ਧਨੌਲਾ 3 ਦਸੰਬਰ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਦਿੱਲੀ ਵਿਖੇ ਕੀਤੇ ਜਾ ਰਹੇ ਕਿਸਾਨ ਅੰਦੋਲਨ ਮੌਕੇ ਕਾਰ ਨੂੰ ਅੱਗ ਲੱਗ ਜਾਣ ਕਾਰਨ ਅਕਾਲ ਚਲਾਣਾ ਕਰ ਗਏ ਧਨੌਲਾ ਮੰਡੀ ਦੇ ਵਸਨੀਕ ਜਨਕ ਰਾਜ ਦੀ ਮਿ੍ਤਕ ਦੇਹ ਦਾ ਕਿਸਾਨ ਜਥੇਬੰਦੀਆਂ ਵਲੋਂ ਵੱਡੀ ਪੱਧਰ 'ਤੇ ਸ਼ਮੂਲੀਅਤ ਕਰ ਕੇ ਸਸਕਾਰ ਕੀਤਾ ਗਿਆ | ਅੰਤਿਮ ਸੰਸਕਾਰ ਲਈ ਚੱਲਣ ਤੋਂ ਪਹਿਲਾਂ ਕਿਸਾਨ ਯੂਨੀਅਨ ਵਲੋਂ ਜਨਕ ਰਾਜ ਦੀ ਮਿ੍ਤਕ ਦੇਹ 'ਤੇ ਕਿਸਾਨ ਯੂਨੀਅਨ ਦਾ ਝੰਡਾ ਪਾਇਆ ਗਿਆ | ਧਨੌਲਾ ਦੀਆਂ ਸਮੁੱਚੀਆਂ ਸਮਾਜ ਸੇਵੀ, ਰਾਜਨੀਤਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੱਡੀ ਪੱਧਰ 'ਤੇ ਸ਼ਾਮਿਲ ਹੋ ਕੇ ਸਸਕਾਰ ਲਈ ਚੱਲੇ ਕਾਫ਼ਲੇ 'ਚ ਸ਼ਮੂਲੀਅਤ ਕੀਤੀ | ਇਸ ਤੋਂ ਪਹਿਲਾਂ ਨਾਇਬ ਤਹਿਸੀਲਦਾਰ ਧਨੌਲਾ ਆਸ਼ੂ ਪ੍ਰਭਾਸ਼ ਜੋਸ਼ੀ ਨੇ ਪੰਜਾਬ ਸਰਕਾਰ ਵਲੋਂ ਭੇਜੇ ਗਏ 5 ਲੱਖ ਰੁਪਏ ਦਾ ਚੈੱਕ ਜਨਕ ਰਾਜ ਦੇ ਬੇਟੇ ਸਾਹਿਲ ਤੇ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨੂੰ ਸਪੁਰਦ ਕੀਤਾ ਅਤੇ ਬਾਕੀ 5 ਲੱਖ ਰੁਪਏ ਦਾ ਚੈੱਕ ਭੋਗ ਮੌਕੇ ਦੇਣ ਦਾ ਭਰੋਸਾ ਦਿਵਾਇਆ | ਜਨਕ ਰਾਜ ਦੀ ਮਿ੍ਤਕ ਦੇਹ ਨੂੰ ਉਨ੍ਹਾਂ ਦੇ ਬੇਟੇ ਸਾਹਿਲ ਨੇ ਅਗਨੀ ਭੇਟ ਕੀਤੀ | ਇਸ ਮੌਕੇ ਐਸ. ਐਚ. ਓ. ਕੁਲਦੀਪ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਥੇਬੰਦਕ ਜਰਨੈਲ ਸਿੰਘ, ਬਲਾਕ ਪ੍ਰਧਾਨ ਕਿ੍ਸ਼ਨ ਸਿੰਘ ਛੰਨਾ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕਾ ਭਰ ਵਿਚੋਂ ਸੰਗਤਾਂ ਹਾਜ਼ਰ ਸਨ | ਸਮੁੱਚੀ ਕਿਸਾਨ ਯੂਨੀਅਨ ਨੇ ਅੰਤਿਮ ਸੰਸਕਾਰ ਤੋਂ ਪਹਿਲਾਂ ਜਨਕ ਰਾਜ ਦੀ ਮਿ੍ਤਕ ਦੇਹ ਨੂੰ ਝੰਡੇ ਪੁੱਠੇ ਕਰ ਕੇ ਸਲਾਮੀ ਦਿੱਤੀ ਗੲਾੀ |
ਰੂੜੇਕੇ ਕਲਾਂ, 3 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਲਾਗਲੇ ਪਿੰਡ ਧੌਲਾ ਵਿਖੇ ਪਲਾਟ ਦੇ ਝਗੜੇ ਨੂੰ ਲੈ ਕੇ ਇਕ ਵਿਅਕਤੀ ਵਲੋਂ ਖ਼ੁਦਕੁਸ਼ੀ ਕਰਨ ਤੇ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ਾਂ ਤਹਿਤ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ...
ਬਰਨਾਲਾ, 3 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਨਗਰ ਕੌਾਸਲ ਬਰਨਾਲਾ ਵਲੋਂ ਕਚਹਿਰੀ ਚੌਕ ਤੋਂ ਲੈ ਕੇ ਆਈ. ਟੀ. ਆਈ. ਚੌਕ ਤੇ ਸੰਗਰੂਰ ਰੋਡ ਟੀ-ਪੁਆਇੰਟ ਤੱਕ ਨਾਜਾਇਜ਼ ਤੌਰ 'ਤੇ ਲੱਗੇ ਇਸ਼ਤਿਹਾਰੀ ਬੋਰਡਾਂ ਨੂੰ ਉਤਾਰਿਆ ਗਿਆ | ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਮਨਪ੍ਰੀਤ ...
ਟੱਲੇਵਾਲ, 3 ਦਸੰਬਰ (ਸੋਨੀ ਚੀਮਾ)-ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਦਿੱਲੀ ਜਾਣ ਲਈ ਪ੍ਰੇਰਿਤ ਕਰਨ ਹਿਤ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਇਕਾਈ ਭੋਤਨਾ ਵਲੋਂ ਜਿਥੇ ਬੀਤੇ ਕੱਲ੍ਹ ਨੌਜਵਾਨਾਂ ਦਾ ...
ਸ਼ਹਿਣਾ, 3 ਦਸੰਬਰ (ਸੁਰੇਸ਼ ਗੋਗੀ)-ਗ੍ਰਾਮ ਪੰਚਾਇਤ ਸ਼ਹਿਣਾ ਨੂੰ ਸ਼ਹਿਣਾ ਦੇ ਵਿਦੇਸ਼ਾਂ 'ਚ ਵਸਦੇ ਪਿੰਡ ਵਾਸੀਆਂ ਨੇ 4 ਲੱਖ 70 ਹਜ਼ਾਰ ਰੁਪਏ ਕਿਸਾਨੀ ਸੰਘਰਸ਼ ਲਈ ਦਾਨ ਦੇਣ ਵਾਸਤੇ ਭੇਜੇ | ਜਿਸ ਦੀ ਪਹਿਲੇ ਪੜਾਅ ਦੌਰਾਨ ਧੰਨਾ ਸਿੰਘ ਖਿਆਲੀ ਵਾਲਾ ਪੁੱਤਰ ਗੁਰਜੰਟ ...
ਸ਼ਹਿਣਾ, 3 ਦਸੰਬਰ (ਸੁਰੇਸ਼ ਗੋਗੀ)-ਪੰਜਾਬ ਤੇ ਪੂਰੇ ਹਿੰਦੁਸਤਾਨ ਦੇ ਕਿਸਾਨਾਂ ਵਲੋਂ ਦਿੱਲੀ ਦੀਆਂ ਸਰਹੱਦਾਂ 'ਤੇ ਸ਼ੁਰੂ ਕੀਤੇ ਸੰਘਰਸ਼ 'ਚ ਪਿੰਡਾਂ ਵਿਚੋਂ ਕ੍ਰਮਵਾਰ ਜਥੇ ਜਾਣ ਦਾ ਰੁਝਾਨ ਜਾਰੀ ਹੈ | ਇਸੇ ਤਰ੍ਹਾਂ ਪਿੰਡ ਸੁਖਪੁਰਾ ਤੇ ਉਗੋਕੇ ਤੋਂ ਮੋਟਰਸਾਈਕਲਾਂ ...
ਬਰਨਾਲਾ, 3 ਦਸੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਸ: ਬਲਵੀਰ ਸਿੰਘ ਸਿੱਧੂ ਵਲੋਂ ਬਰਨਾਲਾ ਵਾਸੀਆਂ ਦੀ ...
ਸ਼ਹਿਣਾ, 3 ਦਸੰਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕਾਈ ਈਸ਼ਰ ਸਿੰਘ ਵਾਲਾ ਵਿਖੇ ਕਿਸਾਨ ਯੂਨੀਅਨ ਦੇ ਸੰਘਰਸ਼ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਮੋਟਰਸਾਈਕਲ ਮਾਰਚ ਕੱਢਿਆ ਗਿਆ | ਇਕਾਈ ਪ੍ਰਧਾਨ ਗੁਲਾਬ ਸਿੰਘ ਮਾਨ, ਗੁਰਮੀਤ ਸਿੰਘ ਮਾਨ, ...
ਸ਼ਹਿਣਾ, 3 ਦਸੰਬਰ (ਸੁਰੇਸ਼ ਗੋਗੀ)-ਗ੍ਰਾਮ ਪੰਚਾਇਤ ਸ਼ਹਿਣਾ ਨੂੰ ਸ਼ਹਿਣਾ ਦੇ ਵਿਦੇਸ਼ਾਂ 'ਚ ਵਸਦੇ ਪਿੰਡ ਵਾਸੀਆਂ ਨੇ 4 ਲੱਖ 70 ਹਜ਼ਾਰ ਰੁਪਏ ਕਿਸਾਨੀ ਸੰਘਰਸ਼ ਲਈ ਦਾਨ ਦੇਣ ਵਾਸਤੇ ਭੇਜੇ | ਜਿਸ ਦੀ ਪਹਿਲੇ ਪੜਾਅ ਦੌਰਾਨ ਧੰਨਾ ਸਿੰਘ ਖਿਆਲੀ ਵਾਲਾ ਪੁੱਤਰ ਗੁਰਜੰਟ ...
ਮਹਿਲ ਕਲਾਂ, 3 ਦਸੰਬਰ (ਅਵਤਾਰ ਸਿੰਘ ਅਣਖੀ)-ਪੈਨਸ਼ਨਰਜ਼ ਐਸੋਸੀਏਸ਼ਨ (ਪੀ. ਐਸ. ਪੀ. ਸੀ. ਐਲ.) ਮਹਿਲ ਕਲਾਂ ਦੀ ਜ਼ਰੂਰੀ ਮੀਟਿੰਗ ਸਾਥੀ ਪਾਰਸ ਦੀ ਅਗਵਾਈ ਹੇਠ ਸਥਾਨਕ ਦਾਣਾ ਮੰਡੀ ਵਿਖੇ ਹੋਈ | ਇਸ ਮੌਕੇ ਡਵੀਜ਼ਨ ਪ੍ਰਧਾਨ ਸੁਖਜੰਟ ਸਿੰਘ ਨੇ ਕਿਹਾ ਕਿ ਮੈਨੇਜਮੈਂਟ ...
ਭਦੌੜ, 3 ਦਸੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦੇ ਐਮ. ਏ. ਪੰਜਾਬੀ ਦਾ ਨਤੀਜਾ ਸ਼ਾਨਦਾਰ ਰਿਹਾ | ਪੰਜਾਬੀ ਵਿਭਾਗ ਦੇ ਮੁਖੀ ਡਾ: ਚਰਨਦੀਪ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਸਮੈਸਟਰ ਪਹਿਲਾ ਤੇ ...
ਧਨੌਲਾ, 3 ਦਸੰਬਰ (ਜਤਿੰਦਰ ਸਿੰਘ ਧਨੌਲਾ)-ਭਾਰਤੀ ਕਿਸਾਨ ਯੂਨੀਅਨ ਵਲੋਂ ਆਰੰਭੇ ਸੰਘਰਸ਼ ਦੌਰਾਨ ਜਨਕ ਰਾਜ ਨੇ ਆਪਣਾ ਬਲੀਦਾਨ ਦੇ ਕੇ ਹਿੰਦੂ ਸਿੱਖ ਏਕਤਾ ਦੀ ਮਿਸਾਲ ਪੈਦਾ ਕੀਤੀ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਤੇ ਸਿੱਖ ਚਿੰਤਕ ...
ਬਰਨਾਲਾ, 3 ਦਸੰਬਰ (ਅਸ਼ੋਕ ਭਾਰਤੀ)-ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ 'ਚੋਂ ਸਫਲਤਾ ...
ਬਰਨਾਲਾ, 3 ਦਸੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਵਾਇਰਸ ਦਾ ਇਕ ਨਵਾਂ ਕੇਸ ਆਇਆ ਹੈ ਜਦ ਕਿ 2 ਹੋਰ ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਤੋਂ ਇਕ ਮਰੀਜ਼ ਕੋਰੋਨਾ ਪਾਜ਼ੀਟਿਵ ...
ਬਰਨਾਲਾ, 3 ਦਸੰਬਰ (ਧਰਮਪਾਲ ਸਿੰਘ)-ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਬਰਨਾਲਾ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਇਕ ਕਤਲ ਕੇਸ ਦਾ ਫ਼ੈਸਲਾ ਕਰਦਿਆਂ ਕੇਸ 'ਚ ਨਾਮਜ਼ਦ ਇਕ ਔਰਤ ਸਮੇਤ 3 ਜਾਣਿਆਂ ਨੂੰ ਬਾਇੱਜ਼ਤ ਬਰੀ ਕਰ ਦਿੱਤਾ | ਕੇਸ ਦੀ ਜਾਣਕਾਰੀ ਅਨੁਸਾਰ ਦਰਸ਼ਨ ਸਿੰਘ ਪੱੁਤਰ ...
ਰੂੜੇਕੇ ਕਲਾਂ, 3 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਸਾਹਿਬ ਵਲੋਂ ਭਾਈ ਪਰਮਜੀਤ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਕਮੇਟੀ ਹਲਕਾ ਬਰਨਾਲਾ ਨੇ ਭਾਈ ਗੁਰਸੇਵਕ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਧੂਰਕੋਟ ਨੂੰ ...
ਸੰਗਰੂਰ, 3 ਦਸੰਬਰ (ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਜੇਲ੍ਹ ਸੰਗਰੂਰ 'ਚ ਇਕ ਹਵਾਲਾਤੀ ਤੋਂ ਮੋਬਾਈਲ ਮਿਲਣ 'ਤੇ ਥਾਣਾ ਸਿਟੀ-1 'ਚ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਿਟੀ-1 ਦੇ ਐਸ. ਐਚ. ਓ. ਇੰਸਪੈਕਟਰ ਪਿ੍ਤਪਾਲ ਸਿੰਘ ਅਨੁਸਾਰ ਅਵਤਾਰ ਸਿੰਘ ...
ਬਰਨਾਲਾ, 3 ਦਸੰਬਰ (ਧਰਮਪਾਲ ਸਿੰਘ)-ਤਿੰਨ ਖੇਤੀ ਵਿਰੋਧੀ ਕਾਨੂੰਨਾਂ ਤੇ ਬਿਜਲੀ ਸੋਧ ਬਿਲ-2020 ਅਤੇ ਪਰਾਲੀ ਸਾੜਨ ਸਬੰਧੀ ਕਿਸਾਨਾਂ ਨੂੰ ਇਕ ਕਰੋੜ ਰੁਪਏ ਜੁਰਮਾਨਾ ਤੇ 5 ਸਾਲ ਦੀ ਕੈਦ ਵਾਲੇ ਆਰਡੀਨੈਂਸ ਖ਼ਿਲਾਫ਼ 30 ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ ਬਰਨਾਲਾ ਦੀ ...
ਤਪਾ ਮੰਡੀ, 3 ਦਸੰਬਰ (ਪ੍ਰਵੀਨ ਗਰਗ)-ਸਬ-ਡਵੀਜ਼ਨ ਤਪਾ ਦੇ ਨਵ-ਨਿਯੁਕਤ ਡੀ. ਐਸ. ਪੀ. ਬਲਜੀਤ ਸਿੰਘ ਬਰਾੜ ਨੇ ਡੀ. ਐੱਸ. ਪੀ. ਦਫ਼ਤਰ ਤਪਾ ਵਿਖੇ ਅਹੁਦਾ ਸੰਭਾਲਣ ਉਪਰੰਤ ਸਬ-ਡਵੀਜ਼ਨ ਤਪਾ ਅਧੀਨ ਆਉਂਦੇ ਸਮੂਹ ਥਾਣਿਆਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ਸਮੁੱਚੇ ...
ਧਰਮਪਾਲ ਸਿੰਘ 90413-68055 ਬਰਨਾਲਾ-ਜ਼ਿਲ੍ਹਾ ਬਰਨਾਲਾ ਤੋਂ 7 ਕਿੱਲੋਮੀਟਰ ਦੀ ਦੂਰੀ 'ਤੇ ਬਰਨਾਲਾ-ਧੂਰੀ ਸੜਕ 'ਤੇ ਸਥਿਤ 350 ਸਾਲ ਪੁਰਾਣਾ ਪਿੰਡ ਸੇਖਾ ਜੋ ਸ਼ੇਖਾਵਤ ਭਰਾਈ ਵਲੋਂ ਵਸਾਇਆ ਹੋਇਆ ਹੈ | ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਜਦੋਂ ਮਾਲਵੇ ਦੀ ਫੇਰੀ ...
ਬਰਨਾਲਾ, 3 ਦਸੰਬਰ (ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਮਹਾਂਮਾਰੀ ਦੌਰਾਨ ਸਿਹਤ ਵਿਭਾਗ ਵਲੋਂ ਕੋਵਿਡ ਵਿਰੁੱਧ ਉਪਰਾਲਿਆਂ ਦੇ ਨਾਲ-ਨਾਲ ਆਮ ਸੇਵਾਵਾਂ ਲਗਾਤਾਰ ਦਿੱਤੀਆਂ ਗਈਆਂ ਹਨ | ਲਾਕਡਾਊਨ/ਕਰਫ਼ਿਊ ਦੌਰਾਨ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ 'ਚ 2981 ਜਣੇਪੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX