ਬਠਿੰਡਾ, 15 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਵਧੀਕ ਡਿਪਟੀ ਕਮਿਸ਼ਨਰ ਜਨਰਲ-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਰਾਜਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01 ਜਨਵਰੀ 2021 ਦੇ ਆਧਾਰ 'ਤੇ ਫ਼ੋਟੋ ਵੋਟਰ ਸੂਚੀ ਦੀ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ | ਇਹ ਵੋਟਰ ਸੂਚੀ ਜ਼ਿਲ੍ਹਾ ਚੋਣ ਦਫ਼ਤਰ, ਬਠਿੰਡਾ ਨਾਲ ਸਬੰਧਤ ਚੋਣਕਾਰ ਰਸਿਟਰੇਸ਼ਨ ਅਫ਼ਸਰਾਂ ਦੇ ਦਫ਼ਤਰ ਤੇ ਬੂਥ ਲੈਵਲ ਅਫ਼ਸਰਾਂ ਪਾਸ ਵੇਖਣ ਲਈ ਉਪਲਬਧ ਹੈ | ਇਸ ਮੌਕੇ ਰਾਜਨੀਤਿਕ ਪਾਰਟੀਆਂ ਨੂੰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੀ ਵੋਟਰ ਸੂਚੀ ਦਾ ਇੱਕ-ਇੱਕ ਸੈੱਟ ਤੇ ਬਿਨ੍ਹਾਂ ਫੋਟੋ ਵਾਲੀ ਵੋਟਰ ਸੂਚੀ ਦੀ ਇੱਕ ਸੀ.ਡੀ. ਵੀ ਮੁਹੱਈਆ ਕਰਵਾਈ ਗਈ |
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀ ਦੀ ਸਰਸਰੀ ਸੁਧਾਈ ਯੋਗਤਾ 01 ਜਨਵਰੀ 2021 ਦੇ ਆਧਾਰ 'ਤੇ 16 ਨਵੰਬਰ 2020 ਤੋਂ 15 ਦਸੰਬਰ 2020 ਤੱਕ ਜ਼ਿਲ੍ਹੇ 'ਚ ਪੈਂਦੇ ਵਿਧਾਨ ਸਭਾ ਚੋਣ ਹਲਕਾ 90-ਰਾਮਪੁਰਾ ਫੂਲ, 91-ਭੁੱਚੋ ਮੰਡੀ (ਅ.ਜ.), 92-ਬਠਿੰਡਾ ਸ਼ਹਿਰੀ, 93-ਬਠਿੰਡਾ ਦਿਹਾਤੀ (ਅ.ਜ.), 94-ਤਲਵੰਡੀ ਸਾਬੋ ਤੇ 95-ਮੋੜ 'ਚ ਆਮ ਜਨਤਾ ਪਾਸੋਂ ਬੂਥ ਲੈਵਲ ਅਫਸਰਾਂ, ਐਨ.ਵੀ.ਐਸ.ਪੀ. ਪੋਰਟਲ ਰਾਹੀਂ ਦਾਅਵੇ, ਇਤਰਾਜ ਪ੍ਰਾਪਤ ਕੀਤੇ ਗਏ | ਉਨ੍ਹਾਂ ਇਹ ਵੀ ਦੱਸਿਆ ਕਿ 16 ਨਵੰਬਰ 2020 ਨੂੰ ਜ਼ਿਲ੍ਹੇ 'ਚ ਕੁੱਲ 10,30,047 ਵੋਟਰ ਸਨ | ਸੁਧਾਈ ਦੌਰਾਨ ਪ੍ਰਾਪਤ ਹੋਏ ਦਾਅਵੇ, ਇਤਰਾਜਾਂ ਦੇ ਆਧਾਰ 'ਤੇ ਮਿਤੀ 15 ਜਨਵਰੀ 2021 ਨੂੰ ਕੁੱਲ ਵੋਟਰਾਂ ਦੀ ਗਿਣਤੀ 10,47,196 ਹੋ ਗਈ ਹੈ | ਮੀਟਿੰਗ ਦੌਰਾਨ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਮਹਿੰਦਰ ਸਿੰਘ, ਭਾਰਤੀਯ ਜਨਤਾ ਪਾਰਟੀ ਤੋਂ ਸੁਨੀਲ ਕੁਮਾਰ, ਆਮ ਆਦਮੀ ਪਾਰਟੀ ਤੋਂ ਅੰਮਿ੍ਤ ਲਾਲ ਅਗਰਵਾਲ ਅਤੇ ਐਡਵੋਕੇਟ ਗੁਰਲਾਲ ਸਿੰਘ, ਬਹੁਜਨ ਸਮਾਜ ਪਾਰਟੀ ਤੋਂ ਜੋਗਿੰਦਰ ਸਿੰਘ, ਸੀ.ਪੀ.ਆਈ (ਐਮ) ਤੋਂ ਗੁਰਦੇਵ ਸਿੰਘ ਬਾਂਡੀ, ਸ਼੍ਰੋਮਣੀ ਅਕਾਲੀ ਦਲ ਤੋਂ ਗੁਰਪ੍ਰੀਤ ਸਿੰਘ ਬੇਦੀ ਆਦਿ ਹਾਜ਼ਰ ਸਨ |
ਬਠਿੰਡਾ, 15 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਅੱਜ ਚੇਤਕ ਕੋਰਪਸ ਵਲੋਂ ਸਥਾਨਕ ਮਿਲਟਰੀ ਸਟੇਸ਼ਨ ਵਿਖੇ 73ਵਾਂ ਸੈਨਾ ਦਿਵਸ ਸਮਾਰੋਹ ਮਨਾਇਆ ਗਿਆ | ਇਹ ਦਿਵਸ ਹਰ ਸਾਲ 15 ਜਨਵਰੀ ਨੂੰ ਮਨਾਇਆ ਜਾਂਦਾ ਹੈ ਕਿਉਂਕਿ 15 ਜਨਵਰੀ 1949 ਨੂੰ ਲੈਫ਼ਟੀਨੈਂਟ ਜਨਰਲ ਬਾਅਦ ਵਿਚ ਫ਼ੀਲਡ ...
ਲ਼ਹਿਰਾ ਮੁਹੱਬਤ, 15 ਜਨਵਰੀ (ਸੁਖਪਾਲ ਸਿੰਘ ਸੁੱਖੀ)-ਸਥਾਨਕ ਗੁਰੁ ਹਰਿਗੋਬਿੰਦ ਤਾਪ ਬਿਜਲੀ ਘ੍ਹਰ ਦੇ ਮੁਲਾਜ਼ਮਾਂ ਦੀ ਜੱਥੇਬੰਦੀ ਇੰਪਲਾਇਜ਼ ਫੈਡਰੇਸ਼ਨ ਦੇ ਪ੍ਰਧਾਨ ਤੇ ਸੂਬਾ ਮੀਤ ਪ੍ਰਧਾਨ ਬਲਜੀਤ ਸਿੰਘ ਬਰਾੜ ਬੋਦੀਵਾਲਾ ਨੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾ ...
ਲਹਿਰਾ ਮੁਹੱਬਤ, 15 ਜਨਵਰੀ (ਭੀਮ ਸੈਨ ਹਦਵਾਰੀਆ) ਕਿਸਾਨ ਸੰਯੁਕਤ ਮੋਰਚੇ ਦੇ ਸੱਦੇ 'ਤੇ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਪਰੇਡ ਦੀ ਤਿਆਰੀ ਸਬੰਧੀ ਲੋਕਾਂ ਦੀ ਲਾਮਬੰਦੀ ਲਈ ਅੱਜ ਭਾਕਿਯੂ ਸਿੱਧੂਪੁਰ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਤੋਂ ਟਰੈਕਟਰਾਂ ਦਾ ਕਾਫਲਾ ...
ਬਠਿੰਡਾ, 15 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਕੇਂਦਰ ਦੁਆਰਾ ਪਾਸ ਕੀਤੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨਾਲ ਕਿਸਾਨਾਂ ਸਮੇਤ ਸਾਰੇ ਵਰਗਾਂ 'ਤੇ ਪੈਣ ਵਾਲੇ ਮਾੜੇ ਪ੍ਰਭਾਵ ਸਬੰਧੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨੀਲ ਗਰਗ ਨੇ ਕਿਹਾ ਕਿ ਇਹ ਕਾਨੂੰਨ ਨਾ ਸਿਰਫ਼ ...
ਚਾਉਕੇ, 15 ਜਨਵਰੀ (ਮਨਜੀਤ ਸਿੰਘ ਘੜੈਲੀ)-ਨੰਬਰਦਾਰ ਯੂਨੀਅਨ ਤਹਿਸੀਲ ਫੂਲ ਦੇ ਪ੍ਰਧਾਨ ਨੰਬਰਦਾਰ ਜੀਤ ਸਿੰਘ ਗਿੱਲ ਕਲਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਕਿਸਾਨ ਅੰਦੋਲਨ ਕਾਰਨ ਨੰਬਰਦਾਰ ਯੂਨੀਅਨ ਤਹਿਸੀਲ ਫੂਲ ਵਲੋਂ ਅੱਜ ਰੱਖੀ ਯੂਨੀਅਨ ਦੀ ਅਹਿਮ ...
ਬਠਿੰਡਾ, 15 ਜਨਵਰੀ (ਵਲ੍ਹਾਣ)-ਜ਼ਿਲ੍ਹਾ ਵੁਸ਼ੂ ਐਸੋਸੀਏਸ਼ਨ ਆਫ਼ ਬਠਿੰਡਾ (ਰਜਿ.) ਦੀ ਦੇਖ-ਰੇਖ ਵਿਚ ਅੱਜ 13ਵੀਂ ਸਬ ਜੂਨੀਅਰ, ਜੂਨੀਅਰ ਅਤੇ 12ਵੀਂ ਸੀਨੀਅਰ ਜ਼ਿਲ੍ਹਾ ਵੁਸ਼ੂ ਚੈਂਪੀਅਨਸ਼ਿਪ ਸ਼ੁਰੂ ਹੋ ਗਈ ਹੈ | ਤਿੰਨ ਰੋਜ਼ਾ ਚੈਂਪੀਅਨਸ਼ਿਪ ਵਿਚ ਕੋਵਿਡ-19 ਦੇ ਨਿਯਮਾਂ ਦਾ ...
ਬਠਿੰਡਾ, 15 ਜਨਵਰੀ (ਅਵਤਾਰ ਸਿੰਘ)- ਅੱਜ ਮਗਨਰੇਗਾ ਕਰਮਚਾਰੀਆਂ ਨੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੱਗੇ ਇਕੱਠੇ ਹੋ ਕੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਅਤੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ | ਮੁਜ਼ਾਹਰਾਕਾਰੀ ਮਗਨਰੇਗਾ ਕਰਮਚਾਰੀਆਂ ਦਾ ਦੋਸ਼ ਹੈ ਕਿ ਉਨ੍ਹਾਂ ਦੇ ...
ਬਠਿੰਡਾ, 15 ਜਨਵਰੀ (ਅਵਤਾਰ ਸਿੰਘ)- ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਦੇ ਸਿਵਲ ਸਰਜਨ ਡਾ: ਤੇਜਵੰਤ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਦੀ ਮੋਬਾਈਲ ਟੀਮ ਵਲੋਂ ਡਾ: ਨਵਦੀਪ ਸਿੰਘ ਦੀ ਅਗਵਾਈ 'ਚ ਪਰਵੀਨ ਗੌਤਮ, ਸੁਖਦੀਪ ਸਿੰਘ ਅਤੇ ਹੋਰ ਸਿਹਤ ...
ਬਠਿੰਡਾ, 15 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਬੀ.ਐਫ.ਜੀ.ਆਈ. ਵਲੋਂ 'ਕਮਿਊਨਿਟੀ ਕੁਨੈਕਟ' ਪ੍ਰੋਗਰਾਮ ਤਹਿਤ 'ਉੱਚ ਸਿੱਖਿਆ 'ਚ ਅਕਾਦਮਿਕ ਸੁਧਾਰਾਂ ਦੀ ਲੋੜ' ਸਬੰਧੀ ਵੈਬੀਨਾਰ ਕਰਵਾਇਆ ਗਿਆ ਜਿਸ ਵਿਚ ਮਹਾਨ ਸਿੱਖਿਆ ਸ਼ਾਸਤਰੀ, ਪ੍ਰਸਿੱਧ ਲੇਖਕ ਤੇ ਯੋਗ ਪ੍ਰਬੰਧਕ ਪ੍ਰੋ. ...
ਗੁਰਮੇੇਲ ਵਿਰਦੀ 98152-24296 ਰਾਮਪੁਰਾ ਫੂਲ-ਪਿੰਡ ਬੁਰਜ ਮਾਨਸ਼ਾਹੀਆ ਦੀ ਸ਼ਾਇਦ ਇਹ ਬਦਕਿਸਮਤੀ ਹੀ ਰਹੀ ਹੋਵੇਗੀ ਕਿ ਅਤਿ ਆਧੁਨਿਕ ਸਦੀ ਦੇ ਦੌਰਾਨ ਵੀ ਇਸ ਪਿੰਡ ਦੇ ਲੋਕ ਬੱਸ ਦੇ ਝੂਟੇ ਨੂੰ ਤਰਸ ਰਹੇ ਹਨ | ਸਿੱਧ ਬਾਬਾ ਇੰਦਰ ਦਾਸ ਦੇ ਨਿੱਜੀ ਯਤਨਾਂ ਸਦਕਾ ਪਿੰਡ ਨੂੰ ...
ਬਠਿੰਡਾ, 15 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਰਾਜਦੀਪ ਸਿੰਘ ਬਰਾੜ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਚਾਈਨਾ ਡੋਰ ਵੇਚਣ, ਸਟੋਰ ਤੇ ਵਰਤੋਂ ਕਰਨ ਅਤੇ ਖ਼ਰੀਦਣ 'ਤੇ ...
ਬਠਿੰਡਾ, 15 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਸਥਾਨਕ ਡੱਬਵਾਲੀ ਰੋਡ ਸਥਿਤ ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਦਫ਼ਤਰ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਅਲਵਿਦਾ ਆਖ ਸ਼ੋ੍ਰਮਣੀ ਅਕਾਲੀ ਦਲ 'ਚ ...
ਤਲਵੰਡੀ ਸਾਬੋ, 15 ਜਨਵਰੀ (ਰਣਜੀਤ ਸਿੰਘ ਰਾਜੂ)- ਪਿਛਲੇ ਸਮੇਂ ਤੋਂ ਇਲਾਕੇ ਅੰਦਰ ਸਮਾਜ ਸੇਵੀ ਕਾਰਜ ਚਲਾ ਰਹੀਆਂ ਜਥੇਬੰਦੀਆਂ ਮਹਿੰਦਰਾ ਮੋਬਾਈਲ ਪ੍ਰਾਇਮਰੀ ਹੈਲਥ ਅਤੇ ਕੈਂਸਰ ਕੇਅਰ ਸੈਂਟਰ ਅਤੇ ਗਲੋਬਲ ਕੈਂਸਰ ਕੰਨਸਰਨ ਇੰਡੀਆ ਦੀ ਟੀਮ ਵਲੋਂ ਚਾਲੀ ਮੁਕਤਿਆਂ ਦੀ ...
ਮਹਿਰਾਜ, 15 ਜਨਵਰੀ (ਸੁਖਪਾਲ ਮਹਿਰਾਜ)-ਸ੍ਰੀ ਅਸ਼ੋਕ ਕੁਮਾਰ ਚੌਹਾਨ, ਸਿਵਲ ਜੱਜ (ਸ.ਡ.)/ਸੀ.ਜੀ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੀ ਰਹਿਨੁਮਾਈ ਹੇਠ ਸ੍ਰੀਮਤੀ ਨਵਰੀਤ ਕੌਰ, ਪੈਨਲ ਦੇ ਵਕੀਲ ਸਾਹਿਬਾਨ ਨੇ ਸਰਕਾਰੀ ਕੰਨਿਆ ਸੀਨੀਅਰ ...
ਬਠਿੰਡਾ, 15 ਜਨਵਰੀ (ਅਵਤਾਰ ਸਿੰਘ)- ਭਾਜਪਾ ਆਗੂ ਸੁਖਪਾਲ ਸਰਾਂ ਵਲੋਂ ਬੀਤੇ ਦਿਨੀਂ ਪਾਤਸ਼ਾਹੀ ਦਸਵੀਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜ਼ਫ਼ਰਨਾਮੇ ਦੀ ਤੁਲਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨਾਲ ਕਰਨ ...
ਭਾਗੀਵਾਂਦਰ, 15 ਜਨਵਰੀ (ਮਹਿੰਦਰ ਸਿੰਘ ਰੂਪ)-ਪਿਛਲੇ ਦਿਨਾਂ ਤੋਂ ਪੈ ਰਹੀ ਹੱਡ-ਚੀਰਵੀਂ ਠੰਢ ਘਟਣ ਦਾ ਨਾਂਅ ਨਹੀਂ ਲੈ ਰਹੀ, ਜਿਸ ਨਾਲ ਆਮ ਕਾਰੋਬਾਰ ਪ੍ਰਭਾਵਿਤ ਹੋ ਰਹੇ ਹਨ | ਚਿਰਾਂ ਤੋਂ ਬੰਦ ਪਏ ਹਾਲ ਹੀ 'ਚ ਖੁੱਲ੍ਹੇ ਸਕੂਲਾਂ 'ਚ ਬੱਚਿਆਂ ਨੂੰ ਵੀ ਮਜ਼ਬੂਰੀ ਵੱਸ ਪੜ੍ਹਾਈ ...
ਰਾਮਾਂ ਮੰਡੀ, 15 ਜਨਵਰੀ (ਤਰਸੇਮ ਸਿੰਗਲਾ)-ਸਥਾਨਕ ਸ਼ੈਲਰ ਐਸੋਸੀਏਸ਼ਨ ਦੀ ਕਮੇਟੀ ਦਾ ਸਮਾਂ ਪੂਰਾ ਹੋੋਣ 'ਤੇ ਕਾਰਜਕਾਰਨੀ ਦੀ ਨਵੀਂ ਚੋਣ ਕੀਤੀ ਗਈ | ਜਿਸ ਵਿਚ ਸਰਬਸੰਮਤੀ ਨਾਲ ਗ਼ਮਦੂਰ ਸਿੰਘ ਪ੍ਰਧਾਨ, ਪਿ੍ੰਸ ਗਰਗ ਮੀਤ ਪ੍ਰਧਾਨ, ਸੁਰਿੰਦਰ ਕੁਮਾਰ ਕੈਸ਼ੀਅਰ ਚੁਣੇ ਗਏ | ...
ਰਾਮਾਂ ਮੰਡੀ, 15 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)-ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਦੇ ਸਮਾਜ ਸੇਵਾ ਦੇ ਖੇਤਰ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਣ ਵਾਲੇ ਮਾਲਵਾ ਵੈਲ਼ਫੇਅਰ ਕਲੱਬ ਨੂੰ ਸਮਾਜ ਪ੍ਰਤੀ ਅਹਿਮ ਭੂਮਿਕਾ ਅਤੇ ਵੱਖ-ਵੱਖ ਕਾਰਜਾਂ ਲਈ ਪਾਏ ਗਏ ਯੋਗਦਾਨ ...
ਬਠਿੰਡਾ, 15 ਜਨਵਰੀ (ਅਵਤਾਰ ਸਿੰਘ)-ਕੋਰੋਨਾ ਮਹਾਂਮਾਰੀ ਖ਼ਿਲਾਫ਼ ਭਾਰਤ ਸਰਕਾਰ ਵਲੋਂ ਟੀਕਾ ਮੁਹੱਈਆ ਕਰਵਾਇਆ ਗਿਆ ਹੈ ਤੇ ਇਹ ਵੈਕਸੀਨ ਬਠਿੰਡਾ ਵੀ ਪਹੁੰਚ ਚੁੱਕੀ ਹੈ ਪ੍ਰੰਤੂ ਕੋਰੋਨਾ ਮਹਾਂਮਾਰੀ ਦੌਰਾਨ ਅੱਗੇ ਹੋ ਕੇ ਕੰਮ ਕਰਨ ਵਾਲੇ ਸਿਹਤ ਕਾਮਿਆਂ ਵਲੋਂ ਬਾਈਕਾਟ ...
ਤਲਵੰਡੀ ਸਾਬੋ, 15 ਜਨਵਰੀ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਵਿਖੇ ਨੈਸ਼ਨਲ ਯੂਥ ਡੇ ਨੂੰ ਸਮਰਪਿਤ 'ਲੋਕਤੰਤਰ ਵਿਚ ਨੌਜਵਾਨਾਂ ਦੀ ਭੂਮਿਕਾ' ਵਿਸ਼ੇ ...
ਨਥਾਣਾ, 15 ਜਨਵਰੀ (ਗੁਰਦਰਸ਼ਨ ਲੁੱਧੜ)-ਮਾਰਕੀਟ ਕਮੇਟੀ ਨਥਾਣਾ ਦੇ ਸਕੱਤਰ ਗੁਰਵਿੰਦਰ ਸਿੰਘ ਦੀ ਬਦਲੀ ਹੋਣ ਉਪਰੰਤ ਉਨ੍ਹਾਂ ਦੀ ਥਾਂ ਨਵੇਂ ਸਕੱਤਰ ਬਲਕਾਰ ਸਿੰਘ ਨੇ ਆਪਣੇ ਦਫਤਰ ਦਾ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਉਨ੍ਹਾਂ ਭਰੋਸਾ ਦਵਾਇਆ ਕਿ ਖੇਤੀ ਜਿਣਸਾਂ ਦੇ ...
ਰਾਮਾਂ ਮੰਡੀ, 15 ਜਨਵਰੀ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਤਰਖਾਣਵਾਲਾ ਵਿਖੇ ਡੇਰਾ ਬਾਬਾ ਬੀਰਮ ਦਾਸ ਵਿੱਚ ਇਨਰ ਵੀਲ ਕਲੱਬ ਸਿਰਸਾ ਮਿਡ ਟਾਊਨ ਵੱਲੋਂ ਰਾਮਾਂ ਮੰਡੀ ਦੇ ਸਮਾਜ਼ ਸੇਵੀ ਕਿ੍ਸ਼ਨ ਕੁਮਾਰ ਜੈਨ ਰਤਨ ਰਾਇਸ ਮਿੱਲ ਦੇ ਸਹਿਯੋਗ ਨਾਲ 50 ਜ਼ਰੂਰਤਮੰਦ ਔਰਤਾਂ ...
ਬਠਿੰਡਾ, 15 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਮਾਲਵਾ ਸਰੀਰਿਕ ਸਿੱਖਿਆ ਕਾਲਜ, ਬਠਿੰਡਾ ਦੀ ਬੀ. ਪੀ. ਐਡ. ਪਹਿਲਾ ਸਾਲ ਦੀ ਵਿਦਿਆਰਥਣ ਰਾਜਵਿੰਦਰ ਕੌਰ ਨੂੰ ਭਾਰਤੀ ਹਾਕੀ ਟੀਮ ਲਈ ਪ੍ਰਤੀਨਿਧਤਾ ਕਰਨ ਦਾ ਮਾਣ ਪ੍ਰਾਪਤ ਹੋਇਆ | ਰਾਜਵਿੰਦਰ ਕੌਰ ਭਾਰਤੀ ਟੀਮ ਜੋ ਕਿ ...
ਮਹਿਰਾਜ, 15 ਜਨਵਰੀ (ਸੁਖਪਾਲ ਮਹਿਰਾਜ)-ਨਗਰ ਪੰਚਾਇਤ ਮਹਿਰਾਜ ਦੀਆਂ ਹੋਣ ਵਾਲੀਆਂ ਚੋਣਾਂ ਸਬੰਧੀ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਦੀ ਇਕ ਮੀਟਿੰਗ ਚੋਣ ਅਬਜ਼ਰਵਰ ਯੋਧਾ ਸਿੰਘ ਬਰਾੜ ਵਲੋਂ ਉਕਤ ਪੰਚਾਇਤ ਦਫ਼ਤਰ ਵਿਖੇ ਕੀਤੀ ਗਈ | ਮੀਟਿੰਗ ਵਿਚ ਹਾਜ਼ਰ ਹੋਏ ਚੋਣ ...
ਮਹਿਰਾਜ, 15 ਜਨਵਰੀ (ਸੁਖਪਾਲ)- ਪਿਛਲੇ ਦਿਨੀਂ ਪਿੰਡ ਮਹਿਰਾਜ ਵਿਖੇ ਖੇਤੀਬਾੜੀ ਸਹਿਕਾਰੀ ਸਭਾ ਪੱਤੀ ਸੌਲ ਦੀ ਪ੍ਰਬੰਧਕ ਕਮੇਟੀ ਦੀ ਚੋਣ ਕਰਵਾਈ ਗਈ ਜਿਸ ਵਿਚ ਸਾਰੇ ਦੇ ਸਾਰੇ 11 ਮੈਂਬਰ ਕਾਂਗਰਸ ਪਾਰਟੀ ਦੇ ਬਿਨਾਂ ਮੁਕਾਬਲਾ ਜਿੱਤ ਗਏ ਸਨ | ਉਕਤ ਸਹਿਕਾਰੀ ਸਭਾ ਦੇ ...
ਮਹਿਰਾਜ, 15 ਜਨਵਰੀ (ਸੁਖਪਾਲ)- ਪਿਛਲੇ ਦਿਨੀਂ ਪਿੰਡ ਮਹਿਰਾਜ ਵਿਖੇ ਖੇਤੀਬਾੜੀ ਸਹਿਕਾਰੀ ਸਭਾ ਪੱਤੀ ਸੌਲ ਦੀ ਪ੍ਰਬੰਧਕ ਕਮੇਟੀ ਦੀ ਚੋਣ ਕਰਵਾਈ ਗਈ ਜਿਸ ਵਿਚ ਸਾਰੇ ਦੇ ਸਾਰੇ 11 ਮੈਂਬਰ ਕਾਂਗਰਸ ਪਾਰਟੀ ਦੇ ਬਿਨਾਂ ਮੁਕਾਬਲਾ ਜਿੱਤ ਗਏ ਸਨ | ਉਕਤ ਸਹਿਕਾਰੀ ਸਭਾ ਦੇ ...
ਚਾਉਕੇ, 15 ਜਨਵਰੀ (ਮਨਜੀਤ ਸਿੰਘ ਘੜੈਲੀ)-ਸਮਾਜ ਸੇਵੀ ਆਗੂ ਲੱਖਾ ਸਿਧਾਣਾ ਦੀ ਅਗਵਾਈ ਹੇਠ ਨੌਜਵਾਨਾਂ ਵਲੋਂ ਅੱਜ ਦਿੱਲੀ ਕਿਸਾਨ ਅੰਦੋਲਨ ਸਬੰਧੀ ਪਿੰਡਾਂ 'ਚ ਜਾਗਰੂਕਤਾ ਅਤੇ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਮਾਰਚ ਦੀਆਂ ਤਿਆਰੀਆਂ ਸਬੰਧੀ ਪਿੰਡ ਗਿੱਲ ਕਲਾਂ ਤੋਂ ...
ਬਠਿੰਡਾ, 15 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਕਮਲਜੀਤ ਲਾਂਬਾ ਦੀ ਪ੍ਰਧਾਨਗੀ ਹੇਠ ਅਸ਼ੋਕ ਕੁਮਾਰ ਚੌਹਾਨ, ਸਿਵਲ ਜੱਜ (ਸੀਨੀਅਰ ਡਵੀਜਿਨ)/ ਸੀ.ਜੇ.ਐਮ ਕਮ ਸਕੱਤਰ ਵਲੋਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ ਕੀਤੀ ਗਈ | ਇਸ ...
ਰਾਮਾਂ ਮੰਡੀ, 15 ਜਨਵਰੀ (ਤਰਸੇਮ ਸਿੰਗਲਾ)-ਸਥਾਨਕ ਤਪਾਚਾਰੀਆ ਹੇਮਕੁੰਵਰ ਆਰ.ਐਲ.ਡੀ. ਜੈਨ ਗਰਲਜ ਕਾਲਜ ਵਿਖੇ ਪਿ੍ੰਸੀਪਲ ਗਗਨਦੀਪ ਕੌਰ ਧਾਲੀਵਾਲ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ ਜਿਸ ਵਿਚ ਸਟਾਫ ਅਤੇ ਬੱਚਿਆਂ ਨੇ ਹਿੱਸਾ ਲਿਆ | ਇਸ ਦੌਰਾਨ ...
ਬਠਿੰਡਾ, 15 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਲੋਹੜੀ ਦਾ ਤਿਉਹਾਰ ਅੱਜ ਇੱਥੇ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ | ਵਿਦਿਆਰਥੀਆਂ ਅਤੇ ਫੈਕਲਟੀ ਨੇ ਗੀਤਾਂ ਅਤੇ ਨਾਚਾਂ ਰਾਹੀਂ ...
ਬਠਿੰਡਾ, 15 ਜਨਵਰੀ (ਅਵਤਾਰ ਸਿੰਘ)-ਸੀਤ ਲਹਿਰ ਦੀ ਚਲਦਿਆਂ ਅਜੋਕੇ ਸਰਦੀਆਂ ਦੇ ਮੌਸਮ ਵਿਚ ਬੱਚਿਆਂ ਦੀ ਸਿਹਤ ਦਾ ਖਿਆਲ ਰੱਖਣਾ ਬੇਹੱਦ ਹੋਰ ਵੀ ਜ਼ਰੂਰੀ ਹੋ ਜਾਂਦਾ ਹੈ, ਕਿਉਂਕਿ ਫੁੱਲਾਂ ਤੋਂ ਵੱਧ ਕੋਮਲ ਬੱਚਿਆਂ 'ਤੇ ਸਰਦੀ ਦਾ ਅਸਰ ਅਕਸਰ ਵਧੇਰੇ ਹੁੰਦਾ ਹੈ | ਇਹ ਵਿਚਾਰ ...
ਬਠਿੰਡਾ, 15 ਜਨਵਰੀ (ਸ.ਰ.)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਠਿੰਡਾ ਦੀ ਮੀਟਿੰਗ ਦਰਸ਼ਨ ਸਿੰਘ ਮੌੜ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪੈੱ੍ਰਸ ਸਕੱਤਰ ਰੂਪ ਚੰਦ ਸ਼ਰਮਾ ਨੇ ਦੱਸਿਆ ਕਿ ...
ਮਹਿਰਾਜ, 15 ਜਨਵਰੀ (ਸੁਖਪਾਲ ਮਹਿਰਾਜ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਰਖਿਆਂ ਦੇ ਪਿੰਡ ਮਹਿਰਾਜ ਵਿਖੇ ਬਿਜਲੀ ਦੀ ਲੁਕਣ ਮਿਚੀ ਤੋਂ ਅੱਕੇ ਅੱਜ ਪਿੰਡ ਮਹਿਰਾਜ ਵਾਸੀਆਂ ਵਲੋਂ ਬੀਤੀ ਰਾਤ ਤੋਂ 66 ਕੇ.ਵੀ ਮਹਿਰਾਜ ਗਰਿੱਡ ਅੱਗੇ ਧਰਨਾ ਦੇ ਕੇ ਬਿਜਲੀ ਦੀ ...
ਭਗਤਾ ਭਾਈਕਾ, 15 ਜਨਵਰੀ (ਸੁਖਪਾਲ ਸਿੰਘ ਸੋਨੀ)-ਸਥਾਨਕ ਡਾ. ਬਲਵੀਰ ਸਿੰਘ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਅੱਜ ਲੋਹੜੀ ਦਾ ਤਿਉਹਾਰ ਮੌਕੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਡਾ: ਬਲਜੀਤ ਸਿੰਘ ਦਿਉਲ ਅਤੇ ਮੈਡਮ ਸੁਖਦੇਵ ਕੌਰ ਗਰੇਵਾਲ ਵਲੋਂ ਬਤੌਰ ...
ਲਹਿਰਾ ਮੁਹੱਬਤ, 15 ਜਨਵਰੀ (ਭੀਮ ਸੈਨ ਹਦਵਾਰੀਆ) ਲਹਿਰਾ ਮੁਹੱਬਤ ਵਿਖੇ ਨਗਰ ਪੰਚਾਇਤ ਨੂੰ ਤੋੜ ਕੇ ਦੁਬਾਰਾ ਤੋਂ ਗ੍ਰਾਮ ਪੰਚਾਇਤ ਬਣਾਏ ਜਾਣ ਲਈ ਬੀਤੇ ਸਮੇਂ ਤੋਂ ਚੱਲ ਰਹੇ ਸੰਘਰਸ਼ ਦੀ ਕਮਾਨ ਹੁਣ ਪਿੰਡ ਦੇ ਨੌਜਵਾਨਾਂ ਨੇ ਸੰਭਾਲ ਲਈ ਹੈ | ਲੰਘੇ ਸਾਲ ਕੋਰੋਨਾ ਵਾਇਰਸ ...
ਬਠਿੰਡਾ, 15 ਜਨਵਰੀ (ਵਲ੍ਹਾਣ)- ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਤਹਿਤ ਦਰਜ ਹੋਏ ਧਾਰਾ 295ਏ, 505, 153ਏ ਦੇ ਮਾਮਲੇ ਵਿਚ ਭਾਜਪਾ ਆਗੂ ਸੁਖਪਾਲ ਸਰਾਂ ਨੇ ਸ੍ਰੀ ਅਮਿਤ ਥਿੰਦ ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਵਿਚ ਅਗਾੳਾੂ ਜ਼ਮਾਨਤ ਦਾਇਰ ਕੀਤੀ ਹੋਈ ...
ਸੀਂਗੋ ਮੰਡੀ, 15 ਜਨਵਰੀ (ਸ਼ਰਮਾ)-ਪੰਜਾਬ ਸਰਕਾਰ ਨੇ ਅਸ਼ਟਾਮਾਂ ਦੀ ਮਿਆਦ ਮਿਤੀ 1 ਜਨਵਰੀ ਤੋਂ ਇਕ ਦਿਨ ਦੀ ਕਰਨ ਤੇ ਆਪ ਆਗੂਆਂ ਤੇ ਪ੍ਰਾਪਰਟੀ ਡੀਲਰਾਂ ਨੇ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਇੱਥੇ ਦੱਸਿਆ ਕਿ ਪੰਜਾਬ ਸਰਕਾਰ ਨੇ ਚੁੱਪ ਚੁਪੀਤੇ ਹੀ ਅਸ਼ਟਾਮਾਂ ਦੀ ਮਿਤੀ ...
ਬਠਿੰਡਾ, 15 ਜਨਵਰੀ (ਸਿੱਧੂ)- ਸਿਲਵਰ ਔਕਸ ਸਕੂਲ ਵਿਖੇ ਲੋਹੜੀ ਅਤੇ ਮਾਘੀ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਹੋਏ ਮੁਕਾਬਲੇ 'ਚ ਸਕੂਲ ਦੇ ਵਿਦਿਆਰਥੀ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਨੇ ਲਿਟਲ ਮਿਸ ਪੰਜਾਬਣ ...
ਭਗਤਾ ਭਾਈਕਾ, 15 ਜਨਵਰੀ (ਸੁਖਪਾਲ ਸਿੰਘ ਸੋਨੀ)-ਨਾਮਵਰ ਕਬੱਡੀ ਖਿਡਾਰੀ ਸੁਖਮਨ ਭਗਤਾ ਦੀ ਬੀਤੇ ਕੱਲ੍ਹ ਹੋਈ ਅਚਾਨਕ ਮੌਤ 'ਤੇ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ, ਗਗਨਦੀਪ ਸਿੰਘ ਗਰੇਵਾਲ ਸਾਬਕਾ ਚੇਅਰਮੈਨ, ਮਨਿੰਦਰ ਸਿੰਘ ...
ਬਠਿੰਡਾ, 15 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਨੌਕਰੀ ਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਵਿੱਚ ਬਹੁਤ ਹੀ ਸਹਾਈ ਸਿੱਧ ਹੋ ਰਿਹਾ ਹੈ | ਇਸ ਮਿਸ਼ਨ ਦੇ ਤਹਿਤ ਪੰਜਾਬ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX