ਪਟਿਆਲਾ, 4 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਉਪ-ਕੁਲਪਤੀ ਦੇ ਦਫ਼ਤਰ ਅੱਗੇ ਅਧਿਆਪਕਾਂ, ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਸੰਘਰਸ਼ 93ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ | ਜੁਆਇੰਟ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨੇ ਕਿਹਾ ਕਿ ਜਦੋਂ ਉਹ ਧਰਨਾ ਦੇਣ ਲਈ ਉਪ ਕੁਲਪਤੀ ਦਫ਼ਤਰ ਦੇ ਸਾਹਮਣੇ ਪਹੁੰਚੇ ਤਾਂ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਧਰਨਾ ਦੇਣ ਤੋਂ ਰੋਕਿਆ ਗਿਆ ਅਤੇ ਬੈਨਰਾਂ ਨੂੰ ਲਾਹ ਦਿੱਤਾ ਗਿਆ ਇਸ ਦੇ ਰੋਸ ਵਜੋਂ ਜੁਆਇੰਟ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨੇ ਉਪ ਕੁਲਪਤੀ ਦਫ਼ਤਰ ਦੇ ਸਾਹਮਣੇ ਪਾਰਕ 'ਚ ਧਰਨਾ ਦਿੱਤਾ | ਜੁਆਇੰਟ ਐਕਸ਼ਨ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਆਪਣੇ ਹੱਕਾਂ ਲਈ ਧਰਨਾ ਦੇਣਾ ਅਧਿਆਪਕਾਂ, ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਜਮਹੂਰੀ ਅਤੇ ਸੰਵਿਧਾਨਕ ਹੱਕ ਹੈ, ਜਿਸ ਨੂੰ ਰੋਕਣਾ ਗੈਰ-ਲੋਕਤੰਤਰਿਕ ਹੈ | ਉਨ੍ਹਾਂ ਕਿਹਾ ਕਿ ਉਪ-ਕੁਲਪਤੀ ਨੂੰ ਚਾਹੀਦਾ ਹੈ ਕਿ ਉਹ ਧਰਨੇ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਥਾਂ, ਯੂਨੀਵਰਸਿਟੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਤੋਂ ਵਿੱਤੀ ਗਰਾਂਟ ਦਾ ਪ੍ਰਬੰਧ ਕਰੇ ਤਾਂ ਜੋ ਯੂਨੀਵਰਸਿਟੀ ਨੂੰ ਵਿੱਤੀ ਸੰਕਟ 'ਚੋਂ ਕੱਢਿਆ ਜਾ ਸਕੇ | ਉਨ੍ਹਾਂ ਕਿਹਾ ਕਿ ਦੀ ਇਸ ਕਾਰਵਾਈ ਤੋਂ ਲੱਗ ਰਿਹਾ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਸ਼ਾਂਤਮਈ ਤਰੀਕੇ ਨਾਲ ਦਿੱਤੇ ਜਾ ਰਹੇ ਧਰਨੇ ਨੂੰ ਕੁਚਲਣਾ ਚਾਹੁੰਦੀ ਹੈ ਤੇ ਕਮੇਟੀ ਇਸ ਕਾਰਵਾਈ ਦਾ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦੀ ਹੈ ਅਤੇ ਇਹ ਅਗਾਹ ਕਰਦੀ ਹੈ ਕਿ ਅਧਿਆਪਕਾਂ, ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਡਰਾਉਣਾ ਧਮਕਾਉਣਾ ਬੰਦ ਕਰੇ, ਨਹੀ ਤਾਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਯੂਨੀਵਰਸਿਟੀ ਦਾ ਅਕਾਦਮਿਕ ਅਤੇ ਪ੍ਰਸ਼ਾਸਨਿਕ ਮਾਹੌਲ ਖਰਾਬ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਯੂਨੀਵਰਸਿਟੀ ਪ੍ਰਸ਼ਾਸ਼ਨ ਦੀ ਹੋਵੇਗੀ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਲੋਂ ਅਧਿਆਪਕਾਂ, ਕਰਮਚਾਰੀਆਂ ਤੇ ਪੈਨਸ਼ਨਰਾਂ ਦੀ ਇਸ ਮਹੀਨੇ ਦੀ ਤਨਖਾਹ ਅਤੇ ਪੈਨਸ਼ਨ ਅੱਜੇ ਤਕ ਜਾਰੀ ਨਹੀ ਕੀਤੀ ਗਈ ਅਤੇ ਉਪ-ਕੁਲਪਤੀ ਨੂੰ ਚਾਹੀਦਾ ਹੈ ਕਿ ਯੂਨੀਵਰਸਿਟੀ ਲਈ ਵਿੱਤੀ ਗਰਾਂਟ ਦਾ ਪ੍ਰਬੰਧ ਕਰੇ ਅਤੇ ਇਸ ਦੀ ਖੁਦ-ਮੁਖਤਿਆਰੀ ਬਹਾਲ ਰੱਖੇ |
ਉਪ-ਕੁਲਪਤੀ ਵਲੋਂ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਬੈਠਕ
ਉੱਧਰ ਅੱਜ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਰਵਨੀਤ ਕੌਰ ਆਈ. ਏ. ਐੱਸ. ਨੇ ਪੰਜਾਬੀ ਯੂਨੀਵਰਸਿਟੀ ਵਿਖੇ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ | ਇਸ ਤੋਂ ਪਹਿਲਾਂ ਯੂਨੀਵਰਸਿਟੀ ਪਹੁੰਚਣ ਉਪਰੰਤ ਉਨ੍ਹਾਂ ਉਪ ਕੁਲਪਤੀ ਦਫਤਰ ਅੱਗੇ ਚੱਲ ਰਹੇ ਧਰਨਿਆਂ ਦੇ ਬੈਨਰ ਅਤੇ ਪੋਸਟਰ ਉਤਰਾ ਦਿੱਤੇ | ਉਨ੍ਹਾਂ ਡੀਨ ਅਕਾਦਮਿਕ ਮਾਮਲੇ ਤੇ ਰਜਿਸਟਰਾਰ ਦੇ ਦਫਤਰ ਦਾ ਦੌਰਾ ਕੀਤਾ |
ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡੀਨ ਅਕਾਦਮਿਕ ਮਾਮਲੇ ਤੇ ਬਾਹਰਲੇ ਕੇਂਦਰ ਵਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ ਕਿ ਯੂਨੀਵਰਸਿਟੀ ਦੇ ਸਾਰੇ ਅਧਿਆਪਨ ਅਤੇ ਖੋਜ ਵਿਭਾਗ, ਖੇਤਰੀ ਸੈਂਟਰ, ਨੇਬਰਹੁੱਡ ਕੈਂਪਸ, ਕਾਂਸਟੀਚੁਐਾਟ ਕਾਲਜਿਜ਼ ਅਤੇ ਕੰਟਰੋਲਰ ਪ੍ਰੀਖਿਆਵਾਂ ਦਾ ਦਫਤਰ ਮਿਤੀ 5 ਅਤੇ 6 ਦਸੰਬਰ ਨੂੰ ਵੀ ਖੁੱਲ੍ਹੇ ਰਹਿਣਗੇ ਅਤੇ ਇਨ੍ਹਾਂ ਵਿਚ ਸੋਮਵਾਰ ਤੇ ਮੰਗਲਵਾਰ ਦੇ ਟਾਈਮ ਟੇਬਲ ਅਨੁਸਾਰ ਕੰਮ ਕਾਜ ਅਤੇ ਅਧਿਆਪਨ ਹੋਵੇਗਾ | ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਪ ਕੁਲਪਤੀ ਵਲੋਂ ਡਿਊਟੀ ਤੋਂ ਗੈਰ ਹਾਜ਼ਰ ਦੋ ਅਧਿਕਾਰੀਆਂ ਖਿਲਾਫ ਸਖਤੀ ਵਰਤਦੇ ਹੋਏ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ |
ਨਾਭਾ, 4 ਦਸੰਬਰ (ਕਰਮਜੀਤ ਸਿੰਘ)- ਨਾਭਾ ਬਲਾਕ ਦੇ ਪਿੰਡਾਂ ਵਿਚੋਂ ਅੱਜ ਸੈਂਕੜੇ ਮਜ਼ਦੂਰ ਐਸ.ਡੀ.ਐਮ. ਦਫ਼ਤਰ ਇਕੱਠੇ ਹੋਏ ਤੇ ਉਨ੍ਹਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ | ਇਕ ਦਿਨ ਦੇ ...
ਨਾਭਾ, 4 ਦਸੰਬਰ (ਕਰਮਜੀਤ ਸਿੰਘ)- ਆਯੂਸ਼ੀ ਪੁੱਤਰੀ ਨਰੇਸ਼ ਚੌਧਰੀ ਵਾਸੀ ਮਕਾਨ ਨੰਬਰ 81 ਸ਼ਿਵਾ ਐਨਕਲੇਵ ਨਾਭਾ ਨੇ ਥਾਣਾ ਕੋਤਵਾਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਇਸੇ ਸਾਲ ਫਰਵਰੀ ਮਹੀਨੇ ਉਸ ਦਾ ਵਿਆਹ ਮਾਨਵ ਕੋਲਧਾਰ ਵਾਸੀ ਮੋਹਾਲੀ ਨਾਲ ਹੋਇਆ ਸੀ ਤੇ ਉਸ ਦੇ ...
ਚੰਡੀਗੜ੍ਹ, 4 ਦਸੰਬਰ (ਅ.ਬ.)- ਭਾਰਤੀ ਜਨਤਾ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਇਸ ਦੇ ਫਤਿਹਗੜ੍ਹ ਸਾਹਿਬ ਦੇ ਯੁਵਾ ਮੋਰਚਾ ਪ੍ਰਧਾਨ ਅਜੈ ਕੁਮਾਰ ਨਿਵਾਨ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ਵਿਚ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ | ...
ਸਮਾਣਾ, 4 ਦਸੰਬਰ (ਸਾਹਿਬ ਸਿੰਘ)-ਥਾਣਾ ਸਮਾਣਾ ਦੀ ਪੁਲਿਸ ਚੌਕੀ ਗਾਜੇਵਾਸ ਅਧੀਨ ਪੈਂਦੇ ਪਿੰਡ ਲਲੌਛੀ ਵਿਚ ਸ਼ਰਾਬ ਦੇ ਠੇਕੇ ਵਿਚ ਚੋਰੀ ਹੋਣ ਦੀ ਸੂਚਨਾ ਹੈ | ਠੇਕੇਦਾਰ ਸੰਦੀਪ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਅਣਪਛਾਤੇ ਚੋਰ ਠੇਕਾ ਲੁੱਟ ਕੇ ਲੈ ਗਏ ਹਨ | ਉਸ ਨੇ ਦੱਸਿਆ ...
ਭੁਨਰਹੇਡੀ, 4 ਦਸੰਬਰ (ਧਨਵੰਤ ਸਿੰਘ)- ਸਰਦੀ ਦੇ ਮੌਸਮ 'ਚ ਧੁੰਦ ਕਾਰਨ ਰਾਤ ਸਮੇਂ ਦੋ ਟਰੱਕਾਂ ਦੀ ਆਹਮੋ ਸਾਹਮਣੇ ਟੱਕਰ ਹੋ ਗਈ ਜਿਸ ਕਾਰਨ ਦੋਵੇਂ ਵਾਹਨਾਂ ਦੇ ਡਰਾਈਵਰ ਜ਼ਖਮੀ ਹੋ ਗਏ ਹਨ | ਪਤਾ ਲੱਗਿਆ ਹੈ ਕਿ ਹਰਿਆਣਾ ਪਾਣੀਪਤ ਤੋਂ ਇਕ ਵੱਡਾ ਟਰੱਕ ਟਰਾਲਾ ਦੋ ਸੀਮਿੰਟ ...
ਨਾਭਾ, 4 ਦਸੰਬਰ (ਕਰਮਜੀਤ ਸਿੰਘ)- ਬਾਬੂ ਸਿੰਘ ਪੁੱਤਰ ਬਨਜਾਰਾ ਸਿੰਘ ਵਾਸੀ ਪਿੰਡ ਕੋਟਕਲਾਂ ਨਾਭਾ ਨੇ ਥਾਣਾ ਸਦਰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਪਿੰਡ 'ਚ ਹੀ ਇਕ ਮਾਤਾ ਰਾਣੀ ਦਾ ਮੰਦਿਰ ਹੈ ਜਿਸ ਦੀ ਉਹ ਕਈ ਸਾਲਾਂ ਤੋਂ ਸੇਵਾ ਕਰਦਾ ਆ ਰਿਹਾ ਹੈ ਤੇ ਗੁਰਜੀਤ ਸਿੰਘ ...
ਸਮਾਣਾ, 4 ਦਸੰਬਰ (ਸਾਹਿਬ ਸਿੰਘ)- ਸਮਾਣਾ-ਪਟਿਆਲਾ ਸੜਕ 'ਤੇ ਪਿੰਡ ਫ਼ਤਹਿਪੁਰ ਦੇ ਬੱਸ ਅੱਡੇ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਅਤੇ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ | ਮਿ੍ਤਕ ਦੇ ਪਿਤਾ ਨੇ ਦੋਸ਼ ਲਗਾਇਆ ਕਿ ਉਹ ਜ਼ਖ਼ਮੀ ...
ਘਨੌਰ, 4 ਦਸੰਬਰ (ਜਾਦਵਿੰਦਰ ਸਿੰਘ ਜੋਗੀਪੁਰ)- ਆਏ ਦਿਨ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਹਲਕਾ ਘਨੌਰ ਦਾ ਨਾਂਅ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ | ਘਨੌਰ ਕਸਬੇ 'ਚ ਸਥਿਤ ਐਸ.ਸੀ. ਭਾਈਚਾਰੇ ਦੀ ਤਕਰੀਬਨ 44 ਵਿੱਘੇ ਜ਼ਮੀਨ 'ਤੇ ਕਥਿਤ ਤੌਰ 'ਤੇ ਨਾਜਾਇਜ਼ ਕਬਜ਼ਾ ਕਰਨ ਅਤੇ ...
ਪਟਿਆਲਾ, 4 ਦਸੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਪੁਲਿਸ ਨੇ ਨਾਕਾਬੰਦੀ ਦੌਰਾਨ ਵੱਖ ਵੱਖ ਥਾਵਾਂ ਤੋਂ ਡੇਢ ਕਿਲੋ ਗਾਂਜਾਂ ਅਤੇ 20 ਗਰਾਮ ਸਮੈਕ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪਹਿਲੇ ਕੇਸ 'ਚ ਸਹਾਇਕ ਥਾਣੇਦਾਰ ਜਰਨੈਲ ਸਿੰਘ ਪੁਲਿਸ ਪਾਰਟੀ ਸਮੇਤ ...
ਪਟਿਆਲਾ, 4 ਦਸੰਬਰ (ਅ.ਸ. ਆਹਲੂਵਾਲੀਆ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਜਾਰੀ ਹੈ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਨਵੀਂ ਵੋਟ ਬਣਵਾਉਣ, ਵੋਟ ਕਟਵਾਉਣ ਜਾਂ ਸੋਧ ਕਰਵਾਉਣ ਲਈ 15 ...
ਪਟਿਆਲਾ, 4 ਦਸੰਬਰ (ਅ.ਸ. ਆਹਲੂਵਾਲੀਆ)-ਭਾਰਤ ਸਰਕਾਰ ਦੇ ਘੱਟ ਗਿਣਤੀ ਮੰਤਰਾਲੇ ਨਵੀਂ ਦਿੱਲੀ ਵਲੋਂ ਘੱਟ ਗਿਣਤੀ ਵਰਗ ਲਈ ਸਾਲ 2020-21 ਦੌਰਾਨ ਜੋ ਵਿਦਿਆਰਥੀ ਅਪਲਾਈ ਕਰਨ ਤੋਂ ਰਹਿ ਗਏ ਉਨ੍ਹਾਂ ਲਈ ਨੈਸ਼ਨਲ ਸਕਾਲਰਸ਼ਿਪ ਪੋਰਟਲ 'ਤੇ ਪ੍ਰੀ-ਮੈਟਿ੍ਕ ਸਕਾਲਰਸ਼ਿਪ, ਪੋਸਟ ...
ਸਮਾਣਾ, 4 ਦਸੰਬਰ (ਸਾਹਿਬ ਸਿੰਘ)-ਜਗਦੰਬੇ ਕਲੋਨੀ ਵਿਚ ਇਕ ਵਿਅਕਤੀ ਨੇ ਘਰ ਵਿਚ ਕੰਮ ਦੇ ਪੈਸੇ ਮੰਗਣ ਆਏ ਮਿਸਤਰੀ ਨੂੰ ਬੁਰੀ ਤਰ੍ਹਾਂ ਕੁੱਟਿਆ ਮਾਰਿਆ | ਮਿਸਤਰੀ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਵਿਖੇ ਭਰਤੀ ਕਰਵਾਇਆ ਗਿਆ ਹੈ | ਮਾਮਲੇ ਦੀ ਗੰਭੀਰਤਾ ਨਾਲ ਲੈਂਦਿਆਂ ...
ਪਟਿਆਲਾ, 4 ਦਸੰਬਰ (ਅ.ਸ. ਆਹਲੂਵਾਲੀਆ)- ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣੇ 'ਗੁਰੂ ਕਾ ਬਾਗ਼' 'ਚ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਵਲੋਂ ਜਿੰਮ ਅਤੇ ਸੈਰ ਲਈ ਬਣਾਇਆ ਟਰੈਕ ਜ਼ਿਲ੍ਹਾ ...
ਪਟਿਆਲਾ, 4 ਦਸੰਬਰ (ਗੁਰਵਿੰਦਰ ਸਿੰਘ ਔਲਖ)-ਛੋਟੀ ਬਾਰਾਂਦਰੀ 'ਚ ਬੇਅੰਤ ਸਿੰਘ ਕੰਪਲੈਕਸ ਦੇ ਪਿੱਛੇ ਸਥਿਤ ਕਾਰ ਬਾਜ਼ਾਰ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਦਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ | ਜਥੇਬੰਦੀ ਦੇ ਪ੍ਰਧਾਨ ...
ਪਟਿਆਲਾ, 4 ਦਸੰਬਰ (ਅ.ਸ. ਆਹਲੂਵਾਲੀਆ)-ਜੰਗਲਾਤ ਵਰਕਰ ਯੂਨੀਅਨ ਪੰਜਾਬ ਰੇਂਜ ਪਟਿਆਲਾ ਵਿਚ ਕੰਮ ਕਰਦੇ ਵਰਕਰਾਂ ਦੀਆਂ ਮੰਗਾਂ ਸਬੰਧੀ ਮੰਡਲ ਪ੍ਰਧਾਨ ਵੀਰਪਾਲ ਸਿੰਘ ਬੰਮਣਾ ਦੀ ਪ੍ਰਧਾਨਗੀ ਹੇਠ ਵਣ ਰੇਂਜ ਅਫ਼ਸਰ ਪਟਿਆਲਾ ਦੇ ਖ਼ਿਲਾਫ਼ ਪਿਛਲੇ ਦੋ ਮਹੀਨਿਆਂ ਤੋਂ ...
ਪਟਿਆਲਾ, 4 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਸ਼ਿਵ ਮੋਟਰਜ਼ ਪਟਿਆਲਾ ਵਲੋਂ ਕਿਸਾਨ ਧਰਨੇ ਲਈ ਦਿੱਲੀ ਜਾਣ ਵਾਸਤੇ ਹਰ ਰੋਜ਼ ਫ਼ਰੀ ਬੱਸ ਸੇਵਾ ਸ਼ੁਰੂ ਕੀਤੀ ਹੈ | ਹਰ ਰੋਜ਼ ਚੱਲਣ ਵਾਲੀ ਬੱਸ ਜੋ ਕਿ ਪਟਿਆਲਾ ਤੋਂ ਦਿੱਲੀ ਤੇ ਦਿੱਲੀ ਤੋਂ ਪਟਿਆਲਾ ਵਾਪਸ ਆਇਆ ਕਰੇਗੀ | ਸ਼ਿਵ ...
ਪਟਿਆਲਾ, 4 ਦਸੰਬਰ (ਧਰਮਿੰਦਰ ਸਿੰਘ ਸਿੱਧੂ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਕੋਵਿਡ-19 ਕਰਕੇ ਆਨਲਾਈਨ ਬਲਾਕ ਪੱਧਰੀ ਪੀ.ਪੀ.ਟੀ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਸਰਕਾਰੀ ਹਾਈ ਸਕੂਲ ਗਾਂਧੀ ਨਗਰ ਪਟਿਆਲਾ ਦੇ ਵਿਦਿਆਰਥੀਆਂ ਨੇ ...
ਪਟਿਆਲਾ, 4 ਦਸੰਬਰ (ਗੁਰਵਿੰਦਰ ਸਿੰਘ ਔਲਖ)- ਭਾਈ ਗੁਰਦਾਸ ਨਰਸਿੰਗ ਕਾਲਜ, ਪਟਿਆਲਾ ਦੇ ਬੀ.ਐਸ.ਸੀ. ਚੌਥੇ ਸਾਲ ਦੇ ਵਿਦਿਆਰਥੀਆਂ ਦਾ ਨਤੀਜਾ ਸੌ ਫ਼ੀਸਦੀ ਰਿਹਾ | ਕਾਲਜ ਦੇ ਡਾਇਰੈਕਟਰ ਪ੍ਰੋ. ਬਲਦੇਵ ਸਿੰਘ ਬੱਲੂਆਣਾ ਨੇ ਦੱਸਿਆ ਕਿ ਚੌਥੇ ਸਾਲ ਦੇ ਬੱਚੇ ਚੰਗੇ ਨੰਬਰ ਲੈ ਕੇ ...
ਪਟਿਆਲਾ, 4 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਦੇ ਐਮ. ਫਿਲ. ਦੇ ਵਿਦਿਆਰਥੀ ਯਾਦਵਿੰਦਰ ਸਿੰਘ ਜੋ ਕਿ ਸਾਹਿਤ ਲੇਖਕ ਵੀ ਹਨ, ਨੇ ਭਾਰਤ ਸਰਕਾਰ ਦੇ ਖੇਤੀ ਬਿੱਲਾਂ ਦੇ ਵਿਰੋਧ ਵਿਚ ਭਾਰਤੀ ਸਾਹਿਤ ਅਕਾਦਮੀ ਦਾ ਯੁਵਾ ...
ਪਟਿਆਲਾ, 4 ਦਸੰਬਰ (ਮਨਦੀਪ ਸਿੰਘ ਖਰੋੜ)- ਪਟਿਆਲਾ ਜੇਲ੍ਹ 'ਚ ਸਜ਼ਾ ਯਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੇ ਅੱਜ ਸੋਸ਼ਲ ਮੀਡੀਆ 'ਤੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਤਬਦੀਲ ਕਰਵਾਉਣ ਸਬੰਧੀ ਚੱਲ ਰਹੇ ਕੇਸ 'ਚ ਸ਼੍ਰੋਮਣੀ ਗੁਰਦੁਆਰਾ ...
ਨਾਭਾ, 4 ਦਸੰਬਰ (ਕਰਮਜੀਤ ਸਿੰਘ)-ਪਾਵਰਕਾਮ ਸਹਾਇਕ ਇੰਜੀਨੀਅਰ ਉਪ ਮੰਡਲ ਪਿੰਡ ਭਲਵਾਨ ਸੰਗਰੂਰ ਨੇ ਥਾਣਾ ਸਦਰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਬੀਤੇ ਦਿਨੀਂ ਰਾਤ ਸਮੇਂ ਕੁਝ ਅਣਜਾਣ ਵਿਅਕਤੀਆਂ ਨੇ ਮਹਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਅਲੀਪੁਰ ਦੇ ...
ਗੂਹਲਾ ਚੀਕਾ, 4 ਦਸੰਬਰ (ਓ.ਪੀ. ਸੈਣੀ)- ਅੱਜ ਇੱਥੇ ਬਾਰ ਐਸੋਸੀਏਸ਼ਨ ਵੀ ਖੁੱਲ੍ਹ ਕੇ ਕਿਸਾਨਾਂ ਦੇ ਸਮਰਥਨ ਵਿਚ ਆ ਗਈ ਹੈ | ਬਾਰ ਐਸੋਸੀਏਸ਼ਨ ਗੁਹਲਾ ਨੇ ਕਿਸਾਨਾਂ ਦਾ ਸਮਰਥਨ ਦੇਣ ਲਈ ਅੱਜ ਐਲਾਨ ਕਰ ਦਿੱਤਾ ਹੈ | ਬਾਰ ਐਸੋ: ਗੁਹਲਾ ਦੇ ਪ੍ਰਧਾਨ ਐਡਵੋਕੇਟ ਜੀਵਾਨੰਦ ਕੋਸ਼ਿਕ ...
ਪਟਿਆਲਾ, 4 ਦਸੰਬਰ (ਧਰਮਿੰਦਰ ਸਿੰਘ ਸਿੱਧੂ) -ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਬਣਾਏ ਗਏ ਨਵੇਂ 'ਵਾਸ਼ਬੇਸਿਨ' ਸੰਗਤ ਲਈ ਲਗਵਾਏ ਗਏ ਹਨ | ਇਸ ਮੌਕੇ ਮੈਨੇਜਰ ਕਰਨੈਲ ਸਿੰਘ ਨੇ ਨਾਭਾ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ...
ਪਟਿਆਲਾ, 4 ਦਸੰਬਰ (ਅ.ਸ. ਆਹਲੂਵਾਲੀਆ)- ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਆਮ ਦੁੱਧ ਖਪਤਕਾਰਾਂ ਤੱਕ ਸਾਫ਼ ਅਤੇ ਸ਼ੁੱਧ ਦੁੱਧ ਦੀ ਪਹੁੰਚ ਯਕੀਨੀ ਬਣਾਉਣ ਲਈ ਡੇਅਰੀ ਵਿਕਾਸ ਵਿਭਾਗ ਵਲੋਂ ਪਟਿਆਲਾ ਸ਼ਹਿਰ ਦੇ ਵਾਰਡ ਨੰਬਰ 26 ਤਫੱਜਲਪੁਰ ਵਿਖੇ ਦੁੱਧ ਖਪਤਕਾਰ ...
ਨਾਭਾ, 4 ਦਸੰਬਰ (ਅਮਨਦੀਪ ਸਿੰਘ ਲਵਲੀ)-ਕੇਂਦਰ ਦੀ ਸਰਕਾਰ ਵਲੋਂ ਜੋ ਕਿਸਾਨਾਂ ਉੱਪਰ ਕਾਲੇ ਕਾਨੂੰਨ ਥੋਪੇ ਗਏ ਹਨ ਉਸ ਨੂੰ ਲੈ ਕੇ ਦੇਸ਼ ਭਰ ਤੋਂ ਕਿਸਾਨਾਂ ਦਾ ਦਿੱਲੀ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਧਰਨਾ ਜਾਰੀ ਹੈ ਜਿਸ ਤਹਿਤ ਅੱਜ ਹਲਕਾ ਨਾਭਾ ਦੇ ਪਿੰਡ ਸੋਜਾ ...
ਪਟਿਆਲਾ, 4 ਦਸੰਬਰ (ਗੁਰਵਿੰਦਰ ਸਿੰਘ ਔਲਖ)- ਗੁਰੂ ਨਾਨਕ ਫਾਊਡੇਸਨ ਨਵੀਂ ਦਿੱਲੀ ਅਤੇ ਗੁਰਮਤਿ ਕਾਲਜ ਪਟਿਆਲਾ ਲਈ ਬੜੇ ਮਾਣ ਅਤੇ ਖ਼ੁਸ਼ੀ ਦੀ ਗਲ ਹੈ ਕਿ ਪਿ੍ੰਸੀਪਲ ਡਾ. ਜਸਬੀਰ ਕੌਰ ਨੂੰ ਸ਼੍ਰੋਮਣੀ ਰਾਗੀ ਐਵਾਰਡ ਦੇ ਨਾਲ ਭਾਸ਼ਾ ਵਿਭਾਗ ਪੰਜਾਬ ਸਰਕਾਰ ਵਲੋਂ ...
ਪਟਿਆਲਾ, 4 ਦਸੰਬਰ (ਮਨਦੀਪ ਸਿੰਘ ਖਰੋੜ)- ਜ਼ਿਲੇ੍ਹ ਦੇ 59 ਹੋਰ ਵਿਅਕਤੀਆਂ ਦੀ ਕੋਵਿਡ ਪਾਜ਼ੀਟਿਵ ਆਉਣ ਦੇ ਨਾਲ ਹੁਣ ਤੱਕ 14816 ਵਿਅਕਤੀਆਂ ਕੋਰੋਨਾ ਦੀ ਲਪੇਟ 'ਚ ਆਏ ਹਨ ਜਿਨ੍ਹਾਂ ਵਿਚੋਂ 13906 ਕੋਵਿਡ ਮਰੀਜ਼ ਠੀਕ ਹੋਣ ਦੇ ਨਾਲ ਇਸ ਸਮੇਂ ਜ਼ਿਲੇ੍ਹ 'ਚ ਕੋਰੋਨਾ ਦੇ ਮੌਜੂਦਾ ...
ਪਟਿਆਲਾ, 4 ਦਸੰਬਰ (ਮਨਦੀਪ ਸਿੰਘ ਖਰੋੜ)- ਕੇਂਦਰੀ ਜੇਲ੍ਹ ਪਟਿਆਲਾ 'ਚੋਂ 6 ਮੋਬਾਈਲ ਬਰਾਮਦ ਹੋਣ ਦੇ ਮਾਮਲੇ 'ਚ ਥਾਣਾ ਤਿ੍ਪੜੀ ਦੀ ਪੁਲਿਸ ਨੇ ਚਾਰ ਬੰਦੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਮਾਮਲੇ ਦੀ ਸ਼ਿਕਾਇਤ ਪਟਿਆਲਾ ਜੇਲ ਦੇ ਸਹਾਇਕ ਸੁਪਰਡੈਂਟ ਜਗਜੀਤ ਸਿੰਘ ਨੇ ...
ਮੰਡੀ ਗੋਬਿੰਦਗੜ੍ਹ, 4 ਦਸੰਬਰ (ਮੁਕੇਸ਼ ਘਈ)- ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ ਵਲੋਂ ਹੋਸਪੀਟਿਲਟੀ ਇੰਡਸਟਰੀ ਉੱਪਰ ਆਧਾਰਿਤ ਜ਼ੂਮ ਪਲੇਟਫ਼ਾਰਮ ਰਾਹੀਂ 1 ਰੋਜ਼ਾ ਵੈਬੀਨਾਰ ਕਰਵਾਇਆ ਗਿਆ | ਪਲੇਸਮੈਂਟ ਮੁਖੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ...
ਪਟਿਆਲਾ, 4 ਦਸੰਬਰ (ਅ.ਸ. ਆਹਲੂਵਾਲੀਆ)- ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਦੋ ਹਫ਼ਤੇ ਦਾ ਅਨੁਸੂਚਿਤ ਜਾਤੀ ਸਪੈਸ਼ਲ ਡੇਅਰੀ ਸਿਖਲਾਈ ਕੋਰਸ 14 ਦਸੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਸਬੰਧੀ 7 ਦਸੰਬਰ ਨੂੰ ਸਵੇਰੇ 10 ਵਜੇ ਡਿਪਟੀ ਡਾਇਰੈਕਟਰ ਡੇਅਰੀ ਪਟਿਆਲਾ ਦੇ ...
ਪਟਿਆਲਾ, 4 ਦਸੰਬਰ (ਧਰਮਿੰਦਰ ਸਿੰਘ ਸਿੱਧੂ)- ਕੌਾਸਲ ਆਫ਼ ਜੂਨੀਅਰ ਇੰਜੀਨੀਅਰ, ਪੰਜਾਬ ਰਾਜ ਬਿਜਲੀ ਬੋਰਡ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿਲ 2020 ਦੇ ਵਿਰੋਧ 'ਚ ਦਿੱਲੀ ਵਿਖੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦੀ ...
ਰਾਜਪੁਰਾ, 4 ਦਸੰਬਰ (ਜੀ.ਪੀ. ਸਿੰਘ)- ਥਾਣਾ ਸ਼ੰਭੂ ਦੀ ਪੁਲਿਸ ਨੇ ਪਿੰਡ ਬਠੋਣੀਆਂ ਵਿਖੇ ਇਕ ਪਰਿਵਾਰ ਵਲੋਂ ਆਪਣੇ ਖੇਤਾਂ 'ਚ ਕਰਚਿਆਂ ਨੂੰ ਲਗਾਈ ਅੱਗ ਨਾਲ ਨੇੜਲੇ ਗੁਆਂਢੀ ਦੇ ਗੰਨੇ ਦੀ ਫ਼ਸਲ ਦੇ ਨੁਕਸਾਨੇ ਜਾਣ 'ਤੇ ਉਕਤ ਪਰਿਵਾਰ ਦੇ 3 ਮੈਂਬਰਾਂ ਨਾਲ ਮਾਮਲਾ ਦਰਜ ਕਰਕੇ ...
ਪਟਿਆਲਾ, 4 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)- ਵਿਮੈਨਜ਼ ਸਟੱਡੀਜ਼ ਸੈਂਟਰ, ਪੰਜਾਬੀ ਯੂਨੀਵਰਸਿਟੀ ਵਲੋਂ 'ਸਮਕਾਲੀ ਵਿਸ਼ਵ ਵਿਚ ਔਰਤਾਂ ਦੀ ਸੁਰੱਖਿਆ : ਮੁੱਦਾ ਅਤੇ ਚੁਣੌਤੀਆ' ਵਿਸ਼ੇ 'ਤੇ 12ਵੀਂ ਅੰਤਰਰਾਸ਼ਟਰੀ ਕਾਨਫ਼ਰੰਸ ਆਨਲਾਈਨ ਕਰਵਾਈ ਗਈ ਜਿਸ ਦੇ ਉਦਘਾਟਨੀ ...
ਦੇਵੀਗੜ੍ਹ, 4 ਦਸੰਬਰ (ਰਾਜਿੰਦਰ ਸਿੰਘ ਮੌਜੀ)- ਕਿਸਾਨ ਕੋਆਰਡੀਨੇਸ਼ਨ ਕਮੇਟੀ ਦੇ ਮੈਂਬਰ ਅਤੇ ਬਜ਼ੁਰਗ ਕਿਸਾਨ ਆਗੂ ਸਤਨਾਮ ਸਿੰਘ ਬਹਿਰੂ ਜੋ ਕਿ ਇਕ ਮਹੀਨੇ ਤੋਂ ਬਿਮਾਰ ਸਨ ਜਿਨ੍ਹਾਂ ਦੀ ਸਿਹਤ 'ਚ ਹੁਣ ਸੁਧਾਰ ਹੁੰਦਿਆਂ ਉਨ੍ਹਾਂ ਆਪਣੇ ਗ੍ਰਹਿ ਵਿਖੇ 'ਅਜੀਤ' ਨਾਲ ...
ਪਟਿਆਲਾ, 4 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਸਿੱਖ ਬੁੱਧੀਜੀਵੀ ਕੌਾਸਲ ਦੇ ਪ੍ਰਧਾਨ ਪੋ੍ਰ. ਬਲਦੇਵ ਸਿੰਘ ਬੱਲੂਆਣਾ ਨੇ ਕਿਹਾ ਹੈ ਕਿ ਅੱਜ ਬੁੱਧੀਜੀਵੀਆਂ ਦੀ ਇਕ ਭਰਵੀਂ ਮੀਟਿੰਗ ਪਟਿਆਲਾ ਵਿਖੇ ਹੋਈ ਜਿਸ 'ਚ ਪਿਛਲੇ 9 ਦਿਨਾਂ ਤੋਂ ਸਿੰਘੂ ਬਾਰਡਰ 'ਤੇ ਕਿਸਾਨ ਯੂਨੀਅਨਾਂ ...
ਪਾਤੜਾਂ, 4 ਦਸੰਬਰ (ਜਗਦੀਸ਼ ਸਿੰਘ ਕੰਬੋਜ)- ਕੇਂਦਰ ਸਰਕਾਰ ਵਲੋਂ ਖੇਤੀਬਾੜੀ ਸਬੰਧੀ ਪਾਸ ਕੀਤੇ ਗਏ ਕਾਨੂੰਨਾਂ ਖ਼ਿਲਾਫ਼ ਜਿੱਥੇ ਕਿਸਾਨਾਂ ਨੇ ਦਿੱਲੀ ਵਿਚ ਡੇਰੇ ਲਾਏ ਹੋਏ ਹਨ ਉੱਥੇ ਹੀ ਸਿੱਖ ਪ੍ਰਚਾਰਕ ਜਥੇਬੰਦੀਆਂ ਵਲੋਂ ਵੀ ਕਿਸਾਨਾਂ ਦੇ ਹੱਕ ਵਿਚ ਪ੍ਰਚਾਰ ਕੀਤਾ ...
ਰਾਜਪੁਰਾ, 4 ਦਸੰਬਰ (ਜੀ.ਪੀ. ਸਿੰਘ) - ਅੱਜ ਸਥਾਨਕ ਫੁਹਾਰਾ ਚੌਕ ਵਿਖੇ ਨਿਊ ਪੈੱ੍ਰਸ ਕਲੱਬ ਦੇ ਪ੍ਰਧਾਨ ਸੁਦੇਸ਼ ਤਨੇਜਾ ਤੇ ਜਨਰਲ ਸਕੱਤਰ ਰਣਜੀਤ ਸਿੰਘ ਦੀ ਅਗਵਾਈ ਵਿਚ ਕੋਰੋਨਾ ਮਹਾਂਮਾਰੀ ਤੋਂ ਬਚਾਅ ਕਰਨ ਲਈ ਇਕ ਜਾਗਰੂਕ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਜਿੱਥੇ ...
ਪਟਿਆਲਾ, 4 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਮਾਲ ਰੋਡ 'ਤੇ ਸਥਿਤ ਰਾਜਿੰਦਰਾ ਲੇਕ ਦੀ ਦਿੱਖ ਨੂੰ ਸਵਾਰਨ ਤੇ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਾਉਣ ਲਈ ਕੀਤਾ ਜਾ ਰਿਹਾ ਕੰਮ ਆਖ਼ਰੀ ਪੜਾਅ 'ਤੇ ਪਹੁੰਚ ਚੁੱਕਿਆ ਹੈ | ਅੱਜ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਤੇ ...
ਪਟਿਆਲਾ, 4 ਦਸੰਬਰ (ਗੁਰਵਿੰਦਰ ਸਿੰਘ ਔਲਖ)- ਰਾਸ਼ਟਰੀ ਨੇਵੀ ਦਿਵਸ ਮੌਕੇ ਐੱਨ.ਸੀ.ਸੀ. ਨੇਵਲ ਯੂਨਿਟ ਨੰਗਲ ਦੀ ਸਾਲਾਨਾ ਇੰਸਪੈਕਸ਼ਨ ਪਟਿਆਲਾ ਗਰੁੱਪ ਦੇ ਅਧਿਕਾਰੀ ਬਿ੍ਗੇਡੀਅਰ ਰਣਵੀਰ ਸਿੰਘ ਵਲੋਂ ਕੀਤੀ ਗਈ | ਉਨ੍ਹਾਂ ਨੇ ਯੂਨਿਟ ਦਾ ਬਹੁਤ ਚੰਗੀ ਤਰ੍ਹਾਂ ਨਿਰੀਖਣ ...
ਸਮਾਣਾ, 4 ਦਸੰਬਰ (ਪ੍ਰੀਤਮ ਸਿੰਘ ਨਾਗੀ)- ਪੰਚਾਇਤ ਯੂਨੀਅਨ ਦਾ ਵੱਡਾ ਜਥਾ ਕਿਸਾਨਾਂ ਦੇ ਸੰਘਰਸ਼ ਨੂੰ ਹਮਾਇਤ ਦੇਣ ਲਈ ਜਥੇਬੰਦੀ ਦੇ ਲੋਕ ਸਭਾ ਹਲਕਾ ਪਟਿਆਲਾ ਦੇ ਪ੍ਰਧਾਨ ਯਾਦਵਿੰਦਰ ਸਿੰਘ ਧਨੌਰੀ ਦੀ ਅਗਵਾਈ ਵਿਚ ਦਿੱਲੀ ਰਵਾਨਾ ਹੋਇਆ | ਪੱਤਰਕਾਰਾਂ ਨਾਲ ਗੱਲਬਾਤ ...
ਪਟਿਆਲਾ, 4 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਸਿੰਘੂ ਬਾਰਡਰ ਦਿੱਲੀ ਵਿਖੇ ਚੱਲ ਰਹੇ ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਲਈ ਅੱਜ ਪਟਿਆਲਾ ਸ਼ਹਿਰੀ ਦੀ ਟੀਮ ਰਵਾਨਾ ਹੋਈ | ਅੱਜ ਸਵੇਰੇ ਤੜਕਸਾਰ ਇਹ ਟੀਮ ਸਾਬਕਾ ਜ਼ਿਲ੍ਹਾ ਕਨਵੀਨਰ ਕੁੰਦਨ ਗੋਗੀਆ ਦੀ ਅਗਵਾਈ ਹੇਠ ਪਟਿਆਲਾ ...
ਭਾਦਸੋਂ, 4 ਦਸੰਬਰ (ਗੁਰਬਖ਼ਸ਼ ਸਿੰਘ ਵੜੈਚ)- ਸਰਕਾਰੀ ਰਿਪੁਦਮਨ ਕਾਲਜ ਨਾਭਾ ਦੇ ਰਾਜਨੀਤਕ ਵਿਭਾਗ ਤੋਂ ਸੇਵਾ ਮੁਕਤ ਹੋਣ 'ਤੇ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਪ੍ਰੋ. ਮੁਖ਼ਤਿਆਰ ਸਿੰਘ ਅਕਾਲਗੜ੍ਹ ਨੇ ਗੁਰਦੁਆਰਾ ਸਾਹਿਬ ਅਕਾਲਗੜ੍ਹ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ...
ਰਾਜਪੁਰਾ, 4 ਦਸੰਬਰ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਵਿਅਕਤੀ ਤੋਂ ਮੋਬਾਈਲ ਦੀ ਖੋਹ ਕਰਨ 'ਤੇ ਮੋਟਰਸਾਈਕਲ ਸਵਾਰ 2 ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸਕਸ਼ਮ ਵਾਸੀ ਪਟੇਲ ...
ਨਾਭਾ, 4 ਦਸੰਬਰ (ਕਰਮਜੀਤ ਸਿੰਘ)-ਥਾਣਾ ਸਦਰ ਤੋਂ ਸਹਾਇਕ ਥਾਣੇਦਾਰ ਹਰਜਿੰਦਰ ਲਾਲ ਸਮੇਤ ਪੁਲਿਸ ਟੀਮ ਗਸ਼ਤ ਦੌਰਾਨ ਦੁਲੱਦੀ ਪੁਲੀ ਨਜ਼ਦੀਕ ਮੌਜੂਦ ਸਨ ਤਾਂ ਗੁਪਤ ਸੂਚਨਾ ਮਿਲੀ ਕਿ ਇਕ ਵਿਅਕਤੀ ਪਿੰਡ ਚੌਧਰੀਮਾਜਰਾ ਕੋਲ ਆਂਡਿਆਂ ਦੀ ਰੇਹੜੀ ਲਗਾ ਕੇ ਉਸ ਦੀ ਆੜ 'ਚ ...
ਪਟਿਆਲਾ, 4 ਦਸੰਬਰ (ਮਨਦੀਪ ਸਿੰਘ ਖਰੋੜ)-ਬਾਰਾਂਦਰੀ ਪਾਰਕ ਦੇ ਗੇਟ ਸਾਹਮਣੇ ਖੜ੍ਹਾ ਕੀਤਾ ਮੋਟਰਸਾਈਕਲ ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਚੋਰੀ ਦੀ ਸ਼ਿਕਾਇਤ ਮਨੋਜ ਕੁਮਾਰ ਵਾਸੀ ਪਟਿਆਲਾ ਨੇ ਥਾਣਾ ਸਿਵਲ ਲਾਈਨ 'ਚ ਦਰਜ ਕਰਵਾਈ ਕਿ ਉਸ ਨੇ 28 ਨਵੰਬਰ ਵਾਲੇ ਦਿਨ ਸਾਢੇ 9 ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX