ਫ਼ਾਜ਼ਿਲਕਾ, 2 ਦਸੰਬਰ(ਦਵਿੰਦਰ ਪਾਲ ਸਿੰਘ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਇਕ ਦਸੰਬਰ ਤੋਂ ਰਾਤ ਦਾ ਕਰਫ਼ਿਊ ਲਗਾ ਦਿੱਤਾ ਗਿਆ ਹੈ, ਜਿਸ ਨੂੰ ਲੈ ਕੇ ਪੰਜਾਬ ਪੁਲਿਸ ਐਕਸ਼ਨ ਵਿਚ ਆ ਗਈ ਹੈ | ਫ਼ਾਜ਼ਿਲਕਾ ਸ਼ਹਿਰ ਅੰਦਰ ਪਹਿਲੇ ਦਿਨ ਡੀ.ਐੱਸ.ਪੀ. ਜਸਬੀਰ ਸਿੰਘ ਅਤੇ ਸਿਟੀ ਥਾਣੇ ਦੇ ਐਸ.ਐਚ.ਓ. ਬਚਨ ਸਿੰਘ ਨੇ ਰਾਤ 10 ਵਜੇ ਤੋਂ ਬਾਅਦ ਸੜਕਾਂ ਤੇ ਨਿਕਲਣ ਵਾਲੇ ਵਿਅਕਤੀਆਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਅਤੇ ਬਿਨਾ ਵਜ੍ਹਾ ਸੜਕਾਂ ਤੇ ਘੁੰਮ ਰਹੇ ਨੌਜਵਾਨਾਂ ਨੂੰ ਚਿਤਾਵਨੀ ਦੇ ਕੇ ਛੱਡਿਆ ਗਿਆ | ਇਸ ਦੇ ਨਾਲ ਹੀ ਪੁਲਿਸ ਵਲੋਂ ਮਾਸਕ ਨਾ ਪਾਉਣ ਵਾਲੇ ਲੋਕਾਂ ਦੇ ਚਲਾਨ ਵੀ ਕੱਟੇ ਗਏ | ਫ਼ਾਜ਼ਿਲਕਾ ਪੁਲਿਸ ਨੇ ਵੱਖ-ਵੱਖ ਟੀਮਾਂ ਦਾ ਗਠਨ ਕਰ ਕੇ ਸ਼ਹਿਰ ਵਿਚ ਮਾਸਕ ਨਾ ਪਾਉਣ ਵਾਲੇ ਲੋਕਾਂ ਦੇ ਚਲਾਨ ਕੱਟੇ ਅਤੇ ਰਾਤ ਦੇ ਕਰਫ਼ਿਊ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ¢ ਡੀ.ਐੱਸ.ਪੀ. ਜਸਬੀਰ ਸਿੰਘ ਅਤੇ ਥਾਣਾ ਸਿਟੀ ਦੇ ਐੱਸ. ਐੱਚ .ਓ. ਬਚਨ ਸਿੰਘ ਨੇ ਦੱਸਿਆ ਕਿ 1 ਦਸੰਬਰ ਤੋਂ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿਚ ਗੈਰ ਜ਼ਰੂਰੀ ਗਤੀਵਿਧੀਆਂ ਦੀ ਆਵਾਜਾਈ 'ਤੇ ਪਾਬੰਦੀ ਲਗਾਉਣ ਦੇ ਅਧਿਕਾਰੀਆਂ ਵਲੋਂ ਹੁਕਮ ਜਾਰੀ ਕੀਤੇ ਹਨ¢ਇਸ ਤੋਂ ਇਲਾਵਾ ਮਾਸਕ ਨਾ ਪਾਉਣ ਵਾਲੇ ਅਤੇ ਜਨਤਕ ਥਾਵਾਂ ਤੇ ਥੁੱਕਣ ਵਾਲਿਆਂ ਲਈ ਜੁਰਮਾਨਾ 500 ਤੋਂ ਵਧਾ ਕੇ 1000 ਰੁਪਏ ਕਰ ਦਿੱਤਾ ਗਿਆ ਹੈ¢ ਇਸ ਦੌਰਾਨ ਪੁਲਿਸ ਨੇ ਮਾਸਕ ਨਾ ਪਾਉਣ ਵਾਲੇ ਵਿਅਕਤੀਆਂ ਦੇ ਚਲਾਨ ਵੀ ਕੱਟੇ | ਉਨ੍ਹਾਂ ਦੱਸਿਆ ਕਿ ਇਹ ਦੌਰਾਨ ਕਰਫ਼ਿਊ ਪਾਸ ਤੋਂ ਬਿਨਾ ਕਿਸੇ ਵੀ ਸੜਕਾਂ ਤੇ ਘੁੰਮਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਹਦਾਇਤਾਂ ਅਤੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ ਸੈਕਸ਼ਨ 188 ਅਤੇ ਡਿਜਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 51 ਤੋਂ 60 ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ¢
ਫ਼ਾਜ਼ਿਲਕਾ, 2 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਰੇਲਵੇ ਜੰਕਸ਼ਨ ਤੋਂ ਰੇਲ ਗੱਡੀ ਦੀ ਆਵਾਜਾਈ ਸ਼ੁਰੂ ਹੋ ਗਈ ਹੈ | ਅੱਜ ਫ਼ਾਜ਼ਿਲਕਾ ਤੋਂ ਦਿੱਲੀ ਲਈ ਪਹਿਲੀ ਰੇਲ ਗੱਡੀ ਨੂੰ ਰੇਲਵੇ ਸਟੇਸ਼ਨ ਤੋਂ ਰਵਾਨਾ ਕੀਤਾ ਗਿਆ, ਜਿਸ ਵਿਚ ਕਰੀਬ 75 ਮੁਸਾਫ਼ਰਾਂ ਨੇ ਸਫ਼ਰ ...
ਫ਼ਾਜ਼ਿਲਕਾ, 2 ਦਸੰਬਰ (ਦਵਿੰਦਰ ਪਾਲ ਸਿੰਘ)- ਠੱਗੀ ਮਾਰਨ ਦੇ ਦੋਸ਼ 'ਚ ਸਿਟੀ ਥਾਣਾ ਪੁਲਿਸ ਨੇ 4 ਔਰਤਾਂ ਸਮੇਤ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਕੁਲਵਿੰਦਰ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਚਿਮਨੇ ਵਾਲਾ ਨੇ ਦੱਸਿਆ ਕਿ ...
ਫ਼ਾਜ਼ਿਲਕਾ, 2 ਦਸੰਬਰ (ਦਵਿੰਦਰ ਪਾਲ ਸਿੰਘ)-ਸਹਿਕਾਰੀ ਖੰਡ ਮਿੱਲ ਦੇ 35ਵੇਂ ਪਿੜਾਈ ਸੀਜ਼ਨ 2020-21 ਦੀ ਮੁੱਖ ਮਹਿਮਾਨ ਵਜੋਂ ਪਹੰੁਚੇ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਰਵਿੰਦ ਪਾਲ ਸਿੰਘ ਸੰਧੂ ਅਤੇ ਕਾਂਗਰਸੀ ਆਗੂ ਸੰਦੀਪ ਜਾਖੜ ਨੇ ਸ਼ੁਰੂਆਤ ਕਰਵਾਈ ਅਤੇ ਮਿੱਲ ਦੇ ਸੀਜ਼ਨ ...
ਅਬੋਹਰ, 2 ਦਸੰਬਰ (ਕੁਲਦੀਪ ਸਿੰਘ ਸੰਧੂ)- ਸਥਾਨਕ ਇੰਦਰਾ ਨਗਰੀ ਦੀ ਗਲੀ 'ਚ ਖੜ੍ਹੇ ਇਕ ਟੈਂਪੂ ਨੂੰ ਸ਼ਰਾਰਤੀ ਅਨਸਰਾਂ ਨੇ ਰਾਤ ਸਮੇਂ ਅੱਗ ਲਗਾ ਕੇ ਸੁਆਹ ਕਰ ਦਿੱਤਾ | ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ | ਜਾਣਕਾਰੀ ਦਿੰਦਿਆਂ ਇੰਦਰਾ ਨਗਰੀ ਵਾਸੀ ਰਾਹੁਲ ਨੇ ਦੱਸਿਆ ...
ਅਬੋਹਰ, 2 ਦਸੰਬਰ (ਕੁਲਦੀਪ ਸਿੰਘ ਸੰਧੂ)- ਸਥਾਨਕ ਇੰਦਰਾ ਨਗਰੀ ਵਿਚ ਰੱਖੇ ਗਏ ਇਕ ਪ੍ਰੋਗਰਾਮ ਵਿਚ ਪੁੱਜੇ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਦੌਰਾਨ ਭਾਜਪਾ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਕੇ ਸੰਦੀਪ ਜਾਖੜ ਦੀ ਹਾਜ਼ਰੀ 'ਚ ...
ਅਬੋਹਰ, 2 ਦਸੰਬਰ (ਕੁਲਦੀਪ ਸਿੰਘ ਸੰਧੂ)- ਥਾਣਾ ਸਿਟੀ-1 ਦੀ ਪੁਲਿਸ ਨੇ ਦੋ ਜਣਿਆਂ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਜਦ ਕਿ ਇਸੇ ਮਾਮਲੇ 'ਚ ਦੋ ਜਣਿਆਂ ਨੂੰ ਨਾਮਜ਼ਦ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸਤਪਾਲ ...
ਫ਼ਾਜ਼ਿਲਕਾ, 2 ਦਸੰਬਰ (ਦਵਿੰਦਰ ਪਾਲ ਸਿੰਘ)- ਹੁਣ ਤੱਕ ਜ਼ਿਲ੍ਹਾ ਫ਼ਾਜ਼ਿਲਕਾ ਦੇ 3424 ਕੋਰੋਨਾ ਮਰੀਜ ਕੋਰੋਨਾ ਖ਼ਿਲਾਫ਼ ਜੰਗ ਜਿੱਤ ਦੇ ਤੰਦਰੁਸਤ ਹੋ ਚੁੱਕੇ ਹਨ | ਫ਼ਾਜ਼ਿਲਕਾ ਜ਼ਿਲੇ੍ਹ ਨਾਲ ਸਬੰਧਿਤ ਹੁਣ ਤੱਕ 3619 ਕੋਰੋੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ...
ਅਬੋਹਰ, 2 ਦਸੰਬਰ (ਕੁਲਦੀਪ ਸਿੰਘ ਸੰਧੂ)- ਸ਼ਹਿਰ ਵਿਚ ਅੱਜ ਕੋਰੋਨਾ ਨਾਲ ਇਕ ਹੋਰ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਲਾਈਨ ਕਾਲੋਨੀ ਵਾਸੀ ਬੀਤੇ ਦਿਨੀਂ ਕੋਰੋਨਾ ਪਾਜ਼ੀਟਿਵ ਆਇਆ ਸੀ | ਉਸ ਦੀ ਹਾਲਤ ਜ਼ਿਆਦਾ ਖ਼ਰਾਬ ਹੋ ਜਾਣ ਕਾਰਨ ਉਸ ...
ਫ਼ਾਜ਼ਿਲਕਾ, 2 ਦਸੰਬਰ (ਦਵਿੰਦਰ ਪਾਲ ਸਿੰਘ)- ਆਉਣ ਵਾਲੇ 2-3 ਮਹੀਨਿਆਂ ਵਿਚ ਸਰਦੀ ਦੇ ਮੌਸਮ ਵਿਚ ਠੰਢੀਆਂ ਹਵਾਵਾਂ ਚੱਲਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਣ ਲਈ ਲੋਕਾਂ ਨੂੰ ਅਗਾਉਂ ਤੋਂ ਹੀ ਤਿਆਰੀਆਂ ਰੱਖਣੀਆਂ ਚਾਹੀਦੀਆਂ ਹਨ | ਜ਼ਿਲ੍ਹਾ ਵਾਸੀਆਂ ਨੂੰ ਆਪਣੇ-ਆਪ ਦੇ ...
ਜਲਾਲਾਬਾਦ, 2 ਦਸੰਬਰ (ਜਤਿੰਦਰ ਪਾਲ ਸਿੰਘ)- ਕੇਂਦਰ ਵਲੋਂ ਜਾਰੀ ਖੇਤੀ ਵਿਰੋਧੀ ਕਾਨੂੰਨਾਂ ਵਿਚ ਜਿੱਥੇ ਕਿਸਾਨ ਜਥੇਬੰਦੀਆਂ ਨੇ ਦਿੱਲੀ ਜਾ ਕੇ ਡੇਰੇ ਲਗਾਏ ਹੋਏ ਹਨ, ਉਥੇ 1 ਅਕਤੂਬਰ ਤੋਂ ਪੰਜਾਬ ਦੇ ਟੋਲ ਟੈਕਸਾਂ ਤੇ ਵੀ ਧਰਨੇ ਲਗਾਤਾਰ ਚੱਲ ਰਹੇ ਹਨ | ਹਲਕਾ ਜਲਾਲਾਬਾਦ ...
ਅਬੋਹਰ, 2 ਦਸੰਬਰ (ਕੁਲਦੀਪ ਸਿੰਘ ਸੰਧੂ)- ਥਾਣਾ ਸਿਟੀ-1 ਦੀ ਪੁਲਿਸ ਨੇ ਬੀਤੇ ਦਿਨੀਂ ਇਕ ਬਜ਼ੁਰਗ ਤੋਂ ਪੈਸੇ ਖੋਹ ਭੱਜਣ ਦੇ ਮਾਮਲੇ 'ਚ ਪੰਜ ਜਣਿਆਂ ਨੂੰ ਨਾਮਜ਼ਦ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਰਾਮ ਸਰੂਪ ਪੁੱਤਰ ਰਾਜਾ ਰਾਮ ਵਾਸੀ ...
ਫ਼ਾਜ਼ਿਲਕਾ, 2 ਦਸੰਬਰ(ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਪੁਲਿਸ ਨੇ ਬੀਤੇ ਦਿਨ ਹੋਈ ਚੋਰੀ ਦੇ ਮਾਮਲੇ ਵਿਚ ਨਾਮਾਲੂਮ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਕੇਵਲ ਕ੍ਰਿਸ਼ਨ ਸੇਠੀ ਪੁੱਤਰ ਅਮਰ ਲਾਲ ਸੇਠੀ ਵਾਸੀ ਜੁਨੇਜਾ ਗਲੀ ...
ਜਲਾਲਾਬਾਦ, 2 ਦਸੰਬਰ (ਕਰਨ ਚੁਚਰਾ)-ਸ਼ਹਿਰ ਦੀ ਦਸਮੇਸ਼ ਨਗਰੀ ਸਥਿਤ ਮੈਣੀਆਂ ਵਾਲੀ ਗਲੀ ਦੇ ਬਾਸ਼ਿੰਦਿਆਂ ਨੇ ਪਿਛਲੇ ਕਾਫ਼ੀ ਦਿਨਾਂ ਤੋਂ ਗਲੀ 'ਚ ਜਮ੍ਹਾ ਸੀਵਰੇਜ ਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰਵਾਉਣ ਦੀ ਮੰਗ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਗਲੀ ਦੇ ...
ਅਬੋਹਰ, 2 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਪੈਡਲਰ ਕਲੱਬ ਦੇ ਰਾਈਡਰਾਂ ਵਲੋਂ ਵੱਖ ਵੱਖ ਥਾਵਾਂ 'ਤੇ ਆਪਣੀ ਨਿਵੇਕਲੀ ਪੈੜ ਛੱਡਦਿਆਂ ਸਫਲਤਾਵਾਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ | ਇਸੇ ਤਹਿਤ ਕਲੱਬ ਦੇ ਰਾਈਡਰ ਜਗਦੀਪ ਸਿੰਘ ਸਿੱਧੂ ਨੇ ਬੀਤੇ ਦਿਨੀਂ ਬਠਿੰਡਾ ...
ਅਬੋਹਰ, 2 ਦਸੰਬਰ (ਕੁਲਦੀਪ ਸਿੰਘ ਸੰਧੂ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਧੂੜੀਆ ਦੇ ਸਹਿਯੋਗ ਨਾਲ ਪਾਰਟੀ ਦੀ ਮਜ਼ਬੂਤੀ ਲਈ ਉੱਤਰ ਮੰਡਲ ਦੇ ਪ੍ਰਧਾਨ ਗੌਰਵ ਟੱਕਰ ਨੇ ਆਪਣੀ ...
ਖੂਈਆਂ ਸਰਵਰ, 2 ਦਸੰਬਰ (ਵਿਵੇਕ ਹੂੜੀਆ)-ਸਰਕਾਰੀ ਹਾਈ ਸਕੂਲ ਗੁੰਮਜਾਲ ਵਿਖੇ ਵਿਗਿਆਨ ਅਧਿਆਪਕ ਸ: ਗਗਨਦੀਪ ਸਿੰਘ ਦੀ ਅਗਵਾਈ ਹੇਠ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਏਡਜ਼ ਬਿਮਾਰੀ ਦੇ ਫੈਲਣ ਦੇ ਕਾਰਨਾਂ, ਲੱਛਣਾਂ, ਬਚਾਅ ਦੇ ਬਾਰੇ ...
ਅਬੋਹਰ, 2 ਦਸੰਬਰ (ਕੁਲਦੀਪ ਸਿੰਘ ਸੰਧੂ)-ਸਰਕਾਰੀ ਹਾਈ ਸਕੂਲ ਸੀਡ ਫਾਰਮ ਕੱਚਾ ਵਿਖੇ ਆਰ.ਏ.ਏ. ਤੇ ਤਹਿਤ ਵਿਦਿਆਰਥੀਆਂ ਵਿਚਕਾਰ ਪ੍ਰਸ਼ਨ-ਉੱਤਰ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਨੌਵੀਂ ਜਮਾਤ ਦੀ ਵਿਦਿਆਰਥੀ ਕਮਲਪ੍ਰੀਤ ਸਿੰਘ ਅਤੇ ਦਸਵੀਂ ਦੀ ...
ਮੰਡੀ ਅਰਨੀਵਾਲਾ, 2 ਦਸੰਬਰ (ਨਿਸ਼ਾਨ ਸਿੰਘ ਸੰਧੂ)- ਨਰੇਗਾ ਵਰਕਰਜ਼ ਯੂਨੀਅਨ ਅਤੇ ਡੀ.ਡੀ.ਵੀ.ਏ ਦੀ ਇਕ ਅਹਿਮ ਮੀਟਿੰਗ ਪਿੰਡ ਮਾਹੰੂਆਣਾ ਬੋਦਲਾ ਵਿਖੇ ਯੂਨੀਅਨ ਦੇ ਜ਼ੋਨ ਪ੍ਰਧਾਨ ਗੁਰਚਰਨ ਸਿੰਘ ਸਰਾਂਵਾਂ ਬੋਦਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਰਕਾਰ ...
ਖੂਈਆਂ ਸਰਵਰ, 2 ਦਸੰਬਰ (ਵਿਵੇਕ ਹੂੜੀਆ)- ਸਥਾਨਕ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਵਲੋਂ ਆਪਣੇ ਗਰਾਮ ਸੰਪਰਕ ਅਭਿਆਨ ਦੇ ਤਹਿਤ ਅੱਜ ਨੇੜਲੇ ਪਿੰਡ ਦੌਲਤਪੁਰਾ ਵਿਖੇ ਉਪਭੋਗਤਾਵਾਂ ਨੂੰ ਜਾਗਰੂਕ ਕਰਨ ਲਈ ਇਕ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਕੈਂਪ ਦੇ ਮੁੱਖ ...
ਫ਼ਾਜ਼ਿਲਕਾ, 2 ਦਸੰਬਰ (ਦਵਿੰਦਰ ਪਾਲ ਸਿੰਘ)- ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਾਜ਼ਿਲਕਾ ਮੈਡਮ ਅੰਜੂ ਸੇਠੀ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੌੜਿਆਂ ਵਾਲੀ, ਢਾਣੀ ਗੁਲਾਬ ਰਾਮ ਸਮੇਤ ਫ਼ਾਜ਼ਿਲਕਾ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ...
ਅਬੋਹਰ, 2 ਦਸੰਬਰ (ਕੁਲਦੀਪ ਸਿੰਘ ਸੰਧੂ)- ਕਾਂਗਰਸ ਕਾਲ ਦੌਰਾਨ ਪੂਰੇ ਸੂਬੇ 'ਚ ਲਾਅ ਐਾਡ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਵਿਗੜੀ ਪਈ ਹੈ | ਨਸ਼ਾ ਤਸਕਰ ਦੇ ਨਾਲ-ਨਾਲ ਚੋਰ ਤੇ ਲੁਟੇਰੇ ਵੀ ਪੂਰੀ ਤਰ੍ਹਾਂ ਮੁਸਤੈਦ ਹੋ ਚੁੱਕੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਸਥਾਨਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX