ਤਾਜਾ ਖ਼ਬਰਾਂ


ਦਿੱਲੀ ਮੋਰਚੇ ਤੋਂ ਪਿੰਡ ਪਰਤੇ ਕਿਸਾਨ ਦੀ ਮੌਤ
. . .  6 minutes ago
ਬਰਨਾਲਾ, 19 ਅਪ੍ਰੈਲ (ਧਰਮਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਟਿਕਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿਚ ਗਏ ਕਿਸਾਨ...
ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ ਵਿਚ ਫ਼ਸਲ ਸਮੇਤ ਰੁਲ ਰਹੇ ਕਿਸਾਨ - ਨਿੱਝਰ, ਮੱਲ
. . .  11 minutes ago
ਲਾਂਬੜਾ, 19 ਅਪ੍ਰੈਲ (ਪਰਮੀਤ ਗੁਪਤਾ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਚੰਗੇ ਪ੍ਰਬੰਧ ਕਰਨ ਦੇ ਜੋ ਵੱਡੇ - ਵੱਡੇ ...
ਵਾਪਰਿਆ ਹਾਦਸਾ ਤਿੰਨ ਨੌਜਵਾਨਾਂ ਦੀ ਮੌਤ
. . .  19 minutes ago
ਕਲਾਯਤ ( ਕੈਥਲ ) - 19 ਅਪ੍ਰੈਲ - ਕੈਥਲ ਜ਼ਿਲ੍ਹੇ ਦੇ ਕਸਬਾ ਕਲਾਯਤ ਵਿਚ 6 ਨੌਜਵਾਨਾਂ ਦਾ ਸਨਸ਼ਾਇਨ ਸਕੂਲ ਦੇ ਨੇੜੇ ਐਕਸੀਡੈਂਟ ਹੋ ਗਿਆ ਹੈ | ਇਸ ਘਟਨਾ ਵਿਚ ਤਿੰਨ ਨੌਜਵਾਨਾਂ...
ਨਗਰ ਕੌਂਸਲ ਖਰੜ ਚੋਣ ਪ੍ਰਕਿਰਿਆ ਦੌਰਾਨ ਹੋਈ ਭੰਨਤੋੜ
. . .  28 minutes ago
ਖਰੜ,19 ਅਪ੍ਰੈਲ ( ਗੁਰਮੁੱਖ ਸਿੰਘ ਮਾਨ) - ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਤੋਂ ਬਾਅਦ ਉਸ ਸਮੇਂ ਸਥਿਤੀ ਖ਼ਰਾਬ ਹੋ ਗਈ ਜਦੋਂ ਮੀਟਿੰਗ ਹਾਲ ਵਿਚ ਕਾਂਗਰਸ ਤੇ ਅਕਾਲੀ ਦਲ ਤੇ...
ਜਗਜੀਤ ਸਿੰਘ ਨੋਨੀ ਨਗਰ ਪੰਚਾਇਤ ਲੋਹੀਆਂ ਖਾਸ ਦੇ ਪ੍ਰਧਾਨ ਨਿਯੁਕਤ
. . .  54 minutes ago
ਲੋਹੀਆਂ ਖਾਸ, 19 ਅਪ੍ਰੈਲ (ਬਲਵਿੰਦਰ ਸਿੰਘ ਵਿਕੀ) - ਨਗਰ ਪੰਚਾਇਤ ਲੋਹੀਆਂ ਖਾਸ ਦੀ ਪ੍ਰਧਾਨਗੀ ਪਦ ਲਈ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਿਤ ਜਗਜੀਤ ਸਿੰਘ ਨੋਨੀ ਨੂੰ ਪ੍ਰਧਾਨ...
ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
. . .  48 minutes ago
ਚੰਡੀਗੜ੍ਹ ,19 ਅਪ੍ਰੈਲ( ਗੁਰਿੰਦਰ ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ
ਡੀ.ਆਰ. ਸਹਿਕਾਰੀ ਸਭਾਵਾਂ ਨੇ ਸਹਿਕਾਰੀ ਸਭਾ ਠੱਠੀ ਭਾਈ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਦਾ ਲਿਆ ਗੰਭੀਰ ਨੋਟਿਸ
. . .  about 1 hour ago
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮੌੜ ਨੌਂ ਅਬਾਦ ਦੋਹਾਂ ਪਿੰਡਾਂ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਕਿਸਾਨਾਂ ...
ਬਾਰਦਾਨੇ ਦੀ ਕਮੀ ਨੂੰ ਲੈ ਕੇ ਸਾਬਕਾ ਮੰਤਰੀ ਸੇਖੋਂ ਦਾ ਕੈਪਟਨ ਸਰਕਾਰ 'ਤੇ ਫੇਲ੍ਹ ਹੋਣ ਦਾ ਦੋਸ਼
. . .  about 1 hour ago
ਲਖੋ ਕੇ ਬਹਿਰਾਮ, 19 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ ) - ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਅਕਾਲੀ ਦਲ ਦੇ...
ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ
. . .  about 1 hour ago
ਨਵੀਂ ਦਿੱਲੀ, 19 ਅਪ੍ਰੈਲ - ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ , ਅੱਜ ਸੋਮਵਾਰ ਤੋਂ ਅਗਲੇ ਸੋਮਵਾਰ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ...
ਕੋਹਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਧਰਨੇ ਲਈ ਰਵਾਨਾ
. . .  about 2 hours ago
ਚੋਗਾਵਾ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਬਲਾਕ ਚੋਗਾਵਾ ਦੇ ਪ੍ਰਧਾਨ ਹਰਵੰਤ ਸਿੰਘ ਅੋਲਖ, ਨੰਬਰਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਅੋਲਖ, ਤਰਲੋਕ ਸਿੰਘ, ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ...
ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ
. . .  about 2 hours ago
ਮੁੰਬਈ , 19 ਅਪ੍ਰੈਲ - ਮਹਾਰਾਸ਼ਟਰ ਦੇ ਮੁੰਬਈ ਡਿਵੀਜ਼ਨ ਦੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਵੇਖ ਹਰੇਕ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਏਗੀ ਤੇ ਇਕ ਪਲ ਲਈ ਮੂੰਹ 'ਚੋਂ ਇਹ ਜ਼ਰੂਰ ਨਿਕਲੇਗਾ ਜਾ...
ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  about 2 hours ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  about 3 hours ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  about 3 hours ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਕਿਸਾਨ ਆਗੂ, ਅਦਾਕਾਰਾ ਸੋਨੀਆ ਮਾਨ ਤੇ ਰਾਕੇਸ਼ ਟਿਕੈਤ ਦੇ ਬੇਟੇ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 3 hours ago
ਅੰਮ੍ਰਿਤਸਰ, 19 ਅਪ੍ਰੈਲ - ਕਿਸਾਨ ਆਗੂ ,ਅਦਾਕਾਰਾ ਸੋਨੀਆ ਮਾਨ ਅਤੇ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੇ...
ਬਿਹਾਰ: 2 ਕੈਦੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ 'ਚ
. . .  about 4 hours ago
ਬਿਹਾਰ, 19 ਅਪ੍ਰੈਲ - ਬੀਤੀ ਰਾਤ ਦੋ ਕੈਦੀ ਮੁਜ਼ੱਫਰਪੁਰ ਦੀ ਸ਼ਹੀਦ ਖੂਦੀਰਾਮ ਬੋਸ ਕੇਂਦਰੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼...
ਲੁਧਿਆਣਾ : ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ
. . .  about 4 hours ago
ਲੁਧਿਆਣਾ, 19 ਅਪ੍ਰੈਲ - ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ ...
ਪੱਛਮੀ ਬੰਗਾਲ: ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਸੁੱਟੇ ਬੰਬ
. . .  about 4 hours ago
ਪੱਛਮੀ ਬੰਗਾਲ, 19 ਅਪ੍ਰੈਲ - ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਬੰਬ ਸੁੱਟੇ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,73,810 ਨਵੇਂ ਮਾਮਲੇ, 1,619 ਮੌਤਾਂ
. . .  about 4 hours ago
ਨਵੀਂ ਦਿੱਲੀ, 19 ਅਪ੍ਰੈਲ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਕੋਰੋਨਾ ਦੇ 2,73,810 ਨਵੇਂ ਮਾਮਲੇ ...
ਦਿੱਲੀ ਵਿਚ ਵੀਕੈਂਡ ਕਰਫ਼ਿਊ ਵਧਣ ਦੇ ਸੰਕੇਤ
. . .  about 4 hours ago
ਨਵੀਂ ਦਿੱਲੀ, 19 ਅਪ੍ਰੈਲ - ਪਿਛਲੇ ਦਿਨ ਦਿੱਲੀ ਵਿਚ ਕੋਰੋਨਾ ਦੇ 25 ਹਜ਼ਾਰ ਤੋਂ ਵੱਧ ਨਵੇਂ ਮਰੀਜ਼ ਪਾਏ ...
ਜੰਮੂ ਕਸ਼ਮੀਰ 'ਚ ਕੰਮ ਕਰਨ ਵਾਲੇ ਕਾਮਿਆਂ ਵਲੋਂ ਗ਼ੁੱਸੇ 'ਚ ਆ ਕੇ ਇਕ ਵਾਰ ਫਿਰ ਤੋਂ ਧਰਨਾ ਪ੍ਰਦਰਸ਼ਨ ਤੇ ਚੱਕਾ ਜਾਮ ਕੀਤਾ ਸ਼ੁਰੂ
. . .  about 4 hours ago
ਮਾਧੋਪੁਰ,19 ਅਪ੍ਰੈਲ (ਨਰੇਸ਼ ਮਹਿਰਾ):- ਜੰਮੂ ਕਸ਼ਮੀਰ ਵਿਚ ਕੰਮ ਕਰਦੇ ਕਾਮਿਆਂ ਨੂੰ ਜੰਮੂ ਕਸ਼ਮੀਰ ਪ੍ਰਸ਼ਾਸਨ ਵਲੋਂ ਲਖਨਪੁਰ ਪ੍ਰਵੇਸ਼ ਦਵਾਰ 'ਚ ਦਾਖ਼ਲ ਨਾ ਹੋਣ ਦੇਣ ਦੇ ...
ਰਾਜਸਥਾਨ 'ਚ ਅੱਜ ਤੋਂ 3 ਮਈ ਤੱਕ ਲਾਕਡਾਊਨ
. . .  about 4 hours ago
ਜੈਪੁਰ, 19 ਅਪ੍ਰੈਲ - ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਵਿਚਾਲੇ ਰਾਜ ਸਰਕਾਰ ਦੀ ਨਵੀਂ ਗਾਈਡ ਲਾਈਨ ਜਾਰੀ ਹੋਈ...
ਬਿਹਾਰ: ਲਾਲੂ ਦੀ ਅੱਜ ਜੇਲ੍ਹ ਤੋਂ ਰਿਹਾਈ, ਪਰ ਪੂਰੀ ਤਰ੍ਹਾਂ ਸਿਹਤਮੰਦ ਹੋਣ 'ਤੇ ਜਾਣਗੇ ਪਟਨਾ
. . .  about 3 hours ago
ਬਿਹਾਰ, 19 ਅਪ੍ਰੈਲ - ਰਾਜਦ ਮੁੱਖ ਲਾਲੂ ਯਾਦਵ ਚਾਰਾ ਘੋਟਾਲੇ ਨਾਲ ਜੁੜੇ ਦੁਮਕਾ ਕੋਸ਼ਾਗਰ ਮਾਮਲੇ ਵਿਚ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜੇਲ੍ਹ ਤੋਂ....
ਦਰਦਨਾਕ ਹਾਦਸਾ: ਮਿਸਰ 'ਚ ਟਰੇਨ ਪਟੜੀ ਤੋਂ ਉਤਰੀ, 11 ਵਿਅਕਤੀਆਂ ਦੀ ਮੌਤ
. . .  about 5 hours ago
ਕਾਹੀਰਾ, 19 ਅਪ੍ਰੈਲ - ਮਿਸਰ ਦੀ ਰਾਜਧਾਨੀ ਕਾਹੀਰਾ ਵਿਚ ਇਕ ਟਰੇਨ ਪਟੜੀ ਤੋਂ ਹੇਠਾਂ ਉਤਰੀ ਜਿਸ ਨਾਲ 11 ਲੋਕਾਂ ਦੀ ਮੌਤ...
ਏਅਰਸੈੱਲ ਸੈਨੇਟਾਈਜ਼ਰ ਕੰਪਨੀ ਨੂੰ ਲੱਗੀ ਅੱਗ
. . .  about 5 hours ago
ਮਹਾਰਾਸ਼ਟਰ: ਬੀਤੀ ਰਾਤ ਤਕਰੀਬਨ 2 ਵਜੇ ਥਾਨੇ ਜ਼ਿਲ੍ਹੇ ਦੇ ਅਸੰਗਾਓਂ ਖੇਤਰ ਵਿਚ ਏਅਰਸੈੱਲ ਸੈਨੇਟਾਈਜ਼ਰ ਕੰਪਨੀ ਨੂੰ ਅੱਗ ਲੱਗ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮਾਘ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਖੇਡ ਸੰਸਾਰ

ਠਾਕੁਰ ਤੇ ਸੁੰਦਰ ਨੇ ਵਿਖਾਇਆ ਦਮ

ਪਹਿਲੀ ਪਾਰੀ 'ਚ ਬਣਾਈਆਂ 336 ਦੌੜਾਂ

ਬਿ੍ਸਬੇਨ, 17 ਜਨਵਰੀ (ਏਜੰਸੀ)- ਸ਼ਾਰਦੁਲ ਠਾਕੁਰ (67) ਤੇ ਵਾਸ਼ਿੰਗਟਨ ਸੁੰਦਰ (62) ਵਿਚਾਲੇ 7ਵੇਂ ਵਿਕਟ ਲਈ ਹੋਈ 123 ਦੌੜਾਂ ਦੀ ਬਹੁਮੁੱਲੀ ਸਾਂਝੇਦਾਰੀ ਦੇ ਦਮ 'ਤੇ ਭਾਰਤੀ ਕ੍ਰਿਕਟ ਟੀਮ ਨੇ ਇਥੋਂ ਦੇ ਗਾਬਾ ਇੰਟਰਨੈਸ਼ਨਲ ਸਟੇਡੀਅਮ 'ਚ ਆਸਟ੍ਰੇਲੀਆ ਨਾਲ ਜਾਰੀ ਚੌਥੇ ਤੇ ਆਖਰੀ ਟੈਸਟ ਮੈਚ ਦੇ ਤੀਸਰੇ ਦਿਨ ਐਤਵਾਰ ਨੂੰ ਆਪਣੀ ਪਹਿਲੀ ਪਾਰੀ 'ਚ 336 ਦੌੜਾਂ ਦਾ ਸਕੋਰ ਬਣਾਇਆ | ਦਿਨ ਦੀ ਖੇਡ ਖਤਮ ਹੋਣ ਤੱਕ ਆਸਟ੍ਰੇਲੀਆ ਨੇ ਆਪਣੀ ਦੂਸਰੀ ਪਾਰੀ 'ਚ ਬਿਨਾਂ ਕੋਈ ਵਿਕਟ ਗੁਆਏ 21 ਦੌੜਾਂ ਬਣਾ ਲਈਆਂ ਸਨ | ਡੇਵਿਡ ਵਾਰਨਰ (20) ਤੇ ਮਾਰਕਸ ਹੈਰਿਸ (1) ਬੱਲੇਬਾਜ਼ੀ ਕਰ ਰਹੇ ਸਨ | ਭਾਰਤ ਨੇ ਆਸਟਰੇਲੀਆ ਨੂੰ ਉਸ ਦੀ ਪਹਿਲੀ ਪਾਰੀ 'ਚ 369 ਦੌੜਾਂ 'ਤੇ ਸਮੇਟ ਦਿੱਤਾ ਸੀ | ਇਸ ਲਿਹਾਜ ਨਾਲ ਭਾਰਤ ਪਹਿਲੀ ਪਾਰੀ 'ਚ 33 ਦੌੜਾਂ ਨਾਲ ਪਿੱਛੇ ਹੈ | ਇਸ ਦੇ ਨਾਲ ਹੀ ਆਸਟ੍ਰੇਲੀਆ ਦੀ ਕੁੱਲ ਬੜਤ 54 ਦੌੜਾਂ ਦੀ ਹੋ ਗਈ ਹੈ | ਭਾਰਤੀ ਬੱਲੇਬਾਜ਼ ਸ਼ਾਰਦੁਲ ਠਾਕੁਰ ਤੇ ਵਾਸ਼ਿੰਗਟਨ ਸੁੰਦਰ ਜੋ 186 ਦੇ ਸਕੋਰ 'ਤੇ ਕ੍ਰੀਜ 'ਤੇ ਆਏ, ਨੇ ਸੂਝ-ਬੂਝ ਨਾਲ ਖੇਡਦਿਆਂ ਭਾਰਤ ਨੂੰ 300 ਦੌੜਾਂ ਤੋਂ ਪਾਰ ਪਹੁੰਚਾ ਦਿੱਤਾ | ਠਾਕੁਰ 9 ਚੌਕੇ ਤੇ 2 ਛੱਕਿਆਂ ਦੀ ਮਦਦ ਨਾਲ 115 ਗੇਂਦਾਂ 'ਤੇ 67 ਦੌੜਾਂ ਬਣਾ ਕੇ ਕਮਿੰਸ ਹੱਥੋਂ ਬੋਲਡ ਹੋ ਗਏ | ਇਸ ਦੇ ਨਾਲ ਹੀ ਸੁੰਦਰ 144 ਗੇਂਦਾਂ 'ਤੇ 7 ਚੌਕੇ 'ਤੇ 1 ਛੱਕੇ ਦੀ ਮਦਦ ਨਾਲ 62 ਦੌੜਾਂ ਬਣਾ ਕੇ ਸਟਾਰਕ ਦੀ ਗੇਂਦ 'ਤੇ ਗਰੀਨ ਹੱਥੋਂ ਆਊਟ ਹੋ ਗਏ | ਰੋਹਿਤ 44, ਮਯੰਕ ਅਗਰਵਾਲ 38 ਤੇ ਕਪਤਾਨ ਰਹਾਣੇ 37 ਦੌੜਾਂ ਬਣਾ ਕੇ ਆਊਟ ਹੋ ਗਏ | ਪੁਜਾਰਾ ਨੇ 25 ਜਦੋਂ ਕਿ ਪੰਤ ਨੇ 23 ਦੌੜਾਂ ਦੀ ਪਾਰੀ ਖੇਡੀ | ਆਸਟ੍ਰੇਲੀਆ ਵਲੋਂ ਜੋਸ਼ ਹੇਜ਼ਲਵੁੱਡ ਨੇ 5 ਵਿਕਟਾਂ ਜਦੋਂ ਕਿ ਸਟਾਰਕ ਤੇ ਕਮਿੰਸ ਨੇ 2-2 ਅਤੇ ਲਿਓਨ ਨੇ 1 ਵਿਕਟ ਹਾਸਿਲ ਕੀਤੀ |
ਦੋਵਾਂ ਬੱਲੇਬਾਜ਼ਾਂ ਦੀ ਸਾਂਝੇਦਾਰੀ ਨੇ ਬਣਾਇਆ ਰਿਕਾਰਡ
ਬਿ੍ਸਬੇਨ, (ਏਜੰਸੀ)- ਆਪਣੇ ਕੈਰੀਅਰ ਦਾ ਪਹਿਲਾ ਅਰਧ ਸੈਂਕੜਾ ਲਗਾਉਣ ਵਾਲੇ ਸ਼ਾਰਦੁਲ ਠਾਕੁਰ ਤੇ ਵਾਸ਼ਿੰਗਟਨ ਸੁੰਦਰ ਨੇ 7ਵੇਂ ਵਿਕਟ ਲਈ 123 ਦੌੜਾਂ ਦੀ ਸਾਂਝੇਦਾਰੀ ਬਣਾ ਕੇ ਬਿ੍ਸਬੇਨ ਦੇ ਇਸ ਮੈਦਾਨ 'ਤੇ 30 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ ਹੈ | ਦਿੱਗਜ ਖਿਡਾਰੀ ਕਪਿਲ ਦੇਵ ਤੇ ਮਨੋਜ ਪ੍ਰਭਾਕਰ ਨੇ 30 ਸਾਲ ਪਹਿਲਾਂ ਗਾਬਾ ਦੇ ਮੈਦਾਨ 'ਤੇ 7ਵੇਂ ਵਿਕਟ ਲਈ 58 ਦੌੜਾਂ ਜੋੜੀਆਂ ਸਨ, ਉਥੇ ਹੀ ਹੁਣ ਠਾਕੁਰ ਤੇ ਸੁੰਦਰ ਦੇ ਨਾਂਅ ਇਸ ਮੈਦਾਨ 'ਤੇ 7ਵੇਂ ਵਿਕਟ ਲਈ ਸਭ ਤੋਂ ਵੱਡੀ ਭਾਰਤੀ ਸਾਂਝੇਦਾਰੀ ਕਰਨ ਦਾ ਰਿਕਾਰਡ ਦਰਜ ਹੋ ਗਿਆ ਹੈ | ਇਹ ਦੋਵੇਂ ਆਸਟ੍ਰੇਲੀਆ ਲਈ 7ਵੇਂ ਵਿਕਟ ਲਈ ਸੈਂਕੜਾ ਸਾਂਝੇਦਾਰੀ ਕਰਨ ਵਾਲੇ ਚੌਥੇ ਭਾਰਤੀ ਬਣ ਗਏ ਹਨ | 2018-19 'ਚ ਰਿਸ਼ਭ ਪੰਤ ਤੇ ਰਵਿੰਦਰ ਜਡੇਜਾ ਨੇ ਸਿਡਨੀ 'ਚ 204 ਦੌੜਾਂ ਜੋੜੀਆਂ ਸਨ | ਆਸਟ੍ਰੇਲੀਆ 'ਚ 7ਵੇਂ ਵਿਕਟ ਲਈ ਸੈਂਕੜਾ ਸਾਂਝੇਦਾਰੀ ਦਾ ਇਸ ਤੋਂ ਅਗਲਾ ਰਿਕਾਰਡ ਕਾਫੀ ਪੁਰਾਣਾ ਹੈ | 1947-48 'ਚ ਜਦੋਂ ਭਾਰਤੀ ਟੀਮ ਪਹਿਲੀ ਵਾਰ ਵਿਦੇਸ਼ੀ ਦੌਰੇ 'ਤੇ ਆਸਟ੍ਰੇਲੀਆ ਗਈ ਸੀ ਤਾਂ ਵਿਜੇ ਹਜਾਰੇ ਤੇ ਹੇਮੂ ਅਧਿਕਾਰੀ ਨੇ ਐਡੀਲੈਡ 'ਚ 132 ਦੌੜਾਂ ਜੋੜੀਆਂ ਸਨ | ਇਸ ਤੋਂ ਇਲਾਵਾ 1991-92 'ਚ ਮੁਹੰਮਦ ਅਜਹਰੂਦੀਨ ਤੇ ਮਨੋਜ ਪ੍ਰਭਾਕਰ ਨੇ 7ਵੇਂ ਵਿਕਟ ਲਈ 101 ਦੌੜਾਂ ਦੀ ਸਾਂਝੇਦਾਰੀ ਕੀਤੀ ਸੀ |



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX