ਫਗਵਾੜਾ, 3 ਦਸੰਬਰ (ਹਰੀਪਾਲ ਸਿੰਘ)-ਸਥਾਨਕ ਜੀ. ਟੀ. ਰੋਡ 'ਤੇ ਖੰਡ ਮਿੱਲ ਚੌਾਕ 'ਚ ਅੱਜ ਇਕ ਟਰੱਕ ਦੀ ਲਪੇਟ ਵਿਚ ਆਉਣ ਨਾਲ ਸਬਜ਼ੀ ਦਾ ਰੇਹੜਾ ਲੈ ਕੇ ਜਾ ਰਹੇ ਵਿਅਕਤੀ ਦੀ ਮੌਤ ਹੋ ਗਈ | ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਨੂੰ ਲੈ ਕੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਤੇ ਹੋਰ ਲੋਕਾਂ ਨੇ ਜੀ. ਟੀ. ਰੋਡ 'ਤੇ ਟਰੈਫ਼ਿਕ ਜਾਮ ਕਰਕੇ ਰੋਸ ਪ੍ਰਗਟਾਇਆ | ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਇਕ ਸਬਜ਼ੀ ਵੇਚਣ ਵਾਲਾ ਵਿਅਕਤੀ ਜਵਾਹਰ ਗੁਪਤਾ ਪੁੱਤਰ ਸ਼ਿਵ ਬਚਨ ਵਾਸੀ ਹਦੀਆਬਾਦ ਸਬਜ਼ੀ ਦਾ ਰੇਹੜਾ ਲੈ ਕੇ ਜਦੋਂ ਜਾ ਰਿਹਾ ਸੀ ਤਾਂ ਖੰਡ ਮਿੱਲ ਚੌਾਕ ਦੀਆਂ ਲਾਈਟਾਂ 'ਤੇ ਲੁਧਿਆਣਾ ਵਲੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿਚ ਆ ਗਿਆ ਤੇ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ | ਪ੍ਰਤੱਖ ਦਰਸ਼ੀਆਂ ਦੇ ਅਨੁਸਾਰ ਉਨ੍ਹਾਂ ਵਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ, ਪਰ ਪੁਲਿਸ ਟੀਮ ਮੌਕੇ 'ਤੇ ਨਹੀਂ ਪਹੁੰਚੀ ਤੇ ਕਾਫ਼ੀ ਸਮਾਂ ਬਾਅਦ ਪੁਲਿਸ ਪਾਰਟੀ ਹਾਦਸੇ ਵਾਲੀ ਜਗ੍ਹਾ 'ਤੇ ਪਹੁੰਚੀ | ਮਿ੍ਤਕ ਜਵਾਹਰ ਗੁਪਤਾ ਦੇ ਪਰਿਵਾਰਕ ਮੈਂਬਰਾਂ ਤੇ ਹੋਰ ਲੋਕਾਂ ਨੇ ਚੌਾਕ ਵਿਚ ਹੀ ਧਰਨਾ ਦੇ ਕੇ ਰੋਸ ਪ੍ਰਗਟਾਇਆ, ਜਿਸਦੇ ਕਰਕੇ ਲੰਬੇ ਸਮੇਂ ਤੱਕ ਟਰੈਫ਼ਿਕ ਪ੍ਰਭਾਵਿਤ ਰਿਹਾ | ਟਰੱਕ ਡਰਾਈਵਰ ਟਰੱਕ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ ਸੀ | ਹਾਦਸੇ ਤੇ ਧਰਨਾ ਲੱਗਣ ਦੀ ਸੂਚਨਾ ਤੋਂ ਬਾਅਦ ਐੱਸ. ਪੀ. ਮਨਵਿੰਦਰ ਸਿੰਘ, ਡੀ.ਐੱਸ.ਪੀ. ਪਰਮਜੀਤ ਸਿੰਘ ਅਤੇ ਥਾਣਾ ਸਿਟੀ ਦੇ ਐੱਸ. ਐੱਚ. ਓ ਨਵਦੀਪ ਸਿੰਘ ਮੌਕੇ 'ਤੇ ਪਹੁੰਚੇ ਅਤੇ ਹਾਦਸੇ ਦੀ ਜਾਣਕਾਰੀ ਹਾਸਲ ਕੀਤੀ | ਐੱਸ. ਪੀ. ਮਨਵਿੰਦਰ ਸਿੰਘ ਨੇ ਗੱਲਬਾਤ ਕਰਦੇ ਹੋਏ ਕਿਹਾ ਕੇ ਪੁਲਿਸ ਦੇਰ ਨਾਲ ਨਹੀਂ ਆਈ ਜੇਕਰ ਅਜਿਹੀ ਕੋਈ ਗੱਲ ਹੋਈ ਹੈ ਤਾਂ ਉਹ ਜਾਂਚ ਕਰਵਾ ਕੇ ਵਿਭਾਗੀ ਕਾਰਵਾਈ ਕਰਨਗੇ | ਉਨ੍ਹਾਂ ਕਿਹਾ ਕੇ ਸੀ.ਸੀ.ਟੀ.ਵੀ. ਫੁਟੇਜ਼ ਤੋਂ ਟਰੱਕ ਬਾਰੇ ਜਾਣਕਾਰੀ ਮਿਲ ਗਈ ਹੈ, ਜਿਸ ਸਬੰਧੀ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੰਤੁਸ਼ਟ ਕਰਵਾ ਦਿੱਤਾ ਹੈ | ਪੁਲਿਸ ਵਲੋਂ ਭਰੋਸਾ ਦੇਣ ਤੋਂ ਬਾਅਦ ਇਹ ਧਰਨਾ ਇੱਥੋਂ ਹਟਾਇਆ ਗਿਆ | ਮੌਕੇ 'ਤੇ ਪਹੁੰਚੇ ਇਕ ਥਾਣੇਦਾਰ ਨੇ ਦੱਸਿਆ ਕੇ ਉਨ੍ਹਾਂ ਜਵਾਹਰ ਗੁਪਤਾ ਦੀ ਮਿ੍ਤਕ ਦੇਹ ਨੂੰ ਹਸਪਤਾਲ ਪਹੁੰਚਾਉਣ ਲਈ 108 ਐਾਬੂਲੈਂਸ 'ਤੇ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਮਿ੍ਤਕ ਦੇਹ ਚੱੁਕਣ ਤੋਂ ਮਨ੍ਹਾ ਕਰ ਦਿੱਤਾ | ਫਗਵਾੜਾ ਵਿਖੇ ਫਲਾਈਓਵਰ ਬਣ ਜਾਣ ਤੋਂ ਬਾਅਦ ਇਹ ਖ਼ੂਨੀ ਚੌਾਕ ਬਣਦਾ ਜਾ ਰਿਹਾ ਹੈ, ਕਿਉਂਕਿ ਇਸ ਪੁਲ 'ਤੇ ਕੋਈ ਵੀ ਟਰੈਫ਼ਿਕ ਜਾਂ ਸਪੀਡ ਸਬੰਧੀ ਸਾਈਨ ਬੋਰਡ ਨਹੀਂ ਲਗਾਏ ਗਏ, ਜਿਸਦੇ ਕਰਕੇ ਲੋਕ ਬਹੁਤ ਤੇਜ਼ ਰਫ਼ਤਾਰ ਦੇ ਨਾਲ ਆਉਂਦੇ ਹਨ ਅੱਗੇ ਲਾਲ ਬੱਤੀ ਵਾਲਾ ਚੌਾਕ ਹੋਣ ਕਰਕੇ ਹਾਦਸੇ ਦਾ ਖ਼ਤਰਾ ਬਣਿਆ ਰਹਿੰਦਾ ਹੈ | ਇਸ ਹਾਦਸੇ ਦੀ ਸੂਚਨਾ ਮਿਲਣ 'ਤੇ ਸਾਬਕਾ ਮੰਤਰੀ ਪੰਜਾਬ ਜੋਗਿੰਦਰ ਸਿੰਘ ਮਾਨ ਵੀ ਮੌਕੇ 'ਤੇ ਪਹੁੰਚੇ ਤੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ |
ਕਪੂਰਥਲਾ, 3 ਦਸੰਬਰ (ਅਮਰਜੀਤ ਕੋਮਲ)-ਸਿਹਤ ਵਿਭਾਗ ਰੋਜ਼ਾਨਾ 2 ਹਜ਼ਾਰ ਕੋਰੋਨਾ ਟੈੱਸਟ ਕਰਨੇ ਯਕੀਨੀ ਬਣਾਵੇ ਤਾਂ ਜੋ ਵੈਕਸੀਨ ਆਉਣ ਤੋਂ ਪਹਿਲਾਂ ਕੋਰੋਨਾ ਦੀ ਦੂਜੀ ਲਹਿਰ ਨੂੰ ਰੋਕਿਆ ਜਾ ਸਕੇ | ਇਹ ਗੱਲ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਸਿਹਤ ਵਿਭਾਗ ਦੇ ...
ਕਪੂਰਥਲਾ, 3 ਦਸੰਬਰ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨਾਲ ਸਬੰਧਿਤ ਤਿੰਨ ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਇਕ ਔਰਤ ਸਮੇਤ ਦੋ ਬਜ਼ੁਰਗ ਵਿਅਕਤੀਆਂ ਦੀ ਕੋਰੋਨਾ ਪਾਜ਼ੀਟਿਵ ਆਉਣ ਉਪਰੰਤ ਇਲਾਜ ਦੌਰਾਨ ਮੌਤ ਹੋ ਗਈ, ਜਿਨ੍ਹਾਂ ਵਿਚ 73 ਸਾਲਾ ਔਰਤ ਵਾਸੀ ਕਪੂਰਥਲਾ ...
ਬੇਗੋਵਾਲ, 3 ਦਸੰਬਰ (ਸੁਖਜਿੰਦਰ ਸਿੰਘ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨਾਂ ਦੇ ਹੱਕ 'ਚ ਇਕ ਹੋਰ ਹਾਅ ਦਾ ਨਾਅਰਾ ਮਾਰ ਕੇ ਸਾਬਤ ਕਰ ਦਿੱਤਾ ਉਹ ਕਿਸਾਨ ਹਿਤੈਸ਼ੀ ਸਨ ਤੇ ਕਿਸਾਨ ਹਿਤੈਸ਼ੀ ਹੀ ਰਹਿਣਗੇ | ਇਹ ਗੱਲ ਹਲਕਾ ਭੁਲੱਥ ਦੇ ਸੀਨੀਅਰ ...
ਕਪੂਰਥਲਾ, 3 ਦਸੰਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਪੀ. ਟੀ. ਯੂ. ਦੇ ਵਿੱਤੀ ਸਰੋਤਾਂ ਨੂੰ ਲਗਾਈ ਜਾ ਰਹੀ ਢਾਅ ਦਾ ਸਖ਼ਤ ਨੋਟਿਸ ਲੈਂਦਿਆਂ ਪੀ. ਟੀ. ਯੂ. ਨਾਨ ਟੀਚਿੰਗ ਐਸੋਸੀਏਸ਼ਨ ਦੇ ਪ੍ਰਧਾਨ ਪਵਨ ਕੁਮਾਰ ਖਿੱਚੀ ਤੇ ਯੂਨੀਵਰਸਿਟੀ ਟੀਚਰ ਐਸੋਸੀਏਸ਼ਨ ਦੇ ਪ੍ਰਧਾਨ ...
ਬੇਗੋਵਾਲ, 3 ਦਸੰਬਰ (ਸੁਖਜਿੰਦਰ ਸਿੰਘ)-ਜ਼ਿਲ੍ਹੇ ਨਾਲ ਸਬੰਧਿਤ ਅਧਿਆਪਕ ਦਲ ਦੇ ਵਰਕਰਾਂ ਦੀ ਮੀਟਿੰਗ ਸੂਬਾ ਮੀਤ ਪ੍ਰਧਾਨ ਗੁਰਮੁਖ ਸਿੰਘ ਬਾਬਾ ਦੀ ਅਗਵਾਈ ਹੇਠ ਬੇਗੋਵਾਲ ਵਿਖੇ ਹੋਈ, ਜਿਸ ਵਿਚ ਸੂਬਾ ਕਮੇਟੀ ਵਲੋਂ ਅਧਿਆਪਕ ਦਲ ਦੇ ਸਰਪ੍ਰਸਤ ਈਸ਼ਰ ਸਿੰਘ ਮੰਝਪੁਰ, ...
ਫਗਵਾੜਾ, 3 ਦਸੰਬਰ (ਹਰੀਪਾਲ ਸਿੰਘ)-ਫਗਵਾੜਾ ਸ਼ਹਿਰ 'ਚ ਨਵੇਂ ਬਣੇ ਪੁਲ 'ਤੇ ਟਰੈਫ਼ਿਕ ਸ਼ੁਰੂ ਹੋਣ ਤੋਂ ਬਾਅਦ ਪਿਛਲੇ 20 ਦਿਨਾਂ ਵਿਚ ਸੜਕ ਹਾਦਸਿਆਂ ਵਿਚ 6 ਵਿਅਕਤੀਆਂ ਦੀ ਮੌਤ ਹੋਣ ਤੋਂ ਬਾਅਦ ਅੱਜ ਪੁਲਿਸ ਅਤੇ ਨੈਸ਼ਨਲ ਹਾਈਵੇ ਅਥਾਰਿਟੀ ਦੀ ਨੀਂਦ ਖੁੱਲ੍ਹੀ ਲੱਗਦੀ ਹੈ | ...
ਕਪੂਰਥਲਾ, 3 ਦਸੰਬਰ (ਵਿ. ਪ੍ਰ.)-ਸਥਾਨਕ ਬਾਵਾ ਲਾਲਵਾਨੀ ਪਬਲਿਕ ਸਕੂਲ ਕਪੂਰਥਲਾ ਵਲੋਂ ਕੌਮੀ ਪ੍ਰਦੂਸ਼ਣ ਰੋਕਥਾਮ ਦਿਵਸ ਸਬੰਧੀ ਆਨ-ਲਾਈਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲ ਦੀ ਮੁੱਖ ਅਧਿਆਪਕਾ ਡਾ. ਏਕਤਾ ਧਵਨ ਨੇ ਪ੍ਰਦੂਸ਼ਣ ਦੀ ਰੋਕਥਾਮ ਲਈ ਵਿਦਿਆਰਥੀਆਂ ਨੂੰ ...
ਫਗਵਾੜਾ, 3 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਦੇ ਸਾਬਕਾ ਮੰਤਰੀ ਤੇ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਦਮ ਵਿਭੂਸ਼ਨ ਮੋੜ ਕੇ ਕੇਂਦਰ ਸਰਕਾਰ ਦੇ ...
ਫਗਵਾੜਾ, 3 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਬਲਾਕ ਫਗਵਾੜਾ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦਿੱਲੀ ਵਿਚ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਤੇ ਕਿਸਾਨੀ ਸੰਘਰਸ਼ ਵਿਚ ਆਪਣਾ ਯੋਗਦਾਨ ਦੇਣ ਲਈ ਬਾਰਡਰ ਦਿੱਲੀ ਵਿਚ ਸਥਾਨਕ ਰੈਸਟ ਹਾਊਸ ਤੋਂ ਰਵਾਨਾ ...
ਭੁਲੱਥ, 3 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਅੱਜ ਸਬ ਡਵੀਜ਼ਨ ਮੈਜਿਸਟਰੇਟ ਅਦਾਲਤ ਭੁਲੱਥ ਦੇ ਸਮੂਹ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਕੁਲਵੰਤ ਸਿੰਘ ਸਹਿਗਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਮੂਹ ਵਕੀਲਾਂ ਵਲੋਂ ਕੇਂਦਰ ਸਰਕਾਰ ...
ਕਪੂਰਥਲਾ, 3 ਦਸੰਬਰ (ਦੀਪਕ ਬਜਾਜ)-ਬਾਰ ਐਸੋਸੀਏਸ਼ਨ ਦੀ ਇਕ ਮੀਟਿੰਗ ਪ੍ਰਧਾਨ ਮਲਕੀਤ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਬਾਰ ਦੇ ਸਾਰੇ ਅਹੁਦੇਦਾਰ ਤੇ ਮੈਂਬਰ ਸ਼ਾਮਿਲ ਹੋਏ | ਇਸ ਮੌਕੇ ਆਗੂਆਂ ਨੇ ਕਿਹਾ ਕਿ ਬਾਰ ਐਸੋਸੀਏਸ਼ਨ ਕਿਸਾਨਾਂ ਦੀ ਹਮਾਇਤ ਵਿਚ ਹੈ | ਉਨ੍ਹਾਂ ...
ਫਗਵਾੜਾ, 3 ਦਸੰਬਰ (ਤਰਨਜੀਤ ਸਿੰਘ ਕਿੰਨੜਾ)ਬਹੁਜਨ ਸਮਾਜ ਪਾਰਟੀ ਦੇ ਯੂਥ ਆਗੂ ਅਰੁਣ ਸੁਮਨ ਨੇ ਦੱਸਿਆ ਕਿ ਭਾਜਪਾ ਤੇ ਕਾਂਗਰਸ ਤੋਂ ਹਰ ਵਰਗ ਪ੍ਰੇਸ਼ਾਨ ਹੈ | ਇਹ ਦੋਵੇਂ ਸੱਤਾਧਾਰੀ ਪਾਰਟੀਆਂ ਆਪਣੇ-ਆਪਣੇ ਰੰਗ ਦਿਖਾਉਣ ਲੱਗ ਪਈਆਂ ਹਨ | ਇਨ੍ਹਾਂ ਦਾ ਸਾਥ ਆਮ ਆਦਮੀ ...
ਫਗਵਾੜਾ, 3 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦੁਬਾਰਾ ਪ੍ਰਧਾਨ ਚੁਣੇ ਜਾਣ 'ਤੇ ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਰਜਿੰਦਰ ...
ਭੁਲੱਥ, 3 ਦਸੰਬਰ (ਮੁਲਤਾਨੀ)-ਗੁਰਦੁਆਰਾ ਸਿੰਘ ਸਭਾ ਭੁਲੱਥ ਗਰਬੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਉਤਸ਼ਾਹ ਪੂਰਵਕ ਮਨਾਇਆ ਗਿਆ | ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਰਾਤ ਸਮੇਂ ਰੈਣ ਸੂਬਾਈ ਕੀਰਤਨ ਵਿਚ ਸਿੱਖ ਕੌਮ ਦੇ ...
ਭੁਲੱਥ, 3 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਐੱਸ. ਜੀ. ਪੀ. ਸੀ. ਪ੍ਰਧਾਨ ਬਣਨ 'ਤੇ ਭੁਲੱਥ ਦੇ ਸਮੂਹ ਅਕਾਲੀ ਵਰਕਰਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਸ਼ੋ੍ਰਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਰਣਜੀਤ ...
ਕਪੂਰਥਲਾ, 3 ਦਸੰਬਰ (ਦੀਪਕ ਬਜਾਜ)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਰੋਸ ਰੈਲੀ ਸੂਬਾ ਉਪ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ ਜਸਵਿੰਦਰਪਾਲ ਉੱਗੀ ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ਜਸਵਿੰਦਰਪਾਲ ਉੱਗੀ ਨੇ ਕਿਹਾ ਕਿ ...
ਕਪੂਰਥਲਾ, 3 ਦਸੰਬਰ (ਦੀਪਕ ਬਜਾਜ)-ਨਗਰ ਨਿਗਮ ਦਫ਼ਤਰ ਵਿਖੇ ਪੰਜਾਬ ਨਗਰ ਪਾਲਿਕਾ ਕਰਮਚਾਰੀ ਸੰਗਠਨ ਵਲੋਂ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਦਘਾਟਨ ਕਰਦੇ ਹੋਏ ਪੰਜਾਬ ਪ੍ਰਧਾਨ ਸਰਦਾਰੀ ਲਾਲ ਸ਼ਰਮਾ ਤੇ ਸੀਨੀਅਰ ਉਪ ਪ੍ਰਧਾਨ ਗੋਪਾਲ ਥਾਪਰ ਨੇ ਕਿਹਾ ਕਿ ...
ਬੇਗੋਵਾਲ, 3 ਦਸੰਬਰ (ਸੁਖਜਿੰਦਰ ਸਿੰਘ)-ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕਪੂਰਥਲਾ ਸਨੇਹ ਲਤਾ ਦੀ ਅਗਵਾਈ ਹੇਠ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਨਡਾਲਾ ਬਲਵਿੰਦਰਜੀਤ ਸਿੰਘ ਵਲੋਂ ਪਿੰਡ ਨਰੰਗਪੁਰ ਵਿਖੇ ਬੇਟੀ ...
ਤਲਵੰਡੀ ਚੌਧਰੀਆਂ, 3 ਦਸੰਬਰ (ਪਰਸਨ ਲਾਲ ਭੋਲਾ)-ਬਹੁਜਨ ਸਮਾਜ ਪਾਰਟੀ (ਅੰਬੇਡਕਰ) ਵਲੋਂ 4 ਦਸੰਬਰ 11 ਵਜੇ ਡੇਰਾ ਸੈਦਾ ਸੁਲਤਾਨਪੁਰ ਲੋਧੀ ਵਿਖੇ ਪੰਜਾਬ ਪੁਲਿਸ ਦੀ ਧੱਕੇਸ਼ਾਹੀ ਖ਼ਿਲਾਫ਼ ਵਿਸ਼ਾਲ ਮਾਰਚ ਤੇ ਧਰਨਾ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ਬਲਵੰਤ ਸਿੰਘ ...
ਨਡਾਲਾ, 3 ਦਸੰਬਰ (ਮਾਨ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੁਖਵੰਤ ਸਿੰਘ ਕੰਗ ਨੇ ਕਿਹਾ ਕਿ ਨੰਬਰਦਾਰ ਯੂਨੀਅਨ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਦੀ ਡਟਵੀਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਦੀ ਡਟਵੀਂ ਹਮਾਇਤ ...
ਹੁਸੈਨਪੁਰ, 3 ਦਸੰਬਰ (ਸੋਢੀ)-ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੇ 65ਵੇਂ ਮਹਾਂ ਪ੍ਰੀਨਿਰਵਾਣ ਦਿਵਸ ਦੇ ਸਬੰਧ ਵਿਚ ਪਿੰਡ ਸੈਦੋ ਭੁਲਾਣਾ ਵਿਖੇ ਬੱਬੂ ਭੁਲਾਣਾ ਤੇ ਸਾਬੀ ਭੁਲਾਣਾ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ, ਜਿਸ ਵਿਚ ਆਲ ਇੰਡੀਆ ਐੱਸ.ਸੀ./ਐੱਸ.ਟੀ. ...
ਬੇਗੋਵਾਲ, 3 ਦਸੰਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ ਦੀ ਮਹੀਨਾਵਾਰ ਮੀਟਿੰਗ ਕਲੱਬ ਦੇ ਪ੍ਰਧਾਨ ਰਾਧੇ ਸ਼ਾਮ ਦੀ ਅਗਵਾਈ ਹੇਠ ਹੋਈ, ਜਿਸ 'ਚ ਕਲੱਬ ਦੇ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ ਤੇ ਨਾਲ ਹੀ ਕਿਸਾਨਾਂ ਦੇ ਸੰਘਰਸ਼ 'ਚ ਡਟਵੀਂ ਹਮਾਇਤ ਕਰਨ ਦਾ ...
ਕਪੂਰਥਲਾ, 3 ਦਸੰਬਰ (ਸਡਾਨਾ)-ਜ਼ਿਲ੍ਹਾ ਸਾਂਝ ਸੁਸਾਇਟੀ ਦੇ ਸਕੱਤਰ ਬੀ. ਐੱਨ. ਗੁਪਤਾ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਕੰਵਰਦੀਪ ਕੌਰ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਸ੍ਰੀ ਗੁਪਤਾ ਨੇ ਜ਼ਿਲ੍ਹੇ ਦੀਆਂ ਹੈਰੀਟੇਜ ਇਮਾਰਤਾਂ ਸਬੰਧੀ ਇਕ ਸੋਵੀਨਾਰ ਐੱਸ.ਐੱਸ.ਪੀ. ਨੂੰ ...
ਫਗਵਾੜਾ, 3 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਸਮੂਹ ਪਿੰਡਾਂ ਦੇ ਕਿਸਾਨਾਂ ਵਲੋਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ, ਜਿਸ ਵਿਚ ਉਨ੍ਹਾਂ ਨੇ ਆਖਿਆ ਕਿ ਜੇਕਰ ਮੋਦੀ ਸਰਕਾਰ ਵਲੋਂ ਬਣਾਏ ਕਿਸਾਨ ਮਾਰੂ ਕਾਨੰੂਨ ਨਾ ਵਾਪਸ ਲਏ ਤਾਂ ਦਿੱਲੀ ...
ਸੁਲਤਾਨਪੁਰ ਲੋਧੀ, 3 ਦਸੰਬਰ (ਥਿੰਦ, ਹੈਪੀ)-ਬਹੁ ਮੰਤਵੀ ਸਹਿਕਾਰੀ ਸਭਾ ਠੱਟਾ ਨਵਾਂ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਚੋਣ ਅਧਿਕਾਰੀ ਇੰਸਪੈਕਟਰ ਬਲਜਿੰਦਰ ਸਿੰਘ ਦੀ ਦੇਖ-ਰੇਖ ਹੇਠ ਸੰਪੰਨ ਹੋ ਗਈ, ਜਿਸ ਵਿਚ ਸਮੂਹ ਮੈਂਬਰਾਂ ਤੇ ਇਲਾਕਾ ਨਿਵਾਸੀਆਂ ਨੇ ...
ਕਾਲਾ ਸੰਘਿਆਂ, 3 ਦਸੰਬਰ (ਬਲਜੀਤ ਸਿੰਘ ਸੰਘਾ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਵਾਂ ਹਰਿ ਜੱਸ ਕੀਰਤਨ ਦਰਬਾਰ 6 ਦਸੰਬਰ ਦਿਨ ਐਤਵਾਰ ਨੂੰ ਸ਼ਾਮ 4 ਵਜੇ ਤੋਂ ਰਾਤ 10 ਵਜੇ ਤੱਕ ਦਾਣਾ ਮੰਡੀ ਕਾਲਾ ਸੰਘਿਆਂ ਵਿਖੇ ਕਰਵਾਇਆ ...
ਕਪੂਰਥਲਾ, 3 ਦਸੰਬਰ (ਵਿ. ਪ੍ਰ.)-ਸਮਾਜਿਕ ਸੁਰੱਖਿਆ ਵਿਭਾਗ ਵਲੋਂ ਸਥਾਨਕ ਰੈੱਡ ਕਰਾਸ ਭਵਨ 'ਚ ਕਰਵਾਏ ਗਏ ਇਕ ਸੰਖੇਪ ਸਮਾਗਮ ਦੌਰਾਨ ਕਪੂਰਥਲਾ ਸਬ ਡਵੀਜ਼ਨ ਦੇ 26 ਅੰਗਹੀਣਾਂ ਨੂੰ ਬਨਾਵਟੀ ਅੰਗ, ਟਰਾਈ ਸਾਈਕਲ ਤੇ ਸੁਣਨ ਵਾਲੀਆਂ ਮਸ਼ੀਨਾਂ ਵੰਡੀਆਂ ਗਈਆਂ | ਇਸ ਮੌਕੇ ...
ਢਿਲਵਾਂ, 3 ਦਸੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਦੇ ਨਿਰਦੇਸ਼ਾਂ ਤਹਿਤ ਅਤੇ ਡਾ. ਜਸਵਿੰਦਰ ਕੁਮਾਰੀ ਸੀਨੀਅਰ ਮੈਡੀਕਲ ਅਫ਼ਸਰ ਢਿਲਵਾਂ ਦੀ ਅਗਵਾਈ ਹੇਠ ਵਿਸ਼ਵ ਅੰਗਹੀਣ ਦਿਵਸ ਮੌਕੇ ਜਾਣਕਾਰੀ ਦਿੰਦਿਆਂ ਡਾ. ਬਰਿੰਦਰ ਸਿੰਘ ...
ਫਗਵਾੜਾ, 3 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਰਾਣੀਪੁਰ ਦੇ ਸਮਾਜ ਸੇਵਾ ਵਿਚ ਵਧੀਆ ਨਾਮਣਾ ਖੱਟਣ ਵਾਲੇ ਸੁੱਚਾ ਸਿੰਘ ਯੂ. ਐੱਸ. ਏ. ਅਤੇ ਤਰਲੋਚਨ ਸਿੰਘ ਯੂ. ਐੱਸ. ਏ. ਦੀ 102 ਸਾਲਾ ਮਾਤਾ ਪ੍ਰੀਤਮ ਕੌਰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਯੂ. ਐੱਸ. ਏ. ਵਿਖੇ ਗੁਰੂ ...
ਬੇਗੋਵਾਲ , 3 ਦਸੰਬਰ (ਸੁਖਜਿੰਦਰ ਸਿੰਘ)-ਕਿਸਾਨ ਸੰਘਰਸ਼ ਨਾਲ ਇੱਕਮੁੱਠਤਾ ਪ੍ਰਗਟ ਕਰਨ ਲਈ ਲਗਾਤਾਰ ਲੋਕ ਅੱਗੇ ਆ ਰਹੇ ਹਨ | ਇਸ ਸਬੰਧੀ ਐਾਟੀ ਕੁਰੱਪਸ਼ਨ ਐਸੋਸੀਏਸ਼ਨ ਆਫ਼ ਇੰਡੀਆ ਦੀ ਮੀਟਿੰਗ ਪ੍ਰਧਾਨ ਫੁੰਮਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਚੇਅਰਮੈਨ ...
ਕਪੂਰਥਲਾ, 3 ਦਸੰਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਟੇਟ ਗੁਰਦੁਆਰਾ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਦਾ ਲਾਈਫ਼ ਹੈਲਪਰ ਸੁਸਾਇਟੀ ਵਲੋਂ ਲਗਾਏ ਗਏ ਇਸ ਖ਼ੂਨਦਾਨ ਕੈਂਪ ਦੌਰਾਨ 17 ਵਿਅਕਤੀਆਂ ਨੇ ਸਵੈ ਇੱਛਿਤ ...
ਜਲੰਧਰ, 3 ਦਸੰਬਰ (ਜਸਪਾਲ ਸਿੰਘ)-ਸੀਨੀਅਰ ਅਕਾਲੀ ਆਗੂ ਤੇ ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਹਰਿੰਦਰ ਸਿੰਘ ਢੀਂਡਸਾ ਨੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪਦਮ ਵਿਭੂਸ਼ਣ ਐਵਾਰਡ ਨੂੰ ਰੋਸ ਵਜੋਂ ਸਰਕਾਰ ਨੂੰ ਵਾਪਸ ਕਰਨ ਦੇ ਫੈਸਲੇ ਦੀ ਸ਼ਲਾਘਾ ...
ਜਲੰਧਰ, 3 ਦਸੰਬਰ (ਰਣਜੀਤ ਸਿੰਘ ਸੋਢੀ)-ਪੰਜਾਬ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਮਹਿੰਦਰ ਸਿੰਘ ਕੇ.ਪੀ. ਨੂੰ ਸਰਕਾਰੀ ਸਹਾਇਤਾ ਪ੍ਰਾਪਤ ਬਹੁਤਕਨੀਕੀ ਕਾਲਜਾਂ ਦੇ ਪਿ੍ੰਸੀਪਲਾਂ ਨੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ | ਇਸ ਵਫਦ ਵਿਚ ਪਿ੍ੰਸੀਪਲ ਡਾ. ਜਗਰੂਪ ...
ਜਲੰਧਰ, 3 ਮਾਰਚ (ਸ਼ਿਵ)-ਜੀ. ਐੱਸ. ਟੀ. ਦੇ ਮੋਬਾਈਲ ਵਿੰਗ ਵਲੋਂ ਬੀਤੀ ਰਾਤ ਕਾਰਵਾਈ ਕਰਨ ਦੇ ਬਾਵਜੂਦ ਉਸ ਨੂੰ ਮਹਿੰਗੇ ਸਾਮਾਨ ਵਾਲੇ ਪਾਰਸਲ ਨਹੀਂ ਮਿਲੇ ਹਨ ਤੇ ਕਰੀਬ 15 ਪਾਰਸਲਾਂ ਦੇ ਰੈਣ ਬਸੇਰੇ ਲਾਗੇ ਚੋਰ ਰਸਤੇ ਤੋਂ ਨਿਕਲਣ ਦਾ ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ | ...
ਮਹਿਤਪੁਰ, 3 ਦਸੰਬਰ (ਮਿਹਰ ਸਿੰਘ ਰੰਧਾਵਾ)-ਸਹਿਕਾਰਤਾ ਅਤੇ ਜੇਲ੍ਹਾਂ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਫੈਡਰੇਸ਼ਨ ਦੇ ਸਮੂਹ ਅਹੁਦੇਦਾਰਾਂ ਦੀ ਮੀਟਿੰਗ ਅਵਤਾਰ ਸਿੰਘ ਗਿੱਲ ਪ੍ਰਧਾਨ ਅਤੇ ਪਲਵਿੰਦਰ ਸਿੰਘ ਸੰਗਤ ਪੁਰਾ ਜਨਰਲ ਸਕੱਤਰ ਦੀ ਅਗਵਾਈ ...
ਅੱਪਰਾ, 3 ਦਸੰਬਰ (ਦਲਵਿੰਦਰ ਸਿੰਘ ਅੱਪਰਾ)-ਕਸਬਾ ਅੱਪਰਾ ਦੇ ਨਜ਼ਦੀਕੀ ਪਿੰਡ ਚੱਕ ਸਾਹਬੂ ਵਿਖੇ ਮੇਜਰ ਸਿੰਘ ਸਹੋਤਾ ਯੂ.ਐਸ.ਏ. ਤੇ ਉਘੇ ਸਮਾਜ ਸੇਵਕ ਰਾਕੇਸ਼ ਬੱਬੂ ਦੇ ਸਹਿਯੋਗ ਸਦਕਾ ਪਿੰਡ ਦੇ 50 ਲੋੜਵੰਦਾਂ ਨੂੰ ਕੰਬਲ ਵੰਡੇ ਗਏ ਤੇ ਲੋੜਵੰਦ ਬੱਚਿਆਂ ਨੂੰ ਵਰਦੀਆਂ ਵੀ ...
ਗੁਰਾਇਆ, 3 ਦਸੰਬਰ (ਚਰਨਜੀਤ ਦੁਸਾਂਝ)-ਨੇੜਲੇ ਪਿੰਡ ਮਨਸੂਰਪੁਰ 'ਚ ਗੁਰਦਆਰਾ ਸਿੰਘ ਸਭਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ©ਕਾਸ਼ ਉਤਸਵ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਭਾਈ ...
ਮਹਿਤਪੁਰ, 3 ਦਸੰਬਰ (ਲਖਵਿੰਦਰ ਸਿੰਘ)- ਮਹਿਤਪੁਰ ਦੇ ਨਜ਼ਦੀਕੀ ਪਿੰਡ ਉਮਰਵਾਲ ਬਿੱਲਾ ਵਿਖੇ ਸਥਾਪਤ ਗੁਰਦੁਆਰਾ ਛਾਉਣੀ ਸਾਹਿਬ ਵਿਖੇ ਨਵੇਂ ਖੁੱਲੇ ਦਰਬਾਰ ਹਾਲ ਦਾ ਉਦਘਾਟਨ ਦਲ ਪੰਥ ਬਾਬਾ ਬਿਧੀ ਚੰਦ ਜੀ ਦੇ ਮੁੱਖੀ ਬਾਬਾ ਅਵਤਾਰ ਸਿੰਘ ਜੀ ਸੁਰ ਸਿੰਘ ਵਾਲਿਆਂ ਨੇ ...
ਅੱਪਰਾ, 3 ਦਸੰਬਰ (ਦਲਵਿੰਦਰ ਸਿੰਘ ਅੱਪਰਾ)- ਸ਼ਹੀਦ ਭਗਤ ਸਿੰਘ ਯੂਥ ਕਲੱਬ ਅੱਪਰਾ ਵਲੋਂ ਸ਼ਹੀਦ ਭਗਤ ਸਿੰਘ ਪਾਰਕ ਅੱਪਰਾ ਵਿਖੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਅਰਦਾਸ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ...
ਫਗਵਾੜਾ, 3 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਹੀ ਇਕ ਇਹੋ ਜਿਹੀ ਪਾਰਟੀ ਹੈ ਜੋ ਕਿਸਾਨਾਂ ਲਈ ਹਰ ਕੁਰਬਾਨੀ ਦੇਣ ...
ਨਡਾਲਾ, 3 ਦਸੰਬਰ (ਮਾਨ)-ਬਾਬਾ ਮੱਸਾ ਸਿੰਘ ਮੈਮੋਰੀਅਲ ਸਪੋਰਟਸ ਕਲੱਬ ਨਡਾਲਾ ਵਲੋਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੀ ਮਦਦ ਕਰ ਰਹੀ ਜਥੇਬੰਦੀ ਖ਼ਾਲਸਾ ਏਡ ਨੂੰ 51 ਹਜ਼ਾਰ ਰੁਪਏ ਦੀ ਆਰਥਿਕ ਮਦਦ ਦਿੱਤੀ | ਕਲੱਬ ਵਲੋਂ ਆਰਥਿਕ ਮਦਦ ...
ਖਲਵਾੜਾ, 3 ਦਸੰਬਰ (ਮਨਦੀਪ ਸਿੰਘ ਸੰਧੂ)-ਪਿੰਡ ਸਾਹਨੀ ਦੇ ਮਗਨਰੇਗਾ ਕਾਮਿਆਂ ਦੀ ਮੀਟਿੰਗ ਪੰਚਾਇਤ ਘਰ ਵਿਖੇ ਕਾਮਰੇਡ ਰਣਦੀਪ ਸਿੰਘ ਰਾਣਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪਿੰਡ ਦੇ ਸਰਪੰਚ ਰਾਮਪਾਲ ਸਾਹਨੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਤੇ ਮਗਨਰੇਗਾ ਕਾਮਿਆਂ ਨੇ ਵੀ ...
ਭੁਲੱਥ, 3 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਪੰਜਾਬ ਨੰਬਰਦਾਰ ਯੂਨੀਅਨ ਦੇ ਦੋ ਵੱਖ-ਵੱਖ ਯੂਨੀਅਨ ਝਾਂਮਪੁਰ ਤੇ ਸਮਰਾ ਦੇ ਸਮੂਹ ਆਗੂਆਂ ਵਲੋਂ ਸਾਂਝੇ ਤੌਰ 'ਤੇ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਰਾਮ ਸਿੰਘ ਮਾਨ, ਸੁਖਵੰਤ ਸਿੰਘ ਕੰਗ ਤੇ ਤਹਿਸੀਲ ਪ੍ਰਧਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX