ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਰਣਜੀਤ ਸਿੰਘ ਢਿੱਲੋਂ)-14 ਫ਼ਰਵਰੀ ਨੂੰ ਹੋਣ ਜਾ ਰਹੀਆਂ ਨਗਰ ਕੌਾਸਲ ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਸਾਫ਼-ਸੁਥਰੇ ਅਕਸ ਵਾਲੇ ਉਮੀਦਵਾਰਾਂ ਨੂੰ ਉਤਾਰੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸਾਬਕਾ ਹਲਕਾ ਪ੍ਰਧਾਨ ਜਗਦੀਪ ਸਿੰਘ ਕਾਕਾ ਬਰਾੜ ਨੇ ਸਥਾਨਕ ਮੌੜ ਰੋਡ ਸਥਿਤ ਸੁਭਾਸ਼ ਬਸਤੀ 'ਚ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਵੱਡੀ ਗਿਣਤੀ 'ਚ ਵਾਰਡ ਨੰਬਰ 23 ਦੇ ਨਿਵਾਸੀ ਹਾਜ਼ਰ ਸਨ | ਮੀਟਿੰਗ ਦੌਰਾਨ 'ਆਪ' ਆਗੂ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਲੋਕ ਅਕਾਲੀ ਦਲ, ਭਾਜਪਾ ਤੇ ਕਾਂਗਰਸ ਤੋਂ ਬੁਰੀ ਤਰ੍ਹਾਂ ਨਾਲ ਅੱਕ ਚੁੱਕੇ ਹਨ ਅਤੇ ਹੁਣ ਲੋਕਾਂ ਨੇ ਨਵੀਂ ਪਾਰਟੀ ਨੂੰ ਪਰਖਣ ਦਾ ਮਨ ਬਣਾ ਲਿਆ ਹੈ | ਉਨ੍ਹਾਂ ਕਿਹਾ ਕਿ 14 ਫ਼ਰਵਰੀ ਨੂੰ ਹੋਣ ਜਾ ਰਹੀਆਂ ਨਗਰ ਕੌਾਸਲ ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਦੇਖ ਕੇ ਆਪਣੇ ਉਮੀਦਵਾਰ ਉਤਾਰੇਗੀ ਅਤੇ ਸ਼ਹਿਰ ਦੇ ਸਹਿਯੋਗ ਨਾਲ ਇਸ ਵਾਰ ਨਗਰ ਕੌਾਸਲ ਦੀਆਂ ਚੋਣਾਂ 'ਚ 'ਆਪ' ਉਮੀਦਵਾਰ ਵੱਡੀ ਗਿਣਤੀ 'ਚ ਜਿੱਤ ਪ੍ਰਾਪਤ ਕਰਨਗੇ | ਇਸ ਦੌਰਾਨ ਬਲਾਕ ਪ੍ਰਧਾਨ ਸੁਮਨ ਕੁਮਾਰ ਤੋਤੀ, ਅਮਰ ਸਿੰਘ ਅਤੇ ਸੰਦੀਪ ਸਿੰਘ ਨੇ ਆਖਿਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੰੁਚਾਉਣ ਲਈ ਸਿਰਤੋੜ ਯਤਨ ਕਰਨਗੇ ਅਤੇ ਆਉਣ ਵਾਲੀਆਂ ਚੋਣਾਂ 'ਚ ਵੱਡੀ ਗਿਣਤੀ 'ਚ ਉਮੀਦਵਾਰਾਂ ਨੂੰ ਜਿਤਾਉਣ ਲਈ ਮਿਹਨਤ ਕਰਨਗੇ | ਇਸ ਮੌਕੇ ਸਾਹਿਲ ਕੁੱਬਾ, ਸਲਵਿੰਦਰ ਸ਼ਰਮਾ, ਗੁਰਚਰਨ ਸਿੰਘ ਸਰਾਂ, ਮੁਕੇਸ਼ ਕੁਮਾਰ, ਸੋਨੂੰ ਆਦਿ ਵੱਡੀ ਗਿਣਤੀ 'ਚ ਮੁਹੱਲਾ ਨਿਵਾਸੀ ਹਾਜ਼ਰ ਸਨ |
ਫ਼ਰੀਦਕੋਟ, 17 ਜਨਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਸਟੇਟ ਵੈਟਰਨਰੀ ਅਫ਼ਸਰ ਐਸੋਸੀਏਸ਼ਨ (ਪਸੋਵਾ) ਦੀ ਸੂਬਾ ਕਾਰਜਕਾਰਨੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਇਕ ਐਮਰਜੈਂਸੀ ਮੀਟਿੰਗ ਸੂਬਾ ਪ੍ਰਧਾਨ ਡਾ. ਸਰਬਜੀਤ ਸਿੰਘ ਰੰਧਾਵਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਿਤ ...
ਮਲੋਟ, 17 ਜਨਵਰੀ (ਪਾਟਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਚੌਾਕ ਮਲੋਟ ਵਿਖੇ ਮਲੋਟ ਵਿਕਾਸ ਮੰਚ ਦੇ ਕਨਵੀਨਰ ਡਾ: ਸੁਖਦੇਵ ਸਿੰਘ ਗਿੱਲ ਦੀ ਅਗਵਾਈ 'ਚ ਸ਼ਾਂਤਮਈ ਰੋਸ ਧਰਨਾ ਅਤੇ ਭੁੱਖ ਹੜਤਾਲ ਮੋਰਚੇ ਦੇ ਸਮਰਥਨ ਵਿਚ ਚੱਲ ਰਹੀ ਹੈ | ਅੱਜ 27ਵੇਂ ਦਿਨ ਦੀ ਭੁੱਖ ਹੜਤਾਲ 'ਚ ਗੁਲਾਬ ...
ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਟਿੱਬੀ ਸਾਹਿਬ ਰੋਡ ਸਥਿਤ ਸੰਧੂ ਕਾਲੋਨੀ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਜਣੇ ਗੰਭੀਰ ਜ਼ਖਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ...
ਕੋਟਕਪੂਰਾ, 17 ਜਨਵਰੀ (ਮੋਹਰ ਸਿੰਘ ਗਿੱਲ)-ਸ਼੍ਰੋ੍ਰਮਣੀ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਤੀਜੀ ਵਾਰ ਪ੍ਰਧਾਨ ਬਣੇ ਸੁਖਵਿੰਦਰ ਸਿੰਘ ਕੋਟਸੁਖੀਆ ਨੇ ਆਪਣੇ ਸਾਥੀਆਂ ਸਮੇਤ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੇ ਨਿਵਾਸ ਸਥਾਨ 'ਤੇ ਪੁੱਜ ...
ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 5 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਮਲੋਟ ਦੇ 3 ਅਤੇ ਪਿੰਡ ਰੁਪਾਣਾ ਦੇ 2 ਮਰੀਜ਼ ਸ਼ਾਮਿਲ ਹਨ | ਇਸ ਤੋਂ ਇਲਾਵਾ 164 ...
ਕੋਟਕਪੂਰਾ, 17 ਜਨਵਰੀ (ਮੋਹਰ ਸਿੰਘ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਦੜਾ-ਸੱਟਾ ਲਵਾਉਂਦੇ ਹੋਏ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਹਰਦੇਵ ਸਿੰਘ ...
ਗਿੱਦੜਬਾਹਾ, 17 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਦੀਆਂ ਜੁੜਵੀਆਂ ਨਹਿਰਾਂ ਕੋਲ ਇਕ ਕਾਰ ਨੂੰ ਅਚਾਨਕ ਅੱਗ ਲੱਗ ਗਈ, ਪਰ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ | ਸਾਹਿਲ ਪੁੱਤਰ ਜਤਿੰਦਰ ਕੁਮਾਰ ਵਾਸੀ ਅਬੋਹਰ ਜੋ ਕਿ ਆਪਣੀ ਅਲਟੋ ਕੇ 10 ਕਾਰ ਨੰਬਰ ਪੀ.ਬੀ. 22 ...
ਬਰਗਾੜੀ, 17 ਜਨਵਰੀ (ਲਖਵਿੰਦਰ ਸ਼ਰਮਾ)-ਲੋਕ ਜਾਗਰੂਕ ਮੰਚ ਦੀ ਮੀਟਿੰਗ ਮੰਚ ਦੇ ਪ੍ਰਧਾਨ ਮਨਜੀਤ ਸਿੰਘ ਢਿੱਲਵਾਂ ਕਲਾਂ ਦੀ ਅਗਵਾਈ ਹੇਠ ਹੋਈ ਜਿਸ ਵਿਚ ਪੁਰਜ਼ੋਰ ਮੰਗ ਕੀਤੀ ਗਈ ਕਿ ਕੁਝ ਟੀ.ਵੀ ਚੈਨਲਾਂ ਵਲੋਂ ਖੇਤੀ ਬਿੱਲਾਂ ਸਬੰਧੀ ਹੋ ਰਹੀਆਂ ਬਹਿਸਾਂ ਵਿਚ ਸਿਆਸੀ ...
ਫ਼ਰੀਦਕੋਟ, 17 ਜਨਵਰੀ (ਸਤੀਸ਼ ਬਾਗ਼ੀ)-ਸੇਵ ਹਿਊਮੈਨਿਟੀ ਫਾਊਾਡੁੇਸ਼ਨ (ਰਜਿ:) ਪੰਜਾਬ ਵਲੋਂ ਮੁਫ਼ਤ ਕੰਪਿਊਟਰ ਸਿੱਖਿਆ ਲਈ ਕੰਪਿਊਟਰ ਸੈਂਟਰ ਫ਼ਰੀਦਕੋਟ ਵਿਖੇ ਖੋਲਿ੍ਹਆ ਗਿਆ ਹੈ, ਜਿਸ ਦਾ ਉਦਘਾਟਨ ਵਿਧਾਇਕ ਅਤੇ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ...
ਸਾਦਿਕ, 17 ਜਨਵਰੀ (ਆਰ.ਐਸ.ਧੰੁਨਾ, ਗੁਰਭੇਜ ਸਿੰਘ ਚੌਹਾਨ)-ਦਿੱਲੀ ਦੇ ਬਾਰਡਰਾਂ ਤੇ ਮੋਦੀ ਸਰਕਾਰ ਵਲੋਂ ਜਾਰੀ ਤਿੰਨ ਕਾਲੇ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਦਿੱਲੀ ਵਿਖੇ ਕੀਤੀ ਜਾ ਹੀ ਟਰੈਕਟਰ ਪਰੇਡ ਵਿਚ ...
ਕੋਟਕਪੂਰਾ, 17 ਜਨਵਰੀ (ਮੋਹਰ ਗਿੱਲ, ਮੇਘਰਾਜ)-ਸਥਾਨਕ ਮੁਹੱਲਾ ਪੇ੍ਰਮ ਨਗਰ ਦੇ ਵਸਨੀਕ 38 ਸਾਲਾ ਨੌਜਵਾਨ ਜੋਗਿੰਦਰ ਸਿੰਘ ਦੇ ਕੁੁਵੈਤ ਵਿਚ ਸਦੀਵੀ ਵਿਛੋੜੇ ਦੇ ਗਏ, ਦੀ ਖ਼ਬਰ ਜਦ ਉਸ ਦੇ ਵਾਰਸਾਂ ਕੋਲ ਪੁੱਜੀ ਤਾਂ ਪਰਿਵਾਰ 'ਤੇ ਮੁਸੀਬਤਾਂ ਦਾ ਪਹਾੜ ਟੁੱਟ ਪਿਆ | ਇਕੱਤਰ ...
ਬਰਗਾੜੀ, 17 ਜਨਵਰੀ (ਲਖਵਿੰਦਰ ਸ਼ਰਮਾ)-ਬਾਬਾ ਰਾਮ ਪ੍ਰਕਾਸ਼ ਕਲੱਬ ਬਰਗਾੜੀ ਵਲੋਂ ਗੁਰਦੁਆਰਾ ਸਾਹਿਬ ਬਰਗਾੜੀ ਵਿਖੇ ਸਾਦਾ ਸਨਮਾਨ ਸਮਾਗਮ ਕੀਤਾ ਗਿਆ ਜਿਸ ਵਿਚ ਕਬੱਡੀ ਕੋਚ ਅਤੇ ਕਿਸਾਨੀ ਹੱਕਾਂ ਲਈ ਕੁਰਬਾਨ ਹੋਏ ਜਸਵਿੰਦਰ ਸਿੰਘ ਮੰਡ ਦੇ ਪਰਿਵਾਰ, ਗੁਰਦੁਆਰਾ ...
ਕੋਟ ਈਸੇ ਖਾਂ, 17 ਜਨਵਰੀ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਸਥਾਨਕ ਮਸੀਤਾਂ ਰੋਡ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ ਪੁਰਬ ਹਰ ਵਰੇ੍ਹ ਵਾਂਗ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਸ ਵਾਰ ਵੀ ਅਥਾਹ ਸ਼ਰਧਾ ਤੇ ਉਤਸ਼ਾਹ ...
ਕੋਟਕਪੂਰਾ, 17 ਜਨਵਰੀ (ਮੋਹਰ ਗਿੱਲ, ਮੇਘਰਾਜ)-ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ 24 ਜਨਵਰੀ ਦਿਨ ਐਤਵਾਰ ਨੂੰ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਖੇ 'ਜੈਕਾਰਾ ਮੂਵਮੈਂਟ ਸ਼ੋਸ਼ਲ ਆਰਗੇਨਾਈਜੇਸ਼ਨ' ਵਲੋਂ ਕਰਵਾਏ ਜਾ ਰਹੇ 'ਟੇਲੈਂਟ ਸਰਚ 2021' ਦਾ ...
ਮੰਡੀ ਬਰੀਵਾਲਾ, 17 ਜਨਵਰੀ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 26 ਜਨਵਰੀ ਨੂੰ ਦਿੱਲੀ ਵਿਚ ਕੀਤੇ ਜਾ ਰਹੇ ਟਰੈਕਟਰ ਮਾਰਚ ਵਿਚ ਕਿਸਾਨਾਂ ਦੀ ਵੱਡੀ ਗਿਣਤੀ 'ਚ ਸ਼ਮੂਲੀਅਤ ਨੂੰ ਲੈ ...
ਫ਼ਰੀਦਕੋਟ, 17 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)-ਗੁਲਮੋਹਰ ਈਕੋ ਕਲੱਬ ਸਰਕਾਰੀ ਪ੍ਰਾਇਮਰੀ ਸਕੂਲ ਮਚਾਕੀ ਮੱਲ ਸਿੰਘ ਵਲੋਂ ਸਵੱਛਤਾ ਕਾਰਜ ਯੋਜਨਾ ਨਾਲ ਸਬੰਧਿਤ ਗਤੀਵਿਧੀਆਂ ਕਰਵਾਈਆਂ ਗਈਆਂ ਜਿਨ੍ਹਾਂ 'ਚ ਕੁਇਜ਼, ਪੇਂਟਿੰਗ ਮੁਕਾਬਲੇ ਕਰਵਾਏ ਗਏ | ਚਿੱਤਰਕਾਰੀ ...
ਫ਼ਰੀਦਕੋਟ, 17 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)-ਲਾਇਨਜ ਕਲੱਬ ਫ਼ਰੀਦਕੋਟ ਵਿਸ਼ਾਲ ਵਲੋਂ ਅੱਖਾਂ 'ਚ ਫੈਂਕੋ ਰਾਹੀਂ ਲੈਂਜ ਪਾਉਣ ਦਾ ਮੁਫ਼ਤ ਕੈਂਪ 24 ਜਨਵਰੀ ਨੂੰ ਸਵੇਰੇ 9 ਵਜੇ ਚੰਡੀਗੜ੍ਹ ਅੱਖਾਂ ਦਾ ਹਸਪਤਾਲ ਮਧੂ ਨਰਸਿੰਗ ਹੋਮ ਫ਼ਰੀਦਕੋਟ ਵਿਖੇ ਲਾਇਆ ਜਾ ਰਿਹਾ ਹੈ | ...
ਮੋਗਾ, 17 ਜਨਵਰੀ (ਗੁਰਤੇਜ ਸਿੰਘ)-ਥਾਣਾ ਬੱਧਨੀ ਕਲਾਂ ਪੁਲਿਸ ਵਲੋਂ ਪਿੰਡ ਲੋਪੋ 'ਚ ਗਸ਼ਤ ਦੌਰਾਨ ਦੜਾ ਸੱਟਾ ਲਾਉਣ ਦੀ ਆਵਾਜ਼ਾਂ ਦੇ ਕੇ ਭੋਲੇ ਭਾਲੇ ਲੋਕਾਂ ਨੂੰ ਨਾਲ ਠੱਗੀ ਮਾਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਬੱਧਨੀ ...
ਮਲੋਟ, 17 ਜਨਵਰੀ (ਅਜਮੇਰ ਸਿੰਘ ਬਰਾੜ)-ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਪਿੰਡ ਦਾਨੇਵਾਲਾ ਵਿਖੇ ਅੱਜ ਐਤਵਾਰ ਦੇ ਸਮਾਗਮ ਦੌਰਾਨ ਭਾਰੀ ਠੰਢ ਦੌਰਾਨ ਕਿਸਾਨ ਘੋਲ 'ਚ ਡਟੇ ਅੰਨਦਾਤਿਆਂ ਦੀ ਜਿੱਤ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ ਗਈ | ਗੁਰਦੁਆਰਾ ਸਾਹਿਬ ਦੇ ਮੁੱਖ ...
ਮਲੋਟ, 17 ਜਨਵਰੀ (ਪਾਟਿਲ)-ਕੇਂਦਰ ਸਰਕਾਰ ਆਪਣੀ ਜਿੱਦ ਪੂਰੀ ਕਰਨ ਲਈ ਕਿਸਾਨ ਵਿਰੋਧੀ ਖੇਤੀ ਕਾਨੂੰਨ ਵਾਪਸ ਨਹੀਂ ਲੈ ਰਹੀ | ਕੇਂਦਰ ਦੀ ਇਹ ਜਿੱਦ ਉਸਨੂੰ ਬਹੁਤ ਮਹਿੰਗੀ ਪਵੇਗੀ, ਜਿਸ ਪ੍ਰਕਾਰ ਕਿਸਾਨ ਅੰਦੋਲਨ ਲੰਮਾ ਹੋ ਰਿਹਾ ਹੈ ਉਸ ਨਾਲ ਕਿਸਾਨਾਂ ਵਿਚ ਸਰਕਾਰ ਵਿਰੁੱਧ ...
ਲੰਬੀ, 17 ਜਨਵਰੀ (ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)-ਲਿਫ਼ਟ ਪੰਪਾਂ ਨੰੂ ਮੋਘਾ ਨੀਤੀ ਤਹਿਤ ਲਾਉਣ ਦੇ ਹੁਕਮਾਂ ਨੂੰ ਰੱਦ ਕਰਵਾਉਣ ਦੇ ਰੋਸ ਵਜੋਂ ਲਿਫ਼ਟ ਪੰਪ ਕਿਸਾਨ ਮੋਰਚਾ ਪੰਜਾਬ ਵਲੋਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ...
Êਪੰਜਗਰਾੲੀਂ ਕਲਾਂ,17 ਜਨਵਰੀ (ਸੁਖਮੰਦਰ ਸਿੰਘ ਬਰਾੜ)-ਪਿੰਡ ਘਣੀਏ ਵਾਲਾ 'ਚ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਫੁੱਲਾਂ ਵਾਲੀ ਸੁੰਦਰ ਪਾਲਕੀ 'ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...
ਮੋਗਾ, 17 ਜਨਵਰੀ (ਗੁਰਤੇਜ ਸਿੰਘ)-ਗਲੀ ਵਿਚ ਫਿਰਦੇ ਕੁੱਤੇ ਨੂੰ ਘੇਰ ਕੇ ਸੋਟੇ ਮਾਰ-ਮਾਰ ਕੇ ਮਾਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਥਾਣਾ ਸਿਟੀ ਮੋਗਾ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਕੁੱਤੇ ਨੂੰ ਮਾਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ...
ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਰਣਜੀਤ ਸਿੰਘ ਢਿੱਲੋਂ)-ਇੰਦੂ ਮਾਡਲ ਹਾਈ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਰੀਅਲ ਆਰਟ ਭੰਗੜਾ ਅਕੈਡਮੀ ਵਲੋਂ ਅਕੈਡਮੀ ਦੇ ਵਿਦਿਆਰਥੀਆਂ ਦੇ ਸੋਲੋ ਡਾਂਸ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੋਚ ਸ਼ਮਿੰਦਰ ...
ਬਰਗਾੜੀ, 17 ਜਨਵਰੀ (ਸੁਖਰਾਜ ਗੋਂਦਾਰਾ)-ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਨਾਲ ਹਮੇਸ਼ਾ ਵਿਤਕਰੇ ਭਰਿਆ ਸਲੂਕ ਕੀਤਾ ਅਤੇ ਇਸ ਕਰਕੇ ਹੀ ਦੇਸ਼ ਅਤੇ ਖਾਸਕਰ ਪੰਜਾਬ ਦੇ ਕਿਸਾਨ ਸੰਘਰਸ਼ ਦੇ ਰਾਹ ਪਏ ਹੋਏ ਹਨ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ ...
ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਢਾਣੀ ਚੱਕ ਦੀਪੇਵਾਲਾ ਪਿੰਡ ਭੁੱਟੀਵਾਲਾ ਇਕਾਈ ਦੀ ਚੋਣ ਕੀਤੀ ਗਈ | ਇਸ ਮੌਕੇ ਬਲਵਿੰਦਰ ਸਿੰਘ ਨੂੰ ਇਕਾਈ ਪ੍ਰਧਾਨ ਨਿਯੁਕਤ ਕੀਤਾ ਗਿਆ, ਜਦਕਿ ਸੁਖਮੰਦਰ ਗੋਗਾ ਨੂੰ ...
ਮਲੋਟ, 17 ਜਨਵਰੀ (ਪਾਟਿਲ)-ਖੇਤੀ ਕਾਲੇ ਕਾਨੰੂਨਾਂ ਵਿਰੁੱਧ ਦਿੱਲੀ ਬਾਰਡਰਾਂ 'ਤੇ ਬੈਠੇ ਕਿਸਾਨ ਸੰਘਰਸ਼ ਦੀ ਹਮਾਇਤ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਅਤੇ ਪਿੰਡ ਸਰਾਵਾਂ ਬੋਦਲਾ ਦੇ ਕਿਸਾਨਾਂ ਵਲੋਂ ਅੱਜ ਇਕ ਵਿਸ਼ਾਲ ਟਰੈਕਟਰ ਰੈਲੀ ਕੱਢੀ ਗਈ | ਇਸ ਦੌਰਾਨ ...
ਜੈਤੋ, 17 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਪਿੰਡ ਦਲ ਸਿੰਘ ਵਾਲਾ ਦੇ ਡਾਕਟਰ ਜਸਪਾਲ ਸਿੰਘ ਨੂੰ ਉਸ ਵਕਤ ਭਾਰੀ ਸਦਮਾ ਲੱਗਿਆ ਜਦ ਉਨ੍ਹਾਂ ਦੇ ਸਤਿਕਾਰਯੋਗ ਦਾਦਾ ਮੋਧਾ ਸਿੰਘ ਉਮਰ 109 ਸਾਲ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ | ਇਸ ਦੁੱਖ ਦੀ ਘੜੀ ਵਿਚ ਮੈਂਬਰ ...
ਐਡਮਿੰਟਨ, 17 ਜਨਵਰੀ (ਦਰਸ਼ਨ ਸਿੰਘ ਜਟਾਣਾ)-ਆਪਣੇ ਬੱਚਿਆਂ ਤੇ ਪਿੱਛੇ ਬੈਠੇ ਮਾਪਿਆਂ ਦੇ ਅਧੂਰੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਦੀ ਧਰਤੀ 'ਤੇ ਦਿਨ-ਰਾਤ ਸਖ਼ਤ ਮਿਹਨਤ ਕਰਨ ਵਾਲੇ ਪੰਜਾਬੀਆਂ ਲਈ ਆਪਣੇ ਪਿੱਛੇ ਦੀ ਕੋਈ ਮਾੜੀ ਖ਼ਬਰ ਆਉਂਦੀ ਹੈ ਤਾਂ ਦਿਲ ਭੁੱਬਾਂ ਮਾਰ ...
ਮਲੋਟ, 17 ਜਨਵਰੀ (ਅਜਮੇਰ ਸਿੰਘ ਬਰਾੜ)-ਕਿਸਾਨ ਸੰਘਰਸ਼ ਦੀ ਹਮਾਇਤ ਕਰਦਿਆਂ ਪਿੰਡ ਅਬੁਲ ਖੁਰਾਣਾ ਦੇ ਕਿਸਾਨਾਂ ਵਲੋਂ ਇਕ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ, ਜੋ ਪਿੰਡ ਅਬੁਲ ਖੁਰਾਣਾ ਤੋਂ ਸ਼ੁਰੂ ਹੋ ਕੇ ਮਲੋਟ ਸ਼ਹਿਰ ਦੀ ਜੀ.ਟੀ.ਰੋਡ ਤੋਂ ਹੁੰਦਾ ਹੋਇਆ ਗੁਰੂ ਨਾਨਕ ...
ਲੰਬੀ, 17 ਜਨਵਰੀ (ਮੇਵਾ ਸਿੰਘ)-ਟਿਕਰੀ ਬਾਰਡਰ 'ਤੇ ਸੰਘਰਸ਼ ਕਰ ਰਹੇ ਬਲਾਕ ਲੰਬੀ ਦੇ ਪਿੰਡ ਭੀਟੀਵਾਲਾ ਦਾ 36 ਸਾਲਾ ਕਿਸਾਨ ਬੋਹੜ ਸਿੰਘ ਪੁੱਤਰ ਕੁਲਵੰਤ ਸਿੰਘ, ਜੋ ਬੀਤੀ ਕੱਲ੍ਹ ਕਿਸਾਨੀ ਸੰਘਰਸ਼ ਦੀ ਭੇਂਟ ਚੜ੍ਹ ਗਿਆ ਸੀ, ਦਾ ਅੰਤਿਮ ਸੰਸਕਾਰ ਅੱਜ ਦੁਪਹਿਰ ਬਾਅਦ ਪਿੰਡ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX