ਮਲੌਦ, 15 ਜਨਵਰੀ (ਸਹਾਰਨ ਮਾਜਰਾ)- ਅਮਰੀਕਾ ਦੇ ਲਾਸ ਏਾਜਲਸ ਵਿਖੇ ਸਪੈਸ਼ਿਲ ਉਲੰਪਿਕ ਖੇਡਾਂ ਦੌਰਾਨ 200 ਅਤੇ 400 ਮੀਟਰ ਸਾਈਕਿਲੰਗ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 2 ਗੋਲਡ ਮੈਡਲ ਜਿੱਤ ਕੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲਾ ਲੁਧਿਆਣਾ ਜ਼ਿਲ੍ਹੇ ਦੇ ਇਤਿਹਾਸਕ ਨਗਰ ਸਿਆੜ੍ਹ ਦਾ ਨੌਜਵਾਨ ਰਾਜਵੀਰ ਸਿੰਘ ਸਿਆੜ੍ਹ ਲੁਧਿਆਣਾ ਵਿਖੇ ਇਲਾਜ ਦੌਰਾਨ ਕਰੀਬ ਇਕ ਮਹੀਨਾ ਜੀਵਨ ਅਤੇ ਮੌਤ ਦੀ ਲੜਾਈ ਲੜਦਿਆਂ ਜ਼ਿੰਦਗੀ ਦੀ ਬਾਜ਼ੀ ਹਾਰ ਗਿਆ | ਪਿਤਾ ਬਲਵੀਰ ਸਿੰਘ ਅਤੇ ਮਾਤਾ ਰਜਿੰਦਰ ਕੌਰ ਨੇ ਹੁਬਕੀ ਰੋਂਦਿਆਂ ਦੱਸਿਆ ਕਿ ਸਪੁੱਤਰ ਰਾਜਵੀਰ ਨੇ ਦਿਮਾਗ਼ੀ ਤੌਰ 'ਤੇ ਕੁੱਝ ਕਮਜ਼ੋਰ ਹੁੰਦਿਆਂ ਵੀ 2015 ਵਿਚ ਹੋਈਆਂ ਅਮਰੀਕਾ ਦੇ ਲਾਸ ਏਾਜਲਸ ਵਿਖੇ ਸਪੈਸ਼ਲ ਉਲੰਪਿਕ ਖੇਡਾਂ ਦੌਰਾਨ 200 ਅਤੇ 400 ਮੀਟਰ ਸਾਈਕਿਲੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਲਈ 2 ਗੋਲਡ ਮੈਡਲ ਜਿੱਤ ਕੇ ਨਾਮ ਰੌਸ਼ਨ ਕੀਤਾ ਸੀ ਅਤੇ ਉਸ ਵੇਲੇ ਦੇ ਰਾਸ਼ਟਰਪਤੀ ਬਰਾਕ ਉਬਾਮਾ ਵਲੋਂ ਸਨਮਾਨ ਪ੍ਰਾਪਤ ਕੀਤਾ ਸੀ | ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਵਲੋਂ ਇਕ ਲੱਖ ਰੁਪਏ ਅਤੇ ਨੌਕਰੀ ਦੇਣ ਦਾ ਐਲਾਨ ਕੀਤਾ ਸੀ | ਹੁਣ ਮੌਜੂਦਾ ਮੁੱਖ ਮੰਤਰੀ ਵਲੋਂ 2018 ਵਿਚ ਨੌਕਰੀ ਦੇਣ ਨਾਲ ਮਾਇਕ ਮਦਦ ਕਰਨ ਦਾ ਭਰੋਸਾ ਦਿੱਤਾ ਸੀ | ਪਰਿਵਾਰ ਦਾ ਦੋਸ਼ ਹੈ ਕਿ ਦੋਵਾਂ ਪਾਰਟੀਆਂ ਦੇ ਵਾਅਦੇ ਵਫ਼ਾ ਨਾ ਹੋ ਸਕੇ ਅਤੇ ਉਨ੍ਹਾਂ ਦਾ ਸਪੁੱਤਰ ਸਦੀਵੀ ਵਿਛੋੜਾ ਦੇ ਗਿਆ | ਉਨ੍ਹਾਂ ਦੋਸ਼ ਲਗਾਉਂਦਿਆਂ ਦੱਸਿਆ ਕਿ ਆਈ. ਸੀ. ਯੂ ਇਲਾਜ ਦੌਰਾਨ ਬੇਟੇ ਦੀ ਜ਼ਿੰਦਗੀ ਲਈ ਸਥਾਨਕ ਪ੍ਰਸ਼ਾਸਨ ਅਤੇ ਸਰਕਾਰ ਤੋਂ ਆਰਥਿਕ ਮਦਦ ਦੀ ਪੁਕਾਰ ਕੀਤੀ ਗਈ ਸੀ | ਪ੍ਰੰਤੂ ਕਿਸੇ ਵਲੋਂ ਕੋਈ ਸਾਰ ਨਾ ਲਈ ਗਈ | ਪਿਤਾ ਬਲਵੀਰ ਸਿੰਘ ਨੇ ਦੱਸਿਆ ਕਿ ਪਰਿਵਾਰ ਦੋ ਵਕਤ ਦੀ ਰੋਟੀ ਤੋਂ ਮੁਥਾਜ ਹੈ ਅਤੇ ਰਾਜਵੀਰ ਘਰੇਲੂ ਆਰਥਿਕ ਹਾਲਾਤਾਂ ਨੂੰ ਲੈ ਕੇ ਚਿੰਤਤ ਹੋਣ ਕਾਰਨ ਮੇਰੇ ਨਾਲ ਮਜ਼ਦੂਰੀ ਕਰਨ ਲੱਗਾ | ਜ਼ਿਆਦਾ ਸੋਚਣ ਅਤੇ ਪ੍ਰੇਸ਼ਾਨੀ ਕਾਰਨ ਬਿਮਾਰੀ ਨੇ ਆਣ ਘੇਰਿਆ ਦਿਮਾਗ਼ ਵਿਚ ਇਨਫੈਕਸ਼ਨ ਹੋ ਗਈ | ਉਨ੍ਹਾਂ ਦੱਸਿਆ ਕਿ ਮਾਨਵਤਾ ਦੀ ਸੇਵਾ ਤੋਂ ਸਮਾਜ ਸੇਵੀ ਸੰਸਥਾ ਦੇ ਨੌਜਵਾਨ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਲੱਖਾਂ ਰੁਪਏ ਖ਼ਰਚ ਕੇ ਇਲਾਜ ਕਰਵਾਇਆ ਅਤੇ 2019 ਵਿਚ ਆਬੂਧਾਬੀ ਵਿਚ ਹੋਣ ਵਾਲੀਆਂ ਉਲੰਪਿਕ ਵਿਚ ਜਿੱਤ ਦਰਜ ਕਰਨ ਦੀ ਹੱਲਾਸ਼ੇਰੀ ਦਿੰਦਿਆਂ ਸਾਈਕਲ ਵੀ ਦਿੱਤੀ ਗਈ ਸੀ | ਰਾਜਵੀਰ ਦੀ ਮਾਤਾ ਨੇ ਪੁੱਤ ਦੇ ਇਲਾਜ ਲਈ ਗਹਿਣੇ ਵੀ ਵੇਚ ਦਿੱਤੇ ਅਤੇ ਤਿੰਨ ਲੱਖ ਇਲਾਜ ਦੇ ਖਰਚੇ ਪ੍ਰੰਤੂ ਰਾਜਵੀਰ ਸੁਪਨੇ ਮਨ ਵਿਚ ਲੈ ਕੇ ਚਲਾ ਗਿਆ |
ਲੁਧਿਆਣਾ, 15 ਜਨਵਰੀ (ਸਲੇਮਪੁਰੀ)-ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ, ਪਰ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਪੀੜ੍ਹਤਾਂ ਦੀ ਗਿਣਤੀ ਵਿਚ ਕੁੱਝ ਕਮੀ ਆਈ ਸੀ, ...
ਲੁਧਿਆਣਾ, 15 ਜਨਵਰੀ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਜਥੇਬੰਦੀ ਪੀ.ਏ.ਯੂ. ਟੀਚਰਜ਼ ਐਸੋਸੀਏਸ਼ਨ ਦੇ ਆਹੁਦੇਦਾਰਾਂ ਦੀ ਚੋਣ ਅੱਜ ਨੇਪਰੇ ਚੜ ਗਈ ਹੈ, ਐਸੋਸੀਏਸ਼ਨ ਦੇ 15 ਆਹੁਦਿਆਂ ਲਈ 29 ਉਮੀਦਵਾਰ ਮੈਦਾਨ ਵਿਚ ਸਨ | ...
ਲੁਧਿਆਣਾ, 15 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਚੰਦਰਲੋਕ ਕਾਲੋਨੀ ਵਿਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖਤ ...
ਲੁਧਿਆਣਾ, 15 ਜਨਵਰੀ (ਪੁਨੀਤ ਬਾਵਾ)-ਫੈਡਰੇਸ਼ਨ ਆਫ਼ ਇੰਡਸਟ੍ਰੀਅਲ ਐਾਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫ਼ਿਕੋ) ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਅਤੇ ਸੀਨੀਅਰ ਮੀਤ ਪ੍ਰਧਾਨ ਮਨਜਿੰਦਰ ਸਿੰਘ ਸਚਦੇਵਾ ਨੇ ਵੈਟ ਰਿਫੰਡ ਵਿਚ ਓ. ਟੀ. ਐਸ. ਵਾਂਗ ਕੈਪਟਨ ਅਮਰਿੰਦਰ ਸਿੰਘ ...
ਲੁਧਿਆਣਾ, 15 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿਧ ਕਾਰੋਬਾਰੀ ਅਤੇ ਸਵਰਨਕਾਰ ਸੰਘ ਲੁਧਿਆਣਾ ਦੇ ਪ੍ਰਧਾਨ ਪਿ੍ੰਸ ਬੱਬਰ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਨਿਰੋਏ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ 'ਤੇ ਯਤਨ ਕਰਨਾ ਅਤਿ ਹੀ ਜ਼ਰੂਰੀ ਹੈ, ਤਾਂ ਜੋ ਸਮਾਜ ...
ਲੁਧਿਆਣਾ, 15 ਜਨਵਰੀ (ਕਵਿਤਾ ਖੁੱਲਰ)-ਮੁਸਲਮਾਨ ਭਾਈਚਾਰੇ ਵੱਲੋਂ ਵਾਰਡ 84 'ਚ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਭਾਵਾਧਸ ਦੇ ਰਾਸ਼ਟਰੀ ਯੂਥ ਵਿੰਗ ਦੇ ਪ੍ਰਧਾਨ ਲਵ ਦ੍ਰਾਵਿੜ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਇਸ ਮੌਕੇ ਸ੍ਰੀ ਦ੍ਰਾਵਿੜ ਨੇ ਕਿਹਾ ...
ਲੁਧਿਆਣਾ, 15 ਜਨਵਰੀ (ਕਵਿਤਾ ਖੁੱਲਰ)-ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਦੇ ਨਾਲ ਕੀਤੀਆਂ ਜਾ ਰਹੀਆਂ ਬੇਨਤੀਜਾ ਮੀਟਿੰਗਾਂ ਰਾਹੀਂ ਅੰਦੋਲਨਕਾਰੀਆਂ ਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਪਾਰੀ ਵਰਗ ਦੇ ਆਗੂ ਮਨਪ੍ਰੀਤ ...
ਲੁਧਿਆਣਾ, 15 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਗਾਂਜਾ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ...
ਲੁਧਿਆਣਾ, 15 ਜਨਵਰੀ (ਪੁਨੀਤ ਬਾਵਾ)-ਵਿਸ਼ਵਕਰਮਾ ਇੰਡਸਟਰੀਜ਼ ਦੀ ਨਵੀਂ ਸਨਅਤੀ ਇਕਾਈ ਨੰਦਪੁਰੀ ਇੰਡਸਟਰੀਜ਼ (ਈ -579, ਫੇਜ਼-7 ਫੋਕਲ ਪੁਆਇੰਟ ਲੁਧਿਆਣਾ) ਦਾ ਨੀਂਹ ਪੱਥਰ ਰੱਖਿਆ ਗਿਆ | ਉਦਘਾਟਨ ਵਿਚ ਅੰਤਰਰਾਸ਼ਟਰੀ ਅਤੇ ਘਰੇਲੂ ਪ੍ਰਤੀਨਿਧੀਆਂ ਤੋਂ ਇਲਾਵਾ ਉਦਘਾਟਨ ...
ਲਾਡੋਵਾਲ, 15 ਜਨਵਰੀ (ਬਲਬੀਰ ਸਿੰਘ ਰਾਣਾ)-ਦੇਸ਼ ਦੇ ਅੰਨਦਾਤਾ ਕਿਸਾਨ ਦੇ ਉਪਰ ਜੇਕਰ ਕੇਂਦਰ ਸਰਕਾਰ ਨੇ ਕੋਈ ਔਖੀ ਘੜੀ ਲਿਆਂਦੀ ਹੈ ਤਾਂ ਇਨਸਾਨੀਅਤ ਦੇ ਨਾਤੇ ਹਰ ਇਕ ਇਨਸਾਨ ਦਾ ਮੁੱਢਲਾ ਫਰਜ਼ ਬਣਦਾ ਹੈ ਕਿ ਉਹ ਕਿਸਾਨਾਂ ਦਾ ਸਾਥ ਦੇਣ | ਇਹ ਵਿਚਾਰ ਸਾਬਕਾ ਸਰਪੰਚ ...
ਲੁਧਿਆਣਾ, 15 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਸੀ.ਆਈ.ਏ. ਇੰਚਾਰਜ ਬਣ ਕੇ ਲੋਕਾਂ ਨਾਲ ਠੱਗੀ ਕਰਨ ਵਾਲੇ ਲੱਕੜ ਵਪਾਰੀ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਂਚ ਅਧਿਕਾਰੀ ਪ੍ਰਭਜੀਤ ਸਿੰਘ ਨੇ ਦੱਸਿਆ ਕਿ ...
ਲੁਧਿਆਣਾ, 15 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ 3 ਦੇ ਘੇਰੇ ਅੰਦਰ ਪੈਂਦੇ ਇਲਾਕੇ ਧਰਮਪੁਰਾ ਦੇ ਮੁਹੱਲਾ ਜੱਟਾਂ ਵਾਲੀ ਗਲੀ ਵਿਚ ਲੋਹੜੀ ਮੌਕੇ ਹਵਾ ਵਿਚ ਅੰਨ੍ਹੇਵਾਹ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਪੁਲਿਸ ਨੇ 15 ਨੌਜਵਾਨਾਂ ਖ਼ਿਲਾਫ਼ ਕੇਸ ਦਰਜ ...
ਲੁਧਿਆਣਾ, 15 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 10 ਅਧੀਨ ਪੈਂਦੇ ਨਿਊ ਸੁਭਾਸ਼ ਨਗਰ ਵਿਚ ਸੀਵਰੇਜ ਲਾਈਨ ਵਿਛਾਉਣ ਲਈ ਬਿਨ੍ਹਾਂ ਮਨਜ਼ੂਰੀ ਸੜਕ ਪੁੱਟਣ ਵਾਲੇ ਇਕ ਹੌਜਰੀ ਵਪਾਰੀ ਨੂੰ ਓ ਐਾਡ ਐਮ ਸੈਲ ਵਲੋਂ 80528 ਰੁਪਏ ਕੀਤਾ ਜੁਰਮਾਨਾ ਵਸੂਲਣ ਲਈ ਨੋਟਿਸ ਭੇਜਣ ...
ਲੁਧਿਆਣਾ, 15 ਜਨਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਹਿਬ ਏ ਕਮਾਲ, ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ...
ਲੁਧਿਆਣਾ, 15 ਜਨਵਰੀ (ਪੁਨੀਤ ਬਾਵਾ)-ਸਥਾਨਕ ਬਚਤ ਭਵਨ ਵਿਖੇ ਜ਼ਿਲ੍ਹਾ ਲੁਧਿਆਣਾ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਇਕ ਮਹੀਨਾਵਾਰ ਮੀਟਿੰਗ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਹੋਈ | ਜਿਸ ਵਿਚ ਉਨ੍ਹਾਂ ਨੇ ਵੱਖ-ਵੱਖ ...
ਡੇਹਲੋਂ, 15 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਬਲਾਕ ਡੇਹਲੋਂ ਦੇ ਪਿੰਡ ਮੁਕੰਦਪੁਰ ਦੇ ਮੌਜੂਦਾ ਸਰਪੰਚ ਦਲਜੀਤ ਸਿੰਘ ਨੂੰ ਪੰਚਾਇਤ ਵਿਭਾਗ ਦੇ ਡਾਇਰੈਕਟਰ ਵਲੋਂ ਪੰਚਾਇਤੀ ਕੰਮਾਂ ਵਿਚ ਦੋ ਟੋਭਿਆਂ ਦੀ ਸਫ਼ਾਈ ਸਮੇਂ ਪੁੱਟੀ ਮਿੱਟੀ ਵਿਚ ਵੱਡੀ ਪੱਧਰ 'ਤੇ ਕੀਤੀਆਂ ...
ਲੁਧਿਆਣਾ, 15 ਜਨਵਰੀ (ਕਵਿਤਾ ਖੁੱਲਰ)-ਰੈਜੀਡੈਂਟ ਵੈਲਫੇਅਰ ਸੁਸਾਇਟੀ ਮਾਡਲ ਟਾਊਨ ਐਕਸਟੈਨਸ਼ਨ ਦੇ ਪ੍ਰਧਾਨ ਸੁਰਿੰਦਰ ਸਿੰਘ ਮੱਕੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ...
ਲੁਧਿਆਣਾ, 15 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਪੰਜਾਬ ਦੇ ਗੁਆਂਢੀ ਸੂਬਿਆਂ ਵਿਚ ਬਰਫਬਾਰੀ ਹੋਣ ਕਾਰਨ ਸਰਦੀ ਦਾ ਜ਼ੋਰ ਵੱਧ ਗਿਆ ਹੈ ਅਤੇ ਤਾਪਮਾਨ ਕਾਫੀ ਹੇਠਾਂ ਆ ਜਾਣ ਕਾਰਨ ਲੋਕ ਵੱਖ-ਵੱਖ ਤਰੀਕਿਆਂ ਰਾਹੀਂ ਆਪਣਾ ਬਚਾਅ ਕਰਦੇ ਹੋਏ ਨਜ਼ਰ ਆ ਰਹੇ ਹਨ ਅਤੇ ਲੋਕਾਂ ਵਲੋਂ ...
ਲੁਧਿਆਣਾ, 15 ਜਨਵਰੀ (ਕਵਿਤਾ ਖੁੱਲਰ)-ਟੁੱਟੀ ਗੰਢਣਹਾਰ ਦੇ ਇਤਿਹਾਸ ਨੂੰ ਬਿਆਨ ਕਰਦਾ ਮਾਘੀ ਦਾ ਤਿਉਹਾਰ ਜਿੱਥੇ ਸਾਨੂੰ ਚਾਲੀ ਮੁਕਤਿਆਂ ਦੀ ਸ਼ਹਾਦਤ ਨੂੰ ਯਾਦ ਕਰਵਾਉਂਦਾ ਹੈ ਉੱਥੇ ਸਾਨੂੰ ਦੇਸ਼, ਕੌਮ ਪ੍ਰਤੀ ਆਪਾਂ ਵਾਰਨ ਦੀ ਭਾਵਨਾ ਨੂੰ ਦਿ੍ੜ ਕਰਵਾਉਂਦਾ ਹੈ | ਆਉ, ...
ਲੁਧਿਆਣਾ, 15 ਜਨਵਰੀ (ਅਮਰੀਕ ਸਿੰਘ ਬੱਤਰਾ)-ਰਾਜ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪਾਬੰਦੀਸ਼ੁਦਾ ਪਲਾਸਟਿਕ ਦੇ ਕੈਰੀਬੇਗਸ ਅਤੇ ਥਰਮੋਕੋਲ ਤੋਂ ਬਣੇ ਸਮਾਨ ਵਿਰੁੱਧ ਨਗਰ ਨਿਗਮ ਪ੍ਰਸ਼ਾਸਨ ਵਲੋਂ 18 ਜਨਵਰੀ ਸੋਮਵਾਰ ਤੋਂ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਜਿਸ ਤਹਿਤ ...
ਲੁਧਿਆਣਾ, 15 ਜਨਵਰੀ (ਕਵਿਤਾ ਖੁੱਲਰ)-ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਸਾਬਕਾ ਕੌਾਸਲਰ ਤਰਸੇਮ ਸਿੰਘ ਭਿੰਡਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਸੰਘਰਸ਼ ਨੂੰ ਤਾਰੋਪੀਡਾ ਕਰਨ ਲਈ ਹਰ ਹੱਥਕੰਡਾ ਅਪਣਾ ਰਹੀ ਹੈ ਪਰੰਤੂ ਪੰਜਾਬ ਅਤੇ ਹਰਿਆਣਾ ਤੋਂ ...
ਲੁਧਿਆਣਾ, 15 ਜਨਵਰੀ (ਕਵਿਤਾ ਖੁੱਲਰ)-ਇੰਟਕ ਦੇ ਪ੍ਰਧਾਨ ਸਵਰਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਿਸ਼ਵਾਸ਼ਘਾਤ ਨਾ ਕਰੇ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦਾ ਜ਼ਮੀਨ ਅਸਮਾਨ ਦਾ ...
ਲੁਧਿਆਣਾ, 15 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਮਤਰੇਈ ਧੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਪਿਉ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜ੍ਹਤ ਬੱਚੀ ਦੀ ਮਾਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ...
ਲੁਧਿਆਣਾ, 15 ਜਨਵਰੀ (ਸਲੇਮਪੁਰੀ)-ਪੰਜਾਬ ਸਿਹਤ ਵਿਭਾਗ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸਤੀਸ਼ ਕੁਮਾਰ ਸਚਦੇਵਾ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਭਵਨ ਲੁਧਿਆਣਾ ਵਿਖੇ ਹੋਈ | ਇਸ ਮੌਕੇ ਮੀਟਿੰਗ ਦੀ ਸ਼ੁਰੂਆਤ ਵਿਚ ਕਿਸਾਨੀ ...
ਲੁਧਿਆਣਾ, 15 ਜਨਵਰੀ (ਸਲੇਮਪੁਰੀ)-ਪਿਛਲੇ ਦਿਨੀਂ ਢੰਡਾਰੀ ਸਥਿਤ ਸਮਸ਼ਾਨ ਘਾਟ ਅਤੇ ਰੋਜ਼ ਗਾਰਡਨ ਵਿਚ ਤਿੰਨ ਮਿ੍ਤਕ ਪੰਛੀ ਪਾਏ ਗਏ ਸਨ, ਦੀ ਜਾਂਚ ਕਰਨ ਲਈ ਐਨ. ਆਰ. ਡੀ. ਡੀ. ਐਲ. ਜਲੰਧਰ ਨਮੂਨੇ ਭੇਜੇ ਗਏ ਸਨ ਦੀ ਰਿਪੋਰਟ ਪ੍ਰਾਪਤ ਹੋ ਗਈ ਹੈ, ਜਿਸ ਅਨੁਸਾਰ ਪੰਛੀਆਂ ਦੀ ਮੌਤ ...
ਲੁਧਿਆਣਾ, 15 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦਯਾਨੰਦ ਹਸਪਤਾਲ ਵਿਚ ਸੁਰੱਖਿਆ ਮੈਨੇਜਰ ਦਾ ਲੈਪਟਾਪ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਮਾਮਲੇ ਵਿੱਚ ਸੁਮਨ ਕੁਮਾਰ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ...
ਲੁਧਿਆਣਾ, 15 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਹੈਰੋਇਨ ਦੀ ਤਸਕਰੀ ਕਰਨ ਵਾਲੇ ਨਗਰ ਨਿਗਮ ਮੁਲਾਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲੀਸ ਨੇ ਉਸ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਵੀ ਬਰਾਮਦ ਕੀਤੀ ਹੈ | ...
ਲੁਧਿਆਣਾ, 15 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਦਰ ਦੀ ਪੁਲਿਸ ਨੇ ਨਾਜਾਇਜ਼ ਪਿਸਤੌਲ ਸਮੇਤ ਇਕ ਜਿੰਮੀਦਾਰ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਗੁਰਦੀਪ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ...
ਲੁਧਿਆਣਾ, 15 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੰਗਣਵਾਲ ਦੀ ਅੰਮਿ੍ਤਸਰੀ ਕਲੋਨੀ ਵਿਚ ਛੱਤ ਤੋਂ ਡਿੱਗਣ ਕਾਰਨ ਇਕ ਬਜ਼ੁਰਗ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਸ਼ਾਮ ਨਾਰਾਇਣ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 62 ਸਾਲ ਦੇ ਕਰੀਬ ਸੀ, ਜਦਕਿ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX