ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੇ ਇੱਕ ਨਿੱਜੀ ਹਸਪਤਾਲ 'ਚ ਦਾਖ਼ਲ ਔਰਤ ਦੀ ਮੌਤ ਤੋਂ ਬਾਅਦ ਪੀੜਤ ਪਰਿਵਾਰ ਵਲੋਂ ਡਾਕਟਰਾਂ 'ਤੇ ਅਣਗਹਿਲੀ ਵਰਤਣ ਦੇ ਦੋਸ਼ ਲਗਾਉਣ ਦਾ ਮਾਮਲਾ ਸਾਹਮਣਾ ਆਇਆ ਹੈ, ਜਿਸ ਤੋਂ ਬਾਅਦ ਪੀੜਤ ਪਰਿਵਾਰ ਵਲੋਂ ਹਸਪਤਾਲ ਪ੍ਰਬੰਧਕਾਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ | ਪ੍ਰਾਪਤ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਗਗਰੇਟ ਦੀ 55 ਸਾਲਾ ਔਰਤ ਸੁਨੀਤਾ ਰਾਣੀ ਦੀ ਬੇਟੀ ਸਪਨਾ ਤੇ ਬੇਟੇ ਅਜੇ ਕੁਮਾਰ ਨੇ ਦੱਸਿਆ ਕਿ ਉਸ ਦੀ ਮਾਤਾ ਨੂੰ ਸਾਹ ਲੈਣ 'ਚ ਤਕਲੀਫ਼ ਹੋਣ ਤੋਂ ਬਾਅਦ ਹੁਸ਼ਿਆਰਪੁਰ ਦੇ ਇੱਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ | ਉਨ੍ਹਾਂ ਨੇ ਦੱਸਿਆ ਕਿ ਹਿਮਾਚਲ ਤੋਂ ਆਉਂਦੇ ਸਮੇਂ ਉਨ੍ਹਾਂ ਨੇ ਆਪਣੀ ਮਾਤਾ ਦਾ ਕੋਰੋਨਾ ਟੈਸਟ ਕਰਵਾਇਆ, ਜਿਸ ਦੀ ਰਿਪੋਰਟ ਨੈਗੇਟਿਵ ਆਈ ਸੀ, ਪਰ ਜਦੋਂ ਉਨ੍ਹਾਂ ਨੇ ਉਕਤ ਹਸਪਤਾਲ 'ਚ ਸੁਨੀਤਾ ਰਾਣੀ ਨੂੰ ਦਾਖ਼ਲ ਕਰਵਾਇਆ ਤਾਂ ਉਨ੍ਹਾਂ ਨੂੰ ਕੋਵਿਡ-19 ਵਾਰਡ 'ਚ ਸ਼ਿਫ਼ਟ ਕਰ ਦਿੱਤਾ ਗਿਆ | ਪੀੜਤ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਉਕਤ ਹਸਪਤਾਲ ਦੇ ਡਾਕਟਰਾਂ ਤੋਂ ਪੁੱਛਿਆ ਕਿ ਰਿਪੋਰਟ ਨੈਗੇਟਿਵ ਆਉਣ ਦੇ ਬਾਵਜੂਦ ਸੁਨੀਤਾ ਰਾਣੀ ਨੂੰ ਕੋਵਿਡ-19 ਵਾਰਡ 'ਚ ਸ਼ਿਫ਼ਟ ਕਿਉਂ ਕੀਤਾ ਤਾਂ ਉੱਥੋਂ ਦੇ ਡਾਕਟਰਾਂ ਦਾ ਕਹਿਣਾ ਸੀ ਕਿ ਸ਼ੱਕੀ ਲੱਛਣਾਂ ਕਾਰਨ ਉਨ੍ਹਾਂ ਨੇ ਮਰੀਜ਼ ਨੂੰ ਉਕਤ ਵਾਰਡ 'ਚ ਰੱਖਿਆ, ਜਿਸ ਦੇ ਜਿੰਦਾ ਰਹਿਣ ਦੀ ਉਮੀਦ ਬਹੁਤ ਘੱਟ ਸੀ | ਉਨ੍ਹਾਂ ਦੱਸਿਆ ਕਿ ਡਾਕਟਰਾਂ ਨੇ ਇੱਥੋਂ ਤੱਕ ਵੀ ਉਨ੍ਹਾਂ ਨੂੰ ਕਹਿ ਦਿੱਤਾ ਕਿ ਰੈਪਿਡ ਐਾਟੀਜਨ ਟੈੱਸਟ ਸਰਕਾਰ ਵਲੋਂ ਸੇਵਾ ਕੇਂਦਰਾਂ 'ਚ ਜੋ ਕੀਤਾ ਜਾ ਰਿਹਾ ਹੈ, ਉਸ ਦੀ ਰਿਪੋਰਟ ਕੋਈ ਜ਼ਿਆਦਾ ਭਰੋਸੇਯੋਗ ਨਹੀਂ ਆਉਂਦੀ | ਪੀੜਤ ਪਰਿਵਾਰ ਨੇ ਦੋਸ਼ ਲਗਾਇਆ ਕਿ ਹਸਪਤਾਲ ਪ੍ਰਬੰਧਕਾਂ ਵਲੋਂ ਵਾਰ-ਵਾਰ ਇਹੀ ਪੁੱਛਿਆ ਜਾ ਰਿਹਾ ਸੀ ਕਿ ਮਰੀਜ਼ ਸਰਕਾਰੀ ਅਦਾਰੇ 'ਚ ਕੰਮ ਕਰਦਾ ਹੈ ਕਿ ਨਹੀਂ, ਜਿਸ ਤੋਂ ਇੰਝ ਜਾਪਦਾ ਸੀ ਕਿ ਜਿਵੇਂ ਹਸਪਤਾਲ ਨੂੰ ਸਰਕਾਰੀ ਨੌਕਰੀ ਵਾਲੇ ਨੂੰ ਕੋਰੋਨਾ ਮਿ੍ਤਕ ਮਰੀਜ਼ ਐਲਾਨਣ ਦੇ ਪੈਸੇ ਮਿਲਦੇ ਹੋਣ | ਉਨ੍ਹਾਂ ਮੰਗ ਕੀਤੀ ਕਿ ਉਕਤ ਹਸਪਤਾਲ ਖ਼ਿਲਾਫ਼ ਮੌਤ ਦੀ ਜਾਂਚ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ | ਘਟਨਾ ਦੀ ਸੂਚਨਾ ਮਿਲਣ 'ਤੇ ਪ੍ਰਸ਼ਾਸਨ ਵਲੋਂ ਤਹਿਸੀਲਦਾਰ ਹਰਮਿੰਦਰ ਸਿੰਘ ਅਤੇ ਥਾਣਾ ਸਦਰ ਦੇ ਐਸ.ਐਚ.ਓ. ਤਲਵਿੰਦਰ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਗਏ, ਜਿਨ੍ਹਾਂ ਨੂੰ ਪੀੜਤ ਪਰਿਵਾਰ ਵਲੋਂ ਉਕਤ ਮਾਮਲੇ ਸਬੰਧੀ ਹਸਪਤਾਲ ਦੇ ਪ੍ਰਬੰਧਕਾਂ ਖ਼ਿਲਾਫ਼ ਸ਼ਿਕਾਇਤ ਪੱਤਰ ਸੌਾਪੇ ਗਏ | ਦੇਰ ਸ਼ਾਮ ਪੀੜਤ ਪਰਿਵਾਰ ਨੇ ਦੱਸਿਆ ਕਿ ਉਕਤ ਹਸਪਤਾਲ ਵਲੋਂ ਮਿ੍ਤਕ ਔਰਤ ਦੀ ਲਈ ਗਈ ਕੋਰੋਨਾ ਰਿਪੋਰਟ ਵੀ ਨੈਗੇਟਿਵ ਆਈ ਹੈ ਤੇ ਹੁਣ ਉਹ ਇਸ ਸਬੰਧੀ ਹਸਪਤਾਲ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਣ ਲਈ ਡਿਪਟੀ ਕਮਿਸ਼ਨਰ ਨੂੰ ਮਿਲਣ ਜਾ ਰਹੇ ਹਨ |
ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਕੋਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਦੇਖਦਿਆਂ ਸੂਬਾ ਸਰਕਾਰ ਵਲੋਂ 1 ਤੋਂ 15 ਦਸੰਬਰ ਤੱਕ ਰਾਤ ਦਾ ਕਰਫ਼ਿਊ ਰਾਤ 10 ਤੋਂ ਸਵੇਰੇ 5 ਵਜੇ ਤੱਕ ਲਗਾਉਣ ਸਬੰਧੀ ਜਾਰੀ ਕੀਤੇ ਹੁਕਮਾਂ ਦੇ ਚੱਲਦਿਆਂ ...
ਗੜ੍ਹਦੀਵਾਲਾ, 2 ਦਸੰਬਰ (ਚੱਗਰ)-ਗੰਨਾ ਸੰਘਰਸ਼ ਕਮੇਟੀ ਏ. ਬੀ. ਸ਼ੂਗਰ ਮਿੱਲ ਰੰਧਾਵਾ ਵਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਦੇ ਖਿਲਾਫ ਮਾਨਗੜ੍ਹ ਟੋਲ ਪਲਾਜ਼ਾ 'ਤੇ ਦਿੱਤੇ ਜਾ ਰਹੇ ਅਣਮਿੱਥੇ ਸਮੇਂ ...
ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਵਿਆਹ ਸਮਾਗਮ 'ਚ ਚੱਲ ਰਹੇ ਡੀ.ਜੇ. ਦੌਰਾਨ ਹੋਏ ਝਗੜੇ ਨੇ ਉਸ ਸਮੇਂ ਖ਼ੂਨੀ ਰੰਗ ਲੈ ਲਿਆ ਜਦ ਦੋਸ਼ੀਆਂ ਨੇ ਨੌਜਵਾਨ 'ਤੇ ਜਾਨਲੇਵਾ ਹਮਲਾ ਕਰਨ ਤੋਂ ਬਾਅਦ ਉਸ ਦੀ ਮਾਤਾ ਤੇ ਭੈਣ ਨੂੰ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ | ਇਸ ...
ਹੁਸ਼ਿਆਰਪੁਰ, 2 ਦਸੰਬਰ (ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲੀ ਦਸੰਬਰ ਤੋਂ ਲਗਾਏ ਰਾਤ ਦੇ ਕਰਫ਼ਿਊ ਦੌਰਾਨ ਪੁਲਿਸ ਪ੍ਰਸ਼ਾਸਨ ਨੇ ਸਖ਼ਤੀ ਵਰਤਦਿਆਂ ਪਹਿਲੀ ਰਾਤ ਹੀ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ...
ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਤੇ 30 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਹੁਸ਼ਿਆਰਪੁਰ ਵਿਖੇ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਲਗਾਇਆ ਜਾ ਰਿਹਾ ...
ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਵਿਕਾਸ ਦੇ ਲਿਹਾਜ਼ ਨਾਲ ਹੁਸ਼ਿਆਰਪੁਰ ਵਾਸੀਆਂ ਦੀ ਹਰ ਮੰਗ ਨੂੰ ਪੂਰਾ ਕੀਤਾ ਜਾ ਰਿਹਾ ਹੈ ਤੇ ਸ਼ਹਿਰ 'ਚ ਹਰ ਬੁਨਿਆਦੀ ਸੁਵਿਧਾ ਆਮ ...
ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 20 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 7021 ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ 834 ਸੈਂਪਲਾਂ ...
ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲਾਚੋਵਾਲ ਟੋਲ ਪਲਾਜ਼ੇ 'ਤੇ ਧਰਨਾ 53ਵੇਂ ਦਿਨ ਵੀ ਜਾਰੀ ਰਿਹਾ ਪਰ ਕਿਸਾਨ ਆਗੂ ਕੇਂਦਰ ਸਰਕਾਰ ਦੇ ਸਖ਼ਤ ਰਵੱਈਏ ਤੋਂ ਪ੍ਰੇਸ਼ਾਨ ਸਨ | ਧਰਨੇ ਦੌਰਾਨ ਗੁਰਦੀਪ ਸਿੰਘ ਖੁਣ ਖੁਣ, ਉਂਕਾਰ ਸਿੰਘ ਧਾਮੀ, ਪਰਮਿੰਦਰ ...
ਹੁਸ਼ਿਆਰਪੁਰ, 2 ਦਸੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਰੋਡਵੇਜ਼ ਤੇ ਪਨਬੱਸ ਦੀ ਸਾਂਝੀ ਐਕਸ਼ਨ ਕਮੇਟੀ ਹੁਸ਼ਿਆਰਪੁਰ ਡਿਪੂ ਵਲੋਂ ਗੇਟ ਰੈਲੀ ਕੀਤੀ ਗਈ | ਇਸ ਮੌਕੇ ਆਗੂਆਂ ਨੇ ਸਰਕਾਰ ਦੀਆਂ ਮੁਲਾਜ਼ਮ ਤੇ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ...
ਮੁਕੇਰੀਆਂ, 2 ਦਸੰਬਰ (ਰਾਮਗੜ੍ਹੀਆ)-ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਦਿੱਲੀ ਘੇਰੀ ਬੈਠੇ ਕਿਸਾਨਾਂ ਦੇ ਹੱਕ 'ਚ ਕੁੱਲ ਹਿੰਦ ਕਿਸਾਨ ਸਭਾ ਦੀ ਅਗਵਾਈ ਹੇਠ ਕਿਸਾਨਾਂ ਤੇ ਨੌਜਵਾਨਾਂ ਨੇ ਕਾਲੂਚਾਂਗ ਵਿਖੇ ...
ਹਾਜੀਪੁਰ, 2 ਦਸੰਬਰ (ਜੋਗਿੰਦਰ ਸਿੰਘ)-ਹਾਜੀਪੁਰ ਪੁਲਿਸ ਵਲੋਂ ਰਾਤ ਦੇ ਕਰਫ਼ਿਊ ਦੀ ਉਲੰਘਣਾ ਕਰਨ 'ਤੇ ਇਕ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਪਵਨ ਕੁਮਾਰ ਸਮੇਤ ਪੁਲਿਸ ਪਾਰਟੀ ਗਸ਼ਤ ਚੈਕਿੰਗ 'ਤੇ ਕਰਫ਼ਿਊ ਦੇ ਸਬੰਧ ਵਿਚ ...
ਭੰਗਾਲਾ, 2 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)-ਭੰਗਾਲਾ ਦੇ ਆਸ-ਪਾਸ ਕਸਬਿਆਂ 'ਚ ਯੂਰੀਆ ਖਾਦ ਦੀ ਕਮੀ ਕਾਰਨ ਇਲਾਕੇ ਦੇ ਕਿਸਾਨ ਬਹੁਤ ਪ੍ਰੇਸ਼ਾਨ ਹਨ, ਕਿਉਂਕਿ ਇਸ ਮੌਕੇ ਕਣਕ ਦੀ ਫ਼ਸਲ ਨੂੰ ਪਹਿਲੀ ਖਾਦ ਪਾਉਣ ਦਾ ਢੁਕਵਾਂ ਸਮਾਂ ਹੈ | ਕਿਸਾਨ ਆਗੂ ਗੁਰਨਾਮ ਸਿੰਘ ...
ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਕਾਂਗਰਸ ਪਾਰਟੀ ਦੀਆਂ ਨੀਤੀਆਂ ਤੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਹੁਸ਼ਿਆਰਪੁਰ 'ਚ ਕੀਤੇ ਵਿਕਾਸ ਕਾਰਜਾਂ ਨੂੰ ਵੇਖਦੇ ਹੋਏ ਵਾਰਡ ਨੰਬਰ 23 ਵਾਸੀ ਮਨਮੀਤ ਕੌਰ, ਗੁਰਭਗਤ ਸਿੰਘ ਤੇ ਹਰਭਗਤ ਸਿੰਘ ਅਕਾਲੀ ਦਲ ...
ਗੜ੍ਹਸ਼ੰਕਰ, 2 ਦਸੰਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ 2 ਵਿਅਕਤੀਆਂ ਨੂੰ 1350 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਚੱਕ ਰੌਤਾਂ ਵਿਖੇ ਮੌਜੂਦ ਸੀ ...
ਮਾਹਿਲਪੁਰ, 2 ਦਸੰਬਰ (ਦੀਪਕ ਅਗਨੀਹੋਤਰੀ)-ਕੇਂਦਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਦੇ ਵਿਰੋਧ 'ਚ ਸੀ ਪੀ ਆਈ ਐਮ, ਸੀਟੂ ਤੇ ਕਾਮਰੇਡ ਜਥੇਬੰਦੀਆਂ ਨੇ ਥਾਣਾ ਮਾਹਿਲਪੁਰ ਅੱਗੇ ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਦਿੱਲੀ ਦੇ ...
ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਲੰਬ ਸਮੇਂ ਤੋਂ ਕੇਂਦਰ ਦੇ ਖੇਤੀ ਕਾਨੂੰਨਾਂ ਦੇ ਸਬੰਧ 'ਚ ਚੱਲ ਰਹੇ ਕਿਸਾਨੀ ਸੰਘਰਸ਼ ਦੇ ਸਮਰਥਨ 'ਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਪ੍ਰਧਾਨ ਐਡਵੋਕੇਟ ਪਲਵਿੰਦਰ ਸਿੰਘ ਘੁੰਮਣ ਦੀ ਅਗਵਾਈ 'ਚ ਅਦਾਲਤੀ ...
ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਸਲਾਮਾਬਾਦ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਵਿਰਦੀ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਗੁਰਮਤਿ ...
ਚੱਗਰ ਗੜ੍ਹਦੀਵਾਲਾ- ਪਿੰਡ ਬਾਹਗਾ ਗੜ੍ਹਦੀਵਾਲਾ-ਟਾਂਡਾ ਸੜਕ ਵਾਇਆ ਦਾਰਾਪੁਰ 'ਤੇ ਗੜ੍ਹਦੀਵਾਲਾ ਤੋਂ ਚਾਰ ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ਹੈ | ਅਠਾਰ੍ਹਵੀਂ ਸਦੀ ਦੇ ਵਸੇ ਇਸ ਪਿੰਡ ਵਿਚ ਇੱਕ ਦਰਜਨ ਦੇ ਕਰੀਬ ਆਜ਼ਾਦੀ ਘੁਲਾਟੀਏ ਹੋਏ ਹਨ | ਜਿਨ੍ਹਾਂ 'ਚ 1962 ਦੀ ਚੀਨ ਦੀ ...
ਅੱਡਾ ਸਰਾਂ, 2 ਦਸੰਬਰ (ਹਰਜਿੰਦਰ ਸਿੰਘ ਮਸੀਤੀ )-ਪਿੰਡ ਦਰੀਆ ਵਿਖੇ ਚੋਰਾਂ ਨੇ ਰਾਤ ਕਿਸਾਨ ਦੇ ਖੇਤਾਂ 'ਚੋਂ ਸਬਜ਼ੀਆਂ ਚੋਰੀ ਕਰ ਲਈਆਂ | ਚੋਰੀ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਸੁੱਖਾ ਦਰੀਆ ਨੇ ਦੱਸਿਆ ਕਿ ਉਸ ਨੇ ਜਦ ਸਵੇਰੇ ਖੇਤਾਂ 'ੱਚ ਜਾ ਕੇ ਦੇਖਿਆ ਤਾਂ ਉਸ ਦੇ ...
ਦਸੂਹਾ, 2 ਦਸੰਬਰ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਐਮ. ਐੱਸ. ਸੀ. (ਆਈ. ਟੀ.) ਸਮੈਸਟਰ ਚੌਥਾ ਦੇ ਨਤੀਜਿਆਂ 'ਚ ਜੇ ਸੀ ਡੀ ਏ ਵੀ ਕਾਲਜ ਦਸੂਹਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਦੱਸਿਆ ਕਿ ...
ਤਲਵਾੜਾ, 2 ਦਸੰਬਰ (ਮਹਿਤਾ)-ਹਰ ਵਰਗ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਬਲਾਕ ਤਲਵਾੜਾ ਦੇ ਪਿੰਡ ਪਲਾਹੜ ਵਿਖੇ ਸਵ. ਰਮੇਸ਼ ਚੰਦਰ ਡੋਗਰਾ ਸਪੋਰਟਸ ਕਲੱਬ ਵਾਲੀਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਕਲੱਬ ਦੇ ਚੇਅਰਮੈਨ ਵਿਨੈ ਡੋਗਰਾ ਨੇ ਦੱਸਿਆ ਕਿ 20 ਦਸੰਬਰ ...
ਮੁਕੇਰੀਆਂ, 2 ਦਸੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਲੋਂ ਵਿਸ਼ਵ ਏਡਜ਼ ਦਿਵਸ ਦੇ ਮੌਕੇ 'ਤੇ ਰੈੱਡ ਰੀਬਨ ਕਲੱਬ ਦੇ ਨਿਰਦੇਸ਼ਾਂ ਅਨੁਸਾਰ ਕਾਲਜ ਦੇ ਪਿ੍ੰਸੀਪਲ ਡਾ. ਕਰਮਜੀਤ ਕੌਰ ਦੀ ਅਗਵਾਈ ਹੇਠ ਆਨਲਾਈਨ ਵਿਧੀ ਰਾਹੀਂ ...
ਦਸੂਹਾ, 2 ਦਸੰਬਰ (ਭੁੱਲਰ)-ਬਿਜਲੀ ਮੁਲਾਜ਼ਮਾਂ ਦੀ ਜਥੇਬੰਦੀ ਗਰਿੱਡ ਸਬ ਸਟੇਸ਼ਨ ਇੰਪਲਾਈ ਯੂਨੀਅਨ ਪਾਵਰਕਾਮ ਤੇ ਟਰਾਂਸਕੋ ਪੰਜਾਬ ਦੇ ਅਹੁਦੇਦਾਰਾਂ ਦੀ ਪ੍ਰਧਾਨ ਸਤਨਾਮ ਸਿੰਘ ਦਸੂਹਾ, ਜਰਨਲ ਸਕੱਤਰ ਕਿ੍ਸ਼ਨ ਭਾਰਦਵਾਜ ਦੀ ਅਗਵਾਈ ਹੇਠ ਮੀਟਿੰਗ ਹੋਈ | ਇਸ ਮੌਕੇ ...
ਤਲਵਾੜਾ, 2 ਦਸੰਬਰ (ਮਹਿਤਾ)-ਕੰਡੀ ਖੇਤਰ ਦੇ ਇਤਿਹਾਸਕ ਪਿੰਡ ਦਾਤਾਰਪੁਰ ਚੌਕੀ ਦੀ ਨੌਜਵਾਨ ਸਭਾ ਨੂੰ ਪੰਜਾਬ ਸਮਾਲ ਸਕੇਲ ਇੰਡਸਟਰੀ ਦੇ ਸਾਬਕਾ ਚੇਅਰਮੈਨ ਤੇ ਪ੍ਰੀਤਮ ਕਾਰਜਕਾਰਨੀ ਮੈਂਬਰ ਰਘੂਨਾਥ ਸਿੰਘ ਰਾਣਾ ਦੁਆਰਾ ਵਾਲੀਬਾਲ ਕਿੱਟ ਭੇਟ ਕੀਤੀ ਗਈ | ਇਸ ਮੌਕੇ 'ਤੇ ...
ਦਸੂਹਾ, (ਭੁੱਲਰ)- ਇੰਜੀਨੀਅਰ ਇੰਦਰਪਾਲ ਸਿੰਘ ਸਹਾਇਕ ਕਾਰਜਕਾਰੀ ਇੰਜਨੀਅਰ ਉਪ ਮੰਡਲ ਦਿਹਾਤੀ ਦਸੂਹਾ ਨੇ ਦੱਸਿਆ ਕਿ 66 ਕੇ. ਵੀ. ਸਬ ਸਟੇਸ਼ਨ ਦਸੂਹਾ ਤੋਂ ਚਲਦੇ ਫੀਡਰ 11 ਕੇ. ਵੀ. ਮੰਡ ਪੰਧੇਰ, 11 ਕੇ. ਵੀ. ਪੰਨਮਾ, 11 ਕੇ. ਵੀ. ਮੀਰਪੁਰ, 11 ਕੇ. ਵੀ. ਪੱਸੀ ਕੰਢੀ, 11 ਕੇ. ਵੀ. ...
ਰਾਮਗੜ੍ਹ ਸੀਕਰੀ, 2 ਦਸੰਬਰ (ਕਟੋਚ)-ਉੱਤਰੀ ਭਾਰਤ ਦੇ ਪ੍ਰਸਿੱਧ ਧਾਰਮਿਕ ਸਥਾਨ ਮਾਤਾ ਧਰਮਪੁਰ ਦੇਵੀ ਨੂੰ ਜਾਂਦੀ ਰਾਮਗੜ੍ਹ ਸੀਕਰੀ ਧਰਮਪੁਰ ਦੇਵੀ ਨੂੰ ਜੋੜਦੀ ਕੱਚੀ ਸੜਕ ਨੂੰ ਪੱਕਿਆਂ ਕਰਨ ਦੀ ਮੰਗ ਕੀਤੀ ਜਾ ਰਹੀ ਹੈ | ਦੱਸਣਯੋਗ ਹੈ ਕਿ ਰਾਮਗੜ੍ਹ ਸੀਕਰੀ ਤੋਂ ਪਿੰਡ ...
ਗੜ੍ਹਸ਼ੰਕਰ, 2 ਦਸੰਬਰ (ਧਾਲੀਵਾਲ)-ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਗਿਆਨੀ ਬਲਵੀਰ ਸਿੰਘ ਨੇ ਦਿੱਲੀ ਵਿਖੇ ਖੇਤੀ ਕਾਨੂੰਨਾਂ ਦੇ ਵਿਰੋਧੀ 'ਚ ਆਪਣੀਆਂ ਹੱਕਾਂ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ...
ਮਿਆਣੀ, 2 ਦਸੰਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਨੱਥੂਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਿੰਡ ਦੀਆਂ ਸਮੂਹ ਸੰਗਤਾਂ ਵਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਜਸਬੀਰ ਸਿੰਘ, ਭਾਈ ਹਰਦੀਪ ਸਿੰਘ ਇੰਗਲੈਂਡ ...
ਮਿਆਣੀ, 2 ਦਸੰਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਜਲਾਲਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਲੁਬਾਣਾ ਸਮਾਜ ਹੁਸ਼ਿਆਰਪੁਰ ਜਸਵੰਤ ਸਿੰਘ ਬਿੱਟੂ ਦੀ ਅਗਵਾਈ ਵਿਚ ਬੀਬੀ ਜਗੀਰ ਕੌਰ ਦੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਬਣਨ 'ਤੇ ਪਿੰਡ ਵਾਸੀਆਂ ਨੇ ਲੱਡੂ ਵੰਡੇ | ਇਸ ਮੌਕੇ ...
ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਅਰਵਿੰਦ ਕੁਮਾਰ ਨੇ ਪੁਲਿਸ ਨੂੰ ਸ਼ਿਕਾਇਤ 'ਚ ਦੱਸਿਆ ਕਿ ਉਸ ਦਾ ਜੀਜਾ ਵਿਜੈ ਕੁਮਾਰ ਵਾਸੀ ਅੱਪਰ ਪੰਜਾਲ ਜ਼ਿਲ੍ਹਾ ਊਨਾ ਹਿਮਾਚਲ ...
ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਬੈਂਕ 'ਚੋਂ ਆਪਣੀ ਤੇ ਆਪਣੇ ਪਤੀ ਦੀ ਪੈਨਸ਼ਨ ਲੈ ਕੇ ਬਾਜ਼ਾਰ ਨੂੰ ਜਾ ਰਹੀ ਬਜ਼ੁਰਗ ਔਰਤ ਤੋਂ ਮੋਟਰਸਾਈਕਲ ਸਵਾਰਾਂ ਵਲੋਂ ਨਕਦੀ ਖੋਹ ਕੇ ਫ਼ਰਾਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅਮਰ ...
ਗੜ੍ਹਸ਼ੰਕਰ, 2 ਦਸੰਬਰ (ਧਾਲੀਵਾਲ)-ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਗਿਆਨੀ ਬਲਵੀਰ ਸਿੰਘ ਨੇ ਦਿੱਲੀ ਵਿਖੇ ਖੇਤੀ ਕਾਨੂੰਨਾਂ ਦੇ ਵਿਰੋਧੀ 'ਚ ਆਪਣੀਆਂ ਹੱਕਾਂ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ...
ਟਾਂਡਾ ਉੜਮੁੜ, 2 ਦਸੰਬਰ (ਭਗਵਾਨ ਸਿੰਘ ਸੈਣੀ)-ਸੇਂਟ ਸੋਲਜ਼ਰ ਡਿਵਾਈਨ ਪਬਲਿਕ ਸਕੂਲ ਟਾਂਡਾ 'ਚ ਅੱਜ 'ਕੌਮੀ ਪ੍ਰਦੂਸ਼ਣ ਕੰਟਰੋਲ ਦਿਹਾੜਾ' ਮਨਾਇਆ ਗਿਆ | ਇਸ ਮੌਕੇ 'ਤੇ ਸਕੂਲ ਪਿ੍ੰਸੀਪਲ ਸਤਵਿੰਦਰ ਕੌਰ ਦੀ ਅਗਵਾਈ 'ਚ ਵਿਦਿਆਰਥੀਆਂ ਨੇ 'ਕੇਅਰ ਫ਼ਾਰ ਏਅਰ, ਪਲੂਸ਼ਨ ਇਜ ...
ਹੁਸ਼ਿਆਰਪੁਰ, 2 ਦਸੰਬਰ (ਹਰਪ੍ਰੀਤ ਕੌਰ)-ਆਸ਼ਾਦੀਪ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਮਲਕੀਤ ਸਿੰਘ ਮਹੇੜੂ ਨੇ ਦੱਸਿਆ ਕਿ ਜੇ.ਐਸ.ਐਸ ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ ਵਿਖੇ 3 ਦਸੰਬਰ ਨੂੰ ਵਿਸ਼ਵ ਦਿਵਿਆਂਗ ਦਿਵਸ ਮਨਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ...
ਦਸੂਹਾ, 2 ਦਸੰਬਰ (ਭੁੱਲਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ 6 ਰੋਜ਼ਾ ਮਹਾਨ ਕੀਰਤਨ ਢਾਡੀ ਦਰਬਾਰ ਸਮਾਗਮ ਕਰਵਾਇਆ ਗਿਆ | ਇਸ ...
ਗੜ੍ਹਸ਼ੰਕਰ, 2 ਦਸੰਬਰ (ਧਾਲੀਵਾਲ)-ਦੀ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਹੁਸ਼ਿਆਰਪੁਰ ਵਲੋਂ ਨਬਾਰਡ ਦੇ ਸਹਿਯੋਗ ਨਾਲ ਪਿੰਡ ਡੋਗਰਪੁਰ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ | ਕੈਂਪ ਨੂੰ ਸੰਬੋਧਨ ਕਰਦੇ ਹੋਏ ਤਰਲੋਚਨ ਸਿੰਘ ਐੱਫ.ਐੱਲ.ਸੀ. ਨੇ ਪਿੰਡ ...
ਮਾਹਿਲਪੁਰ, 2 ਦਸੰਬਰ (ਦੀਪਕ ਅਗਨੀਹੋਤਰੀ)-ਪੰਜਾਬ ਯੂਨੀਵਰਸਿਟੀ ਤਹਿਤ ਚੱਲ ਰਹੇ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ 'ਚ ਅੰਡਰ ਗਰੈਜੂਏਟ ਤੇ ਪੋਸਟ ਗਰੈਜੂਏਟ ਦੇ ਵੱਖ-ਵੱਖ ਕੋਰਸਾਂ 'ਚ 3 ਹਜ਼ਾਰ ਰੁਪਏ ਲੇਟ ਫ਼ੀਸ ਨਾਲ ਦਾਖ਼ਲ ਹੋਣ ਦੀ ...
ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਬੀਤੇ ਲੰਬੇ ਸਮੇਂ ਤੋਂ ਸੜਕਾਂ 'ਤੇ ਆਪਣੇ ਹੱਕਾਂ ਲਈ ਲੜਾਈ ਲੜ ਰਹੇ ਕਿਸਾਨਾਂ ਦੇ ਸੰਘਰਸ਼ ਨੂੰ ਕੇਂਦਰ ਦੀ ਮੋਦੀ ਤੇ ਹਰਿਆਣਾ ਦੀ ਖੱਟਰ ਸਰਕਾਰ ਨੇ ਕੁਚਲਣ ਦੇ ...
ਗੜ੍ਹਸ਼ੰਕਰ, 2 ਦਸੰਬਰ (ਧਾਲੀਵਾਲ)-ਇੱਥੋਂ ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਗੜ੍ਹਸ਼ੰਕਰ ਦਾ ਚੌਥਾ ਜਥਾ ਗੁਰਨੇਕ ਸਿੰਘ ਭੱਜਲ ਦੀ ਅਗਵਾਈ ਹੇਠ ਦਿੱਲੀ ਲਈ ਰਵਾਨਾ ਹੋਇਆ | ਜਥੇ ਨੂੰ ਕਾਮਰੇਡ ਸੁਰਜੀਤ ਸਿੰਘ ਕੁੱਲੇਵਾਲ, ਸੁਭਾਸ਼ ਮੱਟੂ, ਅਵਤਾਰ ਸਿੰਘ ਨੇ ਪੱਕੇ ਮੋਰਚੇ ...
ਹੁਸ਼ਿਆਰਪੁਰ, 2 ਦਸੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪਿੰਡ ਛਾਉਣੀ ਕਲਾਂ ਦੀ ਵਿਧਵਾ ਔਰਤ ਬਲਬੀਰ ਕੌਰ ਤੇ ਪਿੰਡ ਅੱਜੋਵਾਲ ਦੇ ਲੋੜਵੰਦ ਚਰਨ ਸਿੰਘ ਦੇ ਪਰਿਵਾਰ ਲਈ ਪੱਕੇ ਘਰ ਦੀ ਸ਼ੁਰੂਆਤ ਕਰਕੇ ਸੰਸਥਾ ਹੋਮ ਫ਼ਾਰ ਹੋਮਲੈਸ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ...
ਸ਼ਾਮਚੁਰਾਸੀ, 2 ਦਸੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ...
ਹੁਸ਼ਿਆਰਪੁਰ, 2 ਦਸੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਾਏ ਜਾ ਰਹੇ ਆਸ ਕਿਰਨ ਡਰੱਗ ਕਾਊਾਸਲਿੰਗ ਤੇ ਮੁੜ ਵਸੇਬਾ ਕੇਂਦਰ ਵਿਖੇ ਵਿਸ਼ਵ ਏਡਜ਼ ਦਿਵਸ ਮੌਕੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਮੈਡਮ ਸੰਦੀਪ ...
ਗੜ੍ਹਸ਼ੰਕਰ, 2 ਦਸੰਬਰ (ਧਾਲੀਵਾਲ)-ਬਾਬਾ ਜ਼ੋਰਾਵਰ ਸਿੰਘ ਕਲੱਬ ਪਿੰਡ ਕੁੱਕੜਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਵਿਚ ਸ਼ਾਮਿਲ ਕਿਸਾਨਾਂ ਦੇ ਲੰਗਰ ਲਈ ਇਕੱਤਰ ਕੀਤੀ ਰਸਦ ਟ੍ਰੈਕਟਰ-ਟਰਾਲੀ ਰਾਹੀਂ ਲੈ ਕੇ ਅਕਾਲੀ ਆਗੂ ਹਰਜੀਤ ...
ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ 'ਚ ਪੜ੍ਹਦੇ ਸਭ ਦਸਵੀਂ ਤੇ ਬਾਰ੍ਹਵੀਂ ਦੇ ਬੱਚਿਆਂ ਦੀਆਂ ਦਾਖ਼ਲਾ ਫ਼ੀਸ ਸਮੇਤ ਸਭ ਤਰ੍ਹਾਂ ਦੀਆਂ ਫ਼ੀਸਾਂ ਮੁਆਫ਼ ਕਰਨ ...
ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ ਜੁਰਮਾਂ ਦੀ ਹੋਰ ਅਸਰਦਾਰ ਢੰਗ ਨਾਲ ਰੋਕਥਾਮ ਨੂੰ ਯਕੀਨੀ ਬਣਾਉਣ ਸਬੰਧੀ ਸਮੂਹ ਪੁਲਿਸ ਅਧਿਕਾਰੀਆਂ ਤੇ ਥਾਣਾ ਮੁਖੀਆਂ ਨਾਲ ਅੱਜ ਕ੍ਰਾਈਮ ਮੀਟਿੰਗ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ...
ਹੁਸ਼ਿਆਰਪੁਰ, 2 ਦਸੰਬਰ (ਨਰਿੰਦਰ ਸਿੰਘ ਬੱਡਲਾ)-ਦੋਆਬਾ ਜਰਨਲ ਕੈਟਾਗਰੀ ਫ਼ਰੰਟ ਪੰਜਾਬ ਦਾ ਦੂਸਰਾ ਜਥਾ ਦਿੱਲੀ ਲਈ ਬਲਵੀਰ ਸਿੰਘ ਫੂਗਲਾਣਾ ਦੀ ਰਹਿਨੁਮਾਈ ਹੇਠ ਰਵਾਨਾ ਹੋਇਆ | ਇਸ ਮੌਕੇ ਫੂਗਲਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਫ਼ਰੰਟ ਦੇ ਆਗੂ ਕਿਸਾਨ ...
ਦਸੂਹਾ, 2 ਦਸੰਬਰ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਕੈਰੇ ਤੇ ਹੋਰ ਅਹੁਦੇਦਾਰਾਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤੀਸਰੀ ਵਾਰ ਚੁਣੀ ਗਈ ਪ੍ਰਧਾਨ ਬੀਬੀ ਜਗੀਰ ਕੌਰ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ...
ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕਥਿਤ ਤੌਰ 'ਤੇ 80 ਹਜ਼ਾਰ ਰੁਪਏ ਦੀ ਠੱਗੀ ਕਰਨ ਦੇ ਦੋਸ਼ 'ਚ ਥਾਣਾ ਮਾਹਿਲਪੁਰ ਪੁਲਿਸ ਨੇ ਦੋ ਦੋਸ਼ੀਆਂ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਇੰਦਰਜੀਤ ਸਿੰਘ ...
ਚੌਲਾਂਗ, 2 ਦਸੰਬਰ (ਸੁਖਦੇਵ ਸਿੰਘ)-ਦੋਆਬਾ ਕਿਸਾਨ ਕਮੇਟੀ ਵਲੋਂ ਅਣਮਿਥੇ ਸਮਾੇ ਲਈ ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ 59ਵੇਂ ਦਿਨ ਵੀ ਜਾਰੀ ਰਿਹਾ | ਦੁਆਬਾ ਕਿਸਾਨ ਕਮੇਟੀ ਦੇ ਅਹੁਦੇਦਾਰ ਸਤਪਾਲ ਸਿੰਘ ਮਿਰਜ਼ਾਪੁਰ, ਬਲਵੀਰ ਸਿੰਘ ਸੋਹੀਆਂ ਦੀ ਅਗਵਾਈ ਵਿੱਚ ਕੇਂਦਰ ਦੀ ...
ਮੁਕੇਰੀਆਂ, 2 ਦਸੰਬਰ (ਰਾਮਗੜ੍ਹੀਆ)-ਅੱਜ ਮੁਕੇਰੀਆਂ-ਤਲਵਾੜਾ ਰੋਡ 'ਤੇ ਸਕੂਲ ਦੇ ਨਜ਼ਦੀਕ ਇਕ ਬੀਬੀ ਵਲੋਂ ਅਚਾਨਕ ਆਪਣੇ ਪਿੰਡ ਦੀ ਿਲੰਕ ਸੜਕ ਵੱਲ ਆਪਣੇ ਪਿੰਡ ਨੂੰ ਬਿਨ੍ਹਾਂ ਜੀ.ਟੀ. ਰੋਡ ਦੇਖਿਆ ਰੋਡ ਕੱਟਣ ਕਾਰਨ ਇਕ ਮੋਟਰਸਾਈਕਲ ਸਵਾਰ ਮਸਾਂ ਹੀ ਬਚਿਆ | ਪਰ ਜਦੋਂ ਇਸ ...
ਗੜ੍ਹਸ਼ੰਕਰ, 2 ਦਸੰਬਰ (ਧਾਲੀਵਾਲ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਤਾਲਾਬੰਦੀ ਦੌਰਾਨ ਮਾਰਚ ਮਹੀਨੇ ਤੋਂ ਬੰਦ ਪਈ ਨਵਾਂਸ਼ਹਿਰ-ਜੇਜੋਂ ਰੇਲ ਮੁੜ ਤੋਂ ਚੱਲਣ ਜਾ ਰਹੀ ਹੈ | ਇਸ ਸਬੰਧੀ ਰੇਲਵੇ ਵਿਭਾਗ ਵਲੋਂ ਰੇਲਵੇ ਲਾਈਨ 'ਤੇ ਰੇਲ ਇੰਜਣ ਚਲਾਕੇ ਲਾਈਨ ਦਾ ਜਾਇਜ਼ਾ ਲਿਆ | ...
ਦਸੂਹਾ, 2 ਦਸੰਬਰ (ਭੁੱਲਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਿੰਘ ਸਭਾ ਖੁਣਖੁਣ ਕਲਾਂ ਵਿਖੇ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ਵਿਚ ਸ੍ਰੀ ...
ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਦੇ ਲੋਕਾਂ ਨੂੰ ਨਸ਼ਾ ਰਹਿਤ ਸਮਾਜ ਦੇਣ ਦਾ ਵਾਅਦਾ ਕੀਤਾ ਸੀ ਤੇ ਇਸ ਵਾਅਦੇ ਦੇ ਸਿੱਟੇ ਪੰਜਾਬ ਵਿੱਚ ਨਜ਼ਰ ਆਉਣ ਲੱਗ ਪਏ ਹਨ | ਸਿਹਤ ਵਿਭਾਗ ਵਲੋਂ ਨਸ਼ਾ ...
ਗੜ੍ਹਸ਼ੰਕਰ, 2 ਦਸੰਬਰ (ਧਾਲੀਵਾਲ)-ਕਿਰਤੀ ਕਿਸਾਨ ਯੂਨੀਅਨ ਦੀ ਕਮੇਟੀ ਦੇ ਮੈਂਬਰ ਕਿਸਾਨ ਆਗੂ ਰਾਮ ਤੀਰਥ ਸਿੰਘ ਮੱਲ੍ਹੀ ਨੇ ਖੇਤੀ ਕਾਨੂੰਨਾਂ ਦੇ ਮਾਮਲੇ 'ਚ ਕੇਂਦਰ ਸਰਕਾਰ ਨੂੰ ਅੜੀਅਲ ਵਤੀਰਾ ਤਿਆਗਣ ਦੀ ਮੰਗ ਕੀਤੀ ਹੈ | ਮੱਲ੍ਹੀ ਨੇ ਕਿਹਾ ਕਿ ਦਿੱਲੀ ਵਿਖੇ ਚੱਲ ...
ਟਾਂਡਾ ਉੜਮੁੜ, 2 ਦਸੰਬਰ (ਗੁਰਾਇਆ)-ਪਿੰਡ ਰਾਜਪੁਰ ਗਹੋਤ ਦੇ ਸਰਕਾਰੀ ਹਾਈ ਸਕੂਲ ਵਿਖੇ 2019-20 ਸੈਸ਼ਨ ਦੀ ਹੋਈ ਪ੍ਰੀਖਿਆ 'ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਮੁੱਖ ਅਧਿਆਪਕ ਹਰਪ੍ਰੀਤ ਸਿੰਘ ਦੀ ਅਗਵਾਈ 'ਚ ਹੋਏ ਸਮਾਗਮ ਦੌਰਾਨ ...
ਹੁਸ਼ਿਆਰਪੁਰ, 2 ਦਸੰਬਰ (ਨਰਿੰਦਰ ਸਿੰਘ ਬੱਡਲਾ)-ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਿਮਾਇਤ ਲਈ ਹਲਕਾ ਚੱਬੇਵਾਲ ਤੋਂ ਕਿਸਾਨਾਂ ਦਾ ਜਥਾ 6 ਦਸੰਬਰ ਦਿਨ ਐਤਵਾਰ ਨੂੰ ਰਵਾਨਾ ਹੋਵੇਗਾ | ਇਸ ਸਬੰਧੀ ...
ਮਾਹਿਲਪੁਰ, 2 ਦਸੰਬਰ (ਦੀਪਕ ਅਗਨੀਹੋਤਰੀ)-ਦਿੱਲੀ ਵਿਖੇ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਧਰਨਾ ਦੇ ਰਹੇ ਕਿਸਾਨਾਂ ਦੇ ਹੱਕ ਵਿਚ ਪਿੰਡਾਂ ਦੇ ਲੋਕ ਪੂਰੀ ਤਰ੍ਹਾਂ ਨਾਲ ਪੱਬਾਂ ਭਾਰ ਹੋ ਚੁੱਕੇ ਹਨ ਤੇ ਹਰ ਤਰ੍ਹਾਂ ਦੀ ਸਹਾਇਤਾ ਲਈ ਪਿੰਡਾਂ ਵਾਸੀਆਂ ਤੋਂ ...
ਹੁਸ਼ਿਆਰਪੁਰ, 2 ਦਸੰਬਰ (ਹਰਪ੍ਰੀਤ ਕੌਰ)-ਜ਼ਿਲ੍ਹਾ ਮਹਿਲਾ ਕਾਂਗਰਸ ਦੀ ਜਨਰਲ ਸਕੱਤਰ ਦਲਵੀਰ ਕੌਰ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ | ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ, ਹਿਮਾਚਲ ਪ੍ਰਦੇਸ਼ ਦੇ ...
ਮੁਕੇਰੀਆਂ, 2 ਦਸੰਬਰ (ਰਾਮਗੜ੍ਹੀਆ)-ਮਸੀਹੀ ਭਾਈਚਾਰੇ ਵਲੋਂ ਸੀ.ਐਨ.ਆਈ. ਗਰਾਊਾਡ ਮੁਕੇਰੀਆਂ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਘੱਟ ਗਿਣਤੀ ਮੋਰਚਾ ਪੰਜਾਬ ਭਾਜਪਾ ਦੇ ਸਾਬਕਾ ਉਪ ਪ੍ਰਧਾਨ ਸੁਖਦੇਵ ਮਸੀਹ, ਸੁਰਿੰਦਰ ਕੁਮਾਰ ਬਰਿਆਣਾ, ਤਰਸੇਮ ਮਸੀਹ, ਸਾਬਕਾ ...
ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)- ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਵਿੱਤ ਸਕੱਤਰ ਮਨਜੀਤ ਸਿੰਘ ਸੈਣੀ ਅਤੇ ...
ਹੁਸ਼ਿਆਰਪੁਰ, 2 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸ਼ਹਿਰ 'ਚ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਉਦਯੋਗ ਤੇ ਵਣਜ ਮੰਤਰੀ ਸੰੁਦਰ ਸ਼ਾਮ ਅਰੋੜਾ ਨੇ ਸਥਾਨਕ ਵਾਰਡ ਨੰਬਰ 6 'ਚ 9 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦੀ ...
ਹੁਸ਼ਿਆਰਪੁਰ, 2 ਦਸੰਬਰ (ਨਰਿੰਦਰ ਸਿੰਘ ਬੱਡਲਾ)-ਭਾਜਪਾ ਰਾਸ਼ਟਰੀ ਕੌਾਸਲ ਦੇ ਮੈਂਬਰ ਤੇ ਹਲਕਾ ਚੱਬੇਵਾਲ ਦੇ ਇੰਚਾਰਜ ਡਾ. ਦਿਲਬਾਗ ਰਾਏ ਨੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ ਕਰਕੇ ਹਲਕਾ ਚੱਬੇਵਾਲ ਦੇ ਵਿਕਾਸ ਕਾਰਜਾਂ ਸਬੰਧੀ ਵਿਚਾਰ ਵਟਾਂਦਰਾ ...
ਊਨਾ, 2 ਦਸੰਬਰ (ਗੁਰਪ੍ਰੀਤ ਸਿੰਘ ਸੇਠੀ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਬਾਬਾ ਕਲਾਧਾਰੀ ਜੀ (ਕਿਲਾ ਬੇਦੀ ਸਾਹਿਬ) ਵਿਖੇ ਬਾਬਾ ਸਰਬਜੋਤ ਸਿੰਘ ਬੇਦੀ ਤੇ ਸਮੂਹ ਸੰਗਤਾਂ ਵਲੋਂ ਸ਼ਰਧਾਪੂਰਵਕ ਮਨਾਇਆ ਗਿਆ¢ ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ...
ਦਸੂਹਾ, 2 ਦਸੰਬਰ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਸੂਹਾ ਵਿਚ ਪਿ੍ੰਸੀਪਲ ਡਾ. ਸੁਰਜੀਤ ਕੌਰ ਬਾਜਵਾ ਦੀ ਸਰਪ੍ਰਸਤੀ ਹੇਠ ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਨਵਨੀਤ ਕੌਰ ਅਤੇ ਨਰਿੰਦਰਪਾਲ ਸਿੰਘ ਦੁਆਰਾ ਸਰਕਾਰੀ ਦਿਸ਼ਾ ...
ਟਾਂਡਾ ਉੜਮੁੜ, 2 ਦਸੰਬਰ (ਭਗਵਾਨ ਸਿੰਘ ਸੈਣੀ)-ਭਗਵਾਨ ਵਾਲਮੀਕੀ ਸ਼ਕਤੀ ਸੇਨਾ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਟਾਂਡਾ ਵਿਖੇ ਹੋਈ, ਜਿਸ ਵਿਚ ਸ਼ਕਤੀ ਸੇਨਾ ਦੇ ਸੂਬਾ ਪ੍ਰਧਾਨ ਐਡਵੋਕੇਟ ਅਜੇ ਕੁਮਾਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਆਟੋ ਰਿਕਸ਼ਾ ...
ਅੱਡਾ ਸਰਾਂ, 2 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਬਾਬਕ 'ਚ ਬੀਤੇ ਦਿਨ ਮਲੇਰੀਆ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਲੋਕਾਂ ਨੂੰ ਕੋਰੋਨਾ, ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਦੇ ਮਿਸ਼ਨ ਦੇ ਨਾਲ-ਨਾਫਲ ਅੱਜ ਲੋੜਵੰਦਾਂ ਨੂੰ ਮੱਛਰਾਂ ਤੋਂ ...
ਮੁਕੇਰੀਆਂ, 2 ਦਸੰਬਰ (ਰਾਮਗੜ੍ਹੀਆ)-ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਦਾ ਸਵਾਗਤ ਕਰਦੇ ਹਾਂ ਤੇ ਆਸ ਕਰਦੇ ਹਾਂ ਕਿ ਬੀਬੀ ਜੀ ਦੀ ਯੋਗ ਅਗਵਾਈ ਕੌਮ ਦੀ ਬਿਹਤਰੀ ਲਈ ਵੱਡੇ ਮੁਕਾਮ ਹਾਸਲ ਕਰਨ ਵੱਲ ਪੁਲਾਂਘਾਂ ...
ਚੌਲਾਂਗ, 2 ਦਸੰਬਰ (ਸੁਖਦੇਵ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਗਰੀਬਾਂ ਨੂੰ ਭੇਜੇ ਸਸਤੇ ਰਾਸ਼ਨ ਦੇ ਨਾਂਅ 'ਤੇ ਅਣਪਛਾਤੇ ਕਾਰ ਸਵਾਰਾਂ ਵਲੋਂ ਨਕਦੀ ਦੀ ਠੱਗੀ ਮਾਰਨ ਦਾ ਸਮਾਚਾਰ ਮਿਲਿਆ | ਜਾਣਕਾਰੀ ਅਨੁਸਾਰ ਦਯਾ ਰਾਮ ਲੇਬਰ ਠੇਕੇਦਾਰ ਜੋ ਚੌਲਾਂਗ ਇੱਟਾਂ ...
ਭੰਗਾਲਾ, 2 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)-ਭੰਗਾਲਾ ਦੇ ਨਜ਼ਦੀਕ ਪੈਂਦੇ ਪਿੰਡ ਕੋਲਪੁਰ ਕਲਾਂ ਵਿਖੇ ਇੱਕ ਗੁੱਜਰਾਂ ਦੇ ਕੁਲ ਵਿਚ ਪਈ ਪਰਾਲੀ ਨੂੰ ਅੱਗ ਲੱਗਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਮਾਲਕ ਬਾਗ ਹੁਸੇਨ ਪੁੱਤਰ ਰੌਸ਼ਨ ਨੇ ਦੱਸਿਆ ਕਿ ਬੀਤੀ ਦਿਨ ਅਸੀਂ ...
ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਇੰਜੀਨੀਅਰਿੰਗ ਕਾਲਜ ਦੇ 10 ਵਿਦਿਆਰਥੀਆਂ ਨੂੰ ਦੇਸ਼ -ਵਿਦੇਸ਼ ਦੀਆਂ ਵੱਡੀਆਂ ਕੰਪਨੀਆਂ 'ਚ ਨੌਕਰੀਆਂ ਮਿਲੀਆਂ ਹਨ | ਇਸ ਸਬੰਧ 'ਚ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਡਾ: ਐਚ.ਐਸ. ਧਾਮੀ ਨੇ ਦੱਸਿਆ ਕਿ ...
ਹਰਿਆਣਾ, 2 ਦਸੰਬਰ (ਹਰਮੇਲ ਸਿੰਘ ਖੱਖ)-ਕਸਬਾ ਹਰਿਆਣਾ ਤੇ ਆਸ ਪਾਸ ਦੇ ਅਨੇਕਾਂ ਪਿੰਡਾਂ ਦੇ ਲੋਕਾਂ ਦੀ ਪਿਛਲੇ ਲੰਬੇ ਸਮੇਂ ਤੋਂ ਮੰਗ ਸੀ ਕਿ ਕਸਬਾ ਹਰਿਆਣਾ ਵਿਖੇ ਬੱਸ ਅੱਡਾ ਬਣਾਇਆ ਜਾਏ ਤਾਂ ਜੋ ਲੋਕਾਂ ਨੂੰ ਸਹੂਲਤਾਂ ਮਿੱਲ ਸਕਣ, ਜਿਸ ਨੂੰ ਪੂਰਾ ਕਰਦਿਆਂ ਵਿਧਾਇਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX