ਬਾਘਾ ਪੁਰਾਣਾ, 12 ਜਨਵਰੀ (ਬਲਰਾਜ ਸਿੰਗਲਾ)-ਕੇਂਦਰ ਵਲੋਂ ਲਿਆਂਦੇ ਖੇਤੀ ਅਤੇ ਲੋਕ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਰਿਲਾਇੰਸ ਪੈਟਰੋਲ ਪੰਪ ਰਾਜੇਆਣਾ ਦਾ ਪੱਕਾ ਮੋਰਚਾ 104ਵੇਂ ਦਿਨ ਵਿਚ ਸ਼ਾਮਿਲ ਹੋ ਚੁੱਕਾ ਹੈ ਅਤੇ ਕਿਸਾਨਾਂ ਮਜ਼ਦੂਰਾਂ ਦੇ ਵਰਦੀ ਠੰਢ ਵਿਚ ਹੌਸਲੇ ਵੀ ਬੁਲੰਦ ਹਨ | ਇਸ ਮੌਕੇ ਜ਼ਿਲ੍ਹਾ ਆਗੂ ਚਮਕੌਰ ਸਿੰਘ ਰੋਡੇ ਅਤੇ ਔਰਤ ਵਿੰਗ ਦੀ ਕਨਵੀਨਰ ਛਿੰਦਰਪਾਲ ਕੌਰ ਰੋਡੇ ਖ਼ੁਰਦ ਨੇ ਸਾਂਝੇ ਰੂਪ ਵਿਚ ਕਿਹਾ ਕਿ ਜਿਸ ਤਰ੍ਹਾਂ ਅਕਬਰ ਨੇ ਆਪਣੇ ਰਾਜ ਵਿਚ ਦੁੱਲ੍ਹੇ ਭੱਟੀ ਦੀਆਂ ਦੋ ਪੀੜ੍ਹੀਆਂ ਤਾਂ ਖ਼ਤਮ ਕਰ ਦਿੱਤੀਆਂ ਸੀ ਪਰ ਜਦੋਂ ਦੁੱਲ੍ਹੇ ਭੱਟੀ ਨੇ ਜ਼ੁਲਮ ਦੇ ਖ਼ਿਲਾਫ਼ ਟੱਕਰ ਲਈ ਤਾਂ ਅਕਬਰ ਨੂੰ ਲੰਮਾ ਸਮਾਂ ਦਿੱਲੀ ਰਾਜਧਾਨੀ ਨੂੰ ਛੱਡ ਕੇ ਲਾਹੌਰ ਨੂੰ ਰਾਜਧਾਨੀ ਬਣਾਉਣਾ ਪਿਆ ਸੀ, ਉਸੇ ਦੁੱਲ੍ਹੇ ਭੱਟੀ ਦੀ ਵਿਰਾਸਤ ਨੂੰ ਤਾਜ਼ਾ ਕਰਦਿਆਂ ਇਸੇ ਤਰ੍ਹਾਂ ਅੱਜ ਦੀ ਤਾਨਾਸ਼ਾਹ ਕੇਂਦਰ ਦੀ ਮੋਦੀ ਸਰਕਾਰ ਨੂੰ ਅੱਜ ਦੇ ਸਮੇਂ ਦੇ ਦੁੱਲਿਆ ਨੇ ਦਿੱਲੀ ਨੂੰ ਚਾਰੇ ਪਾਸਿਉਂ ਘੇਰਿਆ ਹੋਇਆ ਹੈ | ਜਿੰਨਾ ਚਿਰ ਇਹ ਕਾਲੇ ਕਾਨੂੰਨ ਕੇਂਦਰ ਸਰਕਾਰ ਵਲੋਂ ਰੱਦ ਨਹੀਂ ਕੀਤੇ ਜਾਂਦੇ ਉਨਾ ਚਿਰ ਸੰਘਰਸ਼ ਨੂੰ ਲਗਾਤਾਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਆਖਿਆ ਕਿ ਦਿੱਲੀ ਵਿਚ ਲੱਗੇ ਕਿਸਾਨ ਸੰਯੁਕਤ ਮੋਰਚੇ ਦੇ ਸੱਦੇ ਤਹਿਤ 13 ਜਨਵਰੀ ਲੋਹੜੀ ਵਾਲੇ ਦਿਨ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਸੇਕੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਸਕੱਤਰ ਮੰਗਾ ਸਿੰਘ ਵੈਰੋਕੇ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ 23 ਜਨਵਰੀ ਨੂੰ ਪੇਂਡੂ ਮਜ਼ਦੂਰ ਯੂਨੀਅਨ ਦੇ ਵੱਡੀ ਗਿਣਤੀ ਵਿਚ ਜਥੇ ਦਿੱਲੀ ਲਈ ਰਵਾਨਾ ਹੋਣਗੇ | ਇਸ ਮੌਕੇ ਗੁਰਦਰਸ਼ਨ ਸਿੰਘ ਰੋਡੇ, ਤਾਰਾ ਚੰਦ ਸ਼ਰਮਾ, ਜਸਪ੍ਰੀਤ ਰਾਜੇਆਣਾ, ਬਿ੍ਜ ਲਾਲ ਰਾਜੇਆਣਾ, ਨੇਕ ਸਿੰਘ ਵੈਰੋਕੇ, ਡਾਕਟਰ ਬਲਦੇਵ ਸਿੰਘ ਸੇਖਾ, ਡਾਕਟਰ ਕੇਵਲ ਸਿੰਘ ਖੋਟੇ, ਗੁਰਦੀਪ ਸਿੰਘ ਕਾਕਾ ਰਾਜੇਆਣਾ, ਗੁਰਬਚਨ ਸਿੰਘ ਰਾਜੇਆਣਾ ਆਦਿ ਹਾਜ਼ਰ ਸਨ |
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ/ਜਸਪਾਲ ਸਿੰਘ ਬੱਬੀ)-ਕੋਵਿਡ-19 ਦੀ ਇਸ ਔਖੀ ਘੜੀ ਵਿਚ ਵਪਾਰਕ ਭਾਈਚਾਰੇ ਖ਼ਾਸਕਰ ਛੋਟੇ ਅਤੇ ਦਰਮਿਆਨੇ ਕਾਰੋਬਾਰੀਆਂ ਨੂੰ ਰਾਹਤ ਪ੍ਰਦਾਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ...
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕੜਾਕੇ ਦੀ ਠੰਢ ਦੇ ਬਾਵਜੂਦ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਕਾਲੇ ਕਾਨੰੂਨਾਂ ਦੇ ਖ਼ਿਲਾਫ਼ ਕਿਸਾਨੀ ਦਾ ਚੱਲ ਰਿਹਾ ਸੰਘਰਸ਼ ਦਿਨੋ ਦਿਨ ਹੋਰ ਗਰਮਾਉਂਦਾ ਜਾ ਰਿਹਾ ਹੈ, ਭਾਰਤੀ ਕਿਸਾਨ ਯੂਨੀਅਨ ਏਕਤਾ ...
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸੂਬੇ ਵਿਚ ਆ ਰਹੀਆਂ ਕਾਰਪੋਰੇਸ਼ਨ ਚੋਣਾਂ ਤਹਿਤ ਮੋਗਾ ਕਾਰਪੋਰੇਸ਼ਨ ਦੇ 50 ਵਾਰਡਾਂ ਵਿਚੋਂ 25 ਵਾਰਡ ਔਰਤਾਂ ਲਈ ਰਾਖਵੇਂ ਕਰਨੇ ਸ਼ਲਾਘਾਯੋਗ ਹੈ ਜਿਸ ਨਾਲ ਔਰਤਾਂ ਦੇ ਆਤਮ-ਵਿਸ਼ਵਾਸ ਵਿਚ ਵਾਧਾ ਹੋਵੇਗਾ ਤੇ ...
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਆਪਣੇ ਕੇਡਰ ਦੀਆਂ ਬਕਾਇਆ ਮੰਗਾਂ ਨੂੰ ਲੈ ਕੇ ਸਖ਼ਤ ਤੇਵਰ ਅਪਣਾਉਂਦਿਆਂ ਆਪਣੀਆਂ ਮੰਗਾਂ ਦਾ ਹੱਲ ਹੋਣ ਤੱਕ ਕੋਰੋਨਾ ਵੈਕਸੀਨ ਨਾ ਲਗਵਾਉਣ ਦਾ ਫ਼ੈਸਲਾ ...
ਸਮਾਧ ਭਾਈ, 12 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਸਮਾਧ ਭਾਈ ਵਿਖੇ ਨੀਲੇ ਕਾਰਡ ਧਾਰਕਾਂ ਨੂੰ ਰਾਸ਼ਨ ਵੰਡ ਪ੍ਰਣਾਲੀ ਤਹਿਤ ਮਸ਼ੀਨਾਂ ਨਾਲ ਵੰਡੀ ਜਾਣ ਵਾਲੀ ਸਸਤੀ ਕਣਕ ਪਿਛਲੇ ਦੋ ਮਹੀਨਿਆਂ ਤੋਂ ਵੀ ਜ਼ਿਆਦਾ ਸਮਾਂ ਬੀਤ ਜਾਣ ਦੇ ਉਪਰੰਤ ਕਣਕ ਨਾ ਮਿਲਣ 'ਤੇ ...
ਧਰਮਕੋਟ, 12 ਜਨਵਰੀ (ਪਰਮਜੀਤ ਸਿੰਘ)-ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਤਿੰਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਲਗਾਤਾਰ ਚੱਲ ਰਹੇ ਸੰਘਰਸ਼ ਵੱਲ ਅੱਜ ਪੂਰੀ ਦੁਨੀਆ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਹਨ | ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰੀ ਦੇਸ਼ ਦਾ ਅੰਨਦਾਤਾ ...
ਮੋਗਾ, 12 ਜਨਵਰੀ (ਸਟਾਫ਼ ਰਿਪੋਰਟਰ)-ਪੰਜਾਬ ਰੋਡਵੇਜ਼ ਯੂਨੀਅਨ ਇੰਟਕ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਖ਼ੁਸ਼ਪਾਲ ਰਿਸ਼ੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਚੇਅਰਮੈਨ ਗੁਰਦੇਵ ਸਿੰਘ ਢਿੱਲੋਂ ਅਤੇ ਪਾਰਟੀ ਦੇ ਬੁਲਾਰੇ ਜਸਵਿੰਦਰ ...
ਸਮਾਧ ਭਾਈ, 12 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਸਮਾਧ ਭਾਈ ਵਿਖੇ ਬੀਤੀ ਰਾਤ ਬੇਕਾਬੂ ਹੋਏ ਘੋੜੇ ਟਰਾਲੇ (ਟਰੱਕ) ਦੁਆਰਾ ਸੜਕ ਨਾਲ ਲੱਗਦੀਆਂ ਬੱਸ ਸਟੈਂਡ ਦੇ ਨਜ਼ਦੀਕ ਦੁਕਾਨਾਂ ਦਾ ਭਾਰੀ ਨੁਕਸਾਨ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਘਟਨਾ ਸਬੰਧੀ ...
ਮੋਗਾ, 12 ਜਨਵਰੀ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਸੀ.ਆਈ.ਏ.ਸਟਾਫ਼ ਧਰਮਕੋਟ ਪੁਲਿਸ ਵਲੋਂ ਇਕ ਨੌਜਵਾਨ ਨੂੰ 2200 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰ ਕੇ ਉਸ ...
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)-ਮੋਗਾ ਦੀ ਮੰਨੀ ਪ੍ਰਮੰਨੀ ਸੰਸਥਾ ਐਾਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ 'ਤੇ ਢਿੱਲੋਂ ਕਲੀਨਿਕ ਦੇ ਬਿਲਕੁਲ ਨਾਲ ਸਥਿਤ ਹੈ, ਜਿਨ੍ਹਾਂ ਵਲੋਂ ਬਹੁਤ ਸਾਰੇ ਵਿਦਿਆਰਥੀਆਂ ਦੇ ਵੱਖ-ਵੱਖ ਦੇਸ਼ਾਂ ਦਾ ਸਟੱਡੀ ਵੀਜ਼ਾ ...
ਮੋਗਾ, 12 ਜਨਵਰੀ (ਜਸਪਾਲ ਸਿੰਘ ਬੱਬੀ)-ਦਫ਼ਤਰ ਬੀ.ਡੀ.ਪੀ.ਓ. ਮੋਗਾ ਵਿਖੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਸੁਪਰਡੈਂਟ ਪ੍ਰਧਾਨ ਨਾਇਬ ਸਿੰਘ ਰੌਾਤਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਨਾਇਬ ਸਿੰਘ ...
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਆਪਣੀਆਂ ਆਈਲਟਸ ਅਤੇ ਵੀਜ਼ਾ ਸੰਬੰਧੀ ਸੇਵਾਵਾਂ ਦੁਆਰਾ ਪੰਜਾਬ ਦੀ ਮੰਨੀ ਪ੍ਰਮੰਨੀ ਅਤੇ ਨੰਬਰ ਇਕ ਸੰਸਥਾ ਬਣ ਚੁੱਕੀ ਹੈ ਤੇ ਅਨੇਕਾ ਵਿਦਿਆਰਥੀਆਂ ਦਾ ਭਵਿੱਖ ਸੰਵਾਰ ਚੁੱਕੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ...
ਕੋਟ ਈਸੇ ਖਾਂ, 12 ਜਨਵਰੀ (ਗੁਰਮੀਤ ਸਿੰਘ ਖ਼ਾਲਸਾ/ਨਿਰਮਲ ਸਿੰਘ ਕਾਲੜਾ/ਯਸ਼ਪਾਲ ਗੁਲਾਟੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਖ਼ਰਾਬ ਮੌਸਮ, ਹੱਡ ਚੀਰਵੀਂ ਠੰਢ ਦੇ ਬਾਵਜੂਦ ਸੰਘਰਸ਼ 'ਤੇ ਡਟੇ ਕਿਸਾਨਾਂ ...
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਵਿਧਾਇਕ ਡਾ. ਹਰਜੋਤ ਕਮਲ ਨੇ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਸੁਪਰੀਮ ਕੋਰਟ ਵਲੋਂ ਅੱਜ ਕਾਨੂੰਨਾਂ ਨੂੰ ਸਟੇਅ ਕਰਨ ਦੇ ਫ਼ੈਸਲੇ ਸਬੰਧੀ ਪ੍ਰਤੀਕਰਮ ਦਿੰਦਿਆਂ ਆਖਿਆ ਕਿ ਸੁਪਰੀਮ ਕੋਰਟ ਦੇਸ਼ ਦੀ ਸਰਵਉੱਚ ...
ਕੋਟ ਈਸੇ ਖਾਂ, 12 ਜਨਵਰੀ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫੁਰਮਾਨ ਸਿੰਘ ਸੰਧੂ ਅਤੇ ਕੌਮੀ ਜਨਰਲ ਸਕੱਤਰ ਬਲਵੰਤ ਸਿੰਘ ਬਹਿਰਾਮ ਕੇ ਨੇ ਸੰਘਰਸ਼ੀ ਲੋਹੜੀ ਬਾਲਣ ਦਾ ਐਲਾਨ ਕਰਦਿਆਂ ਕਿਹਾ ਕਿ ਲੋਹੜੀ ਮੌਕੇ 'ਤੇ ਦੁੱਲਾ ਭੱਟੀ ਦੇ ...
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਵਿਧਾਇਕ ਡਾ. ਹਰਜੋਤ ਕਮਲ ਅਤੇ ਕਮਿਸ਼ਨਰ ਮੈਡਮ ਅਨੀਤਾ ਦਰਸ਼ੀ ਨੇ ਅੱਜ ਸਟਰੀਟ ਵੈਂਡਰਜ਼ ਯੋਜਨਾ ਤਹਿਤ ਮੰਡੀ 'ਚ ਰੇਹੜੀ ਫੜ੍ਹੀ ਵਾਲਿਆਂ ਨੂੰ ਵੈਂਡਰਜ਼ ਪਾਲਿਸੀ ਤਹਿਤ ਕਾਰਡ ਵੰਡੇ ਤਾਂ ਕਿ ਉਨ੍ਹਾਂ ਨੂੰ ਮੰਡੀ ...
ਨਿਹਾਲ ਸਿੰਘ ਵਾਲਾ, 12 ਜਨਵਰੀ (ਸੁਖਦੇਵ ਸਿੰਘ ਖ਼ਾਲਸਾ)-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਡਾ. ਯੋਗਰਾਜ ਵਲੋਂ ਡਾ. ਅਮਨਦੀਪ ਵਾਤਿਸ਼ ਪਿੰ੍ਰਸੀਪਲ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਸਿੰਘ ਵਾਲਾ ਦੁਆਰਾ ਸੰਪਾਦਿਤ ਪੁਸਤਕ 'ਵਿਲੱਖਣ ਚਿੰਤਨ ਪ੍ਰਣਾਲੀ' ...
ਮੋਗਾ, 12 ਜਨਵਰੀ (ਜਸਪਾਲ ਸਿੰਘ ਬੱਬੀ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਰਜਿ. ਮੋਗਾ ਦੇ ਪ੍ਰਧਾਨ ਸੁਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 1 ਜਨਵਰੀ 2016 ਤੋਂ ਲਾਗੂ ਕਰਨੇ ਬਣਦੇ ਛੇਵੇਂ ਪੰਜਾਬ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਜਾਰੀ ਕਰਨ ਦੀ ਮਿਆਦ ...
ਨੱਥੂਵਾਲਾ ਗਰਬੀ, 12 ਜਨਵਰੀ (ਸਾਧੂ ਰਾਮ ਲੰਗੇਆਣਾ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਮੋਗਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਲੰਗੇਆਣਾ ਕਲਾਂ ਨੇ ਅਪੀਲ ਕੀਤੀ ਕਿ ਇਸ ਵਾਰ ਲੋਹੜੀ ਦਾ ਤਿਉਹਾਰ ਪੁਰਾਣੀ ਰੀਤ ਤੋਂ ਹਟ ਕੇ ਕੇਂਦਰ ਸਰਕਾਰ ...
ਨੱਥੂਵਾਲਾ ਗਰਬੀ, 12 ਜਨਵਰੀ (ਸਾਧੂ ਰਾਮ ਲੰਗੇਆਣਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਲੋਹੜੀ ਵਾਲੇ ਦਿਨ 13 ਜਨਵਰੀ ਦਿਨ ਬੁੱਧਵਾਰ ਨੂੰ ਪਿੰਡ-ਪਿੰਡ ਖੇਤੀ ਵਿਰੋਧੀ ਬਿੱਲਾਂ ਦੀਆਂ ਕਾਪੀਆਂ ...
ਠੱਠੀ ਭਾਈ, 12 ਜਨਵਰੀ (ਜਗਰੂਪ ਸਿੰਘ ਮਠਾੜੂ)-ਬਾਘਾ ਪੁਰਾਣਾ ਬਲਾਕ ਦੇ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਵਿਚ ਯੂਰੀਆ ਖਾਦ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਰਹੀ ਭਾਰੀ ਦਿੱਕਤ ਦੇ ਸਬੰਧ ਵਿਚ ਇੱਥੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ...
ਬਲਰਾਜ ਕੁਮਾਰ ਸਿੰਗਲਾ 9417409714 ਬਾਘਾ ਪੁਰਾਣਾ ਭਗਤਾ ਭਾਈ ਸੜਕ ਉੱਪਰ ਬਾਘਾ ਪੁਰਾਣਾ ਤੋਂ ਕਰੀਬ 10 ਕਿੱਲੋਮੀਟਰ ਦੀ ਦੂਰੀ 'ਤੇ ਪਿੰਡ ਸੰਗਤਪੁਰਾ ਵਸਿਆ ਹੋਇਆ ਹੈ | ਪਿੰਡ ਦੇ ਬਜ਼ੁਰਗਾਂ ਤੋਂ ਇਕੱਤਰ ਕੀਤੀ ਜਾਣਕਾਰੀ ਮੁਤਾਬਿਕ ਇਸ ਪਿੰਡ ਦਾ ਮੁੱਢ ਕਰੀਬ 350 ਸਾਲ ਪਹਿਲਾ ...
ਕੋਟ ਈਸੇ ਖਾਂ, 12 ਜਨਵਰੀ (ਨਿਰਮਲ ਸਿੰਘ ਕਾਲੜਾ/ਗੁਰਮੀਤ ਸਿੰਘ ਖ਼ਾਲਸਾ)-ਕਿਸੇ ਵੀ ਲੋੜਵੰਦ ਨੂੰ ਸਮਾਰਟ ਰਾਸ਼ਨ ਕਾਰਡ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਪੀ. ਏ. ਸੋਹਣਾ ਖੇਲਾ ...
ਬੱਧਨੀ ਕਲਾਂ, 12 ਜਨਵਰੀ (ਸੰਜੀਵ ਕੋਛੜ)-ਕੇਂਦਰ ਦੀ ਸਰਕਾਰ ਵਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਵਿਰੋਧੀ ਕਰਾਰ ਦਿੰਦਿਆਂ ਜਿੱਥੇ ਸੂਬੇ ਦੀਆਂ 31 ਅਤੇ ਦੇਸ਼ ਦੀਆਂ ਹੋਰ ਕਿਸਾਨ ਜਥੇਬੰਦੀਆਂ ਵਲੋਂ ਵਿੱਢੇ ਗਏ ਸੰਘਰਸ਼ ਦੌਰਾਨ ਬੀਤੇ 26 ਨਵੰਬਰ ਤੋਂ ਦਿੱਲੀ ਦੇ ...
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਕਾਂਗਰਸੀ ਆਗੂ ਗੌਰਵ ਬੱਬਾ ਪੰਜਾਬ ਐਗਰੀ ਐਕਸਪਰਟ ਕਾਰਪੋਰੇਸ਼ਨ ਲਿਮ: ਦੇ ਬੋਰਡ ਆਫ਼ ਡਾਇਰੈਕਟਰ ਵਿਚ ਬਤੌਰ ਡਾਇਰੈਕਟਰ ਨਿਯੁਕਤ ਕੀਤਾ ਗਿਆ | ਗੌਰਵ ਬੱਬਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆ ਕਿਹਾ ਕਿ ...
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)-ਸਥਾਨਕ ਸ਼ਹਿਰ ਦੇ ਪ੍ਰੇਮ ਹਸਪਤਾਲ ਮੋਗਾ ਵਲੋਂ ਗੋਡਿਆਂ ਦੇ ਚੂਲੇ ਬਦਲਣ ਦਾ ਇਕ ਮਹੀਨੇ ਦਾ ਰਿਆਇਤੀ ਕੈਂਪ ਲਗਾਇਆ ਜਾ ਰਿਹਾ ਹੈ | ਇਸ ਕੈਂਪ ਸਬੰਧੀ ਹੱਡੀਆਂ ਤੇ ਜੋੜਾਂ ਦੇ ਮਾਹਿਰ ਡਾ. ਪ੍ਰੇਮ ਸਿੰਘ ਨੇ 'ਅਜੀਤ' ਨਾਲ ਗੱਲਬਾਤ ...
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਨੈਸ਼ਨਲ ਯੁਵਕ ਦਿਵਸ ਮਨਾਇਆ ਗਿਆ | ਜਿੱਥੇ ਕੋਵਿਡ-19 ਦੀ ਮਹਾਂਮਾਰੀ ...
ਕਿਸ਼ਨਪੁਰਾ ਕਲਾਂ, 12 ਜਨਵਰੀ (ਅਮੋਲਕ ਸਿੰਘ ਕਲਸੀ)-ਸਮਾਜ ਸੇਵੀ ਮਲੂਕ ਸਿੰਘ ਔਲਖ ਕੈਨੇਡਾ ਦੇ ਮਾਤਾ ਸਰਦਾਰਨੀ ਕਸ਼ਮੀਰ ਕੌਰ ਔਲਖ ਧਰਮ-ਪਤਨੀ ਅਵਤਾਰ ਸਿੰਘ ਔਲਖ ਕੰਡਕਟਰ ਪੀ.ਆਰ.ਟੀ.ਸੀ. ਜੋ ਕਿ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਨਮਿਤ ਰੱਖੇ ਗਏ ਸ੍ਰੀ ...
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)- ਪੇਂਡੂ ਮਜ਼ਦੂਰ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭਰਭੂਰ ਸਿੰਘ ਰਾਮਾ ਦੀ ਅਗਵਾਈ ਹੇਠ ਹੋਈ | 23 ਜਨਵਰੀ ਨੂੰ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਦਲਿਤ ਤੇ ਬੇ ਜ਼ਮੀਨੇ ਕਿਰਤੀ ਲੋਕ ਦਿੱਲੀ ਨੂੰ ਕੂਚ ਕਰਨਗੇ ਅਤੇ 26 ...
ਬਾਘਾ ਪੁਰਾਣਾ, 12 ਜਨਵਰੀ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਹਲਕੇ ਅੰਦਰ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਵਲੋਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਦੇ ਤਹਿਤ ਅੱਜ ਵਿਧਾਇਕ ਦਰਸ਼ਨ ...
ਅਜੀਤਵਾਲ, 12 ਜਨਵਰੀ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ (ਮੋਗਾ) ਦੇ ਵਿਦਿਆਰਥੀਆਂ ਨੇ ਸਟੇਟ ਬੋਰਡ ਆਫ਼ ਟੈਕਨੀਕਲ ਐਜੂਕੇਸ਼ਨ ਚੰਡੀਗੜ੍ਹ ਵਲੋਂ ਲਈਆਂ ਗਈਆਂ ਪ੍ਰੀਖਿਆਵਾਂ ਵਿਚ ਅੱਵਲ ਅੰਕ ਪ੍ਰਾਪਤ ਕਰ ਕੇ ਹਰ ਸਮੈਸਟਰ ...
ਕੋਟ ਈਸੇ ਖਾਂ, 12 ਜਨਵਰੀ (ਨਿਰਮਲ ਸਿੰਘ ਕਾਲੜਾ)-ਕੋਟ ਈਸੇ ਖਾਂ ਦੇ ਭੁੱਲਰ ਪਰਿਵਾਰ ਦੇ ਹੋਣਹਾਰ ਨੌਜਵਾਨ ਬੇਟੇ ਤਰਲੋਚਨ ਸਿੰਘ ਭੁੱਲਰ ਦੀ ਅਮਰੀਕਾ 'ਚ ਹੋਈ ਬੇਵਕਤੀ ਮੌਤ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ | ਛੇ ਭੈਣ-ਭਰਾਵਾਂ 'ਚੋ ਤਰਲੋਚਨ ਸਭ ਤੋ ਛੋਟਾ ਸੀ | ਪਿਛਲੇ ...
ਬਾਘਾ ਪੁਰਾਣਾ, 12 ਜਨਵਰੀ (ਬਲਰਾਜ ਸਿੰਗਲਾ)-ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ 13ਵਾਂ ਸਾਲਾਨਾ ਲੰਗਰ ਘੁਮਾਣ (ਗੁਰਦਾਸਪੁਰ) ਵਿਖੇ ਲਗਾਉਣ ਲਈ ਅੱਜ ਗੁਰਦੁਆਰਾ ਬਾਬਾ ਨਾਮਦੇਵ ਭਵਨ ਬਾਘਾ ਪੁਰਾਣਾ ਤੋਂ ਪ੍ਰਬੰਧਕ ਕਮੇਟੀ ਵਲੋਂ ...
ਕਿਸ਼ਨਪੁਰਾ ਕਲਾਂ, 12 ਜਨਵਰੀ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪ੍ਰਵਾਸੀ ਭਾਰਤੀ ਤੇ ਉੱਘੇ ਸਮਾਜ ਸੇਵੀ ਸੁਰਜਨ ਸਿੰਘ ਯੂ. ਕੇ. ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਭਿੰਡਰ ਕਲਾਂ ਨੂੰ 55 ਹਜ਼ਾਰ ਰੁਪਏ ਦੀ ਰਾਸ਼ੀ ਦਾਨ ਵਜੋਂ ਭੇਜੀ ਗਈ | ਅੱਜ ਇਹ ਰਾਸ਼ੀ ਸਕੂਲ ...
ਮੋਗਾ, 12 ਜਨਵਰੀ (ਅਸ਼ੋਕ ਬਾਂਸਲ)-ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਮੋਗਾ ਦਾ ਪ੍ਰਕਾਸ਼ਿਤ ਨਵੇਂ ਸਾਲ 2021 ਦੀ ਡਾਇਰੀ ਅਤੇ ਕਲੰਡਰ ਸੰਦੀਪ ਹੰਸ ਆਈ. ਏ. ਐਸ. ਡਿਪਟੀ ਕਮਿਸ਼ਨਰ ਮੋਗਾ ਵਲੋਂ ਰੀਲੀਜ਼ ਕੀਤਾ ਗਿਆ | ਇਸ ਡਾਇਰੀ ਵਿਚ ਡਿਪਟੀ ਕਮਿਸ਼ਨਰ ਮੋਗਾ ਦੇ ਸਮੁੱਚੇ ...
ਅਜੀਤਵਾਲ, 12 ਜਨਵਰੀ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਸਰਕਾਰੀ ਕਾਲਜ ਢੁੱਡੀਕੇ ਦੇ ਖੇਡ ਸਟੇਡੀਅਮ ਵਿਚ ਬਣ ਰਿਹਾ ਐਸਟੋ੍ਰਟਰਫ ਕਈ ਸਾਲਾਂ ਤੋਂ ਅਧੂਰਾ ਲਟਕਿਆ ਹੋਇਆ ਹੈ, ਜਿਸ ਦੇ ਹੁਣ ਸਾਲਾਂ ਬਾਅਦ ਟੈਂਡਰ ਜਾਰੀ ਹੋਣ 'ਤੇ ਹਾਕੀ ਖਿਡਾਰੀਆਂ, ਖੇਡ ਪ੍ਰੇਮੀਆਂ ਤੇ ...
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਵਿਚ ਸਹਿਕਾਰੀ ਸਭਾਵਾਂ ਅੰਦਰ ਯੂਰੀਆ ਖਾਦ ਦੀ ਪਾਈ ਜਾ ਰਹੀ ਕਮੀ 'ਤੇ ਤੁਰੰਤ ਐਕਸ਼ਨ ਲੈਂਦਿਆਂ ਵਿਧਾਇਕ ਡਾ: ਹਰਜੋਤ ਕਮਲ ਨੇ ਸਬੰਧਿਤ ਵਿਭਾਗ ਨਾਲ ਤਾਲਮੇਲ ਬਣਾਉਂਦਿਆਂ ਕਿਸਾਨਾਂ ਨੂੰ ਯੂਰੀਆ ਮੁਹੱਈਆ ਕਰਵਾਉਣ ...
ਮੋਗਾ, 12 ਜਨਵਰੀ (ਅਸ਼ੋਕ ਬਾਂਸਲ)-ਦਿੱਲੀ ਦੇ ਸਾਰੇ ਬਾਰਡਰਾਂ 'ਤੇ ਕਿਸਾਨ ਠੰਢ ਦੇ ਬਾਵਜੂਦ ਡਟੇ ਹੋਏ ਹਨ | ਜਿਸ ਵਿਚ ਨੌਜਵਾਨ ਵੱਧ-ਚੜ੍ਹ ਕੇ ਆਪਣਾ ਯੋਗਦਾਨ ਪਾ ਰਹੇ ਹਨ ਇਸੇ ਤਰ੍ਹਾਂ ਸ਼ਰਾਰਤੀ ਅਨਸਰਾਂ ਤੋਂ ਬਚਾਅ ਲਈ ਅਤੇ ਅੰਦੋਲਨ ਨੂੰ ਹਰ ਤਰ੍ਹਾਂ ਨਾਲ ਸਫਲ ਬਣਾਉਣ ਲਈ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX