ਤਾਜਾ ਖ਼ਬਰਾਂ


ਗੁਰੂਹਰਸਹਾਏ ਕਤਲ ਕੇਸ ਦੀ ਗੁੱਥੀ ਸੁਲਝੀ, ਪੰਜ ਦੋਸ਼ੀ ਕਾਬੂ, ਹਥਿਆਰ ਬਰਾਮਦ
. . .  9 minutes ago
ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਪੁਲਿਸ ਵੱਲੋਂ 14 ਅਪ੍ਰੈਲ ਨੂੰ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਪੰਜੇ ਕੇ ਉਤਾੜ ਵਿਖੇ ਹੋਏ ਕਤਲ ਦੇ ਮਾਮਲੇ ਵਿਚ...
ਕੋਰੋਨਾ ਕਾਰਨ ਦਿੱਲੀ ਦੇ ਵਿਗੜੇ ਹਾਲਾਤ, ਕੇਜਰੀਵਾਲ ਨੇ ਮੋਦੀ ਨੂੰ ਮਦਦ ਦੀ ਕੀਤੀ ਅਪੀਲ
. . .  16 minutes ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਵਿਚ ਕੋਰੋਨਾ ਦੇ ਬੇਕਾਬੂ ਹੋਏ ਹਾਲਾਤ ਨੂੰ ਮੁੱਖ ਰੱਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਦਿੱਲੀ ਦੀ ਮਦਦ ਲਈ ਅਪੀਲ...
ਬਾਰਦਾਨੇ ਦੀ ਘਾਟ ਤੇ ਕਣਕ ਦੀ ਖ਼ਰੀਦ ਘੱਟ ਹੋਣ ਕਾਰਨ ਕਿਸਾਨ ਪ੍ਰੇਸ਼ਾਨ
. . .  31 minutes ago
ਮੰਡੀ ਲਾਧੂਕਾ (ਫਾਜ਼ਿਲਕਾ), 18 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ) - ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਤਾਂ ਸ਼ੁਰੂ ਕਰ ਦਿੱਤੀ ਗਈ ਹੈ ਪਰ ਬਾਰਦਾਨਾ ਨਾ ਮਿਲਣ ਕਾਰਨ ਅਤੇ ਖ਼ਰੀਦ ਏਜੰਸੀਆਂ ਵਲੋਂ ਬਹੁਤ ਘੱਟ ਖ਼ਰੀਦ ਲਿਖਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣਾ ਪੈ ਰਿਹਾ ਹੈ। ਜਦੋਂ ਦਾਣਾ ਮੰਡੀ ਚੱਕ ਖੇੜੇ ਵਾਲਾ (ਜੈਮਲਵਾਲਾ)...
ਅੱਗ ਨਾਲ ਸਾਢੇ 10 ਏਕੜ ਖੜ੍ਹੀ ਕਣਕ ਸੜਕੇ ਹੋਈ ਸੁਆਹ
. . .  50 minutes ago
ਠੱਠੀ ਭਾਈ (ਮੋਗਾ), 18 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਮੋਗਾ ਜ਼ਿਲ੍ਹੇ ਦੇ ਪਿੰਡ ਢਿਲਵਾਂ ਵਾਲਾ ਵਿਖੇ ਕਣਕ ਨੂੰ ਅੱਗ ਲੱਗਣ ਕਾਰਨ ਲਗਭਗ ਸਾਢੇ 10 ਏਕੜ ਖੜ੍ਹੀ ਕਣਕ ਸੜ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਲੱਗਣ ਕਾਰਨ ਇਕ ਗ਼ਰੀਬ ਕਿਸਾਨ ਅਜਮੇਰ ਸਿੰਘ ਵਾਸੀ ਪਿੰਡ ਥਰਾਜ ਜੋ ਠੇਕੇ 'ਤੇ...
ਆਈ.ਪੀ.ਐਲ. 2021 : ਬੈਂਗਲੁਰੂ ਨੇ ਜਿੱਤੀ ਟਾਸ, ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  56 minutes ago
 
ਮਹਾਂ ਰੈਲੀ ਵਿਚ ਵੱਡੀ ਪੱਧਰ 'ਤੇ ਕਿਸਾਨਾਂ ਮਜ਼ਦੂਰਾਂ ਵਲੋਂ ਸ਼ਮੂਲੀਅਤ
. . .  49 minutes ago
ਅੰਮ੍ਰਿਤਸਰ, 18 ਅਪ੍ਰੈਲ (ਹਰਮਿੰਦਰ ਸਿੰਘ) - ਕਿਸਾਨਾਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਸੰਬੋਧਨ ਕਰਦੇ ਕਿਸਾਨ ਆਗੂਆਂ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ...
ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼ 1 ਤੇ ਫ਼ੇਜ਼ 2 ਵਿਚ ਮੁਕੰਮਲ ਲਾਕਡਾਊਨ ਦੇ ਨਿਰਦੇਸ਼
. . .  about 1 hour ago
ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ) - ਕੋਰੋਨਾ ਪਾਜ਼ੀਟਿਵ ਦੇ ਮਾਮਲੇ ਵਧਣ ਕਰਕੇ ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼-1 ਅਤੇ ਅਰਬਨ ਅਸਟੇਟ ਦੁੱਗਰੀ ਫ਼ੇਜ਼-2 ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ...
ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਅਤੇ ਨੀਲ ਨਿਤਿਨ ਮੁਕੇਸ਼ ਕੋਰੋਨਾ ਪਾਜ਼ੀਟਿਵ
. . .  about 1 hour ago
ਨਵੀਂ ਦਿੱਲੀ, 18 ਅਪ੍ਰੈਲ - ਬਾਲੀਵੁੱਡ ਦੇ ਕਈ ਸਟਾਰ ਕੋਰੋਨਾ ਤੋਂ ਪੀੜਤ ਹੋ ਗਏ ਹਨ। ਇਸ ਵਿਚਕਾਰ ਅਰਜੁਨ ਰਾਮਪਾਲ ਤੇ ਨੀਲ ਨਿਤਿਨ ਮੁਕੇਸ਼ ਵੀ ਕੋਰੋਨਾ ਪਾਜ਼ੀਟਿਵ...
ਮੰਡੀਆਂ ਵਿਚ ਬਾਰਦਾਨੇ ਦੀ ਕੋਈ ਕਮੀ ਨਹੀਂ - ਭਰਤ ਭੂਸ਼ਨ ਆਸ਼ੂ
. . .  about 2 hours ago
ਲੁਧਿਆਣਾ, 18 ਅਪ੍ਰੈਲ - ਮੰਡੀਆਂ ਵਿਚ ਬਾਰਦਾਨੇ ਦੀ ਕਮੀ ਦੀਆਂ ਸ਼ਿਕਾਇਤਾਂ ਵਿਚਕਾਰ ਪੰਜਾਬ ਦੇ ਫੂਡ ਸਪਲਾਈ ਮੰਤਰੀ ਭਰਤ ਭੂਸ਼ਨ ਆਸ਼ੂ ਨੇ ਕਿਹਾ ਹੈ ਕਿ ਮੰਡੀਆਂ ਵਿਚ ਬਾਰਦਾਨੇ ਦੀ ਕਮੀ...
ਸਰਬੱਤ ਦਾ ਭਲਾ ਟਰੱਸਟ ਜੇਲ੍ਹਾਂ 'ਚ ਖੋਲ੍ਹੇਗਾ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ
. . .  about 3 hours ago
ਅੰਮ੍ਰਿਤਸਰ,18 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ )- ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤਿਆਂ ਆਪਣੀ ਜੇਬ ਵਿਚੋਂ ਹੀ ਹਰ ਸਾਲ ਕਰੋੜਾਂ ਰੁਪਏ ਖ਼ਰਚ ਕਰ ਕੇ ਦੇਸ਼ ਵਿਦੇਸ਼ ਅੰਦਰ ਲੋੜਵੰਦਾਂ ਦੀ ਔਖੇ ਵੇਲੇ ਬਾਂਹ...
ਹਲਕਾ ਰਾਜਾਸਾਂਸੀ ਤੋਂ ਸੈਂਕੜੇ ਕਿਸਾਨ ਮਹਾਂ ਰੈਲੀ ਲਈ ਹੋਏ ਰਵਾਨਾ
. . .  about 3 hours ago
ਲੋਪੋਕੇ, 18 ਅਪ੍ਰੈਲ ( ਗੁਰਵਿੰਦਰ ਸਿੰਘ ਕਲਸੀ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਾਣਾ ਮੰਡੀ ਭਗਤਾ ਵਾਲਾ ਵਿਖੇ ਕਰਵਾਈ ਜਾ ਰਹੀ ਮਹਾਂ ਰੈਲੀ ਵਿਚ...
ਕੋਰੋਨਾ ਕਾਰਨ ਪੱਛਮੀ ਬੰਗਾਲ ਵਿਚ ਰਾਹੁਲ ਨੇ ਰੱਦ ਕੀਤੀਆਂ ਆਪਣੀਆਂ ਚੋਣ ਰੈਲੀਆਂ, ਦੂਸਰਿਆ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਆ
. . .  about 3 hours ago
ਨਵੀਂ ਦਿੱਲੀ, 18 ਅਪ੍ਰੈਲ - ਕੋਰੋਨਾ ਲਾਗ ਦੇ ਵੱਧ ਰਹੇ ਮਾਮਲਿਆਂ ਵਿਚਕਾਰ ਕਾਂਗਰਸ ਦੇ ਮੁੱਖ ਲੀਡਰ ਤੇ ਸਟਾਰ ਪ੍ਰਚਾਰਕ ਰਾਹੁਲ ਗਾਂਧੀ ਨੇ ਬੰਗਾਲ ਵਿਚ ਆਪਣੀਆਂ ਚੋਣ ਰੈਲੀਆਂ ਰੱਦ ਕਰਨ ਦਾ...
ਸੈਂਕੜੇ ਕਿਸਾਨ ਤੇ ਮਜ਼ਦੂਰ ਦਿੱਲੀ ਦੇ ਬਾਰਡਰ 'ਚ ਧਰਨੇ 'ਚ ਸ਼ਾਮਲ ਹੋਣ ਲਈ ਰਵਾਨਾ
. . .  about 4 hours ago
ਚੋਗਾਵਾਂ, 18 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਬਲਾਕ ਚੋਗਾਵਾਂ ਦੇ ਪ੍ਰਧਾਨ ਪ੍ਰਗਟ ਸਿੰਘ, ਮੇਜਰ ਸਿੰਘ, ਯੂਥ ਵਿੰਗ ਦੇ ਪ੍ਰਧਾਨ...
ਹੁਣ ਕੋਰੋਨਾ ਦੀ ਨਵੀਂ ਲਹਿਰ ਕਾਰਨ ਜੇ.ਈ.ਈ. ਮੇਨ 2021 ਪ੍ਰੀਖਿਆ ਮੁਲਤਵੀ
. . .  about 1 hour ago
ਨਵੀਂ ਦਿੱਲੀ, 18 ਅਪ੍ਰੈਲ - ਦੇਸ਼ ਵਿਚ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਟੈਸਟਿੰਗ ਏਜੰਸੀ ਐਨ.ਟੀ.ਏ. ਨੇ ਜੇ.ਈ.ਈ. ਮੇਨ 2021 ਅਪ੍ਰੈਲ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ...
ਦਰਦਨਾਕ ਸੜਕ ਹਾਦਸੇ 'ਚ 52 ਸਾਲਾ ਔਰਤ ਦੀ ਮੌਤ
. . .  about 5 hours ago
ਮੁਕੰਦਪੁਰ, 18 ਅਪ੍ਰੈਲ (ਸੁਖਜਿੰਦਰ ਸਿੰਘ ਬਖਲੌਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਮੇਨ ਸੜਕ 'ਤੇ ਤਲਵੰਡੀ ਫੱਤੂ ਨਹਿਰ ਦੇ ਨਜ਼ਦੀਕ ਟਰੱਕ ਤੇ ਮੋਟਰ ਸਾਈਕਲ ਦੀ ਟੱਕਰ 'ਚ ਇਕ 52 ਸਾਲਾ...
ਬਿਜਲੀ ਦੀਆਂ ਕੇਬਲ ਤੇ ਤਾਰਾਂ ਵਿਚ ਫਸਿਆ ਟਰੱਕ, ਆਵਾਜਾਈ ਠੱਪ, ਵੱਡਾ ਹਾਦਸਾ ਹੋਣੋਂ ਟਲਿਆ
. . .  about 5 hours ago
ਖਰੜ, 18 ਅਪ੍ਰੈਲ (ਗੁਰਮੁੱਖ ਸਿੰਘ ਮਾਨ) - ਖਰੜ ਲਾਡਰਾ ਸੜਕ 'ਤੇ ਬਿਜਲੀ ਦੀਆਂ ਸਪਲਾਈ ਵਾਲੀਆਂ ਕੇਬਲ ਅਤੇ ਤਾਰਾਂ ਇਕ ਵੱਡੇ ਟਰੱਕ ਵਿਚ ਫਸ ਗਈਆਂ। ਜਿਸ ਕਾਰਨ ਸਥਾਨਕ ਰੋਡ 'ਤੇ ਆਵਾਜਾਈ ਮੁਕੰਮਲ ਰੂਪ ਵਿਚ ਬੰਦ ਹੋ ਗਈ। ਪਾਵਰਕਾਮ ਦੀ ਟੀਮ ਮੌਕੇ 'ਤੇ...
ਬੀ.ਐਸ.ਐਫ. ਨੇ ਹਿੰਦ-ਪਾਕਿ ਸਰਹੱਦ ਤੋਂ ਫੜੀ 11 ਕਰੋੜ ਦੀ ਹੈਰੋਇਨ
. . .  about 5 hours ago
ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਸੀਮਾ ਸੁਰੱਖਿਆ ਬਲ ਦੀ 29 ਬਟਾਲੀਅਨ ਨੇ ਹਿੰਦ-ਪਾਕਿ ਸਰਹੱਦ ਤੋਂઠਦੋ ਕਿੱਲੋ ਡੇਢ ਸੌ ਗਰਾਮ ਹੈਰੋਇਨ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ...
ਭਾਰਤ ਵਿਚ ਨਿੱਤ ਨਵੇਂ ਬਣ ਰਹੇ ਕੋਰੋਨਾ ਦੇ ਰਿਕਾਰਡ, ਪ੍ਰਧਾਨ ਮੰਤਰੀ ਵਾਰਾਨਸੀ ਦੀ ਸਥਿਤੀ ਦਾ ਅੱਜ ਲੈਣਗੇ ਜਾਇਜ਼ਾ
. . .  about 6 hours ago
ਨਵੀਂ ਦਿੱਲੀ, 18 ਅਪ੍ਰੈਲ - ਭਾਰਤ ਵਿਚ ਕੋਰੋਨਾ ਦੀ ਨਵੀਂ ਲਹਿਰ ਕਾਰਨ ਪਿਛਲੇ 24 ਘੰਟਿਆਂ ਵਿਚ ਰਿਕਾਰਡ 2 ਲੱਖ 61 ਹਜ਼ਾਰ 500 ਨਵੇਂ ਮਾਮਲੇ ਦਰਜ ਹੋਏ ਹਨ ਅਤੇ 1501 ਮੌਤਾਂ ਦਰਜ ਕੀਤੀਆਂ ਗਈਆਂ ਹਨ...
ਕੁੰਭ ਮੇਲੇ ਵਿਚ ਗਏ ਦਿੱਲੀ ਵਾਸੀਆਂ ਲਈ ਕੇਜਰੀਵਾਲ ਸਰਕਾਰ ਵਲੋਂ ਵਿਸ਼ੇਸ਼ ਹਦਾਇਤਾਂ
. . .  about 7 hours ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਸਰਕਾਰ ਵਲੋਂ ਉਨ੍ਹਾਂ ਦਿੱਲੀ ਵਾਸੀਆਂ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ 4 ਅਪ੍ਰੈਲ ਤੋਂ ਹਰਿਦੁਆਰ ਵਿਖੇ ਕੁੰਭ ਮੇਲੇ ਵਿਚ ਗਏ, ਉਨ੍ਹਾਂ ਨੂੰ ਆਪਣੇ ਵੇਰਵੇ ਦਿੱਲੀ ਸਰਕਾਰ ਦੇ ਪੋਰਟਲ ਵਿਚ ਜਮਾਂ ਕਰਾਉਣ ਲਈ...
ਹਸਪਤਾਲ ਵਿਚ ਅੱਗ ਲੱਗਣ ਕਾਰਨ 5 ਮਰੀਜ਼ਾਂ ਦੀ ਮੌਤ
. . .  about 7 hours ago
ਰਾਏਪੁਰ, 18 ਅਪ੍ਰੈਲ - ਛਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਪਚਪੇੜੀ ਨਾਕਾ ਦੇ ਕੋਲ ਸਥਿਤ ਰਾਜਧਾਨੀ ਹਸਪਤਾਲ ਵਿਚ ਅੱਗ ਲੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਇਸ ਹਸਪਤਾਲ...
ਕਰਤਾਰਪੁਰ ਥਾਣੇ ਵਿਚ ਚੋਰੀ ਦੇ ਦੋਸ਼ ਵਿਚ ਫੜੇ ਨੌਜਵਾਨ ਨੇ ਲਿਆ ਫਾਹਾ
. . .  about 7 hours ago
ਜਲੰਧਰ, 18 ਅਪ੍ਰੈਲ - ਕਰਤਾਰਪੁਰ ਥਾਣਾ ਦੀ ਪੁਲਿਸ ਵਲੋਂ ਚੋਰੀ ਦੇ ਦੋਸ਼ ਵਿਚ ਇਕ ਨੌਜਵਾਨ ਨੂੰ ਹਿਰਾਸਤ ਵਿਚ ਲਿਆ ਸੀ ਜਿਸ ਨੇ ਥਾਣਾ ਕਰਤਾਰਪੁਰ ਦੀ ਹਵਾਲਾਤ ਵਿਚ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ...
ਇੰਡੀਆਨਾ ਗੋਲੀਬਾਰੀ 'ਚ ਮਾਰੇ ਗਏ ਵਿਅਕਤੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ
. . .  about 8 hours ago
ਸਿਆਟਲ, 18 ਅਪ੍ਰੈਲ - ਅਮਰੀਕਾ ਦੇ ਇੰਡਅਨ ਐਪਲਸ ਵਿਖੇ ਇਕ ਸਿਰਫਿਰੇ 19 ਸਾਲਾ ਗੋਰੇ ਵਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਵਿਚ 8 ਵਿਅਕਤੀ ਮਾਰੇ ਗਏ ਸਨ ਜਿਨ੍ਹਾਂ ਵਿਚ...
ਅੱਜ ਦਾ ਵਿਚਾਰ
. . .  about 8 hours ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ...
ਕੋਵਿਡ ਮਰੀਜ਼ਾਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ 'ਤੇ ਮੋਦੀ ਨੇ ਕੀਤੀ ਮੀਟਿੰਗ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਮਾਘ ਸੰਮਤ 552
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਰੂਪਨਗਰ

ਸਿੱਖ ਵਿਦਵਾਨ ਭਾਈ ਹਰਸਿਮਰਨ ਸਿੰਘ ਦੀ 14ਵੀਂ ਕਿਤਾਬ ਦਾ ਹੋਇਆ ਲੋਕ ਅਰਪਣ

ਸ੍ਰੀ ਅਨੰਦਪੁਰ ਸਾਹਿਬ, 15 ਜਨਵਰੀ (ਜੇ. ਐੱਸ. ਨਿੱਕੂਵਾਲ/ ਕਰਨੈਲ ਸਿੰਘ ਸੈਣੀ)-ਧਾਰਮਿਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਭਗਤ ਰਵਿਦਾਸ ਚੌਾਕ ਵਿਖੇ ਕਿਸਾਨੀ ਸੰਘਰਸ਼ ਦੀ ਸਫਲਤਾ ਦੀ ਲਈ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਵਿਚ ਪਹੁੰਚ ਕੇ ਉੱਘੇ ਸਿੱਖ ਵਿਦਵਾਨ ਭਾਈ ਹਰਸਿਮਰਨ ਸਿੰਘ ਵਲੋਂ ਲਿਖੀ ਗਈ 14ਵੀਂ ਕਿਤਾਬ ਖੇਤੀ ਸਮੱਸਿਆਵਾਂ ਦੇ ਸਥਾਈ ਹੱਲ ਲਈ ''ਬਦਲਵਾ ਵਿਕਾਸ ਮਾਡਲ'' ਨੂੰ ਲੋਕ ਅਰਪਣ ਕੀਤਾ ਗਿਆ ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋ: ਮਨਜੀਤ ਸਿੰਘ ਨੇ ਕਿਹਾ ਕਿ ਕਿਸਾਨੀ ਸੰਘਰਸ਼ ਵਿਚ ਜਿੱਥੇ ਸਾਹਿੱਤ ਦੀ ਬਹੁਤ ਵੱਡੀ ਲੋੜ ਹੈ ਉੱਥੇ ਹੀ ਭਾਈ ਹਰਸਿਮਰਨ ਸਿੰਘ ਦੁਆਰਾ ਲਿਖੀ ਇਹ ਕਿਤਾਬ ਇੱਕ ਮੀਲ ਪੱਥਰ ਸਾਬਤ ਹੋਵੇਗੀ ਕਿਉਂਕਿ ਉਨ੍ਹਾਂ ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚੋਂ ਗੁਰਬਾਣੀ ਲੈ ਕੇ ਸਮੱਸਿਆਵਾਂ ਦੇ ਹੱਲ ਲਈ ਸੇਧ ਦਿੱਤੀ ਗਈ ਹੈ ਅਤੇ ਅਰਥਚਾਰੇ ਦਾ ਢੁਕਵਾਂ ਹੱਲ ਹੈ | ਇਸ ਤੋਂ ਪਹਿਲਾਂ ਮੈਂਬਰ ਸ਼੍ਰੋਮਣੀ ਕਮੇਟੀ ਪਿ੍ੰਸੀਪਲ ਸੁਰਿੰਦਰ ਸਿੰਘ ਨੇ ਕਿਹਾ ਕਿ ਇਹ ਸਾਹਿਤ ਕਿਸਾਨੀ ਸੰਘਰਸ਼ ਲਈ ਬਹੁਤ ਹੀ ਲਾਹੇਵੰਦ ਹੋਵੇਗਾ ਜਿਸ ਨੂੰ ਪੜ੍ਹ ਕੇ ਅਸੀਂ ਸਮੇਂ ਦੇ ਹਾਣੀ ਬਣਾਂਗੇ | ਅੰਤ ਵਿਚ ਲੇਖਕ ਭਾਈ ਹਰਸਿਮਰਨ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਪਹਿਲਾਂ ਲਿਖੀਆਂ ਪੁਸਤਕਾਂ ਰਾਹੀਂ ਸਿੱਖੀ ਸਮੱਸਿਆ ਦੇ ਹੱਲ ਲਈ ਢੁਕਵੀਂ ਸੇਧ ਦੇਣ ਦਾ ਯਤਨ ਕੀਤਾ ਜਾਂਦਾ ਰਿਹਾ ਹੈ ਅਤੇ ਹੁਣ ਉਹ ਆਪਣੀ ਨਵੀਂ ਕਿਤਾਬ ਬਦਲਵਾ ਵਿਕਾਸ ਮਾਡਲ ਰਾਹੀਂ ਅਜੋਕੇ ਸਮੇਂ ਵਿਚ ਚੱਲ ਰਾਹੀਂ ਕਿਸਾਨੀ ਸਮੱਸਿਆ ਦੇ ਹੱਲ ਲਈ ਢੁਕਵਾਂ ਯਤਨ ਕੀਤਾ ਜਾ ਰਿਹਾ ਹੈ | ਉਨ੍ਹਾਂ ਅੱਗੇ ਕਿਹਾ ਕਿ ਉਹ ਕਿਸਾਨਾਂ ਨੂੰ ਜਾਗਰੂਕ ਕਰਨ ਲਈ 18 ਜਨਵਰੀ ਨੂੰ ਸਿੰਘੂ ਸਰਹੱਦ 'ਤੇ ਇਕ ਸੈਮੀਨਾਰ ਵੀ ਕਰਵਾਉਣਗੇ | ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ, ਕਿਸਾਨ ਆਗੂ ਮਨਜਿੰਦਰ ਸਿੰਘ ਬਰਾੜ, ਸਾਬਕਾ ਸਰਪੰਚ ਗੁਰਮਿੰਦਰ ਸਿੰਘ ਭੁੱਲਰ, ਜਥੇਦਾਰ ਸੰਤੋਖ ਸਿੰਘ, ਪਾਖਰ ਸਿੰਘ ਭੱਠਲ, ਨੰਬਰਦਾਰ ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਜਗਤਾਰ ਸਿੰਘ, ਮਹਿੰਦਰ ਸਿੰਘ ਭਸੀਨ, ਸਰਪੰਚ ਨਿਰੰਜਨ ਸਿੰਘ ਰਾਣਾ, ਹਰਜੀਤ ਸਿੰਘ ਅਚਿੰਤ, ਬਾਬਾ ਰਵਿੰਦਰ ਸਿੰਘ, ਪਾਲ ਸਿੰਘ, ਰਵਿੰਦਰ ਸਿੰਘ ਜੱਸਲ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |

ਜਦੋਂ ਖੋਖਰਾ ਦੇ ਖੇਡ ਮੇਲੇ 'ਚ ਹੀ ਚੱਲ ਕੇ ਆਇਆ ਸ਼ਰਾਬ ਦਾ ਠੇਕਾ

ਬੇਲਾ, 15 ਜਨਵਰੀ (ਮਨਜੀਤ ਸਿੰਘ ਸੈਣੀ)-ਇਕ ਪਾਸੇ ਪਿਛਲੇ ਦੋ ਮਹੀਨੇ ਤੋ ਦਿੱਲੀ ਸੰਘਰਸ਼ ਦੌਰਾਨ ਬਜ਼ੁਰਗ, ਔਰਤਾਂ, ਬੱਚੇ ਹੱਡ ਭੰਨਵੀਂ ਸਰਦੀ ਦੌਰਾਨ ਸੜਕਾਂ ਤੇ ਸੌਣ ਲਈ ਮਜਬੂਰ ਹਨ ਕਿਸਾਨਾਂ ਦਾ ਦਰਦ ਸਮਝਦੇ ਹੋਏ ਕਈ ਇਨਾਮੀ ਕਬੱਡੀ ਖਿਡਾਰੀਆਂ ਵਲੋਂ ਕਬੱਡੀ ...

ਪੂਰੀ ਖ਼ਬਰ »

ਵਣ ਮੰਡਲ ਅਫ਼ਸਰ, ਰੂਪਨਗਰ ਵਲੋਂ ਮਜ਼ਦੂਰਾਂ ਵਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ 'ਤੇ ਭਾਰੀ ਰੋਸ

ਰੂਪਨਗਰ, 15 ਜਨਵਰੀ (ਸਤਨਾਮ ਸਿੰਘ ਸੱਤੀ)-ਵਣ ਮੰਡਲ ਅਫ਼ਸਰ, ਰੂਪਨਗਰ ਵਲੋਂ ਮਜ਼ਦੂਰਾਂ ਦੀ ਮੰਗਾਂ ਮੰਨੀਆਂ ਗਈਆਂ ਸਨ ਪਰੰਤੂ ਹਾਲੇ ਤੱਕ ਲਾਗੂ ਨਹੀਂ ਕੀਤੀਆਂ | ਇਸ ਸੰਬੰਧ ਵਿਚ ਜਥੇਬੰਦੀ ਦਾ ਇਕ ਵਫ਼ਦ 28 ਦਸੰਬਰ 2020 ਨੂੰ ਦਫ਼ਤਰ ਵਿਚ ਸਤਵਿੰਦਰ ਸਿੰਘ ਰੇਂਜ ਅਫ਼ਸਰ ਨਾਲ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ ਤਹਿਤ ਨੌਜਵਾਨ ਵਿਰੁੱਧ ਮਾਮਲਾ ਦਰਜ

ਨੂਰਪੁਰ ਬੇਦੀ, 15 ਜਨਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਥਾਨਕ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ ਤਹਿਤ ਅਮਰੀਕ ਸਿੰਘ ਪੁੱਤਰ ਬਲਦੇਵ ਸਿੰਘ ਪਿੰਡ ਗਡ੍ਹਬਾਗਾ ਵਿਰੁੱਧ ਮਾਮਲਾ ਦਰਜ ਕੀਤਾ ਹੈ | ਲੜਕੀ ਦੇ ਪਿਤਾ ਨੇ ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਨੰਗਲ ਚੌਕ ਨੇੜੇ ਬੈਟਰੀਆਂ ਤੇ ਕਾਪਰ ਚੋਰੀ

ਰੂਪਨਗਰ, 15 ਜਨਵਰੀ (ਸਤਨਾਮ ਸਿੰਘ ਸੱਤੀ)-ਨੰਗਲ ਚੌਾਕ ਦੇ ਨੇੜੇ ਪੈਟਰੋਲ ਪੰਪ ਦੇ ਕੋਲ ਚੋਰਾਂ ਨੇ ਦੁਕਾਨ ਦੇ ਤਾਲੇ ਤੋੜ ਕੇ ਬੈਟਰੀਆਂ ਅਤੇ ਕਾਪਰ ਚੋਰੀ ਕਰ ਲਿਆ | ਚੋਰੀ ਦੀ ਘਟਨਾ ਸੰਬੰੰਧੀ ਜਾਣਕਾਰੀ ਦਿੰਦਿਆਂ ਸਟਾਰ ਆਟੋ ਇਲੈਕਟਿ੍ਕ ਵਰਕਸ਼ ਦੇ ਮਾਲਕ ਸੁਰਿੰਦਰ ਕੁਮਾਰ ...

ਪੂਰੀ ਖ਼ਬਰ »

¸ ਮਾਮਲਾ ਨਗਰ ਕੌਾਸਲ ਨੰਗਲ ਦੀਆਂ ਨਵੀਆਂ ਵੋਟਰ ਲਿਸਟਾਂ ਦਾ ¸ ਭਾਜਪਾਈਆਂ ਨੇ ਪ੍ਰਸ਼ਾਸਨ 'ਤੇ ਲਗਾਏ ਸੱਤਾਧਾਰੀ ਪਾਰਟੀ ਦੇ ਦਬਾਅ ਹੇਠ ਕਠਪੁਤਲੀ ਬਣ ਕੇ ਕੰਮ ਕਰਨ ਦੇ ਦੋਸ਼

ਨੰਗਲ,15 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਆਗਾਮੀ ਨਗਰ ਕੌਾਸਲ ਨੰਗਲ ਦੀਆਂ ਚੌਣਾਂ ਸੰਬੰਧੀ ਪ੍ਰਸ਼ਾਸਨ ਵਲੋਂ ਨਵੀਆਂ ਬਣਾਈਆਂ ਗਈਆਂ ਵੋਟਰ ਲਿਸਟਾਂ 'ਚ ਸੱਤਾਧਾਰੀ ਪਾਰਟੀ ਦੇ ਦਬਾਅ ਹੇਠ ਅਣਪਛਾਤੇ ਲੋਕਾਂ ਦੀਆਂ ਵੋਟਾਂ ਬਣਾਉਣ ਅਤੇ ਇੱਕ ਵਾਰਡ ਦੀਆਂ ਵੋਟਾਂ ਦੂਜੇ ...

ਪੂਰੀ ਖ਼ਬਰ »

40 ਮੁਕਤਿਆਂ ਨੂੰ ਸਮਰਪਿਤ ਦੂਜਾ ਵਿਰਸਾ ਸੰਭਾਲ ਗਤਕਾ ਕੱਪ ਤੇ ਮੁਕਾਬਲੇ

ਰੂਪਨਗਰ, 15 ਜਨਵਰੀ (ਸਤਨਾਮ ਸਿੰਘ ਸੱਤੀ)-ਦਸਮੇਸ਼ ਯੂਥ ਕਲੱਬ, ਗਰੀਨ ਐਵੇਨਿਊ, ਰੋਪੜ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ 40 ਮੁਕਤਿਆਂ ਨੂੰ ਸਮਰਪਿਤ ਦੂਜਾ ਵਿਰਸਾ ਸੰਭਾਲ ਗਤਕਾ ਕੱਪ ਅਤੇ ਦਸਤਾਰਬੰਦੀ, ਦੁਮਾਲਾ ਸਜਾਉਣ, ਰੰਗ ਭਰੋ, ਪੈਂਤੀ ਲਿਖੋ ਦੇ ਮੁਕਾਬਲੇ ਗੁਰਦੁਆਰਾ ...

ਪੂਰੀ ਖ਼ਬਰ »

ਕਿਸਾਨਾਂ ਨਾਲ ਨੌਵੇਂ ਦੌਰ ਦੀ ਗੱਲਬਾਤ ਅਸਫਲ ਹੋਣਾ ਮੋਦੀ ਸਰਕਾਰ ਦੀ ਨਾਲਾਇਕੀ-ਜਸਵੀਰ ਸਿੰਘ ਗੜ੍ਹੀ

ਬਲਾਚੌਰ, 15 ਜਨਵਰੀ (ਸ਼ਾਮ ਸੁੰਦਰ ਮੀਲੂ, ਦੀਦਾਰ ਸਿੰਘ ਬਲਾਚੌਰੀਆ)-ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਵਿਚ ਬਲਾਚੌਰ ਵਿਖੇ ਰਾਸ਼ਟਰੀ ਪ੍ਰਧਾਨ ਬਹੁਜਨ ਸਮਾਜ ਪਾਰਟੀ ਭੈਣ ਕੁਮਾਰੀ ਮਾਇਆਵਤੀ ਦਾ ਜਨਮ ਦਿਨ ਮਨਾਇਆ ਗਿਆ | ਜਿਸ ਵਿਚ ਸ: ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਲਗਵਾਉਣ ਦੀਆਂ ਤਿਆਰੀਆਂ ਮੁਕੰਮਲ

ਰੂਪਨਗਰ, 15 ਜਨਵਰੀ (ਸਤਨਾਮ ਸਿੰਘ ਸੱਤੀ)-ਸਿਹਤ ਵਿਭਾਗ ਵਲੋਂ 16 ਜਨਵਰੀ ਨੂੰ ਵੈਕਸੀਨ ਲਾਉਣ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ | ਇਸ ਸਬੰਧੀ ਸਿਵਲ ਸਰਜਨ ਰੂਪਨਗਰ ਡਾ. ਦਵਿੰਦਰ ਕੁਮਾਰ ਨੇ ਦੱਸਿਆ ਕਿ ਸਟੇਟ ਤੋਂ ਕੋਵਿਨਸੀਲਡ ਵੈਕਸੀਨ ਦੀਆਂ 6360 ਖ਼ੁਰਾਕਾਂ ਜ਼ਿਲ੍ਹਾ ...

ਪੂਰੀ ਖ਼ਬਰ »

ਮਿਸ਼ਨ ਡਾਇਰੈਕਟਰ ਐਨ.ਐਚ.ਐਮ. ਪੰਜਾਬ ਵਲੋਂ ਕੋਵਿਡ ਵੈਕਸੀਨ ਸਬੰਧੀ ਤਿਆਰੀਆਂ ਦਾ ਜਾਇਜ਼ਾ

ਰੂਪਨਗਰ, 15 ਜਨਵਰੀ (ਸਤਨਾਮ ਸਿੰਘ ਸੱਤੀ)-ਮਿਸ਼ਨ ਡਾਇਰੈਕਟਰ ਐਨ. ਐੱਚ. ਐਮ. ਪੰਜਾਬ ਕੁਮਾਰ ਰਾਹੁਲ (ਆਈ. ਏ. ਐਸ.) ਵਲੋਂ ਸਿਵਲ ਹਸਪਤਾਲ ਰੂਪਨਗਰ ਵਿਖੇ ਕੋਵਿਡ ਵੈਕਸੀਨ ਦੇ ਪਹਿਲੇ ਗੇੜ ਸੰਬੰਧੀ ਕੀਤੀਆਂ ਗਈਆਂ ਤਿਆਰੀਆਂ ਦਾ ਨਿਰੀਖਣ ਕੀਤਾ ਗਿਆ | ਉਨ੍ਹਾਂ ਵਲੋਂ ਡਿਪਟੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਐਸੋ: ਕੋਟਲਾ ਨਿਹੰਗ ਨੇ ਮਨਾਈ ਕਾਲੀ ਲੋਹੜੀ

ਰੂਪਨਗਰ, 15 ਜਨਵਰੀ (ਸਤਨਾਮ ਸਿੰਘ ਸੱਤੀ)-ਪਿੰਡ ਕੋਟਲਾ ਨਿਹੰਗ ਵਿਖੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਸਾਨ ਸੰਘਰਸ਼ ਦੇ ਹੱਕ ਵਿਚ ਅਤੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿਚ ਕਾਲੀ ਲੋਹੜੀ ਮਨਾਈ | ...

ਪੂਰੀ ਖ਼ਬਰ »

ਬੀ. ਬੀ. ਐਮ. ਬੀ. ਇੰਪਲਾਈਜ਼ ਫੈਮਲੀ ਸਪੋਰਟ ਫ਼ੰਡ ਦਾ ਗਠਨ

ਨੰਗਲ, 15 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਰਜਿੰਦਰ ਕੁਮਾਰ ਆਈ. ਈ. ਐਸ. ਵਿੱਤੀ ਸਲਾਹਕਾਰ/ਮੁੱਖ ਲੇਖਾ ਅਧਿਕਾਰੀ ਭਾਖੜਾ ਬਿਆਸ ਪ੍ਰਬੰਧ ਬੋਰਡ ਨੇ ਦੱਸਿਆ ਕਿ ਡਿਊਟੀ ਦੌਰਾਨ ਕਰਮਚਾਰੀ ਦੀ ਅਚਾਨਕ ਮੌਤ ਮਗਰੋਂ ਪਰਿਵਾਰ ਦੀ ਛੇਤੀ ਮਦਦ ਲਈ ਬੀ. ਬੀ. ਐਮ. ਬੀ. ਇੰਪਲਾਈਜ਼ ...

ਪੂਰੀ ਖ਼ਬਰ »

ਟਿੱਬਾ ਨੰਗਲ ਕਾਲਜ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਨੂਰਪੁਰ ਬੇਦੀ, 15 ਜਨਵਰੀ (ਵਿੰਦਰਪਾਲ ਝਾਂਡੀਆਂ)-ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਕੋਅ-ਐਜੁਕੇਸ਼ਨਲ ਕਾਲਜ ਟਿੱਬਾ ਨੰਗਲ ਵਿਖੇ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਸਮਾਗਮ 'ਚ ਪਿ੍ੰਸੀਪਲ ਪ੍ਰੋਫੈਸਰ ਜਸਵਿੰਦਰ ...

ਪੂਰੀ ਖ਼ਬਰ »

ਰਾਧਾ ਕਿ੍ਸ਼ਨ ਮੰਦਰ 'ਚ ਕਰਵਾਇਆ ਸੰੁਦਰ ਕਾਂਡ ਦਾ ਪਾਠ

ਨੰਗਲ, 15 ਜਨਵਰੀ (ਪ੍ਰੋ. ਅਵਤਾਰ ਸਿੰਘ)-ਪਿੰਡ ਹੰਬੇਵਾਲ 'ਚ ਬਣੇ ਸ੍ਰੀ ਰਾਧਾ ਕਿ੍ਸ਼ਨ ਮੰਦਰ 'ਚ ਸਵਾਮੀ ਸ਼ੁਭਦਾ ਨੰਦ ਸਰਸਵਤੀ ਅਤੇ ਸਾਧਵੀ ਰਜਿੰਦਰ ਨੰਦ ਸਰਸਵਤੀ ਦੀ ਅਗਵਾਈ 'ਚ ਅੱਜ ਸੁੰਦਰ ਕਾਂਡ ਦਾ ਪਾਠ ਕਰਵਾਇਆ ਗਿਆ | ਜਿਸ ਵਿਚ ਇਲਾਕੇ ਦੀਆਂ ਉੱਘੀਆਂ ਸ਼ਖ਼ਸੀਅਤਾਂ ...

ਪੂਰੀ ਖ਼ਬਰ »

ਮੁਫ਼ਤ ਬੱਸ ਸੇਵਾ ਰਾਹੀਂ 15ਵਾਂ ਕਾਫ਼ਲਾ ਦਿੱਲੀ ਲਈ ਰਵਾਨਾ

ਸ੍ਰੀ ਚਮਕੌਰ ਸਾਹਿਬ, 15 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਉਪਕਾਰ ਸੇਵਾ ਸੁਸਾਇਟੀ ਵਲੋਂ ਦਿੱਲੀ ਅੰਦੋਲਨ ਲਈ ਚਲਾਈ ਜਾ ਰਹੀ ਮੁਫ਼ਤ ਬੱਸ ਕਿਸਾਨਾਂ ਦੇ 15ਵੇ ਕਾਫ਼ਲੇ ਨੂੰ ਲੈ ਕੇ ਦਿੱਲੀ ਰਵਾਨਾ ਹੋਈ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ...

ਪੂਰੀ ਖ਼ਬਰ »

ਹੈਲਪਿੰਗ ਹੈਂਡ ਸੁਸਾਇਟੀ ਘਨੌਲੀ ਵਲੋਂ 2 ਕੁਇੰਟਲ ਬਿਸਕੁਟ ਲੈ ਕੇ ਜਥੇ ਦਿੱਲੀ ਲਈ ਰਵਾਨਾ

ਘਨੌਲੀ, 15 ਜਨਵਰੀ (ਜਸਵੀਰ ਸਿੰਘ ਸੈਣੀ)-ਹੈਲਪਿੰਗ ਹੈਂਡ ਘਨੌਲੀ ਵਲੋਂ ਐੱਨ. ਆਰ. ਆਈ. ਵੀਰਾਂ ਇਲਾਕੇ ਦੇ ਦਾਨੀ ਵੀਰਾਂ, ਗੁਰਦੁਆਰਾ ਪ੍ਰਬੰਧਕ ਕਮੇਟੀ ਘਨੌਲੀ ਤੇ ਸਮੂਹ ਸਾਧ ਸੰਗਤਾਂ ਦੇ ਸਹਿਯੋਗ ਨਾਲ ਦਿੱਲੀ ਧਰਨੇ 'ਤੇ ਬੈਠੇ ਕਿਸਾਨਾਂ ਲਈ ਦੋ ਕੁਇੰਟਲ ਬਿਸਕੁਟ ਨਾਲ ...

ਪੂਰੀ ਖ਼ਬਰ »

ਚਰਨਜੀਤ ਸਿੰਘ ਮਿਆਣੀ ਬਲਾਕ ਰੂਪਨਗਰ ਪੰਚਾਇਤ ਯੂਨੀਅਨ ਦੇ ਪ੍ਰਧਾਨ ਬਣੇ

ਘਨੌਲੀ, 15 ਜਨਵਰੀ (ਜਸਵੀਰ ਸਿੰਘ ਸੈਣੀ)-ਬਲਾਕ ਰੂਪਨਗਰ ਦੇ ਸਰਪੰਚਾਂ ਪੰਚਾਂ ਦੀ ਅਹਿਮ ਮੀਟਿੰਗ ਹੋਈ | ਜਿਸ ਦੌਰਾਨ ਚਰਨਜੀਤ ਸਿੰਘ ਮਿਆਣੀ ਨੂੰ ਬਲਾਕ ਦਾ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਸਮੂਹ ਸਰਪੰਚਾਂ ਤੇ ਪੰਚਾਂ ਵਲੋਂ ਚਰਨਜੀਤ ਸਿੰਘ ਮਿਆਣੀ ਨੂੰ ਸਿਰੋਪਾ ਪਾ ਕੇ ...

ਪੂਰੀ ਖ਼ਬਰ »

ਢਿੱਲੋਂ ਬਣੇ ਜ਼ਿਲ੍ਹਾ ਕੁਸ਼ਤੀ ਐਸੋ: ਰੂਪਨਗਰ ਦੇ ਮੀਤ ਪ੍ਰਧਾਨ

ਸ੍ਰੀ ਅਨੰਦਪੁਰ ਸਾਹਿਬ, 15 ਜਨਵਰੀ (ਜੇ. ਐਸ. ਨਿੱਕੂਵਾਲ)-ਜ਼ਿਲ੍ਹਾ ਕੁਸ਼ਤੀ ਸੰਘ ਰੋਪੜ ਦੀ ਮੀਟਿੰਗ ਕੁਸ਼ਤੀ ਤੇ ਵਿਸ਼ਵ ਚੈਂਪੀਅਨ ਕਰਤਾਰ ਸਿੰਘ ਸਾਬਕਾ ਆਈ.ਜੀ. ਪੁਲਿਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ | ਇਸ ਮੀਟਿੰਗ ...

ਪੂਰੀ ਖ਼ਬਰ »

ਚਨੌਲੀ ਸਕੂਲ ਨੂੰ ਸਮਾਜ ਸੇਵੀ ਪਰਿਵਾਰ ਵਲੋਂ ਸਹਾਇਤਾ ਵਜੋਂ ਦਾਨ ਰਾਸ਼ੀ ਭੇਟ

ਨੂਰਪੁਰ ਬੇਦੀ, 15 ਜਨਵਰੀ (ਵਿੰਦਰਪਾਲ ਝਾਂਡੀਆਂ)-ਸਰਕਾਰੀ ਪ੍ਰਾਇਮਰੀ ਸਕੂਲ ਚਨੌਲੀ ਬਸੀ ਨੂੰ ਪਿੰਡ ਦੇ ਸਮਾਜ ਸੇਵੀ ਪਰਿਵਾਰ ਹਰਭਜਨ ਕੌਰ ਨੇ ਆਪਣੇ ਪਤੀ ਸਵ. ਬਲਦੇਵ ਸਿੰਘ ਦੀ ਯਾਦ ਵਿਚ 5100 ਰੁਪਏ ਦੀ ਰਾਸ਼ੀ ਸਹਾਇਤਾ ਵਜੋਂ ਸਕੂਲ ਦੀ ਇੰਚਾਰਜ ਮੈਡਮ ਬਲਵਿੰਦਰ ਕੌਰ ਨੂੰ ...

ਪੂਰੀ ਖ਼ਬਰ »

ਆਈ.ਈ.ਟੀ. ਭੱਦਲ ਕੈਂਪਸ ਵਿਚ ਲੋਹੜੀ ਦਾ ਤਿਉਹਾਰ ਮਨਾਇਆ

ਪੁਰਖਾਲੀ, 15 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਆਈ.ਈ.ਟੀ. ਭੱਦਲ ਕੈਂਪਸ ਵਿਚ ਅੱਜ ਲੋਹੜੀ ਦਾ ਤਿਉਹਾਰ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ | ਇਸ ਮੌਕੇ ਕੈਂਪਸ ਵਿਚ ਲੋਹੜੀ ਜਲਾਈ ਗਈ ਅਤੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਧੂਮਧਾਮ ਨਾਲ ਲੋਹੜੀ ਦੇ ਗੀਤ ਗਾਏ ਤੇ ਨੱਚ ਕੇ ਜਸ਼ਨ ...

ਪੂਰੀ ਖ਼ਬਰ »

ਬਾਬਾ ਗਾਜ਼ੀਦਾਸ ਕਲੱਬ ਨੇ ਬੇਸਹਾਰਿਆਂ ਨਾਲ ਪ੍ਰਭ ਆਸਰਾ 'ਚ ਮਨਾਈ ਲੋਹੜੀ

ਰੂਪਨਗਰ, 15 ਜਨਵਰੀ (ਸਤਨਾਮ ਸਿੰਘ ਸੱਤੀ)-ਹਰ ਸਾਲ ਦੀ ਤਰ੍ਹਾਂ ਬਾਬਾ ਗਾਜੀਦਾਸ ਕਲੱਬ (ਰਜਿ.) ਰੋਡਮਾਜਰਾ ਚੱਕਲਾਂ ਵਲੋਂ ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਪ੍ਰਭ ਆਸਰਾ 'ਚ ਬੇਸਹਾਰਿਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਮਾਜ ਸੇਵੀ ...

ਪੂਰੀ ਖ਼ਬਰ »

ਨਾਜਾਇਜ਼ ਹੋ ਰਹੀ ਮਾਈਨਿੰਗ ਬੰਦ ਕਰਵਾਉਣ ਦੀ ਮੰਗ

ਸੁਖਸਾਲ, 15 ਜਨਵਰੀ (ਧਰਮ ਪਾਲ)-ਖੇਤਰ ਸੁਖਸਾਲ ਵਿਚ ਸਵਾਂ ਨਦੀ ਦੇ ਨਾਲ ਲਗਦੇ ਪਿੰਡ ਮਹਿੰਦਪੁਰ, ਭੱਲੜੀ, ਨਾਨਗਰਾਂ, ਭਲਾਨ, ਲੋਅਰ ਮਜਾਰੀ ਆਦਿ ਵਿਚ ਪਿਛਲੇ ਲੰਬੇ ਸਮੇਂ ਤੋਂ ਹੋ ਰਹੀ ਨਾਜਾਇਜ਼ ਮਾਈਨਿੰਗ ਕਾਰਨ ਉਪਰੋਕਤ ਪਿੰਡਾਂ ਦੇ ਮੋਹਤਬਰਾਂ ਵਿਚ ਸਖ਼ਤ ਰੋਸ ਵੇਖਣ ...

ਪੂਰੀ ਖ਼ਬਰ »

ਵਾਰਡ ਨੰਬਰ ਦੋ ਵਿਖੇ ਮਾਘੀ ਦੀ ਸੰਗਰਾਂਦ ਮੌਕੇ ਨਵਜੰਮੀਆਂ ਧੀਆਂ ਨੂੰ ਕੀਤਾ ਸਨਮਾਨਿਤ

ਨੰਗਲ, 15 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਬੀਤੀ ਰਾਤ ਸ਼ਹਿਰ ਦੇ ਵਾਰਡ ਨੰਬਰ -2 ਮੁਹੱਲਾ ਪੁਰਾਣਾ ਗੁਰਦੁਆਰਾ ਨੰਗਲ ਵਿਖੇ ਵਾਰਡ ਦੇ ਸਾਬਕਾ ਕੌਾਸਲਰ ਅਤੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੈ ਸਾਹਨੀ ਵਲੋਂ ਨਵਜੰਮੀਆਂ ਧੀਆਂ ਨੂੰ ਮਾਘੀ ਦੀ ਸੰਗਰਾਂਦ ਮੌਕੇ ...

ਪੂਰੀ ਖ਼ਬਰ »

ਬੇਲਾ ਕਾਲਜ ਨੇ 'ਵਿਜ਼ਨ' ਨਿਊਜ਼ਲੈਟਰ ਰਿਲੀਜ਼ ਕੀਤਾ

ਬੇਲਾ, 15 ਜਨਵਰੀ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਆਪਣਾ ਤੀਜਾ ਨਿਊਜ਼ਲੈਟਰ ਰਿਲੀਜ਼ ਕੀਤਾ | ਇਸ ਦੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਜਗਵਿੰਦਰ ਸਿੰਘ ਪੰਮੀ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦਿੱਲੀ ਵਿਖੇ ਇਲਾਕੇ ਦੇ ਨੌਜਵਾਨਾਂ ਨੇ ਖ਼ੂਨਦਾਨ ਕੈਪ ਲਗਾਇਆ

ਬੇਲਾ, 15 ਜਨਵਰੀ (ਮਨਜੀਤ ਸਿੰਘ ਸੈਣੀ)-ਇਲਾਕੇ ਦੇ ਉੱਦਮੀ ਨੌਜਵਾਨਾਂ ਵਲੋਂ ਬਣਾਈ ''ਸੰਨ ਆਫ਼ ਫਾਂਰਮਰ ਸੇਵਾ ਦਲU ਜਥੇਬੰਦੀ ਦੇ ਨੌਜਵਾਨਾਂ ਨੇ ਦਿੱਲੀ ਜੈਪੁਰ ਹਾਈਵੇ ਦੇ ਧਾਰੂਹੇੜਾ ਬਾਡਰ ਤੇ ਖ਼ੂਨਦਾਨ ਕੈਂਪ ਲਗਾਇਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਦਿਆਲ ਪਾਲ ...

ਪੂਰੀ ਖ਼ਬਰ »

ਕਮਾਲਪੁਰ ਟੋਲ ਪਲਾਜ਼ੇ 'ਤੇ 94ਵੇਂ ਦਿਨ ਧਰਨੇ ਦੌਰਾਨ ਕਿਸਾਨਾਂ ਨੂੰ ਕੀਤਾ ਲਾਮਬੰਦ

ਸ੍ਰੀ ਚਮਕੌਰ ਸਾਹਿਬ, 15 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਰੂਪਨਗਰ ਮਾਰਗ 'ਤੇ ਪਿੰਡ ਕਮਾਲਪੁਰ ਟੋਲ ਪਲਾਜੇ 'ਤੇ ਕਿਸਾਨਾਂ ਵਲੋਂ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਲਗਾਏ ਧਰਨੇ ਦੇ ਅੱਜ 94ਵੇਂ ਦਿਨ ਵੱਡੀ ਗਿਣਤੀ ਵਿਚ ਪੁੱਜੇ ਕਿਸਾਨ ਆਗੂਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX