ਮੋਗਾ, 4 ਦਸੰਬਰ (ਜਸਪਾਲ ਸਿੰਘ ਬੱਬੀ)-ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਪੰਜਾਬ ਦੇ ਕਿਸਾਨਾਂ ਦੀ ਹਮਾਇਤ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਮੋਗਾ ਵਲੋਂ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਵਿਖੇ ਰੋਸ ਧਰਨਾ ਦਿੱਤਾ | ਕਿਸਾਨਾਂ ਦੇ ਅੰਦੋਲਨ ਵਿਚ ਦਿੱਲੀ ਵਿਚ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿਚ ਸਟਾਫ਼ ਵਲੋਂ 2 ਮਿੰਟ ਦਾ ਮੋਨ ਧਾਰਨ ਕੇ ਸ਼ਰਧਾਂਜਲੀ ਦਿੱਤੀ | ਇਸ ਰੋਸ ਧਰਨੇ ਵਿਚ ਡਾ. ਬਲਵਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਨੇ ਦੇਸ਼ ਦੇ ਅੰਨ ਭੰਡਾਰ ਵਿਚ ਕਿਸਾਨਾਂ ਵਲੋਂ ਪਾਏ ਯੋਗਦਾਨ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਜੇਕਰ ਦੇਸ਼ ਦਾ ਅੰਨ ਦਾਤਾ ਹੀ ਇਨ੍ਹਾਂ ਕਾਨੂੰਨਾਂ ਤੋਂ ਖ਼ੁਸ਼ ਨਹੀਂ ਹੈ ਤਾਂ ਕੇਂਦਰ ਸਰਕਾਰ ਨੂੰ ਇਹ ਕਾਨੂੰਨ ਵਾਪਸ ਲੈ ਕੇ ਕਿਸਾਨ ਦਾ ਮਨ ਜਿੱਤਣਾ ਚਾਹੀਦਾ ਹੈ | ਸਟੇਟ ਅਵਾਰਡੀ ਡਾ. ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਇਸ ਲਈ ਕਿਸਾਨ ਵਿਰੋਧੀ ਕਾਨੂੰਨ ਬਣਨ 'ਤੇ ਰੋਸ ਜਤਾਇਆ ਅਤੇ ਖੇਤੀਬਾੜੀ ਵਿਭਾਗ ਤੇ ਖੇਤੀਬਾੜੀ ਨਾਲ ਜੁੜੀਆਂ ਸਮੂਹ ਸੰਸਥਾਵਾਂ ਨੂੰ ਕਿਸਾਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਤਾਂ ਜੋ ਕਿਸਾਨ ਦਾ ਭਵਿੱਖ ਸੁਧਾਰਿਆ ਜਾ ਸਕੇ | ਡਾ. ਜਰਨੈਲ ਸਿੰਘ, ਡਾ. ਸੁਖਰਾਜ ਕੌਰ ਦਿਉਲ, ਡਾ. ਗੁਰਲਵਲੀਨ ਨੇ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਹੋਣ ਤੋਂ ਬਾਅਦ ਆਉਣ ਵਾਲੀਆਂ ਸਮੱਸਿਆਵਾਂ ਦਾ ਜ਼ਿਕਰ ਕੀਤਾ | ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੇ ਅੰਨ ਦਾਤਾ ਹਨ | ਸਾਰੇ ਵਰਗ ਕਿਸਾਨੀ ਨਾਲ ਸਿੱਧੇ ਜਾਂ ਅਸਿੱਧੇ ਤੌਰ 'ਤੇ ਜੁੜੇ ਹਨ | ਜੇਕਰ ਕਿਸਾਨ ਹੀ ਇਨ੍ਹਾਂ ਕਾਨੂੰਨਾਂ ਨੂੰ ਨਹੀਂ ਚਾਹੁੰਦੇ ਤਾਂ ਕੇਂਦਰ ਸਰਕਾਰ ਨੂੰ ਬਿਨਾਂ ਸ਼ਰਤ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ | ਉਨ੍ਹਾਂ ਧਰਨੇ 'ਤੇ ਕਈ ਮਹੀਨਿਆਂ ਤੋਂ ਬੈਠੇ ਕਿਸਾਨਾਂ ਲਈ ਹਮਦਰਦੀ ਜਤਾਈ ਅਤੇ ਕੇਂਦਰ ਸਰਕਾਰ ਨੂੰ ਤੁਰੰਤ ਕਾਨੂੰਨ ਵਾਪਸ ਕਰਨ ਲਈ ਅਪੀਲ ਕੀਤੀ | ਇਸ ਸਮੇਂ ਖੇਤੀਬਾੜੀ ਵਿਭਾਗ ਦੇ ਸਟਾਫ਼ ਨੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਨੂੰ ਜੰਮ ਕੇ ਕੋਸਿਆ | ਖੇਤੀਬਾੜੀ ਵਿਭਾਗ ਜ਼ਿਲ੍ਹਾ ਮੋਗਾ ਤਨ, ਮਨ ਅਤੇ ਧਨ ਨਾਲ ਹਮੇਸ਼ਾ ਕਿਸਾਨਾਂ ਦੇ ਨਾਲ ਹੈ | ਸਮੂਹ ਸਟਾਫ਼ ਨੇ ਦਿੱਲੀ ਵਿਚ ਬੈਠੇ ਧਰਨੇ 'ਤੇ ਕਿਸਾਨਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਲਈ ਪੇਸ਼ਕਸ਼ ਕੀਤੀ ਹੈ |
ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ 5 ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਵਲੋਂ ਵਿੱਢਿਆ ਸੰਘਰਸ਼ ਲਗਾਤਾਰ ਜਾਰੀ ਹੈ ਤੇ ਦਿਨ ਬ ਦਿਨ ਇਹ ਸੰਘਰਸ਼ ਅੰਦੋਲਨ ਦਾ ਰੂਪ ਧਾਰਨ ਕਰਦਾ ਜਾ ਰਿਹਾ ਹੈ | ਪਿੰਡ ਡਗਰੂ ...
ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਮੋਗਾ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਵਿਰੋਧੀ ਕਾਨੂੰਨਾਂ ਦੇ ਵਿਰੋਧ 'ਚ ਵਿਸ਼ਾਲ ਮਾਰਚ ਕੀਤਾ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ...
ਮੋਗਾ, 4 ਦਸੰਬਰ (ਗੁਰਤੇਜ ਸਿੰਘ)-ਜ਼ਿਲ੍ਹੇ ਦੇ ਪਿੰਡ ਰਾਊਕੇ ਕਲਾਂ 'ਚ ਨੌਜਵਾਨ ਨੂੰ ਰਸਤੇ 'ਚ ਘੇਰ ਕੇ ਕੁੱਟਮਾਰ ਕਰਕੇ 10 ਹਜਾਰ ਰੁਪਏ ਨਗਦੀ ਖੋਹਣ ਦੇ ਦੋਸ਼ 'ਚ ਪੁਲਿਸ ਵਲੋਂ ਇਕ ਅਣਪਛਾਤੇ ਸਮੇਤ ਦੋ ਜਾਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਬੱਧਨੀ ਕਲਾਂ ਦੇ ...
ਮੋਗਾ, 4 ਦਸੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਇਕ ਪਾਸੇ ਦੇਸ਼ ਦਾ ਅੰਨਦਾਤਾ ਖੇਤੀ ਦੇ ਕਾਲੇ ਕਾਨੂੰਨਾਂ ਵਿਰੁੱਧ ਸਿਆਲ ਦੇ ਠਰੂੰ ਠਰੂੰ ਕਰਦੇ ਦਿਨਾਂ ਵਿਚ ਦਿੱਲੀ ਦੇ ਤਖ਼ਤੋਂ ਤਾਜ ਅੱਗੇ ਦਿਨ ਰਾਤ ਜਾਗ ਕੇ ਆਰ ਪਾਰ ਦੀ ਲੜਾਈ ਲੜ ਰਿਹਾ ਹੈ ਅਤੇ ਦੂਸਰੇ ਪਾਸੇ ...
ਮੋਗਾ, 4 ਦਸੰਬਰ (ਜਸਪਾਲ ਸਿੰਘ ਬੱਬੀ)-ਸਮਾਜ ਸੇਵੀ ਸੰਸਥਾਵਾਂ ਦੀ ਮੀਟਿੰਗ ਪ੍ਰੀਤ ਮੋਟਰਜ਼ ਅਕਾਲਸਰ ਰੋਡ ਮੋਗਾ ਵਿਖੇ ਹੋਈ ਜਿਸ ਵਿਚ ਸਮਾਜ ਸੇਵੀ ਗੁਰਪ੍ਰੀਤ ਸਿੰਘ ਜੱਸਲ, ਮਹਿੰਦਰਪਾਲ ਲੂੰਬਾ, ਗੁਰਸੇਵਕ ਸਿੰਘ ਸਨਿਆਸੀ, ਗੁਰਨਾਮ ਸਿੰਘ ਲਵਲੀ, ਬਲਜੀਤ ਸਿੰਘ ਚਾਨੀ ਨੇ ...
ਨਿਹਾਲ ਸਿੰਘ ਵਾਲਾ/ਸਮਾਧ ਭਾਈ, 4 ਦਸੰਬਰ (ਟਿਵਾਣਾ, ਮਾਣੂੰਕੇ)-ਮਾਲਵੇ ਦੀ ਨਾਮਵਰ ਸਮਾਜਸੇਵੀ ਸ਼ਖ਼ਸੀਅਤ ਅਤੇ ਗਿੱਲ ਪਰਿਵਾਰ ਫੂੂਲੇਵਾਲਾ ਵਲੋਂ ਪੰਜਾਬ ਦੇ ਕਿਸਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਦਿਆਂ ਕਿਸਾਨ ਅੰਦੋਲਨ ਲਈ ਦਿੱਲੀ ਧਰਨੇ 'ਤੇ ਬੈਠੇ ਕਿਸਾਨਾਂ ਦੀ ...
ਮੋਗਾ, 4 ਦਸੰਬਰ (ਸਟਾਫ਼ ਰਿਪੋਰਟਰ)-ਐਲ.ਆਈ.ਸੀ. ਕਰਮਚਾਰੀਆਂ ਨੇ ਕਿਸਾਨ ਸੰਘਰਸ਼ ਦੇ ਨਾਲ ਇੱਕਜੁੱਟਤਾ ਦਿਖਾਉਂਦੇ ਹੋਏ ਪ੍ਰਦਰਸ਼ਨ ਕੀਤਾ | ਇਸ ਮੌਕੇ ਸੰਬੋਧਨ ਕਰਦੇ ਹੋਏ ਸੈਕਟਰੀ ਰਤਨ ਚੰਦ ਨੇ ਕਿਹਾ ਕਿ ਅੱਜ ਕਿਸਾਨਾਂ ਦਾ ਸੰਘਰਸ਼ ਦਿੱਲੀ ਬਾਰਡਰ 'ਤੇ 9ਵੇਂ ਦਿਨ ਵਿਚ ...
ਮੋਗਾ, 4 ਦਸੰਬਰ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰ ਵਿਚ ਜਿੱਥੇ ਆਏ ਦਿਨ ਘਰਾਂ ਵਿਚ ਚੋਰ ਹੱਥ ਸਾਫ਼ ਕਰ ਰਹੇ ਅਤੇ ਝਪਟਮਾਰ ਰਾਹਗੀਰਾਂ ਨੂੰ ਲੁੱਟ ਰਹੇ ਹਨ ਪਰ ਪੁਲਿਸ ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਦੇਖਣ ਦੀ ਤਾਂ ਆਮ ਗੱਲ ਹੈ, ਪਰ ਪੁਲਿਸ ਲਾਈਨ ...
ਕਿਸ਼ਨਪੁਰਾ ਕਲਾਂ, 4 ਦਸੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਦੇ ਆਂਗਣਵਾੜੀ ਵਰਕਰ ਵੀਰਪਾਲ ਕੌਰ ਪਤਨੀ ਹਰਮਨਦੀਪ ਸਿੰਘ ਰਾਜਾ ਦੇ ਘਰ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਵੀਰਪਾਲ ਕੌਰ ਨੇ ...
ਮੋਗਾ, 4 ਦਸੰਬਰ (ਅਸ਼ੋਕ ਬਾਂਸਲ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਤਿੰਨ ਖੇਤੀ ਕਾਨੰੂਨਾਂ ਦੇ ਖ਼ਿਲਾਫ਼ ਪੰਜਾਬ ਦੇ ਕਿਸਾਨਾਂ ਵਲੋਂ ਦਿੱਲੀ 'ਚ ਕਿਸਾਨ ਵਿਰੋਧੀ ਤਿੰਨ ਖੇਤੀ ਕਾਨੰੂਨ ਰੱਦ ਕਰਾਉਣ ਲਈ ਅੰਦੋਲਨ ਕਰਕੇ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ...
ਮੋਗਾ, 4 ਦਸੰਬਰ (ਗੁਰਤੇਜ ਸਿੰਘ)-ਜ਼ਿਲ੍ਹਾ ਮੋਗਾ ਵਿਚ ਕੋਰੋਨਾ ਨੇ ਦੂਸਰੇ ਦੌਰ ਵਿਚ ਇਕ ਵਾਰ ਫਿਰ ਤੇਜ਼ੀ ਫੜ੍ਹ ਲਈ ਹੈ ਅਤੇ ਅੱਜ ਸਿਹਤ ਵਿਭਾਗ ਮੋਗਾ ਨੂੰ ਪ੍ਰਾਪਤ ਰਿਪੋਰਟਾਂ ਵਿਚ 12 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਆਏ ਹਨ | ਜ਼ਿਲ੍ਹੇ ਵਿਚ ਕੋਰੋਨਾ ਪਾਜ਼ੀਟਿਵ ...
ਕੋਟ ਈਸੇ ਖਾਂ, 4 ਦਸੰਬਰ (ਨਿਰਮਲ ਸਿੰਘ ਕਾਲੜਾ)-ਬ੍ਰਹਮ ਗਿਆਨੀ ਸੰਤ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਿਆਂ ਦੀ 47ਵੀਂ ਬਰਸੀ ਉਨ੍ਹਾਂ ਦੇ ਤਪ ਅਸਥਾਨ ਦੌਲੇਵਾਲਾ ਵਿਖੇ ਮੁੱਖ ਸੇਵਾਦਾਰ ਭਾਈ ਅਵਤਾਰ ਸਿੰਘ ਫ਼ੌਜੀ ਦੀ ਰਹਿਨੁਮਾਈ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ...
ਕੋਟ ਈਸੇ ਖਾਂ, 4 ਦਸੰਬਰ (ਨਿਰਮਲ ਸਿੰਘ ਕਾਲੜਾ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਸਾਬਕਾ ਵਿਧਾਇਕ ਬਲਦੇਵ ਸਿੰਘ ਭੱਟੀ ਨੇ ਪੈੱ੍ਰਸ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਦੇਸ਼ ਦਾ ਅੰਨਦਾਤਾ ਸੜਕਾਂ 'ਤੇ ਰੁਲ ਰਿਹਾ ਹੈ | ਇਸ ਤੋਂ ਵੱਡੀ ...
ਨਿਹਾਲ ਸਿੰਘ ਵਾਲਾ, 4 ਦਸੰਬਰ (ਸੁਖਦੇਵ ਸਿੰਘ ਖ਼ਾਲਸਾ)-ਵਿਸ਼ਵ ਪ੍ਰਸਿੱਧ ਧਾਰਮਿਕ ਸੰਸਥਾ ਦਰਬਾਰ ਸੰਪਰਦਾਇ ਲੋਪੋ ਦੇ ਬਾਨੀ ਸੁਆਮੀ ਸੰਤ ਜ਼ੋਰਾ ਸਿੰਘ ਦੀ 15ਵੀਂ ਬਰਸੀ ਅਤੇ ਸੰਤ ਸੁਆਮੀ ਮਿੱਤ ਸਿੰਘ ਮਹਾਰਾਜ ਦੀ 70ਵੀਂ ਬਰਸੀ ਦੇ ਸਬੰਧ 'ਚ 25 ਸ੍ਰੀ ਅਖੰਡ ਪਾਠਾਂ ਦੀ ਚੌਥੀ ...
ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ)-ਪਿਛਲੇ 16 ਸਾਲਾਂ ਤੋਂ ਪੰਜਾਬ ਦੇ ਹਜ਼ਾਰਾਂ ਕੱਚੇ ਅਧਿਆਪਕ 6 ਹਜ਼ਾਰ ਤੋਂ 10 ਹਜ਼ਾਰ 'ਤੇ ਰੁਲ ਰਹੇ ਸਨ | ਸਰਕਾਰਾਂ ਆਉਂਦੀਆਂ ਸਨ, ਵਾਅਦੇ ਕਰਦੀਆਂ ਸਨ ਪਰ ਵਾਅਦੇ ਵਫ਼ਾ ਨਹੀਂ ਹੁੰਦੇ ਸਨ | ਜਸਵਿੰਦਰ ਸਿੰਘ ਸਿੱਧੂ ਜੋ ਲੰਮੇ ਸਮੇਂ ਤੋਂ ...
ਨੱਥੂਵਾਲਾ ਗਰਬੀ, 4 ਦਸੰਬਰ (ਲੰਗੇਆਣਾ)-ਗੁਰਦੁਆਰਾ ਸ੍ਰੀ ਹਰਗੋਬਿੰਦਸਰ ਸਾਹਿਬ ਲੰਗੇਆਣਾ ਕਲਾਂ ਦੇ ਮੁੱਖ ਸੇਵਾਦਾਰ ਭਾਈ ਸਾਧੂ ਸਿੰਘ, ਗ੍ਰੰਥੀ ਭਾਈ ਗੁਰਦਿਆਲ ਸਿੰਘ, ਗਿਆਨੀ ਰਣਜੀਤ ਸਿੰਘ ਦੀ ਯੋਗ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ...
ਭਦੌੜ, 4 ਦਸੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਮਾਲਵਾ ਜ਼ੋਨ-1 ਐਸ. ਸੀ. ਵਿੰਗ ਦੇ ਪ੍ਰਧਾਨ ਬਲਵਿੰਦਰ ਪਾਲ ਸਿੰਘ ਹੈਪੀ (ਸਿੰਘ ਗੈਸ ਏਜੰਸੀ ਭਦੌੜ) ਦੇ ਮਾਤਾ ਰਣਜੀਤ ਕੌਰ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ...
ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਾਲਾਸਰ ਧਾਮ ਮੰਦਰ ਮੋਗਾ ਵਲੋਂ ਕੀਤੀਆਂ ਜਾ ਰਹੀਆਂ 5 ਲੋੜਵੰਦ ਲੜਕੀਆਂ ਦੇ ਵਿਆਹ ਲਈ ਭਾਰਤੀ ਜਾਗਿ੍ਤੀ ਮੰਚ ਦੇ ਮੁੱਖ ਸੰਸਥਾਪਕ ਡਾ. ਦੀਪਕ ਕੋਛੜ ਤੇ ਉਨ੍ਹਾਂ ਦੀ ਟੀਮ ਵਲੋਂ ਸਾਲਾਸਰ ਧਾਮ ਦੇ ਪ੍ਰਮੁੱਖ ਸੁਸ਼ੀਲ ...
ਚੰਡੀਗੜ੍ਹ, 4 ਦਸੰਬਰ (ਅਜੀਤ ਬਿਊਰੋ)-ਕੋਵਿਡ-19 ਦੇ ਮਹਾਂਮਾਰੀ ਦੇ ਮੱਦੇਨਜ਼ਰ ਅਤੇ ਸਿਹਤ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ, ਲੁਧਿਆਣਾ ਨੇ ਇਕ ਨਵੇਂ ਸਥਾਨ 'ਤੇ ਫ਼ੌਜੀ ਭਰਤੀ ਰੈਲੀ ...
ਮੋਗਾ, 4 ਦਸੰਬਰ (ਸਟਾਫ਼ ਰਿਪੋਰਟਰ)-ਨਗਰ-ਨਿਗਮ ਲਈ ਸੇਵਾਵਾਂ ਨਿਭਾਅ ਰਹੇ ਕੱਚੇ ਮੁਲਾਜ਼ਮ, ਕੂੜਾ ਇਕੱਤਰ ਕਰਨ ਵਾਲੇ ਕਰਮਚਾਰੀ, ਕੱਚੇ ਸੀਵਰਮੈਨ ਅਤੇ ਕੱਚੇ ਬੇਲਦਾਰ ਮੁਲਾਜ਼ਮਾਂ ਨੂੰ ਰਾਹਤ ਦੇਣ ਲਈ ਨਗਰ-ਨਿਗਮ ਦੇ ਕੈਂਪਸ ਵਿਚ ਨੀਲੇ ਕਾਰਡ ਬਣਾਉਣ ਅਤੇ ਆਯੂਸ਼ਮਾਨ ...
ਮੋਗਾ, 4 ਦਸੰਬਰ (ਸਟਾਫ਼ ਰਿਪੋਰਟਰ)-ਪੰਜਾਬ ਰੋਡਵੇਜ਼ ਦੀ ਸਾਂਝੀ ਐਕਸ਼ਨ ਕਮੇਟੀ ਤੇ ਪਨਬਸ ਕੰਟਰੈਕਟ ਵਰਕਰ ਯੂਨੀਅਨ ਬਰਾਂਚ ਮੋਗਾ ਦੀ ਹੋਈ ਮੀਟਿੰਗ ਵਿਚ ਸਹਿਮਤੀ ਪ੍ਰਗਟ ਕਰਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਲੇ ...
ਬਾਘਾ ਪੁਰਾਣਾ, 4 ਦਸੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੁਦਕੀ ਸੜਕ ਉੱਪਰ ਸਥਿਤ ਗਊਸ਼ਾਲਾ ਵਿਖੇ ਗਊਸ਼ਾਲਾ ਪ੍ਰਧਾਨ ਵਲੋਂ ਸੰਗਤਾਂ ਦੇ ਸਹਿਯੋਗ ਨਾਲ 15 ਦਿਨਾਂ ਕਥਾ ਦਰਬਾਰ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਬ੍ਰਹਮਲੀਨ ਸੰਤ ਸਵਾਮੀ ਮਹੇਸ਼ ਮੁਨੀ ਬੋਰੇ ਵਾਲਿਆਂ ...
ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਮੁਤਾਬਿਕ ਅਤੇ ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਕੋਵਿਡ-19 ਦੇ ਜਾਂਚ ਸੈਂਪਲ ਲਏ ਜਾ ਰਹੇ ਹਨ | ਇਸੇ ਕੜੀ ...
ਅਜੀਤਵਾਲ, 4 ਦਸੰਬਰ (ਸ਼ਮਸ਼ੇਰ ਸਿੰਘ ਗ਼ਾਲਿਬ)-ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡਾ. ਨੀਲਮ ਭਾਟੀਆ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ. ਢੁੱਡੀਕੇ ਦੀ ਅਗਵਾਈ ਵਿਚ ਮੈਂਟਲ ਹੈਲਥ ਤਹਿਤ ਸੀ.ਐਚ.ਸੀ. ਢੁੱਡੀਕੇ ਵਿਚ ਨਸ਼ਾ ਛੁਡਾਊ ...
ਨੱਥੂਵਾਲਾ ਗਰਬੀ, 4 ਦਸੰਬਰ (ਸਾਧੂ ਰਾਮ ਲੰਗੇਆਣਾ)-ਵਿਰਸੇ ਨੂੰ ਪੂਰੀ ਤਰ੍ਹਾਂ ਪਰਨਾਏ ਹੋਏ ਪਿੰਡ ਦੱਦਾਹੂਰ ਦੇ ਜੰਮਪਲ ਵਿਰਸਾ ਲੇਖਕ ਜਸਵੀਰ ਸ਼ਰਮਾ ਦੱਦਾਹੂਰ ਨੂੰ ਮਾਲਵੇ ਦੀ ਧਮਕ ਵਲੋਂ ਸ੍ਰੀ ਮੁਕਤਸਰ ਸਾਹਿਬ ਆਪਣੇ ਦਫ਼ਤਰ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਢੰਗ ਨਾਲ ...
ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀ ਜਸ਼ਨਪ੍ਰੀਤ ਸਿੰਘ ਨੇ ਆਈਲਟਸ ਵਿਚ ਓਵਰਆਲ 6.5 ਬੈਂਡ ਅਤੇ ਲਿਸਨਿੰਗ ਵਿਚ 7.5 ਬੈਂਡ ਹਾਸਲ ਕਰ ਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਐਮ.ਡੀ. ਸੁਭਾਸ਼ ਪਲਤਾ, ਡਾਇਰੈਕਟਰ ...
ਨਿਹਾਲ ਸਿੰਘ ਵਾਲਾ, 4 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਇੰਸਪੈਕਟਰ ਪਲਵਿੰਦਰ ਸਿੰਘ ਵਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਕੁਲਦੀਪ ਰਾਜ ਦੀ ਅਗਵਾਈ ...
ਨਿਹਾਲ ਸਿੰਘ ਵਾਲਾ, 4 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਮੰਡੀ ਨਿਹਾਲ ਸਿੰਘ ਵਾਲਾ ਦੇ ਉੱਘੇ ਵਪਾਰੀ, ਮਰਹੂਮ ਕਾਮਰੇਡ ਅਮੀ ਚੰਦ ਧੂੜਕੋਟ ਵਾਲਿਆਂ ਦੀ ਧਰਮ-ਪਤਨੀ ਅਤੇ ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਦੇ ਸਾਬਕਾ ਪ੍ਰਧਾਨ ਇੰਦਰਜੀਤ ਗਰਗ ਜੌਲੀ ਅਤੇ ਐਕਸੀਅਨ ਦਵਿੰਦਰ ...
ਸਮਾਲਸਰ, 4 ਦਸੰਬਰ (ਕਿਰਨਦੀਪ ਸਿੰਘ ਬੰਬੀਹਾ)-ਪੰਜਗਰਾਈਾ ਕਲਾਂ ਦੇ ਕੋਲ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਿਲੇਨੀਅਮ ਵਰਲਡ ਸਕੂਲ ਵਿਚ ਚੇਅਰਮੈਨ ਵਾਸੂ ਸ਼ਰਮਾ ਤੇ ਚੇਅਰਪਰਸਨ ਮੈਡਮ ਰਕਸ਼ੰਦਾ ਸ਼ਰਮਾ ਦੀ ਅਗਵਾਈ ਹੇਠ ਇੰਡੀਅਨ ਨੇਵੀ ਦਿਵਸ ਮਨਾਇਆ ਗਿਆ | ...
ਬਾਘਾ ਪੁਰਾਣਾ, 4 ਦਸੰਬਰ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੇ ਮੁੱਖ ਬੱਸ ਸਟੈਂਡ ਵਿਖੇ ਸਥਿਤ ਵੀਜਨ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀ ਮਨਪ੍ਰੀਤ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਮਾਣੂੰਕੇ ਗਿੱਲ ਨੇ ਲਿਸਨਿੰਗ, ਰੀਡਿੰਗ 7.5, ਰਾਈਟਿੰਗ, ਸਪੀਕਿੰਗ 6.5 ਅਤੇ ਓਵਰਆਲ 7 ...
ਅਜੀਤਵਾਲ, 4 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)-ਡਾ. ਨੀਲਮ ਭਾਟੀਆ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ. ਢੁੱਡੀਕੇ ਦੀ ਯੋਗ ਅਗਵਾਈ ਹੇਠ ਪਿੰਡ ਚੜਿੱਕ ਵਿਖੇ ਸਰਕਾਰੀ ਸਿਹਤ ਸੰਸਥਾ ਦੀ ਨਵੀਂ ਬਣੀ ਬਿਲਡਿੰਗ ਵਿਚ ਗ੍ਰਾਮ ਪੰਚਾਇਤ ਅਤੇ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ...
ਮੋਗਾ, 4 ਦਸੰਬਰ (ਅਸ਼ੋਕ ਬਾਂਸਲ)-ਹੈਲਪ ਇੰਡੀਆ ਐਨ.ਜੀ.ਓ. ਮੋਗਾ ਦੀ ਇਕ ਮੀਟਿੰਗ ਡਾ. ਸੰਜੀਵ ਮਿੱਤਲ ਤੇ ਐਨ.ਜੀ.ਓ. ਐਸ. ਕੇ. ਬਾਂਸਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਹੈਲਪ ਇੰਡੀਆ ਐਨ.ਜੀ.ਓ. ਮੋਗਾ ਦੀ ਨਵੀ ਟੀਮ ਦਾ ਗਠਨ ਕੀਤਾ ਗਿਆ | ਇਸ ਮੌਕੇ ਐਸ. ਕੇ. ਬਾਂਸਲ ਨੂੰ ਸਰਵ ਸੰਮਤੀ ...
ਨੱਥੂਵਾਲਾ ਗਰਬੀ, 4 ਦਸੰਬਰ (ਸਾਧੂ ਰਾਮ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਬੀਬੀ ਕੁਲਵਿੰਦਰ ਕੌਰ ਲੰਗੇਆਣਾ ਧਰਮ ਪਤਨੀ ਸਵਰਗੀ ਜਥੇਦਾਰ ਲਾਭ ਸਿੰਘ ਨੂੰ ੂ ਇਸਤਰੀ ਅਕਾਲੀ ਦਲ ਦੀ ਜਥੇਬੰਦਕ ਸਕੱਤਰ ਨਿਯੁਕਤ ਕਰਨ 'ਤੇ ...
ਸਮਾਲਸਰ, 4 ਦਸੰਬਰ (ਕਿਰਨਦੀਪ ਸਿੰਘ ਬੰਬੀਹਾ)-ਪੰਜਾਬ ਸਿੱਖਿਆ ਵਿਭਾਗ ਦੇ ਸਕੱਤਰ ਕਿ੍ਸ਼ਨ ਕੁਮਾਰ ਜੋ ਸਕੂਲੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਅਤੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਲਈ ਅਕਸਰ ਚਰਚਾ ਵਿਚ ਰਹਿੰਦੇ ਹਨ | ਉਹ ਸਮੇਂ-ਸਮੇਂ ਪੰਜਾਬ ਦੇ ਸਕੂਲਾਂ ਦੇ ਦੌਰੇ ...
ਠੱਠੀ ਭਾਈ, 4 ਦਸੰਬਰ (ਜਗਰੂਪ ਸਿੰਘ ਮਠਾੜੂ)-ਡੋਗਰ ਬਸਤੀ ਫ਼ਰੀਦਕੋਟ ਦੇ ਵਾਸੀ ਭੁੱਲਰ ਪਰਿਵਾਰ ਸੁਰਿੰਦਰ ਸਿੰਘ ਭੁੱਲਰ, ਸਤਪਾਲ ਸਿੰਘ ਭੁੱਲਰ ਅਤੇ ਹਰਿੰਦਰ ਸਿੰਘ ਭੁੱਲਰ ਨੂੰ ਉਸ ਸਮੇਂ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਅਤੇ ਜਸਵੰਤ ਸਿੰਘ ਭੁੱਲਰ ...
ਮੋਗਾ, 4 ਦਸੰਬਰ (ਜਸਪਾਲ ਸਿੰਘ ਬੱਬੀ, ਅਸ਼ੋਕ ਬਾਂਸਲ)-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕਮ ਨੋਡਲ ਅਫ਼ਸਰ ਪੰਜਾਬ ਹੁਨਰ ਵਿਕਾਸ ਮਿਸ਼ਨ ਮੋਗਾ ਸੁਭਾਸ਼ ਚੰਦਰ ਨੇ ਦੱਸਿਆ ਕਿ ਮਨਿਸਟਰੀ ਆਫ਼ ਸਕਿੱਲ ਡਿਵੈਲਪਮੈਂਟ ਅਤੇ ਇੰਟਰਪਿਨਿਊਰਸ਼ਿਪ ਭਾਰਤ ਸਰਕਾਰ ਵਲੋਂ ਪੰਜਾਬ ...
ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘਸ, ਗੁਰਤੇਜ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਧਾਲੀਵਾਲ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਸਿੰਘ ਸਿੱਧੂ ਨੇ ਪੈੱ੍ਰਸ ਬਿਆਨ ਰਾਹੀ ਦੱਸਿਆ ...
ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਆਪਣੇ ਆਈਲਟਸ ਅਤੇ ਵੀਜ਼ਾ ਸੰਬੰਧੀ ਸੇਵਾਵਾਂ ਵਿਚ ਨੰਬਰ ਇਕ ਸੰਸਥਾ ਬਣ ਚੁੱਕੀ ਹੈ | ਉੱਥੇ ਹੀ ਵਧੀਆ ਨਤੀਜਿਆਂ ਦੁਆਰਾ ਅਨੇਕਾ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ | ਸੰਸਥਾ ਦੇ ਐਮ.ਡੀ. ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX