ਅਬੋਹਰ, 17 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਆਲਮਗੜ੍ਹ ਚੌਾਕ 'ਚ ਰਿਲਾਇੰਸ ਪੰਪ 'ਤੇ ਚੱਲ ਰਹੇ ਕਿਸਾਨ ਸੰਘਰਸ਼ ਧਰਨੇ ਦੌਰਾਨ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਦੀ ਮੀਟਿੰਗ ਹੋਈ | ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਦਿਹਾਤੀ ਮਜ਼ਦੂਰ ਸਭਾ, ਜਮਹੂਰੀ ਕਿਸਾਨ ਸਭਾ, ਕੁੱਲ ਹਿੰਦ ਕਿਸਾਨ ਸਭਾ, ਆਲ ਇੰਡੀਆ ਕਿਸਾਨ ਸਭਾ, ਕੇਂਦਰੀ ਲੇਖਕ ਸਭਾ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਡੈਮੋਕਰੈਟਿਕ ਯੂਥ ਫ਼ਰੰਟ ਆਫ਼ ਇੰਡੀਆ, ਟੈਂਟ ਯੂਨੀਅਨ ਅਬੋਹਰ ਤੇ ਟੈਕਨੀਕਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨੇ ਇਸ ਮੀਟਿੰਗ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਸਾਂਝੇ ਤੌਰ 'ਤੇ ਫ਼ੈਸਲਾ ਕੀਤਾ ਗਿਆ ਕਿ ਕਿਸਾਨ ਮੋਰਚਾ ਵਲੋਂ ਜੋ ਵੀ ਪ੍ਰੋਗਰਾਮ ਉਲੀਕੇ ਗਏ ਹਨ, ਇਸ ਤਹਿਤ ਇਲਾਕੇ ਭਰ ਵਿਚ ਪ੍ਰੋਗਰਾਮ ਕੀਤੇ ਜਾਣਗੇ | ਇਸ ਮੌਕੇ ਬੁਲਾਰਿਆਂ ਨੇ ਦੱਸਿਆ ਕਿ 18 ਜਨਵਰੀ ਨੂੰ ਔਰਤ ਦਿਹਾੜੇ ਮੌਕੇ ਪਿੰਡਾਂ ਵਿਚ ਟਰੈਕਟਰ ਮਾਰਚ ਕਰਦੇ ਹੋਏ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੇ ਘਰ ਦੇ ਘਿਰਾਓ ਵਿਚ ਸ਼ਿਰਕਤ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਟਰੈਕਟਰ ਮਾਰਚ 26 ਜਨਵਰੀ ਨੂੰ ਦਿੱਲੀ ਵੱਲ ਕੂਚ ਕਰੇਗਾ | ਇਸ ਮੌਕੇ ਆਗੂਆਂ ਨੇ ਕਿਹਾ ਕਿ ਟਰੈਕਟਰ ਮਾਰਚ ਵਿਚ ਵੱਧ ਤੋਂ ਵੱਧ ਕਿਸਾਨ ਮਜ਼ਦੂਰ ਤੇ ਹੋਰ ਵਰਗਾਂ ਦੇ ਲੋਕ ਸ਼ਮੂਲੀਅਤ ਕਰਨ ਤੇ ਇਕਜੁੱਟਤਾ ਦਾ ਸਬੂਤ ਦੇਣ ਤਾਂ ਜੋ ਕੇਂਦਰ ਸਰਕਾਰ ਦੇ ਹੰਕਾਰ ਨੂੰ ਤੋੜਿਆ ਜਾ ਸਕੇ | ਇਸ ਮੌਕੇ ਜਗਜੀਤ ਸਿੰਘ ਖਿੱਪਾਂ ਵਾਲੀ, ਹਰਦੀਪ ਸਿੰਘ ਢਿੱਲੋਂ, ਵਜ਼ੀਰ ਚੰਦ ਸੱਪਾਂ ਵਾਲੀ, ਬਲਵੰਤ ਸਿੰਘ, ਜੱਗਾ ਸਿੰਘ, ਜਗਜੀਤ ਸਿੰਘ ਝੁਰੜ ਖੇੜਾ, ਜਗਤਾਰ ਸਿੰਘ, ਮਲਕੀਤ ਸਿੰਘ, ਅਸ਼ੋਕ ਕੁਮਾਰ ਤੇ ਨਿਰਮਲ ਸਿੰਘ ਆਦਿ ਹਾਜ਼ਰ ਸਨ |
ਮੰਡੀ ਲਾਧੂਕਾ, 17 ਜਨਵਰੀ (ਮਨਪ੍ਰੀਤ ਸਿੰਘ ਸੈਣੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਪਿੰਡ ਚੱਕ ਸਿੰਘੇ ਵਾਲਾ ਸੈਣੀਆ ਵਿਖੇ ਪਿੰਡ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਪੰਜ ਪਿਆਰਿਆਂ ...
ਫ਼ਾਜ਼ਿਲਕਾ, 17 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ ਅੰਦਰ ਚੋਰੀਆਂ ਦਾ ਸਿਲਸਿਲਾ ਰੁਕਦਾ ਨਜ਼ਰ ਨਹੀਂ ਆ ਰਿਹਾ | ਇਕ ਤੋਂ ਬਾਅਦ ਇਕ ਚੋਰਾਂ ਵਲੋਂ ਪੁਲਿਸ ਨੂੰ ਚੁਨੌਤੀਆਂ ਦਿੱਤੀਆਂ ਜਾ ਰਹੀਆਂ ਹਨ, ਪਰ ਫਿਰ ਵੀ ਫ਼ਾਜ਼ਿਲਕਾ ਪੁਲਿਸ ਨਹੀਂ ਜਾਗ ਰਹੀ | ...
ਫ਼ਾਜ਼ਿਲਕਾ, 17 ਜਨਵਰੀ (ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਧਾਰਾ 379, 21 ਮਾਈਨਿੰਗ ਐਾਡ ਮਿਨਰਲਜ਼ ਐਕਟ ਤਹਿਤ ਮਾਮਲਾ ਦਰਜ਼ ਕਰ ਕੇ ਉਸ ਨੂੰ ਚੋਰੀ ਰੇਤੇ ਦੀ ਭਰੀ ਟਰੈਕਟਰ ਟਰਾਲੀ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਜਦੋਂ ਗਸ਼ਤ ਕਰਦੀ ...
ਫ਼ਾਜ਼ਿਲਕਾ, 17 ਜਨਵਰੀ (ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਪੁਲਿਸ ਨੇ ਜ਼ਮੀਨ ਤੇ 1 ਕਰੋੜ ਦੀ ਠੱਗੀ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | 2 ਨਵੰਬਰ 2020 ਨੂੰ ਨੀਤੂ ਭਾਦੂ ਪਤਨੀ ਮਨਜੀਤ ਸਿੰਘ ਵਾਸੀ ਵਾਰਡ ਨੰਬਰ 17 ਹਨੂਮਾਨਗੜ੍ਹ ਨੇ ਪੁਲਿਸ ਨੂੰ ...
ਫ਼ਾਜ਼ਿਲਕਾ, 17 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਰੂਪਨਗਰ ਵਿਖੇ ਖੇਤ ਵਿਚ ਕੰਮ ਕਰਨ ਲਈ ਗਏ ਕਿਸਾਨ ਦੀ ਠੰਢ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਗੁਰਮੇਲ ਸਿੰਘ ਉਰਫ਼ ਬੁੜ ਸਿੰਘ ਜੋ ਕਿ ਬੀਤੀ ਰਾਤ ਆਪਣੇ ਖੇਤ ...
ਅਬੋਹਰ, 17 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨ ਪਿੰਡ ਢੀਗਾਂ ਵਾਲੀ ਵਿਚ ਦੋ ਦਰਜਨ ਤੋਂ ਵੱਧ ਮਰੇ ਹੋਏ ਕਾਂ ਮਿਲਣ ਤੋਂ ਬਾਅਦ ਜੰਗਲੀ ਜੀਵ ਵਿਭਾਗ ਤੇ ਪਸ਼ੂ ਪਾਲਨ ਵਿਭਾਗ ਪੂਰੀ ਤਰ੍ਹਾਂ ਸੁਚੇਤ ਹੈ | ਦੋਵਾਂ ਵਿਭਾਗਾਂ ਵਲੋਂ ਜਿੱਥੇ ਲੋਕਾਂ ਨੂੰ ਜਾਗਰੂਕ ...
ਮੰਡੀ ਅਰਨੀਵਾਲਾ, 17 ਜਨਵਰੀ (ਨਿਸ਼ਾਨ ਸਿੰਘ ਸੰਧੂ)-ਫ਼ਾਜ਼ਿਲਕਾ ਰੋਡ 'ਤੇ ਪਿੰਡ ਮਾਹੰੂਆਣਾ ਬੋਦਲਾ ਤੇ ਇਸਲਾਮ ਵਾਲਾ ਵਿਚਕਾਰ ਮੋਟਰਸਾਈਕਲ ਤੇ ਕਾਰ ਦੁਰਘਟਨਾ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਚਾਰ ਜਣੇ ਜ਼ਖਮੀ ਹੋ ਗਏ | ਜਾਣਕਾਰੀ ਅਨੁਸਾਰ ਨਰੈਣ ਸਿੰਘ ਪੁੱਤਰ ...
ਮੰਡੀ ਲਾਧੂਕਾ, 17 ਜਨਵਰੀ (ਰਾਕੇਸ਼ ਛਾਬੜਾ)-ਥੇਹ ਕਲੰਦਰ ਦੇ ਟੋਲ ਪਲਾਜ਼ਾ ਤੋਂ ਪਿੰਡ ਬਹਿਕ ਖ਼ਾਸ ਦੇ ਸਰਪੰਚ ਓਮ ਸਿੰਘ ਤੇ ਪੰਜਾਬ ਟੈਕਸੀ ਯੂਨੀਅਨ ਦੇ ਬਲਾਕ ਪ੍ਰਧਾਨ ਇਕਬਾਲ ਸਿੰਘ ਦੀ ਹਾਜ਼ਰੀ ਵਿਚ ਕਿਸਾਨਾਂ ਦਾ ਜਥਾ ਦਿੱਲੀ ਦੇ ਟਿਕਰੀ ਬਾਰਡਰ ਲਈ ਰਵਾਨਾ ਹੋਇਆ ਹੈ | ...
ਮੰਡੀ ਘੁਬਾਇਆ , 17 ਜਨਵਰੀ (ਅਮਨ ਬਵੇਜਾ)-ਕੇਂਦਰ ਸਰਕਾਰ ਵਲੋਂ ਖੇਤੀ ਵਿਰੋਧੀ ਲਿਆਂਦੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦਾ ਅੰਨਦਾਤਾ ਕਿਸਾਨ ਪਰਿਵਾਰ ਦੀ ਰੋਟੀ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਜਾਣ ਤੋਂ ਬਚਾਉਣ ਲਈ ਦਿੱਲੀ ਵਿਖੇ ਕਿਸਾਨੀ ...
ਮੰਡੀ ਲਾਧੂਕਾ, 17 ਜਨਵਰੀ (ਰਾਕੇਸ਼ ਛਾਬੜਾ)-ਮੰਡੀ ਦੀ ਆੜ੍ਹਤੀ ਯੂਨੀਅਨ ਦੇ ਪ੍ਰਧਾਨ ਅਮਨੀਸ਼ ਮਹਿਤਾ ਦੇ ਦਿਸਾਂ ਨਿਰਦੇਸ਼ਾਂ ਤੇ ਆੜ੍ਹਤੀਆਂ ਤੇ ਮਜ਼ਦੂਰਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਦੇ ਹੋਏ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੀ ਮੰਗ ਕੀਤੀ ...
ਜਲਾਲਾਬਾਦ, 17 ਜਨਵਰੀ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਵੈਰੋਂ ਕੇ ਪੁਲਿਸ ਨੇ 70 ਲੀਟਰ ਲਾਹਣ ਤੇ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਪਹਿਲੇ ਮੁਕੱਦਮੇ ਵਿਚ ਥਾਣਾ ਸਦਰ ਵੈਰੋਂ ਕੇ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ...
ਫ਼ਿਰੋਜ਼ਪੁਰ, 17 ਜਨਵਰੀ (ਰਾਕੇਸ਼ ਚਾਵਲਾ)-ਹੈਰੋਇਨ ਸਮੇਤ ਇਕ ਵਿਅਕਤੀ ਨੂੰ ਥਾਣਾ ਕੈਂਟ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨਾਰਕੋਟਿਕ ਕੰਟਰੋਲ ਸੈੱਲ ਫ਼ਿਰੋਜ਼ਪੁਰ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ...
ਜਲਾਲਾਬਾਦ, 17 ਜਨਵਰੀ (ਜਤਿੰਦਰ ਪਾਲ ਸਿੰਘ)-ਸਥਾਨਕ ਗੁਰਦੁਆਰਾ ਸਿੰਘ ਸਭਾ ਜਲਾਲਾਬਾਦ ਦੀ ਪ੍ਰਬੰਧਕੀ ਕਮੇਟੀ ਧਾਰਮਿਕ ਕੰਮਾਂ ਦੇ ਨਾਲ-ਨਾਲ ਸਮਾਜਸੇਵੀ ਕੰਮਾਂ ਵਿਚ ਵੀ ਮੋਹਰੀ ਹੋ ਕੇ ਸਮਾਜ ਲਈ ਚਾਨਣ-ਮੁਨਾਰਾ ਬਣ ਰਹੀ ਹੈ | ਅੱਜ ਗੁਰਦੁਆਰਾ ਸਾਹਿਬ ਵਿਖ ਪੰਜ ...
ਮੰਡੀ ਲਾਧੂਕਾ, 17 ਜਨਵਰੀ (ਮਨਪ੍ਰੀਤ ਸਿੰਘ ਸੈਣੀ)-ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਅੱਜ ਦੇਸ਼ ਦੇ ਹਰ ਵਰਗ ਨੂੰ ਤੰਗੀ 'ਚ ਗੁਜ਼ਰਨਾ ਪੈ ਰਿਹਾ ਹੈ | ਕਾਲੇ ਕਾਨੂੰਨਾਂ ਨਾਲ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦੇ ਦਿੱਤੇ ਜਾ ਰਹੇ ਹਨ ਤੇ ਕਿਸਾਨੀ ਦਾ ਘਾਣ ...
ਮੰਡੀ ਰੋੜਾਂਵਾਲੀ, 17 ਜਨਵਰੀ (ਮਨਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਵਿਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਲੰਬੇ ਸਮੇਂ ਤੋਂ ਪਾਰਟੀ ਦੀ ਸੇਵਾ ਕਰਦੇ ਆ ਰਹੇ ਯੂਥ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਵਿਰਕ ਰੋਹੀਵਾਲਾ ਨੂੰ ਪੀ. ਏ. ਡੀ ਬੈਂਕ ਜਲਾਲਾਬਾਦ ਦਾ ਵਾਈਸ ਚੇਅਰਮੈਨ ...
ਅਬੋਹਰ, 17 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-26 ਜਨਵਰੀ ਨੂੰ ਦਿੱਲੀ ਵਿਖੇ ਪਹਿਲੀ ਵਾਰ ਹੋਣ ਵਾਲੀ ਵਿਸ਼ਾਲ ਟਰੈਕਟਰ ਪਰੇਡ ਨਵਾਂ ਇਤਿਹਾਸ ਲਿਖੇਗੀ | ਦੇਸ਼ ਭਰ ਦੇ ਵੱਖ ਵੱਖ ਹਿੱਸਿਆਂ ਤੋਂ ਖ਼ਾਸ ਕਰਕੇ ਪੰਜਾਬ ਦੇ ਕੋਨੇ ਕੋਨੇ ਤੋਂ ਕਿਸਾਨਾਂ ਤੇ ਹੋਰ ਵਰਗਾਂ ਦੇ ਲੋਕ ...
ਜਲਾਲਾਬਾਦ, 17 ਜਨਵਰੀ (ਜਤਿੰਦਰ ਪਾਲ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਬਲਿਹਾਰ ਸਿੰਘ, ਰੇਸ਼ਮ ਸਿੰਘ ਗਿੱਲ, ਗੁਰਵਿੰਦਰ ਸਿੰਘ ਪੰਨੂ, ਸ਼ੇਰ ਸਿੰਘ ਖੰਨਾ,ਵਰਿੰਦਰ ਸਿੰਘ ਬਠਿੰਡਾ, ਸੇਵਕ ਸਿੰਘ, ਰਾਏ ਸਾਹਿਬ ਸਿੰਘ ...
ਅਬੋਹਰ, 17 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਦੇਸ਼ ਵਿਚ ਵੈਟਰਨਰੀ ਸਾਇੰਸ ਤੇ ਪਸ਼ੂ ਪਾਲਨ ਦੇ ਖੇਤਰ ਵਿਚ ਵੈਟਰਨਰੀ ਡਾਕਟਰਾਂ ਦੀ ਭੂਮਿਕਾ ਦੇ ਮਾਪਦੰਡ ਤੈਅ ਕਰਨ ਵਾਲੀ ਅਤੇ ਇਸ ਸਬੰਧੀ ਵੱਖ-ਵੱਖ ਯੋਜਨਾਵਾਂ ਨੂੰ ਲਾਗੂ ਕਰਵਾਉਣ ਵਾਲੀ ਸੰਸਥਾ ਵੈਟਰਨਰੀ ਕੌਾਸਲ ਆਫ਼ ...
ਅਬੋਹਰ, 17 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਇਕ ਪਾਸੇ ਦਿੱਲੀ ਵਿਚ ਕਿਸਾਨੀ ਸੰਘਰਸ਼ ਸਿਖ਼ਰਾਂ 'ਤੇ ਚੱਲ ਰਿਹਾ ਹੈ ਤੇ ਦੂਜੇ ਪਾਸੇ ਪੰਜਾਬ ਵਿਚ ਨਗਰ ਨਿਗਮ, ਨਗਰ ਕੌਾਸਲਾਂ ਦੀਆਂ ਚੋਣਾਂ ਲਈ ਮੈਦਾਨ ਪੂਰੀ ਤਰ੍ਹਾਂ ਤਿਆਰ ਹੋ ਚੁੱਕਿਆ ਹੈ | ਆਉਣ ਵਾਲੇ ਸਮੇਂ ਵਿਚ ਸਿਆਸੀ ...
ਜਲਾਲਾਬਾਦ, 17 ਜਨਵਰੀ (ਕਰਨ ਚੁਚਰਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਬਾਜੇ ਕੇ ਦੀ 21 ਮੈਂਬਰੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ | ਪਿੰਡ ਬਾਜੇ ਕੇ ਦੇ ਪੰਚਾਇਤ ਘਰ ਵਿਖੇ ਪਿੰਡ ਦੇ ਕਿਸਾਨਾਂ ਵਲੋਂ ਮੀਟਿੰਗ ਕੀਤੀ ਗਈ | ਭਾਰਤੀ ਕਿਸਾਨ ਯੂਨੀਅਨ ਏਕਤਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX