ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  1 day ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  1 day ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  1 day ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  1 day ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  1 day ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  1 day ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  1 day ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  1 day ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  1 day ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  1 day ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  1 day ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  1 day ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  1 day ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  1 day ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  1 day ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  1 day ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  1 day ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  1 day ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  1 day ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 20 ਮੱਘਰ ਸੰਮਤ 552

ਸਨਅਤ ਤੇ ਵਪਾਰ

ਆਰ.ਬੀ.ਆਈ. ਨੇ ਐਚ.ਡੀ.ਐਫ਼.ਸੀ. ਨੂੰ ਨਵੇਂ ਕ੍ਰੈਡਿਟ ਕਾਰਡ ਜਾਰੀ ਕਰਨ ਤੋਂ ਰੋਕਿਆ

ਨਵੀਂ ਦਿੱਲੀ, 3 ਦਸੰਬਰ (ਏਜੰਸੀ)- ਨਿੱਜੀ ਖੇਤਰ ਦੇ ਐਚ.ਡੀ.ਐਫ਼.ਸੀ. ਬੈਂਕ ਨੇ ਵੀਰਵਾਰ ਨੂੰ ਕਿਹਾ ਕਿ ਆਰ.ਬੀ.ਆਈ. (ਭਾਰਤੀ ਰਿਜ਼ਰਵ ਬੈਂਕ) ਨੇ ਉਸ ਨੂੰ ਆਪਣੀਆਂ ਆਗਾਮੀ ਡਿਜੀਟਲ ਕਾਰੋਬਾਰੀ ਗਤੀਵਿਧੀਆਂ ਅਤੇ ਨਵੇਂ ਕ੍ਰੈਡਿਟ ਕਾਰਡ ਜਾਰੀ ਕਰਨ ਨੂੰ ਅਸਥਾਈ ਰੂਪ 'ਚ ਰੋਕਣ ਲਈ ਕਿਹਾ ਹੈ | ਕੇਂਦਰੀ ਬੈਂਕ ਨੇ ਐਚ.ਡੀ.ਐਫ਼.ਸੀ. ਦੇ ਡਾਟਾ ਸੈਂਟਰ ਨੂੰ ਪਿਛਲੇ ਮਹੀਨੇ ਕੰਮਕਾਜ ਪ੍ਰਭਾਵਿਤ ਹੋਣ ਦੇ ਚਲਦੇ ਇਹ ਆਦੇਸ਼ ਦਿੱਤਾ | ਐਚ.ਡੀ.ਐਫ਼.ਸੀ. ਬੈਂਕ ਨੇ ਸ਼ੇਅਰ ਬਾਜ਼ਾਰ ਨੂੰ ਦੱਸਿਆ ਕਿ ਆਰ.ਬੀ.ਆਈ. ਨੇ ਐਚ.ਡੀ.ਐਫ਼.ਸੀ. ਬੈਂਕ ਲਿਮਟਿਡ ਨੂੰ ਬੀਤੇ ਦਿਨ ਆਦੇਸ਼ ਜਾਰੀ ਕੀਤੇ ਹਨ, ਜੋ ਪਿਛਲੇ 2 ਸਾਲਾਂ 'ਚ ਬੈਂਕ ਦੇ ਇੰਟਰਨੈੱਟ ਬੈਂਕਿੰਗ/ਮੋਬਾਈਲ ਬੈਂਕਿੰਗ/ ਪੇਮੈਂਟ ਬੈਂਕਿੰਗ 'ਚ ਹੋਈਆਂ ਪ੍ਰੇਸ਼ਾਨੀਆਂ ਦੇ ਸਬੰਧ 'ਚ ਹਨ, ਜਿਸ 'ਚ ਹਾਲ ਹੀ 21 ਨਵੰਬਰ 2020 ਨੂੰ ਪ੍ਰਾਇਮਰੀ ਡਾਟਾ ਸੈਂਟਰ 'ਚ ਬਿਜਲੀ ਬੰਦ ਹੋਣ ਦੇ ਚਲਦੇ ਬੈਂਕ ਦੀ ਇੰਟਰਨੈੱਟ ਬੈਂਕਿੰਗ ਅਤੇ ਭੁਗਤਾਨ ਪ੍ਰਣਾਲੀ ਬੰਦ ਹੋਣਾ ਸ਼ਾਮਿਲ ਹੈ | ਐਚ.ਡੀ.ਐਫ਼.ਸੀ. ਬੈਂਕ ਨੇ ਕਿਹਾ ਕਿ ਆਰ.ਬੀ.ਆਈ. ਨੇ ਸਲਾਹ ਦਿੱਤੀ ਹੈ ਕਿ ਉਹ ਆਪਣੇ ਡਿਜੀਟਲ ਪ੍ਰੋਗਰਾਮ 2.0 ਅਤੇ ਹੋਰ ਪ੍ਰਸਤਾਵੀ ਆਈ.ਟੀ. ਪ੍ਰਯੋਗਾਂ ਦੇ ਤਹਿਤ ਆਗਾਮੀ ਡਿਜੀਟਲ ਵਪਾਰ ਵਿਕਾਸ ਗਤੀਵਿਧੀਆਂ ਅਤੇ ਨਵੇਂ ਕੈ੍ਰਡਿਟ ਕਾਰਡ ਗਾਹਕਾਂ ਨੂੰ ਜਾਰੀ ਕਰਨਾ ਰੋਕ ਦੇਵੇ | ਆਰ.ਬੀ.ਆਈ. ਦੇ ਨਿਰਦੇਸ਼ਕ ਮੰਡਲ ਨੇ ਐਚ.ਡੀ.ਐਫ਼.ਸੀ. ਨੂੰ ਕਿਹਾ ਹੈ ਕਿ ਉਹ ਕਮੀਆਂ ਦੀ ਜਾਂਚ ਕਰੇ ਅਤੇ ਜਵਾਬਦੇਹੀ ਤੈਅ ਕਰੇ | ਐਚ.ਡੀ.ਐਫ਼.ਸੀ. ਬੈਂਕ ਨੇ ਕਿਹਾ ਕਿ ਇਨ੍ਹਾਂ ਉਪਾਵਾਂ ਨਾਲ ਉਨ੍ਹਾਂ ਦੇ ਸਮੁੱਚੇ ਕਾਰੋਬਾਰ 'ਤੇ ਕੋਈ ਪ੍ਰਭਾਵ ਨਹੀਂ ਪਵੇਗਾ |

ਫਾਰਚੂਨ ਦੀ ਟਾਪ 500 ਭਾਰਤੀ ਕੰਪਨੀਆਂ ਦੀ ਸੂਚੀ 'ਚ ਰਿਲਾਇੰਸ ਮੋਹਰੀ

ਇੰਡੀਅਨ ਆਇਲ ਤੇ ਆਇਲ ਐਾਡ ਨੈਚੂਰਲ ਗੈਸ ਨੂੰ ਦੂਸਰਾ ਤੇ ਤੀਸਰਾ ਸਥਾਨ

ਨਵੀਂ ਦਿੱਲੀ, 3 ਦਸੰਬਰ (ਏਜੰਸੀ)- ਮੁਕੇਸ਼ ਅੰਬਾਨੀ ਦੀ ਮਾਲਕੀ ਵਾਲੀ ਰਿਲਾਇੰਸ ਇੰਡਸਟਰੀ ਨੇ ਦੇਸ਼ 'ਚ ਕਾਰੋਬਾਰ ਕਰਦੀਆਂ 500 ਕੰਪਨੀਆਂ 'ਚ ਪਹਿਲੀ ਜਗ੍ਹਾ ਬਣਾਈ ਹੈ | ਫਾਰਚੂਨ ਇੰਡੀਆ ਦੁਆਰਾ ਜਾਰੀ ਸੂਚੀ ਅਨੁਸਾਰ ਦੂਸਰੇ ਸਥਾਨ 'ਤੇ ਸਰਕਾਰੀ ਕੰਪਨੀ ਇੰਡੀਅਨ ਆਇਲ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਦੂਸਰੇ ਦਿਨ ਵਾਧਾ

ਨਵੀਂ ਦਿੱਲੀ, 3 ਦਸੰਬਰ (ਏਜੰਸੀ)- ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਵੀਰਵਾਰ ਨੂੰ ਫਿਰ ਵਾਧਾ ਦਰਜ ਕੀਤਾ ਗਿਆ | ਤੇਲ ਵੰਡ ਕੰਪਨੀਆਂ ਨੇ ਪੈਟਰੋਲ ਦੇ ਭਾਅ 'ਚ ਦਿੱਲੀ 'ਚ 17 ਪੈਸੇ, ਕੋਲਕਾਤਾ 'ਚ 16 ਪੈਸੇ, ਮੁੰਬਈ 'ਚ 17 ਪੈਸੇ ਅਤੇ ਚੇਨਈ 'ਚ 15 ਪੈਸੇ ਦਾ ਵਾਧਾ ਕੀਤਾ ਹੈ | ਨਾਲ ਡੀਜ਼ਲ ...

ਪੂਰੀ ਖ਼ਬਰ »

ਰਸੋਈ ਗੈਸ ਸਿਲੰਡਰ 50 ਰੁਪਏ ਮਹਿੰਗਾ

ਨਵੀਂ ਦਿੱਲੀ, 3 ਦਸੰਬਰ (ਏਜੰਸੀ)- ਗੈਰ-ਸਬਸਿਡੀ ਵਾਲੇ ਐਲ.ਪੀ.ਜੀ. ਗੈਸ ਸਿਲੰਡਰ ਦੇ ਭਾਅ ਵਧ ਗਏ ਹਨ | ਆਈ.ਓ.ਸੀ. ਨੇ ਦਿਸੰਬਰ ਲਈ ਗੈਸ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ | ਗੈਰ-ਸਬਸਿਡੀ ਵਾਲੇ ਐਲ.ਪੀ.ਜੀ. ਸਿਲੰਡਰ ਦੀ ਕੀਮਤ ਦੇਸ਼ ਭਰ 'ਚ ਵਧਾ ਦਿੱਤੀ ਗਈ ਹੈ | ਪੰਜ ਮਹੀਨਿਆਂ ...

ਪੂਰੀ ਖ਼ਬਰ »

ਨਵੰਬਰ 'ਚ 9 ਫੀਸਦੀ ਘਟਿਆ ਨਿਰਯਾਤ

ਵਪਾਰ ਘਾਟੇ 'ਚ ਵੀ ਆਈ ਕਮੀ

ਨਵੀਂ ਦਿੱਲੀ, 3 ਦਸੰਬਰ (ਏਜੰਸੀ)- ਨਵੰਬਰ ਮਹੀਨੇ 'ਚ ਦੇਸ਼ ਦਾ ਨਿਰਯਾਤ 9 ਫੀਸਦੀ ਘਟ ਗਿਆ ਹੈ | ਨਾਲ ਹੀ ਦੂਸਰੇ ਪਾਸੇ ਵਪਾਰਕ ਘਾਟੇ 'ਚ ਵੀ ਕਮੀ ਦਰਜ ਕੀਤੀ ਗਈ ਹੈ | ਵਪਾਰਕ ਮੰਤਰਾਲੇ ਨੇ ਬੀਤੇ ਦਿਨ ਇਹ ਅੰਕੜੇ ਜਾਰੀ ਕੀਤੇ ਹਨ | ਅੰਕੜਿਆਂ ਦੇ ਮੁਤਾਬਿਕ ਪਿਛਲੇ ਮਹੀਨੇ ...

ਪੂਰੀ ਖ਼ਬਰ »

ਅਕਤੂਬਰ-ਨਵੰਬਰ 'ਚ ਖੰਡ ਉਤਪਾਦਨ ਦੁੱਗਣਾ-ਥੋਕ ਭਾਅ 'ਚ ਕਮੀ

ਨਵੀਂ ਦਿੱਲੀ, 3 ਦਸੰਬਰ (ਏਜੰਸੀ)- ਅਕਤੂਬਰ-ਨਵੰਬਰ ਦੌਰਾਨ ਖੰਡ ਦਾ ਦੁਗਣਾ ਉਤਪਾਦਨ ਹੋਇਆ ਹੈ | ਇਨ੍ਹਾਂ ਦੋ ਮਹੀਨਿਆਂ 'ਚ ਕੁੱਲ 42.9 ਲੱਖ ਟਨ ਦਾ ਉਤਪਾਦਨ ਹੋਇਆ ਹੈ | ਇਹ ਪਿਛਲੇ ਸਾਲ ਦੇ ਏਨੇ ਸਮੇਂ ਦੇ ਮੁਕਾਬਲੇ ਦੁਗਣਾ ਹੈ | ਇੰਡੀਅਨ ਸ਼ੂਗਰ ਮਿਲਜ਼ ਐਸੋਸੀਏਸ਼ਨ ਨੇ ਖੰਡ ...

ਪੂਰੀ ਖ਼ਬਰ »

ਸਰਕਾਰ ਨੇ ਘਰੇਲੂ ਉਡਾਣਾਂ ਦੀ ਗਿਣਤੀ 80 ਫ਼ੀਸਦੀ ਕੀਤੀ

ਨਵੀਂ ਦਿੱਲੀ, 3 ਦਸੰਬਰ (ਏਜੰਸੀ)- ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਵੀਰਵਾਰ ਨੂੰ ਦੱਸਿਆ ਕਿ ਇੰਡੀਅਨ ਏਅਰਲਾਈਨਜ਼ ਦੀਆਂ ਘਰੇਲੂ ਉਡਾਨਾਂ ਦੀ ਗਿਣਤੀ ਪ੍ਰੀ-ਕੋਵਿਡ ਪੱਧਰ ਦੇ 70 ਫ਼ੀਸਦੀ ਤੋਂ ਵਧਾ ਕੇ 80 ਫ਼ੀਸਦੀ ਕਰ ਦਿੱਤੀ ਗਈ ਹੈ। ਸ. ਪੁਰੀ ਨੇ ਇਸ ...

ਪੂਰੀ ਖ਼ਬਰ »

ਕੋਰੋਨਾ ਕਾਰਨ 7.2 ਕਰੋੜ ਤੋਂ ਵਧੇਰੇ ਬੱਚਿਆਂ ਦੇ ਗ਼ਰੀਬ ਹੋਣ ਦਾ ਖ਼ਤਰਾ-ਵਿਸ਼ਵ ਬੈਂਕ

ਵਾਸ਼ਿੰਗਟਨ, 3 ਦਸੰਬਰ (ਏਜੰਸੀ)-ਵਿਸ਼ਵ ਬੈਂਕ ਨੇ ਕਿਹਾ ਹੈ ਕਿ ਕੋਵਿਡ-19 ਦੇ ਚੱਲਦੇ ਸਕੂਲ ਬੰਦ ਰਹਿਣ ਕਾਰਨ 7.2 ਕਰੋੜ ਤੋਂ ਵਧੇਰੇ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋਈ ਹੈ ਅਤੇ ਇਸ ਨਾਲ ਉਨ੍ਹਾਂ ਦੇ ਗਰੀਬ ਹੋਣ ਦਾ ਖ਼ਤਰਾ ਪੈਦਾ ਹੋ ਗਿਆ ਹੈ, ਇਸ ਕਾਰਨ ਉਹ 10 ਸਾਲ ਦੀ ਉਮਰ ਤੱਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX