ਲੁਧਿਆਣਾ, 4 ਦਸੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਮੁਲਾਜ਼ਮਾਂ ਦੀਆਂ ਚਿਰਾਂ ਤੋਂ ਲਟਕ ਰਹੀਆਂ ਹੱਕਾਂ ਮੰਗਾਂ ਪੂਰੀਆਂ ਕਰਾਉਣ ਲਈ ਮਿਊਾਸਪਲ ਇੰਪਲਾਈਜ਼ ਸੰਘਰਸ਼ ਕਮੇਟੀ ਵਲੋਂ ਚੇਅਰਮੈਨ ਅਸ਼ਵਨੀ ਸਹੋਤਾ ਦੀ ਅਗਵਾਈ ਹੇਠ ਜੋਨ-ਏ ਦੇ ਬਾਹਰ ਵਿਸ਼ਾਲ ਗੇਟ ਰੈਲੀ ਕੀਤੀ ਅਤੇ ਮੇਅਰ ਬਲਕਾਰ ਸਿੰਘ ਸੰਧੂ ਦੇ ਨਾਲ ਐਡੀਸ਼ਨਲ ਕਮਿਸ਼ਨਰ ਰਿਸ਼ੀਪਾਲ ਸਿੰਘ ਨੂੰ ਮੰਗ ਪੱਤਰ ਸੌਾਪਕੇ ਮੰਗਾਂ ਜਲਦੀ ਪੂਰੀਆਂ ਕਰਨ ਦੀ ਮੰਗ ਕੀਤੀ |
ਰੈਲੀ ਨੂੰ ਸੰਬੋਧਨ ਕਰਦਿਆਂ ਸਹੋਤਾ ਨੇ ਮੰਗ ਕੀਤੀ ਕਿ ਡੀ.ਸੀ. ਰੇਟ, 70 ਫੀਸਦੀ ਸੈਕਸ਼ਨਾਂ ਵਾਲੇ ਸਫਾਈ ਕਰਮਚਾਰੀਆਂ/ਸੀਵਰਮੈਨਾਂ ਨੂੰ ਰੈਗੂਲਰ ਕੀਤਾ ਜਾਵੇ, ਸਫਾਈ ਕਰਮਚਾਰੀ/ਸੀਵਰਮੈਨ ਤੋਂ ਸੈਨਟਰੀ ਸੁਪਰਵਾਈਜ਼ਰ ਪਦਉਨਤ ਕਰਨ ਲਈ ਸੀਨੀਅਰਤਾ ਸੂਚੀ ਬਣਾਉਣ ਬਾਰੇ, ਸੈਨਟਰੀ ਸੁਪਰਵਾਈਜ਼ਰਾਂ ਦਾ ਨਵਾਂ ਪ੍ਰੋਮੋਸ਼ਨ ਚੈਨਲ ਬਣਾਉਣ ਬਾਰੇ, ਚੀਫ ਸੈਨਟਰੀ ਇੰਸਪੈਕਟਰਾਂ/ਸੈਨਟਰੀ ਇੰਸਪੈਕਟਰਾਂ ਨੂੰ 6ਵੇਂ ਪੇ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਿਕ ਸੋਧਿਆ ਹੋਇਆ ਪੇ ਸਕੇਲ ਲਾਗੂ ਕਰਨ, ਚੀਫ ਸੈਨਟਰੀ ਇੰਸਪੈਕਟਰਾਂ ਤੋਂ ਸੀ.ਐਸ.ਓ./ਏ.ਐਚ.ਓ. ਪੱਦ ਉੱਨਤ ਕਰਨ ਉਪਰੰਤ, ਉਨ੍ਹਾਂ ਦਾ ਗਰੇਡ ਪੇਅ ਦਿੱਤਾ ਜਾਵੇ, ਨਗਰ ਨਿਗਮ ਵਿਚ ਕੰਮ ਕਰ ਰਹੇ ਮੁਅੱਤਲ ਕੀਤੇ ਸੈਨਟਰੀ ਇੰਸਪੈਕਟਰਾਂ ਨੂੰ ਬਹਾਲ ਕਰਨ, ਕਰਮਚਾਰੀਆਂ/ਅਧਿਕਾਰੀਆਂ ਦਾ ਰਹਿੰਦਾ ਜੀ.ਪੀ.ਐਫ ਫੰਡ ਤੁਰੰਤ ਉਨ੍ਹਾਂ ਦੇ ਖਾਤਿਆਂ ਵਿਚ ਜਮ੍ਹਾਂ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਦਾ ਵਿੱਤੀ ਨੁਕਸਾਨ ਨਾ ਹੋਵੇ | ਨਗਰ ਨਿਗਮ 'ਚ ਸੇਵਮੁਕਤ ਹੋ ਚੁੱਕੇ ਅਧਿਕਾਰੀ, ਕਰਮਚਾਰੀ ਅਤੇ ਡਰਾਈਵਰਾਂ ਨੂੰ ਮੁੜ ਨਗਰ ਨਿਗਮ ਵਿਚ ਡੀ.ਸੀ. ਰੇਟ ਜਾਂ ਠੇਕੇਦਾਰੀ ਸਿਸਟਮ (ਆਊਟ ਸੋਰਸਿੰਗ) ਅਧੀਨ ਨਾ ਰੱਖਿਆ ਜਾਵੇ ਅਤੇ ਜੋ ਰੱਖੇ ਹੋਏ ਹਨ ਉਨ੍ਹਾਂ ਨੂੰ ਤੁਰੰਤ ਹਟਾਇਆ ਜਾਵੇ, ਸ਼ਿਕਾਇਤਾਂ ਕਰਨ ਦੇ ਆਦੀ ਦੀ ਸ਼ਿਕਾਇਤ ਤੇ ਨਿਗਮ ਪ੍ਰਸ਼ਾਸ਼ਨ ਵਲੋਂ ਕੋਈ ਕਾਰਵਾਈ ਨਾ ਕੀਤੀ ਜਾਵੇ, ਕਿਉਂਕਿ ਇਹ ਸ਼ਿਕਾਇਤਕਰਤਾ ਮੁਲਾਜ਼ਮਾਂ ਨੰੂ ਡਰਾ ਕੇ ਆਪਣੇ ਨਿੱਜੀ ਫਾਇਦੇ ਲੈਣੇ ਚਾਹੰੁਦੇ ਹਨ | ਸਫਾਈ ਕਰਮਚਾਰੀਆਂ/ਸੀਵਰਮੈਨਾਂ ਨੂੰ ਸਫਾਈ ਸੈਨਿਕ ਦਾ ਦਰਜਾ ਦਿੱਤਾ ਜਾਵੇ ਅਤੇ ਉਨਾਂ ਨੂੰ ਸੈਨਿਕਾਂ ਦੀ ਤਰ੍ਹਾਂ ਡਿਊਟੀ ਦੌਰਾਨ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ ਅਤੇ ਮਰਨ ਉਪਰੰਤ ਫਰੀਡਮ ਫਾਈਟਰ (ਸ਼ਹੀਦ) ਦਾ ਦਰਜਾ ਦਿੱਤਾ ਜਾਵੇ, ਨਗਰ ਨਿਗਮ ਲੁਧਿਆਣਾ ਵਿਚ ਡੀ. ਸੀ. ਰੇਟ ਡਰਾਈਵਰ, ਕੱਚੇ ਸਫਾਈ ਕਰਮਚਾਰੀਆਂ (ਡੀ. ਸੀ. ਰੇਟ, ਸੈਕਸ਼ਨ, ਠੇਕੇਦਾਰੀ ਪ੍ਰਣਾਲੀ ਰਾਹੀਂ), ਪੱਕੇ ਸਫਾਈ ਕਰਮਚਾਰੀ/ਸੀਵਰਮੈਨਾਂ ਅਤੇ ਸੁਪਰਵੀਜਨ ਦਾ ਕੰਮ ਕਰ ਰਹੇ ਮਨਿਸਟਰੀਅਲ ਸਟਾਫ, ਸੈਨਟਰੀ ਸੁਪਰਵਾਈਜਰਾਂ, ਸੈਨਟਰੀ ਇੰਸਪੈਕਟਰਜ਼, ਚੀਫ ਸੈਨਟਰੀ ਇੰਸਪੈਕਟਰਾਂ ਦਾ ਵੀ ਡਿਊਟੀ ਦੌਰਾਨ ਕੋਈ ਜਾਨੀ ਨੁਕਸਾਨ ਹੋਣ ਤੇ ਤੁਰੰਤ 50 ਲੱਖ ਰੁਪਏ ਦਾ ਸਿਹਤ ਬੀਮਾ ਕੀਤਾ ਜਾਵੇ | ਨਿਗਮ ਕਰਮਚਾਰੀਆਂ ਨੂੰ ਮੈਡੀਕਲ ਰਿਵਰਸਮੈਂਟ ਦੇਣ ਦੀ ਥਾਂ ਤੇ ਸਿਹਤ ਬੀਮਾ ਕਾਰਡ ਬਣਾ ਕੇ ਦਿੱਤਾ ਜਾਵੇ ਤਾਂ ਜੋ ਕਿਸੇ ਵੀ ਹਸਪਤਾਲ ਤੋਂ ਸਿੱਧਾ ਇਲਾਜ ਕਰਵਾ ਸਕੇ, ਕਿਉਂਕਿ ਕਈ ਵਾਰ ਨਗਰ ਨਿਗਮ ਦੇ ਮੁਲਾਜ਼ਮਾਂ ਪਾਸ ਪੈਸਾ ਨਾ ਹੋਣ ਕਰਕੇ ਉਨ੍ਹਾਂ ਦਾ ਜਾਂ ਉਨ੍ਹਾਂ ਦੇ ਪਰਿਵਾਰ ਦਾ ਜਾਨੀ ਨੁਕਸਾਨ ਹੋ ਜਾਂਦਾ ਹੈ, ਨਗਰ ਨਿਗਮ 'ਚ ਕੰਮ ਕਰ ਰਹੇ ਸਾਰੇ ਨਿਗਮ ਅਧਿਕਾਰੀ, ਕਰਮਚਾਰੀ ਅਤੇ ਡਰਾਈਵਰਾਂ ਨੂੰ ਪੈਨਸ਼ਨ ਲਾਗੂ ਕਰਨ, ਜੂਨੀਅਰ ਇੰਜੀਨੀਅਰ ਦੀ ਤਰ੍ਹਾਂ ਸੈਨੇਟਰੀ ਇੰਸਪੈਕਟਰਾਂ/ਚੀਫ ਸੈਨੇਟਰੀ ਇੰਸਪੈਕਟਰਾਂ ਨੂੰ ਮਹੀਨੇ ਦਾ 30 ਲੀਟਰ ਪੈਟਰੋਲ ਜਾਰੀ ਕੀਤਾ ਜਾਵੇ | ਇਸ ਮੌਕੇ ਵੱਖ-ਵੱਖ ਯੂਨੀਅਨਾਂ ਦੇ ਆਗੂਆਂ ਨੇ ਗੇਟ ਰੈਲੀ ਨੂੰ ਸੰਬੋਧਨ ਕੀਤਾ | ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਮੇਅਰ ਬਲਕਾਰ ਸਿੰਘ ਸੰਧੂ ਨੇ ਭਰੋਸਾ ਦਿੱਤਾ ਕਿ 30 ਦਿਨਾਂ ਦੇ ਵਿਚ ਵਿਚ ਮੀਟਿੰਗ ਬੁਲਾਕੇ ਜਿੰਨੀਆਂ ਨਿਗਮ ਪੱਧਰ ਦੀਆਂ ਮੰਗਾਂ ਹਨ ਉਨ੍ਹਾਂ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ, ਜੋ ਸਰਕਾਰ ਪੱਧਰ ਦੀਆਂ ਮੰਗਾਂ ਹਨ ਜਲਦ ਹੀ ਬ੍ਰਹਮ ਮਹਿੰਦਰਾ ਲੋਕਲ ਬਾਡੀ ਮੰਤਰੀ ਪੰਜਾਬ ਸਰਕਾਰ ਨੂੰ ਸੰਘਰਸ਼ ਕਮੇਟੀ ਦਾ ਵਫਦ ਮਿਲਾਕੇ ਉਨ੍ਹਾਂ ਨੂੰ ਹੱਲ ਵੀ ਕਰਵਾਇਆ ਜਾਵੇਗਾ | ਇਸ ਮੌਕੇ ਸਹੋਤਾ ਨੇ ਮੇਅਰ ਸੰਧੂ ਅਤੇ ਕਮਿਸ਼ਨਰ ਦਾ ਧੰਨਵਾਦ ਕੀਤਾ | ਇਸ ਮੌਕੇ ਕੌਾਸਲਰ ਰਾਕੇਸ਼ ਪਰਾਸ਼ਰ, ਕੌਾਸਲਰ ਅਨਿਲ ਪਾਰਤੀ, ਨਿਰਮਲ ਕੈੜਾ, ਤਜਿੰਦਰ ਸਿੰਘ ਪੰਛੀ ਸਕੱਤਰ, ਸੁਨੀਲ ਸ਼ਰਮਾ ਰਿਟਾ. ਐਕਸੀਅਨ, ਹਰਪਾਲ ਸਿੰਘ ਨਿਮਾਣਾ ਲੇਬਰ ਵੈਲਫੇਅਰ ਅਫਸਰ, ਸੁਪਰੀਡੈਂਟ ਅਬਦੁਲ ਸਤਾਰ , ਰਾਜੀਵ ਭਾਰਦਵਾਜ, ਚੀਫ ਸੈਨਟਰੀ ਇੰਸਪੈਕਟਰ ਬਲਦੇਵ ਸਿੰਘ, ਅਮਰੀਕ ਸਿੰਘ ਬਾਜਵਾ, ਰਵੀ ਡੋਗਰਾ, ਜਗਜੀਤ ਸਿੰਘ, ਬੰਟੂ ਸਿੰਘ, ਗੁਰਵਿੰਦਰ ਸਿੰਘ, ਸੈਨਟਰੀ ਇੰਸਪੈਕਟਰ ਪਵਨ ਸ਼ਰਮਾ ਆਦਿ ਹਾਜ਼ਰ ਸਨ |
ਲੁਧਿਆਣਾ, 4 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਅੰਤਰਰਾਜੀ ਵਾਹਨ ਚੋਰ ਗਿਰੋਹ ਦੇ ਚਾਰ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 50 ਲੱਖ ਰੁਪਏ ਮੁੱਲ ਦੀਆਂ ਕਾਰਾਂ ਅਤੇ ਹੋਰ ਵਾਹਨ ਬਰਾਮਦ ਕੀਤੇ ਹਨ | ਡੀ.ਸੀ.ਪੀ. ਭਗੀਰਥ ਸਿੰਘ ਮੀਨਾ ...
ਇਯਾਲੀ/ਥਰੀਕੇ, 4 ਦਸੰਬਰ (ਮਨਜੀਤ ਸਿੰਘ ਦੁੱਗਰੀ)- ਸੱਚਖੰਡ ਵਾਸੀ ਬਾਬਾ ਗੁਲਜ਼ਾਰ ਸਿੰਘ ਦੀ 19ਵੀਂ ਬਰਸੀ ਮੌਕੇ ਅੱਜ 5 ਦਸੰਬਰ ਸਨਿਚਰਵਾਰ ਨੂੰ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਮਹਾਂਪੁਰਸ਼ ਸੰਤ ਰਾਮਪਾਲ ਸਿੰਘ ਦੀ ਅਗਵਾਈ ਹੇਠ ਪਰਸੋ ਰੋਜ ਤੋਂ ਆਰੰਭ ਕੀਤੇ 13 ਸ੍ਰੀ ...
ਲੁਧਿਆਣਾ, 4 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸ਼ਿਮਲਾਪੁਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਰੋਟਾ ਰੋਡ 'ਚ 13 ਮਹੀਨੇ ਪਹਿਲਾਂ ਵਿਦਿਆਰਥੀ ਨੂੰ ਕਤਲ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਉਸ ਦੇ 7 ਦੋਸਤਾਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ...
ਲੁਧਿਆਣਾ, 4 ਦਸੰਬਰ (ਕਵਿਤਾ ਖੁੱਲਰ)- 1984 ਸਿੱਖ ਕਤਲੇਆਮ ਵੈਲਫੇਅਰ ਸੁਸਾਇਟੀ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਨੂੰ ਕਿਸਾਨਾਂ ਲਈ ਮਾਰੂ ਕਰਾਰ ਦਿੰਦਿਆਂ ਦਿੱਲੀ ਦੇ ਬਾਰਡਰਾਂ ਤੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਹਮਾਇਤ ਦਾ ਐਲਾਨ ਕਰਦਿਆਂ ਕਿਹਾ ...
ਲੁਧਿਆਣਾ, 4 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਰਾਹੋਂ ਰੋਡ 'ਤੇ ਅੱਜ ਦੇਰ ਸ਼ਾਮ ਹੋਏ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਘਟਨਾ ਅੱਜ ਸ਼ਾਮ ਉਸ ਵੇਲੇ ਵਾਪਰੀ ਜਦੋਂ ਚਮਕੌਰ ਸਾਹਿਬ ਦਾ ਰਹਿਣ ਵਾਲਾ ਸਤਨਾਮ ਸਿੰਘ ਆਪਣੇ ...
ਲੁਧਿਆਣਾ, 4 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਚਾਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁਹੱਲਾ ਫਤਿਹਗੜ੍ਹ ਵਿਚ ਇਕ ਨਾਬਾਲਗ ਲੜਕੀ ਵਲੋਂ ਸ਼ੱਕੀ ਹਲਾਤਾਂ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ...
ਲੁਧਿਆਣਾ, 4 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਪੀਰੂ ਬੰਦਾ ਵਿਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤ ਵਿਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ...
ਲੁਧਿਆਣਾ, 4 ਦਸੰਬਰ (ਪੁਨੀਤ ਬਾਵਾ)- ਲੋਕ ਇਨਸਾਫ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਲੋੜਵੰਦਾਂ ਦੀ ਸਹਾਇਤਾ ਲਈ ਹਰ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਲੋਕ ਇਨਸਾਫ਼ ਪਾਰਟੀ ਦੇ ਮੁੱਖ ਦਫ਼ਤਰ ਕੋਟ ਮੰਗਲ ਸਿੰਘ ਨਗਰ ਵਿਖੇ ਲੋੜਵੰਦਾਂ ਨੂੰ ਬੁਢਾਪਾ, ਵਿਧਵਾ ਤੇ ...
ਫੁੱਲਾਂਵਾਲ, 4 ਦਸੰਬਰ (ਮਨਜੀਤ ਸਿੰਘ ਦੁੱਗਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਠੱਕਰਵਾਲ ਵਿਖੇ ਸਰਪੰਚ ਅਮਰਜੀਤ ਸਿੰਘ ਮਿੱਠਾ ਗਰੇਵਾਲ ਦੀ ਅਗਵਾਈ ਵਿਚ ਹੋਏ ਸਮਾਗਮ ਦੌਰਾਨ ਵਿਸ਼ੇਸ਼ ਤੌਰ ਤੇ ਪਹੁੰਚੇ ਹਲਕਾ ਗਿੱਲ ਦੇ ...
ਆਲਮਗੀਰ, 4 ਦਸੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪਰੇਮ ਸਿੰਘ ਹਰਨਾਮਪੁਰਾ, ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਨਰਿੰਦਰ ਸਿੰਘ ਸੋਹਲ, ਮੀਤ ਪ੍ਰਧਾਨ ਸ਼ੁੱਭਇੰਦਰ ...
ਲੁਧਿਆਣਾ, 4 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਟ੍ਰੈਫ਼ਿਕ ਪੁਲਿਸ ਦੇ ਅਧਿਕਾਰੀਆਂ ਵਲੋਂ ਧੁੰਦ ਦੇ ਮੌਸਮ ਦੌਰਾਨ ਵਾਹਨ ਚਾਲਕਾਂ ਨੂੰ ਵਾਹਨ ਚਲਾਉਣ ਸਮੇਂ ਵਧੇਰੇ ਚੌਕਸ ਰਹਿਣ ਦੀ ਅਪੀਲ ਕੀਤੀ ਹੈ | ਅੱਜ ਇਸ ਲਈ ਪੁਲਿਸ ਵਲੋਂ ਇਕ ਖਾਸ ਮੁਹਿੰਮ ਸ਼ੁਰੂ ਕੀਤੀ ਗਈ ਹੈ | ...
ਲੁਧਿਆਣਾ, 4 ਦਸੰਬਰ (ਪੁਨੀਤ ਬਾਵਾ)-ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਲਿਮਟਿਡ (ਪੀ.ਐਸ.ਆਈ.ਈ.ਸੀ.) ਦੇ ਪ੍ਰਬੰਧਕ ਨਿਰਦੇਸ਼ਕ ਸੁਮਿਤ ਜਾਰੰਗਲ ਵਲੋਂ ਅੱਜ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਸਨਅਤਕਾਰਾਂ ਦੇ ਨਾਲ ਉੱਚ ਪੱਧਰੀ ਮੀਟਿੰਗ ...
ਲੁਧਿਆਣਾ, 4 ਦਸੰਬਰ (ਪੁਨੀਤ ਬਾਵਾ)-ਹਜ਼ੂਰੀ ਰੋਡ ਹੌਜ਼ਰੀ ਐਸੋਸੀਏਸ਼ਨ ਦੇ ਪ੍ਰਧਾਨ ਹਰਕੀਰਤ ਸਿੰਘ ਰਾਣਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਦੇਸ਼ ਖਾਸਕਰ ਪੰਜਾਬ ਦੇ ਹੌਜ਼ਰੀ ਕਾਰੋਬਾਰ ਨੂੰ ਬਰਬਾਦ ਤੇ ਤਬਾਹ ਹੋਣ ਤੋਂ ਬਚਾਉਣ ਲਈ ਤੁਰੰਤ ਦਿੱਲੀ ਨੂੰ ...
ਲੁਧਿਆਣਾ, 4 ਦਸੰਬਰ (ਸਲੇਮਪੁਰੀ)- ਪੰਜਾਬ ਦੇ ਸਮੂਹ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਵਿਚ ਤਾਇਨਾਤ ਦਫ਼ਤਰੀ ਕਾਮਿਆਂ ਵਲੋਂ ਅੰਦੋਲਨਕਾਰੀ ਕਿਸਾਨਾਂ ਵਲੋਂ ਮੰਗਾਂ ਨੂੰ ਲੈ ਕੇ ਸ਼ੂਰੂ ਕੀਤੇ ਗਏ ਅੰਦੋਲਨ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ ਹੈ | ...
ਢੰਡਾਰੀ ਕਲਾਂ, 4 ਦਸੰਬਰ (ਪਰਮਜੀਤ ਸਿੰਘ ਮਠਾੜੂ)- ਰਾਮਗੜ੍ਹੀਆ ਬ੍ਰਦਰਹੁੱਡ ਮਹਾਂਸਭਾ ਕਾਰਜਕਾਰੀ ਕਮੇਟੀ ਦੀ ਇਕ ਅਹਿਮ ਬੈਠਕ ਪ੍ਰਧਾਨ ਇੰਦਰਜੀਤ ਸਿੰਘ ਸੋਹਲ ਦੀ ਅਗਵਾਈ ਵਿਚ ਹੋਈ | ਮੀਟਿੰਗ ਦੇ ਆਰੰਭ ਸਮੇਂ ਹਾਜਰ ਮੈਂਬਰਾਂ ਨੇ ਪਿਛਲੇ ਸਮੇਂ ਦੌਰਾਨ ਵਿੱਛੜੀਆਂ ...
ਆਲਮਗੀਰ, 4 ਦਸੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪਰੇਮ ਸਿੰਘ ਹਰਨਾਮਪੁਰਾ, ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਨਰਿੰਦਰ ਸਿੰਘ ਸੋਹਲ, ਮੀਤ ਪ੍ਰਧਾਨ ਸ਼ੁੱਭਇੰਦਰ ...
ਲੁਧਿਆਣਾ, 4 ਦਸੰਬਰ (ਪੁਨੀਤ ਬਾਵਾ)- ਨਿਰਦੇਸ਼ਕ ਉਦਯੋਗ ਤੇ ਵਣਜ ਵਿਭਾਗ ਸੀਬਨ ਸੀ. ਵਲੋਂ ਲੁਧਿਆਣਾ ਇੰਨਫ਼ੂਲੈਟਸ ਟ੍ਰੀਟਮੈਂਟ ਸੁਸਾਇਟੀ (ਲੈਟਸ) ਦੀ ਕਾਰਜਕਾਰਨੀ ਦੀ ਮਿਆਦ ਪੂਰਾ ਹੋ ਜਾਣ ਤੋਂ ਬਾਅਦ ਅੱਜ 4 ਮੈਂਬਰੀ ਨਿਰਗਾਨ ਕਮੇਟੀ ਦਾ ਗਠਨ ਕੀਤਾ ਹੈ, ਜਿਨ੍ਹਾਂ ਦੀ ...
ਚੰਡੀਗੜ੍ਹ, 4 ਦਸੰਬਰ (ਅਜੀਤ ਬਿਊਰੋ)-ਕੋਵਿਡ-19 ਦੇ ਮਹਾਂਮਾਰੀ ਦੇ ਮੱਦੇਨਜ਼ਰ ਅਤੇ ਸਿਹਤ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ, ਲੁਧਿਆਣਾ ਨੇ ਇਕ ਨਵੇਂ ਸਥਾਨ 'ਤੇ ਫ਼ੌਜੀ ਭਰਤੀ ਰੈਲੀ ...
ਲੁਧਿਆਣਾ, 4 ਦਸੰਬਰ (ਸਲੇਮਪੁਰੀ)- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ...
ਲੁਧਿਆਣਾ, 4 ਦਸੰਬਰ (ਸਲੇਮਪੁਰੀ)- ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਕੋਰੋਨਾ ਦੀ ਦੂਜੀ ਲਹਿਰ ਦੇ ਚੱਲਦਿਆਂ ਵੈਨ ਦੇ ਜ਼ਰੀਏ ਪ੍ਰਚਾਰ ਕਰਕੇ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਡਾ. ਹਰਜਿੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸਿਹਤ ਵਿਭਾਗ ਦੀ ਅਗਵਾਈ ਹੇਠ ...
ਲੁਧਿਆਣਾ, 4 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੀ ਪੁਲੀਸ ਨੇ ਕਰਫਿਊ ਦੌਰਾਨ ਰੈਸਟੋਰੈਂਟ ਖੋਲ੍ਹ ਕੇ ਗਾਹਕਾਂ ਨੂੰ ਸਾਮਾਨ ਸਪਲਾਈ ਕਰਨ ਵਾਲੇ ਲਜ਼ੀਜ਼ ਰੈਸਟੋਰੈਂਟ ਦੇ ਮਾਲਕ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਅਨੁਸਾਰ ਕਰਫਿਊ ਦੌਰਾਨ ...
ਲੁਧਿਆਣਾ, 4 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਚੈਕਿੰਗ ਦੌਰਾਨ ਬੰਦੀਆਂ ਪਾਸੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਅਤੇ ਮੋਬਾਈਲ ਬਰਾਮਦ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਨਿਖਿਲ ...
ਢੰਡਾਰੀ ਕਲਾਂ, 4 ਦਸੰਬਰ (ਪਰਮਜੀਤ ਸਿੰਘ ਮਠਾੜੂ)-ਉਦਯੋਗਿਕ ਇਲਾਕਾ ਸੀ ਇੰਡਸਟ੍ਰੀਅਲ ਐਸੋਸੀਏਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਲੋਟੇ ਅਤੇ ਲੁਧਿਆਣਾ ਮਸ਼ੀਨ ਟੂਲਜ਼ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਜੀਤ ਸਿੰਘ ਭੰਬਰ ਨੇ ਕੇਂਦਰ ਸਰਕਾਰ ਵੱਲੋਂ ...
ਲੁਧਿਆਣਾ, 4 ਦਸੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਗੁਰਪੁਰਵਾਸੀ ਸੰਤ ਬਾਬਾ ਸੁੱਚਾ ਸਿੰਘ ਵਲੋਂ ਗੁਰਮਤਿ ਸੰਗੀਤ ਦੇ ਪ੍ਰਚਾਰ ਤੇ ਪ੍ਰਸਾਰ ਲਈ ਆਰੰਭ ਕੀਤੇ ਕਾਰਜਾਂ ਦੀ ਲੜੀ ਤਹਿਤ ਬੀਤੀ ਸ਼ਾਮ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼, ਜਵੱਦੀ ...
ਲੁਧਿਆਣਾ, 4 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਪੰਜ ਸਾਲ ਦੀ ਬਾਲੜੀ ਦਾ ਸਰੀਰਕ ਸੋਸ਼ਣ ਕਰਨ ਵਾਲੇ ਨੌਜਵਾਨ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜ੍ਹਤ ਲੜਕੀ ਦੀ ਮਾਂ ਦੀ ...
ਲੁਧਿਆਣਾ, 4 ਦਸੰਬਰ (ਪੁਨੀਤ ਬਾਵਾ)-ਜ਼ਿਲ੍ਹਾ ਉਦਯੋਗ ਕੇਂਦਰ ਲੁਧਿਆਣਾ ਦੇ ਸਹਿਯੋਗ ਨਾਲ ਬੁਣਾਈ ਸੇਵਾ ਕੇਂਦਰ ਪਾਣੀਪਤ ਵਿਕਾਸ ਕਮਿਸ਼ਨਰ ਹੈਂਡਲੂਮਜ਼ ਟੈਕਸਟਾਈਲ ਮੰਤਰਾਲੇ ਭਾਰਤ ਸਰਕਾਰ ਵਲੋਂ ਅੱਜ ਹੈਂਡਲੂਮ ਸੈਕਟਰ ਵਿਚ ਸਮਰੱਥਾ ਵਧਾਉਣ ਲਈ ਸਮਰੱਥ ਸਕੀਮ ਤਹਿਤ ...
ਲੁਧਿਆਣਾ, 4 ਦਸੰਬਰ (ਕਵਿਤਾ ਖੁੱਲਰ)- ਹਲਕਾ ਪੂਰਬੀ ਵਿਚ ਪੈਂਦੇ ਵਾਰਡ 5 ਦੇ ਮੁਹੱਲੇ ਸ਼ਿਮਲਾ ਕਲੋਨੀ 'ਚ ਕੁਝ ਮਹੀਨੇ ਪਹਿਲਾਂ ਲੁਟੇਰਿਆਂ ਨੇ ਇਕ ਘਰ ਵਿਚ ਵੜ ਕੇ ਗਰੀਬ ਪਰਿਵਾਰ ਨਾਲ ਸਬੰਧਿਤ ਬਜ਼ੁਰਗ ਮਾਤਾ ਕੈਲਾਸ਼ ਰਾਣੀ ਤੋਂ ਸੋਨੇ ਦੀਆਂ ਵਾਲੀਆਂ ਦੀ ਲੁੱਟ ਕੀਤੀ ਸੀ | ...
ਲੁਧਿਆਣਾ, 4 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਮਾਨਯੋਗ ਜੱਜ ਪ੍ਰੀਤੀ ਸੁਖੀਜਾ ਵਲੋਂ ਐਮ.ਆਰ. ਅਤੇ ਬਾਲ ਸੁਧਾਰ ਘਰ ਦਾ ਦੌਰਾ ਕੀਤਾ ਗਿਆ ਅਤੇ ਉਥੇ ਮੌਜੂਦ ਬੰਦੀਆਂ ਨੂੰ ਵੱਖ-ਵੱਖ ਕਾਨੂੰਨੀ ਅਧਿਕਾਰਾਂ ਦੀ ਜਾਣਕਾਰੀ ...
ਲੁਧਿਆਣਾ, 4 ਦਸੰਬਰ (ਸਲੇਮਪੁਰੀ)- ਸਤਿਗੁਰੂ ਜਗਜੀਤ ਸਿੰਘ ਦੀ ਪਹਿਲੀ ਜਨਮ ਸ਼ਤਾਬਦੀ ਨੂੰ ਸਮਰਪਿਤ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ ਲੁਧਿਆਣਾ ਅਤੇ ਸਮਾਜ ਸੇਵੀ ਸੰਸਥਾ ਜਰਨੈਲ ਹਰੀ ਸਿੰਘ ਨਲੂਆ ਕਲਚਰਲ ਐਾਡ ਵੈਲਫੇਅਰ ਸੁਸਾਇਟੀ ਵਲੋਂ ਸਮਾਜ ਭਲਾਈ ਦੇ ਕਾਰਜ ਸ਼ੁਰੂ ...
ਲੁਧਿਆਣਾ, 4 ਦਸੰਬਰ (ਕਵਿਤਾ ਖੁੱਲਰ)- ਮੁਨੱਖੀ ਸੇਵਾ ਕਾਰਜਾਂ ਨੂੰ ਸਮਰਪਿਤ ਸੰਸਥਾ ਸ੍ਰੀ ਕੀਰਤਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਮਾਸਟਰ ਤਰਲੋਚਨ ਸਿੰਘ ਅਤੇ ਜਨਰਲ ਸਕੱਤਰ ਅਮਰਜੀਤ ਸਿੰਘ ਸਲੂਜਾ ਨੇ ਸਾਂਝੇ ਤੌਰ 'ਤੇ ਕਿਹਾ ਕਿ ਗੁਰੂ ਸਹਿਬਾਨ ਵਲੋਂ ਬਖਸ਼ੇ ਸੇਵਾ ...
ਲੁਧਿਆਣਾ, 4 ਦਸੰਬਰ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਦੇ ਪ੍ਰਸਿਧ ਕਾਰੋਬਾਰੀ ਅਤੇ ਸਮਾਜ ਸੇਵਕ ਗੁਰਮੀਤ ਸਿੰਘ ਮੱਕੜ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਕੋਵਿਡ-19 ਦੀ ਚੇਨ ਨੂੰ ਤੋੜਨ ਲਈ ਜਾਗਰੂਕ ਹੋਣਾ ਅਤਿ ਹੀ ਜ਼ਰੂਰੀ ਹੈ ਅਤੇ ਸਾਡੇ ਸਾਰੀਆਂ ਦਾ ਫਰਜ਼ ਬਣਦਾ ਹੈ ਕਿ ...
ਡਾਬਾ/ਲੁਹਾਰਾ, 4 ਦਸੰਬਰ (ਕੁਲਵੰਤ ਸਿੰਘ ਸੱਪਲ)- ਵਾਰਡ ਨੰਬਰ 33 ਦੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਹਰਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਕਿਸਾਨਾਂ ਦਾ ਸੱਚਾ ਹਿਤੈਸ਼ੀ ਹੈ | ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ...
ਹੰਬੜਾਂ, 4 ਦਸੰਬਰ (ਜਗਦੀਸ਼ ਸਿੰਘ ਗਿੱਲ)- ਮੋਦੀ ਸਰਕਾਰ ਖੇਤੀ ਬਿਲਾਂ ਖ਼ਿਲਾਫ਼ ਸੰਘਰਸ਼ ਦੇ ਰਾਹ ਤੁਰੇ ਕਿਸਾਨਾਂ ਦਾ ਰੋਹ ਦੇਖਦਿਆਂ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਜਲਦੀ ਤੋਂ ਜਲਦੀ ਰੱਦ ਕਰੇ ਤਾਂ ਜੋ ਹਾਲ ਨਾ ਵਿਗੜ ਸਕਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ...
ਲੁਧਿਆਣਾ, 4 ਦਸੰਬਰ (ਪੁਨੀਤ ਬਾਵਾ)-ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਲਿਮਟਿਡ (ਪੀ.ਐਸ.ਆਈ.ਈ.ਸੀ.) ਤੋਂ ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਅਤੇ ਜਨਰਲ ਸਕੱਤਰ ਰਾਜੀਵ ਜੈਨ ਨੇ ਮੰਗ ਕੀਤੀ ਕਿ ...
ਲੁਧਿਆਣਾ, 4 ਦਸੰਬਰ (ਪੁਨੀਤ ਬਾਵਾ)- ਬੀਤੇ ਦਿਨ ਸਾਬਕਾ ਸਿਹਤ ਮੰਤਰੀ ਤੇ ਸਾਬਕਾ ਡਿਪਟੀ ਸਪੀਕਰ ਸਤਪਾਲ ਗੋਸਾਈਾ ਦਾ ਦਿਹਾਂਤ ਹੋ ਗਿਆ ਸੀ | ਸਵ: ਗੋਸਾਈਾ ਦਾ ਅੱਜ ਗਊਸ਼ਾਲਾ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ ਅਤੇ ਸਮਾਜ ਦੇ ਹਰ ...
5 ਤੇ 6 ਨੂੰ ਵੋਟਾਂ ਬਣਾਉਣ, ਦਾਅਵੇ ਤੇ ਇਤਰਾਜ਼ ਪੇਸ਼ ਕੀਤੇ ਜਾ ਸਕਣਗੇ-ਸ਼ਰਮਾ ਲੁਧਿਆਣਾ, 4 ਦਸੰਬਰ (ਪੁਨੀਤ ਬਾਵਾ)- 1 ਜਨਵਰੀ 2021 ਜਾਂ ਇਸ ਤੋਂ ਪਹਿਲਾਂ 18 ਸਾਲ ਦੇ ਹੋ ਚੁੱਕੇ ਨੌਜਵਾਨਾਂ ਨੂੰ ਵੋਟ ਬਣਵਾਉਣ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਲੁਧਿਆਣਾ ਵਿਚ ...
ਲੁਧਿਆਣਾ, 4 ਦਸੰਬਰ (ਪੁਨੀਤ ਬਾਵਾ)- ਗੰਨੇ ਦੇ ਬੋਤਲਬੰਦ ਰਸ ਦੀ ਤਕਨੀਕ ਦੇ ਵਪਾਰੀਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਅੱਜ ਇਕ ਸਮਝੌਤਾ ਸਹੀਬੱਧ ਕੀਤਾ ਹੈ | ਇਹ ਸਮਝੌਤਾ ਪੂਨਾ ਸਥਿਤ ਐਗਰੋ ਕਿ੍ਸ਼ੀ ਫਾਰਮਰਜ਼ ਪ੍ਰੋਡਿਊਸਰ ਕੰਪਨੀ ਨਾਲ ਕੀਤਾ ਗਿਆ | ਪੀ.ਏ.ਯੂ. ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX