ਬਠਿੰਡਾ, 12 ਜਨਵਰੀ (ਅਵਤਾਰ ਸਿੰਘ)-ਪੀ.ਡਬਲਯੂ. ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੀਵਰੇਜ ਬੋਰਡ ਬਠਿੰਡਾ ਵਲੋਂ ਫ਼ੀਲਡ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਤਿ੍ਵੇਣੀ ਕੰਪਨੀ ਬਠਿੰਡਾ ਦੇ ਖਿਲਾਫ਼ ਦਫ਼ਤਰ ਅੱਗੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਕਿਉਂਕਿ ਕੰਟਰੈਕਟ ਕਰਮਚਾਰੀਆਂ ਨੂੰ ਹਰੇਕ ਮਹੀਨੇ ਤਨਖਾਹ ਲੇਟ ਦਿੱਤੀਆਂ ਜਾਂਦੀਆਂ ਹਨ, ਉਨ੍ਹਾਂ ਨੂੰ ਲੋੜੀਂਦੀਆਂ ਸਹੂਲਤਾਂ ਵੀ ਮੁਹੱਈਆ ਨਹੀਂ ਕਰਵਾਈਆਂ ਜਾ ਰਹੀਆਂ ਜਿਸ ਕਰਕੇ ਕਾਮਿਆਂ ਨੂੰ ਖੱਜਲ ਖੁਆਰ ਹੋਣਾ ਪੈ ਰਿਹਾ ਹੈ | ਇਸ ਦੇ ਨਾਲ ਕਰਮਚਾਰੀਆਂ ਨੇ ਮੰਗ ਕੀਤੀ ਕਿ ਵੱਧ ਰਹੇ ਕੰਮਾਂ ਦੇ ਆਧਾਰ 'ਤੇ ਅਤੇ ਰਿਟਾਇਰ ਹੋਏ ਕਰਮਚਾਰੀਆਂ ਦੀ ਜਗ੍ਹਾ ਖਾਲੀ ਅਸਾਮੀਆਂ ਭਰੀਆਂ ਜਾਣ, ਮੋਟਰ ਪੰਪਾਂ ਤੇ ਕੰਪਲੀਟ ਗਾਰਡ ਫਿੱਟ ਕੀਤੇ ਜਾਣ, ਸਕੀਮਾਂ ਤੇ ਸਾਫ਼ ਸਫ਼ਾਈ ਦਾ ਪ੍ਰਬੰਧ ਕੀਤਾ ਜਾਵੇ | ਕੰਟਰੈਕਟ ਕਰਮਚਾਰੀਆਂ ਨੂੰ ਸੀ. ਪੀ. ਐਫ. ਦੀਆਂ ਸਟੇਟਮੈਂਟਾਂ ਦੇਣਾ ਯਕੀਨੀ ਬਣਾਇਆ ਜਾਵੇ | ਮਿ੍ਤਕ ਕਰਮਚਾਰੀ ਕੁਲਦੀਪ ਸਿੰਘ ਪੀ. ਓ. ਨੂੰ ਪੀ. ਐਫ. ਅਤੇ ਈ. ਐੱਸ. ਆਈ. ਦੀ ਅਦਾਇਗੀ ਉਨ੍ਹਾਂ ਦੇ ਵਾਰਸਾਂ ਨੂੰ ਕਰਨਾ ਯਕੀਨੀ ਬਣਾਇਆ ਜਾਵੇ ਨਹੀਂ ਤਾਂ ਉਹ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ | ਇਸ ਮੌਕੇ ਆਪਣੀਆਂ ਹੱਕੀ ਮੰਗਾਂ ਦਾ ਇਕ ਮੰਗ ਪੱਤਰ ਵੀ ਦਿੱਤਾ ਗਿਆ | ਸੁਖਚੈਨ ਸਿੰਘ, ਮੱਖਣ ਸਿੰਘ ਖਣਗਵਾਲ, ਦਰਸ਼ਨ ਸ਼ਰਮਾ, ਪ੍ਰਕਾਸ਼ ਸਿੰਘ ਪਾਲਾ, ਨੈਬ ਸਿੰਘ, ਆਕਾਸ਼ਦੀਪ ਸਿੰਘ ਗੋਨਿਆਣਾ ਨੇ ਕਿਹਾ ਕਿ ਮੈਨੇਜਮੈਂਟ ਕਰਮਚਾਰੀਆਂ ਦੀਆਂ ਮੰਗਾਂ ਪ੍ਰਤੀ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ ਜਿਸ ਕਰਕੇ ਕਰਮਚਾਰੀਆਂ ਨੂੰ ਨਿੱਤ ਰੋਸ ਪ੍ਰਦਰਸ਼ਨ ਕਰਨੇ ਪੈ ਰਹੇ ਹਨ ਅਤੇ ਜੇਕਰ ਜਲਦੀ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਉਹ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ |
ਬਠਿੰਡਾ, 12 ਜਨਵਰੀ (ਅਵਤਾਰ ਸਿੰਘ)-ਸਥਾਨਕ ਬਾਦਲ ਰੋਡ 'ਤੇ ਤਿੰਨ ਮੋਟਰਸਾਈਕਲ ਸਵਾਰ ਕਾਰ ਦੀ ਟੱਕਰ ਨਾਲ ਜ਼ਖ਼ਮੀ ਹੋ ਗਏ | ਇਸ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਇਫ਼ ਸੇਂਵਿੰਗ ਬਿ੍ਗੇਡ ਟੀਮ ਮਨੀਕਰਨ, ਸੰਦੀਪ ਗੋਇਲ ਅਤੇ ਰਾਜਿੰਦਰ ਕੁਮਾਰ ਘਟਨਾ ਸਥਾਨ 'ਤੇ ...
ਬਠਿੰਡਾ, 12 ਜਨਵਰੀ (ਅਵਤਾਰ ਸਿੰਘ)- ਸਥਾਨਕ ਬੱਸ ਸਟੈਂਡ ਦੀਆਂ ਲਾਈਟਾਂ 'ਤੇ ਦੇਰ ਰਾਤ ਇਕ ਵੱਡੇ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦੋਂਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ | ਹਾਦਸੇ ਦੀ ਸੂਚਨਾ ਮਿਲਦਿਆਂ ਹੀ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਮੈਂਬਰ ਮੌਕੇ 'ਤੇ ...
ਤਲਵੰਡੀ ਸਾਬੋ, 12 ਜਨਵਰੀ (ਰਣਜੀਤ ਸਿੰਘ ਰਾਜੂ)-ਕਿਸਾਨ ਸੰਘਰਸ਼ ਦੀ ਹਿਮਾਇਤ ਵਿਚ ਅਤੇ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਕਿਸਾਨ ਮਾਰੂ ਦੱਸ ਕੇ ਜਥੇਬੰਦੀਆਂ ਵਲੋਂ ਕਈ ਕਿਸਮ ਦੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਇਸੇ ਲੜੀ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 13 ਜਨਵਰੀ ...
ਬਠਿੰਡਾ, 12 ਜਨਵਰੀ (ਅਵਤਾਰ ਸਿੰਘ)-ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਅਕਾਲੀਆਂ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਨੂੰ ਪੰਜਾਬ ਵਿਚ ਲੋਕਜ਼ ਬਾਡੀਜ਼ ਚੋਣਾਂ ਨੂੰ ਮੁਲਤਵੀ ਨੂੰ ਕਰਵਾਉਣ ਸਬੰਧੀ ਮੰਗ ਪੱਤਰ ਦਿੱਤਾ ਗਿਆ | ਮੰਗ ਪੱਤਰ ਦੇਣ ਮੌਕੇ ...
ਬਠਿੰਡਾ, 12 ਜਨਵਰੀ (ਅਵਤਾਰ ਸਿੰਘ)-ਸਥਾਨਕ ਅਮਰਪੁਰਾ ਬਸਤੀ ਗਲੀ ਨੰਬਰ 2 ਵਿਚ ਘਰੇਲੂ ਲੜਾਈ ਝਗੜੇ ਦੇ ਚਲਦਿਆਂ ਨੂੰ ਹ ਵਲੋਂ ਆਪਣੇ ਸਹੁਰੇ ਦੇ ਸਿਰ ਵਿਚ ਕੋਈ ਚੀਜ਼ ਮਾਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਦੀ ਸੂਚਨਾ ਮਿਲਣ 'ਤੇ ਨੌਜਵਾਨ ਵੈੱਲਫੇਅਰ ਸੁਸਾਇਟੀ ...
ਬਠਿੰਡਾ, 12 ਜਨਵਰੀ (ਸਟਾਫ਼ ਰਿਪੋਰਟਰ)-ਜਨਤਕ ਜਥੇਬੰਦੀਆਂ ਦੇ ਆਗੂਆਂ ਵਲੋਂ ਸਥਾਨਕ ਬੱਸ ਸਟੈਂਡ ਵਿਖੇ ਮੋਦੀ ਸਰਕਾਰ ਦੇ ਖੇਤੀ ਨਾਲ ਸਬੰਧਿਤ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਦਾ ਤਿਉਹਾਰ ਮਨਾਉਣ ਦਾ ਫ਼ੈਸਲਾ ਕੀਤਾ ਹੈ | ਉਕਤ ਫ਼ੈਸਲਾ ਜਨਤਕ ...
ਬਠਿੰਡਾ, 12 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਅੱਜ ਓ.ਟੀ.ਐੱਸ ਸਕੀਮ ਫ਼ਾਰ ਵੈੱਟ ਡਿਊ ਵਰਚੂਅਲ ਮੀਟਿੰਗ ਰਾਹੀਂ ਲਾਂਚ ਕੀਤੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਕੇ.ਕੇ. ਅਗਰਵਾਲ ਤੋਂ ...
ਬਠਿੰਡਾ, 12 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਲੋਹੜੀ ਮੌਕੇ ਇਸ ਵਾਰ ਚੁਫ਼ੇਰੇ ਕੇਂਦਰ ਸਰਕਾਰ ਵਲੋਂ ਬਣਾਏ ਗਏ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਰੋਸ ਪ੍ਰਦਰਸ਼ਨ ਅਤੇ ਕਾਪੀਆਂ ਫੂਕ ਮੁਜ਼ਾਹਰੇ ਭਾਰੂ ਰਹਿਣਗੇ | ਇਸ ਸਬੰਧੀ ਕਿਸਾਨ, ਮਜ਼ਦੂਰ ਜਥੇਬੰਦੀਆਂ ...
ਬਠਿੰਡਾ, 12 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਲੇਖਕ ਆਗੂ ਤੇ ਗ਼ਜ਼ਲਕਾਰ ਸੁਰਿੰਦਰਪ੍ਰੀਤ ਘਣੀਆਂ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਮਾਤਾ ਪ੍ਰੀਤਮ ਕੌਰ (86) ਅਚਾਨਕ ਉਨ੍ਹਾਂ ਨੂੰ ਸਦੀਵੀ ਵਿਛੋੜਾ ਦੇ ਗਏ | ਅੱਜ ਉਨ੍ਹਾਂ ਦਾ ਸੰਸਕਾਰ ਉਨ੍ਹਾਂ ਦੇ ...
ਸ਼ੀਗੋ ਮੰਡੀ, 12 ਜਨਵਰੀ (ਲੱਕਵਿੰਦਰ ਸ਼ਰਮਾ)- ਬਸਪਾ ਪਾਰਟੀ ਦੇ ਲੋਕ ਸਭਾ ਇੰਚਾਰਜ ਲਖਵੀਰ ਸਿੰਘ ਨਿੱਕਾ ਨੇ ਇੱਥੇ ਗੱਲਬਾਤ ਦੌਰਾਨ ਦੱਸਿਆ ਕਿ ਬਸਪਾ ਪਾਰਟੀ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਦਾ ਵਿਰੋਧ ਕਰਦੀ ਆ ਰਹੀ ਹੈ ਤੇ ਹੁਣ 14 ਜਨਵਰੀ ਨੂੰ ਮਾਘੀ ...
ਗੋਨਿਆਣਾ, 12 ਜਨਵਰੀ (ਲਛਮਣ ਦਾਸ ਗਰਗ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਲੋਹੜੀ ਵਾਲੇ ਦਿਨ ਪਿੰਡ-ਪਿੰਡ ਖੇਤੀ ਵਿਰੋਧੀ ਬਿੱਲਾਂ ...
ਬਠਿੰਡਾ, 12 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਇਸ ਵਾਰ ਲੋਹੜੀ ਦੇ ਤਿਉਹਾਰ ਮੌਕੇ ਕਿਸਾਨ ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਫੂਕਣਗੇ | ਇਹ ਐਲਾਨ ਬੀ.ਕੇ.ਯੂ. ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰਖ਼ਾਨਾ ਦੀ ਪ੍ਰਧਾਨਗੀ ਵਿਚ ...
ਰਾਮਪੁਰਾ ਫੂਲ , 12 ਜਨਵਰੀ (ਨਰਪਿੰਦਰ ਸਿੰਘ ਧਾਲੀਵਾਲ)-ਰਾਮਪੁਰਾ ਫੂਲ ਦੇ ਰੇਲਵੇ ਸਟੇਸ਼ਨ 'ਤੇ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ 104ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ | ਲੜੀਵਾਰ ਭੁੱਖ ਹੜਤਾਲ ਤੇ ਅੱਜ ਪਿੰਡ ਘੰਡਾਬੰਨਾ ਦੇ 10 ਕਿਸਾਨ ...
ਭਗਤਾ ਭਾਈਕਾ, 12 ਜਨਵਰੀ (ਸੁਖਪਾਲ ਸਿੰਘ ਸੋਨੀ)-ਬੀਤੇ ਕੱਲ੍ਹ ਪਿੰਡ ਮਲੂਕਾ ਵਿਖੇ ਬਹੁ ਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਟਡ ਦੀ ਚੋਣ ਦੌਰਾਨ ਹੋਏ ਵਿਵਾਦ ਉਪਰੰਤ ਸਥਾਨਕ ਪੁਲਿਸ ਨੇ ਕਰੀਬ 150 ਅਕਾਲੀ ਸਮਰਥਕ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ, ਹਾਲਾਂਕਿ ਅਜੇ ...
ਭੁੱਚੋ ਮੰਡੀ, 12 ਜਨਵਰੀ (ਬਿੱਕਰ ਸਿੰਘ ਸਿੱਧੂ)-ਆਦੇਸ਼ ਯੂਨੀਵਰਸਿਟੀ ਦੇ ਸਾਹਮਣੇ ਬਣੇ ਟੀ.ਸੀ.ਐਸ. ਆਇਓਨ ਡਿਜ਼ੀਟਲ ਜ਼ੋਨ ਭੁੱਚੋ ਕਲਾਂ ਵਿਖੇ ਕੰਮ ਕਰਦੇ ਲੜਕੇ ਤੇ ਲੜਕੀਆਂ ਨੇ ਘੱਟ ਮਿਹਨਤਾਨਾ ਦਿੱਤੇ ਜਾਣ ਦੇ ਵਿਰੋਧ ਵਿੱਚ ਪ੍ਰਬੰਧਕਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ...
ਮਾਨਸਾ, 12 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਭਾਰਤੀ ਕਪਾਹ ਨਿਗਮ (ਸੀ.ਸੀ.ਆਈ.) ਨੇ ਮਾਨਸਾ ਜ਼ਿਲ੍ਹੇ 'ਚ ਨਰਮੇ ਦੀ ਫ਼ਸਲ ਵਧ ਖ਼ਰੀਦੀ ਹੈ, ਜਿਸ ਦਾ ਕਾਰਨ ਕਿਸਾਨ ਅੰਦੋਲਨ ਦਾ ਪ੍ਰਭਾਵ ਮੰਨਿਆ ਜਾ ਰਿਹਾ ਹੈ | ਇਸ ਵਰ੍ਹੇ ਕਪਾਹ ਨਿਗਮ ਨੇ ...
ਰਮੇਸ਼ ਤਾਂਗੜੀ 94630-79655 ਬੋਹਾ : ਭਾਰਤ-ਪਾਕਿਸਤਾਨ ਵੰਡ ਤੋਂ ਬਾਅਦ ਬਹੁਗਿਣਤੀ ਰਾਇ ਸਿੱਖ ਬਰਾਦਰੀ ਤੇ ਹੋਰਾਂ ਕੌਮਾਂ ਦੇ ਲੋਕ ਪਿੰਡ ਰਿਉਂਦ ਕਲਾਂ ਆ ਕੇ ਵਸੇ | ਜਿੱਥੇ ਵੰਡ ਨੇ ਇਨ੍ਹਾਂ ਲੋਕਾਂ ਦੇ ਪਰਿਵਾਰਾਂ ਤੇ ਸਕਿਆਂ ਨੂੰ ਅਲੱਗ-ਅਲੱਗ ਕਰ ਦਿੱਤਾ, ਉੱਥੇ ਵਾਰ-ਵਾਰ ...
ਭੀਖੀ, 12 ਜਨਵਰੀ (ਨਿ.ਪ.ਪ.)- ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਭੀਖੀ ਦੀ ਮੀਟਿੰਗ ਬਲਾਕ ਪ੍ਰਧਾਨ ਸੱਤਪਾਲ ਰਿਸ਼ੀ ਦੀ ਅਗਵਾਈ ਹੇਠ ਹੋਈ, ਜਿਸ 'ਚ ਪ੍ਰੈਕਟੀਸ਼ਨਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ | ਆਗੂਆਂ ਨੇ ਕਿਹਾ ਕਿ ਕੇਂਦਰ ...
ਬਰੇਟਾ, 12 ਜਨਵਰੀ (ਪਾਲ ਸਿੰਘ ਮੰਡੇਰ)- ਸੰਤ ਬਾਬਾ ਅਤਰ ਸਿੰਘ ਦੀ ਤਪੋ ਭੂਮੀ ਮੰਡੇਰ ਵਿਖੇ ਉਨ੍ਹਾਂ ਦੇ ਸੇਵਕ ਸੰਤ ਬਾਬਾ ਰਾਮ ਸਿੰਘ ਦੀ 79ਵੀਂ ਬਰਸੀ ਕਲਗ਼ੀਧਰ ਟਰੱਸਟ ਬੜੂ ਸਾਹਿਬ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਈ ਗਈ | ਇਸ ਮੌਕੇ 3 ਦਿਨਾ ਗੁਰਮਤਿ ...
ਮਾਨਸਾ, 12 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੁਲਿਸ ਮਾਨਸਾ ਵਲੋਂ ਰਿਫ਼ਲੈਕਟਰ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਸੁਰੇਂਦਰ ਲਾਂਬਾ ਐਸ. ਐਸ. ਪੀ. ਨੇ ਅੱਜ ਇੱਥੇ ਜ਼ਿਲ੍ਹੇ ਦੇ ਸਮੂਹ ਵੀ. ਪੀ. ਓਜ਼ (ਵਿਲੇਜ਼ ਪੁਲਿਸ ਅਫ਼ਸਰ) ਨੂੰ ਵਹੀਕਲਾਂ ਉੱਪਰ ...
ਮਾਨਸਾ, 12 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ, ਬਲਵਿੰਦਰ ਸਿੰਘ ਧਾਲੀਵਾਲ)ਕੜਾਕੇ ਦੀ ਠੰਢ ਦੇ ਚੱਲਦਿਆਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ 105ਵੇਂ ਦਿਨ ਧਰਨੇ ਜਾਰੀ ਰੱਖੇ ਗਏ | ਸੰਬੋਧਨ ਕਰਦਿਆਂ ਬੁਲਾਰਿਆਂ ...
ਨਥਾਣਾ, 12 ਜਨਵਰੀ (ਗੁਰਦਰਸ਼ਨ ਲੁੱਧੜ)- ਸਰਕਾਰੀ ਪ੍ਰਾਇਮਰੀ ਸਕੂਲ ਨਥਾਣਾ ਦੇ ਅਧਿਆਪਕ ਅਤੇ ਸਿੱਖਿਆ ਵਿਭਾਗ ਦੇ ਜ਼ਿਲ੍ਹਾ ਸੋਸ਼ਲ ਮੀਡੀਆ ਕੁਆਰਡੀਨੇਟਰ ਸੁਖਪਾਲ ਸਿੰਘ ਸਿੱਧੂ ਨੂੰ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਵੱਲੋਂ ਪ੍ਰਸੰਸਾ ਪੱਤਰ ਜਾਰੀ ਕੀਤਾ ...
ਬਠਿੰਡਾ, 12 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਨਗਰ ਨਿਗਮ ਬਠਿੰਡਾ ਦੀਆਂ ਆ ਰਹੀਆਂ ਚੋਣਾਂ ਲਈ ਵੋਟਾਂ ਭੁਗਤਾਉਣ ਵਾਸਤੇ ਬੂਥ ਇਕ ਕਿਲੋਮੀਟਰ ਤੋਂ ਘੱਟ ਦੂਰੀ ਤੇ ਬਣਾਉਣੇ ਚਾਹੀਦੇ ਹਨ ਤਾਂ ਜੋ ਬਜ਼ੁਰਗ ਬਿਮਾਰ ਅਤੇ ਔਰਤਾਂ ਆਸਾਨੀ ਨਾਲ ਆਪਣੀਆਂ ਵੋਟਾਂ ਭੁਗਤਾ ਸਕਣ | ਇਹ ...
ਮੌੜ ਮੰਡੀ, 12 ਜਨਵਰੀ (ਗੁਰਜੀਤ ਸਿੰਘ ਕਮਾਲੂ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਅਤੇ ਆਮ ਲੋਕ ਇਨ੍ਹਾਂ ਕਾਨੂੰਨਾਂ ਨੂੰ ਕਾਲੇ ਕਾਨੂੰਨ ਦੱਸਦੇ ਹੋਏ ਦਿੱਲੀ ਮੋਰਚੇ ਵਿਚ ਸਰਕਾਰ ਦੇ ਵਿਰੋਧ ...
ਬਠਿੰਡਾ, 12 ਜਨਵਰੀ (ਅਵਤਾਰ ਸਿੰਘ)-ਅੱਜ ਮਜ਼ਦੂਰ ਮੁਕਤੀ ਮੋਰਚੇ ਦੀ ਅਗਵਾਈ ਵਿਚ ਡਾ: ਅੰਬੇਦਕਰ ਪਾਰਕ ਵਿਚ ਜ਼ਿਲੇ੍ਹ ਦੀ ਜਨਰਲ ਬਾਡੀ ਦੀ ਜ਼ਰੂਰੀ ਮੀਟਿੰਗ ਵਿਚ ਪੰਜਾਬ ਸਰਕਾਰ ਦੀ ਗ਼ਰੀਬਾਂ ਨਾਲ ਵਾਅਦਾ ਖ਼ਿਲਾਫ਼ੀ ਤੇ ਪ੍ਰਾਈਵੇਟ ਫਾਇਨਾਂਸ ਕੰਪਨੀਆਂ ਦੇ ਕਰਜ਼ਿਆਂ ਦੇ ...
ਚਾਉਕੇ, 12 ਜਨਵਰੀ (ਮਨਜੀਤ ਸਿੰਘ ਘੜੈਲੀ)-ਦਿੱਲੀ ਕਿਸਾਨ ਅੰਦੋਲਨ ਦੇ ਸ਼ਹੀਦ ਜਸ਼ਨਪ੍ਰੀਤ ਸਿੰਘ ਚਾਉਕੇ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ ਪਿੰਡ ਚਾਉਕੇ ਵਿਖੇ ਹੋਇਆ | ਇਸ ਸ਼ਰਧਾਂਜਲੀ ਸਮਾਗਮ ਦੌਰਾਨ ਇਲਾਕੇ ਭਰ 'ਚੋਂ ਪਹੁੰਚੇ ਹਜ਼ਾਰਾਂ ਲੋਕਾਂ ਨੇ ਨਮ ...
ਰਾਮਾਂ ਮੰਡੀ, 12 ਜਨਵਰੀ (ਤਰਸੇਮ ਸਿੰਗਲਾ)- ਚਹੁੰ ਪਾਸਿਉਂ ਫ਼ੇਲ੍ਹ ਹੋ ਚੁੱਕੀ ਪੰਜਾਬ ਸਰਕਾਰ ਆਪਣੀ ਸਾਖ਼ ਬਚਾਉਣ ਲਈ ਲੋਕਾਂ ਨੂੰ ਵਿਕਾਸ ਦੇ ਵੱਡੇ-ਵੱਡੇ ਸਬਜ਼ਬਾਗ ਵਿਖਾ ਕੇ ਲੋਕਾਂ ਦੀ ਲੁੱਟ ਕਰ ਰਹੀ ਹੈ | ਪੰਜਾਬ ਸਰਕਾਰ 'ਤੇ ਇਹ ਦੋਸ਼ ਲਾਉਂਦੇ ਹੋਏ ਸਥਾਨਕ ਆੜ੍ਹਤੀ ...
ਰਾਮਾ ਮੰਡੀ 12 ਜਨਵਰੀ (ਤਰਸੇਮ ਸਿੰਗਲਾ)-ਸਥਾਨਕ ਚੋਣਾਂ ਵਿਚ ਹਾਥੀ ਆਪਣੀ ਚਾਲ ਚੱਲੂਗਾ | ਇਸ ਫ਼ੈਸਲਾ ਬਹੁਜਨ ਸਮਾਜ ਪਾਰਟੀ ਵਲੋਂ ਹਲਕਾ ਇੰਚਾਰਜ ਯੋਗੇਸ਼ਵਰ ਦਿਆਲ ਅਮਰ ਦੀ ਅਗਵਾਈ ਹੇਠ ਹਲਕਾ ਜਨਰਲ ਸਕੱਤਰ ਰਵੀ ਕੁਮਾਰ ਦੇ ਵਪਾਰਕ ਅਦਾਰੇ 'ਤੇ ਹੋਈ ਪਾਰਟੀ ਵਰਕਰਾਂ ਦੀ ...
ਬੱਲੂਆਣਾ, 12 ਜਨਵਰੀ (ਗੁਰਨੈਬ ਸਾਜਨ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਸੂਬੇ ਭਰ 'ਚੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 26 ਜਨਵਰੀ ਨੂੰ ਕਿਸਾਨਾਂ ਵਲੋਂ ਦਿੱਲੀ ਵਿਖੇ ਕੀਤੀ ਜਾ ਰਹੀ ਟਰੈਕਟਰ ਪਰੇਡ ਵਿਚ ਸੂਬਾ ਪ੍ਰਧਾਨ ਹਰਗੋਬਿੰਦ ਕੌਰ ...
ਤਲਵੰਡੀ ਸਾਬੋ, 12 ਜਨਵਰੀ (ਰਣਜੀਤ ਸਿੰਘ ਰਾਜੂ)- ਪੰਜਾਬ ਨੰਬਰਦਾਰ ਯੂਨੀਅਨ ਪਿਛਲੇ ਸਮੇਂ ਤੋਂ ਕੇਂਦਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਡੱਟਕੇ ਖੜੀ ਹੈ ਅਤੇ ਅੱਗੇ ਵੀ ਖੜ੍ਹੇਗੀ | ਨੰਬਰਦਾਰ ਯੂਨੀਅਨ ਦੀ ਸੂਬਾ ਮੀਟਿੰਗ ਵਿਚ ...
ਲਛਮਣ ਦਾਸ ਗਰਗ 94175-62727 ਗੋਨਿਆਣਾ-ਸ੍ਰੀ ਅੰਮਿ੍ਤਸਰ ਸਾਹਿਬ ਰਾਸ਼ਟਰੀ ਮਾਰਗ 'ਤੇ ਵਸਿਆ ਪਿੰਡ ਭੋਖੜਾ ਜਿਸ ਨੂੰ ਕਦੇ ਭੋ-ਖੇੜਾ ਦੇ ਨਾਂਅ ਨਾਲ ਜਾਣਿਆ ਜਾਂਦਾ ਸੀ, ਤਕਰੀਬਨ 375 ਸਾਲ ਪਹਿਲਾਂ ਪਿੰਡ ਮਹਿਰਾਜ 'ਚੋਂ ਆਏ ਸਿੱਧੂਆਂ ਦੇ ਬਜ਼ੁਰਗਾਂ ਨੇ ਵਸਾਇਆ ਸੀ | ਦੱਸਣਯੋਗ ਹੈ ...
ਬਠਿੰਡਾ, 12 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਨਗਰ ਨਿਗਮ ਬਠਿੰਡਾ ਦੀਆਂ ਆ ਰਹੀਆਂ ਚੋਣਾਂ ਲਈ ਵੋਟਾਂ ਭੁਗਤਾਉਣ ਵਾਸਤੇ ਬੂਥ ਇਕ ਕਿਲੋਮੀਟਰ ਤੋਂ ਘੱਟ ਦੂਰੀ ਤੇ ਬਣਾਉਣੇ ਚਾਹੀਦੇ ਹਨ ਤਾਂ ਜੋ ਬਜ਼ੁਰਗ ਬਿਮਾਰ ਅਤੇ ਔਰਤਾਂ ਆਸਾਨੀ ਨਾਲ ਆਪਣੀਆਂ ਵੋਟਾਂ ਭੁਗਤਾ ਸਕਣ | ਇਹ ...
ਬੱਲੂਆਣਾ, 12 ਜਨਵਰੀ (ਗੁਰਨੈਬ ਸਾਜਨ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ਤੇ ਲੋਹੜੀ ਵਾਲੇ ਦਿਨ 13 ਜਨਵਰੀ ਨੂੰ ਪਿੰਡ-ਪਿੰਡ ਖੇਤੀ ਵਿਰੋਧੀ ...
ਮਾਨਸਾ, 12 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)ਮਹਿੰਦਰ ਪਾਲ ਡਿਪਟੀ ਕਮਿਸ਼ਨਰ ਮਾਨਸਾ ਨੇ ਸਪਸ਼ਟ ਕੀਤਾ ਹੈ ਕਿ ਜ਼ਿਲ੍ਹੇ 'ਚ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਹਰ ਹਾਲਤ 'ਚ ਕੱਟੇ ਜਾਣਗੇ | ਇੱਥੇ ਦਸੰਬਰ ਮਹੀਨੇ ਦੌਰਾਨ ਕੱਟੇ ਚਲਾਨਾਂ ਸਬੰਧੀ ...
ਮਾਨਸਾ, 12 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਅਚਨਚੇਤ ਪਿਆਜ਼, ਟਮਾਟਰ ਤੇ ਅਦਰਕ ਦੇ ਚੜ੍ਹੇ ਭਾਅ ਨੇ ਲੋਕਾਂ ਦੀ ਰਸੋਈ ਦਾ ਬਜਟ ਵਿਗਾੜਣਾ ਸ਼ੁਰੂ ਕਰ ਦਿੱਤਾ ਹੈ | ਜਿਹੜੇ ਪਿਆਜ਼ ਪਿਛਲੇ ਦਿਨੀਂ 25-30 ਰੁਪਏ ਕਿੱਲੋ ਵਿਕ ਰਹੇ ਸਨ, ਉਹ ਹੁਣ ਛਾਲ ਮਾਰ ਕੇ 50 ਰੁਪਏ 'ਤੇ ਪਹੁੰਚ ...
ਬੁਢਲਾਡਾ, 12 ਜਨਵਰੀ (ਸਵਰਨ ਸਿੰਘ ਰਾਹੀ)- ਬੁਢਲਾਡਾ ਸ਼ਹਿਰ ਦੀ ਸਿਨੇਮਾ ਰੋਡ 'ਤੇ ਰਹਿੰਦੇ ਇਕ ਪਰਿਵਾਰ ਨਾਲ ਕੈਸ਼ ਆਨ ਡਿਲਿਵਰੀ ਸਬੰਧੀ ਠੱਗੀ ਵੱਜ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਬੰਧਕੀ ਕੰਪਲੈਕਸ (ਡੀ.ਸੀ. ਦਫ਼ਤਰ) ਮਾਨਸਾ ਵਿਖੇ ਜੇ.ਈ. (ਬਿਜਲੀ) ਵਜੋਂ ਸੇਵਾਵਾਂ ...
ਬੱਲੂਆਣਾ, 12 ਜਨਵਰੀ (ਗੁਰਨੈਬ ਸਾਜਨ)- ਕਿਸਾਨ ਅੰਦੋਲਨ ਨੂੰ ਭਖਦਾ ਰੱਖਣ ਲਈ ਪੰਜਾਬ ਦੇ ਕਈ ਗਾਇਕਾਂ ਨੇ ਕਿਸਾਨੀ ਨਾਲ ਸਬੰਧਿਤ ਗੀਤ ਗਾਏ, ਜਿਸ ਕਰਕੇ ਸ਼ਾਂਤਮਈ ਢੰਗ ਨਾਲ ਕਿਸਾਨ ਅੰਦੋਲਨ ਚੱਲ ਰਿਹਾ ਹੈ | ਪਰ ਕੇਂਦਰ ਸਰਕਾਰ ਦੀ ਸ਼ਹਿ 'ਤੇ ਕੈਪਟਨ ਦੀ ਪੰਜਾਬ ਪੁਲਿਸ ਨੇ ...
ਮਾਨਸਾ, 12 ਜਨਵਰੀ (ਸਟਾਫ਼ ਰਿਪੋਰਟਰ)- ਮੈਕਰੋ ਗਲੋਬਲ ਮੋਗਾ ਦੀ ਸਥਾਨਕ ਸਾਖਾ ਦੀ ਵਿਦਿਆਰਥਣ ਕਰਮਜੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਵਾਸੀ ਮੌਜੀਆ ਨੇ ਆਈਲੈਟਸ 'ਚੋਂ 6 ਬੈਂਡ ਹਾਸਲ ਕਰ ਕੇ ਵਿਦੇਸ਼ 'ਚ ਪੜ੍ਹਾਈ ਕਰਨ ਦਾ ਸੁਪਨਾ ਪੂਰਾ ਕਰ ਲਿਆ ਹੈ | ਸੰਸਥਾ ਦੇ ਐਮ.ਡੀ. ...
ਭਗਤਾ ਭਾਈਕਾ, 12 ਜਨਵਰੀ (ਸੁਖਪਾਲ ਸਿੰਘ ਸੋਨੀ)-ਸਥਾਨਕ ਕਿਸਾਨਾਂ ਵਲੋਂ ਸੰਘਰਸ਼ ਨੰੂ ਹੋਰ ਤਿੱਖਾ ਕਰਨ ਲਈ 14 ਜਨਵਰੀ ਮਾਘੀ ਵਾਲੇ ਦਿਨ ਬਲਾਕ ਭਗਤਾ ਭਾਈਕਾ ਦੇ ਪਿੰਡਾਂ ਅੰਦਰ ਟਰੈਕਟਰ ਮਾਰਚ ਕੱਢਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਗਸੀਰ ...
ਲਹਿਰਾ ਮੁਹੱਬਤ, 12 ਜਨਵਰੀ (ਭੀਮ ਸੈਨ ਹਦਵਾਰੀਆ)-ਲਹਿਰਾ ਮੁਹੱਬਤ ਵਿਖੇ ਨਗਰ ਪੰਚਾਇਤ ਨੂੰ ਤੋੜ ਕੇ ਦੁਬਾਰਾ ਤੋਂ ਗ੍ਰਾਮ ਪੰਚਾਇਤ ਬਣਾਏ ਜਾਣ ਲਈ ਪਿਛਲੇ ਲੰਮੇ ਸਮੇਂ ਤੋਂ ਉੱਠਦੀ ਆ ਰਹੀ ਆਵਾਜ਼ ਦੀਆਂ ਸੁਰਾਂ ਹੁਣ ਤੇਜ ਹੋਣ ਲੱਗੀਆਂ ਹਨ | ਸੰਘਰਸ਼ ਚਲਾਉਣ ਲਈ ਪਹਿਲਾਂ ...
ਭਗਤਾ ਭਾਈਕਾ, 12 ਜਨਵਰੀ (ਸੁਖਪਾਲ ਸਿੰਘ ਸੋਨੀ)-ਆਮ ਆਦਮੀ ਪਾਰਟੀ ਪੰਜਾਬ ਵਲੋਂ ਲੋਹੜੀ ਦੇ ਤਿਉਹਾਰ ਨੂੰ ਦਿੱਲੀ ਘੋਲ ਦੌਰਾਨ ਸ਼ਹੀਦ ਹੋਏ ਦਰਜਨਾਂ ਕਿਸਾਨਾਂ ਨੂੰ ਸਮਰਪਿਤ ਕਰਦੇ ਹੋਏ ਇਸ ਮੌਕੇ ਪੰਜਾਬ ਬਰ ਦੇ ਪਿੰਡਾਂ ਲੋਹੜੀ ਦੀ ਥਾਂ ਖੇਤੀ ਕਾਲੇ ਕਨੂੰਨਾਂ ਦੀਆਂ ...
ਭੁੱਚੋ ਮੰਡੀ, 12 ਜਨਵਰੀ (ਬਿੱਕਰ ਸਿੰਘ ਸਿੱਧੂ)- ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਦਿੱਲੀ ਵਿਚ ਕਿਸਾਨ ਪਰੇਡ ਕਰਨ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਬਲਾਕ ਨਥਾਣਾ ਦੇ ਕਿਸਾਨਾਂ ਵਲੋਂ ...
ਤਲਵੰਡੀ ਸਾਬੋ/ਸ਼ੀਂਗੋ ਮੰਡੀ, 12 ਜਨਵਰੀ (ਰਣਜੀਤ ਸਿੰਘ ਰਾਜੂ, ਲੱਕਵਿੰਦਰ ਸ਼ਰਮਾ)-ਬੀਤੇ ਦਿਨ ਨੇੜਲੇ ਪਿੰਡ ਕੌਰੇਆਣਾ ਵਿਖੇ ਇਕ ਸੜਕੀ ਹਾਦਸੇ ਵਿਚ ਮਰੇ ਨੌਜਵਾਨ ਦੇ ਪਿਤਾ ਦੇ ਬਿਆਨਾਂ ਤੇ ਤਲਵੰਡੀ ਸਾਬੋ ਪੁਲਿਸ ਨੇ ਤਿੰਨ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਉਕਤ ...
ਭੁੱਚੋ ਮੰਡੀ, 12 ਜਨਵਰੀ (ਬਿੱਕਰ ਸਿੰਘ ਸਿੱਧੂ)-ਭੁੱਚੋ ਕੈਂਚੀਆਂ ਲਹਿਰਾ ਬੇਗਾ ਟੋਲ ਪਲਾਜ਼ਾ ਵਿਖੇ ਕੰਪਨੀ ਦੇ ਅਧਿਕਾਰੀਆਂ ਪਿਛਲੇ ਦਿਨੀਂ ਕੀਤੇ ਵਾਅਦੇ ਨੂੰ ਪੂਰਾ ਨਾ ਕਰਨ ਤੋਂ ਖਫ਼ਾ ਟੋਲ ਮੁਲਾਜ਼ਮਾਂ ਨੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ | ਇਨ੍ਹਾਂ ...
ਭਗਤਾ ਭਾਈਕਾ, 12 ਜਨਵਰੀ (ਸੁਖਪਾਲ ਸਿੰਘ ਸੋਨੀ)-ਅੱਜ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਅੰਦਰ ਸ਼੍ਰੋਮਣੀ ਅਕਾਲੀ ਦਲ ਨੰੂ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪਿੰਡ ਕੋਠਾ ਗੁਰੂ ਤੋਂ ਕਈ ਸੀਨੀਅਰ ਤੇ ਨਾਮਵਰ ਆਗੂਆਂ ਨੇ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ...
ਗੋਨਿਆਣਾ, 12 ਜਨਵਰੀ (ਲਛਮਣ ਦਾਸ ਗਰਗ)- ਸ੍ਰੀ ਕਿ੍ਸ਼ਨਾ ਦੱਤ ਚੈਰੀਟੇਬਲ ਟਰੱਸਟ ਜੈਤੋ ਦੇ ਸਮਾਜ ਸੇਵੀ ਗੁਰਤੇਜ ਸਿੰਘ ਰੋਮਾਣਾ ਤੇ ਨਛੱਤਰ ਸਿੰਘ ਰੋਮਾਣਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇਮੂਆਣਾ ਦੇ 27 ਲੋੜਵੰਦ ਬੱਚਿਆਂ ਨੂੰ ਬੂਟ ਵੰਡੇ ਗਏ | ਇਸ ਮੌਕੇ ...
ਮਾਨਸਾ, 12 ਜਨਵਰੀ (ਵਿ. ਪ੍ਰਤੀ.)-ਮਾਨਸਾ ਜ਼ਿਲੇ੍ਹ 'ਚ 4 ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ ਹੋਈ ਹੈ, ਜਦਕਿ ਕੋਈ ਪੀੜਤ ਸਿਹਤਯਾਬ ਨਹੀਂ ਹੋਇਆ | ਸਿਹਤ ਵਿਭਾਗ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਜ 487 ਨਮੂਨੇ ਲਏ ਗਏ ਹਨ | ...
ਮੌੜ ਮੰਡੀ, 12 ਜਨਵਰੀ (ਗੁਰਜੀਤ ਸਿੰਘ ਕਮਾਲੂ)- ਬੀਤੇ ਦਿਨ ਪਿੰਡ ਮਲੂਕਾ ਦੀ ਸਹਿਕਾਰੀ ਸੁਸਾਇਟੀ ਦੀ ਚੋਣ ਮੌਕੇ ਥਾਣਾ ਦਿਆਲਪੁਰਾ ਦੇ ਐਸ.ਐੱਚ.ਓ. ਵਲੋਂ ਅਕਾਲੀ ਆਗੂ ਅਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਪ੍ਰੀਤ ਸਿੰਘ ਮਲੂਕਾ ਤੇ ਅਕਾਲੀ ਵਰਕਰਾਂ 'ਤੇ ਗੱਡੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX