ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  19 minutes ago
ਅੱਜ ਦਾ ਵਿਚਾਰ
ਸੀਨੀਅਰ ਪੱਤਰਕਾਰ ਮੇਜਰ ਸਿੰਘ ਨਹੀਂ ਰਹੇ
. . .  35 minutes ago
ਜਲੰਧਰ : (06/03/21) ਅਜੀਤ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ...
ਜੰਮੂ ਕਸ਼ਮੀਰ ‘ਚ ਪੁਲਿਸ ਅਤੇ ਸੈਨਾ ਦੇ ਸਾਂਝੇ ਅਭਿਆਨ ‘ਚ ਹਥਿਆਰ ਬਰਾਮਦ , ਇੱਕ ਗ੍ਰਿਫਤਾਰ
. . .  1 day ago
ਨਵੀਂ ਦਿੱਲੀ, 5 ਮਾਰਚ- ਜੰਮੂ-ਕਸ਼ਮੀਰ ‘ਚ ਪੁਲਿਸ ਅਤੇ ਭਾਰਤੀ ਫੌਜ ਦੇ ਸਾਂਝੇ ਸਰਚ ਅਭਿਆਨ ਵਿੱਚ ਅੱਜ ਇੱਕ ਵਿਅਕਤੀ ਰਿਆਜ਼ ਅਹਿਮਦ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਨੇ ਖੁਲਾਸਾ ਕੀਤਾ ਕਿ ਉਸ ਨੇ ਇੱਕ ਲੁਕਵੀਂ ਜਗ੍ਹਾ ਵਿੱਚ ਹਥਿਆਰ ...
ਕੋਚ ਡਾ. ਨਿਕੋਲਾਇ ਸਨਸਰੇਵ ਦਾ ਪਟਿਆਲੇ ‘ਚ ਅਚਾਨਕ ਦੇਹਾਂਤ
. . .  1 day ago
ਬਿਹਾਰ: ਗੋਪਾਲਗੰਜ ਜ਼ਹਿਰੀਲੀ ਸ਼ਰਾਬ ਮਾਮਲੇ ਚ 9 ਨੂੰ ਫਾਂਸੀ ਅਤੇ 4 ਔਰਤਾਂ ਨੂੰ ਉਮਰ ਕੈਦ
. . .  1 day ago
ਨਵੀਂ ਦਿੱਲੀ, 5 ਮਾਰਚ - ਬਿਹਾਰ ਦੇ ਗੋਪਾਲਗੰਜ ਦੇ ਮਸ਼ਹੂਰ ਖਜੂਰਬਾਣੀ ਸ਼ਰਾਬ ਮਾਮਲੇ ਵਿੱਚ ਗੋਪਾਲਗੰਜ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਲਵਕੁਸ਼ ਕੁਮਾਰ ਦੀ ਵਿਸ਼ੇਸ਼ ਅਦਾਲਤ ਨੇ 13 ਦੋਸ਼ੀ ਪਾਏ ਅਤੇ 9 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਜਦਕਿ ...
ਦਿੱਲੀ ਗੁਰਦੁਆਰਾ ਕਮੇਟੀ ਨੇ ਕਿਸਾਨਾਂ ਖਿਲਾਫ ਨਫ਼ਰਤ ਫੈਲਾਉਣ ਲਈ ਕੰਗਣਾ ਰਣੌਤ ਖਿਲਾਫ ਪਟਿਆਲਾ ਹਾਊਸ ਕੋਰਟ ‘ਚ ਕੇਸ ਕੀਤਾ ਦਾਇਰ
. . .  1 day ago
ਨਵੀਂ ਦਿੱਲੀ, 5 ਮਾਰਚ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਟਿਆਲਾ ਹਾਊਸ ਕੋਰਟ ਵਿਚ ਫਿਲਮ ਅਦਾਕਾਰਾ ਕੰਗਣਾ ਰਣੌਤ ਦੇ ਖਿਲਾਫ ਕੇਸ ਦਾਇਰ ਕੀਤਾ ਹੈ। ਇਹ ਕੇਸ ਉਸ ਵੱਲੋਂ ਕਿਸਾਨਾਂ ਖਿਲਾਫ ਕੀਤੇ ਗਏ ਟਵੀਟ ਨੂੰ ਲੈ ਕੇ ਦਾਇਰ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ
. . .  1 day ago
ਅੰਮ੍ਰਿਤਸਰ, 5 ਮਾਰਚ (ਜੱਸ)-ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ ਯੂ. ਕੇ. ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਪਰਿਵਾਰਕ ਸੁੱਖ ਸ਼ਾਂਤੀ ਅਤੇ ਦੁਨੀਆਂ ਨੂੰ ਕੋਰੋਨਾ ਸੰਕਟ ਤੋਂ ਰਾਹਤ ...
ਹੌਲਦਾਰ ਨਾਇਕ ਗੁਰਜੰਟ ਸਿੰਘ ਚਾਇਨਾ ਬਾਰਡਰ ‘ਤੇ ਹੋਏ ਸ਼ਹੀਦ
. . .  1 day ago
ਫਤਹਿਗੜ੍ਹ ਸਾਹਿਬ 5 ਮਾਰਚ -(ਜਤਿੰਦਰ ਸਿੰਘ ਰਾਠੌਰ) -ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਰਾਏਪੁਰ ਅਰਾਇਆ ਹਲਕਾ ਅਮਲੋਹ ਤੋਂ ਹੌਲਦਾਰ ਨਾਇਕ ਗੁਰਜੰਟ ਸਿੰਘ ਚਾਇਨਾ ਬਾਰਡਰ ਤੇ ਸ਼ਹੀਦ ਹੋ ...
ਮੁਕੇਸ਼ ਅੰਬਾਨੀ ਦੇ ਘਰ ਦੇ ਬਾਹਰੋਂ ਮਿਲੀ ਸ਼ੱਕੀ ਕਾਰ ਦੇ ਮਾਲਕ ਦੀ ਮੌਤ
. . .  1 day ago
ਮੁੰਬਈ, 5 ਮਾਰਚ- ਕੁਝ ਦਿਨ ਪਹਿਲਾਂ ਦੇਸ਼ ਦੇ ਸਭ ਤੋਂ ਅਮੀਰ ਉਦਯੋਗਪਤੀ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਘਰ 'ਐਂਟਲੀਆ' ਬਾਹਰ ਦੇ ਇਕ ਕਾਰ ਮਿਲੀ ਸੀ, ਜਿਸ 'ਚ ਵਿਸਫੋਟਕ ਪਦਾਰਥ...
ਰਈਆ ਵਿਖੇ ਕਲਯੁਗੀ ਪੁੱਤਰ ਵਲੋਂ ਘੋਟਣਾ ਮਾਰ ਕੇ ਮਾਂ ਦਾ ਕਤਲ
. . .  1 day ago
ਰਈਆ (ਅੰਮ੍ਰਿਤਸਰ), 5 ਮਾਰਚ (ਸ਼ਰਨਬੀਰ ਸਿੰਘ ਕੰਗ)- ਅੱਜ ਸਥਾਨਕ ਕਸਬੇ ਅੰਦਰ ਜੀ. ਟੀ. ਰੋਡ 'ਤੇ ਚੀਮਾਬਾਠ ਮੋੜ ਦੇ ਸਾਹਮਣੇ ਇਕ ਘਰ 'ਚ ਇਕ ਕਲਯੁਗੀ ਪੁੱਤਰ ਵਲੋਂ ਆਪਣੀ ਹੀ ਮਾਂ ਦੇ...
ਫ਼ਿਰੋਜ਼ਪੁਰ 'ਚ ਦੋ ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ, 5 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਨੇ ਬੀ. ਐਸ. ਐਫ.ઠਨਾਲ ਚਲਾਏ ਸਾਂਝੇ ਆਪਰੇਸ਼ਨ...
ਐਸ. ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ, ਕਿਸਾਨਾਂ ਨੇ ਕੀਤਾ ਜ਼ਬਰਦਸਤ ਵਿਰੋਧ
. . .  1 day ago
ਰਾਮ ਤੀਰਥ, 5 ਮਾਰਚ (ਧਰਵਿੰਦਰ ਸਿੰਘ ਔਲਖ)- ਐਸ. ਸੀ. ਦੇ ਨਵੇਂ ਬਣੇ ਚੇਅਰਮੈਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅੱਜ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿੱਥੇ ਭਾਜਪਾ ਜ਼ਿਲ੍ਹਾ ਦਿਹਾਤੀ...
ਗੁਲਜ਼ਾਰ ਸਿੰਘ ਰਾਣੀਕੇ ਵਲੋਂ ਐਸ. ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ, 5 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ. ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ 2 ਮਰੀਜ਼ਾਂ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 1 ਮਰੀਜ਼ ਪਿੰਡ ਆਲਮਵਾਲਾ ਅਤੇ 1 ਮਰੀਜ਼...
ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋਂ ਕਿਸਾਨਾਂ-ਮਜ਼ਦੂਰਾਂ ਦਾ ਜਥਾ ਦਿੱਲੀ ਮੋਰਚੇ ਲਈ ਰਵਾਨਾ
. . .  1 day ago
ਸੁਲਤਾਨਵਿੰਡ, 5 ਮਾਰਚ (ਗੁਰਨਾਮ ਸਿੰਘ ਬੁੱਟਰ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਦਾ ਇਕ ਵੱਡਾ ਜਥਾ ਅੱਜ ਜਥੇਬੰਦੀ ਦੇ ਸੂਬਾ...
ਕੈਪਟਨ ਵਲੋਂ ਇਕ ਸੀਨੀਅਰ ਪੁਲਿਸ ਅਧਿਕਾਰੀ ਦੀ ਕਮਾਨ ਹੇਠ ਇਨਫੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਦੇ ਗਠਨ ਦਾ ਐਲਾਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਤੋਂ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਵਾਅਦੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਸੀਨੀਅਰ ਪੁਲਿਸ...
ਕੈਪਟਨ ਨੇ ਮੁਹਾਲੀ ਦੇ ਸਿਵਲ ਹਸਪਤਾਲ 'ਚ ਲਵਾਇਆ ਕੋਰੋਨਾ ਦਾ ਟੀਕਾ
. . .  1 day ago
ਮੁਹਾਲੀ, 5 ਮਾਰਚ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁਹਾਲੀ ਦੇ ਸਿਵਲ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ ਖ਼ੁਰਾਕ ਲਈ। ਟੀਕਾ ਲਵਾਉਣ ਤੋਂ ਬਾਅਦ ਮੁੱਖ ਮੰਤਰੀ...
ਪੰਜਾਬ 'ਚ ਕਿਸਾਨਾਂ ਲਈ ਜਾਰੀ ਰਹੇਗੀ ਮੁਫ਼ਤ ਬਿਜਲੀ ਸਪਲਾਈ- ਕੈਪਟਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ 'ਚ ਐਲਾਨ ਕੀਤਾ ਕਿ ਪੰਜਾਬ 'ਚ ਕਿਸਾਨਾਂ ਲਈ ਮੁਫ਼ਤ ਅਤੇ ਉਦਯੋਗਾਂ ਨੂੰ ਸਬਸਿਡੀ ਵਾਲੀ...
ਗਲਵਾਨ ਘਾਟੀ 'ਚ ਸ਼ਹੀਦ ਹੋਏ ਜਵਾਨਾਂ ਵਾਂਗ ਹੀ ਪੰਜਾਬੀ ਕਿਸਾਨ ਦੇਸ਼ ਭਗਤ - ਕੈਪਟਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ) - ਰਾਜਪਾਲ ਦੇ ਸੰਬੋਧਨ 'ਤੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਲੀਡਰਾਂ ਵਲੋਂ ਕਿਸਾਨਾਂ 'ਤੇ ਕੀਤੀਆਂ ਗਈਆਂ ਟਿੱਪਣੀਆਂ 'ਤੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਵਿਰੋਧੀ ਨਹੀਂ ਹਨ...
ਅੰਮ੍ਰਿਤਸਰ 'ਚ ਕਿਸਾਨਾਂ ਵਲੋਂ ਸ਼ਵੇਤ ਮਲਿਕ ਅਤੇ ਵਿਜੇ ਸਾਂਪਲਾ ਦਾ ਕੀਤਾ ਗਿਆ ਵਿਰੋਧ
. . .  1 day ago
ਅੰਮ੍ਰਿਤਸਰ, 5 ਮਾਰਚ (ਰਾਜੇਸ਼ ਸ਼ਰਮਾ)- ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਪਹੁੰਚੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਖੇਤੀ ਕਾਨੂੰਨਾਂ ਨੂੰ ਲੈ ਕੇ ਜ਼ਬਰਦਸਤ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨ...
ਬਜਟ ਇਜਲਾਸ : ਸਦਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੰਬੋਧਨ ਜਾਰੀ, ਡਰੱਗ ਅਤੇ ਨਸ਼ਿਆਂ ਦੇ ਮੁੱਦੇ 'ਤੇ ਦੱਸ ਰਹੇ ਹਨ ਸਰਕਾਰ ਦੀ ਪ੍ਰਾਪਤੀ
. . .  1 day ago
ਟਾਈਮ ਮੈਗਜ਼ੀਨ ਦੇ ਕਵਰ ਪੇਜ 'ਤੇ ਨਜ਼ਰ ਆਈਆਂ ਕਿਸਾਨ ਅੰਦੋਲਨ 'ਚ ਸ਼ਾਮਿਲ ਔਰਤਾਂ
. . .  1 day ago
ਨਵੀਂ ਦਿੱਲੀ, 5 ਮਾਰਚ- ਅਮਰੀਕਾ ਦੀ ਟਾਈਮ ਮੈਗਜ਼ੀਨ ਨੇ ਆਪਣੇ ਮਾਰਚ ਦੇ ਐਡੀਸ਼ਨ 'ਚ ਕਵਰ ਪੇਜ 'ਤੇ ਉਨ੍ਹਾਂ ਭਾਰਤੀ ਮਹਿਲਾਵਾਂ ਨੂੰ ਥਾਂ ਦਿੱਤੀ ਹੈ, ਜਿਹੜੀਆਂ ਕਿਸਾਨਾਂ ਅੰਦੋਲਨ 'ਚ ਸ਼ਾਮਿਲ ਹੋਈਆਂ ਸਨ। ਮੈਗਜ਼ੀਨ...
ਬਜਟ ਇਜਲਾਸ : ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਨੂੰ ਲੈ ਕੇ ਕੈਪਟਨ ਨੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ 'ਤੇ ਸਾਧੇ ਤਿੱਖੇ ਨਿਸ਼ਾਨੇ
. . .  1 day ago
ਬਜਟ ਇਜਲਾਸ : ਕਿਸਾਨਾਂ ਅੰਦੋਲਨ ਦੌਰਾਨ ਹੋਈਆਂ ਮੌਤਾਂ ਨੂੰ ਲੈ ਕੇ ਹਰਿਆਣਾ ਦੇ ਖੇਤੀ ਮੰਤਰੀ ਵਲੋਂ ਦਿੱਤੇ ਬਿਆਨ ਦੀ ਕੈਪਟਨ ਵਲੋਂ ਨਿਖੇਧੀ
. . .  1 day ago
ਬਜਟ ਇਜਲਾਸ : ਮੁੜ ਸ਼ੁਰੂ ਹੋਇਆ ਕੈਪਟਨ ਦਾ ਸੰਬੋਧਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਸਹਿਣਸ਼ੀਲ ਹੋਣਾ ਚੰਗੀ ਗੱਲ ਹੈ ਪਰ ਅਨਿਆਂ ਦਾ ਵਿਰੋਧ ਕਰਨਾ ਉਸ ਤੋਂ ਵਧੀਆ ਗੱਲ ਹੈ। -ਜੈ ਸ਼ੰਕਰ ਪ੍ਰਸ਼ਾਦ

ਕਪੂਰਥਲਾ / ਫਗਵਾੜਾ

ਮੰਝਪੁਰ ਵਲੋਂ ਆਪ-ਹੁਦਰੇ ਢੰਗ ਨਾਲ ਅਧਿਆਪਕ ਦਲ ਦੀ ਜ਼ਿਲ੍ਹਾ ਇਕਾਈ ਭੰਗ ਕਰਕੇ ਚੋਣ ਦਾ ਕੀਤਾ ਜ਼ੋਰਦਾਰ ਵਿਰੋਧ


ਕਪੂਰਥਲਾ, 4 ਦਸੰਬਰ (ਵਿਸ਼ੇਸ਼ ਪ੍ਰਤੀਨਿਧ)- ਅਧਿਆਪਕ ਦਲ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਮੁੱਖ ਆਗੂਆਂ ਨੇ ਇਕ ਮੀਟਿੰਗ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ ਦੀ ਅਗਵਾਈ ਵਿਚ ਭਰੋਸਾ ਪ੍ਰਗਟ ਕਰਦਿਆਂ ਅਧਿਆਪਕ ਦਲ ਦੇ ਸੇਵਾ ਮੁਕਤ ਆਗੂ ਈਸ਼ਰ ਸਿੰਘ ਮੰਝਪੁਰ ਵਲੋਂ ਆਪ-ਹੁਦਰੇ ਢੰਗ ਨਾਲ ਦਲ ਦੀ ਜ਼ਿਲ੍ਹਾ ਇਕਾਈ ਬਿਨਾਂ ਭੰਗ ਕੀਤੇ ਨਵੀਂ ਚੋਣ ਕਰਵਾ ਕੇ ਮੇਜਰ ਸਿੰਘ ਖੱਸਣ ਨੂੰ ਜ਼ਿਲ੍ਹਾ ਪ੍ਰਧਾਨ ਤੇ ਦਲਜਿੰਦਰਜੀਤ ਸਿੰਘ ਨੂੰ ਜਨਰਲ ਸਕੱਤਰ ਥਾਪਣ ਦਾ ਜ਼ੋਰਦਾਰ ਵਿਰੋਧ ਕੀਤਾ | ਮੀਟਿੰਗ ਵਿਚ ਰੋਹ ਵਿਚ ਆਏ ਅਧਿਆਪਕਾਂ ਨੇ ਈਸ਼ਰ ਸਿੰਘ ਮੰਝਪੁਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਗੁਰਦੁਆਰਾ ਤਪ ਅਸਥਾਨ ਬਾਬਾ ਮੰਗਲ ਸਿੰਘ ਨਿਹੰਗ ਸਿੰਘ ਨੇੜੇ ਸਬਜ਼ੀ ਮੰਡੀ ਕਪੂਰਥਲਾ ਵਿਚ ਅਧਿਆਪਕ ਦਲ ਦੀ ਹੋਈ ਹੰਗਾਮੀ ਮੀਟਿੰਗ, ਜੋ ਦਲ ਦੇ ਸੂਬਾਈ ਆਗੂਆਂ ਭਜਨ ਸਿੰਘ ਮਾਨ, ਲੈਕਚਰਾਰ ਰਜੇਸ਼ ਜੌਲੀ, ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਜ਼ਿਲ੍ਹਾ ਜਨਰਲ ਸਕੱਤਰ ਮਨਜਿੰਦਰ ਸਿੰਘ ਧੰਜੂ ਦੀ ਪ੍ਰਧਾਨਗੀ ਹੇਠ ਹੋਈ, ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਮੰਝਪੁਰ ਨੂੰ ਦਲ ਦੀ ਜ਼ਿਲ੍ਹਾ ਇਕਾਈ ਭੰਗ ਕਰਨ ਦਾ ਕੋਈ ਅਧਿਕਾਰ ਨਹੀਂ ਤੇ ਸਮੁੱਚੇ ਆਗੂ ਸੁਖਦਿਆਲ ਸਿੰਘ ਝੰਡ ਨਾਲ ਚਟਾਨ ਵਾਂਗ ਖੜ੍ਹੇ ਹਨ ਤੇ ਉਨ੍ਹਾਂ ਦੀ ਪ੍ਰਧਾਨਗੀ ਹੇਠ ਹੀ ਕੰਮ ਕਰਨਗੇ | ਮੀਟਿੰਗ ਵਿਚ ਅਧਿਆਪਕ ਦਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਖੱਸਣ, ਦੀਪਕ ਆਨੰਦ ਤੇ ਗੁਰਮੁਖ ਸਿੰਘ ਬਾਬਾ ਨੂੰ ਅਧਿਆਪਕ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕੀਤਾ ਗਿਆ | ਮੀਟਿੰਗ ਵਿਚ ਹਾਜ਼ਰ ਅਧਿਆਪਕਾਂ ਨੇ ਸਰਬਸੰਮਤੀ ਨਾਲ ਫ਼ੈਸਲਾ ਲਿਆ ਕਿ ਈਸ਼ਰ ਸਿੰਘ ਮੰਝਪੁਰ ਵਲੋਂ ਆਪ-ਹੁਦਰੇ ਢੰਗ ਨਾਲ ਦਲ ਦੇ ਪ੍ਰਮੁੱਖ ਆਗੂਆਂ ਨੂੰ ਭਰੋਸੇ ਵਿਚ ਲਏ ਬਿਨਾਂ ਜ਼ਿਲ੍ਹਾ ਇਕਾਈ ਭੰਗ ਕਰਨ ਤੇ ਨਵੇਂ ਅਹੁਦੇਦਾਰ ਨਿਯੁਕਤ ਕੀਤੇ ਜਾਣ ਦੇ ਮਾਮਲੇ ਦੇ ਵਿਰੋਧ ਵਿਚ ਅਧਿਆਪਕ ਦਲ ਦਾ ਵਫ਼ਦ ਅਗਲੇ ਦਿਨਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲ ਕੇ ਇਹ ਸਾਰਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਲਿਆਏਗਾ | ਮੀਟਿੰਗ ਵਿਚ ਵੱਸਣਦੀਪ ਸਿੰਘ, ਗੁਰਮੀਤ ਸਿੰਘ ਖ਼ਾਲਸਾ, ਪ੍ਰਮੋਦ ਕੁਮਾਰ, ਹਰਦੇਵ ਸਿੰਘ ਖਾਨੋਵਾਲ, ਮਨਦੀਪ ਸਿੰਘ ਫੱਤੂਢੀਂਗਾ, ਮੁਖਤਾਰ ਲਾਲ, ਰੌਸ਼ਨ ਲਾਲ, ਵਿਜੇ ਕੁਮਾਰ, ਮੰਨੂੰ ਕੁਮਾਰ, ਅਰਜਨਜੀਤ ਸਿੰਘ ਫਗਵਾੜਾ, ਰਮੇਸ਼ ਕੁਮਾਰ ਭੇਟਾਂ, ਅਮਰੀਕ ਸਿੰਘ ਰੰਧਾਵਾ, ਰੇਸ਼ਮ ਸਿੰਘ ਰਾਮਪੁਰੀ, ਰਣਜੀਤ ਸਿੰਘ ਤੋਗਾਂਵਾਲਾ, ਮਨਜੀਤ ਸਿੰਘ ਤੋਗਾਂਵਾਲਾ, ਰਾਜੀਵ ਸਹਿਗਲ, ਸੁਰਜੀਤ ਸਿੰਘ, ਹਰਸਿਮਰਤ ਸਿੰਘ ਥਿੰਦ, ਅਮਰਜੀਤ ਸਿੰਘ ਡੈਣਵਿੰਡ, ਹਰਦੀਪ ਸਿੰਘ ਪ੍ਰਮਾਰ ਫਗਵਾੜਾ, ਸੁਖਬੀਰ ਸਿੰਘ ਇੱਬਣ, ਟੋਨੀ ਕੌੜਾ, ਸਰਬਜੀਤ ਸਿੰਘ ਔਜਲਾ, ਕਮਲਜੀਤ ਸਿੰਘ ਬੂਲਪੁਰ, ਸੁਖਬੀਰ ਸਿੰਘ ਇੱਬਣ, ਅਮਰਜੀਤ ਸਿੰਘ ਕਾਲਾ ਸੰਘਿਆਂ, ਵਿਪਨ ਕੁਮਾਰ, ਡਾ: ਅਰਵਿੰਦਰ ਸਿੰਘ ਭਰੋਥ, ਮਨਜੀਤ ਸਿੰਘ ਤੋਗਾਂਵਾਲ, ਸੰਦੀਪ ਸਿੰਘ ਟਿੱਬਾ, ਪਾਰਸ ਧੀਰ, ਅਮਨਪ੍ਰੀਤ ਸਿੰਘ ਵਲਣੀ, ਅਮਰਜੀਤ ਸਿੰਘ ਸੰਧੂ ਚੱਠਾ, ਸੁਰਿੰਦਰ ਕੁਮਾਰ ਸਮੇਤ 60 ਤੋਂ ਵੱਧ ਅਧਿਆਪਕ ਹਾਜ਼ਰ ਸਨ |

ਦੇਸ਼ 'ਚ ਲੱਗੀ ਐਮਰਜੈਂਸੀ ਦਾ ਇੰਦਰ ਕੁਮਾਰ ਗੁਜਰਾਲ ਨੇ ਡਟ ਕੇ ਵਿਰੋਧ ਕੀਤਾ ਸੀ-ਨਰੇਸ਼ ਕੁਮਾਰ ਗੁਜਰਾਲ

ਕਪੂਰਥਲਾ, 4 ਦਸੰਬਰ (ਅਮਰਜੀਤ ਕੋਮਲ)- ਜਦੋਂ ਦੇਸ਼ ਵਿਚ ਐਮਰਜੈਂਸੀ ਲੱਗੀ ਸੀ ਤੇ ਉਸ ਸਮੇਂ ਭਾਈਚਾਰਕ ਸਾਂਝ ਦਾਅ 'ਤੇ ਸੀ, ਉਦੋਂ ਕੋਈ ਵੀ ਵਿਅਕਤੀ ਖੁੱਲ ਕੇ ਗੱਲਬਾਤ ਕਰਨ ਲਈ ਤਿਆਰ ਨਹੀਂ ਸੀ, ਪਰ ਇੰਦਰ ਕੁਮਾਰ ਗੁਜਰਾਲ ਨੇ ਐਮਰਜੈਂਸੀ ਦਾ ਡਟ ਕੇ ਵਿਰੋਧ ਕੀਤਾ ਸੀ | ਇਹ ...

ਪੂਰੀ ਖ਼ਬਰ »

29 ਕਿੱਲੋ ਗਾਂਜਾ ਬਰਾਮਦ, ਓਡੀਸ਼ਾ ਤੋਂ ਲਿਆ ਕੇ ਪੰਜਾਬ ਦੇ ਸ਼ਹਿਰਾਂ 'ਚ ਕਰਦੇ ਸਨ ਸਪਲਾਈ
ਸੀ.ਆਈ.ਏ. ਸਟਾਫ਼ ਵਲੋਂ ਅੰਤਰਰਾਜੀ ਨਸ਼ਾ ਤਸਕਰ ਗਰੋਹ ਦੇ 3 ਮੈਂਬਰ ਗਿ੍ਫ਼ਤਾਰ

ਕਪੂਰਥਲਾ, 4 ਦਸੰਬਰ (ਅਮਰਜੀਤ ਸਿੰਘ ਸਡਾਨਾ)- ਐਸ.ਪੀ.ਡੀ. ਸਰਬਜੀਤ ਸਿੰਘ ਬਾਹੀਆ ਦੇ ਨਿਰਦੇਸ਼ਾਂ ਤਹਿਤ ਡੀ.ਐਸ.ਪੀ.ਡੀ. ਸੁਰਿੰਦਰ ਚਾਂਦ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ 3 ਨਸ਼ਾ ਤਸਕਰਾਂ ਨੂੰ ਭਾਰੀ ਮਾਤਰਾ ਵਿਚ ਗਾਂਜੇ ...

ਪੂਰੀ ਖ਼ਬਰ »

ਜ਼ਖ਼ਮੀ ਮਿਲੇ ਅਣਪਛਾਤੇ ਬਜ਼ੁਰਗ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ

ਢਿਲਵਾਂ, 4 ਦਸੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਰੇਲਵੇ ਪੁਲਿਸ ਢਿਲਵਾਂ ਨੇ ਰੇਲਵੇ ਲਾਈਨਾਂ ਤੋਂ ਇਕ ਅਣਪਛਾਤੇ ਬਜ਼ੁਰਗ ਨੂੰ ਜ਼ਖ਼ਮੀ ਹਾਲਤ 'ਚ ਬਰਾਮਦ ਕੀਤਾ ਹੈ, ਜਿਸ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ | ਇਸ ਸਬੰਧੀ ਰੇਲਵੇ ਪੁਲਿਸ ਢਿਲਵਾਂ ਦੇ ਇੰਚਾਰਜ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ 8 ਨਵੇਂ ਮਾਮਲੇ, ਇਕ ਮੌਤ

ਕਪੂਰਥਲਾ, 4 ਦਸੰਬਰ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨਾਲ ਸਬੰਧਿਤ ਅੱਜ 8 ਨਵੇਂ ਮਾਮਲੇ ਸਾਹਮਣੇ ਆਏ, ਜਦਕਿ ਕਪੂਰਥਲਾ ਨਿਵਾਸੀ ਇਕ 60 ਸਾਲਾ ਵਿਅਕਤੀ ਦੀ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ | ਅੱਜ ਪਾਜ਼ੀਟਿਵ ਆਉਣ ਵਾਲੇ ਮਰੀਜ਼ਾਂ ਵਿਚ ...

ਪੂਰੀ ਖ਼ਬਰ »

ਮੋਬਾਈਲ ਖੋਹ ਕੇ ਭੱਜ ਰਹੇ ਦੋ ਲੁ ਟੇਰੇ ਕਾਬੂ

ਬੇਗੋਵਾਲ, 4 ਦਸੰਬਰ (ਸੁਖਜਿੰਦਰ ਸਿੰਘ)- ਥਾਣਾ ਬੇਗੋਵਾਲ ਪੁਲਿਸ ਨੇ ਏਰੀਆ ਵਿਚ ਚੋਰੀ, ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਠੱਲ ਪਾਉਣ ਲਈ ਚਲਾਈ ਗਈ ਮੁਹਿੰਮ ਅਧੀਨ ਦੋ ਮੋਬਾਈਲ ਖੋਹ ਕੇ ਭੱਜ ਰਹੇ ਦੋ ਲੁਟੇਰਿਆਂ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਠੇਕੇ ਦੇ ਕਰਿੰਦੇ ਤੋਂ ਨਕਦੀ ਖੋਹ ਕੇ ਫ਼ਰਾਰ

ਕਪੂਰਥਲਾ, 4 ਦਸੰਬਰ (ਸਡਾਨਾ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਤਲਵੰਡੀ ਮਹਿਮਾ ਵਿਚ ਬਣੇ ਸ਼ਰਾਬ ਦੇ ਠੇਕੇ ਦੇ ਕਰਿੰਦੇ ਪਾਸੋਂ ਨਕਦੀ ਖੋਹਣ ਦੇ ਮਾਮਲੇ ਸਬੰਧੀ ਥਾਣਾ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਕਮਲਜੀਤ ...

ਪੂਰੀ ਖ਼ਬਰ »

ਏਕ ਨੂਰ ਸੁਸਾਇਟੀ ਤੇ ਸਿੱਖ ਰਿਲੀਫ਼ ਸੰਸਥਾ ਯੂ.ਕੇ. ਵਲੋਂ ਦੂਜੀ ਰਸਦ ਰਵਾਨਾ

ਨਡਾਲਾ, 4 ਦਸੰਬਰ (ਮਾਨ)-ਦਿਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਦਾ ਹੌਸਲਾ ਮਜ਼ਬੂਤ ਕਰਨ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਮੁੱਖ ਰੱਖਦਿਆਂ ਸਮਾਜ ਸੇਵੀ ਸੰਸਥਾਵਾਂ ਵਲੋਂ ਕਿਸਾਨਾਂ ਦੀ ਹਰ ਪੱਖੋਂ ਮਦਦ ਕੀਤੀ ਜਾ ਰਹੀ ਹੈ | ਇਸੇ ਕੜੀ ਤਹਿਤ ਏਕ ਨੂਰ ਅਵੇਅਰਨੈੱਸ ...

ਪੂਰੀ ਖ਼ਬਰ »

ਬਾਬਾ ਨਾਨਕ ਲੰਗਰ ਹਾਲ ਸੈਦੋ ਭੁਲਾਣਾ ਕਮੇਟੀ ਦੇ ਆਗੂਆਂ ਦਾ ਸਨਮਾਨ

ਹੁਸੈਨਪੁਰ, 4 ਦਸੰਬਰ (ਸੋਢੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਨਾਨਕ ਲੰਗਰ ਹਾਲ ਪ੍ਰਬੰਧਕ ਕਮੇਟੀ ਸੈਦੋ ਭੁਲਾਣਾ (ਆਰ. ਸੀ. ਐਫ.) ਵਲੋਂ ਹਰ ਸਾਲ ਸੰਗਤਾਂ ਲਈ ਲਗਾਏ ਜਾਂਦੇ ਲੰਗਰ ਲਈ ਧਰਮ ਪ੍ਰਚਾਰ ਕਮੇਟੀ ਸ਼ੋ੍ਰਮਣੀ ਗੁਰਦੁਆਰਾ ...

ਪੂਰੀ ਖ਼ਬਰ »

ਅੱਖਰਕਾਰੀ ਮੁਹਿੰਮ ਜ਼ਿਲ੍ਹੇ ਦੇ ਅਧਿਆਪਕਾਂ ਨੂੰ ਸੁੰਦਰ ਲਿਖਾਈ ਲਿਖਣ ਦੇ ਸਮਰੱਥ ਬਣਾਏਗੀ-ਲਾਸਾਨੀ

ਕਪੂਰਥਲਾ, 4 ਦਸੰਬਰ (ਅਮਰਜੀਤ ਕੋਮਲ)-ਸਿੱਖਿਆ ਵਿਭਾਗ ਵਲੋਂ ਇਕ ਵਿਲੱਖਣ ਅੱਖਰਕਾਰੀ ਮੁਹਿਮ ਚਲਾ ਕੇ ਜ਼ਿਲ੍ਹੇ ਦੇ ਲਗਭਗ 1100 ਦੇ ਕਰੀਬ ਅਧਿਆਪਕਾਂ ਨੂੰ ਸੁੰਦਰ ਲਿਖਾਈ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਜਿਸ ਦੇ ਸਿੱਟੇ ਵਜੋਂ ਆਉਣ ਵਾਲੇ ਸਮੇਂ ਵਿਚ ਕਪੂਰਥਲਾ ਜ਼ਿਲ੍ਹੇ ...

ਪੂਰੀ ਖ਼ਬਰ »

ਸਿੱਖ ਰਿਲੀਫ਼, ਏਕ ਨੂਰ ਤੇ ਅਖੰਡ ਕੀਰਤਨੀ ਜਥੇ ਵਲੋਂ ਸਿੰਘੂ ਬਾਰਡਰ 'ਤੇ ਸੇਵਾ ਜਾਰੀ

ਨਡਾਲਾ, 4 ਦਸੰਬਰ (ਮਾਨ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਦੇਸ਼ ਭਰ ਦੇ ਕਿਸਾਨਾਂ ਨੇ ਚੁਫੇਰਿਓਾ ਦਿੱਲੀ ਨੂੰ ਘੇਰਿਆ ਹੋਇਆ ਹੈ | ਉੱਥੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਕਿਸਾਨਾਂ ਦੀ ਮਦਦ ਲਈ ਮੈਦਾਨ ਵਿਚ ...

ਪੂਰੀ ਖ਼ਬਰ »

ਪਿੰਡ ਬੂਟ 'ਚ ਪ੍ਰਸ਼ਾਸਨ ਵਲੋਂ ਜਾਗਰੂਕਤਾ ਕੈਂਪ

ਕਪੂਰਥਲਾ, 4 ਦਸੰਬਰ (ਵਿ.ਪ੍ਰ.)- ਪ੍ਰਸ਼ਾਸਨ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਵੱਡੇ ਯਤਨ ਕੀਤੇ ਗਏ ਹਨ, ਪਰ ਲੋਕਾਂ ਤੇ ਵਿਸ਼ੇਸ਼ ਕਰਕੇ ਮਾਪਿਆਂ ਦੀ ਸਰਗਰਮ ਭੂਮਿਕਾ ਤੋਂ ਬਿਨਾਂ ਇਸ ਸਮਾਜਿਕ ਕੋਹੜ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ | ਇਨ•ਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਪੰਜਾਬ ਗ੍ਰਾਮੀਣ ਬੈਂਕ ਦੇ ਮੈਨੇਜਰ ਤਲਵਿੰਦਰ ਸਿੰਘ ਦੀ ਸੇਵਾ ਮੁਕਤੀ 'ਤੇ ਸਮਾਗਮ

ਕਪੂਰਥਲਾ, 4 ਦਸੰਬਰ (ਵਿ.ਪ੍ਰ.)- ਪੰਜਾਬ ਗ੍ਰਾਮੀਣ ਬੈਂਕ ਦੇ ਮੈਨੇਜਰ ਤਲਵਿੰਦਰ ਸਿੰਘ ਆਪਣੀ ਲਗਭਗ 36 ਸਾਲ ਦੀ ਬੈਂਕ ਵਿਚ ਸੇਵਾ ਉਪਰੰਤ ਸੇਵਾ ਮੁਕਤ ਹੋਣ 'ਤੇ ਬੈਂਕ ਦੇ ਮੁੱਖ ਦਫ਼ਤਰ ਦੇ ਸਟਾਫ਼ ਵਲੋਂ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ | ਇਸ ਸਬੰਧ ਵਿਚ ਹੋਏ ...

ਪੂਰੀ ਖ਼ਬਰ »

ਮਾਤਾ ਸੁਰਿੰਦਰ ਕੌਰ ਨੂੰ ਸ਼ਰਧਾਂਜਲੀਆਂ ਭੇਟ

ਫਗਵਾੜਾ, 4 ਦਸੰਬਰ (ਤਰਨਜੀਤ ਸਿੰਘ ਕਿੰਨੜਾ)–ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੀਨਾ ਰਾਣੀ ਭਬਿਆਣਾ ਦੀ ਮਾਤਾ ਸੁਰਿੰਦਰ ਕੌਰ (62) ਪਤਨੀ ਤੇਲੂ ਰਾਮ ਜਿਨ੍ਹਾਂ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ ਸੀ, ਨਮਿਤ ਸੁਖਮਨੀ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਰਿਹਾਣਾ ਜੱਟਾਂ ...

ਪੂਰੀ ਖ਼ਬਰ »

ਹਲਕਾ ਸੁਲਤਾਨਪੁਰ ਲੋਧੀ 'ਚ ਚੰਡੀਗੜ੍ਹ ਦੀ ਤਰ੍ਹਾਂ ਵਸਿਆ ਪਿੰਡ ਦੁਰਗਾਪੁਰ

ਹੁਸੈਨਪੁਰ- ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਅਧੀਨ ਆਉਂਦਾ ਚੰਡੀਗੜ੍ਹ ਦੀ ਤਰ੍ਹਾਂ ਵਸਿਆ ਪਿੰਡ ਦੁਰਗਾਪੁਰ ਪੰਜਾਬ ਭਰਦੇ ਪਿੰਡਾਂ ਲਈ ਮਿਸਾਲ ਬਣਿਆ ਹੋਇਆ ਹੈ | ਕਪੂਰਥਲਾ ਸੁਲਤਾਨਪੁਰ ਲੋਧੀ ਜੀ. ਟੀ. ਰੋਡ ਤੋਂ 2 ਕਿੱਲੋਮੀਟਰ ਦੀ ਦੂਰੀ ਤੇ ਸਥਿਤ ਪਿੰਡ ...

ਪੂਰੀ ਖ਼ਬਰ »

ਸੰਤ ਸਮਾਜ ਵੀ ਕਿਸਾਨਾਂ ਦੇ ਹੱਕ 'ਚ ਦਿੱਲੀ ਜਾਵੇਗਾ-ਸੰਤ ਪ੍ਰੀਤਮ ਸਿੰਘ

ਫਗਵਾੜਾ, 4 ਦਸੰਬਰ (ਅਸ਼ੋਕ ਕੁਮਾਰ ਵਾਲੀਆ)- ਸਮੂਹ ਸੰਤ ਸਮਾਜ ਕਿਸਾਨਾਂ ਦੇ ਹੱਕ ਵਿਚ ਦਿੱਲੀ ਜਾਵੇਗਾ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆ ਸਾਧੂ ਸੰਪਰਦਾਇ ਸੁਸਾਇਟੀ ਦੇ ਮਹਾਪੁਰਸ਼ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆ ਨੇ ਕਿਹਾ ਕਿ ਜੇਕਰ ਦੇਸ ਦੇ ਅੰਨਦਾਤਾ ...

ਪੂਰੀ ਖ਼ਬਰ »

ਸਰਕਾਰੀ ਰਿਆਇਤਾਂ ਕਾਰਨ ਜ਼ਿਲ੍ਹੇ 'ਚ ਨਵੇਂ ਉਦਯੋਗ ਸਥਾਪਤ ਕਰਨ ਲਈ ਸੁਖਾਵਾਂ ਮਾਹੌਲ-ਰਾਹੁਲ ਚਾਬਾ

ਕਪੂਰਥਲਾ, 4 ਦਸੰਬਰ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਇਸ ਸਮੇਂ ਨਵੇਂ ਕਾਰੋਬਾਰ ਸਥਾਪਤ ਕਰਨ ਲਈ ਸੁਖਾਵਾਂ ਮਾਹੌਲ ਹੈ | ਇਸ ਲਈ ਨਿਵੇਸ਼ਕਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਰਿਆਇਤਾਂ ਤੋਂ ਲਾਹਾ ਲੈ ਕੇ ਵੱਧ ਤੋਂ ਵੱਧ ਨਿਵੇਸ਼ ਕਰਨਾ ਚਾਹੀਦਾ ਹੈ | ਇਹ ...

ਪੂਰੀ ਖ਼ਬਰ »

ਮਸੀਹ ਭਾਈਚਾਰੇ ਵਲੋਂ ਕਿਸਾਨਾਂ ਦੇ ਸੰਘਰਸ਼ ਦੀ ਸਫਲਤਾ ਲਈ ਅਰਦਾਸ

ਕਪੂਰਥਲਾ, 4 ਦਸੰਬਰ (ਵਿ.ਪ੍ਰ.)-ਮਸੀਹ ਭਾਈਚਾਰੇ ਨਾਲ ਸਬੰਧਿਤ ਪਾਸਟਰ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦੀ ਇਕ ਮੀਟਿੰਗ ਸੇਂਟ ਪਾਲ ਚਰਚ ਸੀ.ਐਨ.ਆਈ. ਡੀ.ਸੀ. ਚੌਾਕ ਕਪੂਰਥਲਾ ਵਿਖੇ ਚੇਅਰਮੈਨ ਕੇ.ਐਸ. ਮੈਥਿਊ ਤੇ ਪਾਸਟਰ ਸਲੀਮ ਮਸੀਹ ਦੀ ਅਗਵਾਈ ਵਿਚ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਪੁਲਿਸ ਚੌਕੀ ਨਡਾਲਾ ਭੁਲੱਥ ਰੋਡ 'ਤੇ ਤਬਦੀਲ

ਨਡਾਲਾ, 4 ਦਸੰਬਰ (ਮਾਨ)-ਪੁਲਿਸ ਚੌਕੀ ਨਡਾਲਾ ਭੁਲੱਥ ਰੋਡ 'ਤੇ ਬਣੀ ਨਵੀਂ ਇਮਾਰਤ ਵਿਚ ਤਬਦੀਲ ਹੋ ਗਈ ਹੈ | ਵਿਭਾਗ ਵਲੋਂ ਬੱਸ ਅੱਡੇ ਪਿੱਛੇ ਬਣੀ ਇਮਾਰਤ ਦੀਆਂ ਚਾਬੀਆਂ ਨਗਰ ਪੰਚਾਇਤ ਨੂੰ ਸੌਾਪ ਦਿੱਤੀਆਂ ਹਨ | ਇਸ ਮੌਕੇ ਪੁੱਜੇ ਕਾਂਗਰਸ ਆਗੂ ਅਮਨਦੀਪ ਸਿੰਘ ਗੋਰਾ ਗਿੱਲ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਨੇ ਕਰਵਾਇਆ ਸੈਮੀਨਾਰ

ਫਗਵਾੜਾ, 4 ਦਸੰਬਰ (ਹਰੀਪਾਲ ਸਿੰਘ)- ਟਰੈਫਿਕ ਪੁਲਿਸ ਫਗਵਾੜਾ ਵਲੋਂ ਅੱਜ ਸੜਕੀ ਹਾਦਸੇ ਰੋਕਣ ਸਬੰਧੀ ਜਾਗਰੂਕਤਾ ਫੈਲਾਉਣ ਲਈ ਆਟੋ ਯੂਨੀਅਨ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਟਰੈਫ਼ਿਕ ਇੰਚਾਰਜ ਇੰਸਪੈਕਟਰ ਅਮਨ ਕੁਮਾਰ ਨੇ ਆਪਣੇ ਸੰਬੋਧਨ ਵਿਚ ਕਿਹਾ ...

ਪੂਰੀ ਖ਼ਬਰ »

ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ ਦੇ ਮੈਂਬਰਾਂ ਤੇ ਸਹਿਯੋਗੀਆਂ ਨੂੰ ਮਿਲੇ ਭਾਸ਼ਾ ਵਿਭਾਗ ਪੁਰਸਕਾਰ

ਫਗਵਾੜਾ, 4 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ (ਰਜਿ:) ਦੇ ਮੈਂਬਰਾਂ ਅਤੇ ਸਹਿਯੋਗੀਆਂ ਡਾ: ਹਰਜਿੰਦਰ ਵਾਲੀਆ (ਸ਼੍ਰੋਮਣੀ ਪੰਜਾਬੀ ਸਾਹਿਤਕ ਪੁਰਸਕਾਰ), ਡਾ: ਗਿਆਨ ਸਿੰਘ (ਸ਼੍ਰੋਮਣੀ ਪੰਜਾਬੀ ਗਿਆਨ ਪੁਰਸਕਾਰ), ਐਸ. ਬਲਵੰਤ ਯੂ.ਕੇ. ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਬਾਦਲ ਵਲੋਂ ਪੁਰਸਕਾਰ ਵਾਪਸ ਕਰਨਾ ਸ਼ਲਾਘਾਯੋਗ-ਰਿੰਪੀ

ਭੁਲੱਥ, 4 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਸ਼ੋ੍ਰਮਣੀ ਅਕਾਲੀ ਦਲ ਭੁਲੱਥ ਦੇ ਸਮੂਹ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਸ਼ਹਿਰੀ ਪ੍ਰਧਾਨ ਰਣਜੀਤ ਸਿੰਘ ਰਿੰਪੀ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸਮੂਹ ਵਰਕਰਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ...

ਪੂਰੀ ਖ਼ਬਰ »

ਪਿੰਡ ਸੰਗਤਪੁਰ ਵਿਖੇ ਬਰਸੀ ਸਮਾਗਮ ਅੱਜ ਤੋਂ

ਖਲਵਾੜਾ, 4 ਦਸੰਬਰ (ਮਨਦੀਪ ਸੰਧੂ)- ਸੰਤ ਬਾਬਾ ਨਿਹਾਲ ਸਿੰਘ ਸੰਗਤਪੁਰ ਦਾ ਬਰਸੀ ਸਮਾਗਮ ਗੁਰਦੁਆਰਾ ਸੰਤ ਬਾਬਾ ਨਿਹਾਲ ਸਿੰਘ ਸੰਗਤਪੁਰ ਤਹਿਸੀਲ ਫਗਵਾੜਾ ਵਿਖੇ ਸਮੂਹ ਸੰਗਤ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵਲੋਂ 5 ਤੋਂ 7 ਦਸੰਬਰ ਤੱਕ ਸ਼ਰਧਾ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦਾ ਹੱਲ ਨਾ ਹੋਣ 'ਤੇ ਭਾਜਪਾ ਮੰਡਲ ਪਾਂਸ਼ਟਾ ਦੇ ਪ੍ਰਧਾਨ ਵਲੋਂ ਅਸਤੀਫ਼ਾ

ਖਲਵਾੜਾ, 4 ਦਸੰਬਰ (ਮਨਦੀਪ ਸੰਧੂ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੇ ਸਿੰਘੂ ਬਾਰਡਰ 'ਤੇ ਇਕ ਹਫ਼ਤੇ ਤੋਂ ਜਾਰੀ ਕਿਸਾਨਾਂ ਦੇ ਅੰਦੋਲਨ ਦਾ ਕੋਈ ਢੁਕਵਾਂ ਹੱਲ ਨਾ ਹੋਣ ਦੇ ਚੱਲਦਿਆਂ ਅੱਜ ਭਾਜਪਾ ਮੰਡਲ ਪਾਂਸ਼ਟਾ ਦੇ ...

ਪੂਰੀ ਖ਼ਬਰ »

ਮੋਦੀ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ 'ਚ ਕਿਸਾਨ ਵਧ-ਚੜ੍ਹ ਕੇ ਹਿੱਸਾ ਲੈਣ-ਵੰਝ, ਸ਼ਾਮਾ

ਹੁਸੈਨਪੁਰ, 4 ਦਸੰਬਰ (ਸੋਢੀ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀਬਾੜੀ ਸਬੰਧੀ ਬਣਾਏ ਗਏ ਤਿੰਨ ਕਾਲੇ ਕਾਨੰੂਨਾਂ ਖ਼ਿਲਾਫ਼ ਦੇਸ਼ ਭਰਦੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਵਿਚ ਹਰ ਦੇਸ਼ ਵਾਸੀ ਨੂੰ ਵਧ-ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ | ਇਹ ਸ਼ਬਦ ਸਰਪੰਚ ...

ਪੂਰੀ ਖ਼ਬਰ »

ਨਰਿੰਦਰ ਮੋਦੀ ਅੜੀਅਲ ਵਤੀਰਾ ਤਿਆਗੇ-ਬਿੱਲਾ, ਸ਼ਰਮਾ, ਗੋਰਾ

ਢਿਲਵਾਂ, 4 ਦਸੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)- ਬੀਤੇ ਸਮੇਂ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਿੰਨ ਕਿਸਾਨ ਵਿਰੋਧੀ ਕਾਨੰੂਨਾਂ ਦਾ ਪੂਰਾ ਦੇਸ਼ ਵਿਰੋਧ ਕਰ ਰਿਹਾ ਹੈ, ਕੇਂਦਰ ਸਰਕਾਰ ਤੋਂ ਆਪਣਾ ਹੱਕ ਲੈਣ ਲਈ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ, ...

ਪੂਰੀ ਖ਼ਬਰ »

ਗੁ: ਬੇਬੇ ਨਾਨਕੀ ਜੀ 'ਚ ਕਿਸਾਨ ਅੰਦੋਲਨ ਦੀ ਚੜ੍ਹਦੀ ਕਲਾ ਲਈ ਭੋਗ ਪਾਏ

ਸੁਲਤਾਨਪੁਰ ਲੋਧੀ, 4 ਦਸੰਬਰ (ਹੈਪੀ, ਥਿੰਦ)- ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਟਰੱਸਟ ਯੂ.ਕੇ. ਤੇ ਸੁਲਤਾਨਪੁਰ ਲੋਧੀ ਵਲੋਂ ਚੇਅਰਮੈਨ ਜੈਪਾਲ ਸਿੰਘ ਤੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਚਾਨਾ ਦੀ ਅਗਵਾਈ ਤੇ ਮੈਨੇਜਰ ਗੁਰਦਿਆਲ ਸਿੰਘ ਯੂ.ਕੇ. ਦੀ ਦੇਖਰੇਖ 'ਚ ...

ਪੂਰੀ ਖ਼ਬਰ »

ਅਧਿਆਪਕਾਂ ਦੇ ਹੱਕਾਂ ਦੀ ਰਾਖੀ ਕਰਨ ਵਾਲੇ ਨੁਮਾਇੰਦਿਆਂ ਨੂੰ ਪ੍ਰਧਾਨਗੀ ਦੇਣ ਤੇ ਸਟੇਟ ਕਮੇਟੀ ਦਾ ਧੰਨਵਾਦ

ਭੁਲੱਥ, 4 ਦਸੰਬਰ (ਮਨਜੀਤ ਸਿੰਘ ਰਤਨ)- ਬਲਾਕ ਨਡਾਲਾ ਅਤੇ ਭੁਲੱਥ ਦੇ ਅਧਿਆਪਕ ਦਲ ਵਲੋਂ ਹੰਗਾਮੀ ਮੀਟਿੰਗ ਬੁਲਾਈ ਗਈ, ਜਿਸ ਦੀ ਪ੍ਰਧਾਨਗੀ ਅਧਿਆਪਕ ਦਲ ਦੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਖੱਸਣ ਨੇ ਕੀਤੀ | ਇਸ ਮੀਟਿੰਗ ਵਿਚ ਵੱਖ-ਵੱਖ ਬੁਲਾਰਿਆਂ ਵਲੋਂ ਸਟੇਟ ਕਮੇਟੀ ਦਾ ...

ਪੂਰੀ ਖ਼ਬਰ »

ਸਿਰਜਣਾ ਕੇਂਦਰ ਵਲੋਂ ਸੁੰਦਰ ਸਿੰਘ ਵਧਵਾ ਦੀ ਪੁਸਤਕ 'ਗਰੇਸ ਇਨ ਗੁਰੂ ਨਾਨਕ ਬਾਣੀ' ਜਾਰੀ

ਕਪੂਰਥਲਾ, 4 ਦਸੰਬਰ (ਸਡਾਨਾ)- ਸਿਰਜਣਾ ਕੇਂਦਰ ਵਲੋਂ ਆਪਣੀਆਂ ਸਾਹਿਤਕ ਸਰਗਰਮੀਆਂ ਨੂੰ ਜਾਰੀ ਰੱਖਦਿਆਂ ਪਿ੍ੰਸੀਪਲ ਡਾ: ਸੁੰਦਰ ਸਿੰਘ ਵਧਵਾ ਵਲੋਂ ਲਿਖੀ ਪੁਸਤਕ 'ਗਰੇਸ ਇਨ ਗੁਰੂ ਨਾਨਕ ਬਾਣੀ' ਜਾਰੀ ਕੀਤੀ ਗਈ | ਇਸ ਸਬੰਧੀ ਸੰਖੇਪ ਸਮਾਗਮ ਤੇ ਕਵੀ ਦਰਬਾਰ ਵੀ ਕਰਵਾਇਆ ...

ਪੂਰੀ ਖ਼ਬਰ »

ਜ਼ਹਿਰੀਲਾ ਦੁੱਧ ਪੀਣ ਵਾਲੀ ਮਾਂ-ਧੀ ਦਾ ਗਮਗੀਨ ਮਾਹੌਲ 'ਚ ਕੀਤਾ ਅੰਤਿਮ ਸੰਸਕਾਰ

ਖਲਵਾੜਾ, 4 ਦਸੰਬਰ (ਮਨਦੀਪ ਸੰਧੂ)- ਪਿੰਡ ਮਲਕਪੁਰ ਵਿਖੇ ਤਿੰਨ ਬੱਚਿਆਂ ਸਮੇਤ ਗਲਤੀ ਨਾਲ ਦੁੱਧ ਵਿਚ ਜ਼ਹਿਰੀਲੀ ਚੀਜ਼ ਮਿਲਾ ਕੇ ਪੀਣ ਨਾਲ ਮੌਤ ਦਾ ਸ਼ਿਕਾਰ ਬਣੀ ਨਿਰਮਲ ਕੌਰ (35) ਅਤੇ ਉਸਦੀ 11 ਸਾਲਾਂ ਦੀ ਲੜਕੀ ਕੋਮਲਪ੍ਰੀਤ ਕੌਰ ਦਾ ਅੱਜ ਪਿੰਡ ਦੇ ਸ਼ਮਸ਼ਾਨਘਾਟ ਵਿਖੇ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਜਥੇ: ਸੰਤੋਖ ਸਿੰਘ ਮੰਨਣ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਕਾਲਾ ਸੰਘਿਆਂ, 4 ਦਸੰਬਰ (ਬਲਜੀਤ ਸਿੰਘ ਸੰਘਾ)- ਅਕਾਲੀ ਦਲ ਦੇ ਸਰਕਲ ਸਦਰ ਦੇ ਪ੍ਰਧਾਨ ਇੰਦਰਜੀਤ ਸਿੰਘ ਮੰਨਣ ਦੇ ਪਿਤਾ ਅਤੇ ਲੈਂਡਮਾਰਟਗੇਜ਼ ਬੈਂਕ ਕਪੂਰਥਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਸੰਤੋਖ ਸਿੰਘ ਬਾਜਵਾ (ਸਾਬਕਾ ਸਰਪੰਚ) ਦੀ ਮਿ੍ਤਕ ਦੇਹ ਦਾ ਅੰਤਿਮ ਸਸਕਾਰ ...

ਪੂਰੀ ਖ਼ਬਰ »

ਮੰਡੇਰ ਬੇਟ ਤੋਂ ਗੱਡੀਆਂ ਦਾ ਕਾਫ਼ਲਾ ਦਿੱਲੀ ਲਈ ਰਵਾਨਾ

ਢਿਲਵਾਂ, 4 ਦਸੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੂਬੇ ਦੇ ਸਮੂਹ ਕਿਸਾਨਾਂ ਸਮੇਤ ਹੋਰਨਾਂ ਸੂਬਿਆਂ ਦੇ ਕਿਸਾਨਾਂ ਵਲੋਂ ਦਿੱਲੀ ਵਿਖੇ ਕੀਤੇ ਜਾ ਰਹੇ ਸੰਘਰਸ਼ 'ਚ ਜਿੱਥੇ ਵੱਖ-ਵੱਖ ਵਰਗਾਂ ਦੇ ਲੋਕ ਆਪ ਮੁਹਾਰੇ ਸ਼ਿਰਕਤ ...

ਪੂਰੀ ਖ਼ਬਰ »

ਕਿਸਾਨਾਂ ਦੇ ਸਮਰਥਨ 'ਚ ਰੋਸ ਵਿਖਾਵਾ ਅੱਜ

ਫੱਤੂਢੀਂਗਾ, 4 ਦਸੰਬਰ (ਬਲਜੀਤ ਸਿੰਘ)-ਦਿੱਲੀ ਵਿਖੇ ਚੱਲ ਰਹੇ ਕਿਸਾਨ ਸੰਘਰਸ਼ ਨੂੰ ਹੋਰ ਤੇਜ਼ ਕਰਨ ਤੇ ਉਨ੍ਹਾਂ ਦੇ ਸਮਰਥਨ ਵਿਚ 5 ਦਸੰਬਰ ਨੂੰ ਸਵੇਰੇ 11 ਵਜੇ ਰੋਸ ਪ੍ਰਦਰਸ਼ਨ ਕਰ ਪ੍ਰਧਾਨ ਮੰਤਰੀ ਮੋਦੀ ਪੁਤਲਾ ਫੂਕਿਆ ਜਾਵੇਗਾ | ਇਸ ਸਬੰਧੀ ਕਿਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX