹੈਪੀ, ਥਿੰਦ)-ਸਥਾਨਕ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਗੁਰਪੁਰਬ ਸਬੰਧੀ ਆਨ-ਲਾਈਨ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਵਿਦਿਆਰਥਣਾਂ ਕਵਿਤਾਵਾਂ ਤੇ ਪੋਸਟਰ ਮੇਕਿੰਗ ਰਾਹੀਂ ਗੁਰੂ ਨਾਨਕ ਦੇਵ ਜੀ ...
ਤਲਵੰਡੀ ਚੌਧਰੀਆਂ, 1 ਦਸੰਬਰ (ਪਰਸਨ ਲਾਲ ਭੋਲਾ)- ਪਿੰਡ ਤਲਵੰਡੀ ਚੌਧਰੀਆਂ ਦੇ ਨਵੇਂ ਪੁਰਾਣੇ ਕਬੱਡੀ ਖਿਡਾਰੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ਕਬੱਡੀ ਟੂਰਨਾਮੈਂਟ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਕਾਰੀ ...
ਕਪੂਰਥਲਾ, 1 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਯੁਵਕ ਸੇਵਾਵਾਂ ਵਿਭਾਗ ਤੇ ਨਹਿਰੂ ਯੁਵਾ ਕੇਂਦਰ ਕਪੂਰਥਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਾਗਰੂਕਤਾ ਮੁਹਿਮ ਚਲਾਈ ਗਈ, ਜਿਸ ਤਹਿਤ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਲ ...
ਨਡਾਲਾ, 1 ਦਸੰਬਰ (ਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਨਡਾਲਾ ਵਿਖੇ ਸਾਲਾਨਾ ਕੀਰਤਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ, ਜਿਸ ਵਿਚ ਹਜ਼ੂਰੀ ...
ਬੇਗੋਵਾਲ, 1 ਦਸੰਬਰ (ਸੁਖਜਿੰਦਰ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਪ੍ਰਧਾਨ ਬਣਨ ਉਪਰੰਤ ਰੁਝੇਵਿਆਂ ਕਾਰਨ ਹਲਕਾ ਵਾਸੀਆਂ ਤੇ ਹੋਰਨਾਂ ਨੂੰ ਮਿਲ ਨਹੀਂ ਸਕੇ ਇਸ ਕਰਕੇ ਉਹ ਅੱਜ ਸਾਰ ਦਿਨ ਆਪਣੇ ਗ੍ਰਹਿ ਵਿਖੇ ਹਲਕਾ ਵਾਸੀਆਂ ...
ਢਿਲਵਾਂ, 1 ਦਸੰਬਰ (ਸੁਖੀਜਾ, ਪ੍ਰਵੀਨ)-ਗੀਤ 'ਨੱਚ ਲੋ ਸੋਹਣਿਓ' ਨਾਲ ਹਿੱਟ ਹੋਏ ਪ੍ਰਸਿੱਧ ਗੀਤਕਾਰ ਤੇ ਗਾਇਕ ਕਮਲ ਸੀਪਾ ਜਲਦੀ ਹੀ ਆਪਣੇ ਨਵੇਂ ਗੀਤ ਨੂੰ ਲੈ ਕੇ ਜਲਦੀ ਹੀ ਸਰੋਤਿਆਂ ਦੀ ਕਚਹਿਰੀ ਲੈ ਕੇ ਹਾਜ਼ਰ ਹੋ ਰਿਹਾ ਹੈ | ਇਸ ਮੌਕੇ ਪ੍ਰਸਿੱਧ ਗਾਇਕ ਤੇ ਗੀਤਕਾਰ ਕਮਲ ...
ਕਪੂਰਥਲਾ, 1 ਦਸੰਬਰ (ਅਮਰਜੀਤ ਸਿੰਘ ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਾਹਿਬ ਡੇਰਾ ਬਾਬਾ ਕਰਮ ਸਿੰਘ ਹੋਤੀ ਮਰਦਾਨ ਅਜੀਤ ਨਗਰ ਕਪੂਰਥਲਾ ਵਿਖੇ ਲਗਾਤਾਰ ਇਕ ਮਹੀਨਾ ਧਾਰਮਿਕ ਸਮਾਗਮ ਕੀਤੇ ਗਏ | ਮੌਜੂਦਾ ਗੱਦੀ ਨਸ਼ੀਨ ...
ਹੁਸੈਨਪੁਰ, 1 ਦਸੰਬਰ (ਸੋਢੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਪੂਰਥਲਾ ਸੁਲਤਾਨਪੁਰ ਲੋਧੀ ਜੀ. ਟੀ. ਰੋਡ 'ਤੇ ਬਾਬਾ ਨਾਨਕ ਲੰਗਰ ਹਾਲ ਸੈਦੋ ਭੁਲਾਣਾ (ਆਰ. ਸੀ. ਐੱਫ.) ਵਿਖੇ ਲੰਗਰ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ...
ਨਡਾਲਾ, 1 ਦਸੰਬਰ (ਮਾਨ)-ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ, ਨਡਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ | ਪਾਠ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ...
ਕਾਲਾ ਸੰਘਿਆਂ, 1 ਦਸੰਬਰ (ਬਲਜੀਤ ਸਿੰਘ ਸੰਘਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਕਸਬੇ ਦੇ ਗੁਰਦੁਆਰਾ ਘੰਟਾ ਘਰ ਵਿਖੇ ਵਿਸ਼ਾਲ ਦੀਵਾਨ ਸਜਾਏ ਗਏ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਗਿਆਨੀ ਤਰਸੇਮ ਸਿੰਘ ...
ਕਪੂਰਥਲਾ, 1 ਦਸੰਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਬਾਬਾ ਸ੍ਰੀ ਚੰਦ ਜੀ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਸੁਲਤਾਨਪੁਰ ਲੋਧੀ ਵਿਖੇ ਤਿੰਨ ਦਿਨ ਵੀਟ ਗਰਾਸ ਦਾ ਲੰਗਰ ਲਗਾਇਆ ਗਿਆ | ਸੰਸਥਾ ਦੇ ਮੁਖੀ ਭਾਈ ਹਰਜੀਤ ਸਿੰਘ ਨੇ ਦੱਸਿਆ ...
ਫਗਵਾੜਾ, 1 ਦਸੰਬਰ (ਅਸ਼ੋਕ ਵਾਲੀਆ)-ਕਿਸਾਨ ਸੰਘਰਸ਼ ਦੀ ਹਮਾਇਤ 'ਚ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਫਗਵਾੜਾ ਤੇ ਇਲਾਕਾ ਨਿਵਾਸੀਆਂ ਨੇ ਰੈਸਟ ਹਾਊਸ ਫਗਵਾੜਾ ਵਿਖੇ ਰੈਲੀ ਤੇ ਮੁਜ਼ਾਹਰਾ ਕੀਤਾ | ਵੱਡੀ ਗਿਣਤੀ ਵਿਚ ਸ਼ਾਮਿਲ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਆਮ ...
ਕਪੂਰਥਲਾ, 1 ਦਸੰਬਰ (ਦੀਪਕ ਬਜਾਜ, ਸਡਾਨਾ)-ਨਗਰ ਪਾਲਿਕਾ ਕਰਮਚਾਰੀ ਸੰਗਠਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਰਕਾਰ ਦਾ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ ਗਈ | ਯੂਨੀਅਨ ਦੇ ਪ੍ਰਧਾਨ ਸਰਦਾਰੀ ਲਾਲ ਸ਼ਰਮਾ ਤੇ ਗੋਪਾਲ ਥਾਪਰ ਆਦਿ ਨੇ ਦੱਸਿਆ ਕਿ ਯੂਨੀਅਨ ਦੇ ...
ਬਟਾਲਾ, 1 ਦਸੰਬਰ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੀਸਰੀ ਵਾਰ ਪ੍ਰਧਾਨ ਬਣਨ 'ਤੇ ਬੀਬੀ ਜਗੀਰ ਕੌਰ ਨੂੰ ਬਾਜੀਗਰ ਭਾਈਚਾਰੇ ਵਲੋਂ ਡਾ. ਜਗਬੀਰ ਸਿੰਘ ਧਰਮਸੋਤ ਪ੍ਰਧਾਨ ਮਾਝਾ ਜ਼ੋਨ ਸ਼ੋ੍ਰਮਣੀ ਅਕਾਲੀ ਦਲ ਬਾਜੀਗਰ ਵਿੰਗ ਤੇ ਸਾਥੀਆਂ ਨੇ ...
ਸੁਲਤਾਨਪੁਰ ਲੋਧੀ, 1 ਦਸੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਕਰਵਾਇਆ ਗਿਆ ਕਬੱਡੀ ਟੂਰਨਾਮੈਂਟ ਯਾਦਗਾਰੀ ਹੋ ਨਿੱਬੜਿਆ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX