ਫ਼ਰੀਦਕੋਟ, 15 ਜਨਵਰੀ (ਸਰਬਜੀਤ ਸਿੰਘ)-ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਵਲੋਂ ਅੱਜ ਇੱਥੇ ਸਿਵਲ ਸਰਜਨ ਨੂੰ ਲਿਖਤੀ ਪੱਤਰ ਸੌਾਪ ਕੇ ਕੋਵਿਡ-19 ਵੈਕਸੀਨ ਲੈਣ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ | ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਦੀ ਸੂਬਾ ਜਨਰਲ ਸਕੱਤਰ ਕਸ਼ਮੀਰ ਕੌਰ, ਕਿਰਨਦੀਪ ਕੌਰ ਅਤੇ ਸੰਤੋਸ਼ ਕੁਮਾਰੀ ਨੇ ਕਿਹਾ ਕਿ ਕੋਵਿਡ-19 ਦੌਰਾਨ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੇ ਮੂਹਰਲੀ ਕਤਾਰ ਵਿਚ ਆਪਣੀਆਂ ਨਿਰਵਿਘਨ ਸੇਵਾਵਾਂ ਦਿੱਤੀਆਂ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਮਹਾਂਮਾਰੀ ਸਬੰਧੀ ਜਾਗਰੂਕ ਕੀਤਾ ਪ੍ਰੰਤੂ ਪੰਜਾਬ ਸਰਕਾਰ ਜਾਂ ਸਿਹਤ ਵਿਭਾਗ ਵਲੋਂ ਇਨ੍ਹਾਂ ਵਰਕਰਾਂ ਨੂੰ ਸਿਰਫ਼ ਗੱਲੀਂ ਬਾਤੀ ਹੌਾਸਲਾ ਦੇਣ ਤੋਂ ਇਲਾਵਾ ਕੋਈ ਭੱਤਾ ਜਾਂ ਇੰਨਸੈਂਟਿਵ ਨਹੀਂ ਦਿੱਤਾ ਗਿਆ | ਕਸ਼ਮੀਰ ਕੌਰ ਨੇ ਕਿਹਾ ਕਿ ਹੁਣ ਆਸ਼ਾ ਵਰਕਰਾਂ ਤੇ ਫੈਸਿਲੀਟੇਟਰ ਰੋਸ ਵਜੋਂ ਕੋਵਿਡ-19 ਦੀ ਵੈਕਸੀਨ ਨਹੀਂ ਲੈਣਗੀਆਂ | ਉਨ੍ਹਾਂ ਕਿਹਾ ਕਿ ਕੋਵਿਡ-19 ਵੈਕਸੀਨ ਪਹਿਲਾਂ ਸਰਕਾਰ ਦੇ ਮੰਤਰੀ, ਸਿਵਲ ਸਰਜਨ, ਐਸ.ਐਮ.ਓ. ਅਤੇ ਪੱਕੇ ਕਰਮਚਾਰੀ ਲੈਣ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਹਰਿਆਣਾ ਦੀ ਤਰਜ਼ 'ਤੇ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੂੰ ਤਨਖਾਹ ਵਜੋਂ ਮਾਸਿਕ ਭੱਤਾ ਦਿੱਤਾ ਜਾਵੇ, ਮੰਨੀਆਂ ਗਈਆਂ ਹੋਰ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ ਅਤੇ ਕੋਵਿਡ-19 ਵੈਕਸਿਨ ਲੈਣ ਲਈ ਦਬਾਅ ਨਾ ਪਾਇਆ ਜਾਵੇ |
ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਮਾਘੀ ਜੋੜ ਮੇਲੇ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ...
ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 16 ਜਨਵਰੀ ਤੋਂ ਕੋਰੋਨਾ ਵਾਇਰਸ ਦੀ ਵੈਕਸੀਨ ਲੱਗਣੀ ਸ਼ੁਰੂ ਹੋਵੇਗੀ | ਇਸ ਸਬੰਧ ਵਿਚ ਡਿਪਟੀ ...
ਕੋਟਕਪੂਰਾ, 15 ਜਨਵਰੀ (ਮੋਹਰ ਸਿੰਘ ਗਿੱਲ)-ਕਾਂਗਰਸ ਪਾਰਟੀ ਵਲੋਂ ਨਗਰ ਕੌਾਸਲ ਚੋਣਾਂ 'ਚ ਪਾਰਟੀ ਦੀ ਟਿਕਟ 'ਤੇ ਚੋਣ ਲੜਨ ਦੇ ਚਾਹਵਾਨ ਲੋਕਾਂ ਲਈ ਅਰਜ਼ੀਆਂ ਦੇਣ ਦੇ ਅੰਤਿਮ ਦਿਨ ਅੱਜ ਸ਼ਹਿਰ ਦੇ ਸਾਰੇ 29 ਵਾਰਡਾਂ ਲਈ 43 ਦਾਅਵੇਦਾਰਾਂ ਵਲੋਂ ਬੇਨਤੀ ਪੱਤਰ ਸੌਾਪੇ ਗਏ | ...
ਫ਼ਰੀਦਕੋਟ, 15 ਜਨਵਰੀ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲ੍ਹੇ ਅੰਦਰ 5 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਜ਼ਿਲੇ੍ਹ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 59 ਹੋ ਗਈ ਹੈ | ...
ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਹਰਮਹਿੰਦਰ ਪਾਲ)-ਪਰਸ ਚੋਰੀ ਕਰਨ ਦੇ ਦੋਸ਼ 'ਚ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਅਰਵਿੰਦ ਸੋਨੀ ਨੇ ਦੱਸਿਆ ਕਿ ਉਹ ਸ੍ਰੀ ਦਰਬਾਰ ...
ਫ਼ਰੀਦਕੋਟ, 15 ਜਨਵਰੀ (ਜਸਵੰਤ ਸਿੰਘ ਪੁਰਬਾ)-ਵਾਤਾਵਰਨ ਦੀ ਸੰਭਾਲ ਲਈ ਯਤਨਸ਼ੀਲ ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰੀਵਾਈਵਿੰਗ ਹੈੰਡ ਸੁਸਾਇਟੀ 'ਬੀੜ' ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੌਕੇ 40 ਮੁਕਤਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਅਤੇ ਬੀੜ ...
ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸੰਸਥਾ ਮਾਨਵਤਾ ਫਾਊਾਡੇਸ਼ਨ ਵਲੋਂ ਚੇਅਰਮੈਨ ਡਾ: ਨਰੇਸ਼ ਪਰੂਥੀ ਦੀ ਦੇਖ-ਰੇਖ ਹੇਠ ਮਾਨਵਤਾ ਬਾਲ ਆਸ਼ਰਮ ਚਲਾਇਆ ਜਾ ਰਿਹਾ ਹੈ, ਇਥੇ ਰਹਿਣ ਵਾਲੇ ਬੱਚਿਆਂ ਦੀ ਪੜ੍ਹਾਈ, ਰਹਿਣ-ਸਹਿਣ, ਮੈਡੀਕਲ ਅਤੇ ਮਨੋਰੰਜਨ ਦਾ ...
ਮੰਡੀ ਬਰੀਵਾਲਾ, 15 ਜਨਵਰੀ (ਨਿਰਭੋਲ ਸਿੰਘ)-ਮੰਦਰ ਸਿੰਘ ਪੁੱਤਰ ਮਹਾਂ ਸਿੰਘ ਵਾਸੀ ਝਬੇਲਵਾਲੀ ਨੇ ਥਾਣਾ ਬਰੀਵਾਲਾ ਦੀ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਉਹ ਆਪਣਾ ਟਰੱਕ ਆਰ.ਜੇ. 19 ਜੀ.ਏ. 2755 ਚਰਨਜੀਤ ਸਿੰਘ ਫਿਿਲੰਗ ਸਟੇਸ਼ਨ ਝਬੇਲਵਾਲੀ 'ਤੇ ਖੜ੍ਹਾ ਕਰ ਕੇ ਉਹ ਆਪ ਘਰ ਚਲਾ ...
ਪੰਜਗਰਾਈਾ ਕਲਾਂ, 15 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)-ਪਿੰਡ ਕੋਟਸੁਖੀਆਂ ਦੀ ਸ਼ਮਸ਼ਾਨਘਾਟ ਵਿਚੋਂ ਦੇਗੀ ਰਾਡਾਂ ਚੋਰੀ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਪਿੰਡ ਦੇ ਸਰਪੰਚ ਬਲਜੀਤ ਸਿੰਘ ਕਾਲਾ ਅਤੇ ਗੁਰਦਰਸ਼ਨ ਸਿੰਘ ਬਰਾੜ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ...
ਫ਼ਰੀਦਕੋਟ, 15 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)-ਹਰਿੰਦਰ ਸਿੰਘ ਰਾਹੀ (ਐਸ.ਡੀ.ਓ.) ਦੀ ਪਹਿਲੀ ਬਰਸੀ ਮੌਕੇ ਬੀੜ ਸੁਸਾਇਟੀ ਵਲੋਂ 35 ਬੂਟੇ ਲਗਾਏ ਗਏ | 25 ਪੌਦੇ ਪਾਰਕ ਐਵਿਨਿਊ ਕਾਲੋਨੀ ਫ਼ਰੀਦਕੋਟ ਦੇ ਵਾਤਾਵਰਨ ਪ੍ਰੇਮੀਆਂ ਨਾਲ ਮਿਲ ਕੇ ਕੋਟਕਪੂਰਾ-ਤਲਵੰਡੀ ਬਾਈਪਾਸ 'ਤੇ ...
ਫ਼ਰੀਦਕੋਟ, 15 ਜਨਵਰੀ (ਸਰਬਜੀਤ ਸਿੰਘ)-ਵਿਦੇਸ਼ ਭੇਜਣ ਦੇ ਨਾਂਅ 'ਤੇ 10.82 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਬਾਜਾਖਾਨਾ ਦੇ ਇਕ ਵਿਅਕਤੀ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਮੁੱਢਲੀ ਪੜਤਾਲ ਤੋਂ ਬਾਅਦ ...
ਫ਼ਰੀਦਕੋਟ, 15 ਜਨਵਰੀ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਇਕ ਹਵਾਲਾਤੀ ਤੋਂ ਪੇਸ਼ੀ ਤੋਂ ਵਾਪਸ ਆਉਣ 'ਤੇ ਤਲਾਸ਼ੀ ਦੌਰਾਨ ਇਕ ਮੋਬਾਇਲ ਫੋਨ ਤੇ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ | ਜੇਲ੍ਹ ਅਧਿਕਾਰੀ ਵਲੋਂ ਪੁਲਿਸ ਨੂੰ ਇਸ ਬਾਰੇ ਪੁਲਿਸ ਨੂੰ ...
ਫ਼ਰੀਦਕੋਟ, 15 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫ਼ਰੀਦਕੋਟ 'ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 20, 21, 22 ...
ਬਰਗਾੜੀ, 15 ਜਨਵਰੀ (ਲਖਵਿੰਦਰ ਸ਼ਰਮਾ)-ਈ.ਟੀ.ਟੀ ਅਧਿਆਪਕ ਯੂਨੀਅਨ ਪੰਜਾਬ ਦੇ ਖ਼ਜ਼ਾਨਚੀ ਜਸਵਿੰਦਰ ਸਿੰਘ ਬਰਗਾੜੀ ਦੀ ਅਗਵਾਈ ਹੇਠ ਮੀਟਿੰਗ ਹੋਈ | ਜਿਸ ਵਿਚ 26 ਜਨਵਰੀ ਦੀ ਦਿੱਲੀ ਕਿਸਾਨ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਵਿਚ ਪਿੰਡਾਂ ...
ਫ਼ਰੀਦਕੋਟ, 15 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫ਼ੇਰੂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਮਾਘ ਮਹੀਨੇ ਦੀ ਸੰਾਗਰਾਦ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ 'ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ...
ਬਾਜਾਖਾਨਾ, 15 ਜਨਵਰੀ (ਜੀਵਨ ਗਰਗ)-ਨੇੜਲੇ ਪਿੰਡ ਵਾੜਾ ਭਾਈਕਾ ਦੇ ਨਿਵਾਸੀ ਜਸਵੰਤ ਸਿੰਘ ਨੇ ਭਾਈ ਜੈਤਾ ਜੀ ਯੂਥ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਆਪਣੇ ਰਿਸ਼ਤੇਦਾਰਾਂ ਤੋਂ ਬੱਚੀ ਹੁਸਨਪ੍ਰੀਤ ਕੌਰ ਗੋਦ ਲੈ ਕੇ ਵਿਹੜੇ ਦੀ ਰੌਣਕ ਨੂੰ ਵਧਾਇਆ ਅਤੇ ਜਸਵੰਤ ਸਿੰਘ ਦੇ ...
ਫ਼ਰੀਦਕੋਟ, 15 ਜਨਵਰੀ (ਸਟਾਫ਼ ਰਿਪੋਰਟਰ)-ਕਿਸਾਨ ਮਜ਼ਦੂਰ ਤੇ ਬੇਰੁਜ਼ਗਾਰਾਂ ਨਾਲ ਹੋ ਰਹੇ ਜੁਲਮਾਂ ਦੇ ਮੱਦੇਨਜ਼ਰ ਭੈਣ ਕੁਮਾਰੀ ਮਾਇਆਵਤੀ ਦਾ ਜਨਮ ਦਿਨ ਸਾਦੇ ਸਮਾਰੋਹ ਕਰਕੇ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਮਹਿਮਾਨ ਗੁਰਬਖ਼ਸ਼ ਸਿੰਘ ਚੌਹਾਨ ਜ਼ਿਲ੍ਹਾ ਇੰਚਾਰਜ ...
ਕੋਟਕਪੂਰਾ, 15 ਜਨਵਰੀ (ਮੋਹਰ ਸਿੰਘ ਗਿੱਲ)-ਪੰਜਾਬ ਭਰ ਦੇ ਭਾਜਪਾ ਆਗੂਆਂ ਵਲੋਂ ਅੰਨੇ੍ਹਵਾਹ ਕਾਲੇ ਕਾਨੂੰਨਾਂ ਦੀ ਪੈਰਵਾਈ ਕਰਨ, ਕਿਸਾਨ ਅੰਦੋਲਨ ਨੂੰ ਅੱਤਵਾਦੀ ਹਮਾਇਤੀ ਦੱਸਣ ਜਾਂ ਸਮੇਂ ਸਮੇਂ ਵਿਵਾਦਤ ਬਿਆਨ ਦੇਣ ਵਾਲੀਆਂ ਗੱਲਾਂ ਭਾਰੂ ਪੈਂਦੀਆਂ ਦਿਖਾਈ ਦੇ ...
ਫ਼ਰੀਦਕੋਟ, 15 ਜਨਵਰੀ (ਜਸਵੰਤ ਸਿੰਘ ਪੁਰਬਾ)-ਤੇਜਿੰਦਰ ਸਿੰਘ ਮੌੜ ਡੀ.ਆਈ.ਜੀ. ਜੇਲ੍ਹ ਫ਼ਿਰੋਜ਼ਪੁਰ ਰੇਂਜ ਨੂੰ ਉਸ ਵਕਤ ਵੱਡਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਵੱਡੇ ਭੈਣ ਜੀ ਸਿਮਰਜੀਤ ਕੌਰ ਧਰਮਪਤਨੀ ਰਜਿੰਦਰ ਸਿੰਘ ਸੇਵਾ ਮੁਕਤ ਸੀਨੀਅਰ ਮੈਨੇਜਰ ਓ.ਬੀ.ਸੀ. ਬੈਂਕ ...
ਫ਼ਰੀਦਕੋਟ, 15 ਜਨਵਰੀ (ਜਸਵੰਤ ਸਿੰਘ ਪੁਰਬਾ)-ਡਾ. ਰਮਨਦੀਪ ਸਿੰਘ ਬਰਾੜ ਅਤੇ ਗਗਨਦੀਪ ਸਿੰਘ ਬਾਹੀਆ ਦੇ ਸਤਿਕਾਰਯੋਗ ਪਿਤਾ ਪ੍ਰੇਮਪਾਲ ਸਿੰਘ ਬਾਹੀਆ ਰਿਟਾ: ਜੇ. ਈ. ਲੋਕ ਨਿਰਮਾਣ ਵਿਭਾਗ ਦਾ ਦੇਹਾਂਤ ਹੋ ਗਿਆ ਸੀ | ਉਨ੍ਹਾਂ ਨਮਿਤ ਅੰਤਿਮ ਅਰਦਾਸ ਮਿਤੀ 17 ਜਨਵਰੀ ਨੂੰ ...
ਬਰਗਾੜੀ, 15 ਜਨਵਰੀ (ਲਖਵਿੰਦਰ ਸ਼ਰਮਾ)-ਕਸਬਾ ਬਰਗਾੜੀ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵਲੋਂ ਸਾਂਝੇ ਰੂਪ ਵਿਚ ਯੂਥ ਸਪੋਰਟਸ ਕਲੱਬ ਦੀ ਅਗਵਾਈ ਹੇਠ ਪੈਸਿਆਂ ਦੀ ਉਗਰਾਹੀ ਸ਼ੁਰੂ ਕੀਤੀ ਗਈ ਹੈ | ਸਾਂਝੇ ਰੂਪ ਵਿਚ ਲਏ ਫ਼ੈਸਲੇ ਅਨੁਸਾਰ ਇਕ ਸੌ ਰੁਪਏ ਪ੍ਰਤੀ ਏਕੜ ...
ਬਾਜਾਖਾਨਾ, 15 ਜਨਵਰੀ (ਜਗਦੀਪ ਸਿੰਘ ਗਿੱਲ, ਜੀਵਨ ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਇੰਦਰਜੀਤ ਸਿੰਘ ਘਣੀਆਂ ਜਨਰਲ ਸਕੱਤਰ ਜ਼ਿਲ੍ਹਾ ਫ਼ਰੀਦਕੋਟ ਦੀ ਅਗਵਾਈ ਵਿਚ ਬਲਾਕ ਆਗੂਆਂ ਅਤੇ ਕਿਸਾਨਾਂ ਨੇ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਟਰੈਕਟਰ ਮਾਰਚ ...
ਪੰਜਗਰਾੲੀਂ ਕਲਾਂ, 15 ਜਨਵਰੀ (ਸੁਖਮੰਦਰ ਸਿੰਘ ਬਰਾੜ)-26 ਜਨਵਰੀ ਨੂੰ ਦਿੱਲੀ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਗਣਤੰਤਰ ਦਿਵਸ ਮੌਕੇ ਕੀਤੇ ਜਾ ਰਹੀ ਟਰੈਕਟਰ ਪਰੇਡ ਨੂੰ ਉਤਸ਼ਾਹਿਤ ਕਰਨ ਅਤੇ ਕੇਂਦਰ ਸਰਕਾਰ ਨੂੰ ਕਿਸਾਨ ਸ਼ਕਤੀ ਪ੍ਰਦਰਸ਼ਨ ਤੋਂ ਜਾਣੂ ਕਰਵਾਉਣ ਦੇ ...
ਪੰਜਗਰਾਈਾ ਕਲਾਂ, 15 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)-ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿਚ ਦਿੱਲੀ ਵਿਖੇ ਸੰਘਰਸ਼ ਕਰ ਰਹੀਆਂ ਵੱਖ-ਵੱਖ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਦਿੱਲੀ ਵਿਖੇ ਕੱਢੇ ਜਾ ਰਹੇ ਟਰੈਕਟਰ ਮਾਰਚ ਦੇ ਸੱਦੇ 'ਤੇ ...
ਬਾਜਾਖਾਨਾ, 15 ਜਨਵਰੀ (ਜੀਵਨ ਗਰਗ, ਜਗਦੀਪ ਗਿੱਲ)-26 ਜਨਵਰੀ ਨੂੰ ਦਿੱਲੀ ਵਿਖੇ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਸਬੰਧੀ ਜਾਗਰੂਕ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੀ ਇਕਾਈ ਦਬੜ੍ਹੀਖਾਨਾ ਵਲੋਂ ਇਕਾਈ ਪ੍ਰਧਾਨ ਅਜਾਇਬ ਸਿੰਘ ਅਤੇ ਰਾਜਾ ਸਿੰਘ ਦੀ ਅਗਵਾਈ 100 ...
ਸਾਦਿਕ, 15 ਜਨਵਰੀ (ਗੁਰਭੇਜ ਸਿੰਘ ਚੌਹਾਨ)-ਅੱਜ ਹਰਵਿੰਦਰ ਸਿੰਘ ਟਿੱਕਾ ਚੇਅਰਮੈਨ ਬਲਾਕ ਸੰਮਤੀ ਫ਼ਰੀਦਕੋਟ ਨੇ ਪਿੰਡ ਜੰਡਵਾਲਾ ਸੰਧੂਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਆਂਗਣਵਾੜੀ ਦੇ ਸਮਾਰਟ ਰੂਮ ਦੀ ਨੀਂਹ ਰੱਖ ਕੇ ਉਸਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ | ਸ: ...
ਫ਼ਰੀਦਕੋਟ, 15 ਜਨਵਰੀ (ਸਤੀਸ਼ ਬਾਗ਼ੀ)-ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਖਾਲਸਾ ਦੀਵਾਨ ਹੁੱਕੀ ਚੌਕ ਫ਼ਰੀਦਕੋਟ ਵਿਖੇ 18 ਜਨਵਰੀ ਤੋਂ 20 ਜਨਵਰੀ ਤੱਕ ਸ਼ਾਮ 6 ਵਜੇ ਤੋਂ ਰਾਤ 9 ਵਜੇ ਕਰਵਾਇਆ ਜਾ ...
ਸਾਦਿਕ, 15 ਜਨਵਰੀ (ਆਰ.ਐਸ.ਧੰੁਨਾ, ਗੁਰਭੇਜ ਸਿੰਘ ਚੌਹਾਨ)-ਕਿਸਾਨ ਮੋਰਚੇ 'ਚ ਸ਼ਾਮਿਲ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਦਿੱਲੀ ਵਿਖੇ ਕੀਤੀ ਜਾਣ ਵਾਲੀ ਕਿਸਾਨ ਟਰੈਕਟਰ ਪਰੇਡ 'ਚ ਸ਼ਾਮਿਲ ਹੋਣ ਲਈ ਦਿੱਤੇ ਗਏ ਸੱਦੇ 'ਤੇ ਗੁਰਦੁਆਰਾ ਬਾਬਾ ਬ੍ਰਹਮ ਦਾਸ ਸਾਹਿਬ ...
ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈੱਡਰੇਸ਼ਨ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਫ਼ਰੀਦਕੋਟ, 15 ਜਨਵਰੀ (ਜਸਵੰਤ ਸਿੰਘ ਪੁਰਬਾ)-ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ...
ਫ਼ਰੀਦਕੋਟ, 15 ਜਨਵਰੀ (ਸਤੀਸ਼ ਬਾਗ਼ੀ)-ਜ਼ਿਲ੍ਹਾ ਸੁੰਤਤਰਤਾ ਸੰਗਰਾਮੀ ਉਤਰਾਧਿਕਾਰੀ ਸੰਸਥਾ ਫ਼ਰੀਦਕੋਟ ਦੀ ਮੀਟਿੰਗ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਅਹਿਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਦੌਰਾਨ ਸਰਕਾਰ ਵਲੋਂ ...
ਜੈਤੋ, 15 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਪਿੰਡ ਦਲ ਸਿੰਘ ਵਾਲਾ ਦੇ ਡਾ.ਜਸਪਾਲ ਸਿੰਘ ਨੂੰ ਉਸ ਵਕਤ ਭਾਰੀ ਸਦਮਾ ਲੱਗਿਆ ਜਦ ਉਨ੍ਹਾਂ ਦੇ ਸਤਿਕਾਰਯੋਗ ਦਾਦਾ ਮੋਧਾ ਸਿੰਘ ਉਮਰ 109 ਸਾਲ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ | ਇਸ ਦੁੱਖ ਦੀ ਘੜੀ ਵਿਚ ਮਾਤਾ ਅਮਰ ਕੌਰ ...
ਫ਼ਰੀਦਕੋਟ, 15 ਜਨਵਰੀ (ਸਤੀਸ਼ ਬਾਗ਼ੀ)-ਯੂਥ ਅਵੇਅਰਸ ਆਰਗੇਨਾਈਜ਼ੇਸ਼ਨ ਫ਼ਰੀਦਕੋਟ ਦੇ ਸਹਿਯੋਗ ਨਾਲ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੁਆਰਾ ਟੀ. ਆਈ. ਪ੍ਰੋਜੈਕਟ ਦੇ ਸਟਾਫ਼ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਵੇਦਨਾ ਪ੍ਰੋਜੈਕਟ ਤੋਂ ...
ਜੈਤੋ, 15 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਬਾਬਾ ਫ਼ਰੀਦ ਪਬਲਿਕ ਹਾਈ ਸਕੂਲ (ਬਾਜਾਖਾਨਾ ਰੋਡ) ਜੈਤੋ ਵਿਖੇ ਸਕੂਲ ਦੇ ਚੇਅਰਮੈਨ ਸਾਧੂ ਰਾਮ ਸ਼ਰਮਾ ਤੇ ਪਿ੍ੰਸੀਪਲ ਦਰਸ਼ਨਾ ਦੇਵੀ ਦੀ ਅਗਵਾਈ ਵਿਚ ਸਕੂਲ ਦੇ ਬੱਚਿਆਂ ਅਤੇ ਸਮੁੱਚੇ ਸਟਾਫ਼ ਵਲੋਂ ਲੋਹੜੀ ਦਾ ਤਿਉਹਾਰ ਬੜੇ ...
ਫ਼ਰੀਦਕੋਟ, 15 ਜਨਵਰੀ (ਸਰਬਜੀਤ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਇੱਥੇ ਜ਼ਿਲ੍ਹਾ ਕਚਿਹਰੀਆਂ ਵਿਖੇ ਬਾਰ ਦੇ ਦਫ਼ਤਰ ਵਿਚ ਜ਼ਿਲ੍ਹੇ ਦੇ ਵਕੀਲਾਂ, ਪ੍ਰਸ਼ਾਸਨ ਅਤੇ ਜੱਜਾਂ ਨਾਲ ਸਾਂਝੇ ਤੌਰ 'ਤੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਸਮਾਗਮ ਦਾ ਉਦਘਾਟਨ ...
ਬਾਜਾਖਾਨਾ, 15 ਜਨਵਰੀ (ਜੀਵਨ ਗਰਗ)-ਉੱਘੇ ਸਾਹਿਤਕਾਰ ਅਤੇ ਗ਼ਜ਼ਲਕਾਰ ਸੁਰਿੰਦਰਪ੍ਰੀਤ ਘਣੀਆਂ ਦੀ ਮਾਤਾ ਪ੍ਰੀਤਮ ਕੌਰ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਪਰਿਵਾਰ ਨੇ ਪੁਰਾਤਨ ਰਿਵਾਇਤਾਂ ਦਾ ਤਿਆਗ ਕਰ ਕੇ ਮਾਤਾ ਦੀਆਂ ਅਸਥੀਆਂ ਆਪਣੇ ਖੇਤ ਵਿਚ ਦਬਾ ਕੇ ਉੱਪਰ ...
ਜੈਤੋ, 15 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸਵ: ਅਵਤਾਰ ਸਿੰਘ 'ਤਾਰੀ ਜੈਤੋ ਵਾਲੇ' (ਲਾਊਡ ਸਪੀਕਰਾਂ ਵਾਲਾ) ਦੀ ਯਾਦ ਵਿਚ ਇਕ ਸਾਦਾ ਸਮਾਗਮ ਸਰਕਾਰੀ ਪ੍ਰਾਇਮਰੀ ਸਕੂਲ (ਜੈਤੋ ਪਿੰਡ) ਵਿਚ ਕਰਵਾਇਆ ਗਿਆ | ਇਸ ਮੌਕੇ ਅਮਰਜੀਤ ਸਿੰਘ ਮੱਕੜ ਨੇ ਆਪਣੇ ਪਰਿਵਾਰ ਸਮੇਤ ਸਕੂਲ ਵਿਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX