ਤਰਨ ਤਾਰਨ, 12 ਜਨਵਰੀ (ਵਿਕਾਸ ਮਰਵਾਹਾ)-ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ ਦੇ ਹਲਕਾ ਪ੍ਰਧਾਨ ਰਿਤਿਕ ਅਰੋੜਾ ਨੇ ਕਿਹਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਦੇ ਕਰੋੜਾਂ ਨੌਜਵਾਨ ਹਾਲੇ ਤੱਕ ਬੇਰੁਜ਼ਗਾਰ ਘੁੰਮ ਰਹੇ ਹਨ | ਨੌਜਵਾਨਾਂ ਨੂੰ ਪੜ੍ਹ ਲਿਖ ਕੇ ਵੀ ਰੁਜ਼ਗਾਰ ਨਹੀਂ ਮਿਲ ਰਿਹਾ, ਇਸ ਦੀ ਸਿੱਧੇ ਤੌਰ 'ਤੇ ਜਿੰਮੇਵਾਰ ਮੋਦੀ ਸਰਕਾਰ ਹੈ | ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਵਿੱਚ ਲੱਗ ਹੋਈ ਹੈ ਅਤੇ ਦੇਸ਼ ਨੂੰ ਤਬਾਹ ਕਰਨ ਵੱਲ ਲੱਗੀ ਹੋਈ ਹੈ | ਨੈਸ਼ਨਲ ਯੂਥ-ਡੇ ਮੌਕੇ ਐੱਨ. ਐੱਸ. ਯੂ. ਆਈ. ਦੇ ਆਗੂਆਂ ਵਲੋਂ ਪੰਜਾਬ ਪ੍ਰਧਾਨ ਅਕਸ਼ੈ ਸ਼ਰਮਾ ਦੇ ਨਿਰਦੇਸ਼ਾਂ ਹੇਠ ਹਲਕਾ ਪ੍ਰਧਾਨ ਰਿਤਿਕ ਅਰੋੜਾ ਦੀ ਅਗਵਾਈ ਵਿਚ ਦੇਸ਼ ਵਿਚ ਵਧ ਰਹੀ ਬੇਰੁਜ਼ਗਾਰੀ ਅਤੇ ਨੌਜਵਾਨਾਂ ਦੇ ਹੱਕਾਂ ਦੇ ਹੋ ਰਹੇ ਘਾਣ ਨੂੰ ਵੇਖਦਿਆਂ ਬੂਟ ਪਾਲਿਸ਼ ਕਰਕੇ ਮੋਦੀ ਸਰਕਾਰ ਖਿਲਾਫ ਰੋਸ ਜ਼ਾਹਿਰ ਕੀਤਾ ਗਿਆ | ਇਸ ਤੋਂ ਬਾਅਦ ਪ੍ਰਦਰਸ਼ਨ ਕਰਦੇ ਹੋਏ ਸੱਚਖੰਡ ਰੋਡ ਸਥਿਤ ਸ਼ਮਸ਼ਾਨਘਾਟ ਦੇ ਬਾਹਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਫੂਕਦਿਆਂ ਨਾਅਰੇਬਾਜ਼ੀ ਕੀਤੀ ਗਈ | ਰਿਤਿਕ ਅਰੋੜਾ ਨੇ ਕਿਹਾ ਕਿ ਦੇਸ਼ ਦੀ ਮੋਦੀ ਸਰਕਾਰ ਨੇ ਚੋਣਾਂ ਵੇਲੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਜੋ ਵਾਅਦਾ ਕੀਤਾ ਸੀ, ਉਹ ਹਾਲੇ ਤੱਕ ਪੂਰਾ ਨਹੀਂ ਕੀਤਾ, ਜਿਸ ਕਾਰਨ ਨੌਜਵਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਐੱਨ.ਐੱਸ.ਯੂ.ਆਈ. ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਹੱਕਾਂ ਲਈ ਭਵਿੱਖ ਵਿੱਚ ਵੀ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ | ਉਨ੍ਹਾਂ ਨੇ ਨੌਜਵਾਨਾਂ ਨੂੰ ਐੱਨ.ਐੱਸ.ਯੂੂ.ਆਈ. ਨਾਲ ਜੁੜ ਕੇ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ | ਇਸ ਮੌਕੇ 'ਤੇ ਮਨੋਜ ਅਗਨੀਹੋਤਰੀ, ਕਮਲ ਸੱਚਦੇਵਾ, ਚੀਨੂ, ਕਨਵ ਵਢੇਰਾ, ਜਸਪਾਲ ਸਿੰਘ, ਸਾਹਿਲ, ਪਿ੍ੰਸ, ਗਗਨ, ਰਾਹੁਲ, ਅਮਿਤ ਸ਼ਰਮਾ ਤੇ ਹੋਰ ਨੌਜਵਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਤਰਨ ਤਾਰਨ, 12 ਜਨਵਰੀ (ਹਰਿੰਦਰ ਸਿੰਘ)¸ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ ਆਰ.ਟੀ.ਪੀ.ਸੀ.ਆਰ., ਰੈਪਿਡ ਐਾਟੀਜਨ ਤੇ ਟਰੂਨੈੱਟ ਵਿਧੀ ਰਾਹੀਂ 130305 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿੰਨਾਂ ਵਿਚੋਂ 126597 ਵਿਅਕਤੀਆਂ ...
ਹਰੀਕੇ ਪੱਤਣ, 12 ਜਨਵਰੀ (ਸੰਜੀਵ ਕੁੰਦਰਾ)-ਐਕਸਾਈਜ਼ ਵਿਭਾਗ ਤਰਨ ਤਾਰਨ , ਫਿਰੋਜ਼ਪੁਰ ਅਤੇ ਤਰਨਤਾਰਨ ਪੁਲਿਸ ਵਲੋਂ ਹਰੀਕੇ ਮੰਡ ਖੇਤਰ ਵਿਚ ਸਾਂਝੇ ਤੌਰ ਛਾਪੇਮਾਰੀ ਦੌਰਾਨ ਭਾਰੀ ਮਾਤਰਾ ਵਿਚ ਲਾਹਣ ਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ ਜਦਕਿ ਸ਼ਰਾਬ ਤਸਕਰ ਫ਼ਰਾਰ ...
ਤਰਨ ਤਾਰਨ, 12 ਜਨਵਰੀ (ਹਰਿੰਦਰ ਸਿੰਘ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਲਗਾਤਾਰ ਜਾਰੀ ਹੈ | ਗੁਰਦੁਆਰਾ ਕਵੀ ਰਾਜ ਭਾਈ ਧੰਨਾ ਸਿੰਘ ਜੀ ਨੌਸ਼ਹਿਰਾ ਪੰਨੂੰਆਂ ਵਿਖੇ ਦੱਸਵਾਂ ਜੱਥਾ ਭੁੱਖ ਹੜਤਾਲ 'ਤੇ ਬੈਠਾ | ਕਿਸਾਨ ...
ਖਡੂਰ ਸਾਹਿਬ, 12 ਜਨਵਰੀ (ਕੁਲਾਰ)-26 ਜਨਵਰੀ ਨੂੰ ਕਿਸਾਨਾਂ ਵਲੋਂ ਦਿੱਲੀ ਸੰਘਰਸ਼ ਨੂੰ ਤੇਜ ਕਰਦੇ ਹੋਏ ਕੱਢੀ ਜਾ ਰਹੀ ਟਰੈਕਟਰ ਪਰੇਡ ਵਿਚ ਪੰਜਾਬ ਦੇ ਨੌਜਵਾਨ ਕਿਸਾਨ ਆਪਣੇ ਟਰੈਕਟਰਾਂ ਸਮੇਤ ਦਿੱਲੀ ਪਹੁੰਚ ਕਿ ਬਜੁਰਗਾਂ ਦੇ ਮੋਢੇ ਨਾਲ ਮੋਢਾ ਜੋੜ ਕਿ ਖੇਤੀ ਸਬੰਧੀ ...
ਤਰਨ ਤਾਰਨ, 12 ਜਨਵਰੀ (ਪਰਮਜੀਤ ਜੋਸ਼ੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਲੋਹੜੀ ਵਾਲੇ ਦਿਨ 13 ਜਨਵਰੀ ਦਿਨ ਬੁੱਧਵਾਰ ਨੂੰ ...
ਪੱਟੀ, 12 ਜਨਵਰੀ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਪੱਟੀ ਪੁਲਿਸ ਨੇ ਚੋਰ ਗਰੋਹ ਦੇ 1 ਮੈਂਬਰ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ ਜਦ ਕਿ ਉਸ ਦਾ ਇਕ ਸਾਥੀ ਫਰਾਰ ਚੱਲ ਰਿਹਾ ਹੈ | ਇਸ ਸਬੰਧੀ ਥਾਣਾ ਮੁਖੀ ਸਿਟੀ ਸਬ ਇੰਸਪੈਕਟਰ ਲਖਬੀਰ ਸਿੰਘ ਨੇ ਦੱਸਿਆ ਕਿ ...
ਤਰਨ ਤਾਰਨ, 12 ਜਨਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਇਕ ਭਗੌੜੇ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਹਰੀਕੇ ਦੇ ਏ.ਐੱਸ.ਆਈ. ਗੁਰਭੇਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ...
ਸੁਰ ਸਿੰਘ, 12 ਜਨਵਰੀ (ਧਰਮਜੀਤ ਸਿੰਘ)-ਦਿਹਾਤੀ ਮਜ਼ਦੂਰ ਸਭਾ ਵਲੋਂ ਥਾਣਾ ਮੁਖੀ ਭਿੱਖੀਵਿੰਡ ਦੀਆਂ ਵਧੀਕੀਆਂ ਖ਼ਿਲਾਫ਼ ਕੀਤੇ ਜਾ ਰਹੇ ਰੋਸ ਪ੍ਰਗਟਾਵਿਆਂ ਦੀ ਕੜੀ ਵਜੋਂ ਅੱਜ ਪਿੰਡ ਬੈਂਕਾ ਵਿਖੇ ਥਾਣਾ ਮੁਖੀ ਦਾ ਪੁਤਲਾ ਸਾੜਿਆ ਗਿਆ ਤੇ ਪੁਲਿਸ ਪ੍ਰਸ਼ਾਸਨ ਵਿਰੁੱਧ ...
ਤਰਨ ਤਾਰਨ, 12 ਜਨਵਰੀ (ਲਾਲੀ ਕੈਰੋਂ)-ਤਰਨ ਤਾਰਨ ਨਵੀ ਦਾਣਾ ਮੰਡੀ ਵਿਖੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਦੇਉ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਸਮੂਹ ਆਹੁਦੇਦਾਰਾ ਤੇ ਐਗਜੈਕਟਿਵ ਮੈਂਬਰ ਦੀ ਮੀਟਿੰਗ ਬੁਲਾਈ ਗਈ | ਇਸ ਮੌਕੇ ਪ੍ਰਧਾਨ ਕਰਨੈਲ ਸਿੰਘ ...
ਤਰਨ ਤਾਰਨ, 12 ਜਨਵਰੀ (ਲਾਲੀ ਕੈਰੋਂ)-ਸਮਾਜ ਅੰਦਰ ਪੁੱਤਰਾਂ ਦੇ ਨਾਲ-ਨਾਲ ਧੀਆਂ ਨੂੰ ਵੀ ਬਣਦਾ ਮਾਣ ਸਨਮਾਨ ਦਿਵਾਉਣ ਦੇ ਮਨੋਰਥ ਨਾਲ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਦੇ ਸੀ.ਡੀ.ਪੀ.ਓ. ਰਾਜਵਿੰਦਰ ਕੌਰ ਦੀ ਦੇਖ ਰੇਖ ਹੇਠ ਨੇੜਲੇ ਪਿੰਡ ਮੱਲੀਆਂ ਦੇ ਆਂਗਣਵਾੜੀ ...
ਤਰਨ ਤਾਰਨ, 12 ਜਨਵਰੀ (ਹਰਿੰਦਰ ਸਿੰਘ)-ਪੰਜਾਬ ਰੋਡਵੇਜ, ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸੰਯੁਕਤ ਐਕਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ ਰੋਡਵੇਜ ਤਰਨ ਤਾਰਨ ਦੇ ਗੇਟ ਅੱਗੇ ਗੇਟ ਰੈਲੀ ਕੀਤੀ ਗਈ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕੈਪਟਨ ਸਰਕਾਰ ਪੰਜਾਬ ...
ਤਰਨ ਤਾਰਨ, 12 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਨਾਜਾਇਜ਼ ਹਥਿਆਰਾਂ ਨਾਲ ਲੈਸ ਹੋ ਕੇ ਹਵਾਈ ਫ਼ਾਇਰ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ 2 ਵਿਅਕਤੀ ...
ਤਰਨ ਤਾਰਨ, 12 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫ਼ਰਾਰ ਹੋਣ ਵਿਚ ਕਾਮਯਾਬ ਹੋ ...
ਖਡੂਰ ਸਾਹਿਬ, 12 ਜਨਵਰੀ (ਕੁਲਾਰ)-ਜਥੇਦਾਰ ਮੁਖਤਾਰ ਸਿੰਘ ਰਾਮਪੁਰ-ਭੂਤਵਿੰਡ ਦੀ ਲੜਕੀ ਦੀ ਸਹੁਰੇ ਘਰ ਹੋਈ ਬੇਵਕਤੀ ਮੌਤ ਦਾ ਅਫਸੋਸ ਕਰਨ ਲਈ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਉਨ੍ਹਾਂ ਦੇ ਗ੍ਰਹਿ ਪੁੱਜੇ, ...
ਪੱਟੀ, 12 ਜਨਵਰੀ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਵਿਧਾਨ ਸਭਾ ਹਲਕਾ ਪੱਟੀ ਤੋਂ ਸੀਨੀਅਰ ਆਗੂ ਰਣਜੀਤ ਸਿੰਘ ਚੀਮਾ ਸਾਬਕਾ ਮੀਤ ਪ੍ਰਧਾਨ ਪੰਜਾਬ ਦੀ ਅਗਵਾਈ ਹੇਠ ਪੱਟੀ ਮÏੜ ਵਿਖੇ ਅਹੁਦੇਦਾਰਾਂ ਦੀ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਚੀਮਾ ਨੇ ਕਿਹਾ ...
ਫਤਿਆਬਾਦ, 12 ਜਨਵਰੀ (ਧੂੰਦਾ)¸ਪੰਜਾਬ ਦੀ ਕੈਪਟਨ ਸਰਕਾਰ ਦੀ ਕਾਰਗੁਜਾਰੀ 'ਤੇ ਤੰਜ ਕੱਸਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੀਆਵਿੰਡ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਨੇ ਸਾ. ...
ਤਰਨ ਤਾਰਨ, 12 ਜਨਵਰੀ (ਹਰਿੰਦਰ ਸਿੰਘ)¸ਤਰਨ ਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਜਾਂਦਿਆਂ ਰਸਤੇ ਵਿਚ ਪੈਂਦੇ ਪਿੰਡ ਸੰਘਾ ਦਾ ਨਿਕਾਸੀ ਨਾਲਾ ਜੋ ਕਿਸੇ ਕਾਰਨ ਬੰਦ ਅਤੇ ਸਫ਼ਾਈ ਹੋਣ ਖੁਣੋਂ ਚੱਲਦਾ ਨਹੀਂ ਸੀ ਅਤੇ ਜਿਸ ਕਾਰਨ ਸੜਕ ਦੇ ਨਾਲ ਲੱਗਦੇ ਲਗਪਗ 30 ਘਰਾਂ ਦਾ ਪਾਣੀ ...
ਖਾਲੜਾ, 12 ਜਨਵਰੀ (ਜੱਜਪਾਲ ਸਿੰਘ ਜੱਜ)- ਮੋਦੀ ਸਰਕਾਰ ਵਲੋਂ ਖੇਤੀ ਦੇ ਬਣਾਏ ਨਵੇਂ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਜੋ ਦਿੱਲੀ ਦੇ ਬਾਰਡਰਾ 'ਤੇ ਮਗਲੇ ਕਰੀਬ ਡੇਢ ਮਹੀਨੇ ਤੋਂ ਧਰਨੇ 'ਤੇ ਬੈਠੀਆਂ ਹਨ ਉਨ੍ਹਾਂ ਅਤੇ ਕੇਂਦਰ ਸਰਕਾਰ ਵਿਚ ਕੋਈ ਗੱਲ ਸਿਰੇ ਨਾ ...
ਸਰਾਏ ਅਮਾਨਤ ਖਾਂ, 12 ਜਨਵਰੀ (ਨਰਿੰਦਰ ਸਿੰਘ ਦੋਦੇ)¸ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਇਕਾਈ ਸਰਾਏ ਅਮਾਨਤ ਖਾਂ ਦੇ ਪ੍ਰਧਾਨ ਲਖਬੀਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਨੇ ਟਰੈਕਟਰ ਮਾਰਚ ਕਰਕੇ ਲੋਕਾਂ ਨੂੰ 26 ਜਨਵਰੀ ਦੀ ਟਰੈਕਟਰ ਪ੍ਰੇਡ ਵਿਚ ਹਿੱਸਾ ਲੈਣ ਲਈ ਕਿਹਾ | ਇਸ ...
ਤਰਨ ਤਾਰਨ, 12 ਜਨਵਜੀ (ਹਰਿੰਦਰ ਸਿੰਘ)¸ਇਲਾਕਾ ਵਾਸੀਆਂ ਨੂੰ ਵੱਧ ਤੋਂ ਵੱਧ ਸਿਹਤ ਸਹੂਲਤਾਂ ਦੇਣ ਲਈ ਸਥਾਨਕ ਸੰਧੂ ਹਸਪਤਾਲ ਵਲੋਂ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ, ਹਸਪਤਾਲ ਦੇ ਐੱਮ.ਡੀ.ਐੱਚ.ਐੱਸ. ਸੰਧੂ ਵਲੋਂ ਇਲਾਕਾ ਵਾਸੀਆਂ ਲਈ ਮੁਫ਼ਤ ਓ.ਪੀ.ਡੀ. ਚੈੱਕਅੱਪ ...
ਪੱਟੀ, 12 ਜਨਵਰੀ (ਬੋਨੀ ਕਾਲੇਕੇ, ਅਵਤਾਰ ਸਿੰਘ)¸ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਪੱਟੀ ਵਿਖੇ ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਪੱਟੀ ਦੇ ਨੋਡਲ ਅਫਸਰ ਪਿ੍ੰਸੀਪਲ ਗੁਰਬਚਨ ਸਿੰਘ ਵਲੋਂ ਬਲਾਕ ਪੱਟੀ ਦੇ ...
ਪੱਟੀ, 12 ਜਨਵਰੀ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਸੀ.ਆਈ.ਏ. ਸਟਾਫ਼ ਪੱਟੀ 2 ਦੀ ਪੁਲਿਸ ਵਲੋਂ 2 ਵਿਅਕਤੀਆਂ ਨੂੰ 27 ਗ੍ਰਾਮ ਹੈਰੋਇਨ ਅਤੇ ਕਾਰ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਸੀ.ਆਈ.ਏ. ਸਟਾਫ਼ 2 ਪੱਟੀ ਦੇ ਇੰਚਾਰਜ ਐੱਸ.ਆਈ. ਸੁਖਰਾਜ ਸਿੰਘ ...
ਪਰਿਵਾਰ ਵਲੋਂ ਖੁਦ ਬਣਵਾਈ ਗਈ ਆਜ਼ਾਦ ਹਿੰਦ ਫੌਜ 'ਚ ਰਹੇ ਸੁਰਜਨ ਸਿੰਘ ਬਲਿਆਂਵਾਲਾ ਦੀ ਯਾਦਗਾਰ ਅਮਰਕੋਟ, 12 ਜਨਵਰੀ( ਗੁਰਚਰਨ ਸਿੰਘ ਭੱਟੀ)-ਫਰੀਡਮ ਫਾਈਟਰ ਉਤਰਾ ਅਧਿਕਾਰੀ ਜਥੇਬੰਦੀ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਪਿੰਡ ਬਲਿਆਵਾਲਾ ਵਿਖੇ ਹੋਈ | ਇਸ ਮੌਕੇ ...
ਤਰਨ ਤਾਰਨ, 12 ਜਨਵਰੀ (ਹਰਿੰਦਰ ਸਿੰਘ)-ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ, ਜਿਸ ਤਹਿਤ ਪੰਜਾਬ ਸਰਕਾਰ ਵਲੋਂ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਦਿਲ ਖੋਲ ਕੇ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ | ਇਨ੍ਹਾਂ ...
ਤਰਨ ਤਾਰਨ ਵਿਖੇ ਕੀਤੀ ਗਈ ਯੂਨੀਅਨ ਦੀ ਮੀਟਿੰਗ ਵਿਚ ਕੀਤੀਆਂ ਗਈਆਂ ਅਹਿਮ ਵਿਚਾਰਾਂ ਤਰਨ ਤਾਰਨ , 12 ਜਨਵਰੀ (ਹਰਿੰਦਰ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਬਲਾਕ ਨੌਸ਼ਹਿਰਾ ਪੰਨੂਆਂ ਦੀ ਮੀਟਿੰਗ ਇੱਥੇ ਰਾਜਵੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਦੌਰਾਨ ...
ਤਰਨ ਤਾਰਨ, 12 ਜਨਵਰੀ (ਵਿਕਾਸ ਮਰਵਾਹਾ)-ਸਿਟੀਜਨ ਕੌਾਸਲ ਤਰਨ ਤਾਰਨ ਵਲੋਂ ਪ੍ਰਧਾਨ ਸੁਖਵੰਤ ਸਿੰਘ ਧਾਮੀ ਦੀ ਅਗਵਾਈ ਵਿਚ ਸਿਲਾਈ ਸੈਂਟਰ ਦੀਆਂ ਲੜਕੀਆਂ ਦੇ ਵਡਮੁਨੱਲੇ ਸਹਿਯੋਗ ਸਦਕਾ ਲੋਹੜੀ ਦਾ ਤਿਓਹਾਰ ਮਨਾਇਆ ਗਿਆ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਗੁਰਮਿੰਦਰ ...
ਤਰਨ ਤਾਰਨ, 12 ਜਨਵਰੀ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਦੇ ਬੁੱਧੀਜੀਵੀ ਵਿੰਗ ਦੇ ਸਾ: ਪੰਜਾਬ ਪ੍ਰਧਾਨ ਤੇ ਹਲਕਾ ਤਰਨ ਤਾਰਨ ਦੇ ਸਾਬਕਾ ਇੰਚਾਰਜ਼ ਡਾ. ਕਸ਼ਮੀਰ ਸਿੰਘ ਸੋਹਲ ਨੇ ਦੱਸਿਆ ਕਿ ਇਸ ਵਾਰ 13 ਜਨਵਰੀ ਨੂੰ ਲੋਹੜੀ ਦੀ ਸ਼ਾਮ ਕਿਸਾਨ ਅੰਦੋਲਨ ਦੌਰਾਨ ਵਿੱਚੜ ਗਏ ...
ਪੱਟੀ, 12 ਜਨਵਰੀ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਵਲੋਂ ਮੀਟਿੰਗਾਂ ਦੀ ਲੜੀ ਨੂੰ ਜਾਰੀ ਰੱਖਦਿਆ ਪੱਟੀ ਜੋਨ ਵਲੋਂ ਕੰਡਿਆਲਾ, ਪਰਾਗਪੁਰ, ਸੀਤੋ ਨੌ ਬਆਦ ਅਤੇ ਨੱਥੂਕੇ ਬੁਰਜ ਵਿਚ ਭਰਵੀਆਂ ਮੀਟਿੰਗਾਂ ਸਰਵਣ ਸਿੰਘ ਸੀਤੋ, ...
ਤਰਨ ਤਾਰਨ, 12 ਜਨਵਰੀ (ਲਾਲੀ ਕੈਰੋਂ)-ਪਾਵਰਕਾਮ ਦੇ ਡਿਪਟੀ ਚੀਫ ਇੰਜੀ: ਬਾਲ ਕਿ੍ਸ਼ਨ ਵਲੋਂ ਸਰਕਲ ਤਰਨ ਤਾਰਨ ਦਾ ਅਹੁਦਾ ਸੰਭਾਲਣ ਮੌਕੇ ਪੀ.ਐੱਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ (ਚਾਹਲ) ਸਰਕਲ ਜਥੇਬੰਦੀ ਤਰਨ ਤਾਰਨ ਵਲੋਂ ਐਕਸੀਅਨ ਟੈਕ ਇੰਜੀ: ਹਰਕਿ੍ਸ਼ਨ ਸਿੰਘ, ਸੂਬਾ ਸੀ: ...
ਖੇਮਕਰਨ, 12 ਜਨਵਰੀ (ਰਾਕੇਸ਼ ਬਿੱਲਾ)¸ਸਥਾਨਕ ਇਤਹਾਸਿਕ ਗੁਰਦੁਆਰਾ ਭਾਈ ਚੈਨ ਸਾਹਿਬ ਜੀ ਦੇ ਨਵੇਂ ਦਰਬਾਰ ਦੀ ਸੇਵਾ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਅਵਤਾਰ ਸਿੰਘ ਸਰਹਾਲੀ ਵਾਲਿਆਂ ਨੇ ਕਰਵਾਈ ਹੈ | ਗੁਰਦੁਆਰੇ ਨੂੰ ਬਹੁਤ ਸ਼ਾਨਦਾਰ ਬਣਾਇਆ ਗਿਆ ਹੈ | ਦਸਮ ਪਿਤਾ ...
ਸੁਖਦੇਵ ਸਿੰਘ 97791-76100 ਝਬਾਲ-ਝਬਾਲ-ਖੇਮਕਰਨ ਮੁੱਖ ਮਾਰਗ 'ਤੇ ਵੱਸਿਆ ਪਿੰਡ ਮੂਸੇ ਕਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਪੁਰਖਿਆਂ ਦਾ ਜੱਦੀ ਪਿੰਡ ਹੈ | ਜਿਸ ਖੂਹ ਦੇ ਪਾਣੀ ਨਾਲ ਬਾਦਲਾਂ ਦੇ ਵੱਡ ਵਡੇਰਿਆਂ ਵਲੋਂ ਖੇਤੀਬਾੜੀ ਕੀਤੀ ਜਾਂਦੀ ...
ਪੱਟੀ, 12 ਜਨਵਰੀ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਪਨਬੱਸ ਕੰਟਰੈਕਟ ਵਰਕਰਜ ਯੂਨੀਅਨ ਪੱਟੀ ਦੇ ਡਿਪੂ ਪ੍ਰਧਾਨ ਗੁਰਬਿੰਦਰ ਸਿੰਘ ਗਿੱਲ, ਕੈਸ਼ੀਅਰ ਸਤਨਾਮ ਸਿੰਘ ਇੰਟਕ ਤੇ ਬਲਵਿੰਦਰ ਸਿੰਘ ਨੇ ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਥੇਬੰਦੀ ਪਿਛਲੇ ਲੰਮੇ ...
ਤਰਨ ਤਾਰਨ, 12 ਜਨਵਰੀ (ਹਰਿੰਦਰ ਸਿੰਘ)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰਾ ਵਿਖੇ ਲੋਹੜੀ ਤਿਓਹਾਰ ਮਨਾਇਆ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਲੋਹੜੀ ਦੇ ਤਿਓਹਾਰ ਨਾਲ ਸੰਬੰਧਿਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ ਅਤੇ ਬੱਚਿਆਂ ਨੂੰ ...
ਫਤਿਆਬਾਦ, 12 ਜਨਵਰੀ (ਹਰਵਿੰਦਰ ਸਿੰਘ ਧੂੰਦਾ)¸ਪ੍ਰਦੇਸ਼ ਕਾਂਗਰਸ ਕਮੇਟੀ ਦੇ ਵਰਕਿੰਗ ਗਰੁੱਪ ਦੇ ਮੈਂਬਰ ਪ੍ਰਦੀਪ ਕੁਮਾਰ ਚੋਪੜਾ ਵਲੋਂ ਮੀਂਹ ਕਣੀ ਜਾਂ ਧੁੱਪ ਤੋਂ ਬਚਾਅ ਲਈ ਇੱਥੇ ਸਰਕਾਰੀ ਹਸਪਤਾਲ ਵਿਖੇ ਹਸਪਤਾਲ ਦੀ ਨੁੱਕਰ 'ਤੇ ਉਡੀਕ ਘਰ ਬਣਾਉਣ ਦਾ ਸ਼ਲਾਘਾਯੋਗ ...
ਝਬਾਲ, 12 ਜਨਵਰੀ (ਸਰਬਜੀਤ ਸਿੰਘ)-ਝਬਾਲ ਅੱਡੇ ਦੇ ਮਸ਼ਹੂਰ ਫ਼ਲਾਂ ਵਾਲੇ ਰਕੇਸ਼ ਕੁਮਾਰ ਤੇ ਧਰਮਿੰਦਰ ਕੁਮਾਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਜੀ ਬਿਮਲਾ ਦੇਵੀ ਦਾ ਅਚਾਨਕ ਦਿਹਾਂਤ ਹੋ ਗਿਆ | ਪਰਿਵਾਰ ਨਾਲ ਹਲਕਾ ਵਿਧਾਇਕ ਡਾ. ਧਰਮਬੀਰ ...
ਤਰਨ ਤਾਰਨ, 12 ਜਨਵਰੀ (ਹਰਿੰਦਰ ਸਿੰਘ)-ਸਥਾਨਕ ਮਾਝਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕਲਾ ਸੁਮਨ ਵਲੋਂ ਸਵਾਮੀ ਵਿਵੇਕਾਨੰਦ ਜਯੰਤੀ ਦੇ ਸਮਾਰੋਹ ਦੌਰਾਨ ਹਿੱਸਾ ਲਿਆ | ਇਸ ਵਿਚ ਨੌਵੀਂ ਜਮਾਤ ਦੀ ਵਿਦਿਆਰਥਣ ਕਨਿਕਾ ਦੇਵਗਨ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ...
ਫਤਿਆਬਾਦ, 12 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਅਕਾਲੀ ਦਲ ਦੇ ਸੀ. ਆਗੂ ਅਤੇ ਫਤਿਆਬਾਦ ਦੇ ਸਾਬਕਾ ਸਰਪੰਚ ਭੁਪਿੰਦਰ ਸਿੰਘ ਭਿੰਦਾ ਦੇ ਪਿਤਾ ਬਾਪੂ ਦਲਬੀਰ ਸਿੰਘ ਕੰਬੋਜ ਜੋ ਕਾਫੀ ਲੰਮੇ ਸਮੇਂ ਤੋਂ ਬੀਮਾਰੀ ਦਾ ਸਾਹਮਣਾ ਕਰ ਰਹੇ ਹਨ, ਦਾ ਇੱਥੇ ਪਹੁੰਚ ਕੇ ...
ਭਿੱਖੀਵਿੰਡ, 12 ਜਨਵਰੀ (ਬੌਬੀ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਕਰੀਬ ਸਾਰੇ ਹੀ ਨੌਜਵਾਨ ਪੰਚ ਲੋਕ ਹਿੱਤਾਂ ਦੇ ਕੰਮ ਮਿਹਨਤ ਅਤੇ ਲਗਨ ਨਾਲ ਕਰ ਰਹੇ ਹਨ | ਖ਼ਾਸਕਰ ਪਿੰਡ ਸਾਂਡਪੁਰਾ ਦੇ ਨੌਜਵਾਨ ਸਰਪੰਚ ਗੁਰਮੁੱਖ ਸਿੰਘ ਸਾਂਡਪੁਰਾ ਵਲੋਂ ਪਿੰਡ ਦੇ ਕਰਵਾਏ ਵਿਕਾਸ ਕੰਮ ...
ਗੋਇੰਦਵਾਲ ਸਾਹਿਬ, 12 ਜਨਵਰੀ (ਸਕੱਤਰ ਸਿੰਘ ਅਟਵਾਲ)¸ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਬਾਪੂ ਬਲਬੀਰ ਸਿੰਘ ਨਮਿਤ ਸ੍ਰੀ ਅਖੰਡ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਪਿੰਡੀਆ ਜ਼ਿਲ੍ਹਾ ਤਰਨ ਤਾਰਨ ਵਿਖੇ ਪਾਏ ਗਏ | ਭੋਗ ਪੈਣ ਉਪਰੰਤ ਵੈਰਾਗਮਈ ਕੀਰਤਨ ਅਤੇ ਕਥਾ ...
ਤਰਨ ਤਾਰਨ, 12 ਜਨਵਰੀ (ਲਾਲੀ ਕੈਰੋਂ)¸ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਲਕਾ ਇੰਚਾਰਜ ਖਡੂਰ ਸਾਹਿਬ ਰਾਜਬੀਰ ਸਿੰਘ ਪੱਖੋਕੇ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਨੂੰ ਮੰਗ ਪੱਤਰ ਸੌਾਪਣ ਉਪਰੰਤ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਨੇ ਤਿੰਨ ਕਾਲੇ ...
ਝਬਾਲ, 12 ਜਨਵਰੀ (ਸੁਖਦੇਵ ਸਿੰਘ)¸ਖ਼ੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ 26 ਜਨਵਰੀ ਨੂੰ ਦਿੱਲੀ ਵਿਖੇ ਕੀਤੀ ਜਾ ਰਹੀ ਟਰੈਕਟਰ ਪਰੇਡ ਲਈ ਕਿਸਾਨਾਂ ਨੇ ਝਬਾਲ ਤੋਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਤੱਕ ਟਰੈਕਟਰ ਰਿਹਰਸਲ ਮਾਰਚ ਕੀਤਾ | ਇਸ ...
ਝਬਾਲ, 12 ਜਨਵਰੀ (ਸੁਖਦੇਵ ਸਿੰਘ)¸ਥਾਣਾ ਝਬਾਲ ਵਿਖੇ ਐੱਸ.ਐਸ.ਪੀ. ਧਰੁਮਨ ਐਚ. ਨਿੰਬਾਲੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਹੜੀ ਦਾ ਤਿਉਹਾਰ ਜ਼ਿਲ੍ਹੇ ਦੇ ਸਾਰੇ ਮਹਿਲਾ ਮਿੱਤਰ ਕਰਮਚਾਰਨਾਂ ਨਾਲ ਜਗਜੀਤ ਸਿੰਘ ਵਾਲੀਆ ਐੱਸ.ਪੀ., ਲਖਵਿੰਦਰ ਸਿੰਘ ਡੀ.ਐੱਸ.ਪੀ. ਵਲੋਂ ...
ਭਿੱਖੀਵਿੰਡ, 12 ਜਨਵਰੀ (ਬੌਬੀ)-ਇਸ ਵੇਲੇ ਦੇਸ਼ ਦੀ ਤਰੱਕੀ ਵਿਚ ਔਰਤਾਂ ਮਰਦਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਹਿੱਸਾ ਪਾਉਂਦਿਆਂ ਹਰੇਕ ਖੇਤਰ ਵਿਚ ਮੱਲਾਂ ਮਾਰ ਰਹੀਆਂ ਹਨ ਜਿਸ ਨੂੰ ਮੁੱਖ ਰੱਖਦਿਆਂ ਸਾਨੂੰ ਲੜਕਿਆਂ ਅਤੇ ਲੜਕੀਆਂ ਦੀ ਲੋਹੜੀ ਬਿਨ੍ਹਾਂ ਕਿਸੇ ਭੇਦਭਾਵ ...
ਝਬਾਲ, 12 ਜਨਵਰੀ (ਸਰਬਜੀਤ ਸਿੰਘ)-ਨਗਰ ਕੌਾਸਲ ਚੋਣਾਂ ਦੇ ਮੱਦੇਨਜਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਮ ਲਾਲ ਹੰਸ ਅਤੇ ਜ਼ਿਲ੍ਹਾ ਜਨਰਲ ਸਕੱਤਰ ਅਮਰਜੀਤ ਝਬਾਲ ਵਲੋਂ ਚੰਡੀਗੜ੍ਹ ਵਿਖੇ ਪਾਰਟੀ ਆਗੂਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਗਿਆ ਕਿ ਇਨ੍ਹਾਂ ਚੋਣਾਂ ਦੇ ਲਈ ...
ਝਬਾਲ, 12 ਜਨਵਰੀ (ਸਰਬਜੀਤ ਸਿੰਘ)-ਕੇਂਦਰ ਸਰਕਾਰ ਵਲੋਂ ਬਣਾਏ ਗਏ ਕਿਸਾਨ ਵਿਰੋਧੀ ਖ਼ੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਠੰਡ ਵਿਚ ਦਿੱਲੀ ਬਾਰਡਰ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਦਾ ਸਾਥ ਦੇਣ ਲਈ ਮੈਂਬਰ ਸ਼੍ਰੋਮਣੀ ਕਮੇਟੀ ...
ਤਰਨ ਤਾਰਨ, 12 ਜਨਵਰੀ (ਮਰਵਾਹਾ)¸ਸਮਾਜ ਸੇਵਾ ਨੂੰ ਸਮਰਪਿਤ ਸੇਵਾ ਭਾਰਤੀ ਵਲੋਂ ਸਥਾਨਕ ਸ੍ਰੀ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਵਿਖੇ ਕੁੜੀਆਂ ਦੀ ਲੋਹੜੀ ਮਨਾਈ ਗਈ | ਸਭ ਤੋਂ ਪਹਿਲਾਂ ਭੁੱਗੇ ਦੀ ਰਸਮ ਅਦਾ ਕੀਤੀ ਗਈ | ਸਮਾਗਮ ਮੌਕੇ ਲੜਕੀਆਂ ਵਲੋਂ ਰੰਗਾਰੰਗ ...
ਤਰਨ ਤਾਰਨ, 12 ਜਨਵਰੀ (ਹਰਿੰਦਰ ਸਿੰਘ)¸ਇੰਪਲਾਈਜ਼ ਫੈਡਰੇਸ਼ਨ ਸਰਕਲ ਤਰਨ ਤਾਰਨ ਦੀ ਜ਼ਰੂਰੀ ਮੀਟਿੰਗ ਸਰਕਲ ਪ੍ਰਧਾਨ ਗੁਰਭੇਜ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਸਰਕਲ ਸਰਪ੍ਰਸਤ ਹਰਜਿੰਦਰ ਸਿੰਘ ਚੌਹਾਨ, ਇੰਜੀ. ਹਰਜਿੰਦਰ ਸਿੰਘ ...
ਤਰਨ ਤਾਰਨ, 12 ਜਨਵਰੀ (ਜੋਸ਼ੀ)¸ਕਿਸਾਨਾਂ, ਮਜ਼ਦੂਰਾਂ ਦਾ ਦਿੱਲੀ ਦਾ ਅੰਦੋਲਨ ਮੋਦੀ ਸਰਕਾਰ ਦੇ ਪਤਨ ਦਾ ਮੁੱਢ ਬੰਨੇ੍ਹਗਾ, ਕਿਉਂਕਿ ਮੋਦੀ ਸਰਮਾਏਦਾਰਾਂ ਨੂੰ ਲਾਭ ਦੇਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਿਹਾ ਹੈ | ਇਹ ਪ੍ਰਗਟਾਵਾ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX