ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021: ਬੈਂਗਲੁਰੂ ਬੈਂਗਲੌਰ ਦੀਆਂ 13 ਓਵਰਾਂ ਵਿਚ 3 ਵਿਕਟਾਂ ਦੇ ਨੁਕਸਾਨ 'ਤੇ 102 ਦੌੜਾਂ
. . .  12 minutes ago
ਗੁਰੂਹਰਸਹਾਏ ਕਤਲ ਕੇਸ ਦੀ ਗੁੱਥੀ ਸੁਲਝੀ, ਪੰਜ ਦੋਸ਼ੀ ਕਾਬੂ, ਹਥਿਆਰ ਬਰਾਮਦ
. . .  about 1 hour ago
ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਪੁਲਿਸ ਵੱਲੋਂ 14 ਅਪ੍ਰੈਲ ਨੂੰ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਪੰਜੇ ਕੇ ਉਤਾੜ ਵਿਖੇ ਹੋਏ ਕਤਲ ਦੇ ਮਾਮਲੇ ਵਿਚ...
ਕੋਰੋਨਾ ਕਾਰਨ ਦਿੱਲੀ ਦੇ ਵਿਗੜੇ ਹਾਲਾਤ, ਕੇਜਰੀਵਾਲ ਨੇ ਮੋਦੀ ਨੂੰ ਮਦਦ ਦੀ ਕੀਤੀ ਅਪੀਲ
. . .  about 1 hour ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਵਿਚ ਕੋਰੋਨਾ ਦੇ ਬੇਕਾਬੂ ਹੋਏ ਹਾਲਾਤ ਨੂੰ ਮੁੱਖ ਰੱਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਦਿੱਲੀ ਦੀ ਮਦਦ ਲਈ ਅਪੀਲ...
ਬਾਰਦਾਨੇ ਦੀ ਘਾਟ ਤੇ ਕਣਕ ਦੀ ਖ਼ਰੀਦ ਘੱਟ ਹੋਣ ਕਾਰਨ ਕਿਸਾਨ ਪ੍ਰੇਸ਼ਾਨ
. . .  about 1 hour ago
ਮੰਡੀ ਲਾਧੂਕਾ (ਫਾਜ਼ਿਲਕਾ), 18 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ) - ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਤਾਂ ਸ਼ੁਰੂ ਕਰ ਦਿੱਤੀ ਗਈ ਹੈ ਪਰ ਬਾਰਦਾਨਾ ਨਾ ਮਿਲਣ ਕਾਰਨ ਅਤੇ ਖ਼ਰੀਦ ਏਜੰਸੀਆਂ ਵਲੋਂ ਬਹੁਤ ਘੱਟ ਖ਼ਰੀਦ ਲਿਖਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣਾ ਪੈ ਰਿਹਾ ਹੈ। ਜਦੋਂ ਦਾਣਾ ਮੰਡੀ ਚੱਕ ਖੇੜੇ ਵਾਲਾ (ਜੈਮਲਵਾਲਾ)...
ਅੱਗ ਨਾਲ ਸਾਢੇ 10 ਏਕੜ ਖੜ੍ਹੀ ਕਣਕ ਸੜਕੇ ਹੋਈ ਸੁਆਹ
. . .  about 1 hour ago
ਠੱਠੀ ਭਾਈ (ਮੋਗਾ), 18 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਮੋਗਾ ਜ਼ਿਲ੍ਹੇ ਦੇ ਪਿੰਡ ਢਿਲਵਾਂ ਵਾਲਾ ਵਿਖੇ ਕਣਕ ਨੂੰ ਅੱਗ ਲੱਗਣ ਕਾਰਨ ਲਗਭਗ ਸਾਢੇ 10 ਏਕੜ ਖੜ੍ਹੀ ਕਣਕ ਸੜ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਲੱਗਣ ਕਾਰਨ ਇਕ ਗ਼ਰੀਬ ਕਿਸਾਨ ਅਜਮੇਰ ਸਿੰਘ ਵਾਸੀ ਪਿੰਡ ਥਰਾਜ ਜੋ ਠੇਕੇ 'ਤੇ...
 
ਆਈ.ਪੀ.ਐਲ. 2021 : ਬੈਂਗਲੁਰੂ ਨੇ ਜਿੱਤੀ ਟਾਸ, ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  about 1 hour ago
ਮਹਾਂ ਰੈਲੀ ਵਿਚ ਵੱਡੀ ਪੱਧਰ 'ਤੇ ਕਿਸਾਨਾਂ ਮਜ਼ਦੂਰਾਂ ਵਲੋਂ ਸ਼ਮੂਲੀਅਤ
. . .  about 1 hour ago
ਅੰਮ੍ਰਿਤਸਰ, 18 ਅਪ੍ਰੈਲ (ਹਰਮਿੰਦਰ ਸਿੰਘ) - ਕਿਸਾਨਾਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਸੰਬੋਧਨ ਕਰਦੇ ਕਿਸਾਨ ਆਗੂਆਂ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ...
ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼ 1 ਤੇ ਫ਼ੇਜ਼ 2 ਵਿਚ ਮੁਕੰਮਲ ਲਾਕਡਾਊਨ ਦੇ ਨਿਰਦੇਸ਼
. . .  about 2 hours ago
ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ) - ਕੋਰੋਨਾ ਪਾਜ਼ੀਟਿਵ ਦੇ ਮਾਮਲੇ ਵਧਣ ਕਰਕੇ ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼-1 ਅਤੇ ਅਰਬਨ ਅਸਟੇਟ ਦੁੱਗਰੀ ਫ਼ੇਜ਼-2 ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ...
ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਅਤੇ ਨੀਲ ਨਿਤਿਨ ਮੁਕੇਸ਼ ਕੋਰੋਨਾ ਪਾਜ਼ੀਟਿਵ
. . .  about 2 hours ago
ਨਵੀਂ ਦਿੱਲੀ, 18 ਅਪ੍ਰੈਲ - ਬਾਲੀਵੁੱਡ ਦੇ ਕਈ ਸਟਾਰ ਕੋਰੋਨਾ ਤੋਂ ਪੀੜਤ ਹੋ ਗਏ ਹਨ। ਇਸ ਵਿਚਕਾਰ ਅਰਜੁਨ ਰਾਮਪਾਲ ਤੇ ਨੀਲ ਨਿਤਿਨ ਮੁਕੇਸ਼ ਵੀ ਕੋਰੋਨਾ ਪਾਜ਼ੀਟਿਵ...
ਮੰਡੀਆਂ ਵਿਚ ਬਾਰਦਾਨੇ ਦੀ ਕੋਈ ਕਮੀ ਨਹੀਂ - ਭਰਤ ਭੂਸ਼ਨ ਆਸ਼ੂ
. . .  about 3 hours ago
ਲੁਧਿਆਣਾ, 18 ਅਪ੍ਰੈਲ - ਮੰਡੀਆਂ ਵਿਚ ਬਾਰਦਾਨੇ ਦੀ ਕਮੀ ਦੀਆਂ ਸ਼ਿਕਾਇਤਾਂ ਵਿਚਕਾਰ ਪੰਜਾਬ ਦੇ ਫੂਡ ਸਪਲਾਈ ਮੰਤਰੀ ਭਰਤ ਭੂਸ਼ਨ ਆਸ਼ੂ ਨੇ ਕਿਹਾ ਹੈ ਕਿ ਮੰਡੀਆਂ ਵਿਚ ਬਾਰਦਾਨੇ ਦੀ ਕਮੀ...
ਸਰਬੱਤ ਦਾ ਭਲਾ ਟਰੱਸਟ ਜੇਲ੍ਹਾਂ 'ਚ ਖੋਲ੍ਹੇਗਾ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ
. . .  about 4 hours ago
ਅੰਮ੍ਰਿਤਸਰ,18 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ )- ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤਿਆਂ ਆਪਣੀ ਜੇਬ ਵਿਚੋਂ ਹੀ ਹਰ ਸਾਲ ਕਰੋੜਾਂ ਰੁਪਏ ਖ਼ਰਚ ਕਰ ਕੇ ਦੇਸ਼ ਵਿਦੇਸ਼ ਅੰਦਰ ਲੋੜਵੰਦਾਂ ਦੀ ਔਖੇ ਵੇਲੇ ਬਾਂਹ...
ਹਲਕਾ ਰਾਜਾਸਾਂਸੀ ਤੋਂ ਸੈਂਕੜੇ ਕਿਸਾਨ ਮਹਾਂ ਰੈਲੀ ਲਈ ਹੋਏ ਰਵਾਨਾ
. . .  about 4 hours ago
ਲੋਪੋਕੇ, 18 ਅਪ੍ਰੈਲ ( ਗੁਰਵਿੰਦਰ ਸਿੰਘ ਕਲਸੀ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਾਣਾ ਮੰਡੀ ਭਗਤਾ ਵਾਲਾ ਵਿਖੇ ਕਰਵਾਈ ਜਾ ਰਹੀ ਮਹਾਂ ਰੈਲੀ ਵਿਚ...
ਕੋਰੋਨਾ ਕਾਰਨ ਪੱਛਮੀ ਬੰਗਾਲ ਵਿਚ ਰਾਹੁਲ ਨੇ ਰੱਦ ਕੀਤੀਆਂ ਆਪਣੀਆਂ ਚੋਣ ਰੈਲੀਆਂ, ਦੂਸਰਿਆ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਆ
. . .  about 4 hours ago
ਨਵੀਂ ਦਿੱਲੀ, 18 ਅਪ੍ਰੈਲ - ਕੋਰੋਨਾ ਲਾਗ ਦੇ ਵੱਧ ਰਹੇ ਮਾਮਲਿਆਂ ਵਿਚਕਾਰ ਕਾਂਗਰਸ ਦੇ ਮੁੱਖ ਲੀਡਰ ਤੇ ਸਟਾਰ ਪ੍ਰਚਾਰਕ ਰਾਹੁਲ ਗਾਂਧੀ ਨੇ ਬੰਗਾਲ ਵਿਚ ਆਪਣੀਆਂ ਚੋਣ ਰੈਲੀਆਂ ਰੱਦ ਕਰਨ ਦਾ...
ਸੈਂਕੜੇ ਕਿਸਾਨ ਤੇ ਮਜ਼ਦੂਰ ਦਿੱਲੀ ਦੇ ਬਾਰਡਰ 'ਚ ਧਰਨੇ 'ਚ ਸ਼ਾਮਲ ਹੋਣ ਲਈ ਰਵਾਨਾ
. . .  about 5 hours ago
ਚੋਗਾਵਾਂ, 18 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਬਲਾਕ ਚੋਗਾਵਾਂ ਦੇ ਪ੍ਰਧਾਨ ਪ੍ਰਗਟ ਸਿੰਘ, ਮੇਜਰ ਸਿੰਘ, ਯੂਥ ਵਿੰਗ ਦੇ ਪ੍ਰਧਾਨ...
ਹੁਣ ਕੋਰੋਨਾ ਦੀ ਨਵੀਂ ਲਹਿਰ ਕਾਰਨ ਜੇ.ਈ.ਈ. ਮੇਨ 2021 ਪ੍ਰੀਖਿਆ ਮੁਲਤਵੀ
. . .  about 2 hours ago
ਨਵੀਂ ਦਿੱਲੀ, 18 ਅਪ੍ਰੈਲ - ਦੇਸ਼ ਵਿਚ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਟੈਸਟਿੰਗ ਏਜੰਸੀ ਐਨ.ਟੀ.ਏ. ਨੇ ਜੇ.ਈ.ਈ. ਮੇਨ 2021 ਅਪ੍ਰੈਲ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ...
ਦਰਦਨਾਕ ਸੜਕ ਹਾਦਸੇ 'ਚ 52 ਸਾਲਾ ਔਰਤ ਦੀ ਮੌਤ
. . .  about 6 hours ago
ਮੁਕੰਦਪੁਰ, 18 ਅਪ੍ਰੈਲ (ਸੁਖਜਿੰਦਰ ਸਿੰਘ ਬਖਲੌਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਮੇਨ ਸੜਕ 'ਤੇ ਤਲਵੰਡੀ ਫੱਤੂ ਨਹਿਰ ਦੇ ਨਜ਼ਦੀਕ ਟਰੱਕ ਤੇ ਮੋਟਰ ਸਾਈਕਲ ਦੀ ਟੱਕਰ 'ਚ ਇਕ 52 ਸਾਲਾ...
ਬਿਜਲੀ ਦੀਆਂ ਕੇਬਲ ਤੇ ਤਾਰਾਂ ਵਿਚ ਫਸਿਆ ਟਰੱਕ, ਆਵਾਜਾਈ ਠੱਪ, ਵੱਡਾ ਹਾਦਸਾ ਹੋਣੋਂ ਟਲਿਆ
. . .  about 6 hours ago
ਖਰੜ, 18 ਅਪ੍ਰੈਲ (ਗੁਰਮੁੱਖ ਸਿੰਘ ਮਾਨ) - ਖਰੜ ਲਾਡਰਾ ਸੜਕ 'ਤੇ ਬਿਜਲੀ ਦੀਆਂ ਸਪਲਾਈ ਵਾਲੀਆਂ ਕੇਬਲ ਅਤੇ ਤਾਰਾਂ ਇਕ ਵੱਡੇ ਟਰੱਕ ਵਿਚ ਫਸ ਗਈਆਂ। ਜਿਸ ਕਾਰਨ ਸਥਾਨਕ ਰੋਡ 'ਤੇ ਆਵਾਜਾਈ ਮੁਕੰਮਲ ਰੂਪ ਵਿਚ ਬੰਦ ਹੋ ਗਈ। ਪਾਵਰਕਾਮ ਦੀ ਟੀਮ ਮੌਕੇ 'ਤੇ...
ਬੀ.ਐਸ.ਐਫ. ਨੇ ਹਿੰਦ-ਪਾਕਿ ਸਰਹੱਦ ਤੋਂ ਫੜੀ 11 ਕਰੋੜ ਦੀ ਹੈਰੋਇਨ
. . .  about 6 hours ago
ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਸੀਮਾ ਸੁਰੱਖਿਆ ਬਲ ਦੀ 29 ਬਟਾਲੀਅਨ ਨੇ ਹਿੰਦ-ਪਾਕਿ ਸਰਹੱਦ ਤੋਂઠਦੋ ਕਿੱਲੋ ਡੇਢ ਸੌ ਗਰਾਮ ਹੈਰੋਇਨ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ...
ਭਾਰਤ ਵਿਚ ਨਿੱਤ ਨਵੇਂ ਬਣ ਰਹੇ ਕੋਰੋਨਾ ਦੇ ਰਿਕਾਰਡ, ਪ੍ਰਧਾਨ ਮੰਤਰੀ ਵਾਰਾਨਸੀ ਦੀ ਸਥਿਤੀ ਦਾ ਅੱਜ ਲੈਣਗੇ ਜਾਇਜ਼ਾ
. . .  about 7 hours ago
ਨਵੀਂ ਦਿੱਲੀ, 18 ਅਪ੍ਰੈਲ - ਭਾਰਤ ਵਿਚ ਕੋਰੋਨਾ ਦੀ ਨਵੀਂ ਲਹਿਰ ਕਾਰਨ ਪਿਛਲੇ 24 ਘੰਟਿਆਂ ਵਿਚ ਰਿਕਾਰਡ 2 ਲੱਖ 61 ਹਜ਼ਾਰ 500 ਨਵੇਂ ਮਾਮਲੇ ਦਰਜ ਹੋਏ ਹਨ ਅਤੇ 1501 ਮੌਤਾਂ ਦਰਜ ਕੀਤੀਆਂ ਗਈਆਂ ਹਨ...
ਕੁੰਭ ਮੇਲੇ ਵਿਚ ਗਏ ਦਿੱਲੀ ਵਾਸੀਆਂ ਲਈ ਕੇਜਰੀਵਾਲ ਸਰਕਾਰ ਵਲੋਂ ਵਿਸ਼ੇਸ਼ ਹਦਾਇਤਾਂ
. . .  1 minute ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਸਰਕਾਰ ਵਲੋਂ ਉਨ੍ਹਾਂ ਦਿੱਲੀ ਵਾਸੀਆਂ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ 4 ਅਪ੍ਰੈਲ ਤੋਂ ਹਰਿਦੁਆਰ ਵਿਖੇ ਕੁੰਭ ਮੇਲੇ ਵਿਚ ਗਏ, ਉਨ੍ਹਾਂ ਨੂੰ ਆਪਣੇ ਵੇਰਵੇ ਦਿੱਲੀ ਸਰਕਾਰ ਦੇ ਪੋਰਟਲ ਵਿਚ ਜਮਾਂ ਕਰਾਉਣ ਲਈ...
ਹਸਪਤਾਲ ਵਿਚ ਅੱਗ ਲੱਗਣ ਕਾਰਨ 5 ਮਰੀਜ਼ਾਂ ਦੀ ਮੌਤ
. . .  about 8 hours ago
ਰਾਏਪੁਰ, 18 ਅਪ੍ਰੈਲ - ਛਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਪਚਪੇੜੀ ਨਾਕਾ ਦੇ ਕੋਲ ਸਥਿਤ ਰਾਜਧਾਨੀ ਹਸਪਤਾਲ ਵਿਚ ਅੱਗ ਲੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਇਸ ਹਸਪਤਾਲ...
ਕਰਤਾਰਪੁਰ ਥਾਣੇ ਵਿਚ ਚੋਰੀ ਦੇ ਦੋਸ਼ ਵਿਚ ਫੜੇ ਨੌਜਵਾਨ ਨੇ ਲਿਆ ਫਾਹਾ
. . .  about 8 hours ago
ਜਲੰਧਰ, 18 ਅਪ੍ਰੈਲ - ਕਰਤਾਰਪੁਰ ਥਾਣਾ ਦੀ ਪੁਲਿਸ ਵਲੋਂ ਚੋਰੀ ਦੇ ਦੋਸ਼ ਵਿਚ ਇਕ ਨੌਜਵਾਨ ਨੂੰ ਹਿਰਾਸਤ ਵਿਚ ਲਿਆ ਸੀ ਜਿਸ ਨੇ ਥਾਣਾ ਕਰਤਾਰਪੁਰ ਦੀ ਹਵਾਲਾਤ ਵਿਚ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ...
ਇੰਡੀਆਨਾ ਗੋਲੀਬਾਰੀ 'ਚ ਮਾਰੇ ਗਏ ਵਿਅਕਤੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ
. . .  about 9 hours ago
ਸਿਆਟਲ, 18 ਅਪ੍ਰੈਲ - ਅਮਰੀਕਾ ਦੇ ਇੰਡਅਨ ਐਪਲਸ ਵਿਖੇ ਇਕ ਸਿਰਫਿਰੇ 19 ਸਾਲਾ ਗੋਰੇ ਵਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਵਿਚ 8 ਵਿਅਕਤੀ ਮਾਰੇ ਗਏ ਸਨ ਜਿਨ੍ਹਾਂ ਵਿਚ...
ਅੱਜ ਦਾ ਵਿਚਾਰ
. . .  about 9 hours ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਮਾਘ ਸੰਮਤ 552
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਦਿੱਲੀ / ਹਰਿਆਣਾ

ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਤਹਿਸੀਲਦਾਰ ਨੇ ਸੱਦੀ ਮੀਟਿੰਗ

ਰਤੀਆ, 15 ਜਨਵਰੀ (ਬੇਅੰਤ ਕੌਰ ਮੰਡੇਰ)-ਤਹਿਸੀਲਦਾਰ ਵਿਜੇ ਮੋਹਨ ਸਿਆਲ ਨੇ ਐੱਸ. ਡੀ. ਐੱਮ. ਦਫ਼ਤਰ ਵਿਚ ਅਧਿਕਾਰੀਆਂ ਦੀ ਇਕ ਮੀਟਿੰਗ ਸੱਦੀ, ਜਿਸ ਵਿਚ ਉਨ੍ਹਾਂ ਨੇ ਗਣਤੰਤਰ ਦਿਵਸ ਦੇ ਆਯੋਜਨ ਲਈ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਾਪੀਆਂ | ਸੰਬੋਧਨ ਕਰਦਿਆਂ ਤਹਿਸੀਲਦਾਰ ਸਿਆਲ ਨੇ ਕਿਹਾ ਕਿ ਸਰਕਾਰ ਵਲੋਂ ਜਾਰੀ ਕੋਵਿਡ-19 ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫੇਸ ਮਾਸਕ ਤੇ ਸਮਾਜਿਕ ਦੂਰੀਆਂ ਦੀ ਪਾਲਣਾ ਕਰਦਿਆਂ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਗਣਤੰਤਰ ਦਿਵਸ ਮਨਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਝੰਡਾ ਲਹਿਰਾਉਣ ਦੀ ਰਸਮ 26 ਜਨਵਰੀ ਨੂੰ ਉਪ ਮੰਡਲ ਮੈਜਿਸਟਰੇਟ ਸੁਰੇਂਦਰ ਸਿੰਘ ਬੈਨੀਵਾਲ ਵਲੋਂ ਕੀਤੀ ਜਾਵੇਗੀ | ਪ੍ਰੋਗਰਾਮ ਵਿਚ ਸੁਤੰਤਰਤਾ ਸੰਗਰਾਮੀ, ਕੋਰੋਨਾ ਮਹਾਂਮਾਰੀ ਵਿਚ ਸੇਵਾ ਅਤੇ ਸ਼ਲਾਘਾਯੋਗ ਕੰਮ ਕਰਨ ਵਾਲੇ ਡਾਕਟਰਾਂ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ, ਪੁਲਿਸ ਕਰਮਚਾਰੀਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਜਾਵੇਗਾ | ਪ੍ਰੋਗਰਾਮ ਵਿਚ ਆਉਣ ਵਾਲੇ ਸਾਰੇ ਲੋਕਾਂ ਲਈ ਫੇਸ ਮਾਸਕ ਪਹਿਨਣਾ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨਾ ਲਾਜ਼ਮੀ ਹੋਵੇਗਾ | ਬੈਠਕ ਵਿਚ ਉਨ੍ਹਾਂ ਨੇ ਗਣਤੰਤਰ ਦਿਵਸ ਸਮਾਰੋਹ ਵਿੱਚ ਸਟੇਜ ਦੇ ਪ੍ਰਬੰਧ, ਮਾਈਕ ਸੇਵਾ, ਸਟੇਜ ਸੰਚਾਲਨ, ਪੀਣ ਵਾਲੇ ਪਾਣੀ, ਡਾਕਟਰੀ ਸਹੂਲਤਾਂ, ਸੱਦਾ ਪੱਤਰਾਂ, ਮੁੱਖ ਮਹਿਮਾਨਾਂ ਦਾ ਸਵਾਗਤ, ਪੰਡਾਲਾਂ ਅਤੇ ਕੁਰਸੀਆਂ ਦਾ ਪ੍ਰਬੰਧ, ਪਾਰਕਿੰਗ ਪ੍ਰਬੰਧ, ਇਨਾਮ ਪ੍ਰਬੰਧਾਂ ਸਮੇਤ ਹੋਰ ਜ਼ਰੂਰੀ ਪ੍ਰੋਗਰਾਮਾਂ ਦੇ ਸਫ਼ਲ ਆਯੋਜਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਾਪੀਆਂ | ਇਸ ਮੌਕੇ ਉਨ੍ਹਾਂ ਦੱਸਿਆ ਕਿ 24 ਜਨਵਰੀ ਨੂੰ ਅੰਤਿਮ ਰਿਹਰਸਲ ਹੋਵੇਗੀ | ਬੈਠਕ ਵਿਚ ਹੋਰਨਾਂ ਤੋਂ ਬਿਨਾਂ ਨਾਇਬ ਤਹਿਸੀਲਦਾਰ ਭਜਨ ਦਾਸ, ਐੱਸ. ਐੱਚ. ਓ. ਕੁਲਦੀਪ ਸਿੰਘ, ਨਗਰ ਨਿਗਮ ਦੇ ਸਕੱਤਰ ਸੁਰੇਂਦਰ ਕੁਮਾਰ, ਬੀ. ਡੀ. ਪੀ. ਓ. ਨਰਿੰਦਰ ਸਿੰਘ, ਮਾਰਕੀਟ ਕਮੇਟੀ ਦੇ ਸਕੱਤਰ ਸੁਰੇਂਦਰ ਸਿੰਘ, ਬਲਾਕ ਸਿੱਖਿਆ ਅਧਿਕਾਰੀ ਸੁਨੀਤਾ ਆਹਲਾਵਤ, ਸੀ. ਡੀ. ਪੀ. ਓ. ਲਤਾ ਰਾਣੀ, ਏ. ਡੀ. ਓ. ਸੰਤ ਰਾਮ ਬੈਨੀਵਾਲ, ਸਹਾਇਕ ਸਕੱਤਰ ਨਿਸ਼ਾਂਤ, ਐਸ. ਡੀ. ਓ. ਦਿਲਬਾਗ ਸਿੰਘ, ਰਣਜੀਤ ਸਿੰਘ, ਸੁਖਵਿੰਦਰ ਸਿੰਘ, ਗੁਲਸ਼ਨ ਕੁਮਾਰ, ਪਿ੍ੰਸੀਪਲ ਗੋਵਿੰਦ ਸ਼ਰਮਾ, ਡਾ: ਨਾਇਬ ਸਿੰਘ ਮੰਡੇਰ, ਬਲਵੰਤ ਸਿੰਘ, ਟੀ. ਸੀ. ਜਿੰਦਲ ਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |

ਹੁਣ ਨੌਵੀਂ ਤੇ ਗਿਆਰ੍ਹਵੀਂ ਦੀ ਪ੍ਰੀਖਿਆ ਪ੍ਰਤੀ ਸਕੂਲ ਹੋਏ ਚਿੰਤਤ

ਨਵੀਂ ਦਿੱਲੀ, 15 ਜਨਵਰੀ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਵਲੋਂ ਪਿਛਲੇ ਦਿਨੀਂ 10ਵੀਂ ਅਤੇ 12ਵੀਂ ਦੀ ਬੋਰਡ ਪ੍ਰੀਖਿਆ ਦੀਆਂ ਮਿਤੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਹੁਣ 9ਵੀਂ ਅਤੇ 11ਵੀਂ ਕਲਾਸ ਦੇ ਵਿਦਿਆਰਥੀਆਂ ਦੀਆਂ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਦੀਆਂ 7300 ਡੋਜ਼ ਸਿਰਸਾ ਪੁੱਜੀਆਂ

ਸਿਰਸਾ, 15 ਜਨਵਰੀ (ਪਰਦੀਪ ਸਚਦੇਵਾ)-ਕੋਰੋਨਾ ਵੈਕਸੀਨ ਦੀ 7300 ਡੋਜ ਦੀ ਪਹਿਲੀ ਖੇਪ ਸਿਰਸਾ ਪੁੱਜ ਗਈ ਹੈ | ਇਹ ਵੈਕਸੀਨ ਲਗਾਉਣ ਦਾ ਕੰਮ 16 ਜਨਵਰੀ ਤੋਂ ਸਿਹਤ ਮੁਲਾਜ਼ਮਾਂ ਤੋਂ ਸ਼ੁਰੂ ਕੀਤਾ ਜਾਵੇਗਾ | ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਸਿਵਲ ਸਰਜਨ ਡਾ. ਵਿਰੇਸ਼ ਭੂਸ਼ਨ ਨੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਵਿਸ਼ਵ ਭਰ 'ਚ ਕਿਸਾਨ-ਮਜ਼ਦੂਰ ਏਕਤਾ ਦਾ ਗਵਾਹ ਬਣੇਗਾ- ਮੱਖਣ ਬਾਜ਼ੀਗਰ

ਫਤਿਹਾਬਾਦ, 15 ਜਨਵਰੀ (ਹਰਬੰਸ ਸਿੰਘ ਮੰਡੇਰ)-ਖੇਤੀਬਾੜੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੀ ਲਹਿਰ ਨੂੰ ਸਮਰਥਨ ਦੇਣ ਦੀ ਪ੍ਰਕਿਰਿਆ ਹੁਣ ਜੋਰ ਫੜਦੀ ਜਾ ਰਹੀ ਹੈ | ਇਸ ਕੜੀ ਵਿਚ ਫਤਿਹਾਬਾਦ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚੋ ਕਿਸਾਨ ਦਾ ਇਕ ਜਥਾ ਸੀਨੀਅਰ ਨੇਤਾ ਮੱਖਣ ...

ਪੂਰੀ ਖ਼ਬਰ »

ਸ਼ਾਹਬਾਦ ਵਿਖੇ ਕਵੀ ਦਰਬਾਰ ਅੱਜ

ਸ਼ਾਹਬਾਦ ਮਾਰਕੰਡਾ, 15 ਜਨਵਰੀ (ਅਵਤਾਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ 16 ਜਨਵਰੀ ਨੂੰ ਸ਼ਾਹਬਾਦ ਵਿਖੇ ਰਾਤ ਸਮੇਂ ਮਹਾਨ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ | ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਹੋਣ ਜਾ ਰਹੇ ਇਸ ...

ਪੂਰੀ ਖ਼ਬਰ »

ਜਿੰਨਾ ਚਿਰ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ- ਵਿਰਕ

ਸਿਰਸਾ, 15 ਜਨਵਰੀ (ਪਰਦੀਪ ਸਚਦੇਵਾ)-ਕਿਸਾਨ ਸਭਾ ਦੇ ਸੂਬਾਈ ਆਗੂ ਕਾ. ਸੁਵਰਨ ਸਿੰਘ ਵਿਰਕ ਨੇ ਕਿਹਾ ਕਿ ਕਿਸਾਨ ਆਗੂਆਂ ਦੀਆਂ ਸਰਮਾਰ ਨਾਲ ਹੋਈਆਂ ਹੁਣ ਤੱਕ ਨੌਾ ਦੌਰ ਦੀਆਂ ਮੀਟਿੰਗਾਂ ਭਾਵੇਂ ਬੇਸਿੱਟਾ ਰਹਿ ਰਹੀਆਂ ਹਨ ਪਰ ਕਿਸਾਨ ਆਗੂਆਂ ਦੀ ਸਰਕਾਰ ਨਾਲ ਗੱਲਬਾਤ ਵੀ ...

ਪੂਰੀ ਖ਼ਬਰ »

ਕਮਲਾ ਨਹਿਰੂ ਕੈਂਪ ਦੀਆਂ ਝੁੱਗੀਆਂ 'ਚ ਲੱਗੀ ਅੱਗ

ਨਵੀਂ ਦਿੱਲੀ, 15 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਕੀਰਤੀ ਨਗਰ ਵਿਖੇ ਬੀਤੀ ਰਾਤ ਕਮਲਾ ਨਹਿਰੂ ਕੈਂਪ 'ਚ ਅੱਗ ਲੱਗ ਗਈ ਅਤੇ ਮੌਕੇ 'ਤੇ ਅੱਗ ਬੁਝਾਊ ਵਿਭਾਗ ਦੀਆਂ ਗੱਡੀਆਂ ਨੇ ਆ ਕੇ ਬੜੀ ਮੁਸ਼ੱਕਤ ਨਾਲ ਅੱਗ 'ਤੇ ਕਾਬੂ ਪਾਇਆ | ਦੱਸਿਆ ਜਾ ਰਿਹਾ ਹੈ ਕਿ ਅੱਗ ਪਹਿਲਾਂ ...

ਪੂਰੀ ਖ਼ਬਰ »

ਕਾਂਗਰਸ ਤੇ ਖੱਬੀਆਂ ਪਾਰਟੀਆਂ ਨੇ ਤਿ੍ਣਮੂਲ ਦੀ ਪੇਸ਼ਕਸ਼ ਕੀਤੀ ਰੱਦ

ਕੋਲਕਾਤਾ, 15 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)-ਕਾਂਗਰਸ ਅਤੇ ਖੱਬੀਆਂ ਪਾਰਟੀਆਂ ਨੇ ਤਿ੍ਣਮੂਲ ਕਾਂਗਰਸ ਦੀ ਪੇਸ਼ਕਸ਼ ਰੱਦ ਕਰ ਦਿੱਤੀ ਹੈ | ਦੋਵਾਂ ਦਾ ਕਹਿਣਾ ਹੈ ਕਿ ਪੱਛਮੀ ਬੰਗਾਲ 'ਚ ਸਾਡਾ ਗਠਜੋੜ ਤਿ੍ਣਮੂਲ ਤੇ ਭਾਜਪਾ ਨੂੰ ਹਰਾਉਣ ਦੀ ਤਾਕਤ ਰੱਖਦਾ ਹੈ ਅਤੇ ਸਾਡੀ ...

ਪੂਰੀ ਖ਼ਬਰ »

ਭਾਵਦੀਨ ਸਕੂਲ ਦੇ ਵਿਦਿਆਰਥੀਆਂ ਵਲੋਂ ਸੜਕ ਸੁਰੱਖਿਆ ਤੇ ਕੋਰੋਨਾ ਜਾਗਰੂਕਤਾ ਰੈਲੀ

ਸਿਰਸਾ, 15 ਜਨਵਰੀ (ਪਰਦੀਪ ਸਚਦੇਵਾ)-ਸਿਰਸਾ ਜ਼ਿਲ੍ਹਾ ਦੇ ਪਿੰਡ ਭਾਵਦੀਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਸੜਕ ਸੁਰੱਖਿਆ ਤੇ ਕੋਰੋਨਾ ਜਾਗਰੂਕਤਾ ਰੈਲੀ ਕੱਢੀ ਗਈ | ਇਹ ਰੈਲੀ ਸਕੂਲ ਤੋਂ ਸ਼ੁਰੂ ਹੋਈ, ਜਿਹੜੀ ਪਿੰਡਾਂ ਦੀਆਂ ਗਲੀਆਂ 'ਚੋਂ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੀ ਰਿਹਰਸਲ ਸ਼ੁਰੂ, ਤਹਿਸੀਲਦਾਰ ਵਲੋਂ ਨਿਰੀਖਣ

ਗੁਹਲਾ ਚੀਕਾ, 15 ਜਨਵਰੀ (ਓ.ਪੀ. ਸੈਣੀ)-ਸਬ ਡਵੀਜ਼ਨ ਪੱਧਰ 'ਤੇ ਮਨਾਏ ਜਾ ਰਹੇ ਗਣਤੰਤਰ ਦਿਵਸ ਸਮਾਰੋਹ ਦੀ ਤਿਆਰੀ ਲਈ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦਫ਼ਤਰ ਦੇ ਆਡੀਟੋਰੀਅਮ ਵਿਚ ਕਾਲਜ ਅਤੇ ਸਕੂਲੀ ਬੱਚਿਆਂ ਦੁਆਰਾ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮਾਂ ਦੀ ...

ਪੂਰੀ ਖ਼ਬਰ »

ਨਗਰ ਪਾਲਿਕਾ ਸੰਘ ਨਾਲ ਜੁੜੇ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ

ਕਰਨਾਲ, 15 ਜਨਵਰੀ (ਗੁਰਮੀਤ ਸਿੰਘ ਸੱਗੂ)-ਨਗਰ ਪਾਲਿਕਾ ਕਰਮਚਾਰੀ ਸੰਘ ਨਾਲ ਜੁੜੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਦਫ਼ਤਰ ਸਾਹਮਣੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਅਤੇ ਨਿਗਮ ਕਮਿਸ਼ਨਰ ਨੂੰ ਸਿਹਤ ਮੰਤਰੀ ਅਨਿਲ ...

ਪੂਰੀ ਖ਼ਬਰ »

ਡੀ. ਸੀ. ਵਲੋਂ ਸਹਿਕਾਰੀ ਖੰਡ ਮਿੱਲ ਦੇ ਆਡੀਟੋਰੀਅਮ ਦਾ ਉਦਘਾਟਨ

ਕਰਨਾਲ, 15 ਜਨਵਰੀ (ਗੁਰਮੀਤ ਸਿੰਘ ਸੱਗੂ)-ਡੀ. ਸੀ. ਨਿਸ਼ਾਂਤ ਕੁਮਾਰ ਯਾਦਵ ਨੇ ਅੱਜ ਸਹਿਕਾਰੀ ਖੰਡ ਮਿੱਲ ਦੇ ਆਡੀਟੋਰੀਅਮ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ | ਇਸ ਮੌਕੇ ਡੀ. ਸੀ. ਯਾਦਵ ਨੇ ਖੰਡ ਮਿੱਲ ਦੇ ਬੋਰਡ ਆਫ਼ ਡਾਇਰੈਕਟਰ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਨਵੀਂ ਖੰਡ ...

ਪੂਰੀ ਖ਼ਬਰ »

ਦੋ ਨਸ਼ਾ ਤਸਕਰ ਅਫੀਮ ਸਮੇਤ ਗਿ੍ਫ਼ਤਾਰ

ਕਰਨਾਲ, 15 ਜਨਵਰੀ (ਗੁਰਮੀਤ ਸਿੰਘ ਸੱਗੂ)-ਐੱਸ. ਟੀ. ਐੱਫ. ਵਲੋਂ ਦੋ ਨਸ਼ਾ ਤਸਕਰਾਂ ਨੂੰ 30 ਕਿਲੋਂ 340 ਗ੍ਰਾਮ ਅਫੀਮ ਸਮੇਤ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ ਵਿਚੋਂ ਇਕ 18 ਟਾਇਰੀ ਟਰੱਕ ਅਤੇ 8 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਗਈ ਹੈ | ਅੱਜ ਇੱਥੇ ਪੁਲਿਸ ਦੇ ਪੀ. ...

ਪੂਰੀ ਖ਼ਬਰ »

ਗੰਗਾਸਾਗਰ ਮੇਲਾ ਕਰਵਾਉਣਾ ਰਾਜ ਸਰਕਾਰ ਦੀ ਵੱਡੀ ਸਫ਼ਲਤਾ- ਸੁਬਰਤਾ

ਕੋਲਕਾਤਾ, 15 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)-ਪੰਚਾਇਤ ਮੰਤਰੀ ਸੁਬਰਤਾ ਮੁਖਰਜੀ ਨੇ ਕਿਹਾ ਕਿ ਕੋਰੋਨਾ ਦੇ ਸਮੇਂ ਗੰਗਾਸਾਗਰ ਮੇਲਾ ਕਰਵਾਉਣਾ ਰਾਜ ਸਰਕਾਰ ਦੀ ਇਕ ਵੱਡੀ ਸਫ਼ਲਤਾ ਹੈ | ਉਨ੍ਹਾਂ ਕਿਹਾ ਕਿ 25 ਦਸੰਬਰ ਤੋਂ ਲੈ ਕੇ 15 ਜਨਵਰੀ ਤੱਕ ਗੰਗਾ ਸਾਗਰ 'ਚ 20 ਲੱਖ ਤੋਂ ...

ਪੂਰੀ ਖ਼ਬਰ »

ਨਚੀਕੇਤਨ ਸਕੂਲ ਦੇ ਖਿਡਾਰੀਆਂ ਨੇ ਕੀਤਾ ਜ਼ਿਲ੍ਹਾ ਪੱਧਰ 'ਤੇ ਨਾਂਅ ਰੌਸ਼ਨ

ਏਲਨਾਬਾਦ, 15 ਜਨਵਰੀ (ਜਗਤਾਰ ਸਮਾਲਸਰ)-ਸ਼ਹੀਦ ਭਗਤ ਸਿੰਘ ਸਟੇਡੀਅਮ ਵਿਚ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਸਿਰਸਾ ਵਲੋਂ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਨਚੀਕੇਤਨ ਪਬਲਿਕ ਸਕੂਲ ਵਲੋਂ ਅੰਡਰ-14 ਹਾਈਜੰਪ ਵਿਚ ਅਭਿਜੋਤ ...

ਪੂਰੀ ਖ਼ਬਰ »

ਟਿਕਰੀ ਬਾਰਡਰ ਤੋਂ ਪਰਤੇ ਕਿਸਾਨ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੰਧੜ ਦਾ ਕਿਸਾਨ ਇਕਬਾਲ ਸਿੰਘ ਢਿੱਲੋਂ (48 ਸਾਲ) ਪੁੱਤਰ ਕਰਤਾਰ ਸਿੰਘ ਢਿੱਲੋਂ ਜੋ ਕਈ ਦਿਨਾਂ ਤੋਂ ਦਿੱਲੀ ਕਿਸਾਨ ਮੋਰਚੇ 'ਤੇ ਗਿਆ ਸੀ ਤੇ ਵਾਪਸ ਪਰਤਦਿਆਂ ਹੀ ਦਿਲ ਦਾ ਦੌਰ ਪੈ ...

ਪੂਰੀ ਖ਼ਬਰ »

ਟਿਕਰੀ ਬਾਰਡਰ 'ਤੇ ਕਿਸਾਨਾਂ ਦਾ ਹੋਰ ਵੱਡਾ ਹੋਇਆ ਇਕੱਠ

ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ ਟਿਕਰੀ ਬਾਰਡਰ (ਬਹਾਦਰਗੜ੍ਹ), 15 ਜਨਵਰੀ-ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਭਲਕੇ 15 ਜਨਵਰੀ ਦੀ ਹੋਣ ਵਾਲੀ 9ਵੇਂ ਗੇੜ ਦੀ ਬੈਠਕ ਦੇ ਮੱਦੇਨਜ਼ਰ ਅਤੇ ਉਪਰੋਕਤ ਬੈਠਕ ਤੋਂ ਨਿਕਲਣ ਵਾਲੇ ਨਤੀਜਿਆਂ ਦੀ ...

ਪੂਰੀ ਖ਼ਬਰ »

ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਪਿਤਾ ਬਾਪੂ ਮਹਿੰਗਾ ਸਿੰਘ ਨਮਿਤ ਪਾਠ ਦਾ ਭੋਗ ਅੱਜ

ਅੰਮਿ੍ਤਸਰ, 15 ਜਨਵਰੀ (ਜਸਵੰਤ ਸਿੰਘ ਜੱਸ)-ਜਨਰਲ ਵੈਦਿਆ ਕਾਂਡ ਵਿਚ ਭਾਈ ਹਰਜਿੰਦਰ ਸਿੰਘ ਜਿੰਦਾ ਦੇ ਨਾਲ 9 ਅਕਤੂਬਰ 1992 ਨੂੰ ਫਾਂਸੀ ਦਾ ਰੱਸਾ ਚੁੰਮਣ ਵਾਲੇ ਕੌਮੀ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਪਿਤਾ, ਬਾਪੂ ਮਹਿੰਗਾ ਸਿੰਘ, ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ...

ਪੂਰੀ ਖ਼ਬਰ »

ਗਾਜ਼ੀਪੁਰ ਮੁਰਗਾ ਮੰਡੀ ਖੁੱਲ੍ਹਣ 'ਤੇ ਐਸੋਸੀਏਸ਼ਨ ਦੇ ਅਹੁਦੇਦਾਰ ਹੋਏ ਖੁਸ਼

ਨਵੀਂ ਦਿੱਲੀ, 15 ਜਨਵਰੀ (ਬਲਵਿੰਦਰ ਸਿੰਘ ਸੋਢੀ)- ਤਕਰੀਬਨ ਇਕ ਹਫ਼ਤੇ ਤੋਂ ਗਾਜ਼ੀਪੁਰ ਦੀ ਮੁਰਗਾ ਮੰਡੀ ਫਿਰ ਖੁੱਲ੍ਹੀ ਗਈ ਹੈ | ਜਿਸ ਪ੍ਰਤੀ ਗਾਜੀਪੁਰ ਪੋਲਟਰੀ ਮਾਰਕਿਟ ਐਸੋਸੀਏਸ਼ਨ ਦੇ ਅਹੁੱਦੇਦਾਰਾਂ ਨੇ ਖੁਸ਼ੀ ਮਨਾਈ ਹੈ, ਕਿਉਂਕਿ ਗਾਜੀਪੁਰ ਤੋਂ ਜੋ ਨਮੂਨੇ ਜਾਂਚ ...

ਪੂਰੀ ਖ਼ਬਰ »

ਟਰੈਕਟਰਾਂ ਦਾ ਕਾਫ਼ਲਾ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਲਈ ਹੋਇਆ ਰਵਾਨਾ

ਫ਼ਤਿਹਾਬਾਦ, 15 ਜਨਵਰੀ (ਹਰਬੰਸ ਸਿੰਘ ਮੰਡੇਰ)-ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ | ਕਿਸਾਨ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕੋਆਰਡੀਨੇਟਰ ਮਨਦੀਪ ਸਿੰਘ ਨੱਥਵਾਨ ਤੇ ਕਿਸਾਨ ਸੰਘਰਸ਼ ਕਮੇਟੀ ਦੇ ਉਪ ਚੇਅਰਮੈਨ ਰਵਿੰਦਰ ਸਿੰਘ ਦੀ ...

ਪੂਰੀ ਖ਼ਬਰ »

ਦਿੱਲੀ ਟਰੈਕਟਰ ਪਰੇਡ ਲਈ ਕਿਸਾਨਾਂ ਵਲੋਂ ਲਾਮਬੰਦੀ

ਸਿਰਸਾ, 15 ਜਨਵਰੀ (ਪਰਦੀਪ ਸਚਦੇਵਾ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ 'ਚ ਲਾਇਆ ਗਿਆ ਪੱਕਾ ਮੋਰਚਾ ਜਿੱਥੇ ਜਾਰੀ ਹੈ ਉੱਥੇ ਹੀ ਕਿਸਾਨਾਂ ਨੂੰ ਦਿੱਲੀ ਟਰੈਕਟਰ ਪਰੇਡ ਲਈ ਪਿੰਡਾਂ 'ਚ ਲਾਮਬੰਦ ਕਰਨ ਦੀ ਮੁਹਿੰਮ ...

ਪੂਰੀ ਖ਼ਬਰ »

ਅੱਜ ਤੋਂ ਹਫ਼ਤੇ 'ਚ ਚਾਰ ਦਿਨ ਟੀਕਾਕਰਨ ਦਾ ਪ੍ਰੋਗਰਾਮ ਸ਼ੁਰੂ ਹੋਵੇਗਾ

ਨਵੀਂ ਦਿੱਲੀ, 15 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਵਲੋਂ ਕੋਰੋਨਾ ਵੈਕਸੀਨ ਦੀ ਯੋਜਨਾ ਤਿਆਰ ਕਰ ਲਈ ਹੈ ਅਤੇ ਸਾਰੇ ਕੇਂਦਰਾਂ 'ਤੇ 16 ਜਨਵਰੀ ਤੋਂ ਹਫ਼ਤੇ ਵਿਚ ਚਾਰ ਦਿਨ ਟੀਕਾਕਰਨ ਦਾ ਪ੍ਰੋਗਰਾਮ ਕੀਤਾ ਜਾਵੇਗਾ | ਸਭ ਤੋਂ ਪਹਿਲਾਂ ਸਿਹਤ ਕਰਮਚਾਰੀਆਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲੇ 'ਚ ਭਗਤ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਤਗਮੇ

ਏਲਨਾਬਾਦ, 15 ਜਨਵਰੀ (ਜਗਤਾਰ ਸਮਾਲਸਰ)-ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਵਲੋਂ 14 ਜਨਵਰੀ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਚ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਿਰਸਾ ਜ਼ਿਲ੍ਹੇ ਦੇ ਸੈਂਕੜੇ ਖਿਡਾਰੀਆਂ ਨੇ ਭਾਗ ਲਿਆ | ਇਸ ਮੁਕਾਬਲੇ ਵਿਚ ...

ਪੂਰੀ ਖ਼ਬਰ »

ਜ਼ਰੂਰਤਮੰਦ ਲੋਕਾਂ ਦੀ ਮਦਦ ਕਰਨ ਨਾਲ ਮਨੁੱਖ ਨੂੰ ਆਤਮਿਕ ਸ਼ਾਂਤੀ ਮਿਲਦੀ ਹੈ- ਰਜਵੰਤ ਕੌਰ

ਸ਼ਾਹਬਾਦ ਮਾਰਕੰਡਾ, 15 ਜਨਵਰੀ (ਅਵਤਾਰ ਸਿੰਘ)-ਸ਼ੁੱਭਕਰਮਨ ਚੈਰੀਟੇਬਲ ਟਰੱਸਟ ਕੁਰੂਕਸ਼ੇਤਰ ਦੀ ਚੇਅਰਪਰਸਨ ਰਜਵੰਤ ਕੌਰ ਨੇ ਕਿਹਾ ਕਿ ਜ਼ਰੂਰਤਮੰਦ ਲੋਕਾਂ ਦੀ ਮਦਦ ਕਰਨ ਨਾਲ ਮਨੁੱਖ ਨੂੰ ਆਤਮਿਕ ਸ਼ਾਂਤੀ ਮਿਲਦੀ ਹੈ, ਲਿਹਾਜ਼ਾ ਹਰ ਸਮਰੱਥ ਵਿਅਕਤੀ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਜਾਰੀ

ਸ਼ਾਹਬਾਦ ਮਾਰਕੰਡਾ, 15 ਜਨਵਰੀ (ਅਵਤਾਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੋਜ਼ਾਨਾ ਅੰਮਿ੍ਤ ਵੇਲੇ ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਤੋਂ ਪ੍ਰਭਾਤ ਫੇਰੀਆਂ ਸਜਾਈਆਂ ਜਾ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਚ ਮੈਂ ਆਪਣੀ ਅਖ਼ੀਰ ਤੱਕ ਸੇਵਾ ਨਿਭਾਵਾਂਗੀ-ਸੁੱਖ ਸੰਧੂ

ਨਵੀਂ ਦਿੱਲੀ 15 ਜਨਵਰੀ (ਬਲਵਿੰਦਰ ਸਿੰਘ ਸੋਢੀ)- ਸਿੰਘੂ ਬਾਰਡਰ 'ਤੇ ਲੰਗਰ ਦੀ ਸੇਵਾ ਕਰਨ 'ਚ ਰੋਜ਼ਾਨਾ ਬੀਬੀਆਂ ਦਾ ਆਉਣਾ-ਜਾਣਾ ਲੱਗਿਆ ਹੋਇਆ ਹੈ ਅਤੇ ਉਹ ਪ੍ਰਸ਼ਾਦੇ ਤਿਆਰ ਕਰਨ 'ਚ ਆਪਣੀ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ | ਜ਼ਿਲ੍ਹਾ ਅੰਮਿ੍ਤਸਰ ਤੋਂ ਹਰਦੀਪ ਕੌਰ, ...

ਪੂਰੀ ਖ਼ਬਰ »

ਹਾਈ ਸਕਿਉਰਟੀ ਰਜਿਸਟ੍ਰੇਸ਼ਨ ਪਲੇਟ ਤੇ ਕਲਰ ਕੋਡ ਸਟੀਕਰ ਨਾ ਲੱਗਣ 'ਤੇ ਹੁਣ ਇਕ ਫਰਵਰੀ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ

ਨਵੀਂ ਦਿੱਲੀ, 15 ਜਨਵਰੀ (ਬਲਵਿੰਦਰ ਸਿੰਘ ਸੋਢੀ)-ਹਾਈ ਸਕਿਉਰਟੀ ਰਜਿਸਟ੍ਰੇਸ਼ਨ ਪਲੇਟ ਅਤੇ ਕਲਰ ਕੋਡ ਸਟੀਕਰ ਜਿਨ੍ਹਾਂ ਗੱਡੀਆਂ 'ਤੇ ਹੁਣ ਤੱਕ ਨਹੀਂ ਲੱਗੇ ਉਨ੍ਹਾਂ ਕਾਰਵਾਈ ਕਰਨ ਲਈ ਜੋ ਮੁਹਿੰਮ ਸ਼ੁਰੂ ਕੀਤੀ ਜਾਣੀ ਸੀ, ਉਹ ਹੁਣ ਅੱਗੇ ਪਾ ਦਿੱਤੀ ਹੈ ਕਿਉਕਿ ਹੁਣ ਤੱਕ ...

ਪੂਰੀ ਖ਼ਬਰ »

ਕਾਵਾਂ ਦੇ ਮਰਨ ਦੀਆਂ ਆ ਰਹੀਆਂ ਨੇ ਜ਼ਿਆਦਾ ਸ਼ਿਕਾਇਤਾਂ

ਨਵੀਂ ਦਿੱਲੀ, 15 ਜਨਵਰੀ (ਬਲਵਿੰਦਰ ਸਿੰਘ ਸੋਢੀ)-ਬਰਡ ਫਲੂ ਦੇ ਪ੍ਰਕੋਪ ਨੂੰ ਵੇਖਦੇ ਹੋਏ ਦਿੱਲੀ 'ਚ ਕਾਫ਼ੀ ਗਿਣਤੀ 'ਚ ਪੰਛੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਦਿੱਲੀ ਸਰਕਾਰ ਦੀ ਹੈਲਪ ਲਾਈਨ 'ਤੇ 500 ਤੋਂ ਜ਼ਿਆਦਾ ਕਾਲਾਂ ਪੰਛੀਆਂ ਸਬੰਧੀ ਆ ਚੁੱਕੀਆਂ ਹਨ | ਹਸਤਸਾਲ ਪਾਰਕ 'ਚ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਸਤੀਆਂ 'ਚ ਨਗਰ ਕੀਰਤਨ 17 ਨੂੰ

ਜਲੰਧਰ, 15 ਜਨਵਰੀ (ਹਰਵਿੰਦਰ ਸਿੰਘ ਫੁੱਲ)-ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਅਰਜਨ ਦੇਵ ਜੀ ਨੌਜਵਾਨ ਵੈੱਲਫੇਅਰ ਸੇਵਾ ਸੁਸਾਇਟੀ ਵਲੋਂ 17 ਜਨਵਰੀ ਦਿਨ ਐਤਵਾਰ ਨੂੰ ਬਸਤੀਆਂ ਖੇਤਰ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ...

ਪੂਰੀ ਖ਼ਬਰ »

ਕਾਵਾਂ ਦੇ ਮਰਨ ਦੀਆਂ ਆ ਰਹੀਆਂ ਨੇ ਜ਼ਿਆਦਾ ਸ਼ਿਕਾਇਤਾਂ

ਨਵੀਂ ਦਿੱਲੀ, 15 ਜਨਵਰੀ (ਬਲਵਿੰਦਰ ਸਿੰਘ ਸੋਢੀ)-ਬਰਡ ਫਲੂ ਦੇ ਪ੍ਰਕੋਪ ਨੂੰ ਵੇਖਦੇ ਹੋਏ ਦਿੱਲੀ 'ਚ ਕਾਫ਼ੀ ਗਿਣਤੀ 'ਚ ਪੰਛੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਦਿੱਲੀ ਸਰਕਾਰ ਦੀ ਹੈਲਪ ਲਾਈਨ 'ਤੇ 500 ਤੋਂ ਜ਼ਿਆਦਾ ਕਾਲਾਂ ਪੰਛੀਆਂ ਸਬੰਧੀ ਆ ਚੁੱਕੀਆਂ ਹਨ | ਹਸਤਸਾਲ ਪਾਰਕ 'ਚ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਐਵੇਨਿਊ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ

ਚੁਗਿੱਟੀ/ਜੰਡੂਸਿੰਘਾ, 15 ਜਨਵਰੀ (ਨਰਿੰਦਰ ਲਾਗੂ)-ਸੂਰੀਆ ਇਨਕਲੇਵ ਨਾਲ ਲੱਗਦੇ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਵਿਖੇ ਖੇਤਰ ਵਸਨੀਕਾਂ ਵਲੋਂ ਲੋਹੜੀ ਦਾ ਤਿਉਹਾਰ ਰਲਮਿਲ ਕੇ ਮਨਾਇਆ ਗਿਆ | ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਵੈੱਲਫ਼ੇਅਰ ਸੁਸਾਇਟੀ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX