ਤਾਜਾ ਖ਼ਬਰਾਂ


ਰਣਬੀਰ ਕਪੂਰ ਤੋਂ ਬਾਅਦ ਸੰਜੇ ਲੀਲਾ ਭੰਸਾਲੀ ਨੂੰ ਹੋਇਆ ਕੋਰੋਨਾ
. . .  46 minutes ago
ਮੁੰਬਈ, 9 ਮਾਰਚ - ਕੋਰੋਨਾ ਦੇ ਵੱਧ ਰਹੇ ਮਾਮਲਿਆਂ 'ਚ ਇਕ ਵਾਰ ਫਿਰ ਤੇਜੀ ਦੇਖਣ ਨੂੰ ਮਿਲ ਰਹੀ ਹੈ। ਅੱਜ ਸਵੇਰੇ ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਇਸ ਮਗਰੋਂ ਫਿਲਮਮੇਕਰ ਸੰਜੇ ਲੀਲਾ ਭੰਸਾਲੀ ਨੂੰ...
ਆਂਗਣਵਾੜੀ ਵਰਕਰਾਂ ਤੋਂ ਮਨਪ੍ਰੀਤ ਬਾਦਲ ਦਾ ਖੋਹਿਆ ਪੁਤਲਾ, ਕੀਤੀ ਧੱਕਾ ਮੁੱਕੀ, ਪੁਲਿਸ 'ਤੇ ਲਾਏ ਗਲਤ ਹਰਕਤਾਂ ਕਰਨ ਦੇ ਦੋਸ਼
. . .  about 1 hour ago
ਬਠਿੰਡਾ, 9 ਮਾਰਚ (ਨਾਇਬ ਸਿੱਧੂ) - ਬਠਿੰਡਾ ਵਿਖੇ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਦੇ ਦਫ਼ਤਰ ਮੂਹਰੇ ਪੁਤਲੇ ਸਾੜਨ ਗਈਆਂ ਆਂਗਣਵਾੜੀ ਵਰਕਰਾਂ ਨਾਲ ਮਰਦ ਪੁਲਿਸ ਮੁਲਾਜ਼ਮਾਂ ਨੇ ਧੱਕਾ ਮੁੱਕੀ ਕੀਤੀ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਭਦੌੜ 'ਚ ਵਿਜੀਲੈਂਸ ਦੀ ਟੀਮ ਨੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਫੜਿਆ
. . .  about 1 hour ago
ਭਦੌੜ, 9 ਮਾਰਚ (ਵਿਨੋਦ ਕਲਸੀ, ਰਜਿੰਦਰ ਬੱਤਾ) - ਕਸਬਾ ਭਦੌੜ ਵਿਖੇ ਅੱਜ ਵਿਜੀਲੈਂਸ ਦੀ ਟੀਮ ਨੇ ਇਕ ਪਟਵਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਹੈ। ਗੁਰਨਾਮ ਸਿੰਘ ਵਾਸੀ ਸ਼ੇਰਗੜ੍ਹ ਦੀ ਸ਼ਿਕਾਇਤ ਵਿਜੀਲੈਂਸ ਦੀ ਟੀਮ...
ਤੇਲ ਦੀਆਂ ਕੀਮਤਾਂ ਨੂੰ ਲੈ ਕੇ ਹੋਏ ਹੰਗਾਮੇ ਮਗਰੋਂ ਲੋਕ ਸਭਾ ਭਲਕੇ ਤੱਕ ਲਈ ਮੁਲਤਵੀ
. . .  about 1 hour ago
ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸਾਡੇ ਪਰਿਵਾਰ ਦਾ ਮੈਂਬਰ ਚੋਣ ਲੜੇਗਾ - ਆਦੇਸ਼ ਪ੍ਰਤਾਪ ਸਿੰਘ ਕੈਰੋਂ
. . .  about 1 hour ago
ਅਮਰਕੋਟ, 9 ਮਾਰਚ (ਗੁਰਚਰਨ ਸਿੰਘ ਭੱਟੀ) - ਵਿਧਾਨ ਸਭਾ ਹਲਕਾ ਖੇਮਕਰਨ ਤੋਂ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਅੱਜ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲੋਂ ਪਿੰਡ ਪੂਨੀਆਂ ਵਿਖੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ...
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਸਰਕਾਰ ਦਾ ਪੁਤਲਾ ਫੂਕਿਆ ਅਤੇ ਬਜਟ ਦੀਆਂ ਕਾਪੀਆਂ ਸਾੜੀਆਂ
. . .  1 minute ago
ਖਰੜ, 9 ਮਾਰਚ( ਤਰਸੇਮ ਸਿੰਘ ਜੰਡਪੁਰੀ ) - ਅੱਜ ਸੂਬਾ ਕਮੇਟੀ ਦੇ ਸੱਦੇ ਉੱਤੇ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਰਕੌਲੀ ਤੇ ਬਲਾਕ ਪ੍ਰਧਾਨ ਰਜਵੰਤ ਕੌਰ ਬੱਲੋ ਮਾਜਰਾ ਦੀ ਅਗਵਾਈ ਹੇਠ ਖਰੜ ਬੱਸ ਸਟੈਂਡ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਪੇਸ਼...
ਅਮਰੀਕਾ ਦੇ ਸ਼ਹਿਰ 'ਹੋਲਯੋਕੇ' ਸਿਟੀ ਕੌਂਸਲ ਵਲੋਂ ਸਿੱਖਾਂ ਦੇ ਨਵੇਂ ਸਾਲ ਨੂੰ ਦਿੱਤੀ ਸਰਕਾਰੀ ਮਾਨਤਾ
. . .  about 2 hours ago
ਸਿਆਟਲ, 9 ਮਾਰਚ (ਹਰਮਨਪ੍ਰੀਤ ਸਿੰਘ)-ਅੱਜ ਅਮਰੀਕਾ ਦੇ ਸਿੱਖ ਭਾਈਚਾਰੇ ਵਿਚ ਬੇਹੱਦ ਖੁਸ਼ੀ ਦੀ ਲਹਿਰ ਪਾਈ ਗਈ ਜਦੋਂ ਅਮਰੀਕਾ ਦੀ ਮਸਸਚੁਸੈਂਟਸ ਸਟੇਟ ਦੇ ਹੋਲਯੋਕੇ ਸ਼ਹਿਰ ਦੀ ਸਿਟੀ ਕੌਂਸਲ ਨੇ ਇਕ ਮਤਾ ਪਾਸ...
ਫਿਰੋਜ਼ਪੁਰ ਪੁਲਿਸ ਵੱਲੋਂ ਮੋਟਰ ਸਾਈਕਲ ਚੋਰ ਗਰੋਹ ਦੇ ਚਾਰ ਮੈਂਬਰ ਕਾਬੂ, 27 ਵਾਹਨ ਬਰਾਮਦ
. . .  about 2 hours ago
ਫਿਰੋਜ਼ਪੁਰ, 9 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ) ਫਿਰੋਜ਼ਪੁਰ ਪੁਲਿਸ ਵੱਲੋਂ ਮੋਟਰ ਸਾਈਕਲ ਚੋਰ ਗਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀਸ਼ੁਦਾ 25 ਮੋਟਰਸਾਈਕਲ ਅਤੇ 2 ਐਕਟਿਵਾ...
ਜੋ ਸਰਕਾਰਾਂ ਖਿਲਾਫ ਆਵਾਜ਼ ਚੁੱਕ ਰਿਹਾ ਹੈ, ਉਸ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ - ਖਹਿਰਾ
. . .  about 2 hours ago
ਚੰਡੀਗੜ੍ਹ, 9 ਮਾਰਚ - ਪੰਜਾਬ ਏਕਤਾ ਪਾਰਟੀ ਚੀਫ਼ ਸੁਖਪਾਲ ਸਿੰਘ ਖਹਿਰਾ ਨੇ ਆਪਣੀਆਂ ਰਿਹਾਇਸ਼ਾਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਕੀਤੀਆਂ ਗਈਆਂ ਛਾਪੇਮਾਰੀਆਂ 'ਤੇ ਬੋਲਦਿਆਂ ਕਿਹਾ ਕਿ ਜੋ ਵੀ ਸਰਕਾਰ ਖਿਲਾਫ ਆਵਾਜ਼ ਚੁੱਕਦਾ ਹੈ...
ਆਂਗਣਵਾੜੀ ਵਰਕਰਾਂ ਵੱਲੋਂ ਕਸਬਾ ਚੋਗਾਵਾਂ ਦੇ ਚੌਕ 'ਚ ਬਜਟ ਕਾਪੀਆਂ ਸਾੜ ਕੀਤਾ ਰੋਸ ਪ੍ਰਦਰਸ਼ਨ
. . .  about 3 hours ago
ਚੋਗਾਵਾਂ (ਅੰਮ੍ਰਿਤਸਰ) , 9 ਮਾਰਚ (ਗੁਰਬਿੰਦਰ ਸਿੰਘ ਬਾਗ਼ੀ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੇ ਵਿਰੋਧ ਵਿਚ ਅੱਜ ਕਸਬਾ ਚੋਗਾਵਾਂ ਦੇ ਬਾਜ਼ਾਰ ਵਿਚ ਜ਼ੋਰਦਾਰ...
ਡੀਜ਼ਲ ਪੈਟਰੋਲ ’ਤੇ ਲਾਏ ਵੈਟ ਅਤੇ ਬਿਜਲੀ ਦੀਆਂ ਮਹਿੰਗੀਆਂ ਦਰਾਂ ਖਿਲਾਫ ਮਜੀਠੀਆ ਨੇ ਸਰਕਾਰ ਨੂੰ ਘੇਰਿਆ
. . .  about 3 hours ago
ਐਲ.ਕੇ.ਅਡਵਾਨੀ ਨੇ ਏਮਜ਼ 'ਚ ਲਗਵਾਇਆ ਕੋਰੋਨਾ ਦਾ ਟੀਕਾ
. . .  about 3 hours ago
ਨਵੀਂ ਦਿੱਲੀ, 9 ਮਾਰਚ - ਭਾਜਪਾ ਦੇ ਸੀਨੀਅਰ ਨੇਤਾ ਐਲ.ਕੇ.ਅਡਵਾਨੀ ਵਲੋਂ ਏਮਜ਼ 'ਚ ਕੋਰੋਨਾ ਵਾਇਰਸ ਵੈਕਸੀਨ ਦੀ ਪਹਿਲੀ ਡੋਜ਼...
ਮਜੀਠੀਆ ਨੇ ਵਿਧਾਨ ਸਭਾ 'ਚ ਸਰਕਾਰ ਨੂੰ ਘੇਰਿਆ
. . .  about 3 hours ago
ਦਿੱਲੀ ਬਜਟ : ਮਹਿਲਾਵਾਂ ਲਈ ਖੁੱਲ੍ਹਣਗੇ ਵਿਸ਼ੇਸ਼ ਮੁਹੱਲਾ ਕਲੀਨਿਕ, ਹਰ ਕਿਸੇ ਨੂੰ ਮਿਲੇਗਾ ਹੈਲਥ ਕਾਰਡ
. . .  about 3 hours ago
ਨਵੀਂ ਦਿੱਲੀ, 9 ਮਾਰਚ - ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਅੱਜ ਆਪਣਾ ਬਜਟ ਪੇਸ਼ ਕੀਤਾ। ਡਿਪਟੀ ਮੁੱਖ ਮੰਤਰੀ ਤੇ ਵਿੱਤ ਮੰਤਰੀ ਮਨੀਸ਼ ਸਿਸੋਦੀਆ...
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਗੁਰੂ ਹਰ ਸਹਾਏ 'ਚ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
. . .  about 3 hours ago
ਗੁਰੂ ਹਰ ਸਹਾਏ, 9 ਮਾਰਚ ( ਹਰਚਰਨ ਸਿੰਘ ਸੰਧੂ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਜ਼ੋਰਦਾਰ ਨਿੰਦਾ ਕੀਤੀ ਹੈ, ਕਿਉਂਕਿ ਪੰਜਾਬ ਸਰਕਾਰ ਨੇ ਇਸ...
ਰਣਬੀਰ ਕਪੂਰ ਨੂੰ ਕੋਰੋਨਾ ਪਾਜ਼ੀਟਿਵ ਪਾਏ ਗਏ
. . .  about 4 hours ago
ਮੁੰਬਈ, 9 ਮਾਰਚ - ਉੱਘੇ ਅਦਾਕਾਰ ਰਣਬੀਰ ਕਪੂਰ ਕੋਵਿਡ19 ਪਾਜ਼ੀਟਿਵ ਪਾਏ ਗਏ ਹਨ। ਇਸ ਸਬੰਧੀ ਉਨ੍ਹਾਂ ਦੀ ਮਾਤਾ ਨੀਤੂ ਕਪੂਰ...
ਕਿਸੇ ਵੀ ਵਿਧਾਇਕ ਘਰ ਗਲਤ ਤਰੀਕੇ ਨਾਲ ਰੇਡ ਹੋਣ ਖਿਲਾਫ ਆਵਾਜ਼ ਉਠਾਈ ਜਾਵੇ - ਸ਼ਰਨਜੀਤ ਸਿੰਘ ਢਿੱਲੋਂ
. . .  about 4 hours ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਅਕਾਲੀ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਸਦਨ ’ਚ ਬੋਲਦਿਆਂ ਕਿਹਾ ਕਿ ਕਿਸੇ ਵੀ ਪਾਰਟੀ ਦਾ ਵਿਧਾਇਕ ਹੋਵੇ ਜੇਕਰ ਉਸ ਦੇ ਘਰ ਗਲਤ ਤਰੀਕੇ ਨਾਲ ਰੇਡ...
ਪੰਜਾਬ ਵਿਧਾਨ ਸਭਾ ਚ ਗੂੰਜਿਆ ਈਵੀਐਮ ਨਹੀਂ ਸਗੋਂ ਬੈਲਟ ਪੇਪਰ ਨਾਲ ਵੋਟਾਂ ਪਾਉਣ ਦਾ ਮੁੱਦਾ
. . .  about 4 hours ago
ਏ.ਬੀ.ਵੀ.ਪੀ. ਦੇ ਗੁੰਡਿਆਂ ਵਲੋਂ ਨੌਦੀਪ ਕੌਰ ਨਾਲ ਧੱਕਾ ਮੁੱਕੀ, ਪ੍ਰੋਗਰਾਮ 'ਤੇ ਕੀਤਾ ਹਮਲਾ
. . .  about 4 hours ago
ਨਵੀਂ ਦਿੱਲੀ, 9 ਮਾਰਚ - ਅੰਤਰਰਾਸ਼ਟਰੀ ਮਜ਼ਦੂਰ ਮਹਿਲਾ ਦਿਵਸ ਦਿੱਲੀ ਯੂਨੀਵਰਸਿਟੀ 'ਚ ਮਨਾਇਆ ਜਾ ਰਿਹਾ ਸੀ। ਜਿਸ ਵਿਚ ਬੁਟਾਨਾ (ਹਰਿਆਣਾ), ਗੁੜ ਮੰਡੀ (ਦਿੱਲੀ), ਹਾਥਰਸ ਜਬਰ ਜਨਾਹ ਕੇਸ...
ਖਹਿਰਾ ਘਰ ਹੋਈ ਛਾਪੇਮਾਰੀ ਦਾ ਮੁੱਦਾ ਵਿਧਾਨ ਸਭਾ 'ਚ ਉੱਠਿਆ, ਕੇਂਦਰ ਈਡੀ ਨੂੰ ਹਥਿਆਰ ਵਜੋਂ ਵਰਤ ਰਹੀ ਹੈ
. . .  about 4 hours ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਸਿਫ਼ਰ ਕਾਲ ਦੌਰਾਨ ਸੁਖਪਾਲ ਸਿੰਘ ਖਹਿਰਾ ਘਰ ਹੋਈ ਈਡੀ ਦੀ ਰੇਡ ਦਾ ਮਾਮਲਾ ਚੁੱਕਦੇ ਹੋਏ ਕਿਹਾ ਕਿ ਕੇਂਦਰ ਖ਼ਿਲਾਫ਼ ਬੋਲਣ ਵਾਲਿਆਂ ਵਿਰੁੱਧ...
ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਇਕਾਂ ਨੇ ਵਿਧਾਨ ਸਭਾ ਬਾਹਰ ਵੰਡੀਆਂ ‘ਖ਼ਜ਼ਾਨਾ ਮੰਤਰੀ ਦੀਆਂ ਮਿੱਠੀਆਂ ਗੋਲੀਆਂ’
. . .  about 5 hours ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਵਿੱਤ ਮੰਤਰੀ ਮਨਪ੍ਰੀਤ...
ਲੁਧਿਆਣਾ ਰਾਹੋਂ ਰੋਡ ਸੜਕ ਦੀ ਮੁਰੰਮਤ ਦਾ ਕੰਮ ਛੇ ਮਹੀਨੇ ਵਿਚ ਪੂਰਾ ਹੋਵੇਗਾ
. . .  about 5 hours ago
ਕਿਸਾਨਾਂ ਨੇ ਅਸ਼ਵਨੀ ਸ਼ਰਮਾ ਨੂੰ ਦਿਖਾਈਆਂ ਕਾਲ਼ੀਆ ਝੰਡੀਆਂ
. . .  about 5 hours ago
ਭੰਗਾਲਾ, 09 ਮਾਰਚ (ਬਲਵਿੰਦਰਜੀਤ ਸਿੰਘ ਸੈਣੀ) - ਹਰਸੇ ਮਾਨਸਰ ਟੋਲ ਪਲਾਜ਼ਾ ਤੇ ਅੱਜ ਸਵੇਰੇ 9.30 ਵਜੇ ਦੇ ਕਰੀਬ ਪਠਾਨਕੋਟ...
ਤੇਜ਼ ਰਫ਼ਤਾਰ ਵੀਡੀਓ ਕੋਚ ਬੱਸ ਨੇ ਦਰੜਿਆ ਮੋਟਰ ਸਾਇਕਲ ਸਵਾਰ ਕਿਸਾਨ
. . .  about 5 hours ago
ਮੰਡੀ ਕਿੱਲਿਆਂਵਾਲੀ, 9 ਮਾਰਚ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ-ਅਬੋਹਰ ਨੈਸ਼ਨਲ ਹਾਈਵੇ ’ਤੇ ਪਿੰਡ ਲੁਹਾਰਾ ਦੇ ਚੌਰਸਤੇ ’ਤੇ ਤੇਜ਼ ਰਫ਼ਤਾਰ ਵੀਡੀਓ ਕੋਚ ਬੱਸ ਵੱਲੋਂ ਦਰੜੇ ਜਾਣ ਕਰਕੇ ਮੋਟਰ ਸਾਇਕਲ ਸਵਾਰ...
200 ਮੈਡੀਕਲ ਅਫ਼ਸਰ ਜਨਰਲ ਅਤੇ 800 ਮੈਡੀਕਲ ਅਫ਼ਸਰ ਸਪੈਸ਼ਲਿਸਟ ਦੀਆਂ ਖਾਲੀ ਅਸਾਮੀਆਂ ਭਰਨ ਦੀ ਪ੍ਰਕਿਰਿਆ ਜਾਰੀ - ਸਿਹਤ ਮੰਤਰੀ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 19 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਯਤਨਸ਼ੀਲ ਮਨੁੱਖ ਨੂੰ ਸਦਾ ਆਸ ਰਹਿੰਦੀ ਹੈ ਅਤੇ ਉਹ ਯਤਨ ਕਰਨ ਦੀ ਹੋਰ ਕੋਸ਼ਿਸ਼ ਕਰਦਾ ਹੈ। -ਗੇਟੇ

ਸ੍ਰੀ ਮੁਕਤਸਰ ਸਾਹਿਬ

ਜ਼ਿਲ੍ਹਾ ਪੁਲਿਸ ਨੇ 170 ਗੁੰਮ ਹੋਏ ਮੋਬਾਈਲ ਟਰੇਸ ਕਰ ਕੀਤੇ ਮਾਲਕਾਂ ਹਵਾਲੇ

ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ.ਸੁਡਰਵਿਲੀ ਵਲੋਂ ਜਿੱਥੇ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਹਨ, ਉੱਥੇ ਹੀ ਸ਼ਹਿਰ ਅੰਦਰ ਸ਼ਰਾਰਤੀ ਅਨਸਰਾਂ 'ਤੇ ਵੀ ਨੱਥ ਪਾਈ ਜਾ ਰਹੀ ਹੈ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ | ਇਸ ਮੌਕੇ ਅੱਜ ਸ੍ਰੀਮਤੀ ਡੀ.ਸੁਡਰਵਿਲੀ ਨੇ ਗੁੰਮ ਹੋਏ ਮੋਬਾਇਲ ਫ਼ੋਨਾਂ ਨੂੰ ਟਰੇਸ ਕਰ ਖ਼ੁਦ ਮਾਲਕਾਂ ਦੇ ਹਵਾਲੇ ਕੀਤੇ | ਉਨ੍ਹਾਂ ਦੱਸਿਆ ਕਿ ਜਿੱਥੇ ਸਾਡੇ ਵਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦੇ ਹੋਏ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਜਾ ਰਹੀ ਹੈ, ਉੱਥੇ ਹੀ ਲੋਕਾਂ ਦੇ ਮਹਿੰਗੇ ਮੋਬਾਇਲ ਜੋ ਗੁੰਮ ਹੋ ਜਾਂਦੇ ਹਨ, ਉਨ੍ਹਾਂ ਨੂੰ ਟਰੇਸ ਕਰਕੇ ਮਾਲਕਾਂ ਨੂੰ ਵਾਪਸ ਕੀਤਾ ਜਾ ਰਿਹਾ ਹੈ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ 1 ਜਨਵਰੀ 2020 ਤੋਂ ਹੁਣ ਤੱਕ ਪੁਲਿਸ ਵਿਭਾਗ ਕੋਲ ਮੋਬਾਇਲ ਗੁੰਮ ਹੋਣ ਦੀਆਂ 305 ਦਰਖਾਸਤਾਂ ਸਾਂਝ ਕੇਂਦਰ ਵਿਖੇ ਆਨਲਾਈਨ ਦਰਜ ਕਰਵਾਈਆਂ ਗਈਆਂ ਸਨ ਅਤੇ ਇਨ੍ਹਾਂ ਆਨਲਾਈਨ ਦਰਖਾਸਤਾਂ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਸਾਡੇ ਟੈਕਨੀਕਲ ਵਿੰਗ ਦੀ ਸਹਾਇਤਾ ਨਾਲ ਇਨ੍ਹਾਂ 305 ਦਰਖਾਸਤਾਂ ਨੂੰ ਟਰੇਸ ਕਰਵਾਇਆ ਗਿਆ, ਜਿਨ੍ਹਾਂ ਵਿਚੋਂ 170 ਮੋਬਾਇਲ ਫ਼ੋਨ ਚੱਲਦੇ ਪਾਏ ਗਏ ਸਨ | ਇਨ੍ਹਾਂ ਮੋਬਾਇਲ ਫ਼ੋਨਾਂ ਨੂੰ ਟਰੇਸ ਕਰਕੇ ਅੱਜ ਮਾਲਕਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਜਿਵੇਂ ਹੀ ਬਾਕੀ ਮੋਬਾਇਲ ਚੱਲਦੇ ਪਾਏ ਜਾਂਦੇ ਹਨ, ਉਨ੍ਹਾਂ ਨੂੰ ਵੀ ਟਰੇਸ ਕਰਕੇ ਉਨ੍ਹਾਂ ਦੇ ਮਾਲਕਾਂ ਹਵਾਲੇ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸ਼ਹਿਰ ਅੰਦਰ ਸ਼ਰਾਰਤੀ ਅਨਸਰਾਂ 'ਤੇ ਸਾਡੇ ਵਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਜਿਥੇ ਸਾਡੇ ਪੀ.ਸੀ.ਆਰ. ਮੋਟਰਸਾਈਕਲ ਗਸ਼ਤ ਕਰ ਰਹੇ ਹਨ ਅਤੇ ਬਰੀਕੀ ਨਾਲ ਨਾਕਿਆਂ 'ਤੇ ਚੈਕਿੰਗ ਵੀ ਕੀਤੀ ਜਾ ਰਹੀ ਹੈ | ਇਸ ਤੋਂ ਇਲਾਵਾ ਪੁਲਿਸ ਟੀਮਾਂ ਵਲੋਂ ਡਰੋਨ ਦੀ ਸਹਾਇਤਾ ਨਾਲ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਤੇ ਨਿਗਰਾਨੀ ਰੱਖੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸਾਡੇ ਨਾਲ ਕੋਈ ਜਾਣਕਾਰੀ ਸਾਂਝੀ ਕਰਨਾ ਚਾਹੁੰਦਾ ਹੈ, ਤਾਂ ਉਹ ਵਟਸਐਪ ਨੰਬਰ 80549-42100 'ਤੇ ਮੈਸੇਜ ਲਿਖ ਕੇ ਜਾਂ ਕਾਲ ਕਰਕੇ ਜਾਣਕਾਰੀ ਦਿੱਤੀ ਜਾ ਸਕਦੀ ਹੈ ਅਤੇ ਜਾਣਕਾਰੀ ਦੇਣ ਵਾਲੇ ਦਾ ਨਾਂਅ ਗੁਪਤ ਰੱਖਿਆ ਜਾਵੇਗਾ |

ਕਿਸਾਨਾਂ ਦੇ ਸਮਰਥਨ ਲਈ ਗੌਰਮਿੰਟ ਟੀਚਰ ਯੂਨੀਅਨ ਦਾ ਕਾਫ਼ਲਾ ਦਿੱਲੀ ਰਵਾਨਾ

ਮਲੋਟ, 2 ਦਸੰਬਰ (ਅਜਮੇਰ ਸਿੰਘ ਬਰਾੜ)-ਗੌਰਮਿੰਟ ਟੀਚਰ ਯੂਨੀਅਨ ਪੰਜਾਬ ਦਾ ਵਫ਼ਦ ਕਿਸਾਨਾਂ ਦੇ ਸਮਰਥਨ ਵਿਚ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਤੇ ਸਕੱਤਰ ਕੁਲਦੀਪ ਸਿੰਘ ਦੌੜਕਾ ਦੀ ਅਗਵਾਈ ਵਿਚ ਕਾਫ਼ਲਾ ਰਵਾਨਾ ਹੋਇਆ | ਜ਼ਿਲ੍ਹਾ ਮੁਕਤਸਰ ਸਾਹਿਬ ਦੇ ਪ੍ਰਧਾਨ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਦਾਖ਼ਲਾ ਫ਼ੀਸ ਸਮੇਤ ਸਾਰੀਆਂ ਫ਼ੀਸਾਂ ਮੁਆਫ਼ ਕਰੇ ਸਰਕਾਰ-ਡੀ.ਟੀ.ਐੱਫ਼.

ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ 'ਚ ਪੜ੍ਹਦੇ ਸਾਰੇ ਦਸਵੀਂ ਅਤੇ ਬਾਰ੍ਹਵੀਂ ਦੇ ਬੱਚਿਆਂ ਦੀ ਦਾਖਲਾ ਫ਼ੀਸ ਸਮੇਤ ਸਭ ਤਰ੍ਹਾਂ ਦੀਆਂ ਫ਼ੀਸਾਂ ਮੁਆਫ਼ ਕਰਨ ...

ਪੂਰੀ ਖ਼ਬਰ »

ਕਿਸਾਨ ਘੋਲ ਦੀ ਮਦਦ ਲਈ ਸੰਘਰਸ਼ ਸਹਾਇਤਾ ਕਮੇਟੀ ਦਾ ਗਠਨ

ਮਲੋਟ, 2 ਦਸੰਬਰ (ਅਜਮੇਰ ਸਿੰਘ ਬਰਾੜ)-ਸਥਾਨਕ ਸ਼ਹਿਰ 'ਚ ਅਧਿਆਪਕਾਂ, ਪੇਂਡੂ ਡਾਕਟਰਾਂ, ਖੇਤ ਮਜ਼ਦੂਰਾਂ, ਬਿਜਲੀ ਕਾਮਿਆਂ ਤੇ ਹੋਰ ਜਨਤਕ ਜਥੇਬੰਦੀਆਂ ਦੀ ਵੱਡੀ ਮੀਟਿੰਗ ਵਿਚ ਚੱਲ ਰਹੇ ਕਿਸਾਨ ਸੰਘਰਸ਼ ਤੇ ਭਰਵੀਂ ਵਿਚਾਰ ਚਰਚਾ ਉਪਰੰਤ ਕਿਸਾਨਾਂ ਘੋਲ ਦੀ ਹਮਾਇਤ ਵਿਚ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੀ ਕਾਰਜਕਾਰੀ ਇੰਜੀਨੀਅਰ ਨਾਲ ਮੀਟਿੰਗ

ਮਲੋਟ, 2 ਦਸੰਬਰ (ਅਜਮੇਰ ਸਿੰਘ ਬਰਾੜ)-ਜਲ ਸਪਲਾਈ ਅਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਬਰਾਂਚ ਮਲੋਟ ਵਿਖੇ ਹੋਈ ਹੈ | ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸ੍ਰੀ ਬਿਕਰਮਜੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਕਾਰਜਕਾਰੀ ਇੰਜੀਨੀਅਰ ਨਾਲ ਹੋਈ ਟੇਬਲ ...

ਪੂਰੀ ਖ਼ਬਰ »

ਆਪਣਾ ਵੇਲਾ ਵਹਾ ਚੁੱਕੀ ਹੈ ਪਾਵਰਕਾਮ ਸਰਾਏਨਾਗਾ ਦੀ ਇਮਾਰਤ

ਮੰਡੀ ਬਰੀਵਾਲਾ, 2 ਦਸੰਬਰ (ਨਿਰਭੋਲ ਸਿੰਘ)-ਭਾਵੇਂ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਲੋਕਾਂ ਨੂੰ ਹਰ ਵਾਰੀ ਵਿਕਾਸ ਕਾਰਜ ਕਰਵਾਉਣ ਅਤੇ ਹਰ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਵਾਅਦੇ ਕੀਤੇ ਜਾਂਦੇ ਹਨ, ਪਰ ਅਸਲੀਅਤ ਕੋਹਾਂ ਦੂਰ ਹੈ | ਸਰਕਾਰਾਂ ਦੀਆਂ ...

ਪੂਰੀ ਖ਼ਬਰ »

ਕਿੱਲਿਆਂਵਾਲੀ 'ਚ ਪਿੰ੍ਰਸੀਪਲ ਅਤੇ ਮਹਿਲਾ ਅਧਿਆਪਕਾ ਕੋਰੋਨਾ ਪਾਜ਼ੀਟਿਵ, ਦੋ ਦਿਨ ਲਈ ਸਕੂਲ ਬੰਦ

ਮੰਡੀ ਕਿੱਲਿਆਂਵਾਲੀ, 2 ਦਸੰਬਰ (ਇਕਬਾਲ ਸਿੰਘ ਸ਼ਾਂਤ)-ਸਕੂਲਾਂ ਦੇ ਜਿੰਦਰੇ ਖੋਲ੍ਹਣ ਦੀ ਸਰਕਾਰੀ ਕੋਸ਼ਿਸ਼ਾਂ ਨੂੰ ਕੋਰੋਨਾ ਮਹਾਂਮਾਰੀ ਦੇ ਕਣ ਲਗਾਤਾਰ ਫਨ ਵਿਖਾ ਰਹੇ ਹਨ | ਪਿੰਡ ਕਿੱਲਿਆਂਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪਿੰ੍ਰਸੀਪਲ ਅਤੇ ਮਹਿਲਾ ...

ਪੂਰੀ ਖ਼ਬਰ »

ਸੰਗਰੀਆ ਤੋਂ 15 ਪਿੰਡਾਂ ਦੇ ਕਿਸਾਨ 5 ਨੂੰ ਰਸਦ ਸਮੇਤ ਪੁੱਜਣਗੇ ਟਿਕਰੀ ਬਾਰਡਰ

ਡੱਬਵਾਲੀ, 2 ਦਸੰਬਰ (ਇਕਬਾਲ ਸਿੰਘ ਸ਼ਾਂਤ)-ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਘੇਰਨ ਲਈ ਰਾਜਸਥਾਨੀ ਕਿਸਾਨ ਵੀ ਪੰਜਾਬ ਦੇ ਯੋਧੇ ਕਿਸਾਨਾਂ ਨਾਲ ਖਲੋਅ ਕੇ ਸੰਘਰਸ਼ ਦੀ ਬਲਦੀ ਚਿਣਗ 'ਚ ਉੱਤਰ ਪਏ ਹਨ | ਆਰ.ਐਸ.ਐਸ ਨਾਲ ਸਬੰਧਿਤ ਭਾਰਤੀਆ ਕਿਸਾਨ ਸੰਘ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਹੋਰ ਮੌਤ, 7 ਨਵੇਂ ਮਾਮਲੇ

ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਕਾਰਨ ਇਕ ਹੋਰ ਮਰੀਜ਼ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ 70 ਸਾਲਾਂ ਇਹ ਮਰੀਜ਼ ਮਲੋਟ ਨਾਲ ਸਬੰਧਿਤ ਹੈ | ਇਸ ਤੋਂ ਇਲਾਵਾ 7 ਨਵੇਂ ਪਾਜ਼ੀਟਿਵ ਮਾਮਲੇ ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਜਾਗਰੂਕਤਾ ਕੈਂਪ

ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੇ ਦਿਸ਼ਾ-ਨਿਰਦੇਸ਼ ਅਤੇ ਐੱਸ.ਐੱਮ.ਓ. ਡਾ: ਸਤੀਸ਼ ਗੋਇਲ ਦੀ ਅਗਵਾਈ ਹੇਠ ਲਾਇਨਜ਼ ਕਲੱਬ ਮੁਕਤਸਰ ਆਜ਼ਾਦ ਵਲੋਂ ਵਿਜੈ ਹਸਪਤਾਲ ਵਿਖੇ ਕੋਰੋਨਾ ਸਬੰਧੀ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

150 ਗ੍ਰਾਮ ਗਾਂਜਾ ਸਮੇਤ ਮਹਿਲਾ ਕਾਬੂ

ਮਲੋਟ, 2 ਦਸੰਬਰ (ਅਜਮੇਰ ਸਿੰਘ ਬਰਾੜ)-ਥਾਣਾ ਸਿਟੀ ਪੁਲਿਸ ਨੇ 150 ਗ੍ਰਾਮ ਗਾਂਜੇ ਸਮੇਤ ਇਕ ਔਰਤ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਸਿਟੀ ਦੇ ਐਸ.ਐਚ.ਓ ਸ: ਹਰਜੀਤ ਸਿੰਘ ਮਾਨ ਨੇ ਦੱਸਿਆ ਕਿ ਸਬ ਇੰਸਪੈਕਟਰ ਥਾਣੇਦਾਰ ਹਰਵਿੰਦਰਪਾਲ ਸਿੰਘ ਰਵੀ ਮੋਹਲਾਂ ਦੀ ...

ਪੂਰੀ ਖ਼ਬਰ »

ਰੇਨੂੰ ਬਾਂਸਲ ਨੇ ਡੀ.ਏ.ਵੀ. ਸਕੂਲ ਜੈਤੋ ਦਾ ਚਾਰਜ ਸੰਭਾਲਿਆ

ਜੈਤੋ, 2 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਚੁੰਨੀ ਲਾਲ ਸੱਚਦੇਵਾ ਡੀ.ਏ.ਵੀ ਪਬਲਿਕ ਸਕੂਲ (ਬਠਿੰਡਾ ਰੋਡ) ਜੈਤੋ ਵਿਖੇ ਰੇਨੂੰ ਬਾਂਸਲ ਨੇ ਸਕੂਲ ਦਾ ਚਾਰਜ ਸੰਭਾਲ ਲਿਆ ਹੈ | ਆਰੀਆ ਰਤਨ ਡਾ: ਪੂਨਮ ਸੂਰੀ ਅਤੇ ਡੀ.ਏ.ਵੀ. ਸਕੂਲ ਦੀ ਮੈਨੇਜਮੈਂਟ ਨੇ ਦੱਸਿਆ ਰੇਨੂੰ ਬਾਂਸਲ ਦਾ ...

ਪੂਰੀ ਖ਼ਬਰ »

ਕਿਸਾਨ ਅੰਦੋੋਲਨ 'ਚ ਭਾਗ ਲੈਣ ਵਾਲੇ ਕਿਸਾਨਾਂ, ਆਮ ਲੋਕਾਂ ਲਈ ਫ਼ਰੀਦਕੋਟ ਤੋਂ ਰੋਜ਼ਾਨਾ ਬੱਸ ਸੇਵਾ ਸ਼ੁਰੂ-ਕਿੱਕੀ ਢਿੱਲੋਂ

ਫ਼ਰੀਦਕੋਟ, 2 ਦਸੰਬਰ (ਜਸਵੰਤ ਸਿੰਘ ਪੁਰਬਾ)-ਦਿੱਲੀ ਵਿਖੇ ਕੇਂਦਰ ਦੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਤੇ ਹੋਰ ਵਰਗਾਂ ਦੇ ਲੋਕਾਂ ਨੂੰ ਫ਼ਰੀਦਕੋਟ ਤੋਂ ਰੋਜ਼ਾਨਾ ਦਿੱਲੀ ਲਿਜਾਣ ਅਤੇ ਵਾਪਸ ਲਿਆਉਣ ਲਈ ਮੁਫ਼ਤ ਬੱਸ ਸੇਵਾ ਮੁੱਖ ਮੰਤਰੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਗਊ ਸੈੱਸ ਦੇ ਪੈਸਿਆਂ ਨੂੰ ਨਿੱਜੀ ਕੰਮਾਂ ਲਈ ਵਰਤ ਰਹੀ ਹੈ-ਪ੍ਰਦੀਪ ਸਿੰਗਲਾ

ਜੈਤੋ, 2 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੀ ਕਾਂਗਰਸ ਸਰਕਾਰ ਗਾਊ ਸੈੱਸ ਤੋਂ ਕਰੋੜਾਂ ਰੁਪਏ ਇਕੱਠੇ ਕਰਕੇ ਨਿੱਜੀ ਕੰਮਾਂ ਲਈ ਵਰਤ ਰਹੀ ਹੈ, ਸਰਕਾਰ ਦੀ ਅਣਗਹਿਲੀ ਕਾਰਨ ਗਾਊਆਂ ਸੜਕਾਂ 'ਤੇ ਘੁੰਮ ਰਹੀਆਂ ਹਨ ਤੇ ਹਾਦਸੇ ਵਾਪਰ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਨੇ ਕੇਂਦਰ ਵਲੋਂ ਕਿਸਾਨਾਂ ਵਿਰੋਧੀ ਪਾਸ ਬਿੱਲਾਂ ਦੀ ਕੀਤੀ ਨਿਖੇਧੀ

ਫ਼ਰੀਦਕੋਟ, 2 ਦਸੰਬਰ (ਸਤੀਸ਼ ਬਾਗ਼ੀ)-ਭਾਰਤ ਦੀ ਸੁਮੱਚੀ ਆਰਥਿਕਤਾ ਅਤੇ ਵਿਕਾਸ ਦਾ ਦਾਰੋਮਦਾਰ ਪੰਜਾਬ ਅਤੇ ਭਾਰਤ ਦੇ ਸਮੂਹ ਕਿਸਾਨਾਂ 'ਤੇ ਨਿਰਭਰ ਹੋਣ ਦੇ ਬਾਵਜੂਦ ਵੀ ਇਨ੍ਹਾਂ ਬਹਾਦਰ ਯੋਧਿਆਂ ਨੂੰ ਸੜਕਾਂ 'ਤੇ ਰੋਲਣ ਅਤੇ ਸੰਕਟ ਵਿਚ ਪਾਉਣ 'ਤੇ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਪੰਜਾਬ ਬਚਾਓ ਕਾਫ਼ਲੇ ਵਲੋਂ ਜਾਗਰੂਕਤਾ ਮਾਰਚ

ਪੰਜਗਰਾੲੀਂ ਕਲਾਂ, 2 ਦਸੰਬਰ (ਸੁਖਮੰਦਰ ਸਿੰਘ ਬਰਾੜ)-ਪਿੰਡ ਬਚਾਓ, ਪੰਜਾਬ ਬਚਾਓ ਕਮੇਟੀ ਵਲੋਂ 1 ਨਵੰਬਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ (ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ) ਦੀ ਅਗਵਾਈ ਹੇਠ ਪੰਜਾਬ ...

ਪੂਰੀ ਖ਼ਬਰ »

ਕੌਮੀ ਬਾਗਬਾਨੀ ਮਿਸ਼ਨ ਸੁਸਾਇਟੀ ਫ਼ਰੀਦਕੋਟ ਦੀ ਹੋਈ ਮੀਟਿੰਗ

ਫ਼ਰੀਦਕੋਟ, 2 ਦਸੰਬਰ (ਜਸਵੰਤ ਸਿੰਘ ਪੁਰਬਾ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫ਼ਰੀਦਕੋਟ ਪ੍ਰੀਤ ਮਹਿੰਦਰ ਸਿੰਘ ਸਹੋਤਾ ਚੇਅਰਮੈਨ ਕੌਮੀ ਬਾਗਬਾਨੀ ਮਿਸ਼ਨ ਸੁਸਾਇਟੀ, ਜ਼ਿਲ੍ਹਾ ਫ਼ਰੀਦਕੋਟ ਦੀ ਪ੍ਰਧਾਨਗੀ ਹੇਠ ਫ਼ਸਲੀ ਵਿਭਿੰਨਤਾ ਨੂੰ ਮੁੱਖ ਰੱਖਦਿਆਂ ਬਾਗਬਾਨਾਂ ...

ਪੂਰੀ ਖ਼ਬਰ »

ਭਾਈ ਰਣ ਸਿੰਘ ਵਲੋਂ ਵਸਾਇਆ ਪਿੰਡ ਰਣ ਸਿੰਘ ਵਾਲਾ

ਸੁਖਰਾਜ ਸਿੰਘ ਗੋਂਦਾਰਾ 9914530330 ਬਰਗਾੜੀ : ਪਿੰਡ ਰਣ ਸਿੰਘ ਵਾਲਾ ਦੇ ਇਤਿਹਾਸ ਬਾਰੇ ਕੋਈ ਪ੍ਰਮਾਣਿਕ ਜਾਣਕਾਰੀ ਤਾਂ ਨਹੀਂ ਮਿਲਦੀ ਪ੍ਰੰਤੂ ਪੁਰਾਣੇ ਬਜ਼ੁਰਗਾਂ ਦੇ ਦੱਸਣ ਅਨੁਸਾਰ ਇਹ ਪਿੰਡ ਅੱਜ ਤੋਂ ਲਗਪਗ 250 ਸਾਲ ਪਹਿਲਾਂ ਭਾਈ ਕਪੂਰੇ ਦੇ ਖਾਨਦਾਨ ਨਾਲ ਸਬੰਧਿਤ ...

ਪੂਰੀ ਖ਼ਬਰ »

ਮੋਹਨਜੀਤ ਸਿੰਘ ਸਿੱਧੂ ਨਹੀਂ ਰਹੇ-ਅੰਤਿਮ ਸੰਸਕਾਰ ਅੱਜ

ਫ਼ਰੀਦਕੋਟ, 2 ਦਸੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਬਹਿਨੋਈ ਅਤੇ ਬੀਬਾ ਅੰਮਿ੍ਤਬੀਰ ਕੌਰ ਸਿੱਧੂ ਸਾਬਕਾ ਪ੍ਰਧਾਨ ਨਗਰ ਕੌਾਸਲ ਦੇ ਪਤੀ ਮੋਹਨਜੀਤ ਸਿੰਘ ਸਿੱਧੂ ਸਪੁੱਤਰ ਸਵ: ਊਦਮ ਸਿੰਘ ਸਿੱਧੂ ਅਰਾਈਆਂਵਾਲਾ ਕਲਾਂ ...

ਪੂਰੀ ਖ਼ਬਰ »

ਰੇਨੂੰ ਬਾਂਸਲ ਨੇ ਡੀ.ਏ.ਵੀ. ਸਕੂਲ ਜੈਤੋ ਦਾ ਚਾਰਜ ਸੰਭਾਲਿਆ

ਜੈਤੋ, 2 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਚੁੰਨੀ ਲਾਲ ਸੱਚਦੇਵਾ ਡੀ.ਏ.ਵੀ ਪਬਲਿਕ ਸਕੂਲ (ਬਠਿੰਡਾ ਰੋਡ) ਜੈਤੋ ਵਿਖੇ ਰੇਨੂੰ ਬਾਂਸਲ ਨੇ ਸਕੂਲ ਦਾ ਚਾਰਜ ਸੰਭਾਲ ਲਿਆ ਹੈ | ਆਰੀਆ ਰਤਨ ਡਾ: ਪੂਨਮ ਸੂਰੀ ਅਤੇ ਡੀ.ਏ.ਵੀ. ਸਕੂਲ ਦੀ ਮੈਨੇਜਮੈਂਟ ਨੇ ਦੱਸਿਆ ਰੇਨੂੰ ਬਾਂਸਲ ਦਾ ...

ਪੂਰੀ ਖ਼ਬਰ »

ਬਦਲਦੇ ਮੌਸਮ 'ਚ ਲੋਕ ਸਿਹਤ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਰਹਿਣ-ਡਾ. ਗੁਰਲੀਨ

ਫ਼ਰੀਦਕੋਟ, 2 ਦਸੰਬਰ (ਸਤੀਸ਼ ਬਾਗ਼ੀ)-ਡਾ. ਗੁਰਲੀਨ ਕੌਰ ਆਯੁਰਵੈਦਿਕ ਮੈਡੀਕਲ ਅਫ਼ਸਰ ਨੇ ਕਿਹਾ ਕਿ ਬਦਲਦੇ ਮੌਸਮ ਵਿਚ ਸਿਹਤ ਪੱਖੋਂ ਜ਼ਿਆਦਾ ਸੁਚੇਤ ਰਹਿਣ ਦੀ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਜਿੱਥੇ ਕੋਰੋਨਾ ਮਹਾਂਮਾਰੀ ਚੱਲ ਰਹੀ ਹੈ, ਉਸ ਦੇ ਨਾਲ ਹੀ ਡੇਂਗੂ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX