ਤਾਜਾ ਖ਼ਬਰਾਂ


ਜੰਮੂ ਕਸ਼ਮੀਰ ‘ਚ ਪੁਲਿਸ ਅਤੇ ਸੈਨਾ ਦੇ ਸਾਂਝੇ ਅਭਿਆਨ ‘ਚ ਹਥਿਆਰ ਬਰਾਮਦ , ਇੱਕ ਗ੍ਰਿਫਤਾਰ
. . .  1 day ago
ਨਵੀਂ ਦਿੱਲੀ, 5 ਮਾਰਚ- ਜੰਮੂ-ਕਸ਼ਮੀਰ ‘ਚ ਪੁਲਿਸ ਅਤੇ ਭਾਰਤੀ ਫੌਜ ਦੇ ਸਾਂਝੇ ਸਰਚ ਅਭਿਆਨ ਵਿੱਚ ਅੱਜ ਇੱਕ ਵਿਅਕਤੀ ਰਿਆਜ਼ ਅਹਿਮਦ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਨੇ ਖੁਲਾਸਾ ਕੀਤਾ ਕਿ ਉਸ ਨੇ ਇੱਕ ਲੁਕਵੀਂ ਜਗ੍ਹਾ ਵਿੱਚ ਹਥਿਆਰ ...
ਕੋਚ ਡਾ. ਨਿਕੋਲਾਇ ਸਨਸਰੇਵ ਦਾ ਪਟਿਆਲੇ ‘ਚ ਅਚਾਨਕ ਦੇਹਾਂਤ
. . .  1 day ago
ਬਿਹਾਰ: ਗੋਪਾਲਗੰਜ ਜ਼ਹਿਰੀਲੀ ਸ਼ਰਾਬ ਮਾਮਲੇ ਚ 9 ਨੂੰ ਫਾਂਸੀ ਅਤੇ 4 ਔਰਤਾਂ ਨੂੰ ਉਮਰ ਕੈਦ
. . .  1 day ago
ਨਵੀਂ ਦਿੱਲੀ, 5 ਮਾਰਚ - ਬਿਹਾਰ ਦੇ ਗੋਪਾਲਗੰਜ ਦੇ ਮਸ਼ਹੂਰ ਖਜੂਰਬਾਣੀ ਸ਼ਰਾਬ ਮਾਮਲੇ ਵਿੱਚ ਗੋਪਾਲਗੰਜ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਲਵਕੁਸ਼ ਕੁਮਾਰ ਦੀ ਵਿਸ਼ੇਸ਼ ਅਦਾਲਤ ਨੇ 13 ਦੋਸ਼ੀ ਪਾਏ ਅਤੇ 9 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਜਦਕਿ ...
ਦਿੱਲੀ ਗੁਰਦੁਆਰਾ ਕਮੇਟੀ ਨੇ ਕਿਸਾਨਾਂ ਖਿਲਾਫ ਨਫ਼ਰਤ ਫੈਲਾਉਣ ਲਈ ਕੰਗਣਾ ਰਣੌਤ ਖਿਲਾਫ ਪਟਿਆਲਾ ਹਾਊਸ ਕੋਰਟ ‘ਚ ਕੇਸ ਕੀਤਾ ਦਾਇਰ
. . .  1 day ago
ਨਵੀਂ ਦਿੱਲੀ, 5 ਮਾਰਚ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਟਿਆਲਾ ਹਾਊਸ ਕੋਰਟ ਵਿਚ ਫਿਲਮ ਅਦਾਕਾਰਾ ਕੰਗਣਾ ਰਣੌਤ ਦੇ ਖਿਲਾਫ ਕੇਸ ਦਾਇਰ ਕੀਤਾ ਹੈ। ਇਹ ਕੇਸ ਉਸ ਵੱਲੋਂ ਕਿਸਾਨਾਂ ਖਿਲਾਫ ਕੀਤੇ ਗਏ ਟਵੀਟ ਨੂੰ ਲੈ ਕੇ ਦਾਇਰ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ
. . .  1 day ago
ਅੰਮ੍ਰਿਤਸਰ, 5 ਮਾਰਚ (ਜੱਸ)-ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ ਯੂ. ਕੇ. ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਪਰਿਵਾਰਕ ਸੁੱਖ ਸ਼ਾਂਤੀ ਅਤੇ ਦੁਨੀਆਂ ਨੂੰ ਕੋਰੋਨਾ ਸੰਕਟ ਤੋਂ ਰਾਹਤ ...
ਹੌਲਦਾਰ ਨਾਇਕ ਗੁਰਜੰਟ ਸਿੰਘ ਚਾਇਨਾ ਬਾਰਡਰ ‘ਤੇ ਹੋਏ ਸ਼ਹੀਦ
. . .  1 day ago
ਫਤਹਿਗੜ੍ਹ ਸਾਹਿਬ 5 ਮਾਰਚ -(ਜਤਿੰਦਰ ਸਿੰਘ ਰਾਠੌਰ) -ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਰਾਏਪੁਰ ਅਰਾਇਆ ਹਲਕਾ ਅਮਲੋਹ ਤੋਂ ਹੌਲਦਾਰ ਨਾਇਕ ਗੁਰਜੰਟ ਸਿੰਘ ਚਾਇਨਾ ਬਾਰਡਰ ਤੇ ਸ਼ਹੀਦ ਹੋ ...
ਮੁਕੇਸ਼ ਅੰਬਾਨੀ ਦੇ ਘਰ ਦੇ ਬਾਹਰੋਂ ਮਿਲੀ ਸ਼ੱਕੀ ਕਾਰ ਦੇ ਮਾਲਕ ਦੀ ਮੌਤ
. . .  1 day ago
ਮੁੰਬਈ, 5 ਮਾਰਚ- ਕੁਝ ਦਿਨ ਪਹਿਲਾਂ ਦੇਸ਼ ਦੇ ਸਭ ਤੋਂ ਅਮੀਰ ਉਦਯੋਗਪਤੀ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਘਰ 'ਐਂਟਲੀਆ' ਬਾਹਰ ਦੇ ਇਕ ਕਾਰ ਮਿਲੀ ਸੀ, ਜਿਸ 'ਚ ਵਿਸਫੋਟਕ ਪਦਾਰਥ...
ਰਈਆ ਵਿਖੇ ਕਲਯੁਗੀ ਪੁੱਤਰ ਵਲੋਂ ਘੋਟਣਾ ਮਾਰ ਕੇ ਮਾਂ ਦਾ ਕਤਲ
. . .  1 day ago
ਰਈਆ (ਅੰਮ੍ਰਿਤਸਰ), 5 ਮਾਰਚ (ਸ਼ਰਨਬੀਰ ਸਿੰਘ ਕੰਗ)- ਅੱਜ ਸਥਾਨਕ ਕਸਬੇ ਅੰਦਰ ਜੀ. ਟੀ. ਰੋਡ 'ਤੇ ਚੀਮਾਬਾਠ ਮੋੜ ਦੇ ਸਾਹਮਣੇ ਇਕ ਘਰ 'ਚ ਇਕ ਕਲਯੁਗੀ ਪੁੱਤਰ ਵਲੋਂ ਆਪਣੀ ਹੀ ਮਾਂ ਦੇ...
ਫ਼ਿਰੋਜ਼ਪੁਰ 'ਚ ਦੋ ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ, 5 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਨੇ ਬੀ. ਐਸ. ਐਫ.ઠਨਾਲ ਚਲਾਏ ਸਾਂਝੇ ਆਪਰੇਸ਼ਨ...
ਐਸ. ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ, ਕਿਸਾਨਾਂ ਨੇ ਕੀਤਾ ਜ਼ਬਰਦਸਤ ਵਿਰੋਧ
. . .  1 day ago
ਰਾਮ ਤੀਰਥ, 5 ਮਾਰਚ (ਧਰਵਿੰਦਰ ਸਿੰਘ ਔਲਖ)- ਐਸ. ਸੀ. ਦੇ ਨਵੇਂ ਬਣੇ ਚੇਅਰਮੈਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅੱਜ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿੱਥੇ ਭਾਜਪਾ ਜ਼ਿਲ੍ਹਾ ਦਿਹਾਤੀ...
ਗੁਲਜ਼ਾਰ ਸਿੰਘ ਰਾਣੀਕੇ ਵਲੋਂ ਐਸ. ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ, 5 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ. ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ 2 ਮਰੀਜ਼ਾਂ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 1 ਮਰੀਜ਼ ਪਿੰਡ ਆਲਮਵਾਲਾ ਅਤੇ 1 ਮਰੀਜ਼...
ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋਂ ਕਿਸਾਨਾਂ-ਮਜ਼ਦੂਰਾਂ ਦਾ ਜਥਾ ਦਿੱਲੀ ਮੋਰਚੇ ਲਈ ਰਵਾਨਾ
. . .  1 day ago
ਸੁਲਤਾਨਵਿੰਡ, 5 ਮਾਰਚ (ਗੁਰਨਾਮ ਸਿੰਘ ਬੁੱਟਰ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਦਾ ਇਕ ਵੱਡਾ ਜਥਾ ਅੱਜ ਜਥੇਬੰਦੀ ਦੇ ਸੂਬਾ...
ਕੈਪਟਨ ਵਲੋਂ ਇਕ ਸੀਨੀਅਰ ਪੁਲਿਸ ਅਧਿਕਾਰੀ ਦੀ ਕਮਾਨ ਹੇਠ ਇਨਫੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਦੇ ਗਠਨ ਦਾ ਐਲਾਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਤੋਂ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਵਾਅਦੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਸੀਨੀਅਰ ਪੁਲਿਸ...
ਕੈਪਟਨ ਨੇ ਮੁਹਾਲੀ ਦੇ ਸਿਵਲ ਹਸਪਤਾਲ 'ਚ ਲਵਾਇਆ ਕੋਰੋਨਾ ਦਾ ਟੀਕਾ
. . .  1 day ago
ਮੁਹਾਲੀ, 5 ਮਾਰਚ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁਹਾਲੀ ਦੇ ਸਿਵਲ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ ਖ਼ੁਰਾਕ ਲਈ। ਟੀਕਾ ਲਵਾਉਣ ਤੋਂ ਬਾਅਦ ਮੁੱਖ ਮੰਤਰੀ...
ਪੰਜਾਬ 'ਚ ਕਿਸਾਨਾਂ ਲਈ ਜਾਰੀ ਰਹੇਗੀ ਮੁਫ਼ਤ ਬਿਜਲੀ ਸਪਲਾਈ- ਕੈਪਟਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ 'ਚ ਐਲਾਨ ਕੀਤਾ ਕਿ ਪੰਜਾਬ 'ਚ ਕਿਸਾਨਾਂ ਲਈ ਮੁਫ਼ਤ ਅਤੇ ਉਦਯੋਗਾਂ ਨੂੰ ਸਬਸਿਡੀ ਵਾਲੀ...
ਗਲਵਾਨ ਘਾਟੀ 'ਚ ਸ਼ਹੀਦ ਹੋਏ ਜਵਾਨਾਂ ਵਾਂਗ ਹੀ ਪੰਜਾਬੀ ਕਿਸਾਨ ਦੇਸ਼ ਭਗਤ - ਕੈਪਟਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ) - ਰਾਜਪਾਲ ਦੇ ਸੰਬੋਧਨ 'ਤੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਲੀਡਰਾਂ ਵਲੋਂ ਕਿਸਾਨਾਂ 'ਤੇ ਕੀਤੀਆਂ ਗਈਆਂ ਟਿੱਪਣੀਆਂ 'ਤੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਵਿਰੋਧੀ ਨਹੀਂ ਹਨ...
ਅੰਮ੍ਰਿਤਸਰ 'ਚ ਕਿਸਾਨਾਂ ਵਲੋਂ ਸ਼ਵੇਤ ਮਲਿਕ ਅਤੇ ਵਿਜੇ ਸਾਂਪਲਾ ਦਾ ਕੀਤਾ ਗਿਆ ਵਿਰੋਧ
. . .  1 day ago
ਅੰਮ੍ਰਿਤਸਰ, 5 ਮਾਰਚ (ਰਾਜੇਸ਼ ਸ਼ਰਮਾ)- ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਪਹੁੰਚੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਖੇਤੀ ਕਾਨੂੰਨਾਂ ਨੂੰ ਲੈ ਕੇ ਜ਼ਬਰਦਸਤ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨ...
ਬਜਟ ਇਜਲਾਸ : ਸਦਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੰਬੋਧਨ ਜਾਰੀ, ਡਰੱਗ ਅਤੇ ਨਸ਼ਿਆਂ ਦੇ ਮੁੱਦੇ 'ਤੇ ਦੱਸ ਰਹੇ ਹਨ ਸਰਕਾਰ ਦੀ ਪ੍ਰਾਪਤੀ
. . .  1 day ago
ਟਾਈਮ ਮੈਗਜ਼ੀਨ ਦੇ ਕਵਰ ਪੇਜ 'ਤੇ ਨਜ਼ਰ ਆਈਆਂ ਕਿਸਾਨ ਅੰਦੋਲਨ 'ਚ ਸ਼ਾਮਿਲ ਔਰਤਾਂ
. . .  1 day ago
ਨਵੀਂ ਦਿੱਲੀ, 5 ਮਾਰਚ- ਅਮਰੀਕਾ ਦੀ ਟਾਈਮ ਮੈਗਜ਼ੀਨ ਨੇ ਆਪਣੇ ਮਾਰਚ ਦੇ ਐਡੀਸ਼ਨ 'ਚ ਕਵਰ ਪੇਜ 'ਤੇ ਉਨ੍ਹਾਂ ਭਾਰਤੀ ਮਹਿਲਾਵਾਂ ਨੂੰ ਥਾਂ ਦਿੱਤੀ ਹੈ, ਜਿਹੜੀਆਂ ਕਿਸਾਨਾਂ ਅੰਦੋਲਨ 'ਚ ਸ਼ਾਮਿਲ ਹੋਈਆਂ ਸਨ। ਮੈਗਜ਼ੀਨ...
ਬਜਟ ਇਜਲਾਸ : ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਨੂੰ ਲੈ ਕੇ ਕੈਪਟਨ ਨੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ 'ਤੇ ਸਾਧੇ ਤਿੱਖੇ ਨਿਸ਼ਾਨੇ
. . .  1 day ago
ਬਜਟ ਇਜਲਾਸ : ਕਿਸਾਨਾਂ ਅੰਦੋਲਨ ਦੌਰਾਨ ਹੋਈਆਂ ਮੌਤਾਂ ਨੂੰ ਲੈ ਕੇ ਹਰਿਆਣਾ ਦੇ ਖੇਤੀ ਮੰਤਰੀ ਵਲੋਂ ਦਿੱਤੇ ਬਿਆਨ ਦੀ ਕੈਪਟਨ ਵਲੋਂ ਨਿਖੇਧੀ
. . .  1 day ago
ਬਜਟ ਇਜਲਾਸ : ਮੁੜ ਸ਼ੁਰੂ ਹੋਇਆ ਕੈਪਟਨ ਦਾ ਸੰਬੋਧਨ
. . .  1 day ago
ਸੈਨਾ ਹਵਾਲਦਾਰ ਵਲੋਂ ਫਾਹਾ ਲੈ ਕੇ ਖੁਦਕੁਸ਼ੀ
. . .  1 day ago
ਪਠਾਨਕੋਟ, 5 ਮਾਰਚ (ਚੌਹਾਨ) - ਮਾਮੂਨ ਮਿਲਟਰੀ ਸਟੇਸ਼ਨ ਵਿਖੇ ਸੈਨਾ ਦੇ ਇੱਕ ਹਵਾਲਦਾਰ ਵੱਲੋਂ ਫੈਮਲੀ ਕੁਆਟਰ ਵਿਖੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ...
ਬਜਟ ਇਜਲਾਸ : ਪੰਜਾਬ ਵਿਧਾਨ ਸਭਾ 'ਚੋਂ ਬਾਹਰ ਆਏ ਅਕਾਲੀ ਵਿਧਾਇਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਸਹਿਣਸ਼ੀਲ ਹੋਣਾ ਚੰਗੀ ਗੱਲ ਹੈ ਪਰ ਅਨਿਆਂ ਦਾ ਵਿਰੋਧ ਕਰਨਾ ਉਸ ਤੋਂ ਵਧੀਆ ਗੱਲ ਹੈ। -ਜੈ ਸ਼ੰਕਰ ਪ੍ਰਸ਼ਾਦ

ਤਰਨਤਾਰਨ

ਕਿਸਾਨ ਬੀਬੀਆਂ ਨੇ ਮਾਣੋਚਾਲ੍ਹ ਮੁੱਖ ਸੜਕ 'ਤੇ ਮੋਦੀ ਅਤੇ ਕੰਗਨਾ ਰਣੌਤ ਦਾ ਪੁਤਲਾ ਸਾੜਿਆ

ਸ਼ਾਹਬਾਜ਼ਪੁਰ, 4 ਦਸੰਬਰ (ਪ੍ਰਦੀਪ ਬੇਗੇਪੁਰ)-ਦਿੱਲੀ ਸਰਕਾਰ ਵਿਰੁੱਧ ਕਿਸਾਨਾਂ ਵਲੋਂ ਵਿੱਢੇ ਸੰਘਰਸ਼ ਵਿਚ ਸ਼ਾਮਿਲ ਬੀਬੀਆਂ ਤੇ ਗਲਤ ਟਵੀਟ ਕਰਨ 'ਤੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਮਾਣੋਚਾਲ੍ਹ ਵਿਖੇ ਕਿਸਾਨ ਸੰਘਰਸ਼ ਕਮੇਟੀ ਦੇ ਜ਼ੋਨ ਗੁਰੂ ਅਰਜਨ ਦੇਵ ਵਲੋਂ ਪ੍ਰਧਾਨ ਸਤਨਾਮ ਸਿੰਘ ਮਾਣੋਚਾਲ੍ਹ ਦੀ ਰਹਿਨੁਮਾਈ ਅਤੇ ਬੀਬੀ ਅਮਨਦੀਪ ਕੌਰ, ਬੀਬੀ ਸਰਬਜੀਤ ਕੌਰ ਅਤੇ ਬੀਬੀ ਹਰਭਜਨ ਕੌਰ ਦੀ ਅਗਵਾਈ ਵਿਚ ਮੁੱਖ ਸੜਕ ਮਾਣੋਚਾਲ੍ਹ ਵਿਖੇ ਅਦਾਕਾਰਾ ਕੰਗਨਾ ਰਣੌਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਅਤੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਕੰਗਨਾ ਰਣੌਤ ਇਕ ਔਰਤ ਹੈ ਤੇ ਉਸ ਨੂੰ ਔਰਤਾਂ ਦੇ ਲਈ ਅਜਿਹੇ ਸ਼ਬਦ ਵਰਤਣੇ ਸ਼ੋਭਾ ਨਹੀਂ ਦਿੰਦੇ | ਕੰਗਨਾ ਰਣੌਤ ਨੂੰ ਸਿੱਖਾਂ ਦਾ ਇਤਿਹਾਸ ਨਹੀਂ ਪਤਾ, ਸਿੱਖ ਬੀਬੀਆਂ ਜੇ ਗੁਰੂ ਸੰਗਤ ਲਈ ਪ੍ਰਸ਼ਾਦੇ ਪਕਾਉਣੇ ਜਾਣਦੀਆਂ ਹਨ ਤਾਂ ਜੰਗ ਦੇ ਮੈਦਾਨ ਵਿਚ ਦੁਸ਼ਮਣ ਨਾਲ ਲੋਹਾ ਲੈਣਾ ਵੀ ਇਨ੍ਹਾਂ ਨੂੰ ਆਉਂਦਾ ਹੈ | ਉਨ੍ਹਾਂ ਕਿਹਾ ਕਿ ਜਿੰਨਾਂ ਚਿਰ ਮੋਦੀ ਸਰਕਾਰ ਕਾਲੇ ਕਾਨੂੰਨ ਵਾਪਸ ਨਹੀਂ ਲੈ ਲੈਂਦੀ, ਓਨਾ ਚਿਰ ਇਹ ਸੰਘਰਸ਼ ਜਾਰੀ ਰਹੇਗਾ ਤੇ ਇਸ ਸੰਘਰਸ਼ ਵਿਚ ਪੰਜਾਬ ਤੋਂ ਵੱਡੀ ਗਿਣਤੀ ਵਿਚ ਬੀਬੀਆਂ ਸ਼ਾਮਿਲ ਹੋਣਗੀਆਂ ਤਾਂ ਜੋ ਕੰਗਨਾ ਰਣੌਤ ਨੂੰ ਪਤਾ ਲੱਗ ਸਕੇ ਕਿ ਪੰਜਾਬ ਦੀਆਂ ਸ਼ੇਰਨੀਆਂ ਕਿੰਨੀਆਂ ਬਹਾਦਰ ਹਨ | ਇਸ ਮੌਕੇ ਵੱਡੀ ਗਿਣਤੀ 'ਚ ਕਿਸਾਨ ਬੀਬੀਆਂ ਹਾਜ਼ਰ ਸਨ |

ਟੀਮ ਗ਼ਲੋਬਲ ਤਰਨ ਤਾਰਨ ਵਿਖੇ ਮੁਫ਼ਤ ਸੈਮੀਨਾਰ ਅੱਜ-ਸੈਮ ਗਿੱਲ

ਤਰਨ ਤਾਰਨ, 4 ਦਸੰਬ (ਹਰਿੰਦਰ ਸਿੰਘ)-ਜੰਡਿਆਲਾ ਰੋਡ ਸਥਿਤ ਦਾ ਟੀਮ ਗ਼ਲੋਬਲ ਇੰਮੀਗ੍ਰੇਸ਼ਨ ਸੈਂਟਰ ਵਿਖੇ ਟੀਮ ਦੇ ਡਾਇਰੈਕਟਰ ਅਤੇ ਵੀਜ਼ਾ ਮਾਹਿਰ ਸੈਮ ਗਿੱਲ ਨੇ ਨਵਦੀਪ ਸਿੰਘ ਵਾਸੀ ਦੀਨਪੁਰ, ਜਸਮੀਤ ਕੌਰ ਵਾਸੀ ਰਸੂਲਪੁਰ ਅਤੇ ਅਜੈ ਕੁਮਾਰ ਵਾਸੀ ਤਰਨ ਤਾਰਨ ਦਾ ...

ਪੂਰੀ ਖ਼ਬਰ »

ਮੋਦੀ ਸਰਕਾਰ ਨੂੰ ਕਿਸਾਨਾਂ ਦੇ ਸੰਘਰਸ਼ ਅੱਗੇ ਗੋਡੇ ਟੇਕਣੇ ਹੀ ਪੈਣਗੇ-ਮੁਨੀਮ

ਤਰਨ ਤਾਰਨ, 4 ਦਸੰਬਰ (ਲਾਲੀ ਕੈਰੋਂ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਮੰਗਲਦਾਸ ਮੁਨੀਮ ਨੇ ਸਾਥੀਆਂ ਸਮੇਤ ਸਥਾਨਿਕ ਦਾਣਾ ਮੰਡੀ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਆਜ਼ਾਦੀ ਦੀ ਲੜਾਈ ਅਤੇ ਦੇਸ਼ ਦੀ ਤਰੱਕੀ ਵਿਚ ਹਮੇਸ਼ਾ ਮੋਹਰੀ ਹੋ ਕੇ ਸਾਥ ...

ਪੂਰੀ ਖ਼ਬਰ »

ਅੱਜ ਕਾਲੇ ਕਾਨੂੰਨਾਂ ਖ਼ਿਲਾਫ਼ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਪੁਤਲੇ ਫੂਕੇ ਜਾਣਗੇ-ਪੰਡੋਰੀ

ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੀਆਂ ਸੜਕਾਂ ਨੂੰ ਘੇਰਾ ਪਾਈ ਬੈਠੇ ਸੰਘਰਸ਼ੀਲ ਕਿਸਾਨ ਭਰਾਵਾਂ ਦੇ ਹੱਕ ਵਿਚ 5 ਦਸੰਬਰ ਨੂੰ ਜ਼ਿਲ੍ਹੇ ਭਰ ਦੇ ਦੇ ਪਿੰਡਾਂ, ਕਸਬਿਆਂ, ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਸਮੂਹ ਪੋਲਿੰਗ ਬੂਥਾਂ 'ਤੇ 5 ਅਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ

ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)¸ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2021 ਦੇ ਆਧਾਰ 'ਤੇ ਜ਼ਿਲੇ੍ਹ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿਚ 16 ਨਵੰਬਰ ਤੋਂ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ...

ਪੂਰੀ ਖ਼ਬਰ »

ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ੍ਹ ਦੇ 99 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ

ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਾਟੀਜਨ ਤੇ ਟਰੂਨੈੱਟ ਵਿਧੀ ਰਾਹੀਂ 99241 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿੰਨਾਂ ...

ਪੂਰੀ ਖ਼ਬਰ »

ਫੈੱਡਰੇਸ਼ਨ ਸੰਘਾ ਨੇ ਸਾੜਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ

ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)-ਸਿੱਖ ਸਟੂਡੈਂਟਸ ਫੈੱਡਰੇਸ਼ਨ ਸੰਘਾ ਵਲੋਂ ਸ੍ਰੀ ਗੋਇੰਦਵਾਲ ਬਾਈਪਾਸ ਤਰਨ ਤਾਰਨ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਿਸ ਨੇ ਖੇਤੀ ਵਿਰੋਧੀ ਤਿੰਨ ਕਾਨੂੰਨ ਧੱਕੇ ਨਾਲ ਬਣਾ ਕੇ ਦੇਸ਼ ਦੇ ਕਿਸਾਨਾਂ ਦੀ ਮੌਤ ਦੇ ਵਾਰੰਟ ਕੱਢੇ ...

ਪੂਰੀ ਖ਼ਬਰ »

ਮੰਨਣ ਟੋਲ ਪਲਾਜ਼ੇ ਨੇੜੇ ਫਾਰਚੂਨਰ ਗੱਡੀ ਬੁਰਜੀ ਨਾਲ ਟਕਰਾਈ, ਇਕ ਦੀ ਮੌਤ

ਝਬਾਲ, 4 ਦਸੰਬਰ (ਸੁਖਦੇਵ ਸਿੰਘ) ਝਬਾਲ-ਅਮਿ੍ਤਸਰ ਰੋਡ ਤੇ ਸਥਿਤ ਪਿੰਡ ਮੰਨਣ ਦੇ ਨਜ਼ਦੀਕ ਬਣ ਰਹੇ ਟੋਲ ਪਲਾਜੇ ਦੇ ਨਜ਼ਦੀਕੀ ਦੇਰ ਰਾਤ ਫਾਰਚੂਨਰ ਗੱਡੀ ਬੁਰਜੀ ਦੇ ਨਾਲ ਟਕਰਾਉਣ ਕਾਰਨ ਕਾਰ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਜਦ ਕਿ ਦੂਜਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ...

ਪੂਰੀ ਖ਼ਬਰ »

ਪੰਜਾਬ ਦੀਆਂ ਮੰਡੀਆਂ ਦੇ ਆੜ੍ਹਤੀਆਂ ਨੂੰ ਦਿੱਲੀ ਜਾਣ ਲਈ ਕੀਤਾ ਜਾ ਰਿਹਾ ਹੈ ਲਾਮਬੰਦ-ਵਿਜੇ ਕਾਲੜਾ

ਤਰਨ ਤਾਰਨ, 4 ਦਸੰਬਰ (ਪਰਮਜੀਤ ਜੋਸ਼ੀ)-ਨਵੀਂ ਦਾਣਾ ਮੰਡੀ ਤਰਨ ਤਾਰਨ ਵਿਖੇ ਮੰਡੀ ਪ੍ਰਧਾਨ ਕਰਨੈਲ ਸਿੰਘ ਦੇਊ ਦੀ ਦੁਕਾਨ 'ਤੇ ਪੰਜਾਬ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਦੀ ਪ੍ਰਧਾਨਗੀ ਹੇਠ ਮੰਡੀ ਐਗਜੈਕਟਿਵ ਮੈਂਬਰ ਸਾਹਿਬਾਨਾਂ ਦੀ ਮੀਟਿੰਗ ਬੁਲਾਈ ...

ਪੂਰੀ ਖ਼ਬਰ »

ਸਾਹਿਤ ਵਿਚਾਰ ਮੰਚ ਦੇ ਨੁਮਾਇੰਦੇ ਕਿਸਾਨ ਸੰਘਰਸ਼ 'ਚ ਸ਼ਮੂਲੀਅਤ ਕਰਨ ਲਈ ਦਿੱਲੀ ਰਵਾਨਾ

ਤਰਨ ਤਾਰਨ, 4 ਦਸੰਬਰ (ਲਾਲੀ ਕੈਰੋਂ)-ਸਾਹਿਤ ਵਿਚਾਰ ਮੰਚ ਤਰਨ ਤਾਰਨ ਦੇ ਪ੍ਰਧਾਨ ਤਰਲੋਚਨ ਸਿੰਘ ਦੀ ਅਗਵਾਈ ਵਿਚ ਮੰਚ ਦੇ ਸਮੂਹ ਨੰੁਮਾਇੰਦੇ ਕਿਸਾਨ ਸੰਘਰਸ਼ ਚ ਸ਼ਮੂਲੀਅਤ ਕਰਨ ਲਈ ਦਿੱਲੀ ਨੂੰ ਰਵਾਨਾ ਹੋਏ | ਇਸ ਮੌਕੇ ਪ੍ਰਧਾਨ ਤਰਲੋਚਨ ਸਿੰਘ ਨੇ ਕਿਹਾ ਕਿ ਕੇਂਦਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਭਿੱਖੀਵਿੰਡ ਦੇ ਐੱਸ.ਆਈ. ਬਲਰਾਜ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਇੰਜੀ. ਸਕੱਤਰ ਸਿੰਘ ਢਿੱਲੋਂ ਬਣੇ ਪੀ.ਐੱਸ.ਪੀ.ਸੀ.ਐੱਲ ਦੇ ਮੁੱਖ ਇੰਜੀਨੀਅਰ

ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)-ਇੰਜੀ. ਸਕੱਤਰ ਸਿੰਘ ਢਿੱਲੋਂ ਦਾ ਪਿਛੋਕੜ ਇਕ ਕਿਸਾਨ ਪਰਿਵਾਰ ਵਿਚੋਂ ਹੈ | ਉਨ੍ਹਾਂ ਦਾ ਪਿੰਡ ਜੀਊਬਾਲਾ ਜ਼ਿਲ੍ਹਾ ਤਰਨ ਤਾਰਨ ਵਿਚ ਹੈ | ਉਨ੍ਹਾਂ 1980 ਵਿਚ ਪਿੰਡ ਦੇ ਸਕੂਲ ਸ੍ਰੀ ਗੁਰੂ ਅਰਜਨ ਦੇਵ ਖ਼ਾਲਸਾ ਹਾਈ ਸਕੂਲ ਵਿਚੋਂ ਦਸਵੀਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 4 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਜਸਬੀਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ

ਝਬਾਲ, 4 ਦਸੰਬਰ (ਸੁਖਦੇਵ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਦੀਪ ਸਿੰਘ ਦੀ ਮੀਟਿੰਗ ਪਿੰਡ ਖੈਰਦੀਨ ਕੇ ਵਿਖੇ ਹਰਪ੍ਰੀਤ ਸਿੰਘ ਸਿੱਧਵਾਂ, ਧਰਮ ਸਿੰਘ, ਕਸ਼ਮੀਰ ਸਿੰਘ ਅਤੇ ਹਰਭਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਵੱਖ-ਵੱਖ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਇਆ

ਤਰਨ ਤਾਰਨ, 4 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ ਹੇਠ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਭਿੱਖੀਵਿੰਡ ...

ਪੂਰੀ ਖ਼ਬਰ »

ਦਿੱਲੀ ਸੰਘਰਸ਼ ਲਈ ਕਾਰ ਸੇਵਾ ਸਰਹਾਲੀ ਵਲੋਂ ਰਾਸ਼ਨ ਦੀਆਂ ਗੱਡੀਆਂ ਰਵਾਨਾ

ਸਰਹਾਲੀ ਕਲਾਂ, 4 ਦਸੰਬਰ (ਅਜੇ ਸਿੰਘ ਹੁੰਦਲ)-ਕੇਂਦਰ ਸਰਕਾਰ ਵਲੋਂ ਕਿਸਾਨੀ 'ਤੇ ਥੋਪੇ ਕਾਲੇ ਕਾਨੂੰਨ ਵਾਪਿਸ ਕਰਵਾਉਣ ਲਈ ਚੱਲ ਰਹੇ ਕਿਸਾਨ ਸੰਘਰਸ਼ ਵਿਚ ਹਿੱਸਾ ਪਾਉਂਦਿਆਂ ਅੱਜ ਕਾਰ ਸੇਵਾ ਸੰਪਰਦਾਇ ਸੰਤ ਬਾਬਾ ਤਾਰਾ ਸਿੰਘ ਸਰਹਾਲੀ ਵਲੋਂ ਲੰਗਰ ਲਈ ਰਾਸ਼ਨ ਦੀਆਂ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਨੇ ਰਾਏਕੇ ਬੁਰਜ ਵਿਖੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਪੱਟੀ, 4 ਦਸੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਜਮਹੂਰੀ ਕਿਸਾਨ ਸਭਾ ਦੇ ਆਗੂ ਦਲਜੀਤ ਸਿੰਘ, ਪ੍ਰਧਾਨ ਧਰਮ ਸਿੰਘ ਪੱਟੀ ਦੀ ਅਗਵਾਈ ਵਿਚ ਕਾਲੇ ਕਾਨੂੰਨ ਵਾਪਸ ਕਰਵਾਉਣ ਲਈ ਦਿੱਲੀ 'ਚ ਸੰਘਰਸ਼ ਕਰ ਰਹੇ ਕਿਸਾਨ ਮੋਰਚੇ ਦੇ ਹੱਕ ਵਿਚ ਅਤੇ ਮੋਦੀ ਸਰਕਾਰ ਦੇ ਅੜੀਅਲ ...

ਪੂਰੀ ਖ਼ਬਰ »

ਸਰਹੱਦੀ ਖੇਤਰ 'ਚ ਵਿਕਸਿਤ ਹੋ ਰਿਹਾ ਪਿੰਡ ਹਵੇਲੀਆਂ ਝਾੜ ਸਾਹਿਬ

ਰਾਕੇਸ਼ ਕੁਮਾਰ ਬਿੱਲਾ 9814771900 ਖੇਮਕਰਨ-ਇੱ ਥੋਂ 12 ਕਿਲੋਮੀਟਰ ਦੂਰ ਹਥਾੜ ਖੇਤਰ 'ਚ ਪਾਕਿਸਤਾਨ ਨਾਲ ਲਗਦੀ ਸਰਹੱਦ ਦੇ ਨਾਲ ਡਿਫੈਂਸ ਡਰੇਨਾਂ 'ਚ ਘਿਰਿਆ ਪਿੰਡ ਹਵੇਲੀਆਂ ਝਾੜ ਸਾਹਿਬ ਦੀ ਪੰਚਾਇਤ ਦਾ ਗਠਨ ਸੰਨ 1998 'ਚ ਹੋਇਆ ਸੀ | ਇਸ ਪਿੰਡ ਦਾ ਨਾਂਅ ਇਤਿਹਾਸਕ ਛੇਵੀਂ ...

ਪੂਰੀ ਖ਼ਬਰ »

ਮਿਸ਼ਨ ਫ਼ਰਨੀਚਰ ਨੇ ਸਰਕਾਰੀ ਸਕੂਲਾਂ ਦੇ ਕਲਾਸਰੂਮਜ਼ ਨੂੰ ਬਣਾਇਆ ਆਕਰਸ਼ਕ

ਤਰਨ ਤਾਰਨ 4 ਦਸੰਬਰ (ਹਰਿੰਦਰ ਸਿੰਘ)-ਸਿੱਖਿਆ ਵਿਭਾਗ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਦਲ ਰਹੀ ਨੁਹਾਰ ਤਹਿਤ ਹੁਣ ਕਲਾਸਰੂਮਜ਼ ਦੇ ਫ਼ਰਨੀਚਰ ਨੂੰ ਆਕਰਸ਼ਕ ਬਣਾਉਣ ਲਈ ਮਿਸ਼ਨ ਫਰਨੀਚਰ ਮੁਹਿੰਮ ਚਲਾਈ ਜਾ ਰਹੀ ਹੈ | ਜਿਸ ਦੀ ਝਲਕ ਸੋਸ਼ਲ਼ ਮੀਡੀਆ ਰਾਹੀਂ ...

ਪੂਰੀ ਖ਼ਬਰ »

ਫੈੱਡਰੇਸ਼ਨ ਆਫ਼ ਆੜ੍ਹਤੀ ਯੂਨੀਅਨ ਪੰਜਾਬ ਸੋਮਵਾਰ ਤੋਂ ਲਗਾਤਾਰ ਦਿੱਲੀ 'ਚ ਧਰਨੇ ਦੇਵੇਗੀ-ਵਿਜੇ ਕਾਲੜਾ

ਖੇਮਕਰਨ, 4 ਦਸੰਬਰ (ਰਾਕੇਸ਼ ਬਿੱਲਾ)-ਕੇਂਦਰ ਸਰਕਾਰ ਵਿਰੁੱਧ ਖ਼ੇਤੀਬਾੜੀ ਕਨੂੰਨ ਨੂੰ ਲੈ ਕੇ ਕਿਸਾਨਾਂ ਵਲੋਂ ਦਿੱਲੀ ਵਿਖੇ ਕੀਤੇ ਜਾ ਰਹੇ ਅੰਦੋਲਨ 'ਚ ਹੁਣ ਪੰਜਾਬ ਦੇ ਸਮੂਹ ਆੜ੍ਹਤੀ ਵੀ ਸ਼ਾਮਿਲ ਹੋਣਗੇ | ਆੜ੍ਹਤੀ ਸੋਮਵਾਰ ਤੋਂ ਹਰ ਜਿਲ੍ਹੇ 'ਚੋਂ ਲਗਾਤਾਰ ਕਾਫਲਿਆਂ ...

ਪੂਰੀ ਖ਼ਬਰ »

ਦਿੱਲੀ ਅੰਦੋਲਨ 'ਚ ਗਏ ਕਿਸਾਨਾਂ ਦੀਆਂ ਫ਼ਸਲਾਂ ਦੀ ਦੇਖਭਾਲ ਕਰ ਰਹੇ ਕਿਸਾਨ-ਚਾਹਲ

ਸਰਾਏ ਅਮਾਨਤ ਖਾਂ, 4 ਦਸੰਬਰ (ਨਰਿੰਦਰ ਸਿੰਘ ਦੋਦੇ)¸ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਵਲੰਟੀਅਰ ਜੋ ਕਿਸਾਨ ਅੰਦੋਲਨ ਭਾਗ ਲੈਣ ਲਈ ਦਿੱਲੀ ਗਏ ਹੋਏ, ਉਨ੍ਹਾਂ ਦੀਆਂ ਫ਼ਸਲਾਂ ਦੀ ਦੇਖਭਾਲ ਕਰਨ ਲਈ ਕਿਸਾਨਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਅਕਾਲੀ ਆਗੂਆਂ ਨੇ ਦਿੱਤੀ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਬਣਨ 'ਤੇ ਵਧਾਈ

ਸ਼ਾਹਬਾਜ਼ਪੁਰ, 4 ਦਸੰਬਰ (ਪ੍ਰਦੀਪ ਬੇਗੇਪੁਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤੀਸਰੀ ਵਾਰ ਪ੍ਰਧਾਨ ਬਣੀ ਬੀਬੀ ਜਗੀਰ ਕੌਰ ਨੂੰ ਹਲਕਾ ਖਡੂਰ ਸਾਹਿਬ ਦੇ ਨੌਜਵਾਨ ਜੂਝਾਰੂ ਲੀਡਰ ਸਟੇਟ ਡੇਲੀਗੇਟ ਤੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ, ਸੀਨੀਅਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੇਰਕਾ ਦੁੱਧ ਸੀਤਲ ਕੇਂਦਰ ਖਡੂਰ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

ਖਡੂਰ ਸਾਹਿਬ, 4 ਦਸੰਬਰ (ਰਸ਼ਪਾਲ ਸਿੰਘ ਕੁਲਾਰ)- ਸ੍ਰੀ ਗੁਰੂੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੇਰਕਾ ਦੁੱਧ ਸੀਤਲ ਕੇਂਦਰ ਖਡੂਰ ਸਾਹਿਬ ਵਿਖੇ ਸਮੁੱਚੇ ਸਟਾਫ਼ ਵਲੋਂ ਸਾਲਾਨਾ ਦੀ ਤਰਾਂ ਅਖੰਡ ਪਾਠ ਦੇ ਭੋਗ ਪਵਾਏ ਗਏ | ਉਪਰੰਤ ਭਾਈ ਰਾਜਬੀਰ ਸਿੰਘ ...

ਪੂਰੀ ਖ਼ਬਰ »

ਵਿਧਾਇਕ ਗਿੱਲ ਦਾ ਇਕ ਹੀ ਸੁਪਨਾ ਹੈ ਕਿ ਹਲਕਾ ਪੱਟੀ ਵਿਕਾਸ ਪੱਖੋਂ ਸੁੰਦਰ ਦਿਖਾਈ ਦੇਵੇ-ਐੱਸ.ਡੀ.ਓ. ਬੋਪਾਰਾਏ

ਪੱਟੀ, 4 ਦਸੰਬਰ ( ਬੋਨੀ ਕਾਲੇਕੇ, ਅਵਤਾਰ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਾਵਈ ਹੇਠ ਹਲਕੇ ਦੇ ਹਰੇਕ ਪਿੰਡ ਵਿਚ ਵਿਕਾਸ ਕਾਰਜ ਤੇਜੀ ਨਾਲ ਚੱਲ ਰਹੇ ਹਨ | ਇਹ ਪ੍ਰਗਟਾਵਾਂ ਪੰਚਾਇਤ ਰਾਜ ਵਿਭਾਗ ਪੱਟੀ ਦੇ ਐੱਸ.ਡੀ.ਓ. ਰਸ਼ਪਾਲ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਕਿਸਾਨਾਂ ਨਾਲ ਚਟਾਨ ਵਾਂਗ ਖੜ੍ਹਾ-ਪ੍ਰਧਾਨ ਡਿਆਲ

ਸ਼ਾਹਬਾਜ਼ਪੁਰ, 4 ਦਸੰਬਰ (ਪਰਦੀਪ ਬੇਗੇਪੁਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਭਰਾਵਾਂ ਵਲੋਂ ਸਰਕਾਰ ਵਿਰੁੱਧ ਵਿੱਢੇ ਸੰਘਰਸ਼ 'ਚ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਕਿਸਾਨਾਂ ਦੇ ਨਾਲ ਚਟਾਂਨ ਵਾਂਗ ਖੜਾ ਹੈ | ਉਕਤ ਵਿਚਾਰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਿੰਡ ਦਾ ਸਨਮਾਨ

ਖੇਮਕਰਨ, 4 ਦਸੰਬਰ (ਰਾਕੇਸ਼ ਬਿੱਲਾ)-ਸ਼੍ਰੋਮਣੀ ਕਮੇਟੀ ਦੇ ਨਵੇਂ ਚੁਣੇ ਗਏ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਿੰਡ ਨੂੰ ਖੇਮਕਰਨ ਹਲਕੇ 'ਚੋਂ ਵਧਾਈ ਦੇਣ ਵਾਸਤੇ ਸੋਈ ਦੇ ਮਾਝਾ ਵਿੰਗ ਦੇ ਕਨਵੀਨਰ ਵਕੀਲ ਗੌਰਵਦੀਪ ਸਿੰਘ ਵਲਟੋਹਾ, ਨਗਰ ਪੰਚਾਇਤ ਖੇਮਕਰਨ ਦੇ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਦੀ ਜਥੇਬੰਦੀ ਪੀ.ਐੱਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਦੀ ਮੀਟਿੰਗ

ਤਰਨ ਤਾਰਨ, 4 ਦਸੰਬਰ (ਲਾਲੀ ਕੈਰੋਂ)-ਬਿਜਲੀ ਕਾਮਿਆਂ ਦੀ ਜਥੇਬੰਦੀ ਪੀ.ਐੱਸ.ਈ.ਬੀ. ਇੰਪਲਾਈਜ ਫੈਡਰੇਸ਼ਨ ਏਟਕ ਪੰਜਾਬ ਦੇ ਸਥਾਨਿਕ ਸਰਕਲ ਯੂਨਿਟ ਦੀ ਮੀਟਿੰਗ ਸਰਕਲ ਪ੍ਰਧਾਨ ਪੂਰਨ ਸਿੰਘ ਮਾੜੀਮੇਘਾ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਵਿਚ ਹੋਈ ਜਿਸ ਵਿਚ ਸਰਕਲ ਕਮੇਟੀ ...

ਪੂਰੀ ਖ਼ਬਰ »

ਹਲਕਾ ਖਡੂਰ ਸਾਹਿਬ ਦੀਆਂ ਪਾਰਟੀ ਗਤੀਵਿਧੀਆਂ ਮਜੀਠੀਆ ਦੇ ਧਿਆਨ ਵਿਚ ਲਿਆਂਦੀਆਂ ਗਈਆਂ ਹਨ-ਜਥੇ: ਪੱਖੋਕੇ

ਤਰਨ ਤਾਰਨ, 4 ਦਸੰਬਰ (ਲਾਲੀ ਕੈਰੋਂ)-ਸ਼੍ਰੋਮਣੀ ਆਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਤੇ ਪਾਰਟੀ ਦੇ ਜਨਰਲ ਸਕੱਤਰ ਤੇ ਮਾਝੇ ਦੇ ਇੰਚਾਰਜ ਬਿਕਰਮ ਸਿੰਘ ਮਜੀਠੀਆ ਦੇ ਸਹਿਯੋਗ ਸਦਕਾ ਹਲਕਾ ਖਡੂਰ ਸਾਹਿਬ 'ਚ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਸਖ਼ਤ ...

ਪੂਰੀ ਖ਼ਬਰ »

ਸਿਆਸੀ ਪਾਰਟੀਆਂ ਕਿਸਾਨ ਸੰਘਰਸ਼ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ-ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ

ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)-ਪ੍ਰਕਾਸ਼ ਸਿੰਘ ਬਾਦਲ ਵਲੋਂ ਪਦਮ ਵਿਭੂਸ਼ਨ ਸਨਮਾਨ ਵਾਪਸ ਕਰਨ ਬਾਰੇ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਤੇ ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ ਦੇ ਆਗੂਆਂ ਸਤਵੰਤ ਸਿੰਘ ਮਾਣਕ, ਕਿਰਪਾਲ ...

ਪੂਰੀ ਖ਼ਬਰ »

ਸੈਕਟਰੀ ਸੁਖਪਾਲ ਸਿੰਘ ਦੇ ਭਰਾ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਪੱਟੀ, 4 ਦਸੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਪੰਚਾਇਤ ਵਿਭਾਗ ਦੇ ਸੈਕਟਰੀ ਸੁਖਪਾਲ ਸਿੰਘ ਲੱਧੂ ਦੇ ਭਰਾ ਹਰਪਾਲ ਸਿੰਘ ਦੀ ਹੋਈ ਬੇਵਕਤੀ ਮੌਤ 'ਤੇ ਸਾਬਕਾ ਕੈਬਨਿਟ ਮੰਤਰੀ ਆਦੇਸਪ੍ਰਤਾਪ ਸਿੰਘ ਕੈਰੋਂ, ਬੀਬਾ ਪ੍ਰਨੀਤ ਕੌਰ ਕੈਰੋਂ, ਗੁਰਪ੍ਰਤਾਪ ਸਿੰਘ ਗੁੱਡੂ, ...

ਪੂਰੀ ਖ਼ਬਰ »

ਕਿਸਾਨਾਂ ਦੇ ਸੰਘਰਸ਼ 'ਚ ਟਕਸਾਲੀ ਅਕਾਲੀ ਦਲ ਵੱਡਾ ਰੋਲ ਨਿਭਾ ਰਿਹਾ ਹੈ-ਬ੍ਰਹਮਪੁਰਾ

ਫਤਿਆਬਾਦ, 4 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਟਕਸਾਲੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਫਤਿਆਬਾਦ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਸੰਘਰਸ਼ ਨੂੰ ਤਰ੍ਹਾਂ-ਤਰ੍ਹਾਂ ਦੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਵਲੋਂ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ

ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਵਲੋਂ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸ ਲੀਗ ਦੀ ਮੀਟਿੰਗ

ਤਰਨ ਤਾਰਨ, 4 ਦਸੰਬਰ (ਪਰਮਜੀਤ ਜੋਸ਼ੀ)-ਇੰਡੀਅਨ ਐਕਸ ਸਰਵਿਸ ਲੀਗ ਦੀ ਮੀਟਿੰਗ ਜ਼ਿਲ੍ਹਾ ਤਰਨ ਤਾਰਨ ਦੇ ਜਨਰਲ ਸਕੱਤਰ ਕੈਪਟਨ ਦੀਦਾਰ ਸਿੰਘ ਦੀ ਪ੍ਰਧਾਨਗੀ ਹੇਠ ਵਿਖੇ ਹੋਈ, ਜਿਸ ਵਿਚ ਸਾਰੇ ਤਹਿਸੀਲਾਂ ਅਤੇ ਬਲਾਕਾਂ ਦੇ ਆਹੁਦੇਦਾਰ ਹਾਜ਼ਰ ਹੋਏ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਵਿਹਾਰ-ਅਰੋੜਾ

ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਆਪਣੀ ਬਹੁਮਤ ਸਰਕਾਰ ਹੋਣ ਕਾਰਨ ਆਪਣੀਆਂ ਮਨਆਈਆਂ ਕਰ ਰਹੀ ਹੈ ਅਤੇ ਆਪਣੀ ਹੀ ਮਰਜੀ ਨਾਲ ਕਾਨੂੰਨ ਬਣਾ ਕੇ ਪਾਸ ਕਰ ਰਹੀ ਹੈ ਅਤੇ ਕਿਸਾਨ ਵਿਰੋਧ ਕਾਨੂੰਨ ਪਾਸ ਕਰ ਕੇ ਲੋਕਤੰਤਰ ਦੀਆਂ ਧੱਜੀਆਂ ਉਡਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਛੱਡ ਕਿਸਾਨਾਂ 'ਤੇ ਥੋਪੇ ਕਾਲੇ ਕਾਨੂੰਨ ਰੱਦ ਕਰੇ-ਸਰਪੰਚ ਨਿੱਕੂ ਸਫ਼ਰੀ

ਗੋਇੰਦਵਾਲ ਸਾਹਿਬ, 4 ਦਸੰਬਰ (ਸਕੱਤਰ ਸਿੰਘ ਅਟਵਾਲ)-ਕਿਸਾਨਾਂ 'ਤੇ ਥੋਪੇ ਕਾਲੇ ਕਾਨੂੰਨਾਂ ਨੂੰ ਖਾਰਜ ਕਰਵਾਉਣ ਲਈ ਚੱਲ ਰਹੇ ਵਿਸ਼ਾਲ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਜਿੱਥੇ ਕੇਂਦਰ ਸਰਕਾਰ ਆਪਣਾ ਪੂਰਾ ਜ਼ੋਰ ਲਾ ਰਹੀ ਹੈ, ਓਥੇ ਕਿਸਾਨਾਂ ਦਾ ਸੰਘਰਸ਼ ਹੋਰ ਤੇਜ਼ ...

ਪੂਰੀ ਖ਼ਬਰ »

ਕੇਂਦਰ ਦੇ ਵਤੀਰੇ ਤੋਂ ਦੁਖੀ ਹੋ ਕੇ ਪ੍ਰਕਾਸ਼ ਸਿੰਘ ਬਾਦਲ ਨੇ ਪੁਰਸਕਾਰ ਵਾਪਸ ਕੀਤਾ-ਸਾਬਕਾ ਵਿਧਾਇਕ ਮੰਨਾ

ਮੀਆਂਵਿੰਡ, 4 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)-ਕੇਂਦਰ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੇ ਜਾ ਰਹੇ ਵਤੀਰੇ ਤੋਂ ਦੁਖੀ ਹੋ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਪਦਮ ਵਿਭੂਸ਼ਨ ਪੁਰਸਕਾਰ ਵਾਪਸ ਕੀਤਾ ਗਿਆ ਹੈ ਕਿਉਂਕਿ ਪ੍ਰਕਾਸ਼ ਸਿੰਘ ਬਾਦਲ ਦੇਸ਼ ...

ਪੂਰੀ ਖ਼ਬਰ »

ਮੀਰੀ-ਪੀਰੀ ਐੱਨ.ਆਰ.ਆਈ. ਸਭਾ ਨੇ ਸਕੂਲ ਨੂੰ ਸਾਹਿਤਕ ਪੁਸਤਕਾਂ ਭੇਟ ਕੀਤੀਆਂ

ਸੁਰ ਸਿੰਘ, 4 ਦਸੰਬਰ (ਧਰਮਜੀਤ ਸਿੰਘ)-ਸਥਾਨਿਕ ਸਮਾਜ ਸੇਵੀ ਸੰਸਥਾ ਮੀਰੀ-ਪੀਰੀ ਐੱਨ.ਆਰ.ਆਈ. ਸਭਾ (ਰਜਿ:) ਦੇ ਆਗੂਆਂ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਲਾਇਬ੍ਰੇਰੀ ਲਈ ਸਕੂਲ ਸਟਾਫ਼ ਨੂੰ ਧਾਰਮਿਕ ਅਤੇ ਆਮ ਗਿਆਨ ਨਾਲ ਸਬੰਧਿਤ ਵੱਡਮੁੱਲੀਆਂ ...

ਪੂਰੀ ਖ਼ਬਰ »

ਐੱਨ.ਸੀ.ਸੀ. ਕੈਡਿਟਸ ਨੇ ਕੋਰੋਨਾ ਮਹਾਂਮਾਰੀ ਦੇ ਬਚਾਓ ਲਈ ਜਾਗਰੂਕਤਾ ਰੈਲੀ ਕੱਢੀ

ਪੱਟੀ, 4 ਦਸੰਬਰ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਇੰਡੀਅਨ ਨੇਵੀ ਦਿਵਸ ਦੇ ਮੌਕੇ 'ਤੇ 2 ਪੰਜਾਬ ਨੈਵਲ ਯੂਨਿਟ ਐੱਨ.ਸੀ.ਸੀ. ਦੇ ਕਮਾਂਡਿੰਗ ਅਫ਼ਸਰ ਕਮਾਂਡਰ ਮਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਰਕਾਰੀ ਹਾਈ ਸਕੂਲ ਬੱਠੇ ਭੈਣੀ ਦੇ ਐੱਨ.ਸੀ.ਸੀ ਕੈਡਿਟਸ ਵਲੋਂ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਨੇ ਖ਼ੂਨਦਾਨ ਕੈਂਪ ਲਗਾਇਆ

ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਦਿਸ਼ਾ ਨਿਦੇਸ਼ਾ ਤਹਿਤ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਤਰਨ ਤਾਰਨ ਵਲੋਂ ਸਿਵਲ ਹਸਪਤਾਲ ਤਰਨ ਤਾਰਨ ਦੀ ਬਲੱਡ ਬੈਂਕ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਘਦਾਘਨ ਏ.ਸੀ.ਜੀ. ਅਮਨਦੀਪ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ

ਸਰਾਏ ਅਮਾਨਤ ਖਾਂ, 4 ਦਸੰਬਰ (ਨਰਿੰਦਰ ਸਿੰਘ ਦੋਦੇ)-ਬੀਤੇ ਦਿਨ ਉੱਘੇੇ ਅਕਾਲੀ ਆਗੂ ਸਪਿੰਦਰ ਸਿੰਘ ਜੱਗੂ ਲਹੀਆ ਦੇ ਮਾਤਾ ਅਮਰਜੀਤ ਕੌਰ ਦੇ ਅਕਾਲ ਚਲਾਣਾ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਹਰਮੀਤ ਸਿੰਘ ਸੰਧੂ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX