ਤਾਜਾ ਖ਼ਬਰਾਂ


ਜੰਮੂ ਕਸ਼ਮੀਰ ‘ਚ ਪੁਲਿਸ ਅਤੇ ਸੈਨਾ ਦੇ ਸਾਂਝੇ ਅਭਿਆਨ ‘ਚ ਹਥਿਆਰ ਬਰਾਮਦ , ਇੱਕ ਗ੍ਰਿਫਤਾਰ
. . .  1 day ago
ਨਵੀਂ ਦਿੱਲੀ, 5 ਮਾਰਚ- ਜੰਮੂ-ਕਸ਼ਮੀਰ ‘ਚ ਪੁਲਿਸ ਅਤੇ ਭਾਰਤੀ ਫੌਜ ਦੇ ਸਾਂਝੇ ਸਰਚ ਅਭਿਆਨ ਵਿੱਚ ਅੱਜ ਇੱਕ ਵਿਅਕਤੀ ਰਿਆਜ਼ ਅਹਿਮਦ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਨੇ ਖੁਲਾਸਾ ਕੀਤਾ ਕਿ ਉਸ ਨੇ ਇੱਕ ਲੁਕਵੀਂ ਜਗ੍ਹਾ ਵਿੱਚ ਹਥਿਆਰ ...
ਕੋਚ ਡਾ. ਨਿਕੋਲਾਇ ਸਨਸਰੇਵ ਦਾ ਪਟਿਆਲੇ ‘ਚ ਅਚਾਨਕ ਦੇਹਾਂਤ
. . .  1 day ago
ਬਿਹਾਰ: ਗੋਪਾਲਗੰਜ ਜ਼ਹਿਰੀਲੀ ਸ਼ਰਾਬ ਮਾਮਲੇ ਚ 9 ਨੂੰ ਫਾਂਸੀ ਅਤੇ 4 ਔਰਤਾਂ ਨੂੰ ਉਮਰ ਕੈਦ
. . .  1 day ago
ਨਵੀਂ ਦਿੱਲੀ, 5 ਮਾਰਚ - ਬਿਹਾਰ ਦੇ ਗੋਪਾਲਗੰਜ ਦੇ ਮਸ਼ਹੂਰ ਖਜੂਰਬਾਣੀ ਸ਼ਰਾਬ ਮਾਮਲੇ ਵਿੱਚ ਗੋਪਾਲਗੰਜ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਲਵਕੁਸ਼ ਕੁਮਾਰ ਦੀ ਵਿਸ਼ੇਸ਼ ਅਦਾਲਤ ਨੇ 13 ਦੋਸ਼ੀ ਪਾਏ ਅਤੇ 9 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਜਦਕਿ ...
ਦਿੱਲੀ ਗੁਰਦੁਆਰਾ ਕਮੇਟੀ ਨੇ ਕਿਸਾਨਾਂ ਖਿਲਾਫ ਨਫ਼ਰਤ ਫੈਲਾਉਣ ਲਈ ਕੰਗਣਾ ਰਣੌਤ ਖਿਲਾਫ ਪਟਿਆਲਾ ਹਾਊਸ ਕੋਰਟ ‘ਚ ਕੇਸ ਕੀਤਾ ਦਾਇਰ
. . .  1 day ago
ਨਵੀਂ ਦਿੱਲੀ, 5 ਮਾਰਚ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਟਿਆਲਾ ਹਾਊਸ ਕੋਰਟ ਵਿਚ ਫਿਲਮ ਅਦਾਕਾਰਾ ਕੰਗਣਾ ਰਣੌਤ ਦੇ ਖਿਲਾਫ ਕੇਸ ਦਾਇਰ ਕੀਤਾ ਹੈ। ਇਹ ਕੇਸ ਉਸ ਵੱਲੋਂ ਕਿਸਾਨਾਂ ਖਿਲਾਫ ਕੀਤੇ ਗਏ ਟਵੀਟ ਨੂੰ ਲੈ ਕੇ ਦਾਇਰ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ
. . .  1 day ago
ਅੰਮ੍ਰਿਤਸਰ, 5 ਮਾਰਚ (ਜੱਸ)-ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ ਯੂ. ਕੇ. ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਪਰਿਵਾਰਕ ਸੁੱਖ ਸ਼ਾਂਤੀ ਅਤੇ ਦੁਨੀਆਂ ਨੂੰ ਕੋਰੋਨਾ ਸੰਕਟ ਤੋਂ ਰਾਹਤ ...
ਹੌਲਦਾਰ ਨਾਇਕ ਗੁਰਜੰਟ ਸਿੰਘ ਚਾਇਨਾ ਬਾਰਡਰ ‘ਤੇ ਹੋਏ ਸ਼ਹੀਦ
. . .  1 day ago
ਫਤਹਿਗੜ੍ਹ ਸਾਹਿਬ 5 ਮਾਰਚ -(ਜਤਿੰਦਰ ਸਿੰਘ ਰਾਠੌਰ) -ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਰਾਏਪੁਰ ਅਰਾਇਆ ਹਲਕਾ ਅਮਲੋਹ ਤੋਂ ਹੌਲਦਾਰ ਨਾਇਕ ਗੁਰਜੰਟ ਸਿੰਘ ਚਾਇਨਾ ਬਾਰਡਰ ਤੇ ਸ਼ਹੀਦ ਹੋ ...
ਮੁਕੇਸ਼ ਅੰਬਾਨੀ ਦੇ ਘਰ ਦੇ ਬਾਹਰੋਂ ਮਿਲੀ ਸ਼ੱਕੀ ਕਾਰ ਦੇ ਮਾਲਕ ਦੀ ਮੌਤ
. . .  1 day ago
ਮੁੰਬਈ, 5 ਮਾਰਚ- ਕੁਝ ਦਿਨ ਪਹਿਲਾਂ ਦੇਸ਼ ਦੇ ਸਭ ਤੋਂ ਅਮੀਰ ਉਦਯੋਗਪਤੀ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਘਰ 'ਐਂਟਲੀਆ' ਬਾਹਰ ਦੇ ਇਕ ਕਾਰ ਮਿਲੀ ਸੀ, ਜਿਸ 'ਚ ਵਿਸਫੋਟਕ ਪਦਾਰਥ...
ਰਈਆ ਵਿਖੇ ਕਲਯੁਗੀ ਪੁੱਤਰ ਵਲੋਂ ਘੋਟਣਾ ਮਾਰ ਕੇ ਮਾਂ ਦਾ ਕਤਲ
. . .  1 day ago
ਰਈਆ (ਅੰਮ੍ਰਿਤਸਰ), 5 ਮਾਰਚ (ਸ਼ਰਨਬੀਰ ਸਿੰਘ ਕੰਗ)- ਅੱਜ ਸਥਾਨਕ ਕਸਬੇ ਅੰਦਰ ਜੀ. ਟੀ. ਰੋਡ 'ਤੇ ਚੀਮਾਬਾਠ ਮੋੜ ਦੇ ਸਾਹਮਣੇ ਇਕ ਘਰ 'ਚ ਇਕ ਕਲਯੁਗੀ ਪੁੱਤਰ ਵਲੋਂ ਆਪਣੀ ਹੀ ਮਾਂ ਦੇ...
ਫ਼ਿਰੋਜ਼ਪੁਰ 'ਚ ਦੋ ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ, 5 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਨੇ ਬੀ. ਐਸ. ਐਫ.ઠਨਾਲ ਚਲਾਏ ਸਾਂਝੇ ਆਪਰੇਸ਼ਨ...
ਐਸ. ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ, ਕਿਸਾਨਾਂ ਨੇ ਕੀਤਾ ਜ਼ਬਰਦਸਤ ਵਿਰੋਧ
. . .  1 day ago
ਰਾਮ ਤੀਰਥ, 5 ਮਾਰਚ (ਧਰਵਿੰਦਰ ਸਿੰਘ ਔਲਖ)- ਐਸ. ਸੀ. ਦੇ ਨਵੇਂ ਬਣੇ ਚੇਅਰਮੈਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅੱਜ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿੱਥੇ ਭਾਜਪਾ ਜ਼ਿਲ੍ਹਾ ਦਿਹਾਤੀ...
ਗੁਲਜ਼ਾਰ ਸਿੰਘ ਰਾਣੀਕੇ ਵਲੋਂ ਐਸ. ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ, 5 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ. ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ 2 ਮਰੀਜ਼ਾਂ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 1 ਮਰੀਜ਼ ਪਿੰਡ ਆਲਮਵਾਲਾ ਅਤੇ 1 ਮਰੀਜ਼...
ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋਂ ਕਿਸਾਨਾਂ-ਮਜ਼ਦੂਰਾਂ ਦਾ ਜਥਾ ਦਿੱਲੀ ਮੋਰਚੇ ਲਈ ਰਵਾਨਾ
. . .  1 day ago
ਸੁਲਤਾਨਵਿੰਡ, 5 ਮਾਰਚ (ਗੁਰਨਾਮ ਸਿੰਘ ਬੁੱਟਰ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਦਾ ਇਕ ਵੱਡਾ ਜਥਾ ਅੱਜ ਜਥੇਬੰਦੀ ਦੇ ਸੂਬਾ...
ਕੈਪਟਨ ਵਲੋਂ ਇਕ ਸੀਨੀਅਰ ਪੁਲਿਸ ਅਧਿਕਾਰੀ ਦੀ ਕਮਾਨ ਹੇਠ ਇਨਫੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਦੇ ਗਠਨ ਦਾ ਐਲਾਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਤੋਂ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਵਾਅਦੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਸੀਨੀਅਰ ਪੁਲਿਸ...
ਕੈਪਟਨ ਨੇ ਮੁਹਾਲੀ ਦੇ ਸਿਵਲ ਹਸਪਤਾਲ 'ਚ ਲਵਾਇਆ ਕੋਰੋਨਾ ਦਾ ਟੀਕਾ
. . .  1 day ago
ਮੁਹਾਲੀ, 5 ਮਾਰਚ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁਹਾਲੀ ਦੇ ਸਿਵਲ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ ਖ਼ੁਰਾਕ ਲਈ। ਟੀਕਾ ਲਵਾਉਣ ਤੋਂ ਬਾਅਦ ਮੁੱਖ ਮੰਤਰੀ...
ਪੰਜਾਬ 'ਚ ਕਿਸਾਨਾਂ ਲਈ ਜਾਰੀ ਰਹੇਗੀ ਮੁਫ਼ਤ ਬਿਜਲੀ ਸਪਲਾਈ- ਕੈਪਟਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ 'ਚ ਐਲਾਨ ਕੀਤਾ ਕਿ ਪੰਜਾਬ 'ਚ ਕਿਸਾਨਾਂ ਲਈ ਮੁਫ਼ਤ ਅਤੇ ਉਦਯੋਗਾਂ ਨੂੰ ਸਬਸਿਡੀ ਵਾਲੀ...
ਗਲਵਾਨ ਘਾਟੀ 'ਚ ਸ਼ਹੀਦ ਹੋਏ ਜਵਾਨਾਂ ਵਾਂਗ ਹੀ ਪੰਜਾਬੀ ਕਿਸਾਨ ਦੇਸ਼ ਭਗਤ - ਕੈਪਟਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ) - ਰਾਜਪਾਲ ਦੇ ਸੰਬੋਧਨ 'ਤੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਲੀਡਰਾਂ ਵਲੋਂ ਕਿਸਾਨਾਂ 'ਤੇ ਕੀਤੀਆਂ ਗਈਆਂ ਟਿੱਪਣੀਆਂ 'ਤੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਵਿਰੋਧੀ ਨਹੀਂ ਹਨ...
ਅੰਮ੍ਰਿਤਸਰ 'ਚ ਕਿਸਾਨਾਂ ਵਲੋਂ ਸ਼ਵੇਤ ਮਲਿਕ ਅਤੇ ਵਿਜੇ ਸਾਂਪਲਾ ਦਾ ਕੀਤਾ ਗਿਆ ਵਿਰੋਧ
. . .  1 day ago
ਅੰਮ੍ਰਿਤਸਰ, 5 ਮਾਰਚ (ਰਾਜੇਸ਼ ਸ਼ਰਮਾ)- ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਪਹੁੰਚੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਖੇਤੀ ਕਾਨੂੰਨਾਂ ਨੂੰ ਲੈ ਕੇ ਜ਼ਬਰਦਸਤ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨ...
ਬਜਟ ਇਜਲਾਸ : ਸਦਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੰਬੋਧਨ ਜਾਰੀ, ਡਰੱਗ ਅਤੇ ਨਸ਼ਿਆਂ ਦੇ ਮੁੱਦੇ 'ਤੇ ਦੱਸ ਰਹੇ ਹਨ ਸਰਕਾਰ ਦੀ ਪ੍ਰਾਪਤੀ
. . .  1 day ago
ਟਾਈਮ ਮੈਗਜ਼ੀਨ ਦੇ ਕਵਰ ਪੇਜ 'ਤੇ ਨਜ਼ਰ ਆਈਆਂ ਕਿਸਾਨ ਅੰਦੋਲਨ 'ਚ ਸ਼ਾਮਿਲ ਔਰਤਾਂ
. . .  1 day ago
ਨਵੀਂ ਦਿੱਲੀ, 5 ਮਾਰਚ- ਅਮਰੀਕਾ ਦੀ ਟਾਈਮ ਮੈਗਜ਼ੀਨ ਨੇ ਆਪਣੇ ਮਾਰਚ ਦੇ ਐਡੀਸ਼ਨ 'ਚ ਕਵਰ ਪੇਜ 'ਤੇ ਉਨ੍ਹਾਂ ਭਾਰਤੀ ਮਹਿਲਾਵਾਂ ਨੂੰ ਥਾਂ ਦਿੱਤੀ ਹੈ, ਜਿਹੜੀਆਂ ਕਿਸਾਨਾਂ ਅੰਦੋਲਨ 'ਚ ਸ਼ਾਮਿਲ ਹੋਈਆਂ ਸਨ। ਮੈਗਜ਼ੀਨ...
ਬਜਟ ਇਜਲਾਸ : ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਨੂੰ ਲੈ ਕੇ ਕੈਪਟਨ ਨੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ 'ਤੇ ਸਾਧੇ ਤਿੱਖੇ ਨਿਸ਼ਾਨੇ
. . .  1 day ago
ਬਜਟ ਇਜਲਾਸ : ਕਿਸਾਨਾਂ ਅੰਦੋਲਨ ਦੌਰਾਨ ਹੋਈਆਂ ਮੌਤਾਂ ਨੂੰ ਲੈ ਕੇ ਹਰਿਆਣਾ ਦੇ ਖੇਤੀ ਮੰਤਰੀ ਵਲੋਂ ਦਿੱਤੇ ਬਿਆਨ ਦੀ ਕੈਪਟਨ ਵਲੋਂ ਨਿਖੇਧੀ
. . .  1 day ago
ਬਜਟ ਇਜਲਾਸ : ਮੁੜ ਸ਼ੁਰੂ ਹੋਇਆ ਕੈਪਟਨ ਦਾ ਸੰਬੋਧਨ
. . .  1 day ago
ਸੈਨਾ ਹਵਾਲਦਾਰ ਵਲੋਂ ਫਾਹਾ ਲੈ ਕੇ ਖੁਦਕੁਸ਼ੀ
. . .  1 day ago
ਪਠਾਨਕੋਟ, 5 ਮਾਰਚ (ਚੌਹਾਨ) - ਮਾਮੂਨ ਮਿਲਟਰੀ ਸਟੇਸ਼ਨ ਵਿਖੇ ਸੈਨਾ ਦੇ ਇੱਕ ਹਵਾਲਦਾਰ ਵੱਲੋਂ ਫੈਮਲੀ ਕੁਆਟਰ ਵਿਖੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ...
ਬਜਟ ਇਜਲਾਸ : ਪੰਜਾਬ ਵਿਧਾਨ ਸਭਾ 'ਚੋਂ ਬਾਹਰ ਆਏ ਅਕਾਲੀ ਵਿਧਾਇਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਸਹਿਣਸ਼ੀਲ ਹੋਣਾ ਚੰਗੀ ਗੱਲ ਹੈ ਪਰ ਅਨਿਆਂ ਦਾ ਵਿਰੋਧ ਕਰਨਾ ਉਸ ਤੋਂ ਵਧੀਆ ਗੱਲ ਹੈ। -ਜੈ ਸ਼ੰਕਰ ਪ੍ਰਸ਼ਾਦ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਵਾਅਦੇ ਜੋ ਵਫ਼ਾ ਨਾ ਹੋਏ-ਸਾਲ ਪਹਿਲਾਂ 24 ਹਜ਼ਾਰ ਰੁ: ਪ੍ਰਤੀ ਏਕੜ ਤੈਅ ਹੋਇਆ ਸੀ ਮੁਆਵਜ਼ਾ, ਪਰ ਮਿਲਿਆ ਕੁਝ ਨਹੀਂ

ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਲਈ ਪ੍ਰਸ਼ਾਸਨ ਨੇ 85 ਏਕੜ 'ਚ ਬਣਾਈ ਸੀ ਟੈਂਟ ਸਿਟੀ
ਬਟਾਲਾ, 4 ਦਸੰਬਰ (ਕਾਹਲੋਂ)- ਡੇਰਾ ਬਾਬਾ ਨਾਨਕ ਦੇ ਕਿਸਾਨਾਂ ਨੇ ਕਰੀਬ ਇਕ ਸਾਲ ਪਹਿਲਾਂ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ ਲਈ ਆਪਣੀ ਜ਼ਮੀਨ ਟੈਂਟ ਸਿਟੀ ਲਗਾਉਣ ਲਈ ਦਿੱਤੀ ਸੀ। ਪ੍ਰਸ਼ਾਸਨ ਨੇ ਕਿਸਾਨਾਂ ਦੀ ਜ਼ਮੀਨ ਉਸ ਮੌਕੇ ਕੁਝ ਸਮੇਂ ਲਈ ਲਈ ਸੀ, ਪ੍ਰੰਤੂ ਭਾਰੀ ਬਾਰਿਸ਼ ਨਾਲ ਖੜ੍ਹੇ ਹੋਏ ਪਾਣੀ ਕਰ ਕੇ ਕਿਸਾਨਾਂ ਦੀ ਫ਼ਸਲ ਬੀਜੀ ਨਾ ਜਾ ਸਕਣ ਕਾਰਨ ਪ੍ਰਸ਼ਾਸਨ ਵਲੋਂ 24 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਾ ਤੈਅ ਹੋਇਆ ਸੀ, ਪ੍ਰੰਤੂੁ ਇਕ ਸਾਲ ਲੰਘ ਜਾਣ ਦੇ ਬਾਅਦ ਵੀ ਕਿਸਾਨਾਂ ਨੂੰ ਉਨ੍ਹਾਂ ਦੀ ਬਣਦੀ ਰਕਮ ਨਹੀਂ ਮਿਲੀ, ਜਿਸ ਕਰ ਕੇ ਕਿਸਾਨਾਂ 'ਚ ਰੋਸ ਪਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਆਪਣੇ ਹੱਕ ਨੂੰ ਲੈ ਕੇ ਪ੍ਰਸ਼ਾਸਨ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਜਾਣਕਾਰੀ ਦਿੰਦੇ ਹੋਏ ਕਿਸਾਨ ਸਮਸ਼ੇਰ ਸਿੰਘ, ਸਵਰਣ ਸਿੰਘ, ਅਮਰਜੀਤ ਸਿੰਘ, ਅਜੀਤ ਸਿੰਘ, ਕੁਲਵਿੰਦਰ ਸਿੰਘ, ਬਲਕਾਰ ਸਿੰਘ, ਨਿਰਮਲ ਸਿੰਘ, ਗੁਰਚਰਣ ਸਿੰਘ, ਜੋਗਾ ਸਿੰਘ, ਨੇ ਦੱਸਿਆ ਕਿ ਇਕ ਸਾਲ ਪਹਿਲਾਂ ਜਦੋਂ ਕਰਤਾਰਪੁਰ ਲਾਂਘੇ ਦਾ ਉਦਘਾਟਨ ਹੋਇਆ ਸੀ ਤਾਂ ਪ੍ਰਸ਼ਾਸਨ ਨੇ ਕਿਸਾਨਾਂ ਸਮਾਗਮ ਦੇ ਪੰਡਾਲ ਲਗਾਉਣ ਅਤੇ ਟੈਂਟ ਸਿਟੀ ਬਣਾਉਣ ਲਈ 85 ਏਕੜ ਜ਼ਮੀਨ ਲਈ ਸੀ। ਪ੍ਰੋਗਰਾਮ ਖ਼ਤਮ ਹੋਣ ਦੇ ਬਾਅਦ ਪ੍ਰਸ਼ਾਸਨ ਨੇ ਜ਼ਮੀਨ ਖ਼ਾਲੀ ਕਰਨ ਵਿਚ ਦੇਰੀ ਕਰ ਦਿੱਤੀ। ਇਸ ਵਜ੍ਹਾ ਕਾਰਨ ਕਿਸਾਨ ਫ਼ਸਲ ਬੀਜ ਨਹੀਂ ਸਕੇ। ਇਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ 24 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਸੀ, ਪ੍ਰੰਤੂ ਇਕ ਸਾਲ ਲੰਘ ਜਾਣ ਦੇ ਬਾਅਦ ਵੀ ਪੈਸਾ ਨਹੀਂ ਮਿਲਿਆ। ਕਿਸਾਨਾਂ ਨੇ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ 'ਤੇ ਰੋਸ ਰੋਸ ਪ੍ਰਗਟ ਕੀਤਾ ਹੈ। ਜ਼ਿਕਰਯੋਗ ਹੈ ਕਿ ਉਸ ਸਮੇਂ ਤੇਜ਼ ਬਾਰਿਸ਼ ਅਤੇ ਹਨੇਰੀਆਂ ਕਾਰਨ ਪੈਲੀਆਂ ਵਿਚ ਪਾਣੀ ਇਕੱਠਾ ਹੋ ਗਿਆ ਸੀ ਅਤੇ ਕਿਸਾਨ ਉਸ ਵਿਚ ਫ਼ਸਲ ਨਹੀਂ ਬੀਜ ਸਕੇ ਸਨ। ਇਸ ਤੋਂ ਇਲਾਵਾ ਇਨ੍ਹਾਂ ਜ਼ਮੀਨਾਂ ਵਿਚ ਪਾਣੀ ਖੜ੍ਹਾ ਹੋ ਕਰ ਕੇ ਸਰਕਾਰ ਵਲੋਂ ਲਗਾਏ ਟੈਂਟ ਅਤੇ ਹੋਰ ਸਾਮਾਨ ਵੀ ਸਮੇਂ ਸਿਰ ਨਹੀਂ ਉਠਾਇਆ ਗਿਆ ਸੀ ਅਤੇ ਉਠਾਉਣ ਤੋਂ ਬਾਅਦ ਵੀ ਬਹੁਤ ਸਾਰੇ ਲੋਹੇ ਦੇ ਕਿੱਲ ਅਤੇ ਹੋਰ ਰਹਿੰਦ-ਖੂੰਹਦ ਵੀ ਜ਼ਮੀਨ 'ਚੋਂ ਕੱਢਣ ਲਈ ਕਿਸਾਨਾਂ ਨੂੰ ਬਹੁਤ ਸਾਰੀ ਮਿਹਨਤ ਕਰਨੀ ਪਈ ਸੀ।
15 ਦਿਨਾਂ 'ਚ ਮਿਲ ਜਾਵੇਗਾ ਮੁਆਵਜ਼ਾ-ਡੀ.ਸੀ.
ਡੀ.ਸੀ. ਮੁਹੰਮਦ ਇਸ਼ਫਾਕ ਨੇ ਕਿਹਾ ਕਿ ਮੁਆਵਜ਼ੇ ਸਬੰਧੀ ਫਾਈਲ ਤਿਆਰ ਹੋ ਕੇ ਚੰਡੀਗੜ੍ਹ ਭੇਜ ਦਿੱਤੀ ਗਈ ਹੈ। 15 ਦਿਨ ਤੱਕ ਕਿਸਾਨਾਂ ਨੂੰ ਮੁਆਵਜ਼ਾ ਮਿਲ ਜਾਵੇਗਾ। ਕੁੱਲ 15 ਕਿਸਾਨਾਂ ਦੀ ਜ਼ਮੀਨ 'ਤੇ ਟੈਂਟ ਸਿਟੀ ਬਣਾਈ ਗਈ ਸੀ। ਜਲਦੀ ਕਰਾਂਗੇ ਹੱਲ-ਨਾਇਬ ਤਹਿਸੀਲਦਾਰ
ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਅਹੁਦਾ ਸੰਭਾਲਿਆਂ ਕੁਝ ਦਿਨ ਹੋਏ ਹਨ। ਉਨ੍ਹਾਂ ਇਸ ਮਾਮਲੇ ਬਾਰੇ ਕੋਈ ਜਾਣਕਾਰੀ ਨਹੀਂ ਹੈ। ਫਿਰ ਵੀ ਉਹ ਜਾਣਕਾਰੀ ਲੈ ਕੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰ ਕੇ ਸਮੱਸਿਆ ਦਾ ਹੱਲ ਕਰਵਾਉਣਗੇ।
ਕਈ ਵਾਰ ਐਸ.ਡੀ.ਐਮ. ਨੂੰ ਮਿਲੇ, ਪਰ ਨਹੀਂ ਮਿਲਿਆ ਮੁਆਵਜ਼ਾ-ਕਿਸਾਨ
ਕਿਸਾਨਾਂ ਨੇ ਕਿਹਾ ਕਿ ਐਸ.ਡੀ.ਐਮ. ਨੂੰ ਕਈ ਵਾਰ ਇਸ ਸਮੱਸਿਆ ਬਾਰੇ ਜਾਣੂ ਕਰਵਾਇਆ ਗਿਆ, ਪ੍ਰੰਤੂ ਕਿਸੇ ਨੇ ਵੀ ਸਾਡੀ ਸਮੱਸਿਆ ਹੱਲ ਨਹੀਂ ਕੀਤਾ। ਕਿਸਾਨਾਂ ਨੇ ਕਿਹਾ ਕਿ ਪਹਿਲਾਂ ਹੀ ਕਿਸਾਨ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਤੋਂ ਪ੍ਰੇਸ਼ਾਨ ਹਨ। ਉਧਰ ਪ੍ਰਸ਼ਾਸਨ ਵਲੋਂ ਮਿਲਣ ਵਾਲਾ ਲੱਖਾਂ ਰੁਪਏ ਵਿਚ ਮੁਆਵਜ਼ਾ ਨਾ ਮਿਲਣ ਕਾਰਨ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਅਤੇ ਸਰਕਾਰ ਨੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਪ੍ਰਸ਼ਾਸਨ ਅਤੇ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਾਂਗੇ। ਉਨ੍ਹਾਂ ਕਿਹਾ ਕਿ ਮੁਆਵਜ਼ੇ ਦਾ ਜਲਦੀ ਹੱਲ ਕੀਤਾ ਜਾਵੇ।

ਕੈਬਨਿਟ ਮੰਤਰੀ ਵਲੋਂ ਦੀਨਾਨਗਰ ਦੇ ਪਿੰਡਾਂ 'ਚ ਸ਼ਿਕਾਇਤ ਨਿਵਾਰਣ ਕੈਂਪ

ਦੀਨਾਨਗਰ, 4 ਦਸੰਬਰ (ਸੰਧੂ, ਸੋਢੀ, ਸ਼ਰਮਾ)-ਕੈਬਨਿਟ ਮੰਤਰੀ ਅਰੁਣਾ ਚੌਧਰੀ ਵਲੋਂ ਦੀਨਾਨਗਰ ਵਿਧਾਨ ਸਭਾ ਹਲਕੇ ਵਿਚ ਲਗਾਏ ਜਾ ਰਹੇ ਸ਼ਿਕਾਇਤ ਨਿਵਾਰਣ ਕੈਂਪ ਜਾਰੀ ਹਨ | ਅੱਜ ਦੀਨਾਨਗਰ ਦੇ ਪਿੰਡ ਮਗਰਾਲਾ, ਤਲਵੰਡੀ, ਬਾਂਠਾਵਾਲ ਤੇ ਨਿਆਮਤਾ ਆਦਿ ਪਿੰਡਾਂ ਵਿਚ ਸ਼ਿਕਾਇਤ ...

ਪੂਰੀ ਖ਼ਬਰ »

ਡੀ.ਸੀ. ਦੀਆਂ ਕੋਸ਼ਿਸ਼ਾਂ ਸਦਕਾ ਸ੍ਰੀ ਅਚਲੇਸ਼ਵਰ ਧਾਮ ਨੂੰ ਮਿਲੇਗੀ ਇਕ ਹੋਰ 18 ਫੁੱਟ ਸੜਕ

ਬਟਾਲਾ, 4 ਦਸੰਬਰ (ਕਾਹਲੋਂ)- ਹਿੰਦੂ-ਸਿੱਖ ਧਰਮਾਂ ਦੇ ਸਾਂਝੇ ਤੀਰਥ ਅਸਥਾਨ ਸ੍ਰੀ ਅੱਚਲ ਸਾਹਿਬ ਨੂੰ ਹੁਣ ਇਕ ਹੋਰ 18 ਫੁੱਟ ਚੌੜਾ ਨਵਾਂ ਰਸਤਾ ਮਿਲਣ ਜਾ ਰਿਹਾ ਹੈ | ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਚਾਹਲ ...

ਪੂਰੀ ਖ਼ਬਰ »

ਕੋਰੋਨਾ ਦੇ 25 ਨਵੇਂ ਮਾਮਲੇ, ਇਕ ਮੌਤ

ਗੁਰਦਾਸਪੁਰ, 4 ਦਸੰਬਰ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਜ਼ਿਲ੍ਹੇ ਅੰਦਰ ਅੱਜ 25 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਇਸ ਸਬੰਧੀ ਗੱਲਬਾਤ ਕਰਦੇ ਹੋਏ ਸਿਵਲ ਸਰਜਨ ਡਾ: ਵਰਿੰਦਰ ਜਗਤ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ 2,19,805 ਸ਼ੱਕੀ ਮਰੀਜ਼ਾਂ ਦੇ ਕੋਰੋਨਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਔਰਤ ਦੀ ਮੌਤ

ਪੁਰਾਣਾ ਸ਼ਾਲਾ, 4 ਦਸੰਬਰ (ਅਸ਼ੋਕ ਸ਼ਰਮਾ)- ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਨੌਸ਼ਹਿਰਾ ਦੀ ਇਕ ਔਰਤ ਬੀਤੇ ਦਿਨੀਂ ਅਚਾਨਕ ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ ਨਵਾਂ ਸ਼ਾਲਾ 'ਤੇ ਸਕੂਟਰੀ ਸਲਿਪ ਹੋਣ ਕਰਕੇ ਇਨੋਵਾ ਗੱਡੀ ਦੀ ਲਪੇਟ ਵਿਚ ਆ ਕੇ ...

ਪੂਰੀ ਖ਼ਬਰ »

ਡੇਰਾ ਪਠਾਣਾ ਦੇ ਲੋਕ ਦੂਸ਼ਿਤ ਪਾਣੀ ਪੀਣ ਲਈ ਮਜਬੂਰ

ਕੋਟਲੀ ਸੂਰਤ ਮੱਲ੍ਹੀ, 4 ਦਸੰਬਰ (ਕੁਲਦੀਪ ਸਿੰਘ ਨਾਗਰਾ)- ਭਾਵੇਂ ਕਿ ਸਰਕਾਰ ਵਲੋਂ ਲੋਕਾਂ ਨੂੰ ਸਾਫ਼ ਤੇ ਸ਼ੱਧ ਪਾਣੀ ਮੁਹੱਈਆ ਕਰਵਾਉਣ ਲਈ ਦਾਅਵੇ ਕੀਤੇ ਜਾਂਦੇ ਹਨ, ਪਰ ਬਲਾਕ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਖਵਾਜਾ ਵਰਦਗ (ਡੇਰਾ ਪਠਾਣਾ) 'ਚ ਪਾਣੀ ਵਾਲੀ ਟੈਂਕੀ ...

ਪੂਰੀ ਖ਼ਬਰ »

ਕੱਲ੍ਹ ਮਨਾਇਆ ਜਾਵੇਗਾ ਭਗਤ ਨਾਮਦੇਵ ਦਾ 750ਵਾਂ ਜਨਮ ਦਿਹਾੜਾ

ਬਟਾਲਾ, 4 ਦਸੰਬਰ (ਬੁੱਟਰ)-ਸ਼ੋ੍ਰਮਣੀ ਭਗਤ ਨਾਮਦੇਵ ਜੀ ਦਾ 750ਵਾਂ ਜਨਮ ਦਿਹਾੜਾ ਸ਼ੋ੍ਰਮਣੀ ਭਗਤ ਨਾਮਦੇਵ ਸੇਵਾ ਸੁਸਾਇਟੀ ਬਟਾਲਾ ਵਲੋਂ ਗੁਰਦੁਆਰਾ ਸਿੰਘ ਸਭਾ ਕਾਹਨੂੰਵਾਨ ਰੋਡ ਸ਼ਾਸ਼ਤਰੀ ਨਗਰ ਬਟਾਲਾ ਵਿਖੇ 6 ਦਸੰਬਰ ਨੂੰ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਗੁਰਦਾਸਪੁਰ, 4 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਦਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਸਬ ਇੰਸਪੈਕਟਰ ਬਲਕਾਰ ਸਿੰਘ ਨੇ ਦੱਸਿਆ ਕਿ ਸੀ.ਆਈ.ਏ ਸਟਾਫ਼ ਦੇ ਏ.ਐਸ.ਆਈ ਕਸ਼ਮੀਰ ਸਿੰਘ ਪੁਲਿਸ ਪਾਰਟੀ ...

ਪੂਰੀ ਖ਼ਬਰ »

ਵਿਮੁਕਤ ਜਾਤੀ ਵਿੰਗ ਵਲੋਂ ਪ੍ਰਧਾਨ ਬੀਬੀ ਜਗੀਰ ਕੌਰ ਦਾ ਵਿਸ਼ੇਸ਼ ਸਨਮਾਨ

ਧਾਰੀਵਾਲ, 4 ਦਸੰਬਰ (ਜੇਮਸ ਨਾਹਰ)-ਵਿਮੁਕਤ ਜਾਤੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਸਰਪੰਚ ਰੌਣਕੀ ਰਾਮ ਮਾਹਲਾ ਆਲੋਵਾਲ ਵਲੋਂ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਬੀਬੀ ਜਗੀਰ ਕੌਰ ਨੂੰ ਮਿਲ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਾਂਗੇ-ਅੰਮੂ ਚੀਮਾ

ਘੁਮਾਣ, 4 ਦਸੰਬਰ (ਬੰਮਰਾਹ)-ਸ਼੍ਰੋਮਣੀ ਅਕਾਲੀ ਦਲ ਵਲੋਂ 14 ਦਸੰਬਰ ਨੂੰ ਆ ਰਹੇ 100 ਸਾਲਾ ਸਥਾਪਨਾ ਦਿਵਸ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤੇ ਜਾਣਗੇ, ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ...

ਪੂਰੀ ਖ਼ਬਰ »

ਬਲਾਕ ਧਾਰੀਵਾਲ ਦੇ ਆਰ.ਐਮ.ਪੀ. ਡਾਕਟਰਾਂ ਵਲੋਂ ਕਿਸਾਨਾਂ ਦੀ ਹਮਾਇਤ ਦਾ ਐਲਾਨ

ਧਾਰੀਵਾਲ, 4 ਦਸੰਬਰ (ਜੇਮਸ ਨਾਹਰ) -ਮੈਡੀਕਲ ਪ੍ਰੈਕਟਿਸ਼ਨਰ ਐਸੋਸੀਏਸ਼ਨ ਬਲਾਕ ਧਾਰੀਵਾਲ ਦੇ ਡਾਕਟਰਾਂ ਦੀ ਇਕ ਅਹਿਮ ਮੀਟਿੰਗ ਸਥਾਨਕ ਵੂਲਨ ਮਿੱਲ ਗਰਾਊਾਡ ਵਿਖੇ ਪ੍ਰਧਾਨ ਡਾ: ਸੱਤਪਾਲ ਡਡਵਾਂ ਅਤੇ ਡਾ: ਸੰਤੋਖ ਰਾਜ ਭਗਤ ਬਿਧੀਪੁਰ ਦੀ ਪ੍ਰਧਾਨਗੀ ਵਿਚ ਹੋਈ | ਮੀਟਿਗ ...

ਪੂਰੀ ਖ਼ਬਰ »

ਪੱਗੜੀ ਸੰਭਾਲ ਜੱਟਾ ਲਹਿਰ ਨੇ ਮਸ਼ਾਲ ਮਾਰਚ ਕੱਢ ਕੇ ਮੋਦੀ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਪੁਰਾਣਾ ਸ਼ਾਲਾ, 4 ਦਸੰਬਰ (ਗੁਰਵਿੰਦਰ ਸਿੰਘ ਗੋਰਾਇਆ)- ਪੰਜਾਬ ਅਤੇ ਹਰਿਆਣਾ ਸੂਬਾ ਤੋਂ ਇਲਾਵਾ ਹੁਣ ਹੋਰਨਾਂ ਵੱਖੋ-ਵੱਖ ਸੂਬਿਆਂ ਤੋਂ ਵੀ ਵੱਖ-ਵੱਖ ਕਿਸਾਨ ਜਥੇਬੰਦੀਆਂ ਦਾ ਦਿੱਲੀ ਕਿਸਾਨ ਅੰਦੋਲਨ ਨੂੰ ਭਰਵਾਂ ਹੁੰਗਾਰਾ ਮਿਲਣ ਕਾਰਨ ਕਿਸਾਨ ਜਥੇਬੰਦੀਆਂ ਦੇ ਹੌਸਲੇ ...

ਪੂਰੀ ਖ਼ਬਰ »

ਪਸ਼ੂ ਪਾਲਕਾਂ ਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਮੁਫ਼ਤ ਡੇਅਰੀ ਸਿਖਲਾਈ ਦੇਣ ਲਈ ਕੌ ਾਸਲਿੰਗ 7 ਨੂੰ

ਗੁਰਦਾਸਪੁਰ, 4 ਦਸੰਬਰ (ਆਰਿਫ਼)- ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਖੇਤੀ ਵਿਭਿੰਨਤਾ ਲਿਆਉਣ ਅਤੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ ਹੋਰ ਸਹਾਇਕ ਧੰਦਿਆਂ ਵੱਲ ਆਕਰਸ਼ਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਸਵੈ ਰੁਜ਼ਗਾਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਾਲੇ ਕਾਨੂੰਨ ਤੁਰੰਤ ਰੱਦ ਕਰੇ-ਡੀ. ਟੀ. ਐੱਫ.

ਗੁਰਦਾਸਪੁਰ, 4 ਦਸੰਬਰ (ਪੰਕਜ ਸ਼ਰਮਾ)- ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵਲੋਂ ਸ਼ਹਿਰ ਅੰਦਰ ਮਸ਼ਾਲ ਮਾਰਚ ਕੀਤਾ ਗਿਆ | ਇਸ ਮੌਕੇ ਪ੍ਰਧਾਨ ਕਰਨੈਲ ਸਿੰਘ ਚਿੱਟੀ ਤੇ ਸਕੱਤਰ ਨਵਤੇਜ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ ਅਤੇ ਨਕਦੀ ਚੋਰੀ, ਮਾਮਲਾ ਦਰਜ

ਵਡਾਲਾ ਗ੍ਰੰਥੀਆਂ, 4 ਦਸੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਪਿੰਡ ਸੇਖਵਾਂ ਦੇ ਫ਼ੌਜ ਵਿਚ ਸੇਵਾਵਾਂ ਨਿਭਾ ਰਹੇ ਫ਼ੌਜੀ ਅੰਗਰੇਜ਼ ਸਿੰਘ ਦੇ ਘਰ ਦੇ ਤਾਲੇ ਤੋੜ ਕੇ ਘਰ ਦੇ ਅੰਦਰ ਪਏ ਚਾਂਦੀ ਦੇ ਗਹਿਣੇ ਅਤੇ 60 ਹਜ਼ਾਰ ਰੁਪਏ ਨਕਦੀ ਚੋਰੀ ਕਰ ਲਏ ਗਏ ਹਨ | ਇਸ ਸਬੰਧੀ ਫ਼ੌਜੀ ...

ਪੂਰੀ ਖ਼ਬਰ »

ਨੌਕਰੀ ਲਵਾਉਣ ਦੇ ਨਾਂਅ 'ਤੇ ਠੱਗੀ ਮਾਰਨ ਤੇ ਧਮਕੀਆਂ ਦੇਣ 'ਤੇ ਮਾਮਲਾ ਦਰਜ

ਗੁਰਦਾਸਪੁਰ, 4 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਪੰਜਾਬ ਸਕੂਲ ਸਿੱਖਿਆ ਬੋਰਡ ਵਿਚ ਨੌਕਰੀ ਲਗਵਾਉਣ ਦੇ ਨਾਂਅ 'ਤੇ ਠੱਗੀ ਮਾਰਨ ਅਤੇ ਧਮਕੀਆਂ ਦੇਣ ਦੇ ਮਾਮਲੇ ਵਿਚ ਥਾਣਾ ਸਿਟੀ ਦੀ ਪੁਲਿਸ ਵਲੋਂ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਰੋੜਾਂਵਾਲੀ ਤੋਂ ਕਿਸਾਨਾਂ ਦਾ ਜਥਾ ਦਿੱਲੀ ਵੱਲ ਰਵਾਨਾ

ਤਿੱਬੜ, 4 ਦਸੰਬਰ (ਭੁਪਿੰਦਰ ਸਿੰਘ ਬੋਪਾਰਾਏ)- ਪਿੰਡ ਰੋੜਾਂਵਾਲੀ ਦੇ ਇਤਿਹਾਸਿਕ ਗੁਰਦੁਆਰਾ ਸ਼ਹੀਦ ਬਾਬਾ ਧੰਨਾ ਸਿੰਘ ਜੀ ਤੋਂ ਪੂਰੇ ਦੇਸ਼ ਦੇ ਕਿਸਾਨਾਂ ਦੀਆਂ ਜਥੇਬੰਦੀਆਂ ਵਲੋਂ ਵਿੱਢੇ ਸੰਘਰਸ਼ ਵਿਚ ਹਿੱਸਾ ਲੈਣ ਲਈ ਪਿੰਡ ਵਾਸੀਆਂ ਦਾ ਜਥਾ ਦਿੱਲੀ ਲਈ ਰਵਾਨਾ ...

ਪੂਰੀ ਖ਼ਬਰ »

ਗੁਰਦੁਆਰੇ 'ਚ ਚੋਰੀ, ਮਾਮਲਾ ਦਰਜ

ਗੁਰਦਾਸਪੁਰ, 4 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਦਰ ਅਧੀਨ ਆਉਂਦੇ ਗੁਰਦੁਆਰਾ ਸਾਹਿਬ ਡੇਰਾ ਗਿਰਧਰ ਗੋਪਾਲ ਵਾਹਿਗੁਰੂ ਨਗਰ ਪਿੰਡ ਹਰਦੋ ਬਥਵਾਲਾ ਵਿਖੇ ਅਣਪਛਾਤੇ ਚੋਰਾਂ ਵਲੋਂ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ | ਇਸ ਸਬੰਧੀ ਏ.ਐਸ.ਆਈ ਨਰਿੰਦਰ ਸਿੰਘ ...

ਪੂਰੀ ਖ਼ਬਰ »

ਔਰਤ ਨਾਲ ਛੇੜਛਾੜ ਤੇ ਝਗੜਾ ਕਰਨ 'ਤੇ ਮਾਮਲਾ ਦਰਜ

ਗੁਰਦਾਸਪੁਰ, 4 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਇਕ ਔਰਤ ਤੇ ਉਸ ਦੇ ਲੜਕੇ ਨਾਲ ਝਗੜਾ ਕਰਨ ਅਤੇ ਔਰਤ ਨਾਲ ਛੇੜਛਾੜ ਕਰਨ ਦੇ ਮਾਮਲੇ ਵਿਚ ਥਾਣਾ ਸਿਟੀ ਦੀ ਪੁਲਿਸ ਵਲੋਂ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਸਬ ਇੰਸਪੈਕਟਰ ਮਨਪ੍ਰੀਤ ਕੌਰ ਨੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਆਜ਼ਾਦ ਮੋਰਚਾ ਦੀ ਅਗਵਾਈ 'ਚ ਘੋੜੇਵਾਹ ਤੋਂ ਵੱਡਾ ਜਥਾ ਦਿੱਲੀ ਲਈ ਰਵਾਨਾ

ਭੈਣੀ ਮੀਆਂ ਖਾਂ, 4 ਦਸੰਬਰ (ਜਸਬੀਰ ਸਿੰਘ ਬਾਜਵਾ)-ਅੱਜ ਨੇੜਲੇ ਪਿੰਡ ਘੋੜੇਵਾਹ ਤੋਂ ਕਿਸਾਨ ਮਜ਼ਦੂਰ ਸੰਘਰਸ਼ ਆਜ਼ਾਦ ਮੋਰਚਾ ਜਥੇਬੰਦੀ ਦੀ ਅਗਵਾਈ ਵਿਚ ਇਕ ਵੱਡਾ ਜਥਾ ਦਿੱਲੀ ਲਈ ਰਵਾਨਾ ਹੋਇਆ | ਇਸ ਸਬੰਧੀ ਜਥੇਬੰਦੀ ਦੇ ਪ੍ਰਧਾਨ ਅਨੋਖ ਸਿੰਘ ਨੇ ਦੱਸਿਆ ਕਿ ਕਿਸਾਨਾਂ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਨੇ ਕੇਂਦਰ ਵਿਰੁੱਧ ਪੁਤਲੇ ਸਾੜਨ ਦਾ ਕੀਤਾ ਐਲਾਨ

ਡੇਹਰੀਵਾਲ ਦਰੋਗਾ, 4 ਦਸੰਬਰ (ਹਰਦੀਪ ਸਿੰਘ ਸੰਧੂ)- ਕੇਂਦਰ ਸਰਕਾਰ ਵਲੋਂ ਬਣਾਏ ਗਏ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਤੇ ਬਲਾਕ ਪ੍ਰਧਾਨ ਸਤਨਾਮ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਖੇਤੀ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਧਰਨਾ 65ਵੇਂ ਦਿਨ 'ਚ

ਗੁਰਦਾਸਪੁਰ, 4 ਦਸੰਬਰ (ਗੁਰਪ੍ਰਤਾਪ ਸਿੰਘ)-1 ਅਕਤੂਬਰ ਤੋਂ ਕਾਲੇ ਕਾਨੰੂਨਾਂ ਖ਼ਿਲਾਫ਼ ਕਿਸਾਨਾਂ ਵਲੋਂ ਸ਼ੁਰੂ ਕੀਤਾ ਗਿਆ ਰੇਲ ਰੋਕੋ ਧਰਨਾ ਅੱਜ 65ਵੇਂ ਦਿਨ ਵੀ ਜਾਰੀ ਰਿਹਾ | ਦੋ ਮਹੀਨੇ ਤੋਂ ਜ਼ਿਆਦਾ ਸਮਾਂ ਬੀਤਣ ਤੋਂ ਬਾਅਦ ਵੀ ਕਿਸਾਨਾਂ ਅੰਦਰ ਉਤਸ਼ਾਹ ਦੀ ਕੋਈ ਕਮੀ ...

ਪੂਰੀ ਖ਼ਬਰ »

ਉਪ ਚੇਅਰਮੈਨ ਵਜ਼ੀਰ ਸਿੰਘ ਲਾਲੀ ਸੰਘਰ ਨੇ ਸਰਕਾਰ ਦਾ ਕੀਤਾ ਧੰਨਵਾਦ

ਧਾਰੀਵਾਲ, 4 ਦਸੰਬਰ (ਜੇਮਸ ਨਾਹਰ)-ਸਥਾਨਕ ਬਲਾਕ ਸੰਮਤੀ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਵਜ਼ੀਰ ਸਿੰਘ ਲਾਲੀ ਨੂੰ ਪਾਰਟੀ ਵਿਚ ਚੰਗੀਆਂ ਤੇ ਪ੍ਰਭਾਵਸ਼ਾਲੀ ਸੇਵਾਵਾਂ ਨਿਭਾਉਣ ਬਦਲੇ ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਇਕ ਨੋਟੀਫਿਕੇਸ਼ਨ ਜਾਰੀ ਕਰ ਕੇ ...

ਪੂਰੀ ਖ਼ਬਰ »

ਔਰਤ ਨੇ ਐਸ.ਐਸ.ਪੀ. ਦਫ਼ਤਰ 'ਚ ਜ਼ਹਿਰ ਖਾਧਾ, ਹਾਲਤ ਗੰਭੀਰ

ਬਟਾਲਾ, 4 ਦਸੰਬਰ (ਸਚਲੀਨ ਸਿੰਘ ਭਾਟੀਆ)- ਥਾਣਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਮਾੜੀ ਪੰਨਵਾਂ ਦੀ ਰਹਿਣ ਵਾਲੀ ਇਕ ਔਰਤ ਨੇ ਇਨਸਾਫ ਨਾ ਮਿਲਣ 'ਤੇ ਅੱਜ ਐਸ. ਐਸ. ਪੀ. ਬਟਾਲਾ ਦੇ ਦਫਤਰ ਅੰਦਰ ਦੇਰ ਸ਼ਾਮ ਜਹਿਰ ਖਾ ਲਿਆ, ਜਿਸ ਨੂੰ ਪੁਲਿਸ ਵਲੋਂ ਸਿਵਲ ਹਸਪਤਾਲ ਲਿਆਂਦਾ ਗਿਆ, ...

ਪੂਰੀ ਖ਼ਬਰ »

ਕਿਸਾਨਾਂ ਦੀ ਹਮਾਇਤ ਲਈ ਬਾਠ ਦੀ ਅਗਵਾਈ 'ਚ ਜਥਾ ਦਿੱਲੀ ਰਵਾਨਾ

ਊਧਨਵਾਲ 4 ਦਸੰਬਰ (ਪਰਗਟ ਸਿੰਘ)-ਕੇਂਦਰ ਸਰਕਾਰ ਵਲੋਂ ਬਣਾਏ ਕਿਸਾਨ ਮਾਰੂ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਅਤੇ ਹਰ ਵਰਗ ਦੇ ਲੋਕ ਦਿੱਲੀ ਦੇ ਚੁਫੇਰੇ ਸਰਹੱਦਾਂ 'ਤੇ ਡਟੇ ਹੋਏ ਹਨ | ਇਸ ਸੰਘਰਸ਼ ਵਿਚ ਆਪਣਾ ਯੋਗਦਾਨ ਪਾਉਣ ਲਈ ਹਲਕਾ ਸ੍ਰੀ ...

ਪੂਰੀ ਖ਼ਬਰ »

‘ਕਿਹਾ, ਕੇਜਰੀਵਾਲ ਸਰਕਾਰ ਨੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਕੇਂਦਰ ਨੇ ਕਿਸਾਨਾਂ ਤੋਂ ਹੱਕ ਮੰਗਣ ਦਾ ਸੰਵਿਧਾਨਕ ਅਧਿਕਾਰ ਖੋਹਿਆ-ਐਡ: ਕਿਸ਼ਨਕੋਟ

ਘੁਮਾਣ, 4 ਦਸੰਬਰ (ਬੰਮਰਾਹ) -ਕੇਂਦਰ ਦੀ ਬੀ.ਜੇ.ਪੀ. ਸਰਕਾਰ ਨੇ ਕਿਸਾਨਾਂ ਤੋਂ ਹੱਕ ਮੰਗਣ ਦਾ ਸੰਵਿਧਾਨਕ ਅਧਿਕਾਰ ਖੋਹਿਆ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕੀਤਾ | ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਵਿਚ ਹਰ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀਆਂ ਨੇ ਕਿਸਾਨ ਸੰਘਰਸ਼ 'ਚ ਸਹਿਯੋਗ ਲਈ ਭੇਜੇ 50 ਹਜ਼ਾਰ

ਕਲਾਨੌਰ, 4 ਦਸੰਬਰ (ਪੁਰੇਵਾਲ)-ਦੇਸ਼ ਦੀ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਦੇਸ਼ ਦੇ ਕਿਸਾਨਾਂ 'ਚ ਪ੍ਰਵਾਸੀ ਪੰਜਾਬੀਆਂ ਵਲੋਂ ਵੀ ਯੋਗਦਾਨ ਪਾਉਣਾ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਪ੍ਰਵਾਸੀ ...

ਪੂਰੀ ਖ਼ਬਰ »

ਰੀੜ੍ਹ ਦੀ ਹੱਡੀ 'ਤੇ ਸੱਟ ਲੱਗਣ ਕਾਰਨ ਕਿਸਾਨ ਦੀ ਮੌਤ

ਵਡਾਲਾ ਗ੍ਰੰਥੀਆਂ, 4 ਦਸੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਨਜ਼ਦੀਕੀ ਪਿੰਡ ਸ਼ੇਰਪੁਰ ਦੇ ਇਕ ਕਿਸਾਨ ਦੀ ਸੱਟ ਲੱਗਣ ਨਾਲ ਮੌਤ ਹੋ ਗਈ | ਇਸ ਸਬੰਧੀ ਉਨ੍ਹਾਂ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਸੁਰਿੰਦਰਜੀਤ ਸਿੰਘ (55) ਉਰਫ ਮੱਤੂ ਪੁੱਤਰ ਸੁੱਚਾ ਸਿੰਘ ਕਾਹਲੋਂ ਦੇ ਆਪਣੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਦੀ ਆਵਾਜ਼ ਨੂੰ ਦਬਾਅ ਨਹੀਂ ਸਕਦੀ-ਕਾਂਗਰਸੀ ਆਗੂ

ਘੁਮਾਣ, 4 ਦਸੰਬਰ (ਬੰਮਰਾਹ)- ਕੇਂਦਰ ਸਰਕਾਰ ਵਲੋਂ ਕਿਸਾਨਾਂ 'ਤੇ ਥੋਪੇ ਤਿੰਨ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਜਿਥੇ ਪੰਜਾਬ ਦੇ ਕਿਸਾਨ ਜਥੇਬੰਦੀਆਂ ਵਲੋਂ ਸੰਘਰਸ਼ ਨੂੰ ਸਿਖਰਾਂ 'ਤੇ ਪਹੁੰਚਾ ਦਿੱਤਾ ਹੈ, ਉਥੇ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਕਿਸਾਨ ਜਥੇਬੰਦੀਆਂ ਵੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਇਕ ਗਿ੍ਫ਼ਤਾਰ

ਧਾਰੀਵਾਲ, 4 ਦਸੰਬਰ (ਰਮੇਸ਼ ਨੰਦਾ, ਜੇਮਸ ਨਾਹਰ)- ਥਾਣਾ ਧਾਰੀਵਾਲ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫਤਾਰ ਕਰ ਲਿਆ | ਥਾਣਾ ਧਾਰੀਵਾਲ ਦੇ ਮੁਖੀ ਮਨਜੀਤ ਸਿੰਘ ਨੇ ਦੱਸਿਆ ਕਿ ਏ. ਐਸ. ਆਈ. ਗੁਰਬਚਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਲਿਆਣਪੁਰ ...

ਪੂਰੀ ਖ਼ਬਰ »

ਦੇਸ ਰਾਜ ਪਬਲਿਕ ਸਕੂਲ 'ਚ ਅਦਾਕਾਰੀ ਤੇ ਗਾਇਕੀ ਆਡੀਸ਼ਨ ਪ੍ਰੋਗਰਾਮ

ਬਟਾਲਾ, 4 ਦਸੰਬਰ (ਕਾਹਲੋਂ)-ਅਰਗਨੀ ਮੋਰੀਆ ਤੇ ਡੀ.ਕੇ. ਫ਼ਿਲਮ ਵਲੋਂ ਸਥਾਨਕ ਦੇਸ ਰਾਜ ਪਬਲਿਕ ਸਕੂਲ ਵਿਖੇ ਸ੍ਰੀ ਡੇਵਿਡ ਕੁਮਾਰ ਡਾਇਰੈਕਟਰ ਤੇ ਪ੍ਰਗਟ ਸਿੰਘ ਦੀ ਅਗਵਾਈ 'ਚ ਅਦਾਕਾਰੀ ਤੇ ਗਾਇਕੀ ਦਾ ਆਡੀਸ਼ਨ ਪ੍ਰੋਗਰਾਮ ਕਰਵਾਇਆ ਗਿਆ | ਗਾਇਕੀ ਵਿਚ ਦੋਗਾਣਾ, ਵਿਅਕਤੀਗਤ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਵਲੋਂ ਪੁਲ ਦਾ ਉਦਘਾਟਨ

ਕਾਦੀਆਂ, 4 ਦਸੰਬਰ (ਕੁਲਵਿੰਦਰ ਸਿੰਘ)- ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਵਿਧਾਨ ਸਭਾ ਹਲਕਾ ਬਟਾਲਾ ਅਧੀਨ ਪਿੰਡ ਨੰਗਲ ਬੁੱਟਰ ਵਿਖੇ ਪੁੱਜ ਕੇ ਨਹਿਰੀ ਸੂਏ 'ਤੇ ਉਸਾਰੇ ਗਏ ਪੁਲ ਦਾ ਉਦਘਾਟਨ ਆਪਣੇ ਕਰ-ਕਮਲਾਂ ਨਾਲ ਕੀਤਾ | ਇਸ ਮੌਕੇ ਕੈਬਨਿਟ ਮੰਤਰੀ ਸ: ...

ਪੂਰੀ ਖ਼ਬਰ »

ਅਨੰਦਪੁਰ ਸਾਹਿਬ ਹੋਲਾ ਮੁਹੱਲਾ ਕਮੇਟੀ ਵਲੋਂ ਕਿਸਾਨਾਂ ਦਾ ਜਥਾ ਰਵਾਨਾ

ਘੱਲੂਘਾਰਾ ਸਾਹਿਬ, 4 ਦਸੰਬਰ (ਮਿਨਹਾਸ)- ਦਿੱਲੀ ਵਿਖੇ ਕਿਸਾਨਾਂ ਦੇ ਦਿੱਤੇ ਜਾ ਰਹੇ ਧਰਨੇ ਵਿਚ ਸ਼ਮੂਲੀਅਤ ਕਰਨ ਵਾਸਤੇ ਹੋਲਾ ਮੁਹੱਲਾ ਕਮੇਟੀ ਰੋੜਾਂਵਾਲੀ ਅਤੇ ਮਾਝਾ ਸੰਘਰਸ਼ ਕਮੇਟੀ ਦਾ ਜਥਾ ਰਵਾਨਾ ਹੋਇਆ | ਇਹ ਜਥਾ ਪ੍ਰਧਾਨ ਜਥੇਦਾਰ ਅਜੀਤ ਸਿੰਘ, ਜਥੇਦਾਰ ਯੋਗਾ ...

ਪੂਰੀ ਖ਼ਬਰ »

ਫੁੱਟਬਾਲ ਖਿਡਾਰੀ ਸਿਮਰਜੀਤ ਸਿੰਘ ਦੀ ਯਾਦ 'ਚ ਨੌਜਵਾਨਾਂ ਨੂੰ ਜਰਸੀਆਂ ਵੰਡੀਆਂ

ਘੁਮਾਣ, 4 ਦਸੰਬਰ (ਬੰਮਰਾਹ)-ਨਜ਼ਦੀਕੀ ਪਿੰਡ ਵੀਲਾ ਬੱਜੂ ਦੇ ਫੱੁਟਬਾਲ ਖਿਡਾਰੀ ਸਿਮਰਜੀਤ ਸਿੰਘ ਪੁੱਤਰ ਸੁਰਜੀਤ ਸਿੰਘ, ਜੋ ਇਕ ਪ੍ਰਾਈਵੇਟ ਬੈਂਕ ਵਿਚ ਨੌਕਰੀ ਕਰਦਾ ਸੀ ਅਤੇ ਇਕ ਸੜਕ ਹਾਦਸੇ ਦੌਰਾਨ ਕੁਝ ਦਿਨ ਪਹਿਲਾਂ ਉਸ ਦਾ ਦਿਹਾਂਤ ਹੋ ਗਿਆ, ਜਿਸ ਦੀ ਯਾਦ ਵਿਚ ਪਿੰਡ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX