ਕਪੂਰਥਲਾ, 17 ਜਨਵਰੀ (ਸਡਾਨਾ)- ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਭਾਜਪਾ ਦੇ ਘੱਟ ਗਿਣਤੀ ਮੋਰਚਾ ਦੇ ਸੂਬਾ ਉਪ ਪ੍ਰਧਾਨ ਬਲਵਿੰਦਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਭਾਜਪਾ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ | ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਬਲਵਿੰਦਰ ਸਿੰਘ ਤੇ ਉਸ ਦੇ ਸਾਥੀਆਂ ਨੂੰ ਪਾਰਟੀ ਵਿਚ ਸ਼ਾਮਲ ਹੋਣ 'ਤੇ ਸਨਮਾਨਿਤ ਕੀਤਾ ਤੇ ਕਿਹਾ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਬਲਵਿੰਦਰ ਸਿੰਘ ਦੇ ਨਾਲ ਭਾਜਪਾ ਘੱਟ ਗਿਣਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰਵੀ ਸਿੱਧੂ, ਉਪ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਗੌਰਵ ਕੰਡਾ, ਅਰੁਣ ਕੁਮਾਰ ਮੰਡਲ ਪ੍ਰਧਾਨ, ਸੋਨੂੰ, ਸੰਦੀਪ, ਕੁਲਵਿੰਦਰ ਸਿੰਘ, ਨੀਲਮ ਕੁਮਾਰ, ਸ਼ਸ਼ੀ ਪ੍ਰਭਾਕਰ, ਲਵਜੋਤ ਸਿੰਘ, ਮਨਦੀਪ ਸਿੰਘ, ਬਲਵਿੰਦਰ ਸਿੰਘ, ਪੁਸ਼ਪਿੰਦਰ ਸਿੰਘ, ਦਵਿੰਦਰਪਾਲ ਸਿੰਘ, ਹਰਮੇਸ਼ ਕੁਮਾਰ, ਹਰਪ੍ਰੀਤ ਸਿੰਘ, ਸਤਨਾਮ ਸਿੰਘ ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ | ਹਰਪਾਲ ਸਿੰਘ ਚੀਮਾ ਨੇ ਇਸ ਮੌਕੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ ਤੇ ਨਿਗਮ ਤੇ ਕੌਾਸਲ ਚੋਣਾਂ ਵਿਚ ਪਾਰਟੀ ਵੱਡੀ ਜਿੱਤ ਦਰਜ ਕਰੇਗੀ | ਇਸ ਮੌਕੇ ਸੂਬਾ ਸਕੱਤਰ ਬਲਜੀਤ ਸਿੰਘ ਖਹਿਰਾ, ਹਰਮਿੰਦਰ ਸਿੰਘ ਬਖ਼ਸ਼ੀ, ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ, ਸਰਕਲ ਪ੍ਰਧਾਨ ਜਗਜੀਤ ਸਿੰਘ, ਸ਼ਾਇਰ ਕੰਵਰ ਇਕਬਾਲ ਸਿੰਘ, ਕੁਲਵਿੰਦਰ ਸਿੰਘ ਚਾਹਲ, ਪਿਆਰਾ ਸਿੰਘ, ਜਗਜੀਤ ਸਿੰਘ ਬਿੱਟੂ, ਗੁਰਮੀਤ ਸਿੰਘ ਪਨੂੰ, ਗੁਰਭੇਜ ਸਿੰਘ ਔਲਖ ਆਦਿ ਹਾਜ਼ਰ ਸਨ |
ਕਪੂਰਥਲਾ, 17 ਜਨਵਰੀ (ਦੀਪਕ ਬਜਾਜ, ਸਡਾਨਾ)- ਲੁੱਟਾਂ ਖੋਹਾਂ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਦੇ ਦੋ ਮੈਂਬਰਾਂ ਨੂੰ ਥਾਣਾ ਸਦਰ ਪੁਲਿਸ ਨੇ ਨਾਕਾਬੰਦੀ ਦੌਰਾਨ ਗਿ੍ਫ਼ਤਾਰ ਕਰਕੇ ਇਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਸਦਰ ਦੇ ਐਸ.ਐਚ.ਓ. ...
ਕਪੂਰਥਲਾ, 17 ਜਨਵਰੀ (ਸਡਾਨਾ)- ਸੂਬੇ ਵਿਚ ਨਗਰ ਨਿਗਮ, ਨਗਰ ਕੌਾਸਲ ਤੇ ਪੰਚਾਇਤੀ ਚੋਣਾਂ ਦਾ ਐਲਾਨ ਹੋਣ ਮਗਰੋਂ ਇਸ 'ਤੇ ਸਿਆਸਤ ਵੀ ਗਰਮਾਉਣੀ ਸ਼ੁਰੂ ਹੋ ਗਈ ਹੈ | ਕੁੱਝ ਭਾਜਪਾ ਆਗੂਆਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਉਣ ਲਈ ਕਪੂਰਥਲਾ ਪਹੁੰਚੇ ਵਿਧਾਨ ਸਭਾ ਵਿਚ ...
ਸੁਭਾਨਪੁਰ, 17 ਜਨਵਰੀ (ਗੋਬਿੰਦ ਸੁਖੀਜਾ)-ਜਲੰਧਰ -ਅੰਮਿ੍ਤਸਰ ਰਾਸ਼ਟਰੀ ਰਾਜ ਮਾਰਗ 'ਤੇ ਪਿੰਡ ਦਿਆਲਪੁਰ ਨਜ਼ਦੀਕ ਸੰਤੁਲਨ ਖੋਹ ਜਾਣ ਕਾਰਨ ਇੱਕ ਟਰੱਕ ਦੇ ਦੁਰਘਟਨਾਗ੍ਰਸਤ ਹੋ ਗਿਆ | ਟਰੱਕ ਚਾਲਕ ਦਵਿੰਦਰ ਸਿੰਘ ਵਾਸੀ ਪੱਟੀ ਨੇ ਦੱਸਿਆ ਕਿ ਉਹ ਮੰਡੀ ਗੋਬਿੰਦਗੜ੍ਹ ਤੋਂ ...
ਫਗਵਾੜਾ, 17 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਖੇ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ 19 ਜਨਵਰੀ ਨੂੰ ਦੁਪਹਿਰ 3 ਵਜੇ ਫਗਵਾੜਾ ਹਲਕੇ ਦੇ ਵਰਕਰਾਂ ਅਤੇ ਆਗੂਆਂ ਨਾਲ ਫਗਵਾੜਾ ਦੇ ਮਾਰਬਲ ਰਿਸੋਰਟ ਨੇੜੇ ਵਿਸ਼ਵਕਰਮਾ ਮੰਦਰ ਬੰਗਾ ਰੋਡ ਵਿਖੇ ...
ਖਲਵਾੜਾ, 17 ਜਨਵਰੀ (ਮਨਦੀਪ ਸਿੰਘ ਸੰਧੂ)- ਪਿੰਡ ਖਲਵਾੜਾ ਕਲੋਨੀ ਵਿਖੇ ਇਕ ਕਰਿਆਨੇ ਦੀ ਦੁਕਾਨ 'ਚ ਚੋਰੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਬੀਤੀ ਰਾਤ ਚੋਰਾਂ ਵਲੋਂ ਪਿੰਡ 'ਚੋਂ ਲੰਘਦੀ ਮੁੱਖ ਸੜਕ 'ਤੇ ਸਥਿਤ ਅਮਰੀਕ ਚੰਦ ਦੀ ਕਰਿਆਨੇ ਦੀ ਦੁਕਾਨ ਨੂੰ ਨਿਸ਼ਾਨਾ ...
ਕਪੂਰਥਲਾ, 17 ਜਨਵਰੀ (ਸਡਾਨਾ)- ਥਾਣਾ ਕੋਤਵਾਲੀ ਮੁਖੀ ਹਰਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਦੌਰਾਨ ਦੋ ਵਿਅਕਤੀਆਂ ਨੂੰ ਭਾਰੀ ਮਾਤਰਾ ਵਿਚ ਲਾਹਣ ਸਮੇਤ ਕਾਬੂ ਕੀਤਾ ਹੈ | ਪਹਿਲੇ ਮਾਮਲੇ ਤਹਿਤ ਏ.ਐਸ.ਆਈ. ਦਲਜੀਤ ਸਿੰਘ ਨੇ ...
ਕਪੂਰਥਲਾ, 17 ਜਨਵਰੀ (ਸਡਾਨਾ)-ਜ਼ਿਲ੍ਹਾ ਵਿਚ ਕੋਰੋਨਾ ਵਾਇਰਸ ਨਾਲ ਸਬੰਧਿਤ 9 ਮਾਮਲੇ ਸਾਹਮਣੇ ਆਏ ਹਨ, ਜਦਕਿ ਮੌਤਾਂ ਦੀ ਕੁੱਲ ਗਿਣਤੀ 200 ਹੈ | ਸਿਹਤ ਵਿਭਾਗ ਵਲੋਂ ਅੱਜ 574 ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ | ਪਾਜ਼ੀਟਿਵ ਆਉਣ ਵਾਲੇ ਮਰੀਜ਼ਾਂ ਵਿਚ ਫਲੂ ਕਾਰਨਰ ਕਪੂਰਥਲਾ, ...
ਨਡਾਲਾ, 17 ਜਨਵਰੀ (ਮਾਨ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਨਡਾਲਾ ਦੀ ਇੱਕ ਮੀਟਿੰਗ ਜ਼ੋਨ ਨਡਾਲਾ ਦੇ ਪ੍ਰਧਾਨ ਨਿਸ਼ਾਨ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਹੋਈ ਜਿਸ ਵਿਚ ਨਡਾਲਾ ਸਰਕਲ ਦੇ ਵੱਖ ਵੱਖ ਪਿੰਡਾਂ ਦੇ ਪ੍ਰਧਾਨਾਂ ਨਾਲ ...
ਢਿਲਵਾਂ, 17 ਜਨਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਐਲਾਣੇ ਟਰੈਕਟਰ ਮਾਰਚ ਦੇ ਸਬੰਧ ਵਿਚ ਬਲਾਕ ਢਿਲਵਾਂ ਦੇ ਵੱਖ-ਵੱਖ ਪਿੰਡਾਂ ਵਿਚਲੇ ...
ਖਲਵਾੜਾ, 17 ਜਨਵਰੀ (ਮਨਦੀਪ ਸਿੰਘ ਸੰਧੂ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੰਨ-ਧੰਨ ਬਾਬਾ ਨਿੱਕੇ ਸ਼ਾਹ ਜੀ ਝੂਮਾਂ ਵਾਲੀ ਸਰਕਾਰ ਦੇ ਪਵਿੱਤਰ ਦਰਬਾਰ ਪਿੰਡ ਬੇਗਮਪੁਰਾ-ਸੰਗਤਪੁਰ (ਤਹਿ. ਫਗਵਾੜਾ) ਵਿਖੇ ਸਾਲਾਨਾ ਦੋ ਰੋਜ਼ਾ ਜੋੜ ਮੇਲਾ ਗੱਦੀਨਸ਼ੀਨ ਸੰਤ ਪ੍ਰੀਤਮ ਦਾਸ ...
ਸੁਲਤਾਨਪੁਰ ਲੋਧੀ, 17 ਜਨਵਰੀ (ਨਰੇਸ਼ ਹੈਪੀ, ਥਿੰਦ)-ਮੋਦੀ ਸਰਕਾਰ ਵਲੋਂ ਖੇਤੀ ਵਿਰੋਧੀ ਬਣਾਏ 3 ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਭਾਰੀ ਗਿਣਤੀ 'ਚ ਕਿਸਾਨਾਂ ਵਲੋਂ ਕਿਸਾਨੀ ਝੰਡੇ ਲਗਾ ਕੇ ਵਿਸ਼ਾਲ ਟਰੈਕਟਰ-ਕਾਰ ਮਾਰਚ ਨਵੀਂ ਦਾਣਾ ਮੰਡੀ ...
ਤਲਵੰਡੀ ਚੌਧਰੀਆਂ, 17 ਜਨਵਰੀ (ਪਰਸਨ ਲਾਲ ਭੋਲਾ)- ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਦੇਸ਼ ਦੇ ਕਿਸਾਨ ਵਲੋਂ ਠੰਢੀਆਂ ਰਾਤਾਂ, ਮੀਂਹ ਤੇ ਵਗਦੀਆਂ ਸੀਤ ਹਵਾਵਾਂ ਵਿਚ ਲਾਏ ...
ਹੁਸੈਨਪੁਰ, 17 ਜਨਵਰੀ (ਸੋਢੀ)- ਲੋੜਵੰਦਾਂ ਦੀ ਸਹਾਇਤਾ ਕਰਨਾ ਅਤੇ ਹਰ ਸਮੇਂ ਪਿੰਡ ਵਿਚ ਸਥਾਨਕ ਲੋਕਾਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਵਿਚ ਤੱਤਪਰ ਰਹਿਣ ਲਈ ਅਸੀਂ ਆਪਣੇ ਆਪ ਨੂੰ ਸੁਭਾਗੇ ਸਮਝਦੇ ਹਾਂ | ਇਹ ਸ਼ਬਦ ਪਿੰਡ ਮੈਰੀਪੁਰ ਦੇ ਗੁਰਦੁਆਰਾ ...
ਫੱਤੂਢੀਂਗਾ, 17 ਜਨਵਰੀ (ਬਲਜੀਤ ਸਿੰਘ)- ਉੱਚਾ ਬੇਟ ਵਿਖੇ ਨੌਜਵਾਨਾਂ, ਜਿਨ੍ਹਾਂ ਨੂੰ ਸੰਗੀਤ ਸਿੱਖਣ ਦੀ ਇੱਛਾ ਹੈ, ਉਨ੍ਹਾਂ ਲਈ ਸੁਰਤਾਲ ਅਕੈਡਮੀ ਸਾਰਥਿਕ ਭੂਮਿਕਾ ਨਿਭਾਏਗੀ | ਉਕਤ ਸ਼ਬਦ ਦਾ ਪ੍ਰਗਟਾਵਾ ਬਲਾਕ ਸੰਮਤੀ ਮੈਂਬਰ ਬੱਬੂ ਖੈੜਾ, ਹਰਭਜਨ ਹੈਰੀ ਨੇ ਉਦਘਾਟਨ ...
ਫਗਵਾੜਾ, 17 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਧੰਨ ਧੰਨ ਡੇਰਾ 108 ਸੰਤ ਬਾਬਾ ਹੰਸ ਰਾਜ ਗੁਰੂ ਰਵਿਦਾਸ ਤੀਰਥ ਅਸਥਾਨ ਸੱਚਖੰਡ ਪੰਡਵਾ ਵਿਖੇ ਸੰਤ ਬਾਬਾ ਹੰਸ ਰਾਜ ਦਾ 59ਵਾਂ ਜਨਮਦਿਵਸ ਤੇ 17ਵਾਂ ਮਾਘੀ ਜੋੜ ਮੇਲਾ ਡੇਰੇ ਦੇ ਮੁਖੀ ਸੰਤ ਬਾਬਾ ਮਹਿੰਦਰਪਾਲ ਦੀ ਅਗਵਾਈ 'ਚ ਬੜੀ ...
ਫਗਵਾੜਾ, 17 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਡੇਰਾ ਸੰਤ ਬਾਬਾ ਫੂਲ ਨਾਥ, ਸੰਤ ਬਾਬਾ ਬ੍ਰਹਮ ਨਾਥ ਨਾਨਕ ਨਗਰੀ ਜੀ.ਟੀ. ਰੋਡ ਚਹੇੜੂ ਵਿਖੇ ਮਾਘੀ ਦਾ ਪਵਿੱਤਰ ਦਿਹਾੜਾ ਸਮੂਹ ਸੰਗਤ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਸੰਤ ਕ੍ਰਿਸ਼ਨ ਨਾਥ ਦੀ ਵਿਸ਼ੇਸ਼ ਦੇਖ-ਰੇਖ ਬਹੁਤ ਹੀ ...
ਤਰਲੋਚਨ ਸਿੰਘ ਸੋਢੀ-(ਸੰਪਰਕ-98158-97481) ਹੁਸੈਨਪੁਰ, ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਅਧੀਨ ਆਉਂਦਾ ਪਿੰਡ ਤਲਵੰਡੀ ਪਾਈਾ ਜੋ ਕਿ ਪਵਿੱਤਰ ਵੇਈਾ ਦੇ ਕਿਨਾਰੇ ਵਸਿਆ ਹੋਇਆ ਹੈ ਅਤੇ ਇੱਥੋਂ ਦੇ ਬਹੁਤੇ ਪਿੰਡ ਵਾਸੀ ਸਖ਼ਤ ਮਿਹਨਤ ਕਰਨ ਵਾਲੇ ਲੋਕਾਂ ਦੀ ਪਹਿਲੀ ਕਤਾਰ ...
ਜਲੰਧਰ, 17 ਜਨਵਰੀ (ਮੇਜਰ ਸਿੰਘ)-ਅਕਾਲੀ ਪੱਤਿ੍ਕਾ ਦੇ ਬਾਨੀ ਸੰਪਾਦਕ ਗਿਆਨੀ ਸ਼ਾਦੀ ਸਿੰਘ ਦੇ ਪੁੱਤਰ ਕਰ ਤੇ ਆਬਕਾਰੀ ਵਿਭਾਗ ਤੋਂ ਸੇਵਾਮੁਕਤ ਅਧਿਕਾਰੀ ਗੁਰਮੁਖਪਾਲ ਸਿੰਘ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਮੌਕੇ ਸ਼ਰਧਾ ਦੇ ...
ਸੁਲਤਾਨਪੁਰ ਲੋਧੀ, 17 ਜਨਵਰੀ (ਥਿੰਦ, ਹੈਪੀ)- ਦੇਸ਼ ਦੀ ਕਿਸਾਨੀ ਨੂੰ ਤਬਾਹ ਕਰਨ ਵਾਲੇ ਕਾਲੇ ਖੇਤੀ ਕਾਨੂੰਨਾਂ ਦਾ ਦਿੱਲੀ ਵਿਖੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਡਰਾਉਣ ਲਈ ਮੋਦੀ ਸਰਕਾਰ ਵੱਲੋਂ ਅਪਣਾਏ ਜਾ ਰਹੇ ਹੱਥਕੰਡੇ ਜਿਸ ਵਿਚ ਕੇਂਦਰੀ ਏਜੰਸੀ ਐਨ.ਆਈ.ਏ. ਦੀ ...
ਖਲਵਾੜਾ, 17 ਜਨਵਰੀ (ਮਨਦੀਪ ਸਿੰਘ ਸੰਧੂ)-ਪਿੰਡ ਖਲਵਾੜਾ ਕਲੋਨੀ ਵਿਖੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਰੱਖਿਆ ਗਿਆ | ਇਸ ਤੋਂ ਪਹਿਲਾਂ ਵਿਧਾਇਕ ਧਾਲੀਵਾਲ ਦੇ ਪਿੰਡ ਪੁੱਜਣ 'ਤੇ ਸਰਪੰਚ ਜਗਜੀਵਨ ਲਾਲ ਖਲਵਾੜਾ ਵਾਈਸ ...
ਖਲਵਾੜਾ, 17 ਜਨਵਰੀ (ਮਨਦੀਪ ਸਿੰਘ ਸੰਧੂ)- ਫਗਵਾੜਾ ਸਬ ਡਵੀਜ਼ਨ ਦੇ ਪੇਂਡੂ ਇਲਾਕਿਆਂ ਵਿਚ ਅੱਜ ਲੋਹੜੀ ਦਾ ਤਿਉਹਾਰ ਪੂਰੇ ਉਤਸ਼ਾਹ ਤੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ | ਸਵੇਰੇ ਭਾਰੀ ਠੰਢ ਦੇ ਬਾਵਜੂਦ ਬੱਚਿਆਂ ਦੀਆਂ ਟੋਲੀਆਂ ਨੇ ਲੋਹੜੀ ਮੰਗਣ ਦੀ ਸਦੀਆਂ ਪੁਰਾਣੀ ...
ਢਿਲਵਾਂ, 17 ਜਨਵਰੀ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ) -ਮੰਦਰ ਸੁਧਾਰ ਸਭਾ ਢਿਲਵਾਂ ਦੇ ਪ੍ਰਧਾਨ ਕਿ੍ਸ਼ਨ ਲਾਲ ਸੁਖੀਜਾ ਦੇ ਵੱਡੇ ਭਰਾ ਨੰਦ ਲਾਲ ਸੁਖੀਜਾ ਅਤੇ ਕ੍ਰਿਸ਼ਨ ਲਾਲ ਸੁਖੀਜਾ ਦੀ ਪਤਨੀ ਰਾਜ ਰਾਣੀ ਦੀ ਬਰਸੀ ਦੇ ਸਬੰਧ ਵਿੱਚ ਬਾਹਰ ਵਾਲੇ ਸ਼ਿਵ ਮੰਦਰ ਵਿੱਚ ...
ਖਲਵਾੜਾ, 17 ਜਨਵਰੀ (ਮਨਦੀਪ ਸਿੰਘ ਸੰਧੂ)- ਮਸ਼ਹੂਰ ਗਤਕਾ ਕੋਚ ਜਗੀਰ ਸਿੰਘ ਖ਼ਾਲਸਾ, ਜਿਨ੍ਹਾਂ ਦਾ ਕਿ ਬੀਤੇ ਦਿਨੀ ਅਮਰੀਕਾ ਵਿਖੇ ਅਚਾਨਕ ਦਿਹਾਂਤ ਹੋ ਗਿਆ ਸੀ, ਦੇ ਦਿਹਾਂਤ 'ਤੇ ਵੱਖ ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਜਥੇਦਾਰ ਗੁਰਬਖ਼ਸ਼ ...
ਕਪੂਰਥਲਾ, 17 ਜਨਵਰੀ (ਸਡਾਨਾ)- ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵੱਖ-ਵੱਖ ਪਿੰਡਾਂ ਨਾਲ ਸਬੰਧਿਤ ਕਿਸਾਨਾਂ ਵਲੋਂ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ, ਜੋ ਕਿ ਖੈੜਾ ਦੋਨਾ ਤੋਂ ਹੁੰਦਾ ਹੋਇਆ ਰਮਨੀਕ ਚੌਕ ਰਾਹੀਂ ਕਪੂਰਥਲਾ ਸ਼ਹਿਰ ਵਿਚ ਦਾਖਲ ਹੋਇਆ | ...
ਨਡਾਲਾ, 17 ਜਨਵਰੀ (ਮਾਨ)- ਇਸਤਰੀ ਬਾਲ ਵਿਕਾਸ ਤੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪਿੰਡ ਇਬਰਾਹੀਮਵਾਲ ਸੈਂਟਰ ਵਿਖੇ ਸੀ.ਡੀ.ਪੀ.ਓ. ਨਡਾਲਾ ਬਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਧੀਆਂ ਦੀ ਲੋਹੜੀ ਵੰਡਣ ਸਬੰਧੀ ਸਰਕਲ ਪੱਧਰੀ ਸਮਾਗਮ ਕਰਵਾਇਆ ਗਿਆ | ਭੁੱਗਾ ਬਾਲ ਕੇ ...
ਕਪੂਰਥਲਾ, 17 ਜਨਵਰੀ (ਸਡਾਨਾ)- ਭਾਰਤ ਵਿਚ ਫਰਾਂਸ ਦੇ ਰਾਜਦੂਤ ਇਮੈਨੂਅਲ ਲੈਨਨ ਨੇ ਆਪਣੀ ਪਤਨੀ ਗੇਰਾਲਡੀਨ ਲੈਨਨ ਸਮੇਤ ਅੱਜ ਕਪੂਰਥਲਾ ਦਾ ਦੌਰਾ ਕੀਤਾ ਤੇ ਕਪੂਰਥਲਾ ਵਿਚਲੀਆਂ ਰਿਆਸਤੀ ਇਮਾਰਤਾਂ ਜੋ ਕਿ ਫਰਾਂਸ ਦੀ ਤਰਜ਼ 'ਤੇ ਬਣਾਈਆਂ ਗਈਆਂ ਹਨ, ਨੂੰ ਦੇਖਿਆ ਤੇ ...
ਖਲਵਾੜਾ, 17 ਜਨਵਰੀ (ਮਨਦੀਪ ਸਿੰਘ ਸੰਧੂ)- ਭਾਈ ਅਮਰ ਦਾਸ ਧਰਮਸ਼ਾਲਾ ਪਿੰਡ ਲੱਖਪੁਰ ਵਿਖੇ ਤਿੰਨ ਰੋਜ਼ਾ ਮਾਘੀ ਸਮਾਗਮ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਹੋਈ ...
ਸੁਲਤਾਨਪੁਰ ਲੋਧੀ, 17 ਜਨਵਰੀ (ਨਰੇਸ਼ ਹੈਪੀ, ਥਿੰਦ)- ਪ੍ਰਧਾਨ ਮੰਤਰੀ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲੈਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ ਉਪ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ...
ਨਡਾਲਾ, 17 ਜਨਵਰੀ (ਮਾਨ)-ਸਥਾਨਕ ਗੁਰੂ ਨਾਨਕ ਪੇ੍ਰਮ ਕਰਮਸਰ ਪਬਲਿਕ ਸਕੂਲ ਨਡਾਲਾ ਵਿਖੇ ਸਕੂਲੀ ਸਟਾਫ਼ ਵਲੋਂ ਲੋਹੜੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਪੂਰਵਕ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਖੁੱਲ੍ਹੀ ਗਰਾੳਾੂਡ ਵਿਚ ਲੱਕੜਾਂ ਦਾ ਭੁੱਗਾ ਬਾਲ ਕੇ ਲੋਹੜੀ ਦੇ ਗੀਤ ਗਾਏ ...
ਸਿੱਧਵਾਂ ਦੋਨਾ, 17 ਜਨਵਰੀ (ਅਵਿਨਾਸ਼ ਸ਼ਰਮਾ)- ਸੁਆਮੀ ਪ੍ਰਕਾਸ਼ਾ ਨੰਦ ਸਨਿਆਸ ਆਸ਼ਰਮ ਕਾਹਲਵਾਂ ਜ਼ਿਲ੍ਹਾ ਕਪੂਰਥਲਾ ਵਿਖੇ ਆਸ਼ਰਮ ਦੇ ਗੱਦੀ ਨਸ਼ੀਨ ਤੇ ਮੁੱਖ ਸੇਵਾਦਾਰ ਸੁਆਮੀ ਪੂਰਨਾ ਨੰਦ ਸਰਸਵਤੀ ਦੇ ਦਿਸ਼ਾ ਨਿਰਦੇਸ਼ ਹੇਠ ਮਾਘੀ ਦੇ ਦਿਹਾੜੇ ਨੂੰ ਸਮਰਪਿਤ ...
ਖਲਵਾੜਾ, 17 ਜਨਵਰੀ (ਮਨਦੀਪ ਸਿੰਘ ਸੰਧੂ)-ਇਤਿਹਾਸਕ ਗੁਰਦੁਆਰਾ ਚੌਾਤਾ ਸਾਹਿਬ ਪਿੰਡ ਬਬੇਲੀ ਦੀ ਪ੍ਰਬੰਧਕ ਕਮੇਟੀ ਵਲੋਂ ਕਮੇਟੀ ਪ੍ਰਧਾਨ ਬਲਦੇਵ ਸਿੰਘ ਦੀ ਦੇਖ ਰੇਖ ਹੇਠ ਸਮੂਹ ਸੰਗਤ ਦੇ ਸਹਿਯੋਗ ਨਾਲ ਮਾਘੀ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਅਖੰਡ ਪਾਠ ਦੇ ...
ਸੁਲਤਾਨਪੁਰ ਲੋਧੀ, 17 ਜਨਵਰੀ (ਪੱਤਰ ਪ੍ਰੇਰਕਾਂ ਰਾਹੀਂ)-ਡੀ.ਐਸ.ਪੀ. ਸੁਲਤਾਨਪੁਰ ਲੋਧੀ ਸਰਵਨ ਸਿੰਘ ਬੱਲ ਦੀ ਅਗਵਾਈ ਹੇਠ ਸਥਾਨਕ ਪੁਲਿਸ ਨੇ ਚਾਲੂ ਭੱਠੀ, ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਥਾਨਕ ...
ਕਪੂਰਥਲਾ, 17 ਜਨਵਰੀ (ਸਡਾਨਾ)- ਐਡਵੋਕੇਟ ਤਰਵਿੰਦਰਜੀਤ ਸਿੰਘ ਢਿੱਲੋਂ ਦੇ ਵੱਡੇ ਭਰਾ ਏ.ਐਸ.ਆਈ. ਗੁਰਵਿੰਦਰ ਸਿੰਘ ਢਿੱਲੋਂ ਦਾ ਅੱਜ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ, ਉਹ ਕਪੂਰਥਲਾ ਤੇ ਫਗਵਾੜਾ ਸਮੇਤ ਵੱਖ-ਵੱਖ ਥਾਣਿਆਂ ਵਿਚ ਆਪਣੀਆਂ ਸੇਵਾਵਾਂ ਦੇ ਚੁੱਕੇ ਸਨ ...
ਬੇਗੋਵਾਲ, 17 ਜਨਵਰੀ (ਸੁਖਜਿੰਦਰ ਸਿੰਘ)- ਅੱਜ ਹਲਕਾ ਭੁੱਲਥ ਦੇ ਅਧੀਨ ਪੈਂਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਆਏ 11.50 ਕਰੋੜ 'ਚ ਬਲਾਕ ਨਡਾਲਾ ਦੇ 89 ਪਿੰਡਾਂ ਨੂੰ 5.97 ਕਰੋੜ ਰੁਪਏ ਦੇ ਚੈੱਕ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਵੱਲੋਂ ਜ਼ਿਲ੍ਹਾ ...
ਕਪੂਰਥਲਾ, 17 ਜਨਵਰੀ (ਸਡਾਨਾ)- ਕਿਸਾਨੀ ਹੱਕਾਂ ਦੇ ਸਮਰਥਨ ਵਿਚ ਕੇਂਦਰ ਸਰਕਾਰ ਵਿਰੁੱਧ ਅੱਜ ਅਜੀਤ ਨਗਰ ਦੇ ਮਹਾਰਾਜਾ ਰਣਜੀਤ ਸਿੰਘ ਪਾਰਕ ਤੋਂ ਵੱਡੀ ਗਿਣਤੀ ਵਿਚ ਲੋਕਾਂ ਵਲੋਂ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ | ਉਪਰੰਤ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੂੰ ਮੰਗ ...
ਕਪੂਰਥਲਾ, 17 ਜਨਵਰੀ (ਅਮਰਜੀਤ ਕੋਮਲ)-ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਇਕ ਮੀਟਿੰਗ ਰਾਹੁਲ ਚਾਬਾ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਹੋਈ | ਮੀਟਿੰਗ ਵਿਚ ਜ਼ਿਲ੍ਹੇ ਅੰਦਰ ਕਾਨੂੰਨ ਵਿਵਸਥਾ, ਟਰੈਫ਼ਿਕ, ...
ਨਡਾਲਾ, 17 ਜਨਵਰੀ (ਮਾਨ)- ਪਿੰਡ ਤਲਵਾੜਾ ਤੋਂ ਸਰਪੰਚ ਗੁਰਮੇਜ ਸਿੰਘ ਸਾਹੀ ਦੇ ਪਰਿਵਾਰ ਵਲੋਂ ਦਿੱਲੀ ਸਿੰਘੂ ਬਾਰਡਰ 'ਤੇ ਅੰਦੋਲਨ 'ਤੇ ਬੈਠੇ ਕਿਸਾਨਾਂ ਲਈ ਰਾਸ਼ਨ ਸਮੱਗਰੀ ਭੇਜੀ ਗਈ | ਇਸ ਮੌਕੇ ਗੱਡੀ ਨੂੰ ਰਵਾਨਾ ਕਰਨ ਮੌਕੇ ਸਰਪੰਚ ਗੁਰਮੇਜ ਸਿੰਘ ਸਾਹੀ ਨੇ ਦੱਸਿਆ ਕਿ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX