ਲੁਧਿਆਣਾ, 18 ਜਨਵਰੀ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਸਾਹਿਬ-ਏ-ਕਮਾਲ, ਅੰਮਿ੍ਤ ਦੇ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜੋ ਕਿ ਜੇਲ੍ਹ ਰੋਡ, ਬੈਰਿੰਗ ਮਾਰਕੀਟ, ਘੰਟਾ ਘਰ ਚੌਕ, ਚੌੜਾ ਬਜ਼ਾਰ, ਡਵੀਜਨ ਨੰਬਰ 3, ਸਮਰਾਲਾ ਰੋਡ, ਬਾਬਾ ਥਾਨ ਸਿੰਘ ਚੌਕ, ਗੁਰਦੁਆਰਾ ਛੇਵੀਂ ਪਾਤਸ਼ਾਹੀ ਸੀ.ਐਮ.ਸੀ. ਚੌਕ, ਬਰਾਊਨ ਰੋਡ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸੰਪਨ ਹੋਇਆ | ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਅੱਗੇ ਸੰਗਤਾਂ ਸੇਵਾ ਕਰਨ ਦੇ ਨਾਲ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਇਸਤਰੀ ਸਤਿਸੰਗ ਸਭਾ, ਸ਼ਬਦੀ ਜੱਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰ ਰਹੇ ਸਨ | ਨਗਰ ਕੀਰਤਨ ਦੌਰਾਨ ਨਿਹੰਗ ਸਿੰਘਾਂ ਵਲੋਂ ਗਤਕੇ ਦੇ ਜੌਹਰ ਵਿਖਾਏ ਅਤੇ ਖਾਲਸਾਈ ਬਾਣੇ 'ਚ ਸੱਜੇ ਨਿੱਕੇ-ਨਿੱਕੇ ਬੱਚੇ ਖਿੱਚ ਦਾ ਕੇਂਦਰ ਬਣੇ | ਨਗਰ ਕੀਰਤਨ ਅਕਾਲੀ ਜੱਥਾ ਸ਼ਹਿਰੀ ਲੁਧਿਆਣਾ ਦੇ ਪ੍ਰਧਾਨ ਰਣਜੀਤ ਸਿੰਘ ਢਿੱਲੋਂ, ਨਗਰ ਨਿਗਮ ਵਿਰੋਧੀ ਧਿਰ ਦੇ ਆਗੂ ਜਥੇਦਾਰ ਹਰਭਜਨ ਸਿੰਘ ਡੰਗ, ਬਾਬਾ ਅਜੀਤ ਸਿੰਘ, ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ, ਵਿਜੈ ਦਾਨਵ, ਹਰਪ੍ਰੀਤ ਸਿੰਘ ਬੇਦੀ, ਪ੍ਰਹਲਾਦ ਸਿੰਘ ਢੱਲ, ਬਲਜੀਤ ਸਿੰਘ ਬਿੰਦਰਾ, ਬੀਬੀ ਨਰਿੰਦਰ ਕੌਰ ਲਾਂਬਾ, ਜੰਗਬਹਾਦਰ ਸਿੰਘ ਢੱਲ, ਅੰਗਰੇਜ ਸਿੰਘ ਸੰਧੂ, ਗੁਲਵੰਤ ਸਿੰਘ ਬਾਂਬੀ, ਦਵਿੰਦਰਪਾਲ ਸਿੰਘ ਪਾਲੀ, ਜਸਦੀਪ ਸਿੰਘ ਕਾਉਂਕੇ, ਗੁਰਮਿੰਦਰ ਸਿੰਘ ਬੱਤਰਾ, ਗੁਰਚਰਨ ਸਿੰਘ ਨਾਟੀ, ਗੁਰਿੰਦਰਪਾਲ ਸਿੰਘ ਪੱਪੂ, ਮੁੱਖ ਸੇਵਾਦਾਰ ਗੁਰਮੀਤ ਸਿੰਘ, ਜਨਰਲ ਸਕੱਤਰ ਜਰਨੈਲ ਸਿੰਘ, ਦਰਸ਼ਨ ਸਿੰਘ, ਚਰਨਜੀਤ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰਪਾਲ ਸਿੰਘ ਧਵਨ, ਦਰਸ਼ਨ ਸਿੰਘ ਰਾਜੂ, ਗੁਰਚਰਨ ਸਿੰਘ ਚੰਨ, ਸੰਤੋਖ ਸਿੰਘ ਖੁਰਾਣਾ, ਗੁਰਮਿੰਦਰ ਸਿੰਘ ਬੱਤਰਾ ਵੀ ਸ਼ਾਮਿਲ ਸਨ |
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਘੰਟਾ ਘਰ ਚੌਕ ਵਿਖੇ ਨਗਰ ਕੀਰਤਨ ਦਾ ਨਿੱਘਾ ਸਵਾਗਤ
ਜਥੇਦਾਰ ਪਿ੍ਤਪਾਲ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੀ ਅਗਵਾਈ ਹੇਠ ਨਗਰ ਕੀਰਤਨ ਦਾ ਘੰਟਾ ਘਰ ਚੌਕ ਵਿਖੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਨਗਰ ਕੀਰਤਨ 'ਚ ਸ਼ਾਮਿਲ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਲੱਡੂਆਂ, ਟਾਫੀਆਂ ਦਾ ਪ੍ਰਸ਼ਾਦ ਵੰਡਿਆ ਗਿਆ | ਇਸ ਮੌਕੇ ਜਨਰਲ ਸਕੱਤਰ ਅਵਤਾਰ ਸਿੰਘ, ਮਨਪ੍ਰੀਤ ਸਿੰਘ ਬੰਟੀ, ਏ. ਸੀ. ਪੀ. ਟਰੈਫਿਕ ਗੁਰਦੇਵ ਸਿੰਘ, ਸਰਬਜੀਤ ਸਿੰਘ ਸ਼ੰਟੀ, ਅਮਰਜੀਤ ਸਿੰਘ ਹੈਪੀ, ਕੁਲਦੀਪ ਸਿੰਘ ਦੂਆ, ਕੰਵਲਪ੍ਰੀਤ ਸਿੰਘ ਆਦਿ ਮੌਜੂਦ ਸਨ |
ਗੁਰਦੁਆਰਾ ਭਗਤ ਚੇਤ ਰਾਮ ਵਿਖੇ ਨਗਰ ਕੀਰਤਨ ਦਾ ਸਵਾਗਤ
ਗੁਰਦੁਆਰਾ ਭਗਤ ਚੇਤ ਰਾਮ ਜੇਲ੍ਹ ਰੋਡ ਵਿਖੇ ਮੁੱਖ ਸੇਵਾਦਾਰ ਦਵਿੰਦਰ ਸਿੰਘ ਦੀ ਅਗਵਾਈ ਹੇਠ ਨਗਰ ਕੀਰਤਨ ਦਾ ਭਾਰੀ ਸਵਾਗਤ ਕੀਤਾ ਗਿਆ ਤੇ ਸੰਗਤਾਂ ਨੂੰ ਲੰਗਰ ਵਰਤਾਇਆ ਗਿਆ | ਇਸ ਮੌਕੇ ਜਸਬੀਰ ਸਿੰਘ ਦੂਆ, ਜਗਜੀਤ ਸਿੰਘ ਹੈਪੀ ਆਦਿ ਮੌਜੂਦ ਸਨ |
ਗੁਰਦੁਆਰਾ ਅਕਾਲਗੜ੍ਹ ਮਾਰਕੀਟ ਵਿਖੇ ਨਗਰ ਕੀਰਤਨ ਦਾ ਸਵਾਗਤ
ਗੁਰਦੁਆਰਾ ਅਕਾਲਗੜ੍ਹ ਮਾਰਕੀਟ ਚੌੜਾ ਬਾਜ਼ਾਰ ਵਿਖੇ ਪੁੱਜਣ 'ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਕੜਾਹ ਪ੍ਰਸ਼ਾਦ ਵਰਤਾਇਆ ਗਿਆ | ਨਗਰ ਕੀਰਤਨ 'ਚ ਸ਼ਾਮਿਲ ਜੱਥਿਆਂ ਦਾ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਦਵਿੰਦਰ ਸਿੰਘ, ਬਲਵਿੰਦਰ ਸਿੰਘ ਐਮ. ਡੀ., ਪਰਮਜੀਤ ਸਿੰਘ ਪੰਮਾ ਆਦਿ ਮੌਜੂਦ ਸਨ |
ਲੁਧਿਆਣਾ, 18 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੱਖੋਵਾਲ ਸੜਕ 'ਤੇ ਰਹਿਣ ਵਾਲੇ ਇਕ ਨੌਜਵਾਨ ਨੇ ਵਾਧੂ ਵਸੂਲੀ ਦੇ ਦੋਸ਼ ਲਾ ਕੇ ਪਾਰਕਿੰਗ ਠੇਕੇਦਾਰ ਅਤੇ ਕਰਿੰਦਿਆਂ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ | ਜਾਣਕਾਰੀ ਅਨੁਸਾਰ ਪੱਖੋਵਾਲ ਰੋਡ ਦੇ ਰਹਿਣ ਵਾਲੇ ...
ਲੁਧਿਆਣਾ, 18 ਜਨਵਰੀ (ਪੁਨੀਤ ਬਾਵਾ, ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵਲੋਂ ਸੂਬੇ ਅੰਦਰ 18 ਜਨਵਰੀ ਤੋਂ 32ਵਾਂ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਅੱਜ ਲੁਧਿਆਣਾ ਦੇ ਏ. ਟੀ. ਯੂ. ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ...
ਲੁਧਿਆਣਾ, 18 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ-8 ਦੀ ਪੁਲਿਸ ਨੇ ਖਤਰਨਾਕ ਲੁਟੇਰਾ ਗਿਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 3 ਮੋਬਾਈਲ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਰਾਜਿੰਦਰ ਸਿੰਘ ਨੇ ...
ਲੁਧਿਆਣਾ, 18 ਜਨਵਰੀ (ਸਲੇਮਪੁਰੀ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ ਅਤੇ ਸੂਬਾ ਜਨਰਲ ਜਰਨੈਲ ਸਿੰਘ ਪੱਟੀ ਦੀ ਅਗਵਾਈ ਹੇਠ ਹੋਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ...
ਲੁਧਿਆਣਾ, 18 ਜਨਵਰੀ (ਸਲੇਮਪੁਰੀ)-ਫੋਰਟਿਸ ਹਸਪਤਾਲ ਲੁਧਿਆਣਾ ਵਿਖੇ ਦਿਮਾਗੀ ਦੌਰਿਆਂ (ਸਟ੍ਰੋਕ) ਅਤੇ ਦੌਰਾ ਸ਼ੁਰੂ ਹੋਣ ਤੋਂ ਲੈ ਕੇ ਇਲਾਜ ਸ਼ੁਰੂ ਹੋਣ ਤੱਕ ਸਮੇਂ ਨੂੰ ਸੁਨਹਿਰੀ ਪਲਾਂ ਦਾ ਮਹੱਤਵ ਦੱਸਣ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਸੀਨੀਅਰ ...
ਲੁਧਿਆਣਾ, 18 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਦੀ ਪੱਖਪਾਤੀ ਕਾਰਵਾਈ ਦੀ ਸਿਵਲ ਸਿਟੀ ਨਿਵਾਸੀਆਂ ਨੇ ਨਿੰਦਾ ਕਰਦੇ ਹੋਏ ਮੰਗ ਕੀਤੀ ਹੈ ਕਿ ਸ਼ਹਿਰ ਦੀਆਂ ਦੂਸਰੀਆਂ ਕਾਲੋਨੀਆਂ 'ਚ ਲੱਗੇ ਸੁਰੱਖਿਆ ਗੇਟ ਹਟਾਏ ਜਾਣ | ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ...
ਲੁਧਿਆਣਾ, 18 ਜਨਵਰੀ (ਅਮਰੀਕ ਸਿੰਘ ਬੱਤਰਾ)-ਸਥਾਨਕ ਸੂਫੀਆਂ ਚੌਕ ਨਜਦੀਕ ਦੇਰ ਰਾਤ ਰਬੜ ਦੇ ਸਾਮਾਨ ਦੇ ਗੋਦਾਮ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ | ਫਾਇਰ ਬਿ੍ਗੇਡ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਰਾਤ 11.00 ਵਜੇ ਅੱਗ ਲੱਗਣ ਦੀ ਸੂਚਨਾ ...
ਲੁਧਿਆਣਾ, 18 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਜਿਸ ਰਸੋਈ ਗੈਸ ਸਿਲੰਡਰ ਦੀ ਮਿਆਦ ਖਤਮ ਹੋ ਚੁੱਕੀ ਹੋਵੇ, ਉਸ ਦੀ ਵਰਤੋਂ ਕਰਨਾ ਖਤਰਨਾਕ ਹੋ ਸਕਦਾ ਹੈ ਪਰ ਬਹੁਤੇ ਖਪਤਕਾਰਾਂ ਨੂੰ ਇਸ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਹੈ | ਗੱਲਬਾਤ ਦੌਰਾਨ ਇਕ ਗੈਸ ਕੰਪਨੀ ਦੇ ਅਧਿਕਾਰੀ ...
ਲੁਧਿਆਣਾ, 18 ਜਨਵਰੀ (ਪੁਨੀਤ ਬਾਵਾ)-ਜਨਤਕ ਵਿਗਿਆਨ ਕਾਲਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਕੰਮ ਕਾਜੀ ਔਰਤਾਂ ਨੂੰ ਕੰਮ ਦੇ ਸਥਾਨ 'ਤੇ ਹੋਣ ਵਾਲੀ ਛੇੜ ਛਾੜ ਪ੍ਰਤੀ ਜਾਗਰੂਕ ਕਰਨ ਲਈ ਇਕ ਆਨਲਾਈਨ ਵਰਕਸ਼ਾਪ ਕਰਵਾਈ ਗਈ, ਜਿਸ ਵਿਚ 350 ਤੋਂ ਵੱਧ ਪੀ.ਏ.ਯੂ. ਤੋਂ ਇਲਾਵਾ ...
ਡਾਬਾ/ ਲੁਹਾਰਾ, 18 ਜਨਵਰੀ (ਕੁਲਵੰਤ ਸਿੰਘ ਸੱਪਲ)-ਕੇਂਦਰ ਸਰਕਾਰ ਜ਼ਬਰੀ ਕਿਸਾਨ ਵਿਰੋਧੀ ਤਿੰਨ ਕਾਨੂੰਨ ਲਾਗੂ ਕਰਕੇ ਕਿਸਾਨੀ ਨੂੰ ਖਤਮ ਕਰਨ ਦਾ ਯਤਨ ਕਰ ਰਹੀ ਹੈ ਪਰ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਕਿਸੇ ਵੀ ਹਾਲਤ 'ਚ ਮਨਜੂਰ ਨਹੀਂ ਕਰਨਗੇ | ਇਹ ਪ੍ਰਗਟਾਵਾ ਨੋਨੀ ...
ਲੁਧਿਆਣਾ, 18 ਜਨਵਰੀ (ਅਮਰੀਕ ਸਿੰਘ ਬੱਤਰਾ)-ਸਨਅਤੀ ਸ਼ਹਿਰ ਲੁਧਿਆਣਾ 'ਚ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਸਪਲਾਈ ਕਰਨ ਲਈ 850 ਤੋਂ ਵਧੇਰੇ ਵੱਡੇ ਛੋਟੇ ਟਿਊਬਵੈੱਲ ਨਗਰ ਨਿਗਮ ਵਲੋਂ ਲਗਾਏ ਜਾਣ ਤੋਂ ਇਲਾਵਾ ਘਰਾਂ/ਫੈਕਟਰੀਆਂ 'ਚ ਲੱਗੇ ਹਜ਼ਾਰ ਸਬਮਰਸੀਬਲ ਪੰਪਾਂ ਰਾਹੀਂ ...
ਲੁਧਿਆਣਾ, 18 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਨਾਰਥ ਵਪਾਰ ਸੇਲ ਦੇ ਚੇਅਰਮੈਨ ਹਰਜੀਤ ਸਿੰਘ ਅਹੂਜਾ ਨੇ ਇਕ ਵਿਸ਼ੇਸ਼ ਗਲਬਾਤ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਮੁੱਖ ਰੱਖਦੇ ਹੋਏ ਖੇਤੀ ਕਾਨੂੰਨ ...
ਲੁਧਿਆਣਾ, 18 ਜਨਵਰੀ (ਪੁਨੀਤ ਬਾਵਾ)-ਕਾਂਗਰਸ ਪਾਰਟੀ ਵਲੋਂ 6ਵੀਂ ਵਾਰ ਵਿਧਾਇਕ ਬਣੇ ਤੇ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਰਹੇ ਰਾਕੇਸ਼ ਪਾਂਡੇ ਦੇ ਪਿਤਾ ਸ਼ਹੀਦ ਜੋਗਿੰਦਰਪਾਲ ਪਾਂਡੇ ਦੀ 34ਵੀਂ ਬਰਸੀ ਕੋਰੋਨਾ ਮਹਾਂਮਾਰੀ ਕਰਕੇ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ...
ਲੁਧਿਆਣਾ, 18 ਜਨਵਰੀ (ਕਵਿਤਾ ਖੁੱਲਰ)-ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਆਗਮਨ ਪੁਰਬ ਸਬੰਧੀ ਨਗਰ ਕੀਰਤਨ 24 ਜਨਵਰੀ ਨੂੰ ਗੁਰਦੁਆਰਾ ਸ਼੍ਰੋਮਣੀ ਭਗਤ ਰਵਿਦਾਸ ਜੀ ਸੁਨੇਤ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਵੇਰੇ 11 ਵਜੇ ਆਰੰਭ ਹੋਵੇਗਾ | ਅਮਰ ਸ਼ਹੀਦ ਬਾਬਾ ਦੀਪ ਸਿੰਘ ...
ਹੰਬੜਾਂ, 18 ਜਨਵਰੀ (ਜਗਦੀਸ਼ ਸਿੰਘ ਗਿੱਲ)-ਸੂਬੇ ਦੀ ਕਾਂਗਰਸ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰਾਂ ਤੇ ਪਿੰਡਾਂ ਦੇ ਵੱਡੇ ਵਿਕਾਸ ਕਾਰਜ ਕਰਵਾਉਣ ਲਈ ਵਚਨਵੱਧ ਹੈ | ਇਹ ਪ੍ਰਗਟਾਵਾ ਮਾਰਕੀਟ ਕਮੇਟੀ ਲੁਧਿਆਣਾ ਦੇ ਚੇਅਰਮੈਨ ਦਰਸ਼ਨ ਲਾਲ ...
ਭਾਮੀਆਂ ਕਲਾਂ, 18 ਜਨਵਰੀ (ਜਤਿੰਦਰ ਭੰਬੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਕੁਟੀਆ ਸਾਹਿਬ, ਜਮਾਲਪੁਰ, ਚੰਡੀਗੜ੍ਹ ਰੋਡ ਵਲੋਂ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ...
ਲੁਧਿਆਣਾ, 18 ਜਨਵਰੀ (ਪੁਨੀਤ ਬਾਵਾ)-ਪੀ. ਏ. ਯੂ. ਦੇ ਨਵ-ਨਿਯੁਕਤ ਹੋਏ ਅਧਿਆਪਕਾਂ ਲਈ ਪੀ. ਏ. ਯੂ. ਦੇ ਪਸਾਰ ਸਿੱਖਿਆ ਤੇ ਸੰਚਾਰ ਪ੍ਰਬੰਧਨ ਵਿਭਾਗ ਵਲੋਂ 10 ਰੋਜ਼ਾ ਓਰੀਐਾਟੇਸ਼ਨ ਕੋਰਸ ਕਰਵਾਇਆ ਗਿਆ | ਇਹ ਕੋਰਸ ਪ੍ਰਭਾਵਸ਼ਾਲੀ ਅਧਿਆਪਨ, ਖੋਜ ਅਤੇ ਪਸਾਰ ਗਤੀਵਿਧੀਆਂ ਤੋਂ ...
ਲੁਧਿਆਣਾ, 18 ਜਨਵਰੀ (ਸਲੇਮਪੁਰੀ)-ਸੰਭਾਵੀ ਕੋਰੋਨਾ ਵਾਇਰਸ ਤੋਂ ਅਗਾਊਾ ਬਚਾਅ ਲਈ ਅੱਜ ਦੂਜੇ ਦਿਨ ਵੀ ਟੀਕਾਕਰਨ ਕੀਤਾ ਗਿਆ | ਅੱਜ ਵੀ ਸਿਵਲ ਹਸਪਤਾਲ ਲੁਧਿਆਣਾ, ਸਿਵਲ ਹਸਪਤਾਲ ਖੰਨਾ, ਸਿਵਲ ਹਸਪਤਾਲ ਜਗਰਾਓਾ ਤੋਂ ਇਲਾਵਾ ਸੀ. ਐੱਮ. ਸੀ. ਅਤੇ ਹਸਪਤਾਲ ਲੁਧਿਆਣਾ ਤੇ ਡੀ. ...
ਲੁਧਿਆਣਾ, 18 ਜਨਵਰੀ (ਕਵਿਤਾ ਖੁੱਲਰ)-ਸ਼ਹੀਦ ਕਰਤਾਰ ਸਿੰਘ ਸਰਾਭਾ ਯੂਥ ਔਰਗੇਨਾਈਜੇਸ਼ਨ ਵਲੋਂ ਕਿਸਾਨਾਂ ਦੇ ਹੱਕ 'ਚ ਅਜੈ ਦੜੌਚ ਦੀ ਅਗਵਾਈ ਹੇਠ ਵਿਸ਼ਾਲ ਮੋਟਰਸਾਈਕਲ ਰੈਲੀ ਕੱਢੀ ਗਈ | ਇਹ ਰੈਲੀ ਸੀ ਗੁਰੂ ਰਵਿਦਾਸ ਚੌਾਕ ਬਸਤੀ ਜੋਧੇਵਾਲ ਚੌਾਕ ਤੋਂ ਸ਼ੁਰੂ ਹੋ ਕੇ ...
ਲੁਧਿਆਣਾ, 18 ਜਨਵਰੀ (ਪੁਨੀਤ ਬਾਵਾ)-ਘਰ 'ਚ ਪਏ ਵਾਧੂ ਸਾਮਾਨ ਤੋਂ ਉਪਯੋਗੀ ਵਸਤਾਂ ਤਿਆਰ ਕਰਨ ਦੀ ਸਿਖ਼ਲਾਈ ਦੇਣ ਲਈ ਆਨਲਾਈਨ ਸਿਖ਼ਲਾਈ ਕੋਰਸ ਕਰਵਾਇਆ ਗਿਆ, ਕੋਰਸ ਦੀ ਪੀ. ਏ. ਯੂ. ਦੇ ਹੁਨਰ ਵਿਕਾਸ ਕੇਂਦਰ ਵਲੋਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਨੇ ਅਗਵਾਈ ...
ਫੁੱਲਾਂਵਾਲ, 18 ਜਨਵਰੀ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਸਥਿਤ ਗ਼ਦਰੀ ਬਾਬੇ ਚਰਨ ਸਿੰਘ ਦੇ ਜੱਦੀ ਪਿੰਡ ਲਲਤੋਂ ਕਲਾਂ ਵਿਖੇ ਸਥਿਤ ਵੱਡਾ ਗੁਰਦੁਆਰਾ ਸਾਹਿਬ ਦੋ ਗੇਟਾਂ ਵਾਲਾ ਵਿਖੇ ਦਸਮ ਪਾਤਸ਼ਾਹਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ...
ਲੁਧਿਆਣਾ, 18 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਕੌਮੀ ਜਾਂਚ ਏਜੰਸੀ ਵਲੋਂ ਗੈਰ-ਕਾਨੂੰਨੀ ਗਤੀਵਿਧੀਆਂ ਦੇ ਦੋਸ਼ ਤਹਿਤ ਪਿਛਲੇ ਮਹੀਨੇ ਦਰਜ ਕੀਤੀ ਮੁੱਢਲੀ ਰਿਪੋਰਟ ਨੂੰ ਆਧਾਰ ਬਣਾ ਕੇ ਬਾਰ ਐਸੋਸੀਏਸ਼ਨ ਦੇ ਸਾਬਕਾ ਸਕੱਤਰ ਮਨਦੀਪ ਸਿੰਘ ਸਿੱਧੂ ਨੂੰ ਤਲਬ ਕੀਤਾ ਹੈ | ...
ਮਾਨਸਾ, 18 ਜਨਵਰੀ (ਸ.ਰਿ.)- ਪੰਜਾਬ ਦੇ ਮੈਰੀਟੋਰੀਅਸ ਸਕੂਲ ਅਧਿਆਪਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ. ਐੱਸ. ਡੀ. ਕੈਪਟਨ ਸੰਦੀਪ ਸਿੰਘ ਸੰਧੂ ਨੂੰ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਸੇਵਾਵਾਂ ਪੱਕੀਆਂ ਕੀਤੀਆਂ ਜਾਣ | ਗੁਰਦੀਪ ਸਿੰਘ, ਅਮਰੀਸ਼ ...
ਲੁਧਿਆਣਾ, 18 ਜਨਵਰੀ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਲੋਂ ਕਰਵਾਏ ਜਾ ਰਹੇ 6ਵੇਂ ਟੀ.20 ਕ੍ਰਿਕਟ ਮੁਕਾਬਲੇ ਦੇ ਦੋ ਸੈਮੀਫ਼ਾਈਨਲ ਮੁਕਾਬਲੇ ਹੋਏ, ਜਿਸ ਵਿਚ ਸੀਸੂ-ਈ. ਸੀ. ਅਤੇ ਫਾਰਮ ਪਾਰਟਸ ਕੰਪਨੀ ਨੇ ਜਿੱਤ ਪ੍ਰਾਪਤ ...
ਲੁਧਿਆਣਾ, 18 ਜਨਵਰੀ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਆਪਣੇ ਹਲਕੇ ਅੰਦਰ ਪੈਂਦੀ ਗੁਰੂ ਨਾਨਕ ਕਾਲੋਨੀ ਬਲਾਕ-ਬੀ. ਵਿਖੇ 'ਲਿਪ' ਦੇ ਸੀਨੀਅਰ ਆਗੂ ਗੁਰਮੇਲ ਸਿੰਘ ਗੇਲੀ ਦੀ ਅਗਵਾਈ ...
ਡਾਬਾ/ਲਾਹਾਰਾ, 18 ਜਨਵਰੀ (ਕੁਲਵੰਤ ਸਿੰਘ ਸੱਪਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਈਸਰ ਨਗਰ ਦੀ ਪ੍ਰਬੰਧਕ ਕਮੇਟੀ ਵਲੋਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਈ ਅਤੇ ਪੰਜ ਪਿਆਰਿਆਂ ਦੀ ...
ਲੁਧਿਆਣਾ, 18 ਜਨਵਰੀ (ਕਵਿਤਾ ਖੁੱਲਰ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਕਰਵਾਏ ਗਏ ਹਫਤਾਵਾਰੀ ਕੀਰਤਨ ਸਮਾਗਮ ...
ਡਾਬਾ/ਲੁਹਾਰਾ, 18 ਜਨਵਰੀ (ਕੁਲਵੰਤ ਸਿੰਘ ਸੱਪਲ)-ਸਮੂਹ ਪੰਜਾਬ ਨੰਬਰਦਾਰ ਯੂਨੀਅਨ 643 ਤਹਿਸੀਲਦਾਰ ਕੇਂਦਰੀ ਗਿੱਲ ਰੋਡ ਲੁਧਿਆਣਾ ਵਲੋਂ ਉਤਸ਼ਾਹ ਨਾਲ ਮਾਘ ਦੇ ਮਹੀਨੇ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜਿੱਥੇ ਸੰਗਤਾਂ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ...
ਫੁੱਲਾਂਵਾਲ, 18 ਜਨਵਰੀ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੇ ਸਥਿਤ ਪਿੰਡ ਲਲਤੋਂ ਕਲਾਂ ਦੇ ਸੁਖਰਾਜ ਸਿੰਘ ਗਰੇਵਾਲ (ਤਿਤਰੂ) ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਮੌਕੇ ਜੁੜੀਆਂ ਉੱਘੀਆਂ ਸ਼ਖ਼ਸੀਅਤਾਂ ਅਤੇ ਰਿਸ਼ਤੇਦਾਰ ਮਿੱਤਰਾਂ ...
ਲੁਧਿਆਣਾ, 18 ਜਨਵਰੀ (ਸਲੇਮਪੁਰੀ)-ਅਰਬਨ ਕਮਿਊਨਿਟੀ ਹੈਲਥ ਸੈਟੰਰ ਜਵੱਦੀ ਲੁਧਿਆਣਾ ਵਿਚ ਕੋਰੋਨਾ ਦੇ ਚੱਲਦਿਆਂ ਸਿਹਤ ਸੇਵਾਵਾਂ ਨਿਭਾਉਣ ਵਾਲੇ ਯੋਧਿਆਂ ਜਿਨ੍ਹਾਂ 'ਚ ਡਾ. ਸੋਨਲ ਅਰੋੜਾ, ਡਾ. ਰਵਨੀਤ ਕੌਰ, ਡਾ. ਬਲਜੀਤ ਕੌਰ, ਡਾ. ਸੰਦੀਪ ਕੌਰ ਅਤੇ ਹਰਜਿੰਦਰ ਸਿੰਘ ਰੁਰਲ ...
ਲੁਧਿਆਣਾ, 18 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਹਰਬੀਰ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਭਗਵਾਨ ਨਗਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 109 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਕਥਿਤ ਦੋਸ਼ੀ ਨੂੰ ਹੁਸੈਨਪੁਰ ...
ਲੁਧਿਆਣਾ, 18 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐਾਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਜਾਂਚ ...
ਲੁਧਿਆਣਾ, 18 ਜਨਵਰੀ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ 'ਚ ਤਾਇਨਾਤ ਸਹਾਇਕ ਮਲੇਰੀਆ ਅਫਸਰਾਂ ਦੀ ਸੂਬਾ ਪੱਧਰੀ ਮੀਟਿੰਗ ਸਹਾਇਕ ਮਲੇਰੀਆ ਅਫਸਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਠਾਕੁਰ ਦਾਸ ਦੀ ਅਗਵਾਈ ਹੇਠ ਲੁਧਿਆਣਾ ਵਿਚ ਹੋਈ | ਇਸ ਮੌਕੇ ਜਥੇਬੰਦੀ ...
ਲਾਡੋਵਾਲ, 18 ਜਨਵਰੀ (ਬਲਬੀਰ ਸਿੰਘ ਰਾਣਾ)-ਲਾਡੋਵਾਲ ਟੋਲ ਪਲਾਜ਼ਾ ਵਿਖੇ ਕਿਸਾਨਾਂ ਦੇ ਚੱਲ ਰਹੇ ਕਿਸਾਨ ਅੰਦੋਲਨ 'ਚ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਮਹਿਲਾ ਦਿਵਸ, ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਮਨਾਇਆ ਗਿਆ ਅਤੇ ਕਿਸਾਨ ਜਥੇਬੰਦੀਆਂ ਨੂੰ ...
ਲੁਧਿਆਣਾ, 18 ਜਨਵਰੀ (ਸਲੇਮਪੁਰੀ)-ਪੰਜਾਬ 'ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਹਰ ਰੋਜ਼ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਪਰ ਪਿਛਲੇ ਕਈ ਦਿਨਾਂ ਤੋਂ ਬਾਅਦ ਅੱਜ ਕੋਰੋਨਾ ਤੋਂ ਪ੍ਰਭਾਵਿਤ ਪੀੜ੍ਹਤਾਂ ਦੀ ਗਿਣਤੀ 'ਚ ...
ਲੁਧਿਆਣਾ, 18 ਜਨਵਰੀ (ਕਵਿਤਾ ਖੁੱਲਰ)-ਗੁੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਮੁਹੱਲਾ ਹਰਗੋਬਿੰਦ ਨਗਰ ਲੁਧਿਆਣਾ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ...
ਲੁਧਿਆਣਾ, 18 ਜਨਵਰੀ (ਸਲੇਮਪੁਰੀ)-ਬਲੱਡ ਸੇਵਾ ਟੀਮ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਦੇਵ ਹਸਪਤਾਲ ਲੁਧਿਆਣਾ ਵਿਚ ਲੋੜਵੰਦ ਮਰੀਜ਼ਾਂ ਲਈ ਖੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਸੰਦੀਪ ...
ਲਾਡੋਵਾਲ, 18 ਜਨਵਰੀ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਓ. ਐੱਸ. ਡੀ. ਗੌਰਵ ਬੱਬਾ ਨੂੰ ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਦੇ ਡਾਇਰੈਕਟਰ ਨਿਯੁਕਤ ਕਰਨ 'ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵੀਰ ਸਿੰਘ ਬਾੜੇਵਾਲ ਅਤੇ ...
ਲੁਧਿਆਣਾ, 18 ਜਨਵਰੀ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਬਲਾਕ-ਜੇ, ਬੀ ਆਰ. ਐੱਸ. ਨਗਰ ਤੋਂ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX