ਤਾਜਾ ਖ਼ਬਰਾਂ


ਗੁਰੂਹਰਸਹਾਏ ਕਤਲ ਕੇਸ ਦੀ ਗੁੱਥੀ ਸੁਲਝੀ, ਪੰਜ ਦੋਸ਼ੀ ਕਾਬੂ, ਹਥਿਆਰ ਬਰਾਮਦ
. . .  13 minutes ago
ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਪੁਲਿਸ ਵੱਲੋਂ 14 ਅਪ੍ਰੈਲ ਨੂੰ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਪੰਜੇ ਕੇ ਉਤਾੜ ਵਿਖੇ ਹੋਏ ਕਤਲ ਦੇ ਮਾਮਲੇ ਵਿਚ...
ਕੋਰੋਨਾ ਕਾਰਨ ਦਿੱਲੀ ਦੇ ਵਿਗੜੇ ਹਾਲਾਤ, ਕੇਜਰੀਵਾਲ ਨੇ ਮੋਦੀ ਨੂੰ ਮਦਦ ਦੀ ਕੀਤੀ ਅਪੀਲ
. . .  20 minutes ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਵਿਚ ਕੋਰੋਨਾ ਦੇ ਬੇਕਾਬੂ ਹੋਏ ਹਾਲਾਤ ਨੂੰ ਮੁੱਖ ਰੱਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਦਿੱਲੀ ਦੀ ਮਦਦ ਲਈ ਅਪੀਲ...
ਬਾਰਦਾਨੇ ਦੀ ਘਾਟ ਤੇ ਕਣਕ ਦੀ ਖ਼ਰੀਦ ਘੱਟ ਹੋਣ ਕਾਰਨ ਕਿਸਾਨ ਪ੍ਰੇਸ਼ਾਨ
. . .  35 minutes ago
ਮੰਡੀ ਲਾਧੂਕਾ (ਫਾਜ਼ਿਲਕਾ), 18 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ) - ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਤਾਂ ਸ਼ੁਰੂ ਕਰ ਦਿੱਤੀ ਗਈ ਹੈ ਪਰ ਬਾਰਦਾਨਾ ਨਾ ਮਿਲਣ ਕਾਰਨ ਅਤੇ ਖ਼ਰੀਦ ਏਜੰਸੀਆਂ ਵਲੋਂ ਬਹੁਤ ਘੱਟ ਖ਼ਰੀਦ ਲਿਖਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣਾ ਪੈ ਰਿਹਾ ਹੈ। ਜਦੋਂ ਦਾਣਾ ਮੰਡੀ ਚੱਕ ਖੇੜੇ ਵਾਲਾ (ਜੈਮਲਵਾਲਾ)...
ਅੱਗ ਨਾਲ ਸਾਢੇ 10 ਏਕੜ ਖੜ੍ਹੀ ਕਣਕ ਸੜਕੇ ਹੋਈ ਸੁਆਹ
. . .  54 minutes ago
ਠੱਠੀ ਭਾਈ (ਮੋਗਾ), 18 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਮੋਗਾ ਜ਼ਿਲ੍ਹੇ ਦੇ ਪਿੰਡ ਢਿਲਵਾਂ ਵਾਲਾ ਵਿਖੇ ਕਣਕ ਨੂੰ ਅੱਗ ਲੱਗਣ ਕਾਰਨ ਲਗਭਗ ਸਾਢੇ 10 ਏਕੜ ਖੜ੍ਹੀ ਕਣਕ ਸੜ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਲੱਗਣ ਕਾਰਨ ਇਕ ਗ਼ਰੀਬ ਕਿਸਾਨ ਅਜਮੇਰ ਸਿੰਘ ਵਾਸੀ ਪਿੰਡ ਥਰਾਜ ਜੋ ਠੇਕੇ 'ਤੇ...
ਆਈ.ਪੀ.ਐਲ. 2021 : ਬੈਂਗਲੁਰੂ ਨੇ ਜਿੱਤੀ ਟਾਸ, ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  about 1 hour ago
 
ਮਹਾਂ ਰੈਲੀ ਵਿਚ ਵੱਡੀ ਪੱਧਰ 'ਤੇ ਕਿਸਾਨਾਂ ਮਜ਼ਦੂਰਾਂ ਵਲੋਂ ਸ਼ਮੂਲੀਅਤ
. . .  53 minutes ago
ਅੰਮ੍ਰਿਤਸਰ, 18 ਅਪ੍ਰੈਲ (ਹਰਮਿੰਦਰ ਸਿੰਘ) - ਕਿਸਾਨਾਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਸੰਬੋਧਨ ਕਰਦੇ ਕਿਸਾਨ ਆਗੂਆਂ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ...
ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼ 1 ਤੇ ਫ਼ੇਜ਼ 2 ਵਿਚ ਮੁਕੰਮਲ ਲਾਕਡਾਊਨ ਦੇ ਨਿਰਦੇਸ਼
. . .  about 1 hour ago
ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ) - ਕੋਰੋਨਾ ਪਾਜ਼ੀਟਿਵ ਦੇ ਮਾਮਲੇ ਵਧਣ ਕਰਕੇ ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼-1 ਅਤੇ ਅਰਬਨ ਅਸਟੇਟ ਦੁੱਗਰੀ ਫ਼ੇਜ਼-2 ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ...
ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਅਤੇ ਨੀਲ ਨਿਤਿਨ ਮੁਕੇਸ਼ ਕੋਰੋਨਾ ਪਾਜ਼ੀਟਿਵ
. . .  about 1 hour ago
ਨਵੀਂ ਦਿੱਲੀ, 18 ਅਪ੍ਰੈਲ - ਬਾਲੀਵੁੱਡ ਦੇ ਕਈ ਸਟਾਰ ਕੋਰੋਨਾ ਤੋਂ ਪੀੜਤ ਹੋ ਗਏ ਹਨ। ਇਸ ਵਿਚਕਾਰ ਅਰਜੁਨ ਰਾਮਪਾਲ ਤੇ ਨੀਲ ਨਿਤਿਨ ਮੁਕੇਸ਼ ਵੀ ਕੋਰੋਨਾ ਪਾਜ਼ੀਟਿਵ...
ਮੰਡੀਆਂ ਵਿਚ ਬਾਰਦਾਨੇ ਦੀ ਕੋਈ ਕਮੀ ਨਹੀਂ - ਭਰਤ ਭੂਸ਼ਨ ਆਸ਼ੂ
. . .  about 2 hours ago
ਲੁਧਿਆਣਾ, 18 ਅਪ੍ਰੈਲ - ਮੰਡੀਆਂ ਵਿਚ ਬਾਰਦਾਨੇ ਦੀ ਕਮੀ ਦੀਆਂ ਸ਼ਿਕਾਇਤਾਂ ਵਿਚਕਾਰ ਪੰਜਾਬ ਦੇ ਫੂਡ ਸਪਲਾਈ ਮੰਤਰੀ ਭਰਤ ਭੂਸ਼ਨ ਆਸ਼ੂ ਨੇ ਕਿਹਾ ਹੈ ਕਿ ਮੰਡੀਆਂ ਵਿਚ ਬਾਰਦਾਨੇ ਦੀ ਕਮੀ...
ਸਰਬੱਤ ਦਾ ਭਲਾ ਟਰੱਸਟ ਜੇਲ੍ਹਾਂ 'ਚ ਖੋਲ੍ਹੇਗਾ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ
. . .  about 3 hours ago
ਅੰਮ੍ਰਿਤਸਰ,18 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ )- ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤਿਆਂ ਆਪਣੀ ਜੇਬ ਵਿਚੋਂ ਹੀ ਹਰ ਸਾਲ ਕਰੋੜਾਂ ਰੁਪਏ ਖ਼ਰਚ ਕਰ ਕੇ ਦੇਸ਼ ਵਿਦੇਸ਼ ਅੰਦਰ ਲੋੜਵੰਦਾਂ ਦੀ ਔਖੇ ਵੇਲੇ ਬਾਂਹ...
ਹਲਕਾ ਰਾਜਾਸਾਂਸੀ ਤੋਂ ਸੈਂਕੜੇ ਕਿਸਾਨ ਮਹਾਂ ਰੈਲੀ ਲਈ ਹੋਏ ਰਵਾਨਾ
. . .  about 3 hours ago
ਲੋਪੋਕੇ, 18 ਅਪ੍ਰੈਲ ( ਗੁਰਵਿੰਦਰ ਸਿੰਘ ਕਲਸੀ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਾਣਾ ਮੰਡੀ ਭਗਤਾ ਵਾਲਾ ਵਿਖੇ ਕਰਵਾਈ ਜਾ ਰਹੀ ਮਹਾਂ ਰੈਲੀ ਵਿਚ...
ਕੋਰੋਨਾ ਕਾਰਨ ਪੱਛਮੀ ਬੰਗਾਲ ਵਿਚ ਰਾਹੁਲ ਨੇ ਰੱਦ ਕੀਤੀਆਂ ਆਪਣੀਆਂ ਚੋਣ ਰੈਲੀਆਂ, ਦੂਸਰਿਆ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਆ
. . .  about 3 hours ago
ਨਵੀਂ ਦਿੱਲੀ, 18 ਅਪ੍ਰੈਲ - ਕੋਰੋਨਾ ਲਾਗ ਦੇ ਵੱਧ ਰਹੇ ਮਾਮਲਿਆਂ ਵਿਚਕਾਰ ਕਾਂਗਰਸ ਦੇ ਮੁੱਖ ਲੀਡਰ ਤੇ ਸਟਾਰ ਪ੍ਰਚਾਰਕ ਰਾਹੁਲ ਗਾਂਧੀ ਨੇ ਬੰਗਾਲ ਵਿਚ ਆਪਣੀਆਂ ਚੋਣ ਰੈਲੀਆਂ ਰੱਦ ਕਰਨ ਦਾ...
ਸੈਂਕੜੇ ਕਿਸਾਨ ਤੇ ਮਜ਼ਦੂਰ ਦਿੱਲੀ ਦੇ ਬਾਰਡਰ 'ਚ ਧਰਨੇ 'ਚ ਸ਼ਾਮਲ ਹੋਣ ਲਈ ਰਵਾਨਾ
. . .  about 4 hours ago
ਚੋਗਾਵਾਂ, 18 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਬਲਾਕ ਚੋਗਾਵਾਂ ਦੇ ਪ੍ਰਧਾਨ ਪ੍ਰਗਟ ਸਿੰਘ, ਮੇਜਰ ਸਿੰਘ, ਯੂਥ ਵਿੰਗ ਦੇ ਪ੍ਰਧਾਨ...
ਹੁਣ ਕੋਰੋਨਾ ਦੀ ਨਵੀਂ ਲਹਿਰ ਕਾਰਨ ਜੇ.ਈ.ਈ. ਮੇਨ 2021 ਪ੍ਰੀਖਿਆ ਮੁਲਤਵੀ
. . .  about 1 hour ago
ਨਵੀਂ ਦਿੱਲੀ, 18 ਅਪ੍ਰੈਲ - ਦੇਸ਼ ਵਿਚ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਟੈਸਟਿੰਗ ਏਜੰਸੀ ਐਨ.ਟੀ.ਏ. ਨੇ ਜੇ.ਈ.ਈ. ਮੇਨ 2021 ਅਪ੍ਰੈਲ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ...
ਦਰਦਨਾਕ ਸੜਕ ਹਾਦਸੇ 'ਚ 52 ਸਾਲਾ ਔਰਤ ਦੀ ਮੌਤ
. . .  about 5 hours ago
ਮੁਕੰਦਪੁਰ, 18 ਅਪ੍ਰੈਲ (ਸੁਖਜਿੰਦਰ ਸਿੰਘ ਬਖਲੌਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਮੇਨ ਸੜਕ 'ਤੇ ਤਲਵੰਡੀ ਫੱਤੂ ਨਹਿਰ ਦੇ ਨਜ਼ਦੀਕ ਟਰੱਕ ਤੇ ਮੋਟਰ ਸਾਈਕਲ ਦੀ ਟੱਕਰ 'ਚ ਇਕ 52 ਸਾਲਾ...
ਬਿਜਲੀ ਦੀਆਂ ਕੇਬਲ ਤੇ ਤਾਰਾਂ ਵਿਚ ਫਸਿਆ ਟਰੱਕ, ਆਵਾਜਾਈ ਠੱਪ, ਵੱਡਾ ਹਾਦਸਾ ਹੋਣੋਂ ਟਲਿਆ
. . .  about 5 hours ago
ਖਰੜ, 18 ਅਪ੍ਰੈਲ (ਗੁਰਮੁੱਖ ਸਿੰਘ ਮਾਨ) - ਖਰੜ ਲਾਡਰਾ ਸੜਕ 'ਤੇ ਬਿਜਲੀ ਦੀਆਂ ਸਪਲਾਈ ਵਾਲੀਆਂ ਕੇਬਲ ਅਤੇ ਤਾਰਾਂ ਇਕ ਵੱਡੇ ਟਰੱਕ ਵਿਚ ਫਸ ਗਈਆਂ। ਜਿਸ ਕਾਰਨ ਸਥਾਨਕ ਰੋਡ 'ਤੇ ਆਵਾਜਾਈ ਮੁਕੰਮਲ ਰੂਪ ਵਿਚ ਬੰਦ ਹੋ ਗਈ। ਪਾਵਰਕਾਮ ਦੀ ਟੀਮ ਮੌਕੇ 'ਤੇ...
ਬੀ.ਐਸ.ਐਫ. ਨੇ ਹਿੰਦ-ਪਾਕਿ ਸਰਹੱਦ ਤੋਂ ਫੜੀ 11 ਕਰੋੜ ਦੀ ਹੈਰੋਇਨ
. . .  about 5 hours ago
ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਸੀਮਾ ਸੁਰੱਖਿਆ ਬਲ ਦੀ 29 ਬਟਾਲੀਅਨ ਨੇ ਹਿੰਦ-ਪਾਕਿ ਸਰਹੱਦ ਤੋਂઠਦੋ ਕਿੱਲੋ ਡੇਢ ਸੌ ਗਰਾਮ ਹੈਰੋਇਨ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ...
ਭਾਰਤ ਵਿਚ ਨਿੱਤ ਨਵੇਂ ਬਣ ਰਹੇ ਕੋਰੋਨਾ ਦੇ ਰਿਕਾਰਡ, ਪ੍ਰਧਾਨ ਮੰਤਰੀ ਵਾਰਾਨਸੀ ਦੀ ਸਥਿਤੀ ਦਾ ਅੱਜ ਲੈਣਗੇ ਜਾਇਜ਼ਾ
. . .  about 6 hours ago
ਨਵੀਂ ਦਿੱਲੀ, 18 ਅਪ੍ਰੈਲ - ਭਾਰਤ ਵਿਚ ਕੋਰੋਨਾ ਦੀ ਨਵੀਂ ਲਹਿਰ ਕਾਰਨ ਪਿਛਲੇ 24 ਘੰਟਿਆਂ ਵਿਚ ਰਿਕਾਰਡ 2 ਲੱਖ 61 ਹਜ਼ਾਰ 500 ਨਵੇਂ ਮਾਮਲੇ ਦਰਜ ਹੋਏ ਹਨ ਅਤੇ 1501 ਮੌਤਾਂ ਦਰਜ ਕੀਤੀਆਂ ਗਈਆਂ ਹਨ...
ਕੁੰਭ ਮੇਲੇ ਵਿਚ ਗਏ ਦਿੱਲੀ ਵਾਸੀਆਂ ਲਈ ਕੇਜਰੀਵਾਲ ਸਰਕਾਰ ਵਲੋਂ ਵਿਸ਼ੇਸ਼ ਹਦਾਇਤਾਂ
. . .  about 7 hours ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਸਰਕਾਰ ਵਲੋਂ ਉਨ੍ਹਾਂ ਦਿੱਲੀ ਵਾਸੀਆਂ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ 4 ਅਪ੍ਰੈਲ ਤੋਂ ਹਰਿਦੁਆਰ ਵਿਖੇ ਕੁੰਭ ਮੇਲੇ ਵਿਚ ਗਏ, ਉਨ੍ਹਾਂ ਨੂੰ ਆਪਣੇ ਵੇਰਵੇ ਦਿੱਲੀ ਸਰਕਾਰ ਦੇ ਪੋਰਟਲ ਵਿਚ ਜਮਾਂ ਕਰਾਉਣ ਲਈ...
ਹਸਪਤਾਲ ਵਿਚ ਅੱਗ ਲੱਗਣ ਕਾਰਨ 5 ਮਰੀਜ਼ਾਂ ਦੀ ਮੌਤ
. . .  about 7 hours ago
ਰਾਏਪੁਰ, 18 ਅਪ੍ਰੈਲ - ਛਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਪਚਪੇੜੀ ਨਾਕਾ ਦੇ ਕੋਲ ਸਥਿਤ ਰਾਜਧਾਨੀ ਹਸਪਤਾਲ ਵਿਚ ਅੱਗ ਲੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਇਸ ਹਸਪਤਾਲ...
ਕਰਤਾਰਪੁਰ ਥਾਣੇ ਵਿਚ ਚੋਰੀ ਦੇ ਦੋਸ਼ ਵਿਚ ਫੜੇ ਨੌਜਵਾਨ ਨੇ ਲਿਆ ਫਾਹਾ
. . .  about 7 hours ago
ਜਲੰਧਰ, 18 ਅਪ੍ਰੈਲ - ਕਰਤਾਰਪੁਰ ਥਾਣਾ ਦੀ ਪੁਲਿਸ ਵਲੋਂ ਚੋਰੀ ਦੇ ਦੋਸ਼ ਵਿਚ ਇਕ ਨੌਜਵਾਨ ਨੂੰ ਹਿਰਾਸਤ ਵਿਚ ਲਿਆ ਸੀ ਜਿਸ ਨੇ ਥਾਣਾ ਕਰਤਾਰਪੁਰ ਦੀ ਹਵਾਲਾਤ ਵਿਚ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ...
ਇੰਡੀਆਨਾ ਗੋਲੀਬਾਰੀ 'ਚ ਮਾਰੇ ਗਏ ਵਿਅਕਤੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ
. . .  about 8 hours ago
ਸਿਆਟਲ, 18 ਅਪ੍ਰੈਲ - ਅਮਰੀਕਾ ਦੇ ਇੰਡਅਨ ਐਪਲਸ ਵਿਖੇ ਇਕ ਸਿਰਫਿਰੇ 19 ਸਾਲਾ ਗੋਰੇ ਵਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਵਿਚ 8 ਵਿਅਕਤੀ ਮਾਰੇ ਗਏ ਸਨ ਜਿਨ੍ਹਾਂ ਵਿਚ...
ਅੱਜ ਦਾ ਵਿਚਾਰ
. . .  about 8 hours ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ...
ਕੋਵਿਡ ਮਰੀਜ਼ਾਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ 'ਤੇ ਮੋਦੀ ਨੇ ਕੀਤੀ ਮੀਟਿੰਗ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਮਾਘ ਸੰਮਤ 552
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਅੰਮ੍ਰਿਤਸਰ

ਕਿਸਾਨ ਟਰੈਕਟਰ ਮਾਰਚ ਦਾ ਆੜ੍ਹਤੀ ਐਸੋ: ਰਈਆ ਵਲੋਂ ਨਿੱਘਾ ਸਵਾਗਤ

ਰਈਆ, 15 ਜਨਵਰੀ (ਸ਼ਰਨਬੀਰ ਸਿੰਘ ਕੰਗ)-ਦਿੱਲੀ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ 'ਚ ਇੰਡੀਅਨ ਫਾਰਮਰ ਐਸੋ: ਦੇ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਕੁਲਵੰਤ ਸਿੰਘ ਭਲਾਈਪੁਰ ਦੀ ਅਗਵਾਈ 'ਚ ਭਲਾਈਪੁਰ ਤੋਂ ਲੈ ਕੇ ਰਈਆ ਤੱਕ ਕਿਸਾਨਾਂ ਨੇ ਸੈਂਕੜਿਆਂ ਦੀ ਗਿਣਤੀ 'ਚ ਟਰੈਕਟਰ ਮਾਰਚ ਕੱਢਿਆ ਗਿਆ, ਜਿਸ ਦਾ ਅੱਜ ਸ਼ਾਮੀ ਦਾਣਾ ਮੰਡੀ ਰਈਆ ਵਿਚ ਪਹੁੰਚਣ 'ਤੇ ਆੜਤੀ ਐਸੋਸੀਏਸ਼ਨ ਰਈਆ ਦੇ ਪ੍ਰਧਾਨ ਰਾਜੀਵ ਭੰਡਾਰੀ ਦੀ ਅਗਵਾਈ ਹੇਠ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਆੜਤੀ ਐਸੋ: ਵਲੋਂ ਕਿਸਾਨ ਆਗੂਆਂ ਦਾ ਸਿਰੋਪਾਓ ਤੇ ਹਾਰ ਪਾ ਕੇ ਸਵਾਗਤ ਕੀਤਾ ਗਿਆ | ਇਸ ਮੌਕੇ ਫਾਰਮਰ ਐਸੋ: ਦੇ ਸੂਬਾਈ ਪ੍ਰਧਾਨ ਹਰਦੀਪ ਸਿੰਘ ਕੱਦਗਿੱਲ, ਕੁਲਵੰਤ ਸਿੰਘ ਗਗੜੇਵਾਲ ਅਤੇ ਹੋਰ ਬਹੁਤ ਸਾਰੇ ਸੀਨੀਅਰ ਕਿਸਾਨ ਆਗੂ ਵੀ ਪੁੱਜੇ ਸਨ | ਇਸ ਮੌਕੇ ਕਿਸਾਨਾਂ ਅਤੇ ਆੜਤੀਆਂ ਵਲੋਂ ਸਾਂਝੇ ਤੌਰ 'ਤੇ ਮੋਦੀ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਕੇ ਖੇਤੀ ਵਿਰੋਧੀ ਕਾਨੂੰਨਾਂ ਦੀਆਂ ਕਾਪੀਆਂ ਫੂਕੀਆਂ ਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ | ਇਸ ਮੌਕੇ ਸੁਰਿੰਦਰ ਕੁਮਾਰ, ਕਰਨ ਤ੍ਰੇਹਨ, ਕੁਲਦੀਪ ਸਿੰਘ ਪੰਨੂੰ, ਹਰਿਸ਼ੰਕਰ ਵਿਸਕੀ, ਪਵਨ ਟਾਂਗਰੀ, ਮਾਇਆ ਦਾਸ, ਰਜਿੰਦਰ ਟਾਂਗਰੀ, ਦਵਿੰਦਰ ਸਿੰਘ ਭੰਗੂ, ਪਾਲ ਸਿੰਘ, ਜਸਵਿੰਦਰ ਸਿੰਘ ਢਿੱਲੋਂ, ਬੁੱਧ ਸਿੰਘ, ਅਨੁਭਵ ਜੋਸ਼ੀ, ਗੁਰਦੇਵ ਸਿੰਘ ਖ਼ਾਲਸਾ, ਮਾ: ਸੇਵਾ ਸਿੰਘ, ਮਾ: ਅਜੀਤ ਸਿੰਘ, ਰਾਹੁਲ ਰਿੱਖੀ, ਮਨਜੀਤ ਸਿੰਘ ਬਾਣੀਆ, ਉਪਿੰਦਰ ਤ੍ਰੇਹਨ, ਸੂਬੇਦਾਰ ਸੁਰਜੀਤ ਸਿੰਘ, ਲਵਲੀ ਸਠਿਆਲਾ, ਰਾਣਾ ਰਜਧਾਨ, ਸਵਿੰਦਰ ਸਿੰਘ ਰਜਧਾਨ, ਰੋਸ਼ਨ ਲਾਲ, ਰਾਮ ਲੁਭਾਇਆ, ਰਜੇਸ਼ ਭੰਡਾਰੀ, ਰਜੇਸ਼ ਟਾਂਗਰੀ, ਪਿਆਰਾ ਸਿੰਘ ਸੇਖੋਂ, ਗੁਰਮੇਜ ਸਿੰਘ ਪੱਡਾ, ਮਨੋਜ ਉਪਲ, ਲਾਡੀ ਰਜਧਾਨ, ਮਨੀ ਨਈਅਰ, ਸੁਰਿੰਦਰ ਧੁੰਨਾ, ਗੁਰਦੇਵ ਸਿੰਘ ਵਜੀਰ ਭੁੱਲਰ, ਮਨੋਹਰ ਲਾਲ, ਮਣੀ ਮਲਹੋਤਰਾ ਆਦਿ ਕਿਸਾਨ ਹਾਜ਼ਰ ਸਨ |

ਸਰਵਿਸ ਪੋ੍ਰਵਾਈਡਰਾਂ ਦੀ ਪੜਤਾਲ ਲਈ ਮੇਅਰ ਵਲੋਂ ਅਧਿਕਾਰੀਆਂ ਨਾਲ ਬੈਠਕ

ਅੰਮਿ੍ਤਸਰ, 15 ਜਨਵਰੀ (ਹਰਮਿੰਦਰ ਸਿੰਘ)-ਨਗਰ ਨਿਗਮ 'ਚ 214 ਸਰਵਿਸ ਪੋ੍ਰਵਾਈਡਰ ਦੇ ਤੌਰ 'ਤੇ ਕੰਮ ਕਰਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਪੜਤਾਲ ਕਰਨ ਸਬੰਧੀ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਨਿਗਮ ਕਮਿਸ਼ਨਰ ਮੈਡਮ ਕੋਮਲ ਮਿੱਤਲ, ਵਧੀਕ ਕਮਿਸ਼ਨਰ ਸੰਦੀਪ ਰਿਸ਼ੀ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਮੁਜ਼ਾਹਰਾ

ਅਜਨਾਲਾ, 15 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਕੇਂਦਰ ਦੇ ਤਿੰਨ ਕਿਸਾਨ ਮਾਰੂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪਿੰਡ ਬਿਕਰਾਊਰ ਵਿਖੇ ਪ੍ਰਧਾਨ ਭੁਪਿੰਦਰ ਇਕਬਾਲ ਸਿੰਘ ਪਿੰਕਾ ਬਿਕਰਾਊਰ ਦੀ ਅਗਵਾਈ 'ਚ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ | ...

ਪੂਰੀ ਖ਼ਬਰ »

ਪੰਤਗਬਾਜੀ ਤੋਂ ਹੋਏ ਤਕਰਾਰ ਕਾਰਨ ਕਤਲ ਦਾ ਮਾਮਲਾ

ਪਿਓ ਗਿ੍ਫ਼ਤਾਰ, ਪੁੱਤਰ ਫਰਾਰ

ਅੰਮਿ੍ਤਸਰ, 15 ਜਨਵਰੀ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਲੋਹੜੀ ਦੇ ਤਿਓਹਾਰ ਮੌਕੇ ਇਕ ਨੌਜਵਾਨ ਆਗੂ ਜੋ ਕਿ ਵਾਰਡ ਨੰਬਰ 37 ਤੋਂ ਆਜ਼ਾਦ ਉਮੀਦਵਾਰ ਦਾ ਵੀ ਸਮਰਥਕ ਸੀ, ਦਾ ਪੰਤਗਬਾਜ਼ੀ ਕਾਰਨ ਹੋਏ ਤਕਰਾਰ ਕਾਰਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ | ਪੁਲਿਸ ਵਲੋਂ ਇਸ ...

ਪੂਰੀ ਖ਼ਬਰ »

ਕੋਰੋਨਾ ਦੇ 23 ਨਵੇਂ ਮਾਮਲੇ ਮਿਲੇ

ਅੰਮਿ੍ਤਸਰ, 15 ਜਨਵਰੀ (ਰੇਸ਼ਮ ਸਿੰਘ)-ਜ਼ਿਲ੍ਹਾ ਅੰਮਿ੍ਤਸਰ ਵਿਚ ਅੱਜ 23 ਲੋਕਾਂ ਦੀ ਮੈਡੀਕਲ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਤੇ 55 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਤੇ ਹੁਣ ਤੱਕ ਕੱੁਲ 14153 ਵਿਅਕਤੀ ਕੋਰੋਨਾ ਤੋਂ ਮੁਕਤ ਹੋ ਗਏ ਹਨ¢ ਇਸ ਸਬੰਧੀ ...

ਪੂਰੀ ਖ਼ਬਰ »

ਲੱਗਣ ਤੋਂ ਪਹਿਲਾਂ ਹੀ ਕੋਰੋਨਾ ਵੈਕਸੀਨ ਵਿਵਾਦਾਂ 'ਚ

ਅੰਮਿ੍ਤਸਰ, 15 ਜਨਵਰੀ (ਰੇਸ਼ਮ ਸਿੰਘ)-ਕੋਰੋਨਾ ਵੈਕਸੀਨ ਲਗਾਉਣ ਦੀਆਂ ਜਿਥੇ ਤਿਆਰੀਆਂ ਜ਼ੋਰ ਸ਼ੋਰਾਂ 'ਤੇ ਹਨ ਤੇ ਸਰਕਾਰ ਵਲੋਂ ਇਸ ਦੀ ਬਕਾਇਦਾ ਭਲਕੇ ਸ਼ੁਰੂਆਤ ਵੀ ਕੀਤੀ ਜਾ ਰਹੀ ਹੈ ਪਰ ਸਿਹਤ ਕਾਮਿਆਂ ਤੋਂ ਹੋ ਰਹੀ ਸ਼ੁਰੂਆਤ ਕਾਰਨ ਕਾਮਿਆਂ 'ਚ ਇਹ ਤੌਖਲਾ ਵੀ ਪਾਇਆ ਜਾ ...

ਪੂਰੀ ਖ਼ਬਰ »

ਦੁਕਾਨਦਾਰ ਦੀ ਕਾਰ 'ਚੋਂ 6 ਲੱਖ ਦੀ ਨਕਦੀ ਚੋਰੀ

ਅੰਮਿ੍ਤਸਰ, 15 ਜਨਵਰੀ (ਰੇਸ਼ਮ ਸਿੰਘ)-ਦੁਕਾਨ ਤੋਂ ਘਰ ਪਰਤ ਰਹੇ ਇਕ ਦੁਕਾਨਦਾਰ ਦੀ ਕਾਰ 'ਚੋਂ ਕਰੀਬ 6 ਲੱਖ ਦੀ ਨਗਦੀ ਵਾਲਾ ਬੈਗ ਚੋਰੀ ਹੋਣ ਦੀ ਸੂਚਨਾ ਹੈ | ਇਹ ਘਟਨਾ ਸ਼ਾਮ ਇਥੇ ਕਚਹਿਰੀ ਚੌਕ ਨੇੜੇ ਵਾਪਰੀ, ਜਿਸ ਸਬੰਧੀ ਅਜੀਤ ਨਗਰ ਦੇ ਰਹਿਣ ਵਾਲੇ ਦੁਕਾਨਦਾਰ ਅਜੇ ਅਗਰਵਾਲ ...

ਪੂਰੀ ਖ਼ਬਰ »

ਵਾਹਨ ਚੋਰੀ ਦੇ ਦੋਸ਼ ਹੇਠ ਦੋ ਨੌਜਵਾਨ ਗਿ੍ਫ਼ਤਾਰ

ਅੰਮਿ੍ਤਸਰ, 15 ਜਨਵਰੀ (ਰੇਸ਼ਮ ਸਿੰਘ)-ਵਾਹਨ ਚੋਰੀ ਕਰਨ ਦੇ ਦੋਸ਼ ਹੇਠ ਥਾਣਾ ਸੀ ਡਵੀਜ਼ਨ ਦੀ ਪੁਲਿਸ ਵਲੋਂ 2 ਨੌਵਜਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ ਜਿਨ੍ਹਾਂ ਪਾਸੋਂ ਇਕ ਵਰਨਾ ਕਾਰ ਤੇ ਚਾਰ ਦੋ ਪਹੀਆ ਵਾਹਨ ਵੀ ਬਰਾਮਦ ਕੀਤੇ ਗਏ ਹਨ | ਇਹ ਜਾਣਕਾਰੀ ਦਿੰਦਿਆਂ ਥਾਣਾ ਮੁਖੀ ...

ਪੂਰੀ ਖ਼ਬਰ »

ਕੇਂਦਰ ਦੇ ਕਿਸਾਨ ਵਿਰੋਧੀ ਫ਼ੈਸਲੇ ਨਾਲ ਭਾਜਪਾ ਦਾ ਪੰਜਾਬ 'ਚ ਅਕਸ ਧੁੰਦਲਾ ਹੋਇਆ-ਸੁਖਰਾਜ ਵੱਲ੍ਹਾ

ਵੇਰਕਾ, 15 ਜਨਵਰੀ (ਪਰਮਜੀਤ ਸਿੰਘ ਬੱਗਾ)-ਕੇਂਦਰ ਸਰਕਾਰ ਦੁਆਰਾ ਲਾਗੂ ਕੀਤੇ ਗਏ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਜ਼ਿੱਦ ਪੰਜਾਬ ਦੀਆਂ ਜੁਝਾਰੂ ਕਿਸਾਨ ਜਥੇਬੰਦੀਆ ਨਾਲ ਬਾਰ-ਬਾਰ ਮੀਟਿੰਗ ਕਰਕੇ ਮਸਲੇ ਦਾ ਹੱਲ ਕਰਨ ਦੀ ਬਜਾਏ ਅਪਣਾਈ ਜਾ ਰਹੀ ਟਾਲ ...

ਪੂਰੀ ਖ਼ਬਰ »

ਵਜ਼ੀਰਸਤਾਨ 'ਚ ਤਿੰਨ ਪਾਕਿ ਸੈਨਿਕਾਂ ਦੀ ਮੌਤ

ਅੰਮਿ੍ਤਸਰ, 15 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਵਜ਼ੀਰਸਤਾਨ ਖੇਤਰ 'ਚ ਪਾਕਿ ਫ਼ੌਜ ਅਤੇ ਬਾਗ਼ੀਆਂ ਵਿਚਾਲੇ ਹੋਏ ਭਿਆਨਕ ਮੁਕਾਬਲੇ 'ਚ ਤਿੰਨ ਜਵਾਨ ਮਾਰੇ ਗਏ ਹਨ | ਤਿੰਨ ਦਿਨਾਂ ਦੇ ਅੰਦਰ ਦੂਜੀ ਵਾਰ ਪਾਕਿਸਤਾਨੀ ਫ਼ੌਜ ਦੇ ਜਵਾਨ ਇਸ ਖੇਤਰ 'ਚ ਮੁਕਾਬਲੇ ਦੌਰਾਨ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦਾ ਐਲਾਨ ਛੇਤੀ-ਐਡਵੋਕੇਟ ਸਿਆਲਕਾ

ਬਾਬਾ ਬਕਾਲਾ ਸਾਹਿਬ, 15 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-'ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਏ ...

ਪੂਰੀ ਖ਼ਬਰ »

ਕਿਸਾਨ ਔਰਤਾਂ ਵਲੋਂ 18 ਨੂੰ ਭਾਜਪਾ ਆਗੂ ਜਿਆਣੀ ਦੇ ਘਰ ਮੂਹਰੇ ਲਾਇਆ ਜਾਵੇਗਾ ਧਰਨਾ

ਗੱਗੋਮਾਹਲ, 15 ਜਨਵਰੀ (ਬਲਵਿੰਦਰ ਸਿੰਘ ਸੰਧੂ)-ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਦੇ ਘਰ ਮੂਹਰੇ ਔਰਤਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਅੰਮਿ੍ਤਸਰ ਦੀ ਮੀਟਿੰਗ ...

ਪੂਰੀ ਖ਼ਬਰ »

ਗੈਵੀ ਕਲੇਰ ਨੇ ਆਸਟ੍ਰੇਲੀਆ ਦੇ ਸਿੰਗਲ ਤੇ ਸਪਾਊਸ ਵੀਜੇ ਲਗਾਉਣ 'ਚ ਸਾਰਿਆਂ ਨੂੰ ਪਛਾੜਿਆ

ਤਰਨ ਤਾਰਨ, 15 ਜਨਵਰੀ (ਹਰਿੰਦਰ ਸਿੰਘ)- ਪੰਜਾਬ ਦੇ ਸਭ ਤੋਂ ਸਫ਼ਲ ਸਟੱਡੀ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਸਾਲ 2021 ਦੀ ਸ਼ੁਰੂਆਤ ਆਸਟ੍ਰੇਲੀਆ ਅਤੇ ਯੂ.ਕੇ. ਦੇ ਵੀਜ਼ਿਆਂ ਦੀਆਂ ਝੜੀਆਂ ਲਗਾ ਕੇ ਕੀਤੀ | ਗੈਵੀ ਕਲੇਰ ਨੇ ਇਕ ਵਾਰ ਫਿਰ ਸਾਬਿਤ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਕੋਰੋਨਾ ਵੈਕਸੀਨ ਦੀਆਂ ਤਿਆਰੀਆਂ ਮੁਕੰਮਲ

ਅੰਮਿ੍ਤਸਰ, 15 ਜਨਵਰੀ (ਰੇਸ਼ਮ ਸਿੰਘ)-ਜ਼ਿਲ੍ਹੇ ਵਿਚ ਕਰੀਬ 20 ਹਜ਼ਾਰ ਤੋਂ ਵੱਧ ਕੋਰੋਨਾ ਵੈਕਸੀਨ ਪਹੁੰਚ ਚੁੱਕੀ ਹੈ ਤੇ 16 ਜਨਵਰੀ ਤੋਂ ਇਹ ਵੈਕਸੀਨ ਸਭ ਤੋਂ ਪਹਿਲਾਂ ਸਿਹਤ ਵਰਕਰਾਂ ਨੂੰ ਲਗਾਈ ਜਾਵੇਗੀ¢ ਭਲਕੇ ਸਵੇਰੇ 11.15 ਵਜੇ ਸਿਵਲ ਹਸਪਤਾਲ ਤੋਂ ਮੈਡੀਕਲ ਸਿੱਖਿਆ ਤੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਖ਼ਿਲਾਫ਼ ਦਿੱਤੇ ਬਿਆਨ ਲਈ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਖ਼ਿਲਾਫ ਅਜਨਾਲਾ ਜੁਡੀਸ਼ੀਅਲ ਅਦਾਲਤ 'ਚ 'ਆਪ' ਵਲੋਂ ਕੇਸ ਦਾਇਰ

ਅਜਨਾਲਾ, ਅੰਮਿ੍ਤਸਰ 15 ਜਨਵਰੀ (ਐਸ. ਪ੍ਰਸ਼ੋਤਮ, ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸਥਾਨਕ ਸੀਨੀਅਰ ਡਵੀਜਨ ਜੁਡੀਸ਼ੀਅਲ ਮਜਿਸਟ੍ਰੇਟ ਮੈਡਮ ਰਾਧਿਕਾ ਪੁਰੀ ਦੀ ਅਦਾਲਤ 'ਚ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਸੂਬਾ ਉੱਪ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ...

ਪੂਰੀ ਖ਼ਬਰ »

ਭਾਈ ਹਜ਼ਾਰਾ ਸਿੰਘ ਅੱਲਾਹਦੀਨਪੁਰ ਤੇ ਭਾਈ ਹੁਕਮ ਸਿੰਘ ਦੀਆਂ 23 ਨੂੰ ਲੱਗਣਗੀਆਂ ਕੇਂਦਰੀ ਸਿੱਖ ਅਜਾਇਬ ਘਰ 'ਚ ਤਸਵੀਰਾਂ-ਬੀਬੀ ਜਗੀਰ ਕੌਰ

ਅੰਮਿ੍ਤਸਰ, 15 ਜਨਵਰੀ (ਜੱਸ)-ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਭਾਈ ਹਜ਼ਾਰਾ ਸਿੰਘ ਅੱਲਾਹਦੀਨਪੁਰ ਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ 23 ਜਨਵਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਥਾਪਤ ਕੀਤੀਆਂ ਜਾਣਗੀਆਂ ਤੇ 27 ਅਤੇ 28 ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਨਵੇਂ ਬਣੇ ਹੋਸਟਲ ਦਾ ਉਦਘਾਟਨ

ਨਵਾਂ ਪਿੰਡ, 15 ਜੁਨਵਰੀ (ਜਸਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਅਫ਼ ਮੈਡੀਕਲ ਸਾਇੰਸਜ਼ ਐਾਡ ਰੀਸਰਚ ਵੱਲ੍ਹਾ ਵਲੋਂ ਜਨਮ ਤੋਂ ਹੀ ਗੂੰਗੇ ਤੇ ਬੋਲੇ 57 ਬੱਚਿਆਂ ਦਾ ਸਫਲ ਇਲਾਜ ਕੀਤਾ ਗਿਆ | ਇਸ ਸਬੰਧੀ ਵਿਸ਼ੇਸ਼ ਸਮਾਗਮ ਮੌਕੇ ਬੀਬੀ ਜਗੀਰ ਕੌਰ ਪ੍ਰਧਾਨ ...

ਪੂਰੀ ਖ਼ਬਰ »

ਅਕਾਲੀ ਦਲ (ਬ) ਵਲੋਂ ਨਗਰ ਪੰਚਾਇਤ ਚੋਣਾਂ ਸਬੰਧੀ ਮੀਟਿੰਗ

ਅਜਨਾਲਾ, 15 ਜਨਵਰੀ (ਐਸ. ਪ੍ਰਸ਼ੋਤਮ)-ਅੱਜ ਇਥੇ ਵਾਰਡ ਨੰ: 7 ਵਿਖੇ ਅਕਾਲੀ ਦਲ (ਬ) ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਸ: ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਸਰਪ੍ਰਸਤੀ ਤੇ ਵਾਰਡ ਇੰਚਾਰਜ ਤੇ ਯੂਥ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਮੀਤ ਪ੍ਰਧਾਨ ਜੋਜੀ ਸਲਵਾਨ ਦੀ ਪ੍ਰਧਾਨਗੀ 'ਚ ...

ਪੂਰੀ ਖ਼ਬਰ »

ਹੁਣ ਸਕੂਲ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਹੀ ਮਿਲੇਗਾ ਦੁਪਹਿਰ ਦਾ ਖਾਣਾ

ਅਜਨਾਲਾ, 15 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਪੰਜਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹੇ ਜਾਣ ਤੋਂ ਬਾਅਦ ਹੁਣ ਸਕੂਲ ਆਉਣ ਵਾਲੇ ਵਿਦਿਆਰਥੀਆਂ ਨੂੰ ਹੀ ਦੁਪਹਿਰ ਦਾ ਖਾਣਾ ਦਿੱਤਾ ਜਾਵੇਗਾ | ਮਿਡ ਡੇ ਮੀਲ ਸੁਸਾਇਟੀ ...

ਪੂਰੀ ਖ਼ਬਰ »

5 ਅਧਿਆਪਕਾਂ ਦੇ ਕੋਰੋਨਾ ਪਾਜ਼ੀਟਿਵ ਆਉਣ ਉਪਰੰਤ ਸਕੂਲ 5 ਦਿਨਾਂ ਲਈ ਬੰਦ

ਮਜੀਠਾ, 15 ਜਨਵਰੀ (ਮਨਿੰਦਰ ਸਿੰਘ ਸੋਖੀ)-ਕੋਵਿਡ-19 ਦੇ ਚੱਲਦਿਆਂ ਪੰਜਾਬ ਸਰਕਾਰ ਤੇ ਸਿੱਖਿਆ ਵਿ ਭਾਗ ਵਲੋਂ ਲਾਕਡਾਊਨ ਤੋਂ ਬਾਅਦ ਸੂਬੇ ਦੇ ਸਾਰੇ ਸਰਕਾਰੀ ਤੇ ਅਰਧ ਸਰਕਾਰੀ ਸਕੂਲ ਖੋਲ੍ਹਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ | ਇਸ ਦੇ ਨਾਲ ਹੀ ਸਕੂਲਾਂ 'ਚ ਕੋਵਿਡ-19 ਦੀ ...

ਪੂਰੀ ਖ਼ਬਰ »

ਗੁੰਡਾਗਰਦੀ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਪੁਲਿਸ ਤੋਂ ਕਾਰਵਾਈ ਕਰਨ ਦੀ ਮੰਗ

ਸੁਲਤਾਨਵਿੰਡ, 15 ਜਨਵਰੀ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੇ ਇਲਾਕੇ ਅੰਦਰ ਆਉਂਦੀ ਪੱਤੀ ਛੇ ਵਾਰਡ ਪੰਡੋਰਾ ਵਸਨੀਕ ਦਰਸ਼ਨ ਸਿੰਘ ਪੁੱਤਰ ਬਲਕਾਰ ਸਿੰਘ ਨੇ ਇਲਾਕੇ ਦੇ ਸਾਬਕਾ ਕੌਾਸਲਰ ਦੇ ਪਤੀ ਮੁਖਤਿਆਰ ਸਿੰਘ ਦੇ ਲੜਕਿਆਂ 'ਤੇ ਗੁੰਡਾਗਰਦੀ ਕਰਨ ਦੇ ਦੋਸ਼ ...

ਪੂਰੀ ਖ਼ਬਰ »

ਇਮਰਾਨ ਖਾਨ ਦੇ ਨਜ਼ਦੀਕੀ ਚੇਅਰਮੈਨ ਬੁਖ਼ਾਰੀ ਦੇ ਕੰਮ ਕਰਨ 'ਤੇ ਲੱਗੀ ਰੋਕ

ਅੰਮਿ੍ਤਸਰ, 15 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਇਸਲਾਮਾਬਾਦ ਹਾਈਕੋਰਟ ਨੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਇਕ ਵੱਡਾ ਝਟਕਾ ਦਿੱਤਾ ਹੈ | ਅਦਾਲਤ ਨੇ ਉਨ੍ਹਾਂ ਦੇ ਖ਼ਾਸ ਨਜ਼ਦੀਕੀ ਮੰਨੇ ਜਾਂਦੇ ਨਈਮ ਬੁਖ਼ਾਰੀ ਦੇ ਸਰਕਾਰੀ ਪਾਕਿਸਤਾਨ ਟੈਲੀਵਿਜ਼ਨ ...

ਪੂਰੀ ਖ਼ਬਰ »

ਮਾਤਾ ਜੋਗਿੰਦਰ ਕੌਰ ਤੇੜਾ ਰਾਜਪੂਤਾਂ ਨਮਿਤ ਸ਼ਰਧਾਂਜਲੀ ਸਮਾਗਮ

ਅਜਨਾਲਾ, 15 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਤਰਨਤਾਰਨ ਦੇ ਥਾਣਾ ਵੈਰੋਵਾਲ ਦੇ ਐਸ. ਐਚ. ਓ. ਇੰਸਪੈਕਟਰ ਬਲਵਿੰਦਰ ਸਿੰਘ ਤੇੜਾ, ਏ. ਐਸ. ਆਈ. ਬਲਦੇਵ ਸਿੰਘ ਤੇ ਪੰਚਾਇਤ ਸਕੱਤਰ ਕੁਲਵਿੰਦਰ ਸਿੰਘ ਤੇੜਾ ਦੇ ਸਤਿਕਾਰਯੋਗ ਮਾਤਾ ਜੋਗਿੰਦਰ ਕੌਰ ਨਮਿਤ ਰਖਵਾਏ ਸ੍ਰੀ ਅਖੰਡ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਦੀ ਇਕੱਤਰਤਾ

ਜਗਦੇਵ ਕਲਾਂ, 15 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਦੀ ਅਹਿਮ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਝੰਡੇਰ ਦੀ ਅਗਵਾਈ ਹੇਠ ਗੁਰੂ ਕਾ ਬਾਗ਼ ਵਿਖੇ ਹੋਈ | ਜਿਸ ਵਿਚ ਸੂਬਾ ਕਮੇਟੀ ਮੈਂਬਰ ਸੁਖਦੇਵ ਸਿੰਘ ਸੈਂਸਰਾ ਤੇ ਜ਼ਿਲ੍ਹਾ ਜਨਰਲ ਸਕੱਤਰ ...

ਪੂਰੀ ਖ਼ਬਰ »

ਡੈਨੀ ਬੰਡਾਲਾ ਵਲੋਂ ਸੈਦੋਲੇਲ੍ਹ 'ਚ ਵਿਕਾਸ ਕਾਰਜਾਂ ਦਾ ਜਾਇਜ਼ਾ

ਤਰਸਿੱਕਾ, 15 ਜਨਵਰੀ (ਅਤਰ ਸਿੰਘ ਤਰਸਿੱਕਾ)-ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਿਧਾਇਕ ਨੇ ਪਿੰਡ ਸੈਦੋਲੇਲ੍ਹ 'ਚ ਬਣੀਆਂ ਗਲੀਆਂ ਨਾਲੀਆਂ ਤੇ ਵਿਕਾਸ ਦੇ ਚਲ ਰਹੇ ਕੰਮਾਂ ਦਾ ਜਾਇਜ਼ਾ ਲਿਆ ਤੇ ਪ੍ਰਸ਼ਾਸਿਨਕ ਅਧਿਕਾਰੀਆਂ ਨੂੰ ਕਿਸਾਨਾਂ ਦੇ ਡੇਰਿਆਂ ਨੂੰ ਜਾਂਦੇ ...

ਪੂਰੀ ਖ਼ਬਰ »

ਵਿਕਾਸ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਪਿੰਡ 'ਸਾਂਘਣਾ'

ਸੁੱਖ ਵਡਾਲੀ ਮੋਬਾਈਲ : 97797 00147 ਛੇਹਰਟਾ¸ਸਾਂਘਣਾ ਪਿੰਡ ਵਿਧਾਨ ਸਭਾ ਹਲਕਾ ਅਟਾਰੀ ਤੇ ਬਲਾਕ ਅਟਾਰੀ ਦਾ ਅਹਿਮ ਪਿੰਡ ਹੈ | ਇਤਿਹਾਸਕਾਰਾਂ ਅਨੁਸਾਰ ਅੰਮਿ੍ਤਸਰ ਤੋਂ ਪੱਛਮ ਵੱਲ ਸਥਿਤ ਪਿੰਡ ਸੁਹਾਣਾ ਵਿਖੇ ਰਾਜਾ ਪੋਰਸ ਤੇ ਸਿਕੰਦਰ ਵਿਚਕਾਰ ਜੰਗ ਹੋਈ ਸੀ ਤੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਕੱਥੂਨੰਗਲ ਨੇ ਸਾਬਕਾ ਸਰਪੰਚ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਕੱਥੂਨੰਗਲ, 15 ਜਨਵਰੀ (ਦਲਵਿੰਦਰ ਸਿੰਘ ਰੰਧਾਵਾ)-ਹਲਕਾ ਮਜੀਠਾ ਅਧੀਨ ਆਉਂਦੇ ਪਿੰਡ ਕੱਥੂਨੰਗਲ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਸਵ: ਗੁਰਮੁੱਖ ਸਿੰਘ ਗਿੱਲ ਦੀ ਧਰਮਪਤਨੀ ਪਰਮਜੀਤ ਕੌਰ ਜੋ ਸੰਖੇਪ ਬੀਮਾਰੀ ਕਾਰਨ ਇਸ ਫਾਨੀ ਦੁਨੀਆਂ ਤੋਂ ਅਲਵਿਦਾ ਹੋ ਕੇ ...

ਪੂਰੀ ਖ਼ਬਰ »

ਵਾਰ-ਵਾਰ ਮੀਟਿੰਗਾਂ ਦੀ ਬਜਾਏ ਕੇਂਦਰ ਖੇਤੀ ਕਾਨੂੰਨ ਕਰੇ ਰੱਦ-ਬੀਬੀ ਜਗੀਰ ਕੌਰ

ਨਵਾਂ ਪਿੰਡ, 15 ਜੁਨਵਰੀ (ਜਸਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਾਡ ਰੀਸਰਚ ਵੱਲ•ਾ ਵਿਖੇ ਸੈਂਟਰਲੀ ਏ. ਸੀ. 86 ਕਮਰਿਆਂ ਵਾਲੇ ਨਵੇਂ ਬਣੇ ਨਵੇਂ ਹੋਸਟਲ ਦਾ ਉਦਘਾਟਨ ਕਰਨ ਪਹੁੰਚੇ ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਕਮੇਟੀ ਵਲੋਂ ...

ਪੂਰੀ ਖ਼ਬਰ »

ਚੇਅਰਮੈਨ ਬੱਸੀ ਵਲੋਂ ਸਰਕਾਰੀ ਕੰਮ 'ਚ ਵਿਘਨ ਪਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਲਈ ਪੁਲਿਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ

ਅੰਮਿ੍ਤਸਰ, 15 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਵਲੋਂ ਸਰਕਾਰੀ ਕੰਮ 'ਚ ਵਿਘਨ ਪਾਉਣ ਲਈ ਵੱਖ-ਵੱਖ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਲਈ ਜਿਥੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਹੈ, ਉਥੇ ਹੀ ਨਾਜਾਇਜ਼ ...

ਪੂਰੀ ਖ਼ਬਰ »

ਟੇਲਰ ਰੋਡ 'ਤੇ ਚੱਲ ਰਹੇ 'ਵਾਸ਼ਿੰਗ ਸੈਂਟਰ' ਸ਼ਰੇਆਮ ਕਰਦੇ ਹਨ ਪਾਣੀ ਦੀ ਬਰਬਾਦੀ

ਅੰਮਿ੍ਤਸਰ, 15 ਜਨਵਰੀ (ਹਰਮਿੰਦਰ ਸਿੰਘ)-ਵਾਤਾਵਰਨ ਚਿੰਤਕਾਂ ਵਲੋਂ ਪਾਣੀ ਦੇ ਨੀਵੇਂ ਜਾ ਰਹੇ ਪੱਧਰ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਲਗਾਤਾਰ ਹੋਕਾ ਦਿੱਤਾ ਜਾ ਰਿਹਾ ਹੈ ਤੇ ਇਥੋਂ ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਬਰਸਾਤ ਦਾ ਪਾਣੀ ਵੀ ...

ਪੂਰੀ ਖ਼ਬਰ »

18 ਨੂੰ ਲਾਲ ਝੰਡੇ ਵਾਲੇ ਮਨਾਉਣਗੇ ਮਹਿਲਾ ਕਿਸਾਨ ਦਿਵਸ

ਅੰਮਿ੍ਤਸਰ, 15 ਜਨਵਰੀ (ਰੇਸ਼ਮ ਸਿੰਘ)-ਅੱਜ ਇੱਥੇ ਏਕਤਾ ਭਵਨ ਪੁਤਲੀਘਰ ਵਿਖੇ ਕਿਸਾਨ ਜਥੇਬੰਦੀਆਂ ਤੇ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਮੀਟਿੰਗ 'ਚ ਜਿਥੇ ਕਿਸਾਨ ਅੰਦੋਲਨ ਦੀ ਡੱਟਵੀਂ ਹਮਾਇਤ ਕੀਤੀ, ਉਥੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉ ੱਪਰ 18 ਜਨਵਰੀ ਨੂੰ ਮਹਿਲਾ ...

ਪੂਰੀ ਖ਼ਬਰ »

ਮੇਦਾਂਤਾ ਗੁੜਗਾਓਾ ਵਲੋਂ ਜਿਗਰ ਦੀਆਂ ਬਿਮਾਰੀਆਂ ਸਬੰਧੀ ਈ-ਕਲੀਨਿਕ 19 ਨੂੰ ਅੰਮਿ੍ਤਸਰ 'ਚ

ਅੰਮਿ੍ਤਸਰ, 15 ਜਨਵਰੀ (ਅ.ਬ.)-ਮੇਦਾਂਤਾ ਇੰਸਟੀਚਿਊਟ ਆਫ਼ ਲੀਵਰ ਟਰਾਂਸਪਲਾਂਟ ਐਾਡ ਰੀਜ਼ਨਰੇਟਿਵ ਮੈਡੀਸਿਨ ਗੁੜਗਾਓਾ ਵਲੋਂ ਈ-ਕਲੀਨਿਕ ਓ.ਪੀ.ਡੀ. ਸੇਵਾ ਦੇਣ ਲਈ ਤਿਆਰੀ ਹੋ ਗਈ ਹੈ | ਇਹ ਈ-ਕਲੀਨਿਕ ਮੰਗਲਵਾਰ 19 ਜਨਵਰੀ ਨੂੰ ਦੁਪਹਿਰ 2:00 ਵਜੇ ਤੋਂ ਸ਼ਾਮ 4:00 ਵਜੇ ਤੱਕ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਧਰਨਾ 114ਵੇਂ ਦਿਨ ਵੀ ਜਾਰੀ

ਜੰਡਿਆਲਾ ਗੁਰੂ, 15 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 114ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਕਮਰ ਤੱਕ ਬਰਫ਼ 'ਚ ਪੋਲੀਓ ਟੀਕਾ ਲਗਾਉਣ ਪਹੁੰਚੀਆਂ ਔਰਤਾਂ ਦੇ ਹੌਸਲੇ ਦੀ ਸ਼ਲਾਘਾ

ਅੰਮਿ੍ਤਸਰ, 15 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਮਕਬੂਜ਼ਾ ਕਸ਼ਮੀਰ (ਪੀ. ਓ. ਕੇ.) ਦੀਆਂ ਔਰਤਾਂ ਦੇ ਜੋਸ਼ ਅਤੇ ਜਜ਼ਬੇ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਸ਼ੇਅਰ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਉਨ੍ਹਾਂ ਦੇ ਹੌਸਲੇ ਨੂੰ ਵੀ ਸਰਾਹਿਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਪਹਾੜੀ ਖੇਤਰਾਂ 'ਚ ਹੋਈ ਬਰਫ਼ਬਾਰੀ ਦੀ ਠੰਡਕ ਮੈਦਾਨੀ ਖੇਤਰਾਂ ਤੱਕ ਪਹੰੁਚੀ

ਅੰਮਿ੍ਤਸਰ, 15 ਜਨਵਰੀ (ਹਰਮਿੰਦਰ ਸਿੰਘ)-ਪਹਾੜੀ ਖੇਤਰਾਂ 'ਚ ਬੀਤੇ ਦਿਨੀਂ ਹੋਈ ਭਾਰੀ ਬਰਫ਼ਬਾਰੀ ਦਾ ਅਸਰ ਮੈਦਾਨੀ ਇਲਾਕਿਆਂ ਵਿਚ ਦੇਖਣ ਨੂੰ ਮਿਲ ਰਿਹਾ ਹੈ | ਉੱਤਰ ਭਾਰਤ ਵਿਚ ਸਰਦ ਰੁੱਤ ਪੂਰੇ ਜ਼ੋਰ 'ਤੇ ਹੈ, ਪਾਰਾ ਲਗਾਤਾਰ ਹੇਠਾਂ ਆ ਰਿਹਾ ਹੈ | ਅੰਮਿ੍ਤਸਰ ਦੇ ਆਸ ਪਾਸ ...

ਪੂਰੀ ਖ਼ਬਰ »

ਕਿਸਾਨ ਮੰਗਲ ਸਿੰਘ ਰੂਪੋਵਾਲੀ ਦੇ ਪਰਿਵਾਰ ਨੂੰ ਵਿਧਾਇਕ ਮਜੀਠੀਆ ਵਲੋਂ ਇੱਕ ਲੱਖ ਦੀ ਮਾਲੀ ਮਦਦ

ਕੱਥੂਨੰਗਲ, 15 ਜਨਵਰੀ (ਦਲਵਿੰਦਰ ਸਿੰਘ ਰੰਧਾਵਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨੀ ਖ਼ਿਲਾਫ਼ ਲਿਆਂਦੇ ਤਿੰਨ ਕਾਲੇ ਕਾਨੂੰਨਾਂ ਦੀ ਲੜਾਈ ਲੜਦਿਆਂ ਪਿਛਲੇ ਦਿਨੀਂ ਪਿੰਡ ਰੂਪੋਵਾਲੀ ਖੁਰਦ ਦੇ ਜਾਨ ਗੁਆ ਗਏ ਕਿਸਾਨ ਆਗੂ ਮੰਗਲ ਸਿੰਘ ਨਮਿਤ ਅੱਜ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX