ਬਠਿੰਡਾ, 16 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਰਾਜ ਸਰਕਾਰ ਵਲੋਂ ਕੌਮਾਂਤਰੀ ਮਹਾਂਮਾਰੀ ਕੋਵਿਡ-19 ਤੋਂ ਮੁਕੰਮਲ ਮੁਕਤੀ ਪਾਉਣ ਲਈ ਸ਼ੁਰੂ ਕੀਤੀ ਕੋਵਿਡ ਵੈਕਸੀਨ ਨੂੰ ਇਤਿਹਾਸਕ ਕਦਮ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਆਮ ਲੋਕਾਂ 'ਚ ਆਸ ਦੀ ਨਵੀਂ ਕਿਰਨ ਜਾਗੀ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਕੋਵਿਡ ਵੈਕਸੀਨ ਦੀ ਸ਼ੁਰੂਆਤ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦੀ ਮੁੱਢਲੀ ਤਰਜ਼ੀਹ ਸੂਬੇ ਦੇ ਆਮ ਲੋਕਾਂ ਦੀ ਨਰੋਈ ਸਿਹਤ ਲਈ ਜਲਦੀ ਤੇ ਸਸਤੀ ਵੈਕਸੀਨ ਮੁਹੱਈਆ ਕਰਵਾਉਣਾ ਹੈ | ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਇਸ ਤੋਂ ਪਹਿਲਾਂ ਵਿੱਤ ਮੰਤਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ 'ਚ ਹੋਏ ਵਰਚੂਅਲ ਪ੍ਰੋਗਰਾਮ 'ਚ ਵੀ ਸ਼ਿਰਕਤ ਕੀਤੀ | ਇਸ ਦੌਰਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ ਟੀਕਾਕਰਨ ਅਤੇ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਦੀ ਸ਼ੁਰੂਆਤ ਕੀਤੀ ਗਈ | ਇਸ ਉਪਰੰਤ ਵਿੱਤ ਮੰਤਰੀ ਬਾਦਲ ਦੀ ਮੌਜੂਦਗੀ ਵਿਚ ਸਿਵਲ ਹਸਪਤਾਲ ਵਿਖੇ ਕੋਵਿਡ ਵੈਕਸੀਨ ਦਾ ਪਹਿਲਾ ਟੀਕਾ ਬਠਿੰਡਾ ਏਮਜ਼ ਦੇ ਐਗਜ਼ੀਕਿਊਟਿਵ ਡਾਇਰੈਕਟਰ ਡਾ. ਡੀ.ਕੇ ਸਿੰਘ ਤੇ ਦੂਸਰਾ ਟੀਕਾ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਦੇ ਲਗਾਇਆ ਗਿਆ | ਇਸ ਮੌਕੇ ਵਿੱਤ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਹਿਲੇ ਪੜਾਅ ਤਹਿਤ ਕੋਵਿਡ ਵੈਕਸੀਨ ਦੀ ਸ਼ੁਰੂਆਤ ਕੋਵਿਡ ਮਹਾਂਮਾਰੀ ਦੌਰਾਨ ਮੂਹਰਲੀਆਂ ਕਤਾਰਾਂ 'ਚ ਲੜਨ ਵਾਲੇ ਸਿਹਤ ਕਾਮਿਆਂ ਤੋਂ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਹਰ ਸੰਭਵ ਕੋਸ਼ਿਸ਼ ਹੋਵੇਗੀ ਕਿ ਕੋਈ ਵੀ ਵਿਅਕਤੀ ਇਸ ਟੀਕਾਕਰਨ ਤੋਂ ਵਾਂਝਾ ਨਾ ਰਹੇ |
ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਜ਼ਿਲ੍ਹੇ ਅੰਦਰ ਤਿੰਨ ਵੈਕਸੀਨੇਸ਼ਨ ਕੇਂਦਰ ਸਥਾਪਤ ਕੀਤੇ ਗਏ ਹਨ, ਜਿਨ੍ਹਾਂ 'ਚ ਸਿਵਲ ਹਸਪਤਾਲ ਬਠਿੰਡਾ, ਸੀ.ਐਚ.ਸੀ. ਗੋਨਿਆਣਾ, ਐਸ.ਡੀ.ਐਚ. ਤਲਵੰਡੀ ਸਾਬੋ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਕੋਰੋਨਾ ਵੈਕਸੀਨ ਦੀ ਦੂਸਰੀ ਡੋਜ਼ 28 ਦਿਨਾਂ ਬਾਅਦ ਦਿੱਤੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਡਰ-ਭੈਅ ਤੋਂ ਕੋਰੋਨਾ ਵੈਕਸੀਨ ਲਗਵਾਉਣ ਲਈ ਅੱਗੇ ਆਉਣ ਤੇ ਹੋਰਨਾਂ ਵਿਅਕਤੀਆਂ ਨੂੰ ਵੀ ਪ੍ਰੇਰਿਤ ਕਰਨ | ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਵੈਕਸੀਨ ਦੀ ਸ਼ੁਰੂਆਤ ਉਪਰੰਤ ਜ਼ਿਲ੍ਹਾ ਟੀਕਾਕਰਨ ਅਫ਼ਸਰ ਮਿਨਾਕਸ਼ੀ ਸਿੰਗਲਾ, ਸਹਾਇਕ ਸਿਵਲ ਸਰਜਨ ਡਾ. ਅਨੁਪਮਾਂ ਸ਼ਰਮਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ, ਡੀ.ਐਫ.ਪੀ.ਓ. ਡਾ. ਗੁਰਦੀਪ ਸਿੰਘ, ਡੀ.ਐਮ.ਸੀ. ਡਾ. ਰਮਨਦੀਪ ਸਿੰਗਲਾ, ਡਾ. ਪਾਮਿਲ ਬਾਂਸਲ, ਡਾ. ਜਯੰਤ ਅਗਰਵਾਲ ਵਲੋਂ ਵੈਕਸੀਨ ਦਾ ਟੀਕਾ ਲਗਵਾਇਆ ਗਿਆ | ਇਸ ਦੌਰਾਨ ਉਨ੍ਹਾਂ ਦੇ ਨਾਲ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਕੇ.ਕੇ. ਅਗਰਵਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਗਰੂਪ ਸਿੰਘ ਗਿੱਲ ਅਤੇ ਅਰੁਣ ਵਧਾਵਨ ਤੋਂ ਇਲਾਵਾ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਜਸਪ੍ਰੀਤ ਸਿੰਘ ਕਾਹਲੋ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ |
ਮੌੜ ਮੰਡੀ, 16 ਜਨਵਰੀ (ਗੁਰਜੀਤ ਸਿੰਘ ਕਮਾਲੂ)- ਕਾਂਗਰਸ ਦੀ ਹਲਕਾ ਮੌੜ ਦੀ ਮੁੱਖ ਸੇਵਾਦਾਰ ਡਾ. ਮਨੋਜ ਬਾਲਾ ਅਤੇ ਸਾਬਕਾ ਵਿਧਾਇਕ ਸ੍ਰੀ ਮੰਗਤ ਰਾਏ ਬਾਂਸਲ ਵਲੋਂ ਅੱਜ ਇੱਥੇ ਨਵੀਂ ਦਾਣਾ ਮੰਡੀ ਵਿਖੇ ਹਲਕਾ ਮੌੜ ਦੀਆਂ ਪੰਚਾਇਤਾਂ ਨੂੰ 14 ਵੇਂ ਵਿੱਤ ਕਮਿਸ਼ਨ ਦੀਆਂ ...
ਬਠਿੰਡਾ, 16 ਜਨਵਰੀ (ਅਵਤਾਰ ਸਿੰਘ)- ਸਥਾਨਕ ਜੀ. ਟੀ. ਰੋਡ ਤਿੰਨਕੋਣੀ 'ਤੇ ਟਾਟਾ ਏਸ ਅਤੇ ਕਾਰ ਦੀ ਟੱਕਰ ਹੋ ਗਈ | ਜਿਸ ਨਾਲ ਦੋਹਾਂ ਡਰਾਈਵਰਾਂ ਦੀ ਆਪਸੀ ਬਹਿਸ ਸ਼ੁਰੂ ਹੋ ਗਈ | ਜਿਸ ਨਾਲ ਕਾਰ ਸਵਾਰ ਨੌਜਵਾਨਾਂ ਨੇ ਲੋਹੇ ਦੀ ਰਾਡ ਟਾਟਾ ਏਸ ਦੇ ਡਰਾਈਵਰ ਪਵਨ ਕੁਮਾਰ ਨਿਵਾਸੀ ...
ਬੱਲੂਆਣਾ, 16 ਜਨਵਰੀ (ਗੁਰਨੈਬ ਸਾਜਨ)- ਦਿੱਲੀ ਕਿਸਾਨ ਅੰਦੋਲਨ ਨੂੰ ਭਖਦਾ ਰੱਖਣ ਲਈ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ 'ਚ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕੀਤੀ ਜਾ ਰਹੀ ਪਰੇਡ ਵਿਚ ਕਿਸਾਨਾਂ ਵਲੋਂ ਵੱਡੀ ਗਿਣਤੀ ਵਿਚ ਆਪਣੇ ਟਰੈਕਟਰਾਂ ਨਾਲ ਪਹੁੰਚਣ ਦੀ ਕੀਤੀ ...
ਬਠਿੰਡਾ, 16 ਜਨਵਰੀ (ਸਿੱਧੂ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਨਗਰ ਨਿਗਮ ਚੋਣਾਂ ਵਿਚ ਖੜ੍ਹੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਅੱਜ ਚੋਣ ਪ੍ਰਚਾਰ ਕੀਤਾ | ਉਨ੍ਹਾਂ ਵਾਰਡ ਨੰਬਰ ਪੰਦਰਾਂ ਦੀ ਕਾਂਗਰਸੀ ਉਮੀਦਵਾਰ ਮਨਜੀਤ ਕੌਰ ਪਤਨੀ ਟਹਿਲ ਸਿੰਘ ...
ਤਲਵੰਡੀ ਸਾਬੋ, 16 ਜਨਵਰੀ (ਰਣਜੀਤ ਸਿੰਘ ਰਾਜੂ)- ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਹਸਪਤਾਲ ਦੇ ਉਡੀਕ ਘਰ ਵਿਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ, ਤਲਵੰਡੀ ਸਾਬੋ ਪੁਲਸ ਨੇ ਲਾਸ਼ ਨੂੰ ਸ਼ਨਾਖ਼ਤ ਲਈ ਹਸਪਤਾਲ ਦੇ ...
ਬਠਿੰਡਾ, 16 ਜਨਵਰੀ (ਅਵਤਾਰ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਬਠਿੰਡਾ ਦੀ ਮੀਟਿੰਗ ਮੇਹਰਜੀਤਇੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਤਹਿਸੀਲ ਦੇ ਅਹੁਦੇਦਾਰ ਅਤੇ ਮੈਂਬਰਾਂ ਨੇ ਸ਼ਮੂਲੀਅਤ ਕਰਦਿਆਂ ਆਪਣੇ ਵਿਚਾਰ ਪ੍ਰਗਟ ਕੀਤੇ | ਉਨ੍ਹਾਂ ਵੱਲੋਂ 26 ...
ਗੋਨਿਆਣਾ, 16 ਜਨਵਰੀ (ਗਰਗ)-ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਮਹਿਲਾ ਕਿਸਾਨ ਦਿਵਸ ਮੌਕੇ 17 ਤੇ 18 ਜਨਵਰੀ ਨੂੰ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਨਾਲ ਸਬੰਧਤ ਪੰਜਾਬ ਭਰ ਵਿਚੋਂ ਸੈਂਕੜੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ...
ਬਠਿੰਡਾ, 16 ਜਨਵਰੀ (ਅਵਤਾਰ ਸਿੰਘ)-ਸ਼ਹਿਰ ਦੇ ਗਣਪਤੀ ਇਨਕੇਲਵ ਦੇ ਕੋਲ ਸ਼ਰਾਬ ਦੇ ਅਹਾਤੇ ਦੇ ਬਾਹਰ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਦੇ ਮੈਂਬਰ ਹਰਬੰਸ ਸਿੰਘ ਅਤੇ ਰਾਜਿੰਦਰ ਕੁਮਾਰ ਆਪਣੀ ਐਾਬੂਲੈਂਸ ...
ਬਠਿੰਡਾ ਛਾਉਣੀ, 16 ਜਨਵਰੀ (ਪਰਵਿੰਦਰ ਸਿੰਘ ਜੌੜਾ)- ਪੁਲਿਸ ਦੇ ਸਪੈਸ਼ਲ ਟਾਸਕ ਫੋਰਸ ਵਿੰਗ ਵਲੋਂ ਪਿੰਡ ਬੀਬੀਵਾਲਾ ਨਜ਼ਦੀਕ ਤੋਂ 9 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਫੋਰਸ ਦੇ ਸਹਾਇਕ ਥਾਣੇਦਾਰ ਮਦਨ ਗੋਪਾਲ ਜੋ ਕਿ ਬਠਿੰਡਾ ਤੋਂ ਪਿੰਡ ...
ਬਠਿੰਡਾ, 16 ਜਨਵਰੀ (ਵਲ੍ਹਾਣ)-ਸਿੱਖਿਆ ਵਿਭਾਗ ਵਲੋਂ ਵਿਸ਼ੇਸ਼ ਲੋੜਾਂ ਵਾਲੇ ਦਿਵਿਆਂਗ ਬੱਚਿਆਂ ਦਾ ਮੈਡੀਕਲ ਅਸੈਸਮੈਂਟ ਚੈੱਕਅਪ ਕੈਂਪ 18 ਜਨਵਰੀ ਤੋਂ ਲਗਾਇਆ ਜਾ ਰਿਹਾ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼ਿਵਪਾਲ ਗੋਇਲ ਅਤੇ ਦਵਿੰਦਰ ਕੁਮਾਰ ਡੀਐਸਈ ...
ਬਠਿੰਡਾ, 16 ਜਨਵਰੀ (ਵਲ੍ਹਾਣ)- ਸਪੋਰਟਸ ਸਕੂਲ, ਘੁੱਦਾ ਨੂੰ ਪ੍ਰਾਈਵੇਟ ਪਾਰਟਨਰਾਂ ਦੀ ਮਦਦ ਨਾਲ ਖੇਡ ਵਿਭਾਗ ਅਧੀਨ ਚਲਾਉਣ ਦੀ ਤਿਆਰੀ ਦੇ ਰੋਸ ਵਜੋਂ ਸਪੋਰਟਸ ਸਕੂਲ ਦੇ ਸਟਾਫ਼ ਮੈਂਬਰਾਂ ਨੇ ਡਿਪਟੀ ਕਮਿਸ਼ਨਰ, ਬਠਿੰਡਾ ਨੂੰ ਮੰਗ ਪੱਤਰ ਦਿੱਤਾ ਅਤੇ ਮੰਗ ਕੀਤੀ ਕਿ ...
ਤਲਵੰਡੀ ਸਾਬੋ, 16 ਜਨਵਰੀ (ਰਣਜੀਤ ਸਿੰਘ ਰਾਜੂ)- ਸਰਬੰਸਦਾਨੀ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ...
ਬਠਿੰਡਾ, 16 ਜਨਵਰੀ (ਅਵਤਾਰ ਸਿੰਘ)- ਸ਼ਹਿਰ ਦੇ ਪਾਵਰ ਹਾਊਸ ਦੀ ਨਿਵਾਸੀ ਔਰਤ ਸੁਦੇਸ਼ ਸ਼ਰਮਾ (67) ਨੂੰ ਬੀਤੇ ਦਿਨੀ 10 ਜਨਵਰੀ ਨੂੰ ਲੁਧਿਆਣਾ ਦੀ ਡੀ ਐਮ ਸੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ, ਦੀ ਕੋਰੋਨਾ ਪਾਜੀਟਿਵ ਆਉਣ ਕਾਰਨ ਇਲਾਜ ਅਧੀਨ ਹੀ ਬੀਤੀ ਰਾਤ ਮੌਤ ਹੋ ਗਈ | ਇਸ ...
ਬਠਿੰਡਾ, 16 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਲ ਇੰਡੀਆ ਡੈਮੋਕ੍ਰੇਟਿਕ ਸਟੂਡੈਂਟਸ ਆਰਗੇਨਾਈਜ਼ੇਸ਼ਨ ਨਾਲ ਸਬੰਧਿਤ 50 ਮੋਟਰ ਸਾਈਕਲਾਂ ਦਾ ਜਥਾ ਕਿਸਾਨ ਸੰਘਰਸ਼ ਦੇ ਹੱਕ ਵਿਚ ਮੋਟਰ ਸਾਈਕਲ ਰੈਲੀ ਕਰਦਾ ਹੋਇਆ ਬਠਿੰਡਾ ਪੁੱਜਿਆ, ਜਿਥੇ ਰੈਲੀ ਵਿਚ ਸ਼ਾਮਿਲ ...
ਬਠਿੰਡਾ, 16 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਚੰਡੀਗੜ੍ਹ ਦੇ ਇਕ ਵਿਅਕਤੀ ਦੁਆਰਾ ਘਰੇਲੂ ਝਗੜੇ ਦਾ ਰਾਜ਼ੀਨਾਮਾ ਕਰਵਾਉਣ ਦੇ ਨਾਮ 'ਤੇ ਬਠਿੰਡਾ ਦੇ ਇਕ ਡਾਕਟਰ ਦੀ ਪਤਨੀ ਨਾਲ 1 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਵਲ ਲਾਈਨ ਪੁਲਿਸ ਨੇ ...
ਮਹਿਰਾਜ, 16 ਜਨਵਰੀ (ਸੁਖਪਾਲ ਮਹਿਰਾਜ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਸੈਸ਼ਨ 2020-21 ਦੌਰਾਨ ''ਪੰਜਾਬ ਅਚੀਵਮੈਂਟ ਸਰਵੇ'' ਪ੍ਰੀਖਿਆਵਾਂ ਕਰਵਾਈਆਂ ਗਈਆਂ | ਇਨ੍ਹਾਂ ਪ੍ਰੀਖਿਆਵਾਂ ਵਿਚ ਵਿਦਿਆਰਥੀਆਂ ਦੀ ਸ਼ਤ ਪ੍ਰਤੀਸ਼ਤ ਸ਼ਮੂਲੀਅਤ ਕਰਵਾਉਣ ਸਦਕਾ ਸਿੱਖਿਆ ...
ਬਠਿੰਡਾ, 16 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਭਾਰਤ ਸਰਕਾਰ ਦੇ ਸਾਇੰਸ ਅਤੇ ਟੈਕਨਾਲੋਜੀ ਵਿਭਾਗ ਵਲੋਂ ਸੀਵਰੇਜ ਅਤੇ ਵਾਟਰ ਟ੍ਰੀਟਮੈਂਟ ਟੈਕਨੌਲੋਜੀ ਨਾਲ ਸਬੰਧਿਤ 50 ਲੱਖ ਰੁਪਏ ਦਾ ਵੱਕਾਰੀ ਖੋਜ ਪ੍ਰੋਜੈਕਟ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ...
ਸੀਂਗੋ ਮੰਡੀ, 16 ਜਨਵਰੀ (ਸ਼ਰਮਾ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਕਿਸਾਨ ਦਿੱਲੀ ਅੰਦੋਲਨ ਤੇ ਡਟੇ ਹੋਏ ਹਨ ਤੇ ਭਾਰਤੀ ਕਿਸਾਨ ਜਥੇਬੰਦੀਆਂ ਵਲੋਂ 26 ਦੇ ਟਰੈਕਟਰ ਮਾਰਚ ਨੂੰ ਲੈ ਕੇ ਕਿਸਾਨਾਂ ਤੇ ਇਲਾਕੇ ਦੇ ਸਮੂਹ ਯੂਥ ਕਲੱਬ, ਸਮਾਜਸੇਵੀ ਜਥੇਬੰਦੀਆਂ, ...
ਰਾਮਪੁਰਾ ਫੂਲ, 16 ਜਨਵਰੀ (ਨਰਪਿੰਦਰ ਸਿੰਘ ਧਾਲੀਵਾਲ)- ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਭਰੋਸੇ ਚ ਲਏ ਬਿਨਾਂ ਥੋਪੀ ਜਾ ਰਹੀ ਆਨਲਾਈਨ ਸਿੱਖਿਆ ਪ੍ਰਣਾਲੀ ਦਾ ਵਿਰੋਧ ਕਰਨ ਲਈ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਲਏ ਫ਼ੈਸਲੇ ਅਨੁਸਾਰ ਰਾਮਪੁਰਾ ਫੂਲ ...
ਲਹਿਰਾ ਮੁਹੱਬਤ, 16 ਜਨਵਰੀ (ਸੁਖਪਾਲ ਸਿੰਘ ਸੁੱਖੀ)- ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਪਿੰਡ ਬਾਠ ਵਿਖੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਚੱਲ ਰਹੇ ਸੰਘਰਸ਼ ਤੇ 26 ਜਨਵਰੀ ਦੇ ਟਰੈਕਟਰ ਪਰੇਡ ਨੂੰ ਸਫਲ ਬਣਾਉਣ ਸਬੰਧੀ ...
ਰਾਮਾਂ ਮੰਡੀ, 16 ਜਨਵਰੀ (ਲਹਿਰੀ, ਅਰੋੜਾ)-ਸਥਾਨਕ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਦੁਆਰਾ ਦਸਵੀਂ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੇ ...
ਬਠਿੰਡਾ, 16 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਲ ਇੰਡੀਆ ਡੈਮੋਕ੍ਰੇਟਿਕ ਸਟੂਡੈਂਟਸ ਆਰਗੇਨਾਈਜ਼ੇਸ਼ਨ ਨਾਲ ਸਬੰਧਿਤ 50 ਮੋਟਰ ਸਾਈਕਲਾਂ ਦਾ ਜਥਾ ਕਿਸਾਨ ਸੰਘਰਸ਼ ਦੇ ਹੱਕ ਵਿਚ ਮੋਟਰ ਸਾਈਕਲ ਰੈਲੀ ਕਰਦਾ ਹੋਇਆ ਬਠਿੰਡਾ ਪੁੱਜਿਆ, ਜਿਥੇ ਰੈਲੀ ਵਿਚ ਸ਼ਾਮਿਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX