ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ ਰੋਡਵੇਜ਼ ਤਰਨ ਤਾਰਨ ਦੇ ਗੇਟ ਅੱਗੇ ਗੇਟ ਰੈਲੀ ਕੀਤੀ ਗਈ | ਗੇਟ ਰੈਲੀ ਕੁਲਵਿੰਦਰ ਸਿੰਘ ਸਰਹਾਲੀ ਜਨਰਲ ਸੈਕਟਰੀ ਕਰਮਚਾਰੀ ਦਲ ਅਤੇ ਸਮਸ਼ੇਰ ਸਿੰਘ ਕੈਸ਼ੀਅਰ ਏਟਕ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿਚ ਬੁਲਾਰਿਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਦੀ ਜੋਰਦਾਰ ਨਿੰਦਾ ਕੀਤੀ ਅਤੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਧੱਕੇ ਨਾਲ ਪਾਸ ਕੀਤੇ ਕਾਲੇ ਕਾਨੂੰਨ ਰੱਦ ਕੀਤੇ ਜਾਣ ਕਿਉਂਕਿ ਇਹ ਕਾਨੂੰਨ ਲੋਕ ਵਿਰੋਧੀ ਸਾਬਿਤ ਹੋ ਚੁੱਕੇ ਹਨ | ਖੇਤੀ ਸੰਬੰਧੀ ਪਾਸ ਕੀਤੇ ਕਾਨੂੰਨ ਪੂਰੀ ਤਰ੍ਹਾਂ ਕਾਰਪੋਰਟ ਘਰਾਣਿਆਂ ਦੇ ਹਿੱਤਾਂ ਵਿਚ ਅਤੇ ਕਿਸਾਨਾਂ ਲਈ ਮਾੜੇ ਹਨ | ਇਸੇ ਤਰ੍ਹਾਂ ਨਵੇਂ ਬਣਾਏ ਕਿਰਤ ਕਾਨੂੰਨ ਵੀ ਪੂਰੀ ਤਰ੍ਹਾਂ ਕਿਰਤੀਆਂ ਦੇ ਹੱਕਾਂ ਦਾ ਘਾਣ ਕਰਦੇ ਹਨ, ਇਸ ਲਈ ਇਨ੍ਹਾਂ ਕਾਲੇ ਕਾਨੂੰਨਾਂ ਦੀ ਜੋਰਦਾਰ ਨਿੰਦਾ ਕੀਤੀ ਗਈ ਅਤੇ ਇਨ੍ਹਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਬੁਲਾਰਿਆਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਪੰਜਾਬ ਰੋਡਵੇਜ ਲਈ ਬਹੁਤ ਲਾਹੇਵੰਦ ਵਾਅਦੇ ਲੈ ਕੇ ਸਤਾ ਵਿਚ ਆਈ ਸੀ ਪਰ ਸਰਕਾਰ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਸਾਡੀਆਂ ਮੰਗਾਂ ਕਿ ਕੱਚੇ ਮੁਲਾਜ਼ਮ ਪੱਕੇ ਕਰਨਾ, ਖਾਲੀ ਪੋਸਟਾਂ 'ਤੇ ਰੈਗੂਲਰ ਭਰਤੀ ਕਰਨੀ, 2407 ਬੱਸ ਦਾ ਫਲੀਟ ਪੂਰਾ ਕਰਨਾ, ਕਰਜਾ ਮੁਕਤ ਹੋ ਚੁੱਕੀਆਂ ਬੱਸਾਂ ਨੂੰ ਸਟਾਫ਼ ਸਮੇਤ ਰੋਡਵੇਜ਼ ਵਿਚ ਮਰਜ ਕਰਨਾ, ਪੰਜਾਬ ਰੋਡਵੇਜ਼ ਲਈ ਬਜਟ ਰੱਖਣਾ, ਨਜਾਇਜ਼ ਚੱਲ ਰਿਹਾ ਬੱਸ ਉਪਰੇਸ਼ਨ ਬੰਦ ਕਰਨਾ ਅਤੇ ਪੰਜਾਬ ਰੋਡਵੇਜ ਨੂੰ ਪੈਪਸੂ ਵਿਚ ਮਰਜ ਕਰਨ ਦਾ ਪ੍ਰਸਤਾਵ ਰੱਦ ਕਰਨਾ ਆਦਿ ਹਨ | ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸਖ਼ਤ ਐਕਸ਼ਨ ਲਿਆ ਜਾਵੇਗਾ | ਇਸ ਮੌਕੇ ਬਲਜੀਤ ਸਿੰਘ, ਨਿਰਭੈਅ ਸਿੰਘ, ਸਤਨਾਮ ਸਿੰਘ, ਮੁਖਤਾਰ ਸਿੰਘ, ਅਵਤਾਰ ਸਿੰਘ, ਪਲਵਿੰਦਰ ਸਿੰਘ, ਜਸਬੀਰ ਸਿੰਘ, ਪ੍ਰਮਜੀਤ ਸਿੰਘ, ਪ੍ਰਤਾਪ ਸਿੰਘ, ਅਰਜਨ ਸਿੰਘ, ਹਰਦੇਵ ਸਿੰਘ, ਗੁਰਲਾਲ ਸਿੰੱਘ, ਮਲਕੀਤ ਸਿੰਘ, ਸਰਬਜੀਤ ਸਿੰਘ, ਗੁਰਭੇਜ ਸਿੰਘ ਤੇ ਸਮਸ਼ੇਰ ਸਿੰਘ ਆਦਿ ਸ਼ਾਮਿਲ ਸਨ |
ਭਿੱਖੀਵਿੰਡ, 2 ਦਸੰਬਰ (ਬੌਬੀ)-ਭਿੱਖੀਵਿੰਡ ਵਿਖੇ ਆੜ੍ਹਤ ਦਾ ਕੰਮ ਕਰਦੇ ਇਕ ਆੜ੍ਹਤੀਏ ਨੂੰ ਗੋਲੀ ਮਾਰ ਕੇ ਪੰਜਾਹ ਹਜ਼ਾਰ ਰੁਪਏ ਲੁੱਟ ਲਏ, ਜਦਕਿ ਆੜ੍ਹਤੀ ਨੌਜਵਾਨ ਗੰਭੀਰ ਹਾਲਤ ਵਿਚ ਭਿੱਖੀਵਿੰਡ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਅਧੀਨ ਹੈ | ਜਾਣਕਾਰੀ ਅਨੁਸਾਰ ...
ਫਤਿਆਬਾਦ, 2 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਪੱਖੋਕੇ ਤੇ ਕਿਸਾਨ ਵਿੰਗ ਦੇ ਪ੍ਰਧਾਨ ਸੁਖਦੇਵ ਸਿੰਘ ਬਾਠ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਯੂਰੀਆ ਖ਼ਾਦ ਜੋ ਪਿੰਡ ਦੀਆਂ ...
ਸਰਾਏ ਅਮਾਨਤ ਖਾਂ, 2 ਦਸੰਬਰ (ਨਰਿੰਦਰ ਸਿੰਘ ਦੋਦੇ)-ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਬਣਾਏ ਤਿੰਨ ਨਵੇਂ ਕਾਨੂੰਨਾਂ ਨੂੰ ਰੱਦ ਕਰਦਵਾਉਣ ਲਈ ਦਿੱਲੀ ਨੂੰ ਜਾਂਦੀਆਂ ਪ੍ਰਮੁੱਖ ਸੜਕਾਂ 'ਤੇ ਧਰਨਾ ਲਗਾ ਕੇ ਬੈਠੇ ਕਿਸਾਨਾਂ ਦੀ ਹਮਾਇਤ ਕਰਨ ਲਈ ਸਰਪੰਚ ਜਗਬੀਰ ਸਿੰਘ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਵਿਅਕਤੀ ਦਾ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਕੋਵਿਡ-19 ਦੀਆਂ ਹਦਾਇਤਾਂ ਅਨੁਸਾਰ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਇਸ ਸਬੰਧੀ ਡਿਪਟੀ ...
ਸਰਹਾਲੀ ਕਲਾਂ, 2 ਦਸੰਬਰ (ਅਜੈ ਸਿੰਘ ਹੁੰਦਲ)-ਸਰਹਾਲੀ ਨੇੜੇ ਨੈਸ਼ਨਲ ਹਾਈਵੇ 'ਤੇ ਹੋਏ ਸੜਕ ਹਾਦਸੇ ਵਿਚ ਪਤੀ ਦੀ ਮੌਤ ਤੇ ਪਤਨੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਘਟਨਾ ਵਾਪਰੀ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸੈਦੋਂ ਦੇ ਰਹਿਣ ਵਾਲੇ ਕਾਬਲ ਸਿੰਘ ਪੁੱਤਰ ਦੀਦਾਰ ਸਿੰਘ ਤੇ ...
ਤਰਨ ਤਾਰਨ, 2 ਦਸੰਬਰ (ਪਰਮਜੀਤ ਜੋਸ਼ੀ)-ਜਮਹੂਰੀ ਕਿਸਾਨ ਸਭਾ ਪੰਜਾਬ ਤਹਿਸੀਲ ਤਰਨ ਤਾਰਨ ਪਿੰਡ ਜਵੰਦਾ ਕਲਾਂ ਤੇ ਖੱਬੇ ਰਾਜਪੂਤਾਂ ਵਲੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਚੱਲ ਰਹੇ ਸ਼ੰਘਰਸ਼ ਲਈ ਦਿੱਲੀ ਜਾਣ ਲਈ ਜਥਾ ਰਵਾਨਾ ਕੀਤਾ ਗਿਆ, ਜਿਸ ਦੀ ਅਗਵਾਈ ਸਭਾ ਦੇ ...
ਫਤਿਆਬਾਦ, 2 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ ਡੇਹਰਾ ਸਾਹਿਬ ਲੁਹਾਰ ਵਿਖੇ ਬਾਬਾ ਮਹਿਤਾ ਕਾਲੂ ਸੁਸਾਇਟੀ ਦੇ ਮੈਂਬਰਾਂ ਵਲੋਂ ਤਰਸੇਮ ਸਿੰਘ ਫ਼ੌਜੀ ਅਤੇ ਰਣਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ 8 ਰੋਜ਼ਾ ਫੁਟਬਾਲ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ 3 ਦਸੰਬਰ ਨੂੰ ਐੱਨ.ਟੀ.ਐੱਸ.ਈ. ਦੀ ਪ੍ਰੀਖਿਆ ਲਈ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਨੂੰ ਪੂਰੀ ਮਿਹਨਤ ਕਰਵਾਈ ਜਾ ਰਹੀ ਹੈ | ਵਿਦਿਆਰਥੀਆਂ ਨੂੰ ਪੂਰੀ ਤਰ੍ਹਾਂ ਸਫ਼ਲ ਬਣਾਉਣ ਲਈ ਸਿੱਖਿਆ ...
ਪੱਟੀ, 2 ਦਸੰਬਰ (ਅਵਤਾਰ ਸਿੰਘ ਖਹਿਰਾ, ਕਾਲੇਕੇ)-ਨਗਰ ਕੌਾਸਲ ਪੱਟੀ ਦੇ ਕਰਮਚਾਰੀਆਂ ਦੀ ਵਿਸ਼ੇਸ ਮੀਟਿੰਗ ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਹੋਈ, ਜਿਸ ਵਿਚ ਗੇਜਾ ਰਾਮ ਵਾਲਮੀਕਿ ਚੇਅਰਮੈਨ ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਵਿਸ਼ੇਸ਼ ਤੌਰ 'ਤੇ ...
ਸੁਰ ਸਿੰਘ, 2 ਦਸੰਬਰ (ਧਰਮਜੀਤ ਸਿੰਘ)-ਸ੍ਰੀ ਗੁਰੁ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਿਖੇ ਇਲਾਕਾ ਨਿਵਾਸੀ ਸੰਗਤਾਂ ਵਲੋਂ 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ' ਦੇ ਮੁਖੀ ਬਾਬਾ ...
ਸਰਹਾਲੀ ਕਲਾਂ, 2 ਦਸੰਬਰ (ਅਜੈ ਸਿੰਘ ਹੁੰਦਲ)-ਨੇੜਲੇ ਪਿੰਡ ਖਾਰਾ ਦੀ ਇਕ ਨਵਵਿਆਹੁਤਾ ਦੀ ਸਹੁਰੇ ਘਰ ਵਿਚ ਗਲਾ ਘੁੱਟਣ ਨਾਲ ਹੋਈ ਮੌਤ ਤੋਂ ਬਾਅਦ ਥਾਣਾ ਸਰਹਾਲੀ ਦੀ ਪੁਲਿਸ ਨੇ ਮਿ੍ਤਕਾ ਦੀ ਮਾਂ ਦੇ ਬਿਆਨਾਂ 'ਤੇ ਕਾਰਵਾਈ ਕਰਦਿਆਂ ਮਿ੍ਤਕਾ ਦੇ ਪਤੀ, ਨਨਾਣ, ਸੱਸ ਤੇ ਸਹੁਰੇ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਭਾਰਤੀ ਫੌਜ ਵਿਚ ਭਰਤੀ ਲਈ ਭਾਰਤ ਸਰਕਾਰ ਵਲੋਂ ਭਰਤੀ ਰੈਲੀ ਦੀਆਂ ਮਿਤੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਗਿਆ ਕਿ ਤਰਨਤਾਰਨ, ਜਲੰਧਰ, ਕਪੂਰਥਲਾ, ...
ਝਬਾਲ, 2 ਦਸੰਬਰ (ਸਰਬਜੀਤ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੁੰ ਰੱਦ ਕਰਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦੇ ਹੁਣ ਦਿੱਲੀ ਤੱਕ ਪੁੱਜਣ ਨਾਲ ਕਿਸਾਨਾਂ ਨੇ ਕੇਂਦਰ ਨੂੰ ਹਿਲਾ ਕੇ ਰੱਖ ਦਿੱਤਾ ਹੈ, ਜਿਸ ਨਾਲ ਮੋਦੀ ...
ਝਬਾਲ, 2 ਦਸੰਬਰ (ਸੁਖਦੇਵ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਗੋਬੂਹਾ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲੀ ਵਿਦਿਆਰਥੀਆਂ ਦੇ ਏਡਜ਼ ਸਬੰਧੀ ਭਾਸ਼ਣ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਸੁਖਵੰਤ ਸਿੰਘ ਨੇ ਏਡਜ਼ ਦੇ ਲੱਛਣ, ਬਚਾਅ ਤੇ ਇਲਾਜ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਅਧਿਆਪਕ ਮੰਗਾਂ 'ਤੇ ਵਿਦਿਅਕ ਮਸਲਿਆਂ ਨੂੰ ਹੱਲ ਕਰਨ ਵਾਸਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੀਆਂ ਜ਼ਿਲ੍ਹਾ ਕਮੇਟੀਆਂ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਰਾਹੀਂ ਮੰਗ ...
ਗੁਰਚਰਨ ਸਿੰਘ ਭੱਟੀ 9878277519 ਅਮਰਕੋਟ-ਪਿੰਡ ਝੁਗੀਆਂ ਕਾਲੂ ਨੂੰ ਮੁਸਲਮਾਨ ਜ਼ਿੰਮੀਂਦਾਰ ਮੁਹੰਮਦ ਕਾਲੂ ਵਲੋਂ ਵਸਾਇਆ ਦੱਸਿਆ ਜਾਂਦਾ ਹੈ | ਉਹ ਇਸ ਪਿੰਡ ਦਾ ਵੱਡਾ ਜਿਮੀਂਦਾਰ ਸੀ ਤੇ ਉਸ ਪਾਸ ਪੱਕਾ ਮਕਾਨ ਸੀ, ਬਾਕੀ ਕਾਮੇ ਤੇ ਉਸ ਜ਼ਮੀਨ ਦੀ ਦੇਖ ਭਾਲ ਕਰਨ ਵਾਲੇ ਲੋਕ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਸਮਰਪਣ ਸੁਸਾਇਟੀ ਵਲੋਂ ਵਰਲਡ ਡਿਸਅਬਿਲਟੀ ਦਿਵਸ ਮੌਕੇ ਸੁਸਾਇਟੀ ਦੇ ਪ੍ਰਬੰਧਕ ਅਮਨਪ੍ਰੀਤ ਕੌਰ ਜੋ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਪੀ. ਡਬਲਯੂ. ਡੀ. ਕੋ-ਆਰਡੀਨੇਟਰ ਨਿਯੁਕਤ ਕੀਤੇ ਗਏ ਸਨ ...
ਝਬਾਲ, 2 ਦਸੰਬਰ (ਸੁਖਦੇਵ ਸਿੰਘ)-ਖ਼ੇਤੀ ਸੋਧ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਵਿੱਢੇ ਸੰਘਰਸ਼ ਦੀ ਲੜੀ ਤਹਿਤ ਦਿੱਲੀ ਵਿਚ ਲਗਾਏ ਗਏ ਧਰਨੇ ਵਿਚ ਸ਼ਾਮਿਲ ਹੋਣ ਲਈ ਝਬਾਲ ਤੋਂ ਪੰਚਾਇਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਯੋਧਬੀਰ ਸਿੰਘ ਅਤੇ ਪਰਮਜੀਤ ...
ਤਰਨ ਤਾਰਨ, 2 ਦਸੰਬਰ (ਲਾਲੀ ਕੈਰੋਂ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਢੋਟੀਆਂ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਪੰਚਾਇਤ ਤੇ ਪਿੰਡ ਦੇ ਮੁਹਤਬਰਾਂ ਦੇ ਸਹਿਯੋਗ ਨਾਲ ਕਬੱਡੀ ਦੇ ਮੈਚ ਕਰਵਾਏ ਗਏ | ਇਸ ਮੌਕੇ ਛੋਟੇ ਬੱਚਿਆਂ ...
ਹਰੀਕੇ ਪੱਤਣ 2 ਦਸੰਬਰ (ਸੰਜੀਵ ਕੁੰਦਰਾ)-ਸਬ ਡਵੀਜਨ ਹਰੀਕੇ ਹੈੱਡ ਵਰਕਸ ਦੇ ਸਿਗਨੇਲਰ ਰਘਬੀਰ ਸਿੰਘ ਨੂੰ ਸੇਵਾ ਮੁਕਤੀ ਮੌਕੇ ਸਮੂਹ ਸਟਾਫ਼ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਵਿਭਾਗ ਦੇ ਐਕਸੀਅਨ ਕੈਪਟਨ ਅਮਿ੍ਤਪਾਲਬੀਰ ਸਿੰਘ ਰੰਧਾਵਾ, ਐੱਸ.ਡੀ.ਓ. ...
ਚੰਡੀਗੜ੍ਹ, 2 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਪੁਲਿਸ ਮੁਖੀ ਵਲੋਂ ਅੱਜ 24 ਡੀ.ਐਸ.ਪੀ ਇੱਧਰੋਂ ਉੱਧਰ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ | ਜਾਰੀ ਹੁਕਮਾਂ ਅਨੁਸਾਰ ਪਲਵਿੰਦਰ ਸਿੰਘ ਨੂੰ ਡੀ.ਐਸ.ਪੀ (ਮਹਿਲਾਵਾਂ ਅਤੇ ਬੱਚਿਆਂ ਖਿਲਾਫ਼ ਅਪਰਾਧ) ਦੇ ਨਾਲ ਆਰਥਿਕ ਸ਼ਾਖਾ ...
ਤਰਨ ਤਾਰਨ, 2 ਦਸੰਬਰ (ਪਰਮਜੀਤ ਜੋਸ਼ੀ)-ਮੋਬਾਈਲ ਫ਼ੋਨ ਅਤੇ ਹੈੱਡਫ਼ੋਨ ਦਾ ਜ਼ਿਆਦਾ ਇਸਤੇਮਾਲ ਕੰਨਾਂ ਲਈ ਹਾਨੀਕਾਰਕ ਸਾਬਿਤ ਹੋ ਰਿਹਾ ਹੈ | ਇਹ ਜਾਣਕਾਰੀ ਈ.ਐੱਨ.ਟੀ. ਸਰਜਨ ਡਾ. ਰਾਜਬਰਿੰਦਰ ਸਿੰਘ ਰੰਧਾਵਾ ਨੇ ਡਾ. ਰੰਧਾਵਾ ਕਲੀਨਿਕ ਸਾਹਮਣੇ ਸਿਵਲ ਹਸਪਤਾਲ ਤਰਨ ਤਾਰਨ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਜ਼ੋਨ ਸ੍ਰੀ ਗੁਰੂ ਅਰਜਨ ਦੇਵ ਦੀ ਜਰਨਲ ਬਾਡੀ ਮੀਟਿੰਗ ਬਾਬਾ ਜੋਗੀ ਪੀਰ ਮਾਣੋਚਾਹਲ ਵਿਖੇ ਹੋਈ | ਇਸ ਮੌਕੇ ਸੂਬਾਈ ਆਗੂ ਹਰਪ੍ਰੀਤ ਸਿੰਘ ਸਿੱਧਵਾਂ, ਸਤਨਾਮ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ੍ਰੀ ਗੁਰੂ ਅਰਜਨ ਦੇਵ ਦੇ ਪਿੰਡ ਇਕਾਈ ਮਾਣੋਚਾਹਲ ਦੀ ਨਵੀਂ ਇਕਾਈ ਗਠਨ ਕੀਤਾ ਗਿਆ, ਜਿਸ ਵਿਚ ਪ੍ਰਧਾਨ ਭੁਪਿੰਦਰ ਸਿੰਘ, ਸੱਕਤਰ ਗੁਰਪ੍ਰੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ...
ਪੱਟੀ, 2 ਦਸੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਗੁਰਦਆਰਾ ਬਾਬਾ ਰਿਸ਼ੀਆਣਾ ਸਾਹਿਬ ਪਿੰਡ ਮਰਗਿੰਦਪੁਰਾ ਵਿਖੇ 42ਵਾਂ ਸਲਾਨਾ ਜੋੜ ਮੇਲਾ 19 ਦਸੰਬਰ ਨੂੰ ਸੰਗਤ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਆਪਣੇ ਜੱਦੀ ਪਿੰਡ ਚੂਸਲੇਵੜ੍ਹ ਵਿਖੇ ਜਾਣਕਾਰੀ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕਾਨੂੰਨੀ ਵਿਵਸਥਾ ਨੂੰ ਕਾਇਮ ਰੱਖਣ ਲਈ ਤੇ ਪੁਲਿਸ ਕਰਮਚਾਰੀਆਂ ਦੀ ਸਿਹਤਯਾਬੀ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ ਜ਼ਿਲ੍ਹਾ ਵੈਲਨੈੱਸ ਸੈਂਟਰ ...
ਸਰਾਏ ਅਮਾਨਤ ਖਾਂ, 2 ਦਸੰਬਰ (ਨਰਿੰਦਰ ਸਿੰਘ ਦੋਦੇ)-ਕੇਂਦਰ ਸਰਕਾਰ ਦੇ ਵਿਰੋਧ 'ਚ ਦਿੱਲੀ ਦੀਆਂ ਸੜਕਾਂ 'ਤੇ ਕਿਸਾਨਾਂ ਵਲੋਂ ਦਿੱਤੇ ਗਏ ਧਰਨੇ ਵਿਚ ਪਿੰਡ ਢੰਡ ਦੀ ਪੰਚਾਇਤ ਵਲੋਂ ਪ੍ਰਧਾਨ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਇਕ ਜਥੇ ਨੂੰ ਸਰਪੰਚ ਸੁਰਜੀਤ ਸਿੰਘ ਸ਼ਾਹ ਨੇ ...
ਸਰਾਏ ਅਮਾਨਤ ਖਾਂ- ਬੋਹੜ ਸਿੰਘ ਦਾ ਜਨਮ ਪਿੰਡ ਸਰਾਏ ਅਮਾਨਤ ਖਾਂ ਦੇ ਨਿਵਾਸੀ ਪਿਤਾ ਅਮਰ ਸਿੰਘ ਤੇ ਮਾਤਾ ਚਰਨ ਕੌਰ ਦੀ ਕੁਖੋਂ 1 ਜਨਵਰੀ 1945 ਨੂੰ ਹੋਇਆ | ਆਪ ਦੇ ਪਰਿਵਾਰ ਦਾ ਮੁੱਖ ਕਿੱਤਾ ਖੇਤੀਬਾੜੀ ਹੋਣ ਕਾਰਨ ਆਪ ਛੋਟੀ ਉਮਰ ਤੋਂ ਹੀ ਖੇਤੀਬਾੜੀ ਦੇ ਕੰਮਾਂ 'ਚ ਜਿਆਦਾ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਭੁਪਿੰਦਰ ਕੁਮਾਰ ਬਾਗਲ ਪ੍ਰੈੱਸ ਸਕੱਤਰ ਸਰਕਲ ਤਰਨ ਤਾਰਨ ਇੰਪਲਾਈਜ਼ ਫੈੱਡਰੇਸ਼ਨ (ਪਹਿਲਵਾਨ ਗਰੁੱਪ) ਦੀ ਸੇਵਾ ਮੁਕਤੀ 'ਤੇ ਪਾਰਟੀ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਜਤਿੰਦਰ ਸਿੰਘ ਡਿਪਟੀ ਚੀਫ਼ ਇੰਜੀਨੀਅਰ ਹਲਕਾ ਤਰਨ ਤਾਰਨ ...
ਪੱਟੀ, 2 ਦਸੰਬਰ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਇੰਜੀਨੀਅਰ ਹਰਪਾਲ ਸਿੰਘ ਬਮਰਾਹ ਨੇ ਉਪ ਮੰਡਲ ਅਫ਼ਸਰ ਸ਼ਹਿਰੀ ਪੱਟੀ ਦਾ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਐੱਸ. ਡੀ. ਓ. ਹਰਪਾਲ ਸਿੰਘ ਬਮਰਾਹ ਨੇ ਹਾਜ਼ਰ ਸਮੂਹ ਕਰਮਚਾਰੀਆਂ ਨੂੰ ਪੀ. ਐੱਸ. ਪੀ. ਸੀ. ਐੱਲ. ਵਲੋਂ ਜਾਰੀ ...
ਸਰਹਾਲੀ ਕਲਾਂ, 2 ਦਸੰਬਰ (ਅਜੇ ਸਿੰਘ ਹੁੰਦਲ)-ਮਹਾਨ ਦੇਸ਼ ਭਗਤ 1914-15 ਵਾਲੇ ਗਦਰੀ ਬਾਬਾ ਵਿਸਾਖਾ ਸਿੰਘ ਦੀ 63ਵੀਂ ਬਰਸੀ ਬਾਬਾ ਜੀ ਦੇ ਨਗਰ ਦਦੇਹਰ ਸਾਹਿਬ ਵਿਖੇ 5 ਦਸੰਬਰ ਨੂੰ ਮਨਾਈ ਜਾ ਰਹੀ ਹੈ | ਗੁਰਦੁਆਰਾ ਤਪ ਅਸਥਾਨ ਤੇ ਸਮੂਹ ਪਿੰਡ ਵਾਸੀਆਂ ਵਲੋਂ ਬਾਬਾ ਜੀ ਦੀ ਬਰਸੀ ...
ਫਤਿਆਬਾਦ, 2 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਧਾਰਮਿਕ ਕਸਬੇ ਸੁਲਤਾਨਪੁਰ ਲੋਧੀ ਤੋਂ ਵਾਇਆ ਫਤਿਆਬਾਦ, ਖਡੂਰ ਸਾਹਿਬ ਤੋਂ ਡੇਹਰਾ ਬਾਬਾ ਨਾਨਕ ਵੱਲ ਜਾਣ ਵਾਲੀ ਹਾਈਵੇ ਰੋਡ ਜਿਸ ਵਿਚ ਪਿੰਡ ਧੂੰਦਾ, ਝੰਡੇਰ ਮਹਾਂਪੁਰਖਾਂ, ਫਤਿਆਬਾਦ ਤੇ ਆਸ-ਪਾਸ ਦੇ ਪਿੰਡਾਂ ਦੀ ...
ਪੱਟੀ, 2 ਦਸੰਬਰ (ਅਵਤਾਰ ਖਹਿਰਾ, ਬੋਨੀ ਕਾਲੇਕੇ)-ਹਰਪ੍ਰੀਤ ਕੌਰ ਰੰਧਾਵਾ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨਿਰਦੇਸ਼ਾਂ ਅਨੁਸਾਰ ਗੁਰਬੀਰ ਸਿੰਘ ਸਿਵਲ ਜੱਜ (ਸੀਨੀ. ਡਵੀਜ਼ਨ)/ਸੀ. ਜੇ. ਐੱਮ-ਕਮ-ਸਕੱਤਰ, ...
ਝਬਾਲ, 2 ਦਸੰਬਰ (ਸਰਬਜੀਤ ਸਿੰਘ)-ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹਤੋਰੀ ਨੇ ਹਲਕੇ 'ਚ ਪੈਂਦੇ ਪਿੰਡ ਝਬਾਲ ਦੀ ਪੰਚਾਇਤ ਬਘੇਲ ਸਿੰਘ ਵਾਲਾ ਵਿਖੇ ਬਹਿਕਾਂ ਨੂੰ ਜਾਂਦੇ ਰਸਤਿਆਂ ਤੇ ਇੰਟਰਲਾਕ ਟਾਈਲਾਂ ਲਾਉਣ ਦੇ ਕੰਮ ਦੀ ਸ਼ੁਰੂਆਤ ਸਮੂਹ ਪੰਚਾਇਤ ਦੀ ਹਾਜ਼ਰੀ 'ਚ ਕਰਵਾਈ ...
ਤਰਨ ਤਾਰਨ, 2 ਦਸੰਬਰ (ਲਾਲੀ ਕੈਰੋਂ)-ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਲੋਕਾਂ ਨੂੰ ਮਿਲਦੀਆਂ ਰਹੀਆਂ ਸੁੱਖ ਸਹੂਲਤਾਂ ਨੂੰ ਲੋਕ ਅੱਜ ਯਾਦ ਕਰਦੇ ਹਨ ਜਦਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਸਹੂਲਤਾਂ ਦੇਣ ਦੀ ਬਜਾਏ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਕੋਰੋਨਾ ਵਾਇਰਸ ਨੂੰ ਠੱਲ ਪਾਉਣ ਲਈ 'ਮਿਸ਼ਨ ਫ਼ਤਹਿ' ਤਹਿਤ ਸਿਹਤ ਵਿਭਾਗ ਵਲੋ 30 ਦਿਨਾਂ ਜਗਰੂਕਤਾ ਮੁਹਿੰਮ ਵਜੋਂ ਆਈ.ਈ.ਸੀ. ਵੈਨਾਂ ਦੀ ਸ਼ੁਰੂਆਤ ਪਿਛਲੇ ਦਿਨੀ ਚੰਡੀਗੜ੍ਹ ਤੋਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ...
ਝਬਾਲ, 2 ਦਸੰਬਰ (ਸੁਖਦੇਵ ਸਿੰਘ)-ਕੇਂਦਰ ਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਨੇ ਸ਼ਾਂਤਮਈ ਤਰੀਕੇ ਨਾਲ ਦਿੱਲੀ ਵੱਲ ਕੂਚ ਰਹੇ ਕਿਸਾਨਾਂ 'ਤੇ ਜਿਸ ਤਰ੍ਹਾਂ ਅੱਥਰੂ ਗੈਸ, ਪਾਣੀ ਦੀਆਂ ਬੁਛਾੜਾਂ ਤੇ ਬੈਰੀਕੇਟ ਲਗਾ ਕੇ ਉਨ੍ਹਾਂ 'ਤੇ ਤਸ਼ੱਦਦ ਕੀਤਾ ਹੈ, ਇਹ ਉਨ੍ਹਾਂ ਦੀ ...
ਝਬਾਲ, 2 ਦਸੰਬਰ (ਸਰਬਜੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੀਤੇ ਦਿਨੀਂ ਹੋਈ ਪ੍ਰਧਾਨਗੀ ਦੀ ਚੋਣ ਵਿਚ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਬਣਾਏ ਜਾਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਹਰਜੀਤ ਸਿੰਘ ਲਾਲੂ ਘੁੰਮਣ ਵਲੋਂ ...
ਤਰਨ ਤਾਰਨ, 2 ਦਸੰਬਰ (ਲਾਲੀ ਕੈਰੋ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਜ਼ਿਲਾ ਤਰਨ ਤਾਰਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰੁਪਿੰਦਰਪਾਲ ਸਿੰਘ ਲੋਕਾਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਲੌਹੁਕਾ ਨੇ ਕਿਹਾ ਕਿ ਸਾਡੇ ...
ਸਰਾਏ ਅਮਾਨਤ ਖਾਂ, 2 ਦਸੰਬਰ (ਨਰਿੰਦਰ ਸਿੰਘ ਦੋਦੇ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਵਲੰਟੀਅਰ ਜੋ ਕਿਸਾਨ ਅੰਦੋਲਨ 'ਚ ਭਾਗ ਲੈਣ ਲਈ ਦਿੱਲੀ ਗਏ ਹੋਏ | ਉਨ੍ਹਾਂ ਦੀਆਂ ਫ਼ਸਲਾਂ ਦੀ ਦੇਖਭਾਲ ਕਰਨ ਲਈ ਕਿਸਾਨਾਂ ਦੀਆ ਡਿਊਟੀਆਂ ਲਗਾਈਆਂ ਗਈਆਂ | ਇਸ ਬਾਰੇ ਜਾਣਕਾਰੀ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਮੋਦੀ ਸਰਕਾਰ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰ ਕੇ ਵਿਵਾਦਤ ਕਾਲੇ ਕਾਨੂੰਨ ਰੱਦ ਕੀਤੇ ...
ਖਡੂਰ ਸਾਹਿਬ, 2 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਸਾਬਕਾ ਡਾਇਰੈਕਟਰ ਨਰਿੰਦਰ ਸਿੰਘ ਸ਼ਾਹ ਖਡੂਰ ਸਾਹਿਬ ਜੋ ਕਿ ਬੀਬੀ ਜਗੀਰ ਕੌਰ ਦੇ ਅਤੀ ਨਜ਼ਦੀਕੀ ਆਗੂਆਂ ਵਿਚ ਸ਼ਾਮਿਲ ਹਨ | ਬੀਬੀ ਜਗੀਰ ਕੌਰ ਨੂੰ ਐੱਸ.ਜੀ.ਪੀ.ਸੀ. ਦੀ ਪ੍ਰਧਾਨ ਬਣਨ ਉਪਰੰਤ ਉਨ੍ਹਾਂ ਦੇ ਗ੍ਰਹਿ ਵਿਖੇ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਤਰਨ ਤਾਰਨ ਆਸ਼ਰਮ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਅਤੇ ਦੀਪਮਾਲਾ ਕੀਤੀ ਗਈ | ਇਸ ਮੌਕੇ ਆਈ ਹੋਈ ਸੰਗਤ ਨੇ ਗੁਰੂ ਨਾਨਕ ਦੇਵ ਜੀ ਦੇ ਨਾਮ ...
ਤਰਨ ਤਾਰਨ, 2 ਦਸੰਬਰ (ਲਾਲੀ ਕੈਰੋਂ)-ਤਰਨ ਤਾਰਨ ਦੇ ਨੇੜਲੇ ਪਿੰਡ ਢੋਟੀਆਂ ਵਿਖੇ ਸ਼ਹੀਦ ਬਾਬਾ ਬੀਰ ਸਿੰਘ ਜੀ ਤੇ ਸ਼ਹੀਦ ਬਾਬਾ ਰਾਜਾ ਰਾਮ ਜੀ ਦੇ ਗੁਰਦੁਆਰੇ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ...
ਫਤਿਆਬਾਦ, 2 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ ਡੇਹਰਾ ਸਾਹਿਬ ਲੁਹਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ 8 ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਫੁੱਟਬਾਲ ਦੀਆਂ 30 ਟੀਮਾਂ ...
ਤਰਨ ਤਾਰਨ, 2 ਦਸੰਬਰ (ਪਰਮਜੀਤ ਜੋਸ਼ੀ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਅੰਮਿ੍ਤਪਾਲ ਸਿੰਘ ਬਾਕੀਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਜਨਰਲ ਸਕੱਤਰ ਬਲਕਾਰ ਸਿੰਘ ਵਲਟੋਹਾ ...
ਤਰਨ ਤਾਰਨ, 2 ਨਵੰਬਰ (ਹਰਿੰਦਰ ਸਿੰਘ)¸ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਐੱਸ.ਆਰ.ਏ.ਪੀ.-2020 ਤਹਿਤ ਵਪਾਰ ਸ਼ੁਰੂ ਕਰਨ ਦੇ ਕੰਮਕਾਜ ਨੂੰ ਸੁਖਾਲਾ ਕਰਨ ਸਬੰਧੀ ਵਰਕਸ਼ਾਪ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਆਯੋਜਿਤ ਕੀਤੀ ਗਈ | ...
ਝਬਾਲ, 2 ਦਸੰਬਰ (ਸਰਬਜੀਤ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਿੰਡ ਪੱਧਰ ਤੱਕ ਲੋਕਾਂ ਨੂੰ ਜਾਗਰੂਕ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਦੇ ਉਦੇਸ਼ ਨਾਲ ਇਲਾਕੇ ਦੇ ਅਕਾਲੀ ...
ਤਰਨ ਤਾਰਨ, 2 ਦਸੰਬਰ (ਵਿਕਾਸ ਮਰਵਾਹਾ)-ਸਵਾਮੀ ਵਿਵੇੇਕਾਨੰਦ ਮੈਡੀਕਲ ਮਿਸ਼ਨ ਵਲੋਂ ਐੱਚ.ਆਈ.ਵੀ./ਏਡਜ ਰੋਕਥਾਮ ਪ੍ਰੋਜੈਕਟ ਦੇ ਤਹਿਤ ਪੰਜਾਬ ਏਡਜ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਮਿਸ਼ਨ ਤਹਿਤ ਪਿੰਡ ਪੱਖੋਕੇ ਵਿਖੇ ਵਿਸ਼ਵ ਏਡਜ ਦਿਵਸ ਮੌਕੇ ਸਿਹਤ ...
ਖਡੂਰ ਸਾਹਿਬ, 2 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸ਼ਹੀਦ ਬਾਬਾ ਬਲਾਕਾ ਸਿੰਘ ਜੀ ਕੰਗ ਜ਼ੋਨ ਦੀ ਮੀਟਿੰਗ ਗੁਰਦੁਆਰਾ ਸਾਹਿਬ ਵਿਖੇ ਸਤਨਾਮ ਸਿੰਘ ਕੱਲਾ ਤੇ ਕੰਵਲਜੀਤ ਸਿੰਘ ਦੀਨੇਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX