ਬਸੀ ਪਠਾਣਾਂ, 12 ਜਨਵਰੀ (ਗੁਰਬਚਨ ਸਿੰਘ ਰੁਪਾਲ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਵਪਾਰੀ ਵਰਗ ਨੂੰ ਨਵੇਂ ਐਲਾਨ ਅਨੁਸਾਰ ਦਿੱਤੀਆਂ ਜਾ ਰਹੀਆਂ ਰਿਆਇਤਾਂ ਅਤੇ ਛੋਟਾਂ ਬਾਰੇ ਜਾਣਕਾਰੀ ਦੇਣ ਲਈ ਅੱਜ ਇੱਥੇ ਮਾਰਕੀਟ ਕਮੇਟੀ ਕੰਪਲੈਕਸ ਵਿਚ ਆਬਕਾਰੀ ਅਤੇ ਕਰ ਵਿਭਾਗ ਦੇ ਅਧਿਕਾਰੀਆਂ ਅਤੇ ਵਪਾਰੀਆਂ ਦੀ ਸਾਂਝੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਹਾਇਕ ਆਬਕਾਰੀ ਅਤੇ ਕਰ ਅਧਿਕਾਰੀ ਜਸਮੀਤ ਸਿੰਘ ਨੇ ਵਪਾਰੀ ਵਰਗ ਨੂੰ ਦਿੱਤੀਆਂ ਜਾਣ ਵਾਲੀਆਂ ਛੋਟਾਂ ਤੇ ਰਿਆਇਤਾਂ ਦੀ ਵਿਆਖਿਆ ਕੀਤੀ ਅਤੇ ਵਪਾਰੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ | ਉਨ੍ਹਾਂ ਕਿਹਾ ਕਿ ਨਵੇਂ ਐਲਾਨ ਨਾਲ ਵਪਾਰੀਆਂ ਦੇ ਮਸਲੇ ਹੱਲ ਹੋਣਗੇ ਅਤੇ ਉਨ੍ਹਾਂ ਨੂੰ ਕਈ ਮੁਸ਼ਕਿਲਾਂ ਤੋਂ ਰਾਹਤ ਮਿਲੇਗੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਵਪਾਰ ਮੰਡਲ ਦੇ ਪ੍ਰਧਾਨ ਨਿਰੰਜਣ ਕੁਮਾਰ ਨੇ ਪੰਜਾਬ ਸਰਕਾਰ ਅਤੇ ਕਰ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਵਪਾਰੀ ਵਰਗ ਹਮੇਸ਼ਾ ਵਾਂਗ ਸਰਕਾਰ ਨੂੰ ਭਵਿੱਖ ਵਿਚ ਵੀ ਸਹਿਯੋਗ ਕਰਦੇ ਰਹਿਣਗੇ | ਇਸ ਮੌਕੇ ਤੇ ਮੌਜੂਦ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਕਿਹਾ ਕਿ ਕਾਂਗਰਸ ਸਰਕਾਰ ਹਮੇਸ਼ਾ ਹੀ ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਜਾਣ ਕੇ ਹੱਲ ਕਰਦੀ ਆਈ ਹੈ ਅਤੇ ਕਰਦੀ ਰਹੇਗੀ ਕਿਉਂਕਿ ਵਪਾਰੀ ਵਰਗ ਦੀ ਪੰਜਾਬ ਦੇ ਵਿਕਾਸ ਵਿਚ ਵਰਨਣਯੋਗ ਭੂਮਿਕਾ ਹੁੰਦੀ ਹੈ | ਮੀਟਿੰਗ ਵਿਚ ਐੱਸ.ਡੀ.ਐਮ. ਜਸਪ੍ਰੀਤ ਸਿੰਘ, ਡੀ.ਐੱਸ.ਪੀ. ਸੁਖਮਿੰਦਰ ਸਿੰਘ ਚੌਹਾਨ, ਵਿਧਾਇਕ ਦੇ ਪੀ.ਏ. ਅਮਰਦੀਪ ਸਿੰਘ ਮਾਨ, ਪ੍ਰਦੇਸ਼ ਕਾਂਗਰਸ ਸਕੱਤਰ ਓਮ ਪ੍ਰਕਾਸ਼ ਤਾਂਗੜੀ, ਅਨੂਪ ਸਿੰਗਲਾ, ਕਿਸ਼ੋਰੀ ਲਾਲ ਚੁੱਘ, ਬਲਬੀਰ ਸਿੰਘ ਨਗਾਹੀ, ਅਸ਼ੋਕ ਕੁਮਾਰ ਟੁਲਾਨੀ, ਹਰਭਜਨ ਸਿੰਘ ਨਾਮਧਾਰੀ, ਅਸ਼ਵਨੀ ਕੁਮਾਰ, ਰਣਜੀਤ ਸਿੰਘ ਮੱਕੜ, ਕਿ੍ਸ਼ਨ ਕੁਮਾਰ ਛਾਬੜਾ, ਸੁਰੇਸ਼ ਕੁਮਾਰ, ਦੇਵਿੰਦਰਪਾਲ ਸਿੰਘ ਕੋਹਲੀ, ਰਾਕੇਸ਼ ਕੁਮਾਰ ਅਤੇ ਰਾਜੀਵ ਕੁਮਾਰ ਆਦਿ ਤੋਂ ਇਲਾਵਾ ਕਾਂਗਰਸੀ ਆਗੂ ਤੇ ਪਤਵੰਤੇ ਵੀ ਸ਼ਾਮਿਲ ਸਨ |
ਖਮਾਣੋਂ, 12 ਜਨਵਰੀ (ਜੋਗਿੰਦਰ ਪਾਲ)-ਪੰਜਾਬ ਕਲਾ ਮੰਚ ਸ੍ਰੀ ਚਮਕੌਰ ਸਾਹਿਬ ਵਲੋਂ ਮੰਚ ਦੇ ਪ੍ਰਧਾਨ ਕੁਲਜਿੰਦਰ ਜੀਤ ਸਿੰਘ ਬੰਬਰ ਤੇ ਪਰਮਿੰਦਰ ਕੌਰ ਕੰਗ ਪ੍ਰਧਾਨ ਕਾਂਗਰਸ ਇਸਤਰੀ ਵਿੰਗ ਖਮਾਣੋਂ ਦੀ ਅਗਵਾਈ 'ਚ ਖਮਾਣੋਂ ਕਲਾਂ ਦੇ ਖੇੜੇ 'ਤੇ ਨਵਜੰਮੀਆਂ ਬੱਚੀਆਂ ਦੀ ...
ਫ਼ਤਹਿਗੜ੍ਹ ਸਾਹਿਬ, 12 ਜਨਵਰੀ (ਬਲਜਿੰਦਰ ਸਿੰਘ)-ਪਿਛਲੇ 50 ਦਿਨਾਂ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ 'ਤੇ ਧਰਨੇ ਲਗਾ ਕੇ ਬੈਠੇ ਕਿਸਾਨਾਂ ਦੇ ਸੰਘਰਸ਼ ਨੂੰ ਕੇਂਦਰ ਦੀ ਮੋਦੀ ਸਰਕਾਰ ਸੁਪਰੀਮ ਕੋਰਟ ਦਾ ਸਹਾਰਾ ਲੈ ਕੇ ਠੰਢੇ ਬਸਤੇ ਵਿਚ ...
ਫ਼ਤਹਿਗੜ੍ਹ ਸਾਹਿਬ, 12 ਜਨਵਰੀ (ਮਨਪ੍ਰੀਤ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਡਵੀਜ਼ਨ ਸਰਹਿੰਦ ਦੀ ਅਹਿਮ ਮੀਟਿੰਗ ਹਰਬੰਸ ਸਿੰਘ ਬਹੇੜ ਦੀ ਪ੍ਰਧਾਨਗੀ ਹੇਠ ਸਰਹਿੰਦ ਵਿਖੇ ਹੋਈ, ਜਿਸ ਵਿਚ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ ਤੇ ਦਿੱਲੀ ਸੰਘਰਸ਼ ਦੀ ਹਮਾਇਤ ...
ਸੰਘੋਲ, 12 ਜਨਵਰੀ (ਹਰਜੀਤ ਸਿੰਘ ਮਾਵੀ)-ਬਲਦੇਵ ਸਿੰਘ ਪਨੈਚਾਂ ਜੋ 31 ਦਸੰਬਰ ਨੰੂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ ਦੀ ਅੰਤਿਮ ਅਰਦਾਸ ਮੌਕੇ ਅੱਜ ਵੱਖ-ਵੱਖ ਸਿਆਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵਲੋਂ ਉਨ੍ਹਾਂ ਦੇ ਜੱਦੀ ਪਿੰਡ ਪਨੈਚਾਂ ਵਿਖੇ ਪਹੁੰਚ ਕੇ ...
ਫ਼ਤਹਿਗੜ੍ਹ ਸਾਹਿਬ, 12 ਜਨਵਰੀ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਨੇ ਵੈਟ ਦੇ ਬਕਾਇਆ ਸਬੰਧੀ ਅੱਜ ਜੋ ਓ.ਟੀ.ਐਸ. (ਵਨ ਟਾਈਮ ਸੈਟਲਮੈਂਟ) ਯੋਜਨਾ ਜਾਰੀ ਕੀਤੀ ਹੈ, ਉਹ ਸੂਬੇ ਦੀ ਤਰੱਕੀ ਲਈ ਅਹਿਮ ਕਦਮ ਹੈ, ਜਿਸ ਨਾਲ ਵਪਾਰੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ | ਇਹ ਪ੍ਰਗਟਾਵਾ ...
ਬਸੀ ਪਠਾਣਾਂ, 12 ਜਨਵਰੀ (ਰਵਿੰਦਰ ਮੌਦਗਿਲ)-ਜੁਡੀਸ਼ੀਅਲ ਮੈਜਿਸਟਰੇਟ ਪਹਿਲਾ ਦਰਜਾ ਫ਼ਤਹਿਗੜ੍ਹ ਸਾਹਿਬ ਨੇ ਗੈਰ-ਇਰਾਦਤਨ ਹੱਤਿਆ ਦੇ ਦੋਸ਼ ਤਹਿਤ ਨਾਮਜ਼ਦ ਕਾਰ ਚਾਲ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਇਸ ਮਾਮਲੇ ਵਿਚ ਪੁਲਿਸ ਨੇ 8 ਜਨਵਰੀ 2020 ਨੂੰ ਫ਼ਤਹਿਗੜ੍ਹ ...
ਸੰਘੋਲ, 12 ਜਨਵਰੀ (ਗੁਰਨਾਮ ਸਿੰਘ ਚੀਨਾ)-ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਦਿੱਲੀ ਵਿਖੇ ਕੱਢੇ ਜਾ ਰਹੇ ਟਰੈਕਟਰ ਮਾਰਚ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਨੌਜਵਾਨਾਂ ਦੁਆਰਾ ਇਕ ਮੋਟਰਸਾਈਕਲ ਰੈਲੀ ਕੱਢੀ ਗਈ | ਜਿਸ ਦੌਰਾਨ 100 ਦੇ ਕਰੀਬ ਮੋਟਰਸਾਈਕਲਾਂ ...
ਫ਼ਤਹਿਗੜ੍ਹ ਸਾਹਿਬ, 12 ਜਨਵਰੀ (ਬਲਜਿੰਦਰ ਸਿੰਘ)-ਕੋਵਿਡ-19 ਦੇ ਮੱਦੇਨਜ਼ਰ ਇਸ ਵਾਰ ਗਣਤੰਤਰ ਦਿਵਸ ਖੇਡ ਸਟੇਡੀਅਮ ਸਰਹਿੰਦ ਵਿਖੇ ਸਾਦਗੀ ਨਾਲ ਮਨਾਇਆ ਜਾਵੇਗਾ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ ਨੇ ਬੱਚਤ ਭਵਨ ਵਿਖੇ ਗਣਤੰਤਰ ਦਿਵਸ ਸਬੰਧੀ ਵੱਖ-ਵੱਖ ...
ਫ਼ਤਹਿਗੜ੍ਹ ਸਾਹਿਬ, 12 ਜਨਵਰੀ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ. ਪ੍ਰਭਸਿਮਰਨ ਕੌਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਪਾਲਹੇੜੀ, ਸਰਕਾਰੀ ਮਿਡਲ ਸਕੂਲ ਘੇਲ ਦੀ ਅਚਨਚੇਤ ਚੈਕਿੰਗ ਕੀਤੀ ਗਈ | ਉਨ੍ਹਾਂ ਅਧਿਆਪਕਾਂ ਨੰੂ ਪ੍ਰੇਰਿਤ ...
ਫ਼ਤਹਿਗੜ੍ਹ ਸਾਹਿਬ, 12 ਜਨਵਰੀ (ਰਾਜਿੰਦਰ ਸਿੰਘ)-ਗੁਰਦੁਆਰਾ ਪਾਤਸ਼ਾਹੀ 6ਵੀਂ ਬ੍ਰਾਹਮਣ ਮਾਜਰਾ ਸਰਹਿੰਦ ਵਿਖੇ 14 ਜਨਵਰੀ ਨੰੂ ਮਾਘੀ ਮੌਕੇ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ | ਜਾਣਕਾਰੀ ਦਿੰਦੇ ਹੋਏ ਕਮੇਟੀ ਪ੍ਰਧਾਨ ਜਸਮੇਰ ਸਿੰਘ ਅਤੇ ਭਾਗ ਸਿੰਘ ਨੇ ਦੱਸਿਆ ਕਿ ਇਸ ...
ਬਸੀ ਪਠਾਣਾਂ, 12 ਜਨਵਰੀ (ਰਵਿੰਦਰ ਮੌਦਗਿਲ)-ਘੱਟ ਗਿਣਤੀ ਤੇ ਦਲਿਤ ਦਲ ਪੰਜਾਬ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਕਾਂਗਰਸ ਸਰਕਾਰ ਵਲੋਂ ਪੈਟਰੋਲ, ਡੀਜ਼ਲ ਤੇ ਜਾਇਦਾਦਾਂ ਦੀ ਵਿੱਕਰੀ 'ਤੇ ਸੈੱਸ ਲਾਏ ਜਾਣ ਦੀ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਾਂਗਰਸ ...
ਖਮਾਣੋਂ, 12 ਜਨਵਰੀ (ਮਨਮੋਹਣ ਸਿੰਘ ਕਲੇਰ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਬਲਾਕ ਖਮਾਣੋਂ ਦਾ ਪ੍ਰਧਾਨ ਕਸ਼ਮੀਰਾ ਸਿੰਘ ਜਟਾਣਾ ਨੂੰ ਬਣਾਇਆ ਗਿਆ ਹੈ | ਦਿੱਲੀ ਦੇ ਟਿੱਕਰੀ ਬਾਰਡਰ 'ਤੇ ਬਲਾਕ ਖਮਾਣੋਂ ਦੇ ਵੱਖ-ਵੱਖ ਕਿਸਾਨ ਆਗੂਆਂ ਦੀ ਹੋਈ ਮੀਟਿੰਗ 'ਚ ਕਸ਼ਮੀਰਾ ...
ਖਮਾਣੋਂ, 12 ਜਨਵਰੀ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਦੇ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਇਕ ਵਿਅਕਤੀ ਨੂੰ ਨਾਕਾਬੰਦੀ ਦੌਰਾਨ 24 ਬੋਤਲਾਂ ਨਾਜਾਇਜ਼ ਸ਼ਰਾਬ, ਮਾਰਕਾ ਫ਼ਸਟ ਚੁਆਇਸ ਜੋ ਹਰਿਆਣਾ 'ਚ ਵਿਕਣਯੋਗ ਹੈ, ਸਮੇਤ ਕਾਬੂ ਕਰਕੇ ਉਸ ਦੇ ਖ਼ਿਲਾਫ਼ ਥਾਣਾ ...
ਫ਼ਤਹਿਗੜ੍ਹ ਸਾਹਿਬ, 12 ਜਨਵਰੀ (ਬਲਜਿੰਦਰ ਸਿੰਘ)-ਖੇਤੀ ਕਾਨੂੰਨਾਂ ਖ਼ਿਲਾਫ਼ ਜਮਹੂਰੀਅਤ ਅਤੇ ਸ਼ਾਂਤਮਈ ਢੰਗ ਨਾਲ-ਨਾਲ ਚੱਲ ਰਹੇ ਕਿਸਾਨ ਅੰਦੋਲਨ ਨੂੰ ਸਾਜ਼ਿਸ਼ਾਂ ਤਹਿਤ ਦਿਸ਼ਾਹੀਣ ਕਰਨ 'ਚ ਫ਼ੇਲ੍ਹ ਰਹੀ ਮੋਦੀ ਸਰਕਾਰ ਹੁਣ ਸੁਪਰੀਮ ਕੋਰਟ ਦਾ ਸਹਾਰਾ ਲੈ ਕੇ ...
ਫ਼ਤਹਿਗੜ੍ਹ ਸਾਹਿਬ, 12 ਜਨਵਰੀ (ਬਲਜਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮ ਪਤਨੀ ਬੀਬੀ ਮਨਦੀਪ ਕੌਰ ਨਾਗਰਾ ਨੇ ਸਰਹਿੰਦ ਦੇ ਵਾਰਡ ਨੰਬਰ 13 ਮੁਹੱਲਾ ਗੁਰਦੇਵ ਨਗਰ 'ਚ 6.66 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ...
ਮੰਡੀ ਗੋਬਿੰਦਗੜ੍ਹ, 12 ਜਨਵਰੀ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਅਮਲੋਹ ਰੋਡ ਪਿੰਡ ਤੂਰਾਂ ਦੇ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਦੇ ਮੁਤਾਬਿਕ ਬੀਤੇ ਦਿਨੀਂ ਹਰਜੀਤ ਸਿੰਘ (37) ...
ਮੰਡੀ ਗੋਬਿੰਦਗੜ੍ਹ, 12 ਜਨਵਰੀ (ਬਲਜਿੰਦਰ ਸਿੰਘ)-ਕਿਸਾਨਾਂ, ਮਜ਼ਦੂਰਾਂ 'ਤੇ ਜਬਰੀ ਥੋਪੇ ਜਾ ਰਹੇ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਕਿਸਾਨ ਗਣਤੰਤਰ ਦਿਵਸ ਮੌਕੇ ਪਰੇਡ ਦੇ ਦਿੱਤੇ ਪੋ੍ਰਗਰਾਮ ...
ਫ਼ਤਹਿਗੜ੍ਹ ਸਾਹਿਬ, 12 ਜਨਵਰੀ (ਮਨਪ੍ਰੀਤ ਸਿੰਘ)-ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਆੜ੍ਹਤੀ ਐਸੋਸੀਏਸ਼ਨ ਵਲੋਂ ਪਿੰਡ ਪੱਧਰ 'ਤੇ ਮੀਟਿੰਗਾਂ ਕਰਕੇ ਲੋਕਾਂ ਨੂੰ 23 ਜਨਵਰੀ ਨੂੰ ਦਿੱਲੀ ਚਲੋ ਰੈਲੀ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ 26 ਜਨਵਰੀ ਦੀ ਟਰੈਕਟਰ ਰੈਲੀ ...
ਫ਼ਤਹਿਗੜ੍ਹ ਸਾਹਿਬ, 12 ਜਨਵਰੀ (ਬਲਜਿੰਦਰ ਸਿੰਘ)-ਨਸ਼ਿਆਂ ਦਾ ਤਿਆਗ ਕਰਨ ਲਈ ਨਸ਼ਾ ਛੁਡਾਊ ਕੇਂਦਰਾਂ ਵਿਚ ਇਲਾਜ ਕਰਵਾ ਰਹੇ ਵਿਅਕਤੀਆਂ ਨੂੰ ਹੁਨਰ ਸਿਖਲਾਈ ਰਾਹੀਂ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਮਿਸ਼ਨ ਰੈੱਡ ਸਕਾਈ ਸ਼ੁਰੂ ਕੀਤਾ ਜਾ ਰਿਹਾ ਹੈ | ...
ਖਮਾਣੋਂ, 12 ਜਨਵਰੀ (ਜੋਗਿੰਦਰ ਪਾਲ)-ਗਣਪਤੀ ਜਿਊਲਰਜ਼ ਖਮਾਣੋਂ ਦੇ ਮਾਲਕ ਗੁਰਪ੍ਰੀਤ ਸਿੰਘ ਫ਼ੌਜੀ ਅਮਰਾਲੀ ਹਰ ਸ਼ਨੀਵਾਰ ਨੂੰ ਖਮਾਣੋਂ ਤੋਂ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਕਰਦੇ ਹਨ ਜਿਸ ਦੇ ਚੱਲਦਿਆਂ ਅੱਜ ਵੀ ਖਮਾਣੋਂ ਤੋਂ ਕਿਸਾਨਾਂ ਦਾ ਜਥਾ ਦਿੱਲੀ ਲਈ ...
ਖਮਾਣੋਂ, 12 ਜਨਵਰੀ (ਜੋਗਿੰਦਰ ਪਾਲ)-ਗੁਰਪ੍ਰੀਤ ਸਿੰਘ ਜੀ.ਪੀ. ਹਲਕਾ ਵਿਧਾਇਕ ਬਸੀ ਪਠਾਣਾਂ ਵਲੋਂ ਅੱਜ ਦਾਣਾ ਮੰਡੀ ਦੇ ਮੁੱਖ ਗੇਟ ਅੱਗੇ ਰਿਕਸ਼ਾ ਚਾਲਕਾਂ ਅਤੇ ਹੋਰ ਲੋੜਵੰਦਾਂ ਨੂੰ 60 ਦੇ ਲਗਪਗ ਕੰਬਲ ਵੰਡੇ ਗਏ | ਹਲਕਾ ਵਿਧਾਇਕ ਜੀ.ਪੀ. ਨੇ ਦੱਸਿਆ ਕਿ ਉਨ੍ਹਾਂ ਵਲੋਂ ...
ਅਮਲੋਹ, 12 ਜਨਵਰੀ (ਰਿਸ਼ੂ ਗੋਇਲ)-ਧੀਆਂ ਨੂੰ ਪੁੱਤਰਾਂ ਵਾਂਗ ਪਿਆਰ ਤੇ ਸਤਿਕਾਰ ਦੇਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਪੁੱਤਰਾਂ ਦੇ ਮੁਕਾਬਲੇ ਧੀਆਂ ਦੀ ਘੱਟ ਰਹੀ ਗਿਣਤੀ ਸਮਾਜ ਲਈ ਚਿੰਤਾ ਤੇ ਚਿੰਤਨ ਦਾ ਵਿਸ਼ਾ ਹੈ | ਇਹ ਪ੍ਰਗਟਾਵਾ ਹਲਕਾ ਅਮਲੋਹ ਦੇ ਲੋਕਾਂ ...
ਅਮਲੋਹ, 12 ਜਨਵਰੀ (ਰਿਸ਼ੂ ਗੋਇਲ)-ਕੇਂਦਰ ਸਰਕਾਰ ਵਲੋਂ ਬਣਾਏ ਕਿਸਾਨ ਮਾਰੂ ਖੇਤੀ ਕਾਨੂੰਨਾਂ ਦਾ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਤੇ ਹੋਰ ਲੋਕਾਂ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਵਿਰੋਧ ਕੀਤਾ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਅੱਜ ਹਲਕਾ ਅਮਲੋਹ ਦੇ ਵਿਧਾਇਕ ...
ਫ਼ਤਹਿਗੜ੍ਹ ਸਾਹਿਬ, 12 ਜਨਵਰੀ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਭਮਾਰਸੀ ਬੁਲੰਦ ਵਿਖੇ ਪਾਵਰਕਾਮ ਡਵੀਜ਼ਨ ਸਰਹਿੰਦ ਵਲੋਂ 'ਪਾਣੀ ਬਚਾਓ, ਪੈਸੇ ਕਮਾਓ' ਯੋਜਨਾ ਤਹਿਤ ਕੈਂਪ ਲਗਾਇਆ ਗਿਆ, ਜਿਸ ਵਿਚ ਪਾਵਰਕਾਮ ਦੇ ਐਸ.ਡੀ.ਓ. ਦਿਹਾਤੀ, ਦਵਿੰਦਰ ਸਿੰਘ ਵਲੋਂ ਵਿਸ਼ੇਸ਼ ਤੌਰ ...
ਖਮਾਣੋਂ, 12 ਜਨਵਰੀ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੇ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਨੇ ਸਹਿਕਾਰੀ ਖੰਡ ਮਿੱਲਜ਼ ਲਿਮਟਿਡ ਬੁੱਢੇਵਾਲ ਦੇ ਮੁੱਖ ਪ੍ਰਬੰਧਕ ਨੂੰ ਲਿਖੇ ਪੱਤਰ ਰਾਹੀਂ ਗੰਨਾ ਟਰਾਲੀ ਦੇ ਵਜ਼ਨ ਵਿਚ ...
ਬਸੀ ਪਠਾਣਾਂ, 12 ਜਨਵਰੀ (ਰਵਿੰਦਰ ਮੌਦਗਿਲ)-ਸਥਾਨਕ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਦੀਆਂ ਹਦਾਇਤਾਂ 'ਤੇ ਡਰੱਗ ਇੰਸਪੈਕਟਰ ਨਵਪ੍ਰੀਤ ਸਿੰਘ ਨੂੰ ਨਾਲ ਲੈ ਕੇ ਨੌਗਾਵਾਂ ਅਤੇ ਬਸੀ ਪਠਾਣਾਂ ਦੇ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ | ਥਾਣਾ ਮੁਖੀ ...
ਸੰਘੋਲ, 12 ਜਨਵਰੀ (ਗੁਰਨਾਮ ਸਿੰਘ ਚੀਨਾ)-ਬਲਾਕ ਸੰਮਤੀ ਮੈਂਬਰ ਜੀਤਾ ਰਾਮ ਸੰਘੋਲ ਨੂੰ ਬਾਜੀਗਰ ਵਿਕਾਸ ਬੋਰਡ (ਪੰਜਾਬ) ਦਾ ਮੈਂਬਰ ਬਣਨ 'ਤੇ ਕੁਲਦੀਪ ਸਿੰਘ ਸਿੱਧੂਪੁਰ ਕੋਆਰਡੀਨੇਟਰ ਯੂਥ ਕਾਂਗਰਸ ਆਈ.ਟੀ. ਵਿੰਗ ਦੁਆਰਾ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕੁਲਦੀਪ ਸਿੰਘ ...
ਫ਼ਤਹਿਗੜ੍ਹ ਸਾਹਿਬ, 12 ਜਨਵਰੀ (ਬਲਜਿੰਦਰ ਸਿੰਘ)-ਲੋਕ ਇਨਸਾਫ਼ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ, ਨੌਜਵਾਨ ਪ੍ਰਚਾਰਕ ਅਤੇ ਕਿਸਾਨ ਆਗੂ ਪ੍ਰੋਫੈਸਰ ਧਰਮਜੀਤ ਜਲਵੇੜਾ ਨੇ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਦੇ ਹੱਥਾਂ ਵਿਚ ਦੇਸ਼ ਦੇ ਹਿਤ ਸੁਰੱਖਿਅਤ ...
ਪਟਿਆਲਾ, 12 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੈਰ ਅਧਿਆਪਨ ਕਰਮਚਾਰੀਆਂ ਵਲੋਂ ਗ਼ੈਰ ਅਧਿਆਪਨ ਸੰਘ ਦੇ ਪ੍ਰਧਾਨ ਰਾਜਿੰਦਰ ਸਿੰਘ ਰਾਜੂ, ਸਹਿਜ ਗਰੁੱਪ ਦੇ ਪ੍ਰਧਾਨ ਪੁਸ਼ਪਿੰਦਰ ਸਿੰਘ, ਬਰਾਡ ਈਫਾ ਪਾਰਟੀ ਦੇ ਪ੍ਰਧਾਨ ਹਰਨੇਕ ...
ਭਾਦਸੋਂ, 12 ਜਨਵਰੀ (ਪਰਦੀਪ ਦੰਦਰਾਲਾ)-ਪਿੰਡ ਮਾਂਗੇਵਾਲ ਵਿਖੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਮਾਂਗੇਵਾਲ ਤੋਂ ਹਲੋਤਾਲੀ ਜਾਣ ਵਾਲੇ ਚੋਏ ਦੇ ਪੁਲ ਦਾ ਉਦਘਾਟਨ ਕੀਤਾ ਗਿਆ | ਇਸ ਦੌਰਾਨ ਗੱਲਬਾਤ ਕਰਦੇ ਹੋਏ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਸੂਬੇ ਅੰਦਰ ਵਿਕਾਸ ਕਾਰਜ ...
ਫ਼ਤਹਿਗੜ੍ਹ ਸਾਹਿਬ, 12 ਜਨਵਰੀ (ਬਲਜਿੰਦਰ ਸਿੰਘ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਅਤੇ ਸੱਭਿਆਚਾਰਕ ਕਲੱਬ ਕਪੂਰਗੜ੍ਹ ਵਲੋਂ ਨਹਿਰੂ ਯੁਵਾ ਕੇਂਦਰ ਤੇ ਜੁਗਨੀ ਗਰੁੱਪ ਆਫ਼ ਸਟੂਡੈਂਟ ਯੂਨੀਅਨ ਫ਼ਤਹਿਗੜ੍ਹ ਸਾਹਿਬ ਦੇ ...
ਫ਼ਤਹਿਗੜ੍ਹ ਸਾਹਿਬ, 12 ਜਨਵਰੀ (ਮਨਪ੍ਰੀਤ ਸਿੰਘ)-ਐਮ.ਜੀ. ਅਸ਼ੋਕਾ ਗਰਲਜ਼ ਸਕੂਲ ਸਰਹਿੰਦ ਵਿਖੇ ਵਿਵੇਕਾਨੰਦ ਮਿਸ਼ਨ ਵਲੋਂ ਸਵਾਮੀ ਵਿਵੇਕਾਨੰਦ ਦੇ 158ਵੇਂ ਜਨਮ ਦਿਵਸ 'ਤੇ ਰਾਸ਼ਟਰੀ ਯੂਥ ਦਿਵਸ ਮਨਾਇਆ ਗਿਆ | ਇਸ ਮੌਕੇ ਮਿਸ਼ਨ ਦੇ ਆਗੂ ਸੰਤੋਸ਼ ਭਾਰਦਵਾਜ ਅਤੇ ਗਿਰਜਾ ...
ਫ਼ਤਹਿਗੜ੍ਹ ਸਾਹਿਬ, 12 ਜਨਵਰੀ (ਬਲਜਿੰਦਰ ਸਿੰਘ)-ਦੀ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਸੂਬੇਦਾਰ ਜਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਦੌਰਾਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ 'ਚ ਸ਼ਹੀਦ ਹੋਏ ...
ਫ਼ਤਹਿਗੜ੍ਹ ਸਾਹਿਬ, 12 ਜਨਵਰੀ (ਬਲਜਿੰਦਰ ਸਿੰਘ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਅਤੇ ਸੱਭਿਆਚਾਰਕ ਕਲੱਬ ਕਪੂਰਗੜ੍ਹ ਵਲੋਂ ਨਹਿਰੂ ਯੁਵਾ ਕੇਂਦਰ ਤੇ ਜੁਗਨੀ ਗਰੁੱਪ ਆਫ਼ ਸਟੂਡੈਂਟ ਯੂਨੀਅਨ ਫ਼ਤਹਿਗੜ੍ਹ ਸਾਹਿਬ ਦੇ ...
ਫ਼ਤਹਿਗੜ੍ਹ ਸਾਹਿਬ, 12 ਜਨਵਰੀ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਜੌਗਰਫ਼ੀ ਵਿਭਾਗ ਵਲੋਂ ਰਾਸ਼ਟਰੀ ਊਰਜਾ ਬੱਚਤ ਦਿਵਸ ਮੌਕੇ ਸਾਲਾਨਾ ਯੂਰੇਸ਼ਿਅਨ ਸਲੋਗਨ ਮੁਕਾਬਲਾ ਕਰਵਾਇਆ ਗਿਆ | ਇਸ ਅੰਤਰਰਾਸ਼ਟਰੀ ਆਦਰਸ਼ ਵਾਕ ਲੇਖਣ ਮੁਕਾਬਲੇ ਵਿਚ 7 ...
ਬਸੀ ਪਠਾਣਾਂ, 12 ਜਨਵਰੀ (ਗੁਰਬਚਨ ਸਿੰਘ ਰੁਪਾਲ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸਾਬਕਾ ਮੱੁਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਵਲੋਂ ਬੀਤੇ ਕਾਫ਼ੀ ਲੰਮੇ ਸਮੇਂ ਤੋਂ ਭਾਈ ਜਗਤਾਰ ਸਿੰਘ ਹਵਾਰਾ ਜਥੇਦਾਰ ਸ੍ਰੀ ...
ਸਮਾਣਾ, 12 ਜਨਵਰੀ (ਪ੍ਰੀਤਮ ਸਿੰਘ ਨਾਗੀ)-ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਮੀਟਿੰਗ 'ਚ ਪੋਸਟਰ ਜਾਰੀ ਕੀਤਾ ਗਿਆ | 26 ਜਨਵਰੀ ਦਿਨ ਮੰਗਲਵਾਰ ਨੂੰ ਗੁਰੂ ਘਰ ਥੜਾ ਸਾਹਿਬ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਦਲ ਵਲੋਂ ਇਸ ਮੌਕੇ ਅਮਨਦੀਪ ਸਿੰਘ ...
ਨਾਭਾ, 12 ਜਨਵਰੀ (ਕਰਮਜੀਤ ਸਿੰਘ)-ਸਮੂਹ ਸਾਧ ਸੰਗਤ ਪੰਜਾਬ ਅਤੇ ਹਰਿਆਣਾ ਵਲੋਂ ਬਾਬਾ ਨਛੱਤਰ ਸਿੰਘ ਅਤੇ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਵਿਚ ਪਿੰਡ ਬਡੌਲੀ ਨੇੜੇ ਪੈਪਸੀ ਪੁਲ ਦਿੱਲੀ ਕਰਨਾਲ ਸੜਕ ਵਿਖੇ ਦਿੱਲੀ 'ਚ ਲੱਗੇ ਧਰਨੇ ...
ਬਨੂੜ, 12 ਜਨਵਰੀ (ਭੁਪਿੰਦਰ ਸਿੰਘ)-ਅੰਤਰਰਾਸ਼ਟਰੀ ਇਨਕਲਾਬੀ ਮੰਚ ਵਲੋਂ ਪਿੰਡ ਘੜਾਮਾਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਬਾਬਾ ਸੋਹਣ ਸਿੰਘ ਭਕਨਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਨਕਲਾਬੀ ਸਮਾਗਮ ਕਰਾਇਆ ਗਿਆ | ਜਿਸ ਵਿਚ ਵਹਿਮਾਂ-ਭਰਮਾਂ ਤੋਂ ਛੁਟਕਾਰਾ ਪਾਉਣ ਲਈ ...
ਧਾਰੀਵਾਲ, 12 ਜਨਵਰੀ (ਸਵਰਨ ਸਿੰਘ)-ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਮੈਨੇਜਰ ਸੰਤੋਖ ਸਿੰਘ ਤਲਵੰਡੀ ਰਾਮਾ ਨੇ ਚਾਰਜ ਸੰਭਾਲਿਆ ਹੈ | ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੋਂ ਫਲਾਇੰਗ ਵਿਭਾਗ ਤੋਂ ਪਦ ਉਨਤ ਹੋ ਕੇ ਆਏ ਮੈਨੇਜਰ ਸੰਤੋਖ ...
ਦੋਰਾਂਗਲਾ, 12 ਜਨਵਰੀ (ਚੱਕਰਾਜਾ)-ਲੜਕੇ ਅਤੇ ਲੜਕੀਆਂ 'ਚ ਸਮਝੇ ਜਾਂਦੇ ਫ਼ਰਕ ਪ੍ਰਤੀ ਲੋਕਾਂ ਨੰੂ ਜਾਗਰੂਕ ਕਰਦਿਆਂ ਕਿ ਲੜਕੀਆਂ ਵੀ ਲੜਕਿਆਂ ਤੋਂ ਘੱਟ ਨਹੀਂ, ਅੱਜ ਐਲ.ਐਚ.ਵੀ. ਪਰਮਜੀਤ ਕੌਰ ਵਲੋਂ ਸਬ ਹੈਲਥ ਸੈਂਟਰ ਗਾਹਲੜੀ ਵਿਖੇ ਆਪਣੀ ਦੋਹਤਰੀ ਐਵਲਿਨ ਦੀ ਲੋਹੜੀ ...
ਚੰਡੀਗੜ੍ਹ, 12 ਜਨਵਰੀ (ਬਿ੍ਜੇਂਦਰ ਗੌੜ)-ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਵਿਚ ਮਾਈਨਿੰਗ ਠੇਕੇ ਨੂੰ ਹਾਸਲ ਕਰਨ ਵਾਲੇ ਇਕ ਸਫਲ ਬੋਲੀਕਾਰ ਦਾ ਠੇਕਾ ਰੱਦ ਕਰਵਾਉਣ ਅਤੇ ਕਿਸੇ ਤੀਜੀ ਪਾਰਟੀ ਨੂੰ ਦੇਣ ਲਈ ਮਾਈਨਿੰਗ ਅਫ਼ਸਰਾਂ ਵਲੋਂ ਕਥਿਤ ਤੌਰ 'ਤੇ ਗ਼ੈਰ-ਕਾਨੰੂਨੀ ਢੰਗ ...
ਪੰਜਰਾਈਆਂ, 12 ਜਨਵਰੀ (ਬਲਵਿੰਦਰ ਸਿੰਘ)-ਗੁਰਦੁਆਰਾ ਦਸਮੇਸ਼ ਦਰਬਾਰ ਪੀਰੋਵਾਲੀ ਕਰਨਾਮਾ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 7 ਫਰਵਰੀ ਦਿਨ ਐਤਵਾਰ ...
ਬਟਾਲਾ, 12 ਜਨਵਰੀ (ਕਾਹਲੋਂ)-ਐਸ.ਐਸ. ਬਾਜਵਾ ਸਕੂਲ ਕਾਦੀਆਂ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦਾ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਹਾਜ਼ਰ ਸੀ | ਕੋਵਿਡ-19 ਦੇ ਕਾਰਨ ਇਸ ਵਾਰ ਸਕੂਲ ਦੇ ਬੱਚਿਆਂ ਨੂੰ ਇਸ ਵਿਚ ਸ਼ਾਮਿਲ ਨਹੀ ਕੀਤਾ ਗਿਆ | ਇਹ ਤਿਉਹਾਰ ...
ਕਲਾਨੌਰ, 12 ਜਨਵਰੀ (ਪੁਰੇਵਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ 3 ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਮਾਝਾ ਕਿਸਾਨ ਸੰਘਰਸ਼ ਕਮੇਟੀ ਵਲੋਂ ਵੱਡੀ ਗਿਣਤੀ ਕਿਸਾਨਾਂ ਸਮੇਤ ਕੇਂਦਰ ਸਰਕਾਰ ਖਿਲਾਫ ਕੌਮੀ ਸ਼ਾਹ ਮਾਰਗ 'ਤੇ ਰੋਸ ਪ੍ਰਦਰਸ਼ਨ ਕਰਦਿਆਂ ...
ਬਟਾਲਾ, 12 ਜਨਵਰੀ (ਕਾਹਲੋਂ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ 'ਚ ਲੋਹੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਲੋਹੜੀ ਦੀ ਪਵਿੱਤਰ ਅਗਨੀ 'ਚ ਪਿ੍ੰਸੀਪਲ ਬਿੰਦੂ ਭੱਲਾ ਤੇ ਅਧਿਆਪਕਾਂ ਨੇ ਅਹੂਤੀ ਪਾ ਕੇ ਸਾਰਿਆਂ ਦੇ ਸੁੱਖ ਦੀ ਉਮੀਦ ...
ਘੁਮਾਣ, 12 ਜਨਵਰੀ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਦਿੱਲੀ ਵਿਖੇ ਪਹੁੰਚ ਕੇ ਕਾਂਗਰਸੀ ਆਗੂਆਂ ਵਲੋਂ ਕਿਸਾਨੀ ਦੇ ਹੱਕ ਵਿਚ ਅਤੇ ਕੇਂਦਰ ਸਰਕਾਰ ਖ਼ਿਲਾਫ਼ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਵਿਚ ...
ਬਟਾਲਾ, 12 ਜਨਵਰੀ (ਕਾਹਲੋਂ)-ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਦੀ ਵਾਰਡਨ ਸਰਵਿਸ ਵਲੋਂ ਨਵੇਂ ਵਰੇ੍ਹ 2021 ਦਾ ਕੈਲੰਡਰ ਤਿਆਰ ਕੀਤਾ ਗਿਆ ਹੈ, ਜਿਸ ਨੂੰ ਮਨਪ੍ਰੀਤ ਸਿੰਘ ਰੰਧਾਵਾ (ਪੈ੍ਰਜ਼ੀਡੈਂਟ ਐਵਾਰਡੀ) ਸਟਾਫ ਅਫ਼ਸਰ, ਕੰਵਲਜੀਤ ਸਿੰਘ ਸਟੋਰ ਸੁਪਰਡੈਂਟ ਅਤੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX