ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)- ਪੰਜਾਬ ਵਿਚ ਹੋ ਰਹੀਆਂ 109 ਨਗਰ ਨਿਗਮਾਂ, ਨਗਰ ਕੌਾਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਦਰਜ ਕਰਕੇ ਆਪਣਾ ਪੁਰਾਣਾ ਇਤਿਹਾਸ ਦੁਹਰਾਏਗਾ | ਇਹ ਚੋਣਾਂ ਸ਼ੋ੍ਰਮਣੀ ਅਕਾਲੀ ਦਲ ਆਪਣੇ ਚੋਣ ਨਿਸ਼ਾਨ 'ਤੱਕੜੀ' 'ਤੇ ਲੜੇਗਾ | ਕਾਂਗਰਸ ਪਾਰਟੀ ਵਲੋਂ ਇਨ੍ਹਾਂ ਚੋਣਾਂ ਵਿਚ ਧਾਂਦਲੀਆਂ ਕੀਤੀਆਂ ਜਾ ਸਕਦੀਆਂ ਹਨ ਤੇ ਕਾਂਗਰਸ ਆਗੂਆਂ ਦੀ ਧੱਕੇਸ਼ਾਹੀ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਅਕਾਲੀ ਵਰਕਰ ਪੂਰੀ ਤਰ੍ਹਾਂ ਤਿਆਰ ਹਨ ਤੇ ਸ਼ੋ੍ਰਮਣੀ ਅਕਾਲੀ ਦਲ ਉਨ੍ਹਾਂ ਦੀ ਪਿੱਠ 'ਤੇ ਚੱਟਾਨ ਵਾਂਗ ਖੜ੍ਹਾ ਹੈ | ਆਉਣ ਵਾਲੇ ਦਿਨਾਂ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਰਟੀ ਦੇ ਹੋਰ ਆਗੂਆਂ ਦੀ ਸਹਿਮਤੀ ਨਾਲ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਐਲਾਨ ਕਰ ਦੇਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਸ. ਮਜੀਠੀਆ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਵਿਚ ਵਿਕਾਸ ਨਾਂਅ ਦੀ ਕੋਈ ਚੀਜ਼ ਦਿਖਾਈ ਨਹੀਂ ਦਿੱਤੀ | ਅਕਾਲੀ ਸਰਕਾਰ ਦੇ ਸਮੇਂ ਪੰਜਾਬ ਦੇ ਸ਼ਹਿਰਾਂ ਵਿਚ ਜੋ ਵਿਕਾਸ ਕਾਰਜ ਹੋਏ, ਉਹ ਉੱਥੇ ਹੀ ਰੁਕੇ ਹੋਏ ਹਨ | ਨਵੇਂ ਵਿਕਾਸ ਕਾਰਜ ਤਾਂ ਕਾਂਗਰਸ ਪਾਰਟੀ ਨੇ ਕੀ ਕਰਨੇ, ਕਾਂਗਰਸ ਸਰਕਾਰ ਟੁੱਟੀਆਂ ਹੋਈਆਂ ਸੜਕਾਂ ਨੂੰ ਪੰਚਰ ਵੀ ਨਹੀਂ ਲਗਾ ਸਕੀ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਕ ਐਸੇ ਮੁੱਖ ਮੰਤਰੀ ਸਾਬਿਤ ਹੋਏ ਹਨ, ਜਿੰਨਾਂ ਦੇ ਦਰਸ਼ਨ ਕਰਨੇ ਪੰਜਾਬ ਦੇ ਲੋਕਾਂ ਨੂੰ ਨਸੀਬ ਨਹੀਂ ਹੋਏ | ਇਕ ਪ੍ਰਾਈਵੇਟ ਸਰਵੇਖਣ ਦੌਰਾਨ ਜਿਥੇ ਪੰਜ ਵਾਰੀ ਮੁੱਖ ਮੰਤਰੀ ਬਣੇ ਨਵੀਨ ਪਟਨਾਇਕ ਨੂੰ ਦੇਸ਼ ਦਾ ਸਭ ਤੋਂ ਵਧੀਆ ਮੁੱਖ ਮੰਤਰੀ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਸਭ ਤੋਂ ਮਾੜੇ ਮੁੱਖ ਮੰਤਰੀ ਵਜੋਂ ਗਿਣਿਆ ਗਿਆ ਹੈ | ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਭਲੇ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਅੱਗੇ ਹੋ ਕੇ ਸਾਥ ਦੇਣ ਅਤੇ ਉਨ੍ਹਾਂ ਨੂੰ ਜਿਤਾਉਣ ਲਈ ਮੈਦਾਨ ਵਿਚ ਆਉਣ ਤਾਂ ਹੀ ਪੰਜਾਬ ਦਾ ਭਲਾ ਹੋ ਸਕਦਾ ਹੈ | ਕਿਸਾਨ ਅੰਦੋਲਨ ਬਾਰੇ ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਅਤੇ ਇਸ ਅੰਦੋਲਨ ਵਿਚ ਅਕਾਲੀ ਵਰਕਰ ਵਧ ਚੜ੍ਹ ਕੇ ਹਿੱਸਾ ਲੈ ਰਹੇ ਹਨ, ਜਦਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਿਲ ਕੇ ਕਿਸਾਨ ਅੰਦੋਲਨ ਨੂੰ ਤਾਰੋਪੀਡ ਕਰਨ ਦੀ ਕੋਸ਼ਿਸ਼ ਕਰ ਰਹੇ ਹਨ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਅਤੇ ਯੂਥ ਅਕਾਲੀ ਦਲ ਦੇ ਆਗੂ ਸੁਮਿਤ ਚਾਵਲਾ ਵੀ ਮੌਜੂਦ ਸਨ |
ਹਰੀਕੇ ਪੱਤਣ, 17 ਜਨਵਰੀ (ਸੰਜੀਵ ਕੁੰਦਰਾ)¸ ਬੀਤੀ ਰਾਤ ਕਸਬਾ ਹਰੀਕੇ ਪੱਤਣ ਵਿਖੇ ਪੰਜਾਬ ਐਾਡ ਬੈਂਕ ਬ੍ਰਾਂਚ ਹਰੀਕੇ ਵਿਚ ਅਣਪਛਾਤੇ ਚੋਰਾਂ ਵਲੋਂ ਬੈਂਕ ਦੀ ਕੰਧ ਪਾੜ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਨਾਕਾਮ ਰਹੇ | ਪੰਜਾਬ ਐਾਡ ਸਿੰਧ ਬੈਂਕ ਦੇ ਮੈਨੇਜਰ ...
ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)¸ ਤਰਨਤਾਰਨ ਸ਼ਹਿਰ ਦੇ ਭਾਨ ਸਿੰਘ ਚੌਕ ਦੇ ਨਜ਼ਦੀਕ ਇਕ ਘਰ ਵਿਚ ਦੇਰ ਸ਼ਾਮ ਨੂੰ ਦੋ ਨੌਜਵਾਨਾਂ ਵਲੋਂ ਇਕ ਬਜ਼ੁਰਗ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ...
ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)¸ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਵਲੋਂ ਜ਼ਿਲ੍ਹੇ ਵਿਚ ਪੁਲਿਸ ਨੂੰ ਚੁਸਤ-ਫੁਰਤ ਰੱਖਣ ਲਈ ਪ੍ਰਬੰਧਕੀ ਦੋ ਥਾਣਿਆਂ ਸਮੇਤ ਤਿੰਨ ਚੌਕੀ ਇੰਚਾਰਜਾਂ ਦੇ ਤਬਾਦਲੇ ਕੀਤੇ ਹਨ | ਬਦਲੇ ਗਏ ਪੁਲਿਸ ਕਰਮਚਾਰੀਆਂ ਨੂੰ ਤੁਰੰਤ ਨਵਾਂ ...
ਤਰਨ ਤਾਰਨ, 17 ਜਨਵਰੀ (ਲਾਲੀ ਕੈਰੋਂ)- ਤਰਨ ਤਾਰਨ ਦੀ ਨਾਮਵਰ ਵਿੱਦਿਅਕ ਸੰਸਥਾ ਮਾਈ ਭਾਗੋ ਇੰਟਰਨੈਸ਼ਨਲ ਪਬਲਿਕ ਸਕੂਲ ਉਸਮਾ ਜੋ ਕਿ ਵਿੱਦਿਆ ਦੇ ਖੇਤਰ 'ਚ ਆਪਣਾ ਵਿਲੱਖਣ ਸਥਾਨ ਬਣਾ ਚੁੱਕੀ ਹੈ, 'ਚ ਦੂਰ ਦੂਰ ਇਲਾਕਿਆਂ 'ਚੋਂ ਪੜ੍ਹਾਈ ਕਰਨ ਆ ਰਹੇ ਵਿਦਿਆਰਥੀਆਂ ਨੂੰ ...
ਚੋਹਲਾ ਸਾਹਿਬ, 17 ਜਨਵਰੀ (ਬਲਵਿੰਦਰ ਸਿੰਘ)¸ਸੀ.ਆਈ.ਏ. ਸਟਾਫ਼ ਪੱਟੀ 2 ਦੀ ਪੁਲਿਸ ਨੇ ਟੀ. ਪੁਆਇੰਟ ਰਾਣੀ ਵਲਾਹ ਵਿਖੇ ਨਾਕਾਬੰਦੀ ਦੌਰਾਨ ਇਕ ਔਰਤ ਕੋਲੋਂ 45 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ | ਫੜੀ ਗਈ ਔਰਤ ਖ਼ਿਲਾਫ਼ ਥਾਣਾ ਚੋਹਲਾ ਸਾਹਿਬ ਵਿਖੇ ...
ਸੁਰ ਸਿੰਘ, 17 ਜਨਵਰੀ (ਧਰਮਜੀਤ ਸਿੰਘ) - ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਵਰੋਸਏ 'ਬਿਧੀ ਚੰਦ ਛੀਨਾ-ਗੁਰੂ ਕਾ ਸੀਨਾ' ਬਾਬਾ ਬਿਧੀ ਚੰਦ ਜੀ ਦੇ 11ਵੇਂ ਜਾਨਸ਼ੀਨ, ਪਰਉਪਕਾਰ ਤੇ ਨਿਮਰਤਾ ਦੇ ਪੁੰਜ ਬ੍ਰਹਮ ਗਿਆਨੀ ਬਾਬਾ ਦਯਾ ਸਿੰਘ ਸੁਰ ਸਿੰਘ ...
ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)- ਦਿੱਲੀ ਵਿਖੇ ਚੱਲ ਰਹੇ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ 26 ਜਨਵਰੀ ਨੂੰ ਦਿੱਲੀ ਦੇ ਰਾਜਪੱਥ ਉੱਤੇ ਟਰੈਕਟਰ ਪਰੇਡ ਕਰਨ ਦੇ ਕੀਤੇ ਐਲਾਨ ਨੂੰ ਕਾਮਯਾਬ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ...
ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)- ਡਿਪਟੀ ਡਾਇਰੈਕਟਰ ਡੇਅਰੀ ਦਵਿੰਦਰ ਸਿੰਘ ਨੇ ਜ਼ਿਲ੍ਹੇ ਦੇ ਪਸ਼ੂ-ਪਾਲਕਾਂ ਦੀ ਜਾਣਕਾਰੀ ਹਿੱਤ ਦੱਸਿਆ ਕਿ ਜਨਵਰੀ-ਫਰਵਰੀ ਵਿਚ ਮੌਸਮ ਦੇ ਹਿਸਾਬ ਨਾਲ ਪਸ਼ੂਆਂ ਦੀ ਸਾਂਭ ਸੰਭਾਲ 'ਤੇ ਵਿਸ਼ੇਸ ਧਿਆਨ ਰੱਖਣ ਦੀ ਲੋੜ ਹੈ | ਉਨ੍ਹਾਂ ...
ਖਡੂਰ ਸਾਹਿਬ, 17 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦੀ ਤਹਿਸੀਲ ਖਡੂਰ ਸਾਹਿਬ ਦੀ ਇਕਾਈ ਦੀ ਇਕ ਮੀਟਿੰਗ ਖਡੂਰ ਸਾਹਿਬ ਵਿਖੇ ਸਾਬਕਾ ਪ੍ਰਧਾਨ ਧਰਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ...
ਅਮਰਕੋਟ, 17 ਜਨਵਰੀ (ਗੁਰਚਰਨ ਸਿੰਘ ਭੱਟੀ)¸ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਵਲਟੋਹਾ ਦੇ ਗੁਰਦੁਆਰਾ ਬਾਬਾ ਭਾਈ ਝਾੜੂ ਸਾਹਿਬ ਵਿਖੇ ਅਰਦਾਸ ਕਰਕੇ ਨੌਜਵਾਨ ਕਿਸਾਨ ਏਕਤਾ ਵਲੋਂ ਟਰੈਕਟਰ ਜਾਗਰੂਕਤਾ ਰੈਲੀ ਕੱਢੀ ਗਈ | ਕਿਸਾਨ ਆਗੂ ਹਰਚੰਦ ਸਿੰਘ ਵਲਟੋਹਾ ...
ਪੱਟੀ, 17 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ)- ਪੰਜਾਬ ਸਰਕਾਰ ਵਲੋਂ ਪੱਟੀ ਹਲਕੇ ਦੇ ਸਰਬਪੱਖੀ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਗਈ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੱਟੀ ਹਲਕੇ ਦੇ ਵਿਕਾਸ ਲਈ ਵਿਸ਼ੇਸ਼ ਧਿਆਨ ...
ਖਾਲੜਾ, 17 ਜਨਵਰੀ (ਜੱਜਪਾਲ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਿੰਡਾਂ ਦੇ ਵਿਕਾਸ ਲਈ ਜਿੱਥੇ ਦਿਲ ਖੋਲ੍ਹ ਕੇ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਉੱਥੇ ਮਗਰਲੇ ਸਾਲਾਂ ਤੋਂ ਚੱਲ ਰਹੇ ਵਿਕਾਸ ਕਾਰਜ ਮੁਕੰਮਲ ਹੋਣ 'ਤੇ ਲੋਕ ਅਰਪਿਤ ਕੀਤੇ ਜਾ ...
ਸਰਾਏ ਅਮਾਨਤ ਖਾਂ, 17 ਜਨਵਰੀ (ਨਰਿੰਦਰ ਸਿੰਘ ਦੋਦੇ)¸ਦਿਹਾਤੀ ਮਜ਼ਦੂਰ ਸਭਾ ਦੀ ਸ਼ਾਖਾ ਰਸੂਲਪੁਰ ਵਲੋਂ ਐੱਸ.ਐੱਚ.ਓ. ਭਿੱਖੀਵਿੰਡ ਦਾ ਪੂਤਲਾ ਫੂਕਿਆ ਗਿਆ | ਇਕੱਠੇ ਹੋਏ ਕਿਰਤੀ ਲੋਕਾਂ ਨੰੂ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਆਗੂ ਜਰਨੈਲ ਸਿੰਘ ...
ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)- ਪੰਜਾਬ ਐਜੂਕੇਅਰ ਐਪ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਹਰਮਨ ਪਿਆਰਾ ਐਪ ਹੈ | ਮਿਸ਼ਨ ਸ਼ਤ-ਪ੍ਰਤੀਸ਼ਤ 2021 ਨੂੰ ਸਫ਼ਲ ਬਣਾਉਣ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਐਜੂਕੇਅਰ ਐਪ ਦਾ ਬਾਖੂਬੀ ਉਪਯੋਗ ਕਰ ਸਕਣ, ਇਸ ਲਈ ਨੂੰ ਸਰਕਾਰੀ ...
ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਅੱਜ 2040 ਸੈਂਪਲ ਲਏ ਗਏ ਹਨ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਕੋਵਿਡ-19 ...
ਤਰਨ ਤਾਰਨ, 17 ਦਸੰਬਰ (ਹਰਿੰਦਰ ਸਿੰਘ)¸ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡਿਪਟੀ ਡਾਇਰੈਕਟਰ ਬਾਗ਼ਬਾਨੀ ਤੇਜਿੰਦਰ ਸਿੰਘ ਸੰਧੂ ਵਲੋਂ ਢੀਂਗਰੀ ਦੀ ਕਾਸ਼ਤ ਬਾਰੇ ਦੱਸਿਆ ਕਿ ਸਾਦੀ ਤੇ ਘੱਟ ਕੀਮਤ ਵਾਲੇ ਤਰੀਕੇ ਨਾਲ ਉਗਾਈ ਜਾਣ ਵਾਲੀ ...
ਚੋਹਲਾ ਸਾਹਿਬ, 17 ਜਨਵਰੀ (ਬਲਵਿੰਦਰ ਸਿੰਘ)- ਅੱਜ ਚੋਹਲਾ ਸਾਹਿਬ ਦੇ ਸਮੂਹ ਦੁਕਾਨਦਾਰਾਂ ਵਲੋਂ ਇਕੱਤਰ ਹੋ ਕੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਾੜੀ ਨਾਲ ਸਬੰਧਤ ਤਿੰਨ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਇਥੋਂ ਦੇ ਸਮੁੱਚੇ ਬਾਜ਼ਾਰਾਂ ਵਿਚ ਕੇਂਦਰ ਸਰਕਾਰ ...
ਖੇਮਕਰਨ, 17 ਜਨਵਰੀ (ਰਾਕੇਸ਼ ਬਿੱਲਾ)¸ ਪੰਜਾਬ ਸਰਕਾਰ ਵਲੋਂ ਮਾਰਕੀਟ ਕਮੇਟੀ ਖੇਮਕਰਨ 'ਚ ਤਾਇਨਾਤ ਰਾਜੇਸ਼ ਕੁਮਾਰ ਪੁਰੀ ਨੂੰ ਤਰੱਕੀ ਦੇ ਕੇ ਮੰਡੀ ਸੁਪਰਵਾਈਜ਼ਰ ਬਣਾਇਆ ਗਿਆ ਜਿਨ੍ਹਾ ਵਲੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ | ਇਸ ਮੌਕੇ ਚੇਅਰਮੈਨ ਅੰਮਿ੍ਤਬੀਰ ਸਿੰਘ ...
ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)- ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਸੁਪਰੀਮ ਕੋਰਟ ਵਲੋਂ ਖੇਤੀ ਕਾਨੂੰਨਾਂ 'ਤੇ ਰੋਕ ਤਾਂ ਲੱਗ ਗਈ ਹੈ ਪਰ ਇਹ ਫਿਰ ਤੋਂ ਬਹਾਲ ਹੋ ਸਕਦੇ ਹਨ | ਇਸ ਲਈ ...
ਪੱਟੀ, 17 ਜਨਵਰੀ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਲੋੜਵੰਦ ਦੇ ਮੂੰਹ ਵਿਚ ਅੰਨ ਦੀ ਬੁਰਕੀ ਅਤੇ ਤਨ ਢੱਕਣ ਲਈ ਕੱਪੜਾ ਦੇਣਾ ਮਨੱੁਖਤਾ ਦੀ ਸਭ ਤੋਂ ਵੱਡੀ ਸੇਵਾ ਹੈ | ਇਹ ਕਹਿਣਾ ਹੈ ਸੇਵਾ ਮੁਕਤ ਡੀ.ਐੱਸ.ਪੀ. ਸਲਵਿੰਦਰ ਸਿੰਘ ਧਾਲੀਵਾਲ ਦਾ | ਜੋ ਸਮਾਜ ਸੇਵੀ ਕੰਮਾਂ ਨਾਲ ...
ਸਰਾਏ ਅਮਾਨਤ ਖਾਂ, 17 ਜਨਵਰੀ (ਨਰਿੰਦਰ ਸਿੰਘ ਦੋਦੇ)¸ ਲਗਾਤਾਰ 42 ਦਿਨ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਪਿੰਡ ਚੀਮਾ ਖੁਰਦ ਦੇ ਕਿਸਾਨ ਆਗੂ ਬਚਿੱਤਰ ਸਿੰਘ ਦੇ ਪਿੰਡ ਪੁੱਜਣ ਤੇ ਗੁਰਬਿੰਦਰ ਸਿੰਘ ਬਿੰਦਰ, ਰਵਿੰਦਰ ਸਿੰਘ ਚੀਮਾ, ਮਨਜੀਤ ਸਿੰਘ, ਦਿਲਬਾਗ ਸਿੰਘ, ...
ਜਲੰਧਰ, 17 ਜਨਵਰੀ (ਅ.ਬ.)- ਨਰਿੰਦਰ ਸਿੰਘ ਨੰਗਲ ਬਾਜਵਾ ਸੇਵਾਮੁਕਤ ਡੀ.ਐਸ.ਪੀ. ਪੁਲਿਸ ਜੋ ਬੀਤੇ ਦਿਨੀਂ ਸਵਰਗਵਾਸ ਹੋ ਗਏ ਸਨ, ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ 20 ਜਨਵਰੀ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਪੈਣ ਉਪਰੰਤ ਅੰਤਿਮ ਅਰਦਾਸ 1 ਤੋਂ 2 ਵਜੇ ਤੱਕ ਭਾਈ ਸੇਵਾ ਸਿੰਘ ...
ਅਮਰਕੋਟ, 17 ਜਨਵਰੀ (ਗੁਰਚਰਨ ਸਿੰਘ ਭੱਟੀ)-ਪਿੰਡ ਠੱਠਾ ਵਿਖੇ ਸਮੂਹ ਪਿੰਡ ਵਾਸੀਆਂ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੀ ਕਮੇਟੀ ਵਲੋਂ ਧੰਨ-ਧੰਨ ਸ਼ਹੀਦ ਬਾਬਾ ਨੱਥਾ ਸਿੰਘ ਸਮੇਤ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਕਰਵਾਇਆ ...
ਪੱਟੀ, 17 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ) ਵਿਧਾਨ ਸਭਾ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਹਲਕੇ ਅੰਦਰ ਚੱਲ ਵਿਕਾਸ ਕਾਰਜਾ ਦਾ ਜਾਇਜ਼ਾ ਲੈਣ ਲਈ ਸਮੂਹ ਪੰਚਾਇਤ ਵਿਭਾਗ ਬਲਾਕ ਪੱਟੀ ਤੇ ਨੌਸ਼ਹਿਰਾ ਪੰਨੂਆਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ...
ਪੱਟੀ, 17 ਜਨਵਰੀ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ ਦੀ ਅਗਵਾਈ ਹੇਠ ਮੋਦੀ ਸਰਕਾਰ ਦੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ 26 ਜਨਵਰੀ ਨੂੰ ਦਿੱਲੀ ਵਿਚ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਦੀ ...
ਸ਼ਰਾਏ ਅਮਾਨਤ ਖਾਂ, 17 ਜਨਵਰੀ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਭੁਸੇ 'ਚ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਵਲੋਂ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ | ਸੂਬਾ ਆਗੂ ਅਵਤਾਰ ਸਿੰਘ ਚਾਹਲ ਤੇ ਮਨਦੀਪ ਸਿੰਘ ਭੁਸੇ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ...
ਸੁਖਦੇਵ ਸਿੰਘ ਮੀਆਂਪੁਰ 9779176100 ਝਬਾਲ : ਝਬਾਲ ਖੇਮਕਰਨ ਮੁੱਖ ਮਾਰਗ ਦੇ ਸੱਜੇ ਹੱਥ ਵਸਿਆ ਕਸਬਾ-ਨੁਮਾ ਪਿੰਡ ਗੱਗੋਬੂਹਾ ਸਨਅਤ ਦਾ ਕੇਂਦਰ ਕਹਿ ਲਿਆ ਜਾਵੇ ਤਾਂ ਕੋਈ ਅਤਿਕਥਨੀ ਨਹੀਂ ਹੋਵੇਗੀ | 1970 ਵਿਚ ਅਗਾਂਹਵਧੂ ਕਿਸਾਨ ਗੁਰਚਰਨ ਸਿੰਘ, ਸਵਰਨ ਸਿੰਘ ਢਿੱਲੋਂ ਵਲੋਂ 500 ਦੇ ...
ਝਬਾਲ, 17 ਜਨਵਰੀ (ਸੁਖਦੇਵ ਸਿੰਘ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ਜਨਵਰੀ ਨੂੰ ਦਿੱਲੀ ਵਿਖੇ ਕੀਤੇ ਜਾ ਰਹੇ ਟਰੈਕਟਰ ਮਾਰਚ ਵਿਚ ਸ਼ਾਮਿਲ ਹੋਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਆਗੂ ਹਰਪ੍ਰੀਤ ...
ਪੱਟੀ, 17 ਜਨਵਰੀ (ਅਵਤਾਰ ਸਿੰਘ ਖਹਿਰਾ)- ਸਰਹਾਲੀ ਤੋਂ ਆਪਣੇ ਪਿੰਡ ਕੈਰੋਂ ਨੂੰ ਆ ਰਹੇ ਇਕ ਮੋਟਰਸਾਈਕਲ ਸਵਾਰ ਨੂੰ 2 ਅਣਪਛਾਤੇ ਕਾਰ ਸਵਾਰ ਵਿਅਕਤੀਆਂ ਨੇ ਪਿਸਟਲ ਵਿਖਾ ਕੇ ਰੋਕ ਲਿਆ ਤੇ 2 ਗੋਲੀਆਂ ਚਲਾ ਦਿੱਤੀਆਂ | ਇਸ ਸਬੰਧੀ ਸਤਵੰਤ ਸਿੰਘ ਪੁੱਤਰ ਮੇਜ਼ਰ ਸਿੰਘ ਵਾਸੀ ...
ਝਬਾਲ, 17 ਜਨਵਰੀ (ਸੁਖਦੇਵ ਸਿੰਘ)¸ਸਾਂਝੇ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਸਘੰਰਸ਼ ਕਮੇਟੀ ਪੰਜਾਬ ਦੇ ਝੰਡੇ ਹੇਠ ਪਿੰਡ ਮੂਸੇ ਤੋਂ ਕਿਸਾਨਾਂ ਤੇ ਨੌਜਵਾਨਾਂ ਨੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਤੱਕ ਟਰੈਕਟਰ ਮਾਰਚ ਕੱਢਿਆ | ਸਰਪੰਚ ਕੁਲਵਿੰਦਰ ਸਿੰਘ ਅਤੇ ...
ਤਰਨ ਤਾਰਨ, 17 ਜਨਵਰੀ (ਪਰਮਜੀਤ ਜੋਸ਼ੀ)- ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਮਹਿਲਾ ਕਿਸਾਨ ਦਿਵਸ ਮੌਕੇ 18 ਜਨਵਰੀ ਨੂੰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਤ ਪੰਜਾਬ ਭਰ ਵਿਚੋਂ ਸੈਂਕੜੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਯੂਨੀਅਨ ਦੇ ਸੂਬਾ ਪ੍ਰਧਾਨ ...
ਤਰਨ ਤਾਰਨ, 17 ਜਨਵਰੀ (ਪਰਮਜੀਤ ਜੋਸ਼ੀ)- ਮੁੱਖ ਖੇਤੀਬਾੜੀ ਅਫਸਰ ਡਾ. ਕੁਲਜੀਤ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਬਲਾਕ ਖੇਤੀਬਾੜੀ ਅਫਸਰ ਡਾ. ਜਗਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਆਤਮਾ ਸਕੀਮ ਅਧੀਨ ਸਹਾਇਕ ਧੰਦਿਆਂ ਦੀ ਜਾਣਕਾਰੀ ਸਬੰਧੀ ਕੈਂਪ ਲਗਾਇਆ ...
ਤਰਨ ਤਾਰਨ, 17 ਜਨਵਰੀ (ਪਰਮਜੀਤ ਜੋਸ਼ੀ)- ਦਿਵਯ ਜਯੋਤੀ ਜਾਗ੍ਰਤੀ ਸ਼ਾਖਾ ਤਰਨ ਤਾਰਨ ਵਲੋਂ ਧੀਆਂ ਦੀ ਲੋਹੜੀ ਮਨਾਈ ਗਈ | ਇਸ ਮੌਕੇ ਸੰਸਥਾ ਦੀ ਪ੍ਰਚਾਰਿਕਾ ਸਾਧਵੀ ਦੇਵਾ ਭਾਰਤੀ ਨੇ ਕਿਹਾ ਕਿ ਲੋਹੜੀ ਤਿਓਹਾਰ ਦੀ ਸ਼ੁਰੂਆਤ ਹੀ ਲੜਕੀਆਂ ਤੋਂ ਹੋਈ ਹੈ | ਉਸ ਸਮੇਂ ਦੁੱਲਾ ...
ਝਬਾਲ, 17 ਜਨਵਰੀ (ਸਰਬਜੀਤ ਸਿੰਘ)- ਸ਼ਹੀਦੀ ਸਾਕਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੇ ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਬਾਬਾ ਹਜ਼ਾਰਾ ਸਿੰਘ ਅਲਾਦੀਨਪੁਰ ਅਤੇ ਬਾਬਾ ਹੁਕਮ ਸਿੰਘ ਜੀ ਵਸਾਉਕੋਟ (ਪਾਕਿਸਤਾਨ) ਦਾ 100 ਸਾਲਾ ਸ਼ਹੀਦੀ ਦਿਵਸ 28 ਜਨਵਰੀ ਨੂੰ ਪਿੰਡ ...
ਫਤਿਆਬਾਦ, 17 ਜਨਵਰੀ (ਹਰਵਿੰਦਰ ਸਿੰਘ ਧੂੰਦਾ)¸ ਮੰਡ ਬਚਾਉ ਕਮੇਟੀ ਦੇ ਆਗੂ ਇੰਸ. ਮੱਖਣ ਸਿੰਘ ਮੁੰਡਾਪਿੰਡ ਨੇ ਸਾਥੀਆਂ ਇੰਸ. ਗੁਰਦੇਵ ਸਿੰਘ ਮੁੰਡਾਪਿੰਡ, ਅਵਤਾਰ ਸਿੰਘ, ਨਰਿੰਦਰ ਸਿੰਘ ਸਾ. ਸਰਪੰਚ ਪਿ੍ਤਪਾਲ ਸਿੰਘ ਤੇ ਹੋਰਨਾਂ ਸਮੇਤ ਪ੍ਰੈੱਸ ਨਾਲ ਗੱਲਬਾਤ ਕਰਦਿਆਂ ...
ਖਾਲੜਾ, 17 ਜਨਵਰੀ (ਜੱਜਪਾਲ ਸਿੰਘ)¸ ਕਾਂਗਰਸ ਸਰਕਾਰ ਨੇ ਹਮੇਸ਼ਾ ਹੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ, ਜਿੰਨਾਂ ਵਿਚ ਪ੍ਰਮੁੱਖ ਤੌਰ 'ਤੇ ਜਿਥੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ ਉੱਥੇ ਸਕੂਲੀ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਦਿੱਤੇ ਗਏ ਹਨ | ਸਸਤੇ ...
ਖਡੂਰ ਸਾਹਿਬ, 17 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਹਿਟਲਰ ਵਰਗੇ ਫ਼ੈਸਲੇ ਲੈਣ ਵਾਲੀ ਮੋਦੀ ਸਰਕਾਰ ਨੂੰ ਕਿਸਾਨਾਂ ਦੇ ਰੋਹ ਅੱਗੇ ਝੁਕਣਾ ਹੀ ਪਵੇਗਾ | ਗੁਰਦੇਵ ਸਿੰਘ ਬਿੱਟੂ ਖਡੂਰ ਸਾਹਿਬ ਡਾਇਰੈਕਟਰ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਚੰਡੀਗੜ੍ਹ ਨੇ ਕਿਹਾ ਕਿ ...
ਤਰਨ ਤਾਰਨ, 17 ਜਨਵਰੀ (ਪਰਮਜੀਤ ਜੋਸ਼ੀ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ ਦੇ ਜਥੇ ਵਲੋਂ ਰੱਖੀ ਜਾ ਰਹੀ ਭੁੱਖ ਹੜਤਾਲ 15ਵੇਂ ਦਿਨ ਵੀ ਜਾਰੀ ਰਹੀ | ਗੁਰਦੁਆਰਾ ਕਵੀ ਰਾਜ ਭਾਈ ਧੰਨਾ ਸਿੰਘ ਨੌਸ਼ਹਿਰਾ ਪੰਨੂੰਆਂ ਵਿਖੇ ਹੀਰਾ ਸਿੰਘ ਵਰਿਆਂ ਪੁਰਾਣਾ ...
ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)- ਪਿੰਡ ਬਾਠ ਤੋਂ ਬਾਬਾ ਦਲੇਰ ਸਿੰਘ ਗੁਰਦੁਆਰਾ ਸਾਹਿਬ 'ਚ ਅਰਦਾਸ ਕਰਕੇ ਸੈਂਕੜੇ ਟਰੈਕਟਰਾਂ ਰਾਹੀਂ ਸੰਯੁਕਤ ਕਿਸਾਨ ਮੋਰਚੇ ਵਲੋਂ ਵੱਖ-ਵੱਖ ਪਿੰਡਾਂ ਵਿਚ ਰੋਡ ਮਾਰਚ ਕਰਕੇ ਕਿਸਾਨਾਂ, ਮਜ਼ਦੂਰਾਂ ਨੂੰ 26 ਜਨਵਰੀ ਨੂੰ ਜੋ ਦਿੱਲੀ ...
ਸਰਾਏ ਅਮਾਨਤ ਖਾਂ, 17 ਜੁਲਾਈ (ਨਰਿੰਦਰ ਸਿੰਘ ਦੋਦੇ)- ਤਰਨ ਤਾਰਨ ਦੇ ਐੱਸ.ਡੀ.ਐੱਮ. ਰਜਨੀਸ਼ ਅਰੋੜਾ ਦੇ ਦਿਸ਼ੇ ਨਿਰਦੇਸ਼ ਤਹਿਤ ਸੀ.ਡੀ.ਪੀ.ਓ. ਮਲਕੀਤ ਕੌਰ ਦੀ ਅਗਵਾਈ ਹੇਠ ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡ ਕਲਸ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ 'ਚ ਬੇਟੀ ਬਚਾਓ, ...
ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)- 26 ਜਨਵਾਰੀ ਨੂੰ ਲਾਲ ਕਿਲੇ ਦਿੱਲੀ ਜਾਣ ਵਾਸਤੇ ਪਿੰਡ ਬਾਠ ਤੋਂ 500 ਤੋਂ ਵੱਧ ਟਰੈਕਟਰਾਂ ਉਪਰ ਕਿਸਾਨ ਸਵਾਰ ਹੋ ਕੇ ਵੱਖ ਵੱਖ ਪਿੰਡ ਪਿੰਡ ਕਾਫਲੇ ਦੇ ਰੂਪ ਵਿਚ ਜਾ ਕੇ ਦਿੱਲੀ ਜਾਣ ਵਾਸਤੇ ਅਪੀਲ ਕੀਤੀ ਜਾ ਰਹੀ ਜੋ ਵੱਧ ਤੋਂ ਵੱਧ ਆਪੋ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX