ਹੰਬੜਾਂ, 3 ਦਸੰਬਰ (ਜਗਦੀਸ਼ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਅੱਜ ਦੇਸ਼ ਦਾ ਅੰਨਦਾਤਾ ਕਹਾਉਣ ਵਾਲਾ ਕਿਸਾਨ ਮੋਦੀ ਸਰਕਾਰ ਖ਼ਿਲਾਫ਼ ਲਗਾਏ ਦਿੱਲੀ ਧਰਨਿਆਂ ਵਿਚ ਸ਼ਹੀਦੀਆਂ ਪ੍ਰਾਪਤ ਕਰ ਰਿਹਾ ਹੈ ਤੇ ਸੜਕਾਂ 'ਤੇ ਰੁਲਣ ਲਈ ਮਜਬੂਰ ਹੈ ਪਰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੁੱਪ ਧਾਰੀ ਬੈਠੇ ਹਨ ਜਦੋਂ ਕਿ ਉਨ੍ਹਾਂ ਨੂੰ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਖ਼ਿਲਾਫ਼ ਲੜੀ ਜਾ ਰਹੀ ਆਰ-ਪਾਰ ਦੀ ਲੜਾਈ 'ਚ ਅੱਗੇ ਆਉਣਾ ਚਾਹੀਦਾ ਸੀ ਪਰ ਉਹ ਅਮਿਤ ਸ਼ਾਹ ਨਾਲ ਮੀਟਿੰਗਾਂ ਕਰਕੇ ਡਰਾਮੇ ਕਰ ਰਹੇ ਹਨ ਜਦੋਂ ਕਿ ਹੁਣ ਤਾਂ ਖੁਦ ਗ੍ਰਹਿ ਮੰਤਰੀ ਅਮਿਤ ਸ਼ਾਹ ਕਿਸਾਨ ਆਗੂਆਂ ਨਾਲ ਕਿਸਾਨੀ ਮੁੱਦਿਆਂ ਨੂੰ ਲੈ ਕੇ ਗੱਲਬਾਤ ਕਰ ਰਹੇ ਹਨ ਫਿਰ ਹੁਣ ਮੁੱਖ ਮੰਤਰੀ ਕਿਉ ਸਿਆਸੀ ਰੋਟੀਆਂ ਸੇਕ ਰਹੇ ਹਨ | ਸ. ਇਯਾਲੀ ਨੇ ਕਿਹਾ ਕਿ ਜੇਕਰ ਸੂਬਾ ਕਾਂਗਰਸ ਦੀ ਨੀਅਤ ਸਾਫ਼ ਹੁੰਦੀ ਤਾਂ ਉਹ ਸ਼ੁਰੂ ਵਿਚ ਹੀ ਇਨ੍ਹਾਂ ਕਾਨੂੰਨਾਂ ਨੂੰ ਸੂਬੇ 'ਚੋਂ ਰੋਕ ਸਕਦੀ ਸੀ ਪਰ ਕਾਂਗਰਸ ਸਰਕਾਰ ਦੀ ਦੋਗਲੀ ਨੀਤੀ ਕਾਰਨ ਹੀ ਕਿਸਾਨਾਂ ਨੂੰ ਉਕਤ ਕਾਨੂੰਨਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨੀ ਸੰਘਰਸ਼ ਵਿਚ ਕਿਸਾਨਾਂ ਨਾਲ ਹਰ ਕੁਰਬਾਨੀ ਕਰਨ ਲਈ ਤਿਆਰ ਖੜਾ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਖੁਦ ਕਿਸਾਨੀ ਨਾਲ ਜੁੜੀ ਹੋਈ ਹੈ | ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਗੁਰਮੀਤ ਸਿੰਘ ਧਾਲੀਵਾਲ, ਗੁਰਦੀਪ ਸਿੰਘ ਭੰਗੂ, ਪ੍ਰਧਾਨ ਬਲਜਿੰਦਰ ਸਿੰਘ ਭੰਗੂ, ਪਰਵਿੰਦਰ ਸਿੰਘ ਨੇਤਾ, ਓ.ਐਸ.ਡੀ. ਮਨੀ ਸ਼ਰਮਾ ਸਮੇਤ ਹੋਰ ਪਾਰਟੀ ਵਰਕਰ ਵੀ ਮੌਜੂਦ ਸਨ |
ਜਗਰਾਉਂ, 3 ਦਸੰਬਰ (ਜੋਗਿੰਦਰ ਸਿੰਘ)-ਜਗਰਾਉਂ ਸ਼ਹਿਰ ਦੇ ਲੰਡੇ ਫਾਟਕਾਂ ਨੇੜੇ ਬੀਤੀ ਰਾਤ ਇਕ ਸੜਕ ਹਾਦਸੇ 'ਚ ਇਕ ਨੌਜਵਾਨ ਸਮੇਤ ਦੋ ਦੀ ਮੌਤ ਹੋਣ ਤੇ ਇਕ ਲੜਕੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਬੀ.ਬੀ.ਐੱਸ.ਬੀ. ਸਕੂਲ ਸਿੱਧਵਾਂ ਬੇਟ ਦਾ ਵਿਦਿਆਰਥੀ ...
ਮੁੱਲਾਂਪੁਰ-ਦਾਖਾ, 3 ਦਸੰਬਰ (ਨਿਰਮਲ ਸਿੰਘ ਧਾਲੀਵਾਲ)- ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਰੋਹਨ-ਰਾਜਦੀਪ ਟੋਲ ਬੈਰੀਅਰ ਰਕਬਾ 'ਤੇ ਕਿਸਾਨ-ਮਜ਼ਦੂਰਾਂ ਵਲੋਂ ਦਿੱਤਾ ਜਾ ਰਿਹਾ ਧਰਨਾ ਅੱਜ 61ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਇਕ ਪਾਸੇ ਦੇਸ਼ ਭਰ ਦਾ ਕਿਸਾਨ ਦਿੱਲੀ ...
ਰਾਏਕੋਟ, 3 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਖੇਡ ਜਗਤ ਵੀ ਕਿਸਾਨਾਂ ਦੇ ਸੰਘਰਸ਼ ਵਿਚ ਕੁੱਦਿਆ ਹੈ | ਇਸ ਮੌਕੇ ਨੈਸ਼ਨਲ ਕਬੱਡੀ ਐਸੋਸੀਏਸ਼ਨ ਕੈਨੇਡਾ ਦੇ ਸਾਬਕਾ ਪ੍ਰਧਾਨ ਸੁਰਿੰਦਰ ਸਿੰਘ ਸ਼ਿੰਦਾ ਅੱਚਰਵਾਲ ਨੇ ਦੱਸਿਆ ਕਿ ...
ਰਾਏਕੋਟ, 3 ਦਸੰਬਰ (ਬਲਵਿੰਦਰ ਸਿੰਘ ਲਿੱਤਰ)- ਰਾਏਕੋਟ ਸ਼ਹਿਰ ਦੀ ਸਭ ਤੋਂ ਪੁਰਾਣੀ ਅਤੇ ਪ੍ਰਮੁੱਖ ਵਿੱਦਿਅਕ ਸੰਸਥਾ ਨੂੰ ਸੀ.ਬੀ.ਐਸ.ਈ. ਵਲੋਂ ਸੀਨੀਅਰ ਸੈਕੰਡਰੀ ਪੱਧਰ ਤੱਕ ਦੀ ਮਾਨਤਾ ਮਿਲ ਗਈ ਹੈ | ਇਸ ਮਾਨਤਾ ਦੇ ਮਿਲਦੇ ਹੀ ਟੈਗੋਰ ਮਾਡਰਨ ਸਕੂਲ ਦੇ ਪ੍ਰਬੰਧਕ ਸਟਾਫ਼ ...
ਚੌਾਕੀਮਾਨ, 3 ਦਸੰਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ ਚਾਰ ਰੋਜ਼ਾ ਆਨਲਾਈਨ ਨੈੱਕ ਵਰਕਸ਼ਾਪ ਆਯੋਜਿਤ ਕੀਤੀ ...
ਮੁੱਲਾਂਪੁਰ-ਦਾਖਾ, 3 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਅੱਡਾ ਦਾਖਾ ਮੰਡੀ ਮੁੱਲਾਂਪੁਰ ਦੇ ਸ਼ਾਂਤੀ ਭਵਨ ਵਿਖੇ ਸਾਹਿਤਕਾਰਾਂ ਤੇ ਪੰਜਾਬੀ ਬੋਲੀ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਸਾਦੀ ਤੇ ਪ੍ਰਭਾਵਸ਼ਾਲੀ ਇਕੱਤਰਤਾ ਵਿਚ ਕਵਿੱਤਰੀ ਵੀਰਪਾਲ ਕੌਰ ਭੱਠਲ ਭਨੋਹੜ ਦਾ ...
ਭੂੰਦੜੀ, 3 ਦਸੰਬਰ (ਕੁਲਦੀਪ ਸਿੰਘ ਮਾਨ)-ਉੱਘੇ ਸਮਾਜ ਸੇਵਕ ਤੇ ਸੁਖਵਿੰਦਰ ਸਿੰਘ ਆੜਤੀ ਦੀ ਪਤਨੀ ਅਤੇ ਜਗਮੋਹਣ ਸਿੰਘ ਬੀਰਮੀ ਦੀ ਮਾਤਾ ਬਲਜੀਤ ਕੌਰ (59) ਜੋ ਬੀਤੇ ਦਿਨੀਂ ਸੰਸਾਰਿਕ ਯਾਤਰਾ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਨਮਿੱਤ ਰੱਖੇ ਸਹਿਜ ਪਾਠ ਦੇ ਭੋਗ ...
ਰਾਏਕੋਟ, 3 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਕਿਸਾਨ ਸਰਕਾਰ ਬਣਾਉਣੀ ਵੀ ਜਾਣਦੇ ਨੇ ਤੇ ਸਰਕਾਰ ਨੂੰ ਹਰਾਉਣਾ ਵੀ ਜਾਣਦੇ ਨੇ | ਹਰਿਆਣਾ ਸਰਕਾਰ ਵਲੋਂ ਜੋ ਕਿਸਾਨਾਂ 'ਤੇ ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਹਨ ਉਹ ਬਹੁਤ ਹੀ ...
ਰਾਏਕੋਟ, 3 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਸਬਜ਼ੀ ਮੰਡੀ ਰਾਏਕੋਟ ਵਿਖੇ ਪ੍ਰਵਾਸੀ ਮਜ਼ਦੂਰਾਂ ਵਲੋਂ ਸੀਟੂ ਆਗੂ ਕਰਮਜੀਤ ਸਿੰਘ ਸਨੀ ਅਤੇ ਵਿਜੈ ਕੁਮਾਰ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...
ਸਿੱਧਵਾਂ ਬੇਟ, 3 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਲਾਗਲੇ ਪਿੰਡ ਲੀਲਾਂ ਮੇਘ ਵਿਖੇ ਸਥਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...
ਮੁੱਲਾਂਪੁਰ-ਦਾਖਾ, 3 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਮੰਡੀ ਮੁੱਲਾਂਪੁਰ ਦੇ ਉੱਘੇ ਕਾਰੋਬਾਰੀ ਅਮਰ ਸਿੰਘ ਐਾਡ ਸੰਨਜ ਰਵਿੰਦਰ ਸਿੰਘ ਰਵੀ ਚੀਮਾ ਪਰਿਵਾਰ ਦੀ ਮੁਖੀ ਮਾਤਾ ਰਣਜੀਤ ਕੌਰ ਦੇ ਅਕਾਲ ਚਲਾਣਾ 'ਤੇ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ, ਵਪਾਰੀਆਂ, ...
ਰਾਏਕੋਟ, 3 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਮੈਵਨ ਇੰਮੀਗ੍ਰੇਸ਼ਨ ਜੋ ਕਿ ਪਹਿਲਾਂ 'ਗਲੋਬਲ ਐਜੂਕੇਸ਼ਨ ਐਾਡ ਸਟੱਡੀ ਅਬਰੋਡ' ਵਜੋਂ ਸੇਵਾਵਾਂ ਨਿਭਾਅ ਰਹੀ ਸੀ, ਵਿਦਿਆਰਥੀਆਂ ਦੇ ਆਈਲਟਸ ਦੇ ਸ਼ਾਨਦਾਰ ਨਤੀਜੇ ਆਏ ਹਨ | ਸੰਸਥਾ ਤੋਂ ਘੱਟ ਸਮੇਂ ਵਿਚ ਕੋਚਿੰਗ ਪ੍ਰਾਪਤ ...
ਰਾਏਕੋਟ, 3 ਦਸੰਬਰ (ਸੁਸ਼ੀਲ)-ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪਾਰਟੀ ਵਲੋਂ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ ਵਿਧਾਨ ਸਭਾ ਹਲਕਾ ਰਾਏਕੋਟ ਦੇ ਸੋਸ਼ਲ ਮੀਡੀਆ ਇੰਚਾਰਜ ਪ੍ਰਦੀਪ ਸਿੰਘ ਗਰੇਵਾਲ ਵਲੋਂ ਸੰਸਦ ...
ਚੌਕੀਮਾਨ, 3 ਦਸੰਬਰ (ਤੇਜਿੰਦਰ ਸਿੰਘ ਚੱਢਾ)-ਕੇਂਦਰ ਸਰਕਾਰ ਦੇਸ਼ ਦੇ ਅੰਨਦਾਤੇ ਨਾਲ ਧੱਕਾ ਨਾ ਕਰੇ ਤੇ ਕਾਲੇ ਖੇਤੀ ਬਿੱਲਾਂ ਨੂੰ ਰੱਦ ਕਰਦੇ ਹੋਏ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦੇਵੇ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਤਲਵੰਡੀ ਖੁਰਦ ਦੇ ਸਰਪੰਚ ਦਰਸ਼ਨ ...
ਜਗਰਾਉ, 3 ਦਸੰਬਰ (ਜੋਗਿੰਦਰ ਸਿੰਘ)-64ਵੇਂ ਦਿਨ 'ਚ ਰੇਲਵੇ ਸਟੇਸ਼ਨ ਜਗਰਾਉਂ ਵਿਖੇ ਪਾਰਕ 'ਚ ਚੱਲ ਰਿਹਾ ਧਰਨਾ ਅੱਜ ਪੂਰੀ ਚੜ੍ਹਤ 'ਤੇ ਰਿਹਾ | ਅੱਜ ਦੇ ਧਰਨੇ 'ਚ ਵੱਖ-ਵੱਖ ਪਿੰਡਾਂ 'ਚੋਂ ਸੈਂਕੜੇ ਲੋਕ ਕਿਸਾਨ ਮਜ਼ਦੂਰ ਸ਼ਾਮਲ ਹੋਏ | ਇਸ ਸਮੇਂ ਦਿੱਲੀ ਕਿਸਾਨ ਸੰਘਰਸ਼ 'ਚ ਹਾਰਟ ...
ਚੌਾਕੀਮਾਨ, 3 ਦਸੰਬਰ (ਤੇਜਿੰਦਰ ਸਿੰਘ ਚੱਢਾ)-ਸਮਾਜ ਸੇਵੀ ਕੁਲਦੀਪ ਸਿੰਘ ਸੀਰਾ ਸਿੱਧਵਾਂ, ਜਸਵੀਰ ਸਿੰਘ, ਕਮਲਜੀਤ ਸਿੰਘ ਤੇ ਤਰਸੇਮ ਸਿੰਘ ਦੇ ਸਤਿਕਾਰਯੋਗ ਮਾਤਾ ਮਹਿੰਦਰ ਕੌਰ ਸਿੱਧਵਾਂ ਪਤਨੀ ਸਾਬਕਾ ਸਰਪੰਚ ਬਲਵੰਤ ਸਿੰਘ ਸਿੱਧਵਾਂ ਨਮਿੱਤ ਅੰਤਿਮ ਅਰਦਾਸ ਤੇ ...
ਸਿੱਧਵਾਂ ਬੇਟ, 3 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਦਫ਼ਤਰ ਪਾਵਰਕਾਮ ਸਿੱਧਵਾਂ ਬੇਟ ਦੇ ਸਹਾਇਕ ਕਾਰਜਕਾਰੀ ਇੰਜਨੀਅਰ ਪ੍ਰਭਜੋਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁਝ ਜ਼ਰੂਰੀ ਕਾਰਨਾਂ ਕਰਕੇ 4 ਦਸੰਬਰ ਦਿਨ ਸ਼ੁੱਕਰਵਾਰ ਨੂੰ 66 ਕੇ.ਵੀ. ਗਰਿੱਡ ਸਿੱਧਵਾਂ ...
ਸਿੱਧਵਾਂ ਬੇਟ, 3 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੇ ਮੁੱਖ ਗੁਰਦੁਆਰਾ ਸਾਹਿਬ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ 4 ਦਸੰਬਰ ਨੂੰ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...
ਹੰਬੜਾਂ, 3 ਦਸੰਬਰ (ਹਰਵਿੰਦਰ ਸਿੰਘ ਮੱਕੜ)- ਕੇਂਦਰ ਸਰਕਾਰ ਵਲੋਂ ਬਣਾਏ ਜਾ ਰਹੇ ਦਿੱਲੀ ਕੱਟੜਾ ਹਾਈਵੇਅ ਕਾਰਨ ਜ਼ਮੀਨਾਂ ਬਰਬਾਦ ਹੋਣ ਕਾਰਨ ਪਹਿਲਾਂ ਹੀ ਹਾਈਵੇਅ ਨੇੜਲੇ ਕਿਸਾਨ ਬਹੁਤ ਪਰੇਸ਼ਾਨੀ 'ਚ ਹਨ ਅਤੇ ਹੁਣ ਵਲੀਪਰ ਕਲਾਂ ਕੋਲੋਂ ਇਸੇ ਹਾਈਵੇਅ ਤੋਂ ਚੁਰਸਤਾ ਬਣਾ ...
ਮੁੱਲਾਂਪੁਰ-ਦਾਖਾ, 3 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨਕਾਰੀ ਕਿਸਾਨਾਂ ਲਈ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਸ਼ਰਾਰਤੀ, ਭਗੌੜੇ, ਬਦਮਾਸ਼, ਮੁਸ਼ਟੰਡੇ ਕਈ ਹੋਰ ਅਪਸ਼ਬਦ ਬੋਲੇ ਜਾਣ ਦੀ ...
ਹੰਬੜਾਂ, 3 ਦਸੰਬਰ (ਹਰਵਿੰਦਰ ਸਿੰਘ ਮੱਕੜ)-ਪੁਲਿਸ ਚੌਾਕੀ ਹੰਬੜਾਂ ਦੀ ਪੁਲਿਸ ਵਲੋਂ ਨਾਜਾਇਜ਼ ਤੌਰ 'ਤੇ ਸ਼ਰਾਬ ਲਿਜਾ ਰਹੇ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ | ਹੌਲਦਾਰ ਰਜੇਸ਼ ਕੁਮਾਰ ਦੇ ਦੱਸਿਆ ਕਿ ਹੰਬੜਾਂ ਤੋਂ ਭੱਠਾਧੂਹਾ ਮੇਨ ਰੋਡ ਉੱਪਰ ...
ਮੁੱਲਾਂਪੁਰ-ਦਾਖਾ, 3 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੱਦੇ 'ਤੇ ਲੁਧਿਆਣਾ ਇਕਾਈ ਦੇ ਵੱਖੋ-ਵੱਖ ਬਲਾਕ ਅਹੁਦੇਦਾਰਾਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਸੰਘਰਸ਼ ਦੀ ਹਮਾਇਤ ਅਤੇ ਮੋਦੀ ਦੀ ਕੇਂਦਰ ਸਰਕਾਰ ਦੇ ...
ਚੌਾਕੀਮਾਨ, 3 ਦਸੰਬਰ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਾਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ 'ਤੇ 62ਵੇਂ ਦਿਨ ਵੀ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਵੀਰਾਂ ਦੇ ਸਹਿਯੋਗ ਨਾਲ ਕਿਸਾਨ ...
ਗੁਰੂਸਰ ਸੁਧਾਰ, 3 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪਿੰਡ ਰਾਜੋਆਣਾ ਖੁਰਦ ਵਿਖੇ ਅੱਜ ਵੱਡੀ ਗਿਣਤੀ ਅੰਦਰ ਸਕੂਲੀ ਬੱਚਿਆਂ ਨੇ ਦਿੱਲੀ ਵਿਖੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਰੋਸ ਧਰਨਾ ਦੇ ਰਹੇ ਕਿਸਾਨਾਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਦਿਆਂ ਜਿਥੇ ਪ੍ਰਧਾਨ ਮੰਤਰੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX