ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਤੇ 30 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕਿਸਾਨਾਂ ਵਲੋਂ ਹੁਸ਼ਿਆਰਪੁਰ ਵਿਖੇ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਲਗਾਇਆ ਰੋਸ ਧਰਨਾ 24ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਆਗੂਆਂ ਨੇ ਕਿਹਾ ਕਿ ਹਰਿਆਣਾ ਤੇ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਆਵਾਜ਼ਾ ਨੂੰ ਦਬਾਉਣ ਦਾ ਕੰਮ ਕੀਤਾ, ਪਰ ਹੁਣ ਕਿਸਾਨ ਆਪਣੀਆਂ ਮੰਗਾਂ ਮਨਵਾ ਕੇ ਹੀ ਹਟਣਗੇ | ਉਨ੍ਹਾਂ ਦੱਸਿਆ ਕਿ ਕਿਸਾਨਾਂ ਸਮੇਤ ਹੁਣ ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਅਤੇ ਰਾਜਸੀ ਪਾਰਟੀਆਂ ਵਲੋਂ ਵੀ ਕਿਸਾਨਾਂ ਦੀ ਹਮਾਇਤ 'ਚ 5 ਦਸੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਡਾਨੀ, ਅੰਬਾਨੀ ਦੇ ਪੁਤਲੇ ਮਿੰਨੀ ਸਕੱਤਰੇਤ ਸਾਹਮਣੇ ਦੁਪਹਿਰ 12 ਵਜੇ ਫੂਕੇ ਜਾਣਗੇ | ਇਸ ਮੌਕੇ ਸਾਥੀ ਗੁਰਮੇਸ਼ ਸਿੰਘ, ਮਾ: ਦਵਿੰਦਰ ਸਿੰਘ ਕੱਕੋਂ, ਕਮਲਜੀਤ ਸਿੰਘ ਰਾਜਪੁਰ ਭਾਈਆਂ, ਰਾਜਿੰਦਰ ਕੌਰ ਚੋਹਕਾ, ਗੁਰਮੀਤ ਸਿੰਘ, ਪਰਸਨ ਸਿੰਘ, ਮਨਜੀਤ ਸਿੰਘ, ਜੋਗਿੰਦਰ ਸਿੰਘ, ਮਨਮੋਹਨ ਸਿੰਘ ਸੀਰਾ, ਭੁਪਿੰਦਰ ਸਿੰਘ ਗਿੱਲ, ਸੁਖਦੇਵ ਸਿੰਘ ਸੈਬੀ, ਸੁੱਚਾ ਸਿੰਘ ਕਾਲੀਆ, ਰਮੇਸ਼ ਚੰਦਰ ਸਿੰਘਪੁਰ, ਰਾਕੇਸ ਕੁਮਾਰ ਬਬਲੀ, ਹਰਭਜਨ ਸਿੰਘ ਕੱਕੋਂ, ਸ਼ਿਵ ਕੁਮਾਰ ਬਾਲੀ, ਰਾਮ ਲੁਭਾਇਆ ਸੇਰਗੜ੍ਹ, ਸੁਦਿੰਰਪਾਲ ਸਿੱਧੂ ਪੁਰਹੀਰਾਂ, ਧਨਪਤ ਬਸੀ ਦੌਲਤ ਖਾਂ, ਰਾਮਪਾਲ, ਬਲਵੀਰ ਸਿੰਘ, ਬਾਲਕਿਸ਼ਨ, ਸੁਨੀਲ ਸ਼ਰਮਾ, ਤੇਜੂ ਰਾਮ, ਪਾਲਾ ਆਦਿ ਹਾਜ਼ਰ ਸਨ |
ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 30 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 7093 ਤੇ 1 ਮਰੀਜ਼ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 261 ਹੋ ਗਈ ਹੈ | ਇਸ ਸਬੰਧੀ ...
ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ)-6 ਸਾਲਾ ਬੱਚੀ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕਰਨ ਤੋਂ ਬਾਅਦ ਜਿੰਦਾ ਸਾੜਨ ਵਾਲੇ ਮਾਮਲੇ 'ਚ ਅੱਜ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਕਥਿਤ ਦੋਸ਼ੀਆਂ ਦੀ ਜ਼ਮਾਨਤ ਦੀ ਅਰਜ਼ੀ ਖਾਰਜ਼ ਕਰ ਦਿੱਤੀ ...
ਗੜ੍ਹਸ਼ੰਕਰ, 4 ਦਸੰਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਵਿਅਕਤੀ ਨੂੰ 350 ਗ੍ਰਾਮ ਚਰਸ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ ਤੇ 10 ਪੇਟੀਆਂ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ ਤੇ ਇਕ ਫ਼ਰਾਰ ਦੱਸਿਆ ਜਾ ਰਿਹਾ ਹੈ | ਐੱਸ.ਐੱਚ.ਓ. ਇੰਸਪੈਕਟਰ ...
ਗੜ੍ਹਦੀਵਾਲਾ, 4 ਦਸੰਬਰ (ਚੱਗਰ)-ਗੜ੍ਹਦੀਵਾਲਾ ਪੁਲਿਸ ਵਲੋਂ ਗਸ਼ਤ ਵਾ ਚੈਕਿੰਗ ਦੌਰਾਨ ਦੋ ਨੌਜਵਾਨ ਵਿਅਕਤੀਆਂ ਪਾਸੋਂ ਇੱਕ ਰਿਵਾਲਵਰ 32 ਬੋਰ ਤੇ 3 ਜਿੰਦਾ ਰੋਂਦ ਬਰਾਮਦ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫ਼ਸਰ ਬਲਵਿੰਦਰ ...
ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ)-ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਸੱਦੇ 'ਤੇ ਪੰਜਾਬ ਨਗਰ ਪਾਲਿਕਾ ਕਰਮਚਾਰੀ ਸੰਗਠਨ ਹੁਸ਼ਿਆਰਪੁਰ ਤੇ ਮਜਦੂਰ-ਕਿਸਾਨ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਤਹਿਸੀਲ ਪ੍ਰਧਾਨ ਮਨਜੀਤ ਸਿੰਘ ...
ਟਾਂਡਾ ਉੜਮੁੜ, 4 ਦਸੰਬਰ (ਕੁਲਬੀਰ ਸਿੰਘ ਗੁਰਾਇਆ)-ਟਾਂਡਾ ਖੇਤਰ ਦੀਆਂ ਵੱਖ-ਵੱਖ ਕਿਸਾਨ ਤੇ ਹੋਰ ਜਥੇਬੰਦੀਆਂ ਵਲੋਂ ਜਿੱਥੇ ਵੱਡੀ ਗਿਣਤੀ ਵਿਚ ਦਿੱਲੀ ਪਹੁੰਚ ਕੇ ਕਿਸਾਨ ਅੰਦੋਲਨ ਵਿਚ ਆਪਣਾ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ, ਉੱਥੇ ਪਿੱਛੇ ਬੈਠੇ ਕਿਸਾਨ ਆਗੂ ਤੇ ...
ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ 55ਵੇਂ ਦਿਨ ਵੀ ਜਾਰੀ ਰੱਖਿਆ ਗਿਆ | ਉਂਕਾਰ ਸਿੰਘ ਧਾਮੀ, ...
ਹਾਜੀਪੁਰ, 4 ਦਸੰਬਰ (ਜੋਗਿੰਦਰ ਸਿੰਘ)-ਬੁੱਢਾਬੜ ਹਸਪਤਾਲ ਦੀ ਟੀਮ ਵਲੋਂ ਘਰ-ਘਰ ਜਾ ਕੇ ਸਰਵੇ ਕੀਤਾ ਜਾ ਰਿਹਾ ਸੀ ਕਿ ਇਸ ਦੌਰਾਨ ਪਿੰਡ ਡਾਲੋਵਾਲ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਸ਼ਨਾਖਤ ਹੋਣ ਤੋਂ ਬਾਅਦ ਪਿੰਡ ਡਾਲੋਵਾਲ ਮਾਇਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ...
ਗੜ੍ਹਦੀਵਾਲਾ, 4 ਦਸੰਬਰ (ਚੱਗਰ)-ਗੰਨਾ ਸੰਘਰਸ਼ ਕਮੇਟੀ ਏ.ਬੀ. ਸ਼ੂਗਰ ਮਿੱਲ ਰੰਧਾਵਾ ਵਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਮਾਨਗੜ੍ਹ ਟੋਲ ਪਲਾਜ਼ਾ 'ਤੇ ਦਿੱਤੇ ਜਾ ਰਹੇ ਅਣਮਿੱਥੇ ਸਮੇਂ ਦੇ ਧਰਨੇ ਦੇ 57ਵੇਂ ਦਿਨ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ...
ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਿੰਡ ਸੀਣਾ ਵਾਸੀ 80 ਸਾਲਾਂ ਬਜ਼ੁਰਗ ਔਰਤ ਨਾਲ ਬੁੱਧਵਾਰ ਦੁਪਹਿਰ ਹੋਈ ਲੁੱਟ ਦੀ ਵਾਰਦਾਤ ਨੂੰ ਹੱਲ ਕਰਨ ਤੇ ਲੁੱਟੀ ਹੋਈ ਰਕਮ ਬਰਾਮਦ ਕਰਨ ਉਪਰੰਤ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਅੱਜ ...
ਲਖਵਿੰਦਰ ਸਿੰਘ ਧਾਲੀਵਾਲ 9417676755 ਗੜ੍ਹਸ਼ੰਕਰ - ਸਾਧੂਆਂ ਦੇ ਨਾਂਅ 'ਤੇ ਵਸਿਆ ਪਿੰਡ ਸਾਧੋਵਾਲ ਗੜ੍ਹਸ਼ੰਕਰ ਸ਼ਹਿਰ ਤੋਂ 2 ਕਿੱਲੋਮੀਟਰ ਦੀ ਦੂਰੀ 'ਤੇ ਚੜ੍ਹਦੇ ਵਾਲੇ ਪਾਸੇ ਸਥਿਤ ਹੈ | ਪਿੰਡ ਦੇ ਬਜ਼ੁਰਗਾਂ ਦੇ ਦੱਸਣ ਅਨੁਸਾਰ ਕਰੀਬ 150 ਕੁ ਸਾਲ ਪਹਿਲਾ ਇੱਥੇ ਸਾਧੂ, ਜੋਗੀ ...
ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ)-ਗਜ਼ਟਿਡ ਤੇ ਨਾਨ ਗਜ਼ਟਿਡ ਐਸ.ਸੀ./ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ, ਐਸ.ਸੀ./ਬੀ.ਸੀ. ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਤੇ ਅੰਬੇਡਕਰ ਮਿਸ਼ਨ ਕਲੱਬ ਪੰਜਾਬ ਦੀਆਂ ਸੂਬਾ ਕਮੇਟੀਆਂ ਦੀ ਸਾਂਝੀ ...
ਗੜ੍ਹਸ਼ੰਕਰ, 4 ਦਸੰਬਰ (ਧਾਲੀਵਾਲ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕੁੱਲ ਹਿੰਦ ਕਿਸਾਨ ਸਭਾ ਵਲੋਂ ਇੱਥੇ ਰਿਲਾਇੰਸ ਮਾਲ ਅੱਗੇ ਦਿੱਤਾ ਜਾ ਰਿਹਾ ਧਰਨਾ 39ਵੇਂ ਦਿਨ 'ਚ ਦਾਖ਼ਲ ਹੋ ਗਿਆ | ਧਰਨੇ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕੇਂਦਰ ਸਰਕਾਰ ਦੇ ਰਵੱਈਏ ਨੂੰ ਲੈ ਕੇ ਜੰਮ ਕੇ ...
ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ)-ਲੇਬਰ ਪਾਰਟੀ ਦੀ ਅਗਵਾਈ 'ਚ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਤੇ ਪ੍ਰਧਾਨ ਮੰਤਰੀ ਦੇ ਕਿਸਾਨ ਵਿਰੋਧੀ ਅੜੀਅਲ ਰਵਈਏ ਤੇ ਲਗਾਤਾਰ ਕੀਤੇ ਜਾ ਰਹੇ ਜ਼ੁਲਮ ਨੂੰ ਲੈ ਕੇ ਅੱਡਾ ਗੋਂਦਪੁਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...
ਮਾਹਿਲਪੁਰ, 4 ਦਸੰਬਰ (ਰਜਿੰਦਰ ਸਿੰਘ/ਦੀਪਕ ਅਗਨੀਹੋਤਰੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਨੂੰ ਘੇਰਾ ਪਾਈ ਬੈਠੇ ਕਿਸਾਨਾਂ ਦੇ ਹੱਕ 'ਚ ਅਤੇ ਹਰਿਆਣਾ ਦੀ ਖੱਟਰ ਸਰਕਾਰ ਦੇ ਵਿਰੋਧ 'ਚ ਪ.ਸ.ਸ.ਫ., ਪੈਨਸ਼ਨਰਜ਼ ਤੇ ...
ਕੋਟਫ਼ਤੂਹੀ, 4 ਦਸੰਬਰ (ਅਟਵਾਲ)-ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੀ ਚੜ੍ਹਦੀਕਲਾ ਤੇ ਤੰਦਰੁਸਤੀ ਲਈ ਗੋਂਦਪੁਰ ਦੇ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਇਲਾਕੇ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ...
ਗੜ੍ਹਸ਼ੰਕਰ, 4 ਦਸੰਬਰ (ਧਾਲੀਵਾਲ)-ਹਰਿਆਣਾ ਦੀ ਖੱਟਰ ਸਰਕਾਰ ਵਲੋਂ ਦਿੱਲੀ ਜਾ ਰਹੇ ਕਿਸਾਨਾਂ 'ਤੇ ਢਾਹੇ ਗਏ ਤਸ਼ੱਦਦ ਤੇ ਕਿਸਾਨਾਂ ਵਲੋਂ ਦਿੱਲੀ 'ਚ ਕੀਤੇ ਜਾ ਰਹੇ ਸੰਘਰਸ਼ ਦੇ ਸਮਰਥਨ 'ਚ ਇਥੇ ਮੁਲਾਜ਼ਮ ਤੇ ਮਜ਼ਦੂਰ ਜਥੇਬੰਦੀਆਂ ਵਲੋਂ ਪੰਜਾਬ ਸੁਬਾਰਡੀਨੇਟ ...
ਊਨਾ, 4 ਦਸੰਬਰ (ਹਰਪਾਲ ਸਿੰਘ ਕੋਟਲਾ)-ਜ਼ਿਲ੍ਹਾ ਪੁਲਿਸ ਦੁਆਰਾ ਨਸ਼ੇ ਦੇ ਗ਼ੈਰਕਾਨੂੰਨੀ ਕੰਮ-ਕਾਜ ਉੱਤੇ ਨਕੇਲ ਕਸਦੇ ਹੋਏ ਸ਼ੁੱਕਰਵਾਰ ਇੱਕ ਦੁਕਾਨ ਤੋਂ ਚਿੱਟਾ ਤੇ ਗ਼ੈਰ ਕਾਨੂੰਨੀ ਸ਼ਰਾਬ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ¢ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਾਮ ਦੇ ...
ਚੱਬੇਵਾਲ, 4 ਦਸੰਬਰ (ਥਿਆੜਾ)-ਕੇਂਦਰ ਦੇ ਖੇਤੀਬਾੜੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ ਦਿੱਤੇ ਸੱਦੇ ਦੇ ਤਹਿਤ ਇਲਾਕੇ ਦੇ ਕਿਸਾਨਾਂ ਵਲੋਂ ਚੱਬੇਵਾਲ ਦੇ ਰੋਹਨ ਰਾਜਦੀਪ ਟੋਲ ਪਲਾਜ਼ਾ ...
ਚੌਲਾਂਗ, 4 ਦਸੰਬਰ (ਸੁਖਦੇਵ ਸਿੰਘ)-ਦੋਆਬਾ ਕਿਸਾਨ ਕਮੇਟੀ ਵਲੋਂ ਅਣਮਿਥੇ ਸਮੇਂ ਲਈ ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ 61ਵੇਂ ਦਿਨ ਵੀ ਜਾਰੀ ਰਿਹਾ | ਦੁਆਬਾ ਕਿਸਾਨ ਕਮੇਟੀ ਦੇ ਅਹੁਦੇਦਾਰ ਸਤਪਾਲ ਸਿੰਘ ਮਿਰਜ਼ਾਪੁਰ, ਬਲਵੀਰ ਸਿੰਘ ਸੋਹੀਆਂ ਦੀ ਅਗਵਾਈ ਵਿਚ ਕੇਂਦਰ ਦੀ ...
ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰਦਿਆਂ ਦਿੱਲੀ ਸਰਹੱਦਾਂ 'ਤੇ ਪਹੁੰਚੇ ਕਿਸਾਨਾਂ ਦੀ ਹਮਾਇਤ ਲਈ ਜਿੱਥੇ ਵੱਡੀ ਗਿਣਤੀ 'ਚ ਵਿਸ਼ਵ ਪੱਧਰ 'ਤੇ ਲੋਕਾਂ ਵਲੋਂ ਸਮਰਥਨ ...
ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ)-ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਕਰਮਵੀਰ ਬਾਲੀ ਦੀ ਪ੍ਰਧਾਨਗੀ 'ਚ ਨਗਰ ਨਿਗਮ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਸਵੇਰੇ 8 ਤੋਂ ਸ਼ਾਮ 5.00 ਵਜੇ ਤੱਕ ਭੁੱਖ ਹੜਤਾਲ ਸ਼ੁਰੂ ਕੀਤੀ | ਕਰਮਵੀਰ ਬਾਲੀ ਨੇ ਕਿਹਾ ਕਿ ...
ਭੰਗਾਲਾ, 4 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)-ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨਾਂ ਸਬੰਧੀ ਬਿੱਲ ਪਾਸ ਕੀਤੇ ਗਏ ਕਾਨੂੰਨਾਂ ਖ਼ਿਲਾਫ਼ ਦਿੱਲੀ ਨੂੰ ਘੇਰਾ ਪਾ ਕੇ ਬੈਠੇ ਕਿਸਾਨਾਂ ਦੇ ਹੱਕ ਵਿਚ ਅੱਜ ਸੈਂਕੜੇ ਕਿਸਾਨਾਂ, ਮਜ਼ਦੂਰਾਂ, ਔਰਤਾਂ, ਨੌਜਵਾਨਾਂ ਤੇ ਬੱਚਿਆਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX