ਤਾਜਾ ਖ਼ਬਰਾਂ


ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  7 minutes ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  7 minutes ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  21 minutes ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਦਾ ਭਾਰਤ ਦੌਰਾ ਰੱਦ
. . .  25 minutes ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਵੱਡੀ ਲਹਿਰ ਨੂੰ...
ਅਕਾਲੀ ਆਗੂਆਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਦਾ ਕੀਤਾ ਦੌਰਾ
. . .  37 minutes ago
ਅੰਮ੍ਰਿਤਸਰ,19 ਅਪ੍ਰੈਲ (ਹਰਮਿੰਦਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ...
ਸੁਰ ਸਿੰਘ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  42 minutes ago
ਸੁਰ ਸਿੰਘ, 19 ਅਪ੍ਰੈਲ (ਧਰਮਜੀਤ ਸਿੰਘ) - ਦਾਣਾ ਮੰਡੀ ਸੁਰ ਸਿੰਘ ਵਿਚ ਅੱਜ ਮਾਰਕੀਟ ਕਮੇਟੀ ਭਿੱਖੀਵਿੰਡ ਦੇ ਚੇਅਰਮੈਨ ਰਾਜਵੰਤ ਸਿੰਘ ਰਾਜ ਪਹੁੰਵਿੰਡ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਾਰਵਾਈ...
ਕਣਕ ਦੇ ਸੀਜ਼ਨ ਵਿਚ ਫੇਲ੍ਹ ਸਾਬਿਤ ਹੋਈ ਸਰਕਾਰ - ਬਰਜਿੰਦਰ ਸਿੰਘ ਮੱਖਣ ਬਰਾੜ
. . .  52 minutes ago
ਮੋਗਾ 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਕਣਕ ਦੇ ਸੀਜ਼ਨ ਵਿਚ ਪੰਜਾਬ ਦੀ ਕੈਪਟਨ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ...
ਦਿੱਲੀ ਮੋਰਚੇ ਤੋਂ ਪਿੰਡ ਪਰਤੇ ਕਿਸਾਨ ਦੀ ਮੌਤ
. . .  1 minute ago
ਬਰਨਾਲਾ, 19 ਅਪ੍ਰੈਲ (ਧਰਮਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਟਿਕਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿਚ ਗਏ ਕਿਸਾਨ...
ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ ਵਿਚ ਫ਼ਸਲ ਸਮੇਤ ਰੁਲ ਰਹੇ ਕਿਸਾਨ - ਨਿੱਝਰ, ਮੱਲ
. . .  about 1 hour ago
ਲਾਂਬੜਾ, 19 ਅਪ੍ਰੈਲ (ਪਰਮੀਤ ਗੁਪਤਾ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਚੰਗੇ ਪ੍ਰਬੰਧ ਕਰਨ ਦੇ ਜੋ ਵੱਡੇ - ਵੱਡੇ ...
ਵਾਪਰਿਆ ਹਾਦਸਾ ਤਿੰਨ ਨੌਜਵਾਨਾਂ ਦੀ ਮੌਤ
. . .  about 1 hour ago
ਕਲਾਯਤ ( ਕੈਥਲ ) - 19 ਅਪ੍ਰੈਲ - ਕੈਥਲ ਜ਼ਿਲ੍ਹੇ ਦੇ ਕਸਬਾ ਕਲਾਯਤ ਵਿਚ 6 ਨੌਜਵਾਨਾਂ ਦਾ ਸਨਸ਼ਾਇਨ ਸਕੂਲ ਦੇ ਨੇੜੇ ਐਕਸੀਡੈਂਟ ਹੋ ਗਿਆ ਹੈ | ਇਸ ਘਟਨਾ ਵਿਚ ਤਿੰਨ ਨੌਜਵਾਨਾਂ...
ਨਗਰ ਕੌਂਸਲ ਖਰੜ ਚੋਣ ਪ੍ਰਕਿਰਿਆ ਦੌਰਾਨ ਹੋਈ ਭੰਨਤੋੜ
. . .  about 1 hour ago
ਖਰੜ,19 ਅਪ੍ਰੈਲ ( ਗੁਰਮੁੱਖ ਸਿੰਘ ਮਾਨ) - ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਤੋਂ ਬਾਅਦ ਉਸ ਸਮੇਂ ਸਥਿਤੀ ਖ਼ਰਾਬ ਹੋ ਗਈ ਜਦੋਂ ਮੀਟਿੰਗ ਹਾਲ ਵਿਚ ਕਾਂਗਰਸ ਤੇ ਅਕਾਲੀ ਦਲ ਤੇ...
ਜਗਜੀਤ ਸਿੰਘ ਨੋਨੀ ਨਗਰ ਪੰਚਾਇਤ ਲੋਹੀਆਂ ਖਾਸ ਦੇ ਪ੍ਰਧਾਨ ਨਿਯੁਕਤ
. . .  about 1 hour ago
ਲੋਹੀਆਂ ਖਾਸ, 19 ਅਪ੍ਰੈਲ (ਬਲਵਿੰਦਰ ਸਿੰਘ ਵਿਕੀ) - ਨਗਰ ਪੰਚਾਇਤ ਲੋਹੀਆਂ ਖਾਸ ਦੀ ਪ੍ਰਧਾਨਗੀ ਪਦ ਲਈ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਿਤ ਜਗਜੀਤ ਸਿੰਘ ਨੋਨੀ ਨੂੰ ਪ੍ਰਧਾਨ...
ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
. . .  about 1 hour ago
ਚੰਡੀਗੜ੍ਹ ,19 ਅਪ੍ਰੈਲ( ਗੁਰਿੰਦਰ ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ
ਡੀ.ਆਰ. ਸਹਿਕਾਰੀ ਸਭਾਵਾਂ ਨੇ ਸਹਿਕਾਰੀ ਸਭਾ ਠੱਠੀ ਭਾਈ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਦਾ ਲਿਆ ਗੰਭੀਰ ਨੋਟਿਸ
. . .  about 2 hours ago
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮੌੜ ਨੌਂ ਅਬਾਦ ਦੋਹਾਂ ਪਿੰਡਾਂ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਕਿਸਾਨਾਂ ...
ਬਾਰਦਾਨੇ ਦੀ ਕਮੀ ਨੂੰ ਲੈ ਕੇ ਸਾਬਕਾ ਮੰਤਰੀ ਸੇਖੋਂ ਦਾ ਕੈਪਟਨ ਸਰਕਾਰ 'ਤੇ ਫੇਲ੍ਹ ਹੋਣ ਦਾ ਦੋਸ਼
. . .  about 2 hours ago
ਲਖੋ ਕੇ ਬਹਿਰਾਮ, 19 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ ) - ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਅਕਾਲੀ ਦਲ ਦੇ...
ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ
. . .  about 2 hours ago
ਨਵੀਂ ਦਿੱਲੀ, 19 ਅਪ੍ਰੈਲ - ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ , ਅੱਜ ਸੋਮਵਾਰ ਤੋਂ ਅਗਲੇ ਸੋਮਵਾਰ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ...
ਕੋਹਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਧਰਨੇ ਲਈ ਰਵਾਨਾ
. . .  about 3 hours ago
ਚੋਗਾਵਾ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਬਲਾਕ ਚੋਗਾਵਾ ਦੇ ਪ੍ਰਧਾਨ ਹਰਵੰਤ ਸਿੰਘ ਅੋਲਖ, ਨੰਬਰਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਅੋਲਖ, ਤਰਲੋਕ ਸਿੰਘ, ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ...
ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ
. . .  about 3 hours ago
ਮੁੰਬਈ , 19 ਅਪ੍ਰੈਲ - ਮਹਾਰਾਸ਼ਟਰ ਦੇ ਮੁੰਬਈ ਡਿਵੀਜ਼ਨ ਦੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਵੇਖ ਹਰੇਕ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਏਗੀ ਤੇ ਇਕ ਪਲ ਲਈ ਮੂੰਹ 'ਚੋਂ ਇਹ ਜ਼ਰੂਰ ਨਿਕਲੇਗਾ ਜਾ...
ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  about 3 hours ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  about 4 hours ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  about 4 hours ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਕਿਸਾਨ ਆਗੂ, ਅਦਾਕਾਰਾ ਸੋਨੀਆ ਮਾਨ ਤੇ ਰਾਕੇਸ਼ ਟਿਕੈਤ ਦੇ ਬੇਟੇ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 4 hours ago
ਅੰਮ੍ਰਿਤਸਰ, 19 ਅਪ੍ਰੈਲ - ਕਿਸਾਨ ਆਗੂ ,ਅਦਾਕਾਰਾ ਸੋਨੀਆ ਮਾਨ ਅਤੇ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੇ...
ਬਿਹਾਰ: 2 ਕੈਦੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ 'ਚ
. . .  about 5 hours ago
ਬਿਹਾਰ, 19 ਅਪ੍ਰੈਲ - ਬੀਤੀ ਰਾਤ ਦੋ ਕੈਦੀ ਮੁਜ਼ੱਫਰਪੁਰ ਦੀ ਸ਼ਹੀਦ ਖੂਦੀਰਾਮ ਬੋਸ ਕੇਂਦਰੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼...
ਲੁਧਿਆਣਾ : ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ
. . .  about 5 hours ago
ਲੁਧਿਆਣਾ, 19 ਅਪ੍ਰੈਲ - ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ ...
ਪੱਛਮੀ ਬੰਗਾਲ: ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਸੁੱਟੇ ਬੰਬ
. . .  about 5 hours ago
ਪੱਛਮੀ ਬੰਗਾਲ, 19 ਅਪ੍ਰੈਲ - ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਬੰਬ ਸੁੱਟੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮਾਘ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਲੁਧਿਆਣਾ

ਗਲਾਂ 'ਚ ਜ਼ੰਜੀਰਾਂ ਪਾ ਕੇ ਕਾਂਗਰਸੀਆਂ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਤੇ ਕਿਸਾਨਾਂ ਦੇ ਹੱਕ 'ਚ ਕੱਢਿਆ ਰੋਸ ਮਾਰਚ

ਲੁਧਿਆਣਾ, 17 ਜਨਵਰੀ (ਪੁਨੀਤ ਬਾਵਾ)-ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਤੇ ਸੰਘਰਸ਼ਸ਼ੀਲ ਕਿਸਾਨਾਂ ਦੇ ਹੱਕ 'ਚ ਅੱਜ ਕਾਂਗਰਸੀਆਂ ਨੇ ਕਾਂਗਰਸ ਸੇਵਾ ਦਲ ਦੇ ਆਗੂ ਸਤਪਾਲ ਸਿੰਘ ਲਾਲੀ ਤੇ ਮਹਿਲਾ ਮੋਰਚਾ ਦੀ ਆਗੂ ਮੋਨਿਕਾ ਸ਼ਰਮਾ ਦੀ ਅਗਵਾਈ 'ਚ ਗਲਾਂ 'ਚ ਜੰਜ਼ੀਰਾਂ ਪਾ ਕੇ ਰੋਸ ਮਾਰਚ ਕੱਢਿਆ | ਰੋਸ ਮਾਰਚ 'ਚ ਕਾਂਗਰਸ ਸੇਵਾ ਦਲ ਦੇ ਸੂਬਾ ਪ੍ਰਧਾਨ ਨਿਰਮਲ ਕੈੜਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਤੇ ਹਲਕਾ ਆਤਮ ਨਗਰ ਦੇ ਸੀਨੀਅਰ ਆਗੂ ਕੁਲਵੰਤ ਸਿੰਘ ਸਿੱਧੂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਕਾਂਗਰਸੀਆਂ ਨੇ ਭਾਰਤ ਨਗਰ ਚੌਾਕ ਤੋਂ ਲੁਧਿਆਣਾ ਦੇ ਜਗਰਾਉਂ ਪੁਲ ਤੱਕ ਗਲਾਂ 'ਚ ਜੰਜ਼ੀਰਾਂ ਪਾ ਕੇ ਤੇ ਹੱਥਾਂ ਵਿਚ ਤਖ਼ਤੀਆਂ ਫੜ੍ਹ ਕੇ ਕਿਸਾਨ ਵਿਰੋਧੀ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ | ਪ੍ਰਦਰਸ਼ਨਕਾਰੀਆਂ ਨੇ ਜਗਰਾਉਂ ਪੁਲ 'ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਬੁੱਤਾਂ 'ਤੇ ਫੁੱਲ ਚੜ੍ਹਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ | ਸ੍ਰੀ ਕੈੜਾ ਤੇ ਸ.ਸਿੱਧੂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਊਧਮ ਸਿੰਘ ਸਮੇਤ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਕਈ ਸੂਰਬੀਰਾਂ ਤੇ ਸ਼ਹੀਦਾਂ ਨੇ ਆਪਣੀਆਂ ਕੁਰਬਾਨੀਆਂ ਦਿੱਤੀਆਂ ਸਨ ਪਰ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਸਮੇਤ ਦੇਸ਼ ਦੇ ਹਰ ਵਰਗ ਦੀ ਆਜ਼ਾਦੀ ਖੋਹਣ ਦੇ ਉਪਰਾਲੇ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਨਾਲ ਬਿਨ੍ਹਾਂ ਸਲਾਹ ਮਸ਼ਵਰਾ ਕੀਤੇ ਤਿੰਨ ਨਵੇਂ ਖੇਤੀ ਕਾਨੂੰਨ ਲਿਆਂਦੇ ਗਏ, ਜਿਨ੍ਹਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਪਿਛਲੇ 2 ਮਹੀਨੇ ਤੋਂ ਹੱਢ ਚੀਰਵੀਂ ਠੰਢ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਥਾਂ 'ਤੇ ਉਨ੍ਹਾਂ ਨੂੰ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਅਪਣਾ ਕੇ ਡਰਾਇਆ ਜਾ ਰਿਹਾ ਹੈ | ਉਨ੍ਹਾਂ ਨੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਨ ਵਾਲੀਆਂ ਸੰਸਥਾਵਾਂ, ਟਰਾਂਸਪੋਰਟਰਾਂ, ਪੱਤਰਕਾਰਾਂ ਤੇ ਹੋਰਾਂ ਨੂੰ ਕੌਮੀ ਜਾਂਚ ਏਜੰਸੀ ਏਜੰਸੀ ਵਲੋਂ ਨੋਟਿਸ ਭੇਜਣ ਦੀ ਵੀ ਕਰੜੇ ਸ਼ਬਦਾਂ 'ਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਜੋ ਤਸ਼ੱਦਦ ਢਾਹਿਆ ਜਾ ਰਿਹਾ ਹੈ, ਉਸ ਤੋਂ ਪੰਜਾਬ ਤੇ ਪੰਜਾਬ ਦੇ ਕਿਸਾਨ ਡਰਨ ਵਾਲੇ ਨਹੀਂ ਹਨ | ਸ੍ਰੀ ਕੈੜਾ ਨੇ ਕਿਹਾ ਕਿ ਕਾਂਗਰਸ ਸੇਵਾ ਦਲ ਵਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਹਰ ਸ਼ਹਿਰ 'ਚ ਰੋਸ ਮਾਰਚ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਹੀ ਅੱਜ ਲੁਧਿਆਣਾ ਵਿਖੇ ਰੋਸ ਮਾਰਚ ਕੀਤਾ ਗਿਆ ਹੈ | ਇਸ ਮੌਕੇ ਮੋਨਿਕਾ ਸ਼ਰਮਾ, ਜਸਵਿੰਦਰ ਕੌਰ, ਕਮਲ ਕਪੂਰ, ਸੰਦੀਪ ਬਡਿਆਲ, ਰਾਕੇਸ਼ ਸ਼ਰਮਾ, ਸਤਪਾਲ ਪਰਮਾਰ, ਵੀਸ਼ੂ ਢੀਂਗਰਾ, ਅਨਿਲ ਖੋਸਲਾ ਆਦਿ ਹਾਜ਼ਰ ਸਨ |

ਏ. ਬੀ. ਪੀ. ਦੇ ਫ਼ਰਜ਼ੀ ਸਰਵੇਖਣ ਸਹਾਰੇ ਸੁਪਨੇ ਲੈਣ ਵਾਲੇ ਸੁਖਬੀਰ ਨੂੰ ਸੁਪਨਿਆਂ ਤੋਂ ਬਾਹਰ ਆਉਣਾ ਚਾਹੀਦੈ-ਆਸ਼ੂ

ਲੁਧਿਆਣਾ, 17 ਜਨਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੇ ਏ. ਬੀ. ਪੀ. ਨਿਊਜ਼ ਚੈਨਲ ਵਲੋਂ ਕੀਤੇ ਗਏ ਸਰਵੇਖਣ ਨੂੰ ਰੱਦ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਲੱਗੇ ਧਰਨੇ ਲਈ ਰਾਸ਼ਨ ਸਮੱਗਰੀ ਭੇਜੀ-ਰਾਏ, ਰੰਧਾਵਾ

ਭਾਮੀਆਂ ਕਲਾਂ, 17 ਜਨਵਰੀ (ਜਤਿੰਦਰ ਭੰਬੀ)-ਕਿਸਾਨ ਵਿਰੋਧੀ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਲਈ ਸਿੰਘੂ ਬਾਰਡਰ 'ਤੇ ਲਗਾਏ ਗਏ ਕਿਸਾਨੀ ਰੋਸ ਧਰਨੇ 'ਚ ਸ਼ਾਮਿਲ ਕਿਸਾਨਾਂ ਲਈ ਗੁਰੂ ਤੇਗ ਬਹਾਦਰ ਨਗਰ, 33 ਫੁੱਟਾ ਰੋਡ, ਮੁੰਡੀਆਂ ਕਲਾਂ ਤੋਂ ਇਕ ਟੈਂਪੂ ਸੁੱਕੇ ਰਾਸ਼ਨ ਦਾ ...

ਪੂਰੀ ਖ਼ਬਰ »

ਸ਼ਹਿਰ 'ਚ ਹੋ ਰਹੇ ਵਿਕਾਸ ਕਾਰਜਾਂ ਦਾ ਸਿਹਰਾ ਲੈਣ ਲਈ ਸੱਤਾਧਾਰੀ ਦਲ ਤੇ ਵਿਰੋਧੀ ਧਿਰ ਆਗੂਆਂ ਦਰਮਿਆਨ ਵੱਧ ਰਹੀ ਹੈ ਖਿੱਚੋਤਾਣ

ਲੁਧਿਆਣਾ, 17 ਜਨਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਹੋਣ ਵਾਲੇ ਵਿਕਾਸ ਕਾਰਜਾਂ ਦਾ ਸਿਹਰਾ ਆਪਣੇ ਸਿਰ ਲੈਣ ਲਈ ਪਿਛਲੇ 10-12 ਸਾਲ ਤੋਂ ਸੱਤਾਧਾਰੀ ਦਲ ਅਤੇ ਵਿਰੋਧੀ ਧਿਰ ਦੇ ਆਗੂਆਂ ਦਰਮਿਆਨ ਚੱਲ ਰਹੀ ਖਿੱਚੋਤਾਣ ਘੱਟਣ ਦੀ ਬਜਾਏ ਵੱਧਦੀ ਜਾ ਰਹੀ ਹੈ | ਸਨਿਚਰਵਾਰ ਨੂੰ ...

ਪੂਰੀ ਖ਼ਬਰ »

ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਦੁਕਾਨਦਾਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਦੁਕਾਨਦਾਰ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਬੀਤੇ ਦਿਨ ਵਿਸ਼ਵਕਰਮਾ ਕਾਲੋਨੀ ਸਥਿਤ ਚੰਦਰਖਾਨੀ ਦੀ ਦੁਕਾਨ ...

ਪੂਰੀ ਖ਼ਬਰ »

ਠੇਕੇ ਦੇ ਕਰਿੰਦਿਆਂ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ 4 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਾਜੀਗਰ ਬਸਤੀ 'ਚ ਠੇਕੇ ਦੇ ਕਰਿੰਦਿਆਂ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਠੇਕੇ ਦੇ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 43 ਨਵੇਂ ਮਰੀਜ਼ ਆਏ ਸਾਹਮਣੇ

ਲੁਧਿਆਣਾ, 17 ਜਨਵਰੀ (ਸਲੇਮਪੁਰੀ)-ਪੰਜਾਬ 'ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਹਰ ਰੋਜ਼ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਪਰ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਕੁਝ ਕਮੀ ਆਈ ਸੀ ਜਦਕਿ ਫਿਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਫੂਡ ਕਾਰੋਬਾਰ ਕਾਰਪੋਰੇਟ ਘਰਾਣਿਆਂ ਨੂੰ ਸੌਾਪਣ ਲਈ ਖੇਤੀ ਕਾਨੂੰਨ ਵਾਪਸ ਨਹੀਂ ਲੈ ਰਹੀ-ਹੌਬੀ

ਲੁਧਿਆਣਾ, 17 ਜਨਵਰੀ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਯੂਥ ਵਿੰਗ ਦੇ ਸੀਨੀਅਰ ਆਗੂ ਅਤੇ ਹਲਕਾ ਪੱਛਮੀ ਲੁਧਿਆਣਾ ਦੇ ਇੰਚਾਰਜ ਜਸਪ੍ਰੀਤ ਸਿੰਘ ਹੌਬੀ ਨੇ ਕਿਹਾ ਹੈ ਕਿ ਖੇਤੀ ਕਾਨੂੰਨ ਵਾਪਸ ਲੈਣ ਦੀ ਕੇਂਦਰ ਸਰਕਾਰ ਦੀ ਕੋਈ ਮਨਸ਼ਾ ਨਹੀਂ ਹੈ, ਜਿਸ ...

ਪੂਰੀ ਖ਼ਬਰ »

ਪੰਜਾਬ ਦੇ ਕਾਂਗਰਸੀ ਮੰਨਣ ਲੱਗੇ ਹਨ ਕਿ ਕੇਂਦਰ ਸਰਕਾਰ ਵਲੋਂ ਬਣਾਇਆ ਕਾਨੂੰਨ ਰੱਦ ਨਹੀਂ ਕੀਤਾ ਜਾ ਸਕਦਾ-ਐਡ. ਹਰਨਾਮਪੁਰਾ

ਆਲਮਗੀਰ, 17 ਜਨਵਰੀ (ਜਰਨੈਲ ਸਿੰਘ ਪੱਟੀ)-ਕੇਂਦਰ ਵਿਚਲੀ ਬੀ. ਜੇ. ਪੀ. ਦੀ ਅਗਵਾਈ ਹੇਠਲੀ ਸਰਕਾਰ ਨਾਲ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੌਰਾਨ ਪੰਜਾਬ ਕਾਂਗਰਸ ਦੇ ਚੋਟੀ ਦੇ ਆਗੂ ਅਤੇ ਮੈਂਬਰ ਪਾਰਲੀਮੈਂਟ ਦੱਬੀ ਜ਼ੁਬਾਨ 'ਚ ਇਹ ਮੰਨਣ ਲੱਗ ਪਏ ਹਨ ਕਿ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਵਿਧਾਇਕ ਡਾਵਰ ਵਲੋਂ ਵਾਰਡ ਨੰਬਰ-54 ਦੀਆਂ 65.25 ਲੱਖ ਨਾਲ ਬਣਨ ਵਾਲੀਆਂ ਗਲੀਆਂ ਦੇ ਕੰਮ ਦੀ ਸ਼ੁਰੂਆਤ

ਲੁਧਿਆਣਾ, 17 ਜਨਵਰੀ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਦੇ ਵਾਰਡ ਨੰਬਰ-54 ਦੇ ਫ਼ਤਿਹ ਗੰਜ ਦੀਆਂ 64.25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਕੰਮ ਦੀ ਹਲਕਾ ਵਿਧਾਇਕ ਸੁਰਿੰਦਰ ਡਾਵਰ ਨੇ ਟੱਕ ਲਗਾ ਦੇ ਸ਼ੁਰੂਆਤ ਕਰਵਾਈ | ਉਨ੍ਹਾਂ ਵਿਕਾਸ ...

ਪੂਰੀ ਖ਼ਬਰ »

ਕੇਂਦਰ ਸਰਕਾਰ ਮੀਟਿੰਗਾਂ ਦਾ ਸਿਲਸਿਲਾ ਛੱਡ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰੇ-ਕੋਹਲੀ

ਲੁਧਿਆਣਾ, 17 ਜਨਵਰੀ (ਕਵਿਤਾ ਖੁੱਲਰ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਐੱਨ. ਆਈ. ਏ. ਦੀ ਦੁਰਵਰਤੋਂ ਕਰਦੇ ਹੋਏ ਕਿਸਾਨੀ ਮੋਰਚੇ ਨੂੰ ਕਮਜ਼ੋਰ ਕਰਨ ਲਈ ਕਿਸਾਨੀ ਆਗੂਆਂ, ਟਰਾਂਸਪੋਰਟਰਾਂ, ਆੜ੍ਹਤੀਆਂ ਅਤੇ ਨਿਰਪੱਖ ਪੱਤਰਕਾਰਾਂ ਨੂੰ ਏਜੰਸੀ ਵਲੋਂ ਨੋਟਿਸ ਜਾਰੀ ਕਰਨ ਦੀ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਹੁਨਰ ਸਿਖ਼ਲਾਈ ਦੇਣ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਮਿਸ਼ਨ ਰੈੱਡ ਸਕਾਈ ਸ਼ੁਰੂ ਕਰਨ ਦਾ ਫ਼ੈਸਲਾ

ਲੁਧਿਆਣਾ, 17 ਜਨਵਰੀ (ਪੁਨੀਤ ਬਾਵਾ)-ਨੌਜਵਾਨਾਂ ਨੂੰ ਹੁਨਰ ਸਿਖ਼ਲਾਈ ਦੇਣ ਦੇ ਮਕਸਦ ਨਾਲ ਅਤੇ ਨੌਜਵਾਨਾਂ ਨੂੰ ਬੁਰਾਈਆਂ ਵਾਲੇ ਪਾਸੇ ਤੋਂ ਹਟਾ ਕੇ ਕੰਮ ਵਾਲੇ ਪਾਸੇ ਲਗਾਉਣ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਮਿਸ਼ਨ ਰੈੱਡ ਸਕਾਈ ਸ਼ੁਰੂ ਕਰਨ ਦਾ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੰਗਾਂ ਮੰਨੇ ਕੇਂਦਰ ਸਰਕਾਰ-ਜਸਪਾਲ

ਲੁਧਿਆਣਾ, 17 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿਧ ਕਾਰੋਬਾਰੀ ਆਗੂ ਅਤੇ ਅਕਾਲ ਮਾਰਕੀਟ ਸ਼ਾਪਕੀਪਰ ਐਸੋਸੀਏਸ਼ਨ ਦੇ ਪ੍ਰਧਾਨ ਜਸਪਾਲ ਸਿੰਘ ਸਹਿਜ਼ਾਦਾ ਨੇ ਕਿਹਾ ਕਿ ਭਾਰੀ ਸਰਦੀ ਹੋਣ ਦੇ ਬਾਵਜੂਦ ਲੱਖਾਂ ਕਿਸਾਨ ਦਿੱਲੀ ਦੇ ਬਾਰਡਰ ਵਿਖੇ ਸੜਕਾਂ ਉੱਪਰ ...

ਪੂਰੀ ਖ਼ਬਰ »

ਪਾਣੀ, ਸੀਵਰੇਜ ਬਿੱਲ, ਪ੍ਰਾਪਰਟੀ ਟੈਕਸ ਤੇ ਉਸਾਰੀਆਂ ਦੀ ਰਾਜ਼ੀਨਾਮਾ ਫੀਸ ਨਾ ਜਮ੍ਹਾਂ ਕਰਵਾਉਣ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਦੀ ਤਿਆਰੀ

ਲੁਧਿਆਣਾ, 17 ਜਨਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਾਸੀਆਂ ਵੱਲ ਬਕਾਇਆ ਪਾਣੀ, ਸੀਵਰੇਜ਼, ਪ੍ਰਾਪਰਟੀ ਟੈਕਸ ਅਤੇ ਇਮਾਰਤੀ ਸ਼ਾਖਾ ਦੀ ਰਿਕਵਰੀ ਤੇਜ਼ ਕਰਨ ਲਈ ਮੇਅਰ ਬਲਕਾਰ ਸਿੰਘ ਸੰਧੂ ਅਤੇ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਅਧਿਕਾਰੀਆਂ ਨੂੰ ਸਖਤ ਹਦਾਇਤ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਕਵੀ ਦਰਬਾਰ ਕਰਵਾਇਆ

ਲੁਧਿਆਣਾ, 17 ਜਨਵਰੀ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਅਰਬਨ ਅਸਟੇਟ ਫੇਸ-2 ਦੁੱਗਰੀ ਲੁਧਿਆਣਾ ਵਿਖੇ ਸਾਹਿਬ-ਏ-ਕਮਾਲ ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ...

ਪੂਰੀ ਖ਼ਬਰ »

ਕੋਵਿਡ-19 ਤਾਲਾਬੰਦੀ ਦੌਰਾਨ ਬੇਰੁਜ਼ਗਾਰੀ ਭੱਤੇ ਵਜੋਂ ਕਰਮਚਾਰੀ ਰਾਜ ਬੀਮਾ ਨਿਗਮ ਨੇ 16 ਲੱਖ ਤੋਂ ਵੱਧ ਦੀ ਰਾਸ਼ੀ ਵੰਡੀ

ਲੁਧਿਆਣਾ, 17 ਜਨਵਰੀ (ਪੁਨੀਤ ਬਾਵਾ)-ਕੋਵਿਡ-19 ਤਾਲਾਬੰਦੀ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ ਨਾਲ ਬੇਰੁਜ਼ਗਾਰ ਹੋਏ ਵਿਅਕਤੀਆਂ ਨੂੰ ਬੇਰੁਜ਼ਗਾਰੀ ਭੱਤੇ ਵਜੋਂ ਭਾਰਤ ਸਰਕਾਰ ਦੇ ਕਿਰਤ ਤੇ ਰੁਜ਼ਗਾਰ ਮੰਤਰਾਲੇ ਦੀ ਅਗਵਾਈ 'ਚ ਕਰਮਚਾਰੀ ਰਾਜ ਬੀਮਾ ਨਿਗਮ ਵਲੋਂ 16 ਲੱਖ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਆਗਮਨ ਪੁਰਬ ਸਬੰਧੀ ਨਗਰ ਕੀਰਤਨ 24 ਨੂੰ

ਲੁਧਿਆਣਾ, 17 ਜਨਵਰੀ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਆਗਮਨ ਪੁਰਬ ਸਬੰਧੀ ਨਗਰ ਕੀਰਤਨ 24 ਜਨਵਰੀ ਨੂੰ ਗੁਰਦੁਆਰਾ ਸ਼੍ਰੋਮਣੀ ਭਗਤ ਰਵਿਦਾਸ ਜੀ ਸੁਨੇਤ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਵੇਰੇ 11 ਵਜੇ ਆਰੰਭ ਹੋਵੇਗਾ | ਅਮਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

ਹੰਬੜਾਂ, 17 ਜਨਵਰੀ (ਜਗਦੀਸ਼ ਸਿੰਘ ਗਿੱਲ)-ਲੁਧਿਆਣਾ ਨੇੜਲੇ ਕਸਬਾ ਹੰਬੜਾਂ ਵਿਖੇ ਟਰੱਕ ਅਤੇ ਮੋਟਰਸਾਈਕਲ ਦੁਰਘਟਨਾ 'ਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਅਤੇ ਦੂਸਰੇ ਦੇ ਗੰਭੀਰ ਜ਼ਖ਼ਮੀ ਹੋਣ ਦਾ ਦੁਖਦਾਈ ਖ਼ਬਰ ਹੈ | ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਔਰਤਾਂ ਨੂੰ ਦਿੱਤੇ ਗਏ 3 ਮੁਫ਼ਤ ਰਸੋਈ ਗੈਸ ਸਿਲੰਡਰ

ਲੁਧਿਆਣਾ, 17 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਤਹਿਤ ਕੋਰੋਨਾ ਵਾਇਰਸ ਦੇ ਕਾਰਨ ਪੈਦਾ ਹੋਏ ਹਾਲਾਤ ਨੂੰ ਮੁੱਖ ਰੱਖਦਿਆਂ ਔਰਤਾਂ ਨੂੰ ਤਿੰਨ ਰਸੋਈ ਗੈਸ ਸਿਲੰਡਰ ਮੁਫ਼ਤ ਦੇਣ ਦਾ ਫੈਸਲਾ ਕੀਤਾ ਗਿਆ, ਜਿਸ ਦੇ ...

ਪੂਰੀ ਖ਼ਬਰ »

ਘਰੇਲੂ ਨੌਕਰ ਵਲੋਂ ਸ਼ੱਕੀ ਹਾਲਾਤ 'ਚ ਖੁਦਕੁਸ਼ੀ

ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ-8 ਦੇ ਘੇਰੇ ਅੰਦਰ ਪੈਂਦੇ ਇਲਾਕੇ ਬਸੰਤ ਰੋਡ 'ਤੇ ਇਕ ਕੋਠੀ 'ਚ ਕੰਮ ਕਰਨ ਵਾਲੇ ਘਰੇਲੂ ਨੌਕਰ ਨੇ ਸ਼ੱਕੀ ਹਾਲਾਤ 'ਚ ਖ਼ੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਰਾਜੂ ਬਹਾਦਰ ਵਜੋਂ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ 2 ਮੈਂਬਰ ਹਥਿਆਰ ਤੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ

ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜੋਧੇਵਾਲ ਬਸਤੀ ਦੀ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹਥਿਆਰ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ...

ਪੂਰੀ ਖ਼ਬਰ »

ਕੇਂਦਰ ਦੇ ਮੁਕਾਬਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਘੱਟ ਤਨਖਾਹ ਮਿਲਦੀ ਐ-ਸਾਂਝਾ ਫਰੰਟ

ਲੁਧਿਆਣਾ, 17 ਜਨਵਰੀ (ਸਲੇਮਪੁਰੀ)-ਪੰਜਾਬ-ਯੂ. ਟੀ. ਮੁੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਵਧਾਈ ਹੋਈ ਕਮੇਟੀ ਦੀ ਮੀਟਿੰਗ ਸਾਂਝਾ ਫਰੰਟ ਦੇ ਕਨਵੀਨਰਜ਼ ਸੱਜਣ ਸਿੰਘ, ਸਤੀਸ਼ ਰਾਣਾ , ਠਾਕੁਰ ਸਿੰਘ, ਕਰਮ ਸਿੰਘ ਧਨੋਆ, ਬਖਸ਼ੀਸ਼ ਸਿੰਘ, ਪ੍ਰੇਮ ਸਾਗਰ ਸ਼ਰਮਾ, ...

ਪੂਰੀ ਖ਼ਬਰ »

ਜਸਵੀਰ ਕੌਰ ਹੰੂਝਣ ਨਮਿਤ ਅੰਤਿਮ ਅਰਦਾਸ ਮੌਕੇ ਸਮਾਜ ਦੇ ਹਰ ਵਰਗ ਵਲੋਂ ਸ਼ਮੂਲੀਅਤ

ਲੁਧਿਆਣਾ, 17 ਜਨਵਰੀ (ਪੁਨੀਤ ਬਾਵਾ)-ਉੱਘੇ ਸਨਅਤਕਾਰ ਸਵ. ਅਜੀਤ ਸਿੰਘ ਕੁਲਾਰ ਦੀ ਸਪੁੱਤਰੀ, ਫ਼ੈੱਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਦੇ ਪ੍ਰਧਾਨ ਤੇ ਸ਼ੋ੍ਰਮਣੀ ਅਕਾਲੀ ਦਲ ਹਲਕਾ ਆਤਮ ਨਗਰ ਦੇ ਇੰਚਾਰਜ ਗੁਰਮੀਤ ਸਿੰਘ ਕੁਲਾਰ ਦੇ ...

ਪੂਰੀ ਖ਼ਬਰ »

ਸੰਜੈ ਗੋਇਲ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ ਪੰਜਾਬ ਚੈਪਟਰ ਦੇ ਮੁੜ ਚੇਅਰਮੈਨ ਬਣੇ

ਲੁਧਿਆਣਾ, 17 ਜਨਵਰੀ (ਪੁਨੀਤ ਬਾਵਾ)-ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ ਪੰਜਾਬ ਚੈਪਟਰ ਦੀ ਚੋਣ ਨੇਪਰੇ ਚੜ੍ਹ ਗਈ ਹੈ, ਜਿਸ 'ਚ ਸਮਾਰਟ ਸਿਟੀ ਲੁਧਿਆਣਾ ਦੇ ਨਿਰਦੇਸ਼ਕ ਤੇ ਆਰਕੀਟੈਕਟ ਸੰਜੈ ਗੋਇਲ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ ਪੰਜਾਬ ਚੈਪਟਰ ਦੇ ਮੁੜ ਦੋ ...

ਪੂਰੀ ਖ਼ਬਰ »

ਪੋਤਰੀ ਦੇ ਸਹੁਰਾ ਪਰਿਵਾਰ ਵਲੋਂ ਕੀਤੇ ਹਮਲੇ 'ਚ ਬਜ਼ੁਰਗ ਜ਼ਖ਼ਮੀ

ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਕੁਹਾੜਾ 'ਚ ਪੋਤਰੀ ਦੇ ਸਹੁਰਾ ਪਰਿਵਾਰ ਵਲੋਂ ਕੀਤੇ ਗਏ ਹਮਲੇ 'ਚ ਬਜ਼ੁਰਗ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਪਿੰਡ ਕੁਹਾੜਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX