ਵੱਖ-ਵੱਖ ਜਥੇਬੰਦੀਆਂ ਵਲੋਂ ਸੰਘਰਸ਼ ਦੀ ਹਮਾਇਤ
ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ
ਮਾਨਸਾ, 4 ਦਸੰਬਰ- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੰੂਨਾਂ ਨੂੰ ਰੱਦ ਕਰਵਾਉਣ ਅਤੇ ਬਿਜਲੀ ਐਕਟ-2020 ਦੇ ਆਰਡੀਨੈਂਸ ਨੂੰ ਵਾਪਸ ਕਰਵਾਉਣ ਲਈ ਜ਼ਿਲ੍ਹੇ ਦੇ ਹਜ਼ਾਰਾਂ ਕਿਸਾਨ ਜਿਥੇ ਦਿੱਲੀ ਦੀਆਂ ਵੱਖ-ਵੱਖ ਹੱਦਾਂ 'ਤੇ ਮੋਰਚੇ 'ਚ ਜੁਟੇ ਹੋਏ ਹਨ ਉਥੇ ਪਿਛਲੇ 9 ਦਿਨਾਂ ਤੋਂ ਰੋਜ਼ਾਨਾ ਕਿਸਾਨਾਂ ਦੇ ਜਥੇ ਵੀ ਇਸ ਮੋਰਚੇ ਲਈ ਦਿੱਲੀ ਨੂੰ ਰਵਾਨਾ ਹੋ ਰਹੇ ਹਨ | ਉੱਧਰ ਦੂਜੇ ਪਾਸੇ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕਿਸਾਨਾਂ ਵਲੋਂ ਜ਼ਿਲ੍ਹੇ ਭਰ 'ਚ ਵੱਖ-ਵੱਖ ਥਾਵਾਂ 'ਤੇ ਰੋਸ ਧਰਨੇ ਜਾਰੀ ਹਨ | ਸਥਾਨਕ ਰੇਲਵੇ ਪਾਰਕਿੰਗ 'ਚ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਲੋਕ ਸਭਾ ਚੋਣਾਂ ਮੌਕੇ ਕੀਤੇ ਵਾਅਦਿਆਂ ਦੇ ਉਲਟ ਲੋਕ ਵਿਰੋਧੀ ਫ਼ੈਸਲੇ ਲੈ ਰਹੀ ਹੈ ਜਿਸ ਕਰ ਕੇ ਦੇਸ਼ ਭਰ ਦੇ ਕਿਰਤੀ ਲੋਕ ਸੜਕਾਂ 'ਤੇ ਉੱਤਰੇ ਹੋਏ ਹਨ | ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਜੋ ਦੁਨੀਆ ਦੇ ਕਿਰਤੀਆਂ ਦਾ ਅੰਦੋਲਨ ਬਣ ਗਿਆ ਹੈ, ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਾਲੇ ਕਾਨੂੰਨ ਵਾਪਸ ਨਹੀਂ ਲਏ ਜਾਂਦੇ | ਧਰਨੇ ਨੂੰ ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਤੇ ਰਮੇਸ਼ ਕੁਮਾਰ ਟੋਨੀ, ਕਿਸਾਨ ਆਗੂ ਗੋਰਾ ਸਿੰਘ ਭੈਣੀਬਾਘਾ, ਰਾਜਵਿੰਦਰ ਸਿੰਘ ਰਾਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਨੂੰ ਕੀਤੀਆਂ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ | ਇਸ ਮੌਕੇ ਸੋਮ ਦੱਤ ਸ਼ਰਮਾ, ਛੱਜੂ ਰਾਮ ਰਿਸ਼ੀ, ਨਰਿੰਦਰ ਕੌਰ ਬੁਰਜ ਹਮੀਰਾ, ਰਤਨ ਭੋਲਾ, ਗੁਰਜੰਟ ਸਿੰਘ ਮਾਨਸਾ, ਲੱਖਾ ਸਿੰਘ ਸਹਾਰਨਾ, ਹੰਸ ਰਾਜ ਮੋਫਰ, ਹਰਬੰਸ ਕੌਰ ਭੈਣੀਬਾਘਾ ਆਦਿ ਹਾਜ਼ਰ ਸਨ |
ਭਾਜਪਾ ਆਗੂ ਦੇ ਘਰ ਅੱਗੇ ਰੋਸ ਪ੍ਰਗਟਾਇਆ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਸ਼ਹਿਰ 'ਚ ਭਾਜਪਾ ਦੇ ਸੂਬਾਈ ਆਗੂ ਐਡਵੋਕੇਟ ਸੂਰਜ ਕੁਮਾਰ ਛਾਬੜਾ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਜਾਰੀ ਰੱਖਿਆ | ਉਨ੍ਹਾਂ ਕਿਹਾ ਕਿ ਕਾਨੂੰਨ ਵਾਪਸ ਲੈਣ ਤੱਕ ਅਜਿਹੇ ਧਰਨੇ ਜਾਰੀ ਰਹਿਣਗੇ | ਇਸੇ ਦੌਰਾਨ ਜਥੇਬੰਦੀ ਵਲੋਂ ਬਣਾਂਵਾਲੀ ਤਾਪ ਘਰ ਅੱਗੇ ਵੀ ਧਰਨਾ ਜਾਰੀ ਰੱਖਿਆ ਹੋਇਆ ਹੈ | ਇਸ ਮੌਕੇ ਸਾਧੂ ਸਿੰਘ ਅਲੀਸੇਰ, ਜਗਸੀਰ ਸਿੰਘ ਕਾਲਾ ਜਵਾਹਰਕੇ, ਜਸਦੇਵ ਸਿੰਘ ਰੱਲਾ, ਗੁਰਮੇਲ ਕੌਰ, ਪ੍ਰਕਾਸ਼ ਕੌਰ ਆਦਿ ਨੇ ਸੰਬੋਧਨ ਕੀਤਾ |
ਕਿਸਾਨੀ ਘੋਲ ਦੀ ਹਮਾਇਤ ਦਾ ਐਲਾਨ
ਕੌਾਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਇੱਥੇ ਹੋਈ | ਸੂਬਾ ਕਮੇਟੀ ਮੈਂਬਰ ਕਰਮਜੀਤ ਸਿੰਘ ਸਿੱਧੂ, ਜ਼ਿਲ੍ਹਾ ਕਨਵੀਨਰ ਜਤਿੰਦਰ ਕੁਮਾਰ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਦੀ ਨਿੰਦਾ ਕਰਦਿਆਂ ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ ਕੀਤਾ | ਇਸ ਮੌਕੇ ਰਛਪਾਲ ਸਿੰਘ ਸਿੱਧੂ, ਰਮਨਦੀਪ ਸਿੰਘ, ਰਕੇਸ਼ ਕੁਮਾਰ, ਵੇਦ ਪ੍ਰਕਾਸ਼, ਰਾਕੇਸ਼ ਅਰੋੜਾ, ਭੀਮ ਸੈਨ, ਓਮ ਪ੍ਰਕਾਸ਼, ਗੌਰਵ ਕੁਮਾਰ, ਧਰਿੰਦਰ ਕਾਲੜਾ, ਪਰਮਜੀਤ ਸਿੰਘ, ਦਵਿੰਦਰ ਕੁਮਾਰ, ਨਰਿੰਦਰ ਸ਼ਰਮਾ, ਪ੍ਰਦੀਪ ਕੁਮਾਰ, ਮਾਧਵ ਜਿੰਦਲ ਆਦਿ ਹਾਜ਼ਰ ਸਨ |
ਬੁਢਲਾਡਾ ਦੇ ਰਿਲਾਇੰਸ ਪੰਪ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਜਾਰੀ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਸਥਾਨਕ ਸ਼ਹਿਰ ਅੰਦਰ ਵੀ ਰਿਲਾਇੰਸ ਤੇਲ ਪੰਪ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਵੀ ਧਰਨੇ ਜਾਰੀ ਹਨ | ਪੰਪ 'ਤੇ ਚੱਲ ਰਹੇ ਧਰਨੇ 'ਚ ਅੱਜ ਸੇਵਾ-ਮੁਕਤ ਸੂਬੇਦਾਰ ਮੇਜਰ ਲਾਲ ਸਿੰਘ ਲਖਮੀਰਵਾਲਾ, ਸੂਬੇਦਾਰ ਮੇਜਰ ਬਲਕਰਨ ਸਿੰਘ ਅਹਿਮਦਪੁਰ ਅਤੇ ਸੂਬੇਦਾਰ ਮੇਜਰ ਯਾਦਵਿੰਦਰ ਸਿੰਘ ਬਰ੍ਹੇ ਦੀ ਅਗਵਾਈ ਚ ਫ਼ੌਜੀ ਅਫ਼ਸਰਾਂ ਅਤੇ ਜਵਾਨਾਂ ਨੇ ਵੀ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਦੇਸ਼ ਦੇ ਮਜਦੂਰ-ਕਿਸਾਨ ਅਤੇ ਫ਼ੌਜੀ ਜਵਾਨ ਦਾ ਦੇਸ਼ ਦੀ ਆਰਥਿਕਤਾ ਅਤੇ ਸੁਰੱਖਿਆ ਵਿਚ ਅਹਿਮ ਯੋਗਦਾਨ ਹੁੰਦਾ ਹੈ ਪਰ ਕੇਂਦਰ ਸਰਕਾਰ ਦੇਸ਼ ਅੰਨਦਾਤੇ ਨੂੰ ਠੰਢੀਆਂ ਜੱਖ ਰਾਤਾਂ ਵਿਚ ਸੜਕਾਂ 'ਤੇ ਰੋਲ ਰਹੀ ਹੈ ਅਤੇ ਵੱਡੇ ਅਮੀਰਾਂ ਨੂੰ ਦੇਸ਼ ਦੀ ਸੰਪਤੀ ਲੁਟਾ ਰਹੀ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਇਸ ਸੰਘਰਸ਼ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜਨ ਦਾ ਵੀ ਪ੍ਰਣ ਲਿਆ | ਇਸ ਮੌਕੇ ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਨਛੱਤਰ ਸਿੰਘ ਅਹਿਮਦਪੁਰ, ਹਰਿੰਦਰ ਸਿੰਘ ਸੋਢੀ, ਜਸਵੰਤ ਸਿੰਘ ਬੀਰੋਕੇ, ਪਿਆਰਾ ਸਿੰਘ ਚਹਿਲ ਅਹਿਮਦਪੁਰ, ਅਮਰੀਕ ਸਿੰਘ ਮੰਦਰਾਂ, ਸੂਬੇਦਾਰ ਮੇਜਰ ਕੇਵਲ ਸਿੰਘ ਕਲੀਪੁਰ, ਮੇਜਰ ਸਿੰਘ ਸ਼ੇਰਖਾਂ ਵਾਲਾ ਨੇ ਸੰਬੋਧਨ ਕੀਤਾ |
ਕੇਂਦਰ ਸਰਕਾਰ ਖ਼ਿਲਾਫ਼ ਰੋਹ ਹੋਰ ਭਖਿਆ
ਬਰੇਟਾ ਤੋਂ ਰਵਿੰਦਰ ਕੌਰ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਸਥਾਨਕ ਰੇਲਵੇ ਸਟੇਸ਼ਨ ਨੇੜੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦਾ ਸਬਰ ਪਰਖ ਰਹੀ ਹੈ ਪਰ ਕਿਸਾਨ ਹੁਣ ਕੇਂਦਰ ਦੀਆਂ ਗੱਲਾਂ ਵਿਚ ਆ ਕੇ ਸੰਘਰਸ਼ ਖ਼ਤਮ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨਾਲ ਲੜਾਈ ਹੁਣ ਆਰ ਪਾਰ ਦੀ ਹੈ ਜਿਸ ਵਿਚ ਕੇਂਦਰ ਸਰਕਾਰ ਨੂੰ ਝੁਕਣਾ ਪਵੇਗਾ | ਇਸ ਮੌਕੇ ਤਾਰਾ ਚੰਦ ਬਰੇਟਾ, ਦੇਵੀ ਰਾਮ ਰੰਘੜਿਆਲ, ਗੁਰਮੇਲ ਸਿੰਘ ਸੈਕਟਰੀ, ਮਾਸਟਰ ਗੁਰਦੀਪ ਸਿੰਘ ਮੰਡੇਰ, ਤਰਸੇਮ ਸਿੰਘ ਚੱਕ ਅਲੀਸ਼ੇਰ, ਗੁਰਜੰਟ ਸਿੰਘ ਮੰਘਾਣੀਆਂ, ਰਾਜ ਕੌਰ, ਛੱਜੂ ਸਿੰਘ ਬਰੇਟਾ, ਹਰਦੀਪ ਕੌਰ ਬਹਾਦਰਪੁਰ ਨੇ ਸੰਬੋਧਨ ਕੀਤਾ |
ਰਿਲਾਇੰਸ ਪੰਪ 'ਤੇ ਧਰਨਾ ਜਾਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਰਿਲਾਇੰਸ ਪੰਪ ਬਰੇਟਾ 'ਤੇ ਧਰਨਾ ਜਾਰੀ ਹੈ | ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰਾਂ ਨੂੰ ਠੱਪ ਰੱਖਿਆ ਜਾਵੇਗਾ | ਇਸ ਮੌਕੇ ਸੁਖਪਾਲ ਸਿੰਘ ਗੋਰਖਨਾਥ, ਮੇਜਰ ਸਿੰਘ ਮਾਨ, ਬਸੰਤ ਸਿੰਘ ਬਹਾਦਰਪੁਰ, ਅਮਰੀਕ ਸਿੰਘ ਗੋਰਖਨਾਥ, ਕਰਮਜੀਤ ਕੌਰ ਬਹਾਦਰਪੁਰ ਨੇ ਸੰਬੋਧਨ ਕੀਤਾ |
ਦਿੱਲੀ ਮੋਰਚੇ ਲਈ ਜਥਾ ਰਵਾਨਾ
ਝੁਨੀਰ ਤੋਂ ਰਮਨਦੀਪ ਸਿੰਘ ਸੰਧੂ ਅਨੁਸਾਰ- ਪਿੰਡ ਫੱਤਾ ਮਾਲੋਕਾ ਤੋਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦਾ ਜਥਾ ਦਿੱਲੀ ਲਈ ਰਵਾਨਾ ਹੋਇਆ | ਧਰਨੇ 'ਚ ਸਰਪੰਚ ਐਡਵੋਕੇਟ ਗੁਰਸੇਵਕ ਸਿੰਘ, ਪੰਚਾਇਤੀ ਨੁਮਾਇੰਦੇ ਤੇ ਪਿੰਡ ਵਾਸੀ ਸ਼ਾਮਿਲ ਸਨ | ਉਨ੍ਹਾਂ ਕਿਹਾ ਕਿ ਖੇਤੀ ਵਿਰੋਧੀ ਕਾਨੂੰਨ ਰੱਦ ਕੀਤੇ ਜਾਣ ਕਿਉਂਕਿ ਇਸ ਨਾਲ ਸਾਰੇ ਵਰਗਾਂ 'ਤੇ ਅਸਰ ਪੈਂਦਾ ਹੈ, ਇਹ ਲੜਾਈ ਇਕੱਲੀ ਕਿਸਾਨਾਂ ਦੀ ਨਹੀਂ ਸਗੋਂ ਸਾਡੀ ਸਾਰਿਆਂ ਦੀ ਸਾਂਝੀ ਲੜਾਈ ਹੈ | ਇਸ ਮੌਕੇ ਭੋਲਾ ਸਿੰਘ ਬਹਿਣੀਵਾਲ, ਕੁਲਦੀਪ ਸਿੰਘ, ਸ਼ੀਰਾ ਸਿੰਘ, ਬਿੰਦਰ ਸਿੰਘ ਆਦਿ ਹਾਜ਼ਰ ਸਨ ¢
ਮਾਨਸਾ, 4 ਦਸੰਬਰ (ਫੱਤੇਵਾਲੀਆ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦੇ 15 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਦਕਿ 7 ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਵਲੋਂ ਜਾਰੀ ਅੰਕੜਿਆਂ ਅਨੁਸਾਰ ਲਏ ਗਏ 667 ਨਮੂਨਿਆਂ ਸਮੇਤ ਕੁੱਲ ਗਿਣਤੀ 68415 ਹੋ ਗਈ ਹੈ | ਜ਼ਿਲ੍ਹੇ 'ਚ ਪਾਜ਼ੀਟਿਵ ਕੇਸ ...
ਜੋਗਾ, 4 ਦਸੰਬਰ (ਪ. ਪ./ਵਿ. ਪ੍ਰਤੀ.)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬੀ.ਏ. ਭਾਗ-ਦੂਸਰਾ (ਸਮੈਸਟਰ-ਤੀਸਰਾ) 'ਚੋਂ ਮਾਈ ਭਾਗੋ ਡਿਗਰੀ ਕਾਲਜ (ਲੜਕੀਆਂ) ਰੱਲਾ ਦਾ ਨਤੀਜਾ ਸ਼ਾਨਦਾਰ ਰਿਹਾ | ਸਹਾਇਕ ਪ੍ਰੋਫੈਸਰ ਗੁਰਦਾਸ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਦਵਿੰਦਰਜੀਤ ...
ਮਾਨਸਾ, 4 ਦਸੰਬਰ (ਸਟਾਫ਼ ਰਿਪੋਰਟਰ)- ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ ਯੋਗਤਾ 1 ਜਨਵਰੀ 2021 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 16 ਨਵੰਬਰ ਤੋਂ ਚੱਲ ਰਿਹਾ ਹੈ | ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮਹਿੰਦਰ ਪਾਲ ਨੇ ਦੱਸਿਆ ...
ਸਰਦੂਲਗੜ੍ਹ, 4 ਦਸੰਬਰ (ਨਿ. ਪ. ਪ.)- ਸਰਮਣ ਸੰਘ ਦੇ ਅਚਾਰੀਆ ਧਿਆਨ ਯੋਗੀ ਸਿਵ ਮੁਨੀ ਮਹਾਰਾਜ ਅਤੇ ਉਤਰ ਭਾਰਤੀਆ ਪ੍ਰਵਤਕ ਆਸ਼ੀਸ ਮੁਨੀ ਮਹਾਰਾਜ ਵਲੋਂ ਹੁਸ਼ਿਆਰਪੁਰ ਤੋਂ ਸਰਦੂਲਗੜ੍ਹ ਦੀ ਜੈਨ ਸਭਾ 'ਚ ਬਿਰਾਜਮਾਨ ਜੋਤੀਸ਼ ਆਚਾਰੀਆ ਸੱਤਿਆ ਪ੍ਰਕਾਸ਼ ਮਹਾਰਾਜ ਨੂੰ ...
ਮਾਨਸਾ, 4 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਬੈਂਕਾਂ ਦੇ ਕਰਜਾਧਾਰੀ ਜਿਨ੍ਹਾਂ ਦੇ ਮਾਮਲੇ ਅਦਾਲਤ ਵਿਚ ਚੱਲਦੇ ਹਨ ਜਾਂ ਨਹੀਂ ਵੀ ਚੱਲਦੇ, ਉਨ੍ਹਾਂ ਮਾਮਲਿਆਂ ਦੇ ਨਿਪਟਾਰੇ ਲਈ ਬੈਂਕ ਅਤੇ ਕਰਜਾਧਾਰੀ ਵਲੋਂ ਸਾਂਝੀ ਦਰਖ਼ਾਸਤ ਕੋਈ ਜ਼ਰੂਰੀ ਨਹੀਂ ਹੈ | ਚਾਹਵਾਨ ...
ਬੁਢਲਾਡਾ, 4 ਦਸੰਬਰ (ਸਵਰਨ ਸਿੰਘ ਰਾਹੀ)- 84 ਤੋਂ ਵੱਧ ਪਿੰਡਾਂ ਨੂੰ ਲੱਗਦੇ ਸਰਕਾਰੀ ਸਬ-ਡਵੀਜ਼ਨਲ ਸਿਵਲ ਹਸਪਤਾਲ ਬੁਢਲਾਡਾ ਵਿਖੇ ਪਿਛਲੇ ਕੁਝ ਸਮੇਂ ਤੋਂ ਚੱਲੀ ਆ ਰਹੀ ਡਾਕਟਰਾਂ ਦੀ ਘਾਟ ਨੂੰ ਦੂਰ ਕਰਨ ਲਈ ਹੁਣ ਸਰਕਾਰ ਵਲੋਂ 6 ਹੋਰ ਡਾਕਟਰਾਂ ਦੀਆਂ ਕੀਤੀਆਂ ਨਵੀਆਂ ...
ਬੁਢਲਾਡਾ, 4 ਦਸੰਬਰ (ਸਵਰਨ ਸਿੰਘ ਰਾਹੀ)- 1971 ਦੀ ਭਾਰਤ-ਪਾਕਿ ਜੰਗ ਦੇ ਸ਼ਹੀਦ ਕੈਪਟਨ ਕੇ.ਕੇ. ਗੌੜ ਦੇ ਮਨਾਏ ਗਏ 49ਵੇਂ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀਆਂ ਭੇਟ ਕਰਦਿਆਂ ਬੁਲਾਰਿਆਂ ਨੇ ਨੌਜਵਾਨਾਂ ਨੂੰ ਦੇਸ਼ ਲਈ ਜਾਨਾਂ ਵਾਰਨ ਵਾਲੇ ਸੂਰਬੀਰਾਂ ਦੀਆਂ ਕੁਰਬਾਨੀਆਂ ਤੋਂ ...
ਮਾਨਸਾ, 4 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 4 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਸੁਰੇਂਦਰ ਲਾਂਬਾ ਐਸ. ਐਸ. ਪੀ. ਨੇ ਦੱਸਿਆ ਕਿ ਸੀ. ਆਈ. ਏ. ...
ਭੁੱਚੋ ਮੰਡੀ, 4 ਦਸੰਬਰ (ਬਿੱਕਰ ਸਿੰਘ ਸਿੱਧੂ)- ਵਿਦੇਸ਼ਾਂ 'ਚ ਬੈਠੇ ਪੰਜਾਬੀ ਵੀਰਾਂ ਵਲੋਂ ਹੌਸਲਾ ਦੇਣ ਤੇ ਸੰਜਮ ਬਣਾ ਕੇ ਰੱਖਣ ਦੇ ਸੁਨੇਹੇ ਦੇਣ ਤੋਂ ਇਲਾਵਾ ਹੁਣ ਆਪਣੇ ਕਿਸਾਨ ਭਰਾਵਾਂ ਦੇ ਸੰਘਰਸ਼ ਵਿਚ ਆਪਣਾ ਯੋਗਦਾਨ ਪਾਉਂਦੇ ਹੋਏ ਨੋਟਾਂ ਦੇ ਗੱਫ਼ੇ ਭੇਜਣੇ ...
ਬਠਿੰਡਾ, 4 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡੀ. ਏ. ਵੀ. ਕਾਲਜ, ਬਠਿੰਡਾ ਦੇ ਐਨ. ਐਸ. ਐਸ. ਵਿਭਾਗ ਦੁਆਰਾ ਏਡਜ਼ ਦਿਵਸ ਮਨਾਇਆ ਗਿਆ¢ ਇਸ ਮੌਕੇ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਪ੍ਰਵੀਨ ਕੁਮਾਰ ਗਰਗ ਤੋਂ ਇਲਾਵਾ ਐਨ.ਐਸ.ਐਸ. ਕੋਆਰਡੀਨੇਟਰ ਪ੍ਰੋ. ਸਤੀਸ਼ ਗਰੋਵਰ, ...
ਮਾਨਸਾ, 4 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਕਾਨਫਰੰਸਿੰਗ ਰਾਹੀਂ 66 ਕੇ. ਵੀ. ਗਰਿੱਡ ਸਬ-ਸਟੇਸ਼ਨ ਮੂਸਾ ਦਾ ਉਦਘਾਟਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ...
ਮਾਨਸਾ, 4 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਦੇ ਕੰਪਿਊਟਰ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ: ਰਾਮ ਕ੍ਰਿਸ਼ਨ ਵਲੋਂ ਸੰਪਾਦਿਤ ਕੀਤੀ ਗਈ ਪੁਸਤਕ 'ਵਾਇਰਲੈੱਸ ਕਮਿਊਨੀਕੇਸ਼ਨ ਐਾਡ ਕੰਪਿਊਟਿੰਗ' ਕਾਲਜ ਪਿ੍ੰਸੀਪਲ ...
ਜੀਵਨ ਸ਼ਰਮਾ 94785-38000 ਬਰੇਟਾ- ਪਿੰਡ ਅਚਾਨਕ ਤੇ ਅਚਾਨਕ ਖੁਰਦ ਬਰੇਟਾ ਤੋਂ ਬੁਢਲਾਡਾ ਲਿੰਕ ਰੋਡ 'ਤੇ ਸਥਿਤ ਹਨ | ਜਾਣਕਾਰੀ ਅਨੁਸਾਰ ਤਕਰੀਬਨ 200 ਸਾਲ ਪਹਿਲਾਂ ਪਿੰਡ ਜੋਈਆਂ ਵਿਖੇ ਰੰਗੜ ਅਤੇ ਡੋਗਰ ਰਹਿੰਦੇ ਸਨ, ਜਿਨ੍ਹਾਂ ਦਾ ਕੰਮਕਾਰ ਸਾਂਝਾ ਸੀ | ਆਪਸੀ ਬਟਵਾਰੇ ਤੋਂ ...
ਨਥਾਣਾ, 4 ਦਸੰਬਰ (ਗੁਰਦਰਸ਼ਨ ਲੁੱਧੜ)- ਪੰਜਾਬ ਵਿਚ ਰਾਜਨੀਤਕ ਅਤੇ ਜਥੇਬੰਦਕ ਮੰਚ ਤੋਂ ਵੋਮਿਨ ਸਟੱਡੀ ਦੀ ਪੜ੍ਹਾਈ ਨੂੰ ਨਜ਼ਰ-ਅੰਦਾਜ਼ ਕਰਨ ਵਿਰੁੱਧ ਮੁੱਦਾ ਉਭਰਨ ਲੱਗਿਆ ਹੈ | ਵੋਮਿਨ ਸਟੱਡੀ ਹੋਲਡਰ ਸਟੂਡੈਂਟਸ ਯੂਨੀਅਨ ਪੰਜਾਬ ਦੇ ਵਫ਼ਦ ਵਲੋਂ ਸੂਬੇ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX