ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਚਾਲੀ ਮੁਕਤਿਆਂ ਦੀ ਯਾਦ ਵਿਚ ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਮਾਘੀ ਮੇਲੇ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਮੀਟਿੰਗ ਵਿਚ ਰਾਜੇਸ਼ ਤਿ੍ਪਾਠੀ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਗੁਰਵਿੰਦਰ ਸਿੰਘ ਸਰਾਓ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਤਾਂ ਜੋ ਬਾਹਰ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਉਨ੍ਹਾਂ ਨਗਰ ਕੌਾਸਲ ਨੂੰ ਹਦਾਇਤ ਕੀਤੀ ਕਿ ਮਾਘੀ ਮੇਲੇ ਨੂੰ ਧਿਆਨ ਵਿਚ ਰੱਖਦੇ ਹੋਏ ਸ਼ਹਿਰ ਦੀ ਸਫ਼ਾਈ ਨਿਰੰਤਰ ਕਰਵਾਈ ਜਾਵੇ ਅਤੇ ਮੇਲੇ ਦੌਰਾਨ ਜੋ ਦੁਕਾਨਦਾਰ ਜਾਂ ਰੇਹੜੀਵਾਲਾ ਨਜਾਇਜ਼ ਕੂੜਾ ਸੁੱਟਦਾ ਜਾਂ ਗੰਦਗੀ ਫ਼ੈਲਾਉਂਦਾ ਪਾਇਆ ਜਾਂਦਾ ਹੈ, ਤਾਂ ਉਸ ਦਾ ਚਲਾਨ ਕੀਤਾ ਜਾਵੇ ਅਤੇ ਸ਼ਹਿਰ ਦੀਆਂ ਢੁਕਵੀਆਂ ਥਾਵਾਂ 'ਤੇ ਸੈਨੀਟਾਈਜੇਸ਼ਨ ਦਾ ਛਿੜਕਾਅ ਵੀ ਕੀਤਾ ਜਾਵੇ | ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਮੇਲੇ ਦੌਰਾਨ ਸਿਰਫ਼ ਉਨ੍ਹਾਂ ਵਿਅਕਤੀਆਂ ਨੂੰ ਲੰਗਰ ਲਗਾਉਣ ਦੀ ਇਜਾਜ਼ਤ ਦਿੱਤੀ ਜਾਵੇ, ਜਿਨ੍ਹਾਂ ਵਿਅਕਤੀਆਂ ਨੇ ਮੇਲੇ ਤੋਂ ਪਹਿਲਾਂ ਸਿਹਤ ਵਿਭਾਗ ਪਾਸੋਂ ਕੋਰੋਨਾ ਟੈੱਸਟ ਕਰਵਾ ਲਿਆ ਹੈ | ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਸਿਹਤ ਵਿਭਾਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਆਪਣੇ ਮੂੰਹ 'ਤੇ ਮਾਸਕ ਜ਼ਰੂਰ ਲਾ ਕੇ ਰੱਖਿਆ ਜਾਵੇ ਅਤੇ ਸੈਨੇਟਾਈਜ਼ਰ ਦੀ ਵਰਤੋਂ ਕੀਤੀ ਜਾਵੇ | ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਲਿਸ ਕੰਟਰੋਲ ਨੰਬਰ 112, 181, 01633-260311, 80549-42100, ਸਿਹਤ ਵਿਭਾਗ ਵਲੋਂ 01633-264792 ਅਤੇ ਸਿਵਲ ਕੰਟਰੋਲ ਰੂਮ ਨੰਬਰ 01633-260341 ਸਥਾਪਤ ਕੀਤੇ ਗਏ ਹਨ, ਜਿੱਥੇ ਕੋਈ ਵੀ ਵਿਅਕਤੀ ਲੋੜ ਅਨੁਸਾਰ ਸਹਾਇਤਾ ਪ੍ਰਾਪਤ ਕਰਨ ਲਈ ਸੰਪਰਕ ਕਰ ਸਕਦੇ ਹਨ | ਇਸ ਤੋਂ ਇਲਾਵਾ ਸ਼ਰਧਾਲੂਆਂ ਦੀ ਸਹੂਲਤ ਲਈ ਹੈਲਪ ਨੰਬਰ ਵੀ ਢੁਕਵੀਆਂ ਥਾਵਾਂ 'ਤੇ ਲਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਅਗਜਨੀ ਦੀ ਘਟਨਾ ਨੂੰ ਰੋਕਣ ਲਈ ਨਗਰ ਕੌਾਸਲ ਵਲੋਂ 8 ਫਾਇਰ ਬਿ੍ਗੇਡ ਗੱਡੀਆਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਮੇਲੇ ਦੌਰਾਨ ਰੁਕਾਵਟਾਂ ਵਗ਼ੈਰਾ ਨੂੰ ਦੂਰ ਕਰਨ ਦਾ ਪ੍ਰਬੰਧ ਰਿਕਵਰੀ ਵੈਨਾਂ ਪੰਜਾਬ ਪੁਲਿਸ ਅਤੇ ਪੰਜਾਬ ਰੋਡਵੇਜ਼ ਵਲੋਂ ਕੀਤਾ ਗਿਆ ਹੈ ਅਤੇ ਆਰਜ਼ੀ ਬੱਸ ਸਟੈਂਡਾਂ 'ਤੇ ਰੌਸ਼ਨੀ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਦਾ ਪ੍ਰਬੰਧ ਵੀ ਹੋਵੇਗਾ ਅਤੇ ਸ਼ਰਧਾਲੂਆਂ ਨੂੰ ਸ਼ਹਿਰ ਤੱਕ ਲਿਆਉਣ ਲਈ ਮੁਫ਼ਤ ਈ-ਰਿਕਸ਼ਾ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ |
ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਡੀ.ਸੁਡਰਵਿਲੀ ਨੇ ਮਾਘੀ ਮੇਲੇ ਮੌਕੇ ਹੋਣ ਵਾਲੇ ਸੁਰੱਖਿਆ ਪ੍ਰਬੰਧਾਂ ਸਬੰਧੀ ਬਾਹਰੋਂ ਆਏ ਸੀਨੀਅਰ ਪੁਲਿਸ ਅਫ਼ਸਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਦੱਸਿਆ ਕਿ ਮਾਘੀ ਮੇਲੇ ...
ਮੰਡੀ ਕਿੱਲਿਆਂਵਾਲੀ, 12 ਜਨਵਰੀ (ਇਕਬਾਲ ਸਿੰਘ ਸ਼ਾਂਤ)-ਕੈਪਟਨ ਸਰਕਾਰ ਵਲੋਂ ਠੇਕਾ ਕਾਮਿਆਂ ਨੂੰ ਪੱਕਾ ਕਰਨ ਦੇ ਵਾਅਦੇ ਤੋਂ ਭੱਜਣ ਦਾ ਹਿਸਾਬ ਲੈਣ ਖ਼ਾਤਰ ਪਾਵਰਕਾਮ ਐਾਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਮੈਦਾਨ ਵਿਚ ਉੱਤਰ ਪਈ ਹੈ | ਯੂਨੀਅਨ ਨੇ ਕਿਰਤ ਮੰਤਰੀ, ...
ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਵਸਨੀਕਾਂ ਨੂੰ ਵਧੀਆ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵੱਖ-ਵੱਖ ਸਕੀਮਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਨੇ ...
ਲੰਬੀ, 12 ਜਨਵਰੀ (ਮੇਵਾ ਸਿੰਘ)-ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਐਾਡ ਡਰਾਈਵਿੰਗ ਸਕਿੱਲਜ਼ ਮਾਹੂਆਣਾ ਵਿਖੇ ਕੁਲਵਿੰਦਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਿ੍ੰਸੀਪਲ ਗੁਰਦੀਪ ਸਿੰਘ ਸੇਖੋਂ ਦੀ ਅਗਵਾਈ ...
ਮੇਲਾ ਮਾਘੀ ਦੇ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵਿਸ਼ੇਸ਼ ਹੁਕਮ ਜਾਰੀ ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਚਾਲੀ ਮੁਕਤਿਆਂ ਦੀ ਯਾਦ ਵਿਚ ਲੱਗਣ ਵਾਲੇ ...
ਮਲੋਟ, 12 ਜਨਵਰੀ (ਪਾਟਿਲ)-ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿਚ ਡਾ: ਸੁਖਦੇਵ ਸਿੰਘ ਗਿੱਲ ਕਨਵੀਨਰ ਮਲੋਟ ਵਿਕਾਸ ਦੀ ਅਗਵਾਈ ਸ੍ਰੀ ਗੁਰੂ ਨਾਨਕ ਦੇਵ ਜੀ ਚੌਾਕ ਮਲੋਟ ਵਿਖੇ 22ਵੇਂ ਦਿਨ ਦੀ ਭੁੱਖ ਹੜਤਾਲ ਵਿਚ ਪਿੰਡ ਕਬਰਵਾਲਾ ਦੀ ਸੰਗਤ ਸ਼ਾਮਿਲ ਹੋਈ, ਜਿਨ੍ਹਾਂ ਨੇ 10 ਤੋਂ ...
ਗਿੱਦੜਬਾਹਾ, 12 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਪਿੰਡ ਸੁਖਨਾ ਅਬਲੂ ਵਿਖੇ ਇੱਕ ਸੁਨਿਆਰ ਦੀ ਦੁਕਾਨ ਵਿਚੋਂ ਸੋਨਾ, ਚਾਂਦੀ, ਨਗਦੀ ਤੇ ਮੋਬਾਇਲ ਫੋਨਾਂ ਦੀ ਚੋਰੀ ਹੋਈ ਹੈ | ਹਰਪ੍ਰੀਤ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਪਿੰਡ ਸੁਖਨਾ ਨੇ ਦੱਸਿਆ ਕਿ ਉਹ ਸੁਨਿਆਰ ਦੀ ਦੁਕਾਨ ...
ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਹਰਮਹਿੰਦਰ ਪਾਲ)-ਗੁਰਦੁਆਰਾ ਸਾਹਿਬ ਵਿਖੇ ਚੋਰੀ ਕਰਨ ਦੀ ਨੀਅਤ ਨਾਲ ਦਾਖਲ ਹੋਣ ਦੇ ਦੋਸ਼ 'ਚ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ...
ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਟਰੱਕ ਚੋਰੀ ਕਰਨ ਦੇ ਦੋਸ਼ 'ਚ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਗੁਰਮੇਲ ਸਿੰਘ ਵਾਸੀ ਅਬੋਹਰ ...
ਗਿੱਦੜਬਾਹਾ, 12 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਸਬ ਡਵੀਜ਼ਨ ਗਿੱਦੜਬਾਹਾ ਦੇ ਪਿੰਡ ਲੁੰਡੇਵਾਲਾ ਦਾ ਇਕ ਕਿਸਾਨ ਨੰਬਰਦਾਰ ਜਗਦੀਸ਼ ਸਿੰਘ ਦਿੱਲੀ ਸੰਘਰਸ਼ 'ਚ ਸ਼ਹੀਦ ਹੋ ਗਿਆ ਸੀ, ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਿ੍ਤਕ ਪਿੰਡ ...
ਮਲੋਟ, 12 ਜਨਵਰੀ (ਅਜਮੇਰ ਸਿੰਘ ਬਰਾੜ, ਪਾਟਿਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਐੱਮ.ਏ. ਭਾਗ-2 (ਸਮੈਸਟਰ-4) ਦੇ ਨਤੀਜੇ ਵਿਚ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੀ ਵਿਦਿਆਰਥਣ ਰਮਨਪ੍ਰੀਤ ਕੌਰ ਪੁੱਤਰੀ ਦਿਲਬਾਗ ਸਿੰਘ ਨੇ 75 ਫ਼ੀਸਦੀ ਅੰਕਾਂ ਨਾਲ ...
ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਇਤਿਹਾਸਕ ਮਾਘੀ ਜੋੜ ਮੇਲੇ 'ਤੇ ਦੂਰ-ਦੁਰੇਡੇ ਤੋਂ ਸੰਗਤ ਪਹੁੰਚਣੀ ਸ਼ੁਰੂ ਹੋ ਗਈ ਹੈ | ਮਲੋਟ ਰੋਡ 'ਤੇ ਵੱਖ-ਵੱਖ ਦੁਕਾਨਾਂ ਸਜ ਗਈਆਂ ਹਨ ਅਤੇ ਲੋਕਾਂ ਵਲੋਂ ਖ਼ਰੀਦੋ-ਫ਼ਰੋਖ਼ਤ ...
ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ 40 ਮੁਕਤਿਆਂ ਦੀ ਸ਼ਹੀਦੀ ਨੂੰ ਸਮਰਪਿਤ ਅਤੇ ਕਿਸਾਨੀ ਸੰਘਰਸ਼ ਦੀ ਜਿੱਤ ਲਈ 14 ਜਨਵਰੀ ਨੂੰ ਡੇਰਾ ਭਾਈ ਮਸਤਾਨ ਸਿੰਘ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਦੁਪਹਿਰ ...
ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਵਿਜ਼ਡਮ ਵਰਲਡ ਸਕੂਲ ਥਾਂਦੇਵਾਲਾ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਚੇਅਰਮੈਨ ਜਸਵਿੰਦਰ ਸਿੰਘ ਅਤੇ ਪਿ੍ੰਸੀਪਲ ਸਾਬੂ ਜੈਕਬ ਨੇ ਲੋਹੜੀ ਬਾਲਣ ਦੀ ਰਸਮ ਅਦਾ ਕੀਤੀ | ਇਸ ...
ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਲੀ ਰੋਡ ਵਿਖੇ ਸੀਵਰੇਜ ਦੀ ਸਮੱਸਿਆ ਲੰਮੇ ਸਮੇਂ ਤੋਂ ਸੀ ਅਤੇ ਉਸ ਦੇ ਹੱਲ ਲਈ ਮੋਟਰ ਲਾਈ ਗਈ | ਸੀਵਰੇਜ ਦਾ ਪਾਣੀ ਓਵਰਫ਼ਲੋ ਹੋ ਕੇ ਗਲੀਆਂ ਵਿਚ ਭਰ ਜਾਣ ਕਾਰਨ ਲੋਕਾਂ ਨੂੰ ਮੁਸ਼ਕਿਲ ਪੇਸ਼ ਆਉਂਦੀ ...
ਗਿੱਦੜਬਾਹਾ, 12 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਦੇ ਪਿੰਡ ਲੁੰਡੇਵਾਲਾ ਦਾ ਇਕ ਕਿਸਾਨ ਦਿੱਲੀ ਦੇ ਟਿਕਰੀ ਬਾਰਡਰ ਵਿਖੇ ਸੰਘਰਸ਼ ਵਿਚ ਸ਼ਹੀਦ ਹੋ ਗਿਆ ਸੀ, ਦਾ ਅੱਜ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ | ਪਿੰਡ ਲੁੰਡੇਵਾਲਾ ਦਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX