ਕਪੂਰਥਲਾ, 12 ਜਨਵਰੀ (ਅਮਰਜੀਤ ਕੋਮਲ)-ਸਥਾਨਕ ਸਿਵਲ ਹਸਪਤਾਲ ਵਿਚ ਲੜਕੀਆਂ ਦੀ ਲੋਹੜੀ ਮਨਾਈ ਗਈ | ਇਸ ਮੌਕੇ 21 ਨਵਜੰਮੀਆਂ ਲੜਕੀਆਂ ਦੀ ਲੋਹੜੀ ਪਾਈ ਗਈ ਤੇ ਉਨ੍ਹਾਂ ਨੂੰ ਤੋਹਫ਼ੇ ਵੰਡੇ ਗਏ | ਸਮਾਗਮ ਨੂੰ ਸੰਬੋਧਨ ਕਰਦਿਆਂ ਡਾ: ਸੁਰਿੰਦਰ ਕੁਮਾਰ ਸਿਵਲ ਸਰਜਨ ਨੇ ਕਿਹਾ ਕਿ ਲੜਕੀਆਂ ਸਮਾਜ ਦੇ ਕਿਸੇ ਵੀ ਖੇਤਰ ਵਿਚ ਲੜਕਿਆਂ ਨਾਲੋਂ ਘੱਟ ਨਹੀਂ | ਇਸ ਲਈ ਸਾਨੂੰ ਲੜਕੀਆਂ ਦੀ ਵੀ ਲੋਹੜੀ ਮਨਾਉਣੀ ਚਾਹੀਦੀ ਹੈ | ਉਨ੍ਹਾਂ ਹਸਪਤਾਲ ਦੇ ਸਟਾਫ਼ ਨੂੰ ਲੋਹੜੀ ਦੀ ਵਧਾਈ ਦਿੱਤੀ | ਇਸ ਮੌਕੇ ਡਾ: ਰਾਜ ਕਰਨੀ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਕਿਹਾ ਕਿ ਧੀਆਂ ਘਰ ਦੀ ਰੌਣਕ ਹੁੰਦੀਆਂ ਹਨ ਤੇ ਉਹ ਘਰ ਤੇ ਪਰਿਵਾਰ ਪ੍ਰਤੀ ਹਰ ਜ਼ਿੰਮੇਵਾਰੀ ਬਾਖ਼ੂਬੀ ਨਾਲ ਨਿਭਾਅ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਧੀਆਂ ਦੀ ਲੋਹੜੀ ਮਨਾਉਣ ਦਾ ਉਦੇਸ਼ ਲੋਕਾਂ ਨੂੰ ਧੀਆਂ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ | ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ: ਕੁਲਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ: ਰਮੇਸ਼ ਕੁਮਾਰੀ ਬੰਗਾ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਾਰਿਕਾ ਦੁੱਗਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਆਸ਼ਾ ਮਾਂਗਟ, ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ: ਸੁਰਿੰਦਰ ਮੱਲ, ਸੀਨੀਅਰ ਮੈਡੀਕਲ ਅਫ਼ਸਰ ਡਾ: ਤਾਰਾ ਸਿੰਘ, ਡਾ: ਰਾਜੀਵ ਭਗਤ, ਡਾ: ਸੁਖਵਿੰਦਰ ਕੌਰ, ਡਾ: ਸੋਨੀਆ, ਡਾ: ਨਵਪ੍ਰੀਤ, ਡਾ: ਸੁਭਰਾ, ਜੋਤੀ ਆਨੰਦ, ਰਵਿੰਦਰ ਜੱਸਲ, ਰਾਮ ਸਿੰਘ, ਸੰਦੀਪ ਖੰਨਾ, ਵਿਸ਼ਾਲ ਰਾਜ, ਸੰਤੋਸ਼, ਪਿ੍ਅੰਕਾ ਤੇ ਹੋਰ ਹਾਜ਼ਰ ਸਨ |
ਆਨੰਦ ਕਾਲਜ 'ਚ ਸਮਾਗਮ-ਲੋਹੜੀ ਦੇ ਸਬੰਧ ਵਿਚ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਕਪੂਰਥਲਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ, ਡਾਇਰੈਕਟਰ ਪ੍ਰਸ਼ਾਸਨ ਡਾ: ਅਰਵਿੰਦਰ ਸਿੰਘ ਸੇਖੋਂ ਤੇ ਪਿ੍ੰਸੀਪਲ ਡਾ: ਜੀ.ਐਸ. ਬਰਾੜ, ਉਪ ਪਿ੍ੰਸੀਪਲ ਡਾ: ਦੀਪਕ ਅਰੋੜਾ ਨੇ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਲੋਹੜੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਸਾਨੂੰ ਸਾਡੀ ਵਿਰਾਸਤ ਨਾਲ ਜੋੜਦੇ ਹਨ | ਇਸ ਲਈ ਸਾਨੂੰ ਸਾਰੇ ਤਿਉਹਾਰ ਮਿਲ ਜੁਲ ਕੇ ਮਨਾਉਣੇ ਚਾਹੀਦੇ ਹਨ | ਸਮਾਗਮ ਦੌਰਾਨ ਕਾਲਜ ਦੇ ਬੀ.ਟੈੱਕ ਡਿਪਲੋਮਾ ਇੰਜੀਨੀਅਰਿੰਗ, ਬੀ.ਕਾਮ. ਤੇ ਬੀ.ਐਸ.ਸੀ. ਦੇ ਵਿਦਿਆਰਥੀਆਂ ਨੇ ਸੋਲੋ ਡਾਂਸ, ਗਿੱਧਾ, ਭੰਗੜਾ ਤੇ ਹੋਰ ਸਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ | ਇਸੇ ਦੌਰਾਨ ਅਮਨ ਗਰੇਵਾਲ ਨੇ ਸਭਿਆਚਾਰਕ ਗੀਤ ਤੇ ਜੁਗਨੀ ਪੇਸ਼ ਕਰਕੇ ਸਰੋਤਿਆਂ ਨੂੰ ਮੰਤਰ ਮੁਗਧ ਕਰ ਦਿੱਤਾ | ਸਮਾਗਮ ਦੇ ਸਬੰਧ ਵਿਚ ਕਾਲਜ ਦੇ ਕੰਪਲੈਕਸ ਵਿਚ ਰੰਗੀਨ ਗੁਬਾਰੇ ਤੇ ਰੰਗ ਬਿਰੰਗੇ ਪਤੰਗ ਤੇ ਪੰਜਾਬੀ ਵਿਰਸੇ ਨਾਲ ਸਬੰਧਿਤ ਹੋਰ ਕਈ ਵਸਤੂਆਂ ਸ਼ਾਨਦਾਰ ਢੰਗ ਨਾਲ ਸਜਾਈਆਂ ਗਈਆਂ | ਸਮਾਗਮ ਦੌਰਾਨ ਲੋਹੜੀ ਜਲਾ ਕੇ ਮੂੰਗਫਲੀ ਤੇ ਰਿਉੜੀਆਂ ਵੰਡੀਆਂ ਗਈਆਂ |
ਪ੍ਰੇਮ ਜੋਤ ਪਬਲਿਕ ਸਕੂਲ 'ਚ ਸਮਾਗਮ-ਸਥਾਨਕ ਪ੍ਰੇਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਵਿਚ ਲੋਹੜੀ ਦਾ ਤਿਉਹਾਰ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਵਿਚ ਸਕੂਲ ਦੇ 9ਵੀਂ, 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਤੇ ਸਟਾਫ਼ ਨੇ ਸ਼ਿਰਕਤ ਕੀਤੀ | ਇਸ ਮੌਕੇ ਸਕੂਲ ਅਧਿਆਪਕਾ ਬਬੀਤਾ ਦੇ ਸਹਿਯੋਗ ਨਾਲ ਸਕੂਲ ਦੀਆਂ ਲੜਕੀਆਂ ਨੇ ਰੰਗੋਲੀ ਸਜਾਈ ਤੇ ਲੜਕਿਆਂ ਨੇ ਪਤੰਗਾਂ ਨਾਲ ਸਕੂਲ ਦੀ ਸਜਾਵਟ ਕੀਤੀ ਉਪਰੰਤ ਧੂਣੀ ਬਾਲ ਕੇ ਲੋਹੜੀ ਦੇ ਗੀਤ ਗਾਏ ਗਏ | ਇਸ ਮੌਕੇ ਬੱਚਿਆਂ ਵਲੋਂ ਮੰੂਗਫਲੀ ਤੇ ਰਿਉੜੀਆਂ ਵੰਡੀਆਂ ਗਈਆਂ | ਸਕੂਲ ਦੇ ਪਿ੍ੰਸੀਪਲ ਇੰਜ: ਗੁਰਬਿੰਦਰ ਸਿੰਘ ਤੇ ਡਾਇਰੈਕਟਰ ਰਾਜਬੀਰ ਕੌਰ ਨੇ ਸਕੂਲ ਦੇ ਸਟਾਫ਼ ਤੇ ਬੱਚਿਆਂ ਨੂੰ ਲੋਹੜੀ ਦੀ ਵਧਾਈ ਦਿੱਤੀ ਤੇ ਕਿਹਾ ਕਿ ਲੋਹੜੀ ਤੇ ਹੋਰ ਤਿਉਹਾਰ ਸਾਨੂੰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ | ਇੰਜ: ਗੁਰਬਿੰਦਰ ਸਿੰਘ ਨੇ ਲੜਕਿਆਂ ਵਾਂਗ ਲੜਕੀਆਂ ਦੀ ਲੋਹੜੀ ਮਨਾਉਣੀ ਚਾਹੀਦੀ ਹੈ, ਕਿਉਂਕਿ ਲੜਕੀਆਂ ਅੱਜ ਕੱਲ੍ਹ ਹਰ ਖੇਤਰ ਵਿਚ ਲੜਕਿਆਂ ਦੇ ਬਰਾਬਰ ਹਨ | ਸਮਾਗਮ ਵਿਚ ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਕਪੂਰਥਲਾ, 12 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਮੁਲਾਜ਼ਮ ਤੇ ਪੈਨਸ਼ਨਰ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਅੱਜ ਪਾਵਰਕਾਮ ਦੀ ਸਿਟੀ ਡਵੀਜ਼ਨ ਤੇ ਸਬ ਅਰਬਨ ਡਵੀਜ਼ਨ ਕਪੂਰਥਲਾ ਦੇ ਪੈਨਸ਼ਨਰਾਂ ਨੇ ਸਾਂਝੇ ਤੌਰ 'ਤੇ ਪਾਵਰਕਾਮ ਦੇ ਸਰਕਲ ਦਫ਼ਤਰ ਦੇ ਗੇਟ ਮੂਹਰੇ ...
ਸੁਲਤਾਨਪੁਰ ਲੋਧੀ, 12 ਜਨਵਰੀ (ਨਰੇਸ਼ ਹੈਪੀ, ਥਿੰਦ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਲਤਾਨਪੁਰ ਲੋਧੀ ਹਲਕੇ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਸਿਫ਼ਾਰਸ਼ 'ਤੇ ਸੁਲਤਾਨਪੁਰ ਲੋਧੀ ਦੇ ਨਾਮਵਰ ਐਡਵੋਕੇਟ ਜਸਪਾਲ ਸਿੰਘ ਧੰਜੂ ਸ਼ਾਲਾਪੁਰ ਬੇਟ ...
ਕਪੂਰਥਲਾ, 12 ਜਨਵਰੀ (ਸਡਾਨਾ)-ਇਕ ਲੜਕੀ ਨੂੰ ਵਰਗਲਾ ਕੇ ਲਿਸਾਣ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਰੀਨਾ ਵਾਸੀ ਨਵੀਂ ਦਾਣਾ ਮੰਡੀ ਨੇ ਦੱਸਿਆ ਕਿ ਬੀਤੀ 10 ਜਨਵਰੀ ਨੂੰ ਉਨ੍ਹਾਂ ਦੀ ਲੜਕੀ ਘਰੋਂ ਬਾਹਰ ਕੋਈ ...
ਸੁਲਤਾਨਪੁਰ ਲੋਧੀ, 12 ਜਨਵਰੀ (ਨਰੇਸ਼ ਹੈਪੀ, ਥਿੰਦ)-ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਅੱਜ ਐਸ.ਡੀ.ਐਮ. ਸੁਲਤਾਨਪੁਰ ਲੋਧੀ ਡਾ: ਚਾਰੂਮਿਤਾ ਦੀ ਰਹਿਨੁਮਾਈ ਹੇਠ ਸੀ.ਡੀ.ਪੀ.ਓ. ਰਾਜੀਵ ਢਾਂਡਾ ਦੀ ਹਾਜ਼ਰੀ ...
ਕਪੂਰਥਲਾ, 12 ਜਨਵਰੀ (ਵਿ.ਪ੍ਰ.)-ਅਕਾਲੀ ਦਲ ਅੰਮਿ੍ਤਸਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 326 ਸਰੂਪਾਂ ਦਾ ਪਤਾ ਲਗਾਉਣ ਤੇ ਸਰੂਪ ਲਾਪਤਾ ਕਰਨ ਵਾਲੇ ਸ਼ੋ੍ਰਮਣੀ ਕਮੇਟੀ ਦੇ ਕਰਮਚਾਰੀਆਂ ਵਿਰੁੱਧ ਫੌਜਦਾਰੀ ਮੁਕੱਦਮੇ ਦਰਜ ਕਰਨ ਦੀ ਮੰਗ ਨੂੰ ਲੈ ਕੇ ਭਦਾਸ ਚੌਾਕ ...
ਸੁਲਤਾਨਪੁਰ ਲੋਧੀ, 12 ਜਨਵਰੀ (ਥਿੰਦ, ਹੈਪੀ)-ਕਾਲੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਨੂੰ ਸਾੜਨ ਲਈ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਸੱਦੇ ਤਹਿਤ 13 ਜਨਵਰੀ ਨੂੰ ਸਵੇਰੇ 10 ਵਜੇ ਤਲਵੰਡੀ ਪੁਲ ਚੌਕ ਤੇ ਵਿਸ਼ਾਲ ਇਕੱਠ ਕਰਕੇ ਕਾਲੇ ਖੇਤੀ ਕਾਨੂੰਨਾਂ ਅਤੇ ...
ਤਲਵੰਡੀ ਚੌਧਰੀਆਂ, 12 ਜਨਵਰੀ (ਪਰਸਨ ਲਾਲ ਭੋਲਾ)- ਐਸ.ਐਚ.ਓ. ਜਸਬੀਰ ਸਿੰਘ ਥਾਣਾ ਤਲਵੰਡੀ ਚੌਧਰੀਆਂ ਨੇ ਦੱਸਿਆ ਕਿ ਏ.ਐਸ.ਆਈ. ਹਰਜਿੰਦਰ ਸਿੰਘ ਨੇ ਪੁਲਿਸ ਪਾਰਟੀ ਨਾਲ ਭੈੜੇ ਅਨਸਰਾਂ ਦੀ ਭਾਲ ਵਿਚ ਦੌਰਾਨੇ ਗਸ਼ਤ ਵਾ ਮੋਬਾਈਲ ਨਾਕਾ ਸਬੰਧੀ ਸਾਬੂਵਾਲ ਮੋੜ ਨੇੜੇ ...
ਫੱਤੂਢੀਂਗਾ, 12 ਜਨਵਰੀ (ਬਲਜੀਤ ਸਿੰਘ)-ਥਾਣਾ ਫੱਤੂਢੀਂਗਾ ਦੇ ਐਸ.ਐਚ.ਓ ਅਮਰਦੀਪ ਨਾਹਰ ਦੇ ਦਿਸ਼ਾ-ਨਿਰਦੇਸ਼ਾ ਤੇ ਏ.ਐਸ.ਆਈ. ਦਵਿੰਦਰਬੀਰ ਸਿੰਘ ਨੇ ਪੁਲਿਸ ਪਾਰਟੀ ਨਾਲ ਟੀ ਪੁਆਇੰਟ ਮੁੰਡੀ ਛੰਨਾ ਤੇ ਨਾਕਾਬੰਦੀ ਕਰਕੇ ਗੱਡੀਆਂ ਦੀ ਚੈਕਿੰਗ ਕਰ ਰਹੇ ਸਨ | ਇਸ ਦੌਰਾਨ ...
ਕਪੂਰਥਲਾ, 12 ਜਨਵਰੀ (ਵਿ.ਪ੍ਰ.)-ਕੋਰੋਨਾ ਵੈਕਸੀਨ ਦੀ ਸ਼ੁਰੂਆਤ ਜੋ ਜ਼ਿਲ੍ਹੇ ਵਿਚ 16 ਜਨਵਰੀ ਤੋਂ ਹੋਣ ਦੇ ਆਸਾਰ ਹਨ, ਨੂੰ ਮੱਦੇਨਜ਼ਰ ਰੱਖਦਿਆਂ ਸਿਹਤ ਵਿਭਾਗ ਵਲੋਂ 17 ਜਨਵਰੀ ਤੋਂ 19 ਜਨਵਰੀ ਤੱਕ ਚਲਾਈ ਜਾਣ ਵਾਲੀ ਪਲਸ ਪੋਲੀਓ ਮੁਹਿਮ ਅਗਲੇ ਹੁਕਮਾਂ ਤੱਕ ਮੁਲਤਵੀ ਕਰ ...
ਕਪੂਰਥਲਾ, 12 ਜਨਵਰੀ (ਸਡਾਨਾ)-ਘਰ ਦੇ ਅੰਦਰੋਂ ਗੱਡੀ ਚੋਰੀ ਕਰਨ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਗੁਰਪ੍ਰੀਤ ਸਿੰਘ ਵਾਸੀ ਅਠੌਲਾ ਹਾਲ ਵਾਸੀ ਰਾਜੀਵ ਗਾਂਧੀ ਇਨਕਲੇਵ ਨੇ ਦੱਸਿਆ ਕਿ ...
ਭੁਲੱਥ, 12 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ)-ਥਾਣਾ ਮੁਖੀ ਭੁਲੱਥ ਸਬ ਇੰਸਪੈਕਟਰ ਅਮਨਪ੍ਰੀਤ ਕੌਰ ਵਲੋਂ ਅਪਰਾਧੀਆਂ ਖਿਲਾਫ਼ ਵਿੱਢੀ ਮੁਹਿਮ ਤਹਿਤ ਅੱਜ 7 ਲੋਹਾ ਚੋਰੀ ਕਰਨ ਵਾਲੀਆਂ ਔਰਤਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ...
ਕਪੂਰਥਲਾ, 12 ਜਨਵਰੀ (ਅਮਰਜੀਤ ਕੋਮਲ)-ਸਥਾਨਕ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਦੇ ਰੈੱਡ ਰੀਬਨ ਕਲੱਬ ਵਲੋਂ ਸਵਾਮੀ ਵਿਵੇਕਾ ਨੰਦ ਦੇ ਜਨਮ ਦਿਨ ਨੂੰ ਰਾਸ਼ਟਰੀ ਯੁਵਾ ਦਿਵਸ ਦੇ ਰੂਪ ਵਿਚ ਮਨਾਉਂਦਿਆਂ ਕਾਲਜ ਵਿਚ ਇਕ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਵਿਚ ਮੁੱਖ ...
ਨਡਾਲਾ, 12 ਜਨਵਰੀ (ਮਾਨ)-ਸੁਪਰ ਸੀਡਰ ਤਕਨਾਲੋਜੀ ਨੂੰ ਉਤਸ਼ਾਹਿਤ ਕਰਨ ਵਾਸਤੇ ਆਤਮਾ ਪ੍ਰੋਜੈਕਟ ਤਹਿਤ ਲਗਾਏ ਗਏ ਪ੍ਰਦਰਸ਼ਨੀ ਪਲਾਂਟ ਦਾ ਬਲਾਕ ਨਡਾਲਾ ਦੇ ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਨਿਰੀਖਣ ਕੀਤਾ ਗਿਆ | ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ: ...
ਫਗਵਾੜਾ, 12 ਜਨਵਰੀ (ਕਿੰਨੜਾ)-ਫਗਵਾੜਾ ਸ਼ਹਿਰ ਵਿਚ ਲਗਭਗ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਬੱਚਿਆਂ ਅਤੇ ਨੌਜਵਾਨਾਂ ਨੂੰ ਗਤਕੇ ਦੀ ਸਿਖਲਾਈ ਦੇਣ ਵਾਲੇ ਅਖਾੜਾ ਮਹਾਂਵੀਰ ਦਲ, ਖ਼ਾਲਸਾ ਗਤਕਾ ਪਾਰਟੀ ਫਗਵਾੜਾ ਦੇ ਸੰਸਥਾਪਕ ਅਤੇ ਗਤਕੇ ਦੇ ਮੰਨੇ-ਪ੍ਰਮੰਨੇ ਉਸਤਾਦ ...
ਢਿਲਵਾਂ, 12 ਜਨਵਰੀ (ਸੁਖੀਜਾ, ਪ੍ਰਵੀਨ)-ਅੱਜ ਦੇ ਯੁੱਗ ਵਿਚ ਲੜਕੀਆਂ ਹਰ ਥਾਂ ਮੋਢੇ ਨਾਲ ਮੋਢਾ ਜੋੜ ਕੇ ਖੜੀਆਂ ਹਨ ਤੇ ਹਰ ਖੇਤਰ ਵਿਚ ਲੜਕੀਆਂ ਲੜਕਿਆਂ ਤੋਂ ਅੱਗੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਸਿੱਧ ਗਾਇਕਾ ਕੌਰ ਗਿੱਲ ਨੇ ਪੱਤਰਕਾਰਾਂ ਨਾਲ ਕੀਤਾ | ...
ਪਾਂਸ਼ਟਾ, 12 ਜਨਵਰੀ (ਸਤਵੰਤ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਕਸਬੇ 'ਚ ਪ੍ਰਭਾਤ ਫੇਰੀਆਂ ਜਾਰੀ ਹਨ | ਗੁਰਬਾਣੀ ਦਾ ਗਾਇਣ ਕਰਦੀ ਹੋਈ ਸੰਗਤ ਗੁਰਦਵਾਰਾ ਸ਼ਹੀਦਗੰਜ ਤੋਂ ਅੰਮਿ੍ਤ ਵੇਲੇ ਪ੍ਰਭਾਤ ਫੇਰੀ ਆਰੰਭ ਕਰਦੀ ਹੈ ਅਤੇ ਵੱਖ-ਵੱਖ ...
ਫਗਵਾੜਾ, 12 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਲੋਕ ਇਨਸਾਫ਼ ਪਾਰਟੀ ਦਾ ਇੱਕ ਵਫ਼ਦ ਅੱਜ ਜਰਨੈਲ ਨੰਗਲ ਸੂਬਾ ਪ੍ਰਧਾਨ ਐਸ.ਸੀ.ਵਿੰਗ ਅਤੇ ਦੋਆਬਾ ਜ਼ੋਨ ਇੰਚਾਰਜ ਦੀ ਅਗਵਾਈ ਹੇਠ ਏ.ਸੀ. ਨਗਰ ਨਿਗਮ ਫਗਵਾੜਾ ਰਣਵੀਰ ਸਿੰਘ ਨੂੰ ਮਿਲਿਆ ਅਤੇ ਪੰਜਾਬ ਅੰਦਰ ਹੋਣ ਜਾ ਰਹੀਆਂ ...
ਸੁਖਜਿੰਦਰ ਸਿੰਘ 98150-85510 ਬੇਗੋਵਾਲ-ਪਿੰਡ ਰਾਵਾਂ ਬੇਗੋਵਾਲ ਤੋਂ 8 ਕਿੱਲੋਮੀਟਰ ਦੂਰੀ 'ਤੇ ਬੇਗੋਵਾਲ-ਸੁਭਾਨਪੁਰ ਸੜਕ 'ਤੇ ਵਸਿਆ ਪਿੰਡ ਆਰਥਿਕ ਪੱਖੋਂ ਖ਼ੁਸ਼ਹਾਲ ਤੇ ਪ੍ਰਵਾਸੀ ਭਾਰਤੀਆਂ ਦਾ ਗੜ੍ਹ ਮੰਨਿਆਂ ਜਾਂਦਾ ਹੈ | ਇਸ ਪਿੰਡ ਦੇ ਪਿਛੋਕੜ ਬਾਰੇ ਪਿੰਡ ਦੇ ...
ਭੰਡਾਲ ਬੇਟ, 12 ਜਨਵਰੀ (ਜੋਗਿੰਦਰ ਸਿੰਘ ਜਾਤੀਕੇ)-ਸਰਕਾਰੀ ਹਾਈ ਸਕੂਲ ਸੰਗੋਜਲਾ ਵਿਖੇ ਸਕੂਲ ਮੁਖੀ ਨਵਦੀਪ ਕੌਰ ਔਜਲਾ ਤੇ ਨੈਸ਼ਨਲ ਐਵਾਰਡੀ ਸਰਵਣ ਸਿੰਘ ਔਜਲਾ ਦੀ ਅਗਵਾਈ ਹੇਠ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਮੂਹ ਸਕੂਲ ਸਟਾਫ਼ ਤੇ ਸਕੂਲ ਮੈਨੇਜਮੈਂਟ ...
ਪਾਂਸ਼ਟਾ, 12 ਜਨਵਰੀ (ਸਤਵੰਤ ਸਿੰਘ)-ਬੀਤੇ ਕੁੱਝ ਦਿਨ ਤੋਂ ਦੇਸ਼ ਵਿਚ ਪੈਰ ਪਸਾਰ ਰਹੀ ਬਰਡ ਫਲੂ ਦੀ ਬਿਮਾਰੀ ਨੂੰ ਫੈਲਣ ਤੋਂ ਰੋਕਣ ਅਤੇ ਵਿਸ਼ੇਸ਼ ਤੌਰ 'ਤੇ ਮੁਰਗੀਖ਼ਾਨਿਆਂ ਨੂੰ ਇਸ ਬਿਮਾਰੀ ਤੋਂ ਬਚਾਉਣ ਦੇ ਉਦੇਸ਼ ਨਾਲ ਡਾਕਟਰ ਐਚ. ਐਸ. ਕਾਹਲੋਂ ਡਾਇਰੈਕਟਰ ਪਸ਼ੂ ...
ਸੁਭਾਨਪੁਰ, 12 ਜਨਵਰੀ (ਸੁਖੀਜਾ, ਜੱਜ)-ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ 25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ, ਏ.ਐਸ.ਆਈ. ਜਸਵੀਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੁਖ਼ਬਰ ਖ਼ਾਸ ਦੀ ...
ਢਿਲਵਾਂ, 12 ਜਨਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਦਿੱਲੀ ਵਿਖੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੰਘਰਸ਼ ਕਰ ਰਹੇ ਕਿਸਾਨਾਂ ਦੀ ਜਿੱਤ ਯਕੀਨੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ...
ਕਪੂਰਥਲਾ, 12 ਜਨਵਰੀ (ਸਡਾਨਾ)-ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਤੇ ਕਿਸਾਨਾਂ ਦੇ ਹੱਕ ਵਿਚ ਅੱਜ ਇੱਥੇ ਸ਼ਹੀਦ ਭਗਤ ਸਿੰਘ ਚੌਾਕ ਵਿਖੇ ਕਾਲੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਰੋਸ ਵਿਖਾਵਾ ਕੀਤਾ ਗਿਆ ਤੇ ...
ਸੁਲਤਾਨਪੁਰ ਲੋਧੀ, 12 ਜਨਵਰੀ (ਥਿੰਦ, ਹੈਪੀ)-ਪੰਜਾਬ ਵਿਚ ਸਫਲ ਕਿ੍ਕਟ ਟੂਰਨਾਮੈਂਟ ਦੇ ਤੌਰ 'ਤੇ ਪਹਿਚਾਣ ਬਣਾ ਚੁੱਕੇ ਸ਼ਾਹ ਸੁਲਤਾਨ ਕਿ੍ਕਟ ਕਲੱਬ ਸਮਾਜ ਸੇਵੀ ਸੰਸਥਾ ਸੁਲਤਾਨਪੁਰ ਲੋਧੀ ਦੀ ਵਿਸ਼ੇਸ਼ ਮੀਟਿੰਗ ਸਰਪ੍ਰਸਤ ਗੁਰਵਿੰਦਰ ਸਿੰਘ ਵਿਰਕ, ਮੀਤ ਪ੍ਰਧਾਨ ...
ਸੁਲਤਾਨਪੁਰ ਲੋਧੀ , 12 ਜਨਵਰੀ (ਨਰੇਸ਼ ਹੈਪੀ, ਥਿੰਦ)-ਐਸ.ਜੀ.ਪੀ.ਸੀ. ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਸ਼੍ਰੋਮਣੀ ਕਮੇਟੀ ਦੇ ਤਿੰਨ ਮੈਂਬਰਾਂ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਜਥੇਦਾਰ ਕੁਲਵੰਤ ਸਿੰਘ ਮੰਨਣ ਤੇ ਜਥੇਦਾਰ ਰਣਜੀਤ ਸਿੰਘ ...
ਖਲਵਾੜਾ, 12 ਜਨਵਰੀ (ਮਨਦੀਪ ਸਿੰਘ ਸੰਧੂ)-ਮੁੰਡਿਆਂ ਦੇ ਨਾਲ-ਨਾਲ ਕੁੜੀਆਂ ਦੀ ਲੋਹੜੀ ਵੀ ਪਾਉਣੀ ਚਾਹੀਦੀ ਹੈ | ਇਸ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਧੀਆਂ ਦੀ ਲੋਹੜੀ ਪਾਉਣ ਲਈ ਪ੍ਰੇਰਿਤ ਕਰਦੀ ਟੈਲੀਫ਼ਿਲਮ 'ਧੀਆਂ ਦੀ ਲੋਹੜੀ' ਸਾਲ 2008 ਵਿਚ ਵੱਡੇ ਪੱਧਰ 'ਤੇ ਰਿਲੀਜ਼ ...
ਤਲਵੰਡੀ ਚੌਧਰੀਆਂ, 12 ਜਨਵਰੀ (ਪਰਸਨ ਲਾਲ ਭੋਲਾ)-ਸਥਾਨਕ ਹਜ਼ਰਤ ਮੀਰਾਂ ਪਾਤਸ਼ਾਹ ਪੀਰ ਬਾਬਾ ਸ਼ਾਹ ਹੁਸੈਨ ਦੇ ਗੱਦੀ ਨਸ਼ੀਨ ਬਾਬਾ ਸੁਖਜੀਤ ਸਿੰਘ ਜੋਗੀ ਬਲਾਕ ਪ੍ਰਧਾਨ ਵਿਸ਼ਵ ਸੂਫ਼ੀ ਸੰਤ ਸਮਾਜ ਸੁਲਤਾਨਪੁਰ ਲੋਧੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ...
ਕਪੂਰਥਲਾ, 12 ਜਨਵਰੀ (ਅਮਰਜੀਤ ਕੋਮਲ)-ਮਾਲ ਅਧਿਕਾਰੀ ਜ਼ਿਲ੍ਹੇ ਅੰਦਰ ਨਵੇਂ ਕੁਲੈਕਟਰ ਰੇਟ ਨਿਸ਼ਚਿਤ ਕਰਨ ਲਈ ਆਪਣੇ ਅਧਿਕਾਰ ਖੇਤਰਾਂ ਸਬੰਧੀ ਤਜਵੀਜ਼ਾਂ 15 ਜਨਵਰੀ ਤੱਕ ਭੇਜ ਦੇਣ | ਇਹ ਗੱਲ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਵੱਖ-ਵੱਖ ਸਬ ਡਵੀਜ਼ਨਾਂ ਦੇ ...
ਫਗਵਾੜਾ, 12 ਜਨਵਰੀ (ਕਿੰਨੜਾ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਸ਼ਾ ਰਾਣੀ ਖੇੜਾ ਨੇ ਆਪਣੀ ਨਵਜੰਮੀ ਪੋਤਰੀ ਪੀਹੂ ਦੀ ਪਹਿਲੀ ਲੋਹੜੀ ਮੌਕੇ ਵਿਸ਼ੇਸ਼ ਸਮਾਗਮ ਕਰਵਾ ਕੇ ਸਮਾਜ ਨੂੰ ਧੀਆਂ ਤੇ ਪੁੱਤਰਾਂ ਨੂੰ ਇਕ ਸਮਾਨ ਨਜ਼ਰ ਨਾਲ ਦੇਖਣ ਦਾ ਸੁਨੇਹਾ ਦਿੱਤਾ | ਆਪਣੀ ਪੋਤਰੀ ...
ਭੰਡਾਲ ਬੇਟ, 12 ਜਨਵਰੀ (ਜੋਗਿੰਦਰ ਸਿੰਘ ਜਾਤੀਕੇ)-ਪਿੰਡਾਂ ਦੀਆਂ ਪੰਚਾਇਤਾਂ ਬਿਨਾਂ ਕਿਸੇ ਭੇਦਭਾਵ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣ, ਇਸ ਲਈ ਪੰਚਾਇਤਾਂ ਨੂੰ ਗਰਾਂਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ...
ਕਪੂਰਥਲਾ, 12 ਜਨਵਰੀ (ਅਮਰਜੀਤ ਕੋਮਲ)-ਪੰਚਾਇਤਾਂ ਪੇਂਡੂ ਖੇਤਰਾਂ ਵਿਚ ਹੋ ਰਹੇ ਵਿਕਾਸ ਕਾਰਜਾਂ ਦੀ ਖੁੱਦ ਨਿਗਰਾਨੀ ਕਰਨ ਤਾਂ ਜੋ ਕੰਮ ਦੇ ਮਿਆਰ ਨੂੰ ਬਰਕਰਾਰ ਰੱਖਿਆ ਜਾ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਾਣਾ ਗੁਰਜੀਤ ਸਿੰਘ ਹਲਕਾ ਵਿਧਾਇਕ ਕਪੂਰਥਲਾ ਨੇ ...
ਕਾਲਾ ਸੰਘਿਆਂ, 12 ਜਨਵਰੀ (ਬਲਜੀਤ ਸਿੰਘ ਸੰਘਾ)-ਪੰਜਾਬ ਸਰਕਾਰ ਵੱਲੋਂ ਜਲ ਸਪਲਾਈ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਦੀਆਂ ਮੰਗਾਂ ਪਿਛਲੇ ਲੰਮੇ ਸਮੇਂ ਤੋਂ ਲਟਕਾ ਕੇ ਰੱਖਣ ਕਰਕੇ ਵਿਚਾਰ ਚਰਚਾ ਕਰਨ ਲਈ ਜਥੇਬੰਦੀ ਦੇ ਆਗੂਆਂ ਦੀ ਵਿਸ਼ੇਸ਼ ਮੀਟਿੰਗ ਸਥਾਨਕ ...
ਸੁਲਤਾਨਪੁਰ ਲੋਧੀ, 12 ਜਨਵਰੀ (ਥਿੰਦ, ਹੈਪੀ)-ਕੇਂਦਰ ਸਰਕਾਰ ਵਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਤੇ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਸੱਦੇ ਤਹਿਤ ਅੱਜ ਪਿੰਡ ਚੂਹੜਪੁਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ...
ਕਪੂਰਥਲਾ, 12 ਜਨਵਰੀ (ਸਡਾਨਾ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਨੇ ਕਿਹਾ ਕਿ ਇਸ ਵਾਰ ਆਮ ਆਦਮੀ ਪਾਰਟੀ ਲੋਹੜੀ ਦੀ ਸ਼ਾਮ ਨੂੰ ਕਿਸਾਨਾਂ ਨੂੰ ਸਮਰਪਿਤ ਕਰੇਗੀ, ਆਮ ਆਦਮੀ ਪਾਰਟੀ ਦੇ ਵਲੰਟੀਅਰ ਪੰਜਾਬ ਦੇ ਹਰ ਪਿੰਡ, ਮੁਹੱਲਾ ਅਤੇ ਸ਼ਹਿਰ ...
ਫਗਵਾੜਾ, 12 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਚ ਕਾਂਗਰਸ 50 ਵਾਰਡਾਂ ਵਿਚ ਸਿੱਧੇ ਤੌਰ 'ਤੇ ਆਪਣੇ 50 ਕੌਾਸਲਰ ਬਣਾਉਣ ਲਈ ਕਾਨੰੂਨ ਦੀਆਂ ਧੱਜੀਆਂ ਉਡਾ ਕੇ ਹਰ ਹੀਲਾ ਵਰਤਣ ਲਈ ਤਿਆਰ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ...
ਖਲਵਾੜਾ, 12 ਜਨਵਰੀ (ਮਨਦੀਪ ਸੰਧੂ)-ਫਗਵਾੜਾ ਸਬਡਵੀਜ਼ਨ ਦੇ ਪਿੰਡ ਲੱਖਪੁਰ ਵਿਖੇ ਨੌਜਵਾਨਾ ਅਤੇ ਕਿਸਾਨਾਂ ਵਲੋਂ ਭਾਜਪਾ ਆਗੂਆਂ ਦੀ ਪਿੰਡ ਵਿਚ ਆਮਦ 'ਤੇ ਰੋਕ ਸਬੰਧੀ ਇਕ ਫਲੈਕਸ ਬੋਰਡ ਲਗਾਇਆ ਗਿਆ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਨੌਜਵਾਨਾ ਅਤੇ ਕਿਸਾਨਾਂ ਸੰਤੋਖ ...
ਕਪੂਰਥਲਾ, 12 ਜਨਵਰੀ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨਾਲ ਸਬੰਧਿਤ 7 ਹੋਰ ਮਾਮਲੇ ਸਾਹਮਣੇ ਆਏ ਹਨ, ਜਦਕਿ ਅੱਜ 8 ਹੋਰ ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦਿੱਤੀ ਗਈ ਹੈ | ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 4809 ਹੈ ਤੇ 4553 ਮਰੀਜ਼ ਹੁਣ ਤੱਕ ਸਿਹਤਯਾਬ ਹੋ ...
ਨਡਾਲਾ, 12 ਜਨਵਰੀ (ਮਾਨ)-ਇਤਿਹਾਸਕ ਕਸਬਾ ਨਡਾਲਾ ਦੇ ਲੋਈ ਦਾ ਗੰਦੇ ਪਾਣੀ ਦੀ ਮੁਕੰਮਲ ਨਿਕਾਸੀ ਦਾ ਸੁਪਨਾ ਜਲਦੀ ਸਕਾਰ ਹੋਵੇਗਾ, ਇਸ ਕੰਮ ਲਈ ਖ਼ਰਚ ਜਿਨ੍ਹਾਂ ਮਰਜ਼ੀ ਆ ਜਾਵੇ, ਸੀਵਰੇਜ ਪਾਇਆ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਅਮਨਦੀਪ ਸਿੰਘ ...
ਕਪੂਰਥਲਾ, 12 ਜਨਵਰੀ (ਸਡਾਨਾ)-ਸਥਾਨਕ ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਹਵਾਲਾਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਹਰਦੇਵ ਸਿੰਘ ਠਾਕੁਰ ਨੇ ਦੱਸਿਆ ਕਿ ਬੈਰਕਾਂ ...
ਕਪੂਰਥਲਾ, 12 ਜਨਵਰੀ (ਦੀਪਕ ਬਜਾਜ)-ਭਾਜਪਾ ਯੁਵਾ ਮੋਰਚਾ ਵਲੋਂ ਸਵਾਮੀ ਵਿਵੇਕਾ ਨੰਦ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਯੁਵਾ ਮੋਰਚਾ ਦੇ ਸ਼ਹਿਰੀ ਪ੍ਰਧਾਨ ਐਡਵੋਕੇਟ ਪਿਊਸ਼ ਮਨਚੰਦਾ, ਸੂਬਾ ਭਾਜਪਾ ਕਾਰਜਕਾਰਨੀ ਮੈਂਬਰ ਯੱਗਦਤ ਐਰੀ, ਜ਼ਿਲ੍ਹੇ ਦੇ ਉਪ ਪ੍ਰਧਾਨ ...
ਕਪੂਰਥਲਾ, 12 ਜਨਵਰੀ (ਦੀਪਕ ਬਜਾਜ)-ਨਗਰ ਪਾਲਿਕਾ ਕਰਮਚਾਰੀ ਸੰਗਠਨ ਵਲੋਂ ਪੰਜਾਬ ਪ੍ਰਧਾਨ ਸਰਦਾਰੀ ਲਾਲ ਸ਼ਰਮਾ ਤੇ ਗੋਪਾਲ ਥਾਪਰ ਦੀ ਪ੍ਰਧਾਨਗੀ ਹੇਠ ਸਮੂਹ ਕਰਮਚਾਰੀਆਂ ਵਲੋਂ ਲੋਹੜੀ ਦਾ ਤਿਉਹਾਰ ਨਿਗਮ ਦਫ਼ਤਰ ਵਿਖੇ ਮਨਾਇਆ ਗਿਆ | ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ...
ਬੇਗੋਵਾਲ, 12 ਜਨਵਰੀ (ਸੁਖਜਿੰਦਰ ਸਿੰਘ)-ਬੇਗੋਵਾਲ ਪੁਲਿਸ ਨੇ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਏ.ਐਸ.ਪੀ. ਭੁਲੱਥ ਅਜੇ ਗਾਂਧੀ ਨੇ ਦੱਸਿਆ ਕਿ ਬੇਗੋਵਾਲ ਪੁਲਿਸ ਵਲੋਂ ਥਾਣਾ ਮੁਖੀ ...
ਕਪੂਰਥਲਾ, 12 ਜਨਵਰੀ (ਦੀਪਕ ਬਜਾਜ)-ਸ਼ਿਵ ਸੈਨਾ ਬਾਲ ਠਾਕਰੇ ਦੀ ਇਕ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਧਾਨ ਦੀਪਕ ਮਦਾਨ ਤੇ ਸ਼ਹਿਰੀ ਪ੍ਰਧਾਨ ਧਰਮਿੰਦਰ ਕਾਕਾ ਦੀ ਅਗਵਾਈ ਹੇਠ ਹੋਈ | ਜਿਸ ਵਿਚ ਅਰੁਣ ਸ਼ਰਮਾ ਨੂੰ ਵਾਰਡ ਨੰਬਰ 2 ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਤੇ ਉਨ੍ਹਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX