ਫ਼ਿਰੋਜ਼ਪੁਰ, 4 ਦਸੰਬਰ (ਤਪਿੰਦਰ ਸਿੰਘ)- ਸਾਂਝਾ ਅਧਿਆਪਕ ਮੰਚ ਫ਼ਿਰੋਜ਼ਪੁਰ ਅਤੇ ਜ਼ਿਲ੍ਹੇ ਦੀਆਂ ਜਨਤਕ ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਖੇਤੀਬਾੜੀ ਸਬੰਧੀ ਜਾਰੀ ਕੀਤੇ ਕਾਲੇ ਕਾਨੂੰਨਾਂ, ਬਿਜਲੀ ਸੋਧ ਬਿੱਲ 2020 ਵਾਪਸ ਲੈਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਕਿਸਾਨ ਸੰਘਰਸ਼ ਦੇ ਹੱਕ ਵਿਚ ਫ਼ਿਰੋਜ਼ਪੁਰ ਦੇ ਭਗਤ ਨਾਮਦੇਵ ਚੌਕ ਤੋਂ ਸ਼ਹੀਦ ਊਧਮ ਸਿੰਘ ਚੌਕ ਤੱਕ ਵਿਸ਼ਾਲ ਮਸ਼ਾਲ ਮਾਰਚ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਬਹੁ-ਕੌਮੀ ਕਾਰਪੋਰੇਸ਼ਨਾਂ, ਦੇਸੀ ਕਾਰਪੋਰੇਟ ਘਰਾਣਿਆਂ ਨੂੰ ਅੰਨੇ੍ਹ ਮੁਨਾਫ਼ੇ ਕਮਾਉਣ ਦੀ ਖੁੱਲ੍ਹੀ ਛੁੱਟੀ ਦੇਣ ਦੇ ਮਕਸਦ ਨਾਲ ਪਹਿਲਾਂ ਮਨਮੋਹਨ ਸਿੰਘ ਦੀ ਕਾਂਗਰਸੀ ਹਕੂਮਤ ਨੇ ਵੀ ਖੇਤੀਬਾੜੀ ਦੀ ਪੈਦਾਵਾਰ, ਵੇਚ-ਵੱਟਤ ਠੇਕਾ ਖੇਤੀ ਬਾਰੇ ਜਦੋਂ ਪਾਰਲੀਮੈਂਟ ਵਿਚ ਬਿੱਲ ਲਿਆਂਦੇ ਹਨ ਤਾਂ ਉਸ ਸਮੇਂ ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਦੇ ਅੰਦਰ ਤੇ ਬਾਹਰ ਇਨ੍ਹਾਂ ਦਾ ਜ਼ੋਰਦਾਰ ਵਿਰੋਧ ਕੀਤਾ ਸੀ, ਪਰ ਹੁਣ ਇਸ ਦੇ ਬਿਲਕੁਲ ਉਲਟ ਰਾਜ ਸੱਤਾ 'ਤੇ ਕਾਬਜ਼ ਹੋ ਕੇ ਉਸ ਨਾਲੋਂ ਵੀ ਮਾਰੂ ਕਾਲੇ ਕਾਨੂੰਨ ਬਿਨਾਂ ਵੋਟਿੰਗ ਦੇ ਜ਼ੁਬਾਨੀ ਤੌਰ 'ਤੇ ਕੋਰੋਨਾ ਸੰਕਟ ਦੀ ਆੜ ਹੇਠ ਪਾਸ ਕਰ ਕੇ ਸ਼ਰੇਆਮ ਲੋਟੂ ਬਹੁ-ਕੌਮੀ ਕੰਪਨੀਆਂ, ਅੰਬਾਨੀਆਂ-ਅਡਾਨੀਆਂ ਦੇ ਵਾਰੇ ਨਿਆਰੇ ਕਰ ਦਿੱਤੇ ਹਨ | ਖੇਤੀਬਾੜੀ ਨਾਲ ਸਬੰਧਿਤ ਨਾਲ ਕਾਲੇ ਕਾਨੂੰਨ, ਬਿਜਲੀ ਸੋਧ ਬਿੱਲ 2020 ਤੇ ਪਰਾਲੀ ਪ੍ਰਦੂਸ਼ਣ ਬਿੱਲ ਤੁਰੰਤ ਵਾਪਸ ਲੈਣ ਦੀ ਮੰਗ ਕਰਦੇ ਹੋਏ ਮੁਲਕ ਵਿਚ ਜਮਹੂਰੀ ਹੱਕਾਂ ਦੀ ਬਹਾਲੀ ਲਈ ਲੜਦੇ ਬੁੱਧੀਜੀਵੀਆਂ, ਕਵੀਆਂ, ਲੇਖਕਾਂ ਤੇ ਵਿਦਿਆਰਥੀ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ | ਪੰਜਾਬ ਦੀ ਕਾਂਗਰਸ ਸਰਕਾਰ ਤੋਂ ਆਹਲੂਵਾਲੀਆ ਕਮੇਟੀ ਦੀ ਰਿਪੋਰਟ ਤੁਰੰਤ ਰੱਦ ਕਰਨ, ਸਾਰੇ ਕੱਚੇ ਤੇ ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕੇ ਕਰਨ, ਡੀ.ਏ. ਦੀਆਂ ਕਿਸ਼ਤਾਂ ਸਮੇਤ ਬਕਾਇਆ ਤੁਰੰਤ ਜਾਰੀ ਕਰਨ, ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਤਨਖਾਹ ਸਕੇਲ ਤੁਰੰਤ ਸੋਧ ਕੇ ਨਵੇਂ ਜਾਰੀ ਕਰਨ ਤੇ ਸਾਰੀਆਂ ਖਾਲੀ ਆਸਾਮੀਆਂ ਪੂਰਾ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਹਰਜਿੰਦਰ ਹਾਂਡਾ, ਗੁਰਜੀਤ ਸਿੰਘ ਸੋਢੀ, ਦੀਦਾਰ ਸਿੰਘ ਮੱੁਦਕੀ, ਮਲਕੀਤ ਸਿੰਘ ਹਰਾਜ, ਰਾਜਦੀਪ ਸਿੰਘ ਸਾਈਾਆਵਾਲਾ, ਰੇਸ਼ਮ ਸਿੰਘ ਗਿੱਲ, ਬਲਜੀਤ ਸਿੰਘ, ਸ਼ੇਰ ਸਿੰਘ, ਹਰਜੀਤ ਸਿੰਘ ਸਿੱਧੂ, ਜਸਵਿੰਦਰ ਸਿੰਘ ਸੰਧੂ, ਅਮਨਜੀਤ ਜੌਹਲ, ਮਨਜਿੰਦਰ ਸਿੰਘ ਭੁੱਲਰ, ਸੁਖਚੈਨ ਸਿੰਘ ਖਾਈ, ਹਰਮੀਤ ਵਿਦਿਆਰਥੀ, ਪ੍ਰੋਫੈਸਰ ਗੁਰਤੇਜ ਸਿੰਘ ਕੋਹਾਰਵਾਲਾ, ਨਿਰਮਲ ਸਿੰਘ ਜੈਮਲ ਵਾਲਾ, ਡਾ: ਜਗਦੀਪ ਸਿੰਘ, ਜਸਵਿੰਦਰ ਸਿੰਘ ਮੇਘਾ ਰਾਏ, ਕਿਸ਼ਨ ਚੰਦ ਜਾਗੋਵਾਲੀਆ ਆਦਿ ਹਾਜ਼ਰ ਸਨ |
ਕੁੱਲਗੜ੍ਹੀ, 4 ਦਸੰਬਰ (ਸੁਖਜਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਵਲੂਰ ਪੰਪ ਦਾ ਘਿਰਾਓ ਅੱਜ 65ਵਾਂ ਦਿਨ ਵਿਚ ਸ਼ਾਮਿਲ ਹੋ ਗਿਆ | ਇਸ ਸਮੇਂ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਨੇ ਦੱਸਿਆ ਕਿ ਵੱਡੀ ਗਿਣਤੀ ਵਿਚ ਜਥੇਬੰਦੀ ਦੇ ਆਗੂ ਅਤੇ ਕਿਸਾਨ ...
ਫ਼ਿਰੋਜ਼ਪੁਰ, 4 ਦਸੰਬਰ (ਤਪਿੰਦਰ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਦਾ ਬੋਰਡ ਨਾਲ ਸਬੰਧਿਤ ਐਫੀਲੀਏਟਿਡ ਸਕੂਲਾਂ ਪ੍ਰਤੀ ਵਰਤਾਓ ਹਮੇਸ਼ਾ ਹੀ ਵਿਤਕਰੇ ਵਾਲਾ ਰਿਹਾ ਹੈ | ਇਕ ਪਾਸੇ ਪੰਜਾਬ ਦੇ ਸਮੂਹ ਸਕੂਲਾਂ ਕੋਵਿਡ-19 ਕਰਕੇ ਪਹਿਲਾਂ ਹੀ ਆਰਥਿਕ ਨੁਕਸਾਨ ਦਾ ਸਾਹਮਣਾ ...
ਫ਼ਿਰੋਜ਼ਪੁਰ, 4 ਦਸੰਬਰ (ਰਾਕੇਸ਼ ਚਾਵਲਾ)- ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਵਲੋਂ ਮੈਡੀਕਲ ਨਸ਼ੇ ਦੀਆਂ 190 ਗੋਲੀਆਂ ਰੱਖਣ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਜਸਪਾਲ ਸਿੰਘ ...
ਮੁੱਦਕੀ, 4 ਦਸੰਬਰ (ਭੁਪਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਦੀ ਇਕਾਈ ਪਿੰਡ ਗਿੱਲ ਦੇ ਪ੍ਰਧਾਨ ਹਰਜੀਤ ਸਿੰਘ ਮਾਣਾ ਦੀ ਅਗਵਾਈ ਹੇਠ ਕਿਸਾਨਾਂ ਦਾ ਜਥਾ ਖੇਤੀ ਬਿੱਲਾਂ ਦੇ ਵਿਰੋਧ ਵਿਚ ਦਿੱਲੀ ਲਈ ਰਵਾਨਾ ਹੋਇਆ | ਇਕਾਈ ਪ੍ਰਧਾਨ ਸ. ਮਾਣਾ ਨੇ ਕਿਹਾ ਕਿ ...
ਮੱਲਾਂਵਾਲਾ, 4 ਦਸੰਬਰ (ਗੁਰਦੇਵ ਸਿੰਘ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਪਿੰਡ ਸੁਧਾਰਾ ਵਿਖੇ ਮੀਟਿੰਗ ਹੋਈ, ਜਿਸ ਵਿਚ ਪੰਜਾਬ ਪ੍ਰਧਾਨ ਸਤਨਾਮ ਸਿੰਘ ਪੰਨੂ ਵਿਸ਼ੇਸ਼ ਤੌਰ ...
ਫ਼ਿਰੋਜ਼ਪੁਰ, 4 ਦਸੰਬਰ (ਤਪਿੰਦਰ ਸਿੰਘ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਪੈਂਦੇ ਪਿੰਡ ਪਿੰਡੀ ਨਜ਼ਦੀਕ ਵਾਪਰੇ ਇਕ ਸੜਕ ਹਾਦਸੇ 'ਚ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਜਾਣ ਦੀ ਸੂਚਨਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਕ ਅਣਪਛਾਤੇ ਟਰਾਲਾ ਚਾਲਕ ਵਲੋਂ ...
ਫ਼ਿਰੋਜ਼ਪੁਰ, 4 ਦਸੰਬਰ (ਜਸਵਿੰਦਰ ਸਿੰਘ ਸੰਧੂ)- ਦੁਨੀਆਂ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ 7 ਹੋਰ ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲੈਣ ਦੀ ਖ਼ਬਰ ਹੈ | ਇਸ ਦੇ ਨਾਲ-ਨਾਲ 6 ਕੋਰੋਨਾ ਮਰੀਜ਼ ਸਿਹਤਯਾਬ ਹੋ ਕੇ ਘਰੋ-ਘਰੀ ਚਲੇ ਗਏ ...
ਫ਼ਿਰੋਜ਼ਪੁਰ, 4 ਦਸੰਬਰ (ਤਪਿੰਦਰ ਸਿੰਘ)- ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਫ਼ਿਰੋਜ਼ਪੁਰ ਦੇ ਸਮੂਹ ਮੁਲਾਜ਼ਮ ਅਤੇ ਪੋ੍ਰਫੈਸਰ ਆਪਣੀਆਂ ਮੰਗਾਂ ਨੂੰ ਲੈ ਕੇ 14ਵੇਂ ਦਿਨ ਵੀ ਆਪਣੀਆਂ ਤਨਖ਼ਾਹਾਂ ਰਿਲੀਜ਼ ਕਰਵਾਉਣ ਲਈ ਕਾਲਜ ਦੇ ਮੇਨ ਗੇਟ 'ਤੇ ਧਰਨਾ ਜਾਰੀ ...
ਫ਼ਿਰੋਜ਼ਪੁਰ, 4 ਦਸੰਬਰ (ਗੁਰਿੰਦਰ ਸਿੰਘ)- ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਭਾਵਨਾਵਾਂ ਦੇ ਉਲਟ ਬਣਾਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਦਿਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਨੇ ਮੋਦੀ ...
ਫ਼ਿਰੋਜ਼ਪੁਰ, 4 ਦਸੰਬਰ (ਕੁਲਬੀਰ ਸਿੰਘ ਸੋਢੀ)- ਰੇਲਵੇ ਵਿਭਾਗ ਦੀ ਜਥੇਬੰਦੀ ਐਨ.ਆਰ.ਐਮ.ਯੂ. ਵਲੋਂ ਲੋਕੋ ਪਾਇਲਟ ਦੀਆਂ ਬਦਲੀਆਂ ਦੇ ਮਾਮਲੇ ਸਬੰਧੀ ਪਿਛਲੇ ਚਾਰ ਦਿਨਾਂ ਤੋਂ ਡੀ.ਆਰ.ਐਮ ਦਾ ਵਿਰੋਧ ਕੀਤਾ ਜਾ ਰਿਹਾ ਸੀ, ਲੇਕਿਨ ਲਗਾਤਾਰ ਹੋ ਰਹੇ ਵਿਰੋਧ ਦੇ ਚੱਲਦੇ ...
ਗੁਰੂਹਰਸਹਾਏ, 4 ਦਸੰਬਰ (ਹਰਚਰਨ ਸਿੰਘ ਸੰਧੂ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਪ੍ਰਧਾਨ ਧਰਮ ਸਿੰਘ ਸਿੱਧੂ ਅਤੇ ਮੰਗਲ ਸਿੰਘ ਜ਼ਿਲ੍ਹਾ ਆਗੂ ਦੀ ਅਗਵਾਈ 'ਚ ਜ਼ੋਨ ਗੁਰੂਹਰਸਹਾਏ ਦੇ ਵੱਖ-ਵੱਖ ਪਿੰਡਾਂ ਮੱਤੜ ਉਤਾੜ, ਰਾਓ ਕੇ, ਜਵਾਏ ਸਿੰਘ ਵਾਲਾ, ਲੱਖਾ ਸਿੰਘ ...
ਜ਼ੀਰਾ, 4 ਦਸੰਬਰ (ਮਨਜੀਤ ਸਿੰਘ ਢਿੱਲੋਂ)- ਉੱਘੇ ਸਮਾਜ ਸੇਵੀ ਡਾ: ਐੱਸ.ਪੀ ਸਿੰਘ ਉਬਰਾਏ ਵਲੋਂ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਗ਼ਰੀਬਾਂ ਅਤੇ ਲੋੜਵੰਦਾਂ ਦੀ ਕੀਤੀ ਜਾ ਰਹੀ ਮਦਦ ਤਹਿਤ ਸਰਬੱਤ ਦਾ ਭਲਾ ਟਰੱਸਟ ਇਕਾਈ ...
ਮਮਦੋਟ, 4 ਦਸੰਬਰ (ਸੁਖਦੇਵ ਸਿੰਘ ਸੰਗਮ)- ਸ਼੍ਰੋਮਣੀ ਅਕਾਲੀ ਦਲ ਬਾਦਲ ਫ਼ਿਰੋਜ਼ਪੁਰ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਸਨਮਾਨ ਵਾਪਸ ਕਰਨ ਦੇ ਲਏ ਗਏ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਹੈ ਕਿ ਅਕਾਲੀ ਦਲ ਹਮੇਸ਼ਾ ਤੋਂ ਕਿਸਾਨਾਂ ਦਾ ...
ਜ਼ੀਰਾ, 4 ਦਸੰਬਰ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਨੇੜਲੇ ਪਿੰਡ ਮਹੀਆਂ ਵਾਲਾ ਕਲਾਂ ਵਿਖੇ ਸਥਿਤ ਜਵਾਹਰ ਨਵੋਦਿਆ ਸਕੂਲ 'ਚ ਵਿਦਿਆਰਥੀਆਂ ਦੇ ਛੇਵੀਂ ਅਤੇ ਨੌਵੀਂ ਜਮਾਤ ਦੇ ਆਨਲਾਈਨ ਦਾਖ਼ਲੇ 15 ਦਸੰਬਰ ਤੱਕ ਕਰਵਾਏ ਜਾ ਸਕਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਫ਼ਿਰੋਜ਼ਪੁਰ, 4 ਦਸੰਬਰ (ਜਸਵਿੰਦਰ ਸਿੰਘ ਸੰਧੂ)- ਕੇਂਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨ ਨੂੰ ਕਾਲੇ ਤੇ ਮਾਰੂ ਦੱਸ ਸੰਘਰਸ਼ ਦੇ ਰਾਹ ਪਏ ਕਿਸਾਨਾਂ ਦੀ ਹਮਾਇਤ ਕਰਨ ਦਾ ਮਨੁੱਖੀ ਅਧਿਕਾਰ ਭਾਈ ਬਾਲਾ ਜੀ ਸੰਧੂ ਵੈੱਲਫੇਅਰ ਟਰੱਸਟ ਵਲੋਂ ਐਲਾਨ ਕੀਤਾ ਗਿਆ ...
ਕੁੱਲਗੜ੍ਹੀ, 4 ਦਸੰਬਰ (ਸੁਖਜਿੰਦਰ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਵਲੋਂ ਸਰਕਲ ਪ੍ਰਧਾਨ ਭੁਪਿੰਦਰ ਸਿੰਘ ਫਰੀਦੇ ਵਾਲਾ ਅਤੇ ਯੂਥ ਆਗੂ ਹਰਪ੍ਰੀਤ ਸਿੰਘ ਸ਼ੇਰਖਾਂ ਦੀ ਅਗਵਾਈ 'ਚ ਹਲਕਾ ...
ਫ਼ਿਰੋਜ਼ਪੁਰ, 4 ਦਸੰਬਰ (ਤਪਿੰਦਰ ਸਿੰਘ)- ਪੰਜਾਬ ਨੰਬਰਦਾਰਾ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਬਲਬੀਰ ਸਿੰਘ ਸੰਧੂ ਉਪ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਗੱਜਣ ਸਿੰਘ ਜ਼ਿਲ੍ਹਾ ਵਾਈਸ ਪ੍ਰਧਾਨ, ਖੜਕ ਸਿੰਘ ਪ੍ਰਧਾਨ, ਸੁਖਵਿੰਦਰ ਸਿੰਘ ਜ਼ਿਲ੍ਹਾ ...
ਫ਼ਿਰੋਜ਼ਪੁਰ, 4 ਦਸੰਬਰ (ਰਾਕੇਸ਼ ਚਾਵਲਾ)- ਵਿਆਹੁਤਾ ਪਾਸੋਂ 20 ਲੱਖ ਦਾ ਦਹੇਜ ਮੰਗਣ ਦੇ ਮਾਮਲੇ ਵਿਚ ਫ਼ਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ ਨੇ ਸੱਸ ਤੇ ਸਹੁਰੇ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਮਹਿਲਾ ਪੁਲਿਸ ਸਟੇਸ਼ਨ ...
ਫ਼ਿਰੋਜ਼ਪੁਰ, 4 ਦਸੰਬਰ (ਗੁਰਿੰਦਰ ਸਿੰਘ)- ਨਸ਼ੇੜੀਆਂ ਤੇ ਨਸ਼ੇ ਦੇ ਵਪਾਰੀਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ 210 ਨਸ਼ੀਲੀਆਂ ਗੋਲੀਆਂ ...
ਫ਼ਿਰੋਜ਼ਪੁਰ, 4 ਦਸੰਬਰ (ਤਪਿੰਦਰ ਸਿੰਘ)- ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ 9 ਦਸੰਬਰ ਦੀ ਮੋਹਾਲੀ ਰੈਲੀ ਦੀ ਤਿਆਰੀਆਂ ਲਈ ਜ਼ਿਲ੍ਹਾ ਕਨਵੀਨਰ ਜਸਵਿੰਦਰ ਸਿੰਘ ਕੜਮਾਂ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ, ਜਿਸ ਵਿਚ ਅਜੀਤ ਸਿੰਘ ਸੋਢੀ, ...
ਫ਼ਿਰੋਜ਼ਪੁਰ, 4 ਦਸੰਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਤੀ ਵਿਭਿੰਨਤਾ ਲਿਆਉਣ ਅਤੇ ਕਮਜ਼ੋਰ ਵਰਗ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ ਹੋਰ ਸਹਾਇਕ ਧੰਦਿਆਂ ਵੱਲ ਆਕਰਸ਼ਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਸਕੀਮ ...
ਫ਼ਾਜ਼ਿਲਕਾ, 4 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਇਕ ਹੋਟਲ ਵਿਚ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿਚ ਸਿਟੀ ਥਾਣਾ ਪੁਲਿਸ ਨੇ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਰਾਮ ਪਾਲ ਪੁੱਤਰ ਲਛਮਣ ਵਾਸੀ ਬੰਨਵਾਲਾ ...
ਜਲਾਲਾਬਾਦ,4 ਦਸੰਬਰ (ਜਤਿੰਦਰ ਪਾਲ ਸਿੰਘ)- ਥਾਣਾ ਸਦਰ ਜਲਾਲਾਬਾਦ ਨੇ ਪਿੰਡ ਢੰਡੀ ਕਦੀਮ ਵਿਖੇ ਹੋਈ ਲੜਾਈ ਵਿਚ ਮਾਰਕੁੱਟ ਕਰਨ 'ਤੇ ਇਕ ਔਰਤ ਸਮੇਤ ਚਾਰ ਵਿਅਕਤੀਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਥਾਣਾ ਸਦਰ ਜਲਾਲਾਬਾਦ ਵਿਖੇ ਬਿੱਟੂ ਸਿੰਘ ਪੁੱਤਰ ਛਿੰਦਰ ਸਿੰਘ ...
ਜਲਾਲਾਬਾਦ, 4 ਦਸੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਫ਼ਾਜ਼ਿਲਕਾ ਸੜਕ 'ਤੇ ਪਿੰਡ ਬੱਘੇ ਕੇ ਮੋੜ ਦੇ ਨੇੜੇ ਸਥਿਤ ਜੀਵਨ ਜੋਤੀ ਪਾਲੀਟੈਕਨਿਕ ਕਾਲਜ ਦੇ ਕੋਲ ਹੋਏ ਕਾਰ-ਮੋਟਰਸਾਈਕਲ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ | ਹਾਦਸੇ ਵਿਚ ਸੁਖਚੈਨ ...
ਫ਼ਾਜ਼ਿਲਕਾ, 4 ਦਸੰਬਰ (ਦਵਿੰਦਰ ਪਾਲ ਸਿੰਘ)-ਖੇਤੀ ਕਾਨੂੰਨਾਂ ਦੇ ਵਿਰੋਧ ਅਤੇ ਕਿਸਾਨਾਂ ਦੇ ਹੱਕ ਵਿਚ ਅੱਜ ਦੂਜੇ ਦਿਨ ਵੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਹੜਤਾਲ ਰੱਖੀ | ਇਸ ਦੌਰਾਨ ਵਕੀਲ ਭਾਈਚਾਰੇ ਵਲੋਂ ਕੰਮਕਾਜ ਪੂਰੀ ਤਰ੍ਹਾਂ ਠੱਪ ਰੱਖਿਆ ਗਿਆ | ਇਸ ਮੌਕੇ ...
ਫ਼ਾਜ਼ਿਲਕਾ, 4 ਦਸੰਬਰ (ਦਵਿੰਦਰ ਪਾਲ ਸਿੰਘ)-ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜਿੱਥੇ ਇਕ ਪਾਸੇ ਕਿਸਾਨਾਂ ਵਲੋਂ ਦਿੱਲੀ ਡੇਰੇ ਲਾਏ ਹੋਏ ਹਨ, ਉੱਥੇ ਦੂਜੇ ਪਾਸੇ ਆਪਣੇ ਆਪਣੇ ਇਲਾਕਿਆਂ ਵਿਚ ਕਿਸਾਨਾਂ ਦਾ ਧਰਨਾ ਜਾਰੀ ਹੈ | ਫ਼ਾਜ਼ਿਲਕਾ ਦੇ ਸ਼ਹੀਦ ...
ਮੰਡੀ ਅਰਨੀਵਾਲਾ, 4 ਦਸੰਬਰ (ਨਿਸ਼ਾਨ ਸਿੰਘ ਸੰਧੂ)-ਸਥਾਨਕ ਕਸਬੇ ਵਿਚ ਡੱਬਵਾਲਾ ਕਲਾਂ ਰੋਡ 'ਤੇ ਚੱਲ ਰਹੇ ਸਕਿੱਲ ਸੈਂਟਰ ਕੁਸ਼ਲ ਭਾਰਤ ਵਿਕਾਸ ਕੇਂਦਰ ਦੁਆਰਾ ਟਰੇਨਿੰਗ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ | ਸਰਟੀਫਿਕੇਟ ਪ੍ਰਾਪਤ ਕਰਨ ...
ਮੁੱਦਕੀ, 4 ਦਸੰਬਰ (ਭੁਪਿੰਦਰ ਸਿੰਘ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਨੂੰ ਲੈ ਕੇ ਜਿੱਥੇ ਪੰਜਾਬ ਦਾ ਕਿਸਾਨ ਦਿੱਲੀ ਦੀਆਂ ਸੜਕਾਂ 'ਤੇ ਰੁਲ ਰਿਹਾ ਹੈ, ਉੱਥੇ ਹੀ ਹੋਰ ਸੂਬਿਆਂ ਦੇ ਕਿਸਾਨ ਵੀ ਸਾਥ ਦੇ ਰਹੇ ਹਨ | ਪੰਜਾਬ ਦੇ ਸਾਬਕਾ ਮੁੱਖ ...
ਤਲਵੰਡੀ ਭਾਈ, 4 ਦਸੰਬਰ (ਕੁਲਜਿੰਦਰ ਸਿੰਘ ਗਿੱਲ)-ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਦੀ ਤਲਵੰਡੀ ਭਾਈ ਇਕਾਈ ਵਲੋਂ ਕਿਸਾਨ ਸੰਘਰਸ਼ ਲਈ 11 ਹਜ਼ਾਰ ਰੁਪਏ ਦਾ ਯੋਗਦਾਨ ਪਾਇਆ ਗਿਆ ਹੈ | ਮਾਰਕੀਟ ਕਰਮਚਾਰੀਆਂ ਵਲੋਂ ਇਹ ਨਕਦ ਰਾਸ਼ੀ ਵਿਚ ਯੋਗਦਾਨ ਪਾਉਂਦੇ ਹੋਏ 11 ਹਜਾਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX