ਤਾਜਾ ਖ਼ਬਰਾਂ


ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  2 minutes ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਦਾ ਭਾਰਤ ਦੌਰਾ ਰੱਦ
. . .  6 minutes ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਵੱਡੀ ਲਹਿਰ ਨੂੰ...
ਅਕਾਲੀ ਆਗੂਆਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਦਾ ਕੀਤਾ ਦੌਰਾ
. . .  18 minutes ago
ਅੰਮ੍ਰਿਤਸਰ,19 ਅਪ੍ਰੈਲ (ਹਰਮਿੰਦਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ...
ਸੁਰ ਸਿੰਘ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  23 minutes ago
ਸੁਰ ਸਿੰਘ, 19 ਅਪ੍ਰੈਲ (ਧਰਮਜੀਤ ਸਿੰਘ) - ਦਾਣਾ ਮੰਡੀ ਸੁਰ ਸਿੰਘ ਵਿਚ ਅੱਜ ਮਾਰਕੀਟ ਕਮੇਟੀ ਭਿੱਖੀਵਿੰਡ ਦੇ ਚੇਅਰਮੈਨ ਰਾਜਵੰਤ ਸਿੰਘ ਰਾਜ ਪਹੁੰਵਿੰਡ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਾਰਵਾਈ...
ਕਣਕ ਦੇ ਸੀਜ਼ਨ ਵਿਚ ਫੇਲ੍ਹ ਸਾਬਿਤ ਹੋਈ ਸਰਕਾਰ - ਬਰਜਿੰਦਰ ਸਿੰਘ ਮੱਖਣ ਬਰਾੜ
. . .  33 minutes ago
ਮੋਗਾ 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਕਣਕ ਦੇ ਸੀਜ਼ਨ ਵਿਚ ਪੰਜਾਬ ਦੀ ਕੈਪਟਨ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ...
ਦਿੱਲੀ ਮੋਰਚੇ ਤੋਂ ਪਿੰਡ ਪਰਤੇ ਕਿਸਾਨ ਦੀ ਮੌਤ
. . .  42 minutes ago
ਬਰਨਾਲਾ, 19 ਅਪ੍ਰੈਲ (ਧਰਮਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਟਿਕਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿਚ ਗਏ ਕਿਸਾਨ...
ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ ਵਿਚ ਫ਼ਸਲ ਸਮੇਤ ਰੁਲ ਰਹੇ ਕਿਸਾਨ - ਨਿੱਝਰ, ਮੱਲ
. . .  47 minutes ago
ਲਾਂਬੜਾ, 19 ਅਪ੍ਰੈਲ (ਪਰਮੀਤ ਗੁਪਤਾ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਚੰਗੇ ਪ੍ਰਬੰਧ ਕਰਨ ਦੇ ਜੋ ਵੱਡੇ - ਵੱਡੇ ...
ਵਾਪਰਿਆ ਹਾਦਸਾ ਤਿੰਨ ਨੌਜਵਾਨਾਂ ਦੀ ਮੌਤ
. . .  55 minutes ago
ਕਲਾਯਤ ( ਕੈਥਲ ) - 19 ਅਪ੍ਰੈਲ - ਕੈਥਲ ਜ਼ਿਲ੍ਹੇ ਦੇ ਕਸਬਾ ਕਲਾਯਤ ਵਿਚ 6 ਨੌਜਵਾਨਾਂ ਦਾ ਸਨਸ਼ਾਇਨ ਸਕੂਲ ਦੇ ਨੇੜੇ ਐਕਸੀਡੈਂਟ ਹੋ ਗਿਆ ਹੈ | ਇਸ ਘਟਨਾ ਵਿਚ ਤਿੰਨ ਨੌਜਵਾਨਾਂ...
ਨਗਰ ਕੌਂਸਲ ਖਰੜ ਚੋਣ ਪ੍ਰਕਿਰਿਆ ਦੌਰਾਨ ਹੋਈ ਭੰਨਤੋੜ
. . .  about 1 hour ago
ਖਰੜ,19 ਅਪ੍ਰੈਲ ( ਗੁਰਮੁੱਖ ਸਿੰਘ ਮਾਨ) - ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਤੋਂ ਬਾਅਦ ਉਸ ਸਮੇਂ ਸਥਿਤੀ ਖ਼ਰਾਬ ਹੋ ਗਈ ਜਦੋਂ ਮੀਟਿੰਗ ਹਾਲ ਵਿਚ ਕਾਂਗਰਸ ਤੇ ਅਕਾਲੀ ਦਲ ਤੇ...
ਜਗਜੀਤ ਸਿੰਘ ਨੋਨੀ ਨਗਰ ਪੰਚਾਇਤ ਲੋਹੀਆਂ ਖਾਸ ਦੇ ਪ੍ਰਧਾਨ ਨਿਯੁਕਤ
. . .  about 1 hour ago
ਲੋਹੀਆਂ ਖਾਸ, 19 ਅਪ੍ਰੈਲ (ਬਲਵਿੰਦਰ ਸਿੰਘ ਵਿਕੀ) - ਨਗਰ ਪੰਚਾਇਤ ਲੋਹੀਆਂ ਖਾਸ ਦੀ ਪ੍ਰਧਾਨਗੀ ਪਦ ਲਈ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਿਤ ਜਗਜੀਤ ਸਿੰਘ ਨੋਨੀ ਨੂੰ ਪ੍ਰਧਾਨ...
ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
. . .  about 1 hour ago
ਚੰਡੀਗੜ੍ਹ ,19 ਅਪ੍ਰੈਲ( ਗੁਰਿੰਦਰ ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ
ਡੀ.ਆਰ. ਸਹਿਕਾਰੀ ਸਭਾਵਾਂ ਨੇ ਸਹਿਕਾਰੀ ਸਭਾ ਠੱਠੀ ਭਾਈ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਦਾ ਲਿਆ ਗੰਭੀਰ ਨੋਟਿਸ
. . .  about 2 hours ago
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮੌੜ ਨੌਂ ਅਬਾਦ ਦੋਹਾਂ ਪਿੰਡਾਂ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਕਿਸਾਨਾਂ ...
ਬਾਰਦਾਨੇ ਦੀ ਕਮੀ ਨੂੰ ਲੈ ਕੇ ਸਾਬਕਾ ਮੰਤਰੀ ਸੇਖੋਂ ਦਾ ਕੈਪਟਨ ਸਰਕਾਰ 'ਤੇ ਫੇਲ੍ਹ ਹੋਣ ਦਾ ਦੋਸ਼
. . .  about 2 hours ago
ਲਖੋ ਕੇ ਬਹਿਰਾਮ, 19 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ ) - ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਅਕਾਲੀ ਦਲ ਦੇ...
ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ
. . .  about 2 hours ago
ਨਵੀਂ ਦਿੱਲੀ, 19 ਅਪ੍ਰੈਲ - ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ , ਅੱਜ ਸੋਮਵਾਰ ਤੋਂ ਅਗਲੇ ਸੋਮਵਾਰ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ...
ਕੋਹਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਧਰਨੇ ਲਈ ਰਵਾਨਾ
. . .  about 2 hours ago
ਚੋਗਾਵਾ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਬਲਾਕ ਚੋਗਾਵਾ ਦੇ ਪ੍ਰਧਾਨ ਹਰਵੰਤ ਸਿੰਘ ਅੋਲਖ, ਨੰਬਰਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਅੋਲਖ, ਤਰਲੋਕ ਸਿੰਘ, ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ...
ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ
. . .  about 3 hours ago
ਮੁੰਬਈ , 19 ਅਪ੍ਰੈਲ - ਮਹਾਰਾਸ਼ਟਰ ਦੇ ਮੁੰਬਈ ਡਿਵੀਜ਼ਨ ਦੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਵੇਖ ਹਰੇਕ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਏਗੀ ਤੇ ਇਕ ਪਲ ਲਈ ਮੂੰਹ 'ਚੋਂ ਇਹ ਜ਼ਰੂਰ ਨਿਕਲੇਗਾ ਜਾ...
ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  about 2 hours ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  about 3 hours ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  about 4 hours ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਕਿਸਾਨ ਆਗੂ, ਅਦਾਕਾਰਾ ਸੋਨੀਆ ਮਾਨ ਤੇ ਰਾਕੇਸ਼ ਟਿਕੈਤ ਦੇ ਬੇਟੇ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 4 hours ago
ਅੰਮ੍ਰਿਤਸਰ, 19 ਅਪ੍ਰੈਲ - ਕਿਸਾਨ ਆਗੂ ,ਅਦਾਕਾਰਾ ਸੋਨੀਆ ਮਾਨ ਅਤੇ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੇ...
ਬਿਹਾਰ: 2 ਕੈਦੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ 'ਚ
. . .  about 4 hours ago
ਬਿਹਾਰ, 19 ਅਪ੍ਰੈਲ - ਬੀਤੀ ਰਾਤ ਦੋ ਕੈਦੀ ਮੁਜ਼ੱਫਰਪੁਰ ਦੀ ਸ਼ਹੀਦ ਖੂਦੀਰਾਮ ਬੋਸ ਕੇਂਦਰੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼...
ਲੁਧਿਆਣਾ : ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ
. . .  about 4 hours ago
ਲੁਧਿਆਣਾ, 19 ਅਪ੍ਰੈਲ - ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ ...
ਪੱਛਮੀ ਬੰਗਾਲ: ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਸੁੱਟੇ ਬੰਬ
. . .  about 5 hours ago
ਪੱਛਮੀ ਬੰਗਾਲ, 19 ਅਪ੍ਰੈਲ - ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਬੰਬ ਸੁੱਟੇ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,73,810 ਨਵੇਂ ਮਾਮਲੇ, 1,619 ਮੌਤਾਂ
. . .  about 5 hours ago
ਨਵੀਂ ਦਿੱਲੀ, 19 ਅਪ੍ਰੈਲ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਕੋਰੋਨਾ ਦੇ 2,73,810 ਨਵੇਂ ਮਾਮਲੇ ...
ਦਿੱਲੀ ਵਿਚ ਵੀਕੈਂਡ ਕਰਫ਼ਿਊ ਵਧਣ ਦੇ ਸੰਕੇਤ
. . .  about 5 hours ago
ਨਵੀਂ ਦਿੱਲੀ, 19 ਅਪ੍ਰੈਲ - ਪਿਛਲੇ ਦਿਨ ਦਿੱਲੀ ਵਿਚ ਕੋਰੋਨਾ ਦੇ 25 ਹਜ਼ਾਰ ਤੋਂ ਵੱਧ ਨਵੇਂ ਮਰੀਜ਼ ਪਾਏ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮਾਘ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਰਾਸ਼ਟਰੀ-ਅੰਤਰਰਾਸ਼ਟਰੀ

ਬਾਈਡਨ ਦੇ ਪ੍ਰਸ਼ਾਸਨ 'ਚ 20 ਭਾਰਤੀ-ਅਮਰੀਕੀ ਸ਼ਾਮਿਲ

17 ਨੂੰ ਦਿੱਤੇ ਅਹਿਮ ਅਹੁਦੇ

ਵਾਸ਼ਿੰਗਟਨ, 17 ਜਨਵਰੀ (ਏਜੰਸੀ)- ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਜੋ ਬਾਈਡਨ ਨੇ ਆਪਣੇ ਪ੍ਰਸ਼ਾਸਨ ਦੇ ਅਹਿਮ ਅਹੁਦਿਆਂ 'ਤੇ 13 ਔਰਤਾਂ ਸਮੇਤ ਘੱਟੋ ਘੱਟ 20 ਭਾਰਤੀ-ਅਮਰੀਕੀਆਂ ਨੂੰ ਨਾਮਜ਼ਦ ਕੀਤਾ ਹੈ | ਇਨ੍ਹਾਂ 'ਚੋਂ 17 ਲੋਕ ਸ਼ਕਤੀਸ਼ਾਲੀ ਵਾਈਟ ਹਾਊਸ 'ਚ ਅਹਿਮ ਅਹੁਦੇ ਸੰਭਾਲਣਗੇ | ਅਮਰੀਕਾ ਦੀ ਕੁੱਲ ਆਬਾਦੀ ਦਾ ਇਕ ਫੀਸਦੀ ਭਾਰਤੀ-ਅਮਰੀਕੀ ਹਨ ਤੇ ਇਸ ਛੋਟੇ ਭਾਈਚਾਰੇ 'ਚੋਂ ਅਮਰੀਕੀ ਪ੍ਰਸ਼ਾਸਨ 'ਚ ਪਹਿਲੀ ਵਾਰ ਏਨੀ ਗਿਣਤੀ 'ਚ ਲੋਕਾਂ ਨੂੰ ਨਿਯੁਕਤ ਕੀਤਾ ਜਾਵੇਗਾ | ਬਾਈਡਨ 20 ਜਨਵਰੀ ਨੂੰ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ ਤੇ ਇਸੇ ਦਿਨ ਕਮਲਾ ਹੈਰਿਸ ਸਹੁੰ ਚੁੱਕ ਕੇ ਦੇਸ਼ ਦੀ ਪਹਿਲੀ ਮਹਿਲਾ ਉਪ ਰਾਸ਼ਟਰਪਤੀ ਵਜੋਂ ਕਾਰਜਭਾਰ ਸੰਭਾਲੇਗੀ | ਹੈਰਿਸ ਅਮਰੀਕਾ 'ਚ ਪਹਿਲੀ ਭਾਰਤੀ ਮੂਲ ਦੀ ਉਪ ਰਾਸ਼ਟਰਪਤੀ ਹੋਵੇਗੀ | ਇਹ ਕਾਰਜਭਾਰ ਸੰਭਾਲਣ ਵਾਲੀ ਉਹ ਪਹਿਲੀ ਅਫਰੀਕੀ-ਅਮਰੀਕੀ ਵੀ ਹੋਵੇਗੀ | 20 ਭਾਰਤੀ-ਅਮਰੀਕੀਆਂ ਦੀ ਸੂਚੀ 'ਚ ਸਭ ਤੋਂ ਉਪਰ ਨੀਰਾ ਟੰਡਨ ਤੇ ਡਾ. ਵਿਵੇਕ ਮੂਰਤੀ ਹਨ | ਬਾਈਡਨ ਪ੍ਰਸ਼ਾਸਨ 'ਚ ਵਾਈਟ ਹਾਊਸ ਦਫਤਰ ਦੇ ਪ੍ਰਬੰਧਨ ਤੇ ਬਜਟ ਦੇ ਨਿਰਦੇਸ਼ਕ ਵਜੋਂ ਨੀਰਾ ਟੰਡਨ ਅਤੇ ਅਮਰੀਕੀ ਸਰਜਨ ਜਨਰਲ ਵਜੋਂ ਡਾ. ਵਿਵੇਕ ਮੂਰਤੀ ਨੂੰ ਨਾਮਜਦ ਕੀਤਾ ਗਿਆ ਹੈ | ਵਨੀਤਾ ਗੁਪਤਾ ਨੂੰ ਨਿਆ ਵਿਭਾਗ ਦੀ ਐਸੋਸੀਏਟ ਅਟਾਰਨੀ ਜਨਰਲ ਤੇ ਵਿਦੇਸ਼ ਸੇਵਾ ਦੀ ਸਾਬਕਾ ਅਧਿਕਾਰੀ ਉਜਰਾ ਜਿਆ ਨੂੰ ਸਿਵਲੀਅਨ ਸਕਿਉਰਟੀ, ਡੈਮੋਕ੍ਰੇਸੀ ਐਾਡ ਹਿਉਮਨ ਰਾਈਟਸ ਲਈ ਅੰਡਰ ਸੈਕਟਰੀ ਨਿਯੁਕਤ ਕੀਤਾ ਹੈ | ਮਾਲਾ ਅਡਿਗਾ ਨੂੰ ਭਾਵੀ ਪ੍ਰਥਮ ਮਹਿਲਾ ਜਿਲ ਬਾਈਡਨ ਦੇ ਨੀਤੀ ਨਿਰਦੇਸ਼ਕ ਤੇ ਗਰਿਮਾ ਵਰਮਾ ਨੂੰ ਦਫਤਰ ਦੀ ਡਿਜੀਟਲ ਨਿਰਦੇਸ਼ਕ ਅਤੇ ਸਬਰੀਨਾ ਸਿੰਘ ਨੂੰ ਡਿਪਟੀ ਪ੍ਰੈਸ ਸਕੱਤਰ ਨਿਯੁਕਤ ਕੀਤਾ ਗਿਆ ਹੈ | ਵੇਦਾਂਤ ਪਟੇਲ ਰਾਸ਼ਟਰਪਤੀ ਦੇ ਸਹਾਇਕ ਪ੍ਰੈਸ ਸਕੱਤਰ ਦੀ ਜ਼ਿੰਮੇਵਾਰੀ ਸੰਭਾਲਣਗੇ | ਭਾਰਤ ਦੇ ਕਸ਼ਮੀਰ ਨਾਲ ਸਬੰਧਿਤ ਆਇਸ਼ਾ ਸ਼ਾਹ ਨੂੰ ਵਾਈਟ ਹਾਊਸ ਦਫਤਰ ਦੀ ਡਿਜੀਟਲ ਰਣਨੀਤੀ ਦੀ ਪਾਰਟਨਰਸ਼ਿਪ ਮੈਨੇਜਰ ਤੇ ਸਮੀਰਾ ਫਾਜ਼ਿਲੀ ਨੂੰ ਅਮਰੀਕੀ ਰਾਸ਼ਟਰੀ ਆਰਥਿਕ ਪ੍ਰੀਸ਼ਦ ਦੀ ਉਪ ਨਿਰਦੇਸ਼ਕ ਨਾਮਜਦ ਕੀਤਾ ਗਿਆ ਹੈ | ਅਮਰੀਕੀ ਰਾਸ਼ਟਰੀ ਆਰਥਿਕ ਪ੍ਰੀਸ਼ਦ ਦੇ ਉਪ ਨਿਰਦੇਸ਼ਕ ਵਜੋਂ ਭਾਰਤ ਰਾਮਮੂਰਤੀ ਨੂੰ ਵੀ ਨਾਮਜਦ ਕੀਤਾ ਗਿਆ ਹੈ | ਇਸ ਤੋਂ ਇਲਾਵਾ ਗੌਤਮ ਰਾਘਵਨ ਨੂੰ ਰਾਸ਼ਟਰਪਤੀ ਕਿਰਤ ਵਿਭਾਗ 'ਚ ਉਪ ਨਿਰਦੇਸ਼ਕ, ਵਿਨੇ ਰੈਡੀ ਨੂੰ ਰਾਸ਼ਟਰਪਤੀ ਦਾ ਭਾਸ਼ਣ ਨਿਰਦੇਸ਼ਕ, ਤਰੁਣ ਛਾਬੜਾ ਨੂੰ ਤਕਨੀਕੀ ਤੇ ਰਾਸ਼ਟਰੀ ਸੁਰੱਖਿਆ ਦਾ ਸੀਨੀਅਰ ਨਿਰਦੇਸ਼ਕ, ਸੁਮੋਨਾ ਗੂਹਾ ਨੂੰ ਦੱਖਣ ਏਸ਼ੀਆ ਲਈ ਸੀਨੀਅਰ ਨਿਰਦੇਸ਼ਕ, ਸ਼ਾਂਤੀ ਕਲਾਥਿਲ ਨੂੰ ਲੋਕਤੰਤਰ ਤੇ ਮਨੁੱਖੀ ਅਧਿਕਾਰ ਦੇ ਕੁਆਰਡੀਨੇਟਰ, ਸੋਨੀਆ ਅਗਰਵਾਲ ਨੂੰ ਘਰੇਲੂ ਵਾਤਾਵਰਨ ਨੀਤੀ ਵਿਭਾਗ 'ਚ ਸੀਨੀਅਰ ਸਲਾਹਕਾਰ, ਵਿਦੁਰ ਸ਼ਰਮਾ ਨੂੰ ਕੋਵਿਡ-19 ਕਾਰਵਾਈ ਦਲ 'ਚ ਜਾਂਚ ਲਈ ਨੀਤੀ ਸਲਾਹਕਾਰ, ਨੇਹਾ ਗੁਪਤਾ ਨੂੰ ਐਸੋਸੀਏਟ ਕੌਾਸਲ ਤੇ ਰੀਮਾ ਸ਼ਾਹ ਨੂੰ ਡਿਪਟੀ ਐਸੋਸੀਏਟ ਕੌਾਸਲ ਨਿਯੁਕਤ ਕੀਤਾ ਗਿਆ ਹੈ |

ਇਕ ਵਿਅਕਤੀ ਨੂੰ ਕੁੱਟਣ 'ਤੇ ਮਹੇਸ਼ ਮੰਜਰੇਕਰ ਖ਼ਿਲਾਫ਼ ਮਾਮਲਾ ਦਰਜ

ਨਵੀਂ ਦਿੱਲੀ, 17 ਜਨਵਰੀ (ਏਜੰਸੀ)-ਮਹਾਰਸ਼ਟਰ ਦੇ ਪੁਣੇ 'ਚ ਇਕ ਵਿਅਕਤੀ ਨੇ ਫਿਲਮ ਨਿਰਮਾਤਾ ਤੇ ਅਦਾਕਾਰ ਮਹੇਸ਼ ਮੰਜਰੇਕਰ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ ਕਿ ਅਦਾਕਾਰ ਨੇ ਉਸ ਨੂੰ ਚਪੇੜ ਮਾਰੀ ਤੇ ਅਪਸ਼ਬਦ ਕਹੇ | ਸ਼ਿਕਾਇਤਕਰਤਾ ਮੁਤਾਬਿਕ ਅਦਾਕਾਰ ਵਲੋਂ ਆਪਣੀ ਕਾਰ ...

ਪੂਰੀ ਖ਼ਬਰ »

ਹੁਣ ਪ੍ਰਸਿੱਧ ਖਿਡਾਰੀਆਂ ਦੇ ਨਾਂਅ 'ਤੇ ਹੋਣਗੇ 'ਸਾਈ' ਖੇਡ ਕੇਂਦਰਾਂ ਦੇ ਨਾਂਅ- ਖੇਡ ਮੰਤਰਾਲਾ

ਨਵੀਂ ਦਿੱਲੀ, 17 ਜਨਵਰੀ (ਏਜੰਸੀ)- ਖੇਡ ਮੰਤਰਾਲੇ ਨੇ ਐਤਵਾਰ ਨੂੰ ਕਿਹਾ ਕਿ ਉਸ ਨੇ ਭਾਰਤੀ ਖੇਡ ਅਥਾਰਟੀ (ਸਾਈ) ਦੇ ਅਗਲੇ ਤੇ ਆਧੁਨਿਕ ਸਹੂਲਤਾਂ ਵਾਲੇ ਖੇਡ ਕੇਂਦਰਾਂ ਦੇ ਨਾਂਅ ਦੇਸ਼ ਦੇ ਪ੍ਰਸਿੱਧ ਖਿਡਾਰੀਆਂ ਦੇ ਨਾਵਾਂ 'ਤੇ ਰੱਖਣ ਦਾ ਫੈਸਲਾ ਕੀਤਾ ਹੈ | ਸਾਈ ਨੇ ਕਿਹਾ ...

ਪੂਰੀ ਖ਼ਬਰ »

ਯੂ.ਕੇ. ਪੁਲਿਸ ਵਿਭਾਗ 'ਚੋਂ ਅਪਰਾਧੀਆਂ ਦੇ ਗੁੰਮ ਹੋਏ ਰਿਕਾਰਡ ਨੂੰ ਮੁੜ ਪ੍ਰਾਪਤ ਕਰਨ ਲਈ ਕੰਮ ਹੋ ਰਿਹਾ ਹੈ – ਗ੍ਰਹਿ ਵਿਭਾਗ

ਲੰਡਨ, 17 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੁਲਿਸ ਵਿਭਾਗ 'ਚੋਂ ਕਈ ਅਪਰਾਧੀਆਂ ਨਾਲ ਸਬੰਧਿਤ ਰਿਕਾਰਡ ਗੁੰਮ ਹੋਣ ਕਾਰਨ ਗ੍ਰਹਿ ਮੰਤਰੀ ਪ੍ਰੀਤੀ ਪਟੇਲ 'ਤੇ ਪੂਰਾ ਵੇਰਵਾ ਦੇਣ ਦਾ ਦਬਾਅ ਵੱਧ ਰਿਹਾ ਹੈ | ਖ਼ਬਰਾਂ ਅਨੁਸਾਰ ਪੁਲਿਸ ਵਿਭਾਗ ਦੇ ਕੰਪਿਊਟਰ ਸਿਸਟਮ ਵਿਚ ...

ਪੂਰੀ ਖ਼ਬਰ »

ਅਮਰੀਕੀ ਰਾਸ਼ਟਰਪਤੀ ਦੇ ਸਹੁੰ ਚੁੱਕ ਸਮਾਗਮ 'ਚ ਭਾਰਤ ਦੀ 'ਕੋਲਮ ਰੰਗੋਲੀ' ਨੂੰ ਮਿਲੀ ਥਾਂ

ਵਾਸ਼ਿੰਗਟਨ, 17 ਜਨਵਰੀ (ਏਜੰਸੀ)- ਅਮਰੀਕਾ ਦੇ ਅਗਲੇ ਰਾਸ਼ਟਰਪਤੀ ਜੋ ਬਾਈਡਨ ਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੇ ਸਹੁੰ ਚੁੱਕ ਸਮਾਗਮ ਦਾ ਜਸ਼ਨ ਸ਼ੁਰੂ ਕਰਨ ਲਈ ਹੋਏ ਇਕ ਆਨਲਾਈਨ ਪ੍ਰੋਗਰਾਮ 'ਚ ਭਾਰਤ ਦੇ ਤਾਮਿਲਨਾਡੂ ਦੀ ਪ੍ਰਸਿੱਧ ਰੰਗੋਲੀ 'ਕੋਲਮ' ਨੂੰ ਵੀ ਸ਼ਾਮਿਲ ...

ਪੂਰੀ ਖ਼ਬਰ »

ਬੌਰਿਸ ਜੌਹਨਸਨ ਵਲੋਂ ਹੈਲਨ ਗਰਾਂਟ ਦੀ ਵਿਸ਼ੇਸ਼ ਦੂਤ ਵਜੋਂ ਨਿਯੁਕਤੀ

ਲੰਡਨ, 17 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨਵੀ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਲੜਕੀਆਂ ਦੀ ਸਿੱਖਿਆ ਲਈ ਇਕ ਨਵਾਂ ਵਿਸ਼ੇਸ਼ ਦੂਤ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ ਅਤੇ ਕਿਹਾ ਕਿ ਸਿੱਖਿਆ ਰਾਹੀਂ ਲੜਕੀਆਂ ਅਤੇ ਔਰਤਾਂ ਨੂੰ ਸ਼ਕਤੀਸ਼ਾਲੀ ਬਣਾਉਣਾ ...

ਪੂਰੀ ਖ਼ਬਰ »

ਪਿ੍ੰਸ ਵਿਲੀਅਮ ਨੇ ਵੈਕਸੀਨ ਲਗਵਾਉਣ ਲਈ ਕੀਤਾ ਜਾਗਰੂਕ

ਲੰਡਨ, 17 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨਵੀ ਪ੍ਰਸ਼ਾਸਨ ਕੋਵਿਡ-19 ਵੈਕਸੀਨ ਲਈ ਅਸੁਰੱਖਿਅਤ ਹੋਣ ਦੇ ਬੇਬੁਨਿਆਦ ਡਰ ਨੂੰ ਦੂਰ ਕਰਨ ਲਈ ਸੰਘਰਸ਼ ਕਰ ਰਿਹਾ ਹੈ | ਇਸ ਦੌਰਾਨ ਪਿ੍ੰਸ ਵਿਲੀਅਮ ਦੇਸ਼ ਦੇ ਲੋਕਾਂ ਨੂੰ ਆਪਣੀ 94 ਸਾਲਾ ਦਾਦੀ ਮਹਾਰਾਣੀ ...

ਪੂਰੀ ਖ਼ਬਰ »

ਵਿਦੇਸ਼ਾਂ ਵਿਚ ਬੈਠੇ ਪੰਜਾਬੀਆਂ ਨੂੰ ਪੰਜਾਬ ਨਾਲੋਂ ਵੱਖ ਕਰਨ ਦੀ ਕੋਸ਼ਿਸ਼ ਨਾ ਕਰੇ ਸਰਕਾਰ– ਮੱਲੀ

ਲੰਡਨ, 17 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵਿਦੇਸ਼ਾਂ ਵਿਚ ਬੈਠੇ ਪੰਜਾਬੀਆਂ ਦਾ ਅੱਜ ਵੀ ਆਪਣੇ ਦੇਸ਼ ਅਤੇ ਸੂਬੇ ਨਾਲ ਮੋਹ ਹੈ, ਉਸ ਮਿੱਟੀ ਨਾਲ ਲੱਖਾਂ ਕੋਹਾਂ ਦੂਰ ਆ ਕੇ ਵੀ ਪੰਜਾਬੀ ਜੁੜੇ ਹੋਏ ਹਨ ਅਤੇ ਭਾਰਤ ਦੀ ਸਰਕਾਰ ਪ੍ਰਵਾਸੀ ਪੰਜਾਬੀਆਂ ਨੂੰ ਪੰਜਾਬ ...

ਪੂਰੀ ਖ਼ਬਰ »

ਹੱਕੀ ਅੰਦੋਲਨ ਨੂੰ ਸਾਬੋਤਾਜ ਕਰਨ ਲਈ ਸੰਮਨ ਜਾਰੀ ਕਰਨੇ ਨਵੀਂ ਚਾਲ ਹੈ- ਯੂਨਾਈਟਿਡ ਖਾਲਸਾ ਦਲ ਯੂ.ਕੇ.

ਲੰਡਨ, 17 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਬਣਾਏ ਕਾਲੇ ਕਨੂੰਨਾਂ ਖਿਲਾਫ ਪੰਜਾਬ ਸਮੇਤ ਭਾਰਤ ਦੇ ਵੱਖ ਵੱਖ ਸੂਬਿਆਂ ਦੇ ਕਿਸਾਨਾਂ ਵਲੋਂ ਸ਼ੁਰੂ ਕੀਤੇ ਅੰਦੋਲਨ ਨੂੰ ਸਾਬੋਤਾਜ ਕਰਨ ਲਈ ਸੰਮਨ ਜਾਰੀ ਕਰਨੇ ਸਰਕਾਰ ਦੀ ਇਕ ਨਵੀਂ ...

ਪੂਰੀ ਖ਼ਬਰ »

ਪ੍ਰਵਾਸੀਆਂ ਵਿਰੁੱਧ ਵਰਤਿਆ ਜਾ ਰਿਹਾ 'ਪਬਲਿਕ ਚਾਰਜ ਰੂਲ' ਰੱਦ ਕੀਤਾ ਜਾਵੇ

**57 ਕਾਂਗਰਸ ਮੈਂਬਰਾਂ ਨੇ ਬਾਈਡਨ ਨੂੰ ਲਿਖਿਆ ਪੱਤਰ

ਸੈਕਰਾਮੈਂਟੋ, 17 ਜਨਵਰੀ (ਹੁਸਨ ਲੜੋਆ ਬੰਗਾ)- ਭਾਰਤੀ ਮੂਲ ਦੇ ਰਿਪਬਲੀਕਨ ਮੈਂਬਰ ਪਰਮਿਲਾ ਜੈਪਾਲ ਤੇ ਆਰ.ਓ. ਖੰਨਾ ਸਮੇਤ 57 ਕਾਂਗਰਸ ਮੈਂਬਰਾਂ ਨੇ ਰਾਸ਼ਟਰਪਤੀ ਚੁਣੇ ਗਏ ਜੋ ਬਾਈਡਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਅਹੁਦਾ ਸੰਭਾਲਣ ਉਪਰੰਤ ਉਹ ਤੁਰੰਤ 'ਪਬਲਿਕ ...

ਪੂਰੀ ਖ਼ਬਰ »

ਵਾਸ਼ਿੰਗਟਨ ਸਮੇਤ ਸਮੁੱਚੇ ਅਮਰੀਕਾ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ

**ਕਈ ਥਾਵਾਂ 'ਤੇ ਹੋਏ ਪ੍ਰਦਰਸ਼ਨ

ਸੈਕਰਾਮੈਂਟੋ, 17 ਜਨਵਰੀ (ਹੁਸਨ ਲੜੋਆ ਬੰਗਾ)- ਬਾਈਡੇਨ ਦੇ 20 ਜਨਵਰੀ ਨੂੰ ਹੋ ਰਹੇ ਸਹੁੰ ਚੁੱਕ ਸਮਾਗਮ ਦੇ ਮੱਦੇਨਜ਼ਰ ਸੰਭਾਵੀ ਹਿੰਸਾ ਨੂੰ ਮੁੱਖ ਰਖਦਿਆਂ ਵਾਸ਼ਿੰਗਟਨ ਸਮੇਤ ਦੇਸ਼ ਭਰ ਵਿਚ ਸੁਰੱਖਿਆ ਦੇ ਪ੍ਰਬੰਧ ਪੁਖਤਾ ਕਰ ਦਿੱਤੇ ਗਏ ਹਨ | ਟਰੰਪ ਹਮਾਇਤੀਆਂ ਨੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਸਮਰਥਕਾਂ ਨੂੰ ਜਾਰੀ ਨੋਟਿਸ ਮੋਰਚੇ ਨੂੰ ਕਮਜ਼ੋਰ ਨਹੀਂ ਕਰ ਸਕਦੇ- ਵਰਲਡ ਸਿੱਖ ਪਾਰਲੀਮੈਂਟ ਯੂਰਪ

ਫਰੈਂਕਫਰਟ, 17 ਜਨਵਰੀ (ਸੰਦੀਪ ਕੌਰ ਮਿਆਣੀ)- ਵਰਲਡ ਸਿੱਖ ਪਾਰਲੀਮੈਂਟ ਯੂਰਪ ਦੇ ਨੁਮਾਇੰਦਿਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਵਲੋਂ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਵਿੱਢਿਆ ਸੰਘਰਸ਼ ਚਰਮ ਸੀਮਾ 'ਤੇ ਪਹੁੰਚਿਆ ਹੋਇਆ ਹੈ ਅਤੇ ਕਿਸਾਨ ਸੰਘਰਸ਼ ਨਾਲ ਡਾਵਾਂਡੋਲ ਹੋਈ ...

ਪੂਰੀ ਖ਼ਬਰ »

ਜੇਕਰ ਧਾਰਮਿਕ ਸਥਾਨ ਨਾ ਖੋਲੇ੍ਹ ਤਾਂ ਹੋਵੇਗੀ ਕਾਨੂੰਨੀ ਕਾਰਵਾਈ-ਗਿਰਜਾ ਘਰ ਨੇਤਾ

ਗਲਾਸਗੋ, 17 ਜਨਵਰੀ (ਹਰਜੀਤ ਸਿੰਘ ਦੁਸਾਂਝ) - ਸਕਾਟਲੈਂਡ 'ਚ ਕੋਵਿਡ-19 ਦੂਜੀ ਲਹਿਰ ਤਹਿਤ ਤਾਲਾਬੰਦੀ ਕੀਤੀ ਹੋਈ ਹੈ ਅਤੇ 8 ਜਨਵਰੀ ਤੋਂ ਧਾਰਮਿਕ ਸਥਾਨਾਂ ਵਿਚ ਪ੍ਰਾਰਥਨਾ 'ਤੇ ਵੀ ਪਾਬੰਦੀ ਹੈ | ਸਕਾਟਲੈਂਡ ਦੇ ਗਿਰਜਾ ਘਰਾਂ ਦੇ ਨੇਤਾਵਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ...

ਪੂਰੀ ਖ਼ਬਰ »

ਫਰੈਂਕਫਰਟ ਵਿਖੇ ਨਿਰਮਲ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਫਰੈਂਕਫਰਟ, 17 ਜਨਵਰੀ (ਸੰਦੀਪ ਕੌਰ ਮਿਆਣੀ)- ਪਿਛਲੇ ਦਿਨੀਂ ਨਾ-ਮੁਰਾਦ ਬਿਮਾਰੀ ਕਾਰਨ ਨਿਰਮਲ ਕੌਰ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੀ ਅੰਤਿਮ ਵਿਦਾਇਗੀ ਦੀਆਂ ਰਸਮਾਂ ਪੂਰੀਆ ਕਰਨ ਉਪਰੰਤ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਸ਼ਰਧਾਂਜਲੀ ਸਮਾਗਮ ...

ਪੂਰੀ ਖ਼ਬਰ »

ਉਸਤਾਦ ਗੁਲਾਮ ਮੁਸਤਫ਼ਾ ਖਾਨ ਨਹੀਂ ਰਹੇ

ਮੁੰਬਈ, 17 ਜਨਵਰੀ (ਏਜੰਸੀ)-ਪ੍ਰਸਿੱਧ ਭਾਰਤੀ ਕਲਾਸੀਕਲ ਸੰਗੀਤਕਾਰ ਤੇ ਗਾਇਕ ਸੋਨੂੰ ਨਿਗਮ ਦੇ ਗੁਰੂ ਉਸਤਾਦ ਗੁਲਾਮ ਮੁਸਤਫਾ ਖਾਨ (89) ਦਾ ਇਥੇ ਆਪਣੇ ਨਿਵਾਸ ਵਿਖੇ ਐਤਵਾਰ ਦੁਪਹਿਰ ਸਮੇਂ ਦਿਹਾਂਤ ਹੋ ਗਿਆ | ਉਨ੍ਹਾਂ ਦੀ ਨੂੰ ਹ ਨਮਰਤਾ ਗੁਪਤਾ ਨੇ ਦੱਸਿਆ ਕਿ ਖਾਨ ਨੇ ...

ਪੂਰੀ ਖ਼ਬਰ »

ਕੁਲਦੀਪ ਸਿੰਘ ਸਾਹੋਕੇ (ਐਡਮਿੰਟਨ) ਨੂੰ ਸਦਮਾ ਪਿਤਾ ਦੀ ਹੋਈ ਅਚਾਨਕ ਮੌਤ

ਐਡਮਿੰਟਨ, 16 ਜਨਵਰੀ (ਦਰਸ਼ਨ ਸਿੰਘ ਜਟਾਣਾ)-ਆਪਣੇ ਬੱਚਿਆਂ ਤੇ ਪਿੱਛੇ ਬੈਠੇ ਮਾਪਿਆਂ ਦੇ ਅਧੂਰੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਦੀ ਧਰਤੀ 'ਤੇ ਦਿਨ-ਰਾਤ ਸਖ਼ਤ ਮਿਹਨਤ ਕਰਨ ਵਾਲੇ ਪੰਜਾਬੀਆਂ ਲਈ ਆਪਣੇ ਪਿੱਛੇ ਦੀ ਕੋਈ ਮਾੜੀ ਖ਼ਬਰ ਆਉਂਦੀ ਹੈ ਤਾਂ ਦਿਲ ਭੁੱਬਾਂ ਮਾਰ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX