ਨਵਾਂਸ਼ਹਿਰ, 4 ਦਸੰਬਰ (ਗੁਰਬਖਸ਼ ਸਿੰਘ ਮਹੇ)-ਅੱਜ ਕੇਂਦਰ ਸਰਕਾਰ ਦੁਆਰਾ ਲਿਆਂਦੇ ਤਿੰਨ ਖੇਤੀ ਕਾਨੂੰਨਾਂ, ਬਿਜਲੀ ਬਿੱਲ 2020 ਰੱਦ ਕਰਨ ਦੀ ਮੰਗ ਨੂੰ ਲੈ ਕੇ ਨਵਾਂਸ਼ਹਿਰ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ ਜਿਸ 'ਚ ਕਿਸਾਨ, ਮਜ਼ਦੂਰ, ਟਰੱਕ ਯੂਨੀਅਨ, ਟੈਕਸੀ ਯੂਨੀਅਨ, ਆਟੋ ਵਰਕਰਜ਼ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ, ਇਸਤਰੀ ਜਾਗਿ੍ਤੀ ਮੰਚ, ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼, ਗੁਰਮਤਿ ਪ੍ਰਚਾਰ ਕੇਂਦਰ ਗੁਜਰ ਪੁਰ, ਪੰਥਕ ਫ਼ਰੰਟ ਨਵਾਂਸ਼ਹਿਰ, ਜਥੇਦਾਰ ਨਾਰੰਗ ਸਿੰਘ ਮੰਜੀ ਸਾਹਿਬ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ, ਪ੍ਰਵਾਸੀ ਮਜ਼ਦੂਰ ਯੂਨੀਅਨ, ਰੇਹੜੀ ਵਰਕਰਜ਼ ਯੂਨੀਅਨ, ਡਾ: ਅੰਬੇਡਕਰ ਮਿਸ਼ਨ ਸੁਸਾਇਟੀ ਨਵਾਂਸ਼ਹਿਰ ਜਥੇਬੰਦੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ | ਮੁਜ਼ਾਹਰੇ ਤੋਂ ਪਹਿਲਾਂ ਰਿਲਾਇੰਸ ਕੰਪਨੀ ਦੇ ਚੰਡੀਗੜ੍ਹ ਰੋਡ ਸਥਿਤ ਸਟੋਰ ਅੱਗੇ ਕਿਰਤੀ ਕਿਸਾਨ ਯੂਨੀਅਨ ਦੇ ਚੱਲ ਰਹੇ ਧਰਨੇ ਦੇ ਸਥਾਨ ਉੱਤੇ ਰੈਲੀ ਕੀਤੀ ਗਈ ਜਿਸ ਨੰੂ ਕੁਲਵਿੰਦਰ ਸਿੰਘ ਵੜੈਚ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣੀ ਹੋਈ ਹੈ ਜੋ ਕਿ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਜਬਰਨ ਖੋਹ ਕੇ ਉਨ੍ਹਾਂ ਦੇ ਸਪੁਰਦ ਕਰਨ 'ਤੇ ਤੁਲੀ ਹੋਈ ਹੈ | ਜਥੇਦਾਰ ਸੁਖਦੇਵ ਸਿੰਘ ਭੌਰ, ਜਸਬੀਰ ਦੀਪ ਜਰਨੈਲ ਸਿੰਘ ਸਿਮਰਨਜੀਤ ਸਿੰਮੀ ਖ਼ਾਲਸਾ, ਮਾ: ਭੁਪਿੰਦਰ ਸਿੰਘ ਵੜੈਚ, ਟਰੱਕ ਓਨਰਜ ਸੁਸਾਇਟੀ ਦੇ ਆਗੂ ਅਜੀਤ ਸਿੰਘ, ਬੀਬੀ ਗੁਰਬਖਸ਼ ਕੌਰ ਸੰਘਾ, ਕੁਲਵਿੰਦਰ ਸਿੰਘ ਚਾਹਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਹੜ੍ਹ ਅੱਗੇ ਝੁਕਣਾ ਹੀ ਪਵੇਗਾ | ਇਸ ਮੌਕੇ ਗੁਰਦੁਆਰਾ ਸਾਹਿਬ ਬਰਨਾਲਾ ਦੀ ਸੰਗਤ ਵਲੋਂ ਅੱਜ ਦੇ ਅੰਦੋਲਨਕਾਰੀਆਂ ਲਈ ਲੰਗਰ ਤੇ ਵਪਾਰ ਮੰਡਲ ਨਵਾਂਸ਼ਹਿਰ ਵਲੋਂ ਬਿਸਕੁਟ, ਫਰੂਟ ਅਤੇ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਗਿਆ |
ਨਵਾਂਸ਼ਹਿਰ, 4 ਦਸੰਬਰ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 11 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਜਦਕਿ ਬਲਾਕ ਮੁਕੰਦਪੁਰ ਦਾ 82 ਸਾਲਾ ਵਿਅਕਤੀ ਜੋ ਕਿ ਜਲੰਧਰ ਦੇ ਇਕ ਹਸਪਤਾਲ ਵਿਖੇ ਜੇਰੇ ਇਲਾਜ ਸੀ, ਉਸ ਦੀ ਕੋਰੋਨਾ ਕਾਰਨ ਮੌਤ ਹੋ ...
ਮਜਾਰੀ/ਸਾਹਿਬਾ, 4 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਇਕ ਪਾਸੇ ਦਿੱਲੀ ਬਾਰਡਰ 'ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਧਰਨਾ ਲਗਾਈ ਬੈਠੇ ਹਨ | ਦੂਜੇ ਪਾਸੇ ਮਜਾਰੀ ਟੋਲ ਟੈਕਸ 'ਤੇ ਮੋਰਚਾ ਸੰਭਾਲੀ ਬੈਠੇ ਵੱਡੀ ਗਿਣਤੀ 'ਚ ਕਿਸਾਨ ਪੂਰੇ ਉਤਸ਼ਾਹ 'ਚ ਦਿਸ ਰਹੇ ...
ਬੰਗਾ, 4 ਦਸੰਬਰ (ਕਰਮ ਲਧਾਣਾ)-ਇਸ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਭਾਰੀ ਗਿਣਤੀ 'ਚ ਕਿਸਾਨ ਤੇ ਆਮ ਲੋਕ ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਵਿਚ ਸ਼ਾਮਲ ਹੋਣ ਲਈ ਟਰਾਲੀਆਂ ਤੇ ਹੋਰ ਵਾਹਨਾਂ 'ਤੇ ਰਵਾਨਾ ਹੋ ਰਹੇ ਹਨ | ਰਵਾਨਾ ਹੋ ਰਹੇ ...
ਸੜੋਆ, 4 ਦਸੰਬਰ (ਨਾਨੋਵਾਲੀਆ)-ਜਨ ਸਿਹਤ ਵਿਭਾਗ ਦੇ ਸਬੰਧਤ ਕਰਮਚਾਰੀਆਂ ਨੂੰ ਵਾਰ-ਵਾਰ ਦੱਸਣ ਦੇ ਬਾਵਜੂਦ ਵੀ ਪਿਛਲੇ ਦੋ ਹਫ਼ਤਿਆਂ ਤੋਂ ਗੰਦਾ ਪਾਣੀ ਪੀਣ ਲਈ ਮਜਬੂਰ ਹਨ ਸੜੋਆ ਵਾਸੀ, ਪਰ ਜਨ ਸਿਹਤ ਵਿਭਾਗ ਨੇ ਲੋਕਾਂ ਦੀ ਇਸ ਸਮੱਸਿਆ ਵੱਲ ਅਜੇ ਤੱਕ ਕੋਈ ਵੀ ਧਿਆਨ ਨਹੀਂ ...
ਨਵਾਂਸ਼ਹਿਰ, 4 ਦਸੰਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ: ਸ਼ੇਨਾ ਅਗਰਵਾਲ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਲੋਂ ਸਿਵਲ ਰਿੱਟ ਪਟੀਸ਼ਨ 6213 ਆਫ਼ 2016 ਵਿਚ ਮਿਤੀ 22.07.2019 ਨੂੰ ਪਾਸ ਕੀਤੇ ਹੁਕਮਾਂ ਦੀ ਪਾਲਣਾ 'ਚ ਮੈਰਿਜ ...
ਨਵਾਂਸ਼ਹਿਰ, 4 ਦਸੰਬਰ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ: ਰਾਜਿੰਦਰ ਪ੍ਰਸਾਦ ਭਾਟੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਵਿੰਦਰ ਸਿੰਘ ਦੀਆਂ ਹਦਾਇਤਾਂ ਨਾਲ ਤੇ ਡਾ: ਮਨਪ੍ਰੀਤ ਅਤੇ ਡਾ: ਮਨਪ੍ਰੀਤ ਕੌਰ ਦੀ ...
ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ)-6 ਸਾਲਾ ਬੱਚੀ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕਰਨ ਤੋਂ ਬਾਅਦ ਜਿੰਦਾ ਸਾੜਨ ਵਾਲੇ ਮਾਮਲੇ 'ਚ ਅੱਜ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਕਥਿਤ ਦੋਸ਼ੀਆਂ ਦੀ ਜ਼ਮਾਨਤ ਦੀ ਅਰਜ਼ੀ ਖਾਰਜ਼ ਕਰ ਦਿੱਤੀ ...
ਭੱਦੀ, 4 ਦਸੰਬਰ (ਨਰੇਸ਼ ਧੌਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਭੱਦੀ ਘਾਟ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦਾ ਪ੍ਰਕਾਸ਼ ਕਰਨ ਨਾਲ ਸ਼ਰਧਾ ਪੂਰਵਕ ਸ਼ੁਰੂ ਕਰਵਾਇਆ ਗਿਆ | ...
ਨਵਾਂਸ਼ਹਿਰ, 4 ਦਸੰਬਰ (ਗੁਰਬਖਸ਼ ਸਿੰਘ ਮਹੇ)-ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਐਨ.ਆਈ.ਸੀ. ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਅਧਿਕਾਰੀਆਂ, ਸਵੈ-ਸੇਵੀ ਸੰਸਥਾਵਾਂ ਦੇ ...
ਉੜਾਪੜ/ਨਵਾਂਸ਼ਹਿਰ, 4 ਦਸੰਬਰ (ਲਖਵੀਰ ਸਿੰਘ ਖੁਰਦ/ ਗੁਰਬਖਸ਼ ਮਹੇ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਐਸ. ਪੀ. ਸਿੰਘ ਉਬਰਾਏ ਤੇ ਦੋਆਬਾ ਜ਼ੋਨ ਦੇ ਇੰਚਰਾਜ ਅਮਰਜੋਤ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਨਵਾਂਸ਼ਹਿਰ ਇਕਾਈ ਦੀ ਮਹੀਨਾਵਾਰ ...
ਬੰਗਾ, 4 ਦਸੰਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਨਤੀਜਿਆਂ 'ਚ ਸਿੱਖ ਨੈਸ਼ਨਲ ਕਾਲਜ ਬੰਗਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਕਾਲਜ ਦੇ ਪਿ੍ੰਸੀਪਲ ਪ੍ਰੋ. ਅਨੁਪਮ ਕੌਰ ਨੇ ਦੱਸਿਆ ਕਿ ਐਮ. ਏ (ਅਰਥ ਸ਼ਾਸਤਰ) ਸਮੈਸਟਰ ...
ਕਟਾਰੀਆਂ, 4 ਦਸੰਬਰ (ਨਵਜੋਤ ਸਿੰਘ ਜੱਖੂ)-ਪਿੰਡ ਕੰਗਰੌੜ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੰਘ ਸਭਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ, ਐਨ. ਆਈ. ਵੀਰਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ...
ਕਟਾਰੀਆਂ, 4 ਦਸੰਬਰ (ਨਵਜੋਤ ਸਿੰਘ ਜੱਖੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੇਵਾ ਬੀਬੀ ਜਗੀਰ ਕੌਰ ਨੂੰ ਸੌਾਪਣਾ ਸਮੁੱਚੀ ਔਰਤ ਜਾਤੀ ਨੂੰ ਵੱਡਾ ਸਤਿਕਾਰ ਤੇ ਔਰਤ ਸ਼ਕਤੀ ਦੇ ਮਾਣ ਵਿਚ ਵਾਧਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ...
ਮੁਕੰਦਪੁਰ, 4 ਦਸੰਬਰ (ਸੁਖਜਿੰਦਰ ਸਿੰਘ ਬਖਲੌਰ)-ਸਿਹਤ ਵਿਭਾਗ ਮੁਕੰਦਪੁਰ ਵਿਖੇ ਐਸ. ਐਮ. ਓ ਡਾ. ਰਵਿੰਦਰ ਸਿੰਘ ਦੀ ਅਗਵਾਈ ਹੇਠ 105 ਵਿਅਕਤੀਆਂ ਦੇ ਕੋਵਿਡ-19 ਟੈਸਟ ਕੀਤੇ ਗਏ | ਐਸ. ਐਮ. ਓ ਡਾ. ਰਵਿੰਦਰ ਸਿੰਘ ਨੇ ਦੱਸਿਆ ਕਿ ਰੋਜ਼ਾਨਾ ਮੁਕੰਦਪੁਰ ਹਸਪਤਾਲ ਵਿਚ ਕੋਵਿਡ-19 ਦੀ ...
ਨਰੇਸ਼ ਧੌਲ 98152-93827 ਭੱਦੀ-ਸ਼ਿਵਾਲਿਕ ਦੀਆਂ ਪਹਾੜੀਆਂ ਦੇ ਨਾਲ-ਨਾਲ ਸਦੀਆਂ ਤੋਂ ਵਸਿਆ ਹੋਇਆ ਇਲਾਕੇ ਦਾ ਨਾਮਵਰ ਪਿੰਡ ਆਦੋਆਣਾ ਜੋ ਪਿੰਡ ਦੇ ਬਜ਼ੁਰਗਾਂ ਦੇ ਦੱਸਣ ਮੁਤਾਬਿਕ ਇਕ ਆਦਾ ਨਾਂਅ ਦੇ ਬਜ਼ੁਰਗ ਵਲੋਂ ਵਸਾਇਆ ਗਿਆ ਸੀ ਜੋ ਕਿ ਬਾਅਦ 'ਚ ਆਦੋਆਣਾ ਦੇ ਨਾਂਅ ...
ਨਵਾਂਸ਼ਹਿਰ, 4 ਦਸੰਬਰ (ਗੁਰਬਖਸ਼ ਸਿੰਘ ਮਹੇ)-ਭਾਰਤ ਚੋਣ ਕਮਿਸ਼ਨ ਤੇ ਮੁੱਖ ਚੋਣ ਅਫ਼ਸਰ, ਪੰਜਾਬ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2021 ਦੇ ਆਧਾਰ 'ਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ 'ਚ 16 ਨਵੰਬਰ ਤੋਂ ਵੋਟਰ ਸੂਚੀ ਦੀ ਵਿਸ਼ੇਸ਼ ...
ਨਵਾਂਸ਼ਹਿਰ/ਰੈਲਮਾਜਰਾ, 4 ਦਸੰਬਰ (ਗੁਰਬਖਸ਼ ਸਿੰਘ ਮਹੇ, ਰਾਕੇਸ਼ ਰੋਮੀ, ਸੁਭਾਸ਼ ਟੌਾਸਾ)- ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਜਗਜੀਤ ਸਿੰਘ ਵਲੋਂ ਸਰਕਾਰੀ ਮਿਡਲ ਸਕੂਲ ਆਸਰੋਂ ਵਿਖੇ ਐਡੀਸ਼ਨਲ ਕਲਾਸ-ਰੂਮ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਉਨ੍ਹਾਂ ਅਰਦਾਸ ਉਪਰੰਤ ...
ਔੜ/ਝਿੰਗੜਾਂ, 4 ਦਸੰਬਰ (ਕੁਲਦੀਪ ਸਿੰਘ ਝਿੰਗੜ)-ਪਾਵਰਕਾਮ ਉਪ ਮੰਡਲ ਮੁਕੰਦਪੁਰ ਵਲੋਂ ਐੱਸ.ਡੀ.ਓ. ਅਰਵਿੰਦਰ ਸਿੰਘ ਸਹੋਤਾ ਦੀ ਅਗਵਾਈ ਹੇਠ ਪਿੰਡ ਝਿੰਗੜਾਂ ਦੇ ਬਿਜਲੀ ਬਿੱਲ ਮੁਆਫ਼ ਖਪਤਕਾਰਾਂ ਨੂੰ ਐਲ.ਈ.ਡੀ ਬਲਬ ਸਸਤੀਆਂ ਦਰਾਂ 'ਤੇ ਦਿੱਤੇ ਗਏ | ਸੁਰਿੰਦਰ ਕੁਮਾਰ ...
ਮਜਾਰੀ/ਸਾਹਿਬਾ, 4 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਮੋਦੀ ਸਰਕਾਰ ਦੇ ਖੇਤੀ ਸਬੰਧੀ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਬਾਰਡਰ 'ਤੇ ਧਰਨਾ ਲਗਾਈ ਬੈਠੇ ਕਿਸਾਨਾਂ ਦੀ ਮਾਲੀ ਮਦਦ ਲਈ ਪਿੰਡ ਸਿੰਬਲ ਮਜਾਰਾ ਦੇ ਵਿਦੇਸ਼ਾਂ 'ਚ ਰਹਿੰਦੇ ਐਨ.ਆਰ.ਆਈਜ਼. ...
ਮਜਾਰੀ/ਸਾਹਿਬਾ, 4 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਮੋਦੀ ਸਰਕਾਰ ਦੇ ਖੇਤੀ ਸਬੰਧੀ ਪਾਸ ਕੀਤੇ ਕਾਨੂੰਨਾਂ ਦੇ ਵਿਰੋਧ 'ਚ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਬੰਸ ਲਾਲ ਚਣਕੋਆ ਦੀ ਪ੍ਰਧਾਨਗੀ ਹੇਠ ਕਸਬਾ ਮਜਾਰੀ ਵਿਖੇ ਹੋਈ | ਜਿਸ ਵਿਚ ...
ਬੰਗਾ, 4 ਦਸੰਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਜਗਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਪਵਨ ਕੁਮਾਰ, ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵਰਿੰਦਰ ਬੰਗਾ ਜ਼ਿਲ੍ਹਾ ਮੈਂਟਰ ਦੀ ਅਗਵਾਈ ਹੇਠ ...
ਬਲਾਚੌਰ, 4 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)-ਭਾਰਤੀ ਜਨਤਾ ਪਾਰਟੀ ਬਲਾਚੌਰ ਮੰਡਲ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਨੰਦ ਕਿਸ਼ੋਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਬਲਾਚੌਰ ਮੰਡਲ ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਹੀ ਸ਼ਾਮਿਲ ਹੋਏ | ਮੀਟਿੰਗ 'ਚ ਜ਼ਿਲ੍ਹਾ ...
ਮੁਕੰਦਪੁਰ, 4 ਦਸੰਬਰ (ਸੁਖਜਿੰਦਰ ਸਿੰਘ ਬਖਲੌਰ)- ਸਿਹਤ ਵਿਭਾਗ ਮੁਕੰਦਪੁਰ ਦੇ ਐਸ. ਐਮ. ਓ ਡਾ. ਰਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਮੁਕੰਦਪੁਰ ਵਿਚ ਡੇਂਗੂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ | ਇਸ ਮੌਕੇ 'ਤੇ ਹੈਲਥ ਵਰਕਰ ਸਰਬਜੀਤ, ਏ. ਐਨ. ਐਮ ਅਮਰਜੀਤ ਕੌਰ ਅਤੇ ਆਸ਼ਾ ...
ਬਲਾਚੌਰ, 4 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)-ਸ਼ੌਕ ਦਾ ਕੋਈ ਮੁੱਲ ਨਹੀਂ ਹੰੁਦਾ, ਇਹ ਕਹਾਵਤ ਰਾਜਸਥਾਨ ਦੇ ਅਜਮੇਰ ਵਾਸੀ ਸਰਵਨ ਗੁੱਜਰ ਨੇ ਸੱਚ ਕਰ ਦਿਖਾਈ | ਸਰਵਨ ਜਿਹੜਾ ਕਿ ਟਰਾਲਾ ਚਾਲਕ ਹੈ ਤੇ ਰਾਜਸਥਾਨ ਤੋਂ ਸੀਮੈਂਟ ਦੀ ਢੋਆ-ਢੁਆਈ ਕਰਦਾ ਹੈ ਤੇ ਉਸ ਨੇ ਆਪਣੇ ਟਰਾਲੇ ...
ਗੜ੍ਹਦੀਵਾਲਾ, 4 ਦਸੰਬਰ (ਚੱਗਰ)-ਗੜ੍ਹਦੀਵਾਲਾ ਪੁਲਿਸ ਵਲੋਂ ਗਸ਼ਤ ਵਾ ਚੈਕਿੰਗ ਦੌਰਾਨ ਦੋ ਨੌਜਵਾਨ ਵਿਅਕਤੀਆਂ ਪਾਸੋਂ ਇੱਕ ਰਿਵਾਲਵਰ 32 ਬੋਰ ਤੇ 3 ਜਿੰਦਾ ਰੋਂਦ ਬਰਾਮਦ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫ਼ਸਰ ਬਲਵਿੰਦਰ ...
ਬੰਗਾ, 4 ਦਸੰਬਰ (ਸੁਰਿੰਦਰ ਕਰਮ ਲਧਾਣਾ)-ਕੇਂਦਰ ਵਲੋਂ ਬੀਤੇ ਸਮੇਂ ਦੌਰਾਨ ਪਾਸ ਕੀਤੇ ਗਏ ਕਿਸਾਨ ਵਿਰੋਧੀ ਖੇਤੀ ਬਿੱਲਾਂ ਦੇ ਖ਼ਿਲਾਫ਼ ਚੱਲ ਰਹੇ ਅੰਦੋਲਨ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਰਪ੍ਰਸਤ ਸ਼੍ਰੋਮਣੀ ਅਕਾਲੀ ...
ਬੰਗਾ, 4 ਦਸੰਬਰ (ਜਸਬੀਰ ਸਿੰਘ ਨੂਰਪੁਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਲੱਗੇ ਧਰਨੇ 'ਚ ਸ਼ਾਮਿਲ ਹੋਣ ਲਈ ਪਿੰਡ ਨੂਰਪੁਰ ਤੋਂ ਦੋ ਕਾਫਲੇ ਗੱਡੀਆਂ ਤੇ ਟਰਾਲੀ 'ਚ ਰਾਸ਼ਨ ਲੈ ਕੇ ਦਿੱਲੀ ਲਈ ਰਵਾਨਾ ਹੋਏ | ਕਾਫਲਿਆਂ ਦੀ ...
ਬੰਗਾ, 4 ਦਸੰਬਰ (ਕਰਮ ਲਧਾਣਾ)-ਗੁਰਦੁਆਰਾ ਦਸ਼ਮੇਸ਼ ਦਰਬਾਰ ਲਧਾਣਾ ਉੱਚਾ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਕਰਵਾਏ ਗਏ | ...
ਨਵਾਂਸ਼ਹਿਰ, 4 ਦਸੰਬਰ (ਬਲਕਾਰ ਸਿੰਘ ਭੂਤਾਂ)- ਪਿੰਡ ਭੂਤਾਂ 'ਚ ਪ੍ਰਾਇਮਰੀ ਅਤੇ ਮਿਡਲ ਸਕੂਲ ਦੇ ਵਿਦਿਆਰਥੀਆਂ ਨੂੰ ਐਨ.ਆਰ.ਆਈ ਭਰਾਵਾਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੈਗ ਤੇ ਵਰਦੀਆਂ ਵੰਡੀਆਂ ਗਈਆਂ | ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾਂ ਨੇ ਐਨ.ਆਰ.ਆਈ ਕੇਹਰ ...
ਬੰਗਾ, 4 ਦਸੰਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਇਕ ਦਿਨ ਦੀ ਓ. ਪੀ. ਡੀ ਸੇਵਾ ਹਸਪਤਾਲ ਪ੍ਰਬੰਧਕਾਂ ਵਲੋਂ ਮੁਫ਼ਤ ਕੀਤੀ ਗਈ | ਜਿਸ ਦਾ ਇਲਾਕੇ ਦੇ 458 ਤੋਂ ਵੱਧ ਲੋੜਵੰਦ ...
ਸੰਧਵਾਂ, 4 ਦਸੰਬਰ (ਪ੍ਰੇਮੀ ਸੰਧਵਾਂ)-ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਦੇ ਵਿਰੋਧ 'ਚ ਪਿੰਡ ਸੰਧਵਾਂ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਇਕਾਈ ਬੰਗਾ ਤੇ ਪਿੰਡ ਵਾਸੀਆਂ ਵਲੋਂ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ...
ਬੰਗਾ, 4 ਦਸੰਬਰ (ਜਸਬੀਰ ਸਿੰਘ ਨੂਰਪੁਰ)-ਕੇਂਦਰ ਦੀ ਸੱਤਾ 'ਤੇ ਕਾਬਜ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐੱਨ. ਡੀ. ਏ. ਸਰਕਾਰ ਵਲੋਂ ਜੋ ਕਿਸਾਨ ਮਾਰੂ ਖੇਤੀ ਬਿੱਲ ਲਿਆਂਦੇ ਗਏ ਸਨ | ਉਸਦੇ ਵਿਰੋਧ ਵਿਚ ਦੇਸ਼ ਭਰ ਦੇ ਲੱਖਾਂ ਕਿਸਾਨ ਦਿੱਲੀ ਘੇਰੀ ਬੈਠੇ ਹਨ | ਉਹ ਦਿਨ ਦੂਰ ਨਹੀਂ, ...
ਮੁਕੰਦਪੁਰ, 4 ਦਸੰਬਰ (ਸੁਖਜਿੰਦਰ ਸਿੰਘ ਬਖਲੌਰ)-ਪਿੰਡ ਰਟੈਂਡਾ ਦੇ ਗੁਰਦੁਆਰਾ ਬਾਬਾ ਗੋਦ ਭਗਤ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜੂਰੀ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ...
ਸਮੁੰਦੜਾ, 4 ਦਸੰਬਰ (ਤੀਰਥ ਸਿੰਘ ਰੱਕੜ)-ਬੀਤੇ ਕਈ ਦਿਨਾਂ ਤੋਂ ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਵਿਖੇ ਦਿੱਤੇ ਜਾ ਰਹੇ ਰੋਸ ਧਰਨਿਆਂ 'ਚ ਹਾਜ਼ਰੀਆਂ ਭਰਨ ਉਪਰੰਤ ਕੁੱਝ ਦਿਨਾਂ ਲਈ ਪਿੰਡ ਪਰਤੇ ਕਿਸਾਨ ਆਗੂ ਕੁਲਵਿੰਦਰ ਸਿੰਘ ਚਾਹਲ ਤਹਿਸੀਲ ਪ੍ਰਧਾਨ ਕਿਰਤੀ ਕਿਸਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX