ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਦਿੱਲੀ ਵਿਖੇ ਡਟੇ ਹੋਏ ਹਨ ਅਤੇ ਰੋਜ਼ਾਨਾ ਹੀ ਕਿਸਾਨਾਂ ਦੇ ਕਾਫ਼ਲੇ ਦਿੱਲੀ ਵੱਲ ਕੂਚ ਕਰ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਜਗਸੀਰ ਸਿੰਘ ਥਾਂਦੇਵਾਲਾ, ਇਕੱਤਰ ਸਿੰਘ ਅਤੇ ਗੱਗਾ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੇ ਸੰਘਰਸ਼ ਨੂੰ ਰੋਕਣ ਲਈ ਹਰਿਆਣਾ ਸਰਕਾਰ ਵਲੋਂ ਸਾਰੇ ਹੱਥਕੰਡੇ ਅਪਣਾਏ ਗਏ, ਪਰ ਕਿਸਾਨ ਇਸ ਦੀ ਪ੍ਰਵਾਹ ਨਾ ਕਰਦੇ ਹੋਏ ਦਿੱਲੀ ਵੱਲ ਵਧਦੇ ਰਹੇ | ਇਸ ਤੋਂ ਇਲਾਵਾ ਪਿੰਡ ਥਾਂਦੇਵਾਲਾ ਦੇ ਕਾਫ਼ਲੇ ਵਿਚ ਪੱਪੂ ਸਿੰਘ ਸਰਪੰਚ, ਜੀਤ ਸਿੰਘ, ਗੁਰਦੀਪ ਸਿੰਘ, ਕੁਲਦੀਪ ਸਿੰਘ, ਛੋਟੂ ਲਾਲ, ਕੁਲਵੰਤ ਸਿੰਘ, ਗੁਰਸੇਵਕ ਸਿੰਘ, ਜਗਸੀਰ ਸਿੰਘ, ਗਗਨਦੀਪ ਸਿੰਘ, ਭੋਲੂ ਸਿੰਘ, ਰਾਜਾ ਸਿੰਘ, ਲਵਜੀਤ ਸਿੰਘ, ਰਣਧੀਰ ਸਿੰਘ, ਕਾਲਾ ਸਿੰਘ, ਸਰਬਜੀਤ ਸਿੰਘ ਆਦਿ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਮੰਨਵਾ ਕੇ ਹੀ ਦਮ ਲੈਣਗੇ | ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨੀ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ |
ਖੇਤੀ ਕਾਨੂੰਨ ਵਾਪਸ ਕਰਵਾਉਣ ਤੱਕ ਸੰਘਰਸ਼ ਲਗਾਤਾਰ ਜਾਰੀ ਰਹੇਗਾ-ਕਿਸਾਨ ਆਗੂ
ਮੰਡੀ ਬਰੀਵਾਲਾ, (ਨਿਰਭੋਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੰੂਨਾਂ ਦੇ ਖ਼ਿਲਾਫ਼ ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਵਿਚ ਭਾਗ ਲੈਣ ਲਈ ਬਰੀਵਾਲਾ ਤੋਂ ਅਨੇਕਾਂ ਕਿਸਾਨਾਂ ਦਾ ਜਥਾ ਰਵਾਨਾ ਹੋਇਆ | ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਆਗੂਆਂ ਬਲਵਿੰਦਰ ਸਿੰਘ ਖ਼ਾਲਸਾ, ਸੰਦੀਪ ਸਿੰਘ ਇਕਾਈ ਪ੍ਰਧਾਨ ਬਰੀਵਾਲਾ, ਛਿੰਦਰ ਸਿੰਘ ਫ਼ੌਜੀ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰੀਵਾਲਾ ਤੋਂ ਵੱਡੀ ਗਿਣਤੀ ਵਿਚ ਕਿਸਾਨ ਰਾਜਵਿੰਦਰ ਸਿੰਘ ਰਾਜੂ, ਹਰਚਰਨ ਸਿੰਘ ਸੇਠੀ, ਮਨਿੰਦਰ ਸਿੰਘ, ਦਲਜੀਤ ਸਿੰਘ, ਗੁਰਪਰਬ ਸਿੰਘ, ਜਸਕਰਨ ਸਿੰਘ, ਹੀਰਾ ਸਿੰਘ, ਹੈਪੀ, ਜੱਸੂ ਮਾਨ, ਰਾਜਵੀਰ ਸਿੰਘ, ਬਲਜਿੰਦਰ ਸਿੰਘ ਖ਼ਾਲਸਾ, ਗੁਰਵਿੰਦਰ ਸਿੰਘ, ਹੈਪੀ ਸਿੰਘ, ਗੱਗੂ ਸਿੰਘ ਲਵਪ੍ਰੀਤ ਸਿੰਘ, ਪਿੰਦਾ ਸਿੰਘ, ਗੁਰਵਿੰਦਰ ਸਿੰਘ, ਦੱਮਣ ਸਿੰਘ, ਸਿਮਰਾ ਸਿੰਘ, ਬਘੇਲ ਸਿੰਘ, ਯਾਦਵਿੰਦਰ ਸਿੰਘ ਆਦਿ ਨੇ ਦਿੱਲੀ ਵੱਲ ਕੂਚ ਕੀਤਾ | ਕਿਸਾਨ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀ ਕਾਨੂੰਨ ਵਾਪਸ ਕਰਵਾਉਣ ਤੱਕ ਲਗਾਤਾਰ ਸੰਘਰਸ਼ ਜਾਰੀ ਰਹੇਗਾ ਅਤੇ ਪਿੰਡਾਂ ਵਿਚੋਂ ਲਗਾਤਾਰ ਕਿਸਾਨ ਦਿੱਲੀ ਵਿਚ ਹੋ ਰਹੇ ਸੰਘਰਸ਼ ਵਿਚ ਪੁੱਜਣਗੇ | ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਰਸਦ ਅਤੇ ਹੋਰ ਜ਼ਰੂਰੀ ਸਮਾਨ ਵੀ ਨਾਲ ਲਿਜਾਇਆ ਜਾ ਰਿਹਾ ਹੈ ਤਾਂ ਕਿ ਉੱਥੇ ਕੋਈ ਮੁਸ਼ਕਿਲ ਨਾ ਹੋਵੇ | ਉਨ੍ਹਾਂ ਕਿਹਾ ਕਿ ਸਰਕਾਰ ਟਾਲ-ਮਟੋਲ ਦੀ ਨੀਤੀ ਅਪਨਾ ਰਹੀ ਹੈ ਅਤੇ ਕਿਸਾਨ ਮਸਲੇ ਹੱਲ ਕਰਨ ਦੀ ਬਜਾਏ ਲਮਕਾ ਰਹੀ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਦਿਨਾ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ |
ਪਿੰਡ ਸਰਾਵਾਂ ਬੋਦਲਾਂ ਤੋਂ ਟਰਾਲੀਆਂ 'ਤੇ ਦਰਜਨਾਂ ਕਿਸਾਨ ਦਿੱਲੀ ਰਵਾਨਾ
ਮਲੋਟ, (ਪਾਟਿਲ)-ਇਲਾਕੇ ਦੇ ਪਿੰਡਾਂ ਦੇ ਸਰਪੰਚਾਂ ਦੇ ਸਹਿਯੋਗ ਨਾਲ ਹਰ ਰੋਜ਼ ਵੱਖ-ਵੱਖ ਪਿੰਡਾਂ ਤੋਂ ਕਿਸਾਨਾਂ ਦੇ ਨਵੇਂ ਜਥੇ ਟਰਾਲੀਆਂ ਅਤੇ ਸਮਾਨ ਸਮੇਤ ਦਿੱਲੀ ਵਲ ਰਵਾਨਾ ਹੋ ਕੇ ਸੰਘਰਸ਼ ਨੂੰ ਮਜ਼ਬੂਤੀ ਪ੍ਰਦਾਨ ਕਰ ਰਹੇ ਹਨ, ਜਿਸ ਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਅਤੇ ਕਿਸਾਨਾਂ ਦੇ ਸਾਂਝੇ ਮੋਰਚੇ ਵਲੋਂ ਮਲੋਟ ਦੇ ਸਭ ਤੋਂ ਵੱਡੇ ਪਿੰਡ ਸਰਾਵਾਂ ਬੋਦਲਾਂ ਤੋਂ ਦੋ ਟਰਾਲੀਆਂ ਅਤੇ ਆਪਣੇ ਸਮਾਨ ਸਮੇਤ ਦਰਜਨਾਂ ਕਿਸਾਨ ਰਵਾਨਾ ਕੀਤੇ | ਸਰਪੰਚ ਗੁਰਜੀਤ ਸਿੰਘ ਨੇ ਇਸ ਮੌਕੇ ਕਿਹਾ ਕਿ ਵੱਖ ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ 26 ਨਵੰਬਰ ਤੋਂ ਰਵਾਨਾ ਹੋਏ ਲੱਖਾਂ ਦੀ ਗਿਣਤੀ ਵਿਚ ਕਿਸਾਨ ਦਿੱਲੀ ਦੇ ਬਾਰਡਰ ਤੇ ਡਟੇ ਖੜੇ ਹਨ | ਸਰਪੰਚ ਗੁਰਜੀਤ ਸਿੰਘ ਅਤੇ ਹਾਜ਼ਰ ਬਾਕੀ ਪਿੰਡ ਵਾਸੀਆਂ ਨੇ ਰਵਾਨਾ ਜਥਿਆਂ ਨੂੰ ਭਰੋਸਾ ਦਿੱਤਾ ਕਿ ਇਹਨਾਂ ਕਿਸਾਨਾਂ ਦੇ ਪਿੱਛੋਂ ਖੇਤਾਂ ਵਿਚ ਕੰਮ ਨਾਲ ਸਬੰਧਿਤ ਹਰ ਕੰਮ ਵਿਚ ਸਹਿਯੋਗ ਕੀਤਾ ਜਾਵੇਗਾ | ਇਸ ਮੌਕੇ ਸਰਪੰਚ ਗੁਰਜੀਤ ਸਿੰਘ, ਪ੍ਰਧਾਨ ਹਰਦੀਪ ਸਿੰਘ, ਕੁਲਵਿੰਦਰ ਸਿੰਘ ਲੀਡਰ, ਨਿਸ਼ਾਨ ਸਿੰਘ, ਹਰਦੀਪ ਸਿੰਘ, ਬਲਤੇਜ ਸਿੰਘ, ਯਾਦਵਿੰਦਰ ਸਿੰਘ, ਮਨਪ੍ਰੀਤ ਸਿੰਘ, ਬੋਹੜ ਸਿੰਘ ਅਤੇ ਅਮਨਦੀਪ ਸਿੰਘ ਸਮੇਤ ਕਿਸਾਨਾਂ ਨੇ ਮੌਕੇ 'ਤੇ ਆਪਣਾ ਭਰਪੂਰ ਸਮਰਥਨ ਦਿੱਤਾ |
ਲੰਬੀ, 4 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਅਖਿਲ ਭਾਰਤੀ ਪਰਜਾਪਤ ਮਹਾਸੰਘ ਨੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਦੀ ਹਮਾਇਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਸੰਘ ਦੇ ਪੰਜਾਬ ਪ੍ਰਧਾਨ ਸ੍ਰੀ ਪਰਵਿੰਦਰਪਾਲ ਸਿੰਘ ਨੇ ਪੈੱ੍ਰਸ ਨੰੂ ਜਾਰੀ ਬਿਆਨ ਵਿਚ ਕਿਹਾ ਹੈ ਕਿ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਭਾਸ਼ਾ ਵਿਭਾਗ ਵਲੋਂ ਪੰਜਾਬ ਦੇ ਨਾਮਵਾਰ ਪੱਤਰਕਾਰ, ਸਾਹਿਤਕਾਰ ਅਤੇ 'ਅਜੀਤ' ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ: ਬਰਜਿੰਦਰ ਸਿੰਘ ਹਮਦਰਦ ਹੁਰਾਂ ਨੂੰ 'ਪੰਜਾਬੀ ਸਾਹਿਤ ਰਤਨ' ਐਵਾਰਡ ਦੇਣ ਦੇ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਰੇਤ ਦਾ ਭਰਿਆ ਟਰੈਕਟਰ ਟਰਾਲੀ ਬਰਾਮਦ ਕਰਕੇ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੈੱਡ ਕਾਂਸਟੇਬਲ ਇਕਬਾਲ ਸਿੰਘ ...
ਮਲੋਟ, 4 ਦਸੰਬਰ (ਅਜਮੇਰ ਸਿੰਘ ਬਰਾੜ)-ਸਿਵਲ ਸਰਜਨ ਡਾ:ਹਰੀ ਨਰਾਇਣ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾ:ਕੁਲਵਿੰਦਰ ਮਾਨ ਐਸ.ਐਮ.ਓ.ਦੀ ਅਗਵਾਈ ਵਿਚ ਸੀ.ਐਚ.ਸੀ ਆਲਮਵਾਲਾ ਦੀ ਮੈਡੀਕਲ ਟੀਮ ਵਲੋਂ ਸਬ ਸੈਂਟਰ ਪਿੰਡ ਜੰਡਵਾਲਾ ਅਧੀਨ ਆਉਂਦੀਆਂ ਰਾਈਸ ਮਿੱਲਾਂ ਅਤੇ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)- ਆਲ ਇੰਡੀਆ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ਹਲਕਾ ਗਿੱਦੜਬਾਹਾ ਨੇ ਪੰਜਾਬੀ ਭਾਸ਼ਾ ਦੀ ਪ੍ਰਫ਼ੁੱਲਤਾ ਲਈ ਡਾ: ...
ਦੋਦਾ, 4 ਦਸੰਬਰ (ਰਵੀਪਾਲ)-ਉੱਪ ਮੰਡਲ ਦੋਦਾ ਦੇ ਗੇਟ ਅੱਗੇ ਵੱਖ-ਵੱਖ ਪਾਵਰਕਾਮ ਮੁਲਾਜ਼ਮ ਜਥੇਬੰਦੀਆਂ ਅਤੇ ਕਿਸਾਨਾਂ ਨੇ ਚੱਲ ਰਹੇ ਕਿਸਾਨੀ ਸੰਘਰਸ਼ 'ਚ ਕੇਂਦਰ ਸਰਕਾਰ ਵਿਰੱੁਧ ਰੋਸ ਰੈਲੀ ਕੀਤੀ | ਰੈਲੀ 'ਚ ਟੀ.ਐਸ.ਯੂ. ਦੇ ਦਵਿੰਦਰ ਸਿੰਘ, ਐਮ.ਐਸ.ਯੂ. ਦੇ ਜਸਕਰਨ ਸਿੰਘ, ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਇਨ੍ਹਾਂ ਵਿਚੋਂ 70 ਸਾਲਾਂ ਇਕ ਮਰੀਜ਼ ਸ੍ਰੀ ਮੁਕਤਸਰ ਸਾਹਿਬ ਅਤੇ 58 ਸਾਲਾਂ ਇਕ ਮਰੀਜ਼ ...
ਗਿੱਦੜਬਾਹਾ, 4 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਘੋਲ 'ਚ ਸ਼ਾਮਿਲ ਹੋਣ ਲਈ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਕਾਂਗਰਸ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਸੈਂਕੜੇ ਕਿਸਾਨ ਸਾਥੀਆਂ ਸਮੇਤ ਅੱਜ ਖੁਦ ਟਰੈਕਟਰ ਚਲਾ ...
ਗਿੱਦੜਬਾਹਾ, 4 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਮਰਹੂਮ ਪ੍ਰਸਿੱਧ ਗਾਇਕ ਹਾਕਮ ਸੂਫ਼ੀ ਦੇ ਭਰਾ ਨਛੱਤਰ ਸੂਫ਼ੀ ਬਾਬਾ ਪੁੱਤਰ ਕਰਤਾਰ ਸਿੰਘ ਵਾਸੀ ਗਿੱਦੜਬਾਹਾ ਨਮਿੱਤ ਅੱਜ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਅਮਰਦਾਸ ਸਾਹਿਬ ਗਿੱਦੜਬਾਹਾ ਵਿਖੇ ਪਾਠ ਦਾ ...
ਮਲੋਟ, 4 ਦਸੰਬਰ (ਪਾਟਿਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਪੋਲੀਟੈਕਨਿਕ ਕਾਲਜ ਛਾਪਿਆਂਵਾਲੀ ਦੀ ਮੈਨੇਜਮੈਂਟ ਵਲੋਂ ਅਚਾਨਕ ਕਾਲਜ ਨੂੰ ਤਾਲਾ ਲਾਉਣ ਤੋਂ ਬਾਅਦ ਅਤੇ ਮੇਨ ਗੇਟ 'ਤੇ ਨੋਟਿਸ ਲਗਾ ਕੇ ਸਾਰੇ ਸਟਾਫ਼ ਨੂੰ ਫਾਰਗ ਕਰ ਦੇਣ ਦੀ ਸੂਚਨਾ ਉਪਰੰਤ ਕਰਮਚਾਰੀਆਂ ਵਲੋਂ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਲੇਖਕ ਜਸਵੀਰ ਸ਼ਰਮਾ ਦੱਦਾਹੂਰ ਨੂੰ ਅੱਜ ਮਾਲਵੇ ਦੀ ਧਮਕ ਵਲੋਂ 'ਵਿਰਸੇ ਦੀ ਆਵਾਜ਼' ਨਾਲ ਸਨਮਾਨਿਤ ਕੀਤਾ ਗਿਆ | ਇਕ ਯਾਦਗਾਰੀ ਮੋਮੈਂਟੋ ਅਤੇ ਸਿਰੋਪਾਓ ਸਾਰੇ ਹੀ ਮਹਿਮਾਨਾਂ ਵਲੋਂ ਭੇਟ ਕੀਤਾ ਗਿਆ | ਸ੍ਰੀ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਦਾਜ ਲਈ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਤਿੰਨ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਅਮਿ੍ਤਪਾਲ ਕੌਰ ਵਾਸੀ ਪਿੰਡ ਸੰਗੂਧੌਣ ਨੇ ...
ਲੰਬੀ, 4 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਹਲਕੇ ਦੇ ਟਕਸਾਲੀ ਕਾਂਗਰਸੀ ਆਗੂ ਪੂਰਨ ਸਿੰਘ ਅਕਾਲ ਚਲਾਣਾ ਕਰ ਗਏ ਸਨ | ਇਸ ਦੁੱਖ ਦੀ ਘੜੀ ਵਿਚ ਹਲਕੇ ਭਰ ਤੋਂ ਵੱਖ-ਵੱਖ ਰਾਜਸੀ, ਧਾਰਮਿਕ ਅਤੇ ਸਮਾਜ ਸੇਵੀ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ | ਇਸ ਮੌਕੇ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨਗਰ ਕੌਾਸਲ ਪ੍ਰਭਾਰੀ ਦਿਆਲ ਦਾਸ ਸੋਢੀ ਅਤੇ ਜ਼ਿਲ੍ਹਾ ...
ਗਿੱਦੜਬਾਹਾ, 4 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਆਪਣੇ ਹੱਕਾਂ ਲਈ ਲੋਕਤੰਤਰ ਤਰੀਕੇ ਨਾਲ ਸ਼ਾਂਤਮਈ ਅੰਦੋਲਨ ਕਰ ਰਹੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨਾ ਮੰਨੇ ਜਾਣ ਅਤੇ ਅੰਦੋਲਨਕਾਰੀ ਕਿਸਾਨਾਂ ਨਾਲ ਦੇਸ਼ ਦੀ ਮੋਦੀ ਸਰਕਾਰ ਵਲੋਂ ਅਪਣਾਏ ਜਾ ਰਹੇ ਗ਼ਲਤ ਰਵੱਈਏ ਦੇ ...
ਮਲੋਟ, 4 ਦਸੰਬਰ (ਪਾਟਿਲ)-ਡਾ: ਰੰਜੂ ਸਿੰਗਲਾ ਜ਼ਿਲ੍ਹਾ ਪਰਿਵਾਰ ਭਲਾਈ ਦੀ ਦੇਖਰੇਖ ਵਿਚ ਜ਼ਿਲੇ੍ਹ ਦੇ ਅਰਬਨ ਏਰੀਏ ਅਤੇ ਪੇਂਡੂ ਇਲਾਕੇ ਵਿਚ ਲੋਕ ਸਾਂਝੇਦਾਰੀ ਕਮਿਊਨਿਟੀ ਓਨਰਸ਼ਿਪ ਮੁਹਿੰਮ ਚੱਲ ਰਹੀ ਹੈ | ਇਸੇ ਲੜੀ ਤਹਿਤ ਅੱਜ ਡਾ: ਗੁਰਚਰਨ ਸਿੰਘ ਸੀਨੀਅਰ ਮੈਡੀਕਲ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਜਨਰਲ ਸਕੱਤਰ ਸੁਖਰਾਜ ਸਿੰਘ ਅਤੇ ਸਕੱਤਰ ਮਹਾਸ਼ਾ ਸਿੰਘ ਦੀ ਦੇਖ-ਰੇਖ ਵਿਚ ਪਿੰਡ ਰਹੂੜਿਆਂਵਾਲੀ ਕਮੇਟੀ ਦਾ ਗਠਨ ਕੀਤਾ ਗਿਆ | ਇਸ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸੇਵਾ ਮੁਕਤ ਲੈਕਚਰਾਰ ਮੋਹਨ ਸਿੰਘ ਦਾ ਦਿਹਾਂਤ ਹੋ ਗਿਆ | ਉਹ 73 ਵਰਿ੍ਹਆਂ ਦੇ ਸਨ ਅਤੇ ਕਰੀਬ 20 ਦਿਨਾਂ ਤੋਂ ਜੇਰੇ ਇਲਾਜ ਸਨ | ਕੋਰੋਨਾ ਤੋਂ ਪੀੜਤ ਹੋਣ ਕਾਰਨ ਉਨ੍ਹਾਂ ਨੂੰ ਮੈਕਸ ਹਸਪਤਾਲ ਮੋਹਾਲੀ ਵਿਖੇ ਦਾਖ਼ਲ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਭਗਵਾਨ ਅਤੇ ਜਨਰਲ ਸਕੱਤਰ ਰੇਵਤ ਸਿੰਘ ਰਾਵਤ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਰਬਸੰਮਤੀ ਨਾਲ ...
ਦੋਦਾ, 4 ਦਸੰਬਰ (ਰਵੀਪਾਲ)-19 ਦਸੰਬਰ 1978 ਤੋਂ 23 ਫ਼ਰਵਰੀ 1979 ਤੱਕ ਪੰਜਾਬ ਪ੍ਰਦੇਸ਼ ਕਮੇਟੀ ਵਲੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਗਿ੍ਫ਼ਤਾਰੀ ਅਤੇ ਲੋਕ ਸਭਾ ਮੈਂਬਰੀ ਖ਼ਾਰਜ ਦੇ ਰੋਸ ਵਜੋਂ ਚਲਾਏ ਗਏ ਸਤਿਆਗ੍ਰਹਿ ਅੰਦੋਲਨ ਦੌਰਾਨ ਜੇਲ੍ਹ ਯਾਤਰਾ ਗਏ ਮੁਕੰਦ ...
ਮਲੋਟ, 4 ਦਸੰਬਰ (ਅਜਮੇਰ ਸਿੰਘ ਬਰਾੜ)-ਲੋਕਾਂ ਦੀਆਂ ਖ਼ੁਸ਼ੀਆਂ ਗਮੀਆਂ, ਦੁੱਖਾਂ ਦਰਦਾਂ, ਚਾਵਾਂ ਉਮੰਗਾਂ ਨੂੰ ਆਪਣੀਆਂ ਲਿਖਤਾਂ ਅਤੇ ਨਾਟਕਾਂ ਰਾਹੀਂ ਚਿਤਰਨ ਵਾਲੇ ਪ੍ਰਸਿੱਧ ਨਾਟਕਕਾਰ, ਨਿਰਦੇਸ਼ਕ, ਲੇਖਕ ਡਾ:ਸਤੀਸ਼ ਕੁਮਾਰ ਵਰਮਾ ਪ੍ਰੋਫ਼ੈਸਰ, ਸਾਬਕਾ ਮੁਖੀ ਤੇ ...
ਗਿੱਦੜਬਾਹਾ, 4 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਤਿੰਨ ਕਿਸਾਨ ਵਿਰੋਧੀ ਕਾਲੇ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਵਿਚੋਂ ਕਿਸਾਨਾਂ ਵੱਲੋਂ ਦਿੱਲੀ ਵਿਖੇ ਸ਼ੁਰੂ ਕੀਤਾ ਸੰਘਰਸ਼ ਹੁਣ ਇੱਕ ਲੋਕ ਲਹਿਰ ਬਣ ਕੇ ਸਮੁੱਚੇ ਭਾਰਤ ਦੇ ਕਿਸਾਨਾਂ ਦਾ ਸੰਘਰਸ਼ ਬਣ ਗਿਆ ਹੈ | ...
ਫ਼ਰੀਦਕੋਟ, 4 ਦਸੰਬਰ (ਸਟਾਫ਼ ਰਿਪੋਰਟਰ)-ਕੋਰੋਨਾ ਤੋਂ ਬਚਾਅ ਲਈ ਜਿੱਥੇ ਲੋਕਾਂ ਨੂੰ ਇਸ ਪ੍ਰਤੀ ਸਾਵਧਾਨੀਆਂ ਵਰਤਣ ਅਤੇ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਪ੍ਰਤੀ ਜਾਗਰੂਕ ਕਰਨ ਦੀ ਲੋੜ ਹੈ | ਉਥੇ ਹੀ ਇਸ ਬਿਮਾਰੀ ਤੋਂ ਪੀੜਤ ਲੋਕਾਂ ਦਾ ਵੱਧ ਤੋਂ ਵੱਧ ਪਤਾ ...
ਫ਼ਰੀਦਕੋਟ, 4 ਦਸੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੀ ਅਗਵਾਈ ਹੇਠ ਸਰਕਾਰੀ ਦਫ਼ਤਰਾਂ ਵਿਚ 100 ਪ੍ਰਤੀਸ਼ਤ ਅਧਿਕਾਰੀਆਂ/ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪ੍ਰੀਤ ਮਹਿੰਦਰ ਸਿੰਘ ਸਹੋਤਾ ...
ਫ਼ਰੀਦਕੋਟ, 4 ਦਸੰਬਰ (ਜਸਵੰਤ ਸਿੰਘ ਪੁਰਬਾ)-ਇਸ ਵਰੇ੍ਹ ਮੌਸਮ ਅਨੁਕੂਲ ਹੋਣ ਕਾਰਨ ਅਤੇ ਸਮੇਂ ਸਿਰ ਲੋੜ ਅਨੁਸਾਰ ਬਾਰਸ਼ਾਂ ਪੈਣ ਕਾਰਨ ਪਿਛਲੇ ਸਾਲ ਦੇ ਮੁਕਾਬਲੇ ਮੰਡੀ ਬੋਰਡ ਫ਼ਿਰੋਜ਼ਪੁਰ ਡਵੀਜ਼ਨ ਅੰਦਰ ਪੈਂਦੇ ਛੇ ਜ਼ਿਲਿ੍ਹਆਂ ਅੰਦਰ ਇਸ ਵਾਰ ਝੋਨੇ ਦੀ ਆਮਦ 39 ...
ਮੰਡੀ ਲੱਖੇਵਾਲੀ, 4 ਦਸੰਬਰ (ਮਿਲਖ ਰਾਜ)-ਪਿੰਡ ਚੱਕ ਸ਼ੇਰੇਵਾਲਾ ਤੋਂ ਨੰਦਗੜ੍ਹ ਨੂੰ ਜਾਂਦੀ ਸੜਕ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ, ਜਿਸ ਨਾਲ ਇਲਾਕੇ ਦੇ ਦਰਜਨਾਂ ਪਿੰਡ ਦੇ ਲੋਕਾਂ ਨੂੰ ਆਉਣ ਜਾਣ ਲਈ ਬਹੁਤ ਵੱਡੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...
ਮਲੋਟ, 4 ਦਸੰਬਰ (ਪਾਟਿਲ)-ਅੱਜ ਸ: ਜਸਪਾਲ ਸਿੰਘ ਢਿੱਲੋਂ ਨੇ ਮਲੋਟ ਦੇ ਡੀ.ਐਸ.ਪੀ. ਦਾ ਅਹੁਦਾ ਸੰਭਾਲ ਲਿਆ ਹੈ | ਬੀਤੇ ਮਹੀਨੇ ਡੀ.ਐਸ.ਪੀ. ਸ: ਭੁਪਿੰਦਰ ਸਿੰਘ ਦਾ ਤਬਾਦਲਾ ਹੋ ਗਿਆ ਸੀ ਅਤੇ ਸ: ਢਿੱਲੋਂ ਫ਼ਰੀਦਕੋਟ ਤੋਂ ਬਦਲ ਕੇ ਮਲੋਟ ਆਏ ਹਨ | ਅੱਜ ਅਹੁਦਾ ਸੰਭਾਲਣ ਮੌਕੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX