ਭੰਗਾਲਾ, 12 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ)-ਭੰਗਾਲਾ ਦੇ ਨਜ਼ਦੀਕ ਪੈਂਦੇ ਕਸਬਾ ਹਰਸੇ ਮਾਨਸਰ ਟੋਲ ਪਲਾਜ਼ਾ ਵਿਖੇ ਸਮੂਹ ਕਿਸਾਨ ਜਥੇਬੰਦੀਆਂ ਵਲੋਂ ਤਿੰਨ ਕਾਲੇ ਕਾਨੂੰਨ ਵਾਪਸ ਕਰਵਾਉਣ ਲਈ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨ ਦਾ ਰੋਸ ਧਰਨਾ 94ਵੇਂ ਦਿਨ 'ਚ ਵੀ ਜਾਰੀ ਰਿਹਾ | ਇਸ ਮੌਕੇ ਸੁਰਜੀਤ ਸਿੰਘ ਬਿੱਲਾ, ਪ੍ਰਧਾਨ ਵਿਜੇ ਬਹਿਬਲਮੰਝ, ਮਾਸਟਰ ਨਰਿੰਦਰ ਸਿੰਘ ਗੋਲੀ, ਮਾਸਟਰ ਯੋਧ ਸਿੰਘ ਕੋਟਲੀ ਖ਼ਾਸ, ਅਵਤਾਰ ਸਿੰਘ ਬੌਬੀ, ਮਾਸਟਰ ਸਵਰਣ ਸਿੰਘ ਆਦਿ ਦੀ ਅਗਵਾਈ ਹੇਠਾਂ ਤਿੰਨ ਕਾਲੇ ਕਾਨੰੂਨ ਦੀਆ ਕਾਪੀਆਂ ਸਾੜੀਆਂ ਗਈਆਂ ਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਉਨ੍ਹਾਂ ਕਿਹਾ ਕਿ 26 ਜਨਵਰੀ ਦੇ ਮੌਕੇ 'ਤੇ ਪੰਜਾਬ ਤੋਂ ਵੱਡੀ ਗਿਣਤੀ ਚ ਕਿਸਾਨ ਟਰੈਕਟਰ-ਟਰਾਲੀਆਂ ਸਮੇਤ ਕਿਸਾਨ ਪਰੇਡ 'ਚ ਸ਼ਾਮਿਲ ਹੋਣਗੇ | ਇਸ ਮੌਕੇ ਸਰਪੰਚ ਮੋਹਨ ਸਿੰਘ ਟਾਂਡਾ ਰਾਮ ਸਹਾਏ ਵਲੋਂ ਵੱਡੇ ਪੱਧਰ 'ਤੇ ਟਰੈਕਟਰ ਲੈ ਕੇ ਹਰਸੇ ਮਾਨਸਰ ਟੋਲ ਪਲਾਜ਼ਾ 'ਤੇ ਪਹੁੰਚੇ ਤੇ ਦਿੱਲੀ ਨੂੰ ਰਵਾਨਾ ਹੋਏ | ਇਸ ਮੌਕੇ ਜਥੇਦਾਰ ਹਰਬੰਸ ਸਿੰਘ ਮੰਝਪੁਰ, ਕਿਰਪਾਲ ਸਿੰਘ ਗੇਰਾ, ਈਸ਼ਰ ਸਿੰਘ ਮੰਝਪੁਰ, ਸੁਰਜੀਤ ਸਿੰਘ ਭੱਟੀਆਂ ਜੱਟਾ, ਭਾਈ ਮੋਹਨ ਸਿੰਘ ਟਾਂਡਾ ਰਾਮ ਸਹਾਏ, ਜਸਵੰਤ ਸਿੰਘ, ਲੰਬੜਦਾਰ ਰਵੇਲ ਸਿੰਘ, ਬਲਜੀਤ ਸਿੰਘ ਛੰਨੀ ਨੰਦ ਸਿੰਘ, ਸਰਪੰਚ ਦਿਲਬਾਗ ਸਿੰਘ ਰੰਧਾਵਾ, ਸ਼ਮਸ਼ੇਰ ਸਿੰਘ ਲਾਡਪੁਰ, ਮਨਪ੍ਰੀਤ ਸਿੰਘ, ਜਗਦੇਵ ਸਿੰਘ, ਦਵਿੰਦਰ ਸਿੰਘ ਪਲਾਕੀ, ਬਾਪੂ ਬਲਕਾਰ ਸਿੰਘ ਮੱਲੀ, ਬਲਜਿੰਦਰ ਸਿੰਘ ਚੀਮਾ, ਕਾਮਰੇਡ ਧਿਆਨ ਸਿੰਘ, ਨਿਰਮਲ ਸਿੰਘ ਲਾਡਪੁਰ, ਕੁਲਵਿੰਦਰ ਸਿੰਘ, ਸੁਮਿੰਦਰ ਸਿੰਘ ਲਾਡਪੁਰ, ਸੁਮਿੱਤਰ ਸਿੰਘ, ਲਖਵਿੰਦਰ ਸਿੰਘ ਲੱਖੀ ਆਬਾਦਗੜ੍ਹ, ਨਿਰਮਲ ਸਿੰਘ ਚੀਫ਼, ਜਥੇਦਾਰ ਲਖਵਿੰਦਰ ਸਿੰਘ ਟਿੰਮੀ ਹਾਜੀਪੁਰ, ਜਗਦੇਵ ਸਿੰਘ ਭੱਟੀਆਂ, ਸੁਰਜੀਤ ਸਿੰਘ ਬਿੱਲਾ, ਮਾਸਟਰ ਯੋਧ ਸਿੰਘ, ਸੰਤੋਖ ਸਿੰਘ ਪਲਾਕੀ, ਰਾਜਿੰਦਰ ਸਿੰਘ ਲੋਹਗੜ੍ਹ, ਮਾਸਟਰ ਦਲਵੀਰ ਸਿੰਘ ਬਿਸ਼ਨਪੁਰ, ਕੁਲਦੀਪ ਸਿੰਘ ਰੰਗਾ, ਸ਼ਮਸ਼ੇਰ ਸਿੰਘ ਗੁਰਦਾਸਪੁਰ, ਸਮਿੰਦਰ ਸਿੰਘ ਪਲਾਕੀ, ਰੌਸ਼ਨ ਸਿੰਘ ਲਾਡਪੁਰ, ਗੁਰਮੀਤ ਸਿੰਘ ਪਟਵਾਰੀ, ਇੰਦਰਜੀਤ ਸਿੰਘ, ਬਲਜੀਤ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ, ਹਰਮਨ ਸਿੰਘ ਆਦਿ ਕਿਸਾਨ ਹਾਜ਼ਰ ਸਨ |
ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਦਿਖਾਈਆਂ ਕਾਲੀਆ ਝੰਡੀਆਂ
ਭੰਗਾਲਾ ਦੇ ਨਜ਼ਦੀਕ ਪੈਂਦੇ ਕਸਬਾ ਹਰਸਾ ਮਨਸਰ ਟੋਲ ਪਲਾਜ਼ਾ ਵਿਖੇ ਮੰਗਲਵਾਰ ਸ਼ਾਮੀਂ 3.30 ਵਜੇ ਦੇ ਕਰੀਬ ਜਲੰਧਰ ਤੋਂ ਪਠਾਨਕੋਟ ਵੱਲ ਜਾ ਰਹੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਕਾਫ਼ਲੇ ਨੂੰ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਟੋਲ ਪਲਾਜ਼ਾ 'ਤੇ 7ਵੀਂ ਵਾਰ ਕਾਲੀਆ ਝੰਡੀਆਂ ਦਿਖਾਈਆਂ ਗਈਆਂ ਹਨ |
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 6 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 7898 ਹੋ ਗਈ ਹੈ | ਇਸ ਸਬੰਧੀ ਸਿਵਲ ਸਰਜਨ ਡਾ: ਰਣਜੀਤ ਸਿੰਘ ਨੇ ਦੱਸਿਆ ਕਿ 647 ਸੈਂਪਲਾਂ ਦੀ ਪ੍ਰਾਪਤ ਹੋਈ ...
ਤਲਵਾੜਾ, 12 ਜਨਵਰੀ (ਸ਼ਮੀ)-ਪੌਾਗ ਡੈਮ ਦੀ ਮਹਾਰਾਣਾ ਪ੍ਰਤਾਪ ਸਾਗਰ ਝੀਲ ਜੋ ਵਿਸ਼ਵ ਰਾਮਸਰ ਪੰਛੀ ਰੱਖ ਵਜੋਂ ਵੀ ਜਾਣੀ ਜਾਂਦੀ ਹੈ, ਵਿਚ ਪਿਛਲੇ 16 ਦਿਨਾਂ ਤੋਂ ਏਵੀਅਨ ਫ਼ਲੂ (ਬਰਡ ਫ਼ਲੂ) ਨਾਲ ਪ੍ਰਵਾਸੀ ਪੰਛੀਆਂ ਦੀ ਦਾ ਮਰਨਾ ਜਾਰੀ ਹੈ ਤੇ ਹੁਣ ਤੱਕ ਇਸ ਫ਼ਲੂ ਨਾਲ 4637 ...
ਹੁਸ਼ਿਆਰਪੁਰ, 12 ਜਨਵਰੀ (ਨਰਿੰਦਰ ਸਿੰਘ ਬੱਡਲਾ)-ਸਮਾਜ ਭਲਾਈ ਤੇ ਵਿਕਾਸ ਕਾਰਜਾਂ ਲਈ ਸਰਗਰਮ ਸੰਸਥਾਵਾਂ ਅਤੇ ਸੁਸਾਇਟੀਆਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀ ਜਾ ਰਹੀ ਮਾਲੀ ਮਦਦ ਤਹਿਤ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਵਾਰਡ ਨੰਬਰ 9 'ਚ ...
ਮਾਹਿਲਪੁਰ, 12 ਜਨਵਰੀ (ਦੀਪਕ ਅਗਨੀਹੋਤਰੀ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ 25 ਗਰਾਮ ਹੈਰੋਇਨ ਸਮੇਤ ਕਾਬੂ ਕਰਕੇ ਕੇਸ ਦਰਜ ਕਰ ਲਿਆ | ਜਾਣਕਾਰੀ ਅਨੁਸਾਰ ਥਾਣਾ ਮੁਖੀ ਸਤਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਥਾਣੇਦਾਰ ਗੁਰਨਾਮ ਸਿੰਘ ...
ਹੁਸ਼ਿਆਰਪੁਰ, 12 ਜਨਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਤੇ ਹੈਰੋਇਨ ਸਮੇਤ ਕਾਬੂ ਕੀਤਾ ਹੈ | ਸਦਰ ਪੁਲਿਸ ਨੇ ਅੱਡਾ ਮੰਨਣ ਦੇ ਨੇੜੇ ਇਕ ਸ਼ੱਕੀ ਔਰਤ ਨੂੰ ਰੋਕ ਕੇ ਉਸ ਦੇ ਹੱਥ 'ਚ ਚੁੱਕੇ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਵਪਾਰੀ ਵਰਗ ਨੂੰ ਰਾਹਤ ਦੇਣ ਲਈ ਵਨ ਟਾਈਮ ਸੈਟੇਲਮੈਂਟ (ਓ. ਟੀ. ਐਸ.) ਯੋਜਨਾ ਪੰਜਾਬ ਸਰਕਾਰ ਵਲੋਂ ਲੁਧਿਆਣਾ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਸ਼ੁਰੂ ਕੀਤੀ ਗਈ | ਡਿਪਟੀ ਕਮਿਸ਼ਨਰ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ)-ਨਵਜੰਮੀਆਂ ਬੱਚੀਆਂ ਦੇ ਸਨਮਾਨ ਵਿਚ ਸਖੀ ਵਨ ਸਟਾਪ ਸੈਂਟਰ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਵਿਚ ਜ਼ਿਲ੍ਹਾ ਪੱਧਰੀ ਲੋਹੜੀ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ...
ਸੈਲਾ ਖ਼ੁਰਦ, 12 ਜਨਵਰੀ (ਹਰਵਿੰਦਰ ਸਿੰਘ ਬੰਗਾ)-ਬੀਤੀ ਰਾਤ ਚੋਰਾਂ ਵਲੋਂ ਪਿੰਡ ਦਦਿਆਲ ਇਕੋ ਸਮੇਂ ਦੋ ਚੋਰੀਆਂ ਨੂੰ ਅੰਜਾਮ ਦੇਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਚੋਰਾਂ ਵਲੋਂ ਗੁਰਦੁਆਰਾ ਸਿੰਘ ਸਭਾ ਦਦਿਆਲ ਮੇਨ ਦਰਬਾਰ ਸਾਹਿਬ ਦੇ ਤਾਲਿਆਂ ਦੀ ਭੰਨ ...
ਗੜ੍ਹਸ਼ੰਕਰ, 12 ਜਨਵਰੀ (ਧਾਲੀਵਾਲ)-ਦੀ ਹੁਸ਼ਿਆਰਪੁਰ ਸੈਂਟਰਲ ਕੋਆਪੇ੍ਰਟਿਵ ਬੈਂਕ ਬਰਾਂਚ ਗੜ੍ਹਸ਼ੰਕਰ ਵਲੋਂ ਨਾਬਾਰਡ ਦੇ ਸਹਿਯੋਗ ਨਾਲ ਇਥੇ ਨਿੱਜੀ ਕੰਕਰੀਟ ਕੰਪਨੀ ਵਿਖੇ ਮਜ਼ਦੂਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ | ਕੈਂਪ ...
ਹੁਸ਼ਿਆਰਪੁਰ, 12 ਜਨਵਰੀ (ਨਰਿੰਦਰ ਸਿੰਘ ਬੱਡਲਾ)-ਈ-ਰਿਕਸ਼ਾ ਚਾਲਕਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਤੇ ਮੰਗਾਂ ਸਬੰਧੀ ਈ-ਰਿਕਸ਼ਾ ਵੈੱਲਫੇਅਰ ਸੁਸਾਇਟੀ ਤੇ ਮਹਿਲਾ ਈ-ਰਿਕਸ਼ਾ ਚਾਲਕਾਂ ਵਲੋਂ ਸਥਾਨਕ ਬੱਸ ਸਟੈਂਡ ਚੌਕ ਨਜ਼ਦੀਕ ਟ੍ਰੈਫ਼ਿਕ ਜਾਮ ਕਰ ਕੇ ...
ਹੁਸ਼ਿਆਰਪੁਰ, 12 ਜਨਵਰੀ (ਬੱਡਲਾ)-ਬੇਸਿਕ ਟ੍ਰੇਨਿੰਗ ਸੈਂਟਰ ਹੁਸ਼ਿਆਰਪੁਰ 'ਚ ਸਿੱਖਿਆਰਥੀਆਂ ਨੂੰ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕਰਨ ਦੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਪਲੇਸਮੈਂਟ ਅਫ਼ਸਰ ਰਮਨ ਭਾਰਤੀ ਤੇ ਜ਼ਿਲ੍ਹਾ ਮੋਬੇਲਾਈਜੇਸ਼ਨ ਅਫ਼ਸਰ ਸੁਨੀਲ ਕੁਮਾਰ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ)-ਭਾਜਪਾ ਸਪੋਰਟਸ ਸੈੱਲ ਪੰਜਾਬ ਦੇ ਕਨਵੀਨਰ ਡਾ: ਰਮਨ ਘਈ ਦੀ ਅਗਵਾਈ 'ਚ ਨੌਜਵਾਨਾਂ ਵਲੋਂ ਸਵਾਮੀ ਵਿਵੇਕਾਨੰਦ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਡਾ: ਘਈ ਨੇ ਸਵਾਮੀ ਵਿਵੇਕਾਨੰਦ ਵਲੋਂ ਸਮਾਜ ਨੂੰ ਦਿੱਤੀਆਂ ਸੇਵਾਵਾਂ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ)-ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 355ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਕਰਵਾਏ ਜਾ ਰਹੇ ਹਨ | ਇਸ ਸਬੰਧੀ ਗੁਰਦੁਆਰਾ ਕਮੇਟੀ ...
ਮਾਹਿਲਪੁਰ, 12 ਜਨਵਰੀ (ਰਜਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਤਹਿਤ 'ਪਿੰਡ ਬਚਾਓ ਪੰਜਾਬ ਬਚਾਓ' ਮੁਹਿੰਮ ਤਹਿਤ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਪੰਜਾਬ ਬਚਾਓ ਕਾਫ਼ਲੇ ਕਨਵੀਨਰ ਦੀ ਅਗਵਾਈ ...
ਐਮਾਂ ਮਾਂਗਟ, 12 ਜਨਵਰੀ (ਗੁਰਾਇਆ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨਾਂ 'ਤੇ ਥੋਪੇ ਗਏ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਤੇ ਕਿਸਾਨਾਂ ਦੇ ਹੱਕ 'ਚ ਕਸਬਾ ਟਾਂਡਾ ਰਾਮ ਸਹਾਏ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵਲੋਂ ਟਰੈਕਟਰ ਰੈਲੀ ਕੱਢੀ ਗਈ | ਰੈਲੀ 'ਚ ...
ਹਰਿਆਣਾ, 12 ਜਨਵਰੀ (ਹਰਮੇਲ ਸਿੰਘ ਖੱਖ)-ਗੁਰਦੁਆਰਾ ਭਾਈ ਮੰਝ ਜੀ (ਸਮਾਧਾਂ) ਕੰਗਮਾਈ ਵਿਖੇ ਸਾਧ ਸੰਗਤ ਵਲੋਂ ਇਕੱਤਰਤਾ ਕਰਕੇ ਸਰਬਸੰਮਤੀ ਨਾਲ ਬਾਬਾ ਮੰਝ ਸਾਹਿਬ ਜੀ ਵੈੱਲਫੇਅਰ ਸੁਸਾਇਟੀ (ਸਮਾਧਾਂ) ਕੰਗਮਾਈ ਦਾ ਗਠਨ ਸਰਪ੍ਰਸਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਹੇਠ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ)-ਕਾਂਗਰਸੀ ਆਗੂ ਗੈਰ-ਕਾਨੂੰਨੀ ਢੰਗ ਨਾਲ ਵੋਟਾਂ ਹਾਸਲ ਕਰਨ ਲਈ ਅਫ਼ਰਾ-ਤਫਰੀ 'ਚ ਨਵੇਂ ਨੀਂਹ ਪੱਥਰ ਤੇ ਵਿਕਾਸ ਕਾਰਜ ਕਰਵਾ ਕੇ ਲੋਕਾਂ ਦੇ ਪੈਸੇ ਦੀ ਬਰਬਾਦੀ ਕਰ ਰਹੇ ਹਨ ਅਤੇ ਸ਼ਹਿਰ ਦੇ ਬਹੁਤ ਵਾਰਡਾਂ ਤੋਂ ਲੋਕਾਂ ਦੀਆਂ ...
ਘੋਗਰਾ, 12 ਜਨਵਰੀ (ਆਰ. ਐਸ. ਸਲਾਰੀਆ)-ਬਲਾਕ ਦਸੂਹਾ ਦੇ ਪਿੰਡ ਤੋਏ ਵਿਖੇ ਸੀ. ਡੀ. ਪੀ. ਓ. ਮੈਡਮ ਸਤਵੀਰ ਕੌਰ ਦੀ ਅਗਵਾਈ ਹੇਠ ਬਲਾਕ ਪੱਧਰੀ ਸਮਾਗਮ ਦੌਰਾਨ 21 ਨਵ ਜੰਮੀਆਂ ਬੱਚੀਆਂ ਦੀ ਲੋਹੜੀ ਪਾਈ ਗਈ | ਇਸ ਮੌਕੇ ਐਸ. ਡੀ. ਐਮ ਦਸੂਹਾ ਰਣਦੀਪ ਸਿੰਘ ਹੀਰ ਨੇ ਉਚੇਚੇ ਤੌਰ 'ਤੇ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ)-ਧੀਆਂ ਦੀ ਲੋਹੜੀ ਸਮਾਗਮ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਨਵਜੰਮੀਆਂ ਬੱਚੀਆਂ ਦੇ ਘਰਾਂ ਦੇ ਮੁੱਖ ਦਰਵਾਜ਼ਿਆਂ 'ਤੇ ਬੱਚੀਆਂ ਦੇ ਨਾਂਅ ਵਾਲੀਆਂ ਪਲੇਟਾਂ ਲਗਾਉਣ ਦੀ ਡਿਪਟੀ ਕਮਿਸ਼ਨਰ ਅਪਨੀਤ ਰਿਆਤ ...
ਸੁਖਦੇਵ ਸਿੰਘ 94172-69572 ਚੌਲਾਂਗ-ਇਥੋਂ ਚੜ੍ਹਦੇ ਪਾਸੇ ਦੋ ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ਵਸਿਆ ਪਿੰਡ ਖਰਲ ਖ਼ੁਰਦ ਜੋ ਕਿ ਮੁਸਲਮਾਨਾਂ ਦਾ ਪਿੰਡ ਸੀ, ਆਜ਼ਾਦੀ ਤੋਂ ਬਾਅਦ ਇਥੋਂ ਦੀ ਜ਼ਮੀਨ ਵੱਖ-ਵੱਖ ਪਿੰਡਾਂ ਦੇ ਵਿਅਕਤੀਆਂ ਨੂੰ ਅਲਾਟ ਹੋਣ 'ਤੇ ਇਹ ਪਿੰਡ ਆਬਾਦ ਹੋ ਗਿਆ ...
ਮਾਹਿਲਪੁਰ, 12 ਜਨਵਰੀ (ਦੀਪਕ ਅਗਨੀਹੋਤਰੀ)-ਕੇਂਦਰ ਸਰਕਾਰ ਦੀ ਸਵੱਛ ਭਾਰਤ ਯੋਜਨਾ ਅਧੀਨ ਕਈ ਤਰ੍ਹਾਂ ਦੇ ਅੱਵਲ ਰਹਿਣ ਦੇ ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਨਗਰ ਪੰਚਾਇਤ ਮਾਹਿਲਪੁਰ ਨੂੰ ਕੇਂਦਰ ਸਰਕਾਰ ਨੇ ਸਵੱਛਤਾ ਨੂੰ ਹੋਰ ਚਾਰ ਚੰਨ ਲਗਾਉਣ ਲਈ ਲੱਖਾਂ ਰੁਪਏ ਦੀ ...
ਚੱਬੇਵਾਲ, 12 ਜਨਵਰੀ (ਥਿਆੜਾ)-ਰੋਹਨ ਰਾਜਦੀਪ ਟੋਲ ਪਲਾਜ਼ਾ ਨੰਗਲ ਸ਼ਹੀਦਾਂ ਵਿਖੇ ਖੇਤੀਬਾੜੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਇਲਾਕੇ ਦੇ ਕਿਸਾਨਾਂ ਵਲੋਂ ਲਗਾਏ ਪੱਕੇ ਮੋਰਚੇ ਮੌਕੇ ਅੱਜ ਦੇ ਧਰਨੇ ਤੇ ਪਿੰਡ ਬਚਾਓ-ਪੰਜਾਬ ਬਚਾਓ ਦੇ ਕਾਫ਼ਲੇ ਨੇ ਸ਼ਿਰਕਤ ...
ਚੱਬੇਵਾਲ, 12 ਜਨਵਰੀ (ਥਿਆੜਾ)-ਇਲਾਕੇ ਦੇ ਕਿਸਾਨਾਂ ਵਲੋਂ ਪਿੰਡ ਭੀਲੋਵਾਲ ਵਿਖੇ ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਮੀਟਿੰਗ ਕੀਤੀ ਗਈ | ਮੀਟਿੰਗ 'ਚ 18 ਜਨਵਰੀ ਨੂੰ ਕਿਸਾਨਾਂ ਵਲੋਂ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਤੱਕ ਕੱਢੇ ਜਾਣ ਵਾਲੇ ਟਰੈਕਟਰ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕਿਸਾਨ ਜਥੇਬੰਦੀਆਂ ਵਲੋਂ ਲਾਚੋਵਾਲ ਟੋਲ ਪਲਾਜ਼ਾ 'ਤੇ ਲਗਾਇਆ ਰੋਸ ਧਰਨਾ 97ਵੇਂ ਦਿਨ ਵੀ ਜਾਰੀ ਰੱਖਿਆ ਗਿਆ | ਇਸ ਮੌਕੇ ਕਿਸਾਨ ਆਗੂ ਗੁਰਦੀਪ ਸਿੰਘ ਖੁਣ ਖੁਣ, ਉਂਕਾਰ ਸਿੰਘ ਧਾਮੀ ਤੇ ਪਰਮਿੰਦਰ ਸਿੰਘ ...
ਨੰਗਲ ਬਿਹਾਲਾਂ, 12 ਜਨਵਰੀ (ਵਿਨੋਦ ਮਹਾਜਨ)-ਸਰਕਾਰੀ ਐਲੀਮੈਂਟਰੀ ਸਕੂਲ ਨੰਗਲ ਬਿਹਾਲਾਂ ਵਿਖੇ ਜਸਵੀਰ ਸਿੰਘ ਨੇ ਬਤੌਰ ਸੈਂਟਰ ਹੈਡ ਟੀਚਰ ਦਾ ਅਹੁਦਾ ਸੰਭਾਲਿਆ | ਇਸ ਮੌਕੇ ਪੁਰਾਨੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪ੍ਰਧਾਨ ਮੁਕੇਰੀਆਂ ਰਜਤ ਮਹਾਜਨ, ਗੁਰਬਖਸ਼ ਕੌਰ, ...
ਗੜ੍ਹਸ਼ੰਕਰ, 12 ਜਨਵਰੀ (ਧਾਲੀਵਾਲ)-ਸੀਨੀਅਰ ਅਕਾਲੀ ਆਗੂ ਜਥੇਦਾਰ ਜੋਗਾ ਸਿੰਘ ਇਬਰਾਹੀਮਪੁਰ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਨੂੰ ਘੇਰਿਆ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਅੜੀਅਲ ਵਤੀਰਾ ਛੱਡ ਕੇ ਖੇਤੀ ਕਾਨੂੰਨ ...
ਦਸੂਹਾ, 12 ਜਨਵਰੀ (ਭੁੱਲਰ)-ਸਿਵਲ ਹਸਪਤਾਲ ਦਸੂਹਾ ਦੇ ਸੀਨੀਅਰ ਮੈਡੀਕਲ ਅਫਸਰ ਡਾ: ਦਵਿੰਦਰ ਕੁਮਾਰ ਪੁਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ 14 ਜਨਵਰੀ ਨੂੰ ਮਹੀਨਾਵਾਰ ਦਿਵਿਆਂਗ ਸਰਟੀਫਿਕੇਟ ਹੈਂਡੀਕੈਪਡ ਬਣਾਉਣ ਲਈ ਕੈਂਪ ਲਗਾਇਆ ਜਾ ਰਿਹਾ ਹੈ | ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਰਕਾਰੀ ਕਾਲਜ ਹੁਸ਼ਿਆਰਪੁਰ 'ਚ ਪਿ੍ੰਸੀਪਲ ਅਵਿਨਾਸ਼ ਕੌਰ ਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ: ਵਿਜੇ ਕੁਮਾਰ ਦੇ ਸਹਿਯੋਗ ਨਾਲ 'ਰਾਸ਼ਟਰੀ ਯੁਵਾ ਦਿਵਸ' ਆਨਲਾਈਨ ਮਨਾਇਆ ਗਿਆ | ਸਮਾਰੋਹ 'ਚ ਲੈਕਚਰਾਰ ...
ਚੌਲਾਂਗ, 12 ਜਨਵਰੀ (ਸੁਖਦੇਵ ਸਿੰਘ)-ਦੋਆਬਾ ਕਿਸਾਨ ਕਮੇਟੀ ਵਲੋਂ ਅਣਮਿਥੇ ਸਮੇਂ ਲਈ ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ 100ਵੇਂ ਦਿਨ ਵੀ ਜਾਰੀ ਰਿਹਾ | ਦੁਆਬਾ ਕਿਸਾਨ ਕਮੇਟੀ ਦੇ ਅਹੁਦੇਦਾਰ ਬਲਵੀਰ ਸਿੰਘ ਸੋਹੀਆਂ, ਸਤਪਾਲ ਸਿੰਘ ਮਿਰਜ਼ਾਪੁਰ, ਪਿ੍ਥਪਾਲ ਸਿੰਘ ਹੁਸੈਨਪੁਰ ...
ਗੜ੍ਹਸ਼ੰਕਰ, 12 ਜਨਵਰੀ (ਧਾਲੀਵਾਲ)-ਗੜ੍ਹਸ਼ੰਕਰ ਵਿਖੇ ਸ੍ਰੀ ਅਨੰਦਪੁਰ ਸਾਹਿਬ ਰੋਡ 'ਤੇ ਚੱਲ ਰਹੀ ਚਾਂਦਪੁਰੀ ਐੱਸ. ਪੀ. ਗੈੱਸ ਏਜੰਸੀ ਦੇ ਮਾਲਕ ਹਰਅਮਰਿੰਦਰ ਸਿੰਘ ਰਿੰਕੂ ਚਾਂਦਪੁਰੀ ਨੇ ਦੱਸਿਆ ਕਿ ਹਿੰਦੁਸਤਾਨ ਪੈਟਰੋਲੀਅਮ ਵਲੋਂ ਪੂਰੇ ਦੇਸ਼ ਭਰ 'ਚ ਐੱਚ. ਪੀ. ਗੈੱਸ ...
ਮੁਕੇਰੀਆਂ, 12 ਜਨਵਰੀ (ਰਾਮਗੜ੍ਹੀਆ)-ਰਜਿੰਦਰਾ ਅਕੈਡਮੀ ਦੇ ਐਮ. ਡੀ. ਰਕੇਸ਼ ਕੁਮਾਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕੋਸ਼ਲ ਵਿਕਾਸ ਯੋਜਨਾ ਦੇ ਤਹਿਤ ਉਨ੍ਹਾਂ ਨੂੰ ਵਿੱਦਿਆ ਕੇਅਰ ਦੇ ਨਾਲ ਮਿਲ ਕੇ 60 ਵਿਦਿਆਰਥੀਆਂ ਨੂੰ ਨਰਸਿੰਗ ਦਾ ਮੁਫ਼ਤ ਕੋਰਸ ਕਰਵਾਉਣ ਦੀ ਮਨਜ਼ੂਰੀ ...
ਹੁਸ਼ਿਆਰਪੁਰ, 12 ਜਨਵਰੀ (ਨਰਿੰਦਰ ਸਿੰਘ ਬੱਡਲਾ)-ਕਾਂਗਰਸ ਸਰਕਾਰ ਨੇ ਪਿਛਲੇ 4 ਸਾਲਾਂ ਤੋਂ ਵਿਕਾਸ ਵੱਲ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਤੇ ਹੁਣ ਨਗਰ ਨਿਗਮ ਚੋਣਾਂ ਨੂੰ ਲੈ ਕੇ ਲੋਕਾਂ ਨੂੰ ਗੁੰਮਰਾਹ ਕਰਦਿਆਂ ਕਾਂਗਰਸੀ ਆਗੂਆਂ ਵਲੋਂ ਸ਼ਹਿਰ 'ਚ ਵਿਕਾਸ ਕਾਰਜ ਕਰਵਾਉਣ ...
ਗੜ੍ਹਦੀਵਾਲਾ, 12 ਜਨਵਰੀ (ਚੱਗਰ)-ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਵਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 96ਵੇਂ ਦਿਨ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਅਮਰਜੀਤ ਸਿੰਘ ਮਾਹਲ, ਮਨਦੀਪ ਸਿੰਘ ...
ਮਿਆਣੀ, 12 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੱਥੂਪੁਰ ਵਿਖੇ ਕਾਂਗਰਸ ਦੇ ਬੁਲਾਰੇ ਐਡਵੋਕੇਟ ਦਲਜੀਤ ਸਿੰਘ ਸੇਠੀ ਗਿਲਜੀਆਂ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਕਨੈੱਕਟ ਸਕੀਮ ਤਹਿਤ ਮੋਬਾਈਲ ਫ਼ੋਨ ਭੇਟ ਕੀਤੇ | ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਵਲੋ ਉਡੀਕ ਮੋਰਚੇ ਦੇ 27ਵੇਂ ਦਿਨ ਪੈੱ੍ਰਸ ਨੂੰ ਜਾਣਕਾਰੀ ਸੂਬਾ ਪ੍ਰਧਾਨ ਸੰਦੀਪ ਕੁਮਾਰ ਸ਼ਰਮਾ, ਸੂਬਾ ਜਨ ਸਕੱਤਰ ਸੁਖਵਿੰਦਰ ਸਿੰਘ ਖਰਲ ਤੇ ਸੂਬਾ ਪੈੱ੍ਰਸ ਸਕੱਤਰ ਜਸਵੀਰ ...
ਅੱਡਾ ਸਰਾਂ, 12 ਜਨਵਰੀ (ਹਰਜਿੰਦਰ ਸਿੰਘ ਮਸੀਤੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਸ਼ੇਖਾਂ ਵਿਖੇ ਹੋਏ ਇਕ ਸਮਾਗਮ ਦੌਰਾਨ ਵਿਦਿਆਰਥਣ ਅਮਨਦੀਪ ਨੂੰ ਸਨਮਾਨਿਤ ਕੀਤਾ ਗਿਆ | ਅਮਨਦੀਪ ਨੇ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਮੁਕਾਬਲੇ 'ਚੋਂ ਤੀਜਾ ਸਥਾਨ ...
ਹੁਸ਼ਿਆਰਪੁਰ, 12 ਜਨਵਰੀ (ਨਰਿੰਦਰ ਸਿੰਘ ਬੱਡਲਾ)-ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ ਤਹਿਤ ਸ਼ਹਿਰ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਵਿਚ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਵਾਰਡ ਨੰਬਰ 18 'ਚ 11.44 ਲੱਖ ਰੁਪਏ ਦੀ ਲਾਗਤ ਨਾਲ ਇੰਟਰ ਲਾਕਿੰਗ ਟਾਈਲਾਂ ...
ਦਸੂਹਾ, 12 ਜਨਵਰੀ (ਕੌਸ਼ਲ)-ਸਰਕਾਰੀ ਐਲੀਮੈਂਟਰੀ ਸਕੂਲ ਬੋਦਲਾਂ ਵਿਖੇ ਸਤਨਾਮ ਸਿੰਘ ਨੇ ਬਤੌਰ ਮੁੱਖ ਅਧਿਆਪਕ ਦਾ ਚਾਰਜ ਸੰਭਾਲਿਆ ਹੈ | ਸਤਨਾਮ ਸਿੰਘ ਪਹਿਲਾ ਸਰਕਾਰੀ ਐਲੀਮੈਂਟਰੀ ਸਕੂਲ ਜੰਡੋਕੇ ਵਿਖੇ ਈ. ਟੀ. ਟੀ. ਟੀਚਰ ਵਜੋਂ ਸੇਵਾ ਨਿਭਾਅ ਰਹੇ ਸਨ | ਇਸ ਮੌਕੇ ...
ਹੁਸ਼ਿਆਰਪੁਰ, 12 ਜਨਵਰੀ (ਹਰਪ੍ਰੀਤ ਕੌਰ)-ਮੁਹੱਲਾ ਨਿਊ ਹਰੀ ਨਗਰ, ਕੱਚਾ ਟੋਭਾ, ਆਰੀਆ ਨਗਰ ਤੇ ਹਰੀ ਨਗਰ ਤੋਂ ਵੱਡੀ ਗਿਣਤੀ ਔਰਤਾਂ ਨੇ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਪਾਰਟੀ 'ਚ ...
ਦਸੂਹਾ, 12 ਜਨਵਰੀ (ਭੁੱਲਰ)-ਐਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਵਿਖੇ ਸੁਸ਼ੀਲਾ ਵਤੀ ਜਗਦੀਸ਼ ਚੰਦਰ ਦੀ ਬਰਸੀ 'ਤੇ ਸਕੂਲ ਦੇ ਪਿ੍ੰਸੀਪਲ ਤੇ ਰਿਜਨਲ ਆਫ਼ੀਸਰ ਸ੍ਰੀ ਅਲੋਕ ਬੇਤਾਬ ਦੇ ਨਿਰਦੇਸ਼ ਅਨੁਸਾਰ ਰੋਹਿਤ ਕੁਮਾਰ ਤੇ ਅਭਿਮਨਿਊ ਕੁਮਾਰ ਦੀ ਦੇਖ-ਰੇਖ 'ਚ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਨੇ ਸਵਾਮੀ ਵਿਵੇਕਾਨੰਦ ਜੀ ਦੇ 158ਵੇਂ ਜਨਮ ਦਿਹਾੜੇ 'ਤੇ ਪੰਜਾਬ ਨੈਸ਼ਨਲ ਬੈਂਕ ਦੇ ਸਹਿਯੋਗ ਨਾਲ ਬਿਰਧ ਆਸ਼ਰਮ ਤੇ ਅਨਾਥ ਆਸ਼ਰਮ ਰਾਮ ਕਾਲੋਨੀ ਕੈਂਪ 'ਚ ਜਾ ਕੇ ਬਜ਼ੁਰਗਾਂ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਮੰਤਰਾਲਿਆ ਯੂਨੀਅਨ ਆਫ਼ ਇੰਡੀਆ ਵਲੋਂ ਸਰਕਾਰੀ ਸਿਹਤ ਸੰਸਥਾਵਾਂ ਦੇ ਪ੍ਰੋਗਰਾਮ ਕਾਇਆ ਕਲਪ ਦਾ ਸਾਲ 2019-20 ਦਾ ਇਨਾਮ ਵੰਡ ਸਮਾਰੋਹ ਦਿੱਲੀ ਤੋਂ ਸਿਹਤ ਮੰਤਰੀ ਭਾਰਤ ਸਰਕਾਰ ਵਲੋਂ ਵੀਡੀਓ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਹੁਸ਼ਿਆਰਪੁਰ ਦੀ ਮੀਟਿੰਗ ਪ੍ਰਧਾਨ ਰਾਜਿੰਦਰ ਕੁਮਾਰ ਮੋਦਗਿੱਲ ਦੀ ਅਗਵਾਈ 'ਚ ਹੋਈ | ਇਸ ਮੌਕੇ ਸਮਾਜ ਸੇਵੀ ਤੇ ਸੂਬਾ ਕਨਵੀਨਰ ਸੰਜੀਵ ਅਰੋੜਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ...
ਮਾਹਿਲਪੁਰ, 12 ਜਨਵਰੀ (ਦੀਪਕ ਅਗਨੀਹੋਤਰੀ)-ਕੇਂਦਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਦੇ ਵਿਰੋਧ 'ਚ 7ਵੇਂ ਦਿਨ ਕੁੱਲ ਹਿੰਦ ਕਿਸਾਨ ਸਭਾ ਵਲੋਂ ਰਿਲਾਇੰਸ ਦਫ਼ਤਰ ਅੱਗੇ ਨਾਅਰੇਬਾਜ਼ੀ ਕੀਤੀ ਤੇ ਅੱਜ ਇਨ੍ਹਾਂ ਬਿੱਲਾਂ ਦੀਆਂ ਕਾਪੀਆਂ ਸਾੜਨ ਦਾ ਐਲਾਨ ਕੀਤਾ | ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ)-ਆਜ਼ਾਦ ਸਮਾਜ ਪਾਰਟੀ ਦੀ ਮੀਟਿੰਗ ਹੋਈ, ਜਿਸ 'ਚ ਭੀਮ ਆਰਮੀ ਪੰਜਾਬ ਦੀ ਟੀਮ ਸਮੇਤ ਪੰਜਾਬ ਪ੍ਰਧਾਨ ਬਲਵੀਰ ਗਰਚਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਬਲਵੀਰ ਗਰਚਾ ਨੇ ਕਿਹਾ ਕਿ ਭੀਮ ਆਰਮੀ ਵਲੋਂ ਆਜ਼ਾਦ ਸਮਾਜ ...
ਮਿਆਣੀ, 12 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)-ਆਦੇਸ਼ ਇੰਟਰਨੈਸ਼ਨਲ ਸਕੂਲ ਲਖਿੰਦਰ ਮਿਆਣੀ ਵਲੋਂ ਲੋਹੜੀ ਦਾ ਤਿਉਹਾਰ ਦਾ ਪਿ੍ੰਸੀਪਲ ਵਿਨੋਦ ਕੁਮਾਰ ਦੀ ਅਗਵਾਈ 'ਚ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ: ਲਖਮੀਰ ਸਿੰਘ ਨੇ ਬੱਚਿਆਂ ਨੂੰ ਲੋਹੜੀ ਦੇ ਤਿਉਹਾਰ ...
ਐਮਾਂ ਮਾਂਗਟ, 12 ਜਨਵਰੀ (ਗੁਰਾਇਆ)-ਉਪ ਮੰਡਲ ਮੁਕੇਰੀਆਂ ਦੇ ਪਿੰਡ ਲਤੀਫ਼ਪੁਰ-ਖ਼ਾਨਪੁਰ ਵਿਖੇ ਰਾਸ਼ਟਰੀ ਰਾਜ ਮਾਰਗ ਨਜਦੀਕ ਸਥਿਤ ਸ੍ਰੀ ਦੁਰਗਾ ਮਾਤਾ ਮੰਦਰ ਦੀ ਪ੍ਰਬੰਧਕ ਕਮੇਟੀ ਦੀ ਇਕ ਵਿਸ਼ੇਸ਼ ਬੈਠਕ ਮੰਦਰ 'ਚ ਕਾਰਜਕਾਰੀ ਪ੍ਰਧਾਨ ਵੇਣੂ ਗੋਪਾਲ ਦੀ ਪ੍ਰਧਾਨਗੀ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਸਿੰਘ)-ਕਿਸਾਨਾਂ ਵਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਰੋਸ ਧਰਨਾ 62ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਸਾਥੀ ਗੁਰਮੇਸ਼ ਸਿੰਘ, ਮਾ: ਹਰਕੰਵਲ ਸਿੰਘ, ਕਮਲਜੀਤ ਸਿੰਘ ...
ਦਸੂਹਾ, 12 ਜਨਵਰੀ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਐੱਮ. ਐੱਸ. ਸੀ. ਕੈਮਿਸਟਰੀ ਸਮੈਸਟਰ ਚੌਥਾ ਦੇ ਨਤੀਜਿਆਂ 'ਚ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਸ਼ਾਨਦਾਰ ਪ੍ਰਦਰਸ਼ਨ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ: ...
ਟਾਂਡਾ ਉੜਮੁੜ, 12 ਜਨਵਰੀ (ਭਗਵਾਨ ਸਿੰਘ ਸੈਣੀ)-ਕੇਂਦਰ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਤੇ ਕਿਸਾਨ ਅਤੇ ਕਿਸਾਨੀ ਨੂੰ ਖ਼ਤਮ ਕਰਨ ਲਈ ਜੋ ਖੇਤੀ ਕਾਨੂੰਨ ਲਾਗੂ ਕੀਤੇ ਹਨ, ਉਹ ਲੋਕ ਵਿਰੋਧੀ ਕਾਨੂੰਨ ਹਨ | ਇਨ੍ਹਾਂ ਕਾਲੇ ਕਾਨੂੰਨਾਂ ...
ਮੁਕੇਰੀਆਂ, 12 ਜਨਵਰੀ (ਰਾਮਗੜ੍ਹੀਆ)-ਦਿੱਲੀ ਦੇ ਬਾਰਡਰਾਂ 'ਤੇ ਬੈਠੇ ਕਿਸਾਨ ਜਿਨ੍ਹਾਂ 'ਚ ਬਜ਼ੁਰਗ, ਬੱਚੇ, ਨੌਜਵਾਨ, ਔਰਤਾਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਕੜਾਕੇ ਦੀ ਠੰਢ 'ਚ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਕੇ ਆਪਣਾ ਸੰਘਰਸ਼ ਜਾਰੀ ਰੱਖਿਆ ਹੋਇਆ ਹੈ | ਇਹ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX