ਬਰਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਸੂਬੇ ਭਰ 'ਚ ਕੋਰੋਨਾ ਦੇ ਟੀਕੇ ਲਗਾਉਣ ਦੀ ਸ਼ੁਰੂਆਤ ਤਹਿਤ ਜ਼ਿਲ੍ਹਾ ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਸ: ਤੇਜ਼ ਪ੍ਰਤਾਪ ਸਿੰਘ ਫੂਲਕਾ ਦੀ ਅਗਵਾਈ ਹੇਠ 3386 ਸਿਹਤ ਕਰਮੀਆਂ ਨੂੰ ਕੋਰੋਨਾ ਦਾ ਟੀਕਾ ਲਗਾਉਣ ਦੀ ਮੁਹਿੰਮ ਸਿਵਲ ਹਸਪਤਾਲ ਬਰਨਾਲਾ ਵਿਖੇ ਸ਼ੁਰੂ ਕੀਤੀ ਗਈ ਅਤੇ ਸਭ ਤੋਂ ਪਹਿਲਾਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਰਜਿੰਦਰ ਸਿੰਗਲਾ ਵਲੋਂ ਆਪਣੇ ਟੀਕਾ ਲਗਵਾਇਆ ਗਿਆ | ਉਨ੍ਹਾਂ ਤੋਂ ਇਲਾਵਾ ਡਾ: ਈਸ਼ਾ ਗੁਪਤਾ, ਡਾ: ਸਵੀਨਾ, ਡਾ: ਕਾਕੁਲ ਅਗਰਵਾਲ, ਡਾ: ਹਰੀਸ਼ ਗਰਗ ਅਤੇ ਡਾ: ਅੰਸ਼ੁਲ ਗਰਗ ਵਲੋਂ ਵੀ ਆਪਣੇ ਟੀਕੇ ਲਗਵਾਏ ਗਏ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਇਕ ਵਸਨੀਕ ਦੀ ਜਾਨ ਬੇਹੱਦ ਕੀਮਤੀ ਹੈ ਅਤੇ ਜਦੋਂ ਤੱਕ ਪੰਜਾਬ 'ਚ ਸੰਕ੍ਰਮਣ ਦਾ ਦਰ ਸਿਫ਼ਰ ਤੱਕ ਨਹੀਂ ਆ ਜਾਂਦਾ ਉਦੋਂ ਤੱਕ ਅਸੀਂ ਸਾਰਿਆਂ ਨੇ ਕੋਰੋਨਾ ਸਬੰਧੀ ਬਚਾਅ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਹੈ | ਸਿਵਲ ਸਰਜਨ ਡਾ: ਹਰਿੰਦਰਜੀਤ ਸਿੰਘ ਅਤੇ ਐਸ.ਐਮ.ਓ. ਡਾ: ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਜ਼ਿਲ੍ਹਾ ਬਰਨਾਲਾ ਵਿਚ ਕੁੱਲ 4160 ਯੂਨਿਟ ਕੋਰੋਨਾ ਵੈਕਸੀਨ ਭੇਜੇ ਗਏ ਹਨ | ਜ਼ਿਲ੍ਹਾ ਫਾਰਮੇਸੀ ਅਫ਼ਸਰ ਦਵਿੰਦਰ ਚੱਢਾ ਦੀ ਡਿਊਟੀ ਲਗਾ ਕੇ ਵੱਖ-ਵੱਖ ਥਾਵਾਂ 'ਤੇ ਭੇਜੇ ਗਏ ਹਨ | ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਬਰਨਾਲਾ ਦੇ ਡਾਕਟਰਾਂ ਵਲੋਂ ਇਹ ਟੀਕਾ ਲਗਵਾ ਕੇ ਸੰਦੇਸ਼ ਦਿੱਤਾ ਗਿਆ ਹੈ ਕਿ ਇਸ ਦਾ ਕੋਈ ਵੀ ਮਾੜਾ ਪ੍ਰਭਾਵ ਨਹੀਂ ਹੈ | ਇਸ ਦੀ ਦੂਸਰੀ ਡੋਜ਼ 28 ਦਿਨਾਂ ਬਾਅਦ ਲਗਾਈ ਜਾਵੇਗੀ | ਇਸ ਮੌਕੇ ਐਸ.ਡੀ.ਐਮ. ਵਰਜੀਤ ਵਾਲੀਆ, ਜ਼ਿਲ੍ਹਾ ਫਾਰਮੇਸੀ ਅਫ਼ਸਰ ਰਾਕੇਸ਼ ਕੁਮਾਰ, ਮਨਜੀਤ ਕੌਰ ਆਦਿ ਵੀ ਹਾਜ਼ਰ ਸਨ |
ਤਪਾ ਹਸਪਤਾਲ 'ਚ ਕੋਵਿਡ-19 ਵੈਕਸੀਨ ਦੀ ਸਫ਼ਲਤਾ ਪੂਰਵਕ ਸ਼ੁਰੂਆਤ
ਤਪਾ ਮੰਡੀ, (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਕੋਵਿਡ-19 ਵੈਕਸੀਨ ਦੀ ਸਫਲਤਾ ਪੂਰਵਕ ਸ਼ੁਰੂਆਤ ਹੋ ਗਈ ਹੈ ਅਤੇ ਪਹਿਲੇ ਦਿਨ ਪੰਜ ਸਿਹਤ ਕਰਮਚਾਰੀਆਂ ਨੂੰ ਵੈਕਸੀਨ ਦਿੱਤੀ ਗਈ ਹੈ | ਸੀਨੀਅਰ ਮੈਡੀਕਲ ਅਫ਼ਸਰ ਡਾ: ਜਸਬੀਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੈਕਸੀਨੇਸ਼ਨ ਲਈ ਪਹਿਲਾਂ ਤੋਂ ਹੀ ਪੁਖ਼ਤਾ ਪ੍ਰਬੰਧ ਕਰ ਲਏ ਗਏ ਸਨ | ਰਜਿਸਟ੍ਰੇਸ਼ਨ ਉਪਰੰਤ ਟੀਕਾਕਰਨ ਕਮਰੇ ਵਿਚ ਵੈਕਸੀਨ ਦਿੱਤੀ ਗਈ ਅਤੇ ਇਸ ਦੌਰਾਨ ਕੋਵਿਡ-19 ਸਬੰਧੀ ਮਾਸਕ, ਸੈਨੇਟਾਈਜ਼ਰ ਦੀ ਵਰਤੋਂ ਤੇ ਸਰੀਰਕ ਦੂਰੀ ਬਣਾ ਕੇ ਰੱਖਣ ਦੇ ਨਿਯਮਾਂ ਦਾ ਖ਼ਾਸ ਖਿਆਲ ਰੱਖਿਆ ਗਿਆ | ਟੀਕਾਕਰਨ ਉਪਰੰਤ ਅੱਧਾ ਘੰਟਾ ਅਬਜ਼ਰਵੇਸ਼ਨ ਰੂਮ 'ਚ ਰੱਖਿਆ ਗਿਆ | ਵੈਕਸੀਨ ਮਿਲਣ ਉਪਰੰਤ ਪ੍ਰਭਾਵ ਦੇ ਮੱਦੇਨਜ਼ਰ ਵਿਸ਼ੇਸ਼ ਏ.ਈ.ਐਫ.ਆਈ. ਕਿੱਟ ਤੇ ਮਾਹਿਰ ਡਾ: ਗੁਰਸਿਮਰਨਜੀਤ ਸਿੰਘ ਦੀ ਅਗਵਾਈ ਵਿਚ ਐਮਰਜੈਂਸੀ ਮੈਨੇਜਮੈਂਟ ਟੀਮ ਵੀ ਤਾਇਨਾਤ ਰਹੀ | ਸੁਰੱਖਿਆ ਵਿਵਸਥਾ ਲਈ ਪੁਲਿਸ ਵਲੋਂ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ |
ਧਨੌਲਾ, 16 ਜਨਵਰੀ (ਜਤਿੰਦਰ ਸਿੰਘ ਧਨੌਲਾ)- ਅੱਜ ਹਸਪਤਾਲ ਦੇ ਪਿੱਛਿਓ ਜ਼ਿੰਕ ਸਲਫ਼ੇਟ ਦੀਆਂ ਇਕ ਹਜ਼ਾਰ ਦੇ ਕਰੀਬ ਮਿਆਦ ਪੁਗਾ ਚੁੱਕੀਆਂ ਸ਼ੀਸ਼ੀਆਂ ਅਤੇ ਪਰਿਵਾਰ ਨਿਯੋਜਨ ਦੀਆਂ ਕੁਝ ਜ਼ਰੂਰੀ ਦਵਾਈਆਂ ਦੇ ਢੇਰ ਮਿਲ ਜਾਣ ਕਰ ਕੇ ਇਲਾਕਾ ਭਰ ਵਿਚ ਸਨਸਨੀ ਫੈਲ ਗਈ | ...
ਭਦੌੜ, 16 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਰਜਾ ਮੰਡਲ ਲਹਿਰ ਦੇ ਮਹਾਨ ਸ਼ਹੀਦ ਉੱਤਮ ਸਿੰਘ ਨੂੰ ਸਮਰਪਿਤ ਸਮਾਗਮ 17 ਜਨਵਰੀ ਦਿਨ ਐਤਵਾਰ ਨੂੰ ਪਿੰਡ ਦੀਪਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ | ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਦੱਸਿਆ ...
ਬਰਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਪਹੁੰਚਾਉਣ ਦੇ ਟੀਚੇ ਨੂੰ ਪੂਰਾ ਕਰਦਿਆਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀਡੀਓ ਕਾਨਫਰਸਿੰਗ ਰਾਹੀਂ ਰਾਸ਼ਨ ਡੀਪੂਆਂ ਦੇ ਲਾਇਸੰਸ ਦੀ ਸ਼ੁਰੂਆਤ ਕੀਤੀ ਗਈ | ...
ਬਰਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸਰਬੱਤ ਦੇ ਭਲੇ ਲਈ ਨਗਰ ਕੌਾਸਲ ਬਰਨਾਲਾ ਵਲੋਂ ਪ੍ਰਸ਼ਾਸ਼ਕ-ਕਮ-ਐਸ.ਡੀ.ਐਮ. ਬਰਨਾਲਾ ਸ੍ਰੀ ਵਰਜੀਤ ਵਾਲੀਆ ਦੀ ਦੇਖ ਰੇਖ ਹੇਠ ਧਾਰਮਿਕ ਸਮਾਗਮ 18 ...
ਬਰਨਾਲਾ, 16 ਜਨਵਰੀ (ਰਾਜ ਪਨੇਸਰ)-ਇਕ ਵਿਅਕਤੀ ਦੀ ਇਤਰਾਜ਼ਯੋਗ ਹਾਲਤ ਵਿਚ ਵੀਡੀਓ ਬਣਾ ਕੇ ਬਲੈਕਮੇਲ ਕਰਨ ਦੇ ਮਾਮਲੇ ਵਿਚ ਥਾਣਾ ਸਿਟੀ-1 ਪੁਲਿਸ ਵਲੋਂ ਤਿੰਨ ਔਰਤਾਂ ਸਮੇਤ 6 ਜਣਿਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ...
ਭਦੌੜ, 16 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਭਾਰਤੀ ਕਿਸਾਨ ਯੂਨੀਅਨ ਡਕੌਾਦਾ ਪਿੰਡ ਜੰਗੀਆਣਾ ਦੇ ਇਕਾਈ ਪ੍ਰਧਾਨ ਪੁਸ਼ਪਿੰਦਰ ਸਿੰਘ ਪਿੰਦਾ ਅਤੇ ਚਮਕੌਰ ਸਿੰਘ ਯੂ.ਕੇ. ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਮਹਿੰਦਰ ਸਿੰਘ ਗਿੱਲ 10 ਜਨਵਰੀ ...
ਬਰਨਾਲਾ, 16 ਜਨਵਰੀ (ਅਸ਼ੋਕ ਭਾਰਤੀ)-ਸਰਕਾਰੀ ਸੀਨੀਅਰ ਸੈਕੰਡਰੀ ਖੁੱਡੀ ਕਲਾਂ ਵਿਖੇ ਸਕੂਲ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਸ਼ਾਇਰ ਤਰਸੇਮ ਦੀ ਨਵ-ਪ੍ਰਕਾਸ਼ਿਤ ਪੁਸਤਕ 'ਨਿੱਕਾ ਸਾਵੀ' ਦਾ ਲੋਕ ਅਰਪਣ ਕੀਤਾ | ਦਿਲਚਸਪ ਗੱਲ ਇਹ ਰਹੀ ਕਿ ਇਸ ਪੁਸਤਕ ਦੀ ਟਾਈਟਲ ਕਹਾਣੀ ...
ਅਵਤਾਰ ਸਿੰਘ ਅਣਖੀ
98762-01118
ਮਹਿਲ ਕਲਾਂ-ਜ਼ਿਲ੍ਹਾ ਬਰਨਾਲਾ ਦੇ ਸਰਹੱਦੀ ਪਿੰਡ ਮਨਾਲ, ਜਿੱਥੇ ਹਰ ਫ਼ਿਰਕੇ ਦੇ ਲੋਕ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰ ਕੇ ਪ੍ਰੇਮ ਪਿਆਰ ਨਾਲ ਰਹਿੰਦੇ ਹਨ | ਪਿੰਡ ਦੇ 80 ਸਾਲਾ ਬਜ਼ੁਰਗ ਸਰਦਾਰਾਂ ਦੇ ਪਰਿਵਾਰ ਦੇ ਮੁਖੀ ਪ੍ਰੇਮ ...
ਭਦੌੜ, 16 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਰਕਾਰ ਦੁਆਰਾ ਜਾਰੀ ਕੀਤੇ ਗਏ ਨਵੇਂ ਡਿਪੂ ਲਾਇਸੰਸ ਮਾਰਕਫੈੱਡ ਦਫ਼ਤਰ ਵਿਖੇ ਸੀਨੀਅਰ ਕਾਂਗਰਸੀ ਆਗੂ ਬੀਬੀ ਸੁਰਿੰਦਰ ਕੌਰ ਬਾਲੀਆ ਅਤੇ ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਅਜੇ ਕੁਮਾਰ ਵਲੋਂ ਵੰਡੇ ਗਏ | ਉਕਤ ...
ਬਰਨਾਲਾ, 16 ਜਨਵਰੀ (ਅਸ਼ੋਕ ਭਾਰਤੀ)- ਕੌਮਾਂਤਰੀ ਕਲਾਕਾਰ ਸੰਗਮ ਪੰਜਾਬ ਅਤੇ ਲੋਕ ਸਾਹਿਤ ਅਕਾਦਮੀ ਮੋਗਾ ਨੇ ਪੰਜਾਬੀ ਹਾਸ-ਵਿਅੰਗ ਅਕਾਦਮੀ ਪੰਜਾਬ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦੌਰਾਨ 'ਕਲਾਕਾਰ' ਦੇ ਸੰਪਾਦਕ ਕੰਵਰਜੀਤ ਭੱਠਲ ਨੂੰ ਭਾਸ਼ਾ ਵਿਭਾਗ ਪੰਜਾਬ ਵਲੋਂ ...
ਟੱਲੇਵਾਲ, 16 ਜਨਵਰੀ (ਸੋਨੀ ਚੀਮਾ)-ਪਿੰਡ ਭੋਤਨਾ ਵਿਖੇ ਬਰਨਾਲਾ-ਮੋਗਾ ਹਾਈਵੇ 'ਤੇ ਸਥਿਤ ਸਰਪੰਚ ਬਲੌਰ ਸਿੰਘ ਕੈਰੇ ਅਤੇ ਐਮ.ਡੀ. ਜਸਵਿੰਦਰ ਸਿੰਘ ਕੈਰੇ ਵਲੋਂ ਇਲਾਕੇ ਵਿਚ ਵਧੀਆ ਕੁਆਲਿਟੀ ਦਾ ਇਟਾਲੀਅਨ ਫਾਸਡ ਫੂਡ ਲੋਕਾਂ ਤੱਕ ਪਹੁੰਚਾਉਣ ਲਈ ਰੈਸਟੋਰੈਂਟ ਬਰਗਰ ...
ਬਰਨਾਲਾ, 16 ਜਨਵਰੀ (ਅਸ਼ੋਕ ਭਾਰਤੀ)-ਸੈਸ਼ਨ 2020-21 ਦੀਆਂ ਸਾਲਾਨਾ ਪ੍ਰੀਖਿਆਵਾਂ ਦੌਰਾਨ ਸਰਕਾਰੀ ਸਕੂਲਾਂ ਦੇ ਸਮੂਹ ਵਿਦਿਆਰਥੀਆਂ ਦੀ ਬਿਹਤਰ ਕਾਰਗੁਜ਼ਾਰੀ ਨਾਲ 100 ਫ਼ੀਸਦੀ ਸਫਲਤਾ ਯਕੀਨੀ ਬਣਾਉਣ ਲਈ ਸਿੱਖਿਆ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ ਲਗਾਤਾਰ ...
ਤਪਾ ਮੰਡੀ, 16 ਜਨਵਰੀ (ਪ੍ਰਵੀਨ ਗਰਗ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਨੂੰਨਾਂ ਖ਼ਿਲਾਫ਼ ਪੰਜਾਬ ਦੇ ਕਿਸਾਨਾਂ ਵਲੋਂ ਵਿੱਢਿਆ ਸੰਘਰਸ਼ ਜਿੱਤ ਵੱਲ ਵਧ ਰਿਹਾ ਹੈ, ਪ੍ਰੰਤੂ ਕੇਂਦਰ ਦੀ ਮੋਦੀ ਸਰਕਾਰ ਡਿਕਟੇਟਰੀ ਰਵੱਈਆ ਨਹੀਂ ਛੱਡ ਰਹੀ, ਪ੍ਰੰਤੂ ਪੰਜਾਬ ਦੇ ਕਿਸਾਨ ਇਸ ...
ਸ਼ਹਿਣਾ, 16 ਜਨਵਰੀ (ਸੁਰੇਸ਼ ਗੋਗੀ)-ਸਰਬ ਸਿਹਤ ਬੀਮਾ ਯੋਜਨਾ ਪੰਜਾਬ ਤਹਿਤ ਸ਼ਹਿਣਾ ਪੰਚਾਇਤ ਵਲੋਂ ਸਰਪੰਚ ਮਾਤਾ ਮਲਕੀਤ ਕੌਰ ਕਲਕੱਤਾ ਦੀ ਅਗਵਾਈ ਵਿਚ ਪੰਚਾਇਤ ਘਰ ਵਿਖੇ ਕੈਂਪ ਲਗਾਇਆ ਗਿਆ | ਕਾਂਗਰਸੀ ਆਗੂ ਸੁਖਵਿੰਦਰ ਸਿੰਘ ਕਲਕੱਤਾ ਨੇ ਦੱਸਿਆ ਕਿ ਇਸ ਮੌਕੇ ਡੀ.ਸੀ ...
ਸ਼ਹਿਣਾ, 16 ਜਨਵਰੀ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਸੁਖਪੁਰਾ ਵਿਖੇ ਬਲਾਕ ਪ੍ਰਧਾਨ ਜਸਵੀਰ ਸਿੰਘ ਦੀ ਅਗਵਾਈ ਵਿਚ ਕੀਤੀ ਗਈ | ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਜਸਮੇਲ ਸਿੰਘ ਕਾਲੇਕੇ ਜ਼ਿਲ੍ਹਾ ਜਨਰਲ ਸਕੱਤਰ ਅਤੇ ਸਿਕੰਦਰ ਸਿੰਘ ...
ਦਿੱਲੀ ਵਿਖੇ ਮੇਲੇ 'ਚ ਪੰਜਾਬ ਦੀ ਨੁਮਾਇੰਦਗੀ ਕਰ ਰਿਹੈ ਖੁੱਡੀ ਕਲਾਂ ਦਾ ਗਰੁੱਪ ਬਰਨਾਲਾ, 16 ਜਨਵਰੀ (ਧਰਮਪਾਲ ਸਿੰਘ)-ਬਰਨਾਲਾ ਜ਼ਿਲ੍ਹੇ ਦੇ ਪਿੰਡ ਖੁੱਡੀ ਕਲਾਂ ਦੇ ਵਸਨੀਕ ਮੇਲਾ ਸਿੰਘ ਦਾ ਏਕਤਾ ਸੈੱਲਫ਼ ਹੈਲਪ ਗਰੁੱਪ ਦਿੱਲੀ ਦੇ ਰੋਹਿਨੀ ਇਲਾਕੇ ਵਿਚ ਲੱਗੇ 'ਸਰਸ ...
ਮਹਿਲ ਕਲਾਂ, 16 ਜਨਵਰੀ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਸਬ-ਇੰਸਪੈਕਟਰ ਅਮਰੀਕ ਸਿੰਘ ਨੂੰ ਜਥੇਦਾਰ ਬਲਦੀਪ ਸਿੰਘ ਸਰਪੰਚ ਮਹਿਲ ਖ਼ੁਰਦ ਦੀ ਅਗਵਾਈ ਹੇਠ ਵਿਸ਼ੇਸ਼ ਸਨਮਾਨਿਤ ਕੀਤਾ ਗਿਆ | ਇਸ ਸਮੇਂ ਸਬ-ਇੰਸਪੈਕਟਰ ਅਮਰੀਕ ਸਿੰਘ ਨੇ ...
ਮਹਿਲ ਕਲਾਂ, 16 ਜਨਵਰੀ (ਅਵਤਾਰ ਸਿੰਘ ਅਣਖੀ)-ਪੰਜਾਬ ਪੁਲਿਸ ਵਲੋਂ ਕੀਤੇ ਗਏ ਤਬਾਦਲਿਆਂ 'ਚ ਪੁਲਿਸ ਅਧਿਕਾਰੀ ਸ: ਕੁਲਦੀਪ ਸਿੰਘ ਨੂੰ ਸਬ-ਡਵੀਜ਼ਨ ਮਹਿਲ ਕਲਾਂ ਦਾ ਡੀ.ਐਸ.ਪੀ. ਨਿਯੁਕਤ ਕੀਤਾ ਗਿਆ | ਅੱਜ ਡੀ.ਐਸ.ਪੀ. ਦਫ਼ਤਰ ਮਹਿਲ ਕਲਾਂ ਵਿਖੇ ਚਾਰਜ ਸੰਭਾਲਣ ਉਪਰੰਤ ...
ਹੰਡਿਆਇਆ, 16 ਜਨਵਰੀ (ਗੁਰਜੀਤ ਸਿੰਘ ਖੁੱਡੀ)-ਕੇਂਦਰ ਸਰਕਾਰ ਵਲੋਂ ਕਾਲੇ ਕਾਨੂੰਨਾਂ ਨੂੰ ਦੇਸ਼ ਵਿਚ ਲਾਗੂ ਕਰਨ ਵਿਰੁੱਧ ਹੰਡਿਆਇਆ ਤੋਂ ਟਰੈਕਟਰ ਮਾਰਚ ਕੱਢ ਕੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬਾਬਾ ਰਾਮ ਸਿੰਘ, ਭਾਰਤੀ ਕਿਸਾਨ ਯੂਨੀਅਨ ...
ਬਰਨਾਲਾ, 16 ਜਨਵਰੀ (ਧਰਮਪਾਲ ਸਿੰਘ)-30 ਕਿਸਾਨ ਜਥੇਬੰਦੀਆਂ ਵਲੋਂ ਬਰਨਾਲਾ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿਚ ਚੱਲ ਧਰਨੇ ਦੇ 108ਵੇਂ ਦਿਨ ਵੀ ਵੱਡੀ ਗਿਣਤੀ ਕਿਸਾਨ-ਮਰਦ ਔਰਤਾਂ ਸ਼ਾਮਿਲ ਹੋਏ | ਇਸ ਮੌਕੇ ਭਾਕਿਯੂ (ਡਕੌਾਦਾ) ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਧਨੇਰ ਨੇ ...
ਮਹਿਲ ਕਲਾਂ, 16 ਜਨਵਰੀ (ਅਵਤਾਰ ਸਿੰਘ ਅਣਖੀ)-ਕਿਸਾਨ ਸੰਘਰਸ਼ 'ਚ ਅਹਿਮ ਯੋਗਦਾਨ ਦੇਣ ਵਾਲੇ ਕਿਸਾਨ ਆਗੂ ਜਗਦੇਵ ਸਿੰਘ (60) ਪੁੱਤਰ ਰਾਮ ਸਿੰਘ ਵਾਸੀ ਛੀਨੀਵਾਲ ਕਲਾਂ (ਬਰਨਾਲਾ) ਦੀ ਠੰਢ ਲੱਗਣ ਕਾਰਨ ਨਮੂਨੀਏ ਨਾਲ ਮੌਤ ਹੋਣ ਦਾ ਪਤਾ ਲੱਗਿਆ ਹੈ | ਇਸ ਸਬੰਧੀ ਜਾਣਕਾਰੀ ...
ਚੀਮਾ ਮੰਡੀ, 16 ਜਨਵਰੀ (ਦਲਜੀਤ ਸਿੰਘ ਮੱਕੜ)-ਸਥਾਨਕ ਸ੍ਰੀ ਬਲਰਾਮ ਕਿ੍ਸ਼ਨ ਗਊਸ਼ਾਲਾ ਚੀਮਾ ਵਿਖੇ ਚੌਥੇ ਸਾਲਾਨਾ ਧਾਰਮਿਕ ਸਮਾਗਮ ਨੂੰ ਮੁੱਖ ਰੱਖਦੇ ਹੋਏ ਸ੍ਰੀ ਦੁਰਗਾ ਸ਼ਕਤੀ ਮੰਦਿਰ ਤੋਂ ਗਊਸ਼ਾਲਾ ਤੱਕ ਵਿਸ਼ਾਲ ਸੋਭਾ ਯਾਤਰਾ ਸਜਾਈ ਗਈ | ਕਮੇਟੀ ਦੇ ਪ੍ਰਧਾਨ ...
ਧੂਰੀ, 16 ਜਨਵਰੀ (ਸੰਜੇ ਲਹਿਰੀ)-ਸੀਨੀਅਰ ਅਕਾਲੀ ਆਗੂ ਅਤੇ ਵਿਧਾਨ ਸਭਾ ਹਲਕਾ ਧੂਰੀ ਦੇ ਇੰਚਾਰਜ ਸ. ਹਰੀ ਸਿੰਘ ਨਾਭਾ ਨੇ ਕਿਹਾ ਹੈ ਕਿ ਉਨ੍ਹਾਂ ਨੇ ਦਿੱਲੀ ਖੁਦ ਜਾ ਕੇ ਕਿਸਾਨੀ ਸੰਘਰਸ਼ ਦਾ ਮਾਹੌਲ ਵੇਖਿਆ ਹੈ | ਉੱਥੇ ਕਿਸਾਨ ਪੂਰੀ ਤਰ੍ਹਾਂ ਚੜ੍ਹਦੀ ਕਲਾ ਵਿਚ ਹਨ ਤੇ ਇਹ ...
ਸੁਨਾਮ ਊਧਮ ਸਿੰਘ ਵਾਲਾ, 16 ਜਨਵਰੀ (ਧਾਲੀਵਾਲ, ਭੁੱਲਰ, ਸੱਗੂ)-ਭਾਰਤੀ ਜਨਤਾ ਪਾਰਟੀ ਓ.ਬੀ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਰਜਿੰਦਰ ਬਿੱਟਾ ਵਲੋਂ ਪਾਰਟੀ ਦੇ ਸੀਨੀਅਰ ਆਗੂ ਡਾ. ਜਗਮਿੰਦਰ ਸੈਣੀ ਨੂੰ ਸੂਬਾਈ ਬੁਲਾਰਾ ਨਿਯੁਕਤ ਕਰਨ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ ਹੈ | ...
ਭਵਾਨੀਗੜ੍ਹ, 16 ਜਨਵਰੀ (ਰਣਧੀਰ ਸਿੰਘ ਫੱਗੂਵਾਲਾ) - ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਸੰਘਰਸ਼ ਵਿਚ ਗੰਭੀਰ ਜ਼ਖ਼ਮੀ ਹੋਣ ਦੇ ਬਾਵਜੂਦ ਕਿਸਾਨੀ ਸੰਘਰਸ਼ ਦਾ ਹਿੱਸਾ ਬਣੀ ਪਿੰਡ ਆਲੋਅਰਖ ਦੀ ਕਿਸਾਨ ਮਾਤਾ ਮਹਿੰਦਰ ਕੌਰ ਨੂੰ ...
ਸੰਦੌੜ, 16 ਜਨਵਰੀ (ਗੁਰਪ੍ਰੀਤ ਸਿੰਘ ਚੀਮਾ)-ਸੱਚਖੰਡ ਵਾਸੀ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਤੋਂ ਵਰੋਸਾਏ ਸੰਤ ਰਣਜੀਤ ਸਿੰਘ ਵਿਰਕਤ ਪੰਜਗਰਾਈਆਂ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾਂ ਗੁਰਮਤਿ ਸਮਾਗਮ ਗੁਰਦੁਆਰਾ ਸੰਤ ਆਸ਼ਰਮ ਈਸ਼ਰਸਰ ...
ਜਲੰਧਰ, 16 ਜਨਵਰੀ (ਅ.ਬ)-ਈਕੋ ਸਾਊਾਡ ਇੰਟਰਨੈਸ਼ਨਲ ਵਲੋਂ ਘੱਟ ਸੁਣਨ ਵਾਲਿਆਂ ਲਈ ਮੁਫ਼ਤ ਹਿਅਰਿੰਗ ਚੈੱਕਅਪ ਕੈਂਪ 18 ਜਨਵਰੀ ਦਿਨ ਸੋਮਵਾਰ ਯਾਦਗਾਰ ਸ਼ਹੀਦ ਭਾਈ ਹਿੰਮਤ ਸਿੰਘ ਧਰਮਸ਼ਾਲਾ ਰੋਡ, ਨੇੜੇ ਬੱਸ ਸਟੈਂਡ ਧੂਰੀ ਗੇਟ, ਸੰਗਰੂਰ ਅਤੇ 19 ਜਨਵਰੀ ਦਿਨ ਮੰਗਲਵਾਰ ਨੂੰ ...
ਧੂਰੀ, 16 ਜਨਵਰੀ (ਸੰਜੇ ਲਹਿਰੀ) - ਸੁਪਰੀਮ ਕੋਰਟ ਵੱਲੋਂ ਕਿਸਾਨ ਅੰਦੋਲਨ ਦੇ ਹੱਲ ਲਈ ਬਣਾਈ ਗਈ 4 ਮੈਂਬਰੀ ਕਮੇਟੀ 'ਚੋਂ ਸ. ਭੁਪਿੰਦਰ ਸਿੰਘ ਮਾਨ ਦੇ ਅਸਤੀਫ਼ੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਸਿਆਸੀ ਦਬਾਅ ਹੇਠ ਆਪਣੀ ਜ਼ਮੀਰ ਦੇ ਖ਼ਿਲਾਫ਼ ਜਾ ਕੇ ਕਿਸਾਨ ਅੰਦੋਲਨ ਨੂੰ ...
ਬਰਨਾਲਾ, 16 ਜਨਵਰੀ (ਅਸ਼ੋਕ ਭਾਰਤੀ)-ਸ੍ਰੀ ਰਾਮ ਮੰਦਰ ਨਿਰਮਾਣ ਧਨ ਸੰਗ੍ਰਹਿ ਸਮੁੱਚੇ ਦੇਸ਼ ਵਿਚ ਸ਼ੁਰੂ ਹੋ ਚੁੱਕਾ ਹੈ | ਸ੍ਰੀ ਰਾਮ ਮੰਦਰ ਨਿਰਮਾਣ ਸੰਮਤੀ ਬਰਨਾਲਾ ਦੇ ਮੈਂਬਰ ਮੁਨੀਸ਼ ਬਾਂਸਲ, ਅਸ਼ਵਨੀ, ਕੇਵਲ ਕਿ੍ਸ਼ਨ ਨੇ ਦੱਸਿਆ ਕਿ ਵਾਰਡ ਨੰ: 9 ਵਿਖੇ ਧਨ ਸੰਗ੍ਰਹਿ ...
ਤਪਾ ਮੰਡੀ, 16 ਜਨਵਰੀ (ਵਿਜੇ ਸ਼ਰਮਾ)-ਨਗਰ ਕੌਾਸਲ ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ, ਜਿਸ ਨੂੰ ਮੱਦੇਨਜ਼ਰ ਰੱਖਦੇ ਹੋਇਆ ਤਪਾ ਦੀ ਅਨੰਦਪੁਰ ਬਸਤੀ ਵਿਖੇ ਡੇਰਾ ਗੁੱਦੜਸ਼ਾਹ ਵਿਖੇ ਵਾਰਡ ਦੇ ਲੋਕਾਂ ਦਾ ਵੱਡਾ ਇਕੱਠ ਹੋਇਆ | ...
ਸ਼ਹਿਣਾ, 16 ਜਨਵਰੀ (ਸੁਰੇਸ਼ ਗੋਗੀ)-ਪੱਖੋਂ ਕੈਂਚੀਆਂ ਦੁਕਾਨਦਾਰਾਂ ਵਲੋਂ ਸਰਪੰਚ ਸ੍ਰੀਮਤੀ ਸ਼ਿੰਦਰ ਕੌਰ ਅਤੇ ਲਛਮਣ ਸਿੰਘ ਧਰਮਸੋਤ ਦੀ ਅਗਵਾਈ ਵਿਚ ਸੇਵਕ ਸਿੰਘ ਧਰਮਸੋਤ ਨੂੰ ਮਾਰਕੀਟ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ | ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ...
ਧਨੌਲਾ, 16 ਜਨਵਰੀ (ਜਤਿੰਦਰ ਸਿੰਘ ਧਨੌਲਾ)-ਇਲਾਕਾ ਭਰ ਦੇ ਸ਼ਰਧਾਲੂਆਂ ਦੀ ਸ਼ਰਧਾ ਦਾ ਕੇਂਦਰ ਧਾਰਮਿਕ ਅਸਥਾਨ ਡੇਰਾ ਬਾਬਾ ਸਿੱਧਾਂ ਦਾ ਪਿੰਡ ਕੋਟਦੁੱਨਾ ਵਿਖੇ ਸਾਲਾਨਾ ਸੰਤ ਸਮਾਗਮ ਹੋਇਆ ਅਤੇ ਮਹੰਤ ਕਿ੍ਸ਼ਨ ਜੀ ਦੀ ਸਾਲਾਨਾ ਬਰਸੀ ਡੇਰੇ ਦੇ ਮੁੱਖ ਪ੍ਰਬੰਧਕ ਬਾਬਾ ...
ਸੁਨਾਮ ਊਧਮ ਸਿੰਘ ਵਾਲਾ, 16 ਜਨਵਰੀ (ਭੁੱਲਰ, ਧਾਲੀਵਾਲ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਇਕ ਆਨਲਾਈਨ ਮੀਟਿੰਗ ਕਰਕੇ 'ਆਟਾ ਦਾਲ ਸਕੀਮ' ਦੇ ਅਗਲੇ ਪੜਾਅ ਦਾ ਉਦਘਾਟਨ ਕੀਤਾ ਗਿਆ, ਜਿਸ ਦੇ ਤਹਿਤ ਨਵੇਂ ਡੀਪੂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX